Home Blog Page 2067

ਸਰੀਰ ‘ਚ ਵਿਟਾਮਿਨ-ਏ ਦੀ ਘਾਟ ਨੂੰ ਪੂਰਾ ਕਰਨ ਲਈ ਖੁਰਾਕ ‘ਚ ਸ਼ਾਮਲ ਕਰੋ ਇਹ ਚੀਜ਼ਾਂ

0

ਸਰੀਰ ਲਈ ਵੱਖ-ਵੱਖ ਵਿਟਾਮਿਨਾਂ ਦੀ ਆਪਣੀ-ਆਪਣੀ ਮਹੱਤਤਾ ਹੁੰਦੀ ਹੈ। ਵਿਟਾਮਿਨ A ਵੀ ਸਰੀਰ ਲਈ ਬਹੁਤ ਹੀ ਜ਼ਰੂਰੀ ਮੰਨਿਆ ਜਾਂਦਾ ਹੈ। ਨਾਰੰਗੀ ਰੰਗ ਦੇ ਫਲ ਅਤੇ ਸਬਜ਼ੀਆਂ ‘ਚ ਵਿਟਾਮਿਨ ਏ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ ਜੋ ਤੁਹਾਡੀਆਂ ਅੱਖਾਂ ਨੂੰ ਹੈਲਦੀ ਬਣਾਉਣ ‘ਚ ਸਹਾਇਤਾ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡੀ ਇਮਿਊਨਿਟੀ ਵੀ ਮਜ਼ਬੂਤ ਹੁੰਦੀ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕਿ ਕਿਹੜੇ ਫਲਾਂ ਅਤੇ ਸਬਜ਼ੀਆਂ ‘ਚ ਵਿਟਾਮਿਨ-ਏ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ।
ਟਮਾਟਰ

ਟਮਾਟਰ ‘ਚ ਐਂਟੀ-ਆਕਸੀਡੈਂਟ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਹ ਵਿਟਾਮਿਨ-ਏ ਦਾ ਬਹੁਤ ਚੰਗਾ ਸਰੋਤ ਮੰਨਿਆ ਜਾਂਦਾ ਹੈ। ਇਸ ‘ਚ ਲਾਈਕੋਪੀਨ ਨਾਂ ਦਾ ਪੋਸ਼ਕ ਤੱਕ ਪਾਇਆ ਜਾਂਦਾ ਹੈ ਜੋ ਕੈਂਸਰ ਦੇ ਖਤਰੇ ਨੂੰ ਘੱਟ ਕਰਨ ‘ਚ ਸਹਾਇਤਾ ਕਰਦਾ ਹੈ।

ਧਨੀਆ
ਧਨੀਏ ‘ਚ ਵੀ ਵਿਟਾਮਿਨ-ਏ ਦਾ ਬਹੁਤ ਚੰਗਾ ਸਰੋਤ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਇਸ ‘ਚ ਕਾਰਬੋਹਾਈਡ੍ਰੇਟਸ, ਫੈਟਸ, ਪ੍ਰੋਟੀਨ, ਮਿਨਰਲਸ ਅਤੇ ਆਇਰਨ ਦੀ ਵੀ ਭਰਪੂਰ ਮਾਤਰਾ ਪਾਈ ਜਾਂਦੀ ਹੈ। ਸ਼ੂਗਰ, ਕਿਡਨੀ ਰੋਗ, ਕੋਲੈਸਟਰੋਲ ਵਰਗੀਆਂ ਬਿਮਾਰੀਆਂ ਲਈ ਵੀ ਧਨੀਆ ਬਹੁਤ ਹੀ ਫਾਇਦੇਮੰਦ ਮੰਨਿਆ ਜਾਂਦਾ ਹੈ।

ਕੱਦੂ
ਕੱਦੂ ਹਰ ਮੌਸਮ ‘ਚ ਪਾਇਆ ਜਾਂਦਾ ਹੈ। ਇਸ ‘ਚ ਵਿਟਾਮਿਨ-ਏ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਭਾਰ ਵੀ ਘੱਟ ਹੁੰਦਾ ਹੈ। 100 ਗ੍ਰਾਮ ਕੱਦੂ ‘ਚ 26 ਫੀਸਦੀ ਕੈਲੋਰੀ ਪਾਈ ਜਾਂਦੀ ਹੈ।

ਪਪੀਤਾ
ਕੱਦੂ ਦੀ ਤਰ੍ਹਾਂ ਪਪੀਤਾ ਵੀ ਹਰ ਕਿਸੇ ਮੌਸਮ ‘ਚ ਮਿਲਣ ਵਾਲਾ ਫ਼ਲ ਹੈ। ਇਸ ‘ਚ ਵਿਟਾਮਿਨ-ਏ, ਸੀ ਅਤੇ ਈ ਵੀ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ। ਇਸ ‘ਚ ਪਪੇਅਨ ਨਾਂ ਦਾ ਐਂਜਾਈਮ ਪਾਇਆ ਜਾਂਦਾ ਹੈ ਜੋ ਤੁਹਾਡਾ ਪਾਚਨ ਸਹੀ ਰੱਖਣ ‘ਚ ਮਦਦ ਕਰਦਾ ਹੈ। ਇਸ ਦੇ ਸੇਵਨ ਨਾਲ ਤੁਹਾਡਾ ਢਿੱਡ ਸਿਹਤਮੰਦ ਰਹੇਗਾ।

 

ਪੰਜਾਬ ਵਿਧਾਨ ਸਭਾ ‘ਚ ਲੋਕ ਮੁੱਦਿਆਂ ਨੂੰ ਸਭ ਤੋਂ ਵੱਧ ਪਹਿਲ ਦਿੱਤੀ ਜਾਵੇਗੀ – ਸਪੀਕਰ ਕੁਲਤਾਰ ਸੰਧਵਾਂ

0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਚਨਬੱਧਤਾ ਪ੍ਰਗਟਾਈ ਹੈ ਕਿ ਵਿਧਾਨ ਸਭਾ ਵਿਚ ਲੋਕਾਂ ਨਾਲ ਮੁੱਦਿਆਂ ਨੂੰ ਸਭ ਤੋਂ ਵੱਧ ਪਹਿਲ ਦਿੱਤੀ ਜਾਂਦੀ ਰਹੇਗੀ। ਉਹ ਅੱਜ ਇਥੇ ਵੱਖ ਵੱਖ ਸਮਾਜਿਕ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਵੇਗਾ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸਭ ਤੋਂ ਲੰਮਾ ਸੈਸ਼ਨ ਹੋਵੇਗਾ। ਜਿਸ ਵਿੱਚ ਲੋਕਾਂ ਦੀ ਇੱਛਾ ਮੁਤਾਬਿਕ ਬਜਟ ਤਿਆਰ ਨੂੰ ਪੇਸ਼ ਕੀਤਾ ਜਾਵੇਗਾ। ਪਹਿਲਾਂ ਇਹ ਸੈਸ਼ਨ ਇਕ ਦੋ ਦਿਨ ਦਾ ਹੁੰਦਾ ਸੀ ਪਰ ਹੁਣ ਇਹ ਘੱਟੋ ਘੱਟ ਦਸ ਦਿਨ ਦਾ ਹੋਵੇਗਾ। ਉਹਨਾਂ ਕਿਹਾ ਕਿ ਕਿਸੇ ਵੀ ਬਜਟ ਨਾਲ ਲੋਕਾਂ ਦੀ ਆਰਥਿਕਤਾ ਅਤੇ ਜੀਵਨ ਸ਼ੈਲੀ ਨੂੰ ਬਹੁਤ ਵੱਡਾ ਫਰਕ ਪੈਂਦਾ ਹੈ। ਬਜਟ ਨਾਲ ਲੋਕਾਂ ਦੀਆਂ ਇਛਾਵਾਂ ਜੁੜੀਆਂ ਹੁੰਦੀਆਂ ਹਨ। ਜਿਹਨਾਂ ਉੱਤੇ ਖੁੱਲ੍ਹ ਕੇ ਚਰਚਾ ਹੋਣੀ ਬਹੁਤ ਜ਼ਰੂਰੀ ਹੈ। ਇਸੇ ਕਰਕੇ ਹੀ ਇਸ ਵਾਰ ਪੰਜਾਬ ਸਰਕਾਰ ਨੇ ਲੋਕਾਂ ਦੀ ਇੱਛਾ ਅਨੁਸਾਰ ਬਜਟ ਤਿਆਰ ਕਰਨ ਲਈ ਲੋਕਾਂ ਦੀ ਰਾਏ ਮੰਗੀ ਹੈ।

ਪੰਜਾਬੀ ਭਾਸ਼ਾ ਦੇ ਵਿਕਾਸ ਬਾਰੇ ਸੰਧਵਾਂ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਪੰਜਾਬੀ ਭਾਸ਼ਾ ਨੂੰ ਹਮੇਸ਼ਾਂ ਮਹੱਤਤਾ ਦਿੱਤੀ ਜਾਵੇਗੀ। ਸਾਡੀ ਮਾਂ ਬੋਲੀ ਪੰਜਾਬੀ ਨੂੰ ਰੋਜ਼ਗਾਰ ਦੀ ਬੋਲੀ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਕੰਮ ਸੇਵਾ ਹੈ। ਲੋਕਾਂ ਦੇ ਪਿਆਰ ਅਤੇ ਸਹਿਯੋਗ ਸਦਕਾ ਇਹ ਸੇਵਾ ਨਿਰੰਤਰ ਜਾਰੀ ਰਹੇਗੀ।

ਪੰਜਾਬ ਸਰਕਾਰ ਵੱਲੋਂ ਸੂਬੇ ਦਾ ਖ਼ਜ਼ਾਨਾ ਭਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਚੋਣ ਵਾਅਦੇ ਪੂਰੇ ਕਰਨ ਬਾਰੇ ਪੁੱਛੇ ਜਾਣ ਉੱਤੇ ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਵੇਂ ਦਿੱਲੀ ਵਿੱਚ ਆਪਣੇ ਵਾਅਦੇ ਪੂਰੇ ਕੀਤੇ ਹਨ ਉਸੇ ਤਰਜ਼ ਉੱਤੇ ਹੀ ਪੰਜਾਬ ਵਾਸੀਆਂ ਨਾਲ ਕੀਤੇ ਚੋਣ ਵਾਅਦੇ ਪੂਰੇ ਕੀਤੇ ਜਾਣਗੇ।

ਰਸੂਖਦਾਰ ਲੋਕਾਂ ਅਤੇ ਜੇਲ੍ਹਾਂ ਵਿੱਚੋਂ ਵੀ ਆਈ ਪੀ ਕਲਚਰ ਖਤਮ ਕਰਨ ਬਾਰੇ ਉਹਨਾਂ ਕਿਹਾ ਕਿ ਸਰਕਾਰ ਦੀ ਨੀਅਤ ਉੱਤੇ ਕੋਈ ਸ਼ੱਕ ਨਹੀਂ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜਤਾ ਹੈ ਕਿ ਇਹ ਕਲਚਰ ਜਲਦ ਖਤਮ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਹ ਸੂਬੇ ਦੀਆਂ ਜੇਲ੍ਹਾਂ ਵਿੱਚੋਂ ਵੀ.ਆਈ.ਪੀ. ਸੱਭਿਆਚਾਰ ਖ਼ਤਮ ਕਰਨ ਦੀ ਦਿਸ਼ਾ ਵਿੱਚ ਵੱਡੀ ਸ਼ੁਰੂਆਤ ਹੈ। ਜੇਲ੍ਹਾਂ ਵਿੱਚੋਂ ਵੀ.ਆਈ.ਪੀ. ਸੱਭਿਆਚਾਰ ਨੂੰ ਜੜ੍ਹੋਂ ਮਿਟਾਉਣ ਲਈ ਪੰਜਾਬ ਸਰਕਾਰ ਨੇ ਸਾਰੇ ਵੀ.ਆਈ.ਪੀ. ਸੈੱਲਾਂ ਨੂੰ ਖ਼ਤਮ ਕਰਨ ਅਤੇ ਇਨ੍ਹਾਂ ਨੂੰ ਪ੍ਰਬੰਧਕੀ ਬਲਾਕਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਜਿਹੜੇ ਜੇਲ੍ਹਾਂ ਵਿੱਚ ਬੰਦੀ ਹਨ, ਉਨ੍ਹਾਂ ਨੂੰ ਅਦਾਲਤਾਂ ਨੇ ਕਾਨੂੰਨ ਤੋੜਨ ਬਦਲੇ ਸਜ਼ਾਵਾਂ ਦਿੱਤੀਆਂ ਹਨ ਅਤੇ ਉਹ ਜੇਲ੍ਹਾਂ ਵਿੱਚ ਬੈਠੇ ਹੋਏ ਸਹੂਲਤਾਂ ਦਾ ਆਨੰਦ ਨਹੀਂ ਮਾਣ ਸਕਦੇ। ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਨੂੰ ਹੁਣ ਅਸਲ ਵਿੱਚ ਸੁਧਾਰ ਘਰ ਬਣਾਇਆ ਜਾਵੇਗਾ, ਜਿੱਥੇ ਅਪਰਾਧੀਆਂ ਨੂੰ ਆਪਣੇ ਕੀਤੇ ਗੁਨਾਹਾਂ ਦੀ ਅਸਲ ਮਾਇਨਿਆਂ ਵਿੱਚ ਸਜ਼ਾ ਭੁਗਤਣੀ ਪਵੇਗੀ।

ਇਕ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ  ਸੰਧਵਾਂ ਨੇ ਕਿਹਾ ਕਿ ਸਾਨੂੰ ਆਪਣੇ ਅਮੀਰ ਵਿਰਸੇ, ਜੱਸਾ ਸਿੰਘ ਰਾਮਗੜ੍ਹੀਆ ਅਤੇ ਹੋਰ ਸਿੰਘ ਸੂਰਮਿਆਂ ਦੀ ਲਾਸਾਨੀ ਕੁਰਬਾਨੀ ਉੱਤੇ ਮਾਣ ਹੋਣਾ ਚਾਹੀਦਾ ਹੈ। ਇਕ ਸਮਾਜਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਕਿਸੇ ਵੀ ਸਮਾਜ ਦੇ ਉਥਾਨ ਵਿਚ ਗੈਰ ਸਰਕਾਰੀ ਸੰਸਥਾਵਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਅਮਨਦੀਪ ਕੌਰ ਅਰੋੜਾ, ਵਿਧਾਇਕ  ਦਵਿੰਦਰਜੀਤ ਸਿੰਘ ਲਾਡੀ ਢੋਂਸ, ਵਿਧਾਇਕ ਸ਼੍ਰੀਮਤੀ ਜੀਵਨਜੋਤ ਕੌਰ, ਵਿਧਾਇਕ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ, ਸਮਾਜ ਸੇਵੀ ਕ੍ਰਿਸ਼ਨ ਸੂਦ, ਗਿਆਨ ਸਿੰਘ ਸਾਬਕਾ ਡੀ ਪੀ ਆਰ ਓ ਅਤੇ ਹੋਰ ਕਈ ਨਾਮੀ ਸਖਸ਼ੀਅਤਾਂ ਵੀ ਹਾਜ਼ਰ ਸਨ।

ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ UAE ਦੇ ਰਾਸ਼ਟਰਪਤੀ ਹੋਏ ਨਿਯੁਕਤ

0

ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨੂੰ ਸ਼ਨੀਵਾਰ ਨੂੰ ਸੰਯੁਕਤ ਅਰਬ ਅਮੀਰਾਤ ਯੂਏਈ ਦਾ ਨਵਾਂ ਰਾਸ਼ਟਰਪਤੀ ਚੁਣਿਆ ਗਿਆ।

ਜ਼ਿਕਰਯੋਗ ਹੈ ਕਿ ਸ਼ੇਖ ਖ਼ਲੀਫ਼ਾ ਬਿਨ ਜਾਏਦ ਅਲ ਨਾਹਯਾਨ ਦਾ 73 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ ਸੀ। ਉਹ ਸੰਯੁਕਤ ਅਰਬ ਅਮੀਰਾਤ (UAE) ਦੇ ਦੂਜੇ ਰਾਸ਼ਟਰਪਤੀ ਸਨ। ਸ਼ੇਖ ਦੀ ਮੌਤ ‘ਤੇ ਯੂਏਈ ‘ਚ 40 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਕਾਂਗਰਸ ਨੇਤਾ ਰਾਹੁਲ ਗਾਂਧੀ ਸਮੇਤ ਦੁਨੀਆ ਭਰ ਦੇ ਲੋਕਾਂ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਜਤਾਇਆ ਹੈ।

ਮਾਨ ਸਰਕਾਰ ਨੇ ਵਿਵਾਦਤ ਪੁਸਤਕਾਂ ਦੇ ਮਾਮਲੇ ‘ਚ ਲਿਆ ਵੱਡਾ ਐਕਸ਼ਨ

0

ਪੰਜਾਬ ਸਰਕਾਰ ਨੇ ਵਿਵਾਦਤ ਪੁਸਤਕਾਂ ਦੇ ਮਾਮਲੇ ‘ਚ ਵੱਡਾ ਐਕਸ਼ਨ ਲਿਆ ਹੈ। ਮੁੱਖਮੰਤਰੀ ਦੇ ਨਿਰਦੇਸ਼ਾਂ ‘ਤੇ ਵੱਡੀ ਕਾਰਵਾਈ ਹੋਈ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਪੁਸਤਕਾਂ ਦੇ ਲੇਖਕਾਂ/ਪਬਲਿਸ਼ਰਾਂ ਖਿਲਾਫ ਕੇਸ ਦਰਜ ਦਰਜ ਕਰ ਲਿਆ ਗਿਆ ਹੈ।

ਮੁੱਖ ਮੰਤਰੀ ਦੇ ਹੁਕਮਾਂ ਪਿੱਛੋਂ ਬਾਰ੍ਹਵੀਂ ਸ਼੍ਰੇਣੀ ਦੀ ਇਤਿਹਾਸ ਦੀ ਪੁਸਤਕ ‘ਚ ਸਿੱਖ ਇਤਿਹਾਸ ਨੂੰ ਤਰੋੜ-ਮਰੋੜ ਕੇ ਪੇਸ਼ ਕਰਨ ਵਾਲੇ ਲੇਖਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਦੱਸ ਦਈਏ ਕਿ ਸਿੱਖ ਇਤਿਹਾਸ ਨੂੰ ਤਰੋੜ-ਮਰੋੜ ਕੇ ਪੇਸ਼ ਕਰਨ ਵਾਲੇ ਲੇਖਕਾਂ ਖ਼ਿਲਾਫ਼ ਪੁਲਿਸ ਕਾਰਵਾਈ ਲਈ ਸਿੱਖ ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਪਿਛਲੇ 93 ਦਿਨਾਂ ਤੋਂ ਸਿੱਖਿਆ ਬੋਰਡ ਦੇ ਗੇਟਾਂ ਅੱਗੇ ਪੱਕਾ ਧਰਨਾ ਲਗਾ ਕੇ ਬੈਠੇ ਹਨ। ਬਲਦੇਵ ਸਿੰਘ ਸਿਰਸਾ ਦੇ ਸੰਘਰਸ਼ ਨੂੰ ਅੱਜ ਉਸ ਸਮੇਂ ਸਫਲਤਾ ਮਿਲੀ ਜਦੋਂ ਮੁਹਾਲੀ ਪੁਲਿਸ ਵੱਲੋਂ ਉਨ੍ਹਾਂ ਦੀ ਸ਼ਿਕਾਇਤ ‘ਤੇ ਤਿੰਨ ਲੇਖ਼ਕਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ।

 

 

ਗੁਰੂ ਨਾਨਕ ਦੇਵ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਮਰੀਜਾਂ ‘ਚ ਬਣਿਆ ਹਫੜਾ ਦਫੜੀ ਦਾ ਮਾਹੌਲ

0

ਅੰਮ੍ਰਿਤਸਰ ਦੇ ਸਰਕਾਰੀ ਗੁਰੂ ਨਾਨਕ ਦੇਵ ਹਸਪਤਾਲ ਦੀ ਇਮਾਰਤ ਵਿਚ ਭਿਆਨਕ ਅੱਗ ਲੱਗ ਗਈ ਹੈ। ਜਿਸ ਕਾਰਨ ਮਰੀਜ਼ਾਂ ‘ਚ ਹਫ਼ੜਾ-ਦਫ਼ੜੀ ਮਚ ਗਈ।

ਰਾਹਤ ਦੀ ਗੱਲ ਹੈ ਕਿ ਫਾਇਰ ਬ੍ਰਿਗੇਡ ਵਿਭਾਗ ਵੱਲੋਂ ਸਮੇਂ ਰਹਿੰਦਿਆਂ ਅੱਗ ਉਤੇ ਕਾਬੂ ਪਾ ਲਿਆ ਗਿਆ, ਜਿਸ ਕਾਰਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

ਫ਼ਿਲਹਾਲ ਅੱਗ ਲੱਗਣ ਦਾ ਕਾਰਨ ਇਮਾਰਤ ਦੇ ਨੇੜੇ ਸਥਿਤ ਟਰਾਂਸਫ਼ਾਰਮਰ ਵਿਚ ਸ਼ਾਰਟ ਸਰਕਟ ਹੋਣ ਨੂੰ ਮੰਨਿਆ ਜਾ ਰਿਹਾ ਹੈ।

ਕੇਂਦਰ ਸਰਕਾਰ ਨੇ ਕਣਕ ਦੇ ਨਿਰਯਾਤ ‘ਤੇ ਲਗਾਈ ਪਾਬੰਦੀ

0

ਕੇਂਦਰ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਕਣਕ ਦੀ ਬਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ। ਕੇਂਦਰ ਸਰਕਾਰ ਨੇ ਸ਼ੁੱਕਰਵਾਰ ਦੇਰ ਰਾਤ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ। ਇਹ ਕਦਮ ਸਥਾਨਕ ਕੀਮਤਾਂ ਨੂੰ ਕੰਟਰੋਲ ‘ਚ ਰੱਖਣ ਲਈ ਚੁੱਕਿਆ ਗਿਆ ਹੈ।

ਦੱਸ ਦਈਏ ਕਿ ਭਾਰਤ ਦੁਨੀਆ ਵਿੱਚ ਕਣਕ ਦਾ ਦੂਜਾ ਸਭ ਤੋਂ ਵੱਡਾ ਉਤਪਾਦਕ ਹੈ। ਸਰਕਾਰ ਨੇ ਕਿਹਾ ਹੈ ਕਿ ਕਣਕ ਦੀ ਬਰਾਮਦ ਦੀ ਮਨਜ਼ੂਰੀ ਪਹਿਲਾਂ ਹੀ ਜਾਰੀ ਕੀਤੇ ਗਏ ਲੈਟਰ ਆਫ ਕਰੈਡਿਟ ਦੇ ਤਹਿਤ ਦਿੱਤੀ ਜਾਵੇਗੀ। ਫਰਵਰੀ ਦੇ ਅਖੀਰ ਵਿੱਚ ਯੂਕਰੇਨ ਉੱਤੇ ਰੂਸ ਦੇ ਹਮਲੇ ਤੋਂ ਬਾਅਦ ਕਾਲੇ ਸਾਗਰ ਖੇਤਰ ਤੋਂ ਬਰਾਮਦ ਵਿੱਚ ਗਿਰਾਵਟ ਤੋਂ ਬਾਅਦ ਗਲੋਬਲ ਖਰੀਦਦਾਰ ਕਣਕ ਦੀ ਸਪਲਾਈ ਲਈ ਭਾਰਤ ਵੱਲ ਮੁੜ ਰਹੇ ਸਨ।

ਭਾਰਤ ਦੇ ਵਣਜ ਮੰਤਰਾਲੇ ਦੁਆਰਾ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ, “ਦੇਸ਼ ਦੀ ਸਮੁੱਚੀ ਖੁਰਾਕ ਸੁਰੱਖਿਆ ਦਾ ਪ੍ਰਬੰਧਨ ਕਰਨ ਅਤੇ ਗੁਆਂਢੀ ਅਤੇ ਹੋਰ ਕਮਜ਼ੋਰ ਦੇਸ਼ਾਂ ਦੀਆਂ ਜ਼ਰੂਰਤਾਂ ਦਾ ਸਮਰਥਨ ਕਰਨ ਲਈ, ਕੇਂਦਰ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਕਣਕ ਦੇ ਨਿਰਯਾਤ ‘ਤੇ ਪਾਬੰਦੀ ਲਗਾ ਦਿੱਤੀ ਹੈ।”

ਭਾਰਤ ਸਰਕਾਰ ਗੁਆਂਢੀ ਅਤੇ ਹੋਰ ਕਮਜ਼ੋਰ ਵਿਕਾਸਸ਼ੀਲ ਦੇਸ਼ਾਂ ਦੀਆਂ ਖੁਰਾਕ ਸੁਰੱਖਿਆ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਜੋ ਕਿ ਗਲੋਬਲ ਕਣਕ ਦੀ ਮੰਡੀ ਵਿੱਚ ਅਚਾਨਕ ਤਬਦੀਲੀਆਂ ਨਾਲ ਪ੍ਰਭਾਵਿਤ ਹੋ ਰਹੇ ਹਨ ਅਤੇ ਲੋੜੀਂਦੀ ਕਣਕ ਦੀ ਸਪਲਾਈ ਤੱਕ ਪਹੁੰਚ ਕਰਨ ਵਿੱਚ ਅਸਮਰੱਥ ਹਨ।

 

 

350 ਕਸ਼ਮੀਰੀ ਪੰਡਿਤਾਂ ਨੇ ਸਰਕਾਰੀ ਨੌਕਰੀ ਤੋਂ ਦਿੱਤਾ ਅਸਤੀਫਾ

0

ਕਸ਼ਮੀਰ ਘਾਟੀ ਦੇ 350 ਦੇ ਕਰੀਬ ਕਸ਼ਮੀਰੀ ਪੰਡਿਤਾਂ ਨੇ ਸਰਕਾਰੀ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ। ਕਸ਼ਮੀਰੀ ਪੰਡਤਾਂ ਨੇ ਅੱਜ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੂੰ ਆਪਣੇ ਅਸਤੀਫ਼ੇ ਪੱਤਰ ਸੌਂਪੇ ਹਨ, ਉਨ੍ਹਾਂ ਦੇ ਸਹਿਯੋਗੀ ਰਾਹੁਲ ਭੱਟ ਦੀ ਅੱਤਵਾਦੀਆਂ ਦੁਆਰਾ ਹੱਤਿਆ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਪੰਡਤਾਂ ਨੇ ਕਿਹਾ ਕਿ ਉਹ ਸੁਰੱਖਿਅਤ ਮਹਿਸੂਸ ਨਹੀਂ ਕਰਦੇ।

ਕਸ਼ਮੀਰੀ ਪੰਡਿਤ ਸਰਕਾਰੀ ਕਰਮਚਾਰੀ ਰਾਹੁਲ ਭੱਟ ਬੀਤੀ ਸ਼ਾਮ ਚਡੂਰਾ ਕਸਬੇ ਵਿੱਚ ਤਹਿਸੀਲ ਦਫ਼ਤਰ ਦੇ ਅੰਦਰ ਅੱਤਵਾਦੀਆਂ ਵੱਲੋਂ ਗੋਲੀਬਾਰੀ ਕਰਨ ਤੋਂ ਬਾਅਦ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਉਸ ਨੂੰ ਸ੍ਰੀਨਗਰ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।

ਮਸ਼ਹੂਰ ਗਾਇਕਾ ਨੇਹਾ ਕੱਕੜ ਦੇ ਪਤੀ ਰੋਹਨਪ੍ਰੀਤ ਦਾ ਕੀਮਤੀ ਸਾਮਾਨ ਹੋਇਆ ਚੋਰੀ

0

ਮਸ਼ਹੂਰ ਗਾਇਕਾ ਨੇਹਾ ਕੱਕੜ ਨਾਲ ਜੁੜੀ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਘੁੰਮਣ ਆਈ ਮਸ਼ਹੂਰ ਗਾਇਕਾ ਨੇਹਾ ਕੱਕੜ ਦੇ ਪਤੀ ਰੋਹਨਪ੍ਰੀਤ ਸਿੰਘ ਦਾ ਸਾਮਾਨ ਚੋਰੀ ਹੋ ਗਿਆ। ਉਹ ਮੰਡੀ ਦੇ ਇੱਕ ਨਾਮੀ ਹੋਟਲ ਵਿੱਚ ਠਹਿਰੇ ਹੋਏ ਸਨ। ਰੋਹਨਪ੍ਰੀਤ ਸਿੰਘ ਦਾ ਮੋਬਾਈਲ ਫ਼ੋਨ ਅਤੇ ਹੋਰ ਸਾਮਾਨ ਚੋਰੀ ਹੋ ਗਿਆ ਹੈ। ਪੁਲਿਸ ਨੇ ਹੋਟਲ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਰੋਹਨਪ੍ਰੀਤ ਆਪਣੇ ਤਿੰਨ ਦੋਸਤਾਂ ਨਾਲ ਹਿਮਾਚਲ ਘੁੰਮਣ ਆਇਆ ਸੀ ਅਤੇ ਬੀਤੀ ਰਾਤ ਉਹ ਮੰਡੀ ਦੇ ਇੱਕ ਮਸ਼ਹੂਰ ਹੋਟਲ ਵਿੱਚ ਰੁਕਿਆ ਸੀ। ਦੱਸਿਆ ਜਾ ਰਿਹਾ ਹੈ ਕਿ ਰੋਹਨਪ੍ਰੀਤ ਸਿੰਘ ਦੇ ਕੁਝ ਗਹਿਣੇ ਵੀ ਚੋਰੀ ਹੋ ਗਏ ਹਨ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਮਸ਼ਹੂਰ ਬਾਲੀਵੁੱਡ ਗਾਇਕਾ ਨੇਹਾ ਕੱਕੜ ਦੇ ਪਤੀ ਗਾਇਕ ਰੋਹਨਪ੍ਰੀਤ ਸਿੰਘ ਦਾ ਮੋਬਾਈਲ ਫੋਨ ਤੇ ਹੋਰ ਸਾਮਾਨ ਚੋਰੀ ਹੋ ਗਿਆ ਹੈ। ਰੋਹਨਪ੍ਰੀਤ ਸਿੰਘ ਸ਼ੁੱਕਰਵਾਰ ਰਾਤ ਆਪਣੇ ਤਿੰਨ ਹੋਰ ਸਾਥੀਆਂ ਸਮੇਤ ਮੰਡੀ ਦੇ ਇੱਕ ਨਾਮੀ ਹੋਟਲ ਵਿੱਚ ਠਹਿਰਿਆ ਹੋਇਆ ਸੀ। ਸਵੇਰੇ ਕਮਰੇ ’ਚੋਂ ਮੋਬਾਈਲ ਫੋਨ, ਸੋਨੇ ਦੀਆਂ ਮੁੰਦਰੀਆਂ ਤੇ ਹੋਰ ਸਾਮਾਨ ਗਾਇਬ ਪਾਇਆ ਗਿਆ। ਰੋਹਨਪ੍ਰੀਤ ਸਿੰਘ ਨੇ ਇਸ ਦੀ ਸ਼ਿਕਾਇਤ ਹੋਟਲ ਪ੍ਰਬੰਧਕਾਂ ਨੂੰ ਕੀਤੀ।

ਕਮਰੇ ਦੀ ਤਲਾਸ਼ੀ ਲੈਣ ਅਤੇ ਹੋਟਲ ਸਟਾਫ ਤੋਂ ਪੁੱਛ-ਪੜਤਾਲ ਕਰਨ ਤੋਂ ਬਾਅਦ ਜਦੋਂ ਸਾਮਾਨ ਨਹੀਂ ਮਿਲਿਆ ਤਾਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਦੇ ਹੀ ਵਧੀਕ ਪੁਲਿਸ ਕਪਤਾਨ ਮੰਡੀ ਅਸ਼ੀਸ਼ ਸ਼ਰਮਾ ਪੁਲਿਸ ਥਾਣਾ ਸਦਰ ਦੇ ਇੰਚਾਰਜ ਪੁਰਸ਼ੋਤਮ ਧੀਮਾਨ ਦੇ ਨਾਲ ਹੋਟਲ ‘ਚ ਪਹੁੰਚੇ। ਪੁਲਿਸ ਨੇ ਹੋਟਲ ਦੇ ਸਟਾਫ਼ ਅਤੇ ਉੱਥੇ ਰਹਿਣ ਵਾਲੇ ਲੋਕਾਂ ਦੇ ਬਾਹਰ ਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਹੋਟਲ ਸਟਾਫ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੀਸੀਟੀਵੀ ਕੈਮਰੇ ਦੀ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ। ਮਾਮਲਾ ਹਾਈ ਪ੍ਰੋਫਾਈਲ ਹੋਣ ਕਾਰਨ ਪੁਲਸ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਮੰਡੀ ਦੀ ਐਸਪੀ ਸ਼ਾਲਿਨੀ ਅਗਨੀਹੋਤਰੀ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ।

BJP ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਆਜ਼ਾਦੀ ਘੁਲਾਟੀਏ ਸੁਖਦੇਵ ਥਾਪਰ ਨੂੰ ਦਿੱਤੀ ਸ਼ਰਧਾਂਜਲੀ

0

ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਅੱਜ ਲੁਧਿਆਣਾ ਪਹੁੰਚੇ ਹੋਏ ਹਨ। ਲੁਧਿਆਣਾ ਵਿਖੇ ਉਨ੍ਹਾਂ ਨੇ ਆਜ਼ਾਦੀ ਘੁਲਾਟੀਏ ਸੁਖਦੇਵ ਥਾਪਰ ਨੂੰ ਸ਼ਰਧਾਂਜਲੀ ਦਿੱਤੀ ਹੈ।

ਜੇਪੀ ਨੱਡਾ ਨੇ ਲੁਧਿਆਣਾ ਵਿੱਖੇ ਉਨ੍ਹਾਂ ਦੇ ਜੱਦੀ ਘਰ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ।

ਇਸ ਤੋਂ ਇਲਾਵਾ ਅੱਜ ਉਹ ਲੁਧਿਆਣਾ ‘ਚ ਭਾਜਪਾ ਵਰਕਰਾਂ ਨਾਲ ਮੀਟਿੰਗ ਕਰਨਗੇ ਅਤੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਚਰਚਾ ਵੀ ਕਰਨਗੇ।

ਸੁਨੀਲ ਜਾਖੜ ਨੇ ਕਾਂਗਰਸ ਨੂੰ ਕਿਹਾ Bye-Bye

0

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤੀ ਹੈ। ਅੱਜ ਫੇਸਬੁੱਕ ‘ਤੇ ਲਾਈਵ ਹੋ ਕੇ ਉਨ੍ਹਾਂ ਆਪਣੇ ‘ਮਨ ਕੀ ਬਾਤ’ ਕੀਤੀ। ਉਨ੍ਹਾਂ ਕਾਂਗਰਸ ‘ਤੇ ਹਮਲਾ ਬੋਲਿਆ। ਉਨ੍ਹਾਂ ਕਾਂਗਰਸ ‘ਚ ਜਾਤੀ ਸਮੀਕਰਨ ‘ਤੇ ਕੀਤੀ ਜਾ ਰਹੀ ਰਾਜਨੀਤੀ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਿਆ। ਅੰਬਿਕਾ ਸੋਨੀ ਦਾ ਨਾਂ ਲੈਂਦਿਆਂ ਸੋਨੀਆ ਗਾਂਧੀ ਤੋਂ ਮੰਗ ਕੀਤੀ ਕਿ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇ।

ਸੁਨੀਲ ਜਾਖੜ ਨੇ ਕਿਹਾ ਕਿ ਕੱਲ੍ਹ ਸੋਨੀਆ ਗਾਂਧੀ ਜੀ ਦਾ ਭਾਸ਼ਾਨ ਸੁਣਿਆ। ਬਹੁਤ ਭਾਵੁਕ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਉਸ ਦੇ ਸਲਾਹਕਾਰਾਂ ਨੇ ਨੁਕਸਾਨ ਪਹੁੰਚਾਇਆ। ਅੰਬਿਕਾ ਸੋਨੀ ‘ਤੇ ਵੀ ਉਹ ਰੱਜ ਕੇ ਵਰ੍ਹੇ। ਹਿੰਦੂ-ਸਿੱਖ ਭਾਈਚਾਰੇ ਸਬੰਧੀ ਅੰਬਿਕਾ ਸੋਨੀ ਦੇ ਬਿਆਨ ਨੂੰ ਲੈ ਕੇ ਸੁਨੀਲ ਜਾਖੜ ਨੇ ਨਿੰਦਾ ਕੀਤੀ।

ਦੱਸ ਦੇਈਏ ਕਿ ਕਾਂਗਰਸ ਨੇ ਹਾਲ ਹੀ ‘ਚ ਸੁਨੀਲ ਜਾਖੜ ਖਿਲਾਫ ਅਨੁਸ਼ਾਸਨੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਸੀ। ਪੰਜਾਬ ਕਾਂਗਰਸ ਨੇ ਉਨ੍ਹਾਂ ਨੂੰ ਦੋ ਸਾਲ ਲਈ ਪਾਰਟੀ ਤੋਂ ਮੁਅੱਤਲ ਕਰਨ ਦੀ ਸਿਫਾਰਿਸ਼ ਕੀਤੀ ਸੀ, ਜਿਸ ‘ਤੇ ਸੋਨੀਆ ਗਾਂਧੀ ਨੂੰ ਫੈਸਲਾ ਲੈਣਾ ਪਿਆ।