Home Blog Page 2063

PSPCL ਨੇ ਝੋਨੇ ਦੇ ਸੀਜ਼ਨ ਦੌਰਾਨ ਜਾਰੀ ਕੀਤੇ ਨਵੇਂ ਹੁਕਮ

0

ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਆਉਂਦੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ (ਪ੍ਰਸ਼ਾਸਕੀ ਆਧਾਰਾਂ ਨੂੰ ਛੱਡ ਕੇ) ਕਰਮਚਾਰੀਆਂ ਦੀਆਂ ਤਾਇਨਾਤੀਆਂ ਅਤੇ ਤਬਾਦਲਿਆਂ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਵਿਭਾਗ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਇਹ ਪਾਬੰਦੀ ਦੇ ਹੁਕਮ 17 ਮਈ ਤੋਂ ਅਗਲੇ ਸਮੇ ਲਈ ਲਾਗੂ ਰਹਿਣਗੇ।

ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ 1500 ਰੁਪਏ ਵਾਲੇ ਫੈਸਲੇ ‘ਤੇ CM ਮਾਨ ਦੀ ਮੋਹਰ, ਕੈਬਨਿਟ ‘ਚ ਲਿਆ ਫੈਸਲਾ

0
Punjab Cabinet next meeting will be held on June 7

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹੋਈ ਕੈਬਨਿਟ ਮੀਟਿੰਗ ਬਾਰੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਅੱਜ ਮੰਤਰੀ ਸਾਹਿਬਾਨਾਂ ਨਾਲ ਅਹਿਮ ਕੈਬਨਿਟ ਮੀਟਿੰਗ ਕੀਤੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ₹1500 ਪ੍ਰਤੀ ਏਕੜ ਸਹਾਇਤਾ ਰਾਸ਼ੀ ਵਜੋਂ ਦੇਣ ਦੇ ਫ਼ੈਸਲੇ ਨੂੰ ਮਨਜ਼ੂਰੀ ਦਿੱਤੀ। ਉਨ੍ਹਾਂ ਨੇ ਕਿਹਾ ਹੈ ਕਿ ਪਾਣੀ ਦੀ ਲੋੜ ਨੂੰ ਵੇਖਦੇ ਹੋਏ ਸਿੱਧੀ ਬਿਜਾਈ ਨੂੰ ਅਪਣਾਈਏ..ਸਾਥੀ ਕਿਸਾਨ ਭਰਾਵਾਂ ਨੂੰ ਵੀ ਪ੍ਰੇਰਿਤ ਕਰੀਏ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਧਰਤੀ-ਪਾਣੀ ਨੂੰ ਬਚਾਉਣ ਲਈ ਹੰਭਲਾ ਮਾਰੀਏ।

 

ਇਸ ਤੋਂ ਇਲਾਵਾ ਪਟਵਾਰੀਆਂ ਦੀ ਘਾਟ ਨੂੰ ਦੂਰ ਕਰਨ ਲਈ ਸੇਵਾ ਮੁਕਤ ਪਟਵਾਰੀ ਰੱਖੇ ਜਾਣਗੇ। ਕੈਬਨਿਟ ਨੇ ਇੱਕ ਸਾਲ ਲਈ 1700 ਦੇ ਕਰੀਬ ਪਟਵਾਈ ਰੱਖਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਜਲਦੀ ਹੀ 1090 ਨਵੇਂ ਪਟਵਾਰੀ ਰੱਖੇ ਜਾਣਗੇ।

ਪ੍ਰਿਯੰਕਾ ਚੋਪੜਾ ਨੇ ਵੈੱਬ ਸੀਰੀਜ਼ Citadel ਦੀ ਸ਼ੂਟਿੰਗ ਦੀ ਤਸਵੀਰ ਸਾਂਝੀ ਕਰਦਿਆਂ ਕਹੀ ਇਹ ਗੱਲ

0

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਪ੍ਰਿਯੰਕਾ ਚੋਪੜਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਵੈੱਬ ਸੀਰੀਜ਼ Citadel ਦੀ ਸ਼ੂਟਿੰਗ ਕਰ ਰਹੀ ਹੈ। ਇਸ ਦੌਰਾਨ ਅਦਾਕਾਰਾ ਲਗਾਤਾਰ ਆਪਣੀਆਂ ਇੰਸਟਾਗ੍ਰਾਮ ਤਸਵੀਰਾਂ ਸ਼ੇਅਰ ਕਰਕੇ ਫੈਨਜ਼ ਨੂੰ ਅਪਡੇਟ ਦੇ ਰਹੀ ਹੈ। ਕੁਝ ਦਿਨ ਪਹਿਲਾਂ ਪ੍ਰਿਯੰਕਾ ਨੇ ਸੈੱਟ ਤੋਂ ਇੱਕ ਫੋਟੋ ਸ਼ੇਅਰ ਕੀਤੀ ਸੀ ਜਿਸ ਵਿੱਚ ਉਹ ਲਾਲ ਰੰਗ ਦੀ ਡ੍ਰੈੱਸ ਵਿੱਚ ਨਜ਼ਰ ਆ ਰਹੀ ਸੀ। ਹੁਣ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ‘ਤੇ ਫਿਰ ਤੋਂ ਇਕ ਫੋਟੋ ਸ਼ੇਅਰ ਕੀਤੀ ਹੈ ਪਰ ਇਸ ਫੋਟੋ ਨੂੰ ਦੇਖ ਕੇ ਤੁਸੀਂ ਕੁਝ ਸਕਿੰਟਾਂ ਲਈ ਘਬਰਾ ਜਾਵੋਗੇ ਪਰ ਅਗਲੇ ਹੀ ਪਲ ਤੁਹਾਨੂੰ ਫੋਟੋ ਦੀ ਸੱਚਾਈ ਵੀ ਪਤਾ ਲੱਗ ਜਾਵੇਗੀ।

ਦਰਅਸਲ ਪ੍ਰਿਯੰਕਾ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਸੈਲਫੀ ਸ਼ੇਅਰ ਕੀਤੀ ਹੈ। ਇਸ ਸੈਲਫੀ ‘ਚ ਪ੍ਰਿਅੰਕਾ ਕਾਫੀ ਥੱਕੀ ਹੋਈ ਨਜ਼ਰ ਆ ਰਹੀ ਹੈ ਅਤੇ ਉਸ ਦੇ ਚਿਹਰੇ ‘ਤੇ ਜ਼ਖਮ ਅਤੇ ਖੂਨ ਦੇ ਧੱਬੇ ਹਨ। ਪਹਿਲੀ ਨਜ਼ਰ ‘ਚ ਅਦਾਕਾਰਾ ਦੀ ਇਸ ਫੋਟੋ ਨੂੰ ਦੇਖ ਕੇ ਲੱਗਦਾ ਹੈ ਕਿ ਉਨ੍ਹਾਂ ਦੇ ਚਿਹਰੇ ‘ਤੇ ਸੱਟ ਲੱਗੀ ਹੈ ਪਰ ਧਿਆਨ ਨਾਲ ਦੇਖਣ ‘ਤੇ ਇਹ ਸਮਝ ਆਵੇਗਾ ਕਿ ਅਦਾਕਾਰਾ ਨੇ ਆਪਣੇ ਚਿਹਰੇ ‘ਤੇ ਮੇਕਅੱਪ ਕੀਤਾ ਹੋਇਆ ਹੈ। ਫੋਟੋ ਸ਼ੇਅਰ ਕਰਦੇ ਹੋਏ ਅਦਾਕਾਰਾ ਨੇ ਲਿਖਿਆ, ‘ਕੀ ਤੁਹਾਡੇ ਕੰਮ ਦਾ ਵੀ ਇੰਨਾ ਮੁਸ਼ਕਲ ਦਿਨ ਸੀ?

ਗੁਜਰਾਤ ‘ਚ ਕਾਂਗਰਸ ਨੂੰ ਵੱਡਾ ਝਟਕਾ, ਹਾਰਦਿਕ ਪਟੇਲ ਨੇ ਦਿੱਤਾ ਅਸਤੀਫ਼ਾ

0

ਗੁਜਰਾਤ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਝਟਕਾ ਲੱਗਾ ਹੈ। ਹਾਰਦਿਕ ਪਟੇਲ ਨੇ ਆਖਰਕਾਰ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ। ਹਾਰਦਿਕ ਪਟੇਲ ਨੇ ਟਵੀਟ ਕਰਕੇ ਕਾਂਗਰਸ ਛੱਡਣ ਦਾ ਐਲਾਨ ਕੀਤਾ ਹੈ।

ਹਾਰਦਿਕ ਪਟੇਲ ਨੇ ਟਵੀਟ ਕਰ ਕੇ ਕਿਹਾ, ‘‘ਅੱਜ ਮੈਂ ਹਿੰਮਤ ਕਰ ਕੇ ਕਾਂਗਰਸ ਪਾਰਟੀ ਦੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹਾਂ। ਮੈਨੂੰ ਭਰੋਸਾ ਹੈ ਕਿ ਮੇਰੇ ਇਸ ਫ਼ੈਸਲੇ ਦਾ ਸਵਾਗਤ ਮੇਰਾ ਹਰ ਸਾਥੀ ਅਤੇ ਗੁਜਰਾਤ ਦੀ ਜਨਤਾ ਕਰੇਗੀ। ਮੈਂ ਜਾਣਦਾ ਹਾਂ ਕਿ ਮੇਰੇ ਇਸ ਕਦਮ ਤੋਂ ਬਾਅਦ ਮੈਂ ਭਵਿੱਖ ’ਚ ਗੁਜਰਾਤ ਲਈ ਸੱਚ ’ਚ ਸਕਾਰਾਤਮਕ ਰੂਪ ਨਾਲ ਕੰਮ ਕਰ ਸਕਾਂਗਾ।

ਦੱਸ ਦੇਈਏ ਕਿ ਹਾਰਦਿਕ ਪਟੇਲ ਨੂੰ ਗੁਜਰਾਤ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਬਣਾਇਆ ਗਿਆ ਸੀ। ਹਾਰਦਿਕ ਪਟੇਲ ਬੀਤੇ ਕੁਝ ਸਮੇਂ ਤੋਂ ਕਾਂਗਰਸ ਆਗੂਆਂ ਨਾਲ ਨਾਰਾਜ਼ ਚੱਲ ਰਹੇ ਸਨ। ਕਈ ਵਾਰ ਉਹ ਆਪਣੀ ਨਾਰਾਜ਼ਗੀ ਖੁੱਲ੍ਹ ਕੇ ਜਤਾ ਵੀ ਚੁੱਕੇ ਸਨ। ਜਿਸ ਕਾਰਨ ਉਨ੍ਹਾਂ ਨੇ ਪਾਰਟੀ ਛੱਡਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਨਾਰਾਜ਼ਗੀ ਸੂਬਾਈ ਲੀਡਰਸ਼ਿਪ ਨਾਲ ਹੈ, ਰਾਹੁਲ ਗਾਂਧੀ ਜਾਂ ਸੋਨੀਆ ਗਾਂਧੀ ਨਾਲ ਨਹੀਂ।

SGPC ਨੇ CM ਭਗਵੰਤ ਮਾਨ ਨੂੰ ਲਗਾਈ ਕਰੋੜਾਂ ਰੁਪਏ ਦੀ ਸੇਵਾ, ਜਾਣੋ ਕੀ ਹੈ ਮਾਮਲਾ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤਾ ਵਾਅਦਾ ਯਾਦ ਕਰਵਾਉਂਦੇ ਹੋਏ ਉਨ੍ਹਾਂ ਦੀ ਸੇਵਾ ਲਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਨੇ ਸੀਐਮ ਮਾਨ ਨੂੰ 50 ਕਰੋੜ ਰੁਪਏ ਦੀ ਐਸਸੀ ਸਕਾਲਰਸ਼ਿਪ ਦੇ ਬਕਾਏ ਕਲੀਅਰ ਕਰਨ ਲਈ ਕਿਹਾ ਹੈ ਤਾਂ ਜੋ ਐਸਜੀਪੀਸੀ ਅਧੀਨ ਚੱਲ ਰਹੇ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਵਾਧੂ ਬੋਝ ਤੋਂ ਰਾਹਤ ਮਿਲ ਸਕੇ।

ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਵਜ਼ੀਫੇ ਦਾ ਐਲਾਨ ਕੀਤਾ ਸੀ। ਇਸ ਤਹਿਤ 10ਵੀਂ ਤੋਂ ਬਾਅਦ ਵਿਦਿਆਰਥੀਆਂ ਤੋਂ ਫੀਸ ਨਹੀਂ ਲਈ ਜਾਂਦੀ। ਸਰਕਾਰ ਨੇ ਇਹ ਸਕੀਮ 2020 ਵਿੱਚ ਸ਼ੁਰੂ ਕੀਤੀ ਸੀ ਪਰ ਸਕੂਲਾਂ ਤੇ ਕਾਲਜਾਂ ਵੱਲ ਕਰੋੜਾਂ ਰੁਪਏ ਬਕਾਇਆ ਹਨ। ਸ਼੍ਰੋਮਣੀ ਕਮੇਟੀ ਅਧੀਨ ਸਕੂਲਾਂ ਤੇ ਕਾਲਜਾਂ ਵੱਲ ਵੀ ਕਰੀਬ 50 ਕਰੋੜ ਰੁਪਏ ਦੇ ਬਕਾਏ ਹਨ। ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਸੁਰਿੰਦਰ ਸਿੰਘ ਨੇ ਹੁਣ ਮੁੱਖ ਮੰਤਰੀ ਮਾਨ ਨੂੰ ਆਪਣਾ ਵਾਅਦਾ ਯਾਦ ਕਰਵਾਇਆ ਹੈ ਤੇ 50 ਕਰੋੜ ਰੁਪਏ ਜਾਰੀ ਕਰਨ ਲਈ ਕਿਹਾ ਹੈ।

ਭਗਵੰਤ ਮਾਨ ਨੇ ਕਿਹਾ ਸੀ ਕਿ SGPC ਜੋ ਸੇਵਾ ਲਾਏਗੀ ਕਰਾਂਗੇ

ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਨੇ ਸ਼੍ਰੋਮਣੀ ਕਮੇਟੀ ਨਾਲ ਵਾਅਦਾ ਕੀਤਾ ਸੀ ਕਿ ਜਦੋਂ ਵੀ ਉਨ੍ਹਾਂ ਦੀ ਕੋਈ ਸੇਵਾ ਲਗਾਈ ਜਾਵੇਗੀ, ਉਹ ਉਸ ਨੂੰ ਪੂਰਾ ਕਰਨਗੇ। ਐਸਜੀਪੀਸੀ ਸਕੂਲਾਂ ਦੇ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਉਨ੍ਹਾਂ ਨੂੰ ਉਕਤ ਵਾਅਦਾ ਯਾਦ ਕਰਵਾਇਆ ਹੈ ਤੇ ਉਨ੍ਹਾਂ ਤੋਂ ਬਕਾਇਆ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਹੈ।

ਇਸ ਦੇ ਨਾਲ ਹੀ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਈ ਸਕੂਲ, ਕਾਲਜ ਤੇ ਵਿਦਿਅਕ ਅਦਾਰੇ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਐਸਸੀ ਵਿਦਿਆਰਥੀ ਵੀ ਪੜ੍ਹ ਰਹੇ ਹਨ। ਸਰਕਾਰ ਵੱਲੋਂ ਉਨ੍ਹਾਂ ਦੇ 50 ਕਰੋੜ ਰੁਪਏ ਬਕਾਇਆ ਹਨ। ਐਸਸੀ ਵਜ਼ੀਫ਼ੇ ਦੇ ਪੈਸੇ ਨਾ ਮਿਲਣ ਕਾਰਨ ਇਹ ਸ਼੍ਰੋਮਣੀ ਕਮੇਟੀ ’ਤੇ ਵਾਧੂ ਬੋਝ ਪਾ ਰਿਹਾ ਹੈ। ਮੁੱਖ ਮੰਤਰੀ ਨੂੰ ਇਹ ਰਾਸ਼ੀ ਜਾਰੀ ਕਰਨੀ ਚਾਹੀਦੀ ਹੈ, ਤਾਂ ਜੋ ਇਹ ਪੈਸਾ ਮਨੁੱਖਤਾ ਦੀ ਸੇਵਾ ਵਿੱਚ ਵਰਤਿਆ ਜਾ ਸਕੇ।

ਪੰਜਾਬ ‘ਚ ਅੱਜ ਤੋਂ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਜਾਣੋ ਕਿੰਨੇ ਦਿਨ ਰਹੇਗੀ ਹੜਤਾਲ

0

ਪੰਜਾਬ ਰੋਡਵੇਜ਼, ਪਨਬੱਸ, ਪੀਆਰਟੀਸੀ ਕੰਟਰੈਕਟਰ ਵਰਕਰਜ਼ ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਲੰਬਿਤ ਮੰਗਾਂ ਨਾ ਮੰਨਣ ‘ਤੇ ਬੁੱਧਵਾਰ 18 ਮਈ ਦੁਪਹਿਰ 12 ਵਜੇ ਤੋਂ ਸੂਬੇ ਵਿਚ ਬੱਸਾਂ ਦਾ ਪਹੀਆਂ ਜਾਮ ਕਰਨ ਦੀ ਚਿਤਾਵਨੀ ਦਿੱਤੀ ਹੈ।

ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ, ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਬਲਜੀਤ ਸਿੰਘ ਗਿੱਲ, ਖਜ਼ਾਨਚੀ ਬਲਜਿੰਦਰ ਸਿੰਘ ਨੇ ਕਿਹਾ ਕਿ ਕੱਚੇ ਕਾਮਿਆਂ ਨੂੰ ਪੱਕਾ ਕਰਨ ਲਈ ਸਰਕਾਰ ਹੱਲ ਕੱਢਣ ਦੀ ਬਜਾਏ ਧੱਕੇਸ਼ਾਹੀ ਕਰ ਰਹੀ ਹੈ। ਰੇਸ਼ਮ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਲੰਬੇ ਸਮੇਂ ਤੋਂ ਤਨਖ਼ਾਹਾਂ ਨਹੀਂ ਮਿਲ ਰਹੀਆਂ ਜਿਸ ਕਰਕੇ ਉਨ੍ਹਾਂ 18 ਮਈ ਤੋਂ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵੱਲੋਂ ਜ਼ਿਆਦਾ ਸਵਾਰੀਆਂ ਹੋਣ ‘ਤੇ ਬੱਸਾਂ ਨੂੰ ਨਾ ਰੋਕਣ, ਬਿਨਾਂ ਰੁਕੇ ਲੰਬੇ ਰੂਟ ‘ਤੇ ਚੱਲਣ ਦੇ ਹੁਕਮ ਦਿੱਤੇ ਜਾ ਰਹੇ ਹਨ।

ਰੇਸ਼ਮ ਸਿੰਘ ਨੇ ਕਿਹਾ ਕਿ 28 ਤੇ 29 ਮਈ ਨੂੰ ਮੁਲਾਜ਼ਮ ਮੰਗਾਂ ਸਬੰਧੀ ਵਿਧਾਇਕਾਂ ਨੂੰ ਮੰਗ ਪੱਤਰ ਦੇਣਗੇ। ਯੂਨੀਅਨ ਨੇ ਕੱਚੇ ਕਾਮਿਆਂ ਨੂੰ ਪੱਕਾ ਕਰਨਾ, ਬਰਾਬਰ ਕੰਮ ਬਰਾਬਰ ਤਨਖ਼ਾਹ ਲਾਗੂ ਕਰਨਾ, ਵਰਕਸ਼ਾਪ ਮੁਲਾਜ਼ਮਾਂ ਨੂੰ ਰੈਗੂਲਰ ਸਟਾਫ ਦੀ ਤਰਜ਼ ‘ਤੇ ਸਰਕਾਰੀ ਛੁੱਟੀਆਂ ਲਾਗੂ ਕਰਨ, ਸਕਿੱਲ ਹਾਈ ਸਕਿੱਲ ਪੇ-ਸਕੇਲ ਲਾਗੂ ਕਰਨ, ਐਡਵਾਂਸ ਬੁਕਿੰਗ ਡਾਟਾ ਐਂਟਰੀ ਅਪਰੇਟਰ ਤੇ ਨਵੇਂ ਭਰਤੀ ਕੀਤੇ ਜਾਣ। ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਦਾ 2500 ਤੋਂ ਵੱਧ 30 ਫ਼ੀਸਦੀ ਵਾਧਾ ਲਾਗੂ ਕੀਤਾ ਜਾਵੇ।

ਮੁਲਾਜ਼ਮਾਂ ਨੇ ਕਿਹਾ ਕਿ ਮੰਗਾਂ ਨੂੰ ਲੈ ਕੇ 6 ਜੂਨ ਨੂੰ ਗੇਟ ਰੈਲੀ ਕੀਤੀ ਜਾਵੇਗੀ। ਜਿਸ ਤੋਂ ਬਾਅਦ ਪੀਆਰਟੀਸੀ ਮੁਲਾਜ਼ਮ 8 ਜੂਨ ਤੋਂ 10 ਜੂਨ ਤਕ ਹੜਤਾਲ ‘ਤੇ ਰਹਿਣਗੇ। ਮੁਲਾਜ਼ਮਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇ। ਕਿਉਂਕਿ ਸੱਤਾ ਵਿਚ ਆਉਣ ਤੋਂ ਪਹਿਲਾਂ ‘ਆਪ’ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਤੇ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਪਰ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ।

 

ਅੱਜ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਿਸਾਨਾਂ ਦੀਆਂ ਮੰਗਾਂ ‘ਤੇ ਹੋ ਸਕਦੀ ਹੈ ਚਰਚਾ

0
Important meeting of the Punjab Cabinet will be held today

ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਸਵੇਰੇ 11.00 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਮੀਟਿੰਗ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਵੇਗੀ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੰਗਾਂ ‘ਤੇ ਇਸ ਮੀਟਿੰਗ ‘ਚ ਵਿਚਾਰ ਕੀਤਾ ਜਾ ਸਕਦਾ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਵੇਗੀ।

ਕਿਸਾਨਾਂ ਵਲੋਂ ਲਾਏ ਧਰਨੇ ‘ਤੇ ਮਾਨ ਨੇ ਕਿਹਾ ਕਿ ਡੇਰਾਬੱਸੀ ‘ਚ ਨਾੜ ਨੂੰ ਲੱਗੀ ਅੱਗ ਕਾਰਨ ਹੋਈ ਮਾਸੂਮ ਬੱਚੀ ਦੀ ਮੌਤ ‘ਤੇ ਤਾਂ ਸੰਘਰਸ਼ ਲਈ ਕੋਈ ਅੱਗੇ ਨਹੀਂ ਆਇਆ….

0

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਕਿਸਾਨਾਂ ਦੇ ਅੰਦੋਲਨ ਨੂੰ ਗੈਰਵਾਜਬ ਅਤੇ ਅਣਚਾਹੇ ਦੱਸਿਆ ਹੈ ਤੇ ਨਾਲ ਹੀ ਇਹ ਵੀ ਕਿਹਾ ਕਿ ਉਹ ਗੱਲਬਾਤ ਲਈ ਤਿਆਰ ਹਨ।ਉਨ੍ਹਾਂ ਨੇ ਕਿਹਾ ਕਿ ਗੱਲਬਾਤ ਕਰਨ ਲਈ ਦਰਵਾਜ਼ੇ ਖੁੱਲ੍ਹੇ ਹਨ। ਉਨ੍ਹਾਂ ਨੇ ਕਿਸਾਨ ਯੂਨੀਅਨਾਂ ਨੂੰ ਵੀ ਕਿਹਾ ਕਿ ਉਹ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਵਿੱਚ ਸ਼ਾਮਲ ਹੋਣ।

ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਮੁਹਾਲੀ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸਖ਼ਤ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ‘ਮੈਂ ਮਿਲਣ ਲਈ ਤਿਆਰ ਹਾਂ ਪਰ ਮੁਲਾਕਾਤ ਦਾ ਤਰੀਕਾ ‘ਮੁਰਦਾਬਾਦ’ ਨਹੀਂ’ ਹੋਣਾ ਚਾਹੀਦਾ। ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਦਾ ਹੱਕ ਹੈ। ਮੈਂ ਵੀ ਕਿਸਾਨ ਦਾ ਪੁੱਤ ਹਾਂ, ਖੇਤੀਬਾੜੀ ਬਾਰੇ ਮੈਨੂੰ ਵੀ ਪਤਾ ਹੈ। ਇੱਕ ਸਾਲ ਮੇਰਾ ਸਹਿਯੋਗ ਤਾਂ ਦਿਓ ਮੈਂ ਖੇਤੀ ਦੇ ਸਾਰੇ ਘਾਟੇ ਪੂਰੇ ਕਰ ਦਿਆਂਗਾ।’

ਸੀਐੱਮ ਮਾਨ ਨੇ ਇਹ ਵੀ ਕਿਹਾ ਕਿ ਡੇਰਾਬੱਸੀ ਵਿੱਚ ਨਾੜ ਨੂੰ ਲੱਗੀ ਅੱਗ ਕਰਕੇ ਬੱਚੀ ਦੀ ਮੌਤ ਹੋ ਗਈ ਸੀ… ਕਦੇ ਉਨ੍ਹਾਂ ਵਾਸਤੇ ਤਾਂ ਇਹ ਲੋਕ ਅੱਗੇ ਨਹੀਂ ਆਏ…

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੇ ਅੰਦੋਲਨ ਨੂੰ “ਗੈਰ-ਵਾਜਬ” ਅਤੇ “ਅਣਇੱਛਤ” ਕਰਾਰ ਦਿੱਤਾ ਅਤੇ ਕਿਸਾਨ ਯੂਨੀਅਨਾਂ ਨੂੰ ਸਿਰਫ਼ ਨਾਅਰੇਬਾਜ਼ੀ ਬੰਦ ਕਰਨ ਅਤੇ ਪੰਜਾਬ ਵਿੱਚ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਰੋਕਣ ਲਈ ਸੂਬਾ ਸਰਕਾਰ ਨਾਲ ਹੱਥ ਮਿਲਾਉਣ ਲਈ ਕਿਹਾ।

ਕਿਸਾਨਾਂ ਦੇ ਧਰਨੇ ‘ਤੇ ਮੀਡੀਆ ਨਾਲ ਗੱਲ ਕਰਦਿਆਂ ਮਾਨ ਨੇ ਕਿਹਾ, ”ਪ੍ਰਦਰਸ਼ਨ ਕਰਨਾ ਉਨ੍ਹਾਂ (ਕਿਸਾਨਾਂ) ਦਾ ਅਧਿਕਾਰ ਹੈ… ਪਰ ‘ਮੁਰਦਾਬਾਦ-ਮੁਰਦਾਬਾਦ’ ਚੰਗਾ ਨਹੀਂ ਲੱਗਦਾ… ਮੈਂ ਸਭ ਕੁਝ ਠੀਕ ਕਰ ਦਿਆਂਗਾ, ਪਰ ਅਜਿਹਾ ਨਹੀਂ ਹੁੰਦਾ। ਇਸ ਦਾ ਮਤਲਬ ਇਹ ਹੈ ਕਿ ਦੋ ਮਹੀਨਿਆਂ ਬਾਅਦ ਤੁਸੀਂ ਸੋਚਣ ਲੱਗੇ ਹੋ ਕਿ ‘ਮੁਰਦਾਬਾਦ’ ਦੇ ਨਾਅਰੇ ਤਾਂ ਨਹੀਂ ਲੱਗੇ, ਚਲੋ ਚੰਡੀਗੜ੍ਹ ਚੱਲੀਏ।

ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਝੋਨੇ ਦੀ ਬਿਜਾਈ ਲਈ ਇੱਕ ਸ਼ਾਨਦਾਰ ਪ੍ਰੋਗਰਾਮ ਕਿਸਾਨਾਂ ਦੇ ਹਿੱਤਾਂ ਨੂੰ ਨੁਕਸਾਨ ਨਹੀਂ ਪਹੁੰਚਾਏਗਾ ਪਰ ਇਹ ਸੂਬੇ ਵਿੱਚ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਉਤਪ੍ਰੇਰਕ ਵਜੋਂ ਕੰਮ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਮਹਾਨ ਗੁਰੂਆਂ ਦੇ ਦਰਸਾਏ ਮਾਰਗ ‘ਤੇ ਚੱਲ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਤੋਂ ਕੋਈ ਨਹੀਂ ਰੋਕ ਸਕਦਾ।

ਉਨ੍ਹਾਂ ਸਪੱਸ਼ਟ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਲਈ ਉਨ੍ਹਾਂ ਦੇ ਦਰਵਾਜ਼ੇ ਖੁੱਲ੍ਹੇ ਹਨ ਪਰ ਖੋਖਲੇ ਨਾਅਰੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਦੇ ਉਨ੍ਹਾਂ ਦੇ ਦ੍ਰਿੜ ਇਰਾਦੇ ਨੂੰ ਤੋੜ ਨਹੀਂ ਸਕਦੇ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਕ ਕਿਸਾਨ ਦਾ ਪੁੱਤਰ ਹੈ ਅਤੇ ਇਹ ਚੰਗੀ ਤਰ੍ਹਾਂ ਜਾਣਦਾ ਹੈ ਕਿ ਕਿਸਾਨਾਂ ਦੀ ਕੀ ਲੋੜ ਸੀ, ਉਨ੍ਹਾਂ ਕਿਹਾ ਕਿ ਉਹ 10 ਜੂਨ ਅਤੇ 18 ਜੂਨ ਦੇ ਅੰਤਰ ਤੋਂ ਪੂਰੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਧਰਨੇ-ਮੁਜ਼ਾਹਰੇ ਕਰਨ ਦੀ ਬਜਾਏ ਪੰਜਾਬ ਅਤੇ ਪੰਜਾਬੀਆਂ ਦੀ ਬਿਹਤਰੀ ਲਈ ਕੀਤੇ ਜਾ ਰਹੇ ਨੇਕ ਕਾਰਜ ਲਈ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਬਾਸਮਤੀ ਅਤੇ ਮੂੰਗੀ ਦੀ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦਣ ਦਾ ਐਲਾਨ ਕਰ ਚੁੱਕੇ ਹਨ ਅਤੇ ਸੂਬਾ ਸਰਕਾਰ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਵੀ ਪ੍ਰੇਰਿਤ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਸਾਨਾਂ ਨੂੰ ਇੱਕ ਸਾਲ ਤੱਕ ਸਮਰਥਨ ਦੇਣ ਲਈ ਕਿਹਾ ਅਤੇ ਕਿਹਾ ਕਿ ਜੇਕਰ ਇਸ ਸਮੇਂ ਦੌਰਾਨ ਕਿਸਾਨਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਮੁਆਵਜ਼ਾ ਦੇਵੇਗੀ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਅਜਿਹੇ ਕੋਝੇ ਕੋਝਿਆਂ ਵਿੱਚ ਉਲਝਣ ਦੀ ਬਜਾਏ ਪੰਜਾਬ ਨੂੰ ਬਚਾਉਣ ਲਈ ਠੋਸ ਉਪਰਾਲੇ ਕਰੀਏ।

ਲੁਧਿਆਣਾ ‘ਚ ਖਾਣੇ ਦੀਆਂ ਪਲੇਟਾਂ ਲਈ ਹੰਗਾਮਾ ਕਰਨ ਵਾਲੇ ਪ੍ਰਿੰਸੀਪਲ ਤਲਬ

0

ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸਿੱਖਿਆ ਸੁਧਾਰਾਂ ਲਈ 10 ਮਈ ਨੂੰ ਲੁਧਿਆਣਾ ਦੇ ਇਕ ਰਿਜ਼ਾਰਟ ‘ਚ ਰੱਖੇ ਗਏ ਪ੍ਰੋਗਰਾਮ ਵਾਲੇ ਦਿਨ ਖਾਣੇ ਦੀਆਂ ਪਲੇਟਾਂ ‘ਤੇ ਝਪਟਣਾ ਸਕੂਲ ਪ੍ਰਿੰਸੀਪਲਾਂ ਨੂੰ ਮਹਿੰਗਾ ਪੈਂਦਾ ਦਿਖਾਈ ਦੇ ਰਿਹਾ ਹੈ। ਸੋਸ਼ਲ ਮੀਡੀਆ ‘ਤੇ ਪਲੇਟਾਂ ਲਈ ਖਿੱਚੋਤਾਣ ਕਰਦੇ ਪ੍ਰਿੰਸੀਪਲਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਭਾਗ ਦੇ ਅਧਿਕਾਰੀਆਂ ਨੇ ਇਸ ਨੂੰ ਵਿਭਾਗ ਦਾ ਅਕਸ ਖ਼ਰਾਬ ਕਰਨ ਵਾਲੀ ਹਰਕਤ ਕਰਾਰ ਦਿੱਤਾ ਹੈ ਅਤੇ ਦੋਵਾਂ ਜ਼ਿਲ੍ਹਿਆਂ ਦੇ 7 ਪ੍ਰਿੰਸੀਪਲਾਂ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਹਾਜ਼ਰ ਹੋਣ ਦਾ ਫਰਮਾਨ ਜਾਰੀ ਕੀਤਾ ਹੈ। ਇਨ੍ਹਾਂ ਸਾਰਿਆਂ ਨੂੰ 20 ਮਈ ਨੂੰ ਸਹਾਇਕ ਡਾਇਰੈਕਟਰ ਦੇ ਦਫ਼ਤਰ ‘ਚ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਹੈ।

ਜਾਣਕਾਰੀ ਅਨੁਸਾਰ ਵਿਭਾਗ ਵੱਲੋਂ ਗੁਰਦਾਸਪੁਰ ਤੇ ਫਾਜ਼ਿਲਕਾ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਨੂੰ ਦੇਖਣ ਤੋਂ ਬਾਅਦ ਇਹ ਪਤਾ ਲੱਗਾ ਹੈ ਕਿ ਉਕਤ ਸਾਰੀ ਖਿੱਚੋਤਾਣ ‘ਚ ਗੁਰਦਾਸਪੁਰ ਦੇ ਜੈਤੋ ਸਰਜਾ ਸਥਿਤ ਸਕੂਲ ਦੀ ਪ੍ਰਿੰਸੀਪਲ ਜਸਬੀਰ ਕੌਰ, ਸ੍ਰੀ ਹਰਗੋਬਿੰਦਪੁਰ ਸਕੂਲ ਦੀ ਪ੍ਰਿੰਸੀਪਲ ਰਜਨੀ ਬਾਲਾ, ਫਾਜ਼ਿਲਕਾ ਦੇ ਪਿੰਡ ਗਿੱਦੜਾਂਵਾਲੀ ਸਕੂਲ ਦੇ ਹੈੱਡਮਾਸਟਰ ਰਾਜੀਵ ਕੁਮਾਰ, ਚੱਕ ਮੌਜਦੀਨ ਸਕੂਲ ਦੇ ਹੈੱਡਮਾਸਟਰ ਕੁੰਦਨ ਸਿੰਘ, ਖਿਓਵਾਲੀ ਢਾਬ ਸਕੂਲ ਦੀ ਪ੍ਰਿੰਸੀਪਲ ਆਸ਼ਿਮਾ, ਫਾਜ਼ਿਲਕਾ ਦੇ ਬੀ.ਪੀ.ਈ.ਓ. ਜਸਪਾਲ ਅਤੇ ਪੰਜਾਵਾ ਮਾਂਡਲਾ ਸਕੂਲ ਦੇ ਹੈੱਡਮਾਸਟਰ ਅਨਿਲ ਕੁਮਾਰ ਸ਼ਾਮਲ ਸਨ। ਅਧਿਕਾਰੀਆਂ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਕਤ ਸਾਰਿਆਂ ਨੂੰ ਨਾਲ ਲੈ ਕੇ 20 ਮਈ ਦੀ ਸਵੇਰ 10 ਵਜੇ ਸਹਾਇਕ ਡਾਇਰੈਕਟਰ ਦੇ ਦਫ਼ਤਰ ਵਿੱਚ ਮੌਜੂਦ ਹੋ ਕੇ ਆਪਣਾ ਪੱਖ ਦੇਣ। ਨਾਲ ਹੀ ਚਿਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ‘ਚੋਂ ਕੋਈ ਵੀ ਮੌਜੂਦ ਹੋਣ ‘ਚ ਨਾਕਾਮ ਰਿਹਾ ਤਾਂ ਉਸ ਖਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਕਿਹੜੇ ਜ਼ਿਲ੍ਹੇ ਦਾ ਹੈ ਇਹ ਜੇ.ਈ? ਫੜ੍ਹਿਆ ਗਿਆ ਗਰੋਹ ਦੇ ਨਾਲ, ਸਕੀਮ ਹੋ ਗਈ ਫੇਲ੍ਹ

0

ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਡਾਕੇ ਮਾਰਨ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ। ਜਿਸ ਦੇ ਛੇ ਮੈਂਬਰਾਂ ਨੂੰ ਨਜਾਇਜ਼ ਅਸਲੇ ਸਮੇਤ ਕਾਬੂ ਕੀਤਾ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਇਹਨਾਂ ਮੈਂਬਰਾਂ ‘ਚ ਪੰਚਾਇਤੀ ਮਹਿਕਮੇ ਦਾ ਮੌਜੂਦਾ ਸਕੱਤਰ ਵੀ ਸ਼ਾਮਲ ਹੈ, ਜਿਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਮਹਿਕਮੇ ਦੇ ਹੀ ਇੱਕ ਜੇ.ਈ ਦੇ ਘਰ ਡਾਕਾ ਮਾਰਨ ਦੀ ਵਿਉਂਤ ਬਣਾਈ ਸੀ। ਇਸ ਦੇ ਨਾਲ ਹੀ ਪੁਲਿਸ ਨੇ ਸਬੰਧਿਤ ਜੇ.ਈ ਦੇ ਘਰੋਂ 42 ਲੱਖ 61 ਹਜਾਰ ਰੁਪਏ ਵੀ ਬਰਾਮਦ ਕੀਤੇ, ਜਿਸ ਦੀ ਜਾਂਚ ਆਮਦਨ ਕਰ ਵਿਭਾਗ ਨੂੰ ਸੌਂਪੀ ਗਈ ਹੈ।

ਫ਼ਤਹਿਗੜ੍ਹ ਸਾਹਿਬ ਦੀ ਐਸਐਸਪੀ ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ 12 ਮਈ ਨੂੰ ਸੀਆਈਏ ਸਟਾਫ ਦੀ ਟੀਮ ਨੇ ਲੁੱਟਾਂ ਖੋਹਾਂ ਕਰਨ ਵਾਲੇ 6 ਵਿਅਕਤੀਆਂ ਨੂੰ ਨਜਾਇਜ਼ ਅਸਲੇ ਸਣੇ ਕਾਬੂ ਕੀਤਾ ਸੀ। ਇਹਨਾਂ ਕੋਲੋਂ 32 ਬੋਰ ਦਾ ਇੱਕ ਦੇਸੀ ਪਿਸਤੌਲ, 32 ਬੋਰ ਦਾ ਇੱਕ ਦੇਸੀ ਰਿਵਾਲਵਰ, 315 ਬੋਰ ਦੇ ਤਿੰਨ ਦੇਸੀ ਕੱਟੇ ਬਰਾਮਦ ਹੋਏ ਸੀ। ਜਾਂਚ ਦੌਰਾਨ ਸਾਹਮਣੇ ਆਇਆ ਸੀ ਕਿ ਪਿੰਡ ਨਲੀਨੀ ਦਾ ਰਹਿਣ ਵਾਲਾ ਬਹਾਦਰ ਸਿੰਘ ਪੰਚਾਇਤੀ ਮਹਿਕਮੇ ਦਾ ਮੌਜੂਦਾ ਸਕੱਤਰ ਹੈ ਜਿਸ ਦੀ ਡਿਉਟੀ ਫਤਹਿਗੜ੍ਹ ਸਾਹਿਬ ਦੇ ਬਲਾਕ ਖੇੜਾ ‘ਚ ਸੀ। ਬਹਾਦਰ ਸਿੰਘ ਕੋਲ ਵੀ ਨਜਾਇਜ਼ ਅਸਲਾ ਸੀ। ਬਹਾਦਰ ਸਿੰਘ ਨੇ ਬਨੂੜ ਰਹਿੰਦੇ ਆਪਣੇ ਮਹਿਕਮੇ ਦੇ ਜੇਈ ਲੋਕੇਸ਼ ਥੰਮਨ ਦੇ ਘਰ ਡਾਕਾ ਮਾਰਨ ਦੀ ਯੋਜਨਾ ਆਪਂਣੇ ਸਾਥੀਆਂ ਸਮੇਤ ਬਣਾਈ ਸੀ। ਬਹਾਦਰ ਸਿੰਘ ਨੂੰ ਇਹ ਗੱਲ ਪਤਾ ਸੀ ਕਿ ਜੇ.ਈ ਦੇ ਘਰ ਭਾਰੀ ਮਾਤਰਾ ‘ਚ ਨਕਦੀ ਪਈ ਹੈ। ਜਦੋਂ ਪੁਲਿਸ ਦੇ ਸਾਹਮਣੇ ਇਹ ਗੱਲ ਆਈ ਤਾਂ ਪੁਲਿਸ ਨੇ ਸਰਚ ਵਾਰੰਟ ਲੈ ਕੇ ਜੇਈ ਦੇ ਬਨੂੜ ਸਥਿਤ ਘਰ ਦੀ ਤਲਾਸ਼ੀ ਲਈ ਇਸ ਘਰ ‘ਚੋਂ 42 ਲੱਖ 61 ਹਜਾਰ ਰੁਪਏ ਬਰਾਮਦ ਹੋਏ। ਨਕਦੀ ਬਰਾਮਦਗੀ ਦਾ ਮਾਮਲਾ ਆਮਦਨ ਕਰ ਵਿਭਾਗ ਨੂੰ ਸੌਂਪਿਆ ਗਿਆ ਅਤੇ ਬਾਕੀ ਦੇ ਆਪਰਾਧਿਕ ਮਾਮਲੇ ਦੀ ਜਾਂਚ ਫਤਹਿਗੜ੍ਹ ਸਾਹਿਬ ਪੁਲਿਸ ਕਰ ਰਹੀ ਹੈ।

ਪੱਤਰਕਾਰ : ਦੀਪਕ ਸੂਦ (ਫ਼ਤਹਿਗੜ੍ਹ ਸਾਹਿਬ)