Home Blog Page 2077

2 ਦਿਨਾਂ ‘ਚ 91 ਏਕੜ ਸ਼ਾਮਲਾਟ ਜ਼ਮੀਨ ਤੋਂ ਛੁਡਵਾਏ ਨਾਜਾਇਜ਼ ਕਬਜ਼ੇ: ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ

0

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਾਮਲਾਟ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਵਿੱਢੀ ਮੁਹਿੰਮ ਨੂੰ ਰਾਜ ਭਰ ‘ਚ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਦੋ ਦਿਨਾਂ ‘ਚ 91 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ਿਆਂ ਹੇਠੋਂ ਛੁਡਵਾਈ ਗਈ ਹੈ।

ਅੱਜ ਪਟਿਆਲਾ ਦੇ ਸਰਕਟ ਹਾਊਸ ਵਿਖੇ ਕੀਤੀ ਪ੍ਰੈਸ ਕਾਨਫਰੰਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ 5 ਅਤੇ 6 ਮਈ ਨੂੰ ਛੁਡਵਾਈ ਗਈ ਜ਼ਮੀਨ ‘ਚੋਂ 60 ਏਕੜ ਰਕਬਾ ਪਟਿਆਲਾ ਜ਼ਿਲ੍ਹੇ ਦਾ ਹੈ। ਜਦੋਂਕਿ ਹੁਸ਼ਿਆਰਪੁਰ ਜ਼ਿਲ੍ਹੇ ਦੀ 12 ਏਕੜ ਅਤੇ ਫ਼ਾਜ਼ਿਲਕਾ ਜ਼ਿਲ੍ਹੇ ਦੀ 21.2 ਏਕੜ ਸ਼ਾਮਲਾਟ ਜ਼ਮੀਨ ਸ਼ਾਮਲ ਹੈ, ਜੋਕਿ ਗ੍ਰਾਮ ਪੰਚਾਇਤਾਂ ਨੂੰ ਸਪੁਰਦ ਕੀਤੀ ਗਈ ਹੈ, ਇਹ ਪੰਜਾਬ ਸਰਕਾਰ ਦੀ ਇੱਕ ਬਹੁਤ ਵੱਡੀ ਪ੍ਰਾਪਤੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਅਤੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੀ ਮੌਜੂਦ ਸਨ।

ਕੁਲਦੀਪ ਸਿੰਘ ਧਾਲੀਵਾਲ ਨੇ ਅਗਲੇ ਹਫ਼ਤੇ ਦੇ ਮਿਥੇ ਟੀਚੇ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਪੰਜਾਬ ਭਰ ‘ਚੋਂ ਸੈਂਕੜੇ ਏਕੜ ਜ਼ਮੀਨ ‘ਚੋਂ ਨਾਜਾਇਜ਼ ਕਬਜ਼ੇ ਛੁਡਵਾਏ ਜਾਣਗੇ, ਜਿਸ ‘ਚੋਂ 319 ਏਕੜ ਪਟਿਆਲਾ ਜ਼ਿਲ੍ਹੇ ਦੀ ਜ਼ਮੀਨ ਸ਼ਾਮਲ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬਹੁਤ ਸਾਰੇ ਲੋਕਾਂ ਨੇ ਕਈ ਸਾਲਾਂ ਤੋਂ ਬਕਾਇਆ ਚਕੋਤਾ ਵੀ ਭਰ ਦਿੱਤਾ ਹੈ। ਜਦੋਂਕਿ ਇੱਕ ਮੋਟੇ ਜਿਹੇ ਹਿਸਾਬ ਨਾਲ ਹੁਣ ਤੱਕ ਕੋਈ 257 ਕਰੋੜ ਰੁਪਏ ਦੀ ਜ਼ਮੀਨ ਸਰਕਾਰ ਕੋਲ ਵਾਪਸ ਆਈ ਹੈ।

ਇੱਕ ਸਵਾਲ ਦੇ ਜਵਾਬ ‘ਚ ਪੰਚਾਇਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਮਜ਼ਬੂਤ ਇੱਛਾ ਸ਼ਕਤੀ ਦੀ ਬਦੌਲਤ ਕੋਈ ਵੀ ਸਰਕਾਰੀ ਜ਼ਮੀਨ ਕਿਸੇ ਵੀ ਨਾਜਾਇਜ਼ ਕਾਬਜ਼ਕਾਰ ਕੋਲ ਨਹੀਂ ਰਹੇਗੀ ਅਤੇ ਪੜਾਅਵਾਰ ਢੰਗ ਨਾਲ ਹਰੇਕ ਰਕਬਾ ਸਰਕਾਰ ਦੇ ਕੋਲ ਵਾਪਸ ਆਵੇਗਾ। ਇਸ ਤੋਂ ਬਿਨ੍ਹਾਂ ਜਿਹੜੀਆਂ ਜ਼ਮੀਨਾਂ ਦੇ ਕੇਸ ਅਦਾਲਤਾਂ ‘ਚ ਚੱਲਦੇ ਹਨ, ਉਸ ਲਈ ਸੀਨੀਅਰ ਵਕੀਲਾਂ ਦੀਆਂ ਸੇਵਾਵਾਂ ਲੈਕੇ ਕੇਸ ਜਿੱਤੇ ਜਾਣਗੇ।

ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਨੂੰ ਬਚਾਉਣ ਲਈ ਅਪੀਲ ਕੀਤੀ ਕਿ ਪੰਜਾਬ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਬਣਾਉਣ ਲਈ ਨਾਜਾਇਜ਼ ਕਾਬਜ਼ਕਾਰ ਖ਼ੁਦ ਹੀ ਅਜਿਹੇ ਕਬਜ਼ੇ ਛੱਡ ਦੇਣ। ਉਂਜ ਉਨ੍ਹਾਂ ਦੱਸਿਆ ਕਿ ਉਨ੍ਹਾਂ ਸਮੇਤ ਪੰਚਾਇਤੀ ਵਿਭਾਗ ਕੋਲ ਬਹੁਤ ਸਾਰੇ ਨਾਜਾਇਜ਼ ਕਾਬਜ਼ਕਾਰ ਖ਼ੁਦ ਪਹੁੰਚ ਬਣਾ ਕੇ ਨਾਜਾਇਜ਼ ਕਬਜ਼ੇ ਛੱਡਣ ਦੀ ਇੱਛਾ ਜਤਾ ਰਹੇ ਹਨ। ਉਨ੍ਹਾਂ ਨੇ ਬਿਨ੍ਹਾਂ ਕਿਸੇ ਦਾ ਵੀ ਨਾਮ ਲਏ ਬਗ਼ੈਰ ਕਿਹਾ ਕਿ ਹਰ ਛੋਟੇ ਤੇ ਵੱਡੇ ਕਾਬਜ਼ਕਾਰ ਦੇ ਕਬਜ਼ੇ ਹੇਠਲੀ ਸਰਕਾਰ ਦੀ ਸਾਰੀ ਜ਼ਮੀਨ ਹੁਣ ਸਰਕਾਰ ਕੋਲ ਵਾਪਸ ਆਵੇਗੀ।

ਇੱਕ ਹੋਰ ਸਵਾਲ ਦੇ ਜਵਾਬ ‘ਚ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਪੜਾਅਵਾਰ ਝੋਨਾ ਬੀਜਣ ਦੀ ਸ਼ੁਰੂਆਤ ਨਾਲ ਜਿੱਥੇ ਧਰਤੀ ਹੇਠਲਾ ਪਾਣੀ ਬਚੇਗਾ ਉਥੇ ਹੀ ਪੱਕੀ ਫ਼ਸਲ ਦੇ ਮੰਡੀਕਰਨ ਦਾ ਸਮਾਂ ਵੀ ਦਰੁਸਤ ਹੋਵੇਗਾ। ਉਨ੍ਹਾਂ ਨੇ ਪਿਛਲੇ ਸਮੇਂ ‘ਚ ਗ਼ਲਤ ਢੰਗ ਨਾਲ ਵਰਤੇ ਗਏ ਫੰਡਾਂ ਦੀ ਜਾਂਚ ਕਰਵਾਉਣ ਦੀ ਵੀ ਗੱਲ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਆਪਣੇ 75 ਸਾਲਾਂ ਦਾ ਹਿਸਾਬ ਦੇਣ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਮੌਜੂਦਾ ਸਰਕਾਰ ਆਪਣੇ ਪਿਛਲੇ ਕੁਝ ਦਿਨਾਂ ਦਾ ਹਿਸਾਬ ਦੇਵੇਗੀ।

ਇਸ ਮੌਕੇ ਕੁਲਦੀਪ ਸਿੰਘ ਧਾਲੀਵਾਲ ਨੇ ਏ.ਡੀ.ਸੀ. (ਵਿਕਾਸ) ਗੌਤਮ ਜੈਨ, ਐਸ.ਪੀ. ਸਿਟੀ ਵਜੀਰ ਸਿੰਘ ਖਹਿਰਾ, ਡੀ.ਡੀ.ਪੀ.ਓ. ਸੁਖਚੈਨ ਸਿੰਘ ਪਾਪੜਾ ਅਤੇ ਸਮੂਹ ਬੀ.ਡੀ.ਪੀ.ਓਜ ਅਤੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ‘ਚ ਵਿਭਾਗਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਵੀ ਲਿਆ।

ਇਸ ਦੌਰਾਨ ਆਪ ਦੇ ਸੂਬਾ ਸੰਯੁਕਤ ਸਕੱਤਰ ਜਰਨੈਲ ਸਿੰਘ ਮੰਨੂ, ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਮੇਘ ਚੰਦ ਸ਼ੇਰਮਾਜਰਾ, ਸ਼ਹਿਰੀ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ, ਮਹਿਲਾ ਜ਼ਿਲ੍ਹਾ ਪ੍ਰਧਾਨ ਆਪ ਵੀਰਪਾਲ ਕੌਰ ਚਹਿਲ, ਪ੍ਰੀਤੀ ਮਲਹੋਤਰਾ, ਬਲਜਿੰਦਰ ਸਿੰਘ ਢਿੱਲੋਂ ਅਤੇ ਹੋਰ ਵੱਡੀ ਗਿਣਤੀ ‘ਚ ਆਪ ਆਗੂ ਮੌਜੂਦ ਸਨ।

 

KGF: Chapter 2 ਅਦਾਕਾਰ ਮੋਹਨ ਜੁਨੇਜਾ ਦਾ ਹੋਇਆ ਦਿਹਾਂਤ

0

ਅਭਿਨੇਤਾ ਅਤੇ ਕਾਮੇਡੀਅਨ ਮੋਹਨ ਜੁਨੇਜਾ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। 54 ਸਾਲਾ ਅਦਾਕਾਰ ਲੰਬੇ ਸਮੇਂ ਤੋਂ ਬੀਮਾਰੀ ਨਾਲ ਜੂਝ ਰਹੇ ਸਨ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਬੈਂਗਲੁਰੂ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਆਪਣੀ ਕਾਮੇਡੀ ਨਾਲ ਲੋਕਾਂ ਨੂੰ ਹਸਾਉਣ ਵਾਲਾ ਮੋਹਨ ਅੱਜ ਸਭ ਦੀਆਂ ਅੱਖਾਂ ਨਮ ਕਰਕੇ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ। ਅਦਾਕਾਰ ਦੇ ਜਾਣ ਨਾਲ ਸਾਊਥ ਇੰਡਸਟਰੀ ‘ਚ ਸੋਗ ਦੀ ਲਹਿਰ ਦੌੜ ਗਈ ਹੈ।

ਮੋਹਨ ਜੁਨੇਜਾ ਨੂੰ ਸੁਪਰਹਿੱਟ ਫਿਲਮਾਂ ਕੇਜੀਐਫ ਚੈਪਟਰ 1 (KGF Chapter 1) ਅਤੇ ਕੇਜੀਐਫ ਚੈਪਟਰ 2 (KGF Chapter 2) ਵਿੱਚ ਵੀ ਦੇਖਿਆ ਗਿਆ ਸੀ। ਉਨ੍ਹਾਂ ਆਪਣੇ ਕਰੀਅਰ ਦੀ ਸ਼ੁਰੂਆਤ ਇੱਕ ਕਾਮੇਡੀਅਨ ਵਜੋਂ ਕੀਤੀ ਸੀ। ਮੋਹਨ ਜੁਨੇਜਾ ਨੇ ਆਪਣੇ ਕਰੀਅਰ ਵਿੱਚ ਤਾਮਿਲ, ਤੇਲਗੂ, ਮਲਿਆਲਮ ਅਤੇ ਹਿੰਦੀ ਭਾਸ਼ਾਵਾਂ ਵਿੱਚ ਵੀ ਕੰਮ ਕੀਤਾ ਹੈ। ਉਨ੍ਹਾਂ ਨੇ 100 ਤੋਂ ਜ਼ਿਆਦਾ ਫਿਲਮਾਂ ‘ਚ ਕੰਮ ਕੀਤਾ ਹੈ।  ਉਨ੍ਹਾਂ ਨੂੰ ਫਿਲਮ ‘ਚੇਤਲਾ’ ਤੋਂ ਵੱਡਾ ਬ੍ਰੇਕ ਮਿਲਿਆ ਹੈ।  ਉਨ੍ਹਾਂ ਦੀਆਂ ਕੁਝ ਮਹੱਤਵਪੂਰਨ ਰਚਨਾਵਾਂ ਵਿੱਚ ਕੇਜੀਐਫ (2018), ਲਕਸ਼ਮੀ (2013), ਬ੍ਰਿੰਦਾਵਨ (2013), ਪਾੜੇ ਪੜੇ (2013), ਕੋਕੋ (2012), ਅਤੇ ਸਨੇਹਰੂ (2012) ਸ਼ਾਮਲ ਹਨ।

ਤਜਿੰਦਰਪਾਲ ਬੱਗਾ ਮਾਮਲੇ ਦੀ 10 ਮਈ ਨੂੰ ਪੰਜਾਬ ਹਰਿਆਣਾ ਹਾਈਕੋਰਟ ‘ਚ ਹੋਵੇਗੀ ਸੁਣਵਾਈ

0

ਬੀਤੇ ਦਿਨੀ ਦਿੱਲੀ ਤੋਂ ਪੰਜਾਬ ਪੁਲਿਸ ਵਲੋਂ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਬੱਗਾ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਹਰਿਆਣਾ ਦੇ ਕੁਰੁਕਸ਼ੇਤਰ ਵਿਚ ਹਰਿਆਣਾ ਪੁਲਿਸਨੇ ਪੰਜਾਬ ਪੁਲਿਸ ਨੂੰ ਰੋਕ ਲਿਆ ਸੀ ਅਤੇ ਹਾਈਕੋਰਟ ਨੇ ਇਸ ਮਾਮਲੇ ਵਿਚ ਬੱਗਾ ਨੂੰ ਦਿੱਲੀ ਪੁਲਿਸ ਦੇ ਹਵਾਲੇ ਕਰਨ ਦੇ ਹੁਕਮ ਦਿੱਤੇ ਸਨ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਬੱਗਾ ਨੂੰ ਘਰ ਭੇਜ ਦਿੱਤਾ ਸੀ।

ਇਸ ਮਾਮਲੇ ਦੀ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਹੁਣ ਇਸ ਮਾਮਲੇ ਦੀ ਹਾਈਕੋਰਟ 10 ਮਈ ਨੂੰ ਮੁੜ ਸੁਣਵਾਈ ਕਰੇਗੀ।

 

7th Pay Commission: ਸਰਕਾਰੀ ਮੁਲਾਜ਼ਮਾਂ ਨੂੰ ਜਲਦ ਮਿਲ ਸਕਦੀ ਹੈ ਖੁਸ਼ਖਬਰੀ, ਕੇਂਦਰ ਸਰਕਾਰ ਫਿਰ ਵਧਾ ਸਕਦੀ ਹੈ DA

0

ਕੇਂਦਰ ਸਰਕਾਰ ਇੱਕ ਵਾਰ ਫਿਰ ਮਹਿੰਗਾਈ ਭੱਤੇ (DA) ਵਿੱਚ ਵਾਧਾ ਕਰ ਸਕਦੀ ਹੈ। AICPI ਇੰਡੈਕਸ ‘ਚ ਲਗਾਤਾਰ ਦੋ ਮਹੀਨਿਆਂ ਦੀ ਗਿਰਾਵਟ ਤੋਂ ਬਾਅਦ ਮਾਰਚ 2022 ‘ਚ ਉਛਾਲ ਆਇਆ ਹੈ। ਇਹੀ ਕਾਰਨ ਹੈ ਕਿ ਡੀਏ ਵਧਣ ਦੀ ਆਸ ਜਾਗ ਪਈ ਹੈ। ਇਕ ਵਾਰ ਫਿਰ ਮਹਿੰਗਾਈ ਭੱਤੇ ‘ਚ 3 ਫੀਸਦੀ ਦਾ ਵਾਧਾ ਹੋ ਸਕਦਾ ਹੈ।

ਹਾਲਾਂਕਿ ਸਰਕਾਰ ਅਪ੍ਰੈਲ, ਮਈ ਅਤੇ ਜੂਨ ਦੇ ਸਾਰੇ ਅੰਕੜੇ ਸਾਹਮਣੇ ਆਉਣ ਤੋਂ ਬਾਅਦ ਹੀ ਇਸ ਸਬੰਧੀ ਅੰਤਿਮ ਫੈਸਲਾ ਲਵੇਗੀ। ਜੇਕਰ ਇਹ ਹੋਰ ਵੀ ਵਧਦਾ ਹੈ ਤਾਂ ਜੁਲਾਈ ਮਹੀਨੇ ਵਿੱਚ ਡੀਏ ਵਿੱਚ ਹੋਰ ਵਾਧਾ ਹੋ ਸਕਦਾ ਹੈ। 7ਵੇਂ ਤਨਖਾਹ ਕਮਿਸ਼ਨ (7ਵੇਂ Pay Commission) ਦੇ ਤਹਿਤ ਕੇਂਦਰੀ ਕਰਮਚਾਰੀਆਂ ਨੂੰ ਦੋ ਵਾਰ ਮਹਿੰਗਾਈ ਭੱਤਾ ਦਿੱਤਾ ਜਾਂਦਾ ਹੈ। ਪਹਿਲੀ ਜਨਵਰੀ ਮਹੀਨੇ ਅਤੇ ਦੂਜੀ ਜੁਲਾਈ ਵਿੱਚ ਦਿੱਤੀ ਜਾਂਦੀ ਹੈ।

ਸਰਕਾਰ ਨੇ ਹਾਲ ਹੀ ਵਿੱਚ ਡੀਏ ਵਿੱਚ 3 ਫੀਸਦੀ ਦਾ ਵਾਧਾ ਕੀਤਾ ਸੀ। ਜੇਕਰ ਜੁਲਾਈ ‘ਚ ਮਹਿੰਗਾਈ ਭੱਤਾ ਦਿੱਤਾ ਜਾਂਦਾ ਹੈ ਤਾਂ ਇਸ ‘ਚ ਫਿਰ ਤੋਂ 3 ਫੀਸਦੀ ਦਾ ਵਾਧਾ ਦੇਖਿਆ ਜਾ ਸਕਦਾ ਹੈ। ਇਸ ਦੌਰਾਨ ਆਲ ਇੰਡੀਆ ਕੰਜ਼ਿਊਮਰ ਪ੍ਰਾਈਸ ਇੰਡੈਕਸ ‘ਚ ਮਹਿੰਗਾਈ ਦਰ ਦਿਖਾਈ ਦੇ ਰਹੀ ਹੈ, ਇਸ ਲਈ ਸਰਕਾਰ ਜੁਲਾਈ ‘ਚ ਡੀਏ ਵਧਾ ਸਕਦੀ ਹੈ।

ਜਨਵਰੀ ਅਤੇ ਫਰਵਰੀ ਵਿਚ ਮਾਮੂਲੀ ਗਿਰਾਵਟ ਆਈ ਸੀ। ਜਨਵਰੀ ‘ਚ ਇਹ ਅੰਕੜਾ 125.1 ‘ਤੇ ਸੀ, ਜੋ ਫਰਵਰੀ ‘ਚ ਘੱਟ ਕੇ 125 ‘ਤੇ ਆ ਗਿਆ। ਹੁਣ ਮਾਰਚ ਵਿੱਚ ਇਹ ਵਧ ਕੇ 126 ਹੋ ਗਿਆ ਹੈ। ਇਸੇ ਲਈ ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਮਹੀਨਿਆਂ ‘ਚ ਜੇਕਰ ਇਸ ‘ਚ ਵਾਧਾ ਹੁੰਦਾ ਹੈ ਤਾਂ ਡੀਏ ‘ਚ ਵਾਧਾ ਹੋਣਾ ਯਕੀਨੀ ਹੈ।
ਫਿਲਹਾਲ ਡੀਏ 34 ਫੀਸਦੀ ਹੈ ਅਤੇ ਇਸ ਵਾਰ ਜੇਕਰ ਵਾਧਾ ਹੁੰਦਾ ਹੈ ਤਾਂ ਇਹ 37 ਫੀਸਦੀ ਹੋ ਸਕਦਾ ਹੈ। ਇਸ ਨਾਲ 50 ਲੱਖ ਤੋਂ ਵੱਧ ਸਰਕਾਰੀ ਕਰਮਚਾਰੀਆਂ ਅਤੇ 65 ਲੱਖ ਪੈਨਸ਼ਨਰਾਂ ਨੂੰ ਫਾਇਦਾ ਹੋਵੇਗਾ।

ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵਿੱਤੀ ਦਬਾਅ ਨੂੰ ਘੱਟ ਕਰਨ ਲਈ ਲਗਭਗ 1.5 ਸਾਲ ਲਈ ਡੀਏ ਦੇ ਵਾਧੇ ਨੂੰ ਰੋਕ ਦਿੱਤਾ ਸੀ। ਕੇਂਦਰ ਨੇ ਜੁਲਾਈ 2021 ਵਿੱਚ ਫਿਰ ਤੋਂ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਨੂੰ 17 ਫੀਸਦੀ ਤੋਂ ਵਧਾ ਕੇ 28 ਫੀਸਦੀ ਕਰ ਦਿੱਤਾ ਹੈ।

PSEB ਦੀ ਵੱਡੀ ਲਾਪਰਵਾਹੀ ! 12ਵੀਂ ਦੇ ਇਸ ਪੇਪਰ ‘ਚ ਨਿਰਧਾਰਤ ਪੈਟਰਨ ਅਨੁਸਾਰ ਨਹੀਂ ਪੁੱਛੇ ਗਏ ਪ੍ਰਸ਼ਨ, ਪੜ੍ਹੋ ਪੂਰਾ ਮਾਮਲਾ

0

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਮਤਿਹਾਨ ਲਏ ਜਾ ਰਹੇ ਹਨ। ਇਸੇ ਦੌਰਾਨ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵੱਲੋਂ 4 ਮਈ ਨੂੰ 12ਵੀਂ ਸ਼੍ਰੇਣੀ (ਟਰਮ-2) ਅਪ੍ਰੈਲ 2022, ਰੈਗੂਲਰ ਵਿਦਿਆਰਥੀਆਂ ਦੀ ਵਿਸ਼ਾ ਭੂਗੋਲ (ਜੌਗਰਫ਼ੀ) ਦੀ ਲਈ ਗਈ ਪ੍ਰੀਖਿਆ ਦਾ ਪੇਪਰ ਬੋਰਡ ਵੱਲੋਂ ਨਿਰਧਾਰਤ ਪ੍ਰਸ਼ਨ-ਪੱਤਰ ਦੀ ਰੂਪਾ-ਰੇਖਾ (ਪੈਟਰਨ) ਅਨੁਸਾਰ ਨਾ ਹੋਣ ਕਰ ਕੇ ਵਿਦਿਆਰਥੀਆਂ ਵਿਚ ਘਬਰਾਹਟ ਤੇ ਮਾਨਸਿਕ ਪਰੇਸ਼ਾਨੀ ਦੇਖੀ ਗਈ ਅਤੇ ਉਹ ਸੌਖੀ ਤਰ੍ਹਾਂ ਨਾਲ ਹੱਲ ਕੀਤੇ ਜਾਣ ਵਾਲੇ ਪ੍ਰਸ਼ਨਾਂ ਦੇ ਵੀ ਸਹੀ ਉੱਤਰ ਨਹੀਂ ਦੇ ਸਕੇ। ਜਿਸ ਨਾਲ ਉਨ੍ਹਾਂ ਦਾ ਵਿੱਦਿਅਕ ਪੱਖੋਂ ਭਾਰੀ ਨੁਕਸਾਨ ਹੋਵੇਗਾ।

ਇਸੇ ਦੌਰਾਨ ਜੌਗਰਫ਼ੀ ਪੋਸਟ ਗ੍ਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Bhagwant Mann), ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ  ਸਿੱਖਿਆ ਸਕੱਤਰ ਅਲੋਕ ਸ਼ੇਖਰ (Alok Shekhar), ਡੀਜੀਐੱਸਈ ਪੰਜਾਬ/ਸਕੱਤਰ ਪੰਜਾਬ ਬੋਰਡ ਪ੍ਰਦੀਪ ਅਗਰਵਾਲ (Pradeep Aggarwal) ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੇ ਚੇਅਰਮੈਨ ਯੋਗਰਾਜ ਨੂੰ ਪੱਤਰ ਭੇਜ ਕੇ ਧਿਆਨ ਵਿਚ ਲਿਆਂਦਾ ਹੈ ਕਿ 12ਵੀਂ ਸ਼੍ਰੇਣੀ ਦੇ ਭੂਗੋਲ ਵਿਸ਼ੇ ਦੇ 40 ਅੰਕਾਂ ਦੇ ਪੇਪਰ ਵਿਚੋਂ 15 ਅੰਕਾਂ ਦੇ ਪ੍ਰਸ਼ਨ, ਪੰਜਾਬ ਬੋਰਡ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਉਲੰਘਣਾ ਕਰ ਕੇ ਨਿਰਧਾਰਤ ਪੈਟਰਨ ਅਨੁਸਾਰ ਨਹੀਂ ਪੁੱਛੇ ਗਏ ਜਿਸ ਨਾਲ ਵਿਦਿਆਰਥੀਆਂ ਦਾ ਅਕਾਦਮਿਕ ਨੁਕਸਾਨ ਹੋਵੇਗਾ।

ਪੱਤਰ ਵਿਚ ਦੱਸਿਆ ਗਿਆ ਕਿ ਪੇਪਰ ਦੇ ਦੂਜੇ ਭਾਗ ਵਿਚ ਅਧਿਆਈ ਨੰ. 9 ਵਿਚੋਂ 4-4 ਅੰਕਾਂ ਦੇ ਦੋ ਪ੍ਰਸ਼ਨ ਪੁੱਛੇ ਜਾਣੇ ਸਨ, ਜੋ ਨਹੀਂ ਪੁੱਛੇ ਗਏ, ਸਗੋਂ ਅਧਿਆਇ ਨੰ. 8 ਵਿਚੋਂ ਪੁੱਛੇ ਗਏ, ਜਿਸ ਨਾਲ ਵਿਦਿਆਰਥੀਆਂ ਦਾ 8 ਅੰਕਾਂ ਦਾ ਨੁਕਸਾਨ ਹੋਵੇਗਾ। ਭਾਗ ਤੀਜਾ ਦਾ ਪ੍ਰਸ਼ਨ ਨੰ. 11 ਦਾ ਇਕ ਪੈਰਾ 4 ਅੰਕਾਂ ਦਾ ਜੋ ਅਧਿਆਇ ਨੰ. 9 ਵਿਚੋਂ ਪੁੱਛਿਆ ਜਾਣਾ ਸੀ, ਪਰੰਤੂ ਨਹੀਂ ਪੁੱਛਿਆ ਗਿਆ ਜਿਸ ਨਾਲ ਵਿਦਿਆਰਥੀਆਂ ਦਾ 4 ਅੰਕਾਂ ਦਾ ਹੋਵੇਗਾ ਅਤੇ ਜੋ ਪੈਰਾ ਪੁੱਛਿਆ ਵੀ ਗਿਆ, ਉਸ ਦੇ 4 ਨੰਬਰ ਪ੍ਰਸ਼ਨ ਦਾ ਉੱਤਰ ਪੈਰੇ ਵਿਚ ਹੈ ਹੀ ਨਹੀਂ, ਜਿਸ ਨਾਲ 1 ਅੰਕ ਦਾ ਨੁਕਸਾਨ ਹੋਵੇਗਾ। ਪ੍ਰਸ਼ਨ ਨੰ. 13 (ਅ) ਦੇ ਭਾਰਤ ਦੇ ਨਕਸ਼ੇ ਵਿਚ ਭਾਗ-5 ਅਤੇ ਭਾਗ-6 ਵਿਚੋਂ ਜੋ ਸਥਾਨ ਨਕਸ਼ੇ ਵਿਚ ਦਰਸਾਏ ਗਏ, ਉਹ ਪੁੱਛੇ ਪ੍ਰਸ਼ਨ ਨਾਲ ਮੇਲ ਨਹੀਂ ਖਾਂਦੇ। ਇਸ ਤਰ੍ਹਾਂ ਨਾਲ ਵਿਦਿਆਰਥੀਆਂ ਦਾ ਕੁਲ 15 ਅੰਕਾਂ ਦਾ ਨੁਕਸਾਨ ਹੋਵੇਗਾ।

ਜੱਥੇਬੰਦੀਆਂ ਦੇ ਆਗੂਆਂ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ, ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਮਾਨ ਸੰਗਰੂਰ, ਜਨਰਲ ਸਕੱਤਰ ਦਿਲਬਾਗ ਸਿੰਘ ਲਾਪਰਾਂ ਲੁਧਿਆਣਾ, ਮੀਤ ਪ੍ਰਧਾਨ ਨਰੇਸ਼ ਸਲੂਜਾ, ਸਕੱਤਰ ਸ਼ਮਸ਼ੇਰ ਸਿੰਘ ਸ਼ੈਰੀ, ਖਜ਼ਾਨਚੀ ਚਮਕੌਰ ਸਿੰਘ ਮੋਗਾ, ਸਹਾ. ਖਜ਼ਾਨਚੀ ਗੁਰਮੇਲ ਸਿੰਘ ਰਹਿਲ ਪਟਿਆਲਾ ਅਤੇ ਪ੍ਰੈੱਸ ਸਕੱਤਰ ਪਰਮਜੀਤ ਸਿੰਘ ਸੰਧੂ ਮੁਹਾਲੀ ਨੇ ਪੰਜਾਬ ਦੇ ਮੁੱਖ ਮੰਤਰੀ, ਸਿੱਖਿਆ ਮੰਤਰੀ, ਸਿੱਖਿਆ ਸਕੱਤਰ, ਡੀਜੀਐੱਸਈ ਪੰਜਾਬ/ ਸਕੱਤਰ ਬੋਰਡ ਅਤੇ ਪੰਜਾਬ ਬੋਰਡ ਦੇ ਚੇਅਰਮੈਨ ਤੋਂ ਮੰਗ ਕੀਤੀ ਕਿ ਉਹ ਨਿੱਜੀ ਦਿਲਚਸਪੀ ਲੈ ਕੇ ਵਿਦਿਆਰਥੀਆਂ ਦੇ ਭਵਿੱਖ ਦਾ ਖਿਆਲ ਕਰਦੇ ਹੋਏ ਉਨ੍ਹਾਂ ਦੇ ਹੋਏ 15 ਅੰਕਾਂ ਦੇ ਨੁਕਸਾਨ ਦੀ ਭਰਪਈ ਵਿਸ਼ੇਸ਼ ਅੰਕ ਦੇ ਕੇ ਕਰਵਾਉਣ ਤਾਂ ਕਿ ਵਿਦਿਆਰਥੀ ਮਾਨਸਿਕ ਤਣਾਅ ਤੋਂ ਬਾਹਰ ਆ ਕੇ ਬਾਕੀ ਰਹਿੰਦੇ ਪੇਪਰ ਬੇ-ਚਿੰਤਤ ਹੋ ਕੇ ਦੇ ਸਕਣ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸਾਲ 2022-23 ਦੀ ਗਰਾਂਟ ਹੋਈ ਜਾਰੀ

0

ਪੰਜਾਬ ਯੂਨੀਵਰਸਿਟੀ ਪਟਿਆਲਾ ਨੂੰ ਗ੍ਰਾਂਟ ਜਾਰੀ ਹੋਈ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿੱਤੀ ਸਾਲ 2022-23 ਦੌਰਾਨ ਪਹਿਲੀ ਤਿਮਾਹੀ ਦੀ ਸੈਲਰੀ ਗਰਾਂਟ ਜਾਰੀ ਕੀਤੀ ਗਈ ਹੈ। ਇਹ ਗਰਾਂਟ 40,12,96,350 ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਸੰਬੰਧੀ ਉਚੇਰੀ ਸਿੱਖਿਆ ਵਿਭਾਗ ਪੰਜਾਬ ਵਲੋਂ ਪੱਤਰ ਵੀ ਜਾਰੀ ਕੀਤਾ ਗਿਆ ਹੈ।

ਮਾਨਸੂਨ ਇਸ ਵਾਰ ਸਮੇਂ ਤੋਂ 10 ਦਿਨ ਪਹਿਲਾਂ ਦੇ ਸਕਦਾ ਹੈ ਦਸਤਕ

0

ਇਸ ਵਾਰ ਮਾਨਸੂਨ ਦੇ ਜਲਦੀ ਆਉਣ ਦੇ ਸੰਕੇਤ ਦਿੱਤੇ ਗਏ ਹਨ। ਮਾਨਸੂਨ 20 ਮਈ ਤੋਂ ਬਾਅਦ ਕਿਸੇ ਵੀ ਸਮੇਂ ਕੇਰਲ ਪਹੁੰਚ ਸਕਦਾ ਹੈ, ਜੋ ਇਸ ਵਾਰ ਆਪਣੇ ਸਮੇਂ ਤੋਂ ਲਗਭਗ 10 ਦਿਨ ਪਹਿਲਾਂ ਦਸਤਕ ਦੇਵੇਗਾ। ਕੇਰਲ ਵਿੱਚ ਮਾਨਸੂਨ ਦੀ ਸ਼ੁਰੂਆਤ ਆਮ ਤੌਰ ‘ਤੇ 1 ਜੂਨ ਦੇ ਆਸਪਾਸ ਹੁੰਦੀ ਹੈ।

ਆਈਐਮਡੀ ਨੇ ਪੁਣੇ ਸਥਿਤ ਆਈਆਈਟੀਐਮ (Indian Institute Of Tropical Meteorology Pune) ਦੇ ਵਿਕਸਤ ਮਲਟੀ-ਮਾਡਲ ਐਕਸਟੈਂਡਡ ਰੇਂਜ ਪ੍ਰਡਿਕਸ਼ਨ ਸਿਸਟਮ (ਐਮਐਮਈਆਰਪੀਐਸ) ਦੀ ਵਰਤੋਂ ਕਰਦੇ ਹੋਏ ਆਪਣੇ ਨਵੀਨਤਮ ਐਕਸਟੈਂਡਡ ਫੋਰਕਾਸਟ (ERF) ਦੁਆਰਾ ਇਸ ਪ੍ਰਭਾਵ ਦਾ ਸੰਕੇਤ ਦਿੱਤਾ ਹੈ।

ਆਈਆਈਟੀਐਮ ਦੇ ਇੱਕ ਮਾਹਰ ਅਨੁਸਾਰ, ‘1 ਮਈ ਤੋਂ 5 ਜੂਨ ਤੱਕ 4 ਹਫ਼ਤਿਆਂ ਦੀ ਵਿਸਤ੍ਰਿਤ ਰੇਂਜ ਦੀ ਭਵਿੱਖਬਾਣੀ ਦੇ ਅਨੁਸਾਰ ਕੇਰਲ ਵਿੱਚ ਮਾਨਸੂਨ ਦੀ ਸ਼ੁਰੂਆਤ 20 ਮਈ ਤੋਂ ਬਾਅਦ ਕਿਸੇ ਵੀ ਸਮੇਂ ਹੋਣ ਦੀ ਸੰਭਾਵਨਾ ਹੈ।

28 ਅਪ੍ਰੈਲ ਨੂੰ ਜਾਰੀ ਆਖਰੀ ERF ਨੇ ਵੀ 19-25 ਮਈ ਦੀ ਮਿਆਦ ਵਿੱਚ ਕੇਰਲ ਵਿੱਚ ਬਾਰਿਸ਼ ਦੀਆਂ ਗਤੀਵਿਧੀਆਂ ਵਿੱਚ ਵਾਧੇ ਦੀ ਭਵਿੱਖਬਾਣੀ ਕੀਤੀ ਸੀ। ਜੇਕਰ ERF 20 ਮਈ ਤੋਂ ਬਾਅਦ ਅਗਲੇ ਹਫਤੇ ਵੀ ਕੇਰਲਾ ਵਿੱਚ ਅਜਿਹੀ ਹੀ ਸਥਿਤੀ ਦਿਖਾਉਂਦੀ ਹੈ ਤਾਂ ਯਕੀਨ ਨਾਲ ਕਿਹਾ ਜਾ ਸਕਦਾ ਹੈ ਕਿ ਇਸ ਤੱਟਵਰਤੀ ਰਾਜ ਵਿੱਚ ਮਾਨਸੂਨ ਦੀ ਸ਼ੁਰੂਆਤ ਸਮੇਂ ਤੋਂ ਪਹਿਲਾਂ ਹੋਵੇਗੀ।

ਭਾਰਤ ਦੇ ਮੌਸਮ ਵਿਭਾਗ ਦਾ ਨਵੀਨਤਮ ERF ਮਈ 5-11 (ਹਫ਼ਤਾ 1), ਮਈ 12-18 (ਹਫ਼ਤਾ 2), ਮਈ 19-25 (ਹਫ਼ਤਾ 3) ਅਤੇ ਮਈ 26-ਜੂਨ 1 (ਹਫ਼ਤਾ 4) ਲਈ ਹੈ। ਆਈਆਈਟੀਐਮ ਦੇ ਮਾਹਰ ਦੇ ਅਨੁਸਾਰ ਫਿਲਹਾਲ ਕੇਰਲ ਵਿੱਚ ਮਾਨਸੂਨ ਦੇ ਜਲਦੀ ਸ਼ੁਰੂ ਹੋਣ ਦੇ ਸੰਕੇਤ ਦਿਖਾਈ ਦੇ ਰਹੇ ਹਨ।

 

 

CLP ਲੀਡਰ ਪ੍ਰਤਾਪ ਬਾਜਵਾ ਅੱਜ ਕਾਂਗਰਸ ਵਿਧਾਇਕਾਂ ਨਾਲ ਕਰਨਗੇ ਮੀਟਿੰਗ

0

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਬਜਟ ਇਜਲਾਸ ਦੀ ਤਿਆਰੀ ਸੰਬੰਧੀ ਕਾਂਗਰਸ ਦੇ ਵਿਧਾਇਕਾਂ ਨਾਲ ਅੱਜ ਮੀਟਿੰਗ ਕੀਤੀ ਜਾਵੇਗੀ। ਪ੍ਰਤਾਪ ਸਿੰਘ ਬਾਜਵਾ ਵਲੋਂ ਕਾਂਗਰਸ ਪਾਰਟੀ ਦੇ ਦਫਤਰ ਵਿਖੇ ਸਮੂਹ ਕਾਂਗਰਸੀ ਵਿਧਾਇਕਾਂ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ ਦਾ ਸਮਾਂ 12:30 ਵਜੇ ਰੱਖਿਆ ਗਿਆ ਹੈ।

ਮੀਟਿੰਗ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਆਪਣੀ ਰਿਹਾਇਸ਼ ਕੋਠੀ ਨੰਬਰ 7 ਸੈਕਟਰ 8 ਚੰਡੀਗੜ੍ਹ ਵਿਖੇ ਕਾਂਗਰਸ ਦੇ ਸਾਰੇ ਵਿਧਾਇਕਾਂ ਨਾਲ ਲੰਚ ਕਰਨਗੇ।

 

ਇੰਦੌਰ ‘ਚ ਦੋ ਮੰਜ਼ਿਲਾਂ ਇਮਾਰਤ ਨੂੰ ਲੱਗੀ ਅੱਗ, 7 ਲੋਕਾਂ ਦੀ ਹੋਈ ਮੌਤ, ਮੱਧ ਪ੍ਰਦੇਸ਼ ਦੇ CM ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ

0

ਇੰਦੌਰ ਸ਼ਹਿਰ ਦੀ ਸਵਰਨਬਾਗ ਕਾਲੋਨੀ ਵਿੱਚ ਦੋ ਮੰਜ਼ਿਲ ਇਮਾਰਤ ਨੂੰ ਅੱਗ ਲੱਗ ਜਾਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ‘ਚ ਕਈ ਲੋਕਾਂ ਦੀ ਜਾਨ ਚਲੀ ਗਈ ਹੈ। ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਕੁਝ ਵਿਅਕਤੀ ਅੱਗ ਨਾਲ ਝੁਲਸ ਵੀ ਗਏ ਹਨ। ਫਾਇਰ ਬ੍ਰਿਗੇਡ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।

ਇਸ ਤੋਂ ਇਲਾਵਾ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕਰਕੇ ਕਿਹਾ ਕਿ ਅੱਗ ਲੱਗਣ ਨਾਲ ਹੋਈਆਂ ਮੌਤਾਂ ਦੀ ਖਬਰ ਸੁਣਕੇ ਦੁੱਖ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਜਾਂਚ ਦੇ ਆਦੇਸ਼ ਦਿੱਤੇ ਹਨ। ਜਿਸਦੀ ਵੀ ਲਾਪਰਵਾਹੀ ਸਾਹਮਣੇ ਆਈ,ਉਸਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ 4-4 ਲੱਖਾਂ ਰੁਪਏ ਦਿੱਤੇ ਜਾਣਗੇ।

ਭਾਰਤ ‘ਚ ਕੋਰੋਨਾ ਨਾਲ 47 ਲੱਖ ਮੌਤਾਂ ਦਾ ਅੰਕੜਾ ਗਲਤ, WHO ‘ਤੇ ਭੜਕੇ ਸਿਹਤ ਮੰਤਰੀ

0

ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਸੰਬੰਧੀ ਵਿਸ਼ਵ ਸਿਹਤ ਸੰਸਥਾ ਵਿਸ਼ਵ ਸਿਹਤ ਸੰਗਠਨ (WHO) ਦੀ ਹਾਲ ਹੀ ਵਿੱਚ ਇੱਕ ਰਿਪੋਰਟ ਆਈ ਹੈ, ਜਿਸ ਵਿੱਚ ਭਾਰਤ ਵਿੱਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 47 ਲੱਖ ਦੱਸੀ ਗਈ ਹੈ। ਜਿਸ ਤੋਂ ਬਾਅਦ ਇਸ ‘ਤੇ ਵਿਵਾਦ ਸ਼ੁਰੂ ਹੋ ਗਿਆ। WHO ਦਾ ਦਾਅਵਾ ਹੈ ਕਿ ਭਾਰਤ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 5 ਲੱਖ ਨਹੀਂ 47 ਲੱਖ ਹੈ। ਇਸ ਅੰਕੜੇ ਦੇ ਆਉਣ ਤੋਂ ਬਾਅਦ ਪੱਖ-ਵਿਰੋਧੀ ਇਸ ‘ਤੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ, ਪਰ ਇਸ ਵਿਵਾਦ ਦੇ ਵਿਚਕਾਰ ਕਰਨਾਟਕ ਦੇ ਸਿਹਤ ਮੰਤਰੀ ਕੇ ਸੁਧਾਕਰ ਨੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਨੇ ਬਿਨਾਂ ਕਿਸੇ ਵਿਗਿਆਨਕ ਸਬੂਤ ਅਤੇ ਤਰਕਸੰਗਤ ਤਰਕ ਦੇ ਭਾਰਤ ਵਿੱਚ, ਕੋਵਿਡ ਕਾਰਨ ਮੌਤਾਂ ਦੀ ਗਿਣਤੀ 47 ਲੱਖ ਦਰਜ ਕੀਤੀ ਗਈ ਹੈ। ਇਹ ਸੰਖਿਆ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਅਸਲ ਸੰਖਿਆ ਨਹੀਂ ਹੈ।

ਸਿਹਤ ਮੰਤਰੀ ਕੇ ਸੁਧਾਕਰ ਨੇ ਕਿਹਾ ਕਿ ਇਸ ਦੇਸ਼ ਵਿੱਚ ਹਰ ਮੌਤ ਨੂੰ ਵਿਗਿਆਨਕ ਢੰਗ ਨਾਲ ਰਿਕਾਰਡ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਵਿੱਚ ਹਰ ਮੌਤ ਸਭ ਤੋਂ ਵੱਧ ਖੰਡਿਤ ਰੂਪ ਵਿੱਚ ਦਰਜ ਕੀਤੀ ਜਾਂਦੀ ਹੈ। ਏਐਨਆਈ ਨਾਲ ਗੱਲਬਾਤ ਕਰਦਿਆਂ, ਉਸਨੇ ਕਿਹਾ, ‘ਡਬਲਯੂਐਚਓ ਨੇ ਬਿਨਾਂ ਕਿਸੇ ਵਿਗਿਆਨਕ ਸਬੂਤ ਅਤੇ ਤਰਕਸ਼ੀਲ ਦਲੀਲ ਦੇ ਕਿਹਾ ਹੈ ਕਿ ਭਾਰਤ ਵਿੱਚ ਕੋਵਿਡ -19 ਕਾਰਨ ਹੋਈਆਂ ਮੌਤਾਂ ਦੀ ਗਿਣਤੀ ਅਸਲ ਸੰਖਿਆ ਨਹੀਂ ਹੈ। ਇੱਥੇ ਮੌਜੂਦ ਸਾਰੇ ਸਿਹਤ ਮੰਤਰੀਆਂ ਨੇ ਇਸ ਦੀ ਨਿਖੇਧੀ ਕਰਨ ਵਾਲਾ ਮਤਾ ਪਾਸ ਕੀਤਾ ਹੈ।

ਸਿਹਤ ਮੰਤਰੀ ਕੇ ਸੁਧਾਕਰ ਨੇ ਕਿਹਾ, ‘ਅਸੀਂ ਆਪਣੀ ਗਿਣਤੀ ‘ਤੇ ਕਾਇਮ ਹਾਂ ਕਿਉਂਕਿ ਭਾਰਤ ਨੇ ਹਮੇਸ਼ਾ ਅਜਿਹੇ ਅਭਿਆਸਾਂ ਅਤੇ ਅੰਕੜਿਆਂ ਨੂੰ ਅਪਣਾਇਆ ਹੈ। ਇਸ ਦੇਸ਼ ਵਿੱਚ ਹਰ ਮੌਤ ਵਿਗਿਆਨਕ ਤੌਰ ‘ਤੇ ਦਰਜ ਕੀਤੀ ਗਈ ਹੈ। ਹਰ ਮੌਤ ਭਾਰਤ ਵਿੱਚ ਸਭ ਤੋਂ ਵੱਧ ਖੰਡਿਤ ਰੂਪ ਵਿੱਚ ਦਰਜ ਕੀਤੀ ਜਾਂਦੀ ਹੈ।