Home Blog Page 2060

CM ਭਗਵੰਤ ਮਾਨ ਨੇ ਜੱਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਕੀਤਾ ਦੁੱਖ ਪ੍ਰਗਟ

0

ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਅੱਜ ਦੇਹਂਤ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੱਥੇਦਾਰ ਤੋਤਾ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪਰਮਾਤਮਾ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ੇ।

ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਉਨ੍ਹਾਂ ਨੇ ਮੁਹਾਲੀ ਦੇ ਨਿੱਜੀ ਹਸਪਤਾਲ ‘ਚ ਆਖਰੀ ਸਾਹ ਲਏ।

ਮਹਿੰਗਾਈ ਦੀ ਮਾਰ! CNG ਦੀਆਂ ਕੀਮਤਾਂ ‘ਚ ਫਿਰ ਤੋਂ ਹੋਇਆ ਵਾਧਾ

0

ਮਹਿੰਗਾਈ ‘ਚ ਦਿਨੋ- ਦਿਨ ਵਾਧਾ ਹੁੰਦਾ ਜਾ ਰਿਹਾ ਹੈ ਜਿਸ ਨਾਲ ਆਮ ਵਿਅਕਤੀ ‘ਤੇ ਮਹਿੰਗਾਈ ਬੋਝ ਵੀ ਦਿਨ ਪ੍ਰਤੀ ਦਿਨ ਵਧ ਰਿਹਾ ਹੈ। ਇੱਕ ਵਾਰ ਫਿਰ CNG ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਦਿੱਲੀ ‘ਚ CNG ਦੀਆਂ ਕੀਮਤਾਂ ‘ਚ ਪ੍ਰਤੀ ਕਿਲੋ 2 ਰੁਪਏ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ ਸੀਐਨਜੀ ਦੀਆਂ ਵਧੀਆਂ ਕੀਮਤਾਂ 21 ਮਈ ਤੋਂ ਲਾਗੂ ਹੋਣਗੀਆਂ।

ਦਿੱਲੀ ਵਿੱਚ 6 ਦਿਨਾਂ ਦੇ ਅੰਦਰ ਦੂਜੀ ਵਾਰ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 15 ਮਈ ਨੂੰ ਦਿੱਲੀ-ਐਨਸੀਆਰ ਵਿੱਚ ਸੀਐਨਜੀ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਸੀ। ਦਿੱਲੀ ‘ਚ ਇਕ ਕਿਲੋ CNG ਲਈ ਗਾਹਕਾਂ ਨੂੰ 75.61 ਰੁਪਏ ਦੇਣੇ ਪੈਣਗੇ।

ਗੁਰੂਗ੍ਰਾਮ ਵਿੱਚ ਕੀਮਤ 83.94

ਦਿੱਲੀ ਦੇ ਨਾਲ ਲੱਗਦੇ ਗਾਜ਼ੀਆਬਾਦ, ਨੋਇਡਾ ਅਤੇ ਗ੍ਰੇਟਰ ਨੋਇਡਾ ਵਿੱਚ ਵੀ ਸੀਐਨਜੀ ਦੀ ਕੀਮਤ ਵਿੱਚ 2 ਰੁਪਏ ਦਾ ਵਾਧਾ ਹੋਇਆ ਹੈ। ਇਸ ਤੋਂ ਬਾਅਦ ਇਨ੍ਹਾਂ ਸ਼ਹਿਰਾਂ ਵਿੱਚ ਸੀਐਮਜੀ ਪ੍ਰਤੀ ਕਿਲੋਗ੍ਰਾਮ ਦੀ ਕੀਮਤ ਹੁਣ 78.17 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ ਗੁਰੂਗ੍ਰਾਮ ਵਿੱਚ ਰਹਿਣ ਵਾਲਿਆਂ ਨੂੰ ਇੱਕ ਕਿਲੋ ਸੀਐਨਜੀ ਲਈ 83.94 ਰੁਪਏ ਦੇਣੇ ਹੋਣਗੇ।

ਗਰਮੀ ਤੋਂ ਜਲਦ ਮਿਲੇਗੀ ਰਾਹਤ, ਇਨ੍ਹਾਂ ਰਾਜਾਂ ‘ਚ ਪੈ ਸਕਦਾ ਹੈ ਮੀਂਹ: IMD

0

ਲੋਕ ਕੁੱਝ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਤੋਂ ਪਰੇਸ਼ਾਨ ਹਨ। ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਪੈ ਰਹੀ ਅਤਿ ਦੀ ਗਰਮੀ ਤੋਂ ਹੁਣ ਰਾਹਤ ਮਿਲਣ ਦੀ ਉਮੀਦ ਹੈ। ਕਿਉਂਕਿ ਮੌਸਮ ਵਿਭਾਗ ਨੇ ਆਉਣ ਵਾਲੇ ਕੁਝ ਦਿਨਾਂ ਤੱਕ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

ਆਈਐਮਡੀ ਦੀ ਰਿਪੋਰਟ ਦੇ ਅਨੁਸਾਰ ਅਫਗਾਨਿਸਤਾਨ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਇੱਕ ਪੱਛਮੀ ਗੜਬੜੀ (western disturbance) ਬਣ ਰਹੀ ਹੈ। ਇਸ ਕਾਰਨ ਅਗਲੇ ਪੰਜ ਦਿਨਾਂ ਦੌਰਾਨ ਹਿਮਾਲਿਆ ਦੇ ਪੱਛਮੀ ਖੇਤਰਾਂ ਯਾਨੀ ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਕੁਝ ਇਲਾਕਿਆਂ ‘ਚ ਗੜੇ ਵੀ ਪੈ ਸਕਦੇ ਹਨ।

ਇਸ ਤੋਂ ਇਲਾਵਾ ਭਾਰਤੀ ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਪੰਜ ਦਿਨਾਂ ਦੌਰਾਨ ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ ਅਤੇ ਉੜੀਸਾ ਦੇ ਖੇਤਰਾਂ ਵਿੱਚ ਬਾਰਿਸ਼ ਹੋ ਸਕਦੀ ਹੈ।

ਇਸ ਤੋਂ ਇਲਾਵਾ ਆਸਾਮ, ਮੇਘਾਲਿਆ, ਪੱਛਮੀ ਬੰਗਾਲ ਅਤੇ ਸਿੱਕਮ ‘ਚ ਭਾਰੀ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਦੱਖਣੀ ਭਾਰਤ ਦੇ ਤੱਟਵਰਤੀ ਖੇਤਰ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਸ਼ੁੱਕਰਵਾਰ ਨੂੰ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ 21 ਮਈ ਨੂੰ ਵੱਖ-ਵੱਖ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ 21-22 ਮਈ ਦੌਰਾਨ ਕੇਰਲ ਦੇ ਵੱਖ-ਵੱਖ ਇਲਾਕਿਆਂ ‘ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਵੀ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਮਿਲਣ ਜਾ ਰਹੀ ਹੈ।

ਦਿੱਲੀ ‘ਚ ਰਾਤ ਸਮੇਂ ਭਾਰੀ ਮੀਂਹ ਅਤੇ ਮੌਸਮ ਦੇ ਖਰਾਬ ਹੋਣ ਕਾਰਨ ਸ਼ਨੀਵਾਰ ਨੂੰ ਲਗਭਗ 10 ਅੰਤਰਰਾਸ਼ਟਰੀ ਅਤੇ ਘਰੇਲੂ ਉਡਾਣਾਂ ਨੂੰ ਦਿੱਲੀ ਤੋਂ ਸ਼੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ਵੱਲ ਮੋੜ ਦਿੱਤਾ ਗਿਆ। ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ ਰਾਜਧਾਨੀ ਵਿੱਚ ਤਿੰਨ ਦਿਨਾਂ ਤੱਕ ਮੀਂਹ ਪੈ ਸਕਦਾ ਹੈ। 22, 23 ਅਤੇ 24 ਮਈ ਨੂੰ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 23 ਮਈ ਨੂੰ ਮੀਂਹ ਦੇ ਨਾਲ-ਨਾਲ ਹਨੇਰੀ ਦੀ ਵੀ ਸੰਭਾਵਨਾ ਹੈ। ਦੱਸ ਦਈਏ ਕਿ ਮਾਨਸੂਨ ਨੇ ਅੰਡੇਮਾਨ ਵਿੱਚ ਦਸਤਕ ਦੇ ਦਿੱਤੀ ਹੈ ਅਤੇ ਜੂਨ ਮਹੀਨੇ ਵਿੱਚ ਮਾਨਸੂਨ ਦੇ ਜ਼ਿਆਦਾਤਰ ਰਾਜਾਂ ਵਿੱਚ ਪਹੁੰਚਣ ਦੀ ਸੰਭਾਵਨਾ ਹੈ।

ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਇੰਟਰਨੈਟ ਸਹੂਲਤ ਬਾਰੇ ਨਵੇਂ ਹੁਕਮ ਕੀਤੇ ਜਾਰੀ

0

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਾਰੇ ਸਰਕਾਰੀ ਸਕੂਲਾਂ ਨੂੰ ਇੰਟਰਨੈਟ ਸਹੂਲਤ ਬਾਰੇ ਨਵੇਂ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਕੋ ਕੰਪਲੈਕਸ ’ਚ ਚੱਲ ਰਹੇ ਪ੍ਰਾਇਮਰੀ/ਅੱਪਰ ਪ੍ਰਾਇਮਰੀ ਸਕੂਲਾਂ ਨੂੰ ਇੰਟਰਨੈੱਟ ਸੁਵਿਧਾ ਸਾਂਝੀਆਂ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਹਦਾਇਤਾਂ ਤੋਂ ਬਾਅਦ ਪ੍ਰਾਇਮਰੀ ਸਕੂਲਾਂ ’ਚ ਵੀ ਇੰਟਰਨੈੱਟ ਸੁਵਿਧਾਵਾਂ ਮਿਲਣ ਲੱਗ ਜਾਣਗੀਆਂ। ਇਸ ਨਾਲ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਇੰਟਰਨੈਟ ਸੇਵਾਵਾਂ ਮਿਲਣ ’ਚ ਆਸਾਨੀ ਹੋਵੇਗੀ।

ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਜਿਹੜੇ ਅੱਪਰ ਪ੍ਰਾਇਮਰੀ ਸਕੂਲ ਤੇ ਪ੍ਰਾਇਮਰੀ ਸਕੂਲ ਇੱਕੋ ਹੀ ਕੈਂਪਸ ‘ਚ ਚੱਲ ਰਹੇ ਹਨ, ਉਨ੍ਹਾਂ ਦੀ ਇੰਟਰਨੈੱਟ ਸਹੂਲਤ ਪ੍ਰਾਇਮਰੀ ਸਕੂਲਾਂ ਨਾਲ ਸਾਂਝੀ ਕੀਤੀ ਜਾਵੇ ਤਾਂ ਜੋ ਕੰਮਾਂ ਲਈ ਇੰਟਰਨੈੱਟ ਪੱਧਰ ‘ਤੇ ਆਨਲਾਇਨ ਮੁਸ਼ਕਿਲਾਂ ਦਾ ਹੱਲ ਹੋ ਸਕੇ।

ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਹੋਇਆ ਦਿਹਾਂਤ

0

ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦਾ ਦੇਹਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ ਤੇ ਹਸਪਤਾਲ ਜ਼ੇਰੇ ਇਲਾਜ ਸਨ। ਉਨ੍ਹਾਂ ਨੇ ਮੁਹਾਲੀ ਦੇ ਨਿੱਜੀ ਹਸਪਤਾਲ ‘ਚ ਆਖਰੀ ਸਾਹ ਲਏ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਲਿਖਿਆ ਹੈ-ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਮੈਂ ਸਮੂਹ ਪਰਿਵਾਰ ਤੇ ਪਾਰਟੀ ਨਾਲ ਦੁੱਖ ਸਾਂਝਾ ਕਰਦਾ ਹਾਂ।

ਉਨ੍ਹਾਂ ਦੇ ਜਾਣ ਨਾਲ ਜਿੱਥੇ ਪੰਜਾਬ ਤੇ ਪਾਰਟੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉੱਥੇ ਹੀ ਮੈਨੂੰ ਵੀ ਨਿੱਜੀ ਤੌਰ ‘ਤੇ ਇੱਕ ਚੰਗੇ ਮਾਰਗਦਰਸ਼ਕ ਦੀ ਕਮੀ ਹਮੇਸ਼ਾ ਮਹਿਸੂਸ ਹੁੰਦੀ ਰਹੇਗੀ।

ਉਨ੍ਹਾਂ ਕਿਹਾ ਕਿ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਜਥੇਦਾਰ ਸਾਹਿਬ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਸਨ। ਮੈਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜਾ ਹਾਂ।

ਸਿੱਖਿਆ ਮੰਤਰੀ ਮੀਤ ਹੇਅਰ ਨੇ ਭਾਸ਼ਾ ਵਿਭਾਗ ਦਾ ਕੀਤਾ ਦੌਰਾ, ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਲਿਆ ਜਾਇਜ਼ਾ

0

ਪੰਜਾਬ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਸ਼ਾ ਵਿਭਾਗ ਪੰਜਾਬ ਦੇ ਪਟਿਆਲਾ ਸਥਿਤ ਮੁੱਖ ਦਫਤਰ ਦਾ ਦੌਰਾ ਕਰਦਿਆਂ ਵਿਭਾਗ ਦੀਆਂ ਸਰਗਰਮੀਆਂ, ਯੋਜਨਾਵਾਂ ਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ।

ਮੀਤ ਹੇਅਰ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ‘ਚ ਹੋਰ ਸੁਧਾਰ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਲਈ ਪਹਿਲ ਦੇ ਅਧਾਰ ‘ਤੇ ਨਿੱਗਰ ਗਤੀਵਿਧੀਆਂ ਚਲਾਈਆਂ ਜਾਣ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਸਰਕਾਰ ਵੱਲੋਂ ਜਲਦ ਤੋਂ ਜਲਦ ਬਕਾਇਆ ਰਹਿੰਦੇ ਪੁਰਸਕਾਰ ਪ੍ਰਦਾਨ ਕੀਤੇ ਜਾਣਗੇ।

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਭਾਸ਼ਾ ਵਿਭਾਗ ਕੋਲ ਸਾਹਿਤ ਦਾ ਵੱਡਮੁੱਲਾ ਖਜ਼ਾਨਾ ਮੌਜੂਦ ਹੈ ਜਿਸ ਨੂੰ ਵੱਧ ਤੋਂ ਵੱਧ ਪਾਠਕਾਂ ਤੱਕ ਪਹੁੰਚਾਉਣਾ ਵਿਭਾਗ ਦਾ ਪਹਿਲਾ ਟੀਚਾ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਦੇ ਨਾਲ ਨਵੀਂ ਪੀੜ੍ਹੀ ਆਪਣੇ ਵੱਡਮੁੱਲੇ ਵਿਰਸੇ ਨਾਲ ਜੁੜ ਸਕੇ। ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਸਾਹਿਤ ਨਾਲ ਜੋੜ ਕੇ ਵਧੀਆ ਸਮਾਜ ਸਿਰਜਣ ਲਈ ਵੱਡੇ ਪੱਧਰ ‘ਤੇ ਸਰਗਰਮੀਆਂ ਚਲਾਉਣ ਦੀ ਜ਼ਿੰਮੇਵਾਰੀ ਇਸ ਵਿਭਾਗ ਕੋਲ ਹੈ।

ਉਨ੍ਹਾਂ ਨੇ ਭਾਸ਼ਾ ਵਿਭਾਗ ਦੀ ਲਾਇਬਰੇਰੀ ਦਾ ਦੌਰਾ ਕਰਨ ਮੌਕੇ ਇੱਥੇ ਮੌਜੂਦ ਪੁਰਾਤਨ ਹੱਥ ਲਿਖਤ ਸਾਹਿਤਕ ਕਿਰਤਾਂ ‘ਚ ਖਾਸ ਰੁਚੀ ਦਿਖਾਈ। ਉਨ੍ਹਾਂ ਵਿਭਾਗ ਵੱਲੋਂ ਇਨ੍ਹਾਂ ਲਿਖਤਾਂ ਨੂੰ ਡਿਜ਼ੀਟਲ ਰੂਪ ‘ਚ ਸੰਭਾਲਣ ਦੀ ਸ਼ਲਾਘਾ ਕੀਤੀ।

ਇਸ ਤੋਂ ਪਹਿਲਾਂ ਵਿਭਾਗ ਦੀ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਨੇ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਉਹ ਸਰਕਾਰ ਦੇ ਸਾਹਿਤ ਤੇ ਪੰਜਾਬੀ ਪ੍ਰਤੀ ਟੀਚਿਆਂ ਦੀ ਪੂਰਤੀ ਲਈ ਨਿਰੰਤਰ ਕਾਰਜਸ਼ੀਲ ਰਹਿਣਗੇ। ਵਿਭਾਗ ਵੱਲੋਂ ਮੀਤ ਹੇਅਰ ਨੂੰ ਪੁਸਤਕਾਂ, ਫੁਲਕਾਰੀ ਤੇ ਪੌਦਾ ਪ੍ਰਸ਼ਾਦ ਨਾਲ ਸਨਮਾਨਤ ਕੀਤਾ ਗਿਆ।

ਇਸ ਮੌਕੇ ਵਿਭਾਗ ਦੇ ਸਹਾਇਕ ਨਿਰਦੇਸ਼ਕ ਅਸ਼ਰਫ ਮਹਿਮੂਦ ਨੰਦਨ, ਪਰਵੀਨ ਕੁਮਾਰ, ਸੁਖਪ੍ਰੀਤ ਕੌਰ, ਅਮਰਿੰਦਰ ਸਿੰਘ, ਸੁਰਿੰਦਰ ਕੌਰ, ਡਾ. ਭੀਮਇੰਦਰ ਸਿੰਘ, ਜ਼ਿਲਾ ਭਾਸ਼ਾ ਅਫਸਰ ਚੰਦਨਦੀਪ ਕੌਰ, ਖੋਜ ਅਫਸਰ ਰਾਬੀਆ, ਦਵਿੰਦਰ ਕੌਰ, ਡਾ. ਸੁਖਦਰਸ਼ਨ ਸਿੰਘ ਚਹਿਲ, ਡਾ. ਸੰਤੋਖ ਸੁੱਖੀ, ਡਾ. ਸੱਤਪਾਲ ਸਿੰਘ ਚਹਿਲ ਤੇ ਕਰਮਚਾਰੀ ਮੌਜੂਦ ਸਨ।

ਮੀਤ ਹੇਅਰ ਨੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ‘ਚ ਹੋਰ ਸੁਧਾਰ ਕਰਨ ਦੀਆਂ ਸੰਭਾਵਨਾਵਾਂ ਤਲਾਸ਼ਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਲਈ ਪਹਿਲ ਦੇ ਅਧਾਰ ‘ਤੇ ਨਿੱਗਰ ਗਤੀਵਿਧੀਆਂ ਚਲਾਈਆਂ ਜਾਣ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਸਰਕਾਰ ਵੱਲੋਂ ਜਲਦ ਤੋਂ ਜਲਦ ਬਕਾਇਆ ਰਹਿੰਦੇ ਪੁਰਸਕਾਰ ਪ੍ਰਦਾਨ ਕੀਤੇ ਜਾਣਗੇ।

ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਭਾਸ਼ਾ ਵਿਭਾਗ ਕੋਲ ਸਾਹਿਤ ਦਾ ਵੱਡਮੁੱਲਾ ਖਜ਼ਾਨਾ ਮੌਜੂਦ ਹੈ ਜਿਸ ਨੂੰ ਵੱਧ ਤੋਂ ਵੱਧ ਪਾਠਕਾਂ ਤੱਕ ਪਹੁੰਚਾਉਣਾ ਵਿਭਾਗ ਦਾ ਪਹਿਲਾ ਟੀਚਾ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬੀ ਭਾਸ਼ਾ ਦੇ ਪ੍ਰਚਾਰ/ਪ੍ਰਸਾਰ ਦੇ ਨਾਲ ਨਵੀਂ ਪੀੜ੍ਹੀ ਆਪਣੇ ਵੱਡਮੁੱਲੇ ਵਿਰਸੇ ਨਾਲ ਜੁੜ ਸਕੇ। ਉਨ੍ਹਾਂ ਕਿਹਾ ਕਿ ਅਜੋਕੀ ਪੀੜ੍ਹੀ ਨੂੰ ਸਾਹਿਤ ਨਾਲ ਜੋੜ ਕੇ ਵਧੀਆ ਸਮਾਜ ਸਿਰਜਣ ਲਈ ਵੱਡੇ ਪੱਧਰ ‘ਤੇ ਸਰਗਰਮੀਆਂ ਚਲਾਉਣ ਦੀ ਜ਼ਿੰਮੇਵਾਰੀ ਇਸ ਵਿਭਾਗ ਕੋਲ ਹੈ।

ਉਨ੍ਹਾਂ ਨੇ ਭਾਸ਼ਾ ਵਿਭਾਗ ਦੀ ਲਾਇਬਰੇਰੀ ਦਾ ਦੌਰਾ ਕਰਨ ਮੌਕੇ ਇੱਥੇ ਮੌਜੂਦ ਪੁਰਾਤਨ ਹੱਥ ਲਿਖਤ ਸਾਹਿਤਕ ਕਿਰਤਾਂ ‘ਚ ਖਾਸ ਰੁਚੀ ਦਿਖਾਈ। ਉਨ੍ਹਾਂ ਵਿਭਾਗ ਵੱਲੋਂ ਇਨ੍ਹਾਂ ਲਿਖਤਾਂ ਨੂੰ ਡਿਜ਼ੀਟਲ ਰੂਪ ‘ਚ ਸੰਭਾਲਣ ਦੀ ਸ਼ਲਾਘਾ ਕੀਤੀ।

ਇਸ ਤੋਂ ਪਹਿਲਾਂ ਵਿਭਾਗ ਦੀ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਨੇ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਉਹ ਸਰਕਾਰ ਦੇ ਸਾਹਿਤ ਤੇ ਪੰਜਾਬੀ ਪ੍ਰਤੀ ਟੀਚਿਆਂ ਦੀ ਪੂਰਤੀ ਲਈ ਨਿਰੰਤਰ ਕਾਰਜਸ਼ੀਲ ਰਹਿਣਗੇ। ਵਿਭਾਗ ਵੱਲੋਂ ਮੀਤ ਹੇਅਰ ਨੂੰ ਪੁਸਤਕਾਂ, ਫੁਲਕਾਰੀ ਤੇ ਪੌਦਾ ਪ੍ਰਸ਼ਾਦ ਨਾਲ ਸਨਮਾਨਤ ਕੀਤਾ ਗਿਆ।

ਇਸ ਮੌਕੇ ਵਿਭਾਗ ਦੇ ਸਹਾਇਕ ਨਿਰਦੇਸ਼ਕ ਅਸ਼ਰਫ ਮਹਿਮੂਦ ਨੰਦਨ, ਪਰਵੀਨ ਕੁਮਾਰ, ਸੁਖਪ੍ਰੀਤ ਕੌਰ, ਅਮਰਿੰਦਰ ਸਿੰਘ, ਸੁਰਿੰਦਰ ਕੌਰ, ਡਾ. ਭੀਮਇੰਦਰ ਸਿੰਘ, ਜ਼ਿਲਾ ਭਾਸ਼ਾ ਅਫਸਰ ਚੰਦਨਦੀਪ ਕੌਰ, ਖੋਜ ਅਫਸਰ ਰਾਬੀਆ, ਦਵਿੰਦਰ ਕੌਰ, ਡਾ. ਸੁਖਦਰਸ਼ਨ ਸਿੰਘ ਚਹਿਲ, ਡਾ. ਸੰਤੋਖ ਸੁੱਖੀ, ਡਾ. ਸੱਤਪਾਲ ਸਿੰਘ ਚਹਿਲ ਤੇ ਕਰਮਚਾਰੀ ਮੌਜੂਦ ਸਨ।

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੇ ਸ਼ਹੀਦਾਂ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ

0

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਸਮੇਂ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਛਰਨਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 22 ਮਈ 1964 ਨੂੰ ਵਾਪਰੇ ਸਾਕੇ ਸਮੇਂ ਨਿਹੰਗ ਸਿੰਘ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਦੇ 11 ਸਿੰਘ ਸ਼ਹੀਦ ਹੋਏ ਸਨ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਹੈ, ਜਿਸ ਦੇ ਭੋਗ 22 ਮਈ ਨੂੰ ਪਾਏ ਜਾਣਗੇ, ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰੀ ਭਰਨਗੀਆਂ। ਉਨ੍ਹਾਂ ਸੰਗਤਾਂ ਨੂੰ ਸ਼ਹੀਦਾਂ ਦੀ ਯਾਦ ਵਿਚ ਹੋ ਰਹੇ ਸਮਾਗਮ ਸਮੇਂ ਸ਼ਾਮਲ ਦੀ ਅਪੀਲ ਵੀ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਇੰਚਾਰਜ ਸ. ਹਰਭਜਨ ਸਿੰਘ ਵਕਤਾ, ਮੀਤ ਮੈਨੇਜਰ ਸ. ਨਿਸ਼ਾਨ ਸਿੰਘ ਅਤੇ ਹੋਰ ਹਾਜ਼ਰ ਸਨ।

Monkeypox ਨੇ ਵਧਾਈ ਚਿੰਤਾ, ਤੇਜ਼ੀ ਨਾਲ ਫੈਲ ਰਿਹਾ ਹੈ ਵਾਇਰਸ, ਜਾਣੋ ਇਸਦੇ ਲੱਛਣ

0

ਅਮਰੀਕਾ ‘ਚ Monkeypox ਪਹਿਲਾਂ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਵੀਡਨ, ਫਰਾਂਸ, ਇਟਲੀ ਤੇ ਆਸਟਰੇਲੀਆ ‘ਚ ਵੀ ਇਸਦੇ ਮਾਮਲੇ ਸਾਹਮਣੇ ਆਏ ਹਨ ਮਤਲਬ ਕਿ ਹੁਣ ਤੱਕ ਇਸਹ ਬਿਮਾਰੀ 8 ਦੇਸ਼ਾਂ ‘ਚ ਫੈਲ ਚੁੱਕੀ ਹੈ। ਇਨ੍ਹਾਂ ਸਾਰੇ ਦੇਸ਼ਾਂ ‘ਚ ਇਸਦੇ ਮਾਮਲੇ ਸਾਹਮਣੇ ਆ ਚੁੱਕੇ ਹਨ।

ਇਸ ਕੜੀ ‘ਚ ਮੰਕੀਪੋਕਸ(Monkeypox) ਨਾਂ ਦੀ ਬੀਮਾਰੀ ਨੇ ਦੁਨੀਆ ਦੇ ਡਾਕਟਰਾਂ ਦੀ ਚਿੰਤਾ ਵਧਾ ਦਿੱਤੀ ਹੈ। ਇਸ ਦੇ ਕੁਝ ਮਾਮਲੇ ਸਾਹਮਣੇ ਆਏ ਹਨ ਅਤੇ ਕੁਝ ਯੂਨਾਈਟਿਡ ਕਿੰਗਡਮ, ਪੁਰਤਗਾਲ ਅਤੇ ਸਪੇਨ ਵਿੱਚ ਸ਼ੱਕੀ ਹਨ। ਇਸ ਬਿਮਾਰੀ ਦੇ ਫੈਲਣ ਦਾ ਖ਼ਤਰਾ ਹੁਣ ਤੇਜ਼ੀ ਨਾਲ ਵੱਧ ਰਿਹਾ ਹੈ, ਕਿਉਂਕਿ ਮੰਕੀਪੋਕਸ ਦੇ ਕੇਸ ਜ਼ਿਆਦਾਤਰ ਪੱਛਮੀ ਅਤੇ ਮੱਧ ਅਫ਼ਰੀਕਾ ਵਿੱਚ ਪਾਏ ਜਾਂਦੇ ਹਨ, ਪਰ ਹੁਣ ਇਸ ਬਿਮਾਰੀ ਦੇ ਮਾਮਲੇ ਕਿਤੇ ਵੀ ਸਾਹਮਣੇ ਆ ਰਹੇ ਹਨ। ਇਹ ਬਿਮਾਰੀ ਮੰਕੀਪੌਕਸ ਨਾਮਕ ਵਾਇਰਸ ਦੁਆਰਾ ਫੈਲਦੀ ਹੈ। ਇਸ ਦੀ ਲਾਗ ਮਨੁੱਖਾਂ ਵਿੱਚ ਚੇਚਕ ਵਰਗੀ ਹੀ ਹੈ। ਸਾਲ 1958 ਵਿੱਚ ਕੈਦ ਕੀਤੇ ਬਾਂਦਰ ‘ਚ ਇਸ ਵਾਇਰਸ ਦੀ ਖੋਜ ਕੀਤੀ ਗਈ ਸੀ, ਜਿਸ ਕਾਰਨ ਇਸਨੂੰ ਮੰਕੀਪੋਕਸ ਦਾ ਨਾਮ ਦਿੱਤਾ ਗਿਆ ਸੀ।

ਇਹ ਵਾਇਰਸ ਮਰੀਜ਼ ਦੇ ਜ਼ਖ਼ਮ ਵਿੱਚੋਂ ਬਾਹਰ ਆਉਣ ਤੋਂ ਬਾਅਦ ਅੱਖਾਂ, ਨੱਕ ਅਤੇ ਮੂੰਹ ਰਾਹੀਂ ਸਰੀਰ ਵਿੱਚ ਦਾਖਲ ਹੁੰਦਾ ਹੈ। ਇਸ ਤੋਂ ਇਲਾਵਾ ਮੰਕੀਬਾਂਦਰਾਂ, ਚੂਹਿਆਂ, ਗਿਲਹਰੀਆਂ ਵਰਗੇ ਜਾਨਵਰਾਂ ਦੇ ਕੱਟਣ ਨਾਲ ਜਾਂ ਉਨ੍ਹਾਂ ਦੇ ਖੂਨ ਅਤੇ ਸਰੀਰ ਦੇ ਤਰਲ ਪਦਾਰਥਾਂ ਨੂੰ ਛੂਹਣ ਨਾਲ ਵੀ  ਪੌਕਸ ਫੈਲ ਸਕਦਾ ਹੈ। ਮਾਹਿਰਾਂ ਅਨੁਸਾਰ ਸਹੀ ਢੰਗ ਨਾਲ ਪਕਾਇਆ ਹੋਇਆ ਮੀਟ ਨਾ ਖਾਣ ਜਾਂ ਸੰਕਰਮਿਤ ਜਾਨਵਰ ਦਾ ਮਾਸ ਖਾਣ ਨਾਲ ਵੀ ਤੁਸੀਂ ਇਸ ਬਿਮਾਰੀ ਦਾ ਸ਼ਿਕਾਰ ਹੋ ਸਕਦੇ ਹੋ।

ਯੂਕੇ ਹੈਲਥ ਸਕਿਓਰਿਟੀ ਏਜੰਸੀ ਦੇ ਅਨੁਸਾਰ, ਸੰਕਰਮਿਤ ਮਰੀਜ਼ਾਂ ਵਿੱਚ ਬੁਖਾਰ, ਮਾਸਪੇਸ਼ੀਆਂ ਵਿੱਚ ਦਰਦ, ਸਿਰ ਦਰਦ, ਥਕਾਵਟ ਅਤੇ ਕੰਬਣੀ ਵਰਗੇ ਲੱਛਣ ਦਿਖਾਈ ਦਿੰਦੇ ਹਨ। ਮਰੀਜ਼ਾਂ ਦੇ ਚਿਹਰਿਆਂ ‘ਤੇ ਧੱਫੜ ਨਜ਼ਰ ਆਉਣ ਲੱਗਦੇ ਹਨ, ਜੋ ਹੌਲੀ-ਹੌਲੀ ਸਰੀਰ ਦੇ ਦੂਜੇ ਹਿੱਸਿਆਂ ਵਿਚ ਫੈਲ ਜਾਂਦੇ ਹਨ। ਜਦੋਂ ਲਾਗ ਦਾ ਪ੍ਰਭਾਵ ਘੱਟ ਜਾਂਦਾ ਹੈ, ਇਹ ਸੁੱਕ ਜਾਂਦਾ ਹੈ ਅਤੇ ਚਮੜੀ ਤੋਂ ਵੱਖ ਹੋ ਜਾਂਦਾ ਹੈ।

ਹਾਲਾਂਕਿ ਇਸ ਵਾਰ ਦੇ ਮਾਮਲੇ ਟਰਾਂਸਮਿਸ਼ਨ ਮਾਹਿਰਾਂ ਨੂੰ ਹੈਰਾਨ ਕਰ ਰਹੇ ਹਨ। ਕਿਉਂਕਿ ਯੂਨਾਈਟਿਡ ਕਿੰਗਡਮ ਵਿੱਚ ਬਹੁਤ ਸਾਰੇ ਮਾਮਲਿਆਂ ਵਿੱਚ ਮਰੀਜ਼ ਦਾ ਦੂਸਰੇ ਮਰੀਜ਼ ਨਾਲ ਕੋਈ ਰਿਸ਼ਤਾ ਨਹੀਂ ਹੈ। ਸਿਰਫ 6 ਮਈ ਨੂੰ ਸਾਹਮਣੇ ਆਏ ਪਹਿਲੇ ਕੇਸ ਵਿੱਚ, ਸੰਕਰਮਿਤ ਹਾਲ ਹੀ ਵਿੱਚ ਨਾਈਜੀਰੀਆ ਤੋਂ ਵਾਪਸ ਆਇਆ ਸੀ। ਇਸ ਦੇ ਨਾਲ ਹੀ ਮਾਹਿਰਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਮੰਕੀਪੋਕਸ ਦੇ ਮਾਮਲੇ ਦਰਜ ਨਹੀਂ ਕੀਤੇ ਗਏ ਤਾਂ ਇਹ ਵਾਇਰਸ ਵੱਡੇ ਪੱਧਰ ‘ਤੇ ਫੈਲ ਸਕਦਾ ਹੈ।

ਡਾ. ਵਿਜੇ ਸਿੰਗਲਾ ਨੇ ਡੇਂਗੂ ਦੀ ਰੋਕਥਾਮ ਲਈ ਰਾਜ ‘ਚ ਫੋਗਿੰਗ ਨੂੰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

0

ਚੰਡੀਗੜ੍ਹ: ਅੱਜ ਇਥੇ ਡੇਂਗੂ ਦੀ ਰੋਕਥਾਮ ਹਿੱਤ ਗਠਿਤ ਸਟੇਟ ਟਾਸਕ ਫੋਰਸ ਕਮੇਟੀ ਦੀ ਮੀਟਿਗ ਦੀ ਪ੍ਰਧਾਨਗੀ ਕਰਦਿਆਂ ਡਾ. ਸਿੰਗਲਾ ਨੇ ਕਿਹਾ ਕਿ ਦੇਸ਼ ਦੇ ਕੁਝ ਹਿੱਸਿਆਂ ਵਿੱਚ ਡੇਂਗੂ ਦੇ ਬਹੁਤ ਕੇਸ ਸਾਹਮਣੇ ਆ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਰਾਜ ਵਿੱਚ ਸਮੇਂ ਤੋਂ ਪਹਿਲਾਂ ਗਰਮੀ ਪੈਣ ਕਾਰਨ ਲੋਕਾਂ ਵੱਲੋਂ ਘਰਾਂ ਵਿੱਚ ਕੂਲਰ ਆਦਿ ਵਰਤਣ ਕਾਰਨ ਡੇਂਗੂ ਦੇ ਕੁਝ ਮਾਮਲੇ ਸਾਹਮਣੇ ਆਏ ਹਨ। ਜਿਸਨੂੰ ਧਿਆਨ ਵਿੱਚ ਰੱਖਦਿਆਂ ਸਾਨੂੰ ਹੁਣ ਤੋਂ ਹੀ ਚੌਕਸ ਹੋਣ ਦੀ ਲੋੜ ਹੈ। ਉਨਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕਰੱਬਟਾਈਫਸ ਅਤੇ ਲੈਪਟੋਸਪਾਈਰੋਸਿਸ ਦੇ ਲੱਛਣ ਵੀ ਡੇਂਗੂ ਵਰਗੇ ਹੁੰਦੇ ਹਨ, ਪਰੰਤੂ ਇਸ ਨਾਲ ਸਰੀਰ ਦੇ ਦੂਸਰੇ ਅੰਗਾਂ ਤੇ ਜ਼ਿਆਦਾ ਅਸਰ ਹੁੰਦਾ ਹੈ ਅਤੇ ਬੀਤੇ ਵਰੇ ਸੂਬੇ ਵਿੱਚ ਇਨਾਂ ਦੋਵੇਂ ਰੋਗਾਂ ਨਾਲ ਵੀ ਕੁਝ ਮੌਤਾਂ ਹੋਈਆਂ ਸਨ। ਇਸ ਲਈ ਸਾਨੂੰ ਇਨਾਂ ਦੋਵੇਂ ਰੋਗਾਂ ਨੂੰ ਫੈਲਣ ਤੋਂ ਰੋਕਣ ਲਈ ਵੀ ਵਿਸ਼ੇਸ਼ ਧਿਆਨ ਦੇਣ ਦੀ ਵੀ ਲੋੜ ਹੈ।

ਡਾ. ਸਿੰਗਲਾ ਨੇ ਕਿਹਾ ਕਿ ਜਿੱਥੇ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ਵਿੱਚ ਫੋਗਿੰਗ ਦੇ ਕਾਰਜ ਵਿੱਚ ਤੇਜ਼ੀ ਲਿਆਂਦੀ ਜਾਵੇ ਉਥੇ ਨਾਲ ਹੀ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਨਾਂ ਕਿਹਾ ਕਿ ਬੱਚਿਆਂ ਰਾਹੀਂ ਅਸੀਂ ਡੇਂਗੂ ਤੋਂ ਬਚਾਅ ਸਬੰਧੀ ਹਰੇਕ ਪਰਿਵਾਰ ਨੂੰ ਜਾਗਰੂਕ ਕਰ ਸਕਦੇ ਹਾਂ। ਇਸ ਲਈ ਸਕੂਲਾਂ ਵਿੱਚ ਵਿਸ਼ੇਸ਼ ਤੌਰ ਤੇ ਡੇਂਗੂ ਰੋਕਥਾਮ ਸਬੰਧੀ ਜਾਗਰੂਕ ਕੈਂਪ ਲਗਾਏ ਜਾਣ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਸਬੰਧੀ ਚਲਾਈ ਜਾਣ ਵਾਲੀ ਮੁਹਿੰਮ ਵਿੱਚ ਐਨ.ਜੀ.ਓਜ. ਨੂੰ ਵੀ ਸ਼ਾਮਲ ਕੀਤਾ ਜਾਵੇ।

ਮੀਟਿਗ ਦੌਰਾਨ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਭਾਗ ਸ੍ਰੀ ਵਿਵੇਕ ਪ੍ਰਤਾਪ ਸਿੰਘ ਨੇ ਮੰਗ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਜ਼ਿਲਾ ਪੱਧਰ ਤੇ ਤਾਲਮੇਲ ਸਥਾਪਤ ਕਰਨ ਹਿੱਤ ਸਿਵਲ ਸਰਜਨ ਦੀ ਅਗਵਾਈ ਹੇਠ ਮੀਟਿੰਗ ਕਰਵਾਉਣੀ ਯੋਗ ਹੋਵੇਗੀ। ਜਿਸਤੇ ਸਿਹਤ ਮੰਤਰੀ ਨੇ ਹੁਕਮ ਦਿੱਤੇ ਕਿ ਇਹ ਮੀਟਿੰਗਾਂ ਜਲਦ ਤੋਂ ਜਲਦ ਸਿਹਤ ਵਿਭਾਗ ਵੱਲੋਂ ਕਰਵਾਈਆਂ ਜਾਣ। ਇਸ ਤੋਂ ਇਲਾਵਾ ਉਨਾਂ ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ, ਪੰਚਾਇਤੀ ਰਾਜ ਵਿਭਾਗ ਨੂੰ ਕਿਹਾ ਕਿ ਜੇਕਰ ਉਨਾਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਚਲਾਈ ਜਾਣ ਵਾਲੀ ਮੁਹਿੰਮ ਵਿੱਚ ਸਿਹਤ ਵਿਭਾਗ ਤੋਂ ਕਿਸੇ ਤਰਾਂ ਦੀ ਸਹਾਇਤਾ ਦੀ ਲੋੜ ਹੈ ਤਾਂ ਸਿਹਤ ਵਿਭਾਗ ਸਹਾਇਤਾ ਉਪਲਬਧ ਕਰਵਾਉਣ ਲਈ ਤਿਆਰ ਹੈ।

ਡਾ. ਸਿੰਗਲਾ ਨੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਜਿੱਥੇ ਜਿੱਥੇ ਵੀ ਰਾਜ ਸਰਕਾਰ ਵੱਲੋਂ ਪਾਣੀ ਸਾਫ ਕਰਨ ਲਈ ਆਰ.ਓ. ਸਿਸਟਮ ਲਗਾਏ ਗਏ ਸਨ, ਜੇਕਰ ਉਹ ਖਰਾਬ ਪਏ ਹਨ ਤਾਂ ਉਨਾਂ ਨੂੰ ਵੀ ਤੁਰੰਤ ਠੀਕ ਕਰਵਾਇਆ ਜਾਵੇ।

ਸਿਹਤ ਵਿਭਾਗ ਦੇ ਸਕੱਤਰ ਸ੍ਰੀ ਅਜੋਏ ਸ਼ਰਮਾ ਨੇ ਡੇਂਗੂ ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੂੰ ਜਾਣੂ ਕਰਵਾਉਦਿਆਂ ਦੱਸਿਆ ਕਿ ਵਿਭਾਗ ਨੂੰ ਡੇਂਗੂ ਸਬੰਧੀ ਕੀਤਾ ਜਾਂਦਾ ਟੈਸਟ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਵਿਚ ਕੀਤਾ ਜਾਂਦਾ ਹੈ ਅਤੇ ਵਿਭਾਗ ਵੱਲੋਂ ਟੈਸਟ ਲਈ ਲੋੜੀਂਦੀ ਟੈਸਟਿੰਗ ਕਿਟਸ ਸਾਰੇ ਸਰਕਾਰੀ ਹਸਪਤਾਲਾਂ ਵਿੱਚ ੳਪਲਬਧ ਕਰਵਾ ਦਿੱਤੀਆਂ ਗਈਆਂ ਹਨ। ਉਨਾਂ ਇਹ ਵੀ ਦੱਸਿਆ ਕਿ ਹਸਪਤਾਲਾਂ ਵਿੱਚ ਡੇਂਗੂ ਸਬੰਧੀ ਵਾਰਡ ਤਿਆਰ ਕਰਨ ਲਈ ਵੀ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਇਸ ਮੌਕੇ ਡੇਂਗੂ ਦੀ ਰੋਕਥਾਮ ਹਿੱਤ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਤਿਆਰ ਕੀਤਾ ਗਿਆ ਪੋਸਟਰ ਸਿਹਤ ਮੰਤਰੀ ਵੱਲੋਂ ਜਾਰੀ ਕੀਤਾ ਗਿਆ।

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਟੀ.ਪੀ.ਐਸ. ਫੂਲਕਾ, ਐਮ.ਡੀ.ਐਨ.ਐਚ.ਐਮ., ਸ੍ਰੀਮਤੀ ਨੀਲੀਮਾ, ਐਮ.ਡੀ.ਪੀ.ਐਚ.ਐਸ.ਸੀ., ਡਾ. ਜੀ.ਬੀ. ਸਿੰਘ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਟੇਟ ਟਰਾਂਸਪੋਰਟ ਵਿਭਾਗ, ਡਾਕਟਰੀ ਸਿੱਖਿਆ ਤੇ ਖੋਜ ਵਿਭਾਗ, ਸਕੂਲ ਸਿੱਖਿਆ ਵਿਭਾਗ, ਕਿਰਤ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸੀਨੀਅਰ ਰਿਜ਼ਨਲ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ, ਇੰਡੀਅਨ ਮੈਡੀਕਲ ਐਸੋਸੀਏਸ਼ਨ ਸਮੇਤ ਕਈ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

ਪਟਿਆਲਾ ਕੋਰਟ ਪਹੁੰਚੇ ਨਵਜੋਤ ਸਿੱਧੂ

0

ਨਵਜੋਤ ਸਿੱਧੂ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਨਵਜੋਤ ਸਿੱਧੂ ਆਪਣੇ ਘਰ ਤੋਂ ਕੁੱਝ ਸਮਾਂ ਪਹਿਲਾਂ ਕੋਰਟ ਲਈ ਰਵਾਨਾ ਹੋਏ। ਜਾਣਕਾਰੀ ਅਨੁਸਾਰ ਕੋਰਟ ਪਹੁੰਚ ਕੇ ਨਵਜੋਤ ਸਿੱਧੂ ਨੇ ਸਰੰਡਰ ਕਰ ਦਿੱਤਾ ਹੈ।

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪਹਿਲਾਂ ਸੜਕ ‘ਤੇ ਝਗੜੇ ਦੌਰਾਨ ਗੁਰਨਾਮ ਸਿੰਘ ਨਾਂ ਦੇ ਬਜ਼ੁਰਗ ਦੀ ਮੌਤ ਦੇ ਮਾਮਲੇ ਵਿੱਚ ਕੈਦ ਦੀ ਸਜ਼ਾ ਸੁਣਾਈ ਹੈ।