Home Blog Page 2073

ਅਸਾਮ ਸਰਕਾਰ ਨੇ ਸਿੱਖਿਆ ਨੂੰ ਲੈ ਕੇ ਕੀਤਾ ਵੱਡਾ ਫੈਸਲਾ, ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਚਾਹ ਦੇ ਬਾਗਾਂ ‘ਚ ਖੁੱਲ੍ਹਣਗੇ ਸਕੂਲ

0

ਆਜ਼ਾਦੀ ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਅਸਾਮ ਸਰਕਾਰ ਦੇ ਫੈਸਲੇ ਤੋਂ ਬਾਅਦ ਚਾਹ ਦੇ ਬਾਗਾਂ ‘ਚ ਸਕੂਲ ਖੁੱਲ੍ਹਣਗੇ। ਸੂਬਾ ਸਰਕਾਰ ਅਨੁਸਾਰ ਬਾਗਾਂ ਵਿੱਚ ਕੁੱਲ 119 ਸਕੂਲ ਖੁੱਲ੍ਹਣਗੇ, ਜਿਨ੍ਹਾਂ ਵਿੱਚੋਂ 97 ਹਾਈ ਸਕੂਲ 10 ਮਈ ਨੂੰ ਆਪਣਾ ਪਹਿਲਾ ਸਿੱਖਿਆ ਸੈਸ਼ਨ ਸ਼ੁਰੂ ਕਰਨਗੇ।

ਬਾਕੀ 22 ਸਕੂਲਾਂ ਦੀ ਉਸਾਰੀ ਵੱਖ-ਵੱਖ ਪੜਾਵਾਂ ਵਿੱਚ ਕੀਤੀ ਜਾ ਰਹੀ ਹੈ। ਉਮੀਦ ਹੈ ਕਿ ਅਗਲੇ ਸਾਲ 2023 ਤੱਕ ਇਨ੍ਹਾਂ ਸਕੂਲਾਂ ਵਿੱਚ ਪੜ੍ਹਾਈ ਵੀ ਸ਼ੁਰੂ ਹੋ ਜਾਵੇਗੀ।

200 ਚਾਹ ਬਾਗਾਂ ਵਿੱਚ 119 ਸਕੂਲ ਖੋਲ੍ਹਣ ਦਾ ਪ੍ਰਸਤਾਵ
2017-18 ਦੇ ਰਾਜ ਦੇ ਬਜਟ ਵਿੱਚ ਅਸਾਮ ਸਰਕਾਰ ਨੇ 200 ਚਾਹ ਬਾਗਾਂ ਵਿੱਚ 119 ਹਾਈ ਸਕੂਲ ਖੋਲ੍ਹਣ ਦਾ ਪ੍ਰਸਤਾਵ ਰੱਖਿਆ ਸੀ। ਸਾਲ 2020 ਵਿੱਚ ਅਸਾਮ ਸਰਕਾਰ ਨੇ ਸਕੂਲਾਂ ਲਈ ਪ੍ਰਾਇਮਰੀ ਵਿਕਾਸ ਫੰਡ ਦੀ ਸਥਾਪਨਾ ਕੀਤੀ ਸੀ। ਇਸ ਲਈ ਲੋਕ ਨਿਰਮਾਣ ਵਿਭਾਗ ਨੂੰ ਸਕੂਲਾਂ ਦੀ ਉਸਾਰੀ ਲਈ ਕੁੱਲ 142.50 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਸੀ। ਇਸ ਵਿੱਚ ਹਰੇਕ ਸਕੂਲ ਨੂੰ 1.19 ਕਰੋੜ ਰੁਪਏ ਦਾ ਕੰਮ ਸੌਂਪਿਆ ਗਿਆ ਸੀ।

ਪਲਾਟੇਸ਼ਨ ਲੇਬਰ ਐਕਟ 1951 ਦੇ ਅਨੁਸਾਰ ਚਾਹ ਦੇ ਬਾਗਾਂ ਦੇ ਪ੍ਰਬੰਧਨ ਦੀ ਜ਼ਿੰਮੇਵਾਰੀ ਹੈ ਕਿ ਉਹ 6 ਤੋਂ 12 ਸਾਲ ਦੀ ਉਮਰ ਵਰਗ ਬੱਚਿਆਂ ਨੂੰ ਹੇਠਲੀ ਪ੍ਰਾਇਮਰੀ ਸਿੱਖਿਆ (ਕਲਾਸ 1-5 ਤੱਕ) ਪ੍ਰਦਾਨ ਕਰੇ ਪਰ ਪ੍ਰਬੰਧਕਾਂ ਦਾ ਇਸ ਪ੍ਰਤੀ ਬਹੁਤ ਢਿੱਲਾ ਰਵੱਈਆ ਹੈ। ਅਸਾਮ ਸਟੇਟ ਚਾਈਲਡ ਰਾਈਟਸ ਪ੍ਰੋਟੈਕਸ਼ਨ ਸਿਸਟਮ (ਏ.ਐੱਸ.ਸੀ.ਪੀ.ਸੀ.ਆਰ.) ਦੀ ਇੱਕ ਰਿਪੋਰਟ ਅਨੁਸਾਰ ਸਿੱਖਿਆ ਦੇ ਅਧਿਕਾਰ ਤੋਂ ਵਾਂਝੇ ਰਹੇ ਘੱਟੋ-ਘੱਟ 80% ਬੱਚਿਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਚਾਹ ਦੇ ਬਾਗਾਂ ਵਿੱਚ ਕੰਮ ਕਰਵਾਇਆ ਜਾ ਰਿਹਾ ਹੈ।

ਆਸਾਮ ਸਰਕਾਰ ਦੀ ਹਰ ਵਿਧਾਨ ਸਭਾ ਹਲਕੇ ਵਿੱਚ ਸਕੂਲ ਖੋਲ੍ਹਣ ਦੀ ਯੋਜਨਾ ਹੈ ਉਨ੍ਹਾਂ ਕਿਹਾ ਕਿ ਰਾਜ ਸਰਕਾਰ ਚਾਹ ਦੇ ਬਾਗਾਂ ਦੇ ਖੇਤਰਾਂ ਵਿੱਚ 81 ਮਾਡਲ ਹਾਈ ਸਕੂਲ ਸਥਾਪਤ ਕਰਨ ਜਾ ਰਹੀ ਹੈ ਅਤੇ ਇਨ੍ਹਾਂ ਨੂੰ ਉੱਚ ਸੈਕੰਡਰੀ ਪੱਧਰ ਤੱਕ ਅੱਪਗ੍ਰੇਡ ਕੀਤਾ ਜਾਵੇਗਾ।

ਸਰਮਾ ਨੇ ਕਿਹਾ ਸੀ ਕਿ ਸੂਬਾ ਸਰਕਾਰ ਇਸ ਨੂੰ ਦੇਸ਼ ਦੇ ਬਾਕੀ ਹਿੱਸਿਆਂ ਲਈ ਇੱਕ ਸਫਲ ਮਾਡਲ ਵਜੋਂ ਵਿਕਸਤ ਕਰਨਾ ਚਾਹੁੰਦੀ ਹੈ। ਮੁੱਖ ਮੰਤਰੀ ਅਨੁਸਾਰ ਸਰਕਾਰ ਹਰ ਵਿਧਾਨ ਸਭਾ ਹਲਕੇ ਵਿੱਚ ਇੱਕ ਮਾਡਲ ਸਕੂਲ ਸਥਾਪਤ ਕਰਨ ਲਈ ਕੰਮ ਕਰ ਰਹੀ ਹੈ।

ਤਜਿੰਦਰਪਾਲ ਬੱਗਾ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ

0

ਅੱਜ ਹਾਈਕੋਰਟ ਵਿਚ ਬੱਗਾ ਮਾਮਲੇ ਦੀ ਸੁਣਵਾਈ ਹੋਈ ਸੀ। ਬੱਗਾ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਦੀ ਗ੍ਰਿਫਤਾਰੀ ‘ਤੇ 5 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ।

 

ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ

0
Important meeting of the Punjab Cabinet will be held today

ਪੰਜਾਬ ਸਰਕਾਰ ਨੇ ਕੈਬਨਿਟ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 18 ਮਈ ਨੂੰ ਸਵੇਰੇ 11.00 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਹ ਮੀਟਿੰਗ CM ਭਗਵੰਤ ਮਾਨ ਦੀ ਅਗਵਾਈ ‘ਚ ਹੋਵੇਗੀ। ਇਸ ਮੀਟਿੰਗ ‘ਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਹੋਵੇਗੀ।

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਨਹੀਂ ਬਖਸ਼ੇ ਜਾਣਗੇ: CM ਭਗਵੰਤ ਮਾਨ

0

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੋਹਾਲੀ ਵਿਖੇ ਹੋਏ ਬਲਾਸਟ ਦੇ ਮਾਮਲੇ ਸੰਬੰਧੀ ਡੀਜੀਪੀ ਸਮੇਤ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਕਿਹਾ ਹੈ ਕਿ ਲੰਬੇ ਸਮੇਂ ਤੋਂ ਪੰਜਾਬ ਦੀ ਸ਼ਾਂਤੀ ਭੰਗ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ‘ਚ ਜੋ ਬਲਾਸਟ ਹੋਇਆ ਹੈ, ਉਸ ‘ਚ ਜੋ ਦੋਸ਼ੀ ਪਾਏ ਜਾਣਗੇ, ਉਨ੍ਹਾਂ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ ਕਿ ਉਨ੍ਹਾਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਤੱਕ ਯਾਦ ਰੱਖਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਸ਼ਾਮ ਤੱਕ ਇਸ ਬਲਾਸਟ ਬਾਰੇ ਕਾਫੀ ਕੁੱਝ ਸਾਹਮਣੇ ਆ ਜਾਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਬਲਾਸਟ ਨੂੰ ਲੈ ਕੇ ਕੁੱਝ ਗ੍ਰਿਫਤਾਰੀਆਂ ਵੀ ਹੋਈਆਂ ਹਨ ਅਤੇ ਇੰਟੈਲੀਜੈਂਸ ਵਿੰਗ ਸਮੇਤ ਪੁਲਿਸ ਅਧਿਕਾਰੀ ਇਸ ਦੀ ਜਾਂਚ ਲਈ ਜੁਟੇ ਹੋਏ ਹਨ।

ਮੋਹਾਲੀ ਧਮਾਕੇ ‘ਚ ਸ਼ਾਮਿਲ ਵਿਅਕਤੀਆਂ ਨੂੰ ਨਹੀਂ ਬਖਸ਼ੇਗੀ ਪੰਜਾਬ ਸਰਕਾਰ: ਰਾਘਵ ਚੱਢਾ

0

ਰਾਘਵ ਚੱਢਾ ਨੇ ਮੋਹਾਲੀ ‘ਚ ਹੋਏ ਧਮਾਕੇ ਨੂੰ ਲੈ ਕੇ ਟਵੀਟ ਕੀਤਾ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਮੋਹਾਲੀ ਵਿੱਚ ਧਮਾਕਾ ਉਹਨਾਂ ਤਾਕਤਾਂ ਵੱਲੋਂ ਕਾਇਰਤਾ ਭਰਿਆ ਕਾਰਾ ਹੈ ਜੋ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ। ਪੰਜਾਬ ਸਰਕਾਰ ਇਸ ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਨੂੰ ਬਖਸ਼ੇਗੀ ਨਹੀਂ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੰਜਾਬ ਪੁਲਿਸ ਦੇ 2 ਉੱਚ ਅਧਿਕਾਰੀਆਂ ‘ਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਮਲਾ ਦਰਜ

0

ਸੰਗਰੂਰ : ਪੰਜਾਬ ਪੁਲਿਸ ਦੇ 2 ਉੱਚ ਅਧਿਕਾਰੀਆਂ ‘ਤੇ ਕਾਰਵਾਈ ਹੋਈ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ‘ਤੇ ਰਿਸ਼ਵਤ ਲੈਣ ਦਾ ਦੋਸ਼ ਲੱਗਿਆ ਹੈ। ਐਫਆਈਆਰ ਨੰਬਰ 66 ਮਿਤੀ 09.5.2022 ਦੇ ਤਹਿਤ 7 ਭ੍ਰਿਸ਼ਟਾਚਾਰ ਰੋਕੂ ਐਕਟ 2018 ਥਾਣਾ ਸਿਟੀ-1 ਸੰਗਰੂਰ ਵਿਖੇ ਕਰਨਵੀਰ ਸਿੰਘ ਪੀ.ਪੀ.ਐਸ. (ਐਸ.ਪੀ. ਸੰਗਰੂਰ) ਵਿਰੁੱਧ ਉਸਦੇ ਰੀਡਰ ਏ.ਐਸ.ਆਈ ਦਵਿੰਦਰ ਸਿੰਘ ਰਾਹੀਂ 3 ਲੱਖ ਰੁਪਏ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਏਐਸਆਈ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਐੱਸਪੀ ਕਰਨਵੀਰ ਫਰਾਰ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ‘ਤੇ ਹੋਏ ਹਮਲੇ ‘ਤੇ ਜਤਾਈ ਚਿੰਤਾ

0

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਹੈੱਡਕੁਆਰਟਰ ‘ਤੇ ਹੋਏ ਹਮਲੇ ਨੂੰ ਲੈ ਕੇ ਟਵੀਟ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੋਹਾਲੀ ‘ਚ ਪੰਜਾਬ ਪੁਲਿਸ ਦੇ ਖੁਫੀਆ ਵਿੰਗ ਦੇ ਦਫਤਰ ‘ਤੇ ਆਰਪੀਜੀ ਦਾ ਹਮਲਾ ਚਿੰਤਾਜਨਕ ਹੈ।

ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਤਰਨਤਾਰਨ ‘ਚ ਕੁਝ ਦਿਨ ਪਹਿਲਾਂ ਆਰ.ਡੀ.ਐਕਸ ਮਿਲੇ ਸਨ। ਪੰਜਾਬ ਪਹਿਲਾਂ ਹੀ ਕਾਲੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਬਾਜਵਾ ਨੇ ਕਿਹਾ ਕਿ ਅਸੀਂ ਪੰਜਾਬ ਦੀ ਸਖ਼ਤ ਮਿਹਨਤ ਨਾਲ ਬਣਾਈ ਸ਼ਾਂਤੀ ਨੂੰ ਵਿਗਾੜਨਾ ਬਰਦਾਸ਼ਤ ਨਹੀਂ ਕਰ ਸਕਦੇ।

 

ਮੋਹਾਲੀ ‘ਚ ਹੋਏ ਬਲਾਸਟ ਨੂੰ ਲੈ ਕੇ ਐਕਸ਼ਨ ‘ਚ ਮਾਨ ਸਰਕਾਰ, DGP ਸਮੇਤ ਪੁਲਿਸ ਅਧਿਕਾਰੀਆਂ ਦੀ ਬੁਲਾਈ ਮੀਟਿੰਗ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ‘ਚ ਹੋਏ ਬਲਾਸਟ ਨੂੰ ਲੈ ਕੇ ਡੀਜੀਪੀ ਸਮੇਤ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ। ਇਹ ਮੀਟਿੰਗ CM ਮਾਨ ਦੇ ਨਿਵਾਸ ਸਥਾਨ ‘ਤੇ ਹੋਵੇਗੀ। ਇਸ ਮੀਟਿੰਗ ਦਾ ਸਮਾਂ ਸਵੇਰੇ 10:00 ਵਜੇ ਰੱਖਿਆ ਗਿਆ ਹੈ। ਇਸ ਮੀਟਿੰਗ ‘ਚ CM ਮਾਨ ਪੂਰੀ ਘਟਨਾ ਦੀ ਰਿਪੋਰਟ ਲੈਣਗੇ।

ਦੱਸ ਦਈਏ ਕਿ ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ  ਤੀਜੀ ਮੰਜ਼ਲ ਉੱਤੇ  ਸੋਮਵਾਰ ਸ਼ਾਮ ਕਰੀਬ 7.30 ਵਜੇ ਜ਼ੋਰਦਾਰ ਧਮਾਕਾ ਹੋਇਆ ਸੀ ਪਰ ਇਸ ’ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਧਮਾਕੇ ਵਾਲੀ ਥਾਂ ਤੋਂ ਰਾਕੇਟ ਵਰਗੀ ਕੋਈ ਚੀਜ਼ ਬਰਾਮਦ ਹੋਈ ਹੈ।

ਮੋਹਾਲੀ ਬਲਾਸਟ: ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਲਵਾਈ ਜਾਵੇਗੀ: ਅਰਵਿੰਦ ਕੇਜਰੀਵਾਲ

0

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਮੋਹਾਲੀ ਬਲਾਸਟ ਬਾਰੇ ਕਿਹਾ ਹੈ ਕਿ ਇਹ ਉਹਨਾਂ ਲੋਕਾਂ ਦੀ ਕਾਇਰਾਨਾ ਹਰਕਤ ਹੈ ਜੋ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ ਪਰ ਆਪ ਸਰਕਾਰ ਅਜਿਹਾ ਨਹੀਂ ਹੋਣ ਦੇਵੇਗੀ। ਉਹਨਾਂ ਨੇ ਕਿਹਾ ਕਿ ਪੰਜਾਬ ਦੀ ਸ਼ਾਂਤੀ ਹਰ ਹਾਲਤ ‘ਚ ਕਾਇਮ ਰੱਖੀ ਜਾਵੇਗੀ ਤੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿਲਵਾਈ ਜਾਵੇਗੀ।

ਦੱਸ ਦਈਏ ਕਿ ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ  ਤੀਜੀ ਮੰਜ਼ਲ ਉੱਤੇ  ਸੋਮਵਾਰ ਸ਼ਾਮ ਕਰੀਬ 7.30 ਵਜੇ ਜ਼ੋਰਦਾਰ ਧਮਾਕਾ ਹੋਇਆ ਸੀ ਪਰ ਇਸ ’ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਧਮਾਕੇ ਵਾਲੀ ਥਾਂ ਤੋਂ ਰਾਕੇਟ ਵਰਗੀ ਕੋਈ ਚੀਜ਼ ਬਰਾਮਦ ਹੋਈ ਹੈ।

 

Blast In Mohali: ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: CM ਭਗਵੰਤ ਮਾਨ

0

ਮੋਹਾਲੀ ‘ਚ ਹੋਏ ਬਲਾਸਟ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਜੀਪੀ ਤੋਂ ਧਮਾਕੇ ਸਬੰਧੀ ਰਿਪੋਰਟ ਮੰਗ ਲਈ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਮੋਹਾਲੀ ‘ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲਿਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ, ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਦੱਸ ਦਈਏ ਕਿ ਮੁਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਮੁੱਖ ਦਫ਼ਤਰ ਦੀ  ਤੀਜੀ ਮੰਜ਼ਲ ਉੱਤੇ  ਸੋਮਵਾਰ ਸ਼ਾਮ ਕਰੀਬ 7.30 ਵਜੇ ਜ਼ੋਰਦਾਰ ਧਮਾਕਾ ਹੋਇਆ ਸੀ ਪਰ ਇਸ ’ਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਧਮਾਕੇ ਵਾਲੀ ਥਾਂ ਤੋਂ ਰਾਕੇਟ ਵਰਗੀ ਕੋਈ ਚੀਜ਼ ਬਰਾਮਦ ਹੋਈ ਹੈ।