Home Blog Page 2098

ਕੇਂਦਰੀ ਊਰਜਾ ਮੰਤਰਾਲੇ ਨੇ ਕੋਲੇ ਦੀ ਸਮੱਸਿਆ ਨਾਲ ਨਜਿੱਠਣ ਲਈ ਚੁੱਕਿਆ ਵੱਡਾ ਕਦਮ

0

ਦੇਸ਼ ਦੇ ਕਈ ਸੂਬਿਆਂ ਵਿੱਚ ਕੋਲੇ ਦੀ ਕਮੀ ਦੀ ਸਮੱਸਿਆ ਆ ਰਹੀ ਹੈ। ਜਿਸ ਕਾਰਨ ਸੂਬਾ ਸਰਕਾਰ ਕੇਂਦਰ ਤੋਂ ਲਗਾਤਾਰ ਮਦਦ ਦੀ ਗੁਹਾਰ ਲਗਾ ਰਹੀ ਹੈ। ਇਸ ਦੌਰਾਨ ਊਰਜਾ ਮੰਤਰਾਲੇ ਨੇ ਪ੍ਰਾਈਵੇਟ ਜਨਰੇਟਿੰਗ ਸਟੇਸ਼ਨਾਂ ਨੂੰ ਲੈ ਕੇ ਵੱਡਾ ਕਦਮ ਚੁੱਕਿਆ ਹੈ। ਵਧਦੀ ਬਿਜਲੀ ਦੀ ਮੰਗ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਵੱਖ-ਵੱਖ ਉਪਾਵਾਂ ਦੇ ਅਨੁਸਾਰ ਕੇਂਦਰੀ ਊਰਜਾ ਮੰਤਰਾਲੇ ਨੇ ਪ੍ਰਾਈਵੇਟ ਪਾਵਰ ਜਨਰੇਟਿੰਗ ਸਟੇਸ਼ਨਾਂ (ਆਈਪੀਪੀਜ਼) ਦੁਆਰਾ ਰਾਜਾਂ ਨੂੰ ਅਲਾਟ ਕੀਤੇ ਕੋਲੇ ਦੀ ਵਰਤੋਂ ਲਈ ਵਿਧੀ ਵਿੱਚ ਸੋਧ ਕੀਤੀ ਹੈ।

ਕੇਂਦਰੀ ਮੰਤਰਾਲੇ ਨੇ ਇਕ ਬਿਆਨ ‘ਚ ਕਿਹਾ ਕਿ ਬੋਲੀ ਪ੍ਰਕਿਰਿਆ ਦੀ ਸਮਾਂ ਸੀਮਾ ‘ਚ ਹੋਰ ਸੋਧਾਂ ਕੀਤੀਆਂ ਗਈਆਂ ਹਨ। ਜਿਸ ਨੂੰ 67 ਦਿਨਾਂ ਤੋਂ ਘਟਾ ਕੇ 37 ਦਿਨ ਕਰ ਦਿੱਤਾ ਗਿਆ ਹੈ। ਘਰੇਲੂ ਕੋਲੇ ਦੀ ਵਧੇਰੇ ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਉਪਾਅ ਕੀਤੇ ਗਏ ਹਨ। ਇਸ ਤੋਂ ਇਲਾਵਾ ਮੰਤਰਾਲੇ ਨੇ ਕਿਹਾ ਕਿ ਸਰਕਾਰ ਨੇ ਪਾਵਰ ਪਲਾਂਟਾਂ ਤੱਕ ਕੋਲੇ ਦੀ ਸਰਵੋਤਮ ਆਵਾਜਾਈ ਲਈ ਰੇਲਵੇ ਬੁਨਿਆਦੀ ਢਾਂਚੇ ਦੀ ਸਰਵੋਤਮ ਵਰਤੋਂ ਕਰਨ ਲਈ ਇਹ ਉਪਾਅ ਕੀਤੇ ਹਨ।

ਇਸ ਨਾਲ ਸੂਬੇ ਆਪਣੇ ਲਿੰਕੇਜ ਕੋਲੇ ਦੀ ਵਰਤੋਂ ਖਾਣਾਂ ਦੇ ਨੇੜੇ ਪਲਾਂਟਾਂ ਲਈ ਕਰਨ ਦੇ ਯੋਗ ਹੋਣਗੇ, ਕਿਉਂਕਿ ਕੋਲੇ ਦੀ ਢੋਆ-ਢੁਆਈ ਦੀ ਬਜਾਏ ਦੂਰ-ਦੁਰਾਡੇ ਰਾਜਾਂ ਤੱਕ ਬਿਜਲੀ ਪਹੁੰਚਾਉਣਾ ਆਸਾਨ ਹੋਵੇਗਾ।

ਕੇਂਦਰ ਸਰਕਾਰ ਦੇ ਅੰਕੜਿਆਂ ਅਨੁਸਾਰ 1 ਅਪ੍ਰੈਲ 2022 ਤੱਕ ਦੇਸ਼ ਵਿੱਚ ਕੋਲਾ ਆਧਾਰਿਤ ਪਾਵਰ ਪਲਾਂਟਾਂ ਦੀ ਕੁੱਲ ਸਮਰੱਥਾ 9.4 ਦਿਨਾਂ ਵਿੱਚ ਕੋਲੇ ਦੀ 203167 ਮੈਗਾਵਾਟ ਬਿਜਲੀ ਪੈਦਾ ਕਰਨ ਦੀ ਸੀ। ਇਨ੍ਹਾਂ ਪਾਵਰ ਪਲਾਂਟਾਂ ਨਾਲ ਕੋਲੇ ਦੀ ਸਪਲਾਈ 12 ਅਪ੍ਰੈਲ 2022 ਤੱਕ ਘਟਾ ਕੇ 8.4 ਦਿਨ ਕਰ ਦਿੱਤੀ ਗਈ ਹੈ। ਜਦੋਂ ਕਿ ਨਿਯਮਾਂ ਅਨੁਸਾਰ ਇਨ੍ਹਾਂ ਪਲਾਂਟਾਂ ਕੋਲ 24 ਦਿਨਾਂ ਦਾ ਸਟਾਕ ਹੋਣਾ ਚਾਹੀਦਾ ਹੈ।

ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਨੇ ਲਗਾਈ ਇਹ ਪਾਬੰਦੀ

0

ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਨੇ ਸਰਕਾਰੀ ਸਮਾਗਮਾਂ ਵਿੱਚ ਗੁਲਦਸਤੇ ਅਤੇ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਬੰਦ ਕਰਨ ਸਬੰਧੀ ਹੁਕਮ ਜਾਰੀ ਕੀਤੇ ਹਨ।

ਪੰਜਾਬ ਦੇ ਸਮੂਹ ਸਿਵਲ ਸਰਜਨਾਂ ਨੂੰ ਲਿਖੇ ਪੱਤਰ ‘ਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੇ ਕਿਹਾ ਕਿ ਸਿਹਤ ਮੰਤਰੀ ਨੇ ਸਿਹਤ ਵਿਭਾਗ ਦੇ ਦਫ਼ਤਰੀ ਕੰਮਾਂ/ਕਾਰਜਾਂ ‘ਚ ਪਲਾਸਟਿਕ ਦੀਆਂ ਬੋਤਲਾਂ ‘ਚ ਪੈਕ ਪਾਣੀ ਦੀ ਵਰਤੋਂ ਨੂੰ ਰੋਕਣ ਦੀ ਅਪੀਲ ਕੀਤੀ ਹੈ।

ਇਸ ਤੋਂ ਇਲਾਵਾ ਅਜਿਹੇ ਸਮਾਗਮਾਂ ਦੌਰਾਨ ਸਿਹਤ ਮੰਤਰੀ ਜਾਂ ਹੋਰ ਪਤਵੰਤਿਆਂ ਨੂੰ ਕੋਈ ਵੀ ਗੁਲਦਸਤਾ ਆਦਿ ਨਾ ਭੇਟ ਕੀਤਾ ਜਾਵੇ। ਇਹ ਕਦਮ ਪਲਾਸਟਿਕ ਦੇ ਕਚਰੇ, ਪ੍ਰਦੂਸ਼ਣ ਘਟਾਉਣ ਤੇ ਜਨ ਸਿਹਤ ਦੀ ਸੁਰੱਖਿਆ ਲਈ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਸਿਵਲ ਸਰਜਨਾਂ ਨੂੰ ਇਸ ਹੁਕਮ ਨੂੰ ਤੁਰੰਤ ਲਾਗੂ ਕਰਨ ਲਈ ਕਿਹਾ ਹੈ।

ਪੰਜਾਬ ਸਰਕਾਰ ਨੇ ਬਿਜਲੀ ਵਿਭਾਗ ‘ਚ ਭਰਤੀ ਸੰਬੰਧੀ ਨੋਟਿਸ ਕੀਤਾ ਜਾਰੀ

0

ਪੰਜਾਬ ਸਰਕਾਰ ਨੇ ਹੁਣ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਤਿਆਰੀ ਕਰ ਲਈ ਹੈ।

ਸਰਕਾਰ ਨੇ ਨੌਕਰੀਆਂ ਬਾਰੇ ਵੱਡਾ ਫੈਸਲਾ ਲਿਆ ਹੈ।  ਪੰਜਾਬ ਸਰਕਾਰ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਵਿਚ 1690 ਸਹਾਇਕ ਲਾਈਨਮੈਨ ਦੇ ਅਹੁਦੇ ਲਈ ਭਰਤੀ ਕੱਢੀ ਹੈ।

ਇਸ ਸਬੰਧੀ ਅਰਜ਼ੀਆਂ ਮੰਗੀਆਂ ਗਈਆਂ ਹਨ। ਸਰਕਾਰ ਨੇ 1690 ਸਹਾਇਕ ਲਾਈਨਮੈਨ ਦੇ ਅਹੁਦੇ ਲਈ ਭਰਤੀ ਲਈ ਜਨਤਕ ਨੋਟਿਸ ਜਾਰੀ ਕੀਤਾ ਹੈ।

ਇਸ ਨੋਟਿਸ ਵਿਚ ਦੱਸਿਆ ਗਿਆ ਹੈ ਕਿ ਨੌਕਰੀਆਂ ਲਈ ਯੋਗਤਾ ਸਣੇ ਹੋਰ ਜਾਣਕਾਰੀ 30 ਅਪਰੈਲ 2022 ਤੋਂ ਬਾਅਦ ਵਿਭਾਗ ਦੀ ਵੈਬਸਾਇਟ https://pspcl.in/Recruitment  ‘ਤੇ ਪਾ ਦਿੱਤੀ ਜਾਵੇਗੀ।

ਭਾਰਤ-ਪਾਕਿ ਸੀਮਾ ’ਤੇ ਦਿਖਾਈ ਦਿੱਤਾ ਡਰੋਨ, BSF ਨੇ ਕੀਤੀ ਫਾਇਰਿੰਗ

0

ਭਾਰਤ-ਪਾਕਿਸਤਾਨ ਸਰਹੱਦ ਦੀ ਆਦੀਆ ਚੌਂਕੀ ’ਤੇ ਬੀਤੀ ਦੇਰ ਰਾਤ 4 ਵਾਰ ਡ੍ਰੋਨ ਵੇਖਿਆ ਗਿਆ। ਡ੍ਰੋਨ ਵਿਖਾਈ ਦੇਣ ’ਤੇ ਬੀ.ਐੱਸ.ਐੱਫ ਦੇ ਜਵਾਨ ਚੌਂਕਸ ਹੋ ਗਏ। ਜਾਣਕਾਰੀ ਅਨੁਸਾਰ ਬੀ.ਐੱਸ.ਐੱਫ ਦੇ ਜਵਾਨਾਂ ਨੇ ਜਦ ਪਾਕਿਸਤਾਨੀ ਡ੍ਰੋਨ ਨੂੰ ਭਾਰਤੀ ਖੇਤਰ ’ਚ ਦਾਖ਼ਲ ਹੁੰਦੇ ਵੇਖਿਆ ਤਾਂ ਉਨ੍ਹਾਂ ਨੇ ਡ੍ਰੋਨ ਨੂੰ ਅੱਗੇ ਵੱਧਣ ਤੋਂ ਰੋਕਣ ਅਤੇ ਖਦੇੜਣ ਲਈ ਰਾਤ 12 ਤੋਂ 3 ਵਜੇ ਤੱਕ 165 ਰਾਊਂਡ ਫਾਇਰਿੰਗ ਕੀਤੀ।

ਜਾਣਕਾਰੀ ਅਨੁਸਾਰ ਡਰੋਨ ਦਾਖ਼ਲ ਹੋਣ ਤੋਂ ਬਾਅਦ ਪੁਲਿਸ ਅਤੇ ਬੀ.ਐੱਸ.ਐੱਫ ਜਵਾਨਾਂ ਵੱਲੋਂ ਪੂਰੇ ਖੇਤਰ ’ਚ ਸਰਚ ਆਪ੍ਰੇਸ਼ਨ ਚਲਾਇਆ ਗਿਆ। ਸਰਚ ਆਪ੍ਰੇਸ਼ਨ ਦੌਰਾਨ ਫਿਲਹਾਲ ਕਿਸੇ ਤਰ੍ਹਾਂ ਦੀ ਕੋਈ ਵਸਤੂ ਬਰਾਮਦ ਨਹੀਂ ਹੋਈ।

CM ਭਗਵੰਤ ਮਾਨ ਟ੍ਰਾਂਸਪੋਰਟਰਾਂ ਲਈ ਅੱਜ ਲੈਣਗੇ ਅਹਿਮ ਫੈਸਲਾ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਟਰਾਂਸਪੋਰਟਰਾਂ ਲਈ

ਅੱਜ 23 ਅਪ੍ਰੈਲ ਨੂੰ ਅਹਿਮ ਫੈਸਲਾ ਲੈਣਗੇ। ਇਸ ਬਾਰੇ ਆਮ ਆਦਮੀ ਪਾਰਟੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ।

ਕੈਬ ਡਰਾਈਵਰਾਂ, ਆਟੋ ਰਿਕਸ਼ਾ ਚਾਲਕਾਂ ਨੂੰ ਵੀ ਵੱਡੀ ਰਾਹਤ ਮਿਲ ਸਕਦੀ ਹੈ

ਉਨ੍ਹਾਂ ਨੇ ਟਵੀਟ ‘ਚ ਇਹ ਵੀ ਲਿਖਿਆ ਹੈ ਕਿ ਆਪ ਸਰਕਾਰ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਣਾਵੇਗੀ।

Deep Sidhu ਦੀ ਫਿਲਮ ‘ਸਾਡੇ ਆਲੇ’ ਦਾ ਨਵਾਂ ਗਾਣਾ ‘ਯਾਰ ਵਿਛੜੇ’ ਹੋਇਆ ਰਿਲੀਜ਼, ਪ੍ਰਸ਼ੰਸਕਾਂ ਵੱਲੋਂ ਮਿਲ ਰਿਹਾ ਪਿਆਰ

0

ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਆਉਣ ਵਾਲੀ ਪੰਜਾਬੀ ਫਿਲਮ ‘ਸਾਡੇ ਆਲੇ’ 29 ਅਪ੍ਰੈਲ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਫਿਲਮ ਦੇ ਟ੍ਰੇਲਰ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲ ਰਿਹਾ ਹੈ। ਫਿਲਮ ਦੇ ਟਾਈਟਲ ਟਰੈਕ ਦੇ ਰਿਲੀਜ਼ ਹੋਣ ਤੋਂ 3 ਦਿਨ ਬਾਅਦ ਅੱਜ ਸਾਗਾ ਸਟੂਡੀਓਜ਼ ਵੱਲੋਂ ਫਿਲਮ ਦਾ ਦੂਜਾ ਗੀਤ ‘ਯਾਰ ਵਿਛੜੇ’ ਰਿਲੀਜ਼ ਕੀਤਾ ਗਿਆ ਹੈ। ਇਸ ਸੰਗੀਤ ਨੂੰ ਅਮਰਿੰਦਰ ਗਿੱਲ ਨੇ ਆਪਣੀ ਆਵਾਜ਼ ਦਿੱਤੀ ਹੈ। ਇਸ ਗੀਤ ਦੀ ਰਚਨਾ ਮੁਖਤਾਰ ਸਹੋਤਾ ਨੇ ਕੀਤੀ ਹੈ ਅਤੇ ਇਸ ਗੀਤ ਨੂੰ ਬਿੰਦਰਪਾਲ ਫਤਿਹ ਨੇ ਲਿਖਿਆ ਹੈ।

ਸੰਗੀਤ ਦੀ ਗੱਲ ਕਰੀਏ ਤਾਂ ਇਸ ਗੀਤ ਨੂੰ ਸੁਣਨ ਤੋਂ ਬਾਅਦ ਇਹ ਕਹਿਣਾ ਗਲਤ ਨਹੀਂ ਹੋਵੇਗਾ ਕਿ ਸਾਗਾ ਸਟੂਡੀਓ ਨੇ ਇਸ ਗੀਤ ਦੇ ਪਿੱਛੇ ਦਾ ਦਰਦ ਲੋਕਾਂ ਤੱਕ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਇਹ ਸੰਗੀਤ ਪਰਿਵਾਰ ਤੋਂ ਵਿਛੜ ਜਾਣ ਦੇ ਦਰਦ ਨੂੰ ਬਿਆਨ ਕਰਦਾ ਹੈ।

ਨਿਤਿਨ ਗਡਕਰੀ ਨੇ ਇਲੈਕਟ੍ਰਿਕ ਕੰਪਨੀਆਂ ਨੂੰ ਦਿੱਤੀ ਇਹ ਚਿਤਾਵਨੀ

0

ਕੇਂਦਰ ਸਰਕਾਰ ਨੇ ਇਲੈਕਟ੍ਰਿਕ ਦੋਪਹੀਆ ਵਾਹਨਾਂ ’ਚ ਅੱਗ ਲੱਗਣ ਦੀਆਂ ਕਈ ਘਟਨਾਵਾਂ ’ਤੇ ਚਿੰਤਾ ਪ੍ਰਗਟਾਈ ਹੈ। ਇਸ ਦੇ ਨਾਲ ਹੀ ਕਿਹਾ ਹੈ ਕਿ ਇਸ ਸਬੰਧੀ ਛੇਤੀ ਹੀ ਸੁਰੱਖਿਆ ਦੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਣਗੇ। ਸੜਕ ਤੇ ਟ੍ਰਾਂਸਪੋਰਟ ਮੰਤਰੀ ਨਿਤਿਨ  ਗਡਕਰੀ ਨੇ ਕਿਹਾ ਕਿ ਇਲੈਕਟ੍ਰਿਕ ਵਾਹਨ ਨਿਰਮਾਤਾ ਕੰਪਨੀਆਂ ਨੂੰ ਫ਼ੌਰੀ ਤੌਰ ’ਤੇ ਆਪਣੇ ਖ਼ਰਾਬ (ਡਿਫੈਕਟਿਵ) ਵਾਹਨ ਬਾਜ਼ਾਰ ਤੋਂ ਵਾਪਸ ਮੰਗ ਲੈਣੇ ਚਾਹੀਦੇ ਹਨ। ਪਿਛਲੇ ਦੋ ਮਹੀਨਿਆਂ ਇਲੈਕਟ੍ਰਿਕ ਵਾਹਨਾਂ ਦੇ ਹਾਦਸੇ ਦੀਆਂ ਕਈ ਖ਼ਬਰਾਂ ਸਾਹਮਣੇ ਆਈਆਂ। ਇਨ੍ਹਾਂ ’ਚੋਂ ਕੁਝ ਲੋਕਾਂ ਦੀ ਜਾਨ ਚਲੀ ਗਈ ਤੇ ਕਈ ਜ਼ਖ਼ਮੀ ਹੋ ਗਏ।

ਨਿਤਿਨ ਗਡਕਰੀ ਨੇ ਇਹ ਵੀ ਕਿਹਾ ਕਿ ਇਲੈਕਟ੍ਰਿਕ ਵਾਹਨਾਂ ’ਚ ਅੱਗ ਲੱਗਣ ਦੇ ਮਾਮਲਿਆਂ ਦੀ ਜਾਂਚ ਲਈ ਮਾਹਰਾਂ ਦੀ ਕਮੇਟੀ ਬਣਾ ਕੇ ਦਿੱਤੀ ਗਈ ਹੈ, ਜਿਹੜੀ ਇਸ ਤਰ੍ਹਾਂ ਦੇ ਹਾਦਸਿਆਂ ਨੂੰ ਰੋਕਣ ਦੇ ਉਪਾਅ ਦੱਸਣਗੀਆਂ। ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਅੱਗ ਲੱਗਣ ਦੀਆਂ ਘਟਨਾ ਲਈ ਦੋਸ਼ੀ ਪਾਏ ਜਾਣ ਵਾਲੀਆਂ ਕੰਪਨੀਆਂ ਨੂੰ ਜ਼ਰੂਰੀ ਹੁਕਮ ਦਿੱਤੇ ਜਾਣਗੇ।

ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਵਾਹਨਾਂ ਦੀ ਸੁਰੱਖਿਆ ਨਾਲ ਜੁੜੇ ਨਿਰਦੇਸ਼ ਜਾਰੀ ਕੀਤੇ ਜਾਣਗੇ। ਜੇਕਰ ਇਲੈਕਟ੍ਰਿਕ ਵਾਹਨ ਨਿਰਮਾਤਾ ਕੰਪਨੀਆਂ ਇਨ੍ਹਾਂ ਨਿਰਦੇਸ਼ਾਂ ਦਾ ਪਾਲਣ ਨਹੀਂ ਕਰਨਗੀਆਂ ਤਾਂ ਉਨ੍ਹਾਂ ’ਤੇ ਭਾਰੀ ਜੁਰਮਾਨਾ ਲਗਾਉਣ ਦੇ ਨਾਲ ਹੀ ਸਾਰੇ ਡਿਫੈਕਟਿਵ ਵਾਹਨ ਵਾਪਸ ਬੁਲਾਉਣ ਦੇ ਹੁਕਮ ਦਿੱਤੇ ਜਾਣਗੇ।

ਪੰਜਾਬ ਸਰਕਾਰ ਨੇ 184 ਸਾਬਕਾ ਵਿਧਾਇਕਾਂ-ਮੰਤਰੀਆਂ ਦੀ ਸੁਰੱਖਿਆ ਲਈ ਵਾਪਸ

0

ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਮਾਨ ਸਰਕਾਰ ਨੇ 184 ਸਾਬਕਾ ਵਿਧਾਇਕਾਂ-ਮੰਤਰੀਆਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸ ਲਿਸਟ ‘ਚ ਅਕਾਲੀ ਦਲ, ਕਾਂਗਰਸ ਤੇ ਬੀਜੇਪੀ ਦੇ ਸਾਬਕਾ ਐਮਐਲਏ ਦੇ ਨਾਂ ਵੀ ਸ਼ਾਮਲ ਹਨ।

ਇਸ ਦੇ ਨਾਲ ਹੀ ਕਾਂਗਰਸ ਦੇ ਕੁਝ ਜ਼ਿਲ੍ਹਾ ਪ੍ਰਧਾਨ ਤੇ ਯੂਥ ਕਾਂਗਰਸ ਪ੍ਰੈਜੀਡੈਂਟ ਤੋਂ ਵੀ ਸਿਕਿਓਰਿਟੀ ਵਾਪਸ ਲੈ ਲਈ ਗਈ ਹੈ। ਕੁਝ ਸਾਬਕਾ ਜਥੇਦਾਰ ਤੇ ਐਸਜੀਪੀਸੀ ਦੇ ਮੈਂਬਰ ਤੋਂ ਵੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਹੋਵੇ ਹਨ।

ਬਰਿੰਦਰ ਸਿੰਘ ਢਿੱਲੋਂ,ਰਾਜੀਵ ਸ਼ੁਕਲਾ,ਸੰਤੋਖ ਸਿੰਘ ਚੋਧਰੀ ਕਾਂਗਰਸੀ ਲੀਡਰਾਂ ਦੀ ਸੁਰੱਖਿਆਂ ਵੀ ਵਾਪਸ ਲੈ ਲਈ ਗਈ ਹੈ।

ਇਨ੍ਹਾਂ ‘ਚੋਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਛੋਟੇਪੁਰ, ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਸਣੇ 184 ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ।

ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਮੈਟਰੋ ‘ਚ ਮਾਸਕ ਪਾਉਣਾ ਕੀਤਾ ਲਾਜ਼ਮੀ, ਉਲੰਘਣਾ ਕਰਨ ‘ਤੇ ਭਰਨਾ ਪਵੇਗਾ ਜੁਰਮਾਨਾ

0

ਕੋਰੋਨਾ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸ ਲਈ ਰਾਜਧਾਨੀ ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (ਡੀ.ਐੱਮ.ਆਰ.ਸੀ.) ਨੇ ਮੈਟਰੋ ‘ਚ ਮਾਸਕ ਲਾਉਣਾ ਜ਼ਰੂਰੀ ਕਰ ਦਿੱਤਾ ਹੈ। ਡੀ.ਐੱਮ.ਆਰ.ਸੀ. ਦੇ ਸੰਚਾਰ ਮੁਖੀ ਅਨੁਜ ਦਿਆਲ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਕੋਵਿਡ ਪ੍ਰਬੰਧਨ ਦੇ ਬਾਰੇ ‘ਚ ਪ੍ਰਸ਼ਾਸਨ ਵੱਲੋਂ ਜਾਰੀ ਨਵੇਂ ਦਿਸ਼ਾ-ਨਿਰਦੇਸ਼ਾ ਮੁਤਾਬਕ ਯਾਤਰੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਮੈਟਰੋ ‘ਚ ਸਫ਼ਰ ਦੌਰਾਨ ਮਾਸਕ ਪਾਉਣ ਦੀ ਪਾਲਣਾ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਮੈਟਰੋ ‘ਚ ਯਾਤਰੀਆਂ ਦੇ ਮਾਸਕ ਪਾਉਣ ਸਬੰਧੀ ਦਿਸ਼ਾ-ਨਿਰਦੇਸ਼ਾ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਲਾਇਆ ਜਾਵੇਗਾ। ਇਨ੍ਹਾਂ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਕਰਵਾਉਣ ਲਈ ਮੈਟਰੋ ਕਰਮਚਾਰੀਆਂ ਦੇ ਵਿਸ਼ੇਸ਼ ਦਸਤੇ ਅਚਨਚੇਤ ਜਾਂਚ ਕਰਨਗੇ ਅਤੇ ਮਾਸਕ ਨਾ ਪਾਉਣ ਵਾਲੇ ਯਾਤਰੀਆਂ ‘ਤੇ ਜੁਰਮਾਨਾ ਲਾਉਣਗੇ।

ਦਿੱਲੀ ਦੇ CM ਅਰਵਿੰਦ ਕੇਜਰੀਵਾਲ ਅੱਜ ਕਰਨਗੇ ਹਿਮਾਚਲ ਪ੍ਰਦੇਸ਼ ਦਾ ਦੌਰਾ

0

ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਹਿਮਾਚਲ ਪ੍ਰਦੇਸ਼ ਦੇ ਦੌਰੇ ’ਤੇ ਹਨ। ਉਹਨਾਂ ਵੱਲੋਂ ਸ਼ਾਹਪੁਰ ਵਿਖੇ ਇਕ ਰੈਲੀ ਨੂੰ ਸੰਬੋਧਨ ਕੀਤਾ ਜਾਵੇਗਾ।

ਅਰਵਿੰਦ ਕੇਜਰੀਵਾਲ ਸਵੇਰੇ 11 ਵਜੇ ਗਗਲ ਸਥਿਤ ਕਾਂਗੜਾ ਹਵਾਈ ਅੱਡੇ ‘ਤੇ ਪਹੁੰਚਣਗੇ। ਉਹ ਚੰਬੀ ਮੈਦਾਨ ਵਿਖੇ ਕਾਂਗੜਾ ਸੰਸਦੀ ਹਲਕੇ ਦੇ ਆਮ ਆਦਮੀ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਨਗੇ। ਕੇਜਰੀਵਾਲ ਦੇ ਦੌਰੇ ਨੂੰ ਲੈ ਕੇ ਪਾਰਟੀ ਅਧਿਕਾਰੀ ਅਤੇ ਵਰਕਰ ਪਿਛਲੇ ਕਈ ਦਿਨਾਂ ਤੋਂ ਰੁੱਝੇ ਹੋਏ ਹਨ।