Home Blog Page 2088

ਪਟਿਆਲਾ ਘਟਨਾ ਤੋਂ ਬਾਅਦ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ‘ਤੇ ਰੋਸ ਕੀਤਾ ਪ੍ਰਗਟ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਟਿਆਲਾ ਵਿਖੇ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਪੰਜਾਬ ਸਰਕਾਰ ਦੀ ਨਕਾਮੀ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਦੇ ਮੁੱਖ ਕਾਰਨ ਨੂੰ ਅੱਖੋਂ ਓਹਲੇ ਕਰਕੇ ਪੁਲਿਸ ਪ੍ਰਸ਼ਾਸਨ ਨੇ ਬਣਦੀ ਭੂਮਿਕਾ ਨਹੀਂ ਨਿਭਾਈ, ਜਿਸ ਕਾਰਨ ਸਿੱਖ ਸੰਗਤਾਂ ਵਿਚ ਭਾਰੀ ਰੋਸ ਪੈਦਾ ਹੋਇਆ। ਉਨ੍ਹਾਂ ਕਿਹਾ ਕਿ ਜਦੋਂ ਸ਼ਿਵ ਸ਼ੈਨਾ ਦੇ ਇੱਕ ਆਗੂ ਨੇ ਸਿੱਖ ਵਿਰੋਧੀ ਭੜਕਾਊ ਬਿਆਨਬਾਜ਼ੀ ਕੀਤੀ ਸੀ, ਤਾਂ ਚਾਹੀਦਾ ਸੀ ਕਿ ਉਸ ’ਤੇ ਸਮਾਂ ਰਹਿੰਦਿਆਂ ਕਾਰਵਾਈ ਕੀਤੀ ਜਾਂਦੀ।

ਉਨ੍ਹਾਂ ਆਖਿਆ ਕਿ ਕੁਝ ਲੋਕ ਪੰਜਾਬ ਦੇ ਮਾਹੌਲ ਨੂੰ ਤਣਾਅਪੂਰਨ ਬਣਾਉਣ ਦਾ ਲਗਾਤਾਰ ਯਤਨ ਕਰ ਰਹੇ ਹਨ, ਪਰ ਸਰਕਾਰ ਉਨ੍ਹਾਂ ਨੂੰ ਰੋਕਣ ਲਈ ਸੰਜੀਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਹਿੰਦੂ ਸਿੱਖ ਦਾ ਮੁੱਦਾ ਬਣਾਉਣ ਦੇ ਆਹਰ ਵਿਚ ਹਨ, ਪਰ ਗੁਰੂ ਸਾਹਿਬ ਵੱਲੋਂ ਸਰਬ ਸਾਂਝੀਵਾਲਤਾ ਦੇ ਉਪਦੇਸ਼ ਅਨੁਸਾਰ ਸਿੱਖ ਹਰ ਧਰਮ ਦਾ ਸਤਿਕਾਰ ਕਰਦੇ ਹਨ। ਜੋ ਲੋਕ ਧਰਮ ਦੇ ਨਾਂ ’ਤੇ ਵੰਡੀਆਂ ਪਾ ਕੇ ਵਖਰੇਵਾਂ ਪਾਉਣਾ ਚਾਹੁੰਦੇ ਹਨ, ਸਰਕਾਰ ਵੱਲੋਂ ਉਨ੍ਹਾਂ ਨੂੰ ਨੱਥ ਪਾਉਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਕਦੇ ਵੀ ਕਿਸੇ ਧਰਮ ਦੇ ਖਿਲਾਫ ਨਹੀਂ ਹੁੰਦੇ, ਸਗੋਂ ਲੋੜ ਅਨੁਸਾਰ ਹਰ ਧਰਮ ਦੀ ਸਹਾਇਤਾ ਲਈ ਤੱਤਪਰ ਰਹਿੰਦੇ ਹਨ। ਪਰ ਜਦੋਂ ਸਮਾਜ ਵਿਰੋਧੀ ਅਨਸਰ ਜਾਣਬੁਝ ਕੇ ਸਿੱਖਾਂ ਵਿਰੁੱਧ ਬਿਆਨਬਾਜ਼ੀ ਕਰਨਗੇ ਤਾਂ ਮਾਹੌਲ ਦਾ ਤਲਖ ਹੋਣਾ ਯਕੀਨੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਭੜਕਾਹਟ ਭਰੀ ਬਿਆਨਬਾਜ਼ੀ ਕਰਨ ਵਾਲੇ ਲੋਕਾਂ ਨੂੰ ਕਾਬੂ ਕਰੇ, ਤਾਂ ਜੋ ਸੂਬੇ ਦਾ ਮਾਹੌਲ ਸ਼ਾਂਤਮਈ ਬਣਿਆ ਰਹੇ।

ਦੀਪ ਸਿੱਧੂ ਦੀ ਆਖਰੀ ਫ਼ਿਲਮ ‘ਸਾਡੇ ਆਲੇ’ ਹੋਈ ਰਿਲੀਜ਼

0

ਦੀਪ ਸਿੱਧੂ ਦੀ ਆਖਰੀ ਫ਼ਿਲਮ ‘ਸਾਡੇ ਆਲੇ’ ਅੱਜ ਰਿਲੀਜ਼ ਹੋ ਗਈ ਹੈ। ‘ਸਾਡੇ ਆਲੇ’ ਦੀਪ ਸਿੱਧੂ ਦੇ ਦਿਲ ਦੇ ਬੇਹੱਦ ਕਰੀਬ ਸੀ। ਉਹ ਇਸ ਫ਼ਿਲਮ ਦਾ ਕਈ ਵਾਰ ਜ਼ਿਕਰ ਕਰ ਚੁੱਕੇ ਹਨ। ‘ਸਾਡੇ ਆਲੇ’ ਉਹ ਫ਼ਿਲਮ ਹੈ, ਜਿਸ ਦੀ ਚਰਚਾ ਅੰਤਰਰਾਸ਼ਟਰੀ ਪੱਧਰ ’ਤੇ ਮਸ਼ਹੂਰ ਕਾਨਸ ਫ਼ਿਲਮ ਫੈਸਟੀਵਲ ’ਚ ਵੀ ਹੋਈ ਹੈ।

ਦੀਪ ਸਿੱਧੂ ਤੋਂ ਇਲਾਵਾ ਫ਼ਿਲਮ ’ਚ ਸੁਖਦੀਪ ਸੁੱਖ, ਗੁੱਗੂ ਗਿੱਲ, ਅੰਮ੍ਰਿਤ ਔਲਖ, ਮਹਾਬੀਰ ਭੁੱਲਰ, ਹਰਵਿੰਦਰ ਕੌਰ ਬਬਲੀ, ਅਮਰਿੰਦਰ ਬਿਲਿੰਗ ਤੇ ਸੋਨਪ੍ਰੀਤ ਜਵੰਦਾ ਨੇ ਅਹਿਮ ਭੂਮਿਕਾ ਨਿਭਾਈ ਹੈ। ਫ਼ਿਲਮ ਨੂੰ ਜਤਿੰਦਰ ਮੌਹਰ ਨੇ ਡਾਇਰੈਕਟ ਕੀਤਾ ਹੈ।

ਫ਼ਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਜਤਿੰਦਰ ਮੌਹਰ ਤੇ ਦਲਜੀਤ ਅਮੀ ਨੇ ਲਿਖੇ ਹਨ। ਫ਼ਿਲਮ ਟਰੇਲਰ ਰਿਲੀਜ਼ ਤੋਂ ਬਾਅਦ ਤੋਂ ਹੀ ਚਰਚਾ ’ਚ ਹੈ। ਇਸ ਦੇ ਗੀਤਾਂ ਨੂੰ ਵੀ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ। ਦੀਪ ਸਿੱਧੂ ਭਾਵੇਂ ਅੱਜ ਇਸ ਦੁਨੀਆ ’ਚ ਨਹੀਂ ਹਨ ਪਰ ਉਨ੍ਹਾਂ ਦੀ ਫ਼ਿਲਮ ਨੇ ਲੋਕਾਂ ਦੀਆਂ ਯਾਦਾਂ ਇਕ ਵਾਰ ਮੁੜ ਤਾਜ਼ਾ ਕਰ ਦਿੱਤੀਆਂ ਹਨ।

ਪਟਿਆਲਾ ‘ਚ ਹੋਈ ਹੰਗਾਮੇ ਦੀ ਘਟਨਾ ਮੰਦਭਾਗੀ: CM ਭਗਵੰਤ ਮਾਨ

0

ਪਟਿਆਲਾ ਵਿਖੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ 2 ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਇਸ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਪਟਿਆਲਾ ਵਿਚ ਝੜਪ ਦੀ ਘਟਨਾ ਬਹੁਤ ਮੰਦਭਾਗੀ ਹੈ । ਮੈਂ ਡੀ. ਜੀ. ਪੀ ਨਾਲ ਗੱਲ ਕੀਤੀ ਹੈ, ਇਲਾਕੇ ਵਿਚ ਸ਼ਾਂਤੀ ਬਹਾਲ ਹੋ ਗਈ ਹੈ, ਅਸੀਂ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ। ਕਿਸੇ ਨੂੰ ਸੂਬੇ ਵਿਚ ਗੜਬੜੀ ਪੈਦਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਮਹੱਤਵਪੂਰਣ ਹੈ।

Tata Motors ਵਲੋਂ ਅੱਜ ਨਵੀਂ ਇਲੈਕਟ੍ਰਿਕ ਕਾਰ ਕੀਤੀ ਜਾਵੇਗੀ ਪੇਸ਼

0

Tata Motors ਅੱਜ ਨਵੀਂ ਇਲੈਕਟ੍ਰਿਕ ਕਾਰ ਪੇਸ਼ ਕਰਨ ਜਾ ਰਹੀ ਹੈ। ਇਹ ਇਲੈਕਟ੍ਰਿਕ ਕਾਰ ਸੈਗਮੈਂਟ ਵਿੱਚ Nexon EV ਅਤੇ Tigor EV ਤੋਂ ਬਾਅਦ ਘਰੇਲੂ ਕਾਰ ਨਿਰਮਾਤਾ ਦਾ ਅਗਲਾ ਮਾਡਲ ਹੋਵੇਗਾ। ਆਟੋਮੇਕਰ ਨੇ ਕੁਝ ਦਿਨ ਪਹਿਲਾਂ ਆਪਣੀ ਇਲੈਕਟ੍ਰਿਕ SUV ਸੰਕਲਪ Curvv ਦਾ ਪ੍ਰਦਰਸ਼ਨ ਕੀਤਾ ਸੀ।

ਆਗਾਮੀ ਇਲੈਕਟ੍ਰਿਕ ਕਾਰ ਦੇ ਇੱਕ ਵੱਡੇ ਬੈਟਰੀ ਪੈਕ ਅਤੇ ਵਧੇਰੇ ਪਾਵਰ ਨਾਲ ਅਪਡੇਟ ਕੀਤੀ Nexon Ev ਹੋਣ ਦੀ ਉਮੀਦ ਹੈ। ਇਹ ਇਸਦੇ ਪ੍ਰੀਮੀਅਮ ਹੈਚਬੈਕ ਅਲਟਰੋਜ਼ ਦਾ ਇੱਕ ਆਲ-ਇਲੈਕਟ੍ਰਿਕ ਵੇਰੀਐਂਟ ਵੀ ਹੋ ਸਕਦਾ ਹੈ, ਜਿਸਨੂੰ ਆਟੋਮੇਕਰ ਨੇ ਪਹਿਲਾਂ ਹੀ ਇੱਕ ਸੰਕਲਪ ਦੇ ਰੂਪ ਵਿੱਚ ਪ੍ਰਦਰਸ਼ਿਤ ਕੀਤਾ ਹੈ।

ਮੌਜੂਦਾ ਸਮੇਂ ‘ਚ ਕੰਪਨੀ ਕੋਲ ਭਾਰਤੀ ਇਲੈਕਟ੍ਰਿਕ ਕਾਰ ਬਾਜ਼ਾਰ ‘ਚ ਕੁੱਲ 90 ਫੀਸਦੀ ਹਿੱਸੇਦਾਰੀ ਹੈ। ਇਸ ਤੋਂ ਇਲਾਵਾ ਅਗਲੇ ਪੰਜ ਸਾਲਾਂ ‘ਚ 10 ਨਵੇਂ ਇਲੈਕਟ੍ਰਿਕ ਵਾਹਨ ਲਾਂਚ ਕਰਨ ਦਾ ਐਲਾਨ ਕੀਤਾ ਹੈ। ਆਉਣ ਵਾਲੀ ਇਲੈਕਟ੍ਰਿਕ ਕਾਰ ਦੇ ਨਾਲ, ਟਾਟਾ ਭਾਰਤੀ ਇਲੈਕਟ੍ਰਿਕ ਕਾਰ ਸਪੇਸ ਵਿੱਚ ਆਪਣੀ ਪਕੜ ਨੂੰ ਹੋਰ ਮਜ਼ਬੂਤ ​​ਕਰਨ ਵਿੱਚ ਸਮਰੱਥ ਹੋਵੇਗੀ। ਇਸ ਦੇ ਨਾਲ ਹੀ ਟਾਟਾ ਮੋਟਰਸ ਐਮਜੀ ਮੋਟਰ, ਹੁੰਡਈ ਅਤੇ ਮਹਿੰਦਰਾ ਸਮੇਤ ਸੈਗਮੈਂਟ ਵਿੱਚ ਆਪਣੇ ਮੁਕਾਬਲੇਬਾਜ਼ਾਂ ਨੂੰ ਪਿੱਛੇ ਛੱਡ ਦੇਵੇਗੀ।

ਅਪਡੇਟਿਡ ਰੇਂਜ ਦੇ ਨਾਲ Tata Nexon EV

Tata Motors Nexon EV ਦੇ ਲੰਬੀ ਰੇਂਜ ਵਾਲੇ ਵਰਜ਼ਨ ‘ਤੇ ਕੰਮ ਕਰ ਰਹੀ ਹੈ। ਇਹ ਇੱਕ ਵਾਰ ਚਾਰਜ ਕਰਨ ‘ਤੇ 450 ਕਿਲੋਮੀਟਰ ਦੀ ਰੇਂਜ ਨੂੰ ਕਵਰ ਕਰਨ ਦੀ ਉਮੀਦ ਹੈ। ਇਲੈਕਟ੍ਰਿਕ SUV ਦੇ ਅਪਡੇਟ ਕੀਤੇ ਸੰਸਕਰਣ ਵਿੱਚ ਇੱਕ ਅੱਪਗਰੇਡ ਇਲੈਕਟ੍ਰਿਕ ਮੋਟਰ ਦੇ ਨਾਲ ਇੱਕ ਵੱਡਾ 40 kWh ਬੈਟਰੀ ਪੈਕ ਮਿਲਣ ਦੀ ਉਮੀਦ ਹੈ। ਡਿਜ਼ਾਈਨ ਦੇ ਲਿਹਾਜ਼ ਨਾਲ, ਅਪਡੇਟ ਕੀਤੇ Nexon EV ਦੇ ਬਾਹਰ ਜਾਣ ਵਾਲੇ ਮਾਡਲ ਦੇ ਸਮਾਨ ਰਹਿਣ ਦੀ ਉਮੀਦ ਹੈ।

ਟਾਟਾ ਮੋਟਰਜ਼ ਨੇ 2019 ਜਿਨੇਵਾ ਮੋਟਰ ਸ਼ੋਅ ਵਿੱਚ ਅਲਟਰੋਜ਼ ਈਵੀ ਦੇ ਪ੍ਰੀ-ਪ੍ਰੋਡਕਸ਼ਨ ਸੰਕਲਪ ਨੂੰ ਪ੍ਰਦਰਸ਼ਿਤ ਕੀਤਾ ਸੀ। ਇਸਨੂੰ 2020 ਇੰਡੀਅਨ ਆਟੋ ਐਕਸਪੋ ਵਿੱਚ ਵੀ ਪ੍ਰਦਰਸ਼ਿਤ ਕੀਤਾ ਗਿਆ ਸੀ। ਇਸ ਦਾ ਇਲੈਕਟ੍ਰਿਕ ਮਾਡਲ ICE ਵੇਰੀਐਂਟ ਵਰਗਾ ਹੋ ਸਕਦਾ ਹੈ। ਹਾਲਾਂਕਿ, ਬੰਪਰ ‘ਤੇ ਨੀਲੀਆਂ ਧਾਰੀਆਂ ਅਤੇ ਪਹੀਆਂ ‘ਤੇ ਨੀਲੇ ਰੰਗ ਦੇ ਡਿਜ਼ਾਈਨ ਤੱਤ ਇਲੈਕਟ੍ਰਿਕ ਪਾਵਰਟ੍ਰੇਨ ਨੂੰ ਦਰਸਾਉਣ ਲਈ ਦੇਖੇ ਜਾਣਗੇ। ਇਲੈਕਟ੍ਰਿਕ ਪ੍ਰੀਮੀਅਮ ਹੈਚਬੈਕ Nexon EV ਅਤੇ Tigor EV ਵਿਚਕਾਰ ਫਿੱਟ ਹੋ ਸਕਦੀ ਹੈ। ਇਹ ਸਿੰਗਲ ਚਾਰਜ ‘ਤੇ ਲਗਭਗ 300 ਕਿਲੋਮੀਟਰ ਦੀ ਰੇਂਜ ਪ੍ਰਦਾਨ ਕਰ ਸਕਦਾ ਹੈ।

ਡਾਂਸ ਦੀਵਾਨੇ ਜੂਨੀਅਰ ਦੇ ਸੈੱਟ ’ਤੇ ਰਿਸ਼ੀ ਕਪੂਰ ਨੂੰ ਯਾਦ ਕਰ ਭਾਵੁਕ ਹੋਈ ਨੀਤੂ ਕਪੂਰ

0

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਿਸ਼ੀ ਕਪੂਰ ਦਾ 30 ਅਪ੍ਰੈਲ 2020 ਵਿਚ 67 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ ਸੀ। ਲੰਬੇ ਸਮੇਂ ਤਕ ਕੈਂਸਰ ਨਾਲ ਜੂਝਣ ਤੋਂ ਬਾਅਦ ਰਿਸ਼ੀ ਕਪੂਰ ਜ਼ਿੰਦਗੀ ਦੀ ਲੜਾਈ ਹਾਰ ਗਏ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਪਤਨੀ ਨੀਤੂ ਕਪੂਰ ਉਨ੍ਹਾਂ ਨੂੰ ਕਈ ਮੌਕਿਆਂ ’ਤੇ ਯਾਦ ਕਰਦੀ ਨਜ਼ਰ ਆਉਂਦੀ ਹੈ ਅਤੇ ਸੋਸ਼ਲ ਮੀਡੀਆ ’ਤੇ ਆਪਣੇ ਪੁਰਾਣੇ ਪਲਾਂ ਨੂੰ ਵੀ ਤਾਜ਼ਾ ਕਰਦੀ ਹੈ। ਹਾਲ ਹੀ ’ਚ ਡਾਂਸ ਦੀਵਾਨੇ ਜੂਨੀਅਰ ਦੇ ਸੈੱਟ ’ਤੇ ਨੀਤੂ ਕਪੂਰ ਇਕ ਵਾਰ ਫਿਰ ਆਪਣੇ ਪਤੀ ਰਿਸ਼ੀ ਕਪੂਰ ਨੂੰ ਯਾਦ ਕਰ ਕੇ ਬਹੁਤ ਭਾਵੁਕ ਹੋ ਗਈ ਤੇ ਉਨ੍ਹਾਂ ਦੀਆਂ ਅੱਖਾਂ ਨਮ ਹੋ ਗਈਆਂ।

ਡਾਂਸ ਦੀਵਾਨੇ ਜੂਨੀਅਰ ਦੇ ਆਗਾਮੀ ਐਪੀਸੋਡ ’ਚ ਨੀਤੂ ਕਪੂਰ ਨਾਲ ਇਕ ਪ੍ਰਤੀਯੋਗੀ ਦੀ ਦਾਦੀ ਨੇ ਰਿਸ਼ੀ ਕਪੂਰ ਨਾਲ ਆਪਣੇ ਪਤੀ ਦੀ ਪਹਿਲੀ ਮੁਲਾਕਾਤ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਉਨ੍ਹਾਂ ਕਿਹਾ, ‘ਮੇਰੇ ਪਤੀ 1974 ਵਿਚ ਰਿਸ਼ੀ ਜੀ ਨੂੰ ਮਿਲੇ ਸਨ, ਉਹ ਹਮੇਸ਼ਾ ਉਨ੍ਹਾਂ ਬਾਰੇ ਗੱਲਾਂ ਕਰਦੇ ਰਹਿੰਦੇ ਸਨ। ਰਿਸ਼ੀ ਜੀ ਨੇ ਹਮੇਸ਼ਾ ਮੇਰੇ ਪਤੀ ਨੂੰ ਸਪੋਰਟ ਕੀਤੀ ਹੈ ਤੇ ਅੱਜ ਮੈਂ ਉਨ੍ਹਾਂ ਲਈ ਗੀਤ ਗਾਉਣਾ ਚਾਹੁੰਦੀ ਹਾਂ। ਜਿਵੇਂ ਹੀ ਮੁਕਾਬਲੇਬਾਜ਼ ਦੀ ਦਾਦੀ ਨੇ ਲੰਬੀ ਜੁਦਾਈ ਗੀਤ ਗਾਇਆ, ਨੀਤੂ ਕਪੂਰ ਰਿਸ਼ੀ ਕਪੂਰ ਨੂੰ ਯਾਦ ਕਰ ਕੇ ਭਾਵੁਕ ਹੋ ਗਈ।

 

ਪੰਜਾਬ ਦੇ CM ਨੇ ਨਵੇਂ ਸਥਾਪਤ ਕੀਤੇ ਫਾਇਰ ਸਟੇਸ਼ਨਾਂ ਲਈ ਨਵੀਆਂ ਅੱਗ ਬੁਝਾਊ ਗੱਡੀਆਂ ਨੂੰ ਦਿੱਤੀ ਹਰੀ ਝੰਡੀ

0

ਸੂਬੇ ਵਿਚ ਅੱਗ ਲੱਗਣ ਦੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਅੱਗ ਸੁਰੱਖਿਆ ਦੇ ਬੁਨਿਆਦੀ ਢਾਂਚੇ ਨੂੰ ਹੋਰ ਵਧੇਰੇ ਮਜ਼ਬੂਤ ਬਣਾਉਣ ਲਈ ਲਈ  ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਨਵੇਂ ਸਥਾਪਿਤ ਕੀਤੇ 20 ਫਾਇਰ ਸਟੇਸ਼ਨਾਂ ਨੂੰ ਅੱਗ ਬੁਝਾਉਣ ਵਾਲੇ ਨਵੇਂ ਮਲਟੀਪਰਪਜ਼ ਫਾਇਰ ਅਤੇ ਮਿੰਨੀ ਫਾਇਰ ਟੈਂਡਰ ਸਮਰਪਿਤ ਕੀਤੇ।

ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਨਾਗਰਿਕ ਕੇਂਦਰਿਤ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਅੱਗ ਬੁਝਾਊ ਗੱਡੀਆਂ ਅੱਗ ਲੱਗਣ ਦੀਆਂ ਅਕਸਰ ਵਾਪਰਨ ਵਾਲੀਆਂ ਘਟਨਾਵਾਂ ਤੋਂ ਲੋਕਾਂ ਦੇ ਜਾਨ-ਮਾਲ ਦੀ ਰਾਖੀ ਲਈ ਸਹਾਈ ਸਿੱਧ ਹੋਣਗੀਆਂ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਇਨ੍ਹਾਂ ਨਵੇਂ ਮਲਟੀਪਰਪਜ਼ ਅਤੇ ਮਿੰਨੀ ਫਾਇਰ ਟੈਂਡਰਾਂ ਨਾਲ ਉਦਯੋਗਿਕ ਇਕਾਈਆਂ ਤੋਂ ਇਲਾਵਾ ਵਾਢੀ ਦੇ ਸੀਜ਼ਨ ਦੌਰਾਨ ਖੜ੍ਹੀਆਂ ਫ਼ਸਲਾਂ ਨੂੰ ਅੱਗ ਲੱਗਣ ਦੀਆਂ ਵਾਪਰਦੀਆਂ ਘਟਨਾਵਾਂ ਨੂੰ ਕਾਫੀ ਹੱਦ ਤੱਕ ਰੋਕਿਆ ਜਾ ਸਕੇਗਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਅੱਜ ਦੁਪਹਿਰ ਇੱਥੇ ਮਿਉਂਸਪਲ ਭਵਨ ਤੋਂ ਇਨ੍ਹਾਂ ਫਾਇਰ ਟੈਂਡਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਦੌਰਾਨ ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਵਿਵੇਕ ਪ੍ਰਤਾਪ ਸਿੰਘ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਹ ਫਾਇਰ ਟੈਂਡਰ 13 ਜ਼ਿਲ੍ਹਿਆਂ ਵਿੱਚ ਨਵੇਂ ਸਥਾਪਤ ਕੀਤੇ ਗਏ 20 ਫਾਇਰ ਸਟੇਸ਼ਨਾਂ ਲਈ ਭੇਜੇ ਗਏ ਹਨ। ਇਨ੍ਹਾਂ ਜ਼ਿਲ੍ਹਿਆਂ ਵਿਚ ਅੰਮ੍ਰਿਤਸਰ, ਤਰਨਤਾਰਨ, ਬਠਿੰਡਾ, ਮਾਨਸਾ, ਫਿਰੋਜ਼ਪੁਰ, ਮੋਗਾ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਰੋਪੜ, ਬਰਨਾਲਾ ਅਤੇ ਸੰਗਰੂਰ ਸ਼ਾਮਲ ਹਨ। ਇਸ ਤੋਂ ਇਲਾਵਾ ਵਿਭਾਗ ਨੂੰ ਜਲਦੀ ਹੀ ਫੌਰੀ ਕਾਰਵਾਈ ਕਰਨ ਵਾਲੇ ਵਾਹਨ (ਕੁਇਕ ਰਿਸਪਾਂਸ ਵਹੀਕਲ) ਪ੍ਰਾਪਤ ਹੋਣਗੇ, ਜੋ ਕਿ ਇਨ੍ਹਾਂ ਫਾਇਰ ਸਟੇਸ਼ਨਾਂ ਨੂੰ ਮੁਹੱਈਆ ਕਰਵਾਏ ਜਾਣਗੇ।

ਜ਼ਿਕਰਯੋਗ ਹੈ ਕਿ ਇਸ ਸਮੇਂ ਪੰਜਾਬ ਵਿੱਚ ਵੱਖ-ਵੱਖ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਅਧੀਨ ਕੁੱਲ 49 ਫਾਇਰ ਸਟੇਸ਼ਨ ਕੰਮ ਕਰ ਰਹੇ ਹਨ, ਜਿਨ੍ਹਾਂ ਵਿੱਚ 207 ਫਾਇਰ ਟੈਂਡਰ ਕੰਮ ਕਰ ਰਹੇ ਹਨ। ਫਿਲਹਾਲ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦੀ ਸੂਰਤ ਵਿੱਚ ਇਨ੍ਹਾਂ ਫਾਇਰ ਟੈਂਡਰਾਂ ਨੂੰ 50 ਤੋਂ 60 ਕਿਲੋਮੀਟਰ ਦੀ ਦੂਰੀ ਤੈਅ ਕਰਨੀ ਪੈਂਦੀ ਹੈ। ਲੋਕਾਂ ਨੂੰ ਤੇਜ਼ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਅਤੇ ਤੁਰੰਤ ਸੇਵਾਵਾਂ ਦੇਣ ਦੇ ਸਮੇਂ ਨੂੰ ਘਟਾਉਣ ਲਈ ਸੂਬਾ ਸਰਕਾਰ ਨੇ 20 ਨਵੇਂ ਫਾਇਰ ਸਟੇਸ਼ਨ ਸਥਾਪਿਤ ਕੀਤੇ ਹਨ ਅਤੇ ਇਸ ਨਾਲ ਇਨ੍ਹਾਂ ਫਾਇਰ ਸਟੇਸ਼ਨਾਂ ਦੀ ਗਿਣਤੀ 69 ਹੋ ਜਾਵੇਗੀ ਅਤੇ ਕੰਮ ਕਰਨ ਦਾ ਖੇਤਰ 50-60 ਕਿਲੋਮੀਟਰ ਤੋਂ ਘਟ ਕੇ 25-30 ਕਿਲੋਮੀਟਰ ਤੱਕ ਹੋ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਸਥਾਨਕ ਸਰਕਾਰਾਂ ਦੇ ਡਾਇਰੈਕਟਰ ਪੁਨੀਤ ਗੋਇਲ ਹਾਜ਼ਰ ਸਨ।

DC ਪਟਿਆਲਾ ਸਾਕਸ਼ੀ ਸਾਹਨੀ ਨੇ ਸਾਰੀਆਂ ਧਿਰਾਂ ਨੂੰ ਸ਼ਾਂਤੀ ਬਣਾਈ ਰੱਖਣ ਤੇ ਅਫਵਾਹਾਂ ਨਾ ਫੈਲਾਉਣ ਦੀ ਕੀਤੀ ਅਪੀਲ

0

ਪਟਿਆਲਾ ਦੇ ਆਰੀਆ ਸਮਾਜ ਵਿਖੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ 2 ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਇਸ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਹੈ ਕਿ ਸ਼ਾਂਤੀ ਅਤੇ ਸਦਭਾਵਨਾ ਸਾਡੇ ਸਾਰੇ ਧਰਮਾਂ ਦਾ ਧੁਰਾ ਹੋਣ ਦੇ ਨਾਲ ਨਾਲ ਸਾਡੇ ਧਰਮਾਂ ਦੇ ਮੂਲ ਸਿਧਾਂਤਾਂ ਦਾ ਕੇਂਦਰ ਵੀ ਹੈ।

ਉਹਨਾਂ ਸਾਰੀਆਂ ਧਿਰਾਂ ਨੂੰ ਆਪਸੀ ਭਾਈਚਾਰਾ ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਝਗੜਾ ਜਾਂ ਗਲਤਫਹਿਮੀ ਹੈ ਤਾਂ ਵੀ ਗੱਲਬਾਤ ਰਾਹੀਂ ਹੱਲ ਕਰਨਾ ਜ਼ਰੂਰੀ ਹੈ।

ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵਲੋਂ ਪੰਜਾਬ ਦੇ ਸਮੂਹ ਵੀਰਾਂ-ਭੈਣਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਿਆਂ ਦੱਸਿਆ ਕਿ ਮੌਜੂਦਾ ਸਥਿਤੀ ਕਾਬੂ ਹੇਠ ਹੈ ਅਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਡੀ ਸੀ ਨੇ ਕਿਹਾ ਕਿ ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਸਾਰੇ ਉਪਾਅ ਕੀਤੇ ਜਾ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਮੁੜ ਅਪੀਲ ਕੀਤੀ ਕਿ ਲੋਕ ਬੇਬੁਨਿਆਦ ਖ਼ਬਰਾਂ ਜਾ ਗ਼ਲਤ ਜਾਣਕਾਰੀ ਸੋਸ਼ਲ ਮੀਡੀਆ ‘ਤੇ ਅੱਗੇ ਨਾ ਫੈਲਾਉਣ।

ਅਮਰੀਕਾ ਨੇ ਮਨੁੱਖ ‘ਚ ਬਰਡ ਫਲੂ ਦੇ ਪਹਿਲੇ ਕੇਸ ਦੀ ਕੀਤੀ ਪੁਸ਼ਟੀ

0

ਮਨੁੱਖ ‘ਚ H5 ਬਰਡ ਫਲੂ ਦਾ ਪਹਿਲਾਂ ਕੇਸ ਸਾਹਮਣੇ ਆਇਆ ਹੇ। ਅਮਰੀਕਾ ਨੇ ਕੋਲੋਰਾਡੋ ਰਾਜ ਵਿੱਚ ਇੱਕ ਵਿਅਕਤੀ ਵਿੱਚ H5 ਬਰਡ ਫਲੂ ਦੇ ਪਹਿਲੇ ਮਨੁੱਖੀ ਕੇਸ ਦੀ ਪੁਸ਼ਟੀ ਕੀਤੀ ਹੈ। ਰੋਗ ਨਿਯੰਤਰਣ ਅਤੇ ਰੋਕਥਾਮ ਕੇਂਦਰ (ਸੀਡੀਸੀ) ਨੇ ਇਸ ਸਬੰਧੀ ਜਾਣਕਾਰੀ ਦਿੱਤੀ।ਸਮਾਚਾਰ ਏਜੰਸੀ ਸ਼ਿਨਹੂਆ ਨੇ ਵੀਰਵਾਰ ਨੂੰ ਸੀਡੀਸੀ ਦੇ ਹਵਾਲੇ ਨਾਲ ਕਿਹਾ ਕਿ ਵਿਅਕਤੀ ਨੇ ਏਵੀਅਨ ਇਨਫਲੂਐਂਜ਼ਾ ਏ (ਐੱਚ5) ਵਾਇਰਸ ਲਈ ਸਕਾਰਾਤਮਕ ਟੈਸਟ ਕੀਤਾ ਅਤੇ ਉਸ ਵਿਚ H5N1 ਬਰਡ ਫਲੂ ਹੋਣ ਦੀ ਸੰਭਾਵਨਾ ਦਾ ਅਨੁਮਾਨ ਲਗਾਇਆ ਗਿਆ।ਮਰੀਜ਼ ਨੇ ਕੁਝ ਦਿਨਾਂ ਲਈ ਥਕਾਵਟ ਨੂੰ ਇਕੋ-ਇਕ ਲੱਛਣ ਵਜੋਂ ਦੱਸਿਆ।

ਸੀਡੀਸੀ ਦੇ ਅਨੁਸਾਰ ਮਰੀਜ਼ ਨੂੰ ਵੱਖਰੇ ਰੱਖਿਆ ਜਾ ਰਿਹਾ ਹੈ ਅਤੇ ਇਨਫਲੂਐਂਜ਼ਾ ਐਂਟੀਵਾਇਰਲ ਡਰੱਗ ਓਸੇਲਟਾਮੀਵਿਰ ਨਾਲ ਇਲਾਜ ਕੀਤਾ ਜਾ ਰਿਹਾ ਹੈ। ਸਿਹਤ ਏਜੰਸੀ ਨੇ ਕਿਹਾ ਕਿ ਇਹ ਕੇਸ ਆਮ ਲੋਕਾਂ ਲਈ ਮਨੁੱਖੀ ਜੋਖਮ ਮੁਲਾਂਕਣ ਨੂੰ ਨਹੀਂ ਬਦਲਦਾ, ਜਿਸ ਨੂੰ ਸੀਡੀਸੀ ਘੱਟ ਸਮਝਦਾ ਹੈ।ਸੀਡੀਸੀ H5N1 ਵਾਇਰਸ ਨਾਲ ਸੰਕਮ੍ਰਿਤ ਪੰਛੀਆਂ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਵਿਚ ਬੀਮਾਰੀ ਦੀ ਨਿਗਰਾਨੀ ਕਰ ਰਿਹਾ ਹੈ ਕਿਉਂਕਿ 2021 ਦੇ ਅਖੀਰ ਤੋਂ ਜੰਗਲੀ ਪੰਛੀਆਂ ਅਤੇ ਪੋਲਟਰੀ ਵਿੱਚ ਇਹਨਾਂ ਪ੍ਰਕੋਪਾਂ ਦਾ ਪਤਾ ਲੱਗਿਆ ਸੀ।

ਸੀਡੀਸੀ ਦੇ ਅਨੁਸਾਰ ਹੁਣ ਤੱਕ 29 ਰਾਜਾਂ ਵਿੱਚ ਵਪਾਰਕ ਅਤੇ ਵਿਹੜੇ ਦੇ ਪੰਛੀਆਂ ਵਿੱਚ ਅਤੇ 34 ਰਾਜਾਂ ਵਿੱਚ ਜੰਗਲੀ ਪੰਛੀਆਂ ਵਿੱਚ H5N1 ਵਾਇਰਸ ਪਾਏ ਗਏ ਹਨ।ਏਜੰਸੀ ਨੇ H5N1 ਵਾਇਰਸ ਨਾਲ ਸੰਕਰਮਿਤ ਪੰਛੀਆਂ ਦੇ ਸੰਪਰਕ ਵਿੱਚ ਆਉਣ ਵਾਲੇ 2,500 ਤੋਂ ਵੱਧ ਲੋਕਾਂ ਦੀ ਸਿਹਤ ਦਾ ਪਤਾ ਲਗਾਇਆ ਹੈ ਅਤੇ ਇਹ ਹੁਣ ਤੱਕ ਦਾ ਇੱਕੋ ਇੱਕ ਮਨੁੱਖੀ ਕੇਸ ਹੈ।ਇਹ H5 ਵਾਇਰਸਾਂ ਦੇ ਇਸ ਵਿਸ਼ੇਸ਼ ਸਮੂਹ ਨਾਲ ਸੰਬੰਧਿਤ ਦੁਨੀਆ ਭਰ ਵਿੱਚ ਦੂਜਾ ਮਨੁੱਖੀ ਕੇਸ ਹੈ ਜੋ ਵਰਤਮਾਨ ਵਿੱਚ ਪ੍ਰਮੁੱਖ ਹਨ।ਦਸੰਬਰ 2021 ਵਿੱਚ ਬ੍ਰਿਟੇਨ ਵਿੱਚ ਪਹਿਲਾ ਮਾਮਲਾ ਸਾਹਮਣੇ ਆਇਆ ਸੀ।

ਪੂਰੇ ਭਾਰਤ ‘ਚ ਬਿਜਲੀ ਦੀ ਸਮੱਸਿਆ ਬਣੀ ਗੰਭੀਰ: ਅਰਵਿੰਦ ਕੇਜਰੀਵਾਲ

0

ਦੇਸ਼ ‘ਚ ਬਿਜਲੀ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਬਿਜਲੀ ਦੀ ਆ ਰਹੀ ਸਮੱਸਿਆ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਨੇ ਟਵੀਟ ‘ਚ ਲਿਖਿਆ ਕਿ ਦਿੱਲੀ ‘ਚ ਅਸੀਂ ਕਿਸੇ ਤਰ੍ਹਾਂ ਮੈਨੇਜ ਕੀਤਾ ਹੋਇਆ ਹੈ। ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਪੂਰੇ ਦੇਸ਼ ‘ਚ ਸਥਿਤੀ ਗੰਭੀਰ ਬਣੀ ਹੋਈ ਹੈ। ਸਾਨੂੰ ਸਾਰਿਆਂ ਨੂੰ ਮਿਲ ਕੇ ਇਸ ਦਾ ਹੱਲ ਕੱਢਣਾ ਪਵੇਗਾ। ਇਸ ਲਈ ਠੋਸ ਕਦਮ ਚੁੱਕਣ ਦੀ ਵੀ ਲੋੜ ਹੈ।

ਜਲਦ ਹੀ ਲੋਕਾਂ ਨੂੰ ਚੰਗਾ ਤੇ ਸਸਤਾ ਇਲਾਜ ਮਿਲੇਗਾ: CM ਭਗਵੰਤ ਮਾਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੂੰ ਚੰਗਾ ਤੇ ਸਸਤਾ ਇਲਾਜ ਦੇਣ ਦੇ ਆਪਣੇ ਵਾਅਦੇ ਤੇ ਪੰਜਾਬ ਸਰਕਾਰ ਲਗਾਤਾਰ ਅੱਗੇ ਵੱਧ ਰਹੀ ਹੈ।

ਉਨ੍ਹਾਂ ਨੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ ਕਿ ਸੰਗਰੂਰ ਦੇ ਲੋਕਾਂ ਨੂੰ ਜਲਦ ਇੱਕ ਮੈਡੀਕਲ ਕਾਲਜ ਮਿਲੇਗਾ ਜਿਸਦਾ ਲਾਭ ਸੰਗਰੂਰ, ਬਰਨਾਲਾ, ਮਲੇਰਕੋਟਲਾਤੇ ਮਾਨਸਾ ਜ਼ਿ ਲ੍ਹਿਆਂ ਨੂੰ ਮਿਲੇਗਾ, ਜਿਸ ਨੂੰ ਲੈ ਕੇ ਉਨ੍ਹਾਂ ਨੇ ਅਫਸਰਾਂ ਨਾਲ ਚਰਚਾ ਕੀਤੀ ।