Home Blog Page 2096

ਪਿੰਡ ਦੇ ਨੌਜਵਾਨ ਨੇ ਸਾਥੀਆਂ ਨਾਲ ਮਿਲਕੇ ਬਣਾਇਆ ਅਨੋਖਾ ਇਲੈਕਟ੍ਰਿਕ ਸਾਈਕਲ, ਆਨੰਦ ਮਹਿੰਦਰਾ ਵੀ ਦੇਖ ਕੇ ਹੋਏ ਹੈਰਾਨ

0

ਦੇਸ਼ ਦੇ ਨੌਜਵਾਨਾਂ ਦੇ ਹੁਨਰ ਨੂੰ ਦੇਖ ਕੇ ਸਲੇਬ੍ਰਿਟੀਜ਼ ਦੇ ਰਿਐਕਸ਼ਨ ਅਕਸਰ ਹੀ ਵੇਖਣ ਨੂੰ ਮਿਲਦੇ ਹਨ ਤੇ ਹਾਲ ਹੀ ਵਿਚ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਦਾ ਟਵੀਟ ਕਾਫੀ ਵਾਇਰਲ ਹੋ ਰਿਹਾ ਹੈ। ਜਿਸ ਵਿਚ ਉਹ ਇੱਕ ਨੌਜਵਾਨ ਵੱਲੋਂ ਤਿਆਰ ਕੀਤੀ ਗਈ ਇਲੈਕਟ੍ਰਿਕ ਸਾਈਕਲ ਨੂੰ ਦੇਖ ਕੇ ਹੈਰਾਨ ਹੋ ਰਹੇ ਹਨ। ਸੋਸ਼ਲ ਮੀਡਿਆ ‘ਤੇ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ‘ਚ ਇੱਕ ਨੌਜਵਾਨ ਇਲੈਕਟ੍ਰਿਕ ਸਾਈਕਲ ਚਲਾ ਰਿਹਾ ਹੈ ਤੇ ਇਕ ਜਾਂ 2 ਸੀਟਾਂ ਵਾਲੀ ਨਹੀਂ ਬਲਕਿ 6 ਸੀਟਾਂ ਵਾਲੀ ਸਾਈਕਲ ਹੈ। ਇਹ ਸਾਈਕਲ ਵੀਡੀਓ ਵਿੱਚ ਦਿਖਾਈ ਦੇ ਰਹੇ ਨੌਜਵਾਨ ਤੇ ਉਸਦੇ ਦੋਸਤਾਂ ਵੱਲੋਂ ਬਣਾਈ ਗਈ ਹੈ। ਜਿਸਨੂੰ ਦੇਖ ਕੇ ਖੁਦ ਆਨੰਦ ਮਹਿੰਦਰਾ ਨੇ ਵੀ ਤਾਰੀਫ ਕੀਤੀ ਤੇ ਸਾਈਕਲ ਨੂੰ ਟੂਰ ਬੱਸ ਦੇ ਤੋਰ ‘ਤੇ ਵਰਤਣ ਦੀ ਗੱਲ ਵੀ ਆਖੀ ਹੈ।

ਆਨੰਦ ਮਹਿੰਦਰਾ ਨੇ ਵੀਡੀਓ ਸ਼ੇਅਰ ਕਰਕੇ ਲਿਖਿਆ- ਕੁੱਝ ਛੋਟੇ-ਮੋਟੇ ਬਦਲਾਵ ਕਰਕੇ ਇਸ ਸਾਈਕਲ ਨੂੰ ਗਲੋਬਲ ਲੇਵਲ ਤੇ ਕੰਮ ਵਿਚ ਲੈ ਕੇ ਆਇਆ ਜਾ ਸਕਦਾ ਹੈ। ਯੂਰੋਪ ਦੇ ਭੀੜ ਭੜਾਕੇ ਵਾਲੇ ਟੂਰਿਸਟ ਸਪਾਟ ਤੇ ਗੱਡੀ ਨੂੰ ਟੂਰ ਬੱਸ ਦੀ ਤਰਾਂ ਇਸਤੇਮਾਲ ਕੀਤਾ ਜਾ ਸਕਦਾ ਹੈ। ਮੈਂ ਹਮੇਸ਼ਾ ਪੇਂਡੂ ਇਲਾਕਿਆਂ ਵਿੱਚ ਟਰਾਂਸਪੋਰਟ ਦੀ ਖੋਜਾਂ ਨੂੰ ਦੇਖ ਕੇ ਹੈਰਾਨ ਹੋ ਜਾਂਦਾ ਹਾਂ।

ਆਨੰਦ ਦਾ ਇਹ ਟਵੀਟ ਕਾਫੀ ਵਾਇਰਲ ਵੀ ਹੋ ਰਿਹਾ ਹੈ। ਸਾਈਕਲ ਦੇ ਫੀਚਰਸ ਬਾਰੇ ਨੌਜਵਾਨ ਖੁਦ ਹੀ ਵੀਡੀਓ ਵਿੱਚ ਦੱਸ ਰਿਹਾ ਹੈ। ਸਾਈਕਲ ‘ਤੇ 6 ਲੋਕ ਬੈਠ ਸਕਦੇ ਹਨ। ਇਸਦੇ ਅੱਗੇ ਐਲਈਡੀ ਲਾਈਟ ਲੱਗੀ ਹੋਈ ਹੈ। ਇਸ ‘ਤੇ 10 ਤੋਂ 12 ਹਜ਼ਾਰ ਰੁਪਏ ਦਾ ਖਰਚ ਆਇਆ ਹੈ।

ਇਸਦੇ ਨਾਲ ਹੀ ਇਸਨੂੰ ਚਾਰਜ ਕਰਨ ‘ਚ 8 ਤੋਂ 10 ਰੁਪਏ ਦਾ ਹੀ ਖਰਚਾ ਆਉਂਦਾ ਹੈ। ਸਿੰਗਲ ਚਾਰਜ ਤੇ ਸਾਈਕਲ 150 ਕਿਲੋਮੀਟਰ ਤੱਕ ਚੱਲਦੀ ਹੈ।

 

ਕੇਂਦਰ ਸਰਕਾਰ ਵੱਲੋ ਰਾਜ ਸਰਕਾਰ ਨੂੰ ਭੇਜੀ ਕਣਕ ਦੇ ਗਾਇਬ ਹੋਣ ਦਾ ਮਾਮਲਾ ਪਹੁੰਚਿਆ ਹਾਈਕੋਰਟ

0

ਕੇਂਦਰ ਸਰਕਾਰ ਵੱਲੋਂ ਰਾਜ ਸਰਕਾਰ ਨੂੰ ਭੇਜੀ ਗਈ ਕਣਕ ਦੀ ਕਟੌਤੀ ਨੂੰ ਲੈ ਕੇ ਪੰਜਾਬ ਦੇ ਡਿਪੂ ਹੋਲਡਰਸ ਇਕ ਵਾਰ ਫੇਰ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਏ ਹਨ। ਜਿਹਨਾਂ ਦੀ ਯਾਚਿਕਾ ‘ਤੇ ਸੁਣਵਾਈ ਕਰਦੇ ਹੋਏ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।

ਦੱਸ ਦੇਈਏ ਕਿ ਕੇਂਦਰ ਨੇ ਰਾਜ ਸਰਕਾਰ ਨੂੰ 2,36,511.495 ਮੀਟ੍ਰਿਕ ਟਨ ਕਣਕ ਮੁਫ਼ਤ ਗਰੀਬ ਪਰਿਵਾਰਾਂ ਨੂੰ ਵੰਡਣ ਲਈ ਭੇਜੀ ਸੀ। ਜਿਹੜੀ ਕਿ 1 ਕਰੋੜ 57 ਲੱਖ 67 ਹਜ਼ਾਰ 433 ਕਾਰਡ ਧਾਰਕਾਂ ਨੂੰ ਡਿਪੂ ਹੋਲਡਰਸ ਵੱਲੋਂ ਪ੍ਰਤੀ ਪਰਿਵਾਰ 5 ਕਿਲੋ ਵੰਡੀ ਜਾਣੀ ਸੀ। ਜ਼ਿਕਰਯੋਗ ਹੈ ਕਿ ਮਾਰਚ 2020 ਵਿਚ ਦੇਸ਼ ਭਰ ਵਿਚ ਕੋਰੋਨਾ ਮਹਾਂਮਾਰੀ ਦੇ ਚਲਦੇ ਹੋਏ ਕੇਂਦਰ ਸਰਕਾਰ ਨੇ ਪ੍ਰਧਾਨਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਸ਼ੁਰੂ ਕੀਤੀ। ਜਿਸ ਵਿਚ ਗਰੀਬ ਪਰਿਵਾਰਾਂ ਨੂੰ 5 ਕਿਲੋ ਕਣਕ ਹਰ ਮਹੀਨੇ ਮੁਫ਼ਤ ਵੰਡਣ ਦੀ ਘੋਸ਼ਣਾ ਸੀ ਜੋਕਿ ਵਰਤਮਾਨ ‘ਚ ਵੀ ਜਾਰੀ ਹੈ।

ਮੀਡੀਆ ਰਿਪੋਰਟ ਮੁਤਾਬਿਕ ਸਰਕਾਰ ਨੇ ਕੇਂਦਰ ਤੋਂ ਮਿਲੀ ਕਣਕ ਦਾ 10.24 ਫੀਸਦੀ ਹਿੱਸਾ ਘਟਾਕੇ ਜ਼ਿਲ੍ਹਾ ਵਾਰ ਵਿਤਰਣ ਮੀਮੋ ਜਾਰੀ ਕਰ ਦਿੱਤਾ ਹੈ। ਜਿੰਨੀ ਕਟੋਤੀ ਕਣਕ ਦੀ ਕੀਤੀ ਗਈ, ਉਸਦੀ ਕੀਮਤ ਕਰੋੜਾਂ ‘ਚ ਹੈ। ਇਸ ਮਾਮਲੇ ‘ਤੇ ਪੰਜਾਬ ਦੇ ਡਿਪੂ ਹੋਲਡਰਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅਪੀਲ ਦਿੱਤੀ ਸੀ।

ਇਸ ਤੇ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਕੇਂਦਰ ਵੱਲੋਂ ਪਹੁੰਚੀ ਕਣਕ ਦਾ ਵਿਤਰਣ ਕਰਨ ਲਈ 7 ਨਵੰਬਰ ਨੂੰ ਪੰਜਾਬ ਸਰਕਾਰ ਦੇ ਫੂਡ, ਸਿਵਲ ਸਪਲਾਈਜ ਐਂਡ ਕੰਜ਼ਿਊਮਰ ਡਿਪਾਰਟਮੈਂਟ ਦੇ ਨਿਰਦੇਸ਼ਕ ਵੱਲੋਂ ਡਿਪਾਰਟਮੈਂਟ ਦੇ ਕੰਟਰੋਲਰ ਨੂੰ ਭੇਜ ਮੈਮੋ ਨੰਬਰ 1382 ਵਿਚ ਜ਼ਿਲ੍ਹਾ ਵਾਰ ਵੰਡਣ ਲਈ ਭੇਜੀ ਜਾਨ ਵਾਲੀ ਕਣਕ ਦਾ ਵਿਵਰਣ ਦਿੱਤਾ ਸੀ। ਜਿਸ ਵਿਚ ਕੁੱਲ 2,12, 269. 530 ਮੀਟ੍ਰਿਕ ਟਨ ਕਣਕ ਵੰਡਣ ਲਈ ਭੇਜਿਆ ਦਿਖਾਇਆ ਗਿਆ ਹੈ। ਜਿਹੜਾ ਕਿ ਕੇਂਦਰ ਤੋਂ ਆਈ ਕਣਕ ਤੋਂ 2,43,41,965 ਮੀਟ੍ਰਿਕ ਟਨ ਘੱਟ ਹੈ। ਇਸਦੀ ਕੀਮਤ ਕਰੋੜਾਂ ਚ ਹੈ।

ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਭਾਰਤ ਲਿਆ ਕੇ ਸਜ਼ਾ ਦਿੱਤੀ ਜਾਵੇ: ਬਲਕੌਰ ਸਿੰਘ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਦੀ ਹਿਰਾਸਤ ਤੋਂ ਬਾਅਦ ਪਿਤਾ ਬਲਕੌਰ ਸਿੰਘ ਦਾ ਬਿਆਨ ਵੀ ਸਾਹਮਣੇ ਆਇਆ ਹੈ, ਜਿਨ੍ਹਾਂ ਨੇ ਗੋਲਡੀ ਬਰਾੜ ਦੀ ਗ੍ਰਿਫਤਾਰੀ ਦਾ ਸਵਾਗਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੰਗ ਹੈ ਕਿ ਗੋਲਡੀ ਬਰਾੜ ਨੂੰ ਜਲਦ ਤੋਂ ਜਲਦ ਪੰਜਾਬ ਲਿਆਂਦਾ ਜਾਵੇ ਅਤੇ ਗੋਲਡੀ ਬਰਾੜ ਨੂੰ ਜੱਗੂ ਅਤੇ ਲਾਰੇਂਸ ਦੇ ਨਾਲ ਬਿਠਾ ਕੇ ਪੁੱਛਗਿੱਛ ਕੀਤੀ ਜਾਵੇ।

ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਗੋਲਡੀ, ਜੱਗੂ ਅਤੇ ਲਾਰੇਂਸ ਦੇ ਸਾਹਮਣੇ ਪੁੱਛਗਿੱਛ ਕਰਕੇ ਇਹ ਵੀ ਪਤਾ ਲਗਾਇਆ ਜਾਵੇ ਕਿ ਸਿੱਧੂ ਮੂਸੇਵਾਲਾ ਦੇ ਕਤਲ ਪਿੱਛੇ ਸੰਗੀਤ ਜਗਤ ਦੇ ਕਿਹੜੇ ਲੋਕ ਸ਼ਾਮਲ ਹਨ?

ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਦੀ ਹਿਰਾਸਤ ਉਨ੍ਹਾਂ ਲਈ ਵੱਡੀ ਪ੍ਰਾਪਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਗੋਲਡੀ ਬਰਾੜ ਨੂੰ ਭਾਰਤ ਲਿਆਉਣ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਸ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇ ਅਤੇ ਉਸ ਨੂੰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਖ਼ਬਰ ਨੂੰ ਹਲਕੇ ਵਿੱਚ ਲੈ ਰਹੀ ਹੈ। ਇਹ ਇਕੱਲੇ ਮੇਰੇ ਪੁੱਤਰ ਦੀ ਮੌਤ ਦਾ ਸਵਾਲ ਨਹੀਂ ਹੈ। ਲੋਕ ਲਾਰੈਂਸ ਅਤੇ ਗੋਲਡੀ ਵਰਗੇ ਲੋਕਾਂ ਤੋਂ ਡਰੇ ਅਤੇ ਸਹਿਮੇ ਹੋਏ ਹਨ।

ਲੋਕ ਇਨ੍ਹਾਂ ਲੋਕਾਂ ਤੋਂ ਬਹੁਤ ਪਰੇਸ਼ਾਨ ਹਨ। ਸਰਕਾਰ ਨੂੰ ਇਹ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਕਿ ਲੋਕ ਕੀ ਚਾਹੁੰਦੇ ਹਨ। ਸਰਕਾਰ ਗੋਲਡੀ ਨੂੰ ਭਾਰਤ ਲਿਆ ਕੇ ਉਸਦਾ ਨਾਰਕੋ ਟੈਸਟ ਕਰਵਾਏ। ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਨੂੰ ਕੈਲੀਫੋਰਨੀਆ ‘ਚ ਹਿਰਾਸਤ ‘ਚ ਲਿਆ ਗਿਆ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਅਤੇ ਅੰਤਰਰਾਸ਼ਟਰੀ ਗੈਂਗਸਟਰ ਗੋਲਡੀ ਬਰਾੜ ਨੂੰ 20 ਨਵੰਬਰ ਨੂੰ ਜਾਂ ਇਸ ਤੋਂ ਪਹਿਲਾਂ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ।

ਇਸਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੀ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਗੰਨ ਕਲਚਰ ਤੇ ਗੈਂਗਸਟਰਾਂ ਕਲਚਰ ‘ਤੇ ਰੋਕ ਲਗਾਉਣਾ ਸ਼ੁਰੁ ਕੀਤਾ ਤੇ ਹੁਣ ਤੱਕ ਬਹੁਤ ਸਾਰੇ ਗੈਂਗਸਟਰ ਫੜ੍ਹੇ ਗਏ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੈਨੇਡਾ ‘ਚ ਬੈਠ ਜੋ ਗੋਲਡੀ ਬਰਾੜ ਸਮਾਜ ਵਿਰੋਧੀ ਗਤੀਵਿਧੀਆਂ ਕਰ ਰਿਹਾ ਹੈ ਅਤੇ ਇਨ੍ਹਾਂ ਗਤੀਵਧੀਆਂ ਲਈ ਪੈਸੇ ਵਗੇਰਾ ਭੇਜ ਰਿਹਾ ਹੈ। ਉਸਨੂੰ ਅਮਰੀਕਾ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸਦੇ ਨਾਲ ਹੀ ਬਹੁਤ ਜਲਦ ਉਸਨੂੰ ਭਾਰਤ ਲਿਆਂਦਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਦੀ ਸੋਸ਼ਲ ਬੌਡਿੰਗ ਨੂੰ ਟੁੱਟਣ ਨਹੀਂ ਦੇਵਾਂਗੇ। ਬਹੁਤ ਸਾਰੇ ਦੁਸ਼ਮਣਾਂ ਨੇ ਇਸਨੂੰ ਤੋੜਣ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਦੀ ਸੋਸ਼ਲ ਬੌਡਿੰਗ ਐਨੀ ਮਜ਼ਬੂਤ ਹੈ ਕਿ ਇਸਨੂੰ ਕੋਈ ਵੀ ਤੋੜ ਨਹੀਂ ਸਕਦਾ। ਇਸ ਤੋਂ ਇਲਾਵਾ ਜਲਦ ਹੀ ਪੰਜਾਬ ‘ਚ ਗੈਂਗਸਟਰ ਕਲਚਰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ।ਇਸਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਇੱਥੇ ਲਿਆਂਦਾ ਜਾਵੇਗਾ ਤੇ ਬਹੁਤ ਜਲਦ ਉਹ ਪੰਜਾਬ ਪੁਲਿਸ ਦੀ ਗ੍ਰਿਫਤ ‘ਚ ਹੋਵੇਗਾ।

CM ਭਗਵੰਤ ਮਾਨ ਦਾ ਵੱਡਾ ਬਿਆਨ, ਗੋਲਡੀ ਬਰਾੜ ਨੂੰ ਅਮਰੀਕਾ ‘ਚ ਕੀਤਾ ਗ੍ਰਿਫਤਾਰ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਅਮਰੀਕਾ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਸਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਗੰਨ ਕਲਚਰ ਤੇ ਗੈਂਗਸਟਰਾਂ ਕਲਚਰ ‘ਤੇ ਰੋਕ ਲਗਾਉਣਾ ਸ਼ੁਰੁ ਕੀਤਾ ਤੇ ਹੁਣ ਤੱਕ ਬਹੁਤ ਸਾਰੇ ਗੈਂਗਸਟਰ ਫੜ੍ਹੇ ਗਏ ਹਨ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੈਨੇਡਾ ‘ਚ ਬੈਠ ਜੋ ਗੋਲਡੀ ਬਰਾੜ ਸਮਾਜ ਵਿਰੋਧੀ ਗਤੀਵਿਧੀਆਂ ਕਰ ਰਿਹਾ ਹੈ ਅਤੇ ਇਨ੍ਹਾਂ ਗਤੀਵਧੀਆਂ ਲਈ ਪੈਸੇ ਵਗੇਰਾ ਭੇਜ ਰਿਹਾ ਹੈ। ਉਸਨੂੰ ਅਮਰੀਕਾ ‘ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸਦੇ ਨਾਲ ਹੀ ਬਹੁਤ ਜਲਦ ਉਸਨੂੰ ਭਾਰਤ ਲਿਆਂਦਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਅਸੀਂ ਪੰਜਾਬ ਦੀ ਸੋਸ਼ਲ ਬੌਡਿੰਗ ਨੂੰ ਟੁੱਟਣ ਨਹੀਂ ਦੇਵਾਂਗੇ। ਬਹੁਤ ਸਾਰੇ ਦੁਸ਼ਮਣਾਂ ਨੇ ਇਸਨੂੰ ਤੋੜਣ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਦੀ ਸੋਸ਼ਲ ਬੌਡਿੰਗ ਐਨੀ ਮਜ਼ਬੂਤ ਹੈ ਕਿ ਇਸਨੂੰ ਕੋਈ ਵੀ ਤੋੜ ਨਹੀਂ ਸਕਦਾ। ਇਸ ਤੋਂ ਇਲਾਵਾ ਜਲਦ ਹੀ ਪੰਜਾਬ ‘ਚ ਗੈਂਗਸਟਰ ਕਲਚਰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ।ਇਸਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਇੱਥੇ ਲਿਆਂਦਾ ਜਾਵੇਗਾ ਤੇ ਬਹੁਤ ਜਲਦ ਉਹ ਪੰਜਾਬ ਪੁਲਿਸ ਦੀ ਗ੍ਰਿਫਤ ‘ਚ ਹੋਵੇਗਾ।

ਸਿੱਖਿਆ ਮੰਤਰੀ ਵੱਲੋਂ ਜਾਤ ਤੇ ਬਰਾਦਰੀ ਦੇ ਨਾਮ ’ਤੇ ਰੱਖੇ ਸਰਕਾਰੀ ਸਕੂਲਾਂ ਦੇ ਨਾਂ ਬਦਲਣ ਦੇ ਹੁਕਮ ਜਾਰੀ

0

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਵਿਚ ਸਥਿਤ ਅਜਿਹੇ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਬਦਲਣ ਦੇ ਹੁਕਮ ਜਾਰੀ ਕੀਤੇ ਹਨ ਜਿਨ੍ਹਾਂ ਦੇ ਨਾਮ ਜਾਤ ਅਤੇ ਬਰਾਦਰੀ ਅਧਾਰਿਤ ਰੱਖੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਬਹੁਤ ਸਾਰੇ ਸਰਕਾਰੀ ਸਕੂਲਾਂ ਦੇ ਨਾਮ ਕਿਸੇ ਜ਼ਾਤ ਬਰਾਦਰੀ ਨਾਲ ਜੋੜ ਕੇ ਰੱਖੇ ਹੋਣ ਸਬੰਧੀ ਕਈ ਮਾਮਲੇ ਉਨ੍ਹਾਂ ਦੇ ਧਿਆਨ ਵਿੱਚ ਆਏ ਹਨ ਜ਼ੋ ਕਿ ਮੌਜੂਦਾ ਦੌਰ ਵਿਚ ਅਸਭਿਅਕ ਹੋਣ ਦਾ ਅਹਿਸਾਸ ਕਰਵਾਉਂਦੇ ਹਨ ਅਤੇ ਨਾਲ ਹੀ ਸਮਾਜ ਵਿਚ ਜਾਤੀ ਵਿਖਰੇਵੇਂ ਨੂੰ ਉਤਸ਼ਾਹਤ ਕਰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਧਰਮ ਨਿਰਪੱਖ ਅਤੇ ਜਾਤ-ਪਾਤ ਤੋਂ ਉਪਰ ਉੱਠ ਕੇ ਸਮੂਹ ਵਿਦਿਆਰਥੀਆਂ ਨੂੰ ਬਰਾਬਰਤਾ ਦੇ ਅਧਾਰ ‘ਤੇ ਇੱਕ ਸਮਾਨ ਸਿੱਖਿਆ ਦਿੱਤੀ ਜਾ ਰਹੀ ਹੈ ਜਿਸ ਤਹਿਤ ਸਰਕਾਰੀ ਸਕੂਲਾਂ ਦੇ ਨਾਵਾਂ ਨੂੰ ਇੱਕ ਵਰਗ ਜਾਂ ਜਾਤੀ ਨਾਲ ਸੰਬੰਧਿਤ ਨਹੀਂ ਕੀਤਾ ਜਾ ਸਕਦਾ।

ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਅਤੇ ਮਹਾਨ ਪੈਗੰਬਰਾਂ ਦੀ ਧਰਤੀ ਹੈ ਜਿਨ੍ਹਾਂ ਨੇ ਮਨੁੱਖਤਾ ਨੂੰ ਜਾਤ-ਪਾਤ ਅਤੇ ਹਰ ਕਿਸਮ ਦੇ ਭੇਦ-ਭਾਵ ਤੋਂ ਦੂਰ ਰਹਿਣ ਦੀ ਸਿੱਖਿਆ ਦਿੱਤੀ ਹੈ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਅਨੁਸਾਰ ਵਿਦਿਆਰਥੀਆਂ ਦੇ ਕੋਮਲ ਮਨਾਂ ‘ਤੇ ਇਹਨਾਂ ਨਾਵਾਂ ਦਾ ਡੂੰਘਾ ਅਸਰ ਪੈਂਦਾ ਹੈ ਅਤੇ ਕਈ ਵਾਰੀ ਬਹੁਤ ਸਾਰੇ ਮਾਪੇ ਵੀ ਆਪਣੇ ਬੱਚਿਆਂ ਨੂੰ ਇਹਨਾਂ ਨਾਵਾਂ ਕਾਰਨ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਤੋਂ ਗੁਰੇਜ਼ ਕਰਦੇ ਹਨ।

SGPC ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਵਿਸ਼ਵ ਤੱਕ ਲਿਜਾਣ ਦਾ ਐਲਾਨ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਅੱਜ ਵਿਸ਼ਾਲ ਪੱਧਰ ’ਤੇ ਆਗਾਜ਼ ਕਰਦਿਆਂ ਇਸ ਨੂੰ ਅਗਲੇ ਦਿਨਾਂ ਵਿਚ ਪੂਰੇ ਦੇਸ਼ ਵਿਚ ਫੈਲਾਉਣ ਅਤੇ ਆਨਲਾਈਨ ਗੂਗਲ ਫਾਰਮ ਰਾਹੀਂ ਵਿਸ਼ਵ ਤੱਕ ਲੈਜਾਣ ਦਾ ਐਲਾਨ ਕੀਤਾ ਹੈ। ਅੱਜ ਇਸ ਮੁਹਿੰਮ ਤਹਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਰੀਬ 25 ਗੁਰਦੁਆਰਾ ਸਾਹਿਬਾਨ ’ਚ ਕੇਂਦਰ ਸਥਾਪਤ ਕਰਕੇ ਸੰਗਤਾਂ ਪਾਸੋਂ ਪ੍ਰੋਫਾਰਮੇ ਭਰਵਾਉਣ ਦਾ ਕਾਰਜ ਆਰੰਭ ਕੀਤਾ ਗਿਆ।

ਇਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਸਰਾਂ ਨਜ਼ਦੀਕ ਬਣਾਏ ਕੇਂਦਰ ਤੋਂ ਦਸਤਖ਼ਤੀ ਮੁਹਿੰਮ ਦੀ ਆਰੰਭਤਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਰਦਾਸ ਉਪਰੰਤ ਕੀਤੀ, ਜਦਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ।

ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਸਿੱਖ ਕੌਮ ਦਾ ਬੇਹੱਦ ਅਹਿਮ ਮਸਲਾ ਹੈ, ਜਿਸ ਲਈ ਲੋਕ ਲਹਿਰ ਸਿਰਜਣ ਵਾਸਤੇ ਦਸਤਖ਼ਤੀ ਮੁਹਿੰਮ ਨਿਰਣਾਇਕ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਲਈ ਬੀਤੇ ਲੰਮੇ ਅਰਸੇ ਤੋਂ ਅਵਾਜ਼ ਬੁਲੰਦ ਕਰ ਰਹੀ ਹੈ ਅਤੇ ਇਸ ਤਹਿਤ ਕਾਨੂੰਨੀ ਚਾਰਜੋਈ ਦੇ ਨਾਲ-ਨਾਲ ਹਰ ਪੱਧਰ ’ਤੇ ਯਤਨ ਕੀਤੇ ਗਏ ਹਨ।

ਮੌਜੂਦਾ ਸਮੇਂ ਸਰਕਾਰਾਂ ਵੱਲੋਂ ਇਸ ਸਬੰਧ ਵਿਚ ਅਪਣਾਇਆ ਗਿਆ ਨਾਪੱਖੀ ਰਵੱਈਆ ਸਿੱਖ ਕੌਮ ਨਾਲ ਵੱਡੀ ਬੇਇਨਸਾਫੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦੇ ਬਾਵਜੂਦ ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ਵਿਚ ਸਰਕਾਰਾਂ ਦੀ ਪੱਖਪਾਤੀ ਨੀਤੀ ਸਾਫ਼ ਨਜ਼ਰ ਆ ਰਹੀ ਹੈ ਅਤੇ ਜਾਣਬੁਝ ਕੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਦਿਆਂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਿਛਲੇ ਅਰਸੇ ’ਚ ਕੀਤੇ ਯਤਨਾਂ ਦੀ ਲਗਾਤਾਰਤਾ ’ਚ ਦਸਤਖ਼ਤੀ ਮੁਹਿੰਮ ਅੱਗੇ ਵਧਾਈ ਗਈ ਹੈ ਅਤੇ ਆਸ ਹੈ ਕਿ ਇਸ ਨਾਲ ਸਰਕਾਰਾਂ ਦੇ ਬੰਦ ਕੰਨ ਜ਼ਰੂਰ ਖੁੱਲ੍ਹਣਗੇ। ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਇਕੋ ਸਮੇਂ 25 ਗੁਰਦੁਆਰਾ ਸਾਹਿਬਾਨ ਤੋਂ ਇਸ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਅਗਲੇ ਦਿਨਾਂ ਵਿਚ ਇਸ ਨੂੰ ਸਿੱਖ ਮਿਸ਼ਨਾਂ ਰਾਹੀਂ ਵੱਖ-ਵੱਖ ਸੂਬਿਆਂ ਵਿਚ ਸਰਗਰਮ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਭਾਵੇਂ ਇਸ ਨੂੰ ਦੇਸ਼ ਵਿਆਪੀ ਮੁਹਿੰਮ ਦੇ ਤੌਰ ’ਤੇ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਸੀ, ਪਰ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਅੱਜ ਦੇ ਡਿਜੀਟਲ ਮਾਧਿਅਮ ਦੀ ਵਰਤੋਂ ਨਾਲ ਇਸ ਦੀ ਪਹੁੰਚ ਹੁਣ ਵਿਸ਼ਵ ਪੱਧਰ ਤੱਕ ਬਣਾਈ ਜਾਵੇਗੀ।

ਉਨ੍ਹਾਂ ਇਹ ਵੀ ਦੱਸਿਆ ਕਿ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਜਾਣ ਵਾਲੇ ਪ੍ਰੋਫਾਰਮੇ ਹਿੰਦੀ ਅਤੇ ਅੰਗਰੇਜ਼ੀ ਵਿਚ ਵੀ ਛਪਵਾਏ ਜਾਣਗੇ, ਤਾਂ ਜੋ ਪੰਜਾਬ ਤੋਂ ਬਾਹਰਲੇ ਸੂਬਿਆਂ ਦੇ ਲੋਕ ਦਸਤਖ਼ਤੀ ਮੁਹਿੰਮ ਨੂੰ ਨੇੜਿਓਂ ਸਮਝ ਕੇ ਇਸ ਵਿਚ ਸ਼ਾਮਲ ਹੋ ਸਕਣ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਤੋਂ ਲੋਕਾਂ ਨੂੰ ਇਸ ਦਸਤਖ਼ਤੀ ਮੁਹਿੰਮ ਨਾਲ ਜੋੜਨ ਲਈ ਇਕ ਵਿਸ਼ੇਸ਼ ਆਨਲਾਈਨ ਗੂਗਲ ਫਾਰਮ ਤਿਆਰ ਕਰ ਦਿੱਤਾ ਗਿਆ ਹੈ, ਜਿਸ ਨੂੰ ਭਰਨ ਲਈ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ਅਤੇ ਸੋਸ਼ਲ ਮੀਡੀਆ ਮੰਚਾਂ ’ਤੇ ਲਿੰਕ ਮੁਹੱਈਆ ਕਰਵਾਇਆ ਜਾਵੇਗਾ।
ਇਸ ਦੌਰਾਨ ਐਡਵੋਕੇਟ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਕਾਨੂੰਨੀ ਮਾਹਿਰਾਂ ਦੀ ਕਮੇਟੀ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਵਿਸ਼ਵ ਵਿਆਪੀ ਲਹਿਰ ਸਿਰਜਣ ਦੇ ਨਾਲ ਨਾਲ ਕਾਨੂੰਨੀ ਚਾਰਾਜੋਈ ਵਿਚ ਵੀ ਢਿੱਲ ਨਹੀਂ ਛੱਡੀ ਜਾਵੇਗੀ।

ਇਸ ਸਬੰਧੀ ਵਕੀਲਾਂ ਦਾ ਚਾਰ ਮੈਂਬਰੀ ਪੈਨਲ ਕਾਰਜ ਕਰੇਗਾ, ਇਸ ਵਿਚ ਸੀਨੀਅਰ ਵਕੀਲ ਐਡਵੋਕੇਟ ਪੂਰਨ ਸਿੰਘ ਹੁੰਦਲ, ਐਡਵੋਕੇਟ ਪਰਮਜੀਤ ਸਿੰਘ ਥਿਆੜਾ, ਐਡਵੋਕੇਟ ਬਲਦੇਵ ਸਿੰਘ ਢਿੱਲੋਂ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਵਿਚ ਹੋਰ ਨਾਮਵਰ ਵਕੀਲਾਂ ਨੂੰ ਸ਼ਾਮਲ ਕਰਨ ਦੇ ਵੀ ਬਦਲ ਵੀ ਮੌਜੂਦ ਰਹਿਣਗੇ। ਉਨ੍ਹਾਂ ਮਨੁੱਖੀ ਅਧਿਕਾਰਾਂ ਦੀ ਲੜਾਈ ਲੜਨ ਵਾਲੀਆਂ ਸਾਰੀਆਂ ਜਥੇਬੰਦੀਆਂ ਦੇ ਨਾਲ-ਨਾਲ ਸਿੱਖ ਪੰਥ ਦੀਆਂ ਜਥੇਬੰਦੀਆਂ ਅਤੇ ਸਭਾ-ਸੁਸਾਇਟੀਆਂ ਅਤੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਦਾ ਹਿੱਸਾ ਬਣਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤਿ੍ਰੰਗ ਕਮੇਟੀ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸ. ਸ਼ੇਰ ਸਿੰਘ ਮੰਡਵਾਲਾ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਬੰਡਾਲਾ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਅਮਰੀਕ ਸਿੰਘ ਵਿਛੋਆ, ਸ. ਅਮਰਜੀਤ ਸਿੰਘ ਭਲਾਈਪੁਰ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਸੁਖਰਾਜ ਸਿੰਘ, ਸ. ਹਰਪ੍ਰੀਤ ਸਿੰਘ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸੁਪਰਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਆਦਿ ਮੌਜੂਦ ਸਨ।

ਵਿਜੀਲੈਂਸ ਨੇ ਸੇਵਾਮੁਕਤ SMO ਵਿਰੁੱਧ ਰਿਸ਼ਵਤ ਲੈਣ ਦਾ ਮਾਮਲਾ ਕੀਤਾ ਦਰਜ

0

ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿਵਲ ਹਸਪਤਾਲ ਮਜੀਠਾ ਵਿਖੇ ਤਾਇਨਾਤ ਰਹੇ ਸੀਨੀਅਰ ਮੈਡੀਕਲ ਅਫਸਰ (ਐਸ.ਐਮ.ਓ) ਡਾ: ਸਤਨਾਮ ਸਿੰਘ (ਹੁਣ ਸੇਵਾਮੁਕਤ) ਵਿਰੁੱਧ 1, 15, 000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਐਸ.ਐਮ.ਓ, ਵਾਸੀ ਫਰੈਂਡਜ਼ ਐਵੀਨਿਊ, ਅੰਮ੍ਰਿਤਸਰ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਲਕੀਅਤ ਸਿੰਘ ਵਾਸੀ ਪਿੰਡ ਅਠਵਾਲ, ਜ਼ਿਲ੍ਹਾ ਅੰਮ੍ਰਿਤਸਰ ਨੇ ਦੱਸਿਆ ਕਿ ਉਕਤ ਐਸ.ਐਮ.ਓ ਨੇ ਇੱਕ ਪੁਲਿਸ ਕੇਸ ਸਬੰਧੀ ਡਾਕਟਰੀ ਰਿਪੋਰਟ ਦੇਣ ਬਦਲੇ 1, 15, 000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਪ੍ਰਾਪਤ ਵੀ ਕੀਤੀ ।

ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਰਿਸ਼ਵਤ ਦੀ ਰਕਮ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ੀ ਪਾਏ ਜਾਣ ਤੋਂ ਬਾਅਦ ਹੀ ਉਕਤ ਸਾਬਕਾ ਐਸ.ਐਮ.ਓ ਦੇ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

ਜਾਗਰੂਕਤਾ ਹੀ ਐੱਚ.ਆਈ.ਵੀ. ਦੇ ਫੈਲਾਅ ਨੂੰ ਕੰਟਰੋਲ ਕਰਨ ਦੀ ਕੁੰਜੀ ਹੈ: ਚੇਤਨ ਸਿੰਘ ਜੌੜਾਮਾਜਰਾ

0

ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵੱਲੋਂ ਵਿਸ਼ਵ ਏਡਜ਼ ਦਿਵਸ ਸੰਬੰਧੀ ਰਾਜ ਪੱਧਰੀ ਸਮਾਗਮ ਕਿਸਾਨ ਵਿਕਾਸ ਚੈਂਬਰ ਵਿੱਚ ਕਰਵਾਇਆ ਗਿਆ। ਸਮਾਗਮ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ।

ਇਸ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਵਿਸ਼ਵ ਏਡਜ਼ ਦਿਵਸ 1 ਦਸੰਬਰ ਨੂੰ ਦੁਨੀਆਂ ਭਰ ਵਿੱਚ ਹਰ ਸਾਲ ਇਕ ਨਵੇਂ ਉਦੇਸ਼ ਨਾਲ ਮਨਾਇਆ ਜਾਂਦਾ ਹੈ। ਇਸ ਸਾਲ ਦਾ ਉਦੇਸ਼ ਹੈ : “ Equalize (ਸਮਾਨਤਾ)” । ਹਰ ਕਿਸੇ ਨੂੰ ਸਮਾਨਤਾ ਨਾਲ ਜ਼ਿੰਦਗੀ ਬਤੀਤ ਕਰਨ ਦਾ ਅਧਿਕਾਰ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਉਨ੍ਹਾਂ ਅਸਮਾਨਤਾਵਾ ਨੂੰ ਖਤਮ ਕਰਨ ਦੀ ਜ਼ਰੂਰਤ ਹੈ, ਜੋ ਏਡਜ਼ ਨੂੰ ਰੋਕਣ ਵਿੱਚ ਔਕੜਾਂ ਪੈਦਾ ਕਰਦੀਆਂ ਹਨ।

ਇਹ ਵੀ ਪੜ੍ਹੋ: NIA ਨੇ ਲੁਧਿਆਣਾ ਕੋਰਟ ਬੰਬ ਧਮਾਕੇ ਦੇ ਮੁੱਖ ਸਾਜ਼ਿਸ਼ਕਰਤਾ ਹੈਪੀ ਮਲੇਸ਼ੀਆ ਨੂੰ ਕੀਤਾ ਗ੍ਰਿਫਤਾਰ

ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਐਚ.ਆਈ.ਵੀ. ਇੱਕ ਅਜਿਹਾ ਵਾਇਰਸ ਹੈ, ਜੋ ਆਮ ਲੋਕਾਂ ਨੂੰ ਉਸ ਸਮੇਂ ਤੱਕ ਪ੍ਰਭਾਵਿਤ ਨਹੀਂ ਕਰਦਾ, ਜਦੋਂ ਤੱਕ ਕੋਈ ਵਿਅਕਤੀ ਵਾਇਰਸ ਗ੍ਰਸਤ ਵਿਅਕਤੀ ਦੇ ਸੰਪਰਕ ਵਿੱਚ ਨਹੀਂ ਆਉਂਦਾ। ਭਾਰਤ ਵਿੱਚ ਐਚ.ਆਈ.ਵੀ. ਦਾ ਪਹਿਲਾ ਕੇਸ 1986 ਵਿੱਚ ਆਇਆ ਸੀ ਅਤੇ ਉਸ ਸਮੇਂ ਕੋਈ ਵੀ ਇਹ ਨਹੀਂ ਸੋਚ ਸਕਦਾ ਸੀ ਕਿ ਇਹ ਬਿਮਾਰੀ ਦੁਨੀਆਂ ਲਈ ਇੱਕ ਵੱਡੀ ਸਮੱਸਿਆ ਬਣ ਜਾਵੇਗੀ। ਅੱਜ ਇਹ ਬਿਮਾਰੀ ਐਚ.ਆਈ.ਵੀ. ਵਾਇਰਸ ਨਾਲ ਗ੍ਰਸਤ ਮਰੀਜਾਂ ਲਈ ਪਰੇਸ਼ਾਨੀ ਤਾਂ ਹੈ ਹੀ, ਇਸ ਦੇ ਨਾਲ ਨਾਲ ਸਮਾਜਿਕ ਅਤੇ ਆਰਥਿਕ ਸਮੱਸਿਆ ਨੂੰ ਵੀ ਵਧਾ ਰਹੀ ਹੈ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਦੱਸਿਆ ਕਿ ਭਾਰਤ ਵਿੱਚ 24 ਲੱਖ 1 ਹਜ਼ਾਰ ਦੇ ਲਗਭਗ ਐਚ.ਆਈ.ਵੀ. ਦੇ ਮਰੀਜ਼ ਹਨ। ਪੰਜਾਬ ਵਿੱਚ 89 ਹਜ਼ਾਰ 979 ਐਚ.ਆਈ.ਵੀ ਪਾਜ਼ੀਟਿਵ ਕੇਸ ਰਜਿਸਟਰ ਹੋਏ, ਜਿਨ੍ਹਾਂ ਨੂੰ ਏ.ਆਰ.ਟੀ. ਨਾਲ ਜੋੜ ਕੇ ਦਵਾਈ ਸ਼ੁਰੂ ਕੀਤੀ ਗਈ ਹੈ।

ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 6057 ਸਰਕਾਰੀ ਸਕੂਲਾਂ ਅਤੇ 700 ਕਾਲਜਾਂ ਵਿੱਚ 14-24 ਸਾਲ ਦੀ ਨੌਜਵਾਨ ਪੀੜੀ ਲਈ ਐਚ.ਆਈ. ਵੀ ਦੀ ਜਾਗਰੂਕਤਾ ਲਈ ਵੱਖ ਵੱਖ ਗਤੀਵਿਧੀਆ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਦੇ ਨਾਲ ਨਾਲ ਹੋਰ ਵੱਖ-ਵੱਖ ਮਾਧਿਅਮਾਂ ਰਾਹੀਂ ਜਾਗਰੂਕ ਕੀਤਾ ਜਾਂਦਾ ਹੈ। ਐਚ.ਆਈ.ਵੀ ਗ੍ਰਸਤ ਲੋਕਾਂ ਦੀ ਸਿਹਤ ਅਤੇ ਸਮਾਜਿਕ ਸੁਰੱਖਿਆ ਯਕੀਨੀ ਬਣਾਉਣ ਲਈ ਸਰਕਾਰ ਦੁਆਰਾ ਵੱਖ ਵੱਖ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਅਤ ਸਕੀਮਾਂ ਨਾਲ ਜੋੜਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਲਿਆ ਹਿਰਾਸਤ ‘ਚ!

ਸ. ਚੇਤਨ ਜੌੜਾਮਾਜਰਾ ਨੇ ਦੱਸਿਆ ਕਿ ਮਰੀਜਾਂ ਦੇ ਮੁਫ਼ਤ ਟੈਸਟ ਤੇ ਸਲਾਹ ਲਈ ਪੰਜਾਬ ਵਿੱਚ ਸਰਕਾਰੀ ਹਸਪਤਾਲਾਂ ਤੇ ਮੈਡੀਕਲ ਕਾਲਜਾਂ ਵਿੱਚ 1069 ਇੰਨਟੀਗ੍ਰੇਟਿਡ ਕਾਊਸਲਿੰਗ ਟੈਸਟਿੰਗ ਸੈਂਟਰ (ਆਈ.ਸੀ.ਟੀ.ਸੀ) ਚਲਾਏ ਜਾ ਰਹੇ ਹਨ। ਜਾਂਚ ਵਿੱਚ ਪਾਜੀਟਿਵ ਆਏ ਮਰੀਜਾਂ ਦੇ ਮੁਫ਼ਤ ਇਲਾਜ ਲਈ ਪੰਜਾਬ ਵਿੱਚ 19 ਐਂਟੀਰੀਟਰੋਵਾਇਰਲ ਥੈਰੇਪੀ (ਏ.ਆਰ.ਟੀ) ਸੈਂਟਰ ਚਲਾਏ ਜਾ ਰਹੇ ਹਨ। ਐਚ.ਆਈ.ਵੀ. ਗ੍ਰਸਤ ਵਿਅਕਤੀ ਲਗਾਤਾਰ ਨਿਯਮਿਤ ਢੰਗ ਨਾਲ ਦਵਾਈਆਂ ਲੈ ਕੇ ਲੰਬੀ ਜਿੰਦਗੀ ਬਤੀਤ ਕਰ ਸਕਦਾ ਹੈ। ਜ਼ਿਆਦਾ ਜ਼ੋਖ਼ਿਮ ਵਾਲੇ ਲੋਕਾਂ ਨੂੰ ਐਚ.ਆਈ.ਵੀ/ਏਡਜ਼ ਤੋਂ ਬਚਾਉਣ ਲਈ ਪੰਜਾਬ ਵਿੱਚ 64 ਟਾਰਗੈਟਿਡ ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਨ੍ਹਾਂ ਦੇ ਨਾਲ ਨਾਲ ਟੀਕੇ ਨਾਲ ਨਸ਼ਾ ਕਰਨ ਵਾਲੇ ਲੋਕਾਂ ਨੂੰ ਐਚ.ਆਈ.ਵੀ/ਏਡਜ਼ ਤੋਂ ਬਚਾਉਣ ਲਈ ਪੰਜਾਬ ਵਿੱਚ 41 ਓ.ਐਸ.ਟੀ. ਸੈਂਟਰ ਚਲਾਏ ਜਾ ਰਹੇ ਹਨ।

ਇਨ੍ਹਾਂ ਸੈਟਰਾਂ ਵਿੱਚ ਟੀਕੇ ਨਾਲ ਨਸ਼ਾ ਲੈਣ ਵਾਲੇ ਮਰੀਜ਼ਾਂ ਨੂੰ ਰੋਜ਼ਾਨਾ ਸਿਹਤ ਕਰਮਚਾਰੀਆਂ ਦੀ ਨਿਗਰਾਨੀ ਹੇਠ ਦਵਾਈ ਦਿੱਤੀ ਜਾਂਦੀ ਹੈ ਤਾਂ ਜੋ ਉਨ੍ਹਾਂ ਨੂੰ ਨਸ਼ੇ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ। ਪੰਜਾਬ ਵਿੱਚ ਸੁਰੱਖਿਅਤ ਖੂਨ ਲਈ 161 ਬਲੱਡ ਸੈਟਰ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਦਾਨ ਕੀਤੇ ਹੋਏ ਖ਼ੂਨ ਦਾ ਬਾਕੀ ਟੈਸਟਾਂ ਦੇ ਨਾਲ ਐਚ.ਆਈ.ਵੀ ਦਾ ਟੈਸਟ ਵੀ ਕੀਤਾ ਜਾਂਦਾ ਹੈ ਤਾਂ ਜੋ ਖ਼ੂਨ ਰਾਹੀਂ ਐਚ.ਆਈ.ਵੀ. ਦੀ ਬਿਮਾਰੀ ਨੂੰ ਫ਼ੈਲਣ ਤੋਂ ਰੋਕਿਆ ਜਾ ਸਕੇ।

ਰਾਜ ਵਿੱਚ 31 ਐਸ.ਟੀ.ਆਈ./ਆਰ.ਟੀ.ਆਈ ਕਲੀਨਿਕ (ਸੁਰੱਖਿਆ ਕੇਂਦਰ) ਚਲਾਏ ਜਾ ਰਹੇ ਹਨ। ਕਿਉਂਕਿ ਗੁਪਤ ਰੋਗਾਂ ਨਾਲ ਪੀੜ੍ਹਤ ਮਰੀਜ਼ਾਂ ਨੂੰ ਐਚ.ਆਈ.ਵੀ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਸ ਲਈ ਐਸ.ਟੀ.ਆਈ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਗੁਪਤ ਰੋਗੀਆਂ ਨੂੰ ਐਚ.ਆਈ.ਵੀ. ਹੋਣ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੀ ਪ੍ਰੋਜੈਕਟ ਡਾਇਰੈਕਟਰ ਸ਼੍ਰੀਮਤੀ ਨੀਲਿਮਾ, ਡਿਪਟੀ ਕਮਿਸ਼ਨਰ ਮੋਹਾਲੀ ਸ਼੍ਰੀ ਅਮਿਤ ਤਲਵਾੜ, ਡਾਇਰੈਕਟਰ ਹੈਲਥ ਸਰਵਿਸਸ ਡਾ. ਰਣਜੀਤ ਸਿੰਘ ਘੋਤੜਾ, ਡਾਇਰੈਕਟਰ ਪਰਿਵਾਰ ਭਲਾਈ ਡਾ. ਰਵਿੰਦਰਪਾਲ ਕੌਰ, ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਡਾ. ਐਸਪੀ ਸਿੰਘ ਅਤੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

NIA ਨੇ ਲੁਧਿਆਣਾ ਕੋਰਟ ਬੰਬ ਧਮਾਕੇ ਦੇ ਮੁੱਖ ਸਾਜ਼ਿਸ਼ਕਰਤਾ ਹੈਪੀ ਮਲੇਸ਼ੀਆ ਨੂੰ ਕੀਤਾ ਗ੍ਰਿਫਤਾਰ

0

NIA ਨੂੰ ਵੱਡੀ ਕਾਮਯਾਬੀ ਹਾਸਿਲ ਹੋਈ ਹੈ। NIA ਨੇ ਮੋਸਟ ਵਾਂਟੇਡ ਹਰਪ੍ਰੀਤ ਸਿੰਘ ਉਰਫ ਹੈਪੀ ਮਲੇਸ਼ੀਆ ਨੂੰ ਗ੍ਰਿਫਤਾਰ ਕਰ ਲਿਆ ਹੈ। ਹਰਪ੍ਰੀਤ ਸਿੰਘ ਲੁਧਿਆਣਾ ਅਦਾਲਤ ਬੰਬ ​​ਬਲਾਸਟ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਹੈ। ਜਾਣਕਾਰੀ ਅਨੁਸਾਰ ਐਨਆਈਏ ਨੇ ਉਸ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਹੈਪੀ ਮਲੇਸ਼ੀਆ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਮਿਆਦੀ ਕਲਾ ਦਾ ਵਸਨੀਕ ਹੈ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਲਿਆ ਹਿਰਾਸਤ ‘ਚ!

ਦੱਸਣਯੋਗ ਹੈ ਕਿ ਦਸੰਬਰ 2021 ਵਿਚ ਲੁਧਿਆਣਾ ਜ਼ਿਲ੍ਹਾ ਅਦਾਲਤ ਵਿੱਚ ਬੰਬ ਧਮਾਕਾ ਹੋਇਆ ਸੀ। ਇਸ ਧਮਾਕੇ ਵਿੱਚ ਪੰਜਾਬ ਪੁਲਿਸ ਦਾ ਬਰਖਾਸਤ ਮੁਲਾਜ਼ਮ ਗਗਨਦੀਪ ਸਿੰਘ ਮਾਰਿਆ ਗਿਆ ਸੀ। ਇਸ ਦੇ ਨਾਲ ਹੀ ਇਸ ਧਮਾਕੇ ‘ਚ 6 ਹੋਰ ਲੋਕ ਜ਼ਖਮੀ ਹੋ ਗਏ ਸਨ। ਇਸ ਸਬੰਧੀ ਮਾਮਲਾ 23 ਦਸੰਬਰ 2021 ਨੂੰ ਜ਼ਿਲ੍ਹਾ ਲੁਧਿਆਣਾ ਕਮਿਸ਼ਨਰੇਟ ਪੰਜਾਬ ਵਿਖੇ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਐਨਆਈਏ ਨੇ 13 ਜਨਵਰੀ 2021 ਨੂੰ ਕੇਸ ਦੁਬਾਰਾ ਦਰਜ ਕੀਤਾ ਸੀ।

ਜਾਂਚ ‘ਚ ਸਾਹਮਣੇ ਆਇਆ ਕਿ ਹੈਪੀ ਮਲੇਸ਼ੀਆ ਲਖਬੀਰ ਸਿੰਘ ਰੋਡੇ ਦਾ ਸਾਥੀ ਸੀ। ਲਖਬੀਰ ਸਿੰਘ ਰੋਡੇ ਪਾਕਿਸਤਾਨ ਸਥਿਤ ISYF (ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ) ਦਾ ਮੁਖੀ ਹੈ। ਹੈਪੀ ਰੋਡੇ ਦੇ ਨਾਲ-ਨਾਲ ਉਹ ਲੁਧਿਆਣਾ ਕੋਰਟ ਕੰਪਲੈਕਸ ਧਮਾਕੇ ਦੇ ਸਾਜ਼ਿਸ਼ਕਾਰਾਂ ਵਿੱਚੋਂ ਇੱਕ ਸੀ।

ਲਖਬੀਰ ਸਿੰਘ ਰੋਡੇ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ ਹੈਪੀ ਨੇ ਕਸਟਮ-ਮੇਡ ਆਈ.ਈ.ਡੀ. ਭੇਜੀ ਸੀ। ਲੁਧਿਆਣਾ ਕੋਰਟ ਕੰਪਲੈਕਸ ਵਿਚ ਹੋਏ ਧਮਾਕੇ ਵਿਚ ਇਸ ਦੀ ਵਰਤੋਂ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਗ੍ਰਿਫਤਾਰ ਹੈਪੀ ਮਲੇਸ਼ੀਆ ਵਿਸਫੋਟਕ, ਹਥਿਆਰ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਮਾਮਲਿਆਂ ‘ਚ ਲੋੜੀਂਦਾ ਸੀ। ਇਸ ਤੋਂ ਪਹਿਲਾਂ ਇਸ ਸਾਲ ਸਤੰਬਰ ‘ਚ NIA ਨੇ ਉਸ ‘ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ। ਐਨਆਈਏ ਅਦਾਲਤ ਵੱਲੋਂ ਹੈਪੀ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਵੀ ਜਾਰੀ ਕੀਤਾ ਗਿਆ ਸੀ।

ਸਿੱਧੂ ਮੂਸੇਵਾਲਾ ਕਤਲ ਦਾ ਮਾਸਟਰਮਾਈਂਡ ਗੋਲਡੀ ਬਰਾੜ ਲਿਆ ਹਿਰਾਸਤ ‘ਚ!

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਦੋਸ਼ੀ ਗੋਲਡੀ ਬਰਾੜ ਨੂੰ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਭਾਰਤ ਦੀਆਂ ਖੁਫੀਆ ਏਜੰਸੀਆਂ ਨੂੰ ਅੰਤਰਰਾਸ਼ਟਰੀ ਸਰੋਤਾਂ ਤੋਂ ਇੱਕ ਵੱਡਾ ਇਨਪੁਟ ਮਿਲਿਆ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ, ਬਦਨਾਮ ਅਤੇ ਅੰਤਰਰਾਸ਼ਟਰੀ ਗੈਂਗਸਟਰ ਗੋਲਡੀ ਬਰਾੜ ਨੂੰ 20 ਨਵੰਬਰ ਜਾਂ ਇਸ ਤੋਂ ਪਹਿਲਾਂ ਕੈਲੀਫੋਰਨੀਆ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਹਾਲਾਂਕਿ ਹੁਣ ਤੱਕ ਭਾਰਤ ਸਰਕਾਰ ਵੱਲੋਂ ਕੈਲੀਫੋਰਨੀਆ ਤੋਂ ਇਸ ਮਾਮਲੇ ਵਿੱਚ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ।

ਗੋਲਡੀ ਬਰਾੜ ਨੇ ਕੈਨੇਡਾ ਵਿੱਚ 3 ਥਾਂਵਾਂ ‘ਤੇ ਬਣਾਏ ਟਿਕਾਣੇ

ਖੁਫੀਆ ਵਿਭਾਗ ਰਾਅ, ਆਈ.ਬੀ., ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਪੰਜਾਬ ਇੰਟੈਲੀਜੈਂਸ ਨੂੰ ਯਕੀਨੀ ਤੌਰ ‘ਤੇ ਅਜਿਹੇ ਇਨਪੁਟ ਮਿਲੇ ਹਨ ਕਿ ਗੋਲਡੀ ਬਰਾੜ ਨੂੰ ਲੈ ਕੇ ਕੈਲੀਫੋਰਨੀਆ ‘ਚ ਵੱਡੀ ਹਲਚਲ ਮਚ ਗਈ ਹੈ ਅਤੇ ਉਸ ਨੂੰ ਉੱਥੇ ਫੜ ਲਿਆ ਗਿਆ ਹੈ। ਮੀਡੀਆ ਰਿਪੋਰਟ ਅਨੁਸਾਰ ਗੋਲਡੀ ਬਰਾੜ ਨੇ ਕੈਨੇਡਾ ਤੋਂ ਕੈਲੀਫੋਰਨੀਆ ਵਿੱਚ ਆਪਣਾ ਨਵਾਂ ਘਰ ਬਣਾਇਆ ਹੈ ਅਤੇ ਇਸ ਦੌਰਾਨ ਉਸਨੇ ਕੈਲੀਫੋਰਨੀਆ ਦੇ ਸੈਕਰਾਮੈਂਟੋ, ਫਰਿਜ਼ੋ ਅਤੇ ਸਾਲਟ ਲੇਕ ਸ਼ਹਿਰਾਂ ਨੂੰ ਆਪਣਾ ਸੁਰੱਖਿਅਤ ਘਰ ਬਣਾਇਆ ਸੀ। ਗੋਲਡੀ ਬਰਾੜ ਕਾਫੀ ਸਮੇਂ ਤੋਂ ਕੈਲੀਫੋਰਨੀਆ ਦੇ ਫਰਿਜ਼ਨੋ ਸ਼ਹਿਰ ਵਿੱਚ ਰਹਿ ਰਿਹਾ ਸੀ।