Home Blog Page 2062

ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਣ ਲਈ ਗ੍ਰਾਂਟ ਕੀਤੀ ਜਾਰੀ

0

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ 15 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਵੇਗੀ। ਜਾਣਕਾਰੀ ਅਨੁਸਾਰ ਸਿੱਖਿਆ ਮੰਤਰੀ ਮੀਤ ਹੇਅਰ ਨੇ 92.95 ਕਰੋੜ ਜਾਰੀ ਕੀਤੇ ਹਨ। ਸਿੱਖਿਆ ਮੰਤਰੀ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਪਹਿਲੀ ਤੋਂ ਅੱਠਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦੇਣ ਲਈ ਗ੍ਰਾਂਟ ਜਾਰੀ ਕੀਤੀ ਹੈ।

ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਕਿਸੇ ਵਿਸ਼ੇਸ ਦੁਕਾਨ ਤੋਂ ਵਰਦੀਆਂ ਨਾ ਖਰੀਦਣ ਦੇ ਹੁਕਮ ਜਾਰੀ ਕੀਤੇ ਹਨ। ਇਸਦੇ ਨਾਲ ਹੀ ਇਹ ਵੀ ਕਿਹਾ ਹੈ ਕਿ ਵਰਦੀਆਂ ਦੀ ਖਰੀਦ ਨਿਯਮਾਂ ਅਨੁਸਾਰ ਕੀਤੀ ਜਾਵੇ।

ਅੱਠਵੀਂ ਜਮਾਤ ਤੱਕ ਦੀਆਂ 845429 ਲੜਕੀਆਂ, ਕਰਮਵਾਰ ਅਨੁਸਾਰ 545993 ਅਤੇ 157770 ਐੱਸ. ਸੀ ਅਤੇ ਬੀਪੀਐਲ ਲੜਕਿਆਂ ਨੂੰ ਮੁਫਤ ਵਰਦੀ ਦਾ ਲਾਭ ਮਿਲੇਗਾ।

ਸਰੰਡਰ ਤੋਂ ਪਹਿਲਾਂ ਅੱਜ ਕਿਉਰੇਟਿਵ ਪਟੀਸ਼ਨ ਦਾਇਰ ਕਰਨਗੇ ਸਿੱਧੂ!

0

ਬੀਤੇ ਦਿਨੀ ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਨੇ ਸਿੱਧੂ ਨੂੰ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਵੱਲੋਂ ਰੋਡ ਰੇਜ ਕੇਸ ਵਿਚ ਸੁਣਾਈ ਗਈ 1 ਸਾਲ ਦੀ ਸਜ਼ਾ ਵਿਰੁੱਧ ਨਵਜੋਤ ਸਿੱਧੂ ਵੱਲੋਂ ਕਿਉਰੇਟਿਵ ਪਟੀਸ਼ਨ ਦਾਇਰ ਕਰਨਗੇ। ਇਸ ਦੇ ਨਾਲ ਹੀ ਜਾਣਕਾਰੀ ਇਹ ਵੀ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਪਟਿਆਲਾ ਕੋਰਟ ਵਿੱਚ ਆਤਮ ਸਮਰਪਣ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਵਜੋਤ ਸਿੱਧੂ ਦੇ ਵਕੀਲਾਂ ਦੀ ਇਹ ਰਾਇ ਹੈ ਕਿ ਇਹ ਪਟੀਸ਼ਨ ਦਾਇਰ ਕਰਨ ਦਾ ਹੱਕ ਬਣਦਾ ਹੈ ਤੇ ਇਸ ਦਾ ਰਾਹ ਲਿਆ ਜਾਵੇਗਾ। ਅੱਜ 20 ਮਈ ਦੀ ਸਵੇਰ ਨਵਜੋਤ ਸਿੱਧੂ ਦੇ ਵਕੀਲ ਉਸ ਦੀ ਕੋਠੀ ਪਹੁੰਚ ਗਏ ਹਨ। ਇਸਦੇ ਨਾਲ ਹੀ ਜਾਣਕਾਰੀ ਅਨੁਸਾਰ ਕੁੱਝ ਹੀ ਦੇਰ ‘ਚ ਸਿੱਧੂ ਆਪਣੇ ਘਰ ਤੋਂ ਰਵਾਨਾ ਹੋਣਗੇ। ਨਵਜੋਤ ਸਿੱਧੂ 10 ਵਜੇ ਦੇ ਕਰੀਬ ਪਟਿਆਲਾ ਕੋਰਟ ਪਹੁੰਚਣਗੇ।

ਕੀ ਹੈ ਪੂਰਾ ਮਾਮਲਾ?
ਨਵਜੋਤ ਸਿੱਧੂ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ 27 ਦਸੰਬਰ 1988 ‘ਚ ਪਾਰਕਿੰਗ ਨੂੰ ਲੈ ਕੇ ਹੋਈ ਬਹਿਸ ਤੋਂ ਬਾਅਦ 65 ਸਾਲਾ ਗੁਰਨਾਮ ਸਿੰਘ ਨਾਲ ਕੁੱਟਮਾਰ ਕੀਤੀ ਸੀ ਅਤੇ ਉਸੇ ਕੁੱਟਮਾਰ ਵਿੱਚ ਵੱਜੀ ਸੱਟ ਕਾਰਨ ਗੁਰਨਾਮ ਸਿੰਘ ਦੀ ਮੌਤ ਹੋਈ ਸੀ।
ਟ੍ਰਾਇਲ ਕੋਰਟ ਨੇ ਨਵਜੋਤ ਸਿੱਧੂ ਨੂੰ ਬਰੀ ਕਰ ਦਿੱਤਾ ਸੀ ਪਰ ਹਾਈ ਕੋਰਟ ਨੇ ਨਵਜੋਤ ਸਿੱਧੂ ਨੂੰ ਦੋਸ਼ੀ ਮੰਨਦੇ ਹੋਏ ਤਿੰਨ ਸਾਲ ਦੀ ਸਜ਼ਾ ਸੁਣਾਈ ਸੀ।

ਸਰਕਾਰੀ ਵਕੀਲ ਦਾ ਦਾਅਵਾ ਸੀ ਕਿ ਸਿੱਧੂ ਅਤੇ ਉਸ ਦਾ ਦੋਸਤ ਰੁਪਿੰਦਰ ਸਿੰਘ ਸੰਧੂ ਪਟਿਆਲਾ ਦੇ ਸ਼ੇਰਾਂਵਾਲਾ ਗੇਟ ਨੇੜੇ ਜਿਪਸੀ ਵਿਚ ਜਾ ਰਹੇ ਸਨ ਦੂਜੇ ਪਾਸੇ ਗੁਰਨਾਮ ਸਿੰਘ ਆਪਣੇ ਦੋ ਹੋਰ ਸਾਥੀਆਂ ਨਾਲ ਮਾਰੂਤੀ ਕਾਰ ਵਿੱਚ ਸਵਾਰ ਸਨ। ਗੱਡੀ ਨੂੰ ਹਟਾਉਣ ਦੇ ਮਾਮਲੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅਤੇ ਉਸ ਦੇ ਸਾਥੀ ਦੀ ਗੁਰਨਾਮ ਸਿੰਘ ਦੀ ਬਹਿਸ ਹੋਈ। ਬਹਿਸ ਦੌਰਾਨ ਗਰਮਾ-ਗਰਮੀ ਹੋ ਗਈ ਅਤੇ ਦੋਵੇਂ ਧਿਰਾਂ ਵਿਚਕਾਰ ਹੱਥੋਪਾਈ ਹੋ ਗਈ ਸੀ।

ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਦਿੱਤਾ ਅਸਤੀਫਾ

0

ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਰਾਸ਼ਟਰਪਤੀ ਨੂੰ ਭੇਜੇ ਪੱਤਰ ਵਿੱਚ ਉਨ੍ਹਾਂ ਨੇ ਆਪਣੇ ਅਸਤੀਫ਼ੇ ਦਾ ਕਾਰਨ ਨਿੱਜੀ ਦੱਸਿਆ ਹੈ। ਬੈਜਲ ਨੂੰ 2016 ਵਿੱਚ ਨਜੀਬ ਜੰਗ ਦੀ ਥਾਂ ਲੈਫਟੀਨੈਂਟ ਗਵਰਨਰ ਬਣਾਇਆ ਗਿਆ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਬੈਜਲ ਵਿਚਾਲੇ ਕਈ ਵਾਰ ਫੈਸਲਿਆਂ ਨੂੰ ਲੈ ਕੇ ਟਕਰਾਅ ਦੇਖਣ ਨੂੰ ਮਿਲਿਆ।

ਇਸ ਸਾਲ ਦੇ ਸ਼ੁਰੂ ਵਿੱਚ ਜਦੋਂ ਕੋਰੋਨਾ ਤੇਜ਼ੀ ਫੜ ਰਿਹਾ ਸੀ, ਵੀਂਕੈਡ ਕਰਫਿਊ ਅਤੇ ਸਾਰੀਆਂ ਦੁਕਾਨਾਂ ਲਈ ਔਡ-ਈਵਨ ਨਿਯਮ ਨੂੰ ਲੈ ਕੇ ਆਹਮੋ-ਸਾਹਮਣੇ ਆ ਗਏ। ਬੈਜਲ ਨੇ ਕੇਜਰੀਵਾਲ ਦੇ ਪ੍ਰਸਤਾਵਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ।

 

ਪੰਜਾਬ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਾਲੇ ਬਣੀ ਸਹਿਮਤੀ, ਕਣਕ ‘ਤੇ ਬੋਨਸ ਲਈ ਅਮਿਤ ਸ਼ਾਹ ਨੂੰ ਮਿਲਣਗੇ CM ਮਾਨ

0

ਪੰਜਾਬ ਸਰਕਾਰ ਅਤੇ ਕਿਸਾਨਾਂ ਵਿਚਾਲੇ ਮੰਗਾਂ ‘ਤੇ ਸਹਿਮਤੀ ਹੋ ਗਈ ਹੈ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਚੰਡੀਗੜ੍ਹ-ਮੁਹਾਲੀ ਬਾਰਡਰ ‘ਤੇ ਕਿਸਾਨਾਂ ਦਾ ਧਰਨਾ ਸਮਾਪਤ ਕਰਵਾਉਣ ਲਈ ਪਹੁੰਚੇ। ਉਨ੍ਹਾਂ ਨੇ ਮੀਟਿੰਗ ‘ਚ ਕਿਸਾਨਾਂ ਨਾਲ ਬਣੀ ਸਹਿਮਤੀ ਬਾਰੇ ਜਾਣਕਾਰੀ ਦਿੱਤੀ ਤੇ ਕਿਹਾ ਕਿ ਹੁਣ ਕਿਸਾਨਾਂ ਨੂੰ ਧਰਨਿਆਂ ਦੀ ਲੋੜ ਨਹੀਂ ਪਵੇਗੀ ਤੇ ਨਾਲ ਹੀ ਇਹ ਵੀ ਕਿਹਾ ਕਿ ਮੁੱਖ ਮੰਤਰੀ ਖੁਦ ਕਿਸਾਨਾਂ ਦੀ ਮੁਸ਼ਕਿਲਾਂ ਨੂੰ ਸੁਣਨਗੇ। ਜਾਣਕਾਰੀ ਅਨੁਸਾਰ ਕਿਸਾਨਾਂ ਨੇ ਧਰਨਾ ਮੁਲਤਵੀ ਕਰ ਦਿੱਤਾ ਹੈ। ਹੁਣ ਪੰਜਾਬ ਵਿਚ ਝੋਨੇ ਦੀ ਲਵਾਈ 14 ਤੇ 17 ਜੂਨ ਤੋਂ ਸ਼ੁਰੂ ਹੋਵੇਗੀ। ਕਣਕ ਉਤੇ ਬੋਨਸ ਵਾਲੀ ਮੰਗ ‘ਤੇ ਸਹਿਮਤੀ ਨਹੀਂ ਬਣੀ ਹੈ।

ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਚਾਲੇ ਮੀਟਿੰਗ ਹੋਈ ਸੀ।

ਮੁੱਖ ਮੰਤਰੀ ਨੇ ਕਿਸਾਨ ਨੇਤਾਵਾ ਨੂੰ ਮੀਟਿੰਗ ਲਈ ਸੱਦਿਆ ਸੀ। ਮੁੱਖ ਮੰਤਰੀ ਨਾਲ ਮੀਟਿੰਗ ਲਈ ਪੰਜਾਬ ਦੇ ਕਿਸਾਨ ਆਗੂ ਚੰਡੀਗੜ੍ਹ ਸਥਿਤ ਪੰਜਾਬ ਭਵਨ ਪਹੁੰਚੇ ਸਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਾਲੇ ਮੀਟਿੰਗ ਤੋਂ ਬਾਅਦ ਕਈ ਮੰਗਾਂ ਉਤੇ ਸਹਿਮਤੀ ਬਣ ਗਈ ਹੈ।

ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਕਿਸਾਨਾਂ ਦੀ ਸਭ ਤੋਂ ਵੱਡੀ ਮੰਗ ਝੋਨੇ ਦੀਆਂ ਤਰੀਕਾਂ ਨੂੰ ਲੈ ਕੇ ਸੀ, ਜਿਸ ਉਤੇ ਸਹਿਮਤੀ ਬਣ ਗਈ ਹੈ। ਹੁਣ ਪੰਜਾਬ ਵਿਚ ਝੋਨੇ ਦੀ ਲਵਾਈ 14 ਤੇ 17 ਜੂਨ ਤੋਂ ਸ਼ੁਰੂ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਇਹ ਜਾਣਕਾਰੀ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਦਿੱਤੀ ਗਈ ਹੈ। ਕਣਕ ਉਤੇ ਬੋਨਸ ਵਾਲੀ ਮੰਗ ਨੂੰ ਲੈ ਕੇ ਮੀਟਿੰਗ ਕੀਤੀ ਜਾਵੇਗੀ।

 

ਪੰਜਾਬੀ ਫਿਲਮ “Lover True Love Stories Never End”1 ਜੁਲਾਈ ਨੂੰ ਸਿਨੇਮਾਘਰਾਂ ‘ਚ ਹੋਵੇਗੀ ਰਿਲੀਜ਼

0

ਪੰਜਾਬੀ ਇੰਡਸਟਰੀ ਦੇ ਗਾਇਕ ਗੁਰੀ ਦੀ ਫਿਲਮ ਲਵਰ ਟਰੂ ਲਵ ਸਟੋਰੀਜ਼ ਨੇਵਰ ਐਂਡ  (Lover True love story never end) 1 ਜੁਲਾਈ 2022 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੇ ਪੋਸਟਰ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫੈਨਜ਼ ਗੁਰੀ ਦੀ ਇਸ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਗੁਰੀ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਫਿਲਮ ਦਾ ਮੋਸ਼ਨ ਪੋਸਟਰ ਸ਼ੇਅਰ ਕੀਤਾ ਹੈ। ਪੋਸਟਰ ਨੂੰ ਸਾਂਝਾ ਕਰਦੇ ਹੋਏ, ਗੁਰੀ ਨੇ ਲਿਖਿਆ  “ਓਵਰ ਮੋਸ਼ਨ ਪੋਸਟਰ’ ਸੱਚੀ ਪਿਆਰ ਦੀਆਂ ਕਹਾਣੀਆਂ ਕਦੇ ਖਤਮ ਨਹੀਂ ਹੁੰਦੀਆਂ” ਫਿਲਮ 1 ਜੁਲਾਈ 2022 ਨੂੰ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਫਿਲਮ ਵਿੱਚ ਗੁਰੀ ਦੇ ਨਾਲ ਰੌਨਕ ਜੋਸ਼ੀ, ਯਸ਼ਪਾਲ ਸ਼ਰਮਾ, ਅਵਤਾਰ ਗਿੱਲ, ਰੁਪਿੰਦਰ ਰੂਪੀ ਨਜ਼ਰ ਆਉਣਗੇ। ਫਿਲਮ ਦਾ ਨਿਰਦੇਸ਼ਨ ਦਿਲਸ਼ੇਰ ਸਿੰਘ ਅਤੇ ਖੁਸ਼ਪਾਲ ਸਿੰਘ ਨੇ ਕੀਤਾ ਹੈ। ਕਹਾਣੀ ਦਾ ਸਕ੍ਰੀਨਪਲੇਅ ਗੁਰਿੰਦਰ ਡਿੰਪੀ ਵਲੋਂ ਦਿੱਤਾ ਗਿਆ ਹੈ। ਸੰਗੀਤ ਦੇ ਬੋਲ MP3 ਦੁਆਰਾ ਦਿੱਤੇ ਗਏ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਫਿਲਮ ਨੂੰ ਲੋਕਾਂ ਦਾ ਕਿੰਨਾ ਪਿਆਰ ਮਿਲਦਾ ਹੈ।

ਪੰਜਾਬੀ ਫਿਲਮ ‘ਮਾਹੀ ਮੇਰਾ ਨਿੱਕਾ ਜਿਹਾ’ 3 ਜੂਨ ਨੂੰ ਵਿਸ਼ਵ ਪੱਧਰ ‘ਤੇ ਹੋਵੇਗੀ ਰਿਲੀਜ਼

0

ਰੋਮਾਂਟਿਕ ਕਾਮੇਡੀ ਫਿਲਮਾਂ ਤਾਂ ਬਹੁਤ ਦੇਖੀਆਂ ਹੋਣਗੀਆਂ ਪਰ ‘ਮਾਹੀ ਮੇਰਾ ਨਿੱਕਾ ਜਿਹਾ’ ਦੀ ਕਹਾਣੀ ਬਿਲਕੁਲ ਵੱਖਰੀ ਹੈ। ਫਿਲਮ ਦੇ ਟਾਈਟਲ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਕਹਾਣੀ ਲਾੜਾ-ਲਾੜੀ ਦੇ ਬੇਮੇਲ ਕੱਦ-ਕਾਠ ਦੀ ਹੋਵੇਗੀ।

ਆਮ ਤੌਰ ‘ਤੇ ਕੁੜੀਆਂ ਤੇ ਮੁੰਡਿਆਂ ਦੇ ਆਪਣੇ ਜੀਵਨ ਸਾਥੀਆਂ ਦੀ ਦਿੱਖ, ਕੱਦ ਤੇ ਸ਼ਖਸੀਅਤ ਲਈ ਬਹੁਤ ਸਾਰੇ ਸੁਪਨੇ ਤੇ ਉਮੀਦਾਂ ਹੁੰਦੀਆਂ ਹਨ ਤਾਂ ਜੋ ਉਹ ਸਭ ਤੋਂ ਵਧੀਆ ਮੇਲ ਦਾ ਹੋਵੇ। ਹਾਲਾਂਕਿ ਫਿਲਮ ਦੀ ਮੁੱਖ ਅਦਾਕਾਰਾ ‘ਹਸ਼ਨੀਨ ਚੌਹਾਨ’, ਪੁਰਸ਼ ਲੀਡ ‘ਪੁਖਰਾਜ ਭੱਲਾ’ ਨਾਲ ਵਿਆਹ ਕਰੇਗੀ, ਜਿਸ ਦਾ ਕੱਦ ਛੋਟਾ ਹੈ।

ਦਰਸ਼ਕਾਂ ਵਲੋਂ ਫਿਲਮ ਦੇ ਰਿਲੀਜ਼ ਹੋਣ ਦਾ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਹ ਫਿਲਮ 3 ਜੂਨ 2022 ਨੂੰ ਵਿਸ਼ਵ ਪੱਧਰ ‘ਤੇ ਰਿਲੀਜ਼ ਹੋ ਰਹੀ ਹੈ। ਸਤਿੰਦਰ ਸਿੰਘ ਦੇਵ ਇਸ ਫਿਲਮ ਦੇ ਡਾਇਰੈਕਟਰ ਹਨ। ਇਸ ਦੇ ਨਾਲ ਹੀ ਰਾਜੀਵ ਸਿੰਗਲਾ ਇਸ ਫਿਲਮ ਦੇ ਪ੍ਰੋਡਿਊਸਰ ਹਨ। ਪੁਖਰਾਜ ਤੇ ਹਸ਼ਨੀਨ ਤੋਂ ਇਲਾਵਾ ਫਿਲਮ ਦੀ ਮਸ਼ਹੂਰ ਕਾਸਟ ਵਿੱਚ ਜਸਵਿੰਦਰ ਭੱਲਾ, ਕਰਨਵੀਰ ਦਿਓਲ, ਅਨੀਤਾ ਦੇਵਗਨ, ਸੁਖਵਿੰਦਰ ਚਾਹਲ, ਸੀਮਾ ਕੌਸ਼ਲ, ਹਨੀ ਮੱਟੂ ਤੇ ਪੰਜਾਬੀ ਫਿਲਮ ਇੰਡਸਟਰੀ ਦੇ ਕਈ ਹੋਰ ਨਾਮਵਰ ਕਲਾਕਾਰ ਹਨ।

ਦੀਪਿਕਾ ਪਾਦੂਕੋਣ ਨੇ ਸੋਸ਼ਲ ਮੀਡੀਆ ‘ਤੇ ਕਾਨਸ ਤੱਕ ਦੇ ਸਫਰ ਦੀ ਵੀਡੀਓ ਕੀਤੀ ਸ਼ੇਅਰ

0

ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਨੇ ਹਾਲ ਹੀ ‘ਚ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਉਸਨੇ ਆਪਣੇ ਪ੍ਰਸ਼ੰਸਕਾਂ ਨੂੰ ਕਾਨਸ ਸ਼ਹਿਰ ਵਿੱਚ ਆਉਣ ਬਾਰੇ ਦੱਸਿਆ ਹੈ।

ਵੀਡੀਓ ਕਲਿੱਪ ‘ਚ ਦੀਪਿਕਾ ਨੂੰ ਡੈਨਿਮ ਕ੍ਰੌਪਡ ਜੈਕੇਟ ਪਹਿਨੀ ਦੇਖਿਆ ਜਾ ਸਕਦਾ ਹੈ। ਕਾਨਸ ਤੱਕ ਦੇ ਉਸ ਦੇ ਸਫ਼ਰ ਦੀ ਇੱਕ ਝਲਕ ਵੀਡੀਓ ਵਿੱਚ ਦਿਖਾਈ ਦੇ ਰਹੀ ਹੈ। ਦੀਪਿਕਾ ਨੇ ਦੱਸਿਆ ਕਿ ਉਹ 11 ਘੰਟੇ ਦੀ ਫਲਾਈਟ ‘ਚ ਜ਼ਿਆਦਾਤਰ ਸੁੱਤੀ ਰਹੀ। ਵੀਡੀਓ ਦੇ ਅੰਤ ਵਿੱਚ ਅਦਾਕਾਰਾ ਸੌਣ ਅਤੇ ਖਾਣ ਦੇ ਵਿਚਕਾਰ ਫੈਸਲਾ ਲੈਣ ਵਿੱਚ ਉਲਝਣ ਵਿੱਚ ਹੈ।

ਜਿਸ ਤੋਂ ਬਾਅਦ ਵਿੱਚ ਅਦਾਕਾਰਾ ਸੌਣ ਦੀ ਬਜਾਏ ਖਾਣਾ ਚੁਣਦੀ ਹੈ। ਦੀਪਿਕਾ ਨੇ ਕਿਹਾ, ‘ਭੋਜਨ ਹਮੇਸ਼ਾ ਚੰਗਾ ਪਲਾਨ ਹੁੰਦਾ ਹੈ।’ ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ਦੀਪਿਕਾ ਕਾਨਸ ਫਿਲਮ ਫੈਸਟੀਵਲ ਦੀ ਜਿਊਰੀ ਮੈਂਬਰ ਦੀ ਸੂਚੀ ਵਿੱਚ ਸ਼ਾਮਲ ਹੈ।

ਗੁਜਰਾਤ ‘ਚ ਵਾਪਰਿਆ ਦਰਦਨਾਕ ਹਾਦਸਾ, ਨਮਕ ਫੈਕਟਰੀ ਦੀ ਕੰਧ ਡਿੱਗਣ ਨਾਲ 12 ਮਜ਼ਦੂਰਾਂ ਦੀ ਹੋਈ ਮੌਤ

0

ਗੁਜਰਾਤ: ਗੁਜਰਾਤ ਦੇ ਮੋਰਬੀ ਜ਼ਿਲ੍ਹੇ ‘ਚ ਨਮਕ ਪੈਕੇਜਿੰਗ ਫੈਕਟਰੀ ‘ਚ ਬੁੱਧਵਾਰ ਨੂੰ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਅਨੁਸਾਰ ਕਰੀਬ 30 ਮਜ਼ਦੂਰ ਕੰਧ ਦੇ ਮਲਬੇ ਹੇਠ ਦੱਬ ਗਏ। ਮ੍ਰਿਤਕਾਂ ਅਤੇ ਜ਼ਖਮੀਆਂ ਨੂੰ ਜੇਸੀਬੀ ਮਸ਼ੀਨਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਜ਼ਖਮੀਆਂ ਨੂੰ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਕਈ ਜ਼ਖਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ।

ਜੀਆਈਡੀਸੀ ਸਥਿਤ ਸਾਗਰ ਸਾਲਟ ਨਾਂ ਦੀ ਫੈਕਟਰੀ ਵਿੱਚ ਜਦੋਂ ਕੰਧ ਡਿੱਗੀ ਤਾਂ ਉੱਥੇ 30 ਦੇ ਕਰੀਬ ਮਜ਼ਦੂਰ ਕੰਮ ਕਰ ਰਹੇ ਸਨ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਉਨ੍ਹਾਂ ਦੇ ਨਾਲ ਕੁਝ ਮਜ਼ਦੂਰਾਂ ਦੇ ਬੱਚੇ ਵੀ ਸਨ, ਜੋ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਹਾਲਾਂਕਿ ਬੱਚਿਆਂ ਨੂੰ ਲੈ ਕੇ ਕੰਪਨੀ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ।

ਇਹ ਘਟਨਾ ਦੁਪਹਿਰ ਕਰੀਬ 12 ਵਜੇ ਵਾਪਰੀ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਵੀ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਘਟਨਾ ਤੋਂ ਬਾਅਦ ਸਥਾਨਕ ਵਿਧਾਇਕ ਪਰਸ਼ੋਤਮ ਸਾਬਰੀਆ ਅਤੇ ਕਲੈਕਟਰ ਸਮੇਤ ਕਈ ਉੱਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕੰਧ ਕਿਸ ਕਾਰਨ ਡਿੱਗੀ।

ਹਾਦਸੇ ਤੋਂ ਅੱਧਾ ਘੰਟਾ ਪਹਿਲਾਂ ਤੱਕ 40 ਤੋਂ ਵੱਧ ਮਜ਼ਦੂਰ ਇੱਥੇ ਨਮਕ ਭਰ ਰਹੇ ਸਨ। ਉਨ੍ਹਾਂ ਵਿੱਚੋਂ ਕਈ ਬਾਹਰ ਖਾਣਾ ਖਾਣ ਗਏ ਹੋਏ ਸਨ। ਨਹੀਂ ਤਾਂ ਹੋਰ ਮਜ਼ਦੂਰਾਂ ਦੀ ਮੌਤ ਹੋ ਜਾਣੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਕੰਪਨੀ ਦੇ ਕੁਝ ਮਜ਼ਦੂਰਾਂ ਨੇ ਦੱਸਿਆ ਕਿ ਹਾਦਸੇ ਦਾ ਸ਼ਿਕਾਰ ਹੋਏ ਮਜ਼ਦੂਰ ਰਾਧਨਪੁਰ ਤਹਿਸੀਲ ਦੇ ਪਿੰਡਾਂ ਦੇ ਵਸਨੀਕ ਹਨ।

ਇਸ ਹਾਦਸੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੁਖ਼ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ,”ਮੋਰਬੀ ‘ਚ ਕੰਧ ਡਿੱਗਣ ਨਾਲ ਹੋਈ ਤ੍ਰਾਸਦੀ ਦਿਲ ਝੰਜੋੜਨ ਵਾਲੀ ਹੈ। ਦੁਖ਼ ਦੀ ਇਸ ਘੜੀ ‘ਚ ਮੇਰੀ ਹਮਦਰਦੀ ਸੋਗ ਪੀੜਤ ਪਰਿਵਾਰਾਂ ਨਾਲ ਹੈ। ਜ਼ਖ਼ਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਅਧਿਕਾਰੀ ਪ੍ਰਭਾਵਿਤਾਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰ ਰਹੇ ਹਨ।”

ਦਿੱਲੀ ਹਾਈਕੋਰਟ ‘ਚ 9 ਨਵੇਂ ਜੱਜਾਂ ਨੇ ਚੁੱਕੀ ਸਹੁੰ

0

ਦਿੱਲੀ ਹਾਈ ਕੋਰਟ ਦੇ 9 ਜੱਜਾਂ ਨੇ ਅੱਜ ਅਹੁਦੇ ਦੀ ਸਹੁੰ ਚੁੱਕੀ ਹੈ। ਇਸ ਦੇ ਨਾਲ ਹੀ ਹਾਈ ਕੋਰਟ ‘ਚ ਜੱਜਾਂ ਦੀ ਕੁੱਲ ਗਿਣਤੀ 44 ਹੋ ਗਈ। ਕਾਰਜਵਾਹਕ ਮੁੱਖ ਜੱਜ ਵਿਪਿਨ ਸਾਂਘੀ ਨੇ ਜੱਜ ਤਾਰਾ ਵਿਤਾਸਤਾ ਗੰਜੂ, ਜੱਜ ਮਿਨੀ ਪੁਸ਼ਕਰਨ, ਜੱਜ ਵਿਕਾਸ ਮਹਾਜਨ, ਜੱਜ ਤੂਸ਼ਾਰ ਰਾਵ ਗੇਡੇਲਾ, ਜੱਜ ਮਨਮੀਤ ਪ੍ਰੀਤਮ ਸਿੰਘ ਅਰੋੜਾ, ਜੱਜ ਸਚਿਨ ਦੱਤਾ, ਜੱਜ ਅਮਿਤ ਮਹਾਜਨ, ਜੱਜ ਗੌਰਾਂਗ ਕੰਠ ਅਤੇ ਜੱਜ ਸੌਰਭ ਬੈਨਰਜੀ ਨੂੰ ਸਹੁੰ ਚੁਕਾਈ।

ਕੇਂਦਰ ਸਰਕਾਰ ਨੇ ਇਨ੍ਹਾਂ ਨਵੇਂ ਜੱਜਾਂ ਦੀ ਨਿਯੁਕਤੀ ਦੀ ਨੋਟੀਫਿਕੇਸ਼ਨ 13 ਮਈ ਨੂੰ ਜਾਰੀ ਕੀਤੀ ਸੀ। ਮੁੱਖ ਜੱਜ ਦੀ ਅਦਾਲਤ ‘ਚ ਸਹੁੰ ਚੁੱਕ ਸਮਾਰੋਹ ਆਯੋਜਿਤ ਕੀਤਾ ਗਿਆ ਅਤੇ ਇਸ ਮੌਕੇ ਹਾਈ ਕੋਰਟ ਦੇ ਹੋਰ ਜੱਜ, ਵਕੀਲ ਅਤੇ ਨਵੇਂ ਨਿਯੁਕਤ ਜੱਜਾਂ ਦੇ ਪਰਿਵਾਰ ਮੌਜੂਦ ਸਨ। ਸੁਪਰੀਮ ਕੋਰਟ ਦੇ ਕੋਲੇਜੀਅਮ ਨੇ ਜੱਜ ਗੰਜੂ ਅਤੇ ਜੱਜ ਪੁਸ਼ਕਰਨ ਨੂੰ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਕਰਨ ਨੂੰ ਅਗਸਤ 2020 ‘ਚ ਮਨਜ਼ੂਰੀ ਦਿੱਤੀ ਸੀ। ਦਿੱਲੀ ਹਾਈ ਕੋਰਟ ‘ਚ ਹੁਣ ਜੱਜਾਂ ਦੀ ਕੁੱਲ ਗਿਣਤੀ 44 ਹੋ ਗਈ ਹੈ, ਜਿਸ ‘ਚ 12 ਮਹਿਲਾ ਜੱਜ ਹਨ। ਦਿੱਲੀ ਹਾਈ ਕੋਰਟ ‘ਚ ਜੱਜਾਂ ਦੀ ਮਨਜ਼ੂਰ ਗਿਣਤੀ 60 ਹੈ।

ਕੋਰੋਨਾ ਦਾ ਕਹਿਰ ਜਾਰੀ, ਉੱਤਰੀ ਕੋਰੀਆ ‘ਚ ਕੋਰੋਨਾ ਦੇ ਮਾਮਲੇ 17 ਲੱਖ ਤੋਂ ਹੋਏ ਪਾਰ

0

ਕੋਰੋਨਾ ਦਾ ਕਹਿਰ ਦੇਸ਼- ਵਿਦੇਸ਼ ਅੰਦਰ ਵੱਧਦਾ ਹੀ ਜਾ ਰਿਹਾ ਹੈ। ਉੱਤਰੀ ਕੋਰੀਆ ‘ਚ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜੰਗੀ ਪੱਧਰ ‘ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕੋਰੀਆ ਦੀ ਵਰਕਰਜ਼ ਪਾਰਟੀ ਦੀ ਮੀਟਿੰਗ ਵਿੱਚ ਇਸ ਸਬੰਧੀ ਕਈ ਹੁਕਮ ਵੀ ਦਿੱਤੇ ਗਏ ਹਨ।ਰਿਪੋਰਟ ਅਨੁਸਾਰ ਉੱਤਰੀ ਕੋਰੀਆ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 232 880 ਨਵੇਂ ਮਾਮਲੇ ਸਾਹਮਣੇ ਆਏ ਹਨ।ਪਿਛਲੇ ਤਿੰਨ ਦਿਨਾਂ ਤੋਂ ਮੁਲਾਜ਼ਮਾਂ ਵੱਲੋਂ ਇੱਥੇ ਨਵੇਂ ਕੇਸ ਦਰਜ ਕੀਤੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 20,5,630 ਮਰੀਜ਼ ਠੀਕ ਹੋ ਗਏ ਹਨ ਅਤੇ ਛੇ ਦੀ ਮੌਤ ਹੋ ਗਈ ਹੈ। ਦੱਸ ਦੇਈਏ ਕਿ ਹੁਣ ਤੱਕ ਦੇਸ਼ ਭਰ ਵਿੱਚ ਕੋਰੋਨਾ ਦੇ ਕੁੱਲ 17,15,950 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 1,024,720 ਮਰੀਜ਼ ਠੀਕ ਹੋ ਚੁੱਕੇ ਹਨ।

ਇਸ ਮਹਾਂਮਾਰੀ ਨਾਲ ਨਜਿੱਠਣ ਵਿਚ ਅਹਿਮ ਭੂਮਿਕਾ ਨਿਭਾਉਣ ਦੇ ਮਕਸਦ ਨਾਲ ਉੱਤਰੀ ਕੋਰੀਆ ਨੇ ਤਿੰਨ ਹਜ਼ਾਰ ਫੌਜੀ ਜਵਾਨ ਵੀ ਤਾਇਨਾਤ ਕੀਤੇ ਹਨ। ਉਨ੍ਹਾਂ ਦਾ ਕੰਮ ਦਵਾਈਆਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣਾ ਹੈ। ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ ਹਨ ਕਿ ਕਿਸੇ ਵੀ ਹਾਲਤ ਵਿੱਚ ਦਵਾਈਆਂ ਦੀ ਸਪਲਾਈ ਵਿੱਚ ਕੋਈ ਰੁਕਾਵਟ ਨਹੀਂ ਆਉਣੀ ਚਾਹੀਦੀ।ਕਿਮ ਜੋਂਗ ਉਨ ਨੇ ਦੂਰ-ਦੁਰਾਡੇ ਦੇ ਪਿੰਡਾਂ ਤੱਕ ਦਵਾਈਆਂ ਦੀ ਸਪਲਾਈ ਲਈ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਮਹਾਮਾਰੀ ਦੀ ਰੋਕਥਾਮ ਲਈ ਦੇਸ਼ ਭਰ ਵਿੱਚ 1428000 ਲੋਕਾਂ ਦੀ ਐਮਰਜੈਂਸੀ ਡਿਊਟੀ ਲਗਾਈ ਗਈ ਹੈ। ਇਸ ਵਿੱਚ ਸਰਕਾਰੀ ਅਧਿਕਾਰੀਆਂ ਤੋਂ ਲੈ ਕੇ ਅਧਿਆਪਕ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਕਈ ਵਲੰਟੀਅਰਾਂ ਨੂੰ ਵੀ ਇਸ ਵਿੱਚ ਸ਼ਾਮਲ ਕੀਤਾ ਗਿਆ ਹੈ।