Home Blog Page 2091

ਪੰਜਾਬ DGP ਨੇ ਮੋਹਾਲੀ ‘ਚ ਸੜਕ ਸੁਰੱਖਿਆ ਤੇ ਟ੍ਰੈਫਿਕ ਖੋਜ ਕੇਂਦਰ ਦਾ ਕੀਤਾ ਉਦਘਾਟਨ

0

ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੇ ਭਵਿੱਖੀ ਵਿਗਿਆਨਕ ਸਾਧਨਾਂ ਦੀ ਵਰਤੋਂ ਕਰਦਿਆਂ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਰੋਕਣ ਦੇ ਮੰਤਵ ਨਾਲ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਮੋਹਾਲੀ ਵਿਖੇ ਪੰਜਾਬ ਪੁਲਿਸ ਦੇ ਐਨ.ਆਰ.ਆਈ. ਮਾਮਲਿਆਂ ਦੇ ਦਫ਼ਤਰ ਵਿੱਚ ਅਤਿ-ਆਧੁਨਿਕ ਪੰਜਾਬ ਸੜਕ ਸੁਰੱਖਿਆ ਅਤੇ ਟ੍ਰੈਫਿਕ ਖੋਜ ਕੇਂਦਰ ਦਾ ਉਦਘਾਟਨ ਕੀਤਾ। ਡੀ.ਜੀ.ਪੀ. ਦੇ ਨਾਲ ਏ.ਡੀ.ਜੀ.ਪੀ. ਟਰੈਫਿਕ ਏ.ਐਸ. ਰਾਏ, ਪੰਜਾਬ ਟਰੈਫਿਕ ਸਲਾਹਕਾਰ ਡਾ. ਨਵਦੀਪ ਅਸੀਜਾ ਅਤੇ ਐਸ.ਐਸ.ਪੀ. ਮੋਹਾਲੀ ਵਿਵੇਕ ਸ਼ੀਲ ਸੋਨੀ ਵੀ ਮੌਜੂਦ ਸਨ।

ਪੰਜਾਬ ਸਰਕਾਰ ਵੱਲੋਂ 2 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਕੀਤੇ ਆਪਣੀ ਕਿਸਮ ਦੇ ਪਹਿਲੇ ਅਤਿ-ਅਧੁਨਿਕ ਬਹੁ-ਅਨੁਸ਼ਾਸਨੀ ਟ੍ਰੈਫਿਕ ਖੋਜ ਕੇਂਦਰ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ, ਜੀਓ-ਇਨਫਰਮੈਟਿਕਸ, 3ਡੀ ਮੈਪਿੰਗ, ਡਰੋਨ ਸਰਵੇਖਣ, ਦੁਰਘਟਨਾ ਦੀ ਜਾਂਚ, ਦੁਰਘਟਨਾ ਦਾ ਪੁਨਰ ਨਿਰਮਾਣ, ਸੜਕ ਇੰਜਨੀਅਰਿੰਗ ਅਤੇ ਆਟੋਮੋਟਿਵ ਸੁਰੱਖਿਆ ਸਮੇਤ ਹੋਰ ਕਈ ਸਹੂਲਤਾਂ ਉਪਲੱਬਧ ਹਨ। ਇਸ ਤੋਂ ਇਲਾਵਾ ਇਸ ਕੇਂਦਰ ਵਿੱਚ ਇਨਕਿਊਬੇਸ਼ਨ ਹੱਬ, ਕਾਨਫਰੰਸ ਰੂਮ ਅਤੇ ਲਾਇਬ੍ਰੇਰੀ ਵੀ ਸ਼ਾਮਲ ਹੈ।

ਇਸ ਮੌਕੇ ਡੀ.ਜੀ.ਪੀ. ਨੇ ਪੰਜਾਬ ਦੀ ਸਾਲਾਨਾ ਸੜਕੀ ਆਵਾਜਾਈ ਅਤੇ ਦੁਰਘਟਨਾ ਰਿਪੋਰਟ-2020 ਵੀ ਜਾਰੀ ਕੀਤੀ।

ਨਵੇਂ ਸਥਾਪਿਤ ਖੋਜ ਕੇਂਦਰ ਦਾ ਦੌਰਾ ਕਰਦਿਆਂ ਡੀ.ਜੀ.ਪੀ. ਨੇ ਪੰਜ ਵੇਰੀਏਬਲ ਮੈਸੇਜ ਸਾਈਨ ਬੋਰਡਾਂ (ਵੀ.ਐਮ.ਐਸ.) ਦਾ ਵੀ ਉਦਘਾਟਨ ਕੀਤਾ। ਇਹ ਡਿਜੀਟਲ ਸਾਈਨ ਬੋਰਡ ਜੰਮੂ-ਕਸ਼ਮੀਰ, ਹਰਿਆਣਾ, ਹਿਮਾਚਲ ਪ੍ਰਦੇਸ਼, ਯੂ.ਟੀ. ਚੰਡੀਗੜ੍ਹ ਅਤੇ ਰਾਜਸਥਾਨ ਸਮੇਤ ਸਟੇਟ ਬਾਰਡਰ ਐਂਟਰੀ ਪੁਆਇੰਟਾਂ ‘ਤੇ ਟਰੈਫਿਕ ਜਾਮ, ਮੌਸਮ ਜਾਂ ਪੰਜਾਬ ਆਉਣ ਵਾਲੇ ਯਾਤਰੀਆਂ ਨੂੰ ਕਿਸੇ ਵੀ ਅਗਾਊਂ ਜਾਂ ਐਮਰਜੈਂਸੀ ਬਾਰੇ ਅਸਲ ਸਮੇਂ ਵਿੱਚ ਜਾਣਕਾਰੀ ਮੁਹੱਈਆ ਕਰਵਾਉਣ ਵਿੱਚ ਸਹਾਈ ਹੋਣਗੇ। ਡੀ.ਜੀ.ਪੀ. ਨੇ ਕਿਹਾ ਕਿ ਜਲਦ ਹੀ ਸਾਰੇ ਬਾਰਡਰ ਐਂਟਰੀ ਪੁਆਇੰਟਾਂ ‘ਤੇ ਅਜਿਹੇ ਹੋਰ ਵੀ.ਐਮ.ਐਸ. ਲਗਾਏ ਜਾਣਗੇ।

ਡੀ.ਜੀ.ਪੀ. ਵੀ.ਕੇ. ਭਾਵਰਾ ਨੇ ਕਿਹਾ ਕਿ ਟ੍ਰੈਫਿਕ ਪੁਲਿਸ ਦਾ ਭਵਿੱਖ ਤੱਥਾਂ ਦੇ ਗਿਆਨ ਅਤੇ ਵਿਗਿਆਨਕ ਦਖ਼ਲ ਨਾਲ ਬਣਾਇਆ ਜਾਵੇਗਾ ਅਤੇ ਇਹ ਕੇਂਦਰ ਸੂਬੇ ਵਿੱਚ ਆਧੁਨਿਕ ਟ੍ਰੈਫਿਕ ਪ੍ਰਬੰਧਨ ਦੀਆਂ ਭਵਿੱਖੀ ਚੁਣੌਤੀਆਂ ਅਤੇ ਲੋੜਾਂ ਨੂੰ ਪੂਰਾ ਕਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਉਨ੍ਹਾਂ ਕਿਹਾ ਕਿ ਇਹ ਕੇਂਦਰ ਪੰਜਾਬ ਪੁਲਿਸ ਦੇ ਗਜ਼ਟਿਡ ਅਧਿਕਾਰੀਆਂ ਲਈ ਇੱਕ ਉੱਨਤ ਸਿਖਲਾਈ ਕੇਂਦਰ ਅਤੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਅਭਿਲਾਸ਼ੀ ਆਈ.ਆਰ.ਏ.ਡੀ. ਪ੍ਰੋਜੈਕਟ ਦੇ ਲਾਗੂ ਕਰਨ ਲਈ ਨੋਡਲ ਕੇਂਦਰ ਵਜੋਂ ਵੀ ਕੰਮ ਕਰੇਗਾ।

ਜ਼ਿਕਰਯੋਗ ਹੈ ਕਿ ਏਕੀਕ੍ਰਿਤ ਸੜਕ ਦੁਰਘਟਨਾ ਡੇਟਾਬੇਸ (ਆਈ.ਆਰ.ਏ.ਡੀ.) ਪ੍ਰੋਜੈਕਟ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ (ਐਮ.ਓ.ਆਰ.ਟੀ.ਐਚ.) ਦੀ ਇੱਕ ਪਹਿਲਕਦਮੀ ਹੈ, ਜਿਸਦਾ ਉਦੇਸ਼ ਦੁਰਘਟਨਾ ਡੇਟਾਬੇਸ ਤਿਆਰ ਕਰਕੇ ਦੇਸ਼ ਵਿੱਚ ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣਾ ਹੈ।

ਏ.ਡੀ.ਜੀ.ਪੀ. ਏ.ਐੱਸ. ਰਾਏ ਨੇ ਕਿਹਾ ਕਿ ਜਿਸ ਤਰੀਕੇ ਨਾਲ ਭਵਿੱਖੀ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸਾਡੀ ਵਾਹਨ ਤਕਨਾਲੋਜੀ ਅਤੇ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਸਾਡੀਆਂ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਖੁਦ ਟ੍ਰੈਫਿਕ ਨਿਯੰਤਰਣ ਜਾਂ ਨਿਯਮ ਦੇ ਅਨੁਭਵ-ਅਧਾਰਤ ਢੰਗ ਤੋਂ ਅਸਲ ਸਮੇਂ ਦੀ ਜਾਣਕਾਰੀ ਦੇ ਆਧਾਰ ‘ਤੇ ਟ੍ਰੈਫਿਕ ਪ੍ਰਬੰਧਨ ਦੇ ਆਧੁਨਿਕ ਤਰੀਕਿਆਂ ਤੱਕ ਅੱਪਗਰੇਡ ਕਰਨ ਦੀ ਲੋੜ ਹੈ। ਉਹਨਾਂ ਅੱਗੇ ਕਿਹਾ ਕਿ ਇਹ ਕੇਂਦਰ ਨੂੰ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਇੱਕ ਕੜੀ ਵਜੋਂ ਕੰਮ ਕਰੇਗਾ।

ਅੰਕੜਿਆਂ ਅਨੁਸਾਰ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਰੋਜ਼ਾਨਾ 11-12 ਕੀਮਤੀ ਜਾਨਾਂ ਜਾ ਰਹੀਆਂ ਹਨ। ਸਾਲ 2020 ਵਿੱਚ, ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ‘ਚ 2019 ਦੇ ਮੁਕਾਬਲੇ 14 ਫ਼ੀਸਦ ਦੀ ਕਮੀ ਦਰਜ ਕੀਤੀ ਗਈ ਹੈ। ਸਮੱਸਿਆਵਾਂ ਦੇ ਹੱਲ ਲਈ ਸੜਕ ਸੁਰੱਖਿਆ ਮਾਹਿਰਾਂ ਦੇ ਸਹਿਯੋਗ ਨਾਲ ਬਲੈਕ ਸਪਾਟ ਦੀ ਪਛਾਣ ਅਤੇ ਸੁਧਾਰ ਪ੍ਰੋਗਰਾਮ, ਸੁਰੱਖਿਅਤ ਪੰਜਾਬ ਪ੍ਰੋਗਰਾਮ, ਵਿਜ਼ਨ ਜ਼ੀਰੋ ਪ੍ਰੋਗਰਾਮ ਵਰਗੇ ਉਪਰਾਲਿਆਂ ਨਾਲ ਸੜਕ ਹਾਦਸਿਆਂ ਅਤੇ ਮੌਤਾਂ ਵਿੱਚ ਕਮੀ ਦੇ ਮਾਮਲੇ ਸਬੰਧੀ ਮਹੱਤਵਪੂਰਨ ਨਤੀਜੇ ਹਾਸਲ ਕੀਤੇ ਹਨ।

ਡਾ. ਅਸੀਜਾ ਨੇ ਕਿਹਾ ਕਿ ਇਹ ਦੇਸ਼ ਵਿੱਚ ਆਪਣੀ ਕਿਸਮ ਦਾ ਪਹਿਲਾ ਖੋਜ ਕੇਂਦਰ ਹੈ ਜਿਸ ਨੂੰ ਡੇਟਾ ਟੂ ਡਿਸੀਜ਼ਨ (ਡੀ2ਡੀ) ਪਹੁੰਚ ‘ਤੇ ਸੰਕਲਪਿਤ ਕੀਤਾ ਗਿਆ ਹੈ ਅਤੇ ਬਿਹਤਰ ਸੂਬਾਈ ਖੋਜ ਭਵਿੱਖੀ ਲਾਗੂ ਕਰਨ ਦੀਆਂ ਰਣਨੀਤੀਆਂ ਨੂੰ ਆਕਾਰ ਦੇਵੇਗੀ ਅਤੇ ਸੜਕ ਹਾਦਸੇ ਅਤੇ ਇਹਨਾਂ ਦੌਰਾਨ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਵਿੱਚ ਮਦਦਗਾਰ ਹੋਵੇਗੀ।

 

PM ਮੋਦੀ ਤੋਂ ਪਹਿਲਾਂ CM ਭਗਵੰਤ ਮਾਨ ਨੇ ਸੱਦੀ ਮੀਟਿੰਗ, ਕੋਰੋਨਾ ਸਥਿਤੀ ਦੀ ਕਰਨਗੇ ਸਮੀਖਿਆ

0

ਮੁੱਖ ਮੰਤਰੀ ਭਗਵੰਤ ਮਾਨ ਅੱਜ ਸਵੇਰੇ 11:30 ਵਜੇ ਸਿਹਤ ਵਿਭਾਗ ਅਤੇ ਗ੍ਰਹਿ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ। ਕੋਰੋਨਾ ਦਾ ਮਾਮਲਿਆਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸ ਲਈ ਅੱਜ 12 ਵਜੇ ਪੀਐੱਮ ਮੋਦੀ ਦੇਸ਼ ਦੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ ਕਰਨਗੇ। ਇਸ ਲਈ ਉਨ੍ਹਾਂ ਨਾਲ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਿਹਤ ਵਿਭਾਗ

ਅਤੇ ਗ੍ਰਹਿ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਰੱਖੀ ਗਈ ਹੈ। ਕਰੋਨਾ ਨਾਲ ਲੜਨ ਦੀ ਤਿਆਰੀ ਲਈ ਸਮੀਖਿਆ ਮੀਟਿੰਗ ਕੀਤੀ ਜਾ ਰਹੀ ਹੈ।

ਭੁਪਿੰਦਰ ਹਨੀ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹੋਵੇਗੀ ਸੁਣਵਾਈ

0

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਜਲੰਧਰ ਦੀ ਸਪੈਸ਼ਲ ਕੋਰਟ ਵਿਚ ਸੁਣਵਾਈ ਹੋਵੇਗੀ। ਈਡੀ ਵਲੋਂ ਭੁਪਿੰਦਰ ਸਿੰਘ ਹਨੀ ਨੂੰ 10 ਕਰੋੜ ਰੁਪਏ ਨਗਦੀ ਨਾਲ ਗ੍ਰਿਫਤਾਰ ਕੀਤਾ ਗਿਆ ਸੀ।

ਨਾਜਾਇਜ਼ ਰੇਤ ਮਾਈਨਿੰਗ ਮਾਮਲੇ ‘ਚ ਕੁੱਝ ਦਿਨ ਪਹਿਲਾਂ ਈਡੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵੀ ਪੁੱਛਗਿੱਛ ਕੀਤੀ ਸੀ। ਈਡੀ ਵਲੋਂ ਕੀਤੀ ਪੁੱਛਗਿੱਛ ਤੋਂ ਬਾਅਦ ਚਰਨਜੀਤ ਚੰਨੀ ਨੇ ਖੁਦ ਟਵੀਟ ਕਰ ਇਹ ਜਾਣਕਾਰੀ ਵੀ ਦਿੱਤੀ ਸੀ।

ਰੋਪੜ ਥਾਣੇ ਪਹੁੰਚਣ ਤੋਂ ਪਹਿਲਾਂ ਗੁਰੂ ਘਰ ਨਤਮਸਤਕ ਹੋਏ ਅਲਕਾ ਲਾਂਬਾ

0

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਲਕਾ ਲਾਂਬਾ ਤੇ ਪ੍ਰਤਾਪ ਸਿੰਘ ਬਾਜਵਾ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ ਤੇ ਲਿਖਿਆ ਹੈ ਕਿ ਅਸੀਂ ਅਸੀਂ ਆ ਰਹੇ ਹਾਂ ਰੋਪੜ ਅਲਕਾ ਲਾਂਬਾ ਜੀ ਨਾਲ .. ਝੂਠੇ ਕੇਸਾਂ ਤੋਂ ਡਰਨ ਵਾਲੇ ਨਹੀ ..

ਦੱਸ ਦਈਏ ਕਿ ਅੱਜ ਅਲਕਾ ਲਾਂਬਾ ਨੂੰ ਰੋਪੜ ਪੁਲਿਸ ਨੇ ਪੇਸ਼ ਹੋਣ ਲਈ ਕਿਹਾ ਸੀ।

ਕਾਂਗਰਸੀ ਆਗੂ ਅਲਕਾ ਲਾਂਬਾ ਨੇ ਅੱਜ ਰੋਪੜ ਥਾਣੇ ਅੱਗੇ ਪੇਸ਼ ਹੋਣ ਤੋਂ ਪਹਿਲਾਂ ਚੰਡੀਗੜ੍ਹ ਵਿਖੇ ਗੁਰੂਘਰ ਵਿਚ ਮੱਥਾ ਟੇਕਿਆ।

 

PM ਮੋਦੀ ਅੱਜ ਮੁੱਖ ਮੰਤਰੀਆਂ ਨੂੰ ਕਰਨਗੇ ਸੰਬੋਧਿਤ, ਕੋਰੋਨਾ ਸਥਿਤੀ ‘ਤੇ ਕਰਨਗੇ ਸਮੀਖਿਆ

0

ਕੋਰੋਨਾ ਮਾਮਲਿਆਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਪੀਐਮ ਮੋਦੀ ਦੇਸ਼ ‘ਚ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਉਹ ਅੱਜ ਦੁਪਹਿਰ 12 ਵਜੇ ਸੂਬੇ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ ਤੇ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨਗੇ। ਮੁੱਖ ਮੰਤਰੀਆਂ ਨਾਲ ਪੀਐਮ ਮੋਦੀ ਦੀ ਇਹ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਅਜਿਹੇ ਸਮੇਂ ਹੋਣ ਜਾ ਰਹੀ ਹੈ ਜਦੋਂ ਦੇਸ਼ ‘ਚ ਪਿਛਲੇ ਦੋ ਹਫ਼ਤਿਆਂ ਤੋਂ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਪਿਛਲੇ 24 ਘੰਟਿਆਂ ‘ਚ ਦੇਸ਼ ਵਿੱਚ ਕੋਰੋਨਾ ਦੇ 2,483 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਮੰਗਲਵਾਰ ਨੂੰ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਕਿਹਾ ਕਿ ਦੇਸ਼ ‘ਚ ਕੋਰੋਨਾ ਦੇ 15,636 ਐਕਟਿਵ ਮਾਮਲੇ ਹਨ। ਕੋਰੋਨਾ ਦੀ ਸਕਾਰਾਤਮਕਤਾ ਦਰ 0.55 ਫੀਸਦੀ ਹੈ।

ਦੱਸ ਦੇਈਏ ਕਿ ਐਤਵਾਰ ਦੇ ਮਨ ਕੀ ਬਾਤ ਰੇਡੀਓ ਪ੍ਰੋਗਰਾਮ ‘ਚ ਪੀਐਮ ਮੋਦੀ ਨੇ ਤਿਉਹਾਰਾਂ ਦੇ ਸੀਜ਼ਨ ‘ਚ ਲੋਕਾਂ ਨੂੰ ਕੋਰੋਨਾ ਸੰਕਰਮਣ ਤੋਂ ਸਾਵਧਾਨ ਰਹਿਣ ਦੀ ਅਪੀਲ ਕੀਤੀ ਸੀ। ਪੀਐਮ ਮੋਦੀ ਨੇ ਕੋਵਿਡ ਤੋਂ ਬਚਣ ਲਈ ਲੋਕਾਂ ਨੂੰ ਮਾਸਕ ਪਹਿਨਣ ਤੇ ਨਿਯਮਤ ਅੰਤਰਾਲਾਂ ‘ਤੇ ਹੱਥ ਧੋਣ ਦੀ ਸਲਾਹ ਦਿੱਤੀ ਸੀ।

ਇਸ ਦੌਰਾਨ ਮੰਗਲਵਾਰ ਨੂੰ ਕੇਂਦਰੀ ਸਿਹਤ ਮੰਤਰੀ ਡਾਕਟਰ ਮਨਸੁਖ ਮਾਂਡਵੀਆ ਨੇ ਇੱਕ ਟਵੀਟ ‘ਚ ਕਿਹਾ ਕਿ 86 ਫੀਸਦੀ ਤੋਂ ਵੱਧ ਬਾਲਗ ਆਬਾਦੀ ਹੁਣ ਪੂਰੀ ਤਰ੍ਹਾਂ ਟੀਕਾਕਰਨ ਕਰ ਚੁੱਕੀ ਹੈ।

ਮੰਦਿਰ ਦੀ ਰੱਥ ਯਾਤਰਾ ਦੌਰਾਨ ਸ਼ਰਧਾਲੂਆਂ ਨਾਲ ਵਾਪਰਿਆ ਦਰਦਨਾਕ ਹਾਦਸਾ

0

ਤਾਮਿਲਨਾਡੂ ਦੇ ਤੰਜਾਵੁਰ ਵਿੱਚ ਮੰਦਿਰ ਦੀ ਰੱਥ ਯਾਤਰਾ ਦੌਰਾਨ ਸ਼ਰਧਾਲੂਆਂ ਨਾਲ ਦਰਦਨਾਕ ਹਾਦਸਾ ਵਾਪਰ ਗਿਆ ਹੈ। ਇੱਕ ਮੰਦਰ ਦੀ ਰੱਥ ਯਾਤਰਾ ਦੌਰਾਨ ਬਿਜਲੀ ਦਾ ਕਰੰਟ ਲੱਗਣ ਨਾਲ ਦੋ ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਜਲੂਸ ਤਾਮਿਲਨਾਡੂ ਵਿੱਚ ਸਾਲਾਨਾ ਰੱਥ ਉਤਸਵ ਦਾ ਇੱਕ ਹਿੱਸਾ ਸੀ। ਤਮਿਲਨਾਡੂ ਦੇ ਤੰਜਾਵੁਰ ਵਿੱਚ ਇੱਕ ਮੰਦਰ ਦੀ ਰੱਥ ਯਾਤਰਾ ਬਿਜਲੀ ਦੀ ਤਾਰ ਦੇ ਸੰਪਰਕ ਵਿੱਚ ਆ ਗਈ। ਇਹ ਘਟਨਾ ਬੁੱਧਵਾਰ ਤੜਕੇ ਕਾਲੀਮੇਡੂ ਪਿੰਡ’ਚ ਉਸ ਸਮੇਂ ਵਾਪਰੀ ਜਦੋਂ ਉਪਰਲੇ ਮੰਦਰ ‘ਚ ਰੱਥ ਯਾਤਰਾ ਕੱਢੀ ਜਾ ਰਹੀ ਸੀ।

ਇਸ ਹਾਦਸੇ ‘ਚ 11 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਣ ਤੋਂ ਪਹਿਲਾਂ ਤਿਰੂਚਿਰਾਪੱਲੀ ਸੈਂਟਰਲ ਜ਼ੋਨ ਦੇ ਪੁਲਸ ਇੰਸਪੈਕਟਰ ਜਨਰਲ ਵੀ. ਬਾਲਾਕ੍ਰਿਸ਼ਨਨ ਨੇ ਕਿਹਾ ਸੀ ਕਿ ਤੰਜਾਵੁਰ ਜ਼ਿਲੇ ‘ਚ ਇਕ ਮੰਦਰ ਦਾ ਵਾਹਨ (ਰੱਥ ਉਤਸਵ ਦੀ) ਬਿਜਲੀ ਦੀ ਤਾਰਾਂ ਨਾਲ ਸੰਪਰਕ ‘ਚ ਆ ਗਿਆ, ਜਿਸ ‘ਚ ਹੁਣ ਤੱਕ 10 ਲੋਕਾਂ ਦੀ ਮੌਤ ਹੋ ਗਈ ਅਤੇ 15 ਹੋਰ ਜ਼ਖਮੀ ਹੋ ਗਏ। ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਗਈ ਹੈ।

ਇਹ ਘਟਨਾ ਅੱਜ ਸਵੇਰੇ ਕਾਲੀਮੇਡੂ ਪਿੰਡ ‘ਚ ਉਸ ਸਮੇਂ ਵਾਪਰੀ ਜਦੋਂ ਮੰਦਰ ‘ਚ ਰੱਥ ਯਾਤਰਾ ਕੱਢੀ ਜਾ ਰਹੀ ਸੀ। ਰਿਪੋਰਟਾਂ ਮੁਤਾਬਕ  ਵਾਹਨ ਪਲਟ ਗਿਆ। ਪੁਲਿਸ ਅਤੇ ਚਸ਼ਮਦੀਦਾਂ ਨੇ ਦੱਸਿਆ ਕਿ ਪਲਟਦੇ ਸਮੇਂ ਰੱਥ ਓਵਰਹੈੱਡ ਲਾਈਨ ਦੇ ਸੰਪਰਕ ਵਿੱਚ ਆ ਗਿਆ ਅਤੇ ਕਰੰਟ ਲੱਗਣ ਕਾਰਨ ਦੋ ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ।

ਪੰਜਾਬ ਸਰਕਾਰ ਨੇ ਆਬਕਾਰੀ ਤੇ ਕਰ ਅਧਿਕਾਰੀਆਂ ਦੇ ਕੀਤੇ ਤਬਾਦਲੇ

0

ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ ਹੋਇਆ ਹੈ। ਪੰਜਾਬ ਸਰਕਾਰ ਨੇ 8 ਆਬਕਾਰੀ ਤੇ ਕਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸੰਬੰਧੀ ਜਾਰੀ ਹੋਇਆ ਨੋਟੀਫਿਕੇਸ਼ਨ ਦੇਖੋ

ਪੰਜਾਬ ‘ਚ 73 ਜੱਜਾਂ ਦਾ ਹੋਇਆ ਤਬਾਦਲਾ

0

ਪੰਜਾਬ ‘ਚ ਵੱਡੇ ਪੱਧਰ ‘ਤੇ ਜੱਜਾਂ ਦਾ ਤਬਾਦਲਾ ਹੋਇਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਅਤੇ ਹੋਰ ਜੱਜਾਂ ਨੇ ਪੰਜਾਬ ਦੇ 73 ਜੱਜਾਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ।

 

 

 

ਗਰਮੀਆਂ ਦੇ ਮੌਸਮ ‘ਚ ਆਪਣੇ ਬ੍ਰੇਕਫਾਸਟ ‘ਚ ਸ਼ਾਮਿਲ ਕਰੋ ਇਹ ਚੀਜ਼ਾਂ, ਪਾਚਨ ਕਿਰਿਆ ਰਹੇਗੀ ਠੀਕ

0

ਇੱਕ ਸਿਹਤਮੰਦ ਸਰੀਰ ਲਈ ਜ਼ਰੂਰੀ ਹੈ ਕਿ ਅਸੀਂ ਆਪਣੇ ਖਾਣ -ਪਾਣ ਦਾ ਸਹੀ ਧਿਆਨ ਰੱਖੀਏ। ਇਸ ਲਈ ਸਾਨੂੰ ਆਪਣੇ ਭੋਜਨ ‘ਚ ਪ੍ਰੋਟੀਨਾਂ ਤੇ ਵਿਟਾਮਿਨ ਭਰਪੂਰ ਚੀਜ਼ਾਂ ਨੂੰ ਹੀ ਸ਼ਾਮਿਲ ਕਰਨਾ ਚਾਹੀਦਾ ਹੈ। ਗਰਮੀਆਂ ਦੇ ਮੌਸਮ ‘ਚ ਜ਼ਿਆਦਾਤਰ ਲੋਕਾਂ ਨੂੰ ਡੀਹਾਈਡ੍ਰੇਸ਼ਨ ਅਤੇ ਪਾਚਨ ਨਾਲ ਜੁੜੀਆਂ ਕਈ ਸਮੱਸਿਆਵਾਂ ਹੋਣ ਲੱਗਦੀਆਂ ਹਨ। ਅਜਿਹੇ ‘ਚ ਸਿਹਤਮੰਦ ਜੀਵਨ ਸ਼ੈਲੀ ਦਾ ਹੋਣਾ ਬਹੁਤ ਜ਼ਰੂਰੀ ਹੈ। ਗਰਮੀਆਂ ‘ਚ ਸਿਹਤਮੰਦ ਰਹਿਣ ਲਈ ਆਪਣੇ ਦਿਨ ਦੀ ਸ਼ੁਰੂਆਤ ਸਿਹਤਮੰਦ ਨਾਸ਼ਤੇ ਨਾਲ ਕਰੋ। ਅਜਿਹਾ ਕਰਨ ਨਾਲ ਤੁਸੀਂ ਸਰੀਰਕ ਸਮੱਸਿਆਵਾਂ ਤੋਂ ਕਾਫੀ ਹੱਦ ਤਕ ਛੁਟਕਾਰਾ ਪਾ ਸਕਦੇ ਹੋ। ਤਾਂ ਆਓ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਸਿਹਤਮੰਦ ਨਾਸ਼ਤੇ ਬਾਰੇ ਦੱਸਦੇ ਹਾਂ ਜੋ ਨਾ ਸਿਰਫ਼ ਤੁਹਾਡੀ ਪਾਚਨ ਕਿਰਿਆ ਨੂੰ ਠੀਕ ਰੱਖੇਗਾ ਸਗੋਂ ਤੁਹਾਡੇ ਸਰੀਰ ਨੂੰ ਠੰਡਕ ਵੀ ਦੇਵੇਗਾ।

ਗਰਮੀਆਂ ਦੇ ਮੌਸਮ ਵਿੱਚ ਡੀਹਾਈਡ੍ਰੇਸ਼ਨ ਦੀ ਸਮੱਸਿਆ ਹੋਣ ਲੱਗਦੀ ਹੈ। ਅਜਿਹੀ ਸਥਿਤੀ ਵਿੱਚ ਇਹ ਜ਼ਰੂਰੀ ਹੈ ਕਿ ਤੁਸੀਂ ਸਰੀਰ ਨੂੰ ਹਾਈਡਰੇਟ ਰੱਖੋ। ਜਿਸ ਦੀ ਸ਼ੁਰੂਆਤ ਤੁਸੀਂ ਆਪਣੇ ਨਾਸ਼ਤੇ ਨਾਲ ਕਰ ਸਕਦੇ ਹੋ। ਨਾਸ਼ਤੇ ਲਈ, ਖੀਰਾ, ਕੇਲਾ, ਸੇਬ, ਪਪੀਤਾ ਅਤੇ ਤਰਬੂਜ ਵਰਗੇ ਕਈ ਫਲਾਂ ਨਾਲ ਭਰਿਆ ਇੱਕ ਕਟੋਰਾ ਸਲਾਦ ਖਾਓ। ਇਹ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਹੈ। ਸਰੀਰ ਨੂੰ ਹਾਈਡ੍ਰੇਟ ਰੱਖਣ ਦੇ ਨਾਲ-ਨਾਲ ਇਹ ਫਲ ਤੁਹਾਡੀ ਪਾਚਨ ਸ਼ਕਤੀ ਨੂੰ ਵੀ ਮਜ਼ਬੂਤ ​​ਬਣਾਉਂਦੇ ਹਨ।

ਸੱਤੂ ਸ਼ਰਬਤ

ਸੱਤੂ ਪ੍ਰੋਟੀਨ ਅਤੇ ਫਾਈਬਰ ਨਾਲ ਭਰਪੂਰ ਹੁੰਦਾ ਹੈ। ਗਰਮੀਆਂ ਵਿੱਚ ਸੱਤੂ ਸ਼ਰਬਤ ਪੀਣ ਨਾਲ ਸਰੀਰ ਠੰਢਾ ਰਹਿੰਦਾ ਹੈ। ਇਹ ਤੁਹਾਨੂੰ ਹੀਟਸਟ੍ਰੋਕ ਅਤੇ ਡੀਹਾਈਡਰੇਸ਼ਨ ਤੋਂ ਬਚਾਉਣ ਵਿੱਚ ਮਦਦ ਕਰੇਗਾ।

ਹਰੀਆਂ ਸਬਜ਼ੀਆਂ

ਹਰੀਆਂ ਸਬਜ਼ੀਆਂ ਵਿੱਚ ਫਾਈਬਰ, ਵਿਟਾਮਿਨ, ਖਣਿਜ ਅਤੇ ਬਹੁਤ ਸਾਰੇ ਪੌਸ਼ਟਿਕ ਤੱਤ ਹੁੰਦੇ ਹਨ। ਗਰਮੀਆਂ ਦੇ ਮੌਸਮ ਵਿੱਚ ਸਿਹਤਮੰਦ ਰਹਿਣ ਲਈ ਹਰੀਆਂ ਸਬਜ਼ੀਆਂ ਦਾ ਸੇਵਨ ਬਹੁਤ ਜ਼ਰੂਰੀ ਹੈ।

ਪੋਹਾ

ਪੋਹਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪੋਹੇ ‘ਚ ਫਾਈਬਰ ਸਮੇਤ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਗਰਮੀਆਂ ‘ਚ ਸਰੀਰ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ।

ਓਟਸ ਅਤੇ ਦਹੀਂ

ਓਟਸ, ਦਹੀਂ ਦਾ ਸੁਮੇਲ ਗਰਮੀਆਂ ਦੇ ਮੌਸਮ ਲਈ ਇੱਕ ਵਧੀਆ ਸਿਹਤਮੰਦ ਨਾਸ਼ਤਾ ਹੈ। ਤੁਸੀਂ ਓਟਸ ਨੂੰ ਦਹੀਂ ਵਿੱਚ ਮਿਲਾ ਕੇ ਖਾ ਸਕਦੇ ਹੋ। ਦਹੀਂ ਤੁਹਾਡੇ ਸਰੀਰ ਨੂੰ ਠੰਡਾ ਰੱਖਣ ਵਿੱਚ ਤੁਹਾਡੀ ਮਦਦ ਕਰੇਗਾ।

ਨਾਰੀਅਲ ਪਾਣੀ

ਨਾਰੀਅਲ ਪਾਣੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਗਰਮੀਆਂ ਵਿੱਚ ਇਸ ਦਾ ਸੇਵਨ ਕਰਨ ਨਾਲ ਤੁਹਾਡਾ ਸਰੀਰ ਠੰਡਾ ਰਹਿੰਦਾ ਹੈ ਅਤੇ ਇਹ ਸਰੀਰ ਨੂੰ ਹਾਈਡਰੇਟ ਰੱਖਦਾ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਰਵਾਜਿਆਂ ’ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਲਿਆ ਗਿਆ ਫੈਸਲਾ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਇਥੇ ਹੋਈ ਅੰਤਿ੍ਰੰਗ ਕਮੇਟੀ ਦੀ ਇਕੱਤਰਤਾ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਰਵਾਜਿਆਂ ’ਤੇ ਸਕੈਨਰ ਮਸ਼ੀਨਾਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਕਈ ਅਹਿਮ ਫੈਸਲਿਆਂ ਨੂੰ ਵੀ ਅੰਤ੍ਰਿੰਗ ਕਮੇਟੀ ਨੇ ਪ੍ਰਵਾਨਗੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਲੱਖਾਂ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਇਥੇ ਪ੍ਰਬੰਧਾਂ ਨੂੰ ਹੋਰ ਚੁਸਤ ਦਰੁਸਤ ਬਨਾਉਣ ਲਈ ਹਰ ਦਰਵਾਜ਼ੇ ’ਤੇ ਸਕੈਨਰ ਮਸ਼ੀਨਾਂ ਲਗਾਈਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤ ਦੀ ਵੱਡੀ ਆਮਦ ਬਣੀ ਰਹਿੰਦੀ ਹੈ, ਜਿਸ ਦੇ ਠਹਿਰਣ ਲਈ ਨਵੀਆਂ ਸਰਾਵਾਂ ਦੀ ਵੱਡੀ ਲੋੜ ਹੈ। ਇਸ ਸਬੰਧ ਵਿਚ ਅੰਤ੍ਰਿੰਗ ਕਮੇਟੀ ਨੇ ਸ੍ਰੀ ਅੰਮ੍ਰਿਤਸਰ ਵਿਖੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਖਾਸਕਰ ਜੀ. ਟੀ. ਰੋਡ ’ਤੇ ਜ਼ਮੀਨ ਖਰੀਦਣ ਦਾ ਫੈਸਲਾ ਲਿਆ ਹੈ। ਇਸ ਕਾਰਜ ਲਈ ਇਕ ਸਬ-ਕਮੇਟੀ ਸਥਾਪਤ ਕੀਤੀ ਗਈ ਹੈ, ਜੋ ਜ਼ਮੀਨ ਦੀ ਤਲਾਸ਼ ਕਰਕੇ ਆਪਣੀ ਰਿਪੋਰਟ ਦੇਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਤੋਂ ਬਾਹਰ ਜੀ.ਟੀ. ਰੋਡ ’ਤੇ ਖਰੀਦੀ ਜਾਣ ਵਾਲੀ ਇਸ ਜਗ੍ਹਾ ਵਿਚ ਵੱਡੀਆਂ ਸਰਾਵਾਂ ਦਾ ਪ੍ਰਬੰਧ ਕੀਤਾ ਜਾਵੇਗਾ, ਜਿਥੋਂ ਵਿਸ਼ੇਸ਼ ਗੱਡੀਆਂ ਲਗਾ ਕੇ ਸੰਗਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨਾਂ ਲਈ ਲਿਆਂਦਾ ਜਾਵੇਗਾ। ਇਥੇ ਵਿਸ਼ਾਲ ਪਾਰਕਿੰਗ ਦੇ ਪ੍ਰਬੰਧ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੇ ਕੁਝ ਦਫ਼ਤਰ ਵੀ ਤਬਦੀਲ ਕਰਨ ਦੀ ਵੀ ਯੋਜਨਾ ਹੈ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਭਵਿੱਖ ਵਿਚ ਸ਼੍ਰੋਮਣੀ ਕਮੇਟੀ ਦੀਆਂ ਖੇਡ ਅਕੈਡਮੀਆਂ ਦੀ ਕਾਰਗੁਜ਼ਾਰੀ ਨੂੰ ਹੋਰ ਬੇਹਤਰ ਬਣਾਉਣ ਲਈ ਇਕ ਸਬ ਕਮੇਟੀ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਕਬੱਡੀ ਅਤੇ ਹਾਕੀ ਦੀਆਂ ਅਕੈਡਮੀਆਂ ਸ਼੍ਰੋਮਣੀ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਹੋਰ ਵਿਸਥਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਮਈ ਮਹੀਨੇ ਤੋਂ ਪੰਜਾਬ ਸਮੇਤ ਦੇਸ਼ ਭਰ ਵਿਚ ਸਰਗਰਮ ਧਰਮ ਪ੍ਰਚਾਰ ਮੁਹਿੰਮ ਵਿੱਢੀ ਜਾਵੇਗੀ। ਇਸ ਨੂੰ ਲੈ ਕੇ ਭਾਰਤ ਅੰਦਰ ਸਥਾਪਤ 13 ਸਿੱਖ ਮਿਸ਼ਨ ਅਤੇ ਪੰਜਾਬ ਦੇ ਹਰ ਹਲਕੇ ਵਿਚ ਪ੍ਰਚਾਰਕ ਵੱਡੇ ਅੰਮ੍ਰਿਤ ਸੰਚਾਰ ਅਤੇ ਕੀਰਤਨ ਸਮਾਗਮ ਕਰਵਾਉਣਗੇ।

ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਸੋਲਰ ਸਿਸਟਮ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ, ਜਿਸ ਦੀ ਸੇਵਾ ਗੁਰਸ਼ਬਦ ਪ੍ਰਚਾਰ ਸਭਾ ਕਰਵਾਏਗੀ। ਇਸੇ ਦੌਰਾਨ ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਪਰਕਿਰਿਆ ਸੁਖਾਲੀ ਕੀਤੀ ਜਾਵੇ, ਤਾਂ ਜੋ ਵੱਧ ਤੋਂ ਵੱਧ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਦੇ ਦਰਸ਼ਨ ਕਰਨ ਸਕਣ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਬਾਬਾ ਗੁਰਪ੍ਰੀਤ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਗੁਰਚਰਨ ਸਿੰਘ ਕੁਹਾਲਾ, ਸ. ਅਜ਼ਾਦਦੀਪ ਸਿੰਘ, ਸ. ਗੁਰਨਾਮ ਸਿੰਘ, ਸ. ਲਖਬੀਰ ਸਿੰਘ ਆਦਿ ਮੌਜੂਦ ਸਨ।