Home Blog Page 208

ਬੰਬ ਦੀ ਧਮਕੀ ਮਿਲਣ ਤੇ ਕਰਵਾਇਆ ਫ਼ਿਰੋਜ਼ਪੁਰ ਕੋਰਟ ਕੰਪਲੈਕਸ ਖਾਲੀ

0
Ferozepur Court Complex

ਫਿਰੋਜਪੁਰ, 8 ਜਨਵਰੀ 2026 : ਪੰਜਾਬ ਦੇ ਸ਼ਹਿਰ ਫ਼ਿਰੋਜ਼ਪੁਰ (Ferozepur) ਵਿਖੇ ਬਣੇ ਕੋਰਟ ਕੰਪਲੈਕਸ ਨੂੰ ਉਸ ਵੇਲੇ ਖ਼ਾਲੀ ਕਰਵਾ ਲਿਆ ਗਿਆ ਜਦੋਂ ਉਸ ਨੂੰ ਬੰਬ ਨਾਲ ਉਡਾਉਣ (To blow up with a bomb) ਦੀ ਧਮਕੀ ਮਿਲੀ ।

ਧਮਕੀ ਭਰੀ ਈਮੇਲ ਕਿਸ ਦੀ ਈਮੇਲ ਤੇ ਆਈ

ਕੋਰਟ ਕੰਪਲੈਕਸ (Court Complex) ਨੂੰ ਜੋ ਬੰਬ ਨਾਲ ਉਡਾਉਣ ਦੀ ਧਮਕੀ ਆਈ ਹੈ ਸਬੰਧੀ ਧਮਕੀ (Threat) ਜ਼ਿਲ੍ਹਾ ਤੈ ਸੈਸ਼ਨ ਜੱਜ ਦੀ ਈਮੇਲ ਤੇ ਭੇਜੀ ਗਈ ਹੈ । ਧਮਕੀ ਵਿਚ ਕੋਰਟ ਨੂੰ ਆਰ. ਡੀ. ਐਕਸ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਜਿਸ ਦੇ ਚਲਦਿਆਂ ਵੱਡੀ ਗਿਣਤੀ ਵਿਚ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ।  ਇਸ ਦੌਰਾਨ ਪੁਲਸ ਕੀਤੀ ਜਾ ਰਹੀ ਜਾਂਚ ਦਰਮਿਆਨ ਕਿਸੇ ਨੂੰ ਵੀ ਕੋਰਟ ਕੰਪਲੈਕਸ ਦੇ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ ਹੈ ।

ਪਹਿਲਾਂ ਵੀ ਵੱਖ ਵੱਖ ਸਮੇਂ ਤੇ ਮਿਲ ਚੁੱਕੀਆਂ ਹਨ ਧਮਕੀਆਂ

ਕਦੇ ਸਕੂਲਾਂ, ਕਦੇ ਕੋਰਟ ਕੰਪਲੈਕਸਾਂ, ਕਦੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਪੁਲਸ ਵੱਲੋਂ ਚੌਕਸੀ ਵਰਤਦਿਆਂ ਜਾਂਚ ਕੀਤੀ ਜਾਂਦੀ ਹੈ ਪਰ ਅਕਸਰ ਹੀ ਈਮੇਲ ਭੇਜ ਕੇ ਧਮਕੀ ਦੇਣ ਵਾਲਿਆਂ ਦੀ ਧਮਕੀ ਸਿਰਫ਼ ਧਮਕੀ ਹੀ ਰਹਿ ਜਾਂਦੀ ਹੈ ਨਿਕਲਦਾ ਕੁੱਝ ਵੀ ਨਹੀਂ ਹੈ । ਪਰ ਅਜਿਹਾ ਸਭ ਕਰਨ ਨਾਲ ਇਕ ਵਾਰ ਤਾਂ ਚੁਫੇਰਿਓਂ ਤੋਂ ਇਲਾਵਾ ਸਮੁੱਚੇ ਪੰਜਾਬ ਦਾ ਮਾਹੌਲ ਦਹਿਸ਼ਤ ਭਰਿਆ ਹੋ ਜਾਂਦਾ ਹੈ। ਜਿਸ ਲਈ ਇਹ ਬੜਾ ਜ਼ਰੂਰੀ ਹੋ ਗਿਆ ਹੈ ਕਿ ਅਜਿਹੇ ਵਿਅਕਤੀਆਂ ਜਿਨ੍ਹਾਂ ਵੱਲੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਨੂੰ ਸਮਾਂ ਰਹਿੰਦੇ ਫੜਿਆ ਜਾਵੇ ਤਾਂ ਜੋ ਪੰਜਾਬ ਵਿਚ ਸ਼ਾਂਤੀ ਕਾਇਮ ਰਹਿ ਸਕੇ ।

Read more : ਜ਼ਿਲ੍ਹਾ ਅਦਾਲਤ ਚੰਡੀਗੜ੍ਹ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸੈਫ ਪੁਰਸ਼ ਤੇ ਮਹਿਲਾ ਫੁਟਸਾਲ ਚੈਂਪੀਅਨਸ਼ਿਪ ਲਈ ਭਾਰਤੀ ਟੀਮਾਂ ਦਾ ਐਲਾਨ

0
championships

ਨਵੀਂ ਦਿੱਲੀ, 8 ਜਨਵਰੀ 2026 : ਸੈਫ ਫੁਟਸਾਲ ਚੈਂਪੀਅਨਸ਼ਿਪ 2026 (SAFF Futsal Championship 2026) ਤੇ ਸੈਫ ਮਹਿਲਾ ਫੁਟਸਾਲ ਚੈਂਪੀਅਨਸ਼ਿਪ 2026 ਲਈ ਭਾਰਤੀ ਟੀਮਾਂ ਦਾ ਐਲਾਨ (Indian teams announced) ਕਰ ਦਿੱਤਾ ਗਿਆ ਹੈ।

ਟੂਰਨਾਮੈਂਟ ਹੋਣਗੇ ਥਾਈਲੈਂਡ ਦੇ ਨੋਂਥਾਸ਼ੁਰਰੀ ਵਿਚ ਇਕੱਠੇ

ਦੋਵੇਂ ਟੂਰਨਾਮੈਂਟ ਇਸ ਮਹੀਨੇ ਦੇ ਆਖਿਰ ਵਿਚ ਥਾਈਲੈਂਡ ਦੇ ਨੋਂਥਾਸ਼ੁਰਰੀ (Nonthaburi, Thailand) ਵਿਚ ਇਕੱਠੇ ਹੋਣਗੇ । ਫੁਟਸਾਲ ਟਾਈਗਰਸ ਤੇ ਫੁਟਸਾਲ ਟਾਈਗ੍ਰੇਸ, ਦੋਵਾਂ ਵਿਚ 14-14 ਖਿਡਾਰੀ ਹਨ । ਈਰਾਨੀ ਰੇਜਾ ਕੋਡਰੀ ਦੀ ਅਗਵਾਈ ਵਾਲੀ ਪੁਰਸ਼ ਟੀਮ ਤੇ ਭਾਰਤੀ ਜੋਸ਼ੂਆ ਵਾਜ ਦੀ ਅਗਵਾਈ ਵਾਲੀ ਮਹਿਲਾ ਟੀਮ (Women’s team) ਨੇ ਪਹਿਲੇ ਸੈਫ ਫੁਟਸਾਲ ਟੂਰਨਾਮੈਂਟ ਲਈ ਥਾਈਲੈਂਡ ਜਾਣ ਤੋਂ ਪਹਿਲਾਂ ਬੈਂਗਲੁਰੂ ਵਿਚ ਇਕੱਠੇ ਟਰੇਨਿੰਗ ਕੈਂਪ ਕੀਤਾ। ਸੈਫ ਫੁਟਸਾਲ ਚੈਂਪੀਅਨਸ਼ਿਪ 14 ਤੋਂ 26 ਜਨਵਰੀ ਤੱਕ ਹੋਵੇਗਾ ਜਦਕਿ ਮਹਿਲਾ ਚੈਂਪੀਅਨਸ਼ਿਪ 13  ਤੋਂ 25 ਜਨਵਰੀ ਤੱਕ ਹੋਵੇਗੀ ।

Read More : ਭਾਰਤੀ ਮਹਿਲਾਵਾਂ ਨੂੰ ਭਵਿੱਖ ‘ਚ ਹਰਾਉਣਾ ਮੁਸ਼ਕਿਲ ਹੋਵੇਗਾ: ਐਸ਼ਲੇ ਗਾਰਡਨਰ

ਸੱਤ ਮਹੀਨਿਆਂ ਵਿਚ ਕੀਤਾ ਹਜ਼ਾਰ ਤੋਂ ਵਧ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ

0
lalchand

ਚੰਡੀਗੜ੍ਹ 8 ਜਨਵਰੀ 2026 : ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ (Department of Forests and Wildlife Conservation) ਨੇ ਪਿਛਲੇ ਸੱਤ ਮਹੀਨਿਆਂ ਵਿੱਚ 1,000 ਤੋਂ ਵੱਧ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ (Regularize services) ਕੀਤਾ ਹੈ ਅਤੇ 519 ਹੋਰ ਸੀਨੀਅਰ ਕਰਮਚਾਰੀਆਂ ਨੂੰ ਨਿਯਮਤ ਕਰਨ ਦਾ ਪ੍ਰਸਤਾਵ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਅਤੇ ਉਮਰ ਅਤੇ ਵਿਦਿਅਕ ਯੋਗਤਾ ਦੀਆਂ ਜ਼ਰੂਰਤਾਂ ਨੂੰ ਪੂਰਾ ਨਹੀਂ ਕਰਦੇ, 2023 ਵਿੱਚ ਬਣਾਈ ਗਈ ਨੀਤੀ ਦੇ ਤਹਿਤ ਵਿੱਤ, ਪ੍ਰਸੋਨਲ ਅਤੇ ਕਾਨੂੰਨੀ ਸਲਾਹਕਾਰ ਵਿਭਾਗਾਂ ਨੂੰ ਭੇਜਿਆ ਗਿਆ ਹੈ ।

ਜੰਗਲਾਤ ਵਿਭਾਗ ਕਰਮਚਾਰੀਆਂ ਨੂੰ ਲਾਭ ਪਹੁੰਚਾਉਣ ਲਈ ਪੂਰੀ ਤਰ੍ਹਾਂ ਹੈ ਵਚਨਬੱਧ : ਕਟਾਰੂਚੱਕ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ (Lal Chand Kataruchak) ਨੇ ਅੱਜ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਦੂਰਦਰਸ਼ੀ ਅਗਵਾਈ ਤੋਂ ਪ੍ਰੇਰਿਤ ਹੋ ਕੇ ਜੰਗਲਾਤ ਵਿਭਾਗ ਆਪਣੇ ਕਰਮਚਾਰੀਆਂ ਨੂੰ ਲਾਭ ਪਹੁੰਚਾਉਣ ਲਈ ਹਰ ਸੰਭਵ ਕਦਮ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ।

ਅਧਿਕਾਰੀਆਂ ਨੂੰ ਕਰਮਚਾਰੀਆਂ ਦੇ ਭੁਗਤਾਨ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਯੂਨੀਅਨ ਦੇ ਪ੍ਰਤੀਨਿਧੀਆਂ ਵੱਲੋਂ ਪਿਛਲੇ ਸਾਲ 30 ਜੁਲਾਈ ਨੂੰ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੇ ਕਰਮਚਾਰੀਆਂ ਦੀਆਂ ਤਨਖਾਹਾਂ ਜਾਰੀ ਕਰਨ ਦੀ ਮੰਗ ਦੇ ਸੰਬੰਧ ਵਿੱਚ, ਸੀਨੀਅਰ ਵਿਭਾਗ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਉਨ੍ਹਾਂ ਦੇ ਏਕੀਕ੍ਰਿਤ ਮਨੁੱਖੀ ਸਰੋਤ ਪ੍ਰਬੰਧਨ ਪ੍ਰਣਾਲੀ (ISRMS) ਆਈ. ਡੀ. ਅੱਪਡੇਟ ਕਰ ਦਿੱਤੇ ਗਏ ਹਨ ਅਤੇ ਤਨਖਾਹਾਂ ਜਲਦੀ ਹੀ ਜਾਰੀ ਕਰ ਦਿੱਤੀਆਂ ਜਾਣਗੀਆਂ। ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਰਮਚਾਰੀਆਂ ਨੂੰ ਸਮੇਂ ਸਿਰ ਭੁਗਤਾਨ ਅਤੇ ਵੰਡ ਨੂੰ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਨੁਕਸਾਨ ਨਾ ਹੋਵੇ।

ਕਰਮਚਾਰੀ ਹਨ ਵਿਭਾਗ ਦਾ ਇਕ ਅਨਿੱਖੜਵਾਂ ਅੰਗ

ਮੰਤਰੀ ਨੇ ਯੂਨੀਅਨ ਦੀਆਂ ਹੋਰ ਮੰਗਾਂ ਨੂੰ ਵੀ ਗੰਭੀਰਤਾ ਅਤੇ ਧੀਰਜ ਨਾਲ ਸੁਣਿਆ, ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਵਿਭਾਗੀ ਕਰਮਚਾਰੀਆਂ ਦੇ ਹਿੱਤਾਂ ਦੀ ਰੱਖਿਆ ਕਰਨਾ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ, ਕਿਉਂਕਿ ਕਰਮਚਾਰੀ ਵਿਭਾਗ ਦਾ ਇੱਕ ਅਨਿੱਖੜਵਾਂ ਅੰਗ ਹਨ । ਇਸ ਮੌਕੇ ‘ਤੇ ਮੌਜੂਦ ਹੋਰਨਾਂ ਵਿੱਚ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਸਕੱਤਰ ਪ੍ਰਿਯਾਂਕ ਭਾਰਤੀ, ਜੰਗਲਾਤ ਦੇ ਪ੍ਰਮੁੱਖ ਮੁੱਖ ਸੰਰੱਖਿਅਕ (ਜੰਗਲਾਤ ਬਲ ਦੇ ਮੁਖੀ), ਅਤੇ ਜੰਗਲਾਤ ਦੇ ਮੁੱਖ ਸੱਰੱਖਿਅਕ (ਸਮਤਲ ਖੇਤਰ) ਨਿਧੀ ਸ਼੍ਰੀਵਾਸਤਵ ਸ਼ਾਮਲ ਸਨ ।

Read more : 150 ਲੱਖ ਮੀਟਰਿਕ ਟਨ ਦੇ ਨੇੜੇ ਪੁੱਜੀ ਝੋਨੇ ਦੀ ਆਮਦ : ਕਟਾਰੂਚੱਕ

ਮੁੱਖ ਮੰਤਰੀ ਮਾਨ ਨੇ ਜਥੇਦਾਰ ਗੜਗੱਜ ਨੂੰ ਕੀਤੀ ਅਪੀਲ

0
Bhagwant Mann

ਚੰਡੀਗੜ੍ਹ, 8 ਜਨਵਰੀ 2026 :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (bhagwant maan) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Giani Kuldeep Singh Gargajj) ਨੂੰ ਅਪੀਲ ਕੀਤੀ ਕਿ ਜਦੋਂ ਉਹ 15 ਜਨਵਰੀ ਨੂੰ ਅਕਾਲ ਤਖ਼ਤ ਸਾਹਿਬ (Akal Takht Sahib) ‘ਤੇ ਪੇਸ਼ ਹੋਣਗੇ ਤਾਂ ਇਸਦਾ ਸਿੱਧਾ ਪ੍ਰਸਾਰਣ ਸਾਰੇ ਚੈਨਲਾਂ ‘ਤੇ ਕੀਤਾ ਜਾਵੇ ।

ਮੇਰਾ ਸਪਸ਼ਟੀਕਰਨ ਸਿੱਧਾ ਕੀਤਾ ਜਾਵੇ ਪ੍ਰਸਾਰਿਤ

ਮਾਨ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਮੈਨੂੰ ਦੁਨੀਆ ਭਰ ਤੋਂ ਸੁਨੇਹੇ ਮਿਲ ਰਹੇ ਹਨ ਕਿ ਜਦੋਂ ਤੁਸੀਂ 15 ਜਨਵਰੀ ਨੂੰ ਸੰਗਤ ਵੱਲੋਂ ਗੋਲਕ ਦਾ ਹਿਸਾਬ ਲੈਂਦੇ ਹੋ ਤਾਂ ਇਸਦਾ ਸਿੱਧਾ ਪ੍ਰਸਾਰਣ ਕੀਤਾ ਜਾਣਾ ਚਾਹੀਦਾ ਹੈ । ਮੈਂ ਵੀ, ਦੁਨੀਆ ਭਰ ਦੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ, ਜਥੇਦਾਰ ਨੂੰ ਬੇਨਤੀ ਕਰਦਾ ਹਾਂ ਕਿ ਮੇਰਾ ਸਪੱਸ਼ਟੀਕਰਨ ਸਿੱਧਾ ਪ੍ਰਸਾਰਿਤ ਕੀਤਾ ਜਾਵੇ ਤਾਂ ਜੋ ਸੰਗਤ ਹਰ ਪਲ ਅਤੇ ਪੈਸੇ ਦੇ ਹਿਸਾਬ ਨਾਲ ਜੁੜੀ ਰਹੇ। 15 ਜਨਵਰੀ ਨੂੰ ਸਬੂਤਾਂ ਸਮੇਤ ਮਿਲਦੇ ਹਾਂ ।

Read More : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮੁੱਖ ਮੰਤਰੀ ਪੰਜਾਬ ਨੂੰ ਕੀਤਾ ਤਲਬ

ਸਰਕਾਰ ਨੇ ਕੰਢੀ ਖੇਤਰ ਵਿਚ 40 ਸਾਲਾਂ ਦਾ ਸੋਕਾ ਕੀਤਾ ਖ਼ਤਮ : ਗੋਇਲ

0
Barinder Goyal

ਜਲੰਧਰ, 8 ਜਨਵਰੀ 2026 : ਪੰਜਾਬ ਦੇ ਕੰਢੀ ਖੇਤਰ (Kandi area) ਵਿਚ ਪਿਛਲੇ ਚਾਰ ਦਹਾਕਿਆਂ ਤੋਂ ਚੱਲੇ ਆ ਰਹੇ ਸੋਕੇ ਨੂੰ ਖ਼ਤਮ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਅਗਵਾਈ ਵਾਲੀ ਸਰਕਾਰ ਨੇ ਟੇਲਾਂ ‘ਤੇ ਪੈਂਦੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ (Canal water supply) ਸਫਲਤਾਪੂਰਵਕ ਬਹਾਲ ਕਰ ਦਿੱਤੀ ਹੈ । ਇਸ ਨਾਲ ਅਰਧ-ਪਹਾੜੀ ਅਤੇ ਸੋਕਾ ਪ੍ਰਭਾਵਿਤ ਖੇਤਰਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ ।

ਨਹਿਰੀ ਪ੍ਰਣਾਲੀ ਦੀ ਬਹਾਲੀ ਹੋਈ 238. 90 ਕਰੋੜ ਨਾਲ ਮੁਕੰਮਲ

238.90 ਕਰੋੜ ਰੁਪਏ ਦੀ ਲਾਗਤ ਨਾਲ ਕੰਢੀ ਨਹਿਰੀ ਨੈਟਵਰਕ ਦੇ ਨਵੀਨੀਕਰਨ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਹੁਣ ਇਸ ਖੇਤਰ ਦੇ 433 ਪਿੰਡਾਂ ਦੀ 1.25 ਲੱਖ ਏਕੜ ਖੇਤੀਬਾੜੀ ਯੋਗ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਉਪਲਬਧ ਹੋ ਰਿਹਾ ਹੈ। ਇਹ ਪ੍ਰਾਪਤੀ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿਚ ਇਕ ਫੈਸਲਾਕੁੰਨ ਤਬਦੀਲੀ ਹੈ।

ਟੇਲਾਂ ਤੱਕ ਪਹੁੰਚਾਇਆ ਨਹਿਰੀ ਪਾਣੀ : ਬਰਿੰਦਰ ਗੋਇਲ

ਜਾਣਕਾਰੀ ਦਿੰਦਿਆਂ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ (Barinder Kumar Goyal) ਨੇ ਕਿਹਾ ਕਿ ਮਾਨ ਸਰਕਾਰ ਨੇ ਸਿੰਚਾਈ ਲਈ ਨਹਿਰੀ ਨੈਟਵਰਕ ਦੀ ਬਹਾਲੀ ਨੂੰ ਆਪਣੀ ਤਰਜੀਹ ਬਣਾਇਆ ਹੈ, ਜਿਸ ਲਈ ਸਰਕਾਰ ਨੇ ਵੱਡੀ ਰਕਮ ਖਰਚ ਕੀਤੀ ਹੈ । ਉਨ੍ਹਾਂ ਦੱਸਿਆ ਕਿ ਸਿੰਚਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਮਾਨ ਸਰਕਾਰ ਨੇ ਸਿੰਚਾਈ ਬੁਨਿਆਦੀ ਢਾਂਚੇ ਦੇ ਵਿਕਾਸ ‘ਤੇ ਸਾਲ 2022 ਤੋਂ 2025 ਦੌਰਾਨ 4557 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਹਨ, ਜੋ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਸਾਲ 2019 ਤੋਂ 2022 ਦੌਰਾਨ ਖਰਚ ਕੀਤੀ ਗਈ ਲੱਗਭਗ 2046 ਕਰੋੜ ਰੁਪਏ ਦੀ ਰਕਮ` ਨਾਲੋਂ ਤਕਰੀਬਨ 2.5 ਗੁਣਾ ਵੱਧ ਹੈ ।

ਕੰਢੀ ਖੇਤਰ ਵਿਚ ਨਹਿਰੀ ਪਾਣੀ ਦੀ ਕਮੀ ਨੂੰ ਕੀਤਾ ਗਿਆ ਹੈ ਦੂਰ

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੰਢੀ ਖੇਤਰ ਵਿਚ ਨਹਿਰੀ ਪਾਣੀ (Canal water) ਦੀ ਕਮੀ ਨੂੰ ਦੂਰ ਕੀਤਾ ਗਿਆ ਹੈ । ਮੁਕੇਰੀਆਂ ਹਾਈਡਲ ਚੈਨਲ ਤੋਂ ਨਿਕਲਣ ਵਾਲੀ 463 ਕਿਊਸਿਕ ਸਮਰੱਥਾ ਵਾਲੀ ਕੰਢੀ ਨਹਿਰ (ਤਲਵਾੜਾ ਤੋਂ ਬਲਾਚੌਰ), ਜਿਸ ਦੀ ਕੁੱਲ ਲੰਬਾਈ 129.035 ਕਿਲੋਮੀਟਰ ਹੈ, ਦਾ ਸਟੇਜ-1 ਨਿਰਮਾਣ ਸਾਲ 1998 ਵਿਚ ਪੂਰਾ ਹੋਇਆ ਸੀ । ਇਸੇ ਤਰ੍ਹਾਂ ਕੰਢੀ ਨਹਿਰ ਸਟੇਜ-2 ਦੇ ਅਧੀਨ (ਹੁਸ਼ਿਆਰਪੁਰ ਤੋਂ ਬਲਾਚੌਰ ਤੱਕ) ਮੁੱਖ ਨਹਿਰ ਦਾ ਨਿਰਮਾਣ ਕਾਰਜ ਸਾਲ 2016 ਵਿਚ ਪੂਰਾ ਕੀਤਾ ਗਿਆ ਸੀ ।

Read more : ਹਿਮਾਚਲ ਨੇ ਪੰਜਾਬ ‘ਤੇ ਬੋਝ ਪਾਇਆ ਤਾਂ ਸਰਕਾਰ ਜਾਵੇਗੀ ਅਦਾਲਤ ‘ਚ : ਗੋਇਲ

328 ਪਾਵਨ ਸਰੂਪ ਮਾਮਲੇ ਵਿਚ ਐੱਸ. ਜੀ. ਪੀ.ਸੀ. ‘ਤੇ ਕਾਬਜ਼ ਧਿਰ ਨੂੰ ਸੰਧਵਾਂ ਨੇ ਘੇਰਿਆ

0
Speaker Sadhwan

ਚੰਡੀਗੜ੍ਹ, 8 ਜਨਵਰੀ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ (Speaker of Punjab Vidhan Sabha) ਕੁਲਤਾਰ ਸਿੰਘ ਸੰਧਵਾਂ ਨੇ 328 ਪਾਵਨ ਸਰੂਪਾਂ (328 Holy forms) ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਸਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) (S. G. P. C.) ‘ਤੇ ਕਾਬਜ਼ ਧਿਰ ਨੂੰ ਘੇਰਦਿਆਂ ਕਿਹਾ ਕਿ ਇਕ ਪਾਸੇ ਕਾਬਜ਼ ਧਿਰ ਦਾਅਵਾ ਕਰ ਰਹੀ ਹੈ ਕਿ ਈਸ਼ਰ ਸਿੰਘ ਕਮੇਟੀ ਤੇ ਅੰਤ੍ਰਿੰਗ ਕਮੇਟੀ ਨੇ ਦੋਸ਼ੀਆਂ ਖ਼ਿਲਾਫ਼ ਸਪੱਸ਼ਟ ਕਾਰਵਾਈ ਦੀ ਸਿਫ਼ਾਰਸ਼ ਕੀਤੀ ਸੀ ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਉਹ ਸਿਫ਼ਾਰਸ਼ਾਂ ਅੱਜ ਤੱਕ ਕ ਲਾਗੂ ਕਿਉਂ ਨਹੀਂ ਹੋਈਆਂ ? ਕੀ ਇਹ ਮੰਨ ਲਿਆ ਜਾਵੇ ਕਿ ਕਾਰਵਾਈ ਨਾ ਕਰਨਾ ਹੀ ਦੋਸ਼ੀਆਂ 4 ਨੂੰ ਸੁਰੱਖਿਅਤ ਰਸਤਾ ਦੇਣ ਦੀ ਸਿਆਸੀ 6 ਸਾਜ਼ਿਸ਼ ਸੀ ?

ਕੁਲਤਾਰ ਸੰਧਵਾਂ ਨੇ ਕੀ ਕੀ ਪੁੱਛਿਆ

ਕੁਲਤਾਰ ਸਿੰਘ ਸੰਧਵਾਂ (Kultar Singh Sandhwan) ਨੇ ਪੁੱਛਿਆ ਕਿ ਕੀ ਦੋਸ਼ੀ ਇੰਨੇ ਪ੍ਰਭਾਵਸ਼ਾਲੀ ਸਨ ਕਿ ਉਨ੍ਹਾਂ ਨੂੰ ਸਜ਼ਾ ਦੇਣ ਦੀ ਬਜਾਏ ਪੰਥਕ ਮਰਿਆਦਾ ਨੂੰ ਛਿੱਕੇ ‘ਤੇ ਟੰਗ ਦਿੱਤਾ ਗਿਆ ? ਅਜਿਹਾ ਜਾਪਦਾ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਮਰਿਆਦਾ ਨਾਲੋਂ ਸਿਆਸੀ ਮੁਫ਼ਾਦਾਂ ਨੂੰ ਉੱਪਰ ਰੱਖਿਆ ਗਿਆ ਹੈ । ਜੇਕਰ ਰਿਪੋਰਟਾਂ ਵਿਚ ਸਭ ਕੁਝ ਸਾਫ਼ ਸੀ ਤਾਂ ਸੱਚ ਨੂੰ ਜਾਣ ਬੁੱਝ ਕੇ ਸੰਗਤ ਤੋਂ ਲੁਕਾਉਣ ਪਿੱਛੇ ਕਿਹੜੀ ਮਜਬੂਰੀ ਸੀ ? ਇਹ ਚੁੱਪ ਸਿੱਧੇ ਤੌਰ ‘ਤੇ ਗੁਨਾਹਗਾਰਾਂ ਦੀ ਪਿੱਠ ਥਾਪੜਨ ਦੇ ਬਰਾਬਰ ਹੈ।

ਜਾਂਚ ਕਮੇਟੀਆਂ ਦੀਆਂ ਰਿਪੋਰਟਾਂ ਸਹੀ ਸਨ ਤਾਂ ਅਮਲ ਨਾ ਕਰਨਾ ਗੰਭੀਰ ਪੰਥਕ ਅਪਰਾਧ

ਉਨ੍ਹਾਂ ਕਿਹਾ ਕਿ ਜੇਕਰ ਜਾਂਚ ਕਮੇਟੀਆਂ ਦੀਆਂ ਰਿਪੋਰਟਾਂ ਸਹੀ ਸਨ ਤਾਂ ਉਨ੍ਹਾਂ ‘ਤੇ ਅਮਲ ਨਾ ਕਰਨਾ ਗੰਭੀਰ ਪੰਥਕ ਅਪਰਾਧ ਹੈ, ਜਿਸ ਲਈ ਮੌਜੂਦਾ ਐੱਸ. ਜੀ. ਪੀ. ਸੀ. ਆਗੂ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹਨ । ਜੇਕਰ ਉਹ ਰਿਪੋਰਟਾਂ ਗਲਤ ਸਨ ਤਾਂ ਅੱਜ ਤੱਕ ਸਿੱਖ ਜਗਤ ਨੂੰ ਅਸਲੀ ਸੱਚ ਤੋਂ ਵਾਂਝਾ ਕਿਉਂ ਰੱਖਿਆ ਗਿਆ? ਐੱਸ.ਜੀ. ਪੀ.ਸੀ. ਦੀ ਦਿਸ ਦੋਹਰੀ ਨੀਤੀ ਨੇ ਸੰਸਥਾ ਦੀ ਭਰੋਸੇਯੋਗਤਾ ਨੂੰ ਭਾਰੀ ਸੱਟ ਮਾਰੀ ਹੈ, ਜਿਸ ਦਾ ਜਵਾਬ ਸੰਗਤ ਨੂੰ ਦੇਣਾ ਹੀ ਪਵੇਗਾ ।

Read more : ਸਪੀਕਰ ਸੰਧਵਾਂ ਨੇ ਕੀਤੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ

ਐਨ. ਆਈ. ਏ. ਅਦਾਲਤ ਕਰਨ ਜਾ ਰਹੀ ਹੈ ਗੋਲਡੀ ਨੂੰ ਭਗੌੜਾ ਐਲਾਨਣ ਦੀ ਤਿਆਰੀ

0
Goldi Brar

ਚੰਡੀਗੜ੍ਹ, 8 ਜਨਵਰੀ 2026 : ਚੰਡੀਗੜ੍ਹ ਦੀ ਰਾਸ਼ਟਰੀ ਜਾਂਚ ਏਜੰਸੀ (ਐਨ. ਆਈ. ਏ.) (N. I. A.) ਦੀ ਵਿਸ਼ੇਸ਼ ਅਦਾਲਤ ਨੇ ਗੈਂਗਸਟਰ ਤੋਂ ਅੱਤਵਾਦੀ ਬਣੇ ਸਤਵਿੰਦਰ ਸਿੰਘ ਉਰਫ ਗੋਲਡੀ ਬਰਾੜ (Goldy Brar) ਨੂੰ ਭਗੌੜਾ ਐਲਾਨਣ (To declare a fugitive) ਦੀ ਤਿਆਰੀ ਕਰ ਲਈ ਹੈ ।

ਕਿਸ ਮਾਮਲੇ ਵਿਚ ਕੀਤੀ ਜਾ ਰਹੀ ਹੈ ਇਹ ਕਾਰਵਾਈ

ਮਿਲੀ ਜਾਣਕਾਰੀ ਮੁਤਾਬਕ ਉਕਤ ਕਾਰਵਾਈ ਚੰਡੀਗੜ੍ਹ ਦੇ ਕਾਰੋਬਾਰੀ ਕੁਲਦੀਪ ਸਿੰਘ ਮੱਕੜ (Businessman Kuldeep Singh Makkar) ਦੇ ਘਰ ਫਾਇਰਿੰਗ ਮਾਮਲੇ ‘ਚ ਕੀਤੀ ਜਾ ਰਹੀ ਹੈ । ਭਾਰਤੀ ਸੁਰੱਖਿਆ ਜ਼ਾਬਤਾ 2023 ਦੀ ਧਾਰਾ 84 ਦੇ ਤਹਿਤ ਕਾਰਵਾਈ ਕਰਦੇ ਹੋਏ ਵਿਸ਼ੇਸ਼ ਜੱਜ ਭਾਵਨਾ ਜੈਨ ਨੇ ਉਸਨੂੰ 30 ਦਿਨਾਂ ਦੇ ਅੰਦਰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ।

ਗੋਲਡੀ ਖ਼ਿਲਾਫ਼ ਪਹਿਲਾਂ ਵੀ ਚੁੱਕੇ ਹਨ ਗੈਰ ਜ਼ਮਾਨਤੀ ਵਾਰੰਟ ਜਾਰੀ

ਜਾਣਕਾਰੀ ਅਨੁਸਾਰ ਗੋਲਡੀ ਬਰਾੜ ਖ਼ਿਲਾਫ਼ ਪਹਿਲਾਂ ਵੀ ਨਾ-ਜ਼ਮਾਨਤੀ ਵਾਰੰਟ ਜਾਰੀ ਹੋ ਚੁੱਕੇ ਹਨ । ਗੋਲਡੀ ਬਰਾੜ ਨੇ ਫਿਰੌਤੀ ਨਾ ਦੇਣ ‘ਤੇ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੀ ਕੋਠੀ ’ਤੇ ਫਾਇਰਿੰਗ ਕਰਵਾਈ ਸੀ। 30 ਦਿਨਾਂ ਦੇ ਅੰਦਰ ਅਦਾਲਤ ‘ਚ ਪੇਸ਼ ਨਾ ਹੋਣ ‘ਤੇ ਗੋਲਡੀ ਬਰਾੜ ਨੂੰ ਭਗੌੜਾ ਐਲਾਨਿਆ ਜਾਵੇਗਾ । ਇਸ ਮਾਮਲੇ ‘ਚ ਐਨ. ਆਈ. ਏ. ਵੱਲੋਂ 8 ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਸਨ। 27 ਫਰਵਰੀ ਨੂੰ ਅਗਲੀ ਸੁਣਵਾਈ ਹੋਵੇਗੀ ।

ਕਦੋਂ ਕੀਤਾ ਗਿਆ ਸੀ ਬਰਾੜ ਵਿਰੁੱਧ ਕੇਸ ਦਰਜ

ਗੋਲਡੀ ਬਰਾੜ ਵਿਰੁੱਧ 20 ਜਨਵਰੀ 2024 ਨੂੰ ਚੰਡੀਗੜ੍ਹ ਵਿੱਚ ਇੱਕ ਵਪਾਰੀ ਦੇ ਅਗਵਾ ਦਾ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਨੂੰ ਐਨ. ਆਈ. ਏ. ਨੇ 8 ਮਾਰਚ 2024 ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ । ਦੱਸਣਯੋਗ ਹੈਕਿ ਗੋਲਡੀ ਬਰਾੜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਵੀ ਹੈ । ਉਸਨੂੰ ਕੇਂਦਰ ਸਰਕਾਰ ਨੇ ਪਹਿਲਾਂ ਹੀ ਅੱਤਵਾਦੀ ਐਲਾਨ ਚੁੱਕੀ ਹੈ ਅਤੇ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ ।

ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਹੋ ਗਈਆਂ ਹਨ ਤੇਜ਼ : ਸੂਤਰ

ਇਸ ਮਾਮਲੇ ਵਿੱਚ ਗੋਲਡੀ ਬਰਾੜ ‘ਤੇ ਧਾਰਾਵਾਂ 120 ਬੀ (ਅਪਰਾਧਿਕ ਸਾਜ਼ਿਸ਼), 336 (ਦੂਜਿਆਂ ਦੀ ਜਾਨ ਜਾਂ ਨਿੱਜੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਵਾਲਾ ਲਾਪਰਵਾਹੀ ਵਾਲਾ ਕੰਮ), 384 (ਜਬਰਦਸਤੀ) ਅਤੇ 506 (ਅਪਰਾਧਿਕ ਧਮਕੀ) ਦੇ ਨਾਲ-ਨਾਲ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ. ਏ. ਪੀ. ਏ. ) ਅਤੇ ਅਸਲਾ ਐਕਟ ਦੀਆਂ ਧਾਰਾਵਾਂ ਦੇ ਤਹਿਤ ਦੋਸ਼ ਲਗਾਏ ਗਏ ਹਨ । ਜੇਕਰ ਉਹ ਨਿਰਧਾਰਤ ਸਮੇਂ ਦੇ ਅੰਦਰ ਅਦਾਲਤ ਵਿੱਚ ਪੇਸ਼ ਨਹੀਂ ਹੁੰਦਾ ਹੈ ਤਾਂ ਉਸਦੀ ਜਾਇਦਾਦ ਜ਼ਬਤ ਕੀਤੀ ਜਾ ਸਕਦੀ ਹੈ । ਸੂਤਰਾਂ ਅਨੁਸਾਰ ਉਸਨੂੰ ਕੈਨੇਡਾ ਤੋਂ ਭਾਰਤ ਵਾਪਸ ਲਿਆਉਣ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ ।

Read More : ਗੋਲਡੀ ਬਰਾੜ ਦੱਸ ਕੇ ਕਾਰੋਬਾਰੀ ਕੋਲੋਂ ਮੰਗੀ ਫਿਰੌਤੀ, ਅਣਪਛਾਤੇ ਵਿਅਕਤੀ ਦੇ ਖਿਲਾਫ ਕੇਸ ਦਰਜ 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਦੂਸਰੇ ਪੜਾਅ ਦੀ ਹੋਈ ਸ਼ੁਰੂਆਤ

0
War On Drud

ਜਲੰਧਰ, 7 ਜਨਵਰੀ 2026 : ਪੰਜਾਬ ਦੇ ਸ਼ਹਿਰ ਜਲੰਧਰ ਵਿਖੇ ਬਣੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ (War on drugs campaign) ਦੇ ਦੂਸਰੇ ਪੜਾਅ ਦੀ ਸ਼ੁਰੂਆਤ ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ (Party convener Arvind Kejriwal) ਵੱਲੋਂ ਕੀਤੀ ਗਈ । ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਸਿੱਖਿਆ ਸ਼ਾਸਤਰੀ ਅਤੇ ਸਥਾਨਕ ਲੋਕ ਮੌਜੂਦ ਸਨ ।

ਦੇਸ਼ ਦੇ ਹਰ ਸੂਬੇ ਵਿਚ ਨਸ਼ਾ ਹੈ ਪਰ ਪੰਜਾਬ ਨੂੰ ਜ਼ਿਆਦਾ ਬਦਨਾਮ ਕੀਤਾ ਜਾਂਦਾ ਹੈ : ਮੁੱਖ ਮੰਤਰੀ

ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਕਿਹਾ ਕਿ ਦੇਸ਼ ਦੇ ਹਰ ਸੂਬੇ ਵਿਚ ਨਸ਼ਾ ਹੈ ਪਰ ਪੰਜਾਬ ਨੂੰ ਜ਼ਿਆਦਾ ਬਦਨਾਮ ਕੀਤਾ ਜਾਂਦਾ ਹੈ । ਉਨ੍ਹਾਂ ਕਿਹਾ ਕਿ ਕੁਇੰਟਲਾਂ ਦੇ ਹਿਸਾਬ ਨਾਲ ਨਸ਼ਾ ਗੁਜਰਾਤ ਵਿਚ ਫੜਿਆ ਜਾਂਦਾ ਹੈ ਪਰ ਉਥੇ ਕੋਈ ਗੱਲ ਨਹੀਂ ਕਰਦਾ ਬੱਸ ਪੰਜਾਬ ਨੂੰ ਬਦਨਾਮ ਕਰਨ ’ਚ ਲੱਗੇ ਹੋਏ ਹਨ । ਉਨ੍ਹਾਂ ਕਿਹਾ ਕਿ ਪੰਜਾਬ ਵਿਚੋਂ ਨਸ਼ਾ ਲਹਿਰ ਨਾਲ ਖਤਮ ਹੋਵੇਗਾ ਨਾ ਸਖਤੀ ਦੇ ਨਾਲ ।

ਉਨ੍ਹਾਂ ਕਿਹਾ ਕਿ ਪੁਲਿਸ ਦੀ ਸਖ਼ਤੀ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਦੇ ਸਹਿਯੋਗ ਦੀ ਵੀ ਲੋੜ ਹੈ ਤਾਂ ਹੀ ਪੰਜਾਬ ਦੇ ਮੱਥੇ ਤੋਂ ਇਸ ਨਸ਼ੇ ਰੂਪੀ ਕਲੰਕ ਧੋਤਾ ਜਾ ਸਕਦਾ ਹੈ । ਉਨ੍ਹਾਂ ਕਿਹਾ ਪੰਜਾਬ ਅੱਗੇ ਹਰ ਮੁਸੀਬਤ ਬੌਨੀ ਬਣ ਜਾਂਦੀ ਅਤੇ ਪੰਜਾਬੀ ਨਸ਼ਾ ਦੀ ਅਲਾਮਤ ਨੂੰ ਬੌਨੀ ਬਣਾ ਕੇ ਹੀ ਦਮ ਲੈਣਗੇ। ਉਨ੍ਹਾਂ ਨਿਯੁਕਤ ਕੀਤੇ ਗਏ ਪਿੰਡਾਂ ਦੇ ਪਹਿਰੇਦਾਰਾਂ ਨੂੰ ਕਿਹਾ ਤੁਸੀਂ ਪਿੰਡਾਂ ਵਿਚ ਨਸ਼ਾ ਤਸਕਰਾ ਦੇ ਖਿਲਾਫ ਪਹਿਰੇ ਦਿਓ ਅਤੇ ਸਰਕਾਰ ਤੁਹਾਡਾ ਸਾਥ ਦੇਵੇਗੀ ।

ਨਸ਼ਿਆਂ ਵਿਰੁੱਧ ਪੰਜਾਬ ਵਿਚ ਸ਼ੁਰੂ ਕੀਤੀ ਮੁਹਿੰਮ ਹੋਰ ਕਿਸੇ ਸੂਬੇ ਵਿਚ ਨਹੀਂ : ਕੇਜਰੀਵਾਲ

ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਪੰਜਾਬ ਵਿੱਚ ਜਿਸ ਪੱਧਰ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਅਜਿਹੀ ਕਿਸੇ ਹੋਰ ਰਾਜ ਵਿੱਚ ਅਜੇ ਤੱਕ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਸਿਰਫ਼ ਦਾਅਵੇ ਹੀ ਕਰਦੀਆਂ ਰਹੀਆਂ, ਪਰ ਜ਼ਮੀਨੀ ਪੱਧਰ ‘ਤੇ ਕੋਈ ਬਦਲਾਅ ਦਿਖਾਈ ਨਹੀਂ ਦਿੱਤਾ। ਕੇਜਰੀਵਾਲ ਅਤੇ ਮਾਨ ਨੇ ਵਿਰੋਧੀ ਧਿਰਾਂ, ਖਾਸ ਕਰਕੇ ਬਿਕਰਮ ਸਿੰਘ ਮਜੀਠੀਆ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪਹਿਲਾਂ ਲੋਕ ਇਨ੍ਹਾਂ ਦਾ ਨਾਮ ਲੈਣ ਤੋਂ ਵੀ ਡਰਦੇ ਸਨ, ਪਰ ਅੱਜ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ ਅਤੇ ਦੋਸ਼ੀਆਂ ਨੂੰ ਜੇਲ੍ਹ ਦੇ ਪਿੱਛੇ ਸੁੱਟਿਆ ਜਾ ਰਿਹਾ ਹੈ ।

ਕੈਪਟਨ ਦੇ ਰਾਜ ਵਿਚ ਪੰਜਾਬ ਵਿਚ ਨਸ਼ੇ ਦੀਆਂ ਜੜ੍ਹਾਂ ਡੂੰਘੀਆਂ ਹੁੰਦੀਆਂ ਗਈਆਂ

ਅਰਵਿੰਦ ਕੇਜਰੀਵਾਲ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਨ੍ਹਾਂ ਦੇ ਰਾਜ ਵਿੱਚ ਪੰਜਾਬ ਵਿੱਚ ਨਸ਼ੇ ਦੀਆਂ ਜੜ੍ਹਾਂ ਹੋਰ ਡੂੰਘੀਆਂ ਹੁੰਦੀਆਂ ਗਈਆਂ। ਜਦਿਕ ਉਨ੍ਹਾਂ ਨੇ ਗੁਟਕਾ ਸਾਹਿਬ ਹੱਥ ’ਚ ਫੜ ਕੇ ਸਹੁੰ ਖਾਧੀ ਸੀ ਕਿ ਉਹ ਪੰਜਾਬ ’ਚੋਂ ਨਸ਼ੇ ਨੂੰ ਖਤਮ ਕਰ ਦੇਣਗੇ ਪਰ ਉਨ੍ਹਾਂ ਵੱਲੋਂ ਨਸ਼ਿਆਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ।

ਕੇਜਰੀਵਾਲ ਨੇ ਦੱਸਿਆ ਕਿ ‘ਆਪ’ ਸਰਕਾਰ (Aap Goverment) ਆਉਣ ਤੋਂ ਬਾਅਦ ਪੰਜਾਬ ਪੁਲਿਸ ਨੇ ਹੁਣ ਤੱਕ 28,000 ਤੋਂ ਵੱਧ ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚੋਂ 88 ਪ੍ਰਤੀਸ਼ਤ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਸਜ਼ਾ ਮਿਲੀ ਹੈ । ਉਨ੍ਹਾਂ ਕਿਹਾ ਕਿ ਛੋਟੇ ਤੋਂ ਲੈ ਕੇ ਵੱਡੇ ਨਸ਼ਾ ਤਸਕਰ ਤੱਕ ਕਿਸੇ ਨੂੰ ਵੀ ਬਖਸ਼ਿਆ ਨਹੀਂ ਗਿਆ ਅਤੇ ਇੱਕ ਵੀ ਫਰਜ਼ੀ ਕੇਸ ਦਰਜ ਨਹੀਂ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲੀ ਵਾਰ ਨਸ਼ਾ ਤਸਕਰਾਂ ਦੀ ਨਜਾਇਜ਼ ਕਮਾਈ ਨਾਲ ਬਣਾਏ ਗਏ ਵੱਡੇ-ਵੱਡੇ ਘਰਾਂ ਅਤੇ ਦਫ਼ਤਰਾਂ ‘ਤੇ ਸਰਕਾਰ ਨੇ ਬੁਲਡੋਜ਼ਰ ਚਲਾਇਆ ਹੈ ।

Read more : ਸਰਕਾਰ ਨੇ ਕੀਤਾ ਸਰਕਾਰੀ ਨੌਕਰੀਆਂ ਵਿਚ ਔਰਤਾਂ ਨੂੰ ਰਾਖਵਾਂਕਰਨ ਦੇਣ ਦਾ ਫੈਸਲਾ

‌‌ਪਿਡੀਲਾਈਟ ਦਾ ਪ੍ਰਾਜੈਕਟ 31 ਏਕੜ ਜ਼ਮੀਨ ਤੇ ਹੋਵੇਗਾ ਸਥਿਤ : ਅਰੋੜਾ

0
Sanjeev Arora

ਚੰਡੀਗੜ੍ਹ 7 ਜਨਵਰੀ 2026 :  ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਵਿਦੇਸ਼ੀ ਭਾਰਤੀ ਮਾਮਲਿਆਂ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ (sanjeev arora) ਨੇ ਅੱਜ ਐਲਾਨ ਕੀਤਾ ਕਿ ਐਡਹੇਸਿਵ ਅਤੇ ਨਿਰਮਾਣ ਰਸਾਇਣਾਂ ਦੀ ਇੱਕ ਮੋਹਰੀ ਨਿਰਮਾਤਾ ਪਿਡੀਲਾਈਟ ਇੰਡਸਟਰੀਜ਼ ਲਿਮਟਿਡ (Pidilite Industries Limited) 300 ਕਰੋੜ ਦੇ ਪ੍ਰਸਤਾਵਿਤ ਨਿਵੇਸ਼ ਨਾਲ ਪੰਜਾਬ ਵਿੱਚ ਇੱਕ ਨਵੀਂ ਨਿਰਮਾਣ ਸਹੂਲਤ ਸਥਾਪਤ ਕਰੇਗੀ । ਪ੍ਰਸਤਾਵਿਤ ਪ੍ਰੋਜੈਕਟ ਪਿੰਡ ਮਾਜਰੀ ਫਕੀਰਾਂ ਅਤੇ ਪਿੰਡ ਸੋਹਣੇ ਮਾਜਰਾ, ਸਬ-ਤਹਿਸੀਲ ਘਨੌਰ, ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿੱਚ 31 ਏਕੜ ਜ਼ਮੀਨ ‘ਤੇ ਸਥਿਤ ਹੋਵੇਗਾ ।

ਪ੍ਰਾਜੈਕਟ ਦੀ ਪ੍ਰਸਤਾਵਿਤ ਉਤਪਾਦਨ ਸਮਰੱਥਾ ਹੋਵੇਗੀ 200,000 ਮੀਟਰਿਕ ਟਨ ਸਲਾਨਾ

ਸੰਜੀਵ ਅਰੋੜਾ ਨੇ ਦੱਸਿਆ ਕਿ ਇਹ ਸਹੂਲਤ ਪਾਣੀ-ਅਧਾਰਤ ਐਡਹੇਸਿਵ ਅਤੇ ਵਾਟਰ ਪ੍ਰੂਫਿੰਗ ਉਤਪਾਦਾਂ ਦੇ ਮਿਸ਼ਰਣ ਅਤੇ ਮਿਸ਼ਰਣ ‘ਤੇ ਕੇਂਦ੍ਰਿਤ ਹੋਵੇਗੀ । ਇਸਦੀ ਕੁੱਲ ਪ੍ਰਸਤਾਵਿਤ ਉਤਪਾਦਨ ਸਮਰੱਥਾ 200,000 ਮੀਟ੍ਰਿਕ ਟਨ ਸਾਲਾਨਾ ਹੋਵੇਗੀ, ਜਿਸ ਵਿੱਚ 140,000 ਮੀਟ੍ਰਿਕ ਟਨ ਪਾਣੀ-ਅਧਾਰਤ ਐਡਹੇਸਿਵ ਉਤਪਾਦ ਅਤੇ 60,000 ਮੀਟ੍ਰਿਕ ਟਨ ਵਾਟਰਪ੍ਰੂਫਿੰਗ ਉਤਪਾਦ ਸ਼ਾਮਲ ਹਨ । ਇਹ ਸਹੂਲਤ ਮੁੱਖ ਤੌਰ ‘ਤੇ ਘਰੇਲੂ ਬਾਜ਼ਾਰ ਨੂੰ ਪੂਰਾ ਕਰੇਗੀ ਅਤੇ ਭਵਿੱਖ ਵਿੱਚ ਗੁਆਂਢੀ ਬਾਜ਼ਾਰਾਂ ਵਿੱਚ ਨਿਰਯਾਤ ਸੰਭਾਵਨਾ ਦਾ ਵਿਸਤਾਰ ਵੀ ਕਰੇਗੀ ।

ਪ੍ਰਾਜੈਕਟ ਤੋਂ ਉਮੀਦ ਹੇ 300 ਨੌਕਰੀਆਂ ਪੈਦਾ ਹੋਣ ਦੀ ਉਮੀਦ

ਉਕਤ ਲੱਗਣ ਵਾਲੇ ਇਸ ਪ੍ਰੋਜੈਕਟ (Project) ਦੁਆਰਾ ਪੈਦਾ ਹੋਣ ਵਾਲੀ ਰੁਜ਼ਗਾਰ ਸੰਭਾਵਨਾ ਨੂੰ ਉਜਾਗਰ ਕਰਦੇ ਹੋਏ, ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਤੋਂ ਲਗਭਗ 300 ਨੌਕਰੀਆਂ ਪੈਦਾ ਹੋਣ ਦੀ ਉਮੀਦ ਹੈ, ਜਿਸ ਵਿੱਚ ਹੁਨਰਮੰਦ, ਅਰਧ-ਹੁਨਰਮੰਦ ਅਤੇ ਨਿਗਰਾਨੀ ਸ਼੍ਰੇਣੀਆਂ ਵਿੱਚ ਸਿੱਧੇ ਅਤੇ ਅਸਿੱਧੇ ਨੌਕਰੀਆਂ ਸ਼ਾਮਲ ਹਨ । ਉਨ੍ਹਾਂ ਅੱਗੇ ਕਿਹਾ ਕਿ ਇਸ ਸਹੂਲਤ ਨੂੰ ਆਧੁਨਿਕ ਉਪਕਰਣਾਂ, ਉਪਯੋਗਤਾਵਾਂ ਅਤੇ ਇੱਕ ਅਨੁਕੂਲ ਵਾਤਾਵਰਣ ਦੇ ਨਾਲ-ਨਾਲ ਸਿਹਤ ਅਤੇ ਸੁਰੱਖਿਆ (EHS) ਪ੍ਰਣਾਲੀਆਂ ਨਾਲ ਵਿਕਸਤ ਕੀਤਾ ਜਾਵੇਗਾ, ਜੋ ਕਿ ਸਭ ਤੋਂ ਵਧੀਆ ਉਦਯੋਗਿਕ ਅਭਿਆਸਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੈ ।

ਪ੍ਰਾਜੈਕਟ ਨੂੰ ਦਿੱਤਾ ਜਾਵੇਗਾ ਪੂਰੀ ਤਰ੍ਹਾਂ ਅੰਦਰੂਨੀ ਸਰੋਤਾਂ ਰਾਹੀਂ ਫ਼ੰਡ

ਕੈਬਨਿਟ ਮੰਤਰੀ (Cabinet Minister) ਸੰਜੀਵ ਅਰੋੜਾ ਨੇ ਕਿਹਾ ਕਿ ਪਿਡੀਲਾਈਟ ਉੱਤਰੀ ਭਾਰਤ ਵਿੱਚ ਆਪਣੇ ਨਿਰਮਾਣ ਅਧਾਰ ਨੂੰ ਮਜ਼ਬੂਤ ​​ਕਰਨ ਅਤੇ ਵਧਦੀ ਖੇਤਰੀ ਮੰਗ ਨੂੰ ਪੂਰਾ ਕਰਨ ਦੀ ਆਪਣੀ ਰਣਨੀਤੀ ਦੇ ਹਿੱਸੇ ਵਜੋਂ ਪੰਜਾਬ ਵਿੱਚ ਇਸ ਪ੍ਰਸਤਾਵਿਤ ਸਹੂਲਤ ਦੀ ਸਥਾਪਨਾ ਕਰ ਰਿਹਾ ਹੈ । ਇਸ ਪ੍ਰੋਜੈਕਟ ਨੂੰ ਪੂਰੀ ਤਰ੍ਹਾਂ ਅੰਦਰੂਨੀ ਸਰੋਤਾਂ ਰਾਹੀਂ ਫੰਡ ਦਿੱਤਾ ਜਾਵੇਗਾ ਅਤੇ ਦਸੰਬਰ 2027 ਤੱਕ ਵਪਾਰਕ ਉਤਪਾਦਨ (Commercial production) ਲਈ ਚਾਲੂ ਕਰਨ ਦਾ ਟੀਚਾ ਹੈ ।

ਦੇਖਣਯੋਗ ਹੈ ਕਿ 1969 ਵਿੱਚ ਸਥਾਪਿਤ ਪਿਡੀਲਾਈਟ ਇੰਡਸਟਰੀਜ਼ ਲਿਮਟਿਡ, ਭਾਰਤ ਵਿੱਚ ਖਪਤਕਾਰ ਅਤੇ ਵਿਸ਼ੇਸ਼ ਰਸਾਇਣਾਂ ਦੇ ਉਤਪਾਦਨ ਵਿੱਚ ਇੱਕ ਮੋਹਰੀ ਕੰਪਨੀ ਅਤੇ ਮਾਰਕੀਟ ਲੀਡਰ ਹੈ। ਕੰਪਨੀ ਚਿਪਕਣ ਵਾਲੇ ਅਤੇ ਸੀਲੰਟ, ਨਿਰਮਾਣ ਰਸਾਇਣ, ਉਦਯੋਗਿਕ ਰੈਜ਼ਿਨ, ਪਿਗਮੈਂਟ, ਅਤੇ ਕਲਾ ਅਤੇ ਸ਼ਿਲਪਕਾਰੀ ਸਮੱਗਰੀ ਦੇ ਨਿਰਮਾਣ ਵਿੱਚ ਮੋਹਰੀ ਹੈ। ਇਸਦਾ ਪ੍ਰਮੁੱਖ ਬ੍ਰਾਂਡ, ‘ਫੇਵੀਕੋਲ’, ਦੇਸ਼ ਦੇ ਸਭ ਤੋਂ ਭਰੋਸੇਮੰਦ ਬ੍ਰਾਂਡਾਂ ਵਿੱਚੋਂ ਇੱਕ ਹੈ ।

Read more : ਕਈ ਕੰਪਨੀਆਂ ਕਰ ਰਹੀਆਂ ਹਨ ਪੰਜਾਬ `ਚ ਕਰੋੜਾਂ ਦਾ ਨਿਵੇਸ਼ : ਸੰਜੀਵ ਅਰੋੜਾ

ਐੱਸ. ਆਈ. ਆਰ. ਦਾ ਖਰੜਾ ਜਾਰੀ

0
S. I. R.

ਲਖਨਊ, 7 ਜਨਵਰੀ 2026 : ਉੱਤਰ ਪ੍ਰਦੇਸ਼ (Uttar Pradesh) ‘ਚ ਵੋਟਰ ਸੂਚੀ ਦੀ ਵਿਸ਼ੇਸ਼ ਡੂੰਘਾਈ ਨਾਲ ਸਮੀਖਿਆ (ਐੱਸ. ਆਈ. ਆਰ.) (S. I. R.) ਦੀ ਪ੍ਰਕਿਰਿਆ ਤੋਂ ਬਾਅਦ ਮੰਗਲਵਾਰ ਨੂੰ ਖਰੜਾ ਵੋਟਰ ਸੂਚੀ ਜਾਰੀ ਕਰ ਦਿੱਤੀ ਗਈ ਹੈ, ਜਿਸ ‘ਚ 12 ਕਰੋੜ 55 ਲੱਖ ਵੋਟਰ ਸ਼ਾਮਲ ਹਨ ।

ਯੂ. ਪੀ. ‘ਚ ਵੋਟਰ ਸੂਚੀ ‘ਚ 2.89 ਕਰੋੜ ਨਾਂ ਕੱਟੇ

ਇਹ ਅੰਕੜਾ ਪਹਿਲਾਂ ਦੀ 15.44 ਕਰੋੜ ਦੀ ਗਿਣਤੀ ਨਾਲੋਂ ਲਗਭਗ 2 ਕਰੋੜ 89 ਲੱਖ ਘੱਟ ਹੈ । ਸੂਬੇ ਦੇ ਮੁੱਖ ਚੋਣ ਅਧਿਕਾਰੀ (Chief Electoral Officer) (ਸੀ. ਈ. ਓ.) ਨਵਦੀਪ ਰਿਣਵਾ ਨੇ ਮੰਗਲਵਾਰ ਨੂੰ ਇਕ ਪੱਤਰਕਾਰ ਸੰਮੇਲਨ ‘ਚ ਦੱਸਿਆ ਕਿ ਐੱਸ. ਆਈ. ਆਰ. ਦੀ ਪ੍ਰਕਿਰਿਆ ਤੋਂ ਬਾਅਦ ਖਰੜਾ ਵੋਟਰ ਸੂਚੀ (Draft Voter List) ਜਾਰੀ ਕਰ ਦਿੱਤੀ ਗਈ ਹੈ।

Read More : ਚੋਣ ਕਮਿਸ਼ਨ ਨੇ ਲਗਾਈ ਤਬਾਦਲਿਆਂ ਅਤੇ ਨਵੀਆਂ ਨਿਯੁਕਤੀਆਂ ‘ਤੇ ਰੋਕ