Home Blog Page 2070

ਜੁੱਤੀ ‘ਚ 24 ਲੱਖ ਦਾ ਸੋਨਾ ਛੁਪਾ ਕੇ ਅੰਮ੍ਰਿਤਸਰ ਏਅਰਪੋਰਟ ‘ਤੇ ਪੁੱਜਾ ਵਿਅਕਤੀ, ਕਸਟਮ ਵਿਭਾਗ ਨੇ ਲਿਆ ਹਿਰਾਸਤ ‘ਚ

0

ਪੰਜਾਬ ਦੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ 24.25 ਲੱਖ ਰੁਪਏ ਦਾ ਸੋਨਾ  ਫੜ੍ਹਨ ‘ਚ ਸਫਲਤਾ ਹਾਸਲ ਕੀਤੀ ਹੈ। ਦੁਬਈ ਤੋਂ ਇੱਕ ਨੌਜਵਾਨ ਸੋਨੇ ਦੀ ਪੇਸਟ ਬਣਾ ਕੇ ਆਪਣੀ ਜੁੱਤੀ ਵਿੱਚ ਪਾ ਕੇ ਲਿਆਇਆ। ਸੁਰੱਖਿਆ ਜਾਂਚ ਤੋਂ ਬਾਅਦ ਜਦੋਂ ਕਸਟਮ ਵਿਭਾਗ ਨੇ ਨੌਜਵਾਨਾਂ ਦੀ ਚੈਕਿੰਗ ਕੀਤੀ ਤਾਂ ਉਨ੍ਹਾਂ ਨੂੰ ਸ਼ੱਕ ਹੋਇਆ। ਹੁਣ ਨੌਜਵਾਨ ਕਸਟਮ ਵਿਭਾਗ ਦੀ ਹਿਰਾਸਤ ਵਿੱਚ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਦੁਬਈ ਤੋਂ ਆ ਰਹੀ ਸਪਾਈਸ ਜੈੱਟ ਦੀ ਫਲਾਈਟ ਨੰਬਰ ਐਸ.ਜੀ.56 ਰਾਤ ਨੂੰ ਅੰਮ੍ਰਿਤਸਰ ਉਤਰੀ। ਰੁਟੀਨ ਚੈਕਿੰਗ ਦੌਰਾਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਐਕਸਰੇ ਮਸ਼ੀਨ ਵਿੱਚ ਨੌਜਵਾਨ ਦੀ ਜੁੱਤੀ ਦੇ ਤਲੇ ਵਿੱਚ ਕੁਝ ਸ਼ੱਕੀ ਵਸਤੂ ਦੇਖੀ। ਇਸ ਤੋਂ ਬਾਅਦ ਨੌਜਵਾਨ ਨੂੰ ਡੂੰਘਾਈ ਨਾਲ ਜਾਂਚ ਲਈ ਰੋਕਿਆ ਗਿਆ। ਜਦੋਂ ਉਸ ਦੀ ਜੁੱਤੀ ਖੋਲ੍ਹੀ ਗਈ ਤਾਂ ਉਸ ਦੀ ਜੁੱਤੀ ਦੇ ਤਲੇ ਵਿਚ ਚਿੱਟੇ ਰੰਗ ਦੇ ਦੋ ਪੈਕਟ ਸਨ। ਇਨ੍ਹਾਂ ਵਿਚ ਸੋਨਾ ਪਾ ਕੇ ਪੇਸਟ ਕੀਤਾ ਜਾਂਦਾ ਸੀ। ਪੇਸਟ ਦਾ ਕੁੱਲ ਵਜ਼ਨ 566 ਗ੍ਰਾਮ ਸੀ ਅਤੇ ਜਦੋਂ ਇਸ ਨੂੰ ਸੋਨੇ ‘ਚ ਢਾਲਿਆ ਗਿਆ ਤਾਂ ਸੋਨੇ ਦਾ ਕੁੱਲ ਵਜ਼ਨ 460 ਗ੍ਰਾਮ ਨਿਕਲਿਆ।

ਭਾਰਤ ਵਿੱਚ ਪੇਸਟ ਬਣਾ ਕੇ ਸੋਨੇ ਦੀ ਤਸਕਰੀ ਦਾ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ। ਅਜਿਹਾ ਹੀ ਮਾਮਲਾ ਅੰਮ੍ਰਿਤਸਰ ਏਅਰਪੋਰਟ ‘ਤੇ ਪਹਿਲਾਂ ਵੀ ਸਾਹਮਣੇ ਆ ਚੁੱਕਾ ਹੈ। ਇਸ ਸਾਲ 10 ਫਰਵਰੀ 2022 ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਨੌਜਵਾਨ ਨੂੰ ਸੋਨੇ ਸਮੇਤ ਫੜਿਆ ਗਿਆ ਸੀ। ਉਸ ਨੇ ਬੈਗ ਦੇ ਹੇਠਾਂ ਸੋਨੇ ਦੀ ਪੇਸਟ ਛੁਪਾ ਰੱਖੀ ਸੀ। ਅਕਤੂਬਰ 2021 ਵਿਚ ਹੀ 1.600 ਗ੍ਰਾਮ ਸੋਨਾ ਬਰਾਮਦ ਹੋਇਆ ਸੀ, ਜਿਸ ਨੂੰ ਇਕ ਵਿਅਕਤੀ ਪੇਸਟ ਬਣਾ ਕੇ ਲੈ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ। ਨਵੰਬਰ 2021 ਵਿੱਚ ਇੱਕ ਨੌਜਵਾਨ ਨੇ 140 ਗ੍ਰਾਮ ਸੋਨੇ ਦੀ ਪੇਸਟ ਬਣਾਈ ਅਤੇ ਇਸਨੂੰ ਆਪਣੇ ਪੇਂਟ ਵਿੱਚ ਲੁਕੋ ਕੇ ਲਿਆਇਆ।

 

ਨਾਇਬ ਤਹਿਸੀਲਦਾਰਾਂ ਦੇ ਭਰਤੀ ਐਗਜ਼ਾਮ ‘ਚ ਪੰਜਾਬ ਸਕੱਤਰੇਤ ਦੇ ਅਫਸਰ ਦੇਣਗੇ ਡਿਊਟੀ

0

ਪੰਜਾਬ ਸਰਕਾਰ ਦੇ ਵੱਲੋਂ ਨਾਇਬ ਤਹਿਸੀਲਦਾਰਾਂ ਦੇ ਭਰਤੀ ਐਗਜ਼ਾਮ ‘ਚ ਡਿਊਟੀ ਸਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਅਨੁਸਾਰ ਪੰਜਾਬ ਸਕੱਤਰੇਤ ਦੇ ਅਫਸਰ/ਕਰਮਚਾਰੀ ਨਾਇਬ ਤਹਿਸੀਲਦਾਰਾਂ ਦੇ ਭਰਤੀ ਐਗਜ਼ਾਮ ‘ਚ ਡਿਊਟੀ ਦੇਣਗੇ। ਇਹ ਪ੍ਰੀਖਿਆ ਮਿਤੀ 22.5.2022 ਨੂੰ ਦੁਪਹਿਰ 12:00 ਤੋਂ 2:00 ਵਜੇ ਦੇ ਦਰਮਿਆਨ ਲਈ ਜਾਵੇਗੀ। ਇਹ ਪ੍ਰੀਖਿਆ 78 ਅਸਾਮੀਆਂ ਲਈ ਲਈ ਜਾਣੀ ਹੈ।

 

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ‘ਚ ਆਇਆ ਭੂਚਾਲ, 3.5 ਦੀ ਤੀਬਰਤਾ ਗਈ ਮਾਪੀ

0

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿੱਚ ਅੱਜ ਭੂਚਾਲ ਆਇਆ ਹੈ। ਧਰਮਸ਼ਾਲਾ ‘ਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਹਾਲਾਂਕਿ ਕਿਸੇ ਵੀ ਤਰ੍ਹਾਂ ਦਾ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ।

ਜਾਣਕਾਰੀ ਮੁਤਾਬਕ ਧਰਮਸ਼ਾਲਾ ‘ਚ ਸ਼ੁੱਕਰਵਾਰ ਸਵੇਰੇ 7.46 ਵਜੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.5 ਮਾਪੀ ਗਈ ਹੈ। ਸੋਸ਼ਲ ਮੀਡੀਆ ‘ਤੇ ਵੀ ਲੋਕਾਂ ਨੇ ਭੂਚਾਲ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ।

ਹਿਮਾਚਲ ਦੇ ਚੰਬਾ, ਮੰਡੀ ਅਤੇ ਸ਼ਿਮਲਾ ਨੂੰ ਭੂਚਾਲਾਂ ਲਈ ਸਭ ਤੋਂ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ। ਇਹ ਜ਼ੋਨ ਚਾਰ ਅਤੇ ਪੰਜ ਵਿੱਚ ਸ਼ਾਮਲ ਹਨ। ਜਦੋਂ ਕਿ ਹਿਮਾਚਲ ਦੇ ਚੰਬਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਭੂਚਾਲ ਆਉਂਦੇ ਹਨ।

ਪੰਜਾਬੀ ਗਾਇਕ ਭੜਕਾਊ ਗੀਤਾਂ ਤੋਂ ਕਰਨ ਗੁਰੇਜ਼, ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ‘ਤੇ ਹੋਵੇਗੀ ਕਾਰਵਾਈ: CM ਮਾਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਗਾਇਕਾਂ ਨੂੰ ਗੰਨ ਕਲਚਰ ਤੋਂ ਦੂਰ ਰਹਿਣ ਤੇ ਭੜਕਾਊ ਗੀਤ ਨਾ ਗਾਉਣ ਲਈ ਕਿਹਾ ਹੈ।ਪੰਜਾਬੀ ਗਾਇਕਾਂ ਵੱਲੋਂ ਫੈਲਾਏ ਜਾ ਰਹੇ ਬੰਦੂਕ ਸੱਭਿਆਚਾਰ ਅਤੇ ਗੈਂਗਸਟਰਵਾਦ ਦੇ ਰੁਝਾਨ ਦੀ ਨਿਖੇਧੀ ਕਰਦਿਆਂ ਭਗਵੰਤ ਮਾਨ ਨੇ ਉਨ੍ਹਾਂ ਨੂੰ ਆਪਣੇ ਗੀਤਾਂ ਰਾਹੀਂ ਸਮਾਜ ਵਿੱਚ ਹਿੰਸਾ, ਨਫ਼ਰਤ ਅਤੇ ਦੁਸ਼ਮਣੀ ਨੂੰ ਭੜਕਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਗਾਇਕਾਂ ਨੂੰ ਕਿਹਾ ਹੈ ਕਿ ਉਹ ਅਜਿਹੇ ਗੀਤਾਂ ਰਾਹੀਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਤੂਲ ਦੇਣ ਦੀ ਬਜਾਏ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ‘ਤੇ ਚੱਲਦਿਆਂ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣ।

ਭਗਵੰਤ ਮਾਨ ਨੇ ਇਨ੍ਹਾਂ ਗਾਇਕਾਂ ਨੂੰ ਕਿਹਾ ਕਿ ਉਹ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਉਸਾਰੂ ਭੂਮਿਕਾ ਨਿਭਾਉਣ ਜਿਸ ਬਾਰੇ ਇਸ ਨੂੰ ਵਿਸ਼ਵ ਭਰ ਵਿੱਚ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡਾ ਫਰਜ਼ ਬਣਦਾ ਹੈ ਕਿ ਅਜਿਹੇ ਗਾਇਕਾਂ ਨੂੰ ਆਪਣੇ ਗੀਤਾਂ ਰਾਹੀਂ ਹਿੰਸਾ ਫੈਲਾਉਣ ਦੀ ਇਜ਼ਾਜਤ ਨਾ ਦਿੱਤੀ ਜਾਵੇ ਜੋ ਅਕਸਰ ਨੌਜਵਾਨਾਂ ਖਾਸ ਕਰਕੇ ਛੇਤੀ ਪ੍ਰਭਾਵਿਤ ਹੋਣ ਵਾਲੇ ਬੱਚਿਆਂ ਨੂੰ ਵਿਗਾੜਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਪਹਿਲਾਂ ਤਾਂ ਉਨ੍ਹਾਂ ਨੂੰ ਅਜਿਹੇ ਰੁਝਾਨ ਨੂੰ ਅੱਗੇ ਨਾ ਵਧਾਉਣ ਦੀ ਅਪੀਲ ਕਰਦੇ ਹਾਂ, ਨਹੀਂ ਤਾਂ ਸਰਕਾਰ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰੇਗੀ।

ਮੋਹਾਲੀ : ਬਲਾਕ ਮਾਜਰੀ ਦੇ ਪਿੰਡਾਂ ‘ਚ ਸ਼ਾਮਲਾਟ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ

0

ਮੋਹਾਲੀ: ਪੰਜਾਬ ਸਰਕਾਰ ਵਲੋਂ ਲਗਾਤਾਰ ਸ਼ਾਮਲਾਟ ਜ਼ਮੀਨਾਂ ‘ਤੇ ਨਜਾਇਜ ਕਬਜ਼ੇ ਹਟਾਏ ਜਾ ਰਹੇ ਹਨ। ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਜ਼ਮੀਨਾਂ ‘ਤੇ ਨਜ਼ਾਇਜ ਕਬਜੇ ਦੂਰ ਕਰਵਾਉਣ ਦੀ ਮੁਹਿੰਮ ਅਧੀਨ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਅਮਰਦੀਪ ਸਿੰਘ ਗੁਜਰਾਲ(ਵਿ) ਅਤੇ ਪੰਚਾਇਤ ਅਫਸਰ ਬਲਜਿੰਦਰ ਸਿੰਘ ਗਰੇਵਾਲ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਡਾ.ਜਸਪ੍ਰੀਤ ਕੌਰ ਅਤੇ ਡਿਊਟੀ ਮੈਜਿਸਟਰੇਟ ਨਾਇਬ ਤਹਿਸੀਲਦਾਰ ਖਰੜ ਵਿਵੇਕ ਨਿਰਮੋਹੀ ਅਤੇ ਡਿਊਟੀ ਮੈਜਿਸਟਰੇਟ ਮਾਜਰੀ ਦੀਪਕ ਭਾਰਦਵਾਜ ਦੇ ਸਹਿਯੋਗ ਨਾਲ ਨਜਾਇਜ ਕਬਜ਼ੇ ਹਟਾਏ ਗਏ।

ਜਾਣਕਾਰੀ ਅਨੁਸਾਰ ਗਰਾਮ ਪੰਚਾਇਤ ਮੋਹਾਲੀ ਸ਼ਾਮਿਲ ਪਿੰਡ ਤੀਰਥਾਂ ਬਲਾਕ ਮਾਜਰੀ ਵਿਖੇ ਸ਼ਾਮਲਾਟ ਜ਼ਮੀਨ ਜਿਸਦਾ ਕੁੱਲ ਰਕਬਾ 63 ਏਕੜ 25 ਮਰਲੇ ਅਤੇ ਗਰਾਮ ਪੰਚਾਇਤ ਢੋਡੇਮਾਜਰਾ ਬਲਾਕ ਮਾਜਰੀ ਦੀ ਸ਼ਾਮਲਾਤ ਜਮੀਨ 4 ਏਕੜ 2 ਕਨਾਲ 11 ਮਰਲੇ ਦਾ ਨਾਜਾਇਜ ਕਬਜ਼ਾ ਦੂਰ ਕਰਵਾਉਣ ਉਪਰੰਤ ਪੰਚਾਇਤਾਂ ਦੇ ਸਪੁਰਦ ਕੀਤਾ ਗਿਆ।

ਨਾਜਾਇਜ ਕਬਜਾ ਦੂਰ ਕਰਵਾਉਣ ਉਪਰੰਤ ਪੰਚਾਇਤਾਂ ਦੇ ਸਪੁਰਦ ਕੀਤਾ ਗਿਆ।

ਇਸ ਮੌਕੇ ਬਲਾਕ ਦਫਤਰ ਦੇ ਗੁਰਪ੍ਰੀਤ ਸਿੰਘ ਸੁਪਰਡੰਟ, ਉਂਕਾਰ ਸਿੰਘ ਵੀ.ਡੀ.ਓ., ਰਾਜੇਸ਼ ਕਪੂਰ ਪੰਚਾਇਤ ਅਫਸਰ, ਸੁਰਿੰਦਰਪਾਲ ਸਿੰਘ ਪੰਚਾਇਤ ਸਕੱਤਰ, ਸ੍ਰੀਮਤੀ ਰਜਵੰਤ ਕੌਰ ਪੰਚਾਇਤ ਸਕੱਤਰ ਸ੍ਰੀਮਤੀ ਊਸ਼ਾ ਰਾਣੀ ਪੰਚਾਇਤ ਸਕੱਤਰ ਹਾਜਰ ਸਨ।

ਪੰਜਾਬ ਸਰਕਾਰ ਦਾ ਨਵਾਂ ਹੁਕਮ, ਹੁਣ ਮੰਤਰੀਆਂ ਤੇ ਵਿਧਾਇਕਾਂ ਨੂੰ ਨਿੱਜੀ ਸੁਰੱਖਿਆ ਵਾਹਨਾਂ ਦਾ ਦੇਣਾ ਹੋਵੇਗਾ ਹਿਸਾਬ

0

ਪੰਜਾਬ ਸਰਕਾਰ ਵੱਲੋਂ ਲਗਾਤਾਰ ਵੱਡੇ ਐਲਾਨ ਕੀਤੇ ਜਾ ਰਹੇ ਹਨ ਤੇ ਲੋਕਾਂ ਦੇ ਹਿੱਤਾਂ ਲਈ ਵੱਡੇ ਫੈਸਲੇ ਵੀ ਲਏ ਜਾ ਰਹੇ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ।

CM ਮਾਨ ਦੇ ਨਵੇਂ ਹੁਕਮ ਮੁਤਾਬਕ ਹੁਣ ਮੰਤਰੀਆਂ ਤੇ ਵਿਧਾਇਕਾਂ ਨੂੰ ਉਨ੍ਹਾਂ ਦੀ ਸੁਰੱਖਿਆ ਵਿਚ ਇਸਤੇਮਾਲ ਕੀਤੀਆਂ ਜਾਣ ਵਾਲੀਆਂ ਗੱਡੀਆਂ  ਦਾ ਸਮੇਤ ਔਸਤਨ ਹਿਸਾਬ ਦੇਣਾ ਹੋਵੇਗਾ। ਇਸ ਲਈ ਮੁੱਖ ਮੰਤਰੀ ਵੱਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਿਸ ਵਿਚ ਲਿਖਿਆ ਗਿਆ ਹੈ ਕਿ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਦਿੱਤੀ ਜਾਣ ਵਾਲੀ ਨਿੱਜੀ ਸੁਰੱਖਿਆ ਵਾਹਨਾਂ ਦਾ ਵੇਰਵਾ 2 ਦਿਨਾਂ ਦੇ ਅੰਦਰ-ਅੰਦਰ ਸੂਬਾ ਸਰਕਾਰ ਨੂੰ ਦੇਣਾ ਪਵੇਗਾ।

ਇਸ ਤੋਂ ਇਲਾਵਾ ਪੱਤਰ ਵਿਚ ਇਹ ਵੀ ਲਿਖਿਆ ਗਿਆ ਹੈ ਕਿ ਤੇਲ ਦੇ ਖਰਚੇ ਦੇ ਹਿਸਾਬ ਦੇ ਨਾਲ-ਨਾਲ ਉਨ੍ਹਾਂ ਨੂੰ ਮੁਰੰਮਤ ਕਾਰਜਾਂ ‘ਤੇ ਕਿੰਨਾ ਖਰਚਾ ਹੁੰਦਾ ਹੈ, ਇਸ ਦਾ ਹਿਸਾਬ ਵੀ ਦੇਣਾ ਪਵੇਗਾ। ਪੰਜਾਬ ਦੇ ਟ੍ਰਾਂਸਪੋਰਟ ਤੇ ਸੰਸਦੀ ਕਾਰਜ ਵਿਭਾਗ ਵੱਲੋਂ ਇਹ ਪੱਤਰ ਜਾਰੀ ਕੀਤਾ ਗਿਆ ਹੈ। ਹੁਣ ਮੰਤਰੀ ਤੇ ਵਿਧਾਇਕ ਆਪਣੀ ਮਨਮਰਜ਼ੀ ਨਾਲ ਕਿਤੇ ਵੀ ਨਹੀਂ ਜਾ ਸਕਣਗੇ ਕਿਉਂਕਿ ਜੇਕਰ ਉਹ ਅਜਿਹਾ ਕਰਦੇ ਹਨ ਤਾਂ ਵਾਧੂ ਤੇਲ ਦੇ ਖਰਚੇ ਦਾ ਹਿਸਾਬ ਉਨ੍ਹਾਂ ਨੂੰ ਦੇਣਾ ਪਵੇਗਾ।

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਚੋਣਾਂ ਲਈ ਸ਼ਡਿਊਲ ਦਾ ਕੀਤਾ ਐਲਾਨ

0

ਰਾਜ ਸਭਾ ਦੇ ਦੋ ਮੈਂਬਰਾਂ ਦੀ ਮਿਆਦ ਜੁਲਾਈ 2022 ਵਿੱਚ ਸਮਾਪਤ ਹੋਣ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਪੰਜਾਬ ਰਾਜ ਤੋਂ ਰਾਜ ਸਭਾ ਦੀਆਂ ਦੋ-ਸਾਲਾਂ ਚੋਣਾਂ ਦੇ ਸ਼ਡਿਊਲ ਦਾ ਐਲਾਨ ਕੀਤਾ ਹੈ। ਪੰਜਾਬ ਰਾਜ ਤੋਂ ਚੁਣੇ ਗਏ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਬਲਵਿੰਦਰ ਸਿੰਘ ਦੇ ਅਹੁਦੇ ਦੀ ਮਿਆਦ ਉਨ੍ਹਾਂ ਦੀ ਸੇਵਾਮੁਕਤੀ ‘ਤੇ 4 ਜੁਲਾਈ, 2022 ਨੂੰ ਖ਼ਤਮ ਹੋਣ ਵਾਲੀ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਸ਼ਡਿਊਲ ਅਨੁਸਾਰ ਨੋਟੀਫਿਕੇਸ਼ਨ ਜਾਰੀ ਕਰਨ ਦੀ ਮਿਤੀ 24 ਮਈ, 2022 ਹੈ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 31 ਮਈ, 2022 ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 1 ਜੂਨ, 2022 ਨੂੰ ਹੋਵੇਗੀ। ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 3 ਜੂਨ, 2022 ਤੈਅ ਕੀਤੀ ਗਈ ਹੈ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦੀ ਮਿਤੀ 10 ਜੂਨ, 2022 (ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ) ਨਿਰਧਾਰਿਤ ਕੀਤੀ ਗਈ ਹੈ, ਜਦਕਿ ਗਿਣਤੀ ਵੀ ਉਸੇ ਦਿਨ ਸ਼ਾਮ 5 ਵਜੇ ਹੋਵੇਗੀ। ਉਨ੍ਹਾਂ ਕਿਹਾ ਕਿ ਚੋਣਾਂ 13 ਜੂਨ, 2022 ਤੋਂ ਪਹਿਲਾਂ ਮੁਕੰਮਲ ਕਰ ਲਈਆਂ ਜਾਣਗੀਆਂ।

ਰਾਏਪੁਰ ਹਵਾਈ ਅੱਡੇ ‘ਤੇ ਹੈਲੀਕਾਪਟਰ ਹੋਇਆ ਕਰੈਸ਼, ਦੋ ਪਾਇਲਟਾਂ ਦੀ ਗਈ ਜਾਨ

0

ਛੱਤੀਸਗੜ੍ਹ ਦੇ ਰਾਏਪੁਰ ਦੇ ਸਵਾਮੀ ਵਿਵੇਕਾਨੰਦ ਹਵਾਈ ਅੱਡੇ ‘ਤੇ ਵੀਰਵਾਰ ਰਾਤ ਨੂੰ ਹੈਲੀਕਾਪਟਰ ਹਾਦਸੇ( Helicopter crashes) ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ ਹੈ।

ਜਾਣਕਾਰੀ ਮੁਤਾਬਕ ਹੈਲੀਕਾਪਟਰ ‘ਚ ਪਾਇਲਟ ਏਪੀ ਸ਼੍ਰੀਵਾਸਤਵ ਅਤੇ ਕੈਪਟਨ ਗੋਪਾਲ ਕ੍ਰਿਸ਼ਨ ਪਾਂਡਾ ਸਵਾਰ ਸੀ। ਉਹ ਅਭਿਆਸ ਦੌਰਾਨ ਵਾਪਸ ਲੈਂਡ ਕਰ ਰਹੇ ਸੀ, ਜਿਸ ਦੌਰਾਨ ਅੱਗ ਲੱਗਣ ਕਾਰਨ ਹਾਦਸਾ ਵਾਪਰ ਗਿਆ। ਹਾਦਸਾ ਰਾਤ 9:10 ‘ਤੇ ਵਾਪਰਿਆ।

ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, “ਰਾਏਪੁਰ ਹਵਾਈ ਅੱਡੇ ‘ਤੇ ਸਰਕਾਰੀ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਸੂਚਨਾ ਮਿਲੀ। ਇਸ ਦਰਦਨਾਕ ਹਾਦਸੇ ਵਿੱਚ ਸਾਡੇ ਦੋਵੇਂ ਪਾਇਲਟ ਕੈਪਟਨ ਪਾਂਡਾ ਅਤੇ ਕੈਪਟਨ ਸ਼੍ਰੀਵਾਸਤਵ ਦੀ ਮੌਤ ਹੋ ਗਈ ਹੈ। ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਲ ਬਖਸ਼ੇ ਅਤੇ ਵਿਛੜੀ ਆਤਮਾ ਨੂੰ ਸ਼ਾਂਤੀ ਦੇਵੇ। ”

 

 

ਸ਼੍ਰੋਮਣੀ ਕਮੇਟੀ ਵੱਲੋਂ ਸੱਦੀ ਪੰਥਕ ਇਕੱਤਰਤਾ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝਾ ਸੰਘਰਸ਼ ਵਿੱਢਣ ਦਾ ਫੈਸਲਾ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੱਦੇ ਗਏ ਪੰਥਕ ਇਕੱਠ ਦੌਰਾਨ ਸਮੁੱਚੀਆਂ ਜਥੇਬੰਦੀਆਂ ਅਤੇ ਪੰਥ ਦਰਦੀਆਂ ਵੱਲੋਂ ਇਕਜੁਟਤਾ ਨਾਲ ਸੰਘਰਸ਼ ਵਿੱਢਣ ਦਾ ਫੈਸਲਾ ਕੀਤਾ ਗਿਆ। ਇਹ ਇਕੱਤਰਤਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਤਹਿਤ ਇਥੇ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦੀ ਗਈ ਸੀ। ਅੱਜ ਦੇ ਇਸ ਪੰਥਕ ਇਕੱਠ ਵਿਚ ਸਿੱਖ ਕੌਮ ਦੀਆਂ ਵੱਖ-ਵੱਖ ਧਾਰਮਿਕ, ਰਾਜਸੀ ਤੇ ਸਮਾਜਿਕ ਜਥੇਬੰਦੀਆਂ ਨੇ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾਣ ਵਾਲੇ ਭਵਿੱਖੀ ਯਤਨਾਂ ਅਤੇ ਆਰੰਭੇ ਜਾਣ ਵਾਲੇ ਹਰ ਸੰਘਰਸ਼ ਦਾ ਮੋਹਰੀ ਤੌਰ ’ਤੇ ਸਾਥ ਦੇਣ ਦੀ ਵਚਨਬੱਧਤਾ ਪ੍ਰਗਟਾਈ।

ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਤਿੰਨ ਅਹਿਮ ਮਤੇ ਪਾਸ ਕੀਤੇ ਗਏ, ਜਿਨ੍ਹਾਂ ਅਨੁਸਾਰ ਇਕ ਸਾਂਝੀ ਕਮੇਟੀ ਸਥਾਪਤ ਕਰਨ, ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਸਮੇਤ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਰਾਜਪਾਲਾਂ ਨੂੰ ਮਿਲਣ ਅਤੇ ਲੋੜ ਪੈਣ ’ਤੇ ਕਰੜਾ ਸੰਘਰਸ਼ ਵਿੱਢਣ ’ਤੇ ਸਹਿਮਤੀ ਪ੍ਰਗਟ ਕੀਤੀ ਗਈ। ਇਸ ਦੇ ਨਾਲ ਹੀ ਦੇਸ਼ ਦੀ ਪਾਰਲੀਮੈਂਟ ਦੇ ਸਿੱਖ ਮੈਂਬਰਾਂ ਭਾਵੇਂ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ ਨੂੰ ਪਾਰਲੀਮੈਂਟ ਦੇ ਦੋਹਾਂ ਸਦਨਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਅਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਗਈ। ਇਹ ਵੀ ਕਿਹਾ ਗਿਆ ਕਿ ਸਿੱਖ ਮੈਂਬਰ ਪਾਰਲੀਮੈਂਟ ਇਨਸਾਫ ਪਸੰਦ ਅਤੇ ਮਨੁੱਖੀ ਅਧਿਕਾਰਾਂ ਦੀ ਗੱਲ ਕਰਨ ਵਾਲੇ ਪਾਰਲੀਮੈਂਟ ਦੇ ਹੋਰ ਮੈਂਬਰਾਂ ਨੂੰ ਵੀ ਇਸ ਮਾਮਲੇ ਵਿਚ ਆਪਣੇ ਨਾਲ ਲੈਣ।

ਇਕੱਤਰਤਾ ਦੌਰਾਨ ਅਗਲੀ ਰੂਪ ਰੇਖਾ ਲਈ ਕਮੇਟੀ ਸਥਾਪਤ ਕਰਨ ਦੇ ਅਧਿਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇ ਗਏ, ਜਿਸ ’ਤੇ ਆਪਣੇ ਸੰਬੋਧਨ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਜਲਦ ਹੀ ਇਹ ਕਮੇਟੀ ਗਠਤ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਣਾਈ ਜਾਣ ਵਾਲੀ ਕਮੇਟੀ ਵਿਚ ਸਾਰੀਆਂ ਧਿਰਾਂ ਦੇ ਮੈਂਬਰ ਸ਼ਾਮਲ ਹੋਣਗੇ। ਐਡਵੋਕੇਟ ਧਾਮੀ ਨੇ ਆਖਿਆ ਕਿ ਭਾਵੇਂ ਚਿਰਾਂ ਤੋਂ ਸਿੱਖ ਪੰਥ ਦੀਆਂ ਪ੍ਰਤੀਨਿਧ ਵੱਖ-ਵੱਖ ਜਥੇਬੰਦੀਆਂ ਅਤੇ ਪੰਥ ਦਰਦੀ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਕਰ ਰਹੇ ਹਨ, ਪਰੰਤੂ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਂਝੇ ਰੂਪ ਵਿਚ ਯਤਨ ਅੱਗੇ ਵਧਾਏ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਨਾਲ ਹਮੇਸ਼ਾ ਹੀ ਧੱਕਾ ਕੀਤਾ ਜਾਂਦਾ ਰਿਹਾ ਹੈ ਅਤੇ ਆਪਣੀਆਂ ਸਜ਼ਾਵਾਂ ਤੋਂ ਵੱਧ ਸਮਾਂ ਜੇਲ੍ਹਾਂ ਵਿਚ ਬਿਤਾਅ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਕੇ ਧੱਕੇ ਦੀ ਸਿਖਰ ਕੀਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕਰਦਿਆਂ ਕਿਹਾ ਕਿ ਜੇਲ੍ਹਾਂ ਵਿਚ ਬੰਦ ਸਿੱਖ ਕੈਦੀ ਆਪਣੀ ਜਾਤੀ ਲੜਾਈ ਲਈ ਨਹੀਂ, ਸਗੋਂ ਕੌਮੀ ਯੁੱਧ ਕਾਰਨ ਜੇਲ੍ਹਾਂ ਵਿਚ ਬੰਦ ਹਨ। ਸਰਕਾਰਾਂ ਨੂੰ ਸਮਝਣਾ ਚਾਹੀਦਾ ਹੈ ਕਿ ਇਨ੍ਹਾਂ ਸਿੰਘਾਂ ਵੱਲੋਂ ਲਿਆ ਗਿਆ ਫੈਸਲਾ ਸਿੱਖਾਂ ਦੇ ਗੁਰਧਾਮਾਂ ਅਤੇ ਕੌਮ ਦੀ ਅਣਖ ’ਤੇ ਕੀਤੇ ਗਏ ਹਮਲਿਆਂ ਵਿੱਚੋਂ ਨਿਕਲਿਆ ਸੀ, ਇਸ ਲਈ ਬਿਨਾਂ ਸ਼ਰਤ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ।

ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਥਕ ਇਕੱਤਰਤਾ ਦਾ ਇਕਜੁਟਤਾ ਵਾਲਾ ਸੁਨੇਹਾ ਸਮੁੱਚੀ ਸਿੱਖ ਕੌਮ ਲਈ ਬੇਹੱਦ ਅਹਿਮ ਹੈ ਅਤੇ ਭਵਿੱਖ ਵਿਚ ਇਸ ਲਹਿਰ ਨੂੰ ਨਿਰੰਤਰ ਤੋਰੀ ਰੱਖਣਾ ਚਾਹੀਦਾ ਹੈ। ਸ. ਬਾਦਲ ਨੇ ਕਿਹਾ ਕਿ ਸਿਆਸੀ ਵਖਰੇਵੇਂ ਇਕ ਪਾਸੇ ਹਨ, ਜਦਕਿ ਪੰਥਕ ਹਿੱਤਾਂ ਲਈ ਇਹ ਸਮੂਹਕ ਯਤਨ ਵੱਡੇ ਨਤੀਜੇ ਦੇਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਥ ਦੇ ਨਿਰਦੇਸ਼ਾਂ ’ਤੇ ਹਰ ਲੜਾਈ ਲੜਨ ਲਈ ਨਾਲ ਰਹੇਗਾ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਕਮੇਟੀ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਪੰਥਕ ਕਾਰਜਾਂ ਲਈ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਚਿਰਾਂ ਬਾਅਦ ਕੀਤਾ ਗਿਆ ਇਹ ਪੰਥਕ ਇਕੱਠ ਆਪਣੇ ਆਪ ਵਿਚ ਇਤਿਹਾਸਕ ਹੈ, ਜਿਸ ’ਤੇ ਅਵੱਸ਼ ਚੰਗੇ ਨਤੀਜੇ ਨਿਕਲਣਗੇ।

ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਸਿੱਖ ਪੰਥ ਨੂੰ ਠੋਸ ਯਤਨ ਅੱਗੇ ਵਧਾਉਣ ਦੇ ਨਾਲ-ਨਾਲ ਨਿਰਣਾਇਕ ਫੈਸਲੇ ਲੈਣੇ ਚਾਹੀਦੇ ਹਨ। ਪੰਥਕ ਇਕੱਤਰਤਾ ਦੌਰਾਨ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ, ਸਾਬਕਾ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ, ਸ. ਮਨਜੀਤ ਸਿੰਘ ਜੀਕੇ, ਜਥੇਦਾਰ ਬਲਜੀਤ ਸਿੰਘ ਦਾਦੂਵਾਲ, ਤਰਨਾ ਦਲ ਵੱਲੋਂ ਬਾਬਾ ਨੌਰੰਗ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਵੱਲੋਂ ਸ. ਸੁਰਿੰਦਰ ਸਿੰਘ ਕਿਸ਼ਨਪੁਰਾ, ਚੀਫ ਖਾਲਸਾ ਦੀਵਾਨ ਵੱਲੋਂ ਸ. ਸਰਬਜੀਤ ਸਿੰਘ ਛੀਨਾ, ਭਾਈ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਸ. ਪਰਮਜੀਤ ਸਿੰਘ ਗਾਜੀ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰ: ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਫੈਡਰੇਸ਼ਨ ਆਗੂ ਭਾਈ ਗੁਰਚਰਨ ਸਿੰਘ ਗਰੇਵਾਲ, ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਭਾਈ ਜੰਗ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਵਿਚ ਕੋਈ ਵੀ ਪਿੱਛੇ ਨਹੀਂ ਹਟੇਗਾ।

ਇਕੱਤਰਤਾ ’ਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਬਾਬਾ ਜੱਸਾ ਸਿੰਘ, ਬਾਬਾ ਗੱਜਣ ਸਿੰਘ ਤਰਨਾ ਦਲ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਸ. ਬਲਦੇਵ ਸਿੰਘ ਸਿਰਸਾ, ਸ. ਇੰਦਰਜੀਤ ਸਿੰਘ ਜਨਰਲ ਸਕੱਤਰ ਤਖ਼ਤ ਸ੍ਰੀ ਪਟਨਾ ਸਾਹਿਬ, ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸ. ਸੁਰਜੀਤ ਸਿੰਘ, ਸ. ਸੁਰਜੀਤ ਸਿੰਘ ਗੁਰਦੁਆਰਾ ਸਿੰਘ ਸਭਾ ਗੋਹਲਵੜ, ਬਾਬਾ ਗੁਰਦੇਵ ਸਿੰਘ ਮੁੱਖੀ ਗੁਰਦੁਆਰਾ ਭਗਤਾਂ ਡੇਰਾ ਤਰਸਿੱਕਾ, ਸ. ਰਿਪੂਦਮਨ ਸਿੰਘ ਜਥੇਬੰਦੀ ਮੁਖੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਸ. ਜਸਪ੍ਰੀਤ ਸਿੰਘ, ਸ. ਮਨਜੀਤ ਸਿੰਘ ਸੈਣੀ, ਸ. ਚਰਨਕੰਵਲ ਸਿੰਘ, ਜਥੇਦਾਰ ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਸ. ਜੁਗਰਾਜ ਸਿੰਘ ਸਿੱਖ ਸਟੂਡੈਂਟਸ ਫੈਡਰੇਸ਼ਨ, ਬੀਬੀ ਕਸ਼ਮੀਰ ਕੌਰ, ਬਾਬਾ ਸੁਰਜੀਤ ਸਿੰਘ ਮੋਗਾ, ਗਿਆਨੀ ਨਵਤੇਜ ਸਿੰਘ ਦਮਦਮੀ ਟਕਸਾਲ, ਬਾਬਾ ਹਰਬੇਅੰਤ ਸਿੰਘ ਮਸਤੂਆਣਾ ਸਾਹਿਬ, ਬਾਬਾ ਗੋਰਾ ਸਿੰਘ, ਬਾਬਾ ਸੁੱਚਾ ਸਿੰਘ ਕਾਰਸੇਵਾ ਕਿਲ੍ਹਾ ਸ੍ਰੀ ਅਨੰਦਪੁਰ ਸਾਹਿਬ, ਬਾਬਾ ਤੇਜਾ ਸਿੰਘ ਖੁਡੇਵਾਲਿਆ ਵੱਲੋਂ ਭਾਈ ਬਚਿੱਤਰ ਸਿੰਘ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆ ਪਟਿਆਲਾ, ਸ. ਇਕਬਾਲ ਸਿੰਘ ਤੁੰਗ ਆਵਾਜ਼ ਏ ਕੌਮ ਟੀ.ਵੀ. ਯੂਕੇ, ਬਾਗਾ ਜੋਰਾ ਸਿੰਘ ਬੱਦਨੀਕਲਾਂ ਮੋਗਾ ਵੱਲੋਂ ਬਾਬਾ ਗੁਰਮੀਤ ਸਿੰਘ ਤੇ ਬਾਬਾ ਰਾਮ ਸਿੰਘ, ਬਾਬਾ ਅਨਹਦਰਾਜ ਸਿੰਘ ਲੁਧਿਆਣਾ, ਸੰਪ੍ਰਦਾਇ ਨਿਰਮਲ ਭੇਖ ਸੁਲਤਾਨਪੁਰ ਲੋਧੀ ਸ. ਕੁਲਬੀਰ ਸਿੰਘ, ਸ. ਜਿੰਦਰ ਸਿੰਘ ਔਜਲਾ ਕਪੂਰਥਲਾ, ਬੀਬੀ ਸੋਨੀਆ ਅੰਮ੍ਰਿਤਸਰ, ਸ. ਖੁਸ਼ਹਾਲ ਸਿੰਘ ਚੰਡੀਗੜ੍ਹ ਮੌਜੂਦ ਸਨ।

ਇਸ ਤੋਂ ਇਲਾਵਾ ਬਾਬਾ ਬਲਦੇਵ ਸਿੰਘ ਸੰਪ੍ਰਦਾ ਬਾਬਾ ਬਿਧੀ ਚੰਦ ਛੀਨਾ ਰੋਪੜ, ਬੀਬੀ ਮਨਦੀਪ ਕੌਰ ਬਰਨਾਲਾ, ਬਾਬਾ ਤੀਰਥ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਮੇਜਰ ਸਿੰਘ ਵਾਂ, ਬੀਬੀ ਰਮਨਦੀਪ ਕੌਰ ਨੌਰੰਗ ਸਕਾਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ, ਭਾਈ ਅੰਮ੍ਰਿਤਪਾਲ ਸਿੰਘ ਗੁਰੂ ਗੋਬਿੰਦ ਸਿੰਘ ਗਤਕਾ ਅਖਾੜਾ, ਬਾਬਾ ਮਹਿੰਦਰਪਾਲ ਸਿੰਘ ਕਪੂਰਥਲਾ, ਬਾਬਾ ਸੁੱਖਾ ਸਿੰਘ ਕਾਰਸੇਵਾ ਸਰਹਾਲੀ, ਬਾਬਾ ਮੇਜਰ ਸਿੰਘ ਕੋਟ ਖਾਲਸਾ ਅੰਮ੍ਰਿਤਸਰ, ਸ. ਭੁਪਿੰਦਰ ਸਿੰਘ ਸੇਖੂਪੁਰਾ ਪਟਿਆਲਾ, ਸ. ਲਖਵਿੰਦਰ ਸਿੰਘ ਤਰਨ ਤਾਰਨ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਬੀਬੀ ਹਰਮੀਤ ਕੌਰ ਖਾਲਸਾ ਰਾਜਿਸਥਾਨ, ਬਾਬਾ ਪੰਜਾਬ ਸਿੰਘ ਮਿਸਲ ਤਰਨਾ ਦਲ ਸੁਲਤਾਨਵਿੰਡ, ਸ. ਜੰਗ ਸਿੰਘ ਬੰਦੀ ਸਿੰਘ ਰਿਹਾਈ ਮੋਰਚਾ ਲੁਧਿਆਣਾ, ਬੀਬੀ ਜਸਵਿੰਦਰ ਕੌਰ ਸੋਹਲ, ਸ. ਦਲਬੀਰ ਸਿੰਘ, ਰਾਣਾ ਕੰਵਰਪ੍ਰਤਾਪ ਸਿੰਘ ਜੀਰਾ, ਭਾਈ ਮਨਜੀਤ ਸਿੰਘ ਦਿੱਲੀ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵੱਲੋਂ ਭਾਈ ਗੁਰਪ੍ਰੀਤ ਸਿੰਘ, ਸ. ਗੁਰਨਾਮ ਸਿੰਘ, ਬਾਬਾ ਜਗਜੀਤ ਸਿੰਘ ਮੋਗਾ, ਸ. ਸਰਬਜੀਤ ਸਿੰਘ ਹੰਸਾਲੀ ਵਾਲੇ, ਬਾਬਾ ਤ੍ਰਿਲੋਕ ਸਿੰਘ ਖਿਆਲਾ ਵਾਲੇ, ਬਾਬਾ ਬਲਦੇਵ ਸਿੰਘ, ਬੀਬੀ ਕਮਲਦੀਪ ਕੌਰ ਭੈਣ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਬਲਜਿੰਦਰ ਸਿੰਘ ਪਰਵਾਨਾ ਦੀ ਧਰਮ ਪਤਨੀ ਬੀਬੀ ਰਮਨਦੀਪ ਕੌਰ ਮੌਜੂਦ ਸਨ।

ਸ. ਰਵਿੰਦਰ ਸਿੰਘ ਸਾਬਕਾ ਵਿਧਾਇਕ, ਭਗਤ ਮਿਲਖਾ ਸਿੰਘ ਫਿਰੋਜ਼ਪੁਰ, ਬਾਬਾ ਹਾਕਮ ਸਿੰਘ ਕਾਰਸੇਵਾ ਸਰਹਾਲੀ, ਬਾਬਾ ਬਲਦੇਵ ਸਿੰਘ ਜੋਗੇਵਾਲਾ, ਸ. ਗੁਰਪ੍ਰਤਾਪ ਸਿੰਘ ਟਿੱਕਾ, ਭਾਈ ਅਮਰਬੀਰ ਸਿੰਘ ਢੋਟ, ਬਾਬਾ ਅਮੀਰ ਸਿੰਘ ਮੁੱਖੀ ਜਵੱਦੀ ਟਕਸਾਲ, ਸ. ਪਲਵਿੰਦਰ ਸਿੰਘ ਬਟਾਲਾ, ਭਾਈ ਅਮਨਪ੍ਰੀਤ ਸਿੰਘ ਤਰਨ ਤਾਰਨ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਸ. ਹਰਜਿੰਦਰ ਸਿੰਘ, ਬਾਬਾ ਬਲਦੇਵ ਸਿੰਘ, ਬਾਬਾ ਲਾਲ ਸਿੰਘ ਤਰਨਾ ਦਲ, ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਬਲਦੇਵ ਸਿੰਘ ਵੱਲ੍ਹਾ, ਬਾਬਾ ਲੱਖਾ ਸਿੰਘ ਨਾਨਕਸਰ ਲੁਧਿਆਣਾ, ਬਾਬਾ ਹਰਚੰਦ ਸਿੰਘ ਮਾੜੀ ਕੰਬੋਕੇ, ਬਾਬਾ ਹਰਜਿੰਦਰ ਸਿੰਘ ਸੰਪ੍ਰਦਾ ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਭਾਈ ਮਧੂਪਾਲ ਸਿੰਘ ਗੋਗਾ, ਭਾਈ ਸਰਵਨ ਸਿੰਘ ਮਾਹਲ, ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਭਾਈ ਦਵਿੰਦਰ ਸਿੰਘ ਜਨਰਲ ਸਕੱਤਰ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ, ਸਟੱਡੀ ਸਰਕਲ ਵੱਲੋਂ ਸ. ਗੁਰਮੀਤ ਸਿੰਘ ਆਨਰੇਰੀ ਸਕੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਮੌਜੂਦ ਸਨ।

ਇਸ ਤੋਂ ਇਲਾਵਾ ਸ. ਜਗਦੀਸ਼ ਸਿੰਘ ਬਰਾੜ ਚੇਅਰਮੈਨ ਸ਼੍ਰੋਮਣੀ ਗਤਕਾ ਫੈਡਰੇਸ਼ਨ ਆਲ ਇੰਡੀਆ, ਗੁਰਦੁਆਰਾ ਰਾਮਪੁਰ ਖੇੜਾ ਵਾਲਿਆਂ ਵੱਲੋਂ ਸ. ਸੁਖਬੀਰ ਸਿੰਘ, ਬਾਬਾ ਨਿਹਾਲ ਸਿੰਘ ਵੱਲੋਂ ਬਾਬਾ ਨੋਰੰਗ ਸਿੰਘ, ਹਰਖੋਵਾਲ ਵੱਲੋਂ ਬਾਬਾ ਅਮਰਜੀਤ ਸਿੰਘ, ਸ. ਬਲਵੰਤ ਸਿੰਘ ਗੋਪਾਲਾ, ਸ. ਸਰਬਜੀਤ ਸਿੰਘ ਛੀਨਾ, ਬਾਬਾ ਹਰਜਿੰਦਰ ਸਿੰਘ ਮੁਕਤਸਰ ਸਾਹਿਬ, ਬਾਬਾ ਜਸਵਿੰਦਰ ਸਿੰਘ ਹੁਸ਼ਿਆਰਪੁਰ, ਬਾਬਾ ਅਵਤਾਰ ਸਿੰਘ ਜੋਹਲ, ਬਾਬਾ ਹਰੀਪਾਲ ਸਿੰਘ ਪਾਂਡਵਾ, ਟਹਿਲ ਨਾਥ ਨੰਗਲ ਖੇੜਾ ਫਗਵਾੜਾ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਬਾਬਾ ਜਗਜੀਤ ਸਿੰਘ ਲੋਪੋ ਵੱਲੋਂ ਸ. ਹਰਨਾਮ ਸਿਮਘ, ਸ. ਹਰਵਿੰਦਰ ਸਿੰਘ, ਸ. ਜਸਵਿੰਦਰ ਸਿੰਘ, ਸ. ਮਨਪ੍ਰੀਤ ਸਿੰਘ, ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ. ਹਰਪਾਲ ਸਿੰਘ ਬਲੇਰ, ਬਾਬਾ ਅਵਤਾਰ ਸਿੰਘ ਧੱਤਲ, ਅਕਾਲੀ ਆਗੂ ਸ. ਪ੍ਰੇਮ ਸਿੰਘ ਚੰਦੂਮਾਜਰਾ, ਸ. ਬਲਵਿੰਦਰ ਸਿੰਘ ਭੂੰਦੜ, ਸ. ਸੁਰਜੀਤ ਸਿੰਘ ਰੱਖੜਾ, ਸ. ਦਲਜੀਤ ਸਿੰਘ ਚੀਮਾ, ਸ. ਵਿਰਸਾ ਸਿੰਘ ਵਲਟੋਹਾ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਹੀਰਾ ਸਿੰਘ ਗਾਬੜੀਆ, ਸ. ਸਿਕੰਦਰ ਸਿੰਘ ਮਲੂਕਾ, ਸ. ਰਵਿੰਦਰ ਸਿੰਘ ਬ੍ਰਹਮਪੁਰਾ, ਸ. ਕਰਨੈਲ ਸਿੰਘ ਪੀਰ ਮੁਹੰਮਦ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬੀਬੀ ਜਗੀਰ ਕੌਰ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ ਮੌਜੂਦ ਸਨ।

ਸ. ਅਮਰਜੀਤ ਸਿੰਘ ਬੰਡਾਲਾ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਸਰਵਨ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਨਵਤੇਜ ਸਿੰਘ ਕਾਉਣੀ, ਸ. ਗੁਰਬਚਨ ਸਿੰਘ ਕਰਮੂਵਾਲਾ, ਭਾਈ ਰਾਮ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਅਮਰਜੀਤ ਸਿੰਘ ਭਲਾਈਪੁਰ, ਬਾਬਾ ਬੂਟਾ ਸਿੰਘ, ਸ. ਕੌਰ ਸਿੰਘ ਫ਼ਾਜ਼ਿਲਕਾ, ਸ. ਦਰਸ਼ਨ ਸਿੰਘ ਜਲਾਲਾਬਾਦ, ਸ. ਗੁਰਨਾਮ ਸਿੰਘ ਜੱਸਲ, ਸ. ਗੁਰਮੀਤ ਸਿੰਘ ਬੂਹ, ਸ. ਸਰਵਣ ਸਿੰਘ ਕੁਲਾਰ, ਬੀਬੀ ਜੋਗਿੰਦਰ ਕੌਰ, ਸ. ਅਮਰੀਕ ਸਿੰਘ ਸ਼ਾਹਪੁਰ, ਸ. ਅਜਮੇਰ ਸਿੰਘ ਖੇੜਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਖੁਸ਼ਵਿੰਦਰ ਸਿੰਘ ਭਾਟੀਆ, ਬਾਬਾ ਟੇਕ ਸਿੰਘ ਧਨੋਲਾ ਬਰਨਾਲਾ, ਬੀਬੀ ਜੋਗਿੰਦਰ ਕੌਰ ਧਰਮਕੋਟ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਜਸਬੀਰ ਸਿੰਘ ਮੱਤੇਵਾਲ, ਬੀਬੀ ਬਲਵਿੰਦਰ ਕੌਰ, ਬੀਬੀ ਰਣਜੀਤ ਕੌਰ ਦਿੱਲੀ, ਸ. ਰਤਨ ਸਿੰਘ ਜੱਫਰਵਾਲ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਗੁਰਲਾਲ ਸਿੰਘ ਫ਼ਤਹਿਗੜ੍ਹ, ਸ. ਸੁਰਜੀਤ ਸਿੰਘ ਤੁਗਲਵਾਲ, ਸ਼੍ਰੋਮਣੀ ਕਮੇਟੀ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ. ਤੇਜਿੰਦਰ ਸਿੰਘ ਪੱਡਾ, ਸ. ਗੁਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ ਆਦਿ ਮੌਜੂਦ ਸਨ।

ਮਾਨ ਸਰਕਾਰ ਨੇ ਰਾਜਿੰਦਰ ਕੌਰ ਭੱਠਲ ਸਮੇਤ ਇਨ੍ਹਾਂ ਲੀਡਰਾਂ ਦੀ ਸੁਰੱਖਿਆ ‘ਚ ਕੀਤੀ ਕਟੌਤੀ

0

ਮਾਨ ਸਰਕਾਰ ਨੇ VIP ਕਲਚਰ ‘ਤੇ ਇੱਕ ਵਾਰ ਫੇਰ ਕਾਰਵਾਈ ਕਰਦਿਆਂ ਕਈ ਵੱਡੇ ਨੇਤਾਵਾਂ ਦੀ ਸੁਰੱਖਿਆ ‘ਚ ਕਟੌਤੀ ਕਰ ਦਿੱਤੀ ਹੈ। ਇਹਨਾਂ ‘ਚ ਰਾਜਿੰਦਰ ਕੌਰ ਭੱਠਲ, ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਸੁਰੱਖਿਆ ਘਟਾਈ ਗਈ ਹੈ। ਇਸ ਤੋਂ ਬਿਨਾ ਹਰਸਿਮਰਤ ਕੌਰ ਬਾਦਲ ਤੇ ਸੁਨੀਲ ਜਾਖੜ ਦੀ ਸੁਰੱਖਿਆ ਵੀ ਘਟਾਈ ਗਈ ਹੈ।

ਇਸ ਤੋਂ ਬਿਨਾ ਕਈ ਹੋਰ ਸਾਬਕਾ ਮੰਤਰੀਆਂ ਦੀ ਸੁਰੱਖਿਆ ਘਟਾਈ ਗਈ ਹੈ। ਪੰਜਾਬ ਪੁਲਿਸ ਨੇ ਸੁਰੱਖਿਆ ‘ਚ ਕਟੌਤੀ ਕਰਦਿਆਂ 127 ਪੁਲਿਸ ਮੁਲਾਜ਼ਮ ਅਤੇ 9 ਗੱਡੀਆਂ ਵਾਪਸ ਲਿਆਂਦੀਆਂ ਹਨ।