Home Blog Page 2068

CM ਅਰਵਿੰਦ ਕੇਜਰੀਵਾਲ ਨੇ ਮੁੰਡਕਾ ‘ਚ ਵਾਪਰੀ ਘਟਨਾ ‘ਤੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ਾ ਦੇਣ ਦਾ ਕੀਤਾ ਐਲਾਨ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਸ਼ਨੀਵਾਰ ਨੂੰ ਉਸ ਥਾਂ ਪਹੁੰਚੇ ਜਿੱਥੇ ਨਵੀਂ ਦਿੱਲੀ ਦੇ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਸ਼ੁੱਕਰਵਾਰ ਨੂੰ ਇੱਕ ਇਮਾਰਤ ਨੂੰ ਭਿਆਨਕ ਅੱਗ ਲੱਗ ਗਈ ਸੀ। ਮੀਡੀਆ ਨਾਲ ਗੱਲ ਕਰਦੇ ਹੋਏ ਕੇਜਰੀਵਾਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਵੀ ਦਿੱਤੇ ਹਨ।

ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨ.ਡੀ.ਆਰ.ਐੱਫ.) ਦੀ ਟੀਮ ਇਸ ਸਮੇਂ ਸਥਾਨ ‘ਤੇ ਖੋਜ ਅਤੇ ਬਚਾਅ ਮੁਹਿੰਮ ਚਲਾ ਰਹੀ ਹੈ, ਜਿਸ ਵਿਚ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ । ਦਿੱਲੀ ਫਾਇਰ ਸਰਵਿਸਿਜ਼ ਦੇ ਮੁਖੀ ਅਤੁਲ ਗਰਗ ਨੇ ਕਿਹਾ ਕਿ ਬਚਾਅ ਕਾਰਜ ਅਜੇ ਵੀ ਜਾਰੀ ਹਨ, ਮਰਨ ਵਾਲਿਆਂ ਦੀ ਗਿਣਤੀ ਵਧਣ ਦੀ ਸੰਭਾਵਨਾ ਹੈ।

 

ਪੰਜਾਬ ਦੀਆਂ ਜੇਲ੍ਹਾਂ ‘ਚ VIP ਕਲਚਰ ਕੀਤਾ ਖਤਮ: CM ਮਾਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵਲੋਂ ਜੇਲ੍ਹਾਂ ਵਿਚ ਵੀਆਈਪੀ ਕਲਚਰ ‘ਤੇ ਇਕ ਹੋਰ ਹਮਲਾ ਕਰਦੇ ਹੋਏ ਹੁਣ ਜੇਲ੍ਹਾਂ ਵਿੱਚ ਵੀਆਈਪੀ ਕਲਚਰ ਖ਼ਤਮ ਕਰਨ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੀਆਈਪੀ ਸੈੱਲ ਖ਼ਤਮ ਕਰ ਦਿੱਤੇ ਗਏ ਹਨ। ਪੰਜਾਬ ਦੀਆਂ ਜੇਲ੍ਹਾਂ ਵਿੱਚ ਲਗਾਤਾਰ ਸਰਚ ਅਭਿਆਨ ਜਾਰੀ ਹੈ। ਹੁਣ ਤੱਕ 710 ਮੋਬਾਈਲ ਬਰਾਮਦ ਕੀਤੇ ਹਨ। ਹੁਣ ਜੇਲ੍ਹ ਅੰਦਰੋਂ ਕਾਲਾ ਧੰਦਾ ਨਹੀਂ ਚੱਲੇਗਾ। ਲਾਪਰਵਾਹੀ ਵਰਤਣ ਵਾਲੇ ਅਧਿਕਾਰੀ ਮੁਅੱਤਲ ਕੀਤੇ ਹਨ ਅਤੇ ਸੁਧਾਰ ਘਰ ਹੁਣ ਅਸਲ ਵਿੱਚ ਅਪਰਾਧੀਆਂ ਦਾ ਸੁਧਾਰ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ VIP ਪੋਸ਼ਨ ਹੁਣ ਪ੍ਰਬੰਧਕੀ ਬਲਾਕ ‘ਚ ਤਬੀਦਲ ਕਰ ਦਿੱਤਾ ਜਾਵੇਗਾ।

UAE ਦੇ ਰਾਸ਼ਟਰਪਤੀ ਦੀ ਮੌਤ ’ਤੇ ਪੰਜਾਬ ’ਚ ਵੀ ਰਾਜਸੀ ਸੋਗ ਐਲਾਨਿਆ

0

ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਦੇ ਮੁਤਾਬਕ ਯੂ ਏ ਈ ਦੇ ਰਾਸ਼ਟਰਪਤੀ ਤੇ ਆਬੂ ਧਾਬੀ ਦੇ ਸ਼ਾਸਕ ਖ਼ਲੀਫ਼ਾ ਬਿਨ ਜ਼ਿਆਦ ਅੱਲ ਨਾਹਯਨ ਦੇ ਦਿਹਾਂਤ ’ਤੇ ਅੱਜ 14 ਮਈ ਨੂੰ ਪੰਜਾਬ ਵਿਚ ਵੀ ਰਾਜਸੀ ਸੋਗ ਐਲਾਨਿਆ ਗਿਆ ਹੈ ਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਸ ਦਿਨ ਸਰਕਾਰੀ ਦਫ਼ਤਰਾਂ ਵਿਚ ਕੋਈ ਮਨੋਰੰਜਕ ਪ੍ਰੋਗਰਾਮ ਨਹੀਂ ਹੋਵੇਗਾ। ਰਾਜ ਦੇ ਸਮੂਹ ਸੰਬੰਧਤ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

ਸਿੱਖਿਆ ਵਿਭਾਗ ਨੇ ਗਰਮੀਆਂ ਦੀਆਂ ਛੁੱਟੀਆਂ 1 ਜੂਨ ਤੋਂ 30 ਜੂਨ ਤੱਕ ਕਰਨ ਦਾ ਕੀਤਾ ਫੈਸਲਾ

0

ਸਿੱਖਿਆ ਮੰਤਰੀ ਮੀਤ ਹੇਅਰ ਨੇ ਜਾਣਕਾਰੀ ਦਿੱਤੀ ਹੈ ਕਿ ਵਿਦਿਆਰਥੀਆਂ, ਮਾਪਿਆਂ ਤੇ ਅਧਿਆਪਕਾਂ ਵੱਲੋਂ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਕੀਤੀ ਪੁਰਜ਼ੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਆਪਣੇ ਫ਼ੈਸਲੇ ਉੱਤੇ ਪੁਨਰ ਵਿਚਾਰ ਕਰਦਿਆਂ 15 ਮਈ ਤੋਂ 31 ਮਈ 2022 ਤੱਕ ਸੂਬੇ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿੱਚ ਆਫਲਾਈਨ ਮੋਡ ਵਿੱਚ ਕਲਾਸਾਂ ਲੱਗਣਗੀਆਂ ਜਦੋਂਕਿ ਗਰਮੀਆਂ ਦੀਆਂ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਨਿਊਜ਼ੀਲੈਂਡ PM ਜੈਸਿੰਡਾ ਆਰਡਨ ਹੋਏ ਕੋਰੋਨਾ ਪਾਜ਼ੀਟਿਵ

0

ਕੋਰੋਨਾ ਦਾ ਕਹਿਰ ਦੇਸ਼-ਵਿਦੇਸ਼ ‘ਚ ਜਾਰੀ ਹੈ। ਰੋਜ਼ਾਨਾ ਨਵੇਂ ਕੇਸ ਸਾਹਮਣੇ ਆ ਰਹੇ ਹਨ। ਜਾਣਕਾਰੀ ਅਨੁਸਾਰ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਵੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਪ੍ਰਧਾਨ ਮੰਤਰੀ ਨੂੰ ਕੱਲ੍ਹ ਸ਼ੁੱਕਰਵਾਰ ਕਰੋਨਾ ਦੇ ਲੱਛਣ ਪ੍ਰਤੀਤ ਹੋਏ ਅਤੇ ਅੱਜ ਆਰ. ਏ. ਟੀ. ਟੈਸਟ ਦੇ ਵਿਚ ਹਲਕਾ ਜਿਹਾ ਕਰੋਨਾ ਪਾਜ਼ੇਟਿਵ ਪਾਏ ਗਏ। ਹੁਣ ਪ੍ਰਧਾਨ ਮੰਤਰੀ 21 ਮਈ ਤੱਕ ਇਕਾਂਤਵਾਸ ਹੀ ਰਹਿਣਗੇ ਅਤੇ ਜਨਤਾ ਵਿਚ ਨਹੀਂ ਜਾ ਸਕਣਗੇ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਜਿੰਨਾ ਵੀ ਕੰਮ ਹੋ ਸਕਿਆ ਵੀਡੀਓ ਕਾਨਫਰੰਸ ਰਾਹੀਂ ਜਾਂ ਘਰੋਂ ਹੀ ਕਰਨਗੇ। ਉਨ੍ਹਾਂ ਦੀ ਗੈਰ ਹਾਜ਼ਰੀ ਦੇ ਵਿਚ ਉਪ ਪ੍ਰਧਾਨ ਮੰਤਰੀ ਗ੍ਰਾਂਟ ਰੌਬਰਟਸਨ 16 ਮਈ ਨੂੰ ਪੋਸਟ ਕੈਬਨਿਟ ਦੀ ਮੀਟਿੰਗ ਨੂੰ ਸੰਬੋਧਨ ਕਰਨਗੇ। ਅਗਲੇ ਹਫਤੇ ਉਨ੍ਹਾਂ ਈਮਿਸ਼ਨ ਘੱਟ ਕਰਨ ਦੇ ਮੁੱਦੇ ਉਤੇ ਕਾਫੀ ਕੁਝ ਆ ਰਹੇ ਬੱਜਟ ਦੌਰਾਨ ਕਰਨ ਬਾਰੇ ਦੱਸਣਾ ਸੀ। ਟ੍ਰੇਡ ਮਿਸ਼ਨ ਦੇ ਲਈ ਉਨ੍ਹਾਂ ਜੋ ਕਿ ਅਮਰੀਕਾ ਜਾਣਾ ਹੈ, ਉਸ ਉਤੇ ਕੋਈ ਪ੍ਰਭਾਵ ਨਹੀਂ ਪਵੇਗਾ।

 

ਬਿਜਲੀ ਸਪਲਾਈ ਹੋਵੇਗੀ ਪ੍ਰਭਾਵਿਤ ! ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਦੋ ਯੂਨਿਟ ਹੋਏ ਬੰਦ

0

ਪੰਜਾਬ ਦੇ ਲੋਕਾਂ ਨੂੰ ਬਿਜਲੀ ਸੰਬੰਧੀ ਸਮੱਸਿਆ ਦਾ ਹੋਰ ਵਧੇਰੇ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਹੋ ਗਏ ਹਨ। ਇਸੇ ਪਲਾਂਟ ਦਾ ਇਕ ਯੂਨਿਟ ਪਹਿਲਾਂ ਤੋਂ ਹੀ ਬੰਦ ਹੈ। ਇਸਦੇ ਨਾਲ ਹੀ ਰੋਪੜ ਪਲਾਂਟ ਦਾ ਯੂਨਿਟ ਨੰਬਰ ਤਿੰਨ ਵੀ ਬੰਦ ਹੈ। ਸਰਕਾਰੀ ਥਰਮਲਾਂ ਦੇ 8 ਚੋਂ 4 ਯੂਨਿਟ ਬੰਦ ਹੋਣ ਕਰਕੇ ਬਿਜਲੀ ਉਤਪਾਦਨ ਵਿੱਚ 880 ਮੈਗਾਵਾਟ ਦੀ ਘਾਟ ਹੋ ਗਈ ਹੈ। ਇਸ ਤੋਂ ਇਲਾਵਾ ਨਿੱਜੀ ਥਰਮਲਾਂ ‘ਚੋਂ ਤਲਵੰਡੀ ਸਾਬੋ ਤੇ ਜੀਵੀਕੇ ਪਲਾਂਟ ਦਾ ਇਕ-ਇਕ ਯੂਨਿਟ ਵੀ ਬੰਦ ਹੀ ਹੈ। ਜਿਸ ਕਰਕੇ ਇਨ੍ਹਾਂ ਥਰਮਲਾਂ ਤੋਂ 930 ਮੈਗਾਵਾਟ ਬਿਜਲੀ ਉਤਪਾਦਨ ਪ੍ਰਭਾਵਿਤ ਹੋ ਰਿਹਾ ਹੈ। ਅੱਤ ਦੀ ਪੈ ਰਹੀ ਗਰਮੀ ਦੌਰਾਨ ਸ਼ਨਿਚਰਵਾਰ ਸਵੇਰੇ ਹੀ ਬਿਜਲੀ ਦੀ ਮੰਗ 10 ਹਜ਼ਾਰ ਮੈਗਾਵਾਟ ਨੇੜੇ ਪੁੱਜ ਗਈ ਹੈ ਤੇ ਪਲਾਂਟਾਂ ਤੋਂ ਸਮਰੱਥਾ ਨਾਲੋਂ ਬਿਜਲੀ ਉਤਪਾਦਨ ਘਟਣ ਕਰਕੇ ਮੰਗ ਪੂਰਾ ਕਰਨਾ ਔਖਾ ਹੋਵੇਗਾ। ਦੱਸਣਾ ਬਣਦਾ ਹੈ ਕਿ ਅੱਜ ਪਟਿਆਲਾ ਦੇ ਅਰਬਨ ਅਸਟੇਟ ਸਬ ਡਵੀਜ਼ਨ ਅਧੀਨ ਆਉਂਦੇ ਹੀਰਾ ਬਾਗ, ਆਈਟੀਬੀਪੀ, ਰਿਸ਼ੀ ਕਲੋਨੀ, ਚੌਰਾ, ਮੇਹਰ ਸਿੰਘ ਕਲੋਨੀ, ਬਲਜੀਤ ਕਲੋਨੀ, ਸ਼ਗਨ ਵਿਹਾਰ, ਨੀਲੀਮਾ ਵਿਹਾਰ ਆਦਿ ਇਲਾਕਿਆਂ ‘ਚ ਬਿਜਲੀ ਸਪਲਾਈ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ ਦੇ 5:00 ਵਜੇ ਤੱਕ ਬੰਦ ਰਹੇਗੀ।

ਦਿੱਲੀ ਦੇ ਮੁੰਡਕਾ ‘ਚ ਵਾਪਰੀ ਘਟਨਾ ‘ਤੇ PM ਮੋਦੀ ਨੇ ਜਤਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਾ ਕੀਤਾ ਐਲਾਨ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੰਡਕਾ ਵਿੱਚ ਵਾਪਰੀ ਭਿਆਨਕ ਅੱਗ ਦੀ ਘਟਨਾ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ। ਪੀਐਮਓ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪੀਐਮ ਮੋਦੀ ਨੇ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਰਾਹੀਂ ਦੋ-ਦੋ ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਜ਼ਖਮੀਆਂ ਨੂੰ 50,000 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।

ਦਿੱਲੀ ਦੇ ਮੁੰਡਕਾ ‘ਚ ਇਲੈਕਟ੍ਰਾਨਿਕ ਸਮਾਨ ਦੇ ਗੋਦਾਮ ‘ਚ ਅੱਗ ਲੱਗਣ ਤੋਂ ਬਾਅਦ ਵਾਪਰੇ ਹਾਦਸੇ ‘ਚ ਹੁਣ ਤਕ 27 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਇਸ ਦੇ ਨਾਲ ਹੀ ਇਸ ਹਾਦਸੇ ‘ਚ ਕਰੀਬ 12 ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਲਾਕੇ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ (ਬਾਹਰ ਜ਼ਿਲ੍ਹਾ) ਸਮੀਰ ਸ਼ਰਮਾ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਕਰੀਬ 50 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਮੌਕੇ ‘ਤੇ ਬਚਾਅ ਕਾਰਜ ਜਾਰੀ ਹਨ।

ਪੁਲਿਸ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਤਿੰਨ ਮੰਜ਼ਿਲਾ ਵਪਾਰਕ ਇਮਾਰਤ ਹੈ ਜੋ ਆਮ ਤੌਰ ‘ਤੇ ਕੰਪਨੀਆਂ ਲਈ ਦਫ਼ਤਰੀ ਥਾਂ ਪ੍ਰਦਾਨ ਕਰਨ ਲਈ ਵਰਤੀ ਜਾਂਦੀ ਹੈ। ਅੱਗ ਇਮਾਰਤ ਦੀ ਪਹਿਲੀ ਮੰਜ਼ਿਲ ਤੋਂ ਸ਼ੁਰੂ ਹੋਈ ਜਿੱਥੇ ਸੀਸੀਟੀਵੀ ਕੈਮਰੇ ਅਤੇ ਰਾਊਟਰ ਬਣਾਉਣ ਵਾਲੀ ਕੰਪਨੀ ਦਾ ਦਫ਼ਤਰ ਹੈ। ਪੁਲੀਸ ਨੇ ਕੰਪਨੀ ਦੇ ਮਾਲਕ ਨੂੰ ਹਿਰਾਸਤ ਵਿੱਚ ਲੈ ਲਿਆ ਹੈ।

PSEB ਨੇ 10ਵੀਂ ਜਮਾਤ ਦਾ ਹਿੰਦੀ ਦਾ ਪੇਪਰ ਕੀਤਾ ਮੁਲਤਵੀ, ਹੁਣ ਇਸ ਤਰੀਕ ਨੂੰ ਹੋਵੇਗਾ

0

ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਜਮਾਤ ਦਾ ਇੱਕ ਪੇਪਰ ਮੁਲਤਵੀ ਕਰ ਦਿੱਤਾ ਹੈ। ਬੋਰਡ ਮੈਨੇਜਮੈਂਟ ਨੇ 10ਵੀਂ ਹਿੰਦੀ ਦੇ ਪੇਪਰ ਦੀ ਤਰੀਕ ਮੁਲਤਵੀ ਕੀਤੀ ਹੈ। ਇਹ ਪ੍ਰੀਖਿਆ ਹੁਣ 18 ਮਈ ਦੀ ਜਗ੍ਹਾ 25 ਮਈ ਨੂੰ ਹੋਵੇਗੀ। ਪੰਜਾਬ ਸਿੱਖਿਆ ਬੋਰਡ ਮੈਨੇਜਮੈਂਟ ਨੇ ਕਿਹਾ ਹੈ ਕਿ ਪ੍ਰਿੰਸੀਪਲ ਤੇ ਪ੍ਰੀਖਿਆ ਕੇਂਦਰ ਕੰਟਰੋਲਰ ਆਪਣੇ ਪੱਧਰ ‘ਤੇ ਵਿਦਿਆਰਥੀਆਂ ਨੂੰ ਇਸ ਸਬੰਧੀ ਸੂਚਿਤ ਕਰ ਦੇਣ। ਇਹ ਹੁਕਮ ਓਪਨ ਪ੍ਰਣਾਲੀ ਦੇ ਵਿਦਿਆਰਥੀਆਂ ਲਈ ਲਾਗੂ ਨਹੀਂ ਹੋਣਗੇ। ਉਨ੍ਹਾਂ ਦੀ ਪ੍ਰੀਖਿਆ ਤਰੀਕ ‘ਚ ਕੋਈ ਫੇਰਬਦਲ ਨਹੀਂ ਹੋਇਆ ਹੈ। ਬੋਰਡ ਮੈਨੇਜਮੈਂਟ ਅਨੁਸਾਰ ਇਹ ਪ੍ਰੀਖਿਆ ਪ੍ਰਬੰਧਕੀ ਕਾਰਨਾਂ ਕਰਕੇ ਅੱਗੇ ਪਾਈ ਗਈ ਹੈ।

ਪੁਦੀਨੇ ਦੇ ਸੇਵਨ ਨਾਲ ਕਿਹੜੀਆਂ ਸਮੱਸਿਆਵਾਂ ਤੋਂ ਮਿਲਦੀ ਹੈ ਰਾਹਤ, ਜਾਣੋ

0

ਗਰਮੀਆਂ ‘ਚ ਲੋਕਾਂ ਨੂੰ ਅਕਸਰ ਹੀਟਸਟ੍ਰੋਕ, ਖੁਸ਼ਕ ਚਮੜੀ ਤੇ ਖਾਣਾ ਨਾ ਪਚਣ ਵਰਗੀਆਂ ਸਮੱਸਿਆਵਾਂ ਹੁੰਦੀਆਂ ਹਨ। ਜਿਵੇਂ-ਜਿਵੇਂ ਸੂਰਜ ਤੇ ਗਰਮੀ ਵਧਦੀ ਹੈ, ਸਰੀਰ ਦਾ ਤਾਪਮਾਨ ਵੀ ਵਧਦਾ ਹੈ। ਇਸ ਦਾ ਅਸਰ ਸਿੱਧਾ ਚਮੜੀ ‘ਤੇ ਪੈਂਦਾ ਹੈ। ਅਜਿਹੇ ‘ਚ ਗਰਮੀਆਂ ‘ਚ ਬਦਹਜ਼ਮੀ ਦੀ ਸਮੱਸਿਆ ਵੀ ਸ਼ੁਰੂ ਹੋ ਜਾਂਦੀ ਹੈ ਜਿਸ ਕਾਰਨ ਲੋਕ ਖਾਣਾ ਛੱਡ ਦਿੰਦੇ ਹਨ।

ਇੰਨਾ ਹੀ ਨਹੀਂ ਜਦੋਂ ਤੁਸੀਂ ਤੇਜ਼ ਧੁੱਪ ‘ਚ ਬਾਹਰ ਜਾਂਦੇ ਹੋ ਤਾਂ ਹੀਟ ਸਟ੍ਰੋਕ ਹੋਣ ਦੀ ਸੰਭਾਵਨਾ ਹੋਰ ਵੀ ਵਧ ਜਾਂਦੀ ਹੈ। ਇਸ ਕਾਰਨ ਬਿਮਾਰ ਹੋਣ ਦਾ ਡਰ ਬਣਿਆ ਰਹਿੰਦਾ ਹੈ। ਅਜਿਹੇ ‘ਚ ਲੋਕ ਇਨ੍ਹਾਂ ਸਾਰੀਆਂ ਸਮੱਸਿਆਵਾਂ ਤੋਂ ਦੂਰ ਰਹਿਣ ਲਈ ਕਈ ਤਰ੍ਹਾਂ ਦੇ ਉਪਾਅ ਕਰਦੇ ਹਨ ਪਰ ਇਨ੍ਹਾਂ ਦਾ ਕੋਈ ਖਾਸ ਅਸਰ ਨਹੀਂ ਹੁੰਦਾ।

ਤੁਹਾਨੂੰ ਦੱਸ ਦਈਏ ਕਿ ਇੱਕ ਚੀਜ਼ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਪਲ ਭਰ ‘ਚ ਦੂਰ ਕਰ ਸਕਦੀ ਹੈ ਤੇ ਉਹ ਹਨ ਪੁਦੀਨੇ ਦੀਆਂ ਪੱਤੀਆਂ। ਪੁਦੀਨੇ ਦੀਆਂ ਪੱਤੀਆਂ ‘ਚ ਬਹੁਤ ਸਾਰੇ ਪੋਸ਼ਕ ਤੱਤ ਹੁੰਦੇ ਹਨ ਜੋ ਇਨ੍ਹਾਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਦੇ ਹਨ। ਵੈਸੇ ਤਾਂ ਪੁਦੀਨਾ ਜ਼ਿਆਦਾਤਰ ਲੋਕ ਪਸੰਦ ਕਰਦੇ ਹਨ ਤੇ ਹਰ ਕੋਈ ਇਸ ਨੂੰ ਆਪਣੇ ਖਾਣੇ ‘ਚ ਸ਼ਾਮਲ ਕਰਨਾ ਪਸੰਦ ਕਰਦਾ ਹੈ, ਕਿਉਂਕਿ ਇਹ ਖਾਣੇ ਦਾ ਸੁਆਦ ਵੀ ਵਧਾਉਂਦਾ ਹੈ ਤੇ ਇਸ ਦੀ ਖੁਸ਼ਬੂ ਵੀ ਬਹੁਤ ਵਧੀਆ ਹੁੰਦੀ ਹੈ।

ਕੁਝ ਲੋਕਾਂ ਨੂੰ ਪੁਦੀਨਾ ਪਸੰਦ ਨਹੀਂ ਹੁੰਦਾ। ਅਜਿਹਾ ਇਸ ਲਈ ਵੀ ਹੋ ਸਕਦਾ ਹੈ ਕਿਉਂਕਿ ਅਜਿਹੇ ਲੋਕ ਪੁਦੀਨੇ ਦੇ ਫਾਇਦਿਆਂ ਤੋਂ ਅਣਜਾਣ ਹਨ। ਦਰਅਸਲ ਪੁਦੀਨਾ ਸਾਡੇ ਪੇਟ, ਚਮੜੀ ਤੇ ਮੂੰਹ ਲਈ ਫਾਇਦੇਮੰਦ ਹੁੰਦਾ ਹੈ। ਹਰ ਕਿਸੇ ਨੂੰ ਰੁੱਤ ਵਿੱਚ ਪੁਦੀਨੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਜਾਣੋ ਪੁਦੀਨਾ ਕਿਸ ਤਰ੍ਹਾਂ ਕਾਰਗਰ ਸਾਬਤ ਹੁੰਦਾ ਹੈ ਤੇ ਕਿਹੜੀਆਂ ਸਮੱਸਿਆਵਾਂ ਨੂੰ ਦੂਰ ਕਰਦਾ ਹੈ।

ਮੂੰਹ ਦੀ ਬਦਬੂ ਨੂੰ ਦੂਰ ਕਰਦਾ- ਅਕਸਰ ਤੁਸੀਂ ਆਫਿਸ ਟਾਈਮ ‘ਚ ਪਿਆਜ਼ ਖਾਣ ਤੋਂ ਡਰਦੇ ਹੋਵੋਗੇ ਕਿਉਂਕਿ ਪਿਆਜ਼ ਖਾਣ ਨਾਲ ਤੁਰੰਤ ਮੂੰਹ ‘ਚੋਂ ਬਦਬੂ ਆਉਣ ਲੱਗਦੀ ਹੈ। ਅਜਿਹੀ ਸਥਿਤੀ ਵਿੱਚ ਪੁਦੀਨੇ ਦੀਆਂ ਪੱਤੀਆਂ ਇਸ ਬਦਬੂ ਨੂੰ ਦੂਰ ਕਰ ਸਕਦੀਆਂ ਹਨ। ਪੁਦੀਨੇ ਦੀਆਂ ਪੱਤੀਆਂ ਵਿੱਚ ਬਹੁਤ ਤੇਜ਼ ਖੁਸ਼ਬੂ ਹੁੰਦੀ ਹੈ, ਜੋ ਤੁਹਾਡੇ ਮੂੰਹ ਨੂੰ ਤਾਜ਼ਾ ਕਰਦੀ ਹੈ ਤੇ ਬਦਬੂ ਨੂੰ ਦੂਰ ਕਰਦੀ ਹੈ। ਅਜਿਹੀ ਸਥਿਤੀ ਵਿੱਚ ਜਾਂ ਤਾਂ ਤੁਸੀਂ ਪੁਦੀਨੇ ਦੀਆਂ ਕੁਝ ਪੱਤੀਆਂ ਨੂੰ ਚਬਾ ਕੇ ਖਾਓ ਜਾਂ ਤੁਸੀਂ ਇੱਕ ਗਲਾਸ ਪਾਣੀ ਵਿੱਚ ਪੁਦੀਨੇ ਦੀਆਂ ਪੱਤੀਆਂ ਨੂੰ ਮਿਲਾ ਕੇ ਕੁਰਲੀ ਕਰ ਸਕਦੇ ਹੋ।

ਚਿਹਰੇ ਨੂੰ ਠੰਢਕ ਪਹੁੰਚਾਉਂਦਾ- ਗਰਮੀਆਂ ਦੇ ਮੌਸਮ ‘ਚ ਚਮੜੀ ਬਿਲਕੁੱਲ ਢਿੱਲੀ ਤੇ ਅਜੀਬ ਜਿਹੀ ਹੋ ਜਾਂਦੀ ਹੈ। ਜੋ ਅਕਸਰ ਗਰਮੀਆਂ ਦੇ ਤਾਪਮਾਨ ਦੀ ਵਜ੍ਹਾ ਨਾਲ ਹੁੰਦੀ ਹੈ। ਅਜਿਹੇ ‘ਚ ਚਿਹਰੇ ਨੂੰ ਠੰਢਾ ਰੱਖਣਾ ਬਹੁਤ ਜ਼ਿਆਦਾ ਜ਼ਰੂਰੀ ਹੁੰਦਾ ਹੈ ਤਾਂ ਜੋ ਚਿਹਰੇ ‘ਚ ਜਾਨ ਬਣੀ ਰਹੇ ਤੇ ਸਕਿਨ ਫ੍ਰੈਸ ਰਹੇ। ਇਸ ਲਈ ਤੁਸੀਂ ਪੁਦੀਨੇ ਦੇ ਪੱਤਿਆਂ ਨੂੰ ਪੀਸ ਕੇ ਚੰਗੀ ਤਰ੍ਹਾਂ ਨਾਲ ਪੂਰੇ ਚਿਹਰੇ ‘ਤੇ ਲਾ ਲਵੋ। ਇਸ ਨਾਲ ਚਮੜੀ ਵੀ ਚੰਗੀ ਰਹੇਗੀ ਤੇ ਚਿਹਰੇ ਨੂੰ ਠੰਢਕ ਮਿਲਦੀ ਹੈ।

ਲੂ ਤੋਂ ਬਚਾਉਂਦਾ- ਗਰਮੀਆਂ ਨੂੰ ਤਿੱਖੀ ਧੁੱਪ ਕਾਰਨ ਅਕਸਰ ਲੋਕਾਂ ਨੂੰ ਲੂ ਲੱਗ ਜਾਂਦੀ ਹੈ ਜਿਸ ਦਾ ਨਤੀਜਾ ਹੁੰਦਾ ਹੈ ਕਿ ਇਨਸਾਨ ਬੁਰੀ ਤਰ੍ਹਾਂ ਨਾਲ ਬੀਮਾਰ ਪੈ ਜਾਂਦਾ ਹੈ। ਅਜਿਹੇ ‘ਚ ਲੂ ਤੋਂ ਬਚਣ ਲਈ ਪੁਦੀਨੇ ਦੇ ਪੱਤੇ ਬਹੁਤ ਕਾਰਗਰ ਸਾਬਤ ਹੁੰਦੇ ਹਨ ਕਿਉਂਕਿ ਪੁਦੀਨੇ ਦੇ ਪੱਤਿਆਂ ‘ਚ ਕਈ ਅਜਿਹੇ ਤੱਤ ਮੌਜੂਦ ਹੁੰਦੇ ਹਨ ਜੋ ਸਰੀਰ ਨੂੰ ਲੂ ਤੋਂ ਬਚਾਉਣ ‘ਚ ਮਦਦ ਕਰਦੇ ਹਨ। ਪੁਦੀਨੇ ਦਾ ਰਸ ਪੀਓ ਤੇ ਲੂ ਤੋਂ ਬਚੋ।

ਖਾਣਾ ਪਚਾਉਣ ‘ਚ ਮਦਦ ਕਰਦਾ- ਗਰਮੀਆਂ ‘ਚ ਖਾਣਾ ਜਲਦੀ ਪਚਦਾ ਨਹੀਂ ਜਿਸ ਕਾਰਨ ਕਬਜ਼, ਪੇਟ ਦਰਦ ਆਦਿ ਦੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ। ਅਜਿਹੇ ‘ਚ ਇਨ੍ਹਾਂ ਸਾਰੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ਲਈ ਪੁਦੀਨੇ ਦਾ ਸੇਵਨ ਕਰੋ।

ਉਲਟੀ ਨੂੰ ਰੋਕਦਾ- ਅਕਸਰ ਗਰਮੀਆਂ ‘ਚ ਗੈਸ ਜਾਂ ਬਾਹਰ ਦੇ ਖਾਣੇ ਕਾਰਨ ਸਮੱਸਿਆ ਹੋਣ ਲੱਗ ਜਾਂਦੀ ਹੈ। ਉਲਟੀ ਨੂੰ ਰੋਕਣ ਲਈ ਪੁਦੀਨੇ ਦੇ ਪੱਤਿਆਂ ਦਾ ਰਸ ਪੀਓ। ਇਸ ਨਾਲ ਤੁਰੰਤ ਉਲਟੀ ਰੁਕ ਜਾਵੇਗੀ।

ਭ੍ਰਿਸ਼ਟਾਚਾਰ ਦੇ ਦੋਸ਼ `ਚ ਲੋਕ ਨਿਰਮਾਣ ਵਿਭਾਗ ਦਾ ਨਿਗਰਾਨ ਇੰਜੀਨੀਅਰ ਮੁਅੱਤਲ

0

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੇ ਆਦੇਸ਼ਾਂ ਤੇ ਅੱਜ ਲੋਕ ਨਿਰਮਾਣ ਵਿਭਾਗ ਦੇ ਵਰਿੰਦਰ ਕੁਮਾਰ, ਨਿਗਰਾਨ ਇੰਜੀਨੀਅਰ ਉਸਾਰੀ ਹਲਕਾ, ਹੁਸਿ਼ਆਰਪੁਰ ਨੂੰ ਪ੍ਰੀਵੈਨਸ਼ਨ ਆਫ਼ ਕੁਰੱਪਸ਼ਨ ਐਕਟ ਅਧੀਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ4 ਤਹਿਤ ਤੁਰੰਤ ਪ੍ਰਭਾਵ ਤੋਂ ਸਰਕਾਰੀ ਸੇਵਾ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਨੇ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਸਖਤ ਕਦਮ ਚੁੱਕੇਗੀ ਅਤੇ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਮੁਅੱਤਲੀ ਦੌਰਾਨ ਅਧਿਕਾਰੀ ਦਾ ਹੈੱਡਕੁਆਟਰ ਮੁੱਖ ਇੰਜੀਨੀਅਰ (ਹੈੱਡਕੁਆਟਰ) ਦਫ਼ਤਰ ਪਟਿਲਾਲਾ ਹੋਵੇਗਾ ਅਤੇ ਸਬੰਧਤ ਅਧਿਕਾਰੀ ਮੁੱਖ ਇੰਜੀਨੀਅਰ (ਹੈੱਡਕੁਆਟਰ) ਦੀ ਪ੍ਰਵਾਨਗੀ ਤੋਂ ਬਿਨਾਂ ਹੈੱਡਕੁਆਟਰ ਨਹੀਂ ਛੱਡੇਗਾ।

ਲੋਕ ਨਿਰਮਾਣ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬੰਧਤ ਅਧਿਕਾਰੀ ਦੀ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਉਹ ਠੇਕੇਦਾਰ ਤੋਂ ਪੈਸੇ ਵਸੂਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪਰੰਤ ਐਫ.ਆਈ.ਆਰ. ਦਰਜ ਕੀਤੀ ਗਈ ਸੀ ਅਤੇ ਜਿਸ ਮਗਰੋਂ ਸਬੰਧਤ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਦੱਸਿਆ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਕਿਸੇ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਵਿਭਾਗ ਦਾ ਜੋ ਵੀ ਪ੍ਰਾਜੈਕਟ ਪ੍ਰਗਤੀ ਅਧੀਨ ਹੈ, ਦਾ ਸਾਰਾ ਪੈਸਾ ਸਬੰਧਤ ਪ੍ਰਾਜੈਕਟ ‘ਤੇ ਹੀ ਲੱਗੇ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਜਾਂ ਅਧਿਕਾਰੀ ਦੀ ਭਿਸ਼ਟਾਚਾਰ ਜਾਂ ਕਿਸੇ ਕਿਸਮ ਦੀ ਕਮਿਸ਼ਨ ਵਸੂਲੀ ਦੇ ਮਾਮਲੇ ਵਿੱਚ ਸ਼ਮੂਲੀਅਤ ਪਾਏ ਜਾਣ `ਤੇ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।