Home Blog Page 2097

ਭਾਰਤੀ ਜਵਾਨ ਗਲਤੀ ਨਾਲ ਪਹੁੰਚਿਆ ਪਾਕਿਸਤਾਨ

0

ਪੰਜਾਬ ‘ਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦਾ ਜਵਾਨ ਵੀਰਵਾਰ ਸਵੇਰੇ ਕਰੀਬ 6:30 ਵਜੇ ਗਲਤੀ ਨਾਲ ਜ਼ੀਰੋ ਲਾਈਨ ਪਾਰ ਕਰਕੇ ਪਾਕਿਸਤਾਨੀ ਖੇਤਰ ‘ਚ ਪਹੁੰਚ ਗਿਆ। ਸੰਘਣੀ ਧੁੰਦ ਕਾਰਨ ਨੌਜਵਾਨ ਨੇ ਇਹ ਗਲਤੀ ਕੀਤੀ। ਇਸ ਜਵਾਨ ਨੂੰ ਪਾਕਿਸਤਾਨੀ ਇਲਾਕੇ ‘ਚ ਪਹੁੰਚਦੇ ਹੀ ਪਾਕਿ ਰੇਂਜਰਸ ਨੇ ਗ੍ਰਿਫਤਾਰ ਕਰ ਲਿਆ।

ਲਾਪਤਾ ਜਵਾਨ ਬੀਐਸਐਫ ਦੀ 66 ਬਟਾਲੀਅਨ ਦਾ ਹੈ। ਉਸ ਦੇ ਸਰਹੱਦ ਪਾਰ ਕਰਨ ਦੀ ਸੂਚਨਾ ਮਿਲਦੇ ਹੀ ਉੱਚ ਅਧਿਕਾਰੀ ਹਰਕਤ ਵਿੱਚ ਆ ਗਏ। ਇਸ ਸਬੰਧੀ ਜਦੋਂ ਪਾਕਿਸਤਾਨੀ ਰੇਂਜਰਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਤੁਰੰਤ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਪੁਸ਼ਟੀ ਕੀਤੀ ਕਿ ਬੀਐਸਐਫ ਜਵਾਨ ਉਨ੍ਹਾਂ ਦੇ ਕਬਜ਼ੇ ਵਿੱਚ ਹੈ।

ਇਸ ਤੋਂ ਬਾਅਦ ਬੀਐਸਐਫ ਅਧਿਕਾਰੀਆਂ ਨੇ ਪਾਕਿ ਰੇਂਜਰਾਂ ਨਾਲ ਐਮਰਜੈਂਸੀ ਮੀਟਿੰਗ ਬੁਲਾਈ ਅਤੇ ਉਨ੍ਹਾਂ ਨੂੰ ਜਵਾਨ ਨੂੰ ਰਿਹਾਅ ਕਰਨ ਲਈ ਕਿਹਾ। ਸ਼ੁਰੂਆਤੀ ਝਿਜਕ ਤੋਂ ਬਾਅਦ, ਪਾਕਿ ਰੇਂਜਰਾਂ ਨੇ ਬੀਐਸਐਫ ਜਵਾਨ ਨੂੰ ਰਿਹਾਅ ਕਰਨ ਲਈ ਸਹਿਮਤੀ ਦਿੱਤੀ। ਇਹ ਪੂਰੀ ਘਟਨਾ ਪੰਜਾਬ ਦੇ ਬੀ.ਐਸ.ਐਫ ਦੇ ਫ਼ਿਰੋਜ਼ਪੁਰ ਸੈਕਟਰ ਦੇ ਅਬੋਹਰ ਇਲਾਕੇ ਦੀ ਹੈ।

ਰੋਲ ਕਾਲ ਦੌਰਾਨ
ਧੁੰਦ ਇੰਨੀ ਸੰਘਣੀ ਸੀ ਕਿ ਬੀਐਸਐਫ ਨੂੰ ਇਹ ਅਹਿਸਾਸ ਨਹੀਂ ਹੋਇਆ ਕਿ ਉਨ੍ਹਾਂ ਦਾ ਇੱਕ ਸਾਥੀ ਤਿੰਨ ਘੰਟਿਆਂ ਤੋਂ ਲਾਪਤਾ ਹੈ। ਜਦੋਂ ਸਰਹੱਦ ‘ਤੇ ਗਸ਼ਤ ਕਰਨ ਗਏ ਜਵਾਨ ਸਵੇਰੇ 9.30 ਵਜੇ ਵਾਪਸ ਆਏ ਤਾਂ ਉਨ੍ਹਾਂ ਦੀ ਹਾਜ਼ਰੀ ਲਵਾਈ ਗਈ। ਇਸ ਦੌਰਾਨ ਇੱਕ ਜਵਾਨ ਛੋਟਾ ਨਿਕਲਿਆ। ਜਦੋਂ ਇਧਰ-ਉਧਰ ਤਲਾਸ਼ੀ ਲੈਣ ‘ਤੇ ਵੀ ਜਵਾਨ ਬਾਰੇ ਕੁਝ ਨਾ ਮਿਲਿਆ ਤਾਂ ਬਟਾਲੀਅਨ ‘ਚ ਹੜਕੰਪ ਮੱਚ ਗਿਆ।

ਕਾਹਲੀ ‘ਚ ਪੂਰੇ ਇਲਾਕੇ ‘ਚ ਤਲਾਸ਼ੀ ਸ਼ੁਰੂ ਕੀਤੀ ਗਈ ਪਰ ਜਵਾਨ ਬਾਰੇ ਕੁਝ ਪਤਾ ਨਹੀਂ ਲੱਗਾ। ਇਸ ਤੋਂ ਬਾਅਦ ਜਦੋਂ ਪਾਕਿਸਤਾਨੀ ਰੇਂਜਰਾਂ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਪੁਸ਼ਟੀ ਕੀਤੀ ਕਿ ਜਵਾਨ ਉਨ੍ਹਾਂ ਦੀ ਹਿਰਾਸਤ ਵਿੱਚ ਹੈ। ਪਾਕਿਸਤਾਨੀ ਰੇਂਜਰਾਂ ਵੱਲੋਂ ਦੱਸਿਆ ਗਿਆ ਕਿ ਇਸ ਜਵਾਨ ਨੂੰ ਇਸ ਲਈ ਗ੍ਰਿਫ਼ਤਾਰ ਕੀਤਾ ਗਿਆ ਕਿਉਂਕਿ ਉਹ ਕੌਮਾਂਤਰੀ ਸਰਹੱਦ ਪਾਰ ਕਰਕੇ ਉਨ੍ਹਾਂ ਦੇ ਇਲਾਕੇ ਵਿੱਚ ਪਹੁੰਚ ਗਿਆ ਸੀ।

ਅਫਗਾਨਿਸਤਾਨ ਦੇ ਇੱਕ ਸਕੂਲ ‘ਚ ਹੋਇਆ ਬੰਬ ਬਲਾਸਟ, 15 ਦੀ ਹੋਈ ਮੌਤ

0

ਅਫਗਾਨਿਸਤਾਨ ‘ਚ ਅੱਜ ਇੱਕ ਸਕੂਲ ‘ਚ ਬੰਬ ਧਮਾਕਾ ਹੋ ਗਿਆ ਹੈ। ਇਸ ਧਮਾਕੇ ਵਿੱਚ ਘੱਟੋ ਘੱਟ 15 ਲੋਕ ਮਾਰੇ ਗਏ ਅਤੇ 24 ਜ਼ਖਮੀ ਹੋ ਗਏ। ਮੀਡੀਆ ਰਿਪੋਰਟ ਮੁਤਾਬਕ ਇਹ ਧਮਾਕਾ ਸਮਾਂਗਨ ਦੇ ਐਬਾਕ ਸ਼ਹਿਰ ਦੇ ਜਾਹਦੀਆ ਮਦਰਸੇ ਵਿੱਚ ਦੁਪਹਿਰ ਦੀ ਨਮਾਜ਼ ਦੌਰਾਨ ਹੋਇਆ। ਸਮਾਂਗਨ ਪ੍ਰੋਵਿੰਸ਼ੀਅਲ ਹਸਪਤਾਲ ਦੇ ਇੱਕ ਡਾਕਟਰ ਦਾ ਕਹਿਣਾ ਹੈ ਕਿ ਇਸ ਹਸਪਤਾਲ ਵਿੱਚ ਘੱਟੋ-ਘੱਟ 15 ਮ੍ਰਿਤਕ ਅਤੇ 27 ਜ਼ਖ਼ਮੀਆਂ ਨੂੰ ਲਿਆਂਦਾ ਗਿਆ ਹੈ।

Hockey Test Series: ਭਾਰਤ ਨੇ ਆਸਟ੍ਰੇਲੀਆ ਨੂੰ 4-3 ਨਾਲ ਹਰਾਇਆ

0

ਹਾਕੀ ਟੈਸਟ ਸੀਰੀਜ਼ ਦੇ ਤੀਜੇ ਮੈਚ ‘ਚ ਭਾਰਤ ਨੂੰ ਸ਼ਾਨਦਾਰ ਜਿੱਤ ਮਿਲੀ ਹੈ। ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਪੰਜ ਹਾਕੀ ਟੈਸਟ ਮੈਚਾਂ ਦੀ ਸੀਰੀਜ਼ ਖੇਡੀ ਜਾ ਰਹੀ ਹੈ। ਸੀਰੀਜ਼ ਦੇ ਤੀਜੇ ਮੈਚ ‘ਚ ਭਾਰਤੀ ਹਾਕੀ ਟੀਮ ਨੇ ਆਸਟ੍ਰੇਲੀਆ ਖ਼ਿਲਾਫ਼ 4-3 ਦੀ ਰੋਮਾਂਚਕ ਜਿੱਤ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਉਸ ਨੂੰ ਲਗਾਤਾਰ ਦੋ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਜਿੱਤ ਨਾਲ ਟੀਮ ਇੰਡੀਆ ਨੇ ਸੀਰੀਜ਼ ਜਿੱਤਣ ਦੀ ਉਮੀਦ ਬਰਕਰਾਰ ਰੱਖੀ ਹੈ। ਭਾਰਤ ਲਈ ਮਨਪ੍ਰੀਤ ਸਿੰਘ, ਅਭਿਸ਼ੇਕ, ਅਕਾਸ਼ਦੀਪ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਇੱਕ-ਇੱਕ ਗੋਲ ਕੀਤਾ। ਜਦਕਿ ਆਸਟ੍ਰੇਲੀਆ ਲਈ ਵੇਲਚ ਜੈਕ, ਜੈਲੇਵਸਕੀ ਅਰੋਨ ਅਤੇ ਨਾਥਨ ਨੇ ਇਕ-ਇਕ ਗੋਲ ਕੀਤਾ।

ਆਸਟ੍ਰੇਲੀਆ ਖਿਲਾਫ਼ ਤੀਜੇ ਮੈਚ ‘ਚ ਟੀਮ ਇੰਡੀਆ ਨੇ ਸ਼ੁਰੂ ਤੋਂ ਹੀ ਹਮਲਾਵਰ ਖੇਡ ਦਿਖਾਈ। ਭਾਰਤ ਨੇ ਪਹਿਲਾ ਗੋਲ 12ਵੇਂ ਮਿੰਟ ਵਿੱਚ ਕੀਤਾ। ਟੀਮ ਇੰਡੀਆ ਦੇ ਮਨਪ੍ਰੀਤ ਸਿੰਘ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕੀਤਾ। ਇਸ ਤੋਂ ਬਾਅਦ ਆਸਟਰੇਲੀਆ ਨੇ ਮੈਚ ਵਿੱਚ ਵਾਪਸੀ ਦੀ ਕੋਸ਼ਿਸ਼ ਕੀਤੀ ਅਤੇ ਟੀਮ 25ਵੇਂ ਮਿੰਟ ਵਿੱਚ ਗੋਲ ਕਰਨ ਵਿੱਚ ਕਾਮਯਾਬ ਰਹੀ। ਆਸਟ੍ਰੇਲੀਆ ਲਈ ਜੈਕ ਵੇਲਚ ਨੇ ਗੋਲ ਕੀਤਾ। ਇਸ ਤੋਂ ਬਾਅਦ ਆਸਟਰੇਲੀਆ ਨੇ 32ਵੇਂ ਮਿੰਟ ਵਿੱਚ ਫਿਰ ਗੋਲ ਕਰਕੇ 2-1 ਦੀ ਬੜ੍ਹਤ ਬਣਾ ਲਈ। ਇਸ ਤੋਂ ਬਾਅਦ ਮੁਕਾਬਲਾ ਰੋਮਾਂਚਕ ਹੋ ਗਿਆ। ਭਾਰਤ ਲਈ ਅਭਿਸ਼ੇਕ ਨੇ 47ਵੇਂ ਮਿੰਟ ਵਿੱਚ ਗੋਲ ਕੀਤਾ। ਇਸ ਤਰ੍ਹਾਂ ਦੋਵੇਂ ਟੀਮਾਂ 2-2 ਦੀ ਬਰਾਬਰੀ ‘ਤੇ ਪਹੁੰਚ ਗਈਆਂ।

ਟੀਮ ਇੰਡੀਆ ਲਈ ਦੋਵੇਂ ਹਾਫ ਵਧੀਆ ਰਹੇ। ਭਾਰਤ ਲਈ ਸ਼ਮਸ਼ੇਰ ਨੇ 57ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ 3-2 ਦੀ ਬੜ੍ਹਤ ਹਾਸਲ ਕੀਤੀ। ਇਸ ਤੋਂ ਬਾਅਦ ਆਸਟਰੇਲੀਆ ਨੇ ਖੇਡ ਵਿੱਚ ਵਾਪਸੀ ਕਰਦੇ ਹੋਏ ਇੱਕ ਹੋਰ ਗੋਲ ਕੀਤਾ। ਟੀਮ ਲਈ ਨਾਥਨ ਨੇ 59ਵੇਂ ਮਿੰਟ ‘ਚ ਗੋਲ ਕੀਤਾ ਅਤੇ ਦੋਵੇਂ ਟੀਮਾਂ 3-3 ਦੀ ਬਰਾਬਰੀ ‘ਤੇ ਪਹੁੰਚ ਗਈਆਂ। ਇਸ ਤੋਂ ਠੀਕ ਇੱਕ ਮਿੰਟ ਬਾਅਦ ਅਕਾਸ਼ਦੀਪ ਸਿੰਘ ਨੇ ਭਾਰਤ ਲਈ ਗੋਲ ਕਰ ਦਿੱਤਾ। ਭਾਰਤ ਨੇ 60ਵੇਂ ਮਿੰਟ ਵਿੱਚ ਗੋਲ ਕਰ ਕੇ ਅੰਤ ਤੱਕ ਇਸ ਨੂੰ ਬਰਕਰਾਰ ਰੱਖਿਆ। ਇਸ ਤਰ੍ਹਾਂ ਭਾਰਤ ਨੇ 4-3 ਨਾਲ ਜਿੱਤ ਦਰਜ ਕੀਤੀ।

ਭਾਰਤ ਨੂੰ ਪਹਿਲੇ ਦੋ ਮੈਚਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਪਰ ਟੀਮ ਨੇ ਆਸਟ੍ਰੇਲੀਆ ਨੂੰ ਸਖ਼ਤ ਟੱਕਰ ਦਿੱਤੀ। ਆਸਟ੍ਰੇਲੀਆ ਨੇ ਸੀਰੀਜ਼ ਦੇ ਪਹਿਲੇ ਮੈਚ ‘ਚ 5-4 ਨਾਲ ਜਿੱਤ ਦਰਜ ਕੀਤੀ ਸੀ। ਇਸ ਤੋਂ ਬਾਅਦ ਦੂਜੇ ਮੈਚ ਵਿੱਚ 7-4 ਨਾਲ ਜਿੱਤ ਦਰਜ ਕੀਤੀ। ਹੁਣ ਭਾਰਤ ਨੇ ਸੀਰੀਜ਼ ‘ਚ ਵਾਪਸੀ ਕੀਤੀ ਅਤੇ ਮੈਚ 4-3 ਨਾਲ ਜਿੱਤ ਲਿਆ। ਹੁਣ ਸੀਰੀਜ਼ ਦਾ ਚੌਥਾ ਮੈਚ 3 ਦਸੰਬਰ ਨੂੰ ਅਤੇ ਪੰਜਵਾਂ ਮੈਚ 4 ਦਸੰਬਰ ਨੂੰ ਖੇਡਿਆ ਜਾਵੇਗਾ।

ਬੱਸ ਤੇ ਟਰੱਕ ਦੀ ਹੋਈ ਜ਼ਬਰਦਸਤ ਟੱਕਰ, ਭਿਆਨਕ ਹਾਦਸੇ ਨੇ ਲਈ 6 ਲੋਕਾਂ ਦੀ ਜਾਨ

0

ਉੱਤਰ ਪ੍ਰਦੇਸ਼ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਯੂਪੀ ਦੇ ਬਹਿਰਾਇਚ ਵਿੱਚ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਥੇ ਰੋਡਵੇਜ਼ ਦੀ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ। ਇਸ ਹਾਦਸੇ ‘ਚ ਬੱਸ ‘ਚ ਸਵਾਰ 5 ਯਾਤਰੀਆਂ ਸਮੇਤ 6 ਦੀ ਮੌਤ ਹੋ ਗਈ। 15 ਯਾਤਰੀ ਜ਼ਖਮੀ ਹਨ, ਜਿਨ੍ਹਾਂ ‘ਚੋਂ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕਾਂ ਵਿੱਚ ਟਰੱਕ ਡਰਾਈਵਰ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਪਾਰਟੀ ਦੇ ਢਾਂਚੇ ਦਾ ਕੀਤਾ ਐਲਾਨ

ਜਾਣਕਾਰੀ ਅਨੁਸਾਰ ਬੱਸ ਜੈਪੁਰ ਤੋਂ ਬਹਿਰਾਇਚ ਦੇ ਰਸਤੇ ਲਖਨਊ, ਰੁਪੈਡੀਹਾ ਜਾ ਰਹੀ ਸੀ। ਉਧਰ ਟਰੱਕ ਲਖਨਊ ਵੱਲ ਆ ਰਿਹਾ ਸੀ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਡੀਐਮ ਅਤੇ ਐਸਪੀ ਮੌਕੇ ‘ਤੇ ਪਹੁੰਚ ਗਏ ਹਨ।ਇਹ ਹਾਦਸਾ ਜਰਵਾਲ ਥਾਣਾ ਖੇਤਰ ਦੇ ਘਾਘਰਾ ਘਾਟ ਨੇੜੇ ਸਵੇਰੇ 4 ਵਜੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਸਾਰਾ ਪਾਸਾ ਉੱਡ ਗਿਆ। ਟਰੱਕ ਦੀ ਰਫ਼ਤਾਰ ਬਹੁਤ ਤੇਜ਼ ਸੀ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਫਾਰਮ ਹਾਊਸ ਹੋਇਆ ਸੀਲ

ਇਸ ਘਟਨਾ ਬਾਰੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਡਰਿੱਲ ਮਸ਼ੀਨ ਨਾਲ ਬੱਸ ਦੇ ਕੁਝ ਹਿੱਸਿਆਂ ਨੂੰ ਕੱਟ ਕੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ। 6 ਯਾਤਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲੇ ਸਾਰੇ ਮਰਦ ਹਨ। ਬੱਸ ਵਿੱਚ 40 ਦੇ ਕਰੀਬ ਸਵਾਰੀਆਂ ਸਨ। ਬੱਸ ਡਰਾਈਵਰ ਗੰਭੀਰ ਰੂਪ ਨਾਲ ਜ਼ਖਮੀ ਹੈ। ਮੁੱਖ ਮੰਤਰੀ ਯੋਗੀ ਆਦਿਿਤਆਨਾਥ ਨੇ ਸੜਕ ਹਾਦਸੇ ‘ਚ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸੇਨੂੰ ਦੁੱਗਲ ਨੇ ਫਾਜ਼ਿਲਕਾ ਦੇ DC ਵਜੋਂ ਸੰਭਾਲਿਆ ਅਹੁਦਾ

0

ਫਾਜ਼ਿਲਕਾ ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਅਹਿਦ ਲੈਂਦਿਆਂ ਸੇਨੂੰ ਦੁੱਗਲ ਆਈ ਏ ਐਸ ਨੇ ਅੱਜ ਫਾਜ਼ਿਲਕਾ ਦੇ 11ਵੇਂ ਡਿਪਟੀ ਕਮਿਸ਼ਨਰ ਵੱਜੋਂ ਆਪਣਾ ਅਹੁਦਾ ਸੰਭਾਲ ਲਿਆ। ਉਹ ਇਸ ਸੰਵੇਦਨਸ਼ੀਲ ਸਰਹੱਦੀ ਜ਼ਿਲ੍ਹੇ ਦੀ ਅਗਵਾਈ ਕਰਨ ਵਾਲੇ ਤੀਜੇ ਮਹਿਲਾ ਅਧਿਕਾਰੀ ਹਨ। ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਦੇ ਅੱਗੇ ਸ਼ਰਧਾ ਦੇ ਫੁੱਲ ਭੇਂਟ ਕੀਤੇ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਨੇ ਪਾਰਟੀ ਦੇ ਢਾਂਚੇ ਦਾ ਕੀਤਾ ਐਲਾਨ

ਰਣਨੀਤਕ ਤੌਰ ‘ਤੇ ਮੱਹਤਵਪੂਰਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿਚ ਸੇਵਾ ਕਰਨ ਦਾ ਵਿਸ਼ਾਲ ਤਜਰਬਾ ਰੱਖਣ ਵਾਲੇ 2012 ਬੈਚ ਦੇ ਆਈ ਏ ਐਸ ਅਧਿਕਾਰੀ ਸੇਨੂੰ ਦੁੱਗਲ ਜਿੰਨ੍ਹਾਂ ਨੂੰ ਕਮਿਸ਼ਨਰ ਨਗਰ ਨਿਗਮ ਅਬੋਹਰ ਵਜੋਂ ਵੀ ਤਾਇਨਾਤ ਕੀਤਾ ਗਿਆ ਹੈ, ਨੂੰ ਅਨੁਸ਼ਾਸਨ, ਐਕਸਨ ਅਤੇ ਜਿੰਮੇਵਾਰੀ ਦੀ ਭਾਵਨਾ ਨਾਲ ਸਖ਼ਤ ਮਿਹਨਤ ਨਾਲ ਕੰਮ ਕਰਨ ਦੀਆਂ ਉੱਚੀਆਂ ਕਦਰਾਂ ਕੀਮਤਾਂ ਦੀ ਪਾਲਣਾ ਕਰਨ ਵਾਲੇ ਅਧਿਕਾਰੀ ਵਜੋਂ ਜਾਣਿਆ ਜਾਂਦਾ ਹੈ।

ਇਹ ਵੀ ਪੜ੍ਹੋ: ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਫਾਰਮ ਹਾਊਸ ਹੋਇਆ ਸੀਲ

ਜ਼ਿਲ੍ਹਾ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਡਿਊਟੀ ਨੂੰ ਪ੍ਰਭਾਵਸਾਲੀ ਢੰਗ ਨਾਲ ਨਿਭਾਉਣ ਲਈ ਫਾਜ਼ਿਲਕਾ ਜ਼ਿਲ੍ਹੇ ਦੇ ਹਰੇਕ ਨਾਗਰਿਕ ਦਾ ਸਰਗਰਮ ਸਹਿਯੋਗ ਅਤੇ ਮਾਰਗਦਰਸ਼ਨ ਚਾਹੁੰਦੇ ਹਨ, ਤਾਂਜੋ ਮੁੱਖ ਮੰਤਰੀ ਸ: ਭਗਵੰਤ ਮਾਨ ਜੀ ਦੇ ਰੰਗਲੇ ਪੰਜਾਬ ਦੇ ਸੁਪਨੇ ਵਿਚ ਯਥਾਰਤ ਵਿਚ ਤਬਦੀਲ ਕਰ ਸਕੀਏ। ਉਨ੍ਹਾਂ ਨੇ ਆਪਣੀਆਂ ਤਰਜੀਹਾਂ ਦਾ ਜਿਕਰ ਕਰਦਿਆਂ ਕਿਹਾ ਕਿ ਸਵੱਛਤਾ, ਸਿੱਖਿਆ, ਸਿਹਤ, ਸੁਰੱਖਿਆ, ਸਾਡੇ ਬਜੁਰਗ ਨਾਗਰਿਕਾਂ ਦੀ ਤੰਦਰੁਸਤੀ, ਆਵਾਜਾਈ ਅਤੇ ਵਾਤਾਵਰਨ ਨਾਲ ਸਬੰਧਤ ਯੋਜਨਾਂਵਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।

1968 ਵਿਚ ਜਨਮੇ ਸੇਨੂੰ ਦੁੱਗਲ ਗ੍ਰੈਜੁਏਸਨ, ਪੋਸਟ ਗ੍ਰੈਜੁਏਸਨ ਅਤੇ ਆਰਟਸ ਵਿਚ PHD ਦੌਰਾਨ ਗੋਲਡ ਮੈਡਲਿਸਟ ਰਹੇ ਹਨ। ਸੰਘ ਲੋਕ ਸੇਵਾ ਕਮਿਸ਼ਨ ਦੀ ਇੰਟਰਵਿਊ ਲਈ ਉਮੀਦਵਾਰ ਵਜੋਂ ਸਿਫਾਰਸ਼ ਲਈ ਉਨ੍ਹਾਂ ਦਾ ਰਾਜ ਯੋਗਤਾ ਮਾਪਦੰਡ ਵਿਚ ਮਿਸਾਲੀ ਸੇਵਾ ਰਿਕਾਰਡ, ਸਰਕਾਰੀ ਸੇਵਾ ਦੀ ਲੰਬਾਈ ਅਤੇ ਸਭ ਤੋਂ ਵੱਧ ਵਿਭਾਗੀ ਕੰਮ ਕਾਜ ਦੀ ਸੂਖਮ ਸਮਝ ਮੁੱਖ ਅਧਾਰ ਰਿਹਾ।

 

ਸੁਖਬੀਰ ਬਾਦਲ ਨੇ ਪਾਰਟੀ ਦੇ ਢਾਂਚੇ ਦਾ ਕੀਤਾ ਐਲਾਨ

0

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ ਹੈ। ਦਲ ਦੇ 8 ਮੈਂਬਰੀ ਐਡਵਾਈਜ਼ਰੀ ਬੋਰਡ ਦਾ ਵੀ ਗਠਨ ਕੀਤਾ ਗਿਆ ਹੈ। ਇਸਦੇ ਨਾਲ ਹੀ ਕੋਰ ਕਮੇਟੀ ਮੈਂਬਰਾਂ ਦਾ ਵੀ ਐਲਾਨ ਕੀਤਾ ਹੈ। ਪ੍ਰਕਾਸ਼ ਸਿੰਘ ਬਾਦਲ ਮੁੱਖ ਸਰਪ੍ਰਸਤ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ ਹੋਣਗੇ।

ਵਿਰਾਟ ਕੋਹਲੀ ਸੋਸ਼ਲ ਮੀਡੀਆ ਦੇ ਤਿੰਨਾਂ ਪਲੇਟਫਾਰਮਾਂ ‘ਤੇ 50 Million Followers ਪਾਰ ਕਰਨ ਵਾਲਾ ਬਣਿਆ ਪਹਿਲਾ ਕ੍ਰਿਕਟਰ

0

ਭਾਰਤੀ ਕ੍ਰਿਕੇਟ ਦਿੱਗਜ ਵਿਰਾਟ ਕੋਹਲੀ ਸੋਸ਼ਲ ਮੀਡੀਆ ‘ਤੇ ਇੱਕ ਵੱਡੀ ਪ੍ਰਸ਼ੰਸਕ ਫਾਲੋਇੰਗ ਦਾ ਆਨੰਦ ਮਾਣ ਰਹੇ ਹਨ। ਪ੍ਰਸ਼ੰਸਕ ਕੋਹਲੀ ਦੀਆਂ ਪੋਸਟਾਂ ਦਾ ਇੰਤਜ਼ਾਰ ਕਰਦੇ ਹਨ।ਇਹ ਭਾਵੇਂ ਉਨ੍ਹਾਂ ਦੀਆਂ ਭਾਰਤੀਆਂ ਖਿਡਾਰੀਆਂ ਨਾਲ ਹੋਣ ਜਾਂ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਹੋਈਆਂ ਹੋਣ।

ਹਾਲ ਹੀ ‘ਚ ਕੋਹਲੀ ਟੀ-20 ਵਿਸ਼ਵ ਕੱਪ 2022 ਵਿੱਚ ਛੇ ਪਾਰੀਆਂ ਵਿੱਚ 296 ਦੌੜਾਂ ਬਣਾ ਕੇ ਚੋਟੀ ਦੇ ਸਕੋਰਰ ਵਜੋਂ ਉਭਰਿਆ। ਪਾਕਿਸਤਾਨ ਦੇ ਖਿਲਾਫ 53 ਗੇਂਦਾਂ ਵਿੱਚ 82 ਦੀ ਉਸਦੀ ਸਰਵੋਤ ਉਸ ਦੇ ਸਾਰੇ ਸੋਸ਼ਲ ਮੀਡੀਆ ਹੈਂਡਲਾਂ ‘ਤੇ ਪਹੁੰਚ ਅਤੇ ਪ੍ਰਤੀਕ੍ਰਿਆਵਾਂ ਨੂੰ ਵਧਾਇਆ।

ਉਨ੍ਹਾਂ ਨੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮ, ਟਵਿੱਟਰ, ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ 50 ਮਿਲੀਅਨ ਫਾਲੋਅਰਜ਼ ਨੂੰ ਪਾਰ ਕੀਤਾ ਹੈ।ਉਹ ਅਜਿਹਾ ਕਰਨ ਵਾਲਾ ਪਹਿਲਾ ਕ੍ਰਿਕਟਰ ਬਣ ਗਿਆ ਹੈ ਜਿਸਦੇ 50 ਮਿਲੀਆਨ ਫਾਲੋਅਰਜ਼ ਇੰਸਟਾਗ੍ਰਾਮ ਫਾਲੋਇੰਗ ਦੇ ਲਿਹਾਜ਼ ਨਾਲ ਰੋਨਾਲਡੋ 505 ਮਿਲੀਅਨ ਫਾਲੋਅਰਜ਼ ਦੇ ਨਾਲ ਸਭ ਤੋਂ ਉੱਪਰ ਹੈ, ਜਦਕਿ ਮੇਸੀ 381 ਮਿਲੀਅਨ ਪ੍ਰਸ਼ੰਸਕਾਂ ਸਰ ‘ਤੇ ਹੈ।

ਖੇਡ ਲਈ ਪਿਆਰ ਨੇ ਨਿਸ਼ਚਿਤ ਤੌਰ ‘ਤੇ ਪ੍ਰਸ਼ੰਸਕਾਂ ਨੂੰ ਉਨ੍ਹਾਂ ਦੇ ਸੋਸ਼ਲ ਮੀਡੀਆ ਹੈਂਡਲਜ਼ ਨਾਲ ਜੋੜੀ ਰੱਖਿਆ ਹੈ, ਜਿਸ ਨਾਲ ਉਹ ਸੋਸ਼ਲ ਮੀਡੀਆ ‘ਤੇ ਚੋਟੀ ਦੇ ਸਥਾਨਾਂ ‘ਤੇ ਆਪਣੀ ਮੌਜੂਦਗੀ ਨੂੰ ਦਰਸਾਉਂਦੇ ਹਨ।

 

ਇੰਟਰਨੈਸ਼ਨਲ ਮਾਰਕੀਟ ‘ਚ ਕੱਚੇ ਤੇਲ ਦੀ ਕੀਮਤਾਂ ‘ਚ ਆਈ ਗਿਰਾਵਟ, ਸਸਤਾ ਹੋ ਸਕਦਾ ਹੈ ਪੈਟਰੋਲ ਤੇ ਡੀਜ਼ਲ

0

ਇੰਟਰਨੈਸ਼ਨਲ ਮਾਰਕੀਟ ‘ਚ ਕੱਚੇ ਤੇਲ ਦੀ ਕੀਮਤਾਂ ਵਿਚ ਗਿਰਾਵਟ ਆਉਣ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਦੇ ਰੇਟ ਵੀ ਘੱਟ ਹੋ ਸਕਦੇ ਹਨ। ਇਸਦੇ ਨਾਲ ਹੀ ਪੈਟਰੋਲ- ਡੀਜ਼ਲ ਦੀਆਂ ਕੀਮਤਾਂ 14 ਰੁਪਏ ਤੱਕ ਘੱਟ ਸਕਦੀਆਂ ਹਨ। ਐਸਐਮਸੀ ਗਲੋਬਲ ਦੇ ਮੁਤਾਬਿਕ ਕਰੂਡ ਵਿਚ ਇਕ ਡਾਲਰ ਗਿਰਾਵਟ ਆਉਣ ‘ਤੇ ਦੇਸ਼ ਦੀ ਤੇਲ ਕੰਪਨੀਆਂ ਨੂੰ 45 ਪੈਸੇ ਪ੍ਰਤੀ ਲੀਟਰ ਬਚਤ ਹੁੰਦੀ ਹੈ। ਇਸ ਹਿਸਾਬ ਨਾਲ ਪੈਟਰੋਲ-ਡੀਜ਼ਲ ਦੀ ਕੀਮਤ 14 ਰੁਪਏ ਤਕ ਘੱਟ ਹੋਣੀ ਚਾਹੀਦੀ ਹੈ। ਉਥੇ ਹੀ ਐਕਸਪਰਟਸ ਦੀ ਮੰਨੀਏ ਤਾਂ ਕੀਮਤਾਂ ਵਿਚ ਪੂਰੀ ਕਟੌਤੀ ਇੱਕ ਵਾਰ ‘ਚ ਨਹੀਂ ਹੋਵੇਗੀ। ਦੱਸ ਦਈਏ ਕਿ ਮਾਰਕੀਟ ‘ਚ ਕੱਚੇ ਤੇਲ ਦੀ ਕੀਮਤ ਜਨਵਰੀ ਤੋਂ ਹੀ ਹੇਠਲੇ ਲੈਵਲ ‘ਤੇ ਹੈ। ਹੁਣ ਤੱਕ ਜਿਥੇ ਇਹ ਕੀਮਤ 81 ਡਾਲਰ ਚਲ ਰਹੀ ਸੀ, ਹੁਣ ਇਹ ਕੀਮਤ ਘੱਟ ਚੁੱਕੀ ਹੈ। ਅਮਰੀਕੀ ਕਰੂਡ 74 ਡਾਲਰ ਪ੍ਰਤਿ ਬੈਰਲ ਦੇ ਨੇੜੇ ਪੈਂਦਾ ਹੈ।

7 ਮਹੀਨਿਆਂ ਤੋਂ ਬਾਅਦ ਪਹਿਲੀ ਵਾਰ ਘੱਟ ਸਕਦੀਆਂ ਕੀਮਤਾਂ

ਇਸ ਸਾਲ ਮਈ ਤੋਂ ਬਾਅਦ ਪਹਿਲੀ ਵਾਰ ਪੈਟਰੋਲ- ਡੀਜ਼ਲ ਦੀਆਂ ਕੀਮਤਾਂ ਘੱਟ ਸਕਦੀਆਂ ਹਨ। ਕੱਚੇ ਤੇਲ ਦੀ ਕੀਮਤਾਂ ਵਿਚ ਵੱਡੀ ਗਿਰਾਵਟ ਤੋਂ ਬਾਅਦ ਭਾਰਤੀ ਰਿਫਾਈਨਰੀ ਲਈ ਕੱਚੇ ਤੇਲ ਦੀ ਔਸਤ ਕੀਮਤ ਘੱਟ ਕੇ 82 ਡਾਲਰ ਪ੍ਰਤੀ ਬੈਰਲ ਰਹਿ ਗਈ ਹੈ। ਮਾਰਚ ਵਿਚ ਇਹ 112.8 ਡਾਲਰ ਸੀ। ਜਿਸ ਕਰਕੇ 8 ਮਹੀਨੇ ਚ ਰਿਫਾਈਨਿੰਗ ਕੰਪਨੀਆਂ ਦੇ ਲਈ ਕੱਚੇ ਤੇਲ ਦੀ ਕੀਮਤ 31 ਡਾਲਰ ਘੱਟ ਗਏ ਹਨ।

ਕਿਉਂ ਘੱਟ ਸਕਦੀਆਂ ਨੇ ਕੀਮਤਾਂ

ਪੈਟਰੋਲ ਡੀਜ਼ਲ ਦੀ ਕੀਮਤਾਂ ਕਿਉਂ ਘੱਟ ਸਕਦੀ ਹਨ, ਇਸ ਦੀ ਵਜ੍ਹਾ ਜਾਨਣ ਦੀ ਕੋਸ਼ਿਸ਼ ਕਰਦੇ ਹਾਂ। ਇੱਕ ਅਖਬਾਰ ਵਿਚ ਛਪੀ ਰਿਪੋਰਟ ਦੇ ਮੁਤਾਬਿਕ ਤੇਲ ਕੰਪਨੀਆਂ ਨੂੰ ਪ੍ਰਤੀ ਬੈਰਲ 245 ਰੁਪਏ ਦੀ ਬਚਤ ਹੈ। ਫਿਲਹਾਲ ਦੇਸ਼ ਵਿਚ ਪੈਟਰੋਲ ਤੇ ਡੀਜ਼ਲ ਦੀ ਜੋ ਕੀਮਤਾਂ ਹਨ, ਉਸ ਮੁਤਾਬਿਕ ਕਰੂਡ ਆਇਲ ਦਾ ਇੰਡਿਯਨ ਬਾਸ੍ਕੇਟ 85 ਡੋਲਰ ਦੇ ਨੇੜੇ ਪ੍ਰਤੀ ਬੈਰਲ ਹੋਣਾ ਚਾਹੀਦਾ। ਜਿਹੜਾ ਕਿ 82 ਡਾਲਰ ਦੇ ਨੇੜੇ ਆ ਚੁੱਕਾ। ਇਸ ਭਾਵ ਤੇ ਆਇਲ ਮਾਰਕੀਟਿੰਗ ਕੰਪਨੀਆਂ ਨੂੰ ਪ੍ਰਤੀ ਬੈਰਲ ਰਿਫਾਈਨਿੰਗ ਤੇ 245 ਰੁਪਏ ਦੀ ਬਚਤ ਹੋਵੇਗੀ।

ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੂਰੀ ਨੇ ਪਿਛਲੀ ਦਿਨਾਂ ‘ਚ ਕਿਹਾ ਸੀ ਕਿ ਸਰਕਾਰੀ ਤੇਲ ਕੰਪਨੀਆਂ ਨੂੰ ਪੈਟਰੋਲ ਦੀ ਸੇਲ ‘ਤੇ ਮੁਨਾਫ਼ਾ ਹੋਣ ਲੱਗਾ ਹੈ। ਪਰ ਡੀਜ਼ਲ ਤੇ ਹੁਣ ਤਕ ਵੀ 4 ਰੁਪਏ ਪ੍ਰਤੀ ਲੀਟਰ ਘਾਟਾ ਹੋ ਰਿਹਾ। ਉਦੋਂ ਤੋਂ ਹੁਣ ਤਕ ਬ੍ਰੈਂਟ ਕਰੂਡ 10 ਫੀਸਦੀ ਸਸਤਾ ਹੋ ਗਿਆ ਹੈ। ਇਸ ਕਰਕੇ ਕੰਪਨੀਆਂ ਡੀਜ਼ਲ ਤੇ ਵੀ ਮੁਨਾਫ਼ਾ ਕਮਾਉਣ ਲੱਗ ਗਈਆਂ ਹਨ।

ਪੈਟਰੋਲੀਅਮ ਮਾਹਿਰ ਨਰਿੰਦਰ ਤਨੇਜਾ ਨੇ ਕਿਹਾ ਕਿ ਤੇਜੀ ਨਾਲ 70 ਡਾਲਰ ਵੱਲ ਵੱਧ ਰਿਹਾ ਹੈ। ਇਸ ਨਾਲ ਪੈਟਰੋਲ- ਡੀਜ਼ਲ ਦੀ ਕੀਮਤਾਂ ਕੁਝ ਸਮੇਂ ਤਕ ਜਰੂਰ ਘੱਟਣਗੀਆਂ। ਤੇਲ ਅਯਾਤ ਤੋਂ ਲੈ ਕੇ ਰਿਫਾਈਨਿੰਗ ਤਕ ਦਾ ਸਾਈਕਲ 30 ਦਿਨ ਦਾ ਹੁੰਦਾ ਹੈ। ਇਸ ਲਈ ਇੰਟਰਨੈਸ਼ਨਲ ਮਾਰਕੀਟ ਵਿਚ ਕੀਮਤਾਂ ਦਾ ਘੱਟ ਹੋਣਾ ਦਾ ਅਸਰ ਇੱਕ ਮਹੀਨੇ ਬਾਅਦ ਦਿਸਦਾ ਹੈ।

ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਫਾਰਮ ਹਾਊਸ ਹੋਇਆ ਸੀਲ

0

ਪੰਜਾਬੀ ਗਾਇਕ ਦਲੇਰ ਮਹਿੰਦੀ ਦਾ ਫਾਰਮ ਹਾਊਸ ਸੀਲ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗੁਰੂਗ੍ਰਾਮ ਦੇ ਸੋਹਾਣਾ ਵਿੱਚ ਬਣੇ ਗਾਇਕ ਦਲੇਰ ਮਹਿੰਦੀ ਦੇ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਬੀਤੇ ਕੱਲ੍ਹ ਸੋਹਾਣਾ ਵਿੱਚ ਦਮਦਮਾ ਝੀਲ ਕੋਲ ਬਣੇ ਦਲੇਰ ਮਹਿੰਦੀ ਦੇ ਫਾਰਮ ਹਾਊਸ ਨੂੰ ਸੀਲ ਕੀਤਾ। ਨਗਰ ਯੋਜਨਾ ਸਬੰਧੀ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਵੱਲੋਂ ਇਹ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਤੇ BSF ਨੂੰ ਮਿਲੀ ਵੱਡੀ ਸਫਲਤਾ, 5 AK-47 ਰਾਈਫਲਾਂ ਤੇ ਪਿਸਤੌਲ ਕੀਤੇ…

ਜ਼ਿਲ੍ਹਾ ਨਗਰ ਨਿਯੋਜਨ (ਡੀਟੀਪੀ) ਅਮਿਤ ਮਧੋਲਿਆ ਨੇ ਕਿਹਾ ਕਿ ਇਹ ਝੀਲ ਦੇ ਜਲਗ੍ਰਹਿਣ ਖੇਤਰ ਵਿੱਚ ਬਣਿਆ ਅਣਧਿਕਾਰਤ ਫਾਰਮ ਹਾਊਸ ਸੀ। ਇਨ੍ਹਾਂ ਤਿੰਨਾਂ ਫਾਰਮ ਹਾਊਸ ਨੂੰ ਸੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਫਾਰਮ ਹਾਊਸ ਬਿਨਾਂ ਕਿਸੇ ਮਨਜ਼ੂਰੀ ਦੇ ਅਰਾਵਲੀ ਰੇਂਜ ਵਿੱਚ ਬਣਾਏ ਗਏ ਸਨ।

ਪੰਜਾਬ ਸਰਕਾਰ ਨੇ 11 ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਵਜੋਂ ਦਿੱਤੀ ਤਰੱਕੀ

0

ਪੰਜਾਬ ਸਰਕਾਰ ਵੱਲੋਂ 11 ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਦਿੱਤੀ ਗਈ ਹੈ। ਸਰਕਾਰ ਵੱਲੋਂ ਤਰੱਕੀ ਦੇ ਕੇ ਇਨ੍ਹਾਂ ਨਾਇਬ ਤਹਿਸੀਲਦਾਰਾਂ ਨੂੰ ਤਹਿਸੀਲਦਾਰ ਬਣਾਇਆ ਗਿਆ ਹੈ। ਇਨ੍ਹਾਂ ਵਿੱਚ ਨਿਰਜੀਤ ਸਿੰਘ, ਰਜਿੰਦਰ ਸਿੰਘ, ਵਰਿੰਦਰ ਭਾਟੀਆ, ਸੁਖਦੇਵ ਸਿੰਘ ਬੰਗੜ, ਗੁਰਸੇਵਕ ਚੰਦ, ਧਰਮਿੰਦਰ ਕੁਮਾਰ, ਵਿਸ਼ਵਜੀਤ ਸਿੰਘ ਸੰਧੂ, ਸਤਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰੌਬਨਜੀਤ ਕੌਰ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ।