Home Blog Page 2058

ਸੁਨੀਲ ਜਾਖੜ ਨੇ CM ਭਗਵੰਤ ਮਾਨ ਦਾ ਕੀਤਾ ਧੰਨਵਾਦ ਤੇ ਨਾਲ ਹੀ ਰੱਖ ਦਿੱਤੀ ਇਹ ਮੰਗ

0

ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫਸਲ ਘੱਟੋ ਘੱਟ ਸਮਰਥਨ ਮੁੱਲ ’ਤੇ ਖਰੀਦਣ ਦੇ ਫੈਸਲੇ ਤੋਂ ਬਾਅਦ ਕੇਂਦਰ ਨੇ ਵੀ ਸੂਬੇ ਦੀਆਂ ਮੰਡੀਆਂ ਵਿੱਚੋਂ ਮੂੰਗੀ ਦੀ ਫਸਲ ਦੀ ਖ਼ਰੀਦ ਐੱਮਐੱਸਪੀ ’ਤੇ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਹੈ।

ਦੂਜੇ ਪਾਸੇ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸੁਨੀਲ ਜਾਖੜ ਨੇ ਵੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ ਕਿ ਮੂੰਗੀ ਦੀ ਫਸਲ ਦੀ ਖ਼ਰੀਦ ਐੱਮਐੱਸਪੀ ’ਤੇ ਕੀਤੀ ਜਾਵੇਗੀ।

ਇਸਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ ਕਿ ਕੇਂਦਰ ਸਰਕਾਰ ਨੇ #Petrol #Diesel ‘ਤੇ ਵੀ ਐਕਸਾਈਜ਼ ਡਿਊਟੀ ਕਾਫੀ ਘਟਾ ਦਿੱਤੀ  ਹੈ, ਹੁਣ ਤੁਹਾਨੂੰ ਬੇਨਤੀ ਹੈ ਕਿ #Punjab ‘ਚ ਵੀ ਵੈਟ ਘੱਟ ਕਰੋ।”

ਦੱਸ ਦਈਏ ਕਿ ਕੇਂਦਰ ਨੇ ਵੀ ਸੂਬੇ ਦੀਆਂ ਮੰਡੀਆਂ ਵਿੱਚੋਂ ਮੂੰਗੀ ਦੀ ਫਸਲ ਦੀ ਖ਼ਰੀਦ ਐੱਮਐੱਸਪੀ ’ਤੇ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਖੇਤੀਬਾੜੀ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਕੇਂਦਰ ਸਰਕਾਰ ਨੇ ਇਸ ਨੋਟੀਫਿਕੇਸ਼ਨ ਰਾਹੀਂ ਕਿਹਾ ਹੈ ਕਿ ‘ਪ੍ਰਾਈਸ ਸਪੋਰਟ ਸਕੀਮ’ (ਪੀਐੱਸਐੱਸ) ਗਾਈਡਲਾਈਨਜ਼ 2018 ਅਨੁਸਾਰ ਹਾੜ੍ਹੀ ਸੀਜ਼ਨ 2021-22 ਲਈ ਪੰਜਾਬ ਤੋਂ 4585 ਮੀਟਰਿਕ ਟਨ ਮੂੰਗੀ ਪੀਐੱਸਐੱਸ ਉਤੇ ਖਰੀਦੀ ਜਾਵੇਗੀ।

ਕੇਂਦਰੀ ਖੇਤੀਬਾੜੀ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਖਰੀਦ ਦੀ ਮਿਤੀ ਦਾ ਫੈਸਲਾ ਸੂਬਾ ਸਰਕਾਰ ਵੱਲੋਂ ਕੀਤਾ ਜਾਵੇਗਾ ਅਤੇ ਖਰੀਦ ਦਾ ਕੰਮ 90 ਦਿਨਾਂ ਤੱਕ ਚੱਲੇਗਾ। ਨੋਟੀਫਿਕੇਸ਼ਨ ਰਾਹੀਂ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਖਰੀਦ ਦੀ ਸ਼ੁਰੂਆਤ ਤੋਂ ਪਹਿਲਾਂ ਕੇਂਦਰੀ ਨੋਡਲ ਏਜੰਸੀ ਨੂੰ ਪੀਐੱਸਐੱਸ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਖਰੀਦੀ ਫ਼ਸਲ ਦੀ ਸਟੋਰੇਜ ਲਈ ਢੁਕਵੇਂ ਪ੍ਰਬੰਧਾਂ ਦੀ ਤਸਦੀਕ ਕਰ ਲੈਣੀ ਚਾਹੀਦੀ ਹੈ।

ਡੂੰਘੇ ਬੋਰਵੈੱਲ ‘ਚ ਡਿੱਗੇ ਮਾਸੂਮ ਰਿਤਿਕ ਨੂੰ ਬਚਾਉਣ ਲਈ ਬਚਾਅ ਕਾਰਜ ਜਾਰੀ: CM ਭਗਵੰਤ ਮਾਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਹੁਸ਼ਿਆਰਪੁਰ ਵਿਖੇ 6 ਸਾਲਾ ਇੱਕ ਛੋਟਾ ਬੱਚਾ ਰਿਤਿਕ ਬੋਰਵੈਲ ‘ਚ ਡਿੱਗ ਗਿਆ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਪ੍ਰਸ਼ਾਸਨ ਅਤੇ ਸਥਾਨਕ ਵਿਧਾਇਕ ਮੌਕੇ ‘ਤੇ ਹਾਜ਼ਰ ਹਨ ਅਤੇ ਬੱਚੇ ਨੂੰ ਬਚਾਉਣ ਲਈ ਬਚਾਅ ਕਾਰਜ ਕੀਤੇ ਜਾ ਰਹੇ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਲਿਖਿਆ ਹੈ ਕਿ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ…

ਥਾਮਸ ਕੱਪ ਜੇਤੂ ਟੀਮ ਨਾਲ PM ਮੋਦੀ ਨੇ ਕੀਤੀ ਮੁਲਾਕਾਤ, ਜਿੱਤ ਲਈ ਪੂਰੀ ਟੀਮ ਨੂੰ ਦਿੱਤੀ ਵਧਾਈ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਥਾਮਸ ਕੱਪ (Thomas Cup) ਅਤੇ ਉਬੇਰ ਕੱਪ (UBER CUP) ਦੇ ਬੈਡਮਿੰਟਨ ਚੈਂਪੀਅਨਜ਼ ਨਾਲ ਉਨ੍ਹਾਂ ਦੀ ਰਿਹਾਇਸ਼ ‘7 ਲੋਕ ਕਲਿਆਣ ਮਾਰਗ’ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਖਿਡਾਰੀਆਂ ਨੇ ਪ੍ਰਧਾਨ ਮੰਤਰੀ ਨਾਲ ਆਪਣੇ ਅਨੁਭਵ ਸਾਂਝੇ ਕੀਤੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਥਾਮਸ ਕੱਪ ਜਿੱਤਣ ਵਾਲੇ ਭਾਰਤੀ ਬੈਡਮਿੰਟਨ ਖਿਡਾਰੀਆਂ ਨੂੰ ਕਿਹਾ, ‘ਮੈਂ ਦੇਸ਼ ਦੀ ਤਰਫੋਂ ਪੂਰੀ ਟੀਮ ਨੂੰ ਵਧਾਈ ਦਿੰਦਾ ਹਾਂ। ਇਹ ਕੋਈ ਛੋਟੀ ਪ੍ਰਾਪਤੀ ਨਹੀਂ ਹੈ।

ਪੀਐਮ ਮੋਦੀ ਨੇ ਕਿਹਾ, ‘ਇੱਕ ਸਮਾਂ ਸੀ ਜਦੋਂ ਸਾਡੀ ਟੀਮ ਥਾਮਸ ਖਿਤਾਬ ਜਿੱਤਣ ਦੀ ਸੂਚੀ ਵਿੱਚ ਬਹੁਤ ਪਿੱਛੇ ਰਹਿ ਜਾਂਦੀ ਸੀ। ਭਾਰਤੀਆਂ ਨੇ ਕਦੇ ਇਸ ਖਿਤਾਬ ਦਾ ਨਾਂ ਵੀ ਨਹੀਂ ਸੁਣਿਆ ਹੋਵੇਗਾ ਪਰ ਅੱਜ ਤੁਸੀਂ ਇਸ ਨੂੰ ਦੇਸ਼ ‘ਚ ਮਸ਼ਹੂਰ ਕਰ ਦਿੱਤਾ ਹੈ। ਇਸ ਭਾਰਤੀ ਟੀਮ ਨੇ ਇਹ ਜਜ਼ਬਾ ਭਰਿਆ ਹੈ ਕਿ ਸਖ਼ਤ ਮਿਹਨਤ ਨਾਲ ਕੁਝ ਵੀ ਹਾਸਲ ਕੀਤਾ ਜਾ ਸਕਦਾ ਹੈ। ਕਿਦਾਂਬੀ ਸ਼੍ਰੀਕਾਂਤ ਨੇ ਕਿਹਾ ਕਿ ਐਥਲੀਟ ਹਮੇਸ਼ਾ ਇਹ ਕਹਿੰਦੇ ਹੋਏ ਮਾਣ ਮਹਿਸੂਸ ਕਰਨਗੇ ਕਿ ਸਾਨੂੰ ਸਾਡੇ ਪ੍ਰਧਾਨ ਮੰਤਰੀ ਦਾ ਸਮਰਥਨ ਹਾਸਲ ਹੈ।

ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਭਾਰਤ ਨੇ ਥਾਮਸ ਕੱਪ ਦੇ ਫਾਈਨਲ ਮੈਚ ਵਿੱਚ 14 ਵਾਰ ਦੀ ਚੈਂਪੀਅਨ ਇੰਡੋਨੇਸ਼ੀਆ ਨੂੰ ਹਰਾ ਕੇ ਪਹਿਲੀ ਵਾਰ ਇਹ ਖਿਤਾਬ ਜਿੱਤਿਆ ਸੀ। ਭਾਰਤੀ ਟੀਮ ਪਹਿਲੀ ਵਾਰ ਇਸ ਟੂਰਨਾਮੈਂਟ ਦੇ ਫਾਈਨਲ ਵਿੱਚ ਪਹੁੰਚੀ ਹੈ।ਕਪਤਾਨ ਕਿਦਾਂਬੀ ਸ਼੍ਰੀਕਾਂਤ, ਚਿਰਾਗ-ਸਾਤਵਿਕ ਜੋੜੀ ਅਤੇ ਨੌਜਵਾਨ ਸ਼ਟਲਰ ਲਕਸ਼ਯ ਸੇਨ ਨੇ ਭਾਰਤ ਨੂੰ ਥਾਮਸ ਕੱਪ ਜਿੱਤਣ ਵਿੱਚ ਮਦਦ ਕੀਤੀ। ਇਸ ਤੋਂ ਇਲਾਵਾ ਐਚਐਸ ਪ੍ਰਣਯ ਨੇ ਵੀ ਔਖੇ ਸਮੇਂ ਵਿੱਚ ਜ਼ਖ਼ਮੀ ਹੋਣ ਦੇ ਬਾਵਜੂਦ ਜਿੱਤ ਦਰਜ ਕੀਤੀ ਅਤੇ ਦੇਸ਼ ਨੂੰ ਚੈਂਪੀਅਨ ਬਣਾਇਆ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਕੇ ਇਸ ਮੁਲਾਕਾਤ ਦੀ ਜਾਣਕਾਰੀ ਦਿੱਤੀ ਸੀ। ਟਵਿੱਟਰ ‘ਤੇ ਇਕ ਵੀਡੀਓ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਲਿਖਿਆ, ”ਸਾਡੇ ਬੈਡਮਿੰਟਨ ਚੈਂਪੀਅਨਜ਼ ਨਾਲ ਗੱਲਬਾਤ ਕੀਤੀ, ਜਿਨ੍ਹਾਂ ਨੇ ਥਾਮਸ ਕੱਪ ਅਤੇ ਉਬੇਰ ਕੱਪ ਦੇ ਆਪਣੇ ਅਨੁਭਵ ਸਾਂਝੇ ਕੀਤੇ। ਖਿਡਾਰੀਆਂ ਨੇ ਆਪਣੀ ਖੇਡ ਦੇ ਵੱਖ-ਵੱਖ ਪਹਿਲੂਆਂ, ਬੈਡਮਿੰਟਨ ਤੋਂ ਅੱਗੇ ਦੀ ਜ਼ਿੰਦਗੀ ਅਤੇ ਹੋਰ ਬਹੁਤ ਕੁਝ ਬਾਰੇ ਗੱਲ ਕੀਤੀ। ਭਾਰਤ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ‘ਤੇ ਮਾਣ ਹੈ।

ਬੋਰਵੈੱਲ ‘ਚ ਡਿੱਗਿਆ 6 ਸਾਲਾ ਮਾਸੂਮ, ਬਚਾਅ ਕਾਰਜ ਜਾਰੀ

0

ਜ਼ਿਲ੍ਹਾ ਹੁਸ਼ਿਆਰਪੁਰ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਸ਼ਿਆਰਪੁਰ ਦੇ ‘ਚ ਇੱਕ 6 ਸਾਲਾ ਬੱਚੇ ਦੇ ਬੋਰਵੈੱਲ ’ਚ ਡਿੱਗਣ ਦੀ ਖ਼ਬਰ ਹੈ। ਇਹ ਘਟਨਾ ਬੈਰਮਪੁਰ ਵਿਚ ਵਾਪਰੀ ਹੈ। ਉਕਤ ਬੱਚਾ ਪ੍ਰਵਾਸੀ ਮਜ਼ਦੂਰ ਦਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਪਿੰਡ ਵਾਸੀ ਆਪਣੇ ਪੱਧਰ ’ਤੇ ਫਿਲਹਾਲ ਬੱਚੇ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

ਘਟਨਾ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਘਟਨਾ ਸਬੰਧੀ ਜਾਣਕਾਰੀ ਦੇ ਦਿੱਤੀ ਗਈ, ਪੁਲਿਸ ਮੁਲਾਜ਼ਮ ਵੀ ਮੌਕੇ ਉੱਤੇ ਪਹੁੰਚ ਗਏ ਹਨ। ਜਿਸ ਬੋਰਵੈੱਲ ਵਿਚ ਮਾਸੂਮ ਡਿੱਗਿਆ ਹੈ ਉਹ ਲਗਭਗ 100 ਫੁੱਟ ਡੂੰਘਾ ਦੱਸਿਆ ਜਾ ਰਿਹਾ ਹੈ।

ਪੰਜਾਬ ਸਰਕਾਰ ਨੇ ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ ਐਪ ਕੀਤੀ ਜਾਰੀ

0

ਪੰਜਾਬ ਸਰਕਾਰ ਨੇ ਸੂਬੇ ਵਿਚ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ ਲਈ ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ ਐਪ ਜਾਰੀ ਕੀਤੀ ਹੈ। ਹੁਣ ਇਸ ਦੇ ਜ਼ਰੀਏ ਉਸਾਰੀ ਕਿੱਤੇ ਨਾਲ ਜੁੜੇ ਕਿਰਤੀ ਆਪਣੀ ਰਜਿਸਟਰੇਸ਼ਨ ਸੌਖਿਆਂ ਹੀ ਕਰਵਾ ਸਕਣਗੇ।

ਆਮ ਆਦਮੀ ਪਾਰਟੀ ਵਲੋਂ ਇਸ ਸੰਬੰਧੀ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਪੋਸਟ ‘ਚ ਲਿਖਿਆ ਹੈ ਕਿ ‘ਆਪ’ ਸਰਕਾਰ ਵਲੋਂ ਪੰਜਾਬ ਰਜਿਸਟਰਡ ਉਸਾਰੀ ਕਿਰਤੀ ਸੇਵਾਵਾਂ ਐਪ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਲਿਖਿਆ ਹੈ ਕਿ ਹੁਣ ਹਰ ਮਜ਼ਦੂਰ ਤੱਕ ‘ਆਪ’ ਸਰਕਾਰ ਦੀਆਂ ਸਕੀਮਾਂ ਦਾ ਲਾਭ ਪਹੁੰਚੇਗਾ। ਇਸ ਦੇ ਨਾਲ ਹੀ ਇਹ ਵੀ ਲਿਖਿਆ ਗਿਆ ਹੈ ਕਿ ਜਿਨ੍ਹਾਂ ਮਜ਼ਦੂਰਾਂ ਕਰਕੇ ਇਹ ਦੁਨੀਆਂ ਰਹਿਣਯੋਗ ਹੈ, ਅਸੀਂ ਉਨ੍ਹਾਂ ਨੂੰ ਰੁਲਣ ਨਹੀਂ ਦੇਵਾਂਗੇ।

ਵਿਵੇਕ ਕੁਮਾਰ PM ਮੋਦੀ ਦੇ ਨਵੇਂ ਨਿੱਜੀ ਸਕੱਤਰ ਨਿਯੁਕਤ

0

ਭਾਰਤੀ ਵਿਦੇਸ਼ ਸੇਵਾ (IFS) ਅਧਿਕਾਰੀ ਵਿਵੇਕ ਕੁਮਾਰ (Vivek Kumar) ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਦਾ ਨਿੱਜੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਮੰਤਰੀ ਮੰਡਲ ਦੀ ਨਿਯੁਕਤੀ ਕਮੇਟੀ ਨੇ ਪਹਿਲਾਂ ਹੀ ਇਸ ਪ੍ਰਸਤਾਵ ‘ਤੇ ਸਹਿਮਤੀ ਜਤਾਈ ਸੀ। ਵਿਵੇਕ ਕੁਮਾਰ 2004 ਬੈਚ ਦੇ IFS ਅਧਿਕਾਰੀ ਹਨ। ਉਹ ਸੰਜੀਵ ਕੁਮਾਰ ਸਿੰਗਲਾ ਦੀ ਥਾਂ ਲੈਣੇਗ। ਇਸ ਵੇਲੇ ਉਹ ਪੀ ਐੱਮ ਓ ਵਿਚ ਡਾਇਰੈਕਟਰ ਦੇ ਤੌਰ ’ਤੇ ਕੰਮ ਕਰ ਰਹੇ ਹਨ। ਸੰਜੀਵ ਕੁਮਾਰ ਸਿੰਗਲਾ ਨੂੰ ਇਜ਼ਰਾਈਲ ਵਿਚ ਭਾਰਤ  ਦਾ ਰਾਜਦੂਤ ਨਿਯੁਕਤ ਕੀਤਾ ਗਿਆ ਹੈ।

ਐਂਥਨੀ ਅਲਬਾਨੀਜ਼ ਹੋਣਗੇ ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ

0

ਆਸਟ੍ਰੇਲੀਆ ਦੀਆਂ ਫੈਡਰਲ ਚੋਣਾਂ ਵਿੱਚ ਲੇਬਰ ਪਾਰਟੀ ਨੇ ਜਿੱਤ ਦਰਜ ਕੀਤੀ। ਜਿਸ ਦੇ ਨਾਲ ਐਂਥਨੀ ਅਲਬਾਨੀਜ਼ ਆਸਟ੍ਰੇਲੀਆ ਦੇ 31ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਆਸਟ੍ਰੇਲੀਆ ਦੀਆਂ ਇਹਨਾਂ ਚੋਣਾਂ ਵਿੱਚ ਲੇਬਰ ਪਾਰਟੀ ਅਤੇ ਲਿਬਰਲ ਪਾਰਟੀ ਵਿੱਚ ਟੱਕਰ ਸੀ। ਐਂਥਨੀ ਅਲਬਾਨੀਜ਼ ਜਿੱਤ ਤੋਂ ਬਾਅਦ ਆਸਟ੍ਰੇਲੀਆ ਦੇ 31ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣਗੇ। ਉਹਨਾਂ ਗਰਜਦੇ ਹੋਏ ਲੇਬਰ ਵਫ਼ਾਦਾਰ ਹਾਰਟਲੈਂਡ ਵਿੱਚ ਆਪਣੀ ਜਿੱਤ ਦਾ ਭਾਸ਼ਣ ਦਿੱਤਾ।

ਉਹਨਾਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਮੈਂ ਆਪਣੇ ਸਾਥੀ ਆਸਟ੍ਰੇਲੀਅਨਾਂ ਨੂੰ ਕਹਿੰਦਾ ਹਾਂ, ਇਸ ਅਸਾਧਾਰਣ ਸਨਮਾਨ ਲਈ ਤੁਹਾਡਾ ਧੰਨਵਾਦ। ਅੱਜ ਰਾਤ ਆਸਟ੍ਰੇਲੀਆਈ ਲੋਕਾਂ ਨੇ ਬਦਲਾਅ ਲਈ ਵੋਟ ਦਿੱਤੀ ਹੈ। ਮੈਂ ਇਸ ਜਿੱਤ ਨਾਲ ਨਿਮਰ ਹਾਂ ਅਤੇ ਮੈਨੂੰ ਆਸਟ੍ਰੇਲੀਆ ਦੇ 31ਵੇਂ ਪ੍ਰਧਾਨ ਮੰਤਰੀ ਵਜੋਂ ਸੇਵਾ ਕਰਨ ਦਾ ਮੌਕਾ ਮਿਲਣ ‘ਤੇ ਮਾਣ ਮਹਿਸੂਸ ਹੋ ਰਿਹਾ ਹੈ। ਮੇਰੀ ਲੇਬਰ ਟੀਮ ਆਸਟ੍ਰੇਲੀਆ ਵਾਸੀਆਂ ਨੂੰ ਇਕੱਠੇ ਲਿਆਉਣ ਲਈ ਹਰ ਰੋਜ਼ ਕੰਮ ਕਰੇਗੀ ਅਤੇ ਮੈਂ ਆਸਟ੍ਰੇਲੀਆ ਦੇ ਲੋਕਾਂ ਲਈ ਯੋਗ ਸਰਕਾਰ ਦੀ ਅਗਵਾਈ ਕਰਾਂਗਾ।

ਸਿਡਨੀ ਵਿਚ ਕੱਲ ਹੋਈਆਂ ਫੈਡਰਲ ਚੋਣਾਂ ਵਿੱਚ ਲੇਬਰ ਪਾਰਟੀ ਸਰਕਾਰ ਬਣਾਉਣ ਵਿੱਚ ਕਾਮਯਾਬ ਰਹੀ।ਇਹਨਾਂ ਨਤੀਜਿਆਂ ਨੂੰ ਸਵੀਕਾਰ ਕਰਦਿਆਂ ਲਿਬਰਲ ਪਾਰਟੀ ਦੇ ਅਤੇ ਸਾਬਕਾ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਲੇਬਰ ਦੇ ਐਂਥਨੀ ਅਲਬਾਨੀਜ਼ ਨੂੰ ਵਧਾਈ ਦਿੰਦਿਆਂ ਦਿੱਤੀ। ਉਹਨਾਂ ਕਿਹਾ ਕਿ ਮੈਂ ਵਿਰੋਧੀ ਧਿਰ ਦੇ ਨੇਤਾ ਅਤੇ ਆਉਣ ਵਾਲੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਦੀ ਚੋਣ ਜਿੱਤ ‘ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਵੀ ਉਨ੍ਹਾਂ ਦੀ ਜਿੱਤ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਲੇਬਰ ਪਾਰਟੀ ਨੂੰ ਇਸ ਜਿੱਤ ਲਈ ਵਧਾਈ ਹੋਵੇ। ਐਂਥਨੀ ਅਲਬਾਨੀਜ਼ ਆਸਟ੍ਰੇਲੀਆ ਦੇ ਨਵੇਂ PM ਚੁਣੇ ਗਏ ਹਨ।

CM ਭਗਵੰਤ ਮਾਨ ਨੇ ਨਸ਼ਿਆਂ ਵਿਰੁੱਧ ਕੀਤੀ ਸਾਈਕਲ ਰੈਲੀ, ਸੰਗਰੂਰ ਬਾਰੇ ਬਦਲਿਆ ਪ੍ਰਚਲਿਤ ਨਾਅਰਾ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ ਸੰਗਰੂਰ ‘ਚ ਆਯੋਜਿਤ ਕੀਤੀ ਗਈ ਸਾਈਕਲ ਰੈਲੀ ਵਿਚ ਪਰਨਾ ਬੰਨ ਕੇ ਪਹੁੰਚੇ। ਉਹਨਾਂ ਰੈਲੀ ਵਿਚ ਕਿਹਾ ਕਿ ਸੰਗਰੂਰ ਵੱਲੋਂ ਸੁਨੇਹਾ ਦਿੱਤਾ ਜਾਂਦਾ ਹੈ, ਉਹ ਪੂਰੀ ਦੁਨੀਆ ਵਿਚ ਪਹੁੰਚਦਾ ਹੈ। ਭਾਵੇਂ 2014 ਦਾ ਸੁਨੇਹਾ ਹੋਵੇ, 2019 ਜਾਂ ਫਿਰ 2022 ਦਾ ਸੁਨੇਹਾ ਸਾਰੀ ਦੁਨੀਆ ਤੱਕ ਪਹੁੰਚੇ ਹਨ। ਉਹਨਾਂ ਕਿਹਾ ਕਿ ਪਹਿਲਾਂ ਨਾਅਰਾ ਹੁੰਦਾ ਸੀ ਸਾਡਾ ਕੀ ਕਸੂਰ ਸਾਡਾ ਜ਼ਿਲ੍ਹਾ ਸੰਗਰੂਰ, ਹੁਣ ਇਹ ਨਾਅਰਾ ਬਣ ਗਿਆ ਹੈ ਸਾਨੂੰ ਬੜਾ ਸਰੂਰ ਸਾਡਾ ਜ਼ਿਲ੍ਹਾ ਸੰਗਰੂਰ।

ਉਹਨਾਂ ਸਾਈਕਲ ਰੈਲੀ ਦੇ ਪ੍ਰਬੰਧਕਾਂ ਨੂੰ ਵਧਾਈ ਦਿੰਦਿਆਂ ਉਹਨਾਂ ਕਿਹਾ ਕਿ ਇਸ ਰੈਲੀ ਨਾਲ ਨਸ਼ਿਆਂ ਦੇ ਖ਼ਿਲਾਫ਼ ਲਾਮਬੰਦੀ ਨੂੰ ਬਲ ਮਿਲਿਆ ਹੈ। ਉਹਨਾਂ ਕਿਹਾ ਕਿ ਖੇਡਾਂ ਤੇ ਪੜ੍ਹਾਈ ਹੀ ਸਾਨੂੰ ਨਸ਼ਿਆਂ ਤੋਂ ਦੂਰ ਕਰ ਸਕਦੀ ਹੈ ਤੇ ਸਾਡੀ ਨੌਜਵਾਨੀ ਨੂੰ ਬਚਾ ਸਕਦੀ ਹੈ। ਉਹਨਾਂ ਕਿਹਾ ਕਿ ਪੜ੍ਹਦਾ ਪੰਜਾਬ ਦਾ ਸੁਫਨਾ ਪੂਰਾ ਕਰਨ ਲਈ ਅੱਜ ਸਾਈਕਲ ਸਵਾਰ ਪਹੁੰਚੇ ਹਨ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ ਜਿੱਥੇ ਕੋਈ ਵੀ ਬੀਜ ਬੀਜ ਦਿਓ, ਉੱਗ ਪੈਂਦੇ ਹਨ ਪਰ ਇਸ ਧਰਤੀ ’ਤੇ ਨਫ਼ਰਤ ਦਾ ਬੀਜ ਨਹੀਂ ਪੁੰਗਰ ਸਕਦਾ ਤੇ ਸਾਡੀ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਪੋਸਟ ਪਾ ਕੇ ਲਿਖਿਆ ਹੈ ਕਿ ‘ਨਸ਼ਿਆਂ ਵਿਰੁੱਧ ਲੜਾਂਗੇ, ਖੇਡਾਂ ਖੇਡਾਂਗੇ ਅਤੇ ਪੜ੍ਹਾਂਗੇ’ ਦਾ ਨਾਅਰਾ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਸੰਗਰੂਰ ‘ਚ ਨਸ਼ਿਆਂ ਖਿਲਾਫ ਸਾਇਕਲ ਰੈਲੀ ਕੀਤੀ। 15,000 ਤੋਂ ਜ਼ਿਆਦਾ ਨੌਜਵਾਨਾਂ ਦਾ ਇਸ ਰੈਲੀ ‘ਚ ਸਾਥ ਮਿਲਿਆ …ਇਸ ਨਾਲ ਸਾਨੂੰ ਹਿੰਮਤ ਮਿਲਦੀ ਹੈ..ਨਸ਼ਿਆਂ ਨੂੰ ਖ਼ਤਮ ਕਰਨ ਤੱਕ ਤੁਹਾਡੀ ਸਰਕਾਰ ਰੁਕੇਗੀ ਨਹੀਂ..

ਫ਼ੀਸ ਐਕਟ ਦੀ ਉਲੰਘਣਾ ਤੇ ਹੋਰ ਊਣਤਾਈਆਂ ਕਰਕੇ ਪ੍ਰਾਈਵੇਟ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ: ਸਾਕਸ਼ੀ ਸਾਹਨੀ

0

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ‘ਚ ਪਟਿਆਲਾ ਦੇ ਪ੍ਰਾਈਵੇਟ ਸਕੂਲਾਂ ਦਾ ਨਿਰੀਖਣ ਕੀਤਾ ਗਿਆ ਅਤੇ ਕਮੀਆਂ ਪਾਏ ਜਾਣ ‘ਤੇ 55 ਪ੍ਰਾਈਵੇਟ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੀਤੀ ਗਈ ਚੈਕਿੰਗ ਦੌਰਾਨ ਫ਼ੀਸਾਂ ਸਮੇਤ ਹੋਰ ਊਣਤਾਈਆਂ ਪਾਏ ਜਾਣ ਵਾਲੇ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।

ਸਾਕਸ਼ੀ ਸਾਹਨੀ ਨੇ ਦੱਸਿਆ ਕਿ ‘ਦਾ ਪੰਜਾਬ ਰੈਗੂਲੇਸ਼ਨ ਆਫ਼ ਫੀ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ’ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਹੈੱਡ ਮਾਸਟਰਾਂ ਦੀ ਬਣਾਈ ਗਈ ਨਿਰੀਖਣ ਟੀਮ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਚੈਕਿੰਗ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਕੀਤੇ ਗਏ ਨਿਰੀਖਣ ਦੌਰਾਨ ਇਹ ਸਾਹਮਣੇ ਆਇਆ ਕਿ ਇਨ੍ਹਾਂ ਸਕੂਲਾਂ ਵੱਲੋਂ ਫ਼ੀਸ ਐਕਟ-2016 ਦੀ ਉਲੰਘਣਾ ਕੀਤੀ ਗਈ ਹੈ, ਇਸ ਲਈ ਸਬੰਧਤ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਪੁੱਛਿਆ ਗਿਆ ਹੈ ਕਿਉ ਨਾ ਉਨ੍ਹਾਂ ਵਿਰੁੱਧ ‘ਦਾ ਪੰਜਾਬ ਰੈਗੂਲੇਸ਼ਨ ਆਫ਼ ਫੀ ਅਨ-ਏਡਿਡ ਐਜੂਕੇਸ਼ਨਲ ਇੰਸਟੀਟਿਊਸ਼ਨਲ ਐਕਟ-2016’ ਦੀ ਧਾਰਾ 14 (1) ਅਤੇ 14(4) ਤਹਿਤ ਕਾਰਵਾਈ ਕੀਤੀ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਨੂੰ ਆਪਣਾ ਜਵਾਬ ਇਕ ਹਫ਼ਤੇ ਦੇ ਅੰਦਰ-ਅੰਦਰ ਦੇਣ ਦੀ ਹਦਾਇਤ ਕੀਤੀ ਗਈ ਹੈ। ਜੇਕਰ ਸਕੂਲਾਂ ਵੱਲੋਂ ਇਕ ਹਫ਼ਤੇ ‘ਚ ਆਪਣਾ ਜਵਾਬ ਪੇਸ਼ ਨਹੀਂ ਕੀਤਾ ਜਾਂਦਾ ਤਾਂ ਅਜਿਹੀ ਸੂਰਤ ਵਿੱਚ ਐਕਟ ਦੀਆਂ ਧਾਰਾਵਾਂ ਤਹਿਤ ਇਕ ਤਰਫ਼ਾਂ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

LPG ਸਿਲੰਡਰ ‘ਤੇ ਮਿਲੇਗੀ 200 ਰੁਪਏ ਦੀ ਸਬਸਿਡੀ, ਪੈਟਰੋਲ ਤੇ ਡੀਜ਼ਲ ਵੀ ਹੋਇਆ ਸਸਤਾ

0

ਆਮ ਜੀਵਨ ‘ਤੇ ਵਧਦੀ ਮਹਿੰਗਾਈ ਦੇ ਪ੍ਰਭਾਵ ਨੂੰ ਦੇਖਦੇ ਹੋਏ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharaman) ਨੇ ਸ਼ਨੀਵਾਰ ਨੂੰ ਦੋ ਵੱਡੇ ਐਲਾਨ ਕੀਤੇ। ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟਾਉਣ ਤੋਂ ਇਲਾਵਾ ਉਨ੍ਹਾਂ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ (Pradhan Mantri Ujjwala Yojana.) ਦੇ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਗੈਸ ਸਿਲੰਡਰ ਦੀ ਸਬਸਿਡੀ ਦੇਣ ਦਾ ਵੀ ਐਲਾਨ ਕੀਤਾ।

ਵਿੱਤ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਨੌਂ ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ 200 ਰੁਪਏ ਪ੍ਰਤੀ ਸਿਲੰਡਰ (12 ਸਿਲੰਡਰ ਤੱਕ) ਦੀ ਸਬਸਿਡੀ ਦਿੱਤੀ ਜਾਵੇਗੀ।

ਇਨ੍ਹਾਂ ਘੋਸ਼ਣਾਵਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਅਤੇ ਕਿਹਾ, ”ਸਾਡੇ ਲਈ ਲੋਕ ਹਮੇਸ਼ਾ ਪਹਿਲੇ ਹੁੰਦੇ ਹਨ। ਅੱਜ ਦੇ ਫੈਸਲੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਆਈ ਭਾਰੀ ਗਿਰਾਵਟ ਇਸ ਗੱਲ ਦਾ ਸਬੂਤ ਹੈ। ਵੱਖ-ਵੱਖ ਖੇਤਰਾਂ ‘ਤੇ ਸਕਾਰਾਤਮਕ ਪ੍ਰਭਾਵ ਪਵੇਗਾ। ਸਾਡੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰੇਗਾ ਅਤੇ ‘ਜੀਵਨ ਦੀ ਸੌਖ’ ਨੂੰ ਅੱਗੇ ਵਧਾਏਗਾ।”

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨੀਵਾਰ ਨੂੰ ਪੈਟਰੋਲ ‘ਤੇ 8 ਰੁਪਏ ਅਤੇ ਡੀਜ਼ਲ ‘ਤੇ 6 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਘਟਾਉਣ ਦਾ ਐਲਾਨ ਕੀਤਾ। ਸੀਤਾਰਮਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਨਾਲ ਪੈਟਰੋਲ ਦੀ ਕੀਮਤ 9.5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 7 ਰੁਪਏ ਪ੍ਰਤੀ ਲੀਟਰ ਘੱਟ ਜਾਵੇਗੀ।