Home Blog Page 2066

ਪੇਸ਼ਾਵਰ ‘ਚ ਅਣਪਛਾਤੇ ਵਿਅਕਤੀਆਂ ਨੇ ਕੀਤੀ ਗੋਲੀਬਾਰੀ, 2 ਸਿੱਖਾਂ ਦੀ ਗਈ ਜਾਨ

0

ਪਾਕਿਸਤਾਨ ਦੇ ਪੇਸ਼ਾਵਰ ਤੋਂ ਇੱਕ ਬਹੁਤ ਹੀ ਦੁਖਦਾਇਕ ਤੇ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ, ਜਿਥੇ ਅਣਪਛਾਤੇ ਵਿਅਕਤੀਆਂ ਨੇ ਦੋ ਸਿੱਖਾਂ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ।ਇਸ ਘਟਨਾ ਨਾਲ ਦੁਨੀਆ ਭਰ ਦੇ ਸਿੱਖਾਂ ਵਿੱਚ ਰੋਸ ਦੀ ਲਹਿਰ ਫੈਲ ਗਈ ਹੈ।

ਕਤਲ ਕੀਤੇ ਗਏ ਦੋਵੇਂ ਸਿੱਖਾਂ ਦੀ ਪਛਾਣ ਕੰਵਲਜੀਤ ਸਿੰਘ ਅਤੇ ਰਣਜੀਤ ਸਿੰਘ ਵੱਜੋਂ ਹੋਈ ਹੈ, ਜੋ ਕਿ ਪੇਸ਼ਾਵਰ ਦੇ ਰਹਿਣ ਵਾਲੇ ਸਨ। ਉਹ ਇਥੇ ਕਈ ਸਾਲਾਂ ਤੋਂ ਦੁਕਾਨ ‘ਤੇ ਮਸਾਲਾ ਵੇਚ ਰਹੇ ਸਨ।

ਜਾਣਕਾਰੀ ਅਨੁਸਾਰ ਅੱਜ ਅਣਪਛਾਤਿਆਂ ਨੇ ਉਨ੍ਹਾਂ ਦੀ ਦੁਕਾਨ ‘ਤੇ ਤਾਬੜਤੋੜ ਗੋਲੀਬਾਰੀ ਕਰ ਦਿੱਤੀ, ਜਿਸ ਵਿੱਚ ਦੋਵਾਂ ਦੇ ਕਈ ਗੋਲੀਆਂ ਲੱਗੀਆਂ ਅਤੇ ਮੌਕੇ ‘ਤੇ ਹੀ ਮੌਤ ਹੋ ਗਈ।

ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੇਸ਼ਾਵਰ ਦੇ ਬਾਹਰਵਾਰ ਸਰਬੰਦ ਇਲਾਕੇ ਵਿੱਚ ਅਣਪਛਾਤੇ ਬੰਦੂਕਧਾਰੀਆਂ ਨੇ 2 ਸਿੱਖਾਂ ਦਾ ਕਤਲ ਕਰ ਦਿੱਤਾ ਹੈ। ਕਿਹਾ ਜਾ ਰਿਹਾ ਹੈ ਕਿ ਹਮਲਾਵਰ ਇੱਕ ਵਾਹਨ ‘ਤੇ ਆਏ ਸਨ ਅਤੇ ਦੁਕਾਨ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ।

ਕ੍ਰਿਕਟਰ ਐਂਡਰਿਊ ਸਾਈਮੰਡਸ ਦੇ ਦਿਹਾਂਤ ‘ਤੇ ਅਰਜੁਨ ਰਾਮਪਾਲ ਨੇ ਕੀਤਾ ਦੁੱਖ ਪ੍ਰਗਟ

0

ਆਸਟ੍ਰੇਲੀਆ ਦੇ ਸਾਬਕਾ ਦਿੱਗਜ਼ ਕ੍ਰਿਕਟਰ ਖਿਡਾਰੀ ਐਂਡਰਿਊ ਸਾਈਮੰਡਸ ਨਹੀਂ ਰਹੇ। ਸ਼ਨੀਵਾਰ ਰਾਤ ਟਾਊਨਸਵਿਲੇ ‘ਚ ਇਕ ਵਾਰ ਹਾਦਸੇ ‘ਚ ਸਾਈਮੰਡਸ ਦਾ ਦਿਹਾਂਤ ਹੋ ਗਿਆ। ਸਾਬਕਾ ਦਿੱਗਜ਼ ਕ੍ਰਿਕਟ ਖਿਡਾਰੀ ਐਂਡਰਿਊ ਸਾਈਮੰਡਸ ਨੇ 46 ਦੀ ਉਮਰ ‘ਚ ਆਖਰੀ ਸਾਹ ਲਿਆ।

ਉਨ੍ਹਾਂ ਦੀ ਸਮੇਂ ਤੋਂ ਪਹਿਲੇ ਦਿਹਾਂਤ ਦੀ ਖ਼ਬਰ ਸੁਣਨ ਤੋਂ ਬਾਅਦ ਹਰ ਕੋਈ ਸਦਮੇ ‘ਚ ਹੈ। ਇਸ ਦੁੱਖਦ ਸੂਚਨਾ ਨਾਲ ਜਿਥੇ ਇਕ ਪਾਸੇ ਕ੍ਰਿਕਟ ਦੀ ਦੁਨੀਆ ‘ਚ ਸੋਗ ਦੀ ਲਹਿਰ ਦੌੜ ਗਈ। ਉਧਰ ਬਾਲੀਵੁੱਡ ਸਿਤਾਰਿਆਂ ਦੀਆਂ ਵੀ ਅੱਖਾਂ ਨਮ ਹੋ ਗਈਆਂ।

ਬਾਲੀਵੁੱਡ ਅਦਾਕਾਰ ਅਰਜੁਨ ਰਾਮਪਾਲ ਨੇ ਟਵਿੱਟਰ ‘ਤੇ ਸਾਬਕਾ ਕ੍ਰਿਕਟਰ ਐਂਡਰਿਊ ਸਾਈਮੰਡਸ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ-‘ਇਹ ਬਹੁਤ ਦੁੱਖਦ ਹੈ, ਕਾਰ ਹਾਦਸੇ ‘ਚ ਸਾਈਮੰਡਸ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਪਰਿਵਾਰ ਦੇ ਲਈ ਪ੍ਰਾਥਨਾ ਅਤੇ ਸੰਵੇਦਨਾ।

ਪੰਜਾਬ ਦੀ ਇੰਡਸਟਰੀ ਲਈ ਬਿਜਲੀ ਸਪਲਾਈ ਸੰਬੰਧੀ ਇਹ ਹੁਕਮ ਹੋਏ ਜਾਰੀ

0

ਬਿਜਲੀ ਦੀ ਸਮੱਸਿਆ ਦਾ ਕਾਫੀ ਜ਼ਿਆਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਪੰਜਾਬ ਵਿਚ ਬਿਜਲੀ ਕਿੱਲਤ ਨਾਲ ਨਜਿੱਠਣ ਲਈ ਇੰਡਸਟਰੀ ਵਾਸਤੇ ਹਫ਼ਤੇ ਵਿਚ ਇਕ ਦਿਨ ਬਿਜਲੀ ਬੰਦ ਰੱਖਣ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸ਼ਡਿਊਲ ਮੁਤਾਬਕ ਸੋਮਵਾਰ ਨੂੰ ਪੱਛਮੀ ਲੁਧਿਆਣਾ ਸਰਕਲ, ਮੰਗਲਵਾਰ ਨੂੰ ਪੂਰਬੀ ਲੁਧਿਆਣਾ ਤੇ ਸਬ ਲੁਧਿਆਣਾ ਸਰਕਲ, ਬੁੱਧਵਾਰ ਨੂੰ ਪਟਿਆਲਾ, ਸੰਗਰੂਰ, ਬਰਨਾਲਾ ਸਰਕਲ, ਵੀਰਵਾਰ ਨੂੰ ਉੱਤਰੀ ਜ਼ੋਨ, ਸ਼ੁੱਕਰਵਾਰ ਨੂੰ ਮੁਹਾਲੀ ਸਰਕਲ, ਸ਼ਨੀਵਾਰ ਨੂੰ ਰੋਪੜ ਸਰਕਲ ਤੇ ਐਤਵਾਰ ਨੂੰ ਸਰਹੱਦੀ ਜ਼ੋਨ ਦੀ ਬਿਜਲੀ ਸਪਲਾਈ ਬੰਦ ਰਹੇਗੀ। ਇਸ ਤਰੀਕੇ ਦੇ ਕੱਟ ਨਾਲ ਪਾਵਰ ਕਾਮ ਨੂੰ ਬਿਜਲੀ ਦੀ ਕਾਫੀ ਬੱਚਤ ਹੋ ਸਕਦੀ ਹੈ। ਜਾਣਕਾਰੀ ਅਨੁਸਾਰ ਇਸ ਵੇਲੇ ਇੰਡਸਟਰੀ ਨੂੰ 3500 ਮੈਗਾਵਾਟ ਬਿਜਲੀ ਸਪਲਾਈ ਹੋ ਰਹੀ ਹੈ।

CM ਮਾਨ ਨੇ ਸ਼ਹੀਦ ਸੁਖਦੇਵ ਦੇ ਜਨਮ ਦਿਵਸ ‘ਤੇ ਉਨ੍ਹਾਂ ਨੂੰ ਯਾਦ ਕਰਦਿਆਂ ਕੀਤਾ ਸਲਾਮ

0

ਸ਼ਹੀਦ ਸ. ਭਗਤ ਸਿੰਘ ਅਤੇ ਰਾਜਗੁਰੂ ਦੇ ਸਾਥੀ ਕ੍ਰਾਂਤੀਕਾਰੀ ਸ਼ਹੀਦ ਸੁਖਦੇਵ ਦਾ ਅੱਜ ਜਨਮ ਦਿਵਸ ਹੈ। ਇਸ ਲਈ ਉਨ੍ਹਾਂ ਦੇ ਜਨਮ ਦਿਵਸ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਯਾਦ ਕਰਦਿਆਂ ਸਲਾਮ ਕੀਤਾ ਹੈ।

ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸ਼ਹੀਦ ਸ. ਭਗਤ ਸਿੰਘ ਅਤੇ ਰਾਜਗੁਰੂ ਦੇ ਸਾਥੀ ਕ੍ਰਾਂਤੀਕਾਰੀ ਸ਼ਹੀਦ ਸੁਖਦੇਵ ਜੀ ਦੇ ਜਨਮ ਦਿਵਸ ‘ਤੇ ਉਹਨਾਂ ਨੂੰ ਸਲਾਮ। ਉਹਨਾਂ ਵੱਲੋਂ ਦੇਸ਼ ਦੀ ਆਜ਼ਾਦੀ ਦੌਰਾਨ ਵਿੱਢੇ ਸੰਘਰਸ਼ਾਂ ਲਈ ਨੌਜਵਾਨਾਂ ਨੂੰ ਲਾਮਬੰਦ ਕੀਤਾ ਗਿਆ। ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਸੋਚ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਦਾ ਹੀ ਪ੍ਰੇਰਦੀਆਂ ਰਹਿਣਗੀਆਂ।

CM ਭਗਵੰਤ ਮਾਨ ਨੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ । ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸੇਵਾ, ਸ਼ਾਂਤੀ, ਸਹਿਨਸ਼ੀਲਤਾ ਅਤੇ ਭਗਤੀ ਦੇ ਪੁੰਜ ਤੀਸਰੇ ਪਾਤਸ਼ਾਹ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਭਨਾਂ ਨੂੰ ਵਧਾਈਆਂ। ਗੁਰੂ ਸਾਹਿਬ ਨੇ ਸਮਾਜ ‘ਚੋਂ ਵਹਿਮ ਭਰਮ, ਜਾਤ-ਪਾਤ ਦਾ ਖ਼ਾਤਮਾ ਕਰਨ ਲਈ ਉਪਰਾਲੇ ਕੀਤੇ। ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਸਾਨੂੰ ਅਜੋਕੇ ਸਮੇਂ ਤੋਂ ਇਲਾਵਾ ਭਵਿੱਖ ‘ਚ ਵੀ ਹਮੇਸ਼ਾ ਪ੍ਰੇਰਦੀਆਂ ਰਹਿਣਗੀਆਂ।

CNG ਦੀਆਂ ਕੀਮਤਾਂ ‘ਚ ਹੋਇਆ ਵਾਧਾ

0

ਆਮ ਆਦਮੀ ‘ਤੇ ਮਹਿੰਗਾਈ ਦਾ ਹੋਰ ਬੋਝ ਵਧ ਗਿਆ ਹੈ। ਵਧਦੀ ਮਹਿੰਗਾਈ ਦਰਮਿਆਨ ਐਤਵਾਰ ਨੂੰ ਇੱਕ ਵਾਰ ਫਿਰ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ (CNG Price) ਕੀਤਾ ਗਿਆ। ਦਿੱਲੀ-ਐਨਸੀਆਰ ਵਿੱਚ ਸੀਐਨਜੀ ਗੈਸ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। ਨਵੀਆਂ ਕੀਮਤਾਂ ਅੱਜ 15 ਮਈ ਐਤਵਾਰ ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ। ਹੁਣ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਇੱਕ ਕਿਲੋ ਸੀਐਨਜੀ ਗੈਸ ਦਾ ਰੇਟ 73.61 ਰੁਪਏ ਪ੍ਰਤੀ ਕਿਲੋ ਹੋ ਗਿਆ ਹੈ।

ਇੱਕ ਪਾਸੇ ਜਿੱਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ, ਉੱਥੇ ਹੀ ਦੂਜੇ ਪਾਸੇ ਇੱਕ ਮਹੀਨੇ ਬਾਅਦ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ 14 ਅਪ੍ਰੈਲ ਨੂੰ ਸੀਐਨਜੀ ਦੀ ਕੀਮਤ ਵਿੱਚ 2.5 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਸੀ।

ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਦੀ ਗੱਲ ਕਰੀਏ ਤਾਂ ਇੱਥੇ CNG ਗੈਸ ਦੀ ਕੀਮਤ 76.17 ਰੁਪਏ ਪ੍ਰਤੀ ਕਿਲੋਗ੍ਰਾਮ ਹੈ। ਇਸ ਦੇ ਨਾਲ ਹੀ ਮੁਜ਼ੱਫਰਨਗਰ, ਮੇਰਠ ਅਤੇ ਸ਼ਾਮਲੀ ਵਿੱਚ ਸੀਐਨਜੀ ਗੈਸ ਦੀ ਕੀਮਤ 80.84 ਰੁਪਏ ਪ੍ਰਤੀ ਕਿਲੋਗ੍ਰਾਮ ਹੈ।

ਗਰਮੀ ਨੇ ਤੋੜੇ ਰਿਕਾਰਡ, ਕਈ ਜ਼ਿਲ੍ਹਿਆਂ ‘ਚ ਪਾਰਾ 45 ਡਿਗਰੀ ਤੋਂ ਹੋਇਆ ਪਾਰ

0

ਗਰਮੀ ਕਹਿਰ ਬਰਸਾ ਰਹੀ ਹੈ। ਪੰਜਾਬ ’ਚ ਚੱਲ ਰਹੀ ਲੂ ਤੇ ਪ੍ਰਚੰਡ ਗਰਮੀ ਕਾਰਨ ਸ਼ਨਿਚਰਵਾਰ ਨੂੰ ਕਈ ਜ਼ਿਲ੍ਹਿਆਂ ’ਚ ਤਾਪਮਾਨ ਮਈ ਮਹੀਨੇ ’ਚ ਆਪਣੇ ਹੁਣ ਤਕ ਦੇ ਉੱਚ ਪੱਧਰ ’ਤੇ ਪੁੱਜ ਗਿਆ ਹੈ ਤੇ 52 ਸਾਲਾਂ ’ਚ ਪਹਿਲੀ ਵਾਰੀ ਮਈ ਦੇ ਪਹਿਲੇ 15 ਦਿਨਾਂ ’ਚ ਤਾਪਮਾਨ 44.5 ਡਿਗਰੀ ਸੈਲਸੀਅਸ ਤੋਂ ਉੱਪਰ ਗਿਆ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ ਸਾਧਾਰਨ ਤੋਂ ਪੰਜ ਤੋਂ ਸੱਤ ਡਿਗਰੀ ਸੈਲਸੀਅਸ ਜ਼ਿਆਦਾ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਸ਼ਚਿਨਰਵਾਰ ਨੂੰ ਮੁਕਤਸਰ ਪੰਜਾਬ ’ਚ ਸਭ ਤੋਂ ਗਰਮ ਰਿਹਾ ਤੇ ਇੱਥੇ ਵੱਧ ਤੋਂ ਵੱਧ ਤਾਪਮਾਨ 46.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਬਠਿੰਡੇ ’ਚ 46, ਅੰਮ੍ਰਿਤਸਰ ’ਚ 45.6, ਫਿਰੋਜ਼ਪੁਰ ’ਚ 45.5, ਹੁਸ਼ਿਆਰਪੁਰ ’ਚ 45.3, ਬਰਨਾਲੇ ’ਚ 45.1 ਤੇ ਲੁਧਿਆਣੇ ’ਚ 45 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ’ਚ ਤਾਪਮਾਨ 44.1 ਤੋਂ 44.6 ਡਿਗਰੀ ਸੈਲਸੀਅਸ ਤਕ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅਨੁਸਾਰ 2002 ਤੋਂ ਲੈ ਕੇ ਸਾਲ 2021 ਤਕ ਸਾਲ 2012 ’ਚ 31 ਮਈ ਨੂੰ ਵੱਧ ਤੋਂ ਵੱਧ ਤਾਪਮਾਨ 44.8 ਤੇ ਸਾਲ 2013 ’ਚ 24 ਮਈ ਨੂੰ 44.6 ਡਿਗਰੀ ਸੈਲਸੀਅਸ ਦਰਜ ਹੋਇਆ ਸੀ।

ਮੌਸਮ ਵਿਭਾਗ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਐਤਵਾਰ ਨੂੰ ਲੂ ਚੱਲੇਗੀ ਤੇ ਕਈ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 47 ਡਿਗਰੀ ਸੈਲਸੀਅਸ ਤਕ ਜਾ ਸਕਦਾ ਹੈ। ਸੋਮਵਾਰ ਨੂੰ ਹਿਮਾਚਲ ’ਚ ਪੱਛਮੀ ਗੜਬੜੀ ਦੇ ਸਰਗਰਮ ਹੋਣ ਨਾਲ ਮਾਝਾ ਤੇ ਦੁਆਬਾ ਇਲਾਕੇ ’ਚ 40 ਤੋਂ 50 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਧੂੜ ਭਰੀ ਹਨੇਰੀ ਚੱਲ ਸਕਦੀ ਹੈ। ਉੱਥੇ ਮੰਗਲਵਾਰ ਨੂੰ ਪੂਰੇ ਪੰਜਾਬ ’ਚ ਧੂੜ ਭਰੀ ਹਨੇਰੀ ਚੱਲਣ ਦੇ ਨਾਲ ਹੀ ਗਰਜ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ।

ਖੇਤਾਂ ‘ਚ ਨਾੜ ਨੂੰ ਲਗਾਈ ਅੱਗ ਨੇ ਮਾਸੂਮ ਦੀ ਲਈ ਜਾਨ

0

ਡੇਰਾਬੱਸੀ ਦੇ ਨੇੜਲੇ ਪਿੰਡ ਸੁੰਡਰਾਂ ‘ਚ ਬਣੀਆਂ ਮਜ਼ਦੂਰ ਪਰਿਵਾਰਾਂ ਦੀਆਂ 45 ਝੁੱਗੀਆਂ ‘ਚ ਅਚਾਨਕ ਅੱਗ ਲੱਗ ਗਈ। ਖੇਤਾਂ ‘ਚ ਨਾੜ ਨੂੰ ਲਗਾਈ ਅੱਗ ਕਾਰਨ ਇਹ ਹਾਦਸਾ ਵਾਪਰਿਆ ਹੈ, ਜਿਸ ਕਾਰਨ ਡੇਢ ਸਾਲਾ ਮਾਸੂਮ ਬੱਚੀ ਰੂਪਾਲੀ ਦੀ ਮੌਤ ਹੋ ਗਈ। ਝੁੱਗੀਆਂ ਸੜਨ ਨਾਲ ਘਰੇਲੂ ਸਮਾਨ ਵੀ ਸੜ ਕੇ ਸੁਆਹ ਹੋ ਗਿਆ।

ਹੁਣ ਬੇਘਰ ਹੋਏ ਪਰਿਵਾਰ ਖੁੱਲ੍ਹੇ ਆਸਮਾਨ ਹੇਠ ਦਿਨ-ਰਾਤ ਬਿਤਾਉਣ ਲਈ ਮਜਬੂਰ ਹਨ, ਜਿਨ੍ਹਾਂ ਨੂੰ ਧਰਮਸ਼ਾਲਾ ਵਿਚ ਠਹਿਰਾਉਣ ਲਈ ਪ੍ਰਸ਼ਾਸਨ ਪ੍ਰਬੰਧ ਕਰ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਨਜ਼ਦੀਕੀ ਖੇਤਾਂ ’ਚ ਨਾੜ ਨੂੰ ਲੱਗੀ ਅੱਗ ਤੇਜ਼ ਹਵਾ ਕਾਰਨ ਸਰਕੰਡਿਆਂ ਸਮੇਤ ਝੁੱਗੀਆਂ ਤੱਕ ਆ ਪਹੁੰਚੀ। ਇਹ ਝੁੱਗੀਆਂ ਪਿੰਡ ਦੀ ਸ਼ਾਮਲਾਟ ਜ਼ਮੀਨ ਵਿਚ ਡੇਢ ਦਹਾਕੇ ਤੋਂ ਵੀ ਵੱਧ ਪੁਰਾਣੀਆਂ ਹਨ, ਜਿਨ੍ਹਾਂ ਵਿਚ ਪਰਵਾਸੀ ਮਜ਼ਦੂਰ ਰਹਿੰਦੇ ਹਨ।

ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ‘ਐਂਡਰਿਊ ਸਾਈਮੰਡਸ’ ਦੀ ਭਿਆਨਕ ਸੜਕ ਹਾਦਸੇ ‘ਚ ਹੋਈ ਮੌਤ

0

ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਐਂਡਰਿਊ ਸਾਇਮੰਡਸ ਦਾ ਦਿਹਾਂਤ ਹੋ ਗਿਆ ਹੈ। ਜਾਣਕਾਰੀ ਮੁਤਾਬਕ ਸ਼ਨੀਵਾਰ ਰਾਤ ਟਾਊਨਸਵਿਲੇ ‘ਚ ਇਕ ਕਾਰ ਹਾਦਸੇ ‘ਚ ਸਾਇਮੰਡਸ ਦੀ ਮੌਤ ਹੋ ਗਈ।

ਸਥਾਨਕ ਪੁਲਿਸ ਮੁਤਾਬਕ ਸ਼ੁਰੂਆਤੀ ਜਾਣਕਾਰੀ ਤੋਂ ਸੰਕੇਤ ਮਿਲਦਾ ਹੈ ਕਿ ਰਾਤ 11 ਵਜੇ ਤੋਂ ਬਾਅਦ ਐਲਿਸ ਰਿਵਸ ਬ੍ਰਿਜ ਨੇੜੇ ਹਰਵੇ ਰੇਂਜ ਰੋਡ ‘ਤੇ ਸਾਈਮੰਡਸ ਦੀ ਕਾਰ ਦਾ ਸੰਤੁਲਨ ਵਿਗੜ ਗਿਆ ਅਤੇ ਹਾਦਸਾ ਹੋ ਗਿਆ। ਪੁਲਿਸ ਮੁਤਾਬਕ ਸਾਇਮੰਡਜ਼ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ ਗਈ ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ।

 

ਨਿਊਯਾਰਕ ਦੀ ਸੁਪਰਮਾਰਕੀਟ ‘ਚ ਹੋਈ ਗੋਲੀਬਾਰੀ, 10 ਲੋਕਾਂ ਦੀ ਮੌਤ

0

ਨਿਊਯਾਰਕ: ਨਿਊਯਾਰਕ (Buffalo) ਸਥਿਤ ਸੁਪਰਮਾਰਕੀਟ ਵਿੱਚ ਅੰਨ੍ਹੇਵਾਹ ਗੋਲੀਬਾਰੀ ਹੋਈ ਹੈ। ਇਸ ਦੌਰਾਨ ਘੱਟੋ-ਘੱਟ 10 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਕਰੀਬ 2.30 ਵਜੇ ਕਵਚ ਪਹਿਨੇ ਇਕ ਵਿਅਕਤੀ ਅੰਦਰ ਦਾਖ਼ਲ ਹੋਇਆ। ਜਿੱਥੇ ਉਸ ਨੇ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ, ਜਿਸ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਗੰਭੀਰ ਜ਼ਖਮੀ ਹੋ ਗਏ।

ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਗੋਲੀਬਾਰੀ ਦੀ ਘਟਨਾ ਨੂੰ ਨਸਲਵਾਦ ਤੋਂ ਪ੍ਰੇਰਿਤ ਹਿੰਸਕ ਘਟਨਾ ਦੱਸਿਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਨੇ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ।