Home Blog Page 2079

ਵਿਦੇਸ਼ੀ ਨੰਬਰਾਂ ਵਾਲੇ ਮੋਬਾਈਲਾਂ ਤੇ ਨਜਾਇਜ ਅਸਲੇ ਸਮੇਤ ਲਾਰੈਂਸ ਬਿਸ਼ਨੋਈ ਗਰੁੱਪ ਦੇ ਦੋ ਮੈਂਬਰ ਪੁਲਿਸ ਨੇ ਕੀਤੇ ਕਾਬੂ

0

ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਹੱਦਾਂ ਹਰਿਆਣਾ ਅਤੇ ਰਾਜਸਥਾਨ ਨਾਲ ਲੱਗਦੀਆਂ ਹੋਣ ਕਾਰਨ ਅਤੇ ਇਹ ਜਿਲ੍ਹਾ ਸੜਕੀ ਅਤੇ ਰੇਲ ਆਵਾਜਾਈ ਰਾਹੀ ਦਿੱਲੀ ਅਤੇ ਹੋਰ ਮਹਾਂਨਗਰਾਂ ਨਾਲ ਸਿੱਧੇ ਤੌਰ ਤੇ ਜੁੜੇ ਹੋਣ ਕਾਰਨ ਇੱਥੇ ਸਮਾਜ ਵਿਰੋਧੀ ਅਨਸਰਾਂ ਦੇ ਆਉਣ ਜਾਣ ਦਾ ਖਤਰਾ ਅਕਸਰ ਬਣਿਆ ਰਹਿੰਦਾ ਹੈ। ਇਸ ਪ੍ਰਕਾਰ ਦੇ ਪੇਸ਼ੇਵਰ ਮੁਜਰਿਮਾਂ ਤੇ ਆਪਣੀ ਪਕੜ ਲਗਾਤਰ ਅਤੇ ਮਜਬੂਤ ਬਣਾਏ ਰੱਖਣ ਲਈ ਜਿਲ੍ਹੇ ਦੀਆਂ ਮੁੱਖ ਅਤੇ ਲਿੰਕ ਸੜਕਾਂ ਪਰ ਜਿਲ੍ਹਾ ਪੁਲਿਸ ਵੱਲੋ ਲਗਾਤਰ ਨਾਕਾਬੰਦੀ ਕੀਤੀ ਜਾ ਰਹੀ ਹੈ।

ਇਸਦੇ ਨਾਲ ਹੀ ਪੁਲਿਸ ਪਬਲਿਕ ਦੋਸਤੀ ਦੇ ਰਿਸ਼ਤੇ ਨੂੰ ਵਧਾਉਂਦਿਆ ਆਮ ਲੋਕਾਂ ਤੋਂ ਸਹਿਯੋਗ ਅਤੇ ਠੋਸ ਸੂਚਨਾਵਾਂ ਦੀ ਮੰਗ ਕੀਤੀ ਜਾ ਰਹੀ ਹੈ। ਜਿਲ੍ਹਾ ਪੁਲਿਸ ਵੱਲੋਂ ਕੀਤੀਆਂ ਜਾ ਰਹੀਆਂ ਇਹਨਾਂ ਕੋਸ਼ਿਸ਼ਾਂ ਦੀ ਕਮਾਂਡ ਧਰੂਮਨ ਐਚ. ਨਿੰਬਾਲੇ ਆਈ.ਪੀ.ਐਸ ਵੱਲੋਂ ਖੁਦ ਕੀਤੀ ਜਾ ਰਹੀ ਹੈ। ਬੀਤੇ ਕੱਲ ਇੱਕ ਠੋਸ ਅਤੇ ਵਿਸ਼ਵਾਸ਼ ਯੋਗ ਇਤਲਾਹ ਤੇ ਪੁਲਿਸ ਕਾਰਵਾਈ ਕਰਦਿਆਂ ਸਥਾਨਕ ਸੀ.ਆਈ.ਏ (ਕਰਾਈਮ ਬ੍ਰਾਂਚ) ਦੀ ਇੱਕ ਵਿਸ਼ੇਸ਼ ਪੁਲਿਸ ਪਾਰਟੀ ਜਿਸ ਦੀ ਅਗਵਾਈ ਐਸ.ਆਈ ਸੂਰਤ ਸਿੰਘ ਵੱਲੋਂ ਕੀਤੀ ਜਾ ਰਹੀ ਸੀ ਅਤੇ ਉਸ ਵਿੱਚ ਲੋੜੀਦੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਸ਼ਾਮਿਲ ਸਨ, ਦੀਆਂ ਕੋਸ਼ਿਸ਼ਾਂ ਸਦਕਾ ਦੋ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ਜੋ ਖਤਰਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਗਰੁੱਪ ਲਈ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।

ਇਹਨਾਂ ਕਾਬੂ ਕੀਤੇ ਗਏ ਸ਼ੱਕੀ ਵਿਅਕਤੀਆਂ ਦੇ ਨਾਮ ਗੁਰਪ੍ਰੀਤ ਸਿੰਘ ਉਰਫ ਸੋਨੀ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਕੋਟਲੀ ਸੰਘਰ ਥਾਣਾ ਬਰੀਵਾਲਾ ਅਤੇ ਸੁਧੀਰ ਭੱਟੀ ਪੁੱਤਰ ਨੰਦ ਲਾਲ ਵਾਸੀ ਚੱਕ ਖੁੱਬਣ ਥਾਣਾ ਸਦਰ ਹਨੂੰਮਾਨਗੜ੍ਹ (ਰਾਜਸਥਾਨ) ਹਨ। ਇਹਨਾਂ ਕਾਬੂ ਕੀਤੇ ਗਏ ਸ਼ੱਕੀ ਵਿਅਕਤੀਆਂ ਪਾਸੋਂ ਇੱਕ ਪਸਤੌਲ ਦੇਸੀ ਕੱਟਾ 315 ਬੋਰ ਸਮੇਤ ਪੰਜ ਜਿੰਦਾ ਕਾਰਤੂਤ, ਇੱਕ ਮੋਬਾਈਲ ਮਾਰਕਾ ਵੀਵੋ ਕੰਪਨੀ, ਇੱਕ ਮੋਬਾਈਲ ਮਾਰਕਾ ਓਪੋ ਕੰਪਨੀ ਅਤੇ ਇੱਕ ਬਿਨਾ ਨੰਬਰੀ ਮੋਟਰਸਾਈਕਲ ਬ੍ਰਾਮਦ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮੁੱਢਲੀ ਪੁਲਿਸ ਤਫਤੀਸ਼ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਇਹਨਾ ਪਾਸੋਂ ਮਿਲੇ ਹੋਏ ਮੋਬਾਈਲਾਂ ਵਿੱਚ ਵਿਦੇਸ਼ੀ ਨੰਬਰ ਵੀ ਚੱਲਦੇ ਰਹੇ ਸਨ ਅਤੇ ਇਹ ਸ਼ੱਕੀ ਵਿਅਕਤੀ, ਬਦਨਾਮ ਗੈਂਗਸਟਰ ਲਾਰੈਂਸ ਬਿਸਨੋਈ ਦੇ ਗੈਂਗ ਨਾਲ ਸਬੰਧਿਤ ਹਨ ਅਤੇ ਉਸਦੇ ਗਰੁੱਪ ਲਈ ਆਪਣੇ ਮੋਬਾਈਲਾਂ ਤੋਂ ਵਿਦੇਸ਼ੀ ਮੋਬਾਈਲ ਨੰਬਰਾਂ ਦੀ ਵਰਤੋਂ ਕਰਦੇ ਹੋਏ ਵੱਟਸਐਂਪ ਕਾਲਾਂ ਰਾਹੀ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀਆਂ ਹਾਸਿਲ ਕਰਦੇ ਸਨ।

ਹੁਣ ਵੀ ਇਹਨਾਂ ਵੱਲੋਂ ਮੰਗੀ ਗਈ ਫਿਰੌਤੀ ਨੂੰ ਹਾਸਿਲ ਕਰਨ ਲਈ ਇਹ ਆਪਣੇ ਬਿਨਾਂ ਨੰਬਰੀ ਮੋਟਰਸਾਇਕਲ ਪਰ ਸਵਾਰ ਹੋ ਕੇੇੇੇੇੇ ਕਿਧਰੇ ਜਾਂ ਰਹੇ ਸਨ, ਜੋ ਜਿਲ੍ਹਾ ਪੁਲਿਸ ਵੱਲੋਂ ਬਣਾਏ ਗਏ ਜਾਲ ਵਿੱਚ ਫਸਾ ਕੇ ਕਾਬੂ ਕਰ ਲਏ ਹਨ। ਇਹਨਾਂ ਸ਼ੱਕੀ ਵਿਅਕਤੀਆਂ ਦੇ ਵਿਰੱਧ ਥਾਣਾ ਬਰੀਵਾਲਾ ਵਿਖੇ ਮੁਕੱਦਮਾਂ ਨੰਬਰ 38 ਅਧੀਨ ਧਾਰਾ 384, 506, ਭਾ:ਦੰ: 25(6), 25(7), 25(8) ਅਸਲਾ ਐਕਟ ਅਧੀਨ ਦਰਜ ਰਜਿਸਟਰ ਕਰ ਕੇ ਇਹਨਾਂ ਨੂੰ ਬਕਾਇਦਾ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਲ੍ਹਾ ਪੁਲਿਸ ਵੱਲੋਂ ਇਹਨਾਂ ਤੋਂ ਪੂਰੀ ਸਖਤੀ ਅਤੇ ਬਰੀਕੀ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹਨਾਂ ਦੇ ਮਾੜੇ ਮਨਸੂਬਿਆਂ ਨੂੰ ਪੂਰਿਆ ਕਰਨ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ।

ਭਾਰਤ-ਪਾਕਿਸਤਾਨ ਸਰਹੱਦ ‘ਤੇ ਡਰੋਨ ਦੀ ਆਵਾਜ਼ ਦਿੱਤੀ ਸੁਣਾਈ, BSF ਦੇ ਜਵਾਨਾਂ ਵਲੋਂ ਸਰਚ ਆਪਰੇਸ਼ਨ ਜਾਰੀ

0

ਭਾਰਤ-ਪਾਕਿਸਤਾਨ ਸਰਹੱਦ  ‘ਤੇ ਵਾਰ -ਵਾਰ ਡਰੋਨ ਦਿਖਾਈ ਦੇ ਰਹੇ ਹਨ। ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਉਹ ਲਗਾਤਾਰ ਪੰਜਾਬ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਤੋਂ ਹਥਿਆਰ ਤੇ ਨਸ਼ੇ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਅੰਮ੍ਰਿਤਸਰ ‘ਚ ਦੇਰ ਰਾਤ ਭਿੰਡੀ ਸੈਦਾਂ ਥਾਣੇ ਅਧੀਨ ਪੈਂਦੇ ਗੁਲਗਰਗ ਬੀਓਪੀ ਨੇੜੇ ਡਰੋਨ ਦੀ ਆਵਾਜ਼ ਸੁਣਾਈ ਦਿੱਤੀ। ਆਵਾਜ਼ ਸੁਣ ਕੇ ਜਵਾਨਾਂ ਨੇ ਉਸ ‘ਤੇ ਅੱਠ ਰਾਊਂਡ ਫਾਇਰ ਕੀਤੇ ਪਰ ਉਹ ਕਿਸੇ ਤਰ੍ਹਾਂ ਬਚ ਕੇ ਪਾਕਿਸਤਾਨ ਦੀ ਸਰਹੱਦ ‘ਚ ਦਾਖਲ ਹੋ ਗਿਆ।

ਡਰੋਨ ਦੀ ਆਵਾਜ਼ ਪਹਿਲਾਂ ਬੀਐਸਐਫ ਦੇ ਜਵਾਨਾਂ ਨੇ ਰਾਤ 9.15 ਵਜੇ, ਫਿਰ 9.45 ਵਜੇ ਅਤੇ ਤੀਜੀ ਵਾਰ ਰਾਤ 10.15 ਵਜੇ ਸੁਣੀ। ਬਹੁਤ ਜ਼ਿਆਦਾ ਹਨੇਰਾ ਹੋਣ ਕਾਰਨ ਜਵਾਨ ਜ਼ਿਆਦਾ ਦੇਰ ਤੱਕ ਡਰੋਨ ਨੂੰ ਨਹੀਂ ਦੇਖ ਸਕੇ। ਘਟਨਾ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਨੇ ਥਾਣਾ ਭਿੰਡੀ ਸੈਦਾਂ ਦੇ ਨਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਪਾਕਿ ਡਰੋਨ ਭਾਰਤੀ ਸਰਹੱਦ ਵਿੱਚ ਹੈਰੋਇਨ ਦੀ ਖੇਪ ਸੁੱਟ ਕੇ ਫ਼ਰਾਰ ਹੋ ਗਿਆ ਹੈ। ਅੱਜ ਵੀ ਇਲਾਕੇ ‘ਚ ਸਰਚ ਆਪਰੇਸ਼ਨ ਜਾਰੀ ਹੈ।

ਹੰਸ ਰਾਜ ਹੰਸ ਦਾ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੂੰ ਜਵਾਬ, ‘ਜ਼ਮੀਨ ਖਰੀਦੀ ਹੈ, ਕਬਜ਼ਾ ਨਹੀਂ ਕੀਤਾ’

0

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਲੰਧਰ ਦੇ ਇਕ ਪਿੰਡ ਵਿਚ ਮਸ਼ਹੂਰ ਗਾਇਕ ਹੰਸ ਰਾਜ ਹੰਸ ਦੇ ਬੇਟੇ ਯੁਵਰਾਜ ਹੰਸ ਅਤੇ ਨਵਰਾਜ ਹੰਸ ਨੇ 20 ਏਕੜ ਪੰਚਾਇਤੀ ਜ਼ਮੀਨ ਉੱਤੇ ਕਬਜ਼ਾ ਕੀਤਾ ਹੈ। ਉਹਨਾਂ ਕਿਹਾ ਕਿ ਸਰਕਾਰ ਕੋਲ ਰਿਪੋਰਟ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਜ਼ਮੀਨ ਦਾ ਕਬਜ਼ਾ ਲੈਣ ਤੋਂ ਪਹਿਲਾਂ ਉਹ ਖੁਦ ਹੰਸ ਰਾਜ ਹੰਸ ਨਾਲ ਗੱਲ ਕਰਕੇ ਉਹਨਾਂ ਨੂੰ ਕਬਜ਼ਾ ਛੱਡਣ ਦੀ ਅਪੀਲ ਕਰਨਗੇ।

ਇਸ ਸਬੰਧੀ ਜਵਾਬ ਦਿੰਦਿਆਂ ਦਿੱਲੀ ਤੋਂ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਕਿਹਾ ਕਿ ਇਹ ਜ਼ਮੀਨ ਸੂਫੀ ਸੈਂਟਰ ਲਈ ਖਰੀਦੀ ਗਈ ਸੀ। ਉਹਨਾਂ ਕਿਹਾ ਕਿ ਅਸੀਂ ਜ਼ਮੀਨ ਖਰੀਦੀ ਹੈ, ਕਬਜ਼ਾ ਨਹੀਂ ਕੀਤਾ। ਇਸ ਸਬੰਧੀ ਪੰਚਾਇਤ ਵਿਚ ਮਤਾ ਵੀ ਪਾਇਆ ਹੈ। ਉਕਤ ਜ਼ਮੀਨ ਲੋਕਾਂ ਦੇ ਭਲੇ ਲਈ ਹੈ। ਵਪਾਰਕ ਕੰਮ ਨਹੀਂ ਹੋਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ 2010 ਤੋਂ ਬਾਅਦ ਜ਼ਮੀਨਾਂ ਉੱਤੇ ਕਬਜ਼ਿਆਂ ਨੂੰ ਲੈ ਕੇ ਰਿਪੋਰਟ ਤਿਆਰ ਕੀਤੀ ਗਈ ਹੈ।

ਇਸ ਤੋਂ ਬਾਅਦ ਪੰਜਾਬ ਵਿਚ ਜਿੰਨੀਆਂ ਵੀ ਪੰਚਾਇਤੀ ਜ਼ਮੀਨਾਂ ਉੱਤੇ ਕਬਜ਼ਾ ਹੈ, ਉਹਨਾਂ ਨੂੰ ਛੁਡਵਾਇਆ ਜਾਵੇਗਾ। ਪੰਚਾਇਤ ਮੰਤਰੀ ਨੇ ਕਿਹਾ ਕਿ ਸੂਬੇ ਅੰਦਰ ਪੰਚਾਇਤੀ ਤੇ ਪੰਜਾਬ ਸਰਕਾਰ ਦੀਆਂ ਜ਼ਮੀਨਾਂ ’ਤੇ ਕੀਤੇ ਗਏ ਨਾਜਾਇਜ਼ ਕਬਜ਼ੇ ਹਰ ਹਾਲਤ ’ਚ ਛੁਡਾਏ ਜਾਣਗੇ, ਚਾਹੇ ਕਾਬਜ਼ਕਾਰ ਕਿੰਨਾ ਵੀ ਵੱਡਾ ਸਿਆਸਤਦਾਨ ਜਾਂ ਅਫਸਰਸ਼ਾਹ ਕਿਉਂ ਨਾ ਹੋਵੇ।

ਪੰਜਾਬ ਪੁਲਿਸ ਦਾ ਵੱਡਾ ਬਿਆਨ, ਤਜਿੰਦਰਪਾਲ ਬੱਗਾ ਨੂੰ ਭੇਜੇ ਗਏ ਸੀ ਨੋਟਿਸ

0

ਪੰਜਾਬ ਪੁਲਿਸ ਨੇ ਅੱਜ ਭਾਜਪਾ ਆਗੂ ਤਜਿੰਦਰਪਾਲ ਬੱਗਾ ਨੂੰ ਗ੍ਰਿਫਤਾਰ ਕਰ ਲਿਆ ਹੈ। ਹੁਣ ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਬੱਗਾ ਦੀ ਗ੍ਰਿਫਤਾਰੀ ਦੇ ਬਾਰੇ ਪੰਜਾਬ ਪੁਲਿਸ ਨੇ ਬਿਆਨ ਦਿੱਤਾ ਹੈ ਕਿ ਬੱਗਾ ਨੂੰ ਪੰਜ ਨੋਟਿਸ ਭੇਜੇ ਗਏ ਸਨ। ਪੰਜਾਬ ਪੁਲਿਸ ਅਨੁਸਾਰ ਨੋਟਿਸ ਭੇਜਣ ਦੇ ਬਾਅਦ ਵੀ ਬੱਗਾ ਨੇ ਕੋਈ ਜਵਾਬ ਨਹੀਂ ਦਿੱਤਾ। ਬੱਗਾ ਦਾ ਟਵੀਟ ਭੜਕਾਊ ਸੀ ਅਤੇ ਬੱਗਾ ਨੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ।

BJP ਵਲੋਂ ਅੱਜ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਦਫਤਰ ਦੇ ਬਾਹਰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

0

ਅੱਜ ਪੰਜਾਬ ਪੁਲਿਸ ਵਲੋਂ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਭਾਜਪਾ ਦੇ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਹੈ ਕਿ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕਰਨ ਦੇ ਵਿਰੋਧ ਵਿਚ ਭਾਜਪਾ ਵਲੋਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਦਫਤਰ ਦੇ ਬਾਹਰ 6 ਮਈ ਨੂੰ ਸ਼ਾਮ 3 ਵਜੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

 

ਬਟਾਲਾ ਤੋਂ ਬਾਅਦ ਫਰੀਦਕੋਟ ਸ਼ਹਿਰ ‘ਚ ਸਕੂਲੀ ਬੱਚਿਆਂ ਨਾਲ ਭਰੀ ਗੱਡੀ ਪਲਟੀ, 15 ਬੱਚੇ ਹੋਏ ਜ਼ਖਮੀ

0

ਬਟਾਲਾ ਤੋਂ ਬਾਅਦ ਫਰੀਦਕੋਟ ਸ਼ਹਿਰ ‘ਚ ਬੱਚਿਆਂ ਨਾਲ ਭਰੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਜਾਣਕਾਰੀ ਮੁਤਾਬਕ ਨੇੜਲੇ ਪਿੰਡ ਹਰੀਨੋ ਨੇੜੇ ਸਕੂਲੀ ਬੱਚਿਆਂ ਨਾਲ ਭਰੀ ਗੱਡੀ ਪਲਟ ਗਈ। ਇਸ ਹਾਦਸੇ ਵਿੱਚ 15 ਬੱਚੇ ਜ਼ਖਮੀ ਹੋਏ ਹਨ। ਜ਼ਖ਼ਮੀ ਬੱਚਿਆਂ ਨੂੰ ਸਿਵਲ ਹਸਪਤਾਲ ਕੋਟਕਪੂਰਾ ਵਿੱਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸਰਕਾਰੀ ਸਕੂਲ ਕੋਹਾਰਵਾਲਾ ਦੇ 10ਵੀਂ ਜਮਾਤ ਦੇ 30 ਬੱਚੇ ਪ੍ਰੀਖਿਆ ਦੇਣ ਲਈ ਰੋਡੀ ਕਪੂਰਾ ਜਾ ਰਹੇ ਸਨ ਕਿ ਅਚਾਨਕ ਹਾਦਸਾ ਵਾਪਰ ਗਿਆ।

ਚੰਡੀਗੜ੍ਹ ਪਹੁੰਚੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ

0

ਦੇਸ਼ ਦੇ ਉੱਪ ਰਾਸ਼ਟਰਪਤੀ ਚੰਡੀਗੜ੍ਹ ਦੌਰੇ ‘ਤੇ ਪਹੁੰਚ ਗਏ ਹਨ। ਇਸ ਮੌਕੇ ਖੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਰਿਸੀਵ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਤੇ ਰਾਜਪਾਲ ਬੰਡਾਰੂ ਦੱਤਾਤ੍ਰੇਆ ਮੌਜੂਦ ਸਨ।

ਭਗਤਾ ਭਾਈ ਕਾ ਬੱਸ ਅੱਡੇ ‘ਚ ਸੜੀਆਂ ਬੱਸਾਂ ਦੇ ਮਾਮਲੇ ‘ਚ ਹੋਇਆ ਹੈਰਾਨੀਜਨਕ ਖੁਲਾਸਾ

0

ਕੁੱਝ ਦਿਨ ਪਹਿਲਾਂ ਬਠਿੰਡਾ ਜ਼ਿਲ੍ਹੇ ਦੇ ਕਸਬਾ ਭਗਤਾ ਭਾਈ ਕੇ ਦੇ ਬੱਸ ਅੱਡੇ ‘ਚ ਰਾਤ ਨੂੰ ਖੜੀਆਂ ਪ੍ਰਾਈਵੇਟ ਬੱਸਾਂ ਨੂੰ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਸੀ। ਹੁਣ ਉਸ ਘਟਨਾ ‘ਚ ਨਵੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਅੱਗ ਲਗਾਉਣ ਵਾਲਾ ਕੋਈ ਹੋਰ ਨਹੀਂ, ਬਲਕਿ ਬੱਸ ਦਾ ਡਰਾਈਵਰ ਹੀ ਸੀ, ਜਿਸਨੇ 1300 ਰੁਪਏ ਦੀ ਚੋਰੀ ਛਿਪਾਉਣ ਲਈ ਇਸ ਘਟਨਾ ਨੂੰ ਅੰਜਾਮ ਦਿੱਤਾ ਸੀ। ਇਸ ਅੱਗ ਕਾਂਡ ਦਾ ਦੁਖਦਾਈ ਪਹਿਲੂ ਇਹ ਵੀ ਸੀ ਕਿ ਇਸ ਦੌਰਾਨ ਬੱਸ ‘ਚ ਸੁੱਤਾ ਪਿਆ ਕੰਢਕਟਰ ਸੁਖਵਿੰਦਰ ਸ਼ਰਮਾ ਦੀ ਅੱਗ ਦੀ ਲਪੇਟ ‘ਚ ਆਉਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਜਦੋਂਕਿ ਇਸ ਘਟਨਾ ਦਾ ਚਸਮਦੀਦ ਗਵਾਹ ਕਥਿਤ ਦੋਸ਼ੀ ਡਰਾਈਵਰ ਅਵਤਾਰ ਸਿੰਘ ਤਾਰੀ ਨੇ ਦਾਅਵਾ ਕੀਤਾ ਸੀ ਕਿ ਉਹ ਵੀ ਦੂਜੀ ਬੱਸ ਵਿਚੋਂ ਸੀਸਾ ਭੰਨ ਕੇ ਮਸਾਂ ਹੀ ਜਾਨ ਬਚਾ ਕੇ ਨਿਕਲਿਆ ਸੀ।

ਇਸ ਘਟਨਾ ‘ਚ ਮਾਲਵਾ ਬੱਸ ਕੰਪਨੀਆਂ ਦੀ ਦੋ ਨਵੀਆਂ ਨਕੋਰ ਬੱਸਾਂ ਅਤੇ ਮਿੰਨੀ ਬੱਸ ਪੂਰੀ ਤਰ੍ਹਾਂ ਬੱਸ ਸੜ ਕੇ ਸਵਾਹ ਹੋ ਗਈ ਸੀ। ਜਦੋਂਕਿ ਜਲਾਲ ਬੱਸ ਕੰਪਨੀ ਦਾ ਵੀ ਭਾਰੀ ਨੁਕਸਾਨ ਹੋਇਆ ਸੀ। ਕੁੱਝ ਦਿਨ ਤੱਕ ਬੱਸ ਮਾਲਕ ਇਸ ਘਟਨਾ ਨੂੰ ਹਾਦਸਾ ਮੰਨ ਕੇ ਚੱਲ ਰਹੇ ਸਨ ਪ੍ਰੰਤੂ ਮੌਕੇ ‘ਤੇ ਮੌਜੂਦ ਡਰਾਈਵਰ ਅਵਤਾਰ ਸਿੰਘ ਤਾਰੀ ਵਾਸੀ ਮਾਨਸਾ ਵਲੋਂ ਬੱਸ ਮਾਲਕਾਂ ਤੇ ਪੁਲਿਸ ਨੂੰ ਦਿੱਤੇ ਅਲੱਗ ਅਲੱਗ ਬਿਆਨਾਂ ਕਾਰਨ ਸ਼ੱਕ ਦੇ ਦਾਇਰੇ ਵਿਚ ਆ ਗਿਆ ਸੀ।

ਜਿਸਤੋਂ ਬਾਅਦ ਥਾਣਾ ਦਿਆਲਪੁਰਾ ਦੀ ਪੁਲਿਸ ਨੇ ਇਸ ਮਾਮਲੇ ਵਿਚ 29 ਅਪ੍ਰੈਲ ਨੂੰ ਮ੍ਰਿਤਕ ਕੰਢਕਟਰ ਸੁਖਵਿੰਦਰ ਸ਼ਰਮਾ ਦੀ ਮਾਤਾ ਬਿਮਲਾ ਦੇਵੀ ਦੇ ਬਿਆਨਾਂ ਉਪਰ ਅਗਿਆਤ ਵਿਅਕਤੀਆਂ ਵਿਰੁਧ ਧਾਰਾ 304, 436 ਤੇ427 ਆਈ.ਪੀ.ਸੀ ਆਦਿ ਧਾਰਾਵਾਂ ਤਹਿਤ ਕੇਸ ਦਰਜ਼ ਕੀਤਾ ਸੀ।

ਥਾਣਾ ਦਿਆਲਪੁਰਾ ਦੇ ਵਧੀਕ ਥਾਣਾ ਮੁਖੀ ਭੁਪਿੰਦਰ ਸਿੰਘ ਨੇ ਇਸ ਕੇਸ ਨੂੰ ਹੱਲ ਕਰਨ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਥਿਤ ਦੋਸ਼ੀ ਅਵਤਾਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪਤਾ ਲੱਗਿਆ ਹੈ ਕਿ ਡਰਾਈਵਰ ਤਾਰੀ ਨੇ ਬੱਸ ਦੀ ਤੇਲ ਟੈਂਕੀ ਵਿਚੋਂ ਪਹਿਲਾਂ ਤੇਲ ਕੱਢਿਆ ਤੇ ਬਾਅਦ ਵਿਚ ਕੰਢਕਟਰ ਦੇ ਥੈਲੇ ਵਿਚੋਂ 1300 ਰੁਪਏ ਚੋਰੀ ਕਰ ਲਏ ਸਨ। ਇਸ ਚੋਰੀ ਨੂੰ ਛਿਪਾਉਣ ਲਈ ਉਸਨੇ ਥੈਲੇ ਨੂੰ ਅੱਗ ਲਗਾ ਕੇ ਬੱਸ ਵਿਚ ਸੁੱਟ ਦਿੱਤਾ ਤਾਂ ਕਿ ਲੱਗੇ ਕਿ ਅੱਗ ਲੱਗਣ ਕਾਰਨ ਪੈਸੇ ਮੱਚ ਗਏ ਹਨ ਪ੍ਰੰਤੂ ਥੈਲੇ ਦੀ ਅੱਗ ਬੱਸ ਦੇ ਫ਼ਰਸ ਨੂੰ ਪੈ ਗਈ ਤੇ ਬਾਅਦ ਵਿਚ ਦੂਜੀਆਂ ਬੱਸਾਂ ਨੂੰ ਵੀ ਅਪਣੀ ਚਪੇਟ ਵਿਚ ਲੈ ਲਿਆ।

ਉਧਰ ਬੱਸ ਮਾਲਕ ਅਵਤਾਰ ਸਿੰਘ ਨੇ ਮੰਗ ਕੀਤੀ ਹੈ ਕਿ ਪੁਲਿਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਦੇ ਹੋਏ ਇਹ ਵੀ ਪਤਾ ਕੀਤਾ ਜਾਵੇ ਕਿ ਬੱਸ ਵਿਚੋਂ ਚੋਰੀ ਹੋਇਆ ਤੇਲ ਅੱਗੇ ਕਿਸਨੂੰ ਵੇਚਿਆ ਗਿਆ ਹੈ।

CM ਭਗਵੰਤ ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਹੁਣ ਇਸ ਫਸਲ ‘ਤੇ MSP ਦੇਣ ਦਾ ਕੀਤਾ ਐਲਾਨ

0

ਪੰਜਾਬ ਸਰਕਾਰ ਨੇ ਕਿਸਾਨਾਂ ਲਈ ਇੱਕ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ ਮੂੰਗੀ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦੀ ਜਾਵੇਗੀ। ਹੁਣ ਕਿਸਾਨਾਂ ਨੂੰ ਮੂੰਗੀ ਦੀ ਫਸਲ ‘ਤੇ ਵੀ MSP ਮਿਲੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਫ਼ਸਲ ਖਰੀਦੇਗੀ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਮੂੰਗੀ ਤੋਂ ਬਾਅਦ ਕਿਸਾਨ 126 ਝੋਨੇ ਅਤੇ ਬਾਸਮਤੀ ਦੀ ਫ਼ਸਲ ਬੀਜ ਸਕਦੇ ਹਨ।

ਕਣਕ ਅਤੇ ਝੋਨੇ ਵਿਚਕਾਰ MSP ‘ਤੇ ਇੱਕ ਹੋਰ ਫ਼ਸਲ ਖਰੀਦਣ ਦੀ ਇਹ ਪਹਿਲਕਦਮੀ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ

ਕਿਸਾਨਾਂ ਨੂੰ ਫਸਲੀ ਵਿਭਿੰਨਤਾ ਵੱਲ ਕਦਮ ਚੁੱਕਣਾ ਚਾਹੀਦਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਹੈ।

ਪੰਜਾਬ ਪੁਲਿਸ ਨੇ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ‘ਤੇ ਤਜਿੰਦਰਪਾਲ ਬੱਗਾ ਨੂੰ ਕੀਤਾ ਗ੍ਰਿਫਤਾਰ: ਸੁਭਾਸ਼ ਸ਼ਰਮਾ

0

ਅੱਜ ਪੰਜਾਬ ਪੁਲਿਸ ਨੇ ਦਿੱਲੀ ਦੇ ਬੀਜੇਪੀ ਆਗੂ ਤਜਿੰਦਰਪਾਲ ਸਿੰਘ ਬੱਗਾ ਨੂੰ ਗ੍ਰਿਫਤਾਰ ਕਰ ਲਿਆ ਹੈ। ਬੱਗਾ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ।

ਦਿੱਲੀ ਦੇ ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕਰਨ ਦੇ ਮਾਮਲੇ ਬਾਰੇ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ ‘ਤੇ ਭਗਵੰਤ ਮਾਨ ਦੀ ਪੁਲਿਸ ਨੇ ਤਜਿੰਦਰਪਾਲ ਬੱਗਾ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਭਗਤ ਸਿੰਘ ਦੇ ਨਹੀਂ ਅੰਗਰੇਜਾਂ ਦੇ ਨਕਸ਼ੇ ਕਦਮ ਉਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਵਰਕਰ ਨਾ ਡਰਦਾ ਹੈ ਨਾ ਝੁਕਦਾ ਹੈ।