Home Blog Page 2081

ਮੀਂਹ ਪੈਣ ਤੋਂ ਬਾਅਦ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਮਿਲੀ ਰਾਹਤ

0

ਕਹਿਰ ਦੀ ਗਰਮੀ ਦਾ ਸਾਹਮਣਾ ਕਰ ਰਹੇ ਉੱਤਰੀ, ਪੱਛਮੀ ਅਤੇ ਪੂਰਬੀ ਭਾਰਤ ਦੇ ਲੋਕਾਂ ਲਈ ਵੱਡੀ ਰਾਹਤ ਦੀ ਖ਼ਬਰ ਹੈ। ਮੌਸਮ ਦੀ ਤਬਦੀਲੀ ਕਾਰਨ ਇਨ੍ਹਾਂ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਅਗਲੇ ਪੰਜ ਦਿਨਾਂ ਤਕ ਉਨ੍ਹਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਮੌਸਮ ਵਿਭਾਗ ਨੇ ਕਿਹਾ ਕਿ ਰਾਜਸਥਾਨ, ਪੰਜਾਬ, ਦਿੱਲੀ ਤੇ ਹਰਿਆਣਾ ਦੇ ਸਭ ਤੋਂ ਵੱਧ ਤਾਪਮਾਨ ‘ਚ ਦੋ ਤੋਂ ਪੰਜ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਇਸਦੇ ਨਾਲ ਹੀ ਪਟਿਆਲਾ ਸ਼ਹਿਰ ਦੀ ਗੱਲ ਕੀਤੀ ਜਾਵੇ ਤਾਂ ਅੱਜ ਪਟਿਆਲਾ ‘ਚ ਮੀਂਹ ਪੈ ਰਿਹਾ ਹੈ। ਜਿਸ ਨਾਲ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਅੱਜ ਰਾਹਤ ਮਿਲੀ ਹੈ। ਪਟਿਆਲਾ ‘ਚ ਮੀਂਹ ਪੈਣ ਨਾਲ ਲੋਕਾਂ ਨੂੰ ਕੁੱਝ ਦਿਨ ਲਈ ਗਰਮੀ ਤੋਂ ਰਾਹਤ ਮਿਲ ਗਈ ਹੈ।

ਪੰਜਾਬ ‘ਚ ਵੱਡੇ ਪੱਧਰ ‘ਤੇ ਹੋਇਆ ਪ੍ਰਸ਼ਾਸਨਿਕ ਫੇਰਬਦਲ

0

ਪੰਜਾਬ ‘ਚ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ 43 IAS ਅਫਸਰਾਂ ਤੇ 38 PCS ਅਫਸਰਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਦੇਖੋ ਲਿਸਟ

 

CM ਭਗਵੰਤ ਮਾਨ ਦੀ ਵਿਧਾਇਕਾਂ ਨਾਲ ਮੀਟਿੰਗ ਜਾਰੀ, ਇਨ੍ਹਾਂ ਮੁੱਦਿਆਂ ‘ਤੇ ਹੋ ਰਹੀ ਹੈ ਚਰਚਾ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਇਹ ਵਿਧਾਇਕ ਜਲੰਧਰ, ਅੰਮ੍ਰਿਤਸਰ, ਪਟਿਆਲਾ, ਬਠਿੰਡਾ ਅਤੇ ਲੁਧਿਆਣਾ ਨਾਲ ਸੰਬੰਧਿਤ ਹਨ। ਇਹ ਮੀਟਿੰਗ ਚੰਡੀਗੜ੍ਹ ਦੇ ਸੈਕਟਰ 35 ਦੇ ਮਿਊਸੀਪਲ ਭਵਨ ਵਿੱਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਵਿਧਾਇਕਾਂ ਤੋਂ ਹਲਕੇ ਦੇ ਕੰਮਾਂ ਬਾਰੇ ਜਾਣਕਾਰੀ ਲਈ ਜਾਵੇਗੀ। ਮੀਟਿੰਗ ਵਿੱਚ ਨਗਰ ਨਿਗਮ ਚੋਣਾਂ ਲਈ ਰਣਨੀਤੀ ਤੋਂ ਇਲਾਵਾ ਮੁੱਖ ਮੰਤਰੀ ਵੱਲੋਂ ਸੰਬੰਧਿਤ ਹਲਕਿਆਂ ਵਿੱਚ ਵਿਕਾਸ ਦੇ ਕੰਮਾਂ ਦਾ ਫੀਡਬੈਕ ਵੀ ਲਿਆ ਜਾਵੇਗਾ। ਇਸ ਮੀਟਿੰਗ ‘ਚ ਪੰਜਾਬ ਦੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾ ਰਹੀ ਹੈ।

ਵਿਸ਼ਵ ਖੁਰਾਕ ਪ੍ਰੋਗਰਾਮ ਅਫਗਾਨਿਸਤਾਨ ਨੂੰ ਸਪਲਾਈ ਕੀਤੀ ਕਣਕ ਤੋਂ ਸੰਤੁਸ਼ਟ: ਲਾਲ ਚੰਦ ਕਟਾਰੂਚਕ

0

ਵਿਸ਼ਵ ਖੁਰਾਕ ਪ੍ਰੋਗਰਾਮ (WFP) ਨੇ ਪੰਜਾਬ ਵਿੱਚ ਕਣਕ (Wheat Storage) ਦੇ ਭੰਡਾਰਨ ਲਈ ਅਪਣਾਈਆਂ ਜਾ ਰਹੀਆਂ ਸਾਂਭ ਸੰਭਾਲ ਤਕਨੀਕਾਂ ਦੀ ਸ਼ਲਾਘਾ ਕੀਤੀ ਹੈ। ਇਸ ਸਾਲ ਫਰਵਰੀ-ਮਾਰਚ ਵਿੱਚ ਅਫਗਾਨਿਸਤਾਨ ਵਿੱਚ ਕਣਕ ਦੀ ਖਰੀਦ, ਪਰਖ ਅਤੇ ਢੋਆ-ਢੁਆਈ ਦੀ ਪ੍ਰਕਿਰਿਆ ਨੂੰ ਸਮਝਣ ਲਈ ਅਧਿਕਾਰੀਆਂ ਦੀ ਇੱਕ ਟੀਮ ਪੰਜਾਬ (Punjab News) ਭੇਜਣ ਦਾ ਵੀ ਫੈਸਲਾ ਕੀਤਾ ਗਿਆ ਹੈ ਤਾਂ ਜੋ ਡਬਲਯੂ.ਐੱਫ.ਪੀ. ਵੱਲੋਂ ਵੀ ਅਜਿਹਾ ਹੀ ਐਸਓਪੀ (SOP) ਅਪਣਾਇਆ ਜਾ ਸਕੇ।

ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦੇ ਹੋਏ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚਕ ਨੇ ਦੱਸਿਆ ਕਿ ਪੰਜ ਮੈਂਬਰੀ ਟੀਮ ਜਿਸ ਵਿੱਚ ਸੈਂਡਰੋ ਬਨਾਲ, ਫਿਲਿਪੋ ਜ਼ੁਨੀਨੋ, ਸਟੈਫਨੀ ਹਰਡ, ਅਮਿਤ ਵਢੇਰਾ ਅਤੇ ਡਾ: ਸ਼ਰੂਤੀ ਸ਼ਾਮਲ ਹਨ। ਅੱਜ ਅੰਮ੍ਰਿਤਸਰ ਦਾ ਦੌਰਾ ਕਰੇਗੀ ਤਾਂ ਜੋ ਇਸ ਗੱਲ ਦਾ ਮੁਲਾਂਕਣ ਕੀਤਾ ਜਾ ਸਕੇ ਕਿ ਕਿੰਨੇ ਸਮੇਂ ਤੱਕ ਪੰਜਾਬ ਵਿੱਚ ਕਣਕ ਦੀ ਗੁਣਵੱਤਾ ਵਿੱਚ ਕਮੀ ਦੇ ਬਿਨਾਂ ਇਸ ਦੀ ਮਿਆਦੀ ਸਟੋਰੇਜ ਕੀਤੀ ਜਾਂਦੀ ਹੈ।

ਮੰਤਰੀ ਨੇ ਡਬਲਯੂ.ਐੱਫ.ਪੀ. ਵੱਲੋਂ ਇਸ ਮਾਨਤਾ ਨੂੰ ਮਾਣ ਵਾਲੀ ਗੱਲ ਦੱਸਦਿਆਂ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਦਾ ਕਟੋਰਾ ਹੈ ਅਤੇ ਹੁਣ ਪੰਜਾਬ ਵਿੱਚ ਪੈਦਾ ਹੋਣ ਵਾਲਾ ਅਨਾਜ ਵਿਦੇਸ਼ਾਂ ਵਿੱਚ ਵੀ ਲੋਕਾਂ ਨੂੰ ਭੋਜਨ ਦੇ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਵੀ ਭਰੋਸੇਯੋਗ ਹੈ ਕਿ ਪੱਛਮੀ ਰਾਸ਼ਟਰ ਹੁਣ ਅਨਾਜ ਦੀ ਸੰਭਾਲ ਦੀਆਂ ਤਕਨੀਕਾਂ ਦਾ ਅਧਿਐਨ ਕਰਨ ਲਈ ਭਾਰਤ ਵੱਲ ਦੇਖ ਰਹੇ ਹਨ ਅਤੇ ਇਹ ਇਸ ਸਬੰਧ ਵਿੱਚ ਪੰਜਾਬ ਸਰਕਾਰ ਦੁਆਰਾ ਕੀਤੀ ਗਈ ਪ੍ਰਗਤੀ ਦਾ ਹਵਾਲਾ ਦਿੰਦਾ ਹੈ। ਉਨ੍ਹਾਂ ਨੇ ਟੀਮ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਰਾਜ ਸਰਕਾਰ ਅਤੇ ਐਫਸੀਆਈ ਦੇ ਸੀਨੀਅਰ ਅਧਿਕਾਰੀ ਟੀਮ ਦੇ ਨਾਲ ਹੋਣਗੇ।

ਇਹ ਨੋਟ ਕੀਤਾ ਜਾ ਸਕਦਾ ਹੈ ਕਿ 27 ਅਪ੍ਰੈਲ 2022 ਨੂੰ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੂੰ ਵਿਦੇਸ਼ ਮੰਤਰਾਲੇ ਦੁਆਰਾ ਇੱਕ ਵੱਖਰੇ ਸੰਚਾਰ ਵਿੱਚ, ਇਹ ਦੱਸਿਆ ਗਿਆ ਸੀ ਕਿ “ਡਬਲਯੂਐਫਪੀ 10000 ਮੀਟਰਕ ਟਨ ਕਣਕ ਦੀ ਗੁਣਵੱਤਾ ਤੋਂ ਬਹੁਤ ਸੰਤੁਸ਼ਟ ਹੈ। ਭਾਰਤ ਦੁਆਰਾ ਅਫਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਵਜੋਂ ਪ੍ਰਦਾਨ ਕੀਤੀ ਗਈ ਹੈ। ਇਹ ਕਣਕ ਪੰਜਾਬ ਤੋਂ ਪਾਕਿਸਤਾਨ ਰਾਹੀਂ ਜ਼ਮੀਨੀ ਰਸਤੇ ਰਾਹੀਂ ਅਫ਼ਗਾਨਿਸਤਾਨ ਪਹੁੰਚਾਈ ਗਈ ਸੀ। ਟਰਾਂਸਪੋਰਟ ਕੀਤੀ ਕਣਕ ਨੂੰ ਮੈਸਰਜ਼ ਐਲਟੀ ਫੂਡਜ਼ ਲਿਮਟਿਡ ਦੇ ਨਾਲ ਪੀਪੀਪੀ ਮੋਡ ਵਿੱਚ ਬਣਾਏ ਮੂਲੇ ਚੱਕ ਭਗਤਾਣਾ ਵਾਲਾ ਅੰਮ੍ਰਿਤਸਰ ਵਿਖੇ 50,000 ਮੀਟਰਕ ਟਨ ਸਮਰੱਥਾ ਵਾਲੇ ਪਨਗ੍ਰੇਨ ਸਟੀਲ ਸਿਲੋਜ਼ ਵਿੱਚ ਸਟੋਰ ਕੀਤਾ ਗਿਆ ਸੀ, ਜਿਸਦਾ ਅੱਜ ਡਬਲਯੂ.ਐਫ.ਪੀ ਟੀਮ ਵੱਲੋਂ ਦੌਰਾ ਕੀਤਾ ਜਾਵੇਗਾ।

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਦੋ ਸਾਬਕਾ DIGs ਖ਼ਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ

0

ਪੰਜਾਬ ਪੁਲਿਸ ਨੇ ਆਪਣੇ ਦੋ ਸਾਬਕਾ ਡਿਪਟੀ ਇੰਸਪੈਕਟਰ ਜਨਰਲਾਂ (DIGs) ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਫਿਰੋਜ਼ਪੁਰ ਪੁਲਿਸ ਨੇ ਸਾਬਕਾ ਡੀਆਈਜੀ (ਜੇਲ੍ਹਾਂ) ਲਖਮਿੰਦਰ ਸਿੰਘ ਜਾਖੜ ਤੇ ਸੁਖਦੇਵ ਸਿੰਘ ਸੱਗੂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ।

ਹਾਲਾਂਕਿ ਇਸ ਤੋਂ ਪਹਿਲਾਂ ਇਹ ਖ਼ਬਰ ਆ ਰਹੀ ਸੀ ਕਿ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (DGP) ਵੀਕੇ ਭਾਵਰਾ ਨੇ ਕੇਸ ਦਰਜ ਕਰਨ ਦੇ ਨਿਰਦੇਸ਼ ਵਾਪਸ ਲੈ ਲਏ ਹਨ। ਮਾਮਲਾ ਫਿਰੋਜ਼ਪੁਰ ਜੇਲ੍ਹ ‘ਚ ਬੰਦ ਕੈਦੀਆਂ ਕੋਲੋਂ ਆਪਣੇ ਪੱਧਰ ’ਤੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤੇ ਬਿਨਾਂ ਹੀ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨਾਲ ਸਬੰਧਤ ਹੈ। ਜ਼ਿਕਰਯੋਗ ਹੈ ਕਿ ਡਰੱਗ ਰਿਕਵਰੀ ਘੁਟਾਲੇ ‘ਚ ਚਾਰ ਦਿਨ ਪਹਿਲਾਂ ਪੰਜਾਬ ਦੇ ਡੀਜੀਪੀ ਨੇ ਸੋਧ ਕੇ ਹੁਕਮ ਜਾਰੀ ਕੀਤਾ ਸੀ ਦੋਵਾਂ ਅੀਧਕਾਰੀਆਂ ‘ਤੇ ਦੋਸ਼ ਹੈ ਕਿ ਇਨ੍ਹਾਂ ਨੇ ਜੇਲ੍ਹ ਵਿਚੋਂ ਬਰਾਮਦ ਨਸ਼ੀਲੇ ਪਦਾਰਥਾਂ ਦੇ ਮਾਮਲਿਆਂ ਨੂੰ ਆਪਣੇ ਪੱਧਰ ‘ਤੇ ਹੀ ਨਿਬੇੜ ਦਿੱਤਾ ਤੇ ਉੱਚ ਅੀਧਕਾਰੀਆਂ ਨੂੰ ਜਾਣਕਾਰੀ ਨਹੀਂ ਦਿੱਤੀ।

ਇਸ ਮਾਮਲੇ ਵਿੱਚ ਡੀਜੀਪੀ ਨੇ ਜੇਲ੍ਹ ਵਿਭਾਗ ਦੇ ਦੋ ਸਾਬਕਾ ਡੀਆਈਜੀ ਲਖਮਿੰਦਰ ਸਿੰਘ ਜਾਖੜ ਅਤੇ ਸੁਖਦੇਵ ਸਿੰਘ ਖਿਲਾਫ ਕਾਰਵਾਈ ਦੀ ਮਨਜ਼ੂਰੀ ਦਿੱਤੀ ਸੀ। ਡੀਜੀਪੀ ਭਾਵਰਾ ਦੇ ਦਖਲ ਤੋਂ ਬਾਅਦ ਫਿਰੋਜ਼ਪੁਰ ਦੇ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਚਰਨਜੀਤ ਸਿੰਘ ਸੋਹਨ ਨੇ ਫਿਰੋਜ਼ਪੁਰ ਸਿਟੀ ਪੁਲਿਸ ਸਟੇਸ਼ਨ ਦੇ ਐੱਸਐੱਚਓ ਨੂੰ ਰਿਪੋਰਟ ਦੇ ਆਧਾਰ ’ਤੇ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ।

CM ਭਗਵੰਤ ਮਾਨ ਨੇ 40 ਮੁਕਤਿਆਂ ਦੀ ਅਦੁੱਤੀ ਸ਼ਹਾਦਤ ਨੂੰ ਕੀਤਾ ਕੋਟਿ- ਕੋਟਿ ਪ੍ਰਣਾਮ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਕਤਸਰ ਸਾਹਿਬ ਦੇ ਸਾਲਾਨਾ ਜੋੜ ਮੇਲੇ ਮੌਕੇ 40 ਮੁਕਤਿਆਂ ਦੀ ਅਦੁੱਤੀ ਸ਼ਹਾਦਤ ਨੂੰ ਕੋਟਿ- ਕੋਟਿ ਪ੍ਰਣਾਮ ਕੀਤਾ ਹੈ।

ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਸਾਲਾਨਾ ਜੋੜ ਮੇਲੇ ਮੌਕੇ 40 ਮੁਕਤਿਆਂ ਦੀ ਅਦੁੱਤੀ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਖਿਦਰਾਣੇ ਦੀ ਢਾਬ ਵਿਖੇ ਲੜ੍ਹਾਈ ਦੇ ਮੈਦਾਨ ‘ਚ ਦ੍ਰਿੜਤਾ ਨਾਲ਼ 40 ਮੁਕਤਿਆਂ ਵੱਲੋਂ ਰਚਿਆ ਇਤਿਹਾਸ ਹਮੇਸ਼ਾ ਯਾਦ ਰਹੇਗਾ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬੇਦਾਵੇ ਵਾਲੀ ਚਿੱਠੀ ਪਾੜ੍ਹਦਿਆਂ ਸਿੰਘਾਂ ਨੂੰ ਮੁਕਤ ਹੋਣ ਦੀ ਅਸੀਸ ਦਿੱਤੀ।

CM ਭਗਵੰਤ ਮਾਨ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਇਨ੍ਹਾਂ ਫ਼ਸਲਾਂ ’ਤੇ ਵੀ MSP ਦੇਣ ਦਾ ਕੀਤਾ ਵਾਅਦਾ

0

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਗਰੂਕ ਕੀਤਾ। ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਸਤੇ ਹਰੇਕ ਕਿਸਾਨ ਨੂੰ 1500 ਰੁਪਏ ਪ੍ਰਤੀ ਏਕੜ ਦੇਣ ਦਾ ਐਲਾਨ ਕੀਤਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਤੌਜ ਵਿਖੇ ਇੱਕ ਪ੍ਰੋਗਰਾਮ ‘ਚ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਇਸ ਸਾਲ ਮੂੰਗੀ, ਮੱਕੀ, ਸੂਰਜਮੁਖੀ, ਬਾਜਰੇ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੇਵੇਗੀ। ਇਨ੍ਹਾਂ ਫਸਲਾਂ ਨੂੰ ਪੰਜਾਬ ਸਰਕਾਰ ਖਰੀਦੇਗੀ ਅਤੇ ਅੱਗੇ ਕਿਸੇ ਨੂੰ ਵੀ ਵੇਚਾਂਗੇ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨਾਲ ਭਗਵੰਤ ਮਾਨ ਖੁਦ ਗੱਲਬਾਤ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਕਿਸੇ ਤਰ੍ਹਾਂ ਦੀ ਵੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ। ਪਾਣੀ ਨੂੰ ਜ਼ਹਿਰੀਲਾ ਕਰਨ ਵਾਲੀਆਂ ਫੈਕਟਰੀਆਂ ਦੇ ਮਾਲਕਾਂ ਨੂੰ ਇਕੋ ਵਾਰ ਬੁਲਾ ਕੇ ਅਗਾਹ ਕਰ ਦਿੱਤਾ ਹੈ ਕਿ ਉਹ ਗੰਦਾ ਪਾਣੀ ਦਰਿਆਵਾਂ ਵਿਚ ਨਾ ਸੁੱਟਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਆਉਂਦੇ ਦਿਨਾਂ ਵਿਚ ਹੋਰ ਵੀ ਬਹੁਤ ਸਾਰੇ ਵੱਡੇ ਫ਼ੈਸਲੇ ਲੋਕਾਂ ਦੇ ਹੱਕ ਵਿਚ ਲਏ ਜਾ ਰਹੇ ਹਨ।

ਨਵਜੋਤ ਸਿੱਧੂ ਨੇ ਟਵੀਟ ਕਰ ਵਿਰੋਧੀਆਂ ਨੂੰ ਕਹੀ ਇਹ ਗੱਲ

0

ਕੁੱਝ ਦਿਨ ਪਹਿਲਾਂ ਹੀ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਪੰਜਾਬ ਕਾਂਗਰਸ ਇਕਾਈ ਨੇ ਹਾਈਕਮਾਨ ਤੋਂ ਕਾਰਵਾਈ ਦੀ ਮੰਗ ਕੀਤੀ ਸੀ। ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਿਫਾਰਿਸ਼ ’ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਹਾਈਕਮਾਨ ਨੂੰ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਲਈ ਪੱਤਰ ਲਿਖਿਆ ਸੀ। ਹਰੀਸ਼ ਚੌਧਰੀ ਵਲੋਂ ਹਾਈਕਮਾਨ ਨੂੰ ਲਿਖੀ ਗਈ ਚਿੱਠੀ ਵਿਚ ਨਵਜੋਤ ਸਿੱਧੂ ’ਤੇ ਨਵੰਬਰ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਚਲਾਉਣ ਦੇ ਦੋਸ਼ ਵੀ ਲਗਾਏ ਗਏ ਹਨ।

ਅੱਜ ਨਵਜੋਤ ਸਿੱਧੂ ਨੇ ਇਸ ‘ਤੇ ਆਪਣੀ ਚੁੱਪ ਤੋੜੀ ਹੈ। ਉਨ੍ਹਾਂ ਨੇ ਵਿਰੋਧੀਆਂ ਨੂੰ ਸ਼ਾਇਰਾਨਾ ਅੰਦਾਜ਼ ‘ਚ ਕਿਹਾ ਕਿ ਆਪਣੇ ਖਿਲਾਫ ਮੈਂ ਅਕਸਰ ਖ਼ਾਮੋਸ਼ੀ ਨਾਲ ਸੁਣਦਾ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਟਵੀਟ ‘ਚ ਲਿਖਿਆ ਕਿ ਜਵਾਬ ਦੇਣ ਦਾ ਹੱਕ ਮੈਂ ਵਕਤ ਨੂੰ ਦੇ ਰੱਖਿਆ ਹੈ।

ਚੰਡੀਗੜ੍ਹ ਪ੍ਰਸ਼ਾਸਨ ਨੇ No Vaccine No School ਵਾਲਾ ਹੁਕਮ ਲਿਆ ਵਾਪਿਸ

0

ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ 4 ਮਈ ਤੋਂ 12 ਤੋਂ 18 ਸਾਲ ਦੀ ਉਮਰ ਵਰਗ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਸਰੀਰਕ ਤੌਰ ‘ਤੇ ਕਲਾਸਾਂ ਵਿਚ ਜਾਣ ‘ਤੇ ਪਾਬੰਦੀ ਲਗਾ ਦਿੱਤੀ ਸੀ, ਜਿਨ੍ਹਾਂ ਨੇ ਕੋਵਿਡ-19 ਦਾ ਟੀਕਾਕਰਨ ਨਹੀਂ ਕੀਤਾ ਸੀ। ਪਰ ਹੁਣ ਪ੍ਰਸ਼ਾਸਨ ਨੇ ਆਪਣਾ ਫੈਸਲਾ ਵਾਪਸ ਲੈ ਲਿਆ ਹੈ। ਦਰਅਸਲ ਸੁਪਰੀਮ ਕੋਰਟ (Supreme Court) ਨੇ ਹੁਕਮ ਦਿੱਤਾ ਹੈ ਕਿ ਕਿਸੇ ਵਿਅਕਤੀ ਨੂੰ ਟੀਕਾਕਰਨ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਇਸ ਲਈ ਪ੍ਰਸ਼ਾਸਨ ਨੂੰ ਆਪਣਾ ਫੈਸਲਾ ਬਦਲਣਾ ਪਿਆ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਵਿਦਿਆਰਥੀ ਕੋਰੋਨਾ ਟੀਕਾਕਰਨ ਤੋਂ ਬਿਨਾਂ ਵੀ ਸਕੂਲ ਵਿਚ ਦਾਖਲ ਹੋ ਸਕਣਗੇ। ਇਸ ਨਾਲ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਡੀ ਰਾਹਤ ਮਿਲੀ ਹੈ।

ਚੰਡੀਗੜ੍ਹ ਪ੍ਰਸ਼ਾਸਨ ਦੇ ਸਲਾਹਕਾਰ ਧਰਮਪਾਲ ਨੇ ਸਿਹਤ ਸਕੱਤਰ ਨਾਲ ਕੋਰੋਨਾ ਸੰਕਰਮਣ ਦੀ ਸਕਾਰਾਤਮਕ ਦਰ ਅਤੇ ਟੀਕਾਕਰਨ ਦੀ ਸਥਿਤੀ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਪ੍ਰਸ਼ਾਸਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਮੌਜੂਦਾ ਸਮੇਂ ਵਿੱਚ ਇਸ ਉਮਰ ਵਰਗ ਦੇ ਬੱਚਿਆਂ ਵਿੱਚ ਕੋਰੋਨਾ ਦੀ ਲਾਗ ਅਤੇ ਇਸ ਦਾ ਪ੍ਰਸਾਰ ਬਹੁਤ ਘੱਟ ਹੈ, ਇਸ ਲਈ 12-18 ਸਾਲ ਦੇ ਵਿਦਿਆਰਥੀ ਜਿਨ੍ਹਾਂ ਦਾ ਟੀਕਾਕਰਨ ਨਹੀਂ ਹੋਇਆ ਹੈ, ਉਹ ਵੀ ਸਰੀਰਕ ਕਲਾਸਾਂ ਵਿੱਚ ਸ਼ਾਮਲ ਹੋ ਸਕਦੇ ਹਨ। ਧਰਮਪਾਲ ਨੇ ਇਹ ਵੀ ਕਿਹਾ ਕਿ ਭਾਵੇਂ ਕੋਵਿਡ ਟੀਕਾਕਰਨ ਵਿਕਲਪਿਕ ਹੈ, ਪਰ ਇਸ ਦੇ ਲਾਭਾਂ ਬਾਰੇ ਨਾਗਰਿਕਾਂ ਨੂੰ ਜਾਗਰੂਕ ਕਰਨਾ ਅਤੇ ਜਾਣੂ ਕਰਵਾਉਣਾ ਪ੍ਰਸ਼ਾਸਨ ਦਾ ਫਰਜ਼ ਹੈ।

ਧਰਮਪਾਲ ਨੇ ਚੰਡੀਗੜ੍ਹ ਦੇ ਸਮੂਹ ਅਧਿਆਪਕਾਂ ਨੂੰ ਬੱਚਿਆਂ ਨੂੰ ਕੋਵਿਡ ਟੀਕਾਕਰਨ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਸਮੂਹ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਦੇਰੀ ਤੋਂ ਆਪਣੇ ਬੱਚਿਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ।

ਮਾਪਿਆਂ ਨੇ ਮੰਗ ਕੀਤੀ ਸੀ

ਧਿਆਨ ਯੋਗ ਹੈ ਕਿ ਪਿਛਲੇ ਐਤਵਾਰ ਚੰਡੀਗੜ੍ਹ ਪ੍ਰਸ਼ਾਸਨ ਨੇ ਫੈਸਲਾ ਕੀਤਾ ਸੀ ਕਿ 12 ਤੋਂ 18 ਸਾਲ ਦੀ ਉਮਰ ਦੇ ਵਿਦਿਆਰਥੀ, ਜਿਨ੍ਹਾਂ ਨੇ ਕੋਵਿਡ ਦਾ ਟੀਕਾ ਨਹੀਂ ਲਗਾਇਆ, 4 ਮਈ ਤੋਂ ਸਕੂਲ ਵਿੱਚ ਦਾਖਲਾ ਨਹੀਂ ਲਿਆ ਜਾਵੇਗਾ। ਇਸ ਤੋਂ ਬਾਅਦ ਮਾਪਿਆਂ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਆਪਣੀਆਂ ਹਦਾਇਤਾਂ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਸੀ। ਇਸ ਦੌਰਾਨ ਸੋਮਵਾਰ ਨੂੰ ਸੁਪਰੀਮ ਕੋਰਟ ਦਾ ਹੁਕਮ ਆਇਆ ਅਤੇ ਪ੍ਰਸ਼ਾਸਨ ਨੇ ਆਪਣੇ ਫੈਸਲੇ ਦੀ ਸਮੀਖਿਆ ਕੀਤੀ।

15 ਮਈ ਤੱਕ 100 ਫੀਸਦੀ ਟੀਕਾਕਰਨ ਦਾ ਟੀਚਾ

ਚੰਡੀਗੜ੍ਹ ਪ੍ਰਸ਼ਾਸਨ ਨੇ 15 ਮਈ ਤੱਕ 12 ਤੋਂ 14 ਸਾਲ ਦੇ ਬੱਚਿਆਂ ਲਈ 100% ਕੋਵਿਡ ਟੀਕਾਕਰਨ ਦਾ ਟੀਚਾ ਰੱਖਿਆ ਹੈ। ਇਸ ਦੇ ਲਈ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅਗਲੇ 11 ਦਿਨਾਂ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਇਸ ਦੇ ਲਈ ਸੈਕਟਰਾਂ ਅਤੇ ਸਕੂਲਾਂ ਵਿੱਚ ਕੈਂਪ ਵੀ ਲਗਾਏ ਜਾਣਗੇ। ਇਸ ਦੇ ਨਾਲ ਹੀ ਸਕੂਲ ਵੱਲੋਂ ਬੱਚਿਆਂ ਅਤੇ ਮਾਪਿਆਂ ਨੂੰ ਜਾਗਰੂਕ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ।

ਪੰਜਾਬ ਭਰ ‘ਚ ਅੱਜ ਤੋਂ ਸਮੁੱਚੇ ਪਟਵਾਰੀ ਅਤੇ ਕਾਨੂੰਗੋ ਸਮੂਹਿਕ ਛੁੱਟੀ ‘ਤੇ

0

ਪੰਜਾਬ ਭਰ ਵਿੱਚ ਅੱਜ ਤੋਂ ਲੈ ਕੇ 6 ਮਈ ਤੱਕ ਅਤੇ 9 ਮਈ ਤੋਂ ਲੈ ਕੇ 15 ਮਈ ਤੱਕ ਪੰਜਾਬ ਦੇ ਸਮੁੱਚੇ ਪਟਵਾਰੀ ਅਤੇ ਕਾਨੂੰਗੋ ਸਮੂਹਿਤ ਛੁੱਟੀ ‘ਤੇ ਜਾ ਰਹੇ ਹਨ। ਇਸ ਦਾ ਐਲਾਨ ਖੁਦ ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਵੱਲੋਂ ਪ੍ਰੈਸ ਰਲੀਜ਼ ਜਾਰੀ ਕਰਕੇ ਕੀਤਾ ਗਿਆ ਹੈ। ਦੋਵਾਂ ਜਥੇਬੰਦੀਆਂ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ, ਕੁੱਝ ਦਿਨ ਪਹਿਲਾਂ ਦੀਦਾਰ ਸਿੰਘ ਜਿਲ੍ਹਾ ਪ੍ਰਧਾਨ ਰੈਵੀਨਿਊ ਪਟਵਾਰ ਯੂਨੀਅਨ ਸੰਗਰੂਰ-ਮਲੇਰਕੋਟਲਾ ਖਿਲਾਫ਼ ਵਿਜੀਲੈਂਸ ਦੇ ਵੱਲੋਂ ਇੱਕ ਕੇਸ ਦਰਜ ਕੀਤਾ ਗਿਆ ਸੀ, ਜੋ ਕਿ ਬਿਲਕੁਲ ਝੂਠਾ ਹੈ।

ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਵਿਜੀਲੈਂਸ ਦੀ ਇਸ ਧੱਕੇਸ਼ਾਹੀ ਦੇ ਖਿਲਾਫ਼ ਉਹ 4 ਮਈ ਤੋਂ ਲੈ ਕੇ 6 ਮਈ ਤੱਕ ਅਤੇ 9 ਮਈ ਤੋਂ ਲੈ ਕੇ 15 ਮਈ ਤੱਕ ਪੰਜਾਬ ਦੇ ਸਮੁੱਚੇ ਪਟਵਾਰੀ ਅਤੇ ਕਾਨੂੰਗੋ ਸਮੂਹਿਤ ਛੁੱਟੀ ‘ਤੇ ਜਾ ਰਹੇ ਹਨ। ਆਗੂਆਂ ਨੇ ਐਲਾਨ ਕਰਿਆ ਕਿ, ਜੇਕਰ 15 ਮਈ ਤੱਕ ਦੀਦਾਰ ਸਿੰਘ ਖਿਲਾਫ਼ ਦਰਜ ਝੂਠਾ ਪਰਚਾ ਰੱਦ ਨਾ ਕੀਤਾ ਗਿਆ ਤਾਂ ਜਥੇਬੰਦੀਆਂ 16 ਮਈ 2022 ਨੂੰ ਜਥੇਬੰਦੀਆਂ ਅਗਲਾ ਸੰਘਰਸ਼ ਉਲੀਕਣਗੀਆਂ।