Home Blog Page 2099

ਵਿਟਾਮਿਨ ਸਿਹਤ ਲਈ ਹੁੰਦਾ ਹੈ ਬਹੁਤ ਹੀ ਜ਼ਰੂਰੀ, ਸਰੀਰ ‘ਚ ਵਿਟਾਮਿਨ D ਦੀ ਘਾਟ ਨੂੰ ਪੂਰਾ ਕਰਨ ਲਈ ਖੁਰਾਕ ‘ਚ ਸ਼ਾਮਿਲ ਕਰੋ ਇਹ ਚੀਜ਼ਾਂ

0

ਸਿਹਤਮੰਦ ਸਰੀਰ ਲਈ ਜ਼ਰੂਰੀ ਹੈ ਕਿ ਅਸੀਂ ਆਪਣੇ ਸਰੀਰ ਦਾ ਖਾਸ ਖਿਆਲ ਰੱਖੀਏ। ਸਰੀਰ ਨੂੰ ਸਿਹਤਮੰਦ ਰੱਖਣ ਲਈ ਵਿਟਾਮਿਨ, ਮਿਨਰਲਸ ਅਤੇ ਪੋਸ਼ਕ ਤੱਤਾਂ ਦਾ ਹੋਣਾ ਬਹੁਤ ਹੀ ਜ਼ਰੂਰੀ ਹੈ। ਹਰੇਕ ਵਿਟਾਮਿਨ ਦਾ ਸਰੀਰ ਦੇ ਲਈ ਖ਼ਾਸ ਮਹੱਤਵ ਹੁੰਦਾ ਹੈ। ਅੱਜ ਅਸੀਂ ਵਿਟਾਮਿਨ ‘ਡੀ’ ਦੇ ਬਾਰੇ ਗੱਲ ਕਰ ਰਹੇ ਹਾਂ। ਇਹ ਵਿਟਾਮਿਨ ਸਰੀਰ ਦੇ ਲਈ ਬਹੁਤ ਹੀ ਜ਼ਰੂਰੀ ਹੈ। ਕੈਲਸ਼ੀਮਅ ਦੇ ਨਾਲ ਜੇਕਰ ਵਿਟਾਮਿਨ ‘ਡੀ’ ਦੀ ਘਾਟ ਹੋ ਜਾਵੇ ਤਾਂ ਬਹੁਤ ਸਾਰੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਵਿਟਾਮਿਨ ‘ਡੀ’ ਦੀ ਘਾਟ ਨਾਲ ਹੋਣ ਵਾਲੀਆਂ ਪਰੇਸ਼ਾਨੀਆਂ:

ਹੱਡੀਆਂ ਅਤੇ ਮਾਸਪੇਸ਼ੀਆਂ ਦਾ ਕਮਜ਼ੋਰ ਹੋ ਜਾਣਾ। ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ।ਤਣਾਅ ਅਤੇ ਉਦਾਸੀ ਹੋ ਜਾਣਾ। ਆਲਸ ਅਤੇ ਥਕਾਵਟ ਹੋ ਜਾਣਾ।

ਵਿਟਾਮਿਨ D ਦੀ ਘਾਟ ਨਾਲ ਹੁੰਦੀਆਂ ਹਨ ਇਹ ਸਮੱਸਿਆਵਾਂ

ਸ਼ੂਗਰ ਦੀ ਸੰਭਾਵਨਾ

ਵਿਟਾਮਿਨ ਡੀ ਦੀ ਘਾਟ ਨਾਲ ਸ਼ੂਗਰ ਦੀ ਸੰਭਾਵਨਾ ਬਹੁਤ ਜ਼ਿਆਦਾ ਵਧ ਜਾਂਦੀ ਹੈ । 70% ਸ਼ੂਗਰ ਦੇ ਮਰੀਜ਼ਾਂ ਵਿਚ ਵਿਟਾਮਿਨ ਡੀ ਦੀ ਘਾਟ ਦਰਜ ਕੀਤੀ ਜਾਂਦੀ ਹੈ ਕਿਉਂਕਿ ਵਿਟਾਮਿਨ ਡੀ ਇਨਸੁਲਿਨ ਹਾਰਮੋਨ ਬਣਾਉਣ ਵਾਲੀਆਂ ਕੋਸ਼ਿਕਾਵਾਂ ਦੇ ਕੰਮ ਨੂੰ ਵਧਾਉਂਦਾ ਹੈ। ਇਸ ਲਈ ਹਮੇਸ਼ਾ ਸ਼ੂਗਰ ਦੇ ਮਰੀਜ਼ਾਂ ਨੂੰ ਡਾਕਟਰ ਥੋੜ੍ਹਾ ਸਮਾਂ ਧੁੱਪ ਵਿਚ ਬੈਠਣ ਲਈ ਕਹਿੰਦੇ ਹਨ ਕਿਉਂਕਿ ਇਹ ਉਨ੍ਹਾਂ ਲਈ ਬਹੁਤ ਹੀ ਜ਼ਿਆਦਾ ਫ਼ਾਇਦੇਮੰਦ ਹੁੰਦੀ ਹੈ।

ਸਰੀਰ ਦੀ ਇਮਿਊਨਟੀ

ਵਿਟਾਮਿਨ ਡੀ ਦੀ ਘਾਟ ਨਾਲ ਸਰੀਰ ਦੀ ਇਮਊਨਿਟੀ ਘੱਟ ਜਾਂਦੀ ਹੈ। ਇਸ ਤਰ੍ਹਾਂ ਬਹੁਤ ਸਾਰੀਆਂ ਬਿਮਾਰੀਆਂ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ। ਇਹੀ ਕਾਰਨ ਹੈ ਕਿ ਵਿਟਾਮਿਨ ਡੀ ਦੀ ਘਾਟ ਨਾਲ ਸਰੀਰ ਨੂੰ ਬਹੁਤ ਸਾਰੀਆਂ ਬੀਮਾਰੀਆਂ ਹੋਣ ਦੀ ਸੰਭਾਵਨਾ ਵਧ ਜਾਂਦੀ ਹੈ।

ਫੇਫੜਿਆਂ ਦੇ ਰੋਗ

ਵਿਟਾਮਿਨ ਡੀ ਦੀ ਘਾਟ ਕਾਰਨ ਫੇਫੜਿਆਂ ਦੇ ਬਹੁਤ ਸਾਰੇ ਰੋਗ ਜਿਵੇਂ-ਦਮਾ, ਸੀ.ਓ.ਪੀ.ਡੀ. ਅਤੇ ਨਿਮੋਨੀਆ ਵੀ ਜਾਂਦੇ ਹਨ।

ਤੁਸੀਂ ਇਸ ਤਰ੍ਹਾਂ ਇਸ ਘਾਟ ਨੂੰ ਪੂਰਾ ਕਰ ਸਕਦੇ ਹੋ…

ਧੁੱਪ ਲੈਣਾ—ਵਿਟਾਮਿਨ ‘ਡੀ’ ਦੀ ਘਾਟ ਨੂੰ ਪੂਰਾ ਕਰਨ ਦੇ ਲਈ ਧੁੱਪ ‘ਚ ਬੈਠਣਾ ਬਹੁਤ ਹੀ ਜ਼ਰੂਰੀ ਹੈ। ਸਵੇਰ ਦੇ ਸਮੇਂ ਧੁੱਪ ਲੈਣ ਨਾਲ ਸਰੀਰ ‘ਚ ਵਿਟਾਮਿਨ ‘ਡੀ’ ਦੀ ਘਾਟ ਨਹੀਂ ਹੁੰਦੀ ਅਤੇ ਇਸ ਨਾਲ ਚਮੜੀ ਦੀ ਐਲਰਜੀ ਤੋਂ ਬਚਾਅ ਰਹਿੰਦਾ ਹੈ।

ਗਾਜਰ— ਗਾਜਰ ਦਾ ਜੂਸ ਪੀਣ ਨਾਲ ਵਿਟਾਮਿਨ D ਦੀ ਘਾਟ ਪੂਰੀ ਹੋ ਜਾਂਦੀ ਹੈ। ਰੋਜ਼ 2 ਗਿਲਾਸ ਗਾਜਰ ਦਾ ਜੂਸ ਜ਼ਰੂਰ ਪੀਓ।

ਆਂਡਾ— ਮੱਛੀ ਤੋਂ ਇਲਾਵਾ ਆਂਡੇ ਦੀ ਵਰਤੋਂ ਕਰਨ ਨਾਲ ਵੀ ਵਿਟਾਮਿਨ ‘ਡੀ’ ਦੀ ਘਾਟ ਦੂਰ ਹੋ ਜਾਂਦੀ ਹੈ।

ਡੇਅਰੀ ਪ੍ਰੋਡੈਕਟ— ਦੁੱਧ, ਮੱਖਣ ਅਤੇ ਪਨੀਰ ਨੂੰ ਆਪਣੀ ਖੁਰਾਕ ‘ਚ ਜ਼ਰੂਰ ਸ਼ਾਮਲ ਕਰੋ। ਇਸ ਨਾਲ ਸਰੀਰ ਦੀਆਂ ਪਰੇਸ਼ਾਨੀਆਂ ਦੂਰ ਹੋ ਜਾਂਦੀਆਂ ਹਨ।

ਕਿਸੇ ਵੀ ਕਿਸਾਨ ਦੀ ਨਹੀਂ ਹੋਵੇਗੀ ਗ੍ਰਿਫ਼ਤਾਰੀ : ਹਰਪਾਲ ਚੀਮਾ

0

ਪੰਜਾਬ ਸਰਕਾਰ ਕਿਸਾਨੀਂ ਨੂੰ ਕਰਜ਼ੇ ਦੇ ਜਾਲ ਵਿੱਚੋਂ ਕੱਢਣ ਲਈ ਇੱਕ ਨਵੀਂ ਨੀਤੀ ਬਣਾ ਰਹੀ ਹੈ। ਤਾਂਕਿ ਨਾ ਹੀ ਕਿਸਾਨ ਨੂੰ ਖੁਦਕੁਸ਼ੀ ਕਰਨੀ ਪਵੇ ਤੇ ਨਾ ਹੀ ਬੈਂਕਾਂ ਦੇ ਵਰੰਟਾਂ ਦਾ ਸਾਹਮਣਾ ਕਰਨਾ ਪਵੇ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਹੈ।

ਵਿੱਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਨੂੰ ਕਰਜ਼ੇ ਵਿੱਚੋਂ ਕੱਢਣ ਲਈ ਇੱਕ ਨਵੀਂ ਪਾਲਿਸੀ ਬਣ ਰਹੀ ਹੈ। ਇਸ ਨੀਤੀ ਵਿੱਚ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾਵੇਗਾ। ਕਿਸਾਨਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਸਿਰ ਤੋੜ ਯਤਰਨ ਕਰ ਰਹੀ ਹੈ। ਇਸਦੇ ਨਾਲ ਹੀ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਕਿਸਾਨ ਵਿਰੋਧੀ ਨੀਤੀਆਂ ਕਾਰਨ ਹੀ ਕਿਸਾਨ ਖੁਦਕੁਸ਼ੀ ਕਰਨ ਲਈ ਮਜ਼ਬੂਰ ਹੋਇਆ ਹੈ। ਖੁਦਕੁਸ਼ੀ ਪਿੱਛੇ ਕਿਸਾਨ ਦਾ ਨਹੀਂ ਬਲਕਿ ਸਰਕਾਰ ਦੀਆਂ ਗਲਤ ਨੀਤੀਆਂ ਜਿੰਮੇਵਾਰ ਹੈ।

ਕਿਸੇ ਵੀ ਕਿਸਾਨ ਦੀ ਗ੍ਰਿਫ਼ਤਾਰੀ ਨਹੀਂ ਹੋਵੇਗੀ

ਹਰਪਾਲ ਚੀਮਾ ਨੇ ਕਿਹਾ ਕਿ ਨੇ ਕਾਂਗਰਸ ਪਾਰਟੀ ਨੇ ਵਾਅਦੇ ਮੁਤਾਬਿਕ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦੀ ਵਜਾਏ ਜਾਂਦੇ-ਜਾਂਦੇ ਕਿਸਾਨਾਂ ਦੇ ਗ੍ਰਿਫਤਾਰੀ ਦੇ ਵਾਰੰਟ ਜਾਰੀ ਕਰ ਦਿੱਤੇ । ਹੁਣ ਇਹੀ ਵਾਰੰਟਾਂ ਨੂੰ ਹੀ ਅਧਿਕਾਰੀਆਂ ਨੇ ਮੁੜ ਤੋਂ ਜਾਰੀ ਕੀਤਾ ਹੈ। ਇਸਲਈ ਕਿਸਾਨਾਂ ਨੂੰ ਜਾਰੀ ਹੋ ਰਹੇ ਵਾਰੰਟਾਂ ਲ਼ਈ ਪਿਛਲੀ ਕਾਂਗਰਸ ਪਾਰਟੀ ਹੀ ਜਿੰਮੇਵਾਰ ਹੈ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਸਪੱਸਟ ਕਰਦੀ ਹੈ ਕਿ ਕਿਸੇ ਵੀ ਕਿਸਾਨ ਦੀ ਗ੍ਰਿਫ਼ਤਾਰੀ ਨਹੀਂ ਹੋਵੇਗੀ। ਬਲਕਿ ਮੁੱਖ ਮਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਕਿਸਾਨਾਂ ਲਈ ਇੱਕ ਨਵੀਂ ਲਾਹੇਵੰਦ ਖੇਤੀ ਨੀਤੀ ਬਣਾਈ ਜਾ ਰਹੀ ਹੈ

ਕਾਲ ਰਿਕਾਰਡਿੰਗ ਨੂੰ ਲੈ ਕੇ ਵੱਡਾ ਕਦਮ: ਹੁਣ ਕਾਲ ਰਿਕਾਰਡ ਕਰਨਾ ਹੋਵੇਗਾ ਮੁਸ਼ਕਲ, ਗੂਗਲ ਪਾਲਿਸੀ ‘ਚ ਕਰ ਰਿਹਾ ਹੈ ਬਦਲਾਅ

0

ਐਂਡ੍ਰਾਇਡ ਫੋਨ ‘ਤੇ ਕਾਲ ਰਿਕਾਰਡਿੰਗ ਜਲਦੀ ਹੀ ਬੰਦ ਹੋਣ ਜਾ ਰਹੀ ਹੈ। ਪਰ ਇਹ ਪੂਰੀ ਤਰ੍ਹਾਂ ਨਹੀਂ ਹੋਵੇਗਾ। ਗੂਗਲ ਨੇ ਹਾਲ ਹੀ ‘ਚ ਆਪਣੀ ਪਲੇ ਸਟੋਰ ਪਾਲਿਸੀ ਨੂੰ ਅਪਡੇਟ ਕੀਤਾ ਹੈ, ਜਿਸ ‘ਚ ਕਈ ਬਦਲਾਅ ਕੀਤੇ ਗਏ ਹਨ ਜੋ 11 ਮਈ ਤੋਂ ਲਾਗੂ ਹੋਣਗੇ। ਨਵੀਂ ਨੀਤੀ ਦੇ ਬਦਲਾਅ ਦਾ ਪਲੇ ਸਟੋਰ ‘ਤੇ ਉਪਲਬਧ ਕਾਲ ਰਿਕਾਰਡਿੰਗ ਐਪਲੀਕੇਸ਼ਨ ‘ਤੇ ਵੱਡਾ ਅਸਰ ਪਵੇਗਾ।

ਨਵੀਂ ਗੂਗਲ ਪਲੇ ਸਟੋਰ ਨੀਤੀ ਨਾਲ ਬਦਲਾਅ ਹੋਣਗੇ
ਪਹੁੰਚਯੋਗਤਾ API ਨੂੰ ਰਿਮੋਟ ਕਾਲ ਆਡੀਓ ਰਿਕਾਰਡਿੰਗ ਲਈ ਬੇਨਤੀ ਨਹੀਂ ਕੀਤੀ ਜਾ ਸਕਦੀ, ਜਿਸਦਾ ਮਤਲਬ ਹੈ ਕਿ ਐਪਸ ਨੂੰ ਕਾਲ ਰਿਕਾਰਡ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸਦਾ ਮਤਲਬ ਹੈ ਕਿ Truecaller, ਆਟੋਮੈਟਿਕ ਕਾਲ ਰਿਕਾਰਡਰ, Cube ACR ਅਤੇ ਹੋਰ ਪ੍ਰਸਿੱਧ ਐਪਸ ਕੰਮ ਨਹੀਂ ਕਰਨਗੇ।

ਫੋਨ ‘ਚ ਰਿਕਾਰਡਿੰਗ ਫੀਚਰ ਦੀ ਵਰਤੋਂ ਕੀਤੀ ਜਾ ਸਕਦੀ ਹੈ
ਜੇਕਰ ਤੁਹਾਡੇ ਐਂਡਰੌਇਡ ਫ਼ੋਨ ਦੇ ਡਾਇਲਰ ਵਿੱਚ ਮੂਲ ਰੂਪ ਵਿੱਚ ਕਾਲ ਰਿਕਾਰਡਿੰਗ ਵਿਸ਼ੇਸ਼ਤਾ ਹੈ, ਤਾਂ ਵੀ ਤੁਸੀਂ ਕਾਲਾਂ ਨੂੰ ਰਿਕਾਰਡ ਕਰ ਸਕਦੇ ਹੋ। ਗੂਗਲ ਨੇ ਖੁਲਾਸਾ ਕੀਤਾ ਹੈ ਕਿ ਪ੍ਰੀ-ਲੋਡਡ ਕਾਲ ਰਿਕਾਰਡਿੰਗ ਐਪ ਜਾਂ ਫੀਚਰ ਨੂੰ ਐਕਸੈਸਬਿਲਟੀ ਅਨੁਮਤੀਆਂ ਦੀ ਲੋੜ ਨਹੀਂ ਹੈ, ਇਸ ਤਰ੍ਹਾਂ ਨੇਟਿਵ ਕਾਲ ਰਿਕਾਰਡਿੰਗ ਕੰਮ ਕਰੇਗੀ।

ਗੂਗਲ ਵੈਬਿਨਾਰ ‘ਤੇ ਪੇਸ਼ਕਾਰ ਨੇ ਕਿਹਾ “ਜੇਕਰ ਐਪ ਫੋਨ ‘ਤੇ ਡਿਫੌਲਟ ਡਾਇਲਰ ਹੈ ਅਤੇ ਇਹ ਪਹਿਲਾਂ ਤੋਂ ਲੋਡ ਵੀ ਹੈ, ਤਾਂ ਆਉਣ ਵਾਲੀ ਆਡੀਓ ਸਟ੍ਰੀਮ ਤੱਕ ਪਹੁੰਚ ਕਰਨ ਲਈ ਪਹੁੰਚ ਸਮਰੱਥਾ ਦੀ ਲੋੜ ਨਹੀਂ ਹੈ।

ਬਿਨਾਂ ਕਿਸੇ ਦੀ ਇਜਾਜ਼ਤ ਦੇ ਕਾਲ ਰਿਕਾਰਡ ਕਰਨਾ ਖ਼ਤਰਨਾਕ ਹੈ
ਇੱਕ ਬਜਟ ਸਮਾਰਟਫੋਨ Samsung Galaxy A12, Reality C25, Oppo K10, OnePlus ਸਾਰੇ Android ਫੋਨਾਂ ਵਿੱਚ ਕਾਲ ਰਿਕਾਰਡਿੰਗ ਫੀਚਰ ਹੈ। ਜੇਕਰ ਤੁਹਾਡੀ ਇਜਾਜ਼ਤ ਤੋਂ ਬਿਨਾਂ ਤੁਹਾਡੀਆਂ ਕਾਲਾਂ ਰਿਕਾਰਡ ਕੀਤੀਆਂ ਜਾ ਰਹੀਆਂ ਹਨ ਤਾਂ ਇਹ ਤੁਹਾਡੀ ਨਿੱਜਤਾ ਲਈ ਖ਼ਤਰਾ ਹੈ।

ਪਰ ਕੁਝ ਸਥਾਨਾਂ ਜਿਵੇਂ ਕਿ ਕਸਟਮਰ ਕੇਅਰ ਕਾਲਾਂ ਨੂੰ ਰਿਕਾਰਡ ਕਰਨ ਦੀ ਲੋੜ ਹੁੰਦੀ ਹੈ, ਇਹ ਪਹਿਲਾਂ ਤੋਂ ਸੂਚਿਤ ਕੀਤਾ ਜਾਂਦਾ ਹੈ ਕਿ ਇਹ ਕਾਲ ਭਵਿੱਖ ਦੇ ਸਿਖਲਾਈ ਉਦੇਸ਼ਾਂ ਲਈ ਰਿਕਾਰਡ ਕੀਤੀ ਜਾ ਰਹੀ ਹੈ। ਇੱਥੇ ਫਰਕ ਇਹ ਹੈ ਕਿ ਤੁਹਾਨੂੰ ਦੱਸਿਆ ਜਾ ਰਿਹਾ ਹੈ ਕਿ ਕਾਲ ਰਿਕਾਰਡ ਕੀਤੀ ਜਾ ਰਹੀ ਹੈ।

ਖੇਡ ਮੰਤਰੀ ਦਾ ਵੱਡਾ ਫੈਸਲਾ! ਹੁਣ ਖਿਡਾਰੀਆਂ ਨੂੰ ਸਟੇਡੀਅਮ ‘ਚ ਅਭਿਆਸ ਲਈ ਨਹੀਂ ਦੇਣੀ ਪਵੇਗੀ ਫੀਸ

0

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਅੱਜ ਸਟੇਡੀਅਮ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਸੰਦੀਪ ਸਿੰਘ ਨੇ ਦੱਸਿਆ ਕਿ ਹੁਣ ਸੂਬੇ ਵਿੱਚ ਖਿਡਾਰੀਆਂ ਤੋਂ ਸਟੇਡੀਅਮ ਵਿੱਚ ਕੋਈ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਸਟੇਡੀਅਮ ਖਿਡਾਰੀਆਂ ਲਈ ਹਨ ਅਤੇ ਖਿਡਾਰੀਆਂ ਲਈ ਹੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਧਰ ਦਾ ਖਿਡਾਰੀ ਸਟੇਡੀਅਮ ਵਿੱਚ ਮੁਫ਼ਤ ਸਿਖਲਾਈ ਲੈ ਸਕਦਾ ਹੈ।

ਸੰਦੀਪ ਸਿੰਘ ਨੇ ਕਿਹਾ ਕਿ ਖਿਡਾਰੀਆਂ ਨੂੰ ਕੋਚ ਤੋਂ ਸਿਖਲਾਈ ਦਿੱਤੀ ਜਾਵੇਗੀ ਤਾਂ ਜੋ ਖਿਡਾਰੀਆਂ ਨੂੰ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕੁਝ ਖਿਡਾਰੀ ਅਜਿਹੇ ਹਨ ਜੋ ਕੋਚ ਦੇ ਅਧੀਨ ਨਹੀਂ ਆਉਂਦੇ। ਇਨ੍ਹਾਂ ਖਿਡਾਰੀਆਂ ਨੂੰ ਕੋਚ ਦੇ ਮਾਰਗਦਰਸ਼ਨ ਦੀ ਵੀ ਲੋੜ ਹੈ। ਅਜਿਹੇ ‘ਚ ਖਿਡਾਰੀ ਕੋਚ ਤੋਂ ਵੱਖਰਾ ਸਮਾਂ ਲੈ ਕੇ ਟ੍ਰੇਨਿੰਗ ਕਰ ਸਕਦੇ ਹਨ। ਇਸ ਨਾਲ ਉਨ੍ਹਾਂ ਦੀ ਖੇਡ ਵਿੱਚ ਹੋਰ ਸੁਧਾਰ ਹੋਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਫੌਜ ਅਤੇ ਪੁਲਿਸ ਦੀ ਤਿਆਰੀ ਕਰਨ ਵਾਲੇ ਵਿਦਿਆਰਥੀ ਵੀ ਕੋਚ ਤੋਂ ਸਮਾਂ ਲੈ ਕੇ ਸਟੇਡੀਅਮ ਵਿੱਚ ਮੁਫ਼ਤ ਸਿਖਲਾਈ ਲੈ ਸਕਦੇ ਹਨ।

ਸੰਦੀਪ ਸਿੰਘ ਦਾ ਵੀ ਮੰਨਣਾ ਹੈ ਕਿ ਜਿੰਨਾ ਜ਼ਿਆਦਾ ਖਿਡਾਰੀ ਸਟੇਡੀਅਮ ਵਿੱਚ ਪਹੁੰਚਣਗੇ, ਓਨਾ ਹੀ ਦੇਸ਼ ਦਾ ਵਿਕਾਸ ਹੋਵੇਗਾ। ਉਨ੍ਹਾਂ ਕਿਹਾ ਕਿ ਸਟੇਡੀਅਮ ਵਿੱਚ ਆਉਣ ਨਾਲ ਪ੍ਰਤਿਭਾ ਹੋਰ ਨਿਖਰਦੀ ਹੈ। ਇੱਥੇ ਉਸ ਨੂੰ ਸਹੀ ਮਾਰਗਦਰਸ਼ਨ ਮਿਲਦਾ ਹੈ, ਜਿਸ ਨਾਲ ਉਹ ਆਪਣੀ ਖੇਡ ਵਿੱਚ ਹੋਰ ਸੁਧਾਰ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਹਮੇਸ਼ਾ ਖਿਡਾਰੀਆਂ ਦੇ ਸਮਰਥਨ ਵਿੱਚ ਖੜੀ ਹੈ ਅਤੇ ਅੱਗੇ ਵੀ ਖੜ੍ਹੀ ਰਹੇਗੀ। ਉਨ੍ਹਾਂ ਅਨੁਸਾਰ ਇਹ ਸਿਰਫ ਸਿਪਾਹੀ ਅਤੇ ਖਿਡਾਰੀ ਹਨ ਜੋ ਕਿਸੇ ਹੋਰ ਦੇਸ਼ ਵਿੱਚ ਜਾ ਕੇ ਭਾਰਤ ਦਾ ਝੰਡਾ ਲਹਿਰਾਉਂਦੇ ਹਨ। ਅਜਿਹੇ ਵਿੱਚ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦਾ ਸਨਮਾਨ ਕਰੀਏ ਅਤੇ ਸਹੂਲਤਾਂ ਪ੍ਰਦਾਨ ਕਰੀਏ।

ਦਿੱਲੀ ਸਰਕਾਰ ਵਲੋਂ ਸਕੂਲਾਂ ਲਈ ਨਵੇਂ ਦਿਸ਼ਾ-ਨਿਰਦੇਸ਼ ਹੋਏ ਜਾਰੀ

0

ਕੋਰੋਨਾ ਮਾਮਲਿਆਂ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਇਸ ਲਈ ਅੱਜ ਦਿੱਲੀ ਸਰਕਾਰ ਨੇ ਸਕੂਲਾਂ ਲਈ ਕੋਰੋਨਾ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਵਿਦਿਆਰਥੀਆਂ ਅਤੇ ਸਟਾਫ ਨੂੰ ਬਿਨਾਂ ਥਰਮਲ ਸਕੈਨਿੰਗ ਦੇ ਸਕੂਲ ਕੰਪਲੈਕਸ ‘ਚ ਪ੍ਰਵੇਸ਼ ਨਾ ਕਰਨ ਦਿੱਤਾ ਜਾਵੇ। ਇਸ ‘ਚ ਇਹ ਵੀ ਕਿਹਾ ਗਿਆ ਹੈ ਕਿ ਮਾਤਾ-ਪਿਤਾ ਨੂੰ ਸਲਾਹ ਦਿੱਤੀ ਜਾਣੀ ਚਾਹੀਦੀ ਹੈ ਕਿ ਉਹ ਬੱਚਿਆਂ ਦੇ ਕੋਰੋਨਾ ਵਾਇਰਸ ਸੰਕ੍ਰਮਿਤ ਪਾਏ ਜਾਣ ‘ਤੇ ਸਕੂਲ ਨਾ ਭੇਜਣ।

ਸਰਕਾਰ ਨੇ ਕਿਹਾ,”ਵਿਦਿਆਰਥੀਆਂ ਨੂੰ ਭੋਜਨ ਅਤੇ ਸਟੇਸ਼ਨਰੀ ਦਾ ਸਾਮਾਨ ਸਾਂਝਾ ਕਰਨ ਤੋਂ ਬਚਣ ਦਾ ਨਿਰਦੇਸ਼ ਦਿੱਤਾ ਜਾਵੇ।” ਰਾਸ਼ਟਰੀ ਰਾਜਧਾਨੀ ‘ਚ ਪਿਛਲੇ ਕੁਝ ਦਿਨਾਂ ‘ਚ ਕੋਰੋਨਾ ਦੇ ਮਾਮਲਿਆਂ ‘ਚ ਵਾਧਾ ਦੇਖਿਆ ਗਿਆ ਹੈ। ਦਿੱਲੀ ‘ਚ ਵੀਰਵਾਰ ਨੂੰ ਸੰਕਰਮਣ ਦੇ 965 ਨਵੇਂ ਮਾਮਲੇ ਆਏ। ਬੁੱਧਵਾਰ ਨੂੰ ਕੋਰੋਨਾ ਵਾਇਰਸ ਦੇ 1,009, ਮੰਗਲਵਾਰ ਨੂੰ 632 ਅਤੇ ਸੋਮਵਾਰ ਨੂੰ 501 ਮਾਮਲੇ ਆਏ ਸਨ।

ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਮਾਸਕ ਲਾਜ਼ਮੀ ਪਹਿਨਣ ਦੇ ਨਿਰਦੇਸ਼ ਜਾਰੀ ਕੀਤੇ ਸਨ।

ਸਿੱਖਿਆ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਆਸਾਮੀਆਂ ਲਈ ਭਰਤੀ ਦੀ ਮਿਤੀ ‘ਚ ਕੀਤਾ ਗਿਆ ਵਾਧਾ

0

ਡਾਇਰੈਕਟਰ ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ ਵਲੋਂ ਵੱਖ-ਵੱਖ ਮਿਤੀਆਂ ਨੂੰ ਜਾਰੀ ਕੀਤੇ ਭਰਤੀ ਇਸ਼ਤਿਹਾਰਾਂ ਦੀ ਆਖਰੀ ਤਰੀਕ 20 ਅਪ੍ਰੈਲ 2022 ਸੀ, ਜਿਸ ਨੂੰ ਵਧਾ ਕੇ 5 ਮਈ 2022 ਕਰ ਦਿੱਤਾ ਗਿਆ ਹੈ। ਦਰਅਸਲ ਸਿੱਖਿਆ ਵਿਭਾਗ ਨੇ 343 ਲੈਕਚਰਾਰ, 4161 ਮਾਸਟਰ ਕਾਡਰ ਅਤੇ 250 ਆਰਟ ਐਂਡ ਕਰਾਫਟ ਅਧਿਆਪਕਾਂ ਦੀਆਂ ਨਵੀਆਂ/ਬੈਕਲਾਗ ਅਸਾਮੀਆਂ ਦੀ ਭਰਤੀ ਸੰਬੰਧੀ ਇਸ਼ਤਿਹਾਰ ਜਾਰੀ ਕਰ ਕੇ ਉਮੀਦਵਾਰਾਂ ਪਾਸੋਂ ਮਿਤੀ 20-04-2022 ਤਕ ਆਨਲਾਈਨ ਅਰਜ਼ੀਆਂ ਮੰਗੀਆਂ ਸਨ। ਅਸਾਮੀਆਂ ਲਈ ਅਪਲਾਈ ਕਰਨ ਦੀ ਤਰੀਕ ‘ਚ ਵਾਧੇ ਸਮੇਤ ਹੋਰ ਹਦਾਇਤਾਂ ਵਿਭਾਗ ਦੀ ਅਧਿਕਾਰਤ ਵੈੱਬਸਾਈਟ https://www.educationrecruitmentboard.com/ ‘ਤੇ ਉਪਲਬਧ ਇਸ਼ਤਿਹਾਰ ਅਨੁਸਾਰ ਹੀ ਲਾਗੂ ਹੋਣਗੀਆਂ। ਉਮੀਦਵਾਰਾਂ ਵੱਲੋਂ ਪ੍ਰਾਪਤ ਬੇਨਤੀਆਂ ਅਨੁਸਾਰ ਅਪਲਾਈ ਕਰਨ ‘ਚ ਆ ਰਹੀਆਂ ਤਕਨੀਕੀ ਮੁਸ਼ਕਲਾਂ ਨੂੰ ਧਿਆਨ ‘ਚ ਰੱਖਦੇ ਹੋਏ ਹੁਣ ਆਨਲਾਈਨ ਅਪਲਾਈ ਕਰਨ ਦੀ ਮਿਤੀ ‘ਚ ਵਾਧਾ ਕੀਤਾ ਗਿਆ ਹੈ।

 

ਅਮਰੀਕਾ ਦਾ 18 ਮੈਂਬਰੀ ਵਫ਼ਦ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚਿਆ

0

ਅਮਰੀਕਾ ਦਾ 18 ਮੈਂਬਰੀ ਹਾਈ ਪਾਵਰ ਵਫ਼ਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜਾ ਹੈ।

ਉਨ੍ਹਾਂ ਦਾ ਸਵਾਗਤ ਕਰਨ ਲਈ ਅੰਮ੍ਰਿਤਸਰ ਹਵਾਈ ਅੱਡੇ ‘ਤੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਤੇ ਉਨ੍ਹਾਂ ਦੇ ਨਾਲ ਵਿਧਾਇਕਾ ਸ੍ਰੀਮਤੀ ਬਲਜਿੰਦਰ ਕੌਰ ਪੁੱਜੇ।

ਅਮਰੀਕੀ ਉਪ ਰਾਸ਼ਟਰਪਤੀ ਦੀ ਰੂਸ ‘ਚ ਐਂਟਰੀ ਬੈਨ

0

ਯੂਕਰੇਨ ਤੇ ਰੂਸ ਵਿਚ ਜੰਗ ਜਾਰੀ ਹੈ। ਇਸ ਵਿਚ ਪੱਛਮੀ ਦੇਸ਼ਾਂ ਤੋਂ ਆਰਥਿਕ ਪ੍ਰਤੀਬੰਧਾਂ ਦਾ ਸਾਹਮਣਾ ਕਰ ਰਹੇ ਰੂਸ ਨੇ ਹੁਣ ਪਲਟਵਾਰ ਕੀਤਾ ਹੈ। ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਤੇ ਫੇਸਬੁੱਕ ਦੇ ਫਾਊਂਡਰ ਮਾਰਕ ਜੁਕਰਬਰਗ ਸਣੇ 29 ਅਮਰੀਕੀ ਤੇ 61 ਕੈਨੇਡਆਈ ਲੋਕਾਂ ਦੀ ਐਂਟਰੀ ‘ਤੇ ਰੋਕ ਲਗਾ ਦਿੱਤੀ ਹੈ।

ਰੂਸ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਰੂਸ ਨੇ ਅਮਰੀਕਾ ਦੇ ਉਪ ਰਾਸ਼ਟਰਪਤੀ ਕਮਲਾ ਹੈਰਿਸ, ਮੇਟਾ ਦੇ ਸੀਈਓ ਮਾਰਕ ਜ਼ੁਕਰਬਰਗ ਅਤੇ 61 ਕੈਨੇਡੀਅਨ ਨਾਗਰਿਕਾਂ ਸਮੇਤ 29 ਅਮਰੀਕੀ ਨਾਗਰਿਕਾਂ ‘ਤੇ ਨਿੱਜੀ ਪਾਬੰਦੀਆਂ ਲਗਾਈਆਂ ਹਨ। ਮੰਤਰਾਲੇ ਨੇ ਕਿਹਾ ਕਿ ਯੂਐਸ ਜੋ ਬਿਡੇਨ ਪ੍ਰਸ਼ਾਸਨ ਦੁਆਰਾ ਲਗਾਈਆਂ ਗਈਆਂ ਰੂਸ ਵਿਰੋਧੀ ਪਾਬੰਦੀਆਂ ਦੇ ਜਵਾਬ ਵਿੱਚ ਕੁੱਲ 29 ਅਮਰੀਕੀ ਨਾਗਰਿਕ ਰੂਸ ਦੀ “ਸਟਾਪ ਲਿਸਟ” ਵਿੱਚ ਸ਼ਾਮਲ ਹਨ।

 

ਜੰਮੂ ‘ਚ CISF ਜਵਾਨਾਂ ਨਾਲ ਭਰੀ ਬੱਸ ‘ਤੇ ਹੋਇਆ ਹਮਲਾ, 1 ਜਵਾਨ ਹੋਇਆ ਸ਼ਹੀਦ

0

ਅੱਜ ਸਵੇਰੇ ਜੰਮੂ ਦੇ ਚੱਢਾ ਕੈਂਪ ਨੇੜੇ ਅੱਤਵਾਦੀਆਂ ਨੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੀ ਬੱਸ ‘ਤੇ ਹਮਲਾ ਕਰ ਦਿੱਤਾ, ਜਿਸ ‘ਚ ਇਕ ਜਵਾਨ ਦੀ ਮੌਤ ਹੋ ਗਈ। ਸੀਆਈਐਸਐਫ ਅਧਿਕਾਰੀ ਨੇ ਦੱਸਿਆ ਕਿ ਬੱਸ ਵਿੱਚ 15 ਜਵਾਨ ਸਵਾਰ ਸਨ ਅਤੇ ਉਹ ਡਿਊਟੀ ’ਤੇ ਜਾ ਰਹੇ ਸਨ।

ਅਧਿਕਾਰੀ ਨੇ ਕਿਹਾ, “ਸਵੇਰੇ ਦੀ ਸ਼ਿਫਟ ਲਈ ਡਿਊਟੀ ‘ਤੇ ਸੀਆਈਐਸਐਫ ਦੇ 15 ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ‘ਤੇ ਸਵੇਰੇ 4.15 ਵਜੇ ਜੰਮੂ ਦੇ ਚੱਢਾ ਕੈਂਪ ਨੇੜੇ ਅੱਤਵਾਦੀਆਂ ਨੇ ਹਮਲਾ ਕੀਤਾ। ਸੀਆਈਐਸਐਫ ਨੇ ਅੱਤਵਾਦੀ ਹਮਲੇ ਨੂੰ ਟਾਲ ਦਿੱਤਾ ਅਤੇ ਜਵਾਬੀ ਕਾਰਵਾਈ ਕੀਤੀ,” ਜਿਸ ਕਾਰਨ ਅੱਤਵਾਦੀ ਭੱਜਣ ਲਈ ਮਜਬੂਰ ਹੋ ਗਏ। ”

ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਸ ਕਾਰਵਾਈ ਵਿੱਚ ਸੀਆਈਐਸਐਫ ਦਾ ਇੱਕ ਅਧਿਕਾਰੀ ਮਾਰਿਆ ਗਿਆ ਅਤੇ ਦੋ ਹੋਰ ਜ਼ਖ਼ਮੀ ਹੋ ਗਏ।

ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਪੁਲਿਸ ਨੇ ਦੱਸਿਆ ਕਿ ਘਾਟੀ ‘ਚ ਚੱਲ ਰਹੇ ਆਪਰੇਸ਼ਨ ‘ਚ ਕੁੱਲ 4 ਅੱਤਵਾਦੀ ਮਾਰੇ ਗਏ ਹਨ। ਇਸ ਤੋਂ ਇਲਾਵਾ ਜੰਮੂ ਦੇ ਸੁੰਜਵਾਂ ਇਲਾਕੇ ‘ਚ ਚੱਲ ਰਹੇ ਮੁਕਾਬਲੇ ‘ਚ ਸੁਰੱਖਿਆ ਬਲ ਦਾ ਇਕ ਜਵਾਨ ਸ਼ਹੀਦ ਹੋ ਗਿਆ ਅਤੇ 4 ਜਵਾਨ ਜ਼ਖਮੀ ਹੋ ਗਏ।

ਇਸ ਤੋਂ ਪਹਿਲਾਂ ਜੰਮੂ ਦੇ ਸੁੰਜਵਾਂ ਇਲਾਕੇ ‘ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ‘ਚ ਹੁਣ ਤੱਕ ਦੋ ਅੱਤਵਾਦੀ ਮਾਰੇ ਗਏ ਸਨ ਅਤੇ ਸੁਰੱਖਿਆ ਬਲ ਦਾ ਇਕ ਜਵਾਨ ਜ਼ਖਮੀ ਹੋ ਗਿਆ ਸੀ।

ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਜਲੰਧਰ ਦੇ DC ਨੇ ਜਾਰੀ ਕੀਤੀ ਐਡਵਾਈਜ਼ਰੀ

0

ਕੋਰੋਨਾ ਦੇ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਦੇਸ਼ ਵਿਚ ਇਕ ਵਾਰ ਫਿਰ ਵਧਦੇ ਕੋਰੋਨਾ ਦੇ ਮਾਮਲਿਆਂ ਨੂੰ ਵੇਖਦਿਆਂ ਪੰਜਾਬ ਸਰਕਾਰ ਵੀ ਚੌਕਸ ਹੋ ਗਈ ਹੈ। ਇਸੇ ਕੜੀ ਵਿਚ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣ ਅਤੇ ਵਿਸ਼ੇਸ਼ ਰੂਪ ਨਾਲ ਬੰਦ ਥਾਵਾਂ ’ਤੇ ਮਾਸਕ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।

ਡਿਪਟੀ ਕਮਿਸ਼ਨਰ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਕੋਰੋਨਾ ਮਹਾਮਾਰੀ ਤੋਂ ਬਚਾਅ ਅਤੇ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਮਾਸਕ ਪਹਿਨ ਕੇ ਜਾਣ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ ’ਤੇ ਜਨਤਕ ਟਰਾਂਸਪੋਰਟ, ਬੱਸ, ਟਰੇਨ ਅਤੇ ਟੈਕਸੀ ਤੋਂ ਇਲਾਵਾ ਸਿਨੇਮਾਹਾਲ, ਸ਼ਾਪਿੰਗ ਮਾਲ, ਡਿਪਾਰਟਮੈਂਟਲ ਸਟੋਰ, ਕਲਾਸ ਰੂਮ, ਦਫਤਰਾਂ ਦੇ ਕਮਰੇ, ਇਨਡੋਰ ਸਭਾ ਆਦਿ ਵਿਚ ਵਿਸ਼ੇਸ਼ ਤੌਰ ’ਤੇ ਮਾਸਕ ਪਹਿਨਣਾ ਯਕੀਨੀ ਬਣਾਇਆ ਗਿਆ ਹੈ।