Home Blog Page 2076

ਅੱਜ ਹੋਵੇਗੀ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਦੀ ਚੋਣ, ਵੋਟਿੰਗ ਜਾਰੀ

0

ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਦੀ ਚੋਣ ਅੱਜ ਹੋ ਰਹੀ ਹੈ। ਜਿਸ ਲਈ ਦੀਵਾਨ ਦੇ ਮੈਂਬਰਾਂ ਵੱਲੋਂ ਵੋਟਿੰਗ ਸ਼ੁਰੂ ਕਰ ਦਿੱਤੀ ਗਈ ਹੈ। ਦੀਵਾਨ ਦੇ ਪੰਜ ਸੌ ਸਤਾਰਾਂ ਮੈਂਬਰਾਂ ਦੀਆਂ ਵੋਟਾਂ ਹਨ ਜਿਹੜੇ ਪ੍ਰਧਾਨ ਦੀ ਚੋਣ ਕਰਨਗੇ। ਪ੍ਰਧਾਨ ਨਿਰਮਲ ਸਿੰਘ ਦੇ ਦੇਹਾਂਤ ਹੋਣ ਤੋਂ ਬਾਅਦ ਪ੍ਰਧਾਨ ਦੇ ਅਹੁਦੇ ਦੀ ਸੀਟ ਖਾਲੀ ਹੋ ਗਈ ਸੀ, ਜਿਸ ਨੂੰ ਦੋ ਮਹੀਨੇ ਦੇ ਅੰਦਰ ਦੁਬਾਰਾ ਚੋਣ ਰਾਹੀਂ ਭਰਨਾ ਸੀ, ਇਸ ਦਰਮਿਆਨ ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਾਰਜਕਾਰੀ ਤੌਰ ਤੇ ਪ੍ਰਧਾਨ ਦੀਆਂ ਜ਼ਿੰਮੇਵਾਰੀਆਂ ਨਿਭਾਈਆਂ ਜਾ ਰਹੀਆਂ ਸਨ।

ਸੰਵਿਧਾਨ ਮੁਤਾਬਕ ਕਰਵਾਈ ਜਾ ਰਹੀ ਚੋਣ ਵਿਚ ਡਾ. ਇੰਦਰਬੀਰ ਸਿੰਘ ਨਿੱਝਰ ਤੇ ਸਰਬਜੀਤ ਸਿੰਘ ਖ਼ਾਲਸਾ ਦੋ ਮੈਂਬਰ ਚੋਣ ਮੈਦਾਨ ਵਿੱਚ ਹਨ। ਜਦਕਿ ਅਜੀਤ ਸਿੰਘ ਬਸਰਾ ਨੇ ਆਪਣੇ ਕਾਗਜ਼ ਵਾਪਸ ਲੈ ਲਏ ਸਨ। ਇਸ ਚੋਣ ਵਿੱਚ ਦੀਵਾਨ ਦੇ 517 ਮੈਂਬਰ ਭਾਗ ਲੈ ਸਕਦੇ ਹਨ, ਜੋ ਬੈਲਟ ਪੇਪਰ ਰਾਹੀਂ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਵੋਟ ਪਾਉਣ ਦਾ ਸਮਾਂ ਸਵੇਰੇ ਸਾਢੇ ਗਿਆਰਾਂ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਰੱਖਿਆ ਗਿਆ ਹੈ ਤੇ ਉਸ ਤੋਂ ਬਾਅਦ 5 ਵਜੇ ਤੱਕ ਚੋਣ ਨਤੀਜੇ ਐਲਾਨ ਦਿੱਤੇ ਜਾਣਗੇ ।

ਮੌਸਮ ਵਿਭਾਗ ਦਾ ਅਲਰਟ! ਤੇਜ਼ ਰਫਤਾਰ ਨਾਲ ਆਵੇਗਾ ਤੂਫਾਨ, ਇਨ੍ਹਾਂ ਸੂਬਿਆਂ ‘ਚ ਹੋ ਸਕਦੀ ਭਾਰੀ ਬਾਰਸ਼

0

ਮੌਸਮ ਵਿਭਾਗ ਅਨੁਸਾਰ ਬੰਗਾਲ ਦੀ ਖਾੜੀ ਵਿੱਚ ਬਣਿਆ ਘੱਟ ਦਬਾਅ ਦਾ ਖੇਤਰ ਅੱਜ ਚੱਕਰਵਾਤੀ ਤੂਫ਼ਾਨ ਵਿੱਚ ਬਦਲ ਜਾਵੇਗਾ। ਇਸ ਤੂਫਾਨ ਨੂੰ ਅਸਾਨੀ ਦਾ ਨਾਂ ਦਿੱਤਾ ਗਿਆ ਹੈ। ਇਸ ਸਾਲ ਪ੍ਰੀ-ਮਾਨਸੂਨ ਸੀਜ਼ਨ ‘ਚ ਬਣਨ ਵਾਲਾ ਇਹ ਪਹਿਲਾ ਤੂਫਾਨ ਹੈ। ਪੂਰਬੀ-ਮੱਧ ਬੰਗਾਲ ਦੀ ਖਾੜੀ ‘ਤੇ ਚੱਕਰਵਾਤੀ ਤੂਫਾਨ ਵਿੱਚ ਤੀਬਰ ਹੋਣ ਤੇ ਉੱਤਰ-ਪੂਰਬ ਵੱਲ ਵਧਣ ਤੇ 10 ਮਈ ਤੱਕ ਉੱਤਰੀ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟਾਂ ਤੱਕ ਪਹੁੰਚਣ ਦੀ ਸੰਭਾਵਨਾ ਹੈ।

ਭਾਵੇਂ ਇਸ ਵਾਰ ਮਾਰਚ ਮਹੀਨੇ ਵਿੱਚ ਦੋ ਵਾਰ ਘੱਟ ਦਬਾਅ ਵਾਲਾ ਖੇਤਰ ਬਣਿਆ ਪਰ ਇੱਕ ਵੀ ਚੱਕਰਵਾਤੀ ਤੂਫ਼ਾਨ ਵਿੱਚ ਨਹੀਂ ਬਦਲ ਸਕਿਆ। ਘੱਟ ਦਬਾਅ ਵਾਲੇ ਖੇਤਰ ਕਾਰਨ ਅੰਡੇਮਾਨ ਵਿੱਚ ਇਸ ਸਮੇਂ ਭਾਰੀ ਮੀਂਹ ਪੈ ਰਿਹਾ ਹੈ ਪਰ ਹੁਣ ਇਸ ਤੂਫਾਨ ਕਾਰਨ ਦੇਸ਼ ਦੇ ਕਈ ਇਲਾਕਿਆਂ ‘ਚ ਬਾਰਿਸ਼ ਦੀਆਂ ਗਤੀਵਿਧੀਆਂ ਵਧਣਗੀਆਂ।

ਮੌਸਮ ਵਿਭਾਗ ਮੁਤਾਬਕ 10 ਮਈ ਦੀ ਸ਼ਾਮ ਨੂੰ ਇਸ ਦਾ ਰਸਤਾ ਬਦਲ ਜਾਵੇਗਾ। ਯਾਨੀ ਵਿਸ਼ਾਖਾਪਟਨਮ ਦੇ ਨੇੜੇ ਆ ਕੇ ਇਹ ਤੂਫਾਨ ਉੱਤਰ-ਪੂਰਬ ਦੀ ਦਿਸ਼ਾ ਵੱਲ ਵਧੇਗਾ। ਇਹ ਤੱਟ ਦੇ ਸਮਾਨਾਂਤਰ ਅੱਗੇ ਵਧੇਗਾ। ਰਾਹਤ ਦੀ ਗੱਲ ਇਹ ਹੈ ਕਿ ਇਹ ਤੂਫਾਨ ਭਾਰਤ ਦੇ ਤੱਟ ‘ਤੇ ਸਿੱਧਾ ਲੈਂਡਫਾਲ ਨਹੀਂ ਕਰ ਰਿਹਾ ਹੈ ਪਰ ਫਿਰ ਵੀ ਹਵਾ ਦੀ ਰਫ਼ਤਾਰ ਪਹਿਲਾਂ ਵਾਂਗ ਹੀ ਰਹੇਗੀ।

ਮੌਸਮ ਵਿਭਾਗ ਅਨੁਸਾਰ ਅੱਜ ਸ਼ਾਮ ਨੂੰ ਹਵਾ ਦੀ ਰਫ਼ਤਾਰ 80-90 ਕਿਲੋਮੀਟਰ ਪ੍ਰਤੀ ਘੰਟਾ ਰਹੇਗੀ ਪਰ 9 ਮਈ ਨੂੰ ਤੂਫਾਨ ਦੀ ਰਫਤਾਰ 125 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਯਾਨੀ ਜੇਕਰ ਸਾਵਧਾਨੀ ਨਾ ਵਰਤੀ ਗਈ ਤਾਂ ਵੱਡੇ ਪੱਧਰ ‘ਤੇ ਜਾਨ-ਮਾਲ ਦਾ ਨੁਕਸਾਨ ਹੋ ਸਕਦਾ ਹੈ। 12 ਮਈ ਨੂੰ ਬੰਗਾਲ ਦੇ ਤੱਟੀ ਖੇਤਰਾਂ ਵਿੱਚ ਹਵਾ ਦੀ ਰਫ਼ਤਾਰ 80-90 ਕਿਲੋਮੀਟਰ ਪ੍ਰਤੀ ਘੰਟਾ ਰਹਿ ਸਕਦੀ ਹੈ।

CM ਭਗਵੰਤ ਮਾਨ ਨੇ ਸ਼ਹੀਦ ਹੋਏ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਅਰੁਣਾਚਲ ਵਿੱਚ ਪੇਟ੍ਰੋਲਿੰਗ ਕਰਦੇ ਸ਼ਹੀਦ ਹੋਏ ਫ਼ੌਜ ‘ਚ ਸੂਬੇਦਾਰ ਹੁਸ਼ਿਆਰਪੁਰ ਦੇ ਹਰਦੀਪ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਅਸੀਂ ਅਰਦਾਸ ਕਰਦੇ ਹਾਂ।

ਇਸ ਦੇ ਨਾਲ ਹੀ ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਪੰਜਾਬ ਸਰਕਾਰ ਨੇ ਪਰਿਵਾਰ ਨੂੰ ₹1 ਕਰੋੜ ਸਹਾਇਤਾ ਰਾਸ਼ੀ ਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ।

ਪੰਜਾਬ ‘ਚ 6 ਜੇਲ੍ਹ ਸੁਪਰਡੈਂਟ ਅਫਸਰਾਂ ਦੇ ਕੀਤੇ ਗਏ ਤਬਾਦਲੇ

0

ਪੰਜਾਬ ‘ਚ 6 ਜੇਲ੍ਹ ਸੁਪਰਡੈਂਟ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਸ਼ਿਵਰਾਜ ਸਿੰਘ ਡਿਪਟੀ ਸੁਪਰਡੈਂਟ , ਮਨਜੀਤ ਸਿੰਘ ਟਿਵਾਣਾ ਡਿਪਟੀ ਸੁਪਰਡੈਂਟ ,ਸੁੱਚਾ ਸਿੰਘ ਸੁਪਰਡੈਂਟ, ਗੁਰਚਰਨ ਸਿੰਘ ਧਾਲੀਵਾਲ ਡਿਪਟੀ ਸੁਪਰਡੈਂਟ, ਰਾਜਦੀਪ ਸਿੰਘ ਬਰਾੜ ਡਿਪਟੀ ਸੁਪਰਡੈਂਟ ਤੇ ਗੁਰਮੁੱਖ ਸਿੰਘ ਡਿਪਟੀ ਸੁਪਰਡੈਂਟ ਦਾ ਤਬਾਦਲਾ ਕੀਤਾ ਗਿਆ ਹੈ।

ਫੌਜੀ ਬੈਂਡ ਦੀ ਸੁਰੀਲੀ ਧੁਨੀ ‘ਚ ਸ਼ਰਧਾਲੂਆਂ ਲਈ ਖੁੱਲ੍ਹੇ ਬਦਰੀਨਾਥ ਧਾਮ ਦੇ ਦਰਵਾਜ਼ੇ, ਵੱਡੀ ਗਿਣਤੀ ‘ਚ ਪਹੁੰਚੇ ਸ਼ਰਧਾਲੂ

0

ਬਦਰੀਨਾਥ ਧਾਮ ਦੇ ਦਰਵਾਜ਼ੇ ਅੱਜ ਸਵੇਰੇ 6.15 ਵਜੇ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। ਇਸ ਦੌਰਾਨ ਭਗਵਾਨ ਬਦਰੀ ਵਿਸ਼ਾਲ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ। ਪ੍ਰਭੂ ਦੇ ਦਰਵਾਜ਼ੇ ਜੈਕਾਰਿਆਂ ਅਤੇ ਫੌਜੀ ਬੈਂਡ ਦੀਆਂ ਧੁਨਾਂ ਨਾਲ ਖੋਲ੍ਹੇ ਗਏ। ਕੋਰੋਨਾ ਦੇ ਦੌਰਾਨ ਲਗਭਗ ਦੋ ਸਾਲਾਂ ਬਾਅਦ ਬਦਰੀਨਾਥ ਦੇ ਦਰਵਾਜ਼ੇ ਆਮ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਹਨ। ਇਸ ਮੌਕੇ ਧਾਮ ਨੂੰ 12 ਕੁਇੰਟਲ ਫੁੱਲਾਂ ਨਾਲ ਸਜਾਇਆ ਗਿਆ।

ਦਰਵਾਜ਼ੇ ਖੁੱਲ੍ਹਣ ‘ਤੇ ਦਰਸ਼ਨ ਕਰਨ ਲਈ ਸਿੰਘਦੁਆਰ ਵਿਖੇ ਸਵੇਰ ਤੋਂ ਹੀ ਸ਼ਰਧਾਲੂਆਂ ਦੀ ਲੰਬੀ ਲਾਈਨ ਲੱਗੀ ਹੋਈ ਸੀ। ਠੰਢ ਦੇ ਬਾਵਜੂਦ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਸੀ। ਨਾਰਾਇਣ ਦੇ ਜੈਕਾਰਿਆਂ ਨਾਲ ਬਦਰੀਨਾਥ ਧਾਮ ਗੂੰਜ ਉੱਠਿਆ। ਮੰਦਰ ਦੇ ਦਰਵਾਜ਼ੇ ਖੋਲ੍ਹਣ ਦੀ ਪ੍ਰਕਿਰਿਆ ਦੌਰਾਨ ਧਰਮਾਧਿਕਾਰੀ ਭਵਨ ਚੰਦਰ ਉਨਿਆਲ ਸਮੇਤ ਵੇਦਪਾਠੀਆਂ ਨੇ ਜਾਪ ਕੀਤਾ।

ਜਾਣਕਾਰੀ ਅਨੁਸਾਰ ਇਸ ਦੌਰਾਨ ਸ਼੍ਰੀ ਬਦਰੀਨਾਥ ਕੇਦਾਰਨਾਥ ਮੰਦਿਰ ਕਮੇਟੀ ਦੇ ਪ੍ਰਧਾਨ ਅਜੇਂਦਰ ਅਜੈ, ਸਵਾਮੀ ਅਵਮੁਕਤੇਸ਼ਵਰਾਨੰਦ, ਜਯੋਤੀਮਠ ਦੇ ਸ਼ੰਕਰਾਚਾਰੀਆ ਸਵਰੂਪਾਨੰਦ ਸਰਸਵਤੀ ਦੇ ਨੁਮਾਇੰਦੇ, ਪੁਲਿਸ ਮਹਾਨਿਦੇਸ਼ਕ ਅਸ਼ੋਕ ਕੁਮਾਰ ਅਤੇ ਕਈ ਪਤਵੰਤੇ ਸੱਜਣ ਪਹੁੰਚੇ।

ਪੰਜਾਬ ਦੇ CM ਭਗਵੰਤ ਮਾਨ ਨੇ Mother’s Day ਦੀ ਸਾਰਿਆਂ ਨੂੰ ਦਿੱਤੀ ਵਧਾਈ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਂ ਦਿਵਸ ‘ਤੇ ਟਵੀਟ ਕਰਕੇ ਸਭ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਮਾਂ ਦਿਵਸ ਦੇ ਮੌਕੇ ‘ਤੇ ਆਓ ਅਸੀਂ ਸਾਰੇ ਆਪਣੀਆਂ ਮਾਵਾਂ ਦਾ ਧੰਨਵਾਦ ਕਰੀਏ ਜਿਨ੍ਹਾਂ ਨੇ ਸਾਡੀ ਜ਼ਿੰਦਗੀ ਨੂੰ ਸੁਆਰਨ ਵਿੱਚ ਬਹੁਤ ਅਹਿਮ ਭੂਮਿਕਾ ਨਿਭਾਈ ਹੈ। ਮੈਂ ਆਪਣੀ ਮਾਂ ਦਾ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਪਿਆਰ ਦੇਣ ਦੇ ਨਾਲ ਹੀ ਹਮੇਸ਼ਾ ਲੋਕਾਂ ਦੀ ਸੇਵਾ ਕਰਨ ਲਈ ਚੰਗੇ ਸੰਸਕਾਰ ਵੀ ਦਿੱਤੇ। ਮਾਂ ਦਿਵਸ ਦੀ ਸਾਰਿਆਂ ਨੂੰ ਬਹੁਤ-ਬਹੁਤ ਵਧਾਈ।

ਤਜਿੰਦਰ ਬੱਗਾ ਨੂੰ ਹਾਈਕੋਰਟ ਤੋਂ ਮਿਲੀ ਰਾਹਤ, 10 ਮਈ ਤੱਕ ਗ੍ਰਿਫ਼ਤਾਰੀ ‘ਤੇ ਲੱਗੀ ਰੋਕ

0

ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਜਿੰਦਰ ਪਾਲ ਸਿੰਘ ਬੱਗਾ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਵੇਂ ਆਦੇਸ਼ ‘ਚ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ‘ਤੇ 10 ਮਈ ਤੱਕ ਰੋਕ ਲੱਗਾ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੱਗਾ ਦੀ ਗ੍ਰਿਫ਼ਤਾਰੀ ਵਾਰੰਟ ਦੀ ਸੁਣਵਾਈ ਤੋਂ ਬਾਅਦ ਇਹ ਫੈਸਲਾ ਲਿਆ ਹੈ। ਬੱਗਾ ਨੇ ਦੇਰ ਸ਼ਾਮ ਆਪਣੇ ਗ੍ਰਿਫ਼ਤਾਰੀ ਵਾਰੰਟ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ।

ਜਾਣਕਾਰੀ ਮੁਤਾਬਕ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਧੀ ਰਾਤ ਨੂੰ ਸੁਣਵਾਈ ਹੋਈ ਅਤੇ ਪਟੀਸ਼ਨ ‘ਤੇ ਫੈਸਲਾ ਦਿੱਤਾ ਗਿਆ। ਦੱਸ ਦੇਈਏ ਕਿ ਪੰਜਾਬ ਪੁਲਸ ਦੀ ਹਿਰਾਸਤ ਤੋਂ ਰਿਹਾਅ ਹੋਏ ਬੱਗਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਸਨ। ਬੱਗਾ ਵਿਰੁੱਧ ਮੋਹਾਲੀ ਕੋਰਟ ਨੇ ਨਵਾਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਮੋਹਾਲੀ ਕੋਰਟ ਨੇ ਪੰਜਾਬ ਪੁਲਸ ਦੀ ਸਾਈਬਰ ਕ੍ਰਾਈਮ ਬ੍ਰਾਂਚ ਨੂੰ ਤਜਿੰਦਰ ਪਾਲ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕਰ ਕੋਰਟ ‘ਚ ਪੇਸ਼ ਕਰਨ ਲਈ ਕਿਹਾ ਸੀ।

ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਟਿਕਾਣਿਆਂ ‘ਤੇ CBI ਵਲੋਂ ਛਾਪੇਮਾਰੀ

0

ਅਮਰਗੜ੍ਹ ਤੋਂ ਆਪ ਦੇ ਵਿਧਾਇਕ ਦੇ ਟਿਕਾਣਿਆਂ ‘ਤੇ ਸੀਬੀਆਈ ਵਲੋਂ ਛਾਪੇਮਾਰੀ ਕਰਨ ਦੀ ਖਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਵੱਖ-ਵੱਖ ਟਿਕਾਣਿਆਂ ‘ਤੇ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਜਾਣਕਾਰੀ ਅਨੁਸਾਰ 40 ਕਰੋੜ ਦੇ ਬੈਂਕ ਫਰਾਡ ਮਾਮਲੇ ‘ਚ ਅਮਰਗੜ੍ਹ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੇ ਵੱਖ-ਵੱਖ ਟਿਕਾਣਿਆਂ ‘ਤੇ ਸੀਬੀਆਈ ਨੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਬੈਂਕ ਆਫ ਬੜੌਦਾ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ।

 

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਨੂੰ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਣ ਦੀ ਮੰਗ ਕਰਦਿਆਂ 9 ਮਈ ਨੂੰ ਸੂਬੇ ਭਰ ‘ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇਗਾ

0

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ 9 ਮਈ ਨੂੰ ਸੂਬੇ ਭਰ ‘ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪ ਕੇ ਕਿਸਾਨਾਂ ਨੂੰ ਕਣਕ ਦਾ ਝਾੜ ਘੱਟ ਨਿਕਲਣ ਕਾਰਨ 500 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣ ਦੀ ਮੰਗ ਕਰੇਗਾ ਅਤੇ ਪਾਰਟੀ ਨੇ ਮੰਗ ਕੀਤੀ ਸਰਕਾਰ ਸੂਬੇ ਨੂੰ ਤਿੰਨ ਜ਼ੋਨਾਂ ਵਿਚ ਵੰਡ ਕੇ 24 ਜੂਨ ਤੱਕ ਝੋਨਾ ਲਾਉਣ ਦੇ ਕੀਤੇ ਫੈਸਲੇ ਦੀ ਤੁਰੰਤ ਸਮੀਖਿਆ ਕਰੇ।

ਅਕਾਲੀ ਦਲ ਨੇ ਆਮ ਆਦਮੀ ਪਾਰਟੀ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਉਹ ਪੰਜਾਬ ਦੇ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਕਰਜ਼ਾ ਕਿਸਾਨਾਂ, ਰਾਜ ਸਰਕਾਰ ਤੇ ਕਰਜ਼ਾ ਦੇਣ ਵਾਲੀਆਂ ਏਜੰਸੀਆਂ ਵਿਚ ਤਿੰਨ ਹਿੱਸਿਆਂ ਵਿਚ ਵੰਡਣ ਦਾ ਫਾਰਮੂਲਾ ਅਪਣਾਵੇ। ਇਹ ਵੀ ਕਿਹਾ ਕਿ ਇਸ ਮਕਸਦ ਵਾਸਤੇ ਲੋਕ ਅਦਾਲਤਾਂ ਲਗਾਈਆਂ ਜਾਣ।

ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੁੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਨੌਜਵਾਨਾਂ ਨੂੰ ਪੱਕੀ ਨੌਕਰੀ ਦੇਣ ਦੇ ਵਾਅਦੇ ਨੂੰ ਵੀ ਬੈਨਕਾਬ ਕੀਤਾ ਤੇ ਸੂਬੇ ਦੇ ਵਿੱਤ ਮੰਤਰੀ ਵੱਲੋਂ ਪਨਬਸ ਵਿਚ 1337 ਆਸਾਮੀਆਂ ਆਊਟ ਸੋਰਸਿੰਗ ਰਾਹੀਂ ਭਰਨ ਲਈ 2 ਮਈ ਨੁੰ ਦਿੱਤੀ ਪ੍ਰਵਾਨਗੀ ਦਾ ਪੱਤਰ ਵੀ ਜਾਰੀ ਕੀਤਾ। ਇਹਨਾਂ ਆਗੂਆਂ ਨੇ ਕਿਹਾ ਕਿ ਆਪ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਦੋ ਮਹੀਨਿਆਂ ਅੰਦਰ ਹੀ ਸੂਬੇ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ ਤੇ ਉਹ ਠੱਗਿਆ ਮਹਿਸੂਸ ਕਰ ਰਹੇ ਹਨ।

ਵੇਰਵੇ ਸਾਂਝੇ ਕਰਦਿਆਂ ਪ੍ਰੋ. ਚੰਦੂਮਾਜਰਾ ਨੇ ਦੱਸਿਆ ਕਿ ਸਰਕਾਰ ਨੇ ਝੋਨਾ ਲਾਉਣ ਲਈ ਪੰਜਾਬ ਨੁੰ ਤਿੰਨ ਜ਼ੋਨਾਂ ਵਿਚ ਵੰਡ ਦਿੱਤਾ ਹੈ ਤੇ ਤੀਜੇ ਜ਼ੋਨ ਵਿਚ 24 ਜੂਨ ਤੋਂ ਬਾਅਦ ਝੋਨਾ ਲਾਉਣ ਨਾਲ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋ ਜਾਵੇਗਾ। ਉਹਨਾਂ ਕਿਹਾ ਕਿ ਆਪ ਸਰਕਾਰ ਬਿਜਲੀ ਦੀ ਮੰਗ ਵਿਚ ਕੁਪ੍ਰਬੰਧਨ ਦੀ ਸਜ਼ਾ ਕਿਸਾਨਾਂ ਨੂੰ ਨਾ ਦੇਵੇ। ਜੇਕਰ ਝੋਨਾ ਲਾਉਣ ਵਿਚ ਬੇਲੋੜੀਂਦੀ ਦੇਰੀ ਹੋਈ ਤਾਂ ਇਸ ਨਾਲ ਵੱਧ ਨਮੀ ਹੋ ਜਾਵੇਗੀ ਤੇ ਕਿਸਾਨਾਂ ਦਾ ਨੁਕਸਾਨ ਹੋਵੇਗਾ ਤੇ ਅਗਲੀ ਕਣਕ ਦੀ ਲੁਆਈ ਦਾ ਸੀਜ਼ਨ ਵੀ ਲਮਕ ਜਾਵੇਗਾ। ਉਹਨਾਂ ਸਰਕਾਰ ਤੋਂ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ।

ਪ੍ਰੋ. ਚੰਦੂਮਾਜਰਾ ਨੇ ਇਹ ਵੀ ਦੱਸਿਆ ਕਿ ਕਿਵੇਂ ਕਿਸਾਨਾਂ ਨੂੰ ਬਰਸਾਤ ਤੇ ਝਖੜ ਕਾਰਨ ਕਣਕ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਹਾਲਾਂਕਿ ਇਸ ਵਾਸਤੇ ਗਿਰਦਾਵਰੀ ਵੀ ਪੂਰੀ ਹੋ ਗਈ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਕੀਤਾ ਸੀ ਕਿ ਮੁਆਵਜ਼ਾ ਬਿਨਾਂ ਗਿਰਦਾਵਰੀ ਤੋਂ ਦਿੱਤਾ ਜਾਵੇਗਾ। ਉਹਨਾਂ ਮੰਗ ਕੀਤੀ ਕਿ ਸੂਬਾ ਸਰਕਾਰ ਕਣਕ ਦਾ ਝਾੜ ਘੱਟ ਨਿਕਲਣ ਲਈ ਕਿਸਾਨਾਂ ਨੁੰ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਕੁਦਰਤੀ ਆਫਤ ਤਹਿਤ ਦਿੱਤੇ ਜਾਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇ। ਉਹਨਾਂ ਕਿਹਾ ਕਿ ਸੂਬੇ ਨੂੰ ਵੀ ਪੈਟਰੋਲ ਤੇ ਡੀਜ਼ਲ ’ਤੇ ਸੂਬੇ ਦੇ ਵੈਟ ਤੋਂ ਮਿਲੇ ਵਾਧੂ ਪੈਸੇ ਵਿਚੋਂ 250 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਕਿਸਾਨਾਂ ਨੁੰ ਦੇਣਾ ਚਾਹੀਦਾ ਹੈ।

ਇਸ ਦੌਰਾਨ ਅਕਾਲੀ ਦਲ ਨੇ ਇਹ ਵੀ ਮੰਗ ਕੀਤੀ ਕਿ ਖੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੁੰ ਵੀ ਮੁਆਵਜ਼ਾ ਦਿੱਤਾ ਜਾਵੇ ਤੇ ਇਸ ਗੱਲ ਦੀ ਨਿਖੇਧੀ ਕੀਤੀ ਕਿ ਅਜਿਹੇ ਪਰਿਵਾਰਾਂ ਕੋਲ ਨਾ ਤਾਂ ਕੋਈ ਸਰਕਾਰੀ ਅਧਿਕਾਰੀ ਗਿਆ ਹੈ ਤੇ ਨਾ ਹੀ ਕੋਈ ਮੰਤਰੀ ਉਹਨਾਂ ਦਾ ਦੁੱਖ ਸਾਂਝਾ ਕਰਨ ਗਿਆ ਹੈ। ਇਹ ਵੀ ਦੱਸਿਆ ਕਿ ਕਿਵੇਂ ਨਬਾਰਡ ਵੱਲੋਂ ਸੂਬੇ ਦੇ ਸਹਿਕਾਰੀ ਬੈਂਕਾਂ ਨੂੰ ਪੈਸਾ ਨਾ ਦੇਣ ਦਾ ਕਿਸਾਨਾਂ ’ਤੇ ਮਾਰੂ ਅਸਰ ਪਵੇਗਾ। ਉਹਨਾਂ ਸੂਬਾ ਸਰਕਾਰ ਨੁੰ ਕਿਹਾ ਕਿ ਇਹ ਮਾਮਲਾ ਤੁਰੰਤ ਕੇਂਦਰ ਸਰਕਾਰ ਕੋਲ ਚੁੱਕਿਆ ਜਾਵੇ।

ਡਾ. ਦਲਜੀਤ ਸਿੰਘ ਚੀਮਾ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਇਸਨੇ ਪੰਜਾਬੀਆਂ ਨੁੰ ਦਰਪੇਸ਼ ਮੁਸ਼ਕਿਲਾਂ ਹੱਲ ਨਾ ਕੀਤੀਆਂ ਤਾਂ ਫਿਰ ਪਾਰਟੀ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ। ਉਹਨਾਂ ਕਿਹਾ ਕਿ ਅਕਾਲੀ ਦਲ ਸੂਬੇ ਵਿਚ ਵਿਗੜੀ ਅਮਨ ਕਾਨੂੰਨ ਵਿਵਸਥਾ ਤੇ ਗੈਰ ਸੰਵਿਧਾਨਕ ਤੇ ਗੈਰ ਕਾਨੂੰਨੀ ਦਸਤਾਵੇਜ਼ ਜਿਸ ਨਾਲ ਪੰਜਾਬ ਪ੍ਰਸ਼ਾਸਕੀ ਕੰਟਰੋਲ ਦਿੱਲੀ ਹੱਥ ਹੋ ਗਿਆ, ਅਸਲ ਮੁੱਦਿਆਂ ਤੋਂ ਧਿਆਨ ਪਾਸੇ ਕਰਨ ਲਈ ਫਿਰਕੂ ਤਣਾਅ ਬਣਾਉਣ, ਬਿਜਲੀ ਸੰਕਟ ਤੇ ਪੈਟਰੋਲੀਅਮ ਤੇ ਐਲ ਪੀ ਜੀ ਗੈਸ ਦੀਆਂ ਕੀਮਤਾਂ ਦੇ ਮਾਮਲੇ ਵਿਚ ਵੀ ਰੋਸ ਜ਼ਾਹਰ ਕਰੇਗਾ। ਉਹਨਾਂ ਇਹ ਵੀ ਮੰਗ ਕੀਤੀ ਕਿ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਪਰਚੇ ਦਰਜ ਕਰਨ ਦੀ ਥਾਂ ਤੁਰੰਤ ਮਾਇਨਿੰਗ ਨੀਤੀ ਲੈਕੇ ਆਵੇ। ਉਹਨਾਂ ਕਿਹਾ ਕਿ ਰੇਤ ਦੀਆਂ ਕੀਮਤਾਂ ਵਿਚ ਚਾਰ ਗੁਣਾ ਵਾਧੇ ਨਾਲ ਉਸਾਰੀ ਜਗਤ ਦਾ ਸਾਰਾ ਕੰਮਕਾਜ ਵੀ ਠੱਪ ਹੋ ਗਿਆ ਹੈ ਤੇ ਆਮ ਲੋਕ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।

ਵਿੱਤੀ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ‘ਚ ਮੁੜ ਤੋਂ ਐਮਰਜੈਂਸੀ ਲਾਗੂ

0

ਆਰਥਿਕ ਸੰਕਟ ਨਾਲ ਜੂਝ ਰਹੇ ਸ੍ਰੀਲੰਕਾ ਵਿੱਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਹੈ। ਸ੍ਰੀਲੰਕਾ ‘ਚ ਲੋਕ ਆਰਥਿਕ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨੇ ਐਮਰਜੈਂਸੀ ਦਾ ਐਲਾਨ ਕੀਤਾ ਹੈ। ਅਧਿਕਾਰੀ ਨੇ ਕਿਹਾ ਕਿ ਐਮਰਜੈਂਸੀ ਸ਼ੁੱਕਰਵਾਰ ਅੱਧੀ ਰਾਤ ਤੋਂ ਲਾਗੂ ਹੋ ਗਈ। ਸ਼੍ਰੀਲੰਕਾ ‘ਚ ਲੋਕ ਲਗਾਤਾਰ ਸੜਕਾਂ ‘ਤੇ ਉਤਰ ਕੇ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ।

ਮੀਡੀਆ ਡਿਵੀਜ਼ਨ ਮੁਤਾਬਕ ਰਾਜਪਕਸ਼ੇ ਦਾ ਫੈਸਲਾ ਦੇਸ਼ ਦੇ ਸੁਚਾਰੂ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਜਨਤਾ ਅਤੇ ਜ਼ਰੂਰੀ ਸੇਵਾਵਾਂ ਦੀ ਸੁਰੱਖਿਆ ਨੂੰ ਬਣਾਏ ਰੱਖਣ ਲਈ ਹੈ।

ਰਾਜਪਕਸ਼ੇ ਨੇ ਵੀ 1 ਅਪ੍ਰੈਲ ਨੂੰ ਆਪਣੀ ਨਿੱਜੀ ਰਿਹਾਇਸ਼ ਦੇ ਬਾਹਰ ਭਾਰੀ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਐਮਰਜੈਂਸੀ ਦਾ ਐਲਾਨ ਕੀਤਾ ਸੀ। ਹਾਲਾਂਕਿ ਇਸ ਨੂੰ 5 ਅਪ੍ਰੈਲ ਨੂੰ ਵਾਪਸ ਲੈ ਲਿਆ ਗਿਆ ਸੀ। ਹੁਣ ਇੱਕ ਵਾਰ ਫਿਰ ਰਾਸ਼ਟਰਪਤੀ ਨੇ ਐਮਰਜੈਂਸੀ ਲਗਾਉਣ ਦਾ ਫੈਸਲਾ ਕੀਤਾ ਹੈ।

ਐਮਰਜੈਂਸੀ ਦੇ ਤਹਿਤ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਨਮਾਨੇ ਢੰਗ ਨਾਲ ਕਿਸੇ ਨੂੰ ਵੀ ਗ੍ਰਿਫ਼ਤਾਰ ਕਰਨ ਅਤੇ ਨਜ਼ਰਬੰਦ ਕਰਨ ਦੀ ਸ਼ਕਤੀ ਮਿਲਦੀ ਹੈ।

ਸ਼੍ਰੀਲੰਕਾ ਦੀ ਮੁੱਖ ਵਿਰੋਧੀ ਪਾਰਟੀ ਨੇ ਹਾਲ ਹੀ ‘ਚ ਸਰਕਾਰ ਅਤੇ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਖਿਲਾਫ ਬੇਭਰੋਸਗੀ ਮਤਾ ਪੇਸ਼ ਕੀਤਾ ਸੀ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਜਦੋਂ ਦੇਸ਼ ਆਪਣੇ ਸਭ ਤੋਂ ਮਾੜੇ ਆਰਥਿਕ ਦੌਰ ਵਿੱਚੋਂ ਲੰਘ ਰਿਹਾ ਹੈ, ਰਾਜਪਕਸ਼ੇ ਨੇ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਹੀਂ ਨਿਭਾਈਆਂ। ਮੁੱਖ ਵਿਰੋਧੀ ਪਾਰਟੀ, ਸਾਮਗੀ ਜਨ ਬਲਵੇਗਯਾ (SJB), ਨੇ SLPP ਗੱਠਜੋੜ ਸਰਕਾਰ ਦੇ ਖਿਲਾਫ ਸੰਸਦ ਦੇ ਸਪੀਕਰ, ਮਹਿੰਦਾ ਯਾਪਾ ਅਭਯਵਰਧਨਾ ਨੂੰ ਦੋ ਅਵਿਸ਼ਵਾਸ ਪ੍ਰਸਤਾਵ ਪੇਸ਼ ਕੀਤੇ।