Home Blog Page 2085

ਮਈ ਦਿਵਸ ‘ਤੇ ਪੰਜਾਬ ਰੋਡਵੇਜ ਤੇ ਪੀ.ਆਰ.ਟੀ.ਸੀ ਕਟਰੈਕਟ ਵਰਕਰਜ਼ ਯੂਨੀਅਨ ਵਲੋਂ ਝੰਡੇ ਦੀ ਰਸਮ ਅਦਾ ਕੀਤੀ ਗਈ – ਰੇਸ਼ਮ ਸਿੰਘ ਗਿੱਲ

0

ਅੱਜ ਫਿਰੋਜ਼ਪੁਰ ਡਿਪੂ ਸਮੇਤ ਫਾਜ਼ਿਲਕਾ ਜੀਰਾ ‘ਚ ਮਈ ਦਿਵਸ ਮਨਾਇਆ ਗਿਆ ਤੇ ਝੰਡੇ ਦੀ ਰਸਮ ਅਦਾ ਕੀਤੀ ਗਈ ਅਤੇ ਸਿਕਾਗੋ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਬੋਲਦੇ ਹੋਏ ਦੱਸਿਆ ਮਈ ਦਿਵਸ ਨੂੰ ਮੁੱਖ ਰੱਖਦਿਆਂ ਯੂਨੀਅਨ ਵਲੋਂ ਆਪਣੀਆਂ ਹੱਕੀ ਅਤੇ ਜਾਇਜ ਮੰਗਾਂ ਲਈ ਸੰਘਰਸ਼ ਕਰਨ ਦਾ ਫੈਸਲਾ ਕੀਤਾ ਗਿਆ ਹੈ ਕਿਉਂਕਿ ਸੰਘਰਸ਼ ਕਰਨ ਉਪਰੰਤ ਮਿਲੇ ਅਧਿਕਾਰਾਂ ਨੂੰ ਮੌਜੂਦਾ ਸਰਕਾਰ ਕਾਰਪੋਰੇਟ ਘਰਾਣਿਆਂ ਅਤੇ ਸਰਮਾਏਦਾਰੀ ਨਿਜ਼ਾਮ ਦੇ ਹੱਥੀਂ ਚੜ੍ਹ ਕੇ ਖੋਹਣ ਵਾਲੇ ਪਾਸੇ ਲੱਗੀ ਹੋਈ ਹੈ ਕੇਂਦਰ ਸਰਕਾਰ ਵੱਲੋਂ ਪਹਿਲਾਂ ਕਿਸਾਨੀ ਖਿਲਾਫ ਤਿੰਨ ਕਾਲੇ ਕਾਨੂੰਨਾਂ ਨੂੰ ਪਾਸ ਕੀਤਾ ਗਿਆ ਅਤੇ 40 ਲੇਬਰ ਐਕਟਾਂ ਨੂੰ ਤੋੜ ਕੇ 4 ਲੇਬਰ ਕੋਡ ਬਣਾਉਣ ਦੇ ਨਾਲ ਨਾਲ ਡਿਊਟੀ ਦਾ ਸਮਾਂ 8 ਘੰਟੇ ਤੋਂ ਵਧਾ ਕੇ 12 ਘੰਟੇ ਕਰਨ ਦੇ ਨਾਲ ਨਾਲ ਯੂਨੀਅਨਾਂ ਦੇ ਸਾਰੇ ਅਧਿਕਾਰ ਖੋਹਣ ਵੱਲ ਜਾਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰਾਂ ਕਾਰਪੋਰੇਟ ਘਰਾਣਿਆਂ ਅਤੇ ਸਰਮਾਏਦਾਰੀ ਨਿਜ਼ਾਮ ਦੀਆਂ ਗੁਲਾਮ ਹਨ ਇਸ ਲਈ ਮਜ਼ਦੂਰ ਜਮਾਤ ਕੋਲ ਆਪਣੇ ਹੱਕਾਂ ਨੂੰ ਬਚਾਉ ਲਈ ਲੜਾਈ ਹੀ ਇੱਕੋਂ ਇੱਕ ਸਾਧਨ ਹੈ ਇਸ ਲਈ ਸਮੂੱਚੇ ਮਜ਼ਦੂਰ ਮੁਲਾਜ਼ਮ ਕਿਸਾਨ ਜੱਥੇਬੰਦੀਆਂ ਨੂੰ ਅਪੀਲ ਕਰਦੇ ਹਾਂ ਕਿ ਹੱਕਾਂ ਲਈ ਆਪਣੀ ਅਵਾਜ਼ ਬੁਲੰਦ ਕੀਤੀ ਜਾਵੇ।

ਰੇਸ਼ਮ ਸਿੰਘ ਗਿੱਲ, ਜਤਿੰਦਰ ਸਿੰਘ, ਕੰਵਲਜੀਤ ਸਿੰਘ ਮਾਨੋਚਾਹਲ,ਮੁੱਖਪਾਲ ਸਿੰਘ,ਰਾਜ ਕੁਮਾਰ ਵਲੋਂ ਮਈ ਮਹੀਨੇ ਨੂੰ ਸੰਘਰਸ਼ਾਂ ਦਾ ਮਹੀਨਾ ਐਲਾਨਿਆ ਗਿਆ ਅਤੇ ਪਨਬਸ ਤੇ ਪੀ ਆਰ ਟੀ ਸੀ ਦੇ ਮੁਲਾਜਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਪੂਰਾ ਕਰਵਾਉਣ ਲਈ ਸਰਕਾਰ ਤੱਕ ਮੁਲਾਜਮਾਂ ਦੀ ਆਵਾਜ਼ ਪਹੁੰਚਾਉਣ ਲਈ ਸੂਬਾ ਕਮੇਟੀ ਦੁਆਰਾ ਉਲੀਕੇ ਸੰਘਰਸ਼ ਬਾਰੇ ਦੱਸਦੇ ਹੋਏ ਜਾਣਕਾਰੀ ਸਾਝੀ ਕੀਤੀ ਗਈ ਕਿ ਪਨਬਸ ਤੇ ਪੀ ਆਰ ਟੀ ਸੀ ਮੁਲਾਜਮਾਂ ਆਪਣੀਆਂ ਮੰਗਾਂ ਲਈ ਕਾਫੀ ਲੰਬੇ ਸਮੇ ਤੋ ਸੰਘਰਸ਼ ਕਰਦੇ ਆ ਰਹੇ ਹਨ ਪ੍ਰੰਤ ਨਵੀ ਬਣੀ ਸਰਕਾਰਾ ਦੇ ਟਰਾਸਪੋਰਟ ਮੰਤਰੀ ਨਾਲ ਦੋ ਮੀਟਗਾ ਕਰ ਚੁੱਕੇ ਹਾਂ। ਪਰ ਮੰਤਰੀ ਵੱਲੋ ਪਨਬੱਸ ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦੀਆਂ ਮੰਗਾ ਨੂੰ ਅੱਖੋ ਪਰੋਖੇ ਕੀਤਾ ਜਾ ਰਿਹਾ ਜਿਸ ਤੋ ਲੱਗਦਾ ਹੈ ਕਿ ਨਵੀ ਬਣੀ ਸਰਕਾਰ ਵੀ ਪੁਰਾਣੀਆਂ ਸਰਕਾਰਾ ਦੇ ਰਸਤੇ ਤੇ ਚਲਦੀ ਹੋਈ ਹੈ ਪਨਬਸ/ਪੀ ਆਰ ਟੀ ਸੀ ਦੇ ਕੱਚੇ ਮੁਲਾਜ਼ਮਾਂ ਦਾ ਸ਼ੋਸ਼ਣ ਕਰਨ ਵਾਲੇ ਪਾਸੇ ਤੁਰ ਪਈ ਹੈ।

ਜਿਸ ਕਾਰਨ ਜਥੇਬੰਦੀ ਨੂੰ ਮਜਬੂਰ ਹੋ ਕੇ ਸਰਕਾਰ ਨੂੰ ਪਨਬਸ ਤੇ ਪੀ ਆਰ ਟੀ ਸੀ ਦੇ ਕੱਚੇ ਮੁਲਾਜਮਾਂ ਦੀ ਅਹਿਮੀਅਤ ਤੇ ਟਰਾਸਪੋਰਟ ਅਦਾਰੇ ਚ ਇਹਨਾਂ ਮੁਲਾਜਮਾਂ ਦੀਆਂ ਸੇਵਾਵਾ ਤੋ ਜਾਣੂ ਕਰਵਾਉਣ ਸੰਬੰਧੀ ਆਪਣੀਆਂ ਮੰਗਾਂ ਕੱਚੇ ਮੁਲਾਜਮਾਂ ਨੂੰ ਪੱਕਾਂ ਕਰਵਾਉਣਾ,ਪਨਬਸ ਤੇ ਪੀ ਆਰ ਟੀ ਸੀ ਵਿੱਚ ਦਸ ਹਜ਼ਾਰ ਨਵੀਆਂ ਬੱਸਾਂ ਪਵਾਉਣਾਂ,ਵਰਕਸ਼ਾਪ ਕਰਮਚਾਰੀਆਂ ਨੂੰ ਰੈਗੂਲਰ ਸਟਾਫ ਦੀ ਤਰਜ ਤੇ ਜਨਤਕ ਤੇ ਹੋਰ ਸਰਕਾਰੀ ਛੁੱਟੀਆਂ ਅਤੇ ਸਕਿੱਲ ਤੇ ਸੈਮੀ ਸਕਿੱਲ ਪੇਅ ਸਕੇਲ ਲਾਗੂ ਕਰਵਾਉਣਾ,ਟਿਕਟ ਦੀ ਜਿੰਮੇਵਾਰੀ ਸਵਾਰੀ ਦੀ ਤੈਅ ਕਰਵਾਉਣਾ,ਨਵੇ ਬਣ ਰਹੇ ਟਾਈਮ ਟੇਬਲ ਜਥੇਬੰਦੀ ਦੀ ਸਲਾਹ ਅਨੁਸਾਰ ਪੰਜਾਬ ਰੋਡਵੇਜ਼ ਤੇ ਪੀ ਆਰ ਟੀ ਸੀ ਦੇ ਪੱਖ ਚ ਬਣਾਉਣ,ਅਧਿਕਾਰੀਆਂ ਵੱਲੋ ਧੱਕੇਸ਼ਾਹੀ ਨਾਲ ਨਜਾਇਜ਼ ਰਿਪੋਰਟਾਂ ਤੇ ਕੰਡੀਸ਼ਨਾਂ ਲਗਾ ਕੇ ਕੱਢੇ ਮੁਲਾਜਮ ਬਹਾਲ ਕਰਨ,ਬਰਾਬਰ ਕੰਮ ਬਰਾਬਰ ਤਨਖਾਹ ਦਾ ਸੁਪਰੀਮ ਕੋਰਟ ਦਾ ਫੈਸਲਾ ਲਾਗੂ ਕਰਨਾ,ਡਾਟਾ ਐਟਰੀ ਉਪਰੇਟਰਾ ਅਤੇ ਅਡਵਾਂਸ ਬੁਕਰਾ ਦੀ ਤਨਖਾਹ ਵਿੱਚ ਵਾਧਾ ਕਰਨਾ ਅਤੇ ਰਿਪੋਟਾ ਦੀਆਂ ਕੰਡੀਸ਼ਨਾ ਲਾਕੇ ਕੱਢੇ ਮੁਲਾਜ਼ਮਾਂ ਨੂੰ ਅਤੇ ਸ਼ਘੰਰਸ਼ਾ ਦੋਰਾਨ ਕੱਢੇ ਮੁਲਾਜ਼ਮਾਂ ਨੂੰ ਬਿਨਾਂ ਕਿਸੇ ਸ਼ਰਤ ਪੂਰੀਆਂ ਤਨਖਾਹਾਂ ਤੇ ਬਹਾਲ ਕਰਵਾਉਣ ਸੰਬੰਧੀ ਮੰਗਾਂ ਨੂੰ ਪੂਰਾ ਕਰਵਾਉਣ ਸੰਬੰਧੀ ਮਿਤੀ 10 ਮਈ ਨੂੰ ਸਮੂਹ ਪੰਜਾਬ ਦੇ ਡਿੱਪੂਆਂ ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ।

ਉਨ੍ਹਾਂ ਨੇ ਕਿਹਾ ਕਿ 17 ਮਈ ਨੂੰ ਸਟੇਟ ਲੇਬਲ ਤੇ ਪ੍ਰੈਸ ਕਾਨਫਰੰਸ ਕਰਾਂਗੇ ਅਤੇ ਮਿਤੀ 24 ਮਈ ਨੂੰ ਸਾਰੇ ਪੰਜਾਬ ਦੇ ਪੀ ਆਰ ਟੀ ਸੀ ਤੇ ਪੰਜਾਬ ਰੋਡਵੇਜ਼ ਦੇ ਬੱਸ ਸਟੈਡ ਦੋ ਘੰਟੇ ਲਈ ਬੰਦ ਕਰਕੇ ਮਿਤੀ 28,29 ਮਈ ਨੂੰ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗ ਪੱਤਰ ਦੇ ਕੇ ਮਿਤੀ 6 ਜੂਨ ਨੂੰ ਗੇਟ ਰੈਲੀਆਂ ਕਰਕੇ ਮਿਤੀ 8,9,10 ਜੂਨ ਨੂੰ ਹੜਤਾਲ ਕਰਕੇ ਪਨਬਸ ਅਤੇ ਪੀ ਆਰ ਟੀ ਸੀ ਦਾ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ ਅਤੇ ਟਰਾਸਪੋਰਟ ਮੰਤਰੀ ਪੰਜਾਬ ਜਾ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ

ਇਸ ਮੌਕੇ ਰਾਜ ਕੁਮਾਰ ਸਹਾਇਕ ਕੇਸ਼ੀਅਰ ,ਸੌਰਵ ਮੈਨੀ ਹਰਜੀਤ ਅਰਵਿੰਦਰ ਸਿੰਘ ਪ੍ਰਧਾਨ ਏਟਕ ,ਓਂਕਾਰ ਸਿੰਘ ਜਰਨਲ ਸੈਕਟਰੀ ਏਟਕ ,ਹਰਮੀਤ ਸਿੰਘ ਆਜ਼ਾਦ ਯੂਨੀਅਨ ,ਓਮ ਪ੍ਰਕਾਸ਼ ਜਰਨਲ ਸੈਕਟਰੀ ਪੈਨਸ਼ਨਰ ਯੂਨੀਅਨ ,ਮਲਕੀਤ ਸਿੰਘ ਮਕਨਿਕ ਰਿਪੋਟਾਂ ਵਾਲੇ ਸਾਥੀ ਸ਼ਮਸ਼ੇਰ ਸਿੰਘ ਬਿੱਟੂ ਘਬਾਇਆ ਆਦਿ ਹਾਜਿਰ ਸਨ

CM ਮਾਨ ਸਾਹਿਬ ਥੋੜ੍ਹਾ ਧਿਆਨ ਨਾਲ ਚੱਲੋ, ਕਰਜ਼ਾ ਮੋੜਨਾ ਵੀ ਪੈਂਦਾ ਹੈ: ਰਾਜਾ ਵੜਿੰਗ

0

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਭਗਵੰਤ ਮਾਨ ਸਰਕਾਰ ਨੂੰ ਸੋਚ ਸਮਝ ਕੇ ਕਰਜ਼ਾ ਚੁੱਕਣ ਦੀ ਸਲਾਹ ਦਿੱਤੀ ਹੈ।
ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਦਿਨਾਂ ਵਿਚ ਹੀ ਬੇਹਿਸਾਬਾ ਕਰਜ਼ਾ ਚੁੱਕਣ ਬਾਰੇ ਕਥਿਤ ਜਾਣਕਾਰੀ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰ ਲਿਆ ਹੈ।

ਰਾਜਾ ਵੜਿੰਗ ਨੇ ਇਸ ਸਬੰਧੀ ਟਵੀਟ ਕੀਤਾ ਹੈ – ”ਮਾਨ ਸਾਹਿਬ ਥੋੜ੍ਹਾ ਧਿਆਨ ਨਾਲ ਚੱਲੋ, ਕਰਜ਼ਾ ਮੋੜਨਾ ਵੀ ਪੈਂਦਾ ਹੈ। ਕੇਜਰੀਵਾਲ ਜੀ ਨੇ ਜਿਹੜਾ 54000 ਕਰੋੜ ਦਾ ਇੰਤਜ਼ਾਮ ਕੀਤਾ ਸੀ ਉਸਦਾ ਕੀ ਹੋਇਆ ? ਉਹ ਵੀ ਪੁੱਛ ਲਓ ਨਹੀਂ ਤਾਂ ਛੇ ਮਹੀਨਿਆਂ ਵਿੱਚ ਵਿੱਤੀ ਐਮਰਜੈਂਸੀ ਦੇ ਹਾਲਾਤ ਬਣ ਰਹੇ ਹਨ।

ਦੱਸ ਦਈਏ ਕਿ ਭਗਵੰਤ ਸਰਕਾਰ ਉਤੇ ਦੋਸ਼ ਲੱਗ ਰਹੇ ਹਨ ਕਿ ਉਸ ਨੇ ਪਿਛਲੇ ਕੁਝ ਦਿਨਾਂ ਵਿਚ ਕਰੋੜਾਂ ਦਾ ਕਰਜ਼ਾ ਚੁੱਕਿਆ ਹੈ। ਸੋਸ਼ਲ ਮੀਡੀਆ ਉਤੇ ਇਕ ਪੋਸਟ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮਾਨ ਸਰਕਾਰ ਨੇ 27 ਅਪਰੈਲ ਤੱਕ 7000 ਕਰੋੜ ਦਾ ਕਰਜ਼ਾ ਚੁੱਕਿਆ।

ਇਸ ਵਿਚ 10 ਅਤੇ 17 ਮਾਰਚ ਨੂੰ 1500 ਕਰੋੜ ਦਾ ਕਰਜਾ ਚੁੱਕਿਆ ਹੈ। 24 ਮਾਰਚ ਨੂੰ 2500 ਕਰੋੜ ਦਾ ਕਰਜ਼ਾ ਲਿਆ ਹੈ। ਵਿਰੋਧੀ ਧਿਰਾਂ ਸਰਕਾਰ ਨੂੰ ਇਸ ਮੁੱਦੇ ਉਤੇ ਘੇਰ ਰਹੀਆਂ ਹਨ।

ਕੱਲ੍ਹ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਸਮੇਂ ‘ਚ ਕੀਤਾ ਬਦਲਾਅ

0
Important meeting of the Punjab Cabinet will be held today

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਜੋ ਕਿ 2 ਮਈ ਨੂੰ ਹੋਣੀ ਹੈ। ਇਸ ਮੀਟਿੰਗ ਦੇ ਸਮੇਂ ‘ਚ ਬਦਲਾਅ ਕੀਤਾ ਗਿਆ ਹੈ। ਇਸ ਮੀਟਿੰਗ ਦਾ ਸਮਾਂ ਪਹਿਲਾਂ ਸ਼ਾਮ 4 ਵਜੇ ਦਾ ਸੀ ਪਰ ਹੁਣ ਇਸ ਮੀਟਿੰਗ ਦਾ ਸਮਾਂ ਸਵੇਰੇ 10:30 ਵਜੇ ਦਾ ਰੱਖ ਦਿੱਤਾ ਗਿਆ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਅਜੰਡਾ ਪਹਿਲਾਂ ਵਾਲਾ ਹੀ ਰਹੇਗਾ।

ਜਲਦੀ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲਣੀ ਹੋ ਜਾਵੇਗੀ ਸ਼ੁਰੂ, ਥਰਮਲ ਪਲਾਂਟਾਂ ਦੇ ਬੰਦ ਪਏ ਯੂਨਿਟਾਂ ਨੂੰ ਕੀਤਾ ਜਾ ਰਿਹੈ ਚਾਲੂ: ਬਿਜਲੀ ਮੰਤਰੀ

0

ਬਿਜਲੀ ਕੱਟਾਂ ਦੀ ਸਮੱਸਿਆ ਨਾਲ ਲੋਕ ਪ੍ਰੇਸ਼ਾਨ ਹਨ। ਇਸ ਲਈ ਪੰਜਾਬ ਸਰਕਾਰ ਇਸ ਮੁਸ਼ਕਿਲ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਸਰਕਾਰ ਸੂਬੇ ਵਿਚ ਨਿਰਵਿਘਨ ਬਿਜਲੀ ਸਪਲਾਈ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ ਅਤੇ ਬਹੁਤ ਜਲਦੀ ਹਰ ਖੇਤਰ ਨੂੰ ਨਿਰਵਿਘਨ ਬਿਜਲੀ ਸਪਲਾਈ ਮਿਲਣੀ ਸ਼ੁਰੂ ਹੋ ਜਾਵੇਗੀ। ਇਹ ਪ੍ਰਗਟਾਵਾ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਬਣਾਂਵਾਲੀ ਥਰਮਲ ਪਲਾਂਟ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿਹਤ ਮੰਤਰੀ ਵਿਜੇ ਸਿੰਗਲਾ, ਵਿਧਾਇਕ ਸਰਦੂਲਗੜ , ਵਿਧਾਇਕ ਬੁਢਲਾਡਾ ਬੁੱਧ ਰਾਮ, ਚੇਅਰਮੈਨ ਪਾਵਰਕਾਮ ਬਲਦੇਵ ਸਿੰਘ ਸਰਾਂ, ਡਾਇਰੈਕਟਰ ਜਨਰੇਸ਼ਨ ਇੰਜੀਨੀਅਰ ਪਰਮਜੀਤ ਸਿੰਘ, ਡਿਪਟੀ ਕਮਿਸ਼ਨਰ  ਜਸਪ੍ਰੀਤ ਸਿੰਘ, ਐੱਸਐੱਸਪੀ. ਐੱਸਡੀਐੱਮ ਮਾਨਸਾ  ਹਰਜਿੰਦਰ ਜੱਸਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ 40 ਫੀਸਦੀ ਬਿਜਲੀ ਦੀ ਮੰਗ ਵੱਧ ਗਈ ਹੈ ਅਤੇ ਕੁਝ ਬਿਜਲੀ ਤਾਪ ਘਰਾਂ ਵਿੱਚ ਤਕਨੀਕੀ ਕਾਰਨਾਂ ਕਰਕੇ ਕੁਝ ਯੂਨਿਟ ਬੰਦ ਹੋ ਗਏ ਸਨ, ਜਿਸ ਕਾਰਨ ਬਿਜਲੀ ਸਪਲਾਈ ਕੁਝ ਹੱਦ ਤੱਕ ਪ੍ਰਭਾਵਤ ਹੋਈ ਸੀ। ਉਨ੍ਹਾਂ ਕਿਹਾ ਕਿ ਥਰਮਲ ਪਲਾਂਟਾਂ ਦੇ ਕੁਝ ਯੂਨਿਟਾਂ ਨੂੰ ਹੁਣ ਠੀਕ ਕਰ ਲਿਆ ਗਿਆ ਹੈ ਜਦਕਿ ਬਾਕੀ ਦੇ ਯੂਨਿਟ ਵੀ ਜਲਦੀ ਹੀ ਬਿਜਲੀ ਉਤਪਾਦਨ ਸ਼ੁਰੂ ਕਰ ਦੇਣਗੇ। ਉਨ੍ਹਾਂ ਕਿਹਾ ਕਿ ਰੋਪੜ ਥਰਪਲ ਪਲਾਂਟ ਦਾ ਵੀ ਇੱਕ ਯੂਨਿਟ ਬੰਦ ਸੀ ਉਸ ਨੂੰ ਅੱਜ ਚਾਲੂ ਕਰ ਲਿਆ ਗਿਆ ਹੈ।

ਬਣਾਂਵਾਲੀ ਥਰਮਲ ਪਲਾਂਟ ਦੇ ਸੈਂਟਰਲ ਕੰਟਰੋਲ ਰੂਮ ਦਾ ਜਾਇਜਾ ਲੈਣ ਉਪਰੰਤ ਬਿਜਲੀ ਮੰਤਰੀ ਨੇ ਦੱਸਿਆ ਕਿ ਤਲਵੰਡੀ ਸਾਬੋ ਪਾਵਰ ਲਿਮਟਿਡ ਬਣਾਂਵਾਲੀ ਵਿਖੇ 1980 ਮੈਗਾਵਾਟ ਪੈਦਾਵਾਰ ਦੇ ਤਿੰਨ ਯੂਨਿਟ ਹਨ ਅਤੇ ਇੱਕ ਯੂਨਿਟ 660 ਮੈਗਾਵਾਟ ਬਿਜਲੀ ਉਤਪਾਦਨ ਕਰਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 660 ਮੈਗਾਵਾਟ ਦਾ ਇੱਕ ਯੁਨਿਟ ਮੈਨਟੇਨਨੈਂਸ ਕਾਰਨ ਬੰਦ ਹੈ।

ਬਿਜਲੀ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਹਦਾਇਤ ਦੇ ਦਿੱਤੀ ਗਈ ਹੈ ਕਿ ਇੱਕ ਹਫ਼ਤੇ ਦੇ ਅੰਦਰ-ਅੰਦਰ ਇਹ ਤੀਸਰਾ ਯੂਨਿਟ ਵੀ ਚਾਲੂ ਕੀਤਾ ਜਾਵੇ ਤਾਂ ਜੋ ਇਸ ਥਰਮਲ ਪਲਾਂਟ ਤੋਂ ਪੂਰਾ ਬਿਜਲੀ ਉਤਪਾਦਨ ਕੀਤਾ ਜਾ ਸਕੇ। ਉਨ੍ਹਾਂ ਥਰਮਲ ਵਾਲਿਆਂ ਨੂੰ ਤਜਵੀਜ ਦਿੱਤੀ ਕਿ ਜੇਕਰ ਸੰਭਵ ਹੋ ਸਕੇ ਤਾਂ ਸੀਵਰੇਜ ਟ੍ਰੀਟਮੈਂਟ ਪਲਾਂਟਾ ਦਾ ਸੋਧਿਆ ਹੋਇਆ ਪਾਣੀ ਵਰਤੋ ਵਿੱਚ ਲਿਆਂਦਾ ਜਾਵੇ।

ਬਿਜਲੀ ਮੰਤਰੀ ਨੇ ਕਿਹਾ ਕਿ ਥਰਮਲ ਪਲਾਂਟਾਂ ਲਈ ਕੋਲੇ ਦੀ ਕੋਈ ਘਾਟ ਨਾ ਆਵੇ ਇਸ ਲਈ ਵੀ ਪੰਜਾਬ ਸਰਕਾਰ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੋਲੇ ਦੀ ਸਪਲਾਈ ਲਈ ਪੰਜਾਬ ਸਰਕਾਰ ਨੇ ਕੇਂਦਰੀ ਕੋਲਾ ਮੰਤਰੀ ਨਾਲ ਮੀਟਿੰਗ ਵੀ ਕੀਤੀ ਸੀ ਅਤੇ ਪੰਜਾਬ ਸਰਕਾਰ ਨੂੰ ਝਾਰਖੰਡ ਵਿੱਚ ਪਿਛਵਾਰਾ ਕੋਲ ਮਾਈਨ ਵੀ ਮਿਲ ਗਈ ਹੈ ਜਿਸ ਨੂੰ ਜਲਦੀ ਹੀ ਚਾਲੂ ਕਰਕੇ ਪੰਜਾਬ ਨੂੰ ਕੋਲਾ ਸਪਲਾਈ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਿਜਲੀ ਕਿੱਲਤ ਨੂੰ ਦੂਰ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਬਿਜਲੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵਿਜੇ ਸਿੰਗਲਾ ਨੇ ਕਿਹਾ ਕਿ ਭਾਂਵੇ ਕੁਝ ਤਕਨੀਕੀ ਕਾਰਨਾਂ ਕਰਕੇ ਬਿਜਲੀ ਸਪਲਾਈ ਵਿੱਚ ਕੁਝ ਕਮੀਂ ਆਈ ਸੀ ਪਰ ਪੰਜਾਬ ਸਰਕਾਰ ਨੇ ਪੂਰੀ ਸੁਹਿਰਦਤਾ ਨਾਲ ਇਸ ਮਸਲੇ ਨੂੰ ਲਗਭਗ ਹੱਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਹਸਪਤਾਲਾਂ ਵਿੱਚ ਬਿਜਲੀ ਕੱਟਾਂ ਦੌਰਾਨ ਬੈਕਅਪ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਬਿਜਲੀ ਕੱਟਾਂ ਦਾ ਸਿਹਤ ਸੰਸਥਾਵਾਂ ਵਿੱਚ ਇਲਾਜ ਕਰਵਾ ਰਹੇ ਮਰੀਜ਼ਾਂ ’ਤੇ ਕੋਈ ਅਸਰ ਨਹੀਂ ਪੈਣ ਦਿੱਤਾ ਜਾ ਰਿਹਾ। ਇਸ ਤੋਂ ਪਹਿਲਾਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵਿਜੇ ਸਿੰਗਲਾ ਨੇ ਬਣਾਂਵਾਲੀ ਥਰਮਲ ਪਲਾਂਟ ਵਿੱਚ ਪੌਦੇ ਵੀ ਲਗਾਏ।

ਹੁਣ ਆਪਣੀ ਜੇਬ੍ਹ ਵਿਚੋਂ ਆਮਦਨ ਟੈਕਸ ਭਰਨਗੇ ਵਿਧਾਇਕ, CM ਮਾਨ ਜਲਦ ਕਰ ਸਕਦੇ ਨੇ ਐਲਾਨ

0

ਪੰਜਾਬ ਸਰਕਾਰ ਲਗਾਤਾਰ ਐਕਸ਼ਨ ਪ੍ਰਕਿਰਿਆ ‘ਚ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਧਾਇਕਾਂ ਨੂੰ ਇਕ ਹੋਰ ਵਿੱਤੀ ਝਟਕ ਦੇਣ ਦੀ ਤਿਆਰੀ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸੋਮਵਾਰ ਨੂੰ ਵਿਧਾਇਕਾਂ/ਮੰਤਰੀਆਂ ਦਾ ਆਮਦਨ ਟੈਕਸ ਸਰਕਾਰੀ ਖਜਾਨੇ ਦੀ ਥਾਂ ਖੁਦ ਭਰਨ ਬਾਰੇ ਐਲਾਨ ਕਰ ਸਕਦੇ ਹਨ।

ਇਸ ਸਬੰਧੀ ਆਮ ਆਦਮੀ ਪਾਰਟੀ ਦੇ ਬੁਲਾਰੇ ਨੀਲ ਗਰਗ ਨੇ ਇਕ ਟਵੀਟ ਕੀਤਾ ਹੈ ਤੇ ਲਿਖਿਆ ਹੈ-ਖਜਾਨੇ ਨੂੰ ਖਾਲੀ ਕਰਨ ਵਾਲੇ ਫੈਸਲੇ ਹੋਣਗੇ ਵਾਪਿਸ… ਖੁਦ ਦੀ ਆਮਦਨ ਦਾ ਟੈਕਸ ਖੁਦ ਭਰਨਗੇ ਵਿਧਾਇਕ। ਇਹ @BhagwantMann ਸਰਕਾਰ ਦਾ ਇਕ ਹੋਰ ਵਧੀਆ ਫ਼ੈਸਲਾ ਹੋਵੇਗਾ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਵੱਡਾ ਫੈਸਲਾ ਲੈਂਦੇ ਹੋਏ ‘ਇਕ ਵਿਧਾਇਕ ਇਕ ਪੈਨਸ਼ਨ’ ਦਾ ਐਲਾਨ ਕਰ ਦਿੱਤਾ ਸੀ। ਆਮ ਆਦਮੀ ਪਾਰਟੀ ਜਦੋਂ ਵਿਰੋਧੀ ਧਿਰ ਵਿਚ ਸੀ ਤਾਂ ਉਸ ਨੇ ਵਿਧਾਇਕਾਂ ਦਾ ਆਮਦਨ ਟੈਕਸ ਸਰਕਾਰੀ ਖੁਜਾਨੇ ਵਿਚੋਂ ਭਰਨ ਦਾ ਮੁੱਦਾ ਉਭਾਰਿਆ ਸੀ। ਤੇ ਮੰਗ ਕੀਤੀ ਸੀ ਕਿ ਵਿਧਾਇਕ ਆਪਣਾ ਟੈਕਟ ਖੁਦ ਭਰਨ।

ਦੱਸ ਦਈਏ ਕਿ ਪੰਜਾਬ ਵਿਚ ਮੰਤਰੀਆਂ ਅਤੇ ਵਿਧਾਇਕਾਂ ਦੀ ਸਰਕਾਰੀ ਆਮਦਨ ’ਤੇ ਲੱਗਣ ਵਾਲਾ ਟੈਕਸ ਸਰਕਾਰੀ ਖ਼ਜ਼ਾਨੇ ਵਿਚੋਂ ਭਰਿਆ ਜਾਂਦਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਸਵੈ-ਇੱਛਾ ਨਾਲ ਆਮਦਨ ਕਰ ਖੁਦ ਭਰਨ ਦੀ ਬੇਨਤੀ ਕੀਤੀ ਸੀ ਪਰ ਕਿਸੇ ਵੀ ਮੰਤਰੀ ਅਤੇ ਵਿਧਾਇਕ ਨੇ ਇਸ ਬੇਨਤੀ ਨੂੰ ਨਹੀਂ ਮੰਨਿਆ ਸੀ।

ਬਿਜਲੀ ਸਬਸਿਡੀ ਛੱਡਣ ਦੀ ਬੇਨਤੀ ਵੀ ਸਿਰਫ਼ ਦੋ ਵਿਧਾਇਕਾਂ ਕੁਲਜੀਤ ਸਿੰਘ ਨਾਗਰਾ ਅਤੇ ਸੁਖਪਾਲ ਸਿੰਘ ਖਹਿਰਾ ਨੇ ਹੀ ਮੰਨੀ ਸੀ। ਹੁਣ ਚਰਚਾ ਹੈ ਕਿ ਆਪ ਸਰਕਾਰ ਇਸ ਸਬੰਧੀ ਵੀ ਫੈਸਲਾ ਲੈਣ ਦੀ ਤਿਆਰੀ ਕਰ ਰਹੀ ਹੈ। ਇਸ ਨਾਲ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਫਾਇਦਾ ਹੋਵੇਗਾ।

ਇਸ ਤੋਂ ਪਹਿਲਾਂ ਮਾਨ ਸਰਕਾਰ ਨੇ ਐਲਾਨ ਕੀਤਾ ਸੀ ਕਿ ਹੁਣ ਤੋਂ ਵਿਧਾਇਕਾਂ ਨੂੰ ਸਿਰਫ਼ ਇੱਕ ਵਾਰ ਦੀ ਪੈਨਸ਼ਨ ਮਿਲੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਈ ਵਾਰ ਪੈਨਸ਼ਨਾਂ ਦੇਣ ਨਾਲ ਖਜ਼ਾਨੇ ਉਤੇ ਪੈ ਰਿਹਾ ਵਾਧੂ ਬੋਝ ਘਟੇਗਾ। ਇਹ ਰਕਮ ਲੋਕਾਂ ਦੀ ਭਲਾਈ ਚ ਵਰਤਾਂਗੇ। ਐਮਐਲਏ ਪੈਨਸ਼ਨ ਫਾਰਮੂਲੇ ‘ਚ ਬਦਲਾਅ ਕੀਤਾ ਗਿਆ ਹੈ। ਹੁਣ ਤੱਕ ਹਰ ਵਾਰ ਵਿਧਾਇਕ ਬਣਨ ਦੀ ਪੈਨਸ਼ਨ ਮਿਲਦੀ ਸੀ। ਵਿਧਾਇਕਾਂ ਨੂੰ ਮਿਲਣ ਵਾਲੇ ਭੱਤਿਆਂ ‘ਚ ਵੀ ਕਟੌਤੀ ਗਈ ਹੈ।

LPG ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਹੋਇਆ ਵਾਧਾ

0

LPG ਦੀਆਂ ਕੀਮਤਾਂ ‘ਚ ਅੱਜ ਵਾਧਾ ਹੋਣ ਮਗਰੋਂ ਲੋਕਾਂ ‘ਤੇ ਮਹਿੰਗਾਈ ਦਾ ਹੋਰ ਬੋਝ ਪੈ ਗਿਆ ਹੈ। ਸਰਕਾਰੀ ਤੇਲ ਕੰਪਨੀਆਂ ਨੇ LPG ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਸਰਕਾਰੀ ਤੇਲ ਕੰਪਨੀਆਂ ਨੇ ਐਲਪੀਜੀ ਦੀ ਕੀਮਤ ਵਿੱਚ 102.50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਘਰੇਲੂ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਹੈ, ਇਹ ਵਾਧਾ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ ਕੀਤਾ ਗਿਆ ਹੈ। ਨਵੀਂ ਕੀਮਤ ਲਾਗੂ ਹੋਣ ਤੋਂ ਬਾਅਦ ਦਿੱਲੀ ‘ਚ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 2355 ਰੁਪਏ ਹੋ ਗਈ ਹੈ।

ਧਿਆਨ ਯੋਗ ਹੈ ਕਿ 1 ਅਪ੍ਰੈਲ ਨੂੰ ਵੀ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 268.50 ਰੁਪਏ ਦਾ ਵਾਧਾ ਕੀਤਾ ਗਿਆ ਸੀ। ਇਸ ਦੇ ਨਾਲ ਹੀ ਦਿੱਲੀ ‘ਚ ਬਿਨਾਂ ਸਬਸਿਡੀ ਵਾਲੇ 14.2 ਕਿਲੋ ਦੇ ਘਰੇਲੂ ਗੈਸ ਸਿਲੰਡਰ ਦੀ ਕੀਮਤ 949.5 ਰੁਪਏ ਹੈ। ਇਸ ਦੇ ਨਾਲ ਹੀ ਕੋਲਕਾਤਾ ‘ਚ ਘਰੇਲੂ ਗੈਸ ਸਿਲੰਡਰ ਦੀ ਕੀਮਤ 976 ਰੁਪਏ, ਮੁੰਬਈ ‘ਚ 949.50 ਰੁਪਏ, ਚੇਨਈ ‘ਚ 965.50 ਰੁਪਏ ਪ੍ਰਤੀ ਸਿਲੰਡਰ ਹੈ।

ਲਖਨਊ ਦੀ ਗੱਲ ਕਰੀਏ ਤਾਂ ਇੱਥੇ ਘਰੇਲੂ ਗੈਸ ਦੀ ਕੀਮਤ 987.50 ਰੁਪਏ ਪ੍ਰਤੀ ਸਿਲੰਡਰ ਹੈ, ਪਟਨਾ ਵਿੱਚ ਇਹ 1030.50 ਰੁਪਏ ਪ੍ਰਤੀ ਸਿਲੰਡਰ ਹੈ। ਦੱਸ ਦੇਈਏ ਕਿ 1 ਮਈ ਤੋਂ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਕੋਲਕਾਤਾ ‘ਚ ਕਮਰਸ਼ੀਅਲ ਗੈਸ ਦੀ ਕੀਮਤ ‘ਚ ਸਭ ਤੋਂ ਜ਼ਿਆਦਾ 104 ਰੁਪਏ ਦਾ ਵਾਧਾ ਹੋਇਆ ਹੈ, ਜਦਕਿ ਦਿੱਲੀ ‘ਚ ਇਹ 102 ਰੁਪਏ ਦੇ ਕਰੀਬ ਹੈ। ਕੋਲਕਾਤਾ ਵਿੱਚ ਵਪਾਰਕ ਸਿਲੰਡਰ ਦੀ ਕੀਮਤ 2,455 ਰੁਪਏ ਤੱਕ ਪਹੁੰਚ ਗਈ ਹੈ। ਪਹਿਲਾਂ ਇਸ ਦੀ ਕੀਮਤ 2351.5 ਰੁਪਏ ਸੀ।ਮੁੰਬਈ ‘ਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ‘ਚ 102 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੇ ਨਾਲ ਹੀ 5 ਕਿਲੋ ਦੇ ਛੋਟੇ ਐਲਪੀਜੀ ਕਮਰਸ਼ੀਅਲ ਸਿਲੰਡਰ ਦੀ ਕੀਮਤ ਹੁਣ 655 ਰੁਪਏ ਹੋ ਗਈ ਹੈ।

ਚੰਡੀਗੜ੍ਹ ਦੀ ਕਲੋਨੀ ਨੰਬਰ 4 ਨੂੰ ਖਾਲੀ ਕਰਵਾਉਣ ਦੀ ਮੁਹਿੰਮ ਹੋਈ ਸ਼ੁਰੂ, ਧਾਰਾ 144 ਲਾਗੂ

0

ਚੰਡੀਗੜ੍ਹ ਦੀ ਕਲੋਨੀ ਨੰਬਰ 4 ਨੂੰ ਖਾਲੀ ਕਰਵਾਉਣ ਦੀ ਮੁਹਿੰਮ ਸ਼ੁਰੂ ਹੋ ਗਈ ਹੈ ਅਤੇ ਨੇੜੇ ਦੇ ਇਲਾਕੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਥੇ ਦੱਸ ਦੇਈਏ ਕਿ ਕਾਲੋਨੀ ਨੰਬਰ 5 ਤੋਂ ਬਾਅਦ ਇਹ ਸਭ ਤੋਂ ਵੱਡੀ ਢਾਹੁਣ ਦੀ ਮੁਹਿੰਮ ਹੈ। ਭਾਰੀ ਵਿਰੋਧ ਪ੍ਰਦਰਸ਼ਨ ਦੀ ਸੰਭਾਵਨਾ ਨੂੰ ਦੇਖਦੇ ਹੋਏ ਕਰੀਬ 2,000 ਪੁਲਿਸ ਮੁਲਾਜ਼ਮ ਅਤੇ 10 ਕਾਰਜਕਾਰੀ ਮੈਜਿਸਟ੍ਰੇਟ ਕਾਰਵਾਈ ਲਈ ਤਾਇਨਾਤ ਕੀਤੇ ਗਏ ਹਨ। ਇੱਕ ਅਧਿਕਾਰੀ ਨੇ ਦੱਸਿਆ ਕਿ ਖੇਤਰ ਦੇ 500 ਮੀਟਰ ਦੇ ਅੰਦਰ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।

ਇਸ ਦੇ ਨਾਲ ਹੀ ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਐਤਵਾਰ ਨੂੰ ਕਰੀਬ 40 ਸਾਲ ਪੁਰਾਣੀ ਕਲੋਨੀ ਨੰਬਰ-4 ਨੂੰ ਸਵੇਰੇ 5 ਵਜੇ ਤੋਂ ਖਾਲੀ ਕਰਵਾਉਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਸ਼ਨੀਵਾਰ ਨੂੰ ਪ੍ਰਸ਼ਾਸਨ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਇਸ ਮੁਹਿੰਮ ਲਈ ਪ੍ਰਸ਼ਾਸਨ ਨੇ ਦੋ ਹਜ਼ਾਰ ਪੁਲੀਸ ਮੁਲਾਜ਼ਮ ਅਤੇ 10 ਕਾਰਜਕਾਰੀ ਮੈਜਿਸਟਰੇਟ ਤਾਇਨਾਤ ਕੀਤੇ ਹਨ। ਇਹ ਸਾਰੀ ਕਾਰਵਾਈ ਅਸਟੇਟ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ।

ਇਹ ਹੁਕਮ ਪੁਲਿਸ, ਪੈਰਾ ਮਿਲਟਰੀ ਜਾਂ ਮਿਲਟਰੀ ਅਤੇ ਸਰਕਾਰੀ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 1 ਮਈ ਦੀ ਅੱਧੀ ਰਾਤ 12 ਵਜੇ ਤੱਕ ਲਾਗੂ ਰਹੇਗਾ। ਜੇਕਰ ਕੋਈ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਆਈਪੀਸੀ ਦੀ ਧਾਰਾ 188 ਅਤੇ ਹੋਰ ਕਾਨੂੰਨੀ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਵੇਗੀ।

ਪ੍ਰਸ਼ਾਸਨ ਨੇ ਕਲੋਨੀ ਨੰਬਰ-4, ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਰਹਿੰਦੇ ਲੋਕਾਂ ਨੂੰ ਸ਼ਨੀਵਾਰ ਤੱਕ ਕਲੋਨੀ ਖਾਲੀ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਬਾਅਦ ਇਸ ਕਲੋਨੀ ਨੂੰ ਤੋੜਨ ਦੀ ਕਾਰਵਾਈ ਕੀਤੀ ਜਾਣੀ ਸੀ। ਇਸ ਸਬੰਧੀ ਕਲੋਨੀ ਨੰਬਰ-4 ਵਿੱਚ ਅਸਟੇਟ ਦਫ਼ਤਰ ਵੱਲੋਂ 15 ਫਰਵਰੀ ਨੂੰ ਨੋਟਿਸ ਵੀ ਚਿਪਕਾਏ ਗਏ ਸਨ। ਸ਼ਨੀਵਾਰ ਨੂੰ ਪ੍ਰਸ਼ਾਸਨ ਨੇ ਨਗਰ ਨਿਗਮ ਦੀਆਂ ਗੱਡੀਆਂ ਨੂੰ ਲੋਕਾਂ ਦਾ ਸਾਮਾਨ ਅਲਾਟ ਕੀਤੇ ਘਰਾਂ ਤੱਕ ਲਿਜਾਣ ਲਈ ਲਗਾਇਆ।

ਮਾਨਸਾ ‘ਚ 8 SHOs ਦੇ ਕੀਤੇ ਗਏ ਤਬਾਦਲੇ

0

ਮਾਨਸਾ ‘ਚ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ।ਕਈ ਉੱਚ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਬਿਕਰਮਜੀਤ ਸਿੰਘ ਨੂੰ ਐੱਸ. ਐੱਚ. ਓ. ਸਰਦੂਲਗੜ੍ਹ, ਇੰਸਪੈਕਟਰ ਬੇਅੰਤ ਕੌਰ ਨੂੰ ਐੱਸ. ਐੱਚ. ਓ. ਸਦਰ ਮਾਨਸਾ, ਇੰਸਪੈਕਟਰ ਗੁਰਦੀਪ ਸਿੰਘ ਨੂੰ ਐੱਸ. ਐੱਚ. ਓ. ਜੌੜਕੀਆਂ, ਸਬ ਇੰਸਪੈਕਟਰ ਕਰਮਜੀਤ ਕੌਰ ਨੂੰ ਐੱਸ. ਐੱਚ. ਓ. ਝੁਨੀਰ, ਸਬ-ਇੰਸਪੈਕਟਰ ਬਲਦੇਵ ਸਿੰਘ ਨੂੰ ਐੱਸ. ਐੱਚ. ਓ. ਸਿਟੀ-2 ਮਾਨਸਾ, ਸਬ ਇੰਸਪੈਕਟਰ ਹਰਭਜਨ ਸਿੰਘ ਨੂੰ ਪੁਲਸ ਲਾਈਨ ਮਾਨਸਾ, ਸਬ ਇੰਸਪੈਕਟਰ ਅੰਗਰੇਜ਼ ਸਿੰਘ ਨੂੰ ਐੱਸ. ਐੱਚ. ਓ. ਸਿਟੀ-1 ਮਾਨਸਾ, ਸਬ ਇੰਸਪੈਕਟਰ ਬੂਟਾ ਸਿੰਘ ਨੂੰ ਐੱਸ. ਐੱਚ. ਓ. ਸਦਰ ਬੁਢਲਾਡਾ, ਐੱਸ. ਆਈ. ਗੁਰਪ੍ਰੀਤ ਸਿੰਘ ਮਾਹਿਲ ਐੱਸ. ਐੱਚ. ਓ. ਭੀਖੀ, ਬਲਕੌਰ ਸਿੰਘ ਪੁਲਸ ਲਾਈਨ ਮਾਨਸਾ ਤਾਇਨਾਤ ਕੀਤਾ ਗਿਆ ਹੈ।

ਪਟਿਆਲਾ ‘ਚ ਇੰਟਰਨੈੱਟ ਸੇਵਾਵਾਂ ਹੋਈਆਂ ਬਹਾਲ

0

ਪਟਿਆਲਾ ’ਚ ਵਾਪਰੀ ਘਟਨਾ ਤੋਂ ਬਾਅਦ ਜ਼ਿਲ੍ਹੇ ’ਚ ਅੱਜ ਸਵੇਰੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ ਪਰ ਹੁਣ ਇਸ ਸੰਬੰਧੀ ਨਵੇਂ ਹੁਕਮ ਜਾਰੀ ਹੋਣ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਨੂੰ ਬਹਾਲ ਕਰ ਦਿੱਤਾ ਗਿਆ ਹੈ। ਹਾਲਾਂਕਿ ਪਹਿਲਾਂ ਕਿਹਾ ਗਿਆ ਸੀ ਕਿ ਸੇਵਾ 6 ਵਜੇ ਬਹਾਲ ਕੀਤੀ ਜਾਵੇਗੀ ਪਰ 2 ਘੰਟੇ ਪਹਿਲਾਂ ਹੀ 4 ਵਜੇ ਇੰਟਰਨੈੱਟ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਹੋਏ ਸੇਵਾ ਮੁਕਤ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। 1985 ’ਚ ਭਰਤੀ ਹੋਏ ਸ. ਆਹਲੀ ਨੇ ਆਪਣੇ ਸੇਵਾ-ਕਾਲ ਦੌਰਾਨ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾਈ। ਉਨ੍ਹਾਂ ਦੇ ਸੇਵਾ ਮੁਕਤ ਹੋਣ ਸਮੇਂ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਸਨਮਾਨ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸਾਬਕਾ ਸਕੱਤਰ ਸ. ਕੇਵਲ ਸਿੰਘ ਨੇ ਸ. ਮਹਿੰਦਰ ਸਿੰਘ ਆਹਲੀ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਨਵੇਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਤਜ਼ਰਬੇ ਤੋਂ ਸੇਧ ਲੈਣ ਲਈ ਪ੍ਰੇਰਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸਿਰਮੌਰ ਸੰਸਥਾ ਹੈ, ਜੋ ਦੁਨੀਆਂ ਭਰ ਅੰਦਰ ਸਿੱਖ ਕੌਮ ਨਾਲ ਸਬੰਧਤ ਮਸਲਿਆਂ ਦੇ ਹੱਲ ਲਈ ਸਦਾ ਤੱਤਪਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾਂਦੀਆਂ ਸੇਵਾਵਾਂ ਵਿਚ ਇਸ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਸ. ਆਹਲੀ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ।

ਇਸ ਮੌਕੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੂੰ ਸਿੰਘ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਸ. ਗੁਰਮੀਤ ਸਿੰਘ ਬੂਹ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਨਵਤੇਜ ਸਿੰਘ ਕਾਉਣੀ, ਸ. ਗੁਰਨਾਮ ਸਿੰਘ ਜੱਸਲ, ਬੀਬੀ ਜੋਗਿੰਦਰ ਕੌਰ, ਸ. ਬਲਦੇਵ ਸਿੰਘ ਕਲਿਆਣ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਭੂਰੀਵਾਲੇ, ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਵੱਲੋਂ ਬਾਬਾ ਗੁਰਪ੍ਰੀਤ ਸਿੰਘ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਕੱਤਰ ਸਿੰਘ, ਸ. ਨਿਰਵੈਲ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਖਬੀਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਦਿਆਲ ਸਿੰਘ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ ਚਿੱਟਾ ਸਮੇਤ ਸ. ਆਹਲੀ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸ. ਚੰਨਣ ਸਿੰਘ, ਸ. ਗੁਰਦੀਪ ਸਿੰਘ, ਸ. ਜਗਤਾਰ ਸਿੰਘ, ਸ. ਸਰਦੂਲ ਸਿੰਘ, ਸ. ਸੁਖਚੈਨ ਸਿੰਘ, ਸ. ਸੁਖਜਿੰਦਰ ਸਿੰਘ ਆਦਿ ਮੌਜੂਦ ਸਨ।