Home Blog Page 2093

ਨਵਜੋਤ ਸਿੱਧੂ ਨੇ CM ਭਗਵੰਤ ਮਾਨ ਦੇ ਦਿੱਲੀ ਦੌਰੇ ‘ਤੇ ਕੱਸਿਆ ਤੰਜ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 2 ਦਿਨਾਂ ਲਈ ਦਿੱਲੀ ਦੌਰੇ ‘ਤੇ ਹਨ। ਉਨ੍ਹਾਂ ਨੇ ਕੱਲ੍ਹ ਦਿੱਲੀ ਦੇ ਕਈ ਸਕੂਲਾਂ ਤੇ ਮਹੁੱਲਾ ਕਲੀਨਿਕਾਂ ਦਾ ਦੌਰਾ ਕੀਤਾ ਸੀ ਤੇ ਅੱਜ ਉਨ੍ਹਾਂ ਦੇ ਦੌਰੇ ਦਾ ਦੂਜਾ ਦਿਨ ਹੈ। ਉਨ੍ਹਾਂ ਦੇ ਇਸ ਦੌਰੇ ‘ਤੇ ਨਵਜੋਤ ਸਿੱਧੂ ਨੇ ਤੰਜ ਕੱਸਿਆ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਟਵੀਟ ਕਰਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨੇ ਸਾਧੇ ਹਨ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਤੁਸੀਂ 8 ਸਾਲ ਦਿੱਲੀ ਵਿੱਚ ਲੋਕ ਸਭਾ ਮੈਂਬਰ ਵਜੋਂ ਰਹੇ ਸੀਂ, ਉਦੋਂ ਤੁਸੀਂ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਿਉਂ ਨਹੀਂ ਕੀਤਾ? ਤੁਸੀਂ ਐਮ.ਪੀ ਲੈਂਡ ਫੰਡਾਂ ਵਿੱਚੋਂ ਆਪਣੇ ਹਲਕੇ ਸੰਗਰੂਰ ਵਿੱਚ ਇੱਕ ਵੀ ਜਗ੍ਹਾ ਕਿਉਂ ਨਹੀਂ ਬਣਾਈ?

ਤੁਹਾਡੀ ਦਿੱਲੀ ਫੇਰੀ ਮਹਿਜ਼ ਪ੍ਰਚਾਰ ਅਤੇ ਸਰਕਾਰੀ ਖਜ਼ਾਨੇ ਅਤੇ ਪੰਜਾਬੀ ਸ਼ਾਨ ਦਾ ਨੁਕਸਾਨ ਹੈ।

ਰਜਿੰਦਰ ਕੌਰ ਭੱਠਲ ਨੂੰ ਵੱਡਾ ਝਟਕਾ, ਪੰਜਾਬ ਰਾਜ ਯੋਜਨਾ ਬੋਰਡ ਹੋਇਆ ਭੰਗ

0

ਪੰਜਾਬ ਸਰਕਾਰ ਨੇ ਪੰਜਾਬ ਰਾਜ ਯੋਜਨਾ ਬੋਰਡ ਨੂੰ ਭੰਗ ਕਰ ਦਿੱਤਾ ਹੈ। ਇਸ ਸਮੇਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ  ਇਸ ਬੋਰਡ ਦੀ ਉਪ ਚੇਅਰਪਰਸਨ ਸੀ। ਉਨ੍ਹਾਂ ਦੀ ਨਿਯੁਕਤੀ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਦੀ ਸੀ, ਜੋ ਪਿਛਲੀ ਕਾਂਗਰਸ ਸਰਕਾਰ ਦੌਰਾਨ ਮੁੱਖ ਮੰਤਰੀ ਸੀ। ਹੁਣ ਮਾਨ ਸਰਕਾਰ ਨੇ ਰਾਜਪਾਲ ਤੋਂ ਮਨਜ਼ੂਰੀ ਮਿਲਦੇ ਹੀ ਸੂਬਾਈ ਬੋਰਡ ਤੇ ਜ਼ਿਲ੍ਹਾ ਯੋਜਨਾ ਬੋਰਡਾਂ ਨੂੰ ਭੰਗ ਕਰ ਦਿੱਤਾ ਹੈ।

ਦਰਅਸਲ ਆਮ ਤੌਰ ‘ਤੇ ਜਦੋਂ ਸਰਕਾਰ ਬਦਲਦੀ ਹੈ ਤਾਂ ਸਾਰੇ ਸਿਆਸੀ ਅਹੁਦਿਆਂ ਦੇ ਚੇਅਰਮੈਨ ਤੇ ਉਪ ਚੇਅਰਮੈਨ ਅਸਤੀਫ਼ੇ ਦੇ ਦਿੰਦੇ ਹਨ, ਪਰ ਯੋਜਨਾ ਬੋਰਡ ਵਿੱਚ ਅਜਿਹਾ ਨਹੀਂ ਹੋਇਆ ਸੀ। ਇਸ ਲਈ ਹੁਣ ਪੰਜਾਬ ਸਰਕਾਰ ਨੇ ਇਸ ਨੂੰ ਭੰਗ ਕਰਦਿਆਂ ਸਰਕਾਰ ਨੇ ਮੌਜੂਦਾ ਬੋਰਡ ਚੇਅਰਪਰਸਨ ਭੱਠਲ ਨੂੰ ਹਟਾ ਦਿੱਤਾ। ਇਸ ਦੇ ਨਾਲ ਹੀ ਰਜਿੰਦਰ ਗੁਪਤਾ, ਵਾਈਸ ਚੇਅਰਮੈਨ ਤੇ ਮੈਂਬਰ ਭਵਦੀਪ ਸਰਦਾਨਾ, ਭਗਵੰਤ ਸਿੰਘ, ਕੇਵੀਐਸ ਸਿੱਧੂ ਤੇ ਬਲਦੇਵ ਸਿੰਘ ਢਿੱਲੋਂ ਦੀਆਂ ਸੇਵਾਵਾਂ ਖ਼ਤਮ ਹੋ ਗਈਆਂ ਹਨ।

ਸੂਬਾ ਸਰਕਾਰ ਦੇ ਯੋਜਨਾ ਵਿਭਾਗ ਦੇ ਸਕੱਤਰ ਦਲਜੀਤ ਸਿੰਘ ਮਾਂਗਟ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਖਾਸ ਗੱਲ ਇਹ ਹੈ ਕਿ ਕੇਂਦਰ ਸਰਕਾਰ ਨੇ ਯੋਜਨਾ ਕਮਿਸ਼ਨ ਨੂੰ ਭੰਗ ਕਰ ਦਿੱਤਾ ਸੀ ਤੇ ਇਸ ਦੀ ਥਾਂ ਨੀਤੀ ਆਯੋਗ ਬਣਾ ਦਿੱਤਾ ਸੀ। ਇਸ ਦੇ ਨਾਲ ਹੀ ਪੰਜਾਬ ਵਿੱਚ ਪਲੈਨਿੰਗ ਬੋਰਡ ਵੀ ਮੌਜੂਦ ਸੀ। ਮਾਨ ਸਰਕਾਰ ਵੱਲੋਂ ਰਾਜਪਾਲ ਦੀ ਸਿਫ਼ਾਰਸ਼ ਨੂੰ ਪ੍ਰਵਾਨ ਕਰਦਿਆਂ ਬੋਰਡ ਨੂੰ ਭੰਗ ਕਰਨ ਦੇ ਹੁਕਮ ਦਿੱਤੇ ਗਏ ਹਨ।

 

 

 

ਕਾਂਗਰਸ ਦੀ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਸੁਨੀਲ ਜਾਖੜ ਨੇ ਕੀਤਾ ਟਵੀਟ, ਕਹੀ ਵੱਡੀ ਗੱਲ

0

ਅੱਜ ਕਾਂਗਰਸ ਦੀ ਅਨੁਸ਼ਾਸਨ ਕਮੇਟੀ ਦੀ ਮੀਟਿੰਗ ਹੈ। ਇਹ ਮੀਟਿੰਗ ਸਵੇਰੇ 11 ਵਜੇ ਸ਼ੁਰੂ ਹੋਣੀ ਹੈ ਪਰ ਉਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਇੱਕ ਟਵੀਟ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਅੱਜ ਉਨ੍ਹਾਂ ਦੇ ਸਿਰ ਕਲਮ ਹੋਣਗੇ, ਜਿਨ੍ਹਾਂ ‘ਚ ਅਜੇ ਜ਼ਮੀਰ ਬਾਕੀ ਹੈ।

ਅਬੋਹਰ ‘ਚ ਵਾਪਰਿਆ ਦਰਦਨਾਕ ਹਾਦਸਾ, ਤੇਲ ਟੈਂਕਰ ਨੇ ਮੋਟਰਸਾਈਕਲ ਸਵਾਰਾਂ ਨੂੰ ਕੁਚਲਿਆ, 3 ਦੀ ਮੌਤ

0

ਅਬੋਹਰ ‘ਚ ਅੱਜ ਇੱਕ ਦਰਦਨਾਕ ਹਾਦਸਾ ਵਾਪਰ ਗਿਆ ਹੈ। ਅਬੋਹਰ ਵਿਖੇ ਅੱਜ ਮਲੋਟ ਰੋਡ ਤੇ ਇਕ ਤੇਲ ਵਾਲੇ ਟੈਂਕਰ ਨੇ ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ। ਜਿਸ ਕਾਰਨ ਮਾਂ ਪੁੱਤ ਸਮੇਤ ਮੋਟਰਸਾਈਕਲ ਤੇ ਸਵਾਰ ਤਿੰਨਾਂ ਜਣਿਆਂ ਦੀ ਮੌਤ ਹੋ ਗਈ। ਸੂਚਨਾ ਮਿਲਣ ਤੇ ਪੁਲਿਸ ਮੌਕੇ ਤੇ ਪੁੱਜੀ ਤੇ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਮ੍ਰਿਤਕਾਂ ਕੋਲ ਮਿਲੇ ਆਧਾਰ ਕਾਰਡ ਅਨੁਸਾਰ ਮ੍ਰਿਤਕ ਔਰਤ ਦਾ ਨਾਂ ਪੂਜਾ ਰਾਣੀ ਹੈ ਤੇ ਉਸ ਦੇ ਲੜਕੇ ਦਾ ਨਾਂ ਨਵੀਨ ਹੈ ਜੋ ਕਿ ਰਾਜਸਥਾਨ ਦੇ ਹਨੂੰਮਾਨਗੜ੍ਹ ਦੇ ਵਸਨੀਕ ਹਨ।

ਬਿਕਰਮ ਮਜੀਠੀਆ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

0

ਡਰੱਗਜ਼ ਕੇਸ ‘ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ ’ਤੇ ਅੱਜ ਸੁਪਰੀਮ ਕੋਰਟ ਵਲੋਂ ਸੁਣਵਾਈ ਕੀਤੀ ਜਾਵੇਗੀ। । ਅਕਾਲੀ ਆਗੂ ਨੇ ਉਹਨਾਂ ਖ਼ਿਲਾਫ਼ ਦਰਜ ਡਰੱਗਜ਼ ਕੇਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਅਦਾਲਤ ਵਿਚ ਮਜੀਠੀਆ ਵੱਲੋਂ ਵਕੀਲ ਕਪਿਲ ਸਿੰਬਲ ਪੇਸ਼ ਹੋਣਗੇ।

ਦੱਸ ਦਈਏ ਕਿ ਮਜੀਠੀਆ ਡਰੱਗਜ਼ ਮਾਮਲੇ ‘ਚ ਪਟਿਆਲਾ ਜੇਲ੍ਹ ਵਿਚ ਜੂਡੀਸ਼ੀਅਲ ਰਿਮਾਂਡ ‘ਤੇ ਹਨ।

‘ਕੋਰੋਨਾ’ ਟੀਕਾ ਨਾ ਲਵਾਉਣ ਵਾਲੇ ਬੱਚਿਆਂ ਲਈ ਇਹ ਹੁਕਮ ਹੋਏ ਜਾਰੀ

0

ਚੰਡੀਗੜ੍ਹ: ਸ਼ਹਿਰ ‘ਚ ਵਧਦੇ ਕੋਰੋਨਾ ਮਾਮਲਿਆਂ ਨੂੰ ਲੈ ਕੇ ਪ੍ਰਸ਼ਾਸਨ ਨੇ 12 ਤੋਂ 18 ਸਾਲ ਦੇ ਅਨਵੈਕਸੀਨੇਟਿਡ ਬੱਚਿਆਂ ਨੂੰ 4 ਮਈ ਤੋਂ ਫਿਜ਼ੀਕਲ ਮੋਡ ਵਿਚ ਸਕੂਲ ਵਿਚ ਜਮਾਤ ਲਗਾਉਣ ’ਤੇ ਰੋਕ ਲਗਾ ਦਿੱਤੀ ਹੈ। ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਸਿਹਤ ਸਕੱਤਰ ਨਾਲ ਬੈਠਕ ਕਰ ਕੇ ਕੋਵਿਡ ਟੀਕਾਕਰਨ ਦੀ ਸਥਿਤੀ ਦੀ ਸਮੀਖਿਆ ਕੀਤੀ। ਪ੍ਰਸ਼ਾਸਕ ਦੇ ਸਲਾਹਕਾਰ ਨੇ ਇਸ ਸਬੰਧ ਵਿਚ ਨਵੇਂ ਹੁਕਮ ਜਾਰੀ ਕੀਤੇ ਹਨ। ਜਿਸ ਵਿਚ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਤਿੰਨ ਜਨਵਰੀ ਅਤੇ 12 ਤੋਂ 14 ਸਾਲ ਦੇ ਉਮਰ ਦੇ ਬੱਚਿਆਂ ਲਈ ਕੋਵਿਡ ਟੀਕਾਕਰਨ 16 ਮਾਰਚ ਤੋਂ ਸ਼ੁਰੂ ਹੋਇਆ ਸੀ। ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਮਿਲ ਕੇ ਟੀਕਾਕਰਨ ਲਈ ਸਕੂਲਾਂ ਵਿਚ ਲਗਾਤਾਰ ਵਿਸ਼ੇਸ਼ ਕੈਂਪਾਂ ਦੀ ਵਿਵਸਥਾ ਕਰ ਰਿਹਾ ਹੈ।

ਜਾਣਕਾਰੀ ਅਨੁਸਾਰ ਸ਼ਨੀਵਾਰ ਅਤੇ ਐਤਵਾਰ ਨੂੰ ਵਿਸ਼ੇਸ਼ ਟੀਕਾਕਰਨ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਹੁਣ ਤੱਕ 15 ਤੋਂ 18 ਸਾਲ ਦੇ ਉਮਰ ਵਰਗ ਦੇ 92 ਫ਼ੀਸਦੀ ਬੱਚਿਆਂ ਨੇ ਪਹਿਲੀ ਖ਼ੁਰਾਕ ਅਤੇ 54 ਫ਼ੀਸਦੀ ਦੂਜੀ ਖ਼ੁਰਾਕ ਲੈ ਚੁੱਕੇ ਹਨ। 12 ਤੋਂ 14 ਸਾਲ ਦੇ ਉਮਰ ਵਰਗ ਦੇ 40 ਹਜ਼ਾਰ ਤੋਂ ਜ਼ਿਆਦਾ ਬੱਚਿਆਂ ਨੇ ਕੋਵਿਡ ਦਾ ਟੀਕਾ ਨਹੀਂ ਲਗਵਾਇਆ ਹੈ।

ਪਿਛਲੇ ਹਫ਼ਤੇ ਦੌਰਾਨ ਸ਼ਹਿਰ ਵਿਚ ਕੋਵਿਡ ਪਾਜ਼ੇਟਿਵ ਦੇ ਮਾਮਲਿਆਂ ਵਿਚ ਵਾਧਾ ਹੋਇਆ ਹੈ। ਸਲਾਹਕਾਰ ਨੇ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖ ਕੇ ਫ਼ੈਸਲਾ ਲਿਆ ਹੈ ਕਿ 12 ਸਾਲ ਤੋਂ ਜ਼ਿਆਦਾ ਉਮਰ ਵਰਗ ਦੇ ਬੱਚੇ, ਜਿਨ੍ਹਾਂ ਨੇ ਟੀਕਾਕਰਨ ਨਹੀਂ ਕਰਵਾਇਆ ਹੈ, ਉਨ੍ਹਾਂ ਲਈ ਸਿੱਖਿਆ ਵਿਭਾਗ 4 ਮਈ ਤੋਂ ਜਮਾਤਾਂ ’ਚ ਆਉਣ ’ਤੇ ਪਾਬੰਦੀ ਲਗਾਏ।

ਐਲੋਨ ਮਸਕ ਬਣੇ ਟਵਿੱਟਰ ਦੇ ਨਵੇਂ ਮਾਲਕ

0

ਟੇਸਲਾ ਦੇ CEO ਐਲੋਨ ਮਸਕ ਟਵਿੱਟਰ ਦੇ ਨਵੇਂ ਮਾਲਕ ਬਣ ਗਏ ਹਨ । ਮਸਕ ਨੇ ਇਸ ਮਾਈਕ੍ਰੋ ਬਲਾਗਿੰਗ ਸਾਈਟ ਨੂੰ ਖਰੀਦਣ ਲਈ 44 ਬਿਲੀਅਨ ਡਾਲਰ ਯਾਨੀ 3368 ਅਰਬ ਰੁਪਏ ਦੀ ਡੀਲ ਕੀਤੀ ਹੈ। ਟਵਿੱਟਰ ਦੇ ਇੰਡੀਪੈਂਡੈਂਟ ਬੋਰਡ ਦੇ ਚੇਅਰਮੈਨ ਬ੍ਰੈਟ ਟੇਲਰ ਨੇ ਭਾਰਤੀ ਸਮੇਂ ਅਨੁਸਾਰ ਰਾਤ ਇੱਕ ਪ੍ਰੈਸ ਰਿਲੀਜ਼ ਵਿੱਚ ਮਸਕ ਨਾਲ ਸੌਦੇ ਬਾਰੇ ਜਾਣਕਾਰੀ ਦਿੱਤੀ।

ਮਸਕ ਨੂੰ ਟਵਿੱਟਰ ਦੇ ਹਰ ਸ਼ੇਅਰ ਲਈ 54.20 ਡਾਲਰ (4148 ਰੁਪਏ) ਚੁਕਾਉਣੇ ਹੋਣਗੇ। ਮਸਕ ਕੋਲ ਪਹਿਲਾਂ ਹੀ ਟਵਿੱਟਰ ਵਿੱਚ 9% ਦੀ ਹਿੱਸੇਦਾਰੀ ਹੈ। ਉਹ ਟਵਿੱਟਰ ਦੇ ਸਭ ਤੋਂ ਵੱਡੇ ਸ਼ੇਅਰ ਹੋਲਡਰ ਹਨ । ਤਾਜ਼ਾ ਡੀਲ ਤੋਂ ਬਾਅਦ ਉਸ ਦੀ ਕੰਪਨੀ ਵਿੱਚ 100% ਹਿੱਸੇਦਾਰੀ ਹੋ ਗਈ ਅਤੇ ਟਵਿੱਟਰ ਉਸਦੀ ਨਿੱਜੀ ਕੰਪਨੀ ਬਣ ਗਈ ਹੈ ।

ਕਾਮੇਡੀਅਨ ਭਾਰਤੀ ਸਿੰਘ ਨੇ ਆਪਣੇ ਬੇਟੇ ਨਾਲ ਸ਼ੇਅਰ ਕੀਤੀ ਪਹਿਲੀ ਤਸਵੀਰ

0

ਕਾਮੇਡੀਅਨ ਭਾਰਤੀ ਸਿੰਘ ਨੇ ਹਾਲ ਹੀ ‘ਚ ਆਪਣੇ ਬੇਟੇ ਨਾਲ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਫੋਟੋ ਵਿੱਚ ਭਾਰਤੀ ਸਿੰਘ ਨਵਜੰਮੇ ਬੱਚੇ ਨੂੰ ਆਪਣੀਆਂ ਬਾਹਾਂ ਵਿੱਚ ਫੜੀ ਨਜ਼ਰ ਆ ਰਹੀ ਹੈ। ਭਾਰਤੀ ਅਤੇ ਹਰਸ਼ 3 ਅਪ੍ਰੈਲ ਨੂੰ ਮਾਤਾ-ਪਿਤਾ ਬਣੇ ਸਨ। ਉਨ੍ਹਾਂ ਨੇ ਇਹ ਖੁਸ਼ਖਬਰੀ ਪੋਸਟ ਰਾਹੀਂ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਸੀ।

ਭਾਰਤੀ ਨੇ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਲਿਖਿਆ, ‘ਲਾਈਫ ਲਾਈਨ!’ ਭਾਰਤੀ ਦੀ ਇਸ ਪੋਸਟ ‘ਤੇ ਕਈ ਬਾਲੀਵੁੱਡ ਸਿਤਾਰਿਆਂ ਨੇ ਪ੍ਰਤੀਕਿਰਿਆ ਦਿੱਤੀ ਹੈ। ਗਾਇਕਾ ਨੇਹਾ ਭਸੀਨ ਨੇ ਟਿੱਪਣੀ ਕੀਤੀ, ਵਾਹਿਗੁਰੂ ਮੇਹਰ ਕਰੇ। ਗੌਹਰ ਖਾਨ ਨੇ ਲਿਖਿਆ, “ਤੁਹਾਡੇ ਲਈ ਬਹੁਤ ਖੁਸ਼ ਹਾਂ। ਰੱਬ ਤੁਹਾਡੇ ਪਰਿਵਾਰ ਦੀ ਰੱਖਿਆ ਕਰੇ।” ਟਿੱਪਣੀ ਕਰਦੇ ਹੋਏ ਨਿਸ਼ਾ ਰਾਵਲ ਨੇ ਲਿਖਿਆ, “ਪਿਆਰੀ ਭਾਰਤੀ, ਤੁਹਾਨੂੰ ਅਤੇ ਛੋਟੇ ਨੂੰ ਬਹੁਤ-ਬਹੁਤ ਵਧਾਈਆਂ।”

ਟਮਾਟਰ ਦੇ ਸੇਵਨ ਨਾਲ ਗਠੀਏ ਦੇ ਦਰਦ ਤੋਂ ਮਿਲਦੀ ਹੈ ਰਾਹਤ, ਜਾਣੋ ਹੋਰ ਫਾਇਦੇ

0

ਟਮਾਟਰ ‘ਚ ਵਿਟਾਮਿਨ-ਸੀ, ਪੋਟਾਸ਼ੀਅਮ, ਕੈਲਸ਼ੀਅਮ, ਫਾਰਫੋਰਸ ਆਦਿ ਕਈ ਤਰ੍ਹਾਂ ਦੇ ਮਿਨਰਲਸ ਪਾਏ ਜਾਂਦੇ ਹਨ। ਇਸ ’ਚ ਕੌਲੈਸਟਰੋਲ ਨੂੰ ਘੱਟ ਕਰਨ ਵਾਲੇ ਤੱਤ ਵੀ ਹੁੰਦੇ ਹਨ।ਟਮਾਟਰ ਖਾਣ ਨਾਲ ਐਸੀਡਿਟੀ, ਮੋਟਾਪਾ, ਕਬਜ਼ ਤੋਂ ਇਲਾਵਾ ਹੋਰ ਵੀ ਕਈ ਬੀਮਾਰੀਆਂ ਨੂੰ ਰਾਹਤ ਮਿਲਦੀ ਹੈ।

ਆਓ ਜਾਣਦੇ ਹਾਂ ਟਮਾਟਰ ਤੋਂ ਮਿਲਦੇ ਹਨ ਕਿਹੜੇ-ਕਿਹੜੇ ਫਾਇਦੇ….

ਗਠੀਏ ਦਾ ਰੋਗ
ਗਠੀਏ ਦਾ ਰੋਗ ਹੋਣ ’ਤੇ ਟਮਾਟਰ ਦੀ ਵਰਤੋਂ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਟਮਾਟਰ ਦੇ ਸੂਪ ’ਚ ਅਜਵਾਈਨ ਮਿਲਾ ਕੇ ਪੀਣ ਨਾਲ ਗਠੀਏ ਦੇ ਦਰਦ ਨੂੰ ਆਰਾਮ ਮਿਲਦਾ ਹੈ।

ਕਬਜ਼ ਦੀ ਸਮੱਸਿਆ ਕਰੇ ਦੂਰ
ਟਮਾਟਰ ਖਾਣ ਨਾਲ ਢਿੱਡ ਦੀ ਹਰ ਤਰ੍ਹਾਂ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਸ ਦੀ ਵਰਤੋਂ ਨਾਲ ਕਬਜ਼ ਦੀ ਸਮੱਸਿਆ ਨੂੰ ਸਭ ਤੋਂ ਵੱਧ ਆਰਾਮ ਮਿਲਦਾ ਹੈ।

ਕੈਂਸਰ ਤੋਂ ਬਚਾਵੇ
ਟਮਾਟਰ ਵਿਚ ਮੌਜੂਦ ਅਲਫਾ ਲਿਪੋਈਕ ਐਸਿਡ, ਕੋਲੀਨ, ਫੋਲਿਕ ਐਸਿਡ, ਵੀਟਾ ਕੈਰੋਟੀਨ ਅਤੇ ਲਊਟੇਨ ਵਰਗੇ ਪੋਸ਼ ਤੱਤ ਤੁਹਾਨੂੰ ਪ੍ਰੋਟੈਸਟ ਕੈਂਸਰ ਵਰਗੀਆਂ ਸਮੱਸਿਆਵਾਂ ਤੋਂ ਬਚਾਉਂਦੇ ਹਨ। ਹਾਲ ਹੀ ਵਿਚ ਇਕ ਸ਼ੋਧ ਵਿਚ ਪਤਾ ਚਲਿਆ ਹੈ ਕਿ ਰੋਜ਼ਾਨਾ ਇਕ ਟਮਾਟਰ ਖਾਣ ਨਾਲ ਪ੍ਰੋਟੈਸਟ ਕੈਂਸਰ ਵਰਗੀਆਂ ਬੀਮਾਰੀਆਂ ਤੋਂ ਬਚਾ ਰਹਿੰਦਾ ਹੈ।

ਦੰਦਾਂ ‘ਚ ਖੂਨ ਦੀ ਸਮੱਸਿਆ ਨੂੰ ਕਰੇ ਦੂਰ
ਦੰਦਾਂ ‘ਚੋਂ ਖੂਨ ਦੀ ਸਮੱਸਿਆ ਮਹਿਸੂਸ ਹੋਣ ‘ਤੇ ਰੋਜ਼ਾਨਾ 200 ਗ੍ਰਾਮ ਟਮਾਟਰ ਦਾ ਰਸ ਸਵੇਰੇ ਸ਼ਾਮ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਦੰਦਾ ਨੂੰ ਲਾਭ ਹੁੰਦਾ ਹੈ।

ਦਿਲ ਲਈ ਫਾਇਦੇਮੰਦ
ਫਾਈਬਰ, ਪੋਟਾਸ਼ੀਅਮ, ਵਿਟਾਮਿਨ ਸੀ ਅਤੇ ਕੋਲੀਨ ਅਤੇ ਭਰਪੂਰ ਟਮਾਟਰ ਤੁਹਾਡੇ ਦਿਲ ਦਾ ਖਾਸ ਧਿਆਨ ਰੱਖਦਾ ਹੈ। ਇਸ ਵਿਚ ਮੌਜੂਦ ਲੀਕੋਪੀਨ ਦਿਲ ਲਈ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਕ ਟਮਾਟਰ ਖਾਣ ਨਾਲ ਦਿਲ ਦੀਆਂ ਬੀਮਾਰੀਆਂ ਤੋਂ ਬਚਣ ਤੋਂ ਇਲਾਵਾ ਤੁਹਾਡੇ ਸਰੀਰ ਵਿਚ ਕੋਲੈਸਟਰੋਲ ਨੂੰ ਵਧਣ ਤੋਂ ਰੋਕਦਾ ਹੈ।

ਭੁੱਖ ਨਾ ਲੱਗਣਾ
ਭੁੱਖ ਨਾ ਲੱਗਣ ਦੀ ਸਥਿਤੀ ‘ਚ ਟਮਾਟਰ ਦੇ 200 ਗ੍ਰਾਮ ਰਸ ‘ਚ ਅਦਰਕ ਦਾ ਰਸ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਣਾ ਚਾਹੀਦਾ ਹੈ। ਇਸ ਨਾਲ ਭੁੱਖ ਜ਼ਿਆਦਾ ਲੱਗਦੀ ਹੈ।

ਮੋਟਾਪਾ ਘੱਟ ਕਰੇ
ਮੋਟਾਪਾ ਘਟਾਉਣ ਲਈ ਵੀ ਤੁਸੀਂ ਟਮਾਟਰ ਦੀ ਵਰਤੋਂ ਕਰ ਸਕਦੇ ਹੋ। ਰੋਜ਼ਾਨਾ 1 ਤੋਂ 2 ਗਲਾਸ ਟਮਾਟਰ ਦਾ ਜੂਸ ਪੀਣ ਨਾਲ ਭਾਰ ਘੱਟ ਕੀਤਾ ਜਾ ਸਕਦਾ ਹੈ।

ਗਰਭ ਅਵਸਥਾ ‘ਚ ਫਾਇਦੇ
ਗਰਭਵਤੀ ਔਰਤਾਂ ਲਈ ਟਮਾਟਰ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਗਰਭ ਅਵਸਥਾ ਦੌਰਾਨ ਰੋਜ਼ਾਨਾ ਟਮਾਟਰ ਖਾਣ ਨਾਲ ਗਰਭ ਵਿਚ ਪਲ ਰਹੇ ਬੱਚੇ ਨੂੰ ਪੋਸ਼ਕ ਤੱਤ ਮਿਲਦੇ ਹਨ। ਗਰਭ ਅਵਸਥਾ ਵਿਚ ਰੋਜ਼ਾਨਾ ਟਮਾਟਰ ਖਾਣ ਨਾਲ ਮਾਂ ਅਤੇ ਬੱਚੇ ਨੂੰ ਭਰਪੂਰ ਮਾਤਰਾ ਵਿਚ ਪੋਸ਼ਕ ਤੱਤ ਮਿਲਦੇ ਹਨ। ਇਸ ਤੋਂ ਇਲਾਵਾ ਗਰਭ ਅਵਸਥਾਂ ਵਿਚ ਟਮਾਟਰ ਦਾ ਸੂਪ ਪੀਣਾ ਵੀ ਸਿਹਤ ਲਈ ਫਾਇਦੇਮੰਦ ਹੁੰਦਾ ਹੈ।

SGPC ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਕੀਤਾ ਗਿਆ ਸਨਮਾਨਿਤ

0

ਬੀਤੇ ਸਮੇਂ ਦੌਰਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਚੀਫ ਅਕਾਊਂਟੈਂਟ ਸ. ਇੰਦਰਪਾਲ ਸਿੰਘ, ਇੰਚਾਰਜ ਸ. ਹਰਜਿੰਦਰ ਸਿੰਘ, ਅਕਾਊਂਟੈਂਟ ਸ. ਗੋਪਾਲ ਸਿੰਘ, ਸਹਾਇਕ ਸੁਪਰਵਾਈਜ਼ਰ ਸ. ਸ਼ਲਿੰਦਰਜੀਤ ਸਿੰਘ, ਮੈਨੇਜਰ ਸ. ਕਰਨੈਲ ਸਿੰਘ ਨਾਭਾ, ਮੀਤ ਖ਼ਜ਼ਾਨਚੀ ਸ. ਰਾਮ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਕੁਲਬੀਰ ਸਿੰਘ, ਹੈਲਪਰ ਬੀਬੀ ਸਿਮਰਜੀਤ ਕੌਰ, ਸੇਵਾਦਾਰ ਸ. ਬਲਦੇਵ ਸਿੰਘ ਤੇ ਸ. ਹਰਜਿੰਦਰ ਸਿੰਘ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 31-31 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸਾਬਕਾ ਸਕੱਤਰ ਸ. ਰਘਬੀਰ ਸਿੰਘ ਰਾਜਾਸਾਂਸੀ, ਸ. ਜੋਗਿੰਦਰ ਸਿੰਘ ਅਦਲੀਵਾਲ ਤੇ ਸ. ਜਸਵਿੰਦਰ ਸਿੰਘ ਦੀਨਪੁਰ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਮਹਾਨ ਸੰਸਥਾ ਹੈ, ਜਿਸ ਵੱਲੋਂ ਕੀਤੀਆਂ ਜਾਂਦੀਆਂ ਸੇਵਾਵਾਂ ਵਿਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ। ਸਟੇਜ ਦੀ ਸੇਵਾ ਸ. ਮੁਖਤਾਰ ਸਿੰਘ ਕੁਹਾੜਕਾ ਖਜ਼ਾਨਚੀ ਨੇ ਨਿਭਾਈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੂਈਂ, ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਮੈਨੇਜਰ ਸ. ਬਘੇਲ ਸਿੰਘ, ਚੀਫ ਅਕਾਊਂਟੈਂਟ ਸ. ਮਿਲਖਾ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਸ. ਪਲਵਿੰਦਰ ਸਿੰਘ ਚਿੱਟਾ, ਇੰਚਾਰਜ ਸ. ਗੁਰਚਰਨ ਸਿੰਘ ਕੁਹਾਲਾ, ਸ. ਵਰਿੰਦਰ ਸਿੰਘ ਠਰੂ, ਸ. ਨਿਰਮਲ ਸਿੰਘ, ਸ. ਅਜ਼ਾਦਦੀਪ ਸਿੰਘ, ਅਕਾਊਂਟੈਂਟ ਸ. ਪਰਉਪਕਾਰ ਸਿੰਘ, ਸਾਬਕਾ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਜਗਜੀਤ ਸਿੰਘ ਜੱਗੀ, ਸ. ਰਣਜੀਤ ਸਿੰਘ, ਸ. ਹਰਿੰਦਰਪਾਲ ਸਿੰਘ, ਸ. ਪ੍ਰਮਿੰਦਰ ਸਿੰਘ, ਮੈਨੇਜਰ ਸ. ਹਰਬੰਸ ਸਿੰਘ ਮੱਲੀ, ਇੰਚਾਰਜ, ਸ. ਪ੍ਰਮਿੰਦਰ ਸਿੰਘ ਡੰਡੀ, ਸ. ਓਂਕਾਰ ਸਿੰਘ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।