Home Blog Page 2071

ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਦਿੱਲੀ ਕੋਰਟ ‘ਚ ਦਾਖ਼ਲ ਕੀਤੀ ਅਰਜ਼ੀ, ਮੰਗੀ ਵਿਦੇਸ਼ ਜਾਣ ਦੀ ਮਨਜੂਰੀ

0

ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ (Jacqueline Fernandez) ਨੇ ਆਬੂ ਧਾਬੀ ਵਿੱਚ ਹੋਣ ਵਾਲੇ ਆਈਫਾ ਐਵਾਰਡਜ਼ ਵਿੱਚ ਸ਼ਾਮਲ ਹੋਣ ਲਈ ਦਿੱਲੀ ਦੀ ਇੱਕ ਅਦਾਲਤ ਵਿੱਚ ਅਪੀਲ ਕੀਤੀ ਹੈ। ਇਸ ਅਪੀਲ ਵਿੱਚ ਉਸ ਨੇ 15 ਦਿਨਾਂ ਲਈ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ ਹੈ।

ਜੈਕਲੀਨ ਫਰਨਾਂਡੀਜ਼ ਆਬੂ ਧਾਬੀ ਵਿੱਚ ਆਈਫਾ ਅਵਾਰਡ ਸਮਾਰੋਹ ਵਿੱਚ ਸ਼ਿਰਕਤ ਕਰੇਗੀ। ਇਸ ਤੋਂ ਬਾਅਦ ਉਹ ਕੰਮ ਦੇ ਵਚਨਬੱਧਤਾ ਕਾਰਨ ਪਹਿਲਾਂ ਫਰਾਂਸ ਅਤੇ ਬਾਅਦ ਵਿਚ ਨੇਪਾਲ ਜਾਵੇਗੀ। ਹਾਲਾਂਕਿ ਉਨ੍ਹਾਂ ਨੂੰ ਇਜਾਜ਼ਤ ਮਿਲੀ ਜਾਂ ਨਹੀਂ, ਇਸ ਦੀ ਅਪਡੇਟ ਦਾ ਖੁਲਾਸਾ ਅਜੇ ਨਹੀਂ ਹੋਇਆ ਹੈ। 200 ਕਰੋੜ ਰੁਪਏ ਦੀ ਜਬਰੀ ਵਸੂਲੀ ਦੇ ਮਾਮਲੇ ਵਿੱਚ ਉਸ ਦੇ ਖ਼ਿਲਾਫ਼ ਲੁੱਕ ਆਊਟ ਸਰਕੂਲਰ ਚੱਲ ਰਿਹਾ ਹੈ।

ਜੈਕਲੀਨ ਨੂੰ ਹਿਰਾਸਤ ‘ਚ ਲੈ ਲਿਆ ਗਿਆ ਸੀ

ਇਸ ਕਾਰਨ ਜੈਕਲੀਨ ਫਰਨਾਂਡੀਜ਼ ਨੂੰ ਪਿਛਲੇ ਸਾਲ ਮੁੰਬਈ ਇੰਟਰਨੈਸ਼ਨਲ ਏਅਰਪੋਰਟ ‘ਤੇ ਕੁਝ ਸਮੇਂ ਲਈ ਹਿਰਾਸਤ ‘ਚ ਲਿਆ ਗਿਆ ਸੀ। ਹਾਲ ਹੀ ਵਿੱਚ ਈਡੀ ਨੇ ਉਸਦੀ 7.27 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਸੀ।

ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਨੇ ਸਾਊਦੀ ਬਾਦਸ਼ਾਹ ਨੂੰ ਬਲਵਿੰਦਰ ਸਿੰਘ ਦੀ ‘ਸਜ਼ਾ ਏ ਮੌਤ’ ਰੋਕਣ ਦੀ ਕੀਤੀ ਅਪੀਲ

0

ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਸਾਊਦੀ ਅਰਬ ਦੇ ਬਾਦਸ਼ਾਹ ਸ਼ਹਿਜ਼ਾਦਾ ਮੁਹੰਮਦ ਬਿਨ ਸਲਮਾਨ ਦੇ ਨਾਮ ਸਾਊਦੀ ਅਰਬ ਵਿੱਚ ਕੈਦ ਸਜ਼ਾ ਏ ਮੌਤ ਦੇ ਕੈਦੀ ਪੰਜਾਬ ਦੇ ਬਲਵਿੰਦਰ ਸਿੰਘ ਦੇ ਲਈ ਮਾਫੀ ਦੀ ਅਪੀਲ ਕਰਦੇ ਹੌਏ ਅਰਬੀ ਭਾਸ਼ਾ ਵਿੱਚ ਇਕ ਵਿਸ਼ੇਸ਼ ਪੱਤਰ ਈਮੇਲ ਰਾਹੀਂ ਭੇਜਿਆ। ਉਨ੍ਹਾ ਕਿਹਾ ਕਿ ਇਸ ਮੌਕੇ ਤੇ ਸਾਨੂੰ ਸਾਰੇ ਪੰਜਾਬੀਆਂ ਨੂੰ ਇਕ ਜੁੱਟ ਹੋਕੇ ਆਪਣੇ ਆਪਣੇ ਮੁਤਾਬਿਕ ਬਲਵਿੰਦਰ ਸਿੰਘ ਦੀ ਰਿਹਾਈ ਲਈ ਪਰਿਵਾਰ ਦੀ ਮਦਦ ਕਰਨੀ ਚਾਹੀਦੀ ਹੈ, ਸ਼ਾਹੀ ਇਮਾਮ ਮੌਲਾਨਾ ਉਸਮਾਨ ਲੁਧਿਆਣਵੀ ਨੇ ਦੱਸਿਆ ਕਿ ਜਾਮਾ ਵਲੋਂ ਅਰਬੀ ਭਾਸ਼ਾ ਵਿਚ ਸਾਊਦੀ ਵਲੀ ਅਹਦ ਤੇ ਸਾਊਦੀ ਹਕੂਮਤ ਦੇ ਮੁਖੀ ਸ਼ਹਿਜ਼ਾਦਾ ਮੁਹੰਮਦ ਬਿਨ ਸਲਮਾਨ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਅਸੀਂ ਉਨ੍ਹਾਂ ਦੇ ਦੇਸ਼ ਦੀ ਇਨਸਾਫ਼ ਦੀ ਪ੍ਰਕਿਰਿਆ ਤੇ ਕੋਈ ਟਿੱਪਣੀ ਕੀਤੇ ਬਗੈਰ ਸਾਊਦੀ ਹਕੂਮਤ ਤੋਂ ਆਪਣੇ ਪੰਜਾਬੀ ਭਰਾ ਲਈ ਮਾਫ਼ੀ ਦੀ ਅਪੀਲ ਕਰਦੇ ਹਾਂ।

ਸ਼ਾਹੀ ਇਮਾਮ ਨੇ ਦੱਸਿਆ ਕਿ ਪਵਿੱਤਰ ਕੁਰਆਨ ਸ਼ਰੀਫ਼ ਵਿਚ ਇਕ ਬੇਗੁਨਾਹ ਇਨਸਾਨ ਦੇ ਕਾਤਲ ਨੂੰ ਪੂਰੀ ਮਨੁੱਖਤਾ ਦਾ ਕਤਲ ਦੱਸਿਆ ਗਿਆ ਹੈ, ਅਤੇ ਕੁਰਆਨ ਸ਼ਰੀਫ਼ ਵਿਚ ਬਲੱਡ ਮਨੀ (ਕਸਾਸ) ਲੈਕੇ ਕਾਤਿਲ ਨੂੰ ਰਿਹਾ ਕਰਨ ਦੀ ਗੱਲ ਨਾਲ ਇਹ ਵੀ ਹੁਕਮ ਦਿੱਤਾ ਗਿਆ ਹੈ ਕਿ ਅਗਰ ਮਕਤੂਲ ਦੇ ਘਰ ਵਾਲੇ ਕਾਤਿਲ ਨੂੰ ਮਾਫ਼ ਕਰ ਦੇਣ ਤਾਂ ਇਹ ਸਭ ਤੋਂ ਨੇਕੀ ਦਾ ਕੰਮ ਹੈ , ਸ਼ਾਹੀ ਇਮਾਮ ਨੇ ਕਿਹਾ ਕਿ ਅਸੀਂ ਸਾਊਦੀ ਸਰਕਾਰ ਦੇ ਨਾਲ ਨਾਲ ਕਤਲ ਹੋਣ ਵਾਲੇ ਬੰਦੇ ਦੇ ਘਰ ਵਾਲਿਆਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਮਾਫ਼ੀ ਦਾ ਐਲਾਨ ਕਰ ਕੇ ਰੱਬ ਦੀ ਰਜ਼ਾ ਹਾਸਲ ਕਰਨ, ਸ਼ਾਹੀ ਇਮਾਮ ਨੇ ਕਿਹਾ ਕਿ ਸਾਡੀ ਦੁਆ ਅਤੇ ਮੁਕੰਮਲ ਕੋਸ਼ਿਸ਼ ਹੈ ਕਿ ਬਲਵਿੰਦਰ ਸਿੰਘ ਦੀ ਸਜ਼ਾ ਏ ਮੌਤ ਦਾ ਹੁਕਮ ਨਾ ਸਿਰਫ ਰੱਦ ਕੀਤਾ ਜਾਏ ਬਲਕਿ ਉਸਨੂੰ ਰਿਹਾ ਕਰ ਵਾਪਿਸ ਉਸਦੇ ਪਰਿਵਾਰ ਵਿੱਚ ਭੇਜ ਦਿੱਤਾ ਜਾਣਾ ਚਾਹੀਦਾ ਹੈ।

CM ਮਾਨ ਨੇ ਸਿਹਤ, ਮੈਡੀਕਲ ਸਿੱਖਿਆ ਅਤੇ ਸਿੰਚਾਈ ਵਿਭਾਗ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਪੇ

0

ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਭਰਤੀਆਂ ਸ਼ੁਰੂ ਕਰ ਦਿੱਤੀਆਂ ਹਨ। ਅੱਜ ਸੀਐੱਮ ਭਗਵੰਤ ਮਾਨ ਨੇ ਐੱਸਡੀਓ, ਟਿਊਬਵੈੱਲ ਆਪਰੇਟਰ, ਕਮਿਊਨਿਟੀ ਹੈਲ਼ਥ ਅਫਸਰ ਅਤੇ ਸਟਾਫ ਨਰਸਾਂ ਨੂੰ ਨਿਯੁਕਤੀ ਪੱਤਰ ਵੰਡੇ

ਇਸ ਦੌਰਾਨ ਸੀਐੱਮ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਜਾਣਬੁੱਝ ਕੇ ਕਰਮਚਾਰੀਆਂ ਨੂੰ ਘਰ ਤੋਂ ਦੂਰ ਟ੍ਰਾਂਸਫਰ ਕਰਦੀਆਂ ਸਨ। ਇਸਦੇ ਬਾਅਦ ਕਰਮਚਾਰੀ ਉਨ੍ਹਾਂ ਦੇ ਚੱਕਰ ਕੱਟਦਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ‘ਚ ਅਜਿਹਾ ਨਹੀਂ ਹੈ।

ਉਨ੍ਹਾਂ ਨੇ ਕਿਹਾ ਕਿ ਅਸੀਂ ਕੋਸ਼ਿਸ਼ ਕਰਾਂਗੇ ਕਿ ਘਰ ਦੇ ਨੇੜੇ ਹੀ ਟਰਾਂਸਫਰ ਹੋਵੇ। ਇਸ ਮੌਕੇ ਮੰਤਰੀ ਡਾ. ਵਿਜੇ ਸਿੰਗਲਾ ਅਤੇ ਬ੍ਰਹਮਸ਼ੰਕਰ ਜਿੰਪਾ ਵੀ ਉਨ੍ਹਾਂ ਨਾਲ ਮੌਜੂਦ ਸਨ। ਸੀਐੱਮ ਭਗਵੰਤ ਮਾਨ ਨੇ ਪੰਜਾਬ ‘ਚ 25 ਹਜ਼ਾਰ ਸਰਕਾਰੀ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ।ਇਨ੍ਹਾਂ ‘ਚ ਇਕੱਲੇ 10 ਹਜ਼ਾਰ ਪੰਜਾਬ ਪੁਲਿਸ ਪੁਲਿਸ ‘ਚ ਹੋਣਗੀਆਂ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ‘ਚ 10,300, ਸਿਹਤ ‘ਚ 4837, ਪਾਵਰਕਾਮ ‘ਚ 1690, ਹਾਇਰ ਐਜ਼ੂਕੇਸ਼ਨ ‘ ਚ 997, ਟੈਕਨੀਕਲ ਐਜ਼ੂਕੇਸ਼ਨ ‘ਚ 990, ਗ੍ਰਾਮੀਣ ‘ਚ 158, ਆਬਕਾਰੀ ‘ਚ 176, ਫੂਡ ਸਪਲਾਈ ‘ਚ 197 ਆਦਿ ਅਹੁਦਿਆਂ ‘ਤੇ ਭਰਤੀਆਂ ਕੀਤੀਆਂ ਜਾਣਗੀਆਂ।

 

ਪੰਜਾਬ ਸਰਕਾਰ ਨੇ 2 ਉੱਚ ਅਧਿਕਾਰੀਆਂ ਦਾ ਕੀਤਾ ਤਬਾਦਲਾ

0

ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ 2 ਉੱਚ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਸਰਕਾਰ ਨੇ 1 IAS ਤੇ 1 PCS ਅਧਿਕਾਰੀ ਦਾ ਤਬਾਦਲਾ ਕੀਤਾ ਹੈ।

ਮੁਲਾਜ਼ਮਾਂ ਨੇ ਦਿੱਲੀ ਜੰਤਰ-ਮੰਤਰ ‘ਤੇ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਮਹਾਂਰੈਲੀ ਕਰਨ ਦਾ ਕੀਤਾ ਐਲਾਨ

0

ਨਵਾਂ ਸ਼ਹਿਰ: ਕੇਂਦਰ ਅਤੇ ਰਾਜ ਸਰਕਾਰਾਂ ਨੇ ਆਪਣੇ ਨਿੱਜੀ ਲਾਭ ਅਤੇ ਕਾਰਪੋਰੇਟ ਘਰਾਨਿਆਂ ਨੂੰ ਵਿੱਤੀ ਲਾਭ ਦੇਣ ਹਿੱਤ 2004 ਤੋਂ ਬਾਅਦ ਭਰਤੀ ਹੋ ਰਹੇ ਸਰਕਾਰੀ ਮੁਲਾਜ਼ਮਾਂ ਦੇ ਬੁਢਾਪੇ ਦਾ ਸਹਾਰਾ ਪੁਰਾਣੀ ਪੈਨਸ਼ਨ ਬੰਦ ਕਰਕੇ ਨਿਊ ਪੈਨਸ਼ਨ ਸਕੀਮ ਲਾਗੂ ਕਰ ਦਿੱਤੀ ਸੀ। ਇਸ ਨਿਊ ਪੈਨਸ਼ਨ ਸਕੀਮ ਦਾ ਸਮੁੱਚਾ ਮੁਲਾਜਮ ਵਰਗ ਪਹਿਲੇ ਦਿਨ ਤੋਂ ਹੀ ਵਿਰੋਧ ਕਰਦਾ ਆ ਰਿਹਾ ਹੈ ਕਿਉਂਕਿ ਨਿਊ ਪੈਨਸ਼ਨ ਸਕੀਮ ਮੁਲਾਜ਼ਮ ਦੇ ਬੁਢਾਪੇ ਨੂੰ ਸਮਾਜਿਕ ਸੁਰੱਖਿਆ ਪ੍ਰਦਾਨ ਨਹੀਂ ਕਰਦੀ। ਸਗੋਂ 30-35 ਸਾਲ ਵਿਭਾਗ ਦੀ ਸੇਵਾ ਕਰਨ ਮਗਰੋਂ ਬੁਢਾਪੇ ਵਿੱਚ ਰੁਲਣ ਲਈ ਮਜ਼ਬੂਰ ਕਰਦੀ ਹੈ। ਪ੍ਰੈਸ ਨੂੰ ਜਾਣਕਾਰੀ ਦਿੰਦੇ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਇਸ ਲਈ ਸਮੁੱਚੇ ਮੁਲਾਜ਼ਮਾਂ ਨੇ ਇਸ ਸਕੀਮ ਨੂੰ ਰੱਦ ਕਰਵਾਉਣ ਲਈ ਜੰਤਰ ਮੰਤਰ ਦਿੱਲੀ ਵਿਖੇ 22 ਮਈ ਨੂੰ ਮਹਾਂ ਰੈਲੀ ਕਰਨ ਦਾ ਐਲਾਨ ਕੀਤਾ ਹੈ।

ਗੁਰਦਿਆਲ ਮਾਨ ਨੇ ਦੱਸਿਆ ਕਿ ਇਸ ਸਕੀਮ ਦੇ ਵਿਰੁੱਧ ਰਾਜਾਂ ਅਤੇ ਕੇਂਦਰ ਵਿੱਚ ਸਰਕਾਰਾਂ ਵਿਰੁੱਧ ਮੁਲਾਜ਼ਮਾਂ ਵਿੱਚ ਰੋਸ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਪਿਛਲੀ ਦਿਨੀਂ ਮੁਲਾਜ਼ਮਾਂ ਦੇ ਵਿਰੋਧ ਕਾਰਨ ਰਾਜਸਥਾਨ ਅਤੇ ਛੱਤੀਸ਼ਗੜ੍ਹ ਰਾਜਾਂ ਦੀਆਂ ਸਰਕਾਰਾਂ ਨੇ 2004 ਤੋਂ ਬਾਅਦ ਭਰਤੀ ਮੁਲਾਜਮਾਂ ਦੀ ਪੁਰਾਣੀ ਪੈਨਸ਼ਨ ਮੁੜ ਬਹਾਲ ਕਰ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਇਸ ਲਈ ਸੱਤਾ ਤੋਂ ਦੂਰ ਕੀਤਾ ਸੀ ਕਿਉਂਕਿ ਉਨ੍ਹਾਂ ਮੁਲਾਜ਼ਮਾਂ ਨਾਲ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਵਾਇਦਾ ਕੀਤਾ,ਪਰ ਇਸ ਨੂੰ ਲਾਗੂ ਨਹੀਂ ਕੀਤਾ। ਸਗੋਂ ਮੁਲਾਜ਼ਮਾਂ ਨਾਲ ਵਾਅਦਾ ਖਿਲਾਫੀ ਕੀਤੀ ਗਈ। ਸ਼੍ਰੀ ਮਾਨ ਨੇ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਵੀ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਪੁਰਾਣੀ ਪੈਨਸ਼ਨ ਬਹਾਲ ਨਾ ਕੀਤੀ ਤਾਂ ਮੁਲਾਜਮਾਂ ਦੇ ਰੋਸ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜਮ ਹੁਣ ਚੁੱਪ ਕਰਕੇ ਨਹੀਂ ਬੈਠਣਗੇ, ਆਪਣੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਆਪਣੀਆਂ ਜਾਨਾਂ ਵੀ ਕੁਰਬਾਨ ਕਰਨ ਤੋਂ ਗੁਰੇਜ਼ ਨਹੀਂ ਕਰਨਗੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਆਪਣੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਦੇ ਲਈ ਜਿਥੇ ਪੰਜਾਬ ਸਰਕਾਰ ਦੇ ਵਿਰੁੱਧ ਆਪਣਾ ਰੋਸ ਜਾਹਿਰ ਕਰ ਰਹੇ ਹਨ,ਉਥੇ ਹੁਣ ਕੇਂਦਰ ਸਰਕਾਰ ਦੇ ਵਿਰੁੱਧ ਵੀ ਰਾਸ਼ਟਰੀ ਪੱਧਰ ਤੇ ਸੰਘਰਸ਼ ਵਿੱਚ ਵੀ ਵੱਧ ਚੜ੍ਹਕੇ ਆਪਣਾ ਹਿੱਸਾ ਪਾਉਣਗੇ ਤਾਂ ਕਿ ਇਸ ਨਾ ਮੁਰਾਦ ਬਿਮਾਰੀ ਦੀ ਜੜ੍ਹ ਹੀ ਖ਼ਤਮ ਹੋ ਸਕੇ। ਉਨ੍ਹਾਂ ਨੇ ਦੱਸਿਆਂ ਕਿ ਸਾਰੇ ਰਾਜਾਂ ਨੇ ਇੱਕਠੇ ਹੋਕੇ 22 ਮਈ ਦਿਨ ਐਤਵਾਰ ਨੂੰ ਕੇਂਦਰ ਸਰਕਾਰ ਦੇ ਵਿਰੁੱਧ ਜੰਤਰ-ਮੰਤਰ ਦਿੱਲੀ ਵਿਖੇ ਰੋਸ ਧਰਨਾ ਰੱਖਿਆ ਹੋਇਆ ਹੈ। ਇਸ ਧਰਨੇ ਵਿੱਚ ਪੰਜਾਬ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਮੁਲਾਜ਼ਮ ਸਾਥੀ ਸ਼ਾਮਿਲ ਹੋਣਗੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਉਹ ਆਪਣੇ ਲੱਗਭੱਗ 50 ਸਾਥੀਆਂ ਨਾਲ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਸਾਥੀਆਂ ਦੇ ਜਾਣ ਲਈ ਰੇਲ ਦੀਆਂ ਟਿਕਟਾਂ ਬੁੱਕ ਕਰਵਾ ਲਈਆਂ ਗਈਆ ਹਨ ਅਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗੲਮਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਨੀਲ ਕਮਲ,ਹਰਪ੍ਰੀਤ ਬੰਗਾ,ਸੁਦੇਸ਼ ਦੀਵਾਨ,ਤਵਨੀਤ,ਰਮਨ ਕੁਮਾਰ,ਜਸਵੀਰ ਸਿੰਘ ਅਤੇ ਹਰਚਰਨਜੀਤ ਸਿੰਘ ਵੀ ਮੌਜੂਦ ਸਨ।

 

ਦੇਸ਼ਧ੍ਰੋਹ ਕਾਨੂੰਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

0

ਦੇਸ਼ਧ੍ਰੋਹ ਕਾਨੂੰਨ ਨੂੰ ਲੈ ਕੇ ਸੁਪਰੀਮ ਕੋਰਟ ਨੇ ਬਹੁਤ ਸਖ਼ਤ ਫੈਸਲਾ ਸੁਣਾਇਆ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਜਦੋਂ ਤੱਕ ਆਈਪੀਸੀ ਦੀ ਧਾਰਾ 124-ਏ ਦੀ ਮੁੜ ਜਾਂਚ ਪ੍ਰਕਿਰਿਆ ਪੂਰੀ ਨਹੀਂ ਹੁੰਦੀ, ਉਦੋਂ ਤੱਕ ਇਸ ਤਹਿਤ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਜਾਵੇ। ਕੋਰਟ ਨੇ ਇਸ ਕਾਨੂੰਨ ਤਹਿਤ ਪੁਰਾਣੇ ਮਾਮਲਿਆਂ ‘ਚ ਕਾਰਵਾਈ ‘ਤੇ ਵੀ ਰੋਕ ਲਗਾ ਦਿੱਤੀ ਹੈ।

152 ਸਾਲ ਪੁਰਾਣੇ ਦੇਸ਼ਧ੍ਰੋਹ ਕਾਨੂੰਨ ਯਾਨੀ 1870 ਵਿੱਚ ਬਣੇ ਆਈਪੀਸੀ ਦੀ ਧਾਰਾ 124-ਏ ਨੂੰ ਲੈ ਕੇ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਜਵਾਬ ਦਾਖ਼ਲ ਕੀਤਾ ਗਿਆ। ਇਸ ਤੋਂ ਬਾਅਦ ਅਦਾਲਤ ਨੇ ਕੇਂਦਰ ਨੂੰ ਇਸ ਕਾਨੂੰਨ ਦੀਆਂ ਵਿਵਸਥਾਵਾਂ ‘ਤੇ ਮੁੜ ਵਿਚਾਰ ਕਰਨ ਦੀ ਇਜਾਜ਼ਤ ਦੇ ਦਿੱਤੀ।

ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸਰਕਾਰ ਦੀ ਤਰਫ਼ੋਂ ਕਿਹਾ ਕਿ ਆਈਪੀਸੀ ਦੀ ਧਾਰਾ 124ਏ ‘ਤੇ ਪਾਬੰਦੀ ਨਹੀਂ ਲੱਗਣੀ ਚਾਹੀਦੀ। ਹਾਲਾਂਕਿ ਉਸਨੇ ਪ੍ਰਸਤਾਵ ਦਿੱਤਾ ਹੈ ਕਿ ਭਵਿੱਖ ਵਿੱਚ ਇਸ ਕਾਨੂੰਨ ਦੇ ਤਹਿਤ ਐਫਆਈਆਰ ਪੁਲਿਸ ਸੁਪਰਡੈਂਟ ਦੀ ਜਾਂਚ ਅਤੇ ਸਹਿਮਤੀ ਤੋਂ ਬਾਅਦ ਹੀ ਦਰਜ ਕੀਤੀਆਂ ਜਾਣੀਆਂ ਚਾਹੀਦੀਆਂ ਹਨ।

ਕੇਂਦਰ ਨੇ ਕਿਹਾ ਕਿ ਦੋਸ਼ੀਆਂ ਦੀ ਜ਼ਮਾਨਤ ‘ਤੇ ਜਲਦ ਫੈਸਲਾ ਕੀਤਾ ਜਾਵੇ
ਮਹੱਤਵਪੂਰਨ ਗੱਲ ਇਹ ਹੈ ਕਿ ਦੇਸ਼ ਧ੍ਰੋਹ ਦੇ ਮਾਮਲਿਆਂ ਵਿੱਚ ਧਾਰਾ 124ਏ ਨਾਲ ਸਬੰਧਤ 10 ਤੋਂ ਵੱਧ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ।

ਇਸ ਤੋਂ ਪਹਿਲਾਂ ਕੇਂਦਰ ਨੇ ਕਿਹਾ ਸੀ- ਕਾਨੂੰਨ ਨੂੰ ਖਤਮ ਨਹੀਂ ਕੀਤਾ ਜਾਣਾ ਚਾਹੀਦਾ,
ਪਿਛਲੇ ਵੀਰਵਾਰ ਨੂੰ ਸੁਪਰੀਮ ਕੋਰਟ ਨੇ ਦੇਸ਼ਧ੍ਰੋਹ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕੀਤੀ ਸੀ। ਇਸ ਦੌਰਾਨ ਕੇਂਦਰ ਦੀ ਤਰਫੋਂ ਦਲੀਲ ਦਿੱਤੀ ਗਈ ਕਿ ਇਸ ਕਾਨੂੰਨ ਨੂੰ ਖਤਮ ਨਹੀਂ ਕੀਤਾ ਜਾਣਾ ਚਾਹੀਦਾ, ਸਗੋਂ ਇਸ ਲਈ ਨਵੇਂ ਦਿਸ਼ਾ-ਨਿਰਦੇਸ਼ ਬਣਾਏ ਜਾਣੇ ਚਾਹੀਦੇ ਹਨ।

ਚੱਕਰਵਾਤੀ ਤੂਫਾਨ ਅਸਾਨੀ ਵਿਚਾਲੇ ਸਮੁੰਦਰ ‘ਚ ਵਹਿੰਦਾ ਮਿਲਿਆ ‘ਸੋਨੇ ਦਾ ਰੱਥ’

0

ਚੱਕਰਵਾਤੀ ਤੂਫਾਨ ਅਸਾਨੀ ਦੇ ਵਿਚਕਾਰ ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਦੇ ਸੁੰਨਾਪੱਲੀ ਸਮੁੰਦਰੀ ਬੰਦਰਗਾਹ ‘ਤੇ ਸੋਨੇ ਦੇ ਰੰਗ ਦਾ ਰੱਥ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੰਗਲਵਾਰ ਸ਼ਾਮ ਨੂੰ ਇੱਥੇ ਸੋਨੇ ਦੀ ਪਰਤ ਵਾਲਾ ਸੁੰਦਰ ਰੱਥ ਆਇਆ। ਇਹ ਰੱਥ ਮਿਆਂਮਾਰ, ਮਲੇਸ਼ੀਆ ਜਾਂ ਥਾਈਲੈਂਡ ਤੋਂ ਇੱਥੇ ਵਹਿੰਦਾ ਦੱਸਿਆ ਜਾਂਦਾ ਹੈ। ਹਾਲਾਂਕਿ, ਸੰਤਾਬੋਮਾਲੀ ਦੇ ਤਹਿਸੀਲਦਾਰ ਜੇ ਚਲਾਮਈਆ ਨੇ ਕਿਹਾ ਕਿ ਹੋ ਸਕਦਾ ਹੈ ਕਿ ਇਹ ਕਿਸੇ ਹੋਰ ਦੇਸ਼ ਤੋਂ ਨਾ ਆਇਆ ਹੋਵੇ। ਉਨ੍ਹਾਂ ਕਿਹਾ ਕਿ ਰੱਥ ਦੀ ਵਰਤੋਂ ਭਾਰਤੀ ਤੱਟ ‘ਤੇ ਕਿਤੇ ਨਾ ਕਿਤੇ ਫਿਲਮ ਦੀ ਸ਼ੂਟਿੰਗ ਲਈ ਕੀਤੀ ਗਈ ਹੋਵੇਗੀ। ਪਰ ਉੱਚ ਲਹਿਰਾਂ ਦੀ ਗਤੀਵਿਧੀ ਇਸ ਨੂੰ ਸ਼੍ਰੀਕਾਕੁਲਮ ਤੱਟ ‘ਤੇ ਲੈ ਆਈ। ਇਸ ਦੇ ਨਾਲ ਹੀ ਨੌਪਦਾ ਦੇ ਐਸਆਈ ਨੇ ਦੱਸਿਆ ਕਿ ਇਹ ਕਿਸੇ ਹੋਰ ਦੇਸ਼ ਤੋਂ ਆਇਆ ਹੋ ਸਕਦਾ ਹੈ। ਅਸੀਂ ਖੁਫੀਆ ਵਿਭਾਗ ਅਤੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ।

ਰੱਥ ਦੀ ਸ਼ਕਲ ਦੱਖਣ-ਪੂਰਬੀ ਏਸ਼ੀਆਈ ਦੇਸ਼ਾਂ ‘ਚ ਇਕ ਮੱਠ ਵਰਗੀ ਹੈ। ਦੱਖਣੀ ਅੰਡੇਮਾਨ ਸਾਗਰ ‘ਤੇ ਸਭ ਤੋਂ ਪਹਿਲਾਂ ਘੱਟ ਦਬਾਅ ਵਾਲਾ ਖੇਤਰ ਬਣਿਆ ਸੀ, ਇਸ ਲਈ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਹ ਰੱਥ ਅੰਡੇਮਾਨ ਸਾਗਰ ਦੇ ਨੇੜੇ ਮਿਆਂਮਾਰ, ਥਾਈਲੈਂਡ, ਮਲੇਸ਼ੀਆ ਜਾਂ ਇੰਡੋਨੇਸ਼ੀਆ ਵਰਗੇ ਦੇਸ਼ ਦਾ ਹੋ ਸਕਦਾ ਹੈ।

ਚੱਕਰਵਾਤੀ ਤੂਫਾਨ ਆਸਾਨੀ ਦਾ ਖਤਰਾ ਫਿਲਹਾਲ ਟਲ ਰਿਹਾ ਹੈ। ਫਿਲਹਾਲ ਇਸ ਦੀ ਦਿਸ਼ਾ ਆਂਧਰਾ ਪ੍ਰਦੇਸ਼ ਵੱਲ ਹੈ। ਤੂਫਾਨ ਦੇ 12 ਮਈ ਤਕ ਪੂਰੀ ਤਰ੍ਹਾਂ ਕਮਜ਼ੋਰ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੇ ਪ੍ਰਭਾਵ ਕਾਰਨ ਆਂਧਰਾ ਪ੍ਰਦੇਸ਼ ਸਮੇਤ ਬਿਹਾਰ, ਝਾਰਖੰਡ, ਛੱਤੀਸਗੜ੍ਹ ‘ਚ 11 ਤੋਂ 13 ਮਈ ਤਕ ਮੀਂਹ ਤੇ ਤੂਫਾਨੀ ਹਵਾਵਾਂ ਲਈ ਅਲਰਟ ਜਾਰੀ ਕੀਤਾ ਗਿਆ ਹੈ। ਆਂਧਰਾ ਪ੍ਰਦੇਸ਼ ‘ਚ 100 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।

 

ਵਿਰੋਧੀ ਦਲ ਨੇ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਏ ਹਮਲੇ ‘ਚ ਸਰਬਦਲੀ ਮੀਟਿੰਗ ਕਰਨ ਦੀ ਕੀਤੀ ਮੰਗ

0

ਪੰਜਾਬ ਪੁਲਿਸ ਦੇ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਏ ਹਮਲੇ ‘ਤੇ ਵੀ ਵਿਰੋਧੀ ਪਾਰਟੀਆਂ ਸਿਆਸਤ ਨਹੀਂ ਛੱਡ ਰਹੀਆਂ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਸਰਬ ਪਾਰਟੀ ਮੀਟਿੰਗ ਸੱਦਣੀ ਚਾਹੀਦੀ ਹੈ। ਇਸ ਵਿੱਚ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਪੰਜਾਬ ਵਿੱਚ ਸ਼ਾਂਤੀ ਅਤੇ ਸੁਰੱਖਿਆ ਦੀ ਸਥਿਤੀ ਨੂੰ ਬਣਾਈ ਰੱਖਣ ਲਈ ਪੰਜਾਬ ਸਰਕਾਰ ਕੀ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਨਾਲ ਪੰਜਾਬ ਵਿੱਚ ਕਾੲਮਿ ਕੀਤੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਹਮਲਾਵਰਾਂ ਦੀ ਗ੍ਰਿਫ਼ਤਾਰੀ ਵਿੱਚ ਦੇਰੀ ਕਾਰਨ ਹੁਣ ਵਿਰੋਧੀਆਂ ਨੂੰ ਮਾਨ ਸਰਕਾਰ ਨੂੰ ਨਿਸ਼ਾਨਾ ਬਣਾਉਣ ਦਾ ਮੌਕਾ ਮਿਲ ਰਿਹਾ ਹੈ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਹੀ ਚੇਤਾਵਨੀ ਦੇ ਰਹੇ ਹਨ ਕਿ ਸਰਹੱਦ ਪਾਰ ਬੈਠੇ ਭਾਰਤ ਵਿਰੋਧੀ ਪੰਜਾਬ ਵਿੱਚ ਗੜਬੜ ਪੈਦਾ ਕਰ ਸਕਦੇ ਹਨ। ਉਹ ਡਰੋਨ ਰਾਹੀਂ ਲਗਾਤਾਰ ਨਸ਼ੀਲੇ ਪਦਾਰਥ ਅਤੇ ਹਥਿਆਰ ਭੇਜ ਰਹੇ ਹਨ। ਉਨ੍ਹਾਂ ਨੂੰ ਕੁਰਸੀ ਤੋਂ ਹਟਾਏ ਜਾਣ ਤੋਂ ਬਾਅਦ ਚੰਨੀ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ। ਉਨ੍ਹਾਂ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਨੂੰ ਗੰਭੀਰਤਾ ਨਾਲ ਲੈ ਕੇ ਕਦਮ ਚੁੱਕਣ ਲਈ ਕਿਹਾ ਹੈ।

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਡੀਜੀਪੀ ਵੀਕੇ ਭਾਵਰਾ ਅਤੇ ਸੀਐਮ ਭਗਵੰਤ ਮਾਨ ਵਿੱਚ ਤਾਲਮੇਲ ਦੀ ਕਮੀ ਉੱਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕਰ ਰਹੇ ਹਨ। ਇਸ ਦੇ ਨਾਲ ਹੀ ਕੁਝ ਘੰਟਿਆਂ ਵਿੱਚ ਹੀ ਡੀਜੀਪੀ ਇਸ ਗੱਲ ਤੋਂ ਇਨਕਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖੀ ਜਾਵੇ ਅਤੇ ਹਮਲਾਵਰਾਂ ਨੂੰ ਬੇਨਕਾਬ ਕਰਕੇ ਸਜ਼ਾਵਾਂ ਦਿੱਤੀਆਂ ਜਾਣ।

ਪੰਜਾਬ ਦੇ ਟਰਾਂਸਪੋਟ ਵਿਭਾਗ ਵਲੋਂ 5 ਅਧਿਕਾਰੀਆਂ ਦਾ ਤਬਾਦਲਾ

0

ਪੰਜਾਬ ਦੇ ਟਰਾਂਸਪੋਟ ਵਿਭਾਗ ਵਲੋਂ 5 ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ‘ਚ ਨਵਰਾਜ ਬਾਤਿਸ਼, ਰਾਜੀਵ ਦੱਤਾ, ਜਸਵਿੰਦਰ ਸਿੰਘ ਚਹਿਲ, ਪਰਮਜੀਤ ਸਿੰਘ ਤੇ ਹਰਬਰਿੰਦਰ ਸਿੰਘ ਗਿੱਲ ਦਾ ਨਾਂ ਸ਼ਾਮਿਲ ਹੈ।

 

ਆਮ ਆਦਮੀ ਪਾਰਟੀ ਨੇ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ ਪ੍ਰਭਾਰੀ ਕੀਤਾ ਨਿਯੁਕਤ

0

ਆਮ ਆਦਮੀ ਪਾਰਟੀ ਨੇ ਚੰਡੀਗੜ੍ਹ ਲਈ ਸਹਿ ਪ੍ਰਭਾਰੀ ਨਿਯੁਕਤ ਕੀਤਾ ਹੈ। ਪਾਰਟੀ ਵਲੋਂ ਕੁਲਵੰਤ ਸਿੰਘ ਨੂੰ ਚੰਡੀਗੜ੍ਹ ਦਾ ਸਹਿ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ।