Home Blog Page 2061

ਪੰਜਾਬ ਦੇ CM ਭਗਵੰਤ ਮਾਨ ਨੇ ਕਣਕ ਤੇ ਆਟੇ ਦੀ ਸੁਚੱਜੀ ਵੰਡ ਲਈ ਵਿਜੀਲੈਂਸ ਕਮੇਟੀਆਂ ਗਠਿਤ ਕਰਨ ਦੇ ਦਿੱਤੇ ਹੁਕਮ

0
punjab budget will be presented 27 june

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਕਣਕ ਦੀ ਸੁਚੱਜੀ ਵੰਡ ਦੀ ਨਿਗਰਾਨੀ ਦੇ ਮੱਦੇਨਜ਼ਰ ਜ਼ਿਲ੍ਹਾ, ਬਲਾਕ ਅਤੇ ਡਿੱਪੂ ਪੱਧਰ ‘ਤੇ ਵਿਜੀਲੈਂਸ ਕਮੇਟੀਆਂ ਦੇ ਗਠਨ ਦੇ ਹੁਕਮ ਦਿੱਤੇ ਹਨ। ਇਹ ਕਮੇਟੀਆਂ ਆਟੇ ਦੀ ਹੋਮ ਡਿਲਿਵਰੀ ਦੀ ਨਿਗਰਾਨੀ ਵੀ ਕਰਨਗੀਆਂ, ਜੋ ਨੇੜਲੇ ਭਵਿੱਖ ਵਿੱਚ ਸ਼ੁਰੂ ਹੋਣ ਵਾਲੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦਾ ਸਰਕਾਰ ਨੇ ਪ੍ਰਸ਼ਾਸਨ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਮਜ਼ਬੂਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ ਅਤੇ ਇਸ ਲਈ ਇਨ੍ਹਾਂ ਸਾਰੀਆਂ ਕਮੇਟੀਆਂ ਵਿੱਚ ਜਨਤਕ ਪ੍ਰਤੀਨਿਧਤਾ ਹੋਵੇਗੀ। ਉਨਾਂ ਕਿਹਾ ਕਿ ਵਿਜੀਲੈਂਸ ਕਮੇਟੀਆਂ ਨੂੰ ਐਨ.ਐਫ.ਐਸ.ਏ. ਐਕਟ ਅਧੀਨ ਸਾਰੀਆਂ ਸਕੀਮਾਂ ਨੂੰ ਲਾਗੂ ਕਰਨ ਦੀ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਜਾਵੇਗਾ। ਉਨਾਂ ਅੱਗੇ ਕਿਹਾ ਕਿ ਕਮੇਟੀ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਿਸੇ ਵੀ ਤਰਾਂ ਦੀ ਉਲੰਘਣਾ, ਕੁਤਾਹੀ ਜਾਂ ਫੰਡਾਂ ਦੀ ਦੁਰਵਰਤੋਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿੱਚ ਸੂਚਿਤ ਕਰੇਗੀ।

ਕਮੇਟੀਆਂ ਬਾਰੇ ਹੋਰ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਨਾਂ ਕਮੇਟੀਆਂ ’ਚ ਸਮਾਜ ਦੇ ਸਾਰੇ ਵਰਗਾਂ ਦੀ ਨਿਰਪੱਖ ਨੁਮਾਇੰਦਗੀ ਹੋਵੇਗੀ ਭਾਵੇਂ ਉਹ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ , ਔਰਤਾਂ ਜਾਂ ਸਕੀਮ ਦੇ ਅਸਲ ਲਾਭਪਾਤਰੀ ਹੋਣ। ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਇਹ ਕਮੇਟੀਆਂ ਆਪਣਾ ਕੰਮ ਨਿਰਪੱਖਤਾ ਨਾਲ ਕਰਦੇ ਹੋਏ ਸਮਾਜ ਦੇ ਗਰੀਬ ਵਰਗ ਦੇ ਹਿੱਤਾਂ ਦੀ ਅਗਵਾਈ ਕਰਨਗੀਆਂ ।

ਦੱਸਣਾ ਬਣਦਾ ਹੈ ਕਿ ਰਾਜ ਸਰਕਾਰ ਵੱਲੋਂ 5 ਕਿਲੋ ਕਣਕ ਪ੍ਰਤੀ ਲਾਭਪਾਤਰੀ ਪ੍ਰਤੀ ਮਹੀਨਾ ਦੇ ਹਿਸਾਬ ਨਾਲ 1.5 ਕਰੋੜ ਵਿਅਕਤੀਆਂ ਨੂੰ ਪ੍ਰਤੀ ਮਹੀਨਾ ਕਣਕ ਵੰਡੀ ਜਾ ਰਹੀ ਹੈ ਜਿਸ ਨਾਲ 40 ਲੱਖ ਪਰਿਵਾਰਾਂ ਨੂੰ ਲਾਭ ਮਿਲ ਰਿਹਾ ਹੈ। ਅੰਤੋਦਿਆ ਪਰਿਵਾਰਾਂ ਨੂੰ ਪ੍ਰਤੀ ਪਰਿਵਾਰ ਪ੍ਰਤੀ ਮਹੀਨਾ 35 ਕਿਲੋਗ੍ਰਾਮ ਦੀ ਇੱਕਸਮਾਨ ਵੰਡ ਦਿੱਤੀ ਜਾ ਰਹੀ ਹੈ। ਹਾਲ ਹੀ ਵਿੱਚ ਮੰਤਰੀ ਮੰਡਲ ਨੇ ਲਾਭਪਾਤਰੀਆਂ ਨੂੰ ਆਟੇ ਦੀ ਹੋਮ ਡਿਲੀਵਰੀ ਕਰਨ ਨੂੰ ਪ੍ਰਵਾਨਗੀ ਦਿੱਤੀ ਹੈ, ਜੋ ਕਿ 1 ਅਕਤੂਬਰ, 2022 ਤੋਂ ਸ਼ੁਰੂ ਹੋ ਜਾਵੇਗੀ।

 

ਪੰਜਾਬ ‘ਚ ਬਹੁਤ ਜਲਦ ਦਿੱਲੀ ਦੀ ਤਰਜ ‘ਤੇ ਮੁਹੱਲਾ ਕਲੀਨਿਕ ਬਣਨਗੇ: CM ਭਗਵੰਤ ਮਾਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੇ ਦੌਰਾਨ ਸੀਐਮ ਨੇ ਕਿਹਾ ਕਿ ਪੰਜਾਬ ਦੇ ਅੰਦਰ ਬਹੁਤ ਜਲਦ ਦਿੱਲੀ ਦੀ ਤਰਜ ‘ਤੇ ਮੁਹੱਲਾ ਕਲੀਨਿਕ ਬਣਨਗੇ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਜੋ ਆਪ ਦੀ ਸਰਕਾਰ ਨੇ ਚੋਣਾਂ ਜਿੱਤਣ ਤੋਂ ਪਹਿਲਾਂ ਕੀਤਾ ਸੀ, ਉਹ ਵਾਅਦਾ ਬਹੁਤ ਜਲਦ ਪੂਰਾ ਹੋਵੇਗਾ ਅਤੇ ਪੰਜਾਬ ਦੀਆਂ ਸਿਹਤ ਸੇਵਾਵਾਂ ਨੂੰ ਪੂਰੇ ਦੇਸ਼ ਵਿੱਚ ਮਿਸਾਲੀ ਬਣਾਇਆ ਜਾਵੇਗਾ।

ਹਰਭਜਨ ਮਾਨ ਦੀ ਫਿਲਮ ਪੀਆਰ ਦਾ ਗੀਤ ਵੰਗਾਂ ਸੱਤਰੰਗੀਆਂ ਹੋਇਆ ਰਿਲੀਜ਼

0

ਪੰਜਾਬੀ ਗਾਇਕ ਅਤੇ ਐਕਟਰ ਹਰਭਜਨ ਮਾਨ ਦੀ ਫਿਲਮ ਪੀਆਰ ਦਾ ਗੀਤ ਵੰਗਾਂ ਸੱਤਰੰਗੀਆਂ ਅੱਜ ਰਿਲੀਜ਼ ਹੋ ਗਿਆ ਹੈ। ਇਹ ਫਿਲਮ ਵਿਸ਼ਵ ਪੱਧਰ ‘ਤੇ 27 ਮਈ 2022 ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਤੁਸੀਂ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਜੀ ਨੂੰ ਵੀ ਅਦਾਕਾਰੀ ਪੇਸ਼ ਕਰਦੇ ਦੇਖਣ ਵਾਲੇ ਹੋ ਅਤੇ ਉਹਨਾਂ ਦੇ ਨਾਲ ਅਮਰ ਨੂਰੀ ਜੀ ਵੀ ਤੁਹਾਨੂੰ ਦਿਖਾਈ ਦੇਣ ਵਾਲੇ ਹਨ। ਇਸ ਫਿਲਮ ‘ਚ ਬੋਲ ਬੱਬੂ ਸਿੰਘ ਮਾਨ ਵਲੋਂ ਦਿੱਤੇ ਗਏ ਹਨ ਤੇ ਸੰਗੀਤ ਗੁਰਮੀਤ ਸਿੰਘ ਵਲੋਂ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਫਿਲਮ ਦੇ ਪ੍ਰੋਡਿਊਸਰ ਹਰਵਿੰਦਰ ਸਰਨ, ਦਰਸ਼ਨ ਐੱਸ ਰੰਗੀ ਤੇ ਗੁਰਵਿੰਦਰ ਸਿੰਘ ਹਨ।

ਫਿਲਮ ਪੀ.ਆਰ. ਨੂੰ ਦਿੱਗਜ ਨਿਰਦੇਸ਼ਕ ਮਨਮੋਹਨ ਸਿੰਘ ਡਾਇਰੈਕਟ ਕਰ ਰਹੇ ਹਨ। ਹਰਭਜਨ ਮਾਨ ਨਾਲ ਫਿਲਮ ‘ਚ ਖੂਬਸੂਰਤ ਅਦਾਕਾਰਾ ਦਿਲਬਰ ਆਰਿਆ ਲੀਡ ਰੋਲ ‘ਚ ਨਜ਼ਰ ਆਉਣ ਵਾਲੀ ਹੈ। ਫਿਲਮ ਨੂੰ ਸਰੰਗ ਫ਼ਿਲਮਜ਼ ਅਤੇ ਐਚ.ਐਮ.ਫ਼ਿਲਮਜ਼ ਵੱਲੋਂ ਪ੍ਰੋਡਿਊਸ ਕੀਤਾ ਜਾ ਰਿਹਾ ਹੈ। ਉਹਨਾਂ ਦੀ ਇਸ ਨਵੀਂ ਫਿਲਮ ਦਾ ਵੀ ਦਰਸ਼ਕਾਂ ਵੱਲੋਂ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ।

https://www.facebook.com/onair13media/videos/347948200586994

ਹਰਭਜਨ ਮਾਨ ਨੇ ਦੱਸਿਆ ਕਿ ਉਨ੍ਹਾਂ ਨੇ ਹਮੇਸ਼ਾ ਪਰਿਵਾਰਕ ਫਿਲਮਾਂ ਬਣਾਈਆਂ ਹਨ। ਫਿਲਮਾਂ ਨੂੰ ਲੈ ਕੇ ਕਦੇ ਭੀੜ ਦਾ ਹਿੱਸਾ ਨਹੀਂ ਰਿਹਾ। ਉਨ੍ਹਾਂ ਦੀਆਂ ਹੁਣ ਤੱਕ ਰਿਲੀਜ਼ ਹੋਈਆਂ ਫਿਲਮਾਂ ਵਾਂਗ ਇਹ ਫਿਲਮ ਵੀ ਇਕ ਸੱਭਿਆਚਾਰਕ ਅਤੇ ਪਰਿਵਾਰਕ ਫਿਲਮ ਹੈ ਜੋ ਪਰਵਾਸ ਦੇ ਆਲੇ-ਦੁਆਲੇ ਘੁੰਮਦੀ ਹੈ। ਮਾਨ ਅਨੁਸਾਰ ਅੱਜ ਪੰਜਾਬ ਦਾ ਹਰ ਨੌਜਵਾਨ ਬਾਹਰ ਜਾਣਾ ਚਾਹੁੰਦਾ ਹੈ, ਇਸ ਲਈ ਉਹ ਕੋਈ ਵੀ ਰਾਹ ਅਖਤਿਆਰ ਕਰਨ ਲਈ ਤਿਆਰ ਹੈ। ਇਹ ਫਿਲਮ ਅਜਿਹੇ ਨੌਜਵਾਨਾਂ ਦੀ ਕਹਾਣੀ ਹੈ।

ਇਸ ਫ਼ਿਲਮ ਵਿੱਚ ਕੈਨੇਡਾ ਦੀ ਜ਼ਿੰਦਗੀ, ਵਿਦੇਸ਼ ਗਏ ਨੌਜਵਾਨਾਂ ਦੀਆਂ ਮੁਸ਼ਕਲਾਂ ਅਤੇ ਇੱਛਾਵਾਂ ਨੂੰ ਫ਼ਿਲਮ ਵਿੱਚ ਵਿਸ਼ੇਸ਼ ਤੌਰ ’ਤੇ ਦਿਖਾਇਆ ਗਿਆ ਹੈ। ਇਹ ਫ਼ਿਲਮ ਹਰ ਪੰਜਾਬੀ ਪਰਿਵਾਰ ਦੀ ਪਸੰਦੀਦਾ ਫ਼ਿਲਮ ਬਣ ਜਾਵੇਗੀ। ਫ਼ਿਲਮ ਦੇ ਅਦਾਕਾਰ ਦਿਲਬਰ ਆਰੀਆ ਦਾ ਕਹਿਣਾ ਹੈ ਕਿ ਬਤੌਰ ਹੀਰੋਇਨ ਇਹ ਉਸਦੀ ਪਹਿਲੀ ਫ਼ਿਲਮ ਹੈ ਅਤੇ ਇਹ ਉਸਦੀ ਕਿਸਮਤ ਹੈ ਕਿ ਉਸਨੂੰ ਆਪਣੀ ਪਹਿਲੀ ਫ਼ਿਲਮ ਵਿੱਚ ਹੀ ਪੰਜਾਬੀ ਸਿਨੇਮਾ ਦੇ ਦਿੱਗਜ ਕਲਾਕਾਰਾਂ ਨਾਲ ਕੰਮ ਕਰਨ ਦਾ ਮੌਕਾ ਮਿਲਿਆ ਹੈ।

 

 

11 ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰਾਂ ਦੇ ਕੀਤੇ ਤਬਾਦਲੇ

0

ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਪੱਧਰ ‘ਤੇ ਤਬਦੀਲੀ ਕੀਤੀ ਗਈ ਹੈ। 11 ਜ਼ਿਲ੍ਹਾ ਸਮਾਜਿਕ ਨਿਆਂ ‘ਤੇ ਅਧਿਕਾਰਤਾ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

Cannes 2022: ਲੋਰੀਅਲ ਪਾਰਟੀ ‘ਚ ਬਾਲੀਵੁੱਡ ਅਦਾਕਾਰਾ ਐਸ਼ਵਰਿਆ ਰਾਏ ਨਵੀਂ ਲੁੱਕ ‘ਚ ਆਏ ਨਜ਼ਰ

0

ਬਾਲੀਵੁੱਡ ਮਸ਼ਹੂਰ ਅਦਾਕਾਰਾ ਐਸ਼ਵਰਿਆ ਰਾਏ ਬੱਚਨ ਦੀ ਕਾਨਸ 2022 ਸਪੈਸ਼ਲ ਪਾਰਟੀ ਦਾ ਨਵਾਂ ਲੁੱਕ ਸਾਹਮਣੇ ਆਇਆ ਹੈ। ਇਹ ਪਾਰਟੀ ਲੋਰੀਅਲ ਪੈਰਿਸ ਦੀ 25ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਆਯੋਜਿਤ ਕੀਤੀ ਗਈ ਸੀ। ਐਸ਼ਵਰਿਆ ਲੋਰੀਅਲ ਪੈਰਿਸ ਦੀ ਬ੍ਰਾਂਡ ਅੰਬੈਸਡਰ ਹੈ। ਅਜਿਹੇ ‘ਚ ਐਸ਼ਵਰਿਆ ਰਾਏ ਇਸ ਈਵੈਂਟ ਦੀ ਸ਼ਾਨ ਬਣੀ ਰਹੀ। ਇਸ ਡਿਨਰ ਪਾਰਟੀ ‘ਚ ਐਸ਼ਵਰਿਆ ਨੇ ਡਬਲ ਸ਼ੇਡਡ ਗਾਊਨ ਪਾਇਆ ਹੋਇਆ ਸੀ।

ਇਸ ਪਾਰਟੀ ‘ਚ ਐਸ਼ਵਰਿਆ ਦੇ ਨਾਲ ਉਨ੍ਹਾਂ ਦੇ ਪਤੀ ਅਭਿਸ਼ੇਕ ਬੱਚਨ ਅਤੇ ਬੇਟੀ ਆਰਾਧਿਆ ਵੀ ਮੌਜੂਦ ਸਨ। ਜਿੱਥੇ ਅਭਿਸ਼ੇਕ ਕਾਲੇ ਸੂਟ ਵਿੱਚ ਨਜ਼ਰ ਆਏ।

ਇਸ ਦੇ ਨਾਲ ਹੀ ਆਰਾਧਿਆ ਨੇ ਲਾਲ ਰੰਗ ਦਾ ਫ੍ਰੌਕ, ਲਾਲ ਹੇਅਰ ਬੈਂਡ ਅਤੇ ਲਾਲ ਫੁੱਟਵੀਅਰ ਪਹਿਨੇ ਹੋਏ ਸਨ।

ਐਸ਼ਵਰਿਆ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਉਹ ਲਿਕਵਿਡ ਲਿਪਸਟਿਕ ਲਗਾ ਕੇ ਆਪਣੇ ਮੇਕਅੱਪ ਨੂੰ ਅੰਤਿਮ ਛੋਹ ਦੇ ਰਹੀ ਹੈ। ਪਿੰਕ ਨਿਊਡ ਗਲੋਸੀ ਲਿਪਸਟਿਕ ‘ਚ ਐਸ਼ਵਰਿਆ ਬੇਹੱਦ ਖੂਬਸੂਰਤ ਲੱਗ ਰਹੀ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਸ਼ਿਮਰੀ ਡਰੈੱਸ ਦੇ ਨਾਲ ਐਸ਼ਵਰਿਆ ਨੇ ਆਪਣੀ ਲੁੱਕ ਨੂੰ ਵੀ ਸ਼ਿਮਰੀ ਰੱਖਿਆ ਹੈ।

ਇਸ ਵਾਰ ਭਾਰਤੀ ਸਿਨੇਮਾ ਵੱਕਾਰੀ ਕਾਨਸ ਫਿਲਮ ਫੈਸਟੀਵਲ ਵਿੱਚ ਮਨਾਇਆ ਜਾ ਰਿਹਾ ਹੈ। ਕਾਨਸ ਵਿੱਚ ਪਹਿਲੀ ਵਾਰ ਭਾਰਤ ਨੂੰ ‘ਕੰਟਰੀ ਆਫ਼ ਆਨਰ’ ਵਜੋਂ ਚੁਣਿਆ ਗਿਆ ਹੈ। ਦੀਪਿਕਾ ਪਾਦੂਕੋਣ ਨੂੰ ਇਸ ਸਾਲ ਫੈਸਟੀਵਲ ਦੀ ਜਿਊਰੀ ਮੈਂਬਰ ਚੁਣਿਆ ਗਿਆ ਹੈ। ਅਤੇ ਦੇਸ਼ ਦੇ ਸਨਮਾਨ ਵਜੋਂ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਭਾਰਤ ਤੋਂ ਵਫ਼ਦ ਦੀ ਅਗਵਾਈ ਕਰ ਰਹੇ ਹਨ।

ਨਵਜੋਤ ਸਿੱਧੂ ਦੇ ਮਾਮਲੇ ‘ਚ ਰਾਜਾ ਵੜਿੰਗ ਨੇ ਅਦਾਲਤ ਦੇ ਫੈਸਲੇ ‘ਤੇ ਜਤਾਇਆ ਦੁੱਖ

0

ਸੁਪਰੀਮ ਕੋਰਟ ਵਲੋਂ ਨਵਜੋਤ ਸਿੱਧੂ ਨੂੰ ਬੀਤੇ ਦਿਨੀ ਇੱਕ ਸਾਲ ਦੀ ਸਜ਼ਾ ਸੁਣਾਈ ਗਈ। ਇਸ ਸੰਬੰਧ ‘ਚ ਰਾਜਾ ਵੜਿੰਗ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਅਦਾਲਤ ਦੇ ਫੈਸਲੇ ‘ਤੇ ਦੁੱਖ ਜਤਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਅਦਾਲਤ ਦੇ ਸਾਹਮਣੇ ਕਿਸੇ ਦੀ ਨਹੀਂ ਚੱਲਦੀ।

ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਨਵਜੋਤ ਸਿੱਧੂ ਮੇਰਾ ਵੱਡਾ ਭਰਾ ਹੈ। ਜਿੱਥੇ ਵੀ ਲੋੜ ਪਈ ਮੈਂ ਉਨ੍ਹਾਂ ਦੇ ਨਾਲ ਖੜ੍ਹਾਂਗਾ।

ਜਾਣਕਾਰੀ ਅਨੁਸਾਰ ਅੱਜ ਸਿੱਧੂ ਨੂੰ ਸੁਪਰੀਮ ਕੋਰਟ ਤੋਂ ਰਾਹਤ ਦੀ ਕੋਈ ਉਮੀਦ ਨਹੀਂ ਬਚੀ। CIJ ਕਹਿ ਚੁੱਕੇ ਹਨ ਕਿ ਉਹ ਅੱਜ ਕੋਈ ਨਵਾਂ ਕੇਸ ਨਹੀਂ ਸੁਣਨਗੇ। ਨਵਜੋਤ ਸਿੱਧੂ ਨੂੰ ਅੱਜ ਹੀ ਸਰੰਡਰ ਕਰਨਾ ਪੈ ਸਕਦਾ ਹੈ।

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪਹਿਲਾਂ ਸੜਕ ‘ਤੇ ਝਗੜੇ ਦੌਰਾਨ ਗੁਰਨਾਮ ਸਿੰਘ ਨਾਂ ਦੇ ਬਜ਼ੁਰਗ ਦੀ ਮੌਤ ਦੇ ਮਾਮਲੇ ਵਿੱਚ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ।

ਨਵਜੋਤ ਸਿੱਧੂ ਨੇ ਆਤਮ ਸਮਰਪਣ ਲਈ SC ਤੋਂ ਮੰਗਿਆ ਸਮਾਂ, ਖਰਾਬ ਸਿਹਤ ਦਾ ਦਿੱਤਾ ਹਵਾਲਾ

0

ਨਵਜੋਤ ਸਿੰਘ ਸਿੱਧੂ ਨੇ ਸੁਪਰੀਮ ਕੋਰਟ (Supreme Court) ਵੱਲੋਂ ਰੋਡ ਰੇਜ਼ ਮਾਮਲੇ (Road Rage Case Sidhu) ਵਿੱਚ 1 ਸਾਲ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਵਕੀਲ ਰਾਹੀਂ ਅਦਾਲਤ ਵਿੱਚ ਅਰਜ਼ੀ ਦਾਖਲ ਕਰਕੇ ਸਮਰਪਣ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਮੰਗਿਆ ਹੈ।

ਸਿੱਧੂ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਸਿਹਤ ਠੀਕ ਨਹੀਂ ਹੈ, ਇਸ ਲਈ ਉਨ੍ਹਾਂ ਨੂੰ ਹਫ਼ਤੇ ਦਾ ਸਮਾਂ ਦਿੱਤਾ ਜਾਵੇ, ਜਿਸ ‘ਤੇ ਜਸਟਿਸ ਖਾਨਵਿਲਕਰ ਨੇ ਸਿੱਧੂ ਦੇ ਵਕੀਲ ਨੂੰ ਕਿਹਾ ਹੈ ਕਿ ਉਹ ਅਰਜ਼ੀ ਦਾਖਲ ਕਰਕੇ ਮੁੱਖ ਜੱਜ ਤੋਂ ਮਾਮਲੇ ਦੀ ਸੁਣਵਾਈ ਦੀ ਮੰਗ ਕਰਨ।

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਸ਼ੁੱਕਰਵਾਰ ਸਵੇਰੇ 10 ਵਜੇ ਸਮਰਪਣ ਕੀਤਾ ਜਾਣਾ ਸੀ, ਜਿਸ ਬਾਰੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵੱਲੋਂ ਬਾਕਾਇਦਾ ਦੱਸਿਆ ਗਿਆ ਸੀ। ਪਰੰਤੂ ਸਿੱਧੂ ਨੇ ਵਕੀਲ ਰਾਹੀਂ ਅਰਜ਼ੀ ਲਗਾ ਕੇ ਸਮਰਪਣ ਮਾਮਲੇ ‘ਚ ਇੱਕ ਹਫ਼ਤੇ ਦੇ ਸਮੇਂ ਦੀ ਮੰਗ ਕੀਤੀ ਹੈ।

ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪਹਿਲਾਂ ਸੜਕ ‘ਤੇ ਝਗੜੇ ਦੌਰਾਨ ਗੁਰਨਾਮ ਸਿੰਘ ਨਾਂ ਦੇ ਬਜ਼ੁਰਗ ਦੀ ਮੌਤ ਦੇ ਮਾਮਲੇ ਵਿੱਚ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਿੱਧੂ ਨੂੰ ਇੱਕ ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਕੇ ਛੱਡ ਦਿੱਤਾ ਸੀ। ਦੱਸਿਆ ਜਾਂਦਾ ਹੈ ਕਿ ਉਹ ਸਵੇਰ ਤੋਂ ਹੀ ਆਪਣੇ ਵਕੀਲਾਂ ਨਾਲ ਸਲਾਹ ਮਸ਼ਵਰਾ ਕਰ ਰਹੇ ਹਨ।

ਭਾਰਤ ਦੀ ਨਿਖਤ ਜ਼ਰੀਨ ਨੇ ਮਹਿਲਾ ਵਿਸ਼ਵ ਬਾਕਸਿੰਗ ਚੈਂਪੀਅਨਸ਼ਿਪ ’ਚ ਜਿੱਤਿਆ ਗੋਲਡ ਮੈਡਲ

0

ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ’ਚ ਭਾਰਤ ਦੀ ਨਿਖਤ ਜ਼ਰੀਨ ਨੇ ਇਤਿਹਾਸ ਰਚ ਦਿੱਤਾ। ਫਾਈਨਲ ਮੁਕਾਬਲੇ ’ਚ ਉਸ ਨੇ ਜਿੱਤ ਦਰਜ ਕੀਤੀ ਤੇ ਸੋਨੇ ਦਾ ਮੈਡਲ ਆਪਣੇ ਨਾਂ ਕੀਤਾ। 52 ਕਿਲੋਗ੍ਰਾਮ ਭਾਰ ਵਰਗ ’ਚ ਨਿਖਤ  ਨੇ ਥਾਈਲੈਂਡ ਦੀ ਜਿਟਪੌਂਗ ਜੁਤਾਮਾਸ ਨੂੰ 5-0 ਨਾਲ ਹਰਾ ਦਿੱਤਾ। ਭਾਰਤ ਨੂੰ ਮਹਿਲਾ ਵਿਸ਼ਵ ਚੈਂਪੀਅਨਸ਼ਿਪ ਵਿੱਚ 4 ਸਾਲ ਬਾਅਦ ਸੋਨ ਤਗ਼ਮਾ ਮਿਲਿਆ ਹੈ। ਇਸ ਤੋਂ ਪਹਿਲਾਂ 2018 ਵਿੱਚ ਐਮਸੀ ਮੈਰੀਕਾਮ ਚੈਂਪੀਅਨ ਬਣੀ ਸੀ।

ਭਾਰਤ ਨੇ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਇਤਿਹਾਸ ਵਿੱਚ 10ਵਾਂ ਸੋਨ ਤਮਗਾ ਜਿੱਤਿਆ ਹੈ। ਐਮਸੀ ਮੈਰੀਕਾਮ ਨੇ ਇਕੱਲੇ 6 ਸੋਨ ਤਗਮੇ ਜਿੱਤੇ। ਇਨ੍ਹਾਂ ਦੋਵਾਂ ਤੋਂ ਇਲਾਵਾ ਸਰਿਤਾ ਦੇਵੀ, ਜੈਨੀ ਆਰਐਲ ਅਤੇ ਲੇਖਾ-ਸੀ ਨੇ ਵੀ ਦੇਸ਼ ਲਈ ਸੋਨ ਤਮਗਾ ਜਿੱਤਿਆ ਸੀ।

ਕੁੰਵਰ ਵਿਜੇ ਪ੍ਰਤਾਪ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਸੰਬੰਧੀ CM ਮਾਨ ਨੂੰ ਲਿਖੀ ਚਿੱਠੀ

0

‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਇਹ ਚਿੱਠੀ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਬਾਰੇ ਹੈ। ਇਸ ਵਿੱਚ ‘ਫਰੀਦਕੋਟ ਸੈਸ਼ਨ ਕੋਰਟ ‘ਚ ਚੱਲ ਰਹੇ ਮੁਕੱਦਮੇ ਨੂੰ ਅੱਗੇ ਵਧਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੇ ਦੋਸ਼ੀ ਕੇਸ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ।

 

 

ਕੇਜਰੀਵਾਲ ਸਰਕਾਰ ਨੂੰ ਝਟਕਾ, ਘਰ-ਘਰ ਰਾਸ਼ਨ ਸਕੀਮ ‘ਤੇ ਹਾਈਕੋਰਟ ਨੇ ਲਾਈ ਪਾਬੰਦੀ

0

ਦਿੱਲੀ ਦੇ ਮੁੱਖ ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਸ਼ੁਰੂ ਕੀਤੀ ਘਰ-ਘਰ ਰਾਸ਼ਨ ਯੋਜਨਾ  ‘ਤੇ ਦਿੱਲੀ ਹਾਈ ਕੋਰਟ ਨੇ ਰੋਕ ਲਗਾ ਦਿੱਤੀ ਹੈ। ਰਾਸ਼ਨ ਦੀ ਡੋਰ ਸਟੈਪ ਡਿਲੀਵਰੀ (Door Step Delivery of Ration) ਨੂੰ ਕੇਜਰੀਵਾਲ ਸਰਕਾਰ ਦੀ ਅਭਿਲਾਸ਼ੀ ਯੋਜਨਾ ਦੱਸਿਆ ਜਾ ਰਿਹਾ ਸੀ। ਇਹੀ ਕਾਰਨ ਸੀ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਤੁਰੰਤ ਬਾਅਦ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਵੀ ਇਸ ਸਕੀਮ ਨੂੰ ਪੰਜਾਬ ਵਿੱਚ ਲਾਗੂ ਕਰਨ ਦਾ ਐਲਾਨ ਕੀਤਾ ਸੀ। ਅਜਿਹੇ ‘ਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੱਡੇ ਝਟਕੇ ਤੋਂ ਬਾਅਦ ਕੀ ਇਹ ਸਕੀਮ ਪੰਜਾਬ ‘ਚ ਸ਼ੁਰੂ ਹੋ ਸਕਦੀ ਹੈ?

ਕਾਬਲੇਗੌਰ ਹੈ ਕਿ ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਦੀ ਘਰ-ਘਰ ਰਾਸ਼ਨ ਯੋਜਨਾ ਨੂੰ ਚੁਣੌਤੀ ਦੇਣ ਵਾਲੀਆਂ ਰਾਸ਼ਨ ਡੀਲਰਾਂ ਦੀਆਂ ਦੋ ਪਟੀਸ਼ਨਾਂ ਨੂੰ ਮਨਜ਼ੂਰੀ ਦੇ ਦਿੱਤੀ ਸੀ ਅਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਕਾਰਜਕਾਰੀ ਚੀਫ਼ ਜਸਟਿਸ ਵਿਪਿਨ ਸਾਂਘੀ ਅਤੇ ਜਸਟਿਸ ਜਸਮੀਤ ਸਿੰਘ ਨੇ ਕਿਹਾ ਕਿ ਦਿੱਲੀ ਸਰਕਾਰ ਘਰ-ਘਰ ਰਾਸ਼ਨ ਦੀ ਡਿਲਿਵਰੀ ਲਈ ਕੋਈ ਹੋਰ ਸਕੀਮ ਲੈ ਕੇ ਆਉਣ ਲਈ ਸੁਤੰਤਰ ਹੈ, ਪਰ ਉਹ ਕੇਂਦਰ ਸਰਕਾਰ ਵੱਲੋਂ ਦਿੱਤੇ ਅਨਾਜ ਦੀ ਵਰਤੋਂ ਘਰ-ਘਰ ਜਾ ਕੇ ਯੋਜਨਾ ਤਹਿਤ ਨਹੀਂ ਕਰ ਸਕਦੀ।