Home Blog Page 2090

ATM ਤੋਂ ਨਿਕਲੇਗਾ ਸੋਨਾ, ਇਸ ਸ਼ਹਿਰ ‘ਚ ਕੰਪਨੀ ਨੇ ਲਗਾਇਆ Gold ATM

0

ਹੁਣ ਤੱਕ ਲੋਕ ATM ਰਾਹੀਂ ਪੈਸੇ ਕਢਵਾਉਂਦੇ ਸਨ ਪਰ ਹੁਣ ਉਹ ATM ਰਾਹੀਂ ਸੋਨਾ ਵੀ ਕਢਵਾ ਸਕਿਆ ਕਰਨਗੇ। ਹੁਣ ਅਜਿਹੀ ਸਹੂਲਤ ਸ਼ੁਰੂ ਕੀਤੀ ਗਈ ਹੈ, ਜਿਸ ਰਾਹੀਂ ਤੁਸੀਂ ATM ਤੋਂ ਸੋਨਾ ਕਢਵਾ ਸਕੋਗੇ। ਦਰਅਸਲ ਤੇਲੰਗਾਨਾ ਦੀ ਰਾਜਧਾਨੀ ਹੈਦਰਾਬਾਦ ਵਿੱਚ ਪਹਿਲਾ ਰੀਅਲ ਟਾਈਮ ਗੋਲਡ ਏਟੀਐਮ ਲਗਾਇਆ ਗਿਆ ਹੈ। ਇਸ ਰੀਅਲ ਟਾਈਮ ਗੋਲਡ ਏਟੀਐਮ ਤੋਂ ਸੋਨੇ ਦੇ ਸਿੱਕੇ ਕਢਵਾਏ ਜਾ ਸਕਦੇ ਹਨ।

ਹੈਦਰਾਬਾਦ ਸਥਿਤ ਕੰਪਨੀ ਗੋਲਡਸਿੱਕਾ ਪ੍ਰਾਈਵੇਟ ਲਿਮਟਿਡ ਨੇ ਓਪਨਕਿਊਬ ਟੈਕਨਾਲੋਜੀ ਦੀ ਮਦਦ ਨਾਲ ਇਹ ਏ.ਟੀ.ਐੱਮ. ਲਗਾਇਆ ਹੈ, ਜਿਸ ਰਾਹੀਂ ਸੋਨੇ ਦੇ ਸਿੱਕੇ ਖਰੀਦਣ ਲਈ ਗਾਹਕ ਡੈਬਿਟ ਜਾਂ ਕ੍ਰੈਡਿਟ ਕਾਰਡ ਦੀ ਵਰਤੋਂ ਕਰ ਸਕਦੇ ਹਨ।

ਗੋਲਡਸਿੱਕਾ ਦੇ ਸੀ.ਈ.ਓ., ਸੀ. ਤਰੁਜ, ਜੋ ਕਿ ਸੋਨਾ ਖਰੀਦਣ ਅਤੇ ਵੇਚਣ ਦਾ ਕਾਰੋਬਾਰ ਕਰੇ ਹਨ, ਮੁਤਾਬਕ, ਲੋਕ ਇਸ ATM ਦੀ ਵਰਤੋਂ ਕਰਕੇ 0.5 ਗ੍ਰਾਮ ਤੋਂ 100 ਗ੍ਰਾਮ ਤੱਕ ਦੇ ਸੋਨੇ ਦੇ ਸਿੱਕੇ ਖਰੀਦ ਸਕਦੇ ਹਨ। ਇਸ ATM ‘ਤੇ ਸੋਨੇ ਦੀ ਕੀਮਤ ਲਾਈਵ ਅਪਡੇਟ ਕੀਤੀ ਜਾਵੇਗੀ। ਗੋਲਡ ਏਟੀਐਮ ਸੇਵਾ 24 ਘੰਟੇ ਉਪਲਬਧ ਹੋਵੇਗੀ। ਹੈਦਰਾਬਾਦ ਦੀ ਗੋਲਡ ਕੋਇਨ ਕੰਪਨੀ ਨੇ ਗੋਲਡ ਏਟੀਐਮ ਮਸ਼ੀਨ ਲਗਾਈ ਹੈ। ਕੰਪਨੀ ਦਾ ਦਾਅਵਾ ਹੈ ਕਿ ਇਹ ਦੇਸ਼ ਦੀ ਪਹਿਲੀ ਰੀਅਲ-ਟਾਈਮ ਗੋਲਡ ਡਿਸਪੈਂਸਿੰਗ ਮਸ਼ੀਨ ਹੈ। ਫਰਮ ਦਾ ਪਹਿਲਾ ਏਟੀਐਮ ਅਸ਼ੋਕਾ ਰਘੁਪਤੀ ਚੈਂਬਰ, ਬੇਗਮਪੇਟ ਵਿਖੇ ਲਗਾਇਆ ਗਿਆ ਹੈ। ਫਰਮ ਦੇ ਅਨੁਸਾਰ ਇਹ ਵਰਤਣ ਵਿੱਚ ਆਸਾਨ ਹੈ ਅਤੇ 24×7 ਉਪਲਬਧ ਹੈ।

ATM ਤੋਂ ਸੋਨਾ ਕਿਵੇਂ ਖਰੀਦੀਏ?
ਗਾਹਕ ਏਟੀਐਮ ਤੋਂ ਸੋਨਾ ਖਰੀਦਣ ਲਈ ਆਪਣੇ ਡੈਬਿਟ, ਕ੍ਰੈਡਿਟ ਕਾਰਡ ਦੀ ਵਰਤੋਂ ਕਰ ਸਕਦੇ ਹਨ। ਸਭ ਤੋਂ ਪਹਿਲਾਂ ਉਹਨਾਂ ਨੂੰ ਗੋਲਡ ਏਟੀਐਮ ਵਿੱਚ ਆਪਣਾ ਡੈਬਿਟ/ਕ੍ਰੈਡਿਟ ਕਾਰਡ ਪਾਉਣ ਅਤੇ ਪਿੰਨ ਦਰਜ ਕਰਨ ਦੀ ਲੋੜ ਹੁੰਦੀ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਕਿੰਨਾ ਸੋਨਾ ਖਰੀਦਣਾ ਹੈ, ਉਸ ਨੂੰ ਦਰਜ ਕਰਨਾ ਹੋਵੇਗਾ। ਭੁਗਤਾਨ ਪੂਰਾ ਹੋਣ ਤੋਂ ਬਾਅਦ ਸੋਨਾ ਬਾਹਰ ਆ ਜਾਵੇਗਾ। ਸੋਨੇ ਦੀਆਂ ਕੀਮਤਾਂ ਦੇ ਅੱਪਡੇਟ ਲਾਈਵ ਕੀਮਤਾਂ ‘ਤੇ ਆਧਾਰਿਤ ਹਨ।

ਗੋਲਡਸਿੱਕਾ ਦੇ ਮੀਤ ਪ੍ਰਧਾਨ ਪ੍ਰਤਾਪ ਨੇ ਦੱਸਿਆ ਕਿ ਏਟੀਐਮ ਵਿੱਚ 5 ਕਿਲੋ ਸੋਨਾ ਰੱਖਣ ਦੀ ਸਮਰੱਥਾ ਹੈ। ਇਸ ਦੀ ਕੀਮਤ ਕਰੀਬ 2-3 ਕਰੋੜ ਰੁਪਏ ਹੈ। ATM ਮਸ਼ੀਨ 0.5 ਗ੍ਰਾਮ ਤੋਂ ਲੈ ਕੇ 100 ਗ੍ਰਾਮ ਤੱਕ ਦੇ ਸਿੱਕੇ ਕੱਢ ਸਕਦੀ ਹੈ। 0.5 ਗ੍ਰਾਮ, 1 ਗ੍ਰਾਮ, 2 ਗ੍ਰਾਮ, 5 ਗ੍ਰਾਮ, 10 ਗ੍ਰਾਮ, 20 ਗ੍ਰਾਮ, 50 ਗ੍ਰਾਮ ਅਤੇ 100 ਗ੍ਰਾਮ ਸਮੇਤ ਅੱਠ ਵਿਕਲਪ ਉਪਲਬਧ ਹਨ।

ਜੇ ਪੈਸੇ ਡੈਬਿਟ ਕਰਨ ਤੋਂ ਬਾਅਦ ਸੋਨਾ ਪ੍ਰਾਪਤ ਨਹੀਂ ਹੁੰਦਾ ਤਾਂ ਕੀ ਹੋਵੇਗਾ?
ਸੁਰੱਖਿਆ ਲਈ, ਮਸ਼ੀਨ ਵਿੱਚ ਇਨਬਿਲਟ ਕੈਮਰਾ, ਅਲਾਰਮ ਸਿਸਟਮ, ਬਾਹਰੀ ਸੀਸੀਟੀਵੀ ਕੈਮਰੇ ਵਰਗੀਆਂ ਚੀਜ਼ਾਂ ਹਨ। ਗਾਹਕਾਂ ਦੀ ਸਹੂਲਤ ਲਈ ਇੱਕ ਗਾਹਕ ਸਹਾਇਤਾ ਟੀਮ ਵੀ ਹੈ। ਇਸ ਦੇ ਨਾਲ ਹੀ ਪ੍ਰਤਾਪ ਨੇ ਦੱਸਿਆ ਕਿ ਜੇਕਰ ਰਕਮ ਡੈਬਿਟ ਹੋਣ ਤੋਂ ਬਾਅਦ ਵੀ ਸੋਨਾ ਨਹੀਂ ਨਿਕਲਦਾ ਹੈ ਤਾਂ ਲੈਣ-ਦੇਣ ਦੇ 24 ਘੰਟਿਆਂ ਦੇ ਅੰਦਰ ਪੈਸੇ ਵਾਪਸ ਕਰ ਦਿੱਤੇ ਜਾਣਗੇ। ਸਾਡੇ ਕੋਲ ਕਿਸੇ ਵੀ ਕਿਸਮ ਦੀ ਸਹਾਇਤਾ ਲਈ ਸਮਰਪਿਤ ਗਾਹਕ ਸਹਾਇਤਾ ਹੈ।

ਵੇਰਕਾ ਪੰਜਾਬ ‘ਚ ਖੋਲ੍ਹੇਗੀ 625 ਨਵੇਂ ਬੂਥ, ਕੌਮੀ ਰਾਜਧਾਨੀ ਖੇਤਰ ‘ਚ ਪੱਕਾ ਦਫਤਰ ਖੋਲ੍ਹਣ ਦੀ ਪ੍ਰਵਾਨਗੀ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਦਾਰਿਆਂ ਨੂੰ ਮਜ਼ਬੂਤ ਕਰਨ ਅਤੇ ਸਹਿਕਾਰਤਾ ਲਹਿਰ ਨੂੰ ਹੁਲਾਰਾ ਦੇਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਲਕਫੈਡ ਦੇ ਵਿਸਥਾਰ ਦੀ ਯੋਜਨਾ ਤਿਆਰ ਕੀਤੀ ਗਈ ਹੈ। ਅੱਜ ਇਥੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸੂਬੇ ਵਿੱਚ 625 ਨਵੇਂ ਮਿਲਕ ਬੂਥ ਖੋਲ੍ਹਣ ਅਤੇ ਕੌਮੀ ਰਾਜਧਾਨੀ ਖੇਤਰ ਵਿੱਚ ਵੇਰਕਾ ਉਤਪਾਦਾਂ ਦਾ ਦਾਇਰਾ ਵਧਾਉਣ ਲਈ ਪੱਕਾ ਦਫਤਰ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ।

ਮੁੱਖ ਸਕੱਤਰ ਜੰਜੂਆ ਨੇ ਕਿਹਾ ਕਿ ਸਹਿਕਾਰੀ ਅਦਾਰਾ ਮਿਲਕਫੈਡ ਸਿੱਧੇ ਤੌਰ ਉਤੇ ਕਿਸਾਨਾਂ ਨਾਲ ਜੁੜਿਆ ਹੋਇਆ ਹੈ ਜਿਹੜਾ ਕਿਸਾਨਾਂ ਨੂੰ ਚੰਗੀ ਕੀਮਤ ਉਤੇ ਦੁੱਧ ਖਰੀਦ ਕੇ ਉਚ ਮਿਆਰ ਦੇ ਉਤਪਾਦ ਤਿਆਰ ਕਰਕੇ ਗਾਹਕਾਂ ਨੂੰ ਵਾਜਬ ਕੀਮਤਾਂ ਉਤੇ ਵੇਚਦਾ ਹੈ। ਵੇਰਕਾ ਉਤਪਾਦਾਂ ਦੀ ਵਧਦੀ ਮੰਗ ਨੂੰ ਦੇਖਦਿਆਂ ਪੰਜਾਬ ਵਿੱਚ ਕੁੱਲ 1000 ਨਵੇਂ ਬੂਥ ਖੋਲ੍ਹਣ ਦੀ ਯੋਜਨਾ ਹੈ ਜਿਸ ਵਿੱਚੋਂ ਪਹਿਲੇ ਪੜਾਅ ਵਿੱਚ 625 ਬੂਥ ਖੋਲ੍ਹਣ ਨੂੰ ਅੱਜ ਪ੍ਰਵਾਨਗੀ ਦਿੱਤੀ ਗਈ।

ਇਹ ਜਗ੍ਹਾਂ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਧੀਨ ਆਉਂਦੀਆਂ ਹਨ ਜਿਸ ਲਈ ਸਾਰੇ ਪ੍ਰਬੰਧਕੀ ਸਕੱਤਰਾਂ ਨੂੰ ਬੂਥ ਅਲਾਟ ਕਰਨ ਲਈ ਆਖਿਆ ਗਿਆ ਹੈ। ਇਸ ਨਾਲ ਨੌਜਵਾਨਾਂ ਨੂੰ ਜਿੱਥੇ ਰੋਜ਼ਗਾਰ ਮਿਲੇਗਾ ਉਥੇ ਲੋਕਾਂ ਨੂੰ ਆਪਣੇ ਘਰ ਦੇ ਨੇੜੇ ਵੇਰਕਾ ਉਤਪਾਦ ਮਿਲਣਗੇ। ਉਨ੍ਹਾਂ ਮਿਲਕਫੈਡ ਅਧਿਕਾਰੀਆਂ ਨੂੰ ਦੂਜੇ ਪੜਾਅ ਵਿੱਚ ਬੂਥ ਖੋਲ੍ਹਣ ਲਈ ਅਜਿਹੀਆਂ ਥਾਵਾਂ ਦੀ ਸ਼ਨਾਖਤ ਕਰਨ ਲਈ ਕਿਹਾ ਜਿੱਥੇ ਲੋਕਾਂ ਦੀ ਭੀੜ ਅਤੇ ਮੰਗ ਜ਼ਿਆਦਾ ਹੋਵੇ। ਇਸ ਤੋਂ ਇਲਾਵਾ ਜ਼ੋਰ ਸ਼ੋਰ ਨਾਲ ਵੇਰਕਾਂ ਉਤਪਾਦਾਂ ਦੀ ਮਸ਼ਹੂਰੀ ਕਰਨ ਲਈ ਵੀ ਆਖਿਆ।

ਕੌਮੀ ਰਾਜਧਾਨੀ ਖੇਤਰ (ਨਵੀਂ ਦਿੱਲੀ-ਗੁੜਗਾਓਂ-ਨੋਇਡਾ) ਵਿਖੇ ਮਿਲਕਫੈਡ ਦਾ ਦਾਇਰਾ ਵਧਾਉਣ ਲਈ ਮੁੱਖ ਸਕੱਤਰ ਵੱਲੋਂ ਨਵੀਂ ਦਿੱਲੀ ਵਿਖੇ ਨਵਾਂ ਦਫਤਰ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਜਿਸ ਸਬੰਧੀ ਸਕੱਤਰ ਲੋਕ ਨਿਰਮਾਣ ਨੂੰ ਨਾਭਾ ਹਾਊਸ ਵਿਖੇ ਜਗ੍ਹਾਂ ਦੀ ਸ਼ਨਾਖਤ ਕਰਨ ਲਈ ਕਿਹਾ। ਜੰਜੂਆ ਨੇ ਦੱਸਿਆ ਕਿ ਸਾਲ 2021-22 ਵਿੱਚ ਪ੍ਰਤੀ ਦਿਨ 19.17 ਲੱਖ ਲੀਟਰ ਦੁੱਧ ਦੀ ਖਰੀਦ ਕੀਤੀ ਗਈ ਅਤੇ ਪ੍ਰਤੀ ਦਿਨ 11.01 ਲੱਖ ਲੀਟਰ ਪੈਕਿੰਗ ਵਾਲਾ ਤਰਲ ਦੁੱਧ ਵੇਚਿਆ ਗਿਆ। ਮਿਲਕਫੈਡ ਵੱਲੋਂ ਆਉਂਦੇ ਪੰਜ ਸਾਲਾਂ (2026-27) ਤੱਕ ਪ੍ਰਤੀ ਦਿਨ 29 ਲੱਖ ਲੀਟਰ ਖਰੀਦ ਅਤੇ 18.50 ਲੱਖ ਲੀਟਰ ਪੈਕਿੰਗ ਵਾਲਾ ਤਰਲ ਦੁੱਧ ਵੇਚਣ ਦਾ ਟੀਚਾ ਮਿੱਥਿਆ ਗਿਆ ਹੈ।

ਸੂਬੇ ਵਿੱਚ ਦੁੱਧ ਅਤੇ ਦੁੱਧ ਦੇ ਉਤਪਾਦਾਂ ਦੀ ਮਿਲਾਵਟ ਰੋਕਣ ਲਈ ਚੈਕ ਕਰਨ ਵਾਲਿਆਂ ਮੋਬਾਈਲ ਵੈਨਾਂ ਦੀ ਗਿਣਤੀ ਵਧਾਉਣ ਦਾ ਫੈਸਲਾ ਕੀਤਾ ਗਿਆ ਤਾਂ ਜੋ ਮਿਲਵਾਟਖੋਰੀ ਖਿਲਾਫ ਮੁਹਿੰਮ ਨੂੰ ਜ਼ਮੀਨੀ ਪੱਧਰ ਉਤੇ ਹੋਰ ਮਜ਼ਬੂਤ ਕੀਤਾ ਜਾਵੇ। ਇਸੇ ਤਰ੍ਹਾਂ ਵੈਟਰਨਰੀ ਅਫਸਰਾਂ ਨੂੰ ਵੀ ਮਿਲਾਵਟਖੋਰੀ ਚੈਕ ਕਰਨ ਲਈ ਐਫ.ਐਸ.ਐਸ.ਏ.ਆਈ. ਕਾਨੂੰਨ ਤਹਿਤ ਦੁੱਧ, ਦੁੱਧ ਦੇ ਉਤਪਾਦਾਂ ਅਤੇ ਹੋਰ ਖਾਣ-ਪੀਣ ਵਾਲੇ ਉਤਪਾਦਾਂ ਦੇ ਸੈਂਪਲ ਲੈਣ ਲਈ ਅਧਿਕਾਰਤ ਕਰਨ ਉਤੇ ਵਿਚਾਰ ਕੀਤਾ ਗਿਆ।

ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਸਹਿਕਾਰਤਾ ਅਨੁਰਾਗ ਅੱਗਰਵਾਲ, ਸਕੱਤਰ ਲੋਕ ਨਿਰਮਾਣ ਵਿਭਾਗ ਨੀਲ ਕੰਠ ਅਵਧ ਅਤੇ ਮਿਲਕਫੈਡ ਦੇ ਐਮ.ਡੀ. ਅਮਿਤ ਢਾਕਾ, ਜਨਰਲ ਮੈਨੇਜਰ ਹਰਮਿੰਦਰ ਸਿੰਘ ਸੰਧੂ, ਰੇਨੂ ਧਰ ਤੇ ਸੰਜੀਵ ਸ਼ਰਮਾ ਵੀ ਹਾਜ਼ਰ ਸਨ।

ਲੇਖਕ ਰੋਹਿਤ ਕਾਲੜਾ ਦੀ 14ਵੀ ਕਿਤਾਬ ਦਾ DC ਸ਼੍ਰੀ ਮੁਕਤਸਰ ਸਾਹਿਬ ਵਲੋ ਵਿਮੋਚਨ

0

ਮਲੋਟ ਸ਼ਹਿਰ ਤੇ ਨੇੜਲੇ ਪਿੰਡਾਂ ਦੇ ਇਤਿਹਾਸ ਸਮੇਤ ਮਲੋਟ ਸ਼ਹਿਰ ਵਿੱਚ ਮੋਬਾਈਲ ਫੋਨ ਡਾਇਰੈਕਟਰੀ ਦੇ ਪ੍ਰਚਲਨ ਦੀ ਸ਼ੁਰੂਆਤ ਕਰਨ ਵਾਲੇ ਨੌਜਵਾਨ ਲੇਖਕ ਰੋਹਿਤ ਕਾਲੜਾ ਦੀ ਮਲੋਟ ਤੇ ਆਧਾਰਿਤ 14ਵੀ ਕਿਤਾਬ ‘ਮਲੋਟ ਕਾਲਿੰਗ’ ਮੋਬਾਈਲ ਫੋਨ ਡਾਇਰੈਕਟਰੀ ਭਾਗ-8 ਦਾ ਵਿਮੋਚਨ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਦਫਤਰ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ IAS ਵਲੋ ਕੀਤਾ ਗਿਆ।

ਇਸ ਦੌਰਾਨ ਉਹਨਾਂ ਦੇ ਨਾਲ SDM ਮਲੋਟ ਕੰਵਰਜੀਤ ਸਿੰਘ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਇਸ ਕਿਤਾਬ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿੱਚ ਇਸ ਮੋਬਾਈਲ ਫੋਨ ਡਾਇਰੈਕਟਰੀ ਦਾ ਆਪਣਾ ਮਹੱਤਵ ਹੈ। ਲੇਖਕ ਰੋਹਿਤ ਕਾਲੜਾ ਜੋ ਕਿ ਸਮੇਂ-ਸਮੇਂ ਤੇ ਮਲੋਟ ਦੇ ਇਤਿਹਾਸ ਤੋਂ ਲੈਕੇ ਹਰ ਵਿਸ਼ੇ ਤੇ ਕੋਈ ਨਾ ਕੋਈ ਪੇਸ਼ਕਾਰੀ ਕਰਦੇ ਰਹਿੰਦੇ ਹਨ ਜੋ ਕਿ ਸਲਾਘਾਯੋਗ ਉਪਰਾਲਾ ਹੈ।

ਲੇਖਕ ਰੋਹਿਤ ਕਾਲੜਾ ਨੇ ਆਪਣੀ ਇਸ ਕਿਤਾਬ ਬਾਰੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਹਰ 2-3 ਸਾਲ ਬਾਅਦ ਮੋਬਾਈਲ ਫੋਨ ਡਾਇਰੈਕਟਰੀ ਦੇ ਨਵੇਂ ਭਾਗ ਦਾ ਪ੍ਰਕਾਸ਼ਨ ਕਰਦੇ ਹਨ, ਕਿਉਕਿ ਮੋਬਾਈਲ ਫੋਨ ਡਾਇਰੈਕਟਰੀ ਦੀ ਮੰਗ ਹਮੇਸ਼ਾਂ ਬਹੁਤ ਜ਼ਿਆਦਾ ਰਹਿੰਦੀ ਹੈ ਅਤੇ ਇਸ ਕਿਤਾਬ ਵਿੱਚ ਮਲੋਟ ਦਾ ਸ਼ਾਇਦ ਹੀ ਕੋਈ ਇਹੋ ਜਿਹਾ ਖੇਤਰ ਹੋਵੇਗਾ ਜਿਸਦੇ ਸੰਪਰਕ ਨੰਬਰ ਪ੍ਰਕਾਸ਼ਿਤ ਨਾ ਕੀਤੇ ਗਏ ਹੋਣ ।

ਉਹਨਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਇਸ ਨਾਲ ਲੋਕਾਂ ਦਾ ਆਪਸੀ ਸੰਪਰਕ ਹੋਰ ਜਿਆਦਾ ਮਜ਼ਬੂਤ ਹੋਵੇਗਾ। ਜਿਕਰਯੋਗ ਹੈ ਕਿ ਲੇਖਕ ਰੋਹਿਤ ਕਾਲੜਾ ਨੂੰ ਸਟੇਟ ਪੱਧਰ ‘ਤੇ ਨੋਬਲ ਫਾਊਂਡੇਸ਼ਨ ਲੁਧਿਆਣਾ ਵਲੋ ਸਵਾਭਿਮਾਨ ਐਵਾਰਡ ਨਾਲ ਵੀ ਨਵਾਜ਼ਿਆ ਜਾ ਚੁੱਕਿਆ ਹੈ, ਅਤੇ ਮਲੋਟ ਸ਼ਹਿਰ ਅਤੇ ਪਿੰਡਾਂ ਦੇ ਇਤਿਹਾਸ ਨੂੰ ਲਿਖਣ ਦਾ ਮਾਣ ਵੀ ਉਹਨਾਂ ਨੂੰ ਹਾਸਲ ਹੈ। ਇਸ ਮੌਕੇ ਹਰਵਿੰਦਰ ਪਾਲ ਸਿੰਘ ਸੀਚਾ, ਗੌਰਵ ਨਾਗਪਾਲ,ਜਸਪਾਲ ਮਾਨ ਵੀ ਵਿਸ਼ੇਸ਼ ਤੌਰ ‘ਤੇ ਹਾਜਰ ਸਨ।

ਪੰਜਾਬ ਸਰਕਾਰ ਨੇ ਮਾਨਸਿਕ ਰੋਗੀਆਂ ਦੇ MR ਹੋਮਜ਼ ਦੇ ਸੁਧਾਰ ਲਈ ਜਾਰੀ ਕੀਤੇ 267 ਲੱਖ ਰੁਪਏ

0

ਪੰਜਾਬ ਸਰਕਾਰ ਵੱਲੋਂ ਰਾਜ ਦੇ ਮਾਨਸਿਕ ਰੋਗੀਆਂ ਲਈ ਲੁਧਿਆਣਾ, ਰਾਜਪੁਰਾ(ਪਟਿਆਲਾ), ਕਪੂਰਥਲਾ ਅਤੇ ਅੰਮ੍ਰਿਤਸਰ ਸਾਹਿਬ ਜ਼ਿਲ੍ਹਿਆਂ ਵਿੱਚ ਚੱਲ ਰਹੇ ਐੱਮਆਰ ਹੋਮਜ਼ ਦੇ ਸੁਧਾਰ ਲਈ 267 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਮਾਨਸਿਕ ਰੋਗੀਆਂ ਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਲੁਧਿਆਣਾ, ਪਟਿਆਲਾ, ਕਪੂਰਥਲਾ, ਅੰਮ੍ਰਿਤਸਰ ਸਾਹਿਬ ਮਾਨਸਿਕ ਰੋਗੀ ਘਰਾਂ ਵਿੱਚ ਸੁਧਾਰ ਕਰਨ ਲਈ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਰਾਜ ਵਿੱਚ ਚੱਲ ਰਹੇ ਮਾਨਸਿਕ ਰੋਗੀਆਂ ਲਈ 04 ਐੱਮਆਰ ਹੋਮਜ਼ ਦੀ ਅਪਡੇਸ਼ਨ ਕੀਤੀ ਜਾ ਰਹੀ ਹੈ, ਜਿਸ ‘ਤੇ 267 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਉਣਾ ਯਕੀਨੀ ਬਣਾਇਆ ਜਾਵੇ।

 

ਪੰਜਾਬ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ‘ਚ ਹੋਇਆ 21 ਫੀਸਦੀ ਵਾਧਾ: ਜਿੰਪਾ

0

ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਦੱਸਿਆ ਹੈ ਕਿ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਇਸ ਸਾਲ ਅਪ੍ਰੈਲ ਤੋਂ ਨਵੰਬਰ ਮਹੀਨੇ ਤੱਕ ਪਿਛਲੇ ਸਾਲ ਦੇ ਮੁਕਾਬਲੇ 21 ਫੀਸਦੀ ਜ਼ਿਆਦਾ ਪੈਸਾ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਨੂੰ ਪਾਰਦਰਸ਼ੀ, ਖੱਜਲ-ਖੁਆਰੀ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਸਦਕਾ ਸੂਬੇ ਦੀ ਆਮਦਨ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਰਫ ਨਵੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 44 ਫੀਸਦੀ ਜ਼ਿਆਦਾ ਆਮਦਨ ਹੋਈ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਮਾਮਲਾ: ਪੁਲਿਸ ਬੱਬੂ ਮਾਨ ਸਮੇਤ ਇਨ੍ਹਾਂ ਕਲਾਕਾਰਾਂ ਤੋਂ ਕਰ ਸਕਦੀ ਹੈ…

ਮਾਲ ਮੰਤਰੀ ਨੇ ਦੱਸਿਆ ਕਿ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਇਕ ਅਪ੍ਰੈਲ ਤੋਂ 30 ਨਵੰਬਰ 2022 ਤੱਕ ਖਜ਼ਾਨੇ ਵਿਚ 2525.72 ਕਰੋੜ ਰੁਪਏ ਦੀ ਆਮਦਨ ਆਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਨਾਲੋਂ ਇਹ ਆਮਦਨ 21 ਫੀਸਦੀ ਜ਼ਿਆਦਾ ਬਣਦੀ ਹੈ। ਸਾਲ 2021 ਵਿਚ ਇਨ੍ਹਾਂ ਅੱਠ ਮਹੀਨਿਆਂ ਦੇ ਸਮੇਂ ਦੌਰਾਨ ਇਹ ਆਮਦਨ 2088.60 ਕਰੋੜ ਰੁਪਏ ਸੀ।

ਜਿੰਪਾ ਨੇ ਦੱਸਿਆ ਕਿ ਸਿਰਫ ਨਵੰਬਰ ਮਹੀਨੇ ਵਿਚ ਹੀ ਪਿਛਲੇ ਸਾਲ ਦੇ ਮੁਕਾਬਲੇ 44 ਫੀਸਦੀ ਜ਼ਿਆਦਾ ਆਮਦਨ ਦਰਜ ਕੀਤੀ ਗਈ ਹੈ। ਨਵੰਬਰ 2022 ਵਿਚ 376.78 ਕਰੋੜ ਰੁਪਏ ਦੀ ਆਮਦਨ ਸਟੈਂਪ ਅਤੇ ਰਜਿਸਟਰੇਸ਼ਨ ਅਧੀਨ ਆਈ ਹੈ ਜਦਕਿ ਨਵੰਬਰ 2021 ਵਿਚ ਇਹ 260.87 ਕਰੋੜ ਰੁਪਏ ਸੀ।

ਇਹ ਵੀ ਪੜ੍ਹੋ: ਪਟਿਆਲਾ ਪੁਲਿਸ ਨੇ ਬੱਚਾ ਚੋਰ ਗਿਰੋਹ ਦੇ 7 ਵਿਅਕਤੀ ਕੀਤੇ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਰਜਿਸਟਰੀਆਂ ਕਰਵਾਉਣ ਵੇਲੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ ਇਸ ਸਬੰਧੀ ਮਾਲ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮੇਂ-ਸਮੇਂ ‘ਤੇ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹਿੰਦੇ ਹਨ ਅਤੇ ਉਹ ਖੁਦ ਵੀ ਦਫਤਰਾਂ ਦਾ ਦੌਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਮਾਲ ਵਿਭਾਗ ਵਿਚ ਸਾਰਾ ਕੰਮਕਾਰ ਨਿਯਮਾਂ ਅਨੁਸਾਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ।

ਮਾਲ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਮਾਲ ਵਿਭਾਗ ਦੇ ਕੰਮ ਕਰਨ ਦੇ ਤਰੀਕਿਆਂ ਤੋਂ ਆਮ ਲੋਕ ਬਹੁਤ ਦੁਖੀ ਸਨ ਪਰ ਪਿਛਲੇ 8 ਮਹੀਨਿਆਂ ਤੋਂ ਲੋਕਾਂ ਨੂੰ ਸੁਚਾਰੂ ਅਤੇ ਵਧੀਆ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਅਪੀਲ ਕੀਤੀ ਕਿ ਸੂਬੇ ਦੇ ਖਜ਼ਾਨੇ ਨੂੰ ਮਜ਼ਬੂਤ ਕਰਨ ਲਈ ਲੋਕ ਸਰਕਾਰ ਦਾ ਸਾਥ ਦੇਣ ਅਤੇ ਕਿਸੇ ਵੀ ਕੰਮ ਲਈ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੋਈ ਰਿਸ਼ਵਤ ਨਾ ਦਿੱਤੀ ਜਾਵੇ ਅਤੇ ਜੇਕਰ ਮਾਲ ਵਿਭਾਗ ਦਾ ਕੋਈ ਅਧਿਕਾਰੀ/ਕਰਮਚਾਰੀ ਕਿਸੇ ਕੰਮ ਬਦਲੇ ਪੈਸਾ ਮੰਗਦਾ ਹੈ ਤਾਂ ਬੇਝਿਜਕ ਹੋ ਕੇ ਇਸ ਦੀ ਸ਼ਿਕਾਇਤ ਕੀਤੀ ਜਾਵੇ। ਦੋਸ਼ੀ ਨੂੰ ਕਿਸੇ ਵੀ ਹਾਲਤ ਵਿਚ ਬਖਸ਼ਿਆਂ ਨਹੀਂ ਜਾਵੇਗਾ।

ਸ਼੍ਰੋਮਣੀ ਕਮੇਟੀ ਨੇ ਕੈਨੇਡਾ ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ਨਜ਼ਰਅੰਦਾਜ਼ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਗੁਰੂ ਨਗਰੀ ਪ੍ਰਤੀ ਪੱਖਪਾਤੀ ਰਵੱਈਆ ਹੈ, ਜਿਸ ਕਾਰਨ ਦੇਸ਼ ਵਿਦੇਸ਼ ਦੇ ਸਿੱਖਾਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਨਵੇਂ ਸਮਝੌਤੇ ਤਹਿਤ ਭਾਰਤ ਦੇ ਕਈ ਸ਼ਹਿਰਾਂ ਤੋਂ ਉਡਾਣਾਂ ਲਈ ਹਵਾਈ ਅੱਡਿਆਂ ਨੂੰ ਸ਼ਾਮਲ ਕੀਤਾ ਗਿਆ ਹੈ, ਪਰ ਸ੍ਰੀ ਅੰਮ੍ਰਿਤਸਰ ਨੂੰ ਅੱਖੋਂ ਪਰੋਖੇ ਕਰਕੇ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਨਾਲ ਵਿਤਕਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਸੇ ਸਾਲ ਹੋਏ ਬਜਟ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅੰਮ੍ਰਿਤਸਰ ਤੋਂ ਸਿੱਧੀਆਂ ਹਵਾਈ ਉਡਾਣਾਂ ਲਈ ਵਿਸ਼ੇਸ਼ ਮਤਾ ਪਾਸ ਕਰਕੇ ਭਾਰਤ ਸਰਕਾਰ ਦੇ ਸਬੰਧਤ ਮੰਤਰਾਲਿਆਂ ਨੂੰ ਭੇਜਿਆ ਗਿਆ ਸੀ, ਪਰ ਫਿਰ ਵੀ ਸਰਕਾਰ ਨੇ ਜਾਣਬੁਝ ਕੇ ਪੰਜਾਬ ਨੂੰ ਹਵਾਈ ਉਡਾਣਾਂ ਦਾ ਬਣਦਾ ਹਿੱਸਾ ਨਹੀਂ ਦਿੱਤਾ। ਇਹ ਪੰਜਾਬੀਆਂ ਨਾਲ ਨਾਇਨਸਾਫੀ ਹੈ।

ਭਾਈ ਗਰੇਵਾਲ ਨੇ ਕਿਹਾ ਕਿ ਪੂਰੇ ਵਿਸ਼ਵ ਵਿਚ ਵੱਡੀ ਗਿਣਤੀ ਸਿੱਖ ਵੱਸੇ ਹੋਏ ਹਨ ਅਤੇ ਕੈਨੇਡਾ ਅੰਦਰ ਵੀ ਪੰਜਾਬੀਆਂ ਤੇ ਸਿੱਖਾਂ ਦੀ ਗਿਣਤੀ ਘੱਟ ਨਹੀਂ ਹੈ। ਪੰਜਾਬ ਨਾਲ ਸਬੰਧਤ ਕੈਨੇਡਾ ’ਚ ਵੱਸਦੇ ਲੋਕਾਂ ਨੂੰ ਆਵਾਜਾਈ ਲਈ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੂੰ ਦਿੱਲੀ ਤੋਂ ਪੰਜਾਬ ਪੁੱਜਣ ਲਈ ਜਿਥੇ ਆਪਣੇ ਕੀਮਤੀ ਸਮੇਂ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ, ਉਥੇ ਹੀ ਉਨ੍ਹਾਂ ’ਤੇ ਵੱਡਾ ਆਰਥਿਕ ਬੋਝ ਵੀ ਬਣਿਆ ਹੋਇਆ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਨਾਲ ਇਹ ਵਿਤਕਰਾ ਬੰਦ ਹੋਣਾ ਚਾਹੀਦਾ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸ੍ਰੀ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੀ ਕੈਨੇਡਾ ਭਾਰਤ ਉਡਾਣਾਂ ਵਿੱਚੋਂ ਬਣਦਾ ਹਿੱਸਾ ਜ਼ਰੂਰ ਦਿੱਤਾ ਜਾਵੇ।

ਲਖੀਮਪੁਰ ਖੀਰੀ ਮਾਮਲਾ: ਅਦਾਲਤ ਨੇ ਅਸ਼ੀਸ ਮਿਸ਼ਰਾ ਸਮੇਤ 14 ਲੋਕਾਂ ਖਿਲਾਫ ਦੋਸ਼ ਕੀਤੇ ਤੈਅ

0

ਲਖੀਮਪੁਰ ਖੀਰੀ ਹਿੰਸਾ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅਦਾਲਤ ਨੇ ਅੱਜ ਅਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ਖਿਲਾਫ ਦੋਸ਼ ਤੈਅ ਕਰ ਦਿੱਤੇ ਹਨ।

ਇਸ ਹਿੰਸਾ ਮਾਮਲੇ ‘ਚ ਕੇਂਦਰੀ ਗ੍ਰਹਿ ਮੰਤਰੀ ਅਜੇ ਕੁਮਾਰ ਮਿਸ਼ਰਾ ‘ਟੇਨੀ’ ਦਾ ਪੁੱਤਰ ਆਸ਼ੀਸ਼ ਮਿਸ਼ਰਾ ਮੁੱਖ ਦੋਸ਼ੀ ਹੈ। ਇਸ ਹਿੰਸਾ ਵਿੱਚ ਚਾਰ ਕਿਸਾਨ ਮਾਰੇ ਗਏ ਸਨ। ਜ਼ਿਕਰਯੋਗ ਹੈ ਕਿ ਇਕ ਦਿਨ ਪਹਿਲਾਂ ਯਾਨੀ 5 ਦਸੰਬਰ ਨੂੰ ਆਸ਼ੀਸ਼ ਮਿਸ਼ਰਾ ਤੋਂ ਇਲਾਵਾ 13 ਹੋਰ ਦੋਸ਼ੀਆਂ ਦੀਆਂ ਡਿਸਚਾਰਜ ਅਰਜ਼ੀਆਂ ਨੂੰ ਰੱਦ ਕਰ ਦਿੱਤਾ ਗਿਆ ਸੀ। ਇਨ੍ਹਾਂ ਮੁਲਜ਼ਮਾਂ ਨੇ ਅਦਾਲਤ ਵਿੱਚ ਪਟੀਸ਼ਨ ਰਾਹੀਂ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਸੀ ਕਿ ਉਹ ਇਸ ਘਟਨਾ ਵਿੱਚ ਸ਼ਾਮਲ ਨਹੀਂ ਸਨ। ਇਸ ਲਈ ਅਸੀਂ ਪੂਰੀ ਤਰ੍ਹਾਂ ਬੇਕਸੂਰ ਹਾਂ,ਪਰ ਅਦਾਲਤ ਨੇ ਮੁਲਜ਼ਮਾਂ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ।

ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ 3 ਅਕਤੂਬਰ 2021 ਨੂੰ ਕਿਸਾਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਸੜਕ ‘ਤੇ ਆ ਗਏ ਸਨ। ਦੋਸ਼ ਹੈ ਕਿ ਕੇਂਦਰੀ ਮੰਤਰੀ ਅਤੇ ਸਥਾਨਕ ਸਾਂਸਦ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਗੱਡੀ ਚੜ੍ਹਾ ਦਿੱਤੀ ਸੀ। ਇਸ ਤੋਂ ਬਾਅਦ ਹਿੰਸਾ ਹੋਈ। ਇਸ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਕੁੱਲ ਅੱਠ ਲੋਕ ਮਾਰੇ ਗਏ ਸਨ।

ਪਟਿਆਲਾ ਪੁਲਿਸ ਨੇ ਬੱਚਾ ਚੋਰ ਗਿਰੋਹ ਦੇ 7 ਵਿਅਕਤੀ ਕੀਤੇ ਗ੍ਰਿਫ਼ਤਾਰ

0

ਪਟਿਆਲਾ ਪੁਲਿਸ ਨੇ ਬੱਚਿਆਂ ਨੂੰ ਚੋਰੀ ਕਰਨ ਵਾਲਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਇਸ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਨ ‘ਚ ਵੱਡੀ ਸਫਲਤਾ ਮਿਲੀ ਹੈ। ਜਾਣਕਾਰੀ ਅਨੁਸਾਰ ਪਟਿਆਲਾ ਪੁਲਿਸ ਨੇ ਬੱਚੇ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ 2 ਨਵ- ਜਨਮੇ ਬੱਚੇ ਵੀ ਬਰਾਮਦ ਕੀਤੇ ਗਏ ਹਨ। ਇਸਦੇ ਨਾਲ ਹੀ ਇਨ੍ਹਾਂ ਕੋਲੋਂ 4 ਲੱਖ ਦੀ ਨਕਦੀ ਤੇ ਇਨੋਵਾ ਕਾਰ ਵੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ‘ਚੋਂ ਵੀ 4 ਦਿਨਾਂ ਦਾ ਨਵਾਂ ਜਨਮਿਆਂ ਬੱਚਾ ਚੋਰੀ ਹੋ ਗਿਆ ਸੀ ਤੇ ਜਿਸ ਬਾਰੇ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ। ਇਸ ਸੰਬੰਧੀ ਪੁੱਛੇ ਜਾਣ ‘ਤੇ ਪੁਲਿਸ ਵੱਲੋਂ ਕਿਹਾ ਗਿਆ ਕਿ ਇਸ ਘਟਨਾ ‘ਚ ਵੀ ਇਸ ਗਿਰੋਹ ਦਾ ਹੱਥ ਹੋ ਸਕਦਾ ਹੈ। ਦੱਸ ਦਈਏ ਕਿ ਅਜਿਹਾ ਹੀ ਇੱਕ ਮਾਮਲਾ 4 ਸਾਲ ਪਹਿਲਾਂ ਪਟਿਆਲਾ ਦੇ ਮਾਤਾ ਕੌਸ਼ਲਿਆ ਹਸਪਤਾਲ ਦਾ ਵੀ ਸਾਹਮਣੇ ਆਇਆ ਸੀ, ਉਸ ਸਮੇਂ ਵੀ ਹਸਪਤਾਲ ‘ਚੋਂ ਇੱਕ ਬੱਚਾ ਚੋਰੀ ਹੋ ਗਿਆ ਸੀ। ਪੁਲਿਸ ਨੇ ਕਿਹਾ ਕਿ ਅਜਿਹੇ ਸਾਰੇ ਮਾਮਲੇ ਜਲਦ ਹੀ ਸੁਲਝਾ ਲਏ ਜਾਣਗੇ।

ਸਿੱਧੂ ਮੂਸੇਵਾਲਾ ਕਤਲ ਮਾਮਲਾ: ਪੁਲਿਸ ਬੱਬੂ ਮਾਨ ਸਮੇਤ ਇਨ੍ਹਾਂ ਕਲਾਕਾਰਾਂ ਤੋਂ ਕਰ ਸਕਦੀ ਹੈ ਪੁੱਛਗਿੱਛ!

0

ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਪੰਜਾਬੀ ਗਾਇਕਾਂ ਤੋਂ ਪੰਜਾਬ ਪੁਲਿਸ ਲਗਾਤਾਰ ਪੁੱਛਗਿੱਛ ਕਰ ਰਹੀ ਹੈ। ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਮਾਨਸਾ ਪੁਲਿਸ ਇਸ ਮਾਮਲੇ ਵਿੱਚ ਪੰਜਾਬ ਦੇ ਨਾਮੀ ਗਾਇਕ ਅਤੇ ਫਿਲਮ ਨਿਰਮਾਤਾ ਬੱਬੂ ਮਾਨ ਤੋਂ ਵੀ ਪੁੱਛਗਿੱਛ ਕਰ ਸਕਦੀ ਹੈ। ਸੂਤਰਾਂ ਅਨੁਸਾਰ ਮਾਨਸਾ ਪੁਲਿਸ ਪੁੱਛਗਿੱਛ ਲਈ ਬੱਬੂ ਮਾਨ, ਮਨਕੀਰਤ ਔਲਖ ਅਤੇ ਵਿੱਕੀ ਮਿੱਡੂ ਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਸਮੇਤ ਹੋਰਾਂ ਨੂੰ ਵੀ ਬੁਲਾ ਸਕਦੀ ਹੈ।

ਕਿਹਾ ਜਾ ਰਿਹਾ ਹੈ ਕਿ ਮਾਨਸਾ ਪੁਲਿਸ, ਉਚ ਪੁਲਿਸ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ ਮਾਮਲੇ ‘ਚ ਜਾਂਚ ਕਰ ਸਕਦੀ ਹੈ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਕਈ ਵਾਰੀ ਭਾਸ਼ਣਾਂ ਰਾਹੀਂ ਹੋਮਲੈਂਡ ਦਾ ਵੀ ਜ਼ਿਕਰ ਕਰ ਚੁੱਕੇ ਹਨ ਅਤੇ ਵਿੱਕੀ ਮਿੱਡੂਖੇੜਾ ਦੇ ਭਰਾ ‘ਤੇ ਵੀ ਦੋਸ਼ ਲਗਾ ਚੁੱਕੇ ਹਨ, ਜਿਨ੍ਹਾਂ ਤੋਂ ਛੇਤੀ ਹੀ ਪੁੱਛਗਿੱਛ ਕੀਤੇ ਜਾਣ ਦੀ ਸੰਭਾਵਨਾ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਾਮਲੇ ਵਿੱਚ ਗੋਲਡੀ ਬਰਾੜ ਨੂੰ ਅਮਰੀਕਾ ਵਿੱਚ ਫੜੇ ਜਾਣ ਦਾ ਦਾਅਵਾ ਕੀਤਾ ਗਿਆ ਸੀ। ਪਰੰਤੂ ਹੁਣ ਗੈਂਗਸਟਰ ਵੱਲੋਂ ਇਸ ਦਾਅਵੇ ਨੂੰ ਖਾਰਜ ਕਰਦਿਆਂ ਕਿਹਾ ਹੈ ਕਿ ਉਹ ਨਾ ਤਾਂ ਕਿਸੇ ਹਿਰਾਸਤ ਵਿੱਚ ਹੈ ਅਤੇ ਨਾ ਹੀ ਨਜ਼ਰਬੰਦ ਹੈ। ਗੈਂਗਸਟਰ ਨੇ ਇੱਕ ਇੰਟਰਵਿਊ ਵਿੱਚ ਦਾਅਵਾ ਕੀਤਾ ਹੈ ਕਿ ਉਸ ਨੂੰ ਅਮਰੀਕਾ ਪੁਲਿਸ ਨੇ ਹਿਰਾਸਤ ਵਿੱਚ ਨਹੀਂ ਲਿਆ ਹੈ।
2 ਦਸੰਬਰ ਨੂੰ ਖ਼ਬਰਾਂ ਆਈਆਂ ਸਨ ਕਿ ਕੈਲੀਫੋਰਨੀਆ ਵਿੱਚ ਗੈਂਗਸਟਰ ਗੋਲਡੀ ਬਰਾੜ ਨੂੰ ਅਮਰੀਕਾ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਪੰਜਾਬ BJP ਵੱਲੋਂ ਕੋਰ ਤੇ ਵਿੱਤ ਕਮੇਟੀ ਦਾ ਐਲਾਨ

0

ਪੰਜਾਬ ਭਾਜਪਾ ਵੱਲੋਂ ਕੋਰ ਕਮੇਟੀ ਤੇ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ।