Home Blog Page 2082

ਐਲੋਨ ਮਸਕ ਨੇ ਟਵਿਟਰ ਉਪਭੋਗਤਾਵਾਂ ਲਈ ਕੀਤਾ ਇਹ ਐਲਾਨ

0

ਐਲੋਨ ਮਸਕ ਟਵਿੱਟਰ ਨੂੰ ਖਰੀਦਣ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ (Elon Musk) ‘ਤੇ ਲਗਾਤਾਰ ਚਰਚਾ ‘ਚ ਹੈ। ਇਸ ਸਭ ਦੇ ਵਿਚਕਾਰ ਉਨ੍ਹਾਂ ਨੇ ਸੰਕੇਤ ਦਿੱਤਾ ਹੈ ਕਿ ਆਉਣ ਵਾਲੇ ਸਮੇਂ ‘ਚ ਟਵਿਟਰ ਦੀ ਮੁਫਤ ਵਰਤੋਂ ਨਹੀਂ ਕੀਤੀ ਜਾਵੇਗੀ। ਇਸਦੀ ਵਰਤੋਂ ਕਰਨ ਲਈ ਤੁਹਾਨੂੰ ਕੁਝ ਪੈਸੇ ਦੇਣੇ ਪੈ ਸਕਦੇ ਹਨ।

ਹਾਲਾਂਕਿ, ਐਲੋਨ ਮਸਕ ਨੇ ਸਪੱਸ਼ਟ ਕੀਤਾ ਕਿ ਇਹ ਆਮ ਉਪਭੋਗਤਾਵਾਂ ਲਈ ਹਮੇਸ਼ਾ ਮੁਫਤ ਹੋਵੇਗਾ। ਐਲੋਨ ਮਸਕ ਨੇ ਟਵੀਟ ਕਰਕੇ ਕਿਹਾ, ਟਵਿਟਰ ਹਮੇਸ਼ਾ ਆਮ ਉਪਭੋਗਤਾਵਾਂ ਲਈ ਮੁਫਤ ਰਹੇਗਾ। ਪਰ ਵਪਾਰਕ ਅਤੇ ਸਰਕਾਰੀ ਉਪਭੋਗਤਾਵਾਂ ਨੂੰ ਇਸ ਦੇ ਲਈ ਇੱਕ ਛੋਟੀ ਜਿਹੀ ਕੀਮਤ ਅਦਾ ਕਰਨੀ ਪੈ ਸਕਦੀ ਹੈ।

ਟਵਿੱਟਰ ਦੀ ਰਿਪੋਰਟ ਮੁਤਾਬਕ ਅਮਰੀਕਾ ਵਿੱਚ ਇਸਦੇ ਲਗਭਗ 40 ਮਿਲੀਅਨ ਰੋਜ਼ਾਨਾ ਐਕਟਿਵ ਉਪਭੋਗਤਾ ਹਨ। ਐਲੋਨ ਮਸਕ ਚਾਹੁੰਦਾ ਹੈ ਕਿ ਅਮਰੀਕਾ ਵਿੱਚ ਹੋਰ ਉਪਭੋਗਤਾ ਟਵਿੱਟਰ ਦੀ ਵਰਤੋਂ ਕਰਨ।

ਇਸ ਤੋਂ ਪਹਿਲਾਂ ਐਲੋਨ ਮਸਕ ਨੇ ਮੰਗਲਵਾਰ ਨੂੰ ਨਿਊਯਾਰਕ ‘ਚ ਮੇਟ ਗਾਲਾ ‘ਚ ਵੀ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਟਵਿੱਟਰ ਦੀ ਸਫਲਤਾ ਦਾ ਇੱਕ ਮਹੱਤਵਪੂਰਨ ਕਦਮ ਇਹ ਹੋਵੇਗਾ ਕਿ ਇਹ ਆਪਣੇ ਉਪਭੋਗਤਾਵਾਂ ਦਾ ਕਾਫੀ ਵਿਸਥਾਰ ਕਰ ਸਕਦਾ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਕਿਹਾ ਸੀ ਕਿ ਮੈਂ ਚਾਹੁੰਦਾ ਹਾਂ ਕਿ ਅਮਰੀਕਾ ਦਾ ਵੱਡਾ ਹਿੱਸਾ ਟਵਿੱਟਰ ‘ਤੇ ਰਹੇ ਅਤੇ ਗੱਲਬਾਤ ‘ਚ ਲੱਗੇ।

Xiaomi ਦੇ ਇਸ ਫਲੈਗਸ਼ਿਪ ਸਮਾਰਟਫੋਨ ’ਤੇ ਮਿਲ ਰਹੀ ਹੈ ਭਾਰੀ ਛੋਟ

0

ਚੀਨੀ ਸਮਾਰਟਫੋਨ ਨਿਰਮਾਤਾ ਕੰਪਨੀ ਸ਼ਾਓਮੀ ਨੇ ਹਾਲ ਹੀ ’ਚ ਆਪਣਾ ਨਵਾਂ ਸਮਾਰਫੋਨ Xiaomi 12 Pro ਭਾਰਤ ’ਚ ਲਾਂਚ ਕੀਤਾ ਸੀ। ਇਹ ਕੰਪਨੀ ਦਾ ਫਲੈਗਸ਼ਿਪ ਸਮਾਰਟਫੋਨ ਹੈ। ਇਸ ਵਿਚ ਫਲੈਗਸ਼ਿਪ ਕੁਆਲਕਾਮ ਪ੍ਰੋਸੈਸਰ ਦਿੱਤਾ ਗਿਆ ਹੈ। ਇਸ ਵਿਚ ਸਨੈਪਡ੍ਰੈਗਨ 8 ਜਨਰੇਸ਼ਨ 1 ਪ੍ਰੋਸੈਸਰ ਅਤੇ 50 ਮੈਗਾਪਿਕਸਲ ਦਾ ਟ੍ਰਿਪਲ ਕੈਮਰਾ ਸੈੱਟਅਪ ਦਿੱਤਾ ਗਿਆ ਹੈ।

ਇਸ ਫੋਨ ਨੂੰ ਗਾਹਕ ਜ਼ਿਆਦਾ ਡਿਸਕਾਊਂਟ ਨਾਲ ਖਰੀਦ ਸਕਦੇ ਹਨ। ਰੈੱਡਮੀ ਗਾਹਕਾਂ ਲਈ ਇਸਨੂੰ ਸਪੈਸ਼ਲ ਸੇਲ ’ਤੇ ਉਪਲੱਬਧ ਕਰ ਰਹੀ ਹੇ।

Xiaomi 12 Pro ਨੂੰ ਗਾਹਕ 20 ਹਜ਼ਾਰ ਰੁਪਏ ਤਕ ਦੇ ਡਿਸਕਾਊਂਟ ਨਾਲ ਖਰੀਦ ਸਕਦੇ ਹਨ। ਹਾਲਾਂਕਿ ਇਹ ਆਫਰ ਸ਼ਾਓਮੀ ਜਾਂ ਰੈੱਡਮੀ ਨੋਟ ਸੀਰੀਜ਼ ਸਮਾਰਟਫੋਨ ਨੂੰ ਐਕਸਚੇਂਜ ਕਰਨ ’ਤੇ ਦਿੱਤਾ ਜਾ ਰਿਹਾ ਹੈ। ਸ਼ਾਓਮੀ ਨੇ ਐਕਸਚੇਂਜ ਕੀਮਤ ਨੂੰ ਆਪਣੀ ਵੈੱਬਸਾਈਟ ’ਤੇ ਲਿਸਟ ਕੀਤਾ ਹੈ।

ਉਂਝ ਯੂਜ਼ਰਸ ਜਿਨ੍ਹਾਂ ਕੋਲ Mi 10, Mi 10T, Mi 10i, Mi 11X, Mi 11X Pro, Mi 11 Ultra ਸਮਾਰਟਫੋਨ ਹੈ ਉਹ ਇਸ ਫੋਨ ਨੂੰ 20,000 ਰੁਪਏ ਤਕ ਦੇ ਐਕਸਚੇਂਜ ਡਿਸਕਾਊਂਟ ’ਤੇ ਖਰੀਦ ਸਕਦੇ ਹਨ। ਇਸਤੋਂ ਇਲਾਵਾ ਉਹ ਕਾਰਡਸ ਆਫਰ ਦਾ ਵੀ ਫਾਇਦਾ ਚੁੱਕ ਸਕਦੇ ਹਨ।

Redmi Note 10 Pro Max ਗਾਹਕ ਨੂੰ ਐਕਸਚੇਂਜ ਆਫਰ ’ਚ 18,999 ਰੁਪਏ ਤਕ ਦਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਇਸਨੂੰ ਲੈ ਕੇ ਜ਼ਿਆਦਾ ਜਾਣਕਾਰੀ ਤੁਸੀਂ ਕੰਪਨੀ ਦੀ ਵੈੱਬਸਾਈਟ ’ਤੇ ਲੈ ਸਕਦੇ ਹੋ।

ਹਰੀਸ਼ ਚੌਧਰੀ ਨੇ ਹਾਈਕਮਾਨ ਨੂੰ ਲਿਖੀ ਚਿੱਠੀ, ਨਵਜੋਤ ਸਿੱਧੂ ਖਿਲਾਫ਼ ਕਾਰਵਾਈ ਦੀ ਕੀਤੀ ਮੰਗ

0

ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਪੰਜਾਬ ਕਾਂਗਰਸ ਇਕਾਈ ਨੇ ਹਾਈਕਮਾਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਿਫਾਰਿਸ਼ ’ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਪਾਰਟੀ ਹਾਈਕਮਾਨ ਨੂੰ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਲਈ ਪੱਤਰ ਲਿਖਿਆ ਹੈ। ਹਰੀਸ਼ ਚੌਧਰੀ ਵਲੋਂ ਹਾਈਕਮਾਨ ਨੂੰ ਲਿਖੀ ਗਈ ਚਿੱਠੀ ਵਿਚ ਨਵਜੋਤ ਸਿੱਧੂ ’ਤੇ ਨਵੰਬਰ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਚਲਾਉਣ ਦੇ ਦੋਸ਼ ਵੀ ਲਗਾਏ ਗਏ ਹਨ।

ਇਸ ਚਿੱਠੀ ਵਿਚ ਨਵਜੋਤ ਸਿੱਧੂ ਵਲੋਂ ਪ੍ਰਸ਼ਾਂਤ ਕਿਸ਼ੋਰ ਨਾਲ ਸਬੰਧਾਂ ਨੂੰ ਲੈ ਕੇ ਵੀ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਹ ਵੀ ਲਿਖਿਆ ਗਿਆ ਹੈ ਕਿ ਜਿਸ ਤਰ੍ਹਾਂ ਨਵਜੋਤ ਸਿੱਧੂ ਵੱਖਰਾ ਧੜਾ ਬਣਾ ਕੇ ਵੱਖਰੇ ਤੌਰ ’ਤੇ ਸਰਗਰਮੀਆਂ ਕਰ ਰਹੇ ਹਨ, ਇਸ ਨਾਲ ਪਾਰਟੀ ਨੂੰ ਨੁਕਸਾਨ ਹੋ ਰਿਹਾ ਹੈ।

ਅਗਰਬੱਤੀਆਂ ਬਣਾਉਣ ਵਾਲੀ ਕੰਪਨੀ ਵੱਲੋਂ ਗੁਰਬਾਣੀ ਨੂੰ ਵਪਾਰਕ ਹਿੱਤਾਂ ਲਈ ਵਰਤਣ ਦਾ ਮਾਮਲਾ, ਐਡਵੋਕੇਟ ਧਾਮੀ ਨੇ ਪੜਤਾਲ ਦੇ ਦਿੱਤੇ ਆਦੇਸ਼

0

ਚੰਡੀਗੜ੍ਹ ਦੀ ਅਗਰਬੱਤੀਆਂ ਬਣਾਉਣ ਵਾਲੀ ‘ਦੇਵ ਦਰਸ਼ਨ’ ਨਾਂ ਦੀ ਇਕ ਕੰਪਨੀ ਵੱਲੋਂ ਜਪੁਜੀ ਸਾਹਿਬ ਦੀ ਪਾਵਨ ਗੁਰਬਾਣੀ ਦਾ ਹਿੰਦੀ ’ਚ ਗੁਟਕਾ ਸਾਹਿਬ ਤਿਆਰ ਕਰਕੇ ਉਸ ’ਤੇ ਆਪਣੀ ਕੰਪਨੀ ਦੀ ਮਸ਼ਹੂਰੀ ਛਾਪਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲਾ ਸਾਹਮਣੇ ਆਉਣ ’ਤੇ ਧਰਮ ਪ੍ਰਚਾਰ ਕਮੇਟੀ ਦੇ ਧਾਰਮਿਕ ਪੜਤਾਲਾਂ ਵਿਭਾਗ ਨੂੰ ਜਾਂਚ ਲਈ ਟੀਮ ਭੇਜਣ ਦੇ ਆਦੇਸ਼ ਜਾਰੀ ਕੀਤੇ ਹਨ। ਐਡਵੋਕੇਟ ਧਾਮੀ ਨੇ ਆਖਿਆ ਹੈ ਕਿ ਇਹ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਕੋਈ ਗੁਰਬਾਣੀ ਨੂੰ ਵਪਾਰਕ ਲਾਭ ਲਈ ਵਰਤੇ। ਉਨ੍ਹਾਂ ਕਿਹਾ ਕਿ ਜਾਂਚ ਪੜਤਾਲ ਦੀ ਰਿਪੋਰਟ ਮਿਲਣ ਮਗਰੋਂ ਸਬੰਧਤ ਫਰਮ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ ਵਿਅਕਤੀ ਵੱਲੋਂ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿਚ ਲਿਆਂਦਾ ਗਿਆ ਸੀ, ਜਿਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੜਤਾਲ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਇਹ ਕੰਪਨੀ ਚੰਡੀਗੜ੍ਹ ਨਾਲ ਸਬੰਧਤ ਹੈ, ਜੋ ‘ਦੇਵ ਦਰਸ਼ਨ’ ਨਾਂ ਹੇਠ ਅਗਰਬੱਤੀਆਂ ਬਣਾਉਂਦੀ ਹੈ।

ਇਸ ਕੰਪਨੀ ਵੱਲੋਂ ਜਪੁਜੀ ਸਾਹਿਬ ਦੇ ਹਿੰਦੀ ’ਚ ਗੁਟਕਾ ਸਾਹਿਬ ਤਿਆਰ ਕਰਵਾ ਕੇ ਉਨ੍ਹਾਂ ’ਤੇ ਆਪਣੀ ਮਸ਼ਹੂਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਇਸ ਕੰਪਨੀ ਵੱਲੋਂ ਅਗਰਬੱਤੀਆਂ ਦੇ ਡੱਬਿਆਂ ਵਿਚ ਗੁਟਕਾ ਸਾਹਿਬ ਪੈਕ ਕਰ ਕੇ ਵੀ ਭੇਜੇ ਜਾ ਰਹੇ ਹਨ। ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਜਿਥੇ ਠੇਸ ਪੁੱਜ ਰਹੀ ਹੈ, ਉਥੇ ਗੁਰਬਾਣੀ ਦਾ ਵੀ ਨਿਰਾਦਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਕਾਰਵਾਈ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਮਿਲਣ ’ਤੇ ਸ਼੍ਰੋਮਣੀ ਕਮੇਟੀ ਬਣਦੀ ਕਾਰਵਾਈ ਕਰੇਗੀ।

ਸਾਬਕਾ ਪੈਟਰੋਲੀਅਮ ਸਕੱਤਰ ਤਰੁਣ ਕਪੂਰ PM ਮੋਦੀ ਦੇ ਸਲਾਹਕਾਰ ਹੋਏ ਨਿਯੁਕਤ

0

ਸਾਬਕਾ ਪੈਟਰੋਲੀਅਮ ਸਕੱਤਰ ਤਰੁਣ ਕਪੂਰ ਨੂੰ PM ਨਰਿੰਦਰ ਮੋਦੀ ਦਾ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ। ਪੈਟਰੋਲੀਅਮ ਮੰਤਰਾਲਾ ਵਲੋਂ ਸੋਮਵਾਰ ਨੂੰ ਜਾਰੀ ਇਕ ਬਿਆਨ ’ਚ ਇਹ ਜਾਣਕਾਰੀ ਦਿੱਤੀ ਗਈ। ਤਰੁਣ ਕਪੂਰ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ 1987 ਬੈਂਚ ਦੇ ਹਿਮਾਚਲ ਪ੍ਰਦੇਸ਼ ਕੈਡਰ ਦੇ ਅਧਿਕਾਰੀ ਹਨ।

ਉਹ 30 ਨਵੰਬਰ 2021 ਨੂੰ ਪੈਟਰੋਲੀਮ ਅਤੇ ਕੁਦਰਤੀ ਗੈਸ ਮੰਤਰਾਲਾ ਦੇ ਸਕੱਤਰ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ। ਨੋਟੀਫ਼ਿਕੇਸ਼ਨ ਮੁਤਾਬਕ ਕੈਬਨਿਟ ਦੀ ਨਿਯੁਕਤੀ ਕਮੇਟੀ (ਏ. ਸੀ. ਸੀ.) ਨੇ ਪ੍ਰਧਾਨ ਮੰਤਰੀ ਦਫ਼ਤਰ ’ਚ ਪ੍ਰਧਾਨ ਮੰਤਰੀ ਦੇ ਸਲਾਹਕਾਰ ਦੇ ਰੂਪ ’ਚ ਕਪੂਰ ਦੀ ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੀ ਨਿਯੁਕਤੀ ਦੋ ਸਾਲ ਦੇ ਸਮੇਂ ਲਈ ਹੋਈ ਹੈ।

ਵਿੱਤ ਮੰਤਰੀ ਹਰਪਾਲ ਚੀਮਾ ਨੇ ਲਾਂਚ ਕੀਤਾ ਪੋਰਟਲ

0

ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਪੋਰਟਲ ਲਾਂਚ ਕੀਤਾ ਹੈ। ਪੰਜਾਬ ਦੇ ਲੋਕ ਬਜਟ ਸੰਬੰਧੀ ਆਪਣੀ ਰਾਇ ਦੇ ਸਕਣਗੇ। ਆਪ ਸਰਕਾਰ ਲੋਕਾਂ ਕੋਲੋਂ ਉਨ੍ਹਾਂ ਦੀ ਸਲਾਹ ਮੰਗੇਗੀ। ਹਰਪਾਲ ਚੀਮਾ ਨੇ ਕਿਹਾ ਕਿ ਜਨਤਾ ਬਜਟ ਇਸ ਦਾ ਨਾਂ ਰੱਖਿਆ ਗਿਆ ਹੈ। ਉਨ੍ਹਾਂ ਨੇ ਕਿਹਾ ਅਸੀ ਹਰ ਵਰਗ ਦੀ ਸਲਾਹ ਮੰਗੀ ਹੈ ਕਿ ਪੰਜਾਬ ਦਾ ਬਜਟ ਕਿਵੇਂ ਦਾ ਹੋਣਾ ਚਾਹੀਦਾ ਹੈ। ਜਾਣਕਾਰੀ ਅਨੁਸਾਰ ਲੋਕ ਆਪਣੇ ਸੁਝਾਅ 10 ਮਈ ਸ਼ਾਮ 5 ਵਜੇ ਤੱਕ ਭੇਜ ਸਕਦੇ ਹਨ।

ਸਾਰੇ ਦੇਸ਼ ਵਾਸੀਆਂ ਨੂੰ ਈਦ ਦੀ ਮੁਬਾਰਕਬਾਦ! ਈਦ ਦੇ ਤਿਉਹਾਰ ‘ਤੇ ਵਿਸ਼ੇਸ਼ ਰਿਪੋਰਟ

0

ਹਰ ਤਿਉਹਾਰ ਦੀ ਆਪਣੀ ਖਾਸੀਅਤ ਹੈ। ਇਸੇ ਤਰ੍ਹਾਂ ਈਦ ਦਾ ਤਿਉਹਾਰ ਵੀ ਬਹੁਤ ਪਵਿੱਤਰ ਹੈ। ਰਮਜਾਨ ਦੇ ਪਵਿੱਤਰ ਮਹੀਨੇ ‘ਚ ਈਦ ਮਨਾਈ ਜਾਂਦੀ ਹੈ। ਦੇਸ਼ ਭਰ ’ਚ ਈਦ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਈਦ ਦਾ ਤਿਉਹਾਰ ਮੁਸਲਿਮ ਭਾਈਚਾਰੇ ਦੇ ਲੋਕਾਂ ਲਈ ਵੱਡਾ ਤਿਉਹਾਰ ਹੈ। ਰਮਜਾਨ ਦੇ ਪਵਿੱਤਰ ਮਹੀਨੇ ਵਿਚ ਰੋਜ਼ੇ ਰੱਖਣ ਤੋਂ ਬਾਅਦ ਈਦ ਦਾ ਚੰਦ ਦਿਖਾਈ ਦੇਣ ਤੋਂ ਬਾਅਦ ਅਗਲੀ ਸਵੇਰ ਈਦ-ਉਲ-ਫ਼ਿਤਰ ਦਾ ਤਿਉਹਾਰ ਹੁੰਦਾ ਹੈ। ਸਾਊਦੀ ਅਰਬ ’ਚ ਐਤਵਾਰ ਨੂੰ ਚੰਦ ਨਜ਼ਰ ਆਉਣ ਕਾਰਨ ਈਦ ਸੋਮਵਾਰ ਨੂੰ ਮਨਾਈ ਗਈ ਪਰ ਭਾਰਤ ‘ਚ ਅੱਜ ਈਦ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।

ਜਾਣੋ ਈਦ ਨਾਲ ਜੁੜੀਆਂ ਕੁਝ ਖ਼ਾਸ ਗੱਲਾਂ।

ਈਦ-ਉਲ-ਫ਼ਿਤਰ ਦੀ ਮਹੱਤਤਾ

ਈਦ ਦਾ ਤਿਉਹਾਰ ਮੁਸਲਿਮ ਭਾਈਚਾਰੇ ਲਈ ਬਹੁਤ ਖ਼ਾਸ ਹੈ। ਇਸਲਾਮੀ ਕੈਲੰਡਰ ਅਨੁਸਾਰ ਰਮਜਾਨ ਨੌਵਾਂ ਮਹੀਨਾ ਹੈ, ਜਿਸ ’ਚ ਰੋਜ਼ੇ ਰੱਖੇ ਜਾਂਦੇ ਹਨ। ਇਸ ਦਿਨ ਮੁਸਲਿਮ ਭਾਈਚਾਰੇ ਦੇ ਲੋਕ ਸਵੇਰੇ ਨਮਾਜ਼ ਅਦਾ ਕਰਦੇ ਹਨ, ਜਿਸ ਤੋਂ ਬਾਅਦ ਉਹ ਖਜ਼ੂਰ ਖਾਂਦੇ ਹਨ ਅਤੇ ਇਕ-ਦੂਜੇ ਨੂੰ ਗਲੇ ਮਿਲ ਕੇ ਈਦ ਦੀ ਵਧਾਈ ਦਿੰਦੇ ਹਨ। ਇਸ ਦੇ ਨਾਲ ਹੀ ਮਿੱਠੀਆਂ ਸੇਵੀਆਂ ਦੇ ਨਾਲ ਨਾਲ ਵੱਖ-ਵੱਖ ਤਰ੍ਹਾਂ ਦੇ ਪਕਵਾਨ ਬਣਾਏ ਜਾਂਦੇ ਹਨ। ਮੰਨਿਆ ਜਾਂਦਾ ਹੈ ਕਿ ਇਸ ਦਿਨ ਜਕਾਤ ਯਾਨੀ ਦਾਨ ਕਰਨਾ ਚੰਗਾ ਮੰਨਿਆ ਜਾਂਦਾ ਹੈ। ਇਸ ਦੇ ਨਾਲ ਹੀ ਇਹ ਵੀ ਮੰਨਿਆ ਜਾਂਦਾ ਹੈ ਕਿ ਆਪਣੀ ਕਮਾਈ ਦਾ ਕੁਝ ਹਿੱਸਾ ਦਾਨ ਕਰਨ ਨਾਲ ਤੁਹਾਨੂੰ ਕਈ ਗੁਣਾ ਜ਼ਿਆਦਾ ਫਲ ਮਿਲਦਾ ਹੈ।

ਕਦੋਂ ਤੇ ਕਿਵੇਂ ਸ਼ੁਰੂ ਹੋਈ ਈਦ-ਉਲ-ਫ਼ਿਤਰ

ਮਾਨਤਾ ਹੈ ਕਿ ਈਦ ਉਦੋਂ ਸ਼ੁਰੂ ਹੋਈ ਜਦੋਂ ਪੈਗੰਬਰ ਮੁਹੰਮਦ ਮੱਕਾ ਤੋਂ ਮਦੀਨਾ ਆਏ ਸਨ। ਮੁਹੰਮਦ ਸਾਹਿਬ ਨੇ ਕੁਰਾਨ ਵਿਚ ਦੋ ਪਵਿੱਤਰ ਦਿਨਾਂ ਵਿਚ ਈਦ-ਉਲ-ਫ਼ਿਤਰ ਦੀ ਤਜਵੀਜ਼ ਕੀਤੀ। ਇਸੇ ਕਾਰਨ ਈਦ ਦਾ ਤਿਉਹਾਰ ਸਾਲ ਵਿਚ ਦੋ ਵਾਰ ਮਨਾਇਆ ਜਾਂਦਾ ਹੈ। ਜਿਸ ਵਿਚ ਪਹਿਲੀ ਈਦ-ਉਲ-ਫ਼ਿਤਰ (ਮਿੱਠੀ ਈਦ) ਦੇ ਨਾਂ ਨਾਲ ਜਾਣਿਆ ਜਾਂਦਾ ਹੈ ਤੇ ਦੂਸਰੀ ਨੂੰ ਈਦ-ਉਲ-ਅਜਹਾ (ਬਕਰੀਦ) ਵਜੋਂ ਜਾਣਿਆ ਜਾਂਦਾ ਹੈ। ਇਸ ਵਾਰ ਬਕਰੀਦ ਦਾ ਤਿਉਹਾਰ 9 ਜੁਲਾਈ ਨੂੰ ਹੋ ਸਕਦਾ ਹੈ।

ਮੰਨਿਆ ਜਾਂਦਾ ਹੈ ਕਿ ਇਸ ਦਿਨ ਪੈਗੰਬਰ ਹਜ਼ਰਤ ਮੁਹੰਮਦ ਸਾਹਬ ਨੇ ਬਦਰ ਦੀ ਲੜਾਈ ਜਿੱਤੀ ਸੀ। ਇਸ ਜਿੱਤ ਦੀ ਖ਼ੁਸ਼ੀ ਵਿਚ ਹਰ ਸਾਲ ਈਦ ਮਨਾਈ ਜਾਂਦੀ ਹੈ। ਕਿਹਾ ਜਾਂਦਾ ਹੈ ਕਿ ਈਦ ਉਲ ਫ਼ਿਤਰ ਦਾ ਤਿਉਹਾਰ ਪਹਿਲੀ ਵਾਰ 624 ਈਸਵੀ ਵਿਚ ਮਨਾਇਆ ਗਿਆ ਸੀ।

ਕੋਰੋਨਾ ਮਹਾਂਮਾਰੀ ਦੌਰਾਨ ਸਾਰੇ ਤਿਉਹਾਰਾਂ ਦੀਆਂ ਰੌਣਕਾਂ 2 ਸਾਲ ਫਿੱਕੀਆਂ ਪੈ ਗਈਆਂ ਸਨ ਪਰ ਇਸ ਸਾਲ ਲੋਕ ਪੂਰੇ ਉਤਸ਼ਾਹ ਨਾਲ ਈਦ ਮਨਾ ਰਹੇ ਹਨ ਤੇ ਦੁਆ ਕਰ ਰਹੇ ਨੇ ਕਿ ਅੱਲ੍ਹਾ ਲੋਕਾਂ ਨੂੰ ਹਰ ਮੁਸੀਬਤਾਂ ਨਾਲ ਲੜਨ ਦੀ ਹਿੰਮਤ ਦੇਵੇ।

ਈਦ ਦੇ ਤਿਉਹਾਰ ਦੀ ਇੱਕ ਹੋਰ ਵੀ ਖਾਸੀਅਤ ਹੈ ਕਿ ਹਰ ਥਾਂ ਆਪਸੀ ਪਿਆਰ ਅਤੇ ਭਾਈਚਾਰੇ ਦੀ ਮਿਸਾਲ ਦੇਖਣ ਨੂੰ ਮਿਲਦੀ ਹੈ।

ਕੱਲ੍ਹ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਬੈਠਕ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ

0

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਕੱਲ੍ਹ ਅਹਿਮ ਬੈਠਕ ਹੋਵੇਗੀ। ਇਸ ਦੀ ਜਾਣਕਾਰੀ ਖੁਦ ਦਲਜੀਤ ਚੀਮਾ ਨੇ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਕੱਲ੍ਹ 3 ਮਈ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਹੋਵੇਗੀ। ਇਹ ਬੈਠਕ ਦੁਪਹਿਰ 3 ਵਜੇ ਹੋਵੇਗੀ।

ਇਸ ਬੈੈਠਕ ‘ਚ ਬੰਦੀ ਸਿੰਘਾਂ, ਬਿਜਲੀ ਸੰਕਟ, ਕਾਨੂੰਨ ਵਿਵਸਥਾ ਤੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ। ਇਸ ਬੈਠਕ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਰਨਗੇ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੱਜ ਕੀਤਾ ਜਾਵੇਗਾ ਪੋਰਟਲ ਲਾਂਚ

0

ਪੰਜਾਬ ਸਰਕਾਰ ਨੇ ਇੱਕ ਅਹਿਮ ਉਪਰਾਲਾ ਕੀਤਾ ਹੈ। ਪੰਜਾਬ ਸਰਕਾਰ ਵਲੋਂ ਅੱਜ 3 ਵਜੇ ਪੋਰਟਲ ਲਾਂਚ ਕੀਤਾ ਜਾਵੇਗਾ। ਹੁਣ ਪੰਜਾਬ ਦੇ ਲੋਕ ਬਜਟ ‘ਤੇ ਆਪਣੀ ਰਾਏ ਦੇ ਸਕਣਗੇ। ਆਪ ਸਰਕਾਰ ਲੋਕਾਂ ਕੋਲੋਂ ਉਨ੍ਹਾਂ ਦੀ ਸਲਾਹ ਮੰਗੇਗੀ। ਇਹ ਪੋਰਟਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਲਾਂਚ ਕੀਤਾ ਜਾਵੇਗਾ।

ਡੇਰਾ ਮੁਖੀ ਰਾਮ ਰਹੀਮ ਨੂੰ ਹਾਈਕੋੋਰਟ ਤੋਂ ਮਿਲੀ ਵੱਡੀ ਰਾਹਤ

0

ਬੇਅਦਬੀ ਮਾਮਲੇ ਵਿਚ ਡੇਰਾ ਸੱਚਾ ਸੌਦਾ ਸਿਰਸਾ ਮੁਖੀ ਰਾਮ ਰਹੀਮ ਨੂੰ ਪ੍ਰੋਡਕਸ਼ਨ ਵਾਰੰਟ ਤੇ ਪੰਜਾਬ ਲੈ ਕੇ ਆਉਣ ਦੇ ਮਾਮਲੇ ਵਿਚ ਹਾਈਕੋਰਟ ਨੇ ਡੇਰਾ ਮੁਖੀ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਦੇ ਫੈਸਲੇ ਅਨੁਸਾਰ ਡੇਰਾ ਮੁਖੀ ਰਾਮ ਰਹੀਮ ਨੂੰ ਪ੍ਰੋਡਕਸ਼ਨ ਵਾਰੰਟ ਤੇ ਪੰਜਾਬ ਨਹੀਂ ਲਿਆਂਦਾ ਜਾ ਸਕਦਾ। ਹੁਣ ਸਿਰਫ ਵੀਡਿਓ ਕਾਨਫਰੰਸ ਰਾਹੀਂ ਹੀ ਸੁਣਵਾਈ ਹੋਵੇਗੀ।