Home Blog Page 2100

5 ਤੋਂ 12 ਸਾਲ ਦੇ ਬੱਚਿਆਂ ਨੂੰ ਵੀ ਲੱਗੇਗੀ ਕੋਰਬੇਵੈਕਸ ਵੈਕਸੀਨ

0

ਦੇਸ਼ ‘ਚ ਕੋਰੋਨਾ ਮਾਮਲੇ ਫਿਰ ਤੋਂ ਵਧਣੇ ਸ਼ੁਰੂ ਹੋ ਗਏ ਹਨ। ਇਸ ਲਈ ਵੱਖ – ਵੱਖ ਰਾਜਾਂ ਦੀਆਂ ਸਰਕਾਰਾਂ ਵਲੋਂ ਫਿਰ ਤੋਂ ਮਾਸਕ ਪਹਿਨਣਾ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਭਾਰਤ ’ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਵਿਚਾਲੇ ਇਕ ਰਾਹਤ ਦੀ ਖਬਰ ਆਈ ਹੈ। ਡਰੱਗ ਕੰਟਰੋਲਰ ਜਨਰਲ ਆਫ ਇੰਡੀਆ (ਡੀ. ਸੀ. ਜੀ. ਆਈ.) ਦੇ ਡਰੱਗਜ਼ ਰੈਗੁਲੇਟ ਦੇ ਮਾਹਰ ਪੈਨਲ ਨੇ 5 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਬਾਇਓਲਾਜੀਕਲ ਈ ਦੇ ਕੋਵਿਡ-19 ਵੈਕਸੀਨ ਕੋਰਬੇਵੈਕਸ ਲਈ ਐਮਰਜੈਂਸੀ ਵਰਤੋਂ ਦੀ ਸਿਫਾਰਿਸ਼ ਕੀਤੀ ਹੈ।

ਪੈਨਲ ਨੇ ਵੀਰਵਾਰ ਨੂੰ 5 ਤੋਂ 12 ਉਮਰ ਵਰਗ ਦੇ ਬੱਚਿਆਂ ’ਚ ਡਾਟਾ ਅਤੇ ਵੈਕਸੀਨ ਦੇ ਵਰਤੋਂ ’ਤੇ ਚਰਚਾ ਕਰਨ ਲਈ ਬੈਠਕ ਕੀਤੀ ਸੀ। ਇਸ ਬੈਠਕ ’ਚ ਵੈਕਸੀਨ ਨੂੰ ਲੈ ਕੇ ਕੀਤੀਆਂ ਗਈਆਂ ਸਿਫਾਰਸ਼ਾਂ ਨੂੰ ਹੁਣ ਐੱਸ. ਈ. ਸੀ. ਵੱਲੋਂ ਡਰੱਗ ਕੰਟਰੋਲਰ ਜਨਰਲ ਆਫ ਇੰਡੀਆ ਨੂੰ ਭੇਜ ਦਿੱਤਾ ਗਿਆ ਹੈ। ਅਜਿਹੇ ’ਚ ਕੇਂਦਰੀ ਸਿਹਤ ਮੰਤਰਾਲਾ ਵੱਲੋਂ ਅੰਤਿਮ ਮਨਜ਼ੂਰੀ ਦੇਣ ਤੋਂ ਪਹਿਲਾਂ ਹੁਣ ਡੀ. ਸੀ. ਜੀ. ਆਈ. ਦੀ ਮਨਜ਼ੂਰੀ ਦੀ ਉਡੀਕ ਕਰਨੀ ਹੋਵੇਗੀ।

ਰੋਪੜ ਤੇ ਮੁਹਾਲੀ ਦਾ ਮਾਈਨਿੰਗ ਅਫ਼ਸਰ ਕੀਤਾ ਸਸਪੈਂਡ

0

ਪੰਜਾਬ ਸਰਕਾਰ ਲਗਾਤਾਰ ਐਕਸ਼ਨ ਪ੍ਰਕਿਰਿਆ ‘ਚ ਹੈ। ਪੰਜਾਬ ਸਰਕਾਰ ਨੇ ਰੋਪੜ ਤੇ ਮੁਹਾਲੀ ਦੇ ਮਾਈਨਿੰਗ ਅਫ਼ਸਰ ਵਿਪਨ ਨੂੰ ਸਸਪੈਂਡ ਕਰ ਦਿੱਤਾ ਹੈ।

ਪਾਰਟੀ ਦੀ ਮਜ਼ਬੂਤੀ ਲਈ 3D ਮੰਤਰ ਅਪਣਾਉਣਾ ਪਵੇਗਾ: ਰਾਜਾ ਵੜਿੰਗ

0

ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬਾ ਪ੍ਰਧਾਨਗੀ ਦੀ ਕਮਾਨ ਸਾਂਭ ਲਈ ਹੈ। ਉਨ੍ਹਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਸੂਬਾਈ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਣ ਵਾਲੇ ਇਕ ਸਾਦੇ ਸਮਾਗਮ ਦੌਰਾਨ ਅਹੁਦਾ ਸੰਭਾਲਿਆ। ਉਨ੍ਹਾਂ ਦੇ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਅਹੁਦਾ ਸੰਭਾਲਿਆ ਹੈ। ਇਸ ਮੌਕੇ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਵੀ ਹਾਜ਼ਰ ਸਨ। ਦੋਵੇਂ ਨਵੇਂ ਨਿਯੁਕਤ ਕੀਤੇ ਗਏ ਮੈਂਬਰ ਪਾਰਟੀ ਦੇ ਸੂਬਾਈ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਇਕ ਸਾਦੇ ਸਮਾਗਮ ਦੌਰਾਨ ਅਹੁਦਾ ਸੰਭਾਲਿਆ ਹੈ।

ਤਾਜਪੋਸ਼ੀ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਸੀਨੀਅਰ ਆਗੂਆਂ ਦਾ ਕਾਂਗਰਸ ‘ਚ ਵੱਡਾ ਯੋਗਦਾਨ ਹੈ ਅਤੇ ਉਹ ਸਾਨੂੰ ਸੇਧ ਦੇਣਗੇ। ਰਾਜਾ ਵੜਿੰਗ ਨੇ ਅਨੁਸ਼ਾਸਨ ‘ਤੇ ਜ਼ੋਰ ਦਿੱਤਾ ਤੇ ਕਿਹਾ ਕਿ ਕਾਂਗਰਸ ਪਾਰਟੀ ਇੱਕ ਵਿਚਾਰਧਾਰਾ ਹੈ। ਉਨ੍ਹਾਂ ਨੇ ਕਿਹਾ ਕਿ ਕਾਰਜਾਂ ਲਈ ਤੇ ਪਾਰਟੀ ਦੀ ਮਜ਼ਬੂਤੀ ਲਈ ਤਿੰਨ ਡੀ- ਡਿਸਿਪਲਿਨ, ਡੈਡੀਕੇਸ਼ਨ ਅਤੇ ਡਾਇਲੌਗ ਅਪਨਾਉਣੇ ਪੈਣਗੇ। ਮਨਮਰਜ਼ੀ ਦੀ ਰਣਨੀਤੀ ਨਾਲ ਪਾਰਟੀ ਨਹੀਂ ਚਲਦੀ। ਇਕੱਠੇ ਹੋ ਕੇ ਚੱਲਾਂਗੇ ਤਾਂ ਹੀ ਕਾਮਯਾਬ ਹੋਵਾਂਗੇ। ਜੇ ਅਨੁਸ਼ਾਸਨ ਨਹੀਂ ਤਾਂ ਕੁਝ ਨਹੀਂ ਕਰ ਸਕਦੇ।

ਇਸ ਮੌਕੇ ਕਾਰਜਕਾਰੀ ਪ੍ਰਧਾਨ Bharat Bhushan Ashu ਨੇ ਕਾਂਗਰਸ ਹਾਈਕਮਾਨ ਤੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ   ਇਹ ਵੀ ਕਿਹਾ ਕਿ ਵਿਅਕਤੀਗਤ ਬ੍ਰਾਂਡਿੰਗ ਨਾ ਹੋਵੇ, ਸਿਰਫ਼ ਕਾਂਗਰਸ ਦਾ ਝੰਡਾ ਬੁਲੰਦ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਲੀਡਰਸ਼ਿਪ ਵਰਕਰ ਕੋਲ ਪਹੁੰਚੇ, ਅਜਿਹੀ ਕਾਂਗਰਸ ਦੀ ਜ਼ਰੂਰਤ ਹੈ ਤੇ ਹਰ ਪ੍ਰੋਗਰਾਮ ‘ਚ ਵਰਕਰਾਂ ਦੀ ਰਾਏ ਸ਼ਾਮਿਲ ਹੋਵੇਗੀ। ਉਨ੍ਹਾਂ ਕਿਹਾ ਕਾਂਗਰਸ ਨੂੰ ਫਿਰ ਤੋਂ ਉਚਾਈਆਂ ‘ਤੇ ਲੈ ਕੇ ਜਾਵਾਂਗੇ। ਉਨ੍ਹਾਂ ਕਿਹਾ ਕਿ ਸੀਨੀਅਰ ਆਗੂਆਂ ਦੇ ਸਾਥ ਦੀ ਵੀ ਜ਼ਰੂਰਤ ਹੈ।

PM ਮੋਦੀ ਨੇ ਗੁਰੂ ਤੇਗ ਬਹਾਦਰ ਜੀ ਦੀ 400ਵੀਂ ਬਰਸੀ ਮੌਕੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਕੀਤੀ ਜਾਰੀ

0

ਗੁਰੂ ਤੇਗ ਬਹਾਦਰ ਜੀ(Guru Tegh Bahadur) ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ(Prime Minister Narendra Modi) ਸ਼ਾਮਲ ਹੋਏ। ਲਾਲ ਕਿਲ੍ਹੇ ਤੋਂ ਗੁਰੂ ਜੀ ਦੇ ਨਾਂ ‘ਤੇ ਯਾਦਗਾਰੀ ਸਿੱਕਾ ਤੇ ਡਾਕ ਟਿਕਟ ਜਾਰੀ ਕੀਤੇ। ਪੀਐੱਮ ਨੇ ਗੁਰੂ ਤੇਗ ਬਹਾਦਰ ਜੀ ਦੇ ਬਲੀਦਾਨ ਨੂੰ ਯਾਦ ਕਰਦਿਆਂ ਕਿਹਾ ਸਾਨੂੰ ਗੁਰੂ ਸਹਿਬਾਨਾਂ ਵੱਲੋਂ ਦਿਖਾਏ ਮਾਰਗ ਤੇ ਚੱਲਣ ਦੀ ਜ਼ਰੂਰਤ ਹੈ

ਪੀਐਮ ਮੋਦੀ ਨੇ ਕਿਹਾ- ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਨੇ ਭਾਰਤ ਦੀਆਂ ਕਈ ਪੀੜ੍ਹੀਆਂ ਨੂੰ ਆਪਣੀ ਸੰਸਕ੍ਰਿਤੀ, ਇਸ ਦੇ ਮਾਨ ਅਤੇ ਸਨਮਾਨ ਦੀ ਰੱਖਿਆ ਲਈ ਜੀਣ ਅਤੇ ਮਰਨ ਲਈ ਪ੍ਰੇਰਿਤ ਕੀਤਾ ਹੈ। ਵੱਡੀਆਂ ਸ਼ਕਤੀਆਂ ਅਲੋਪ ਹੋ ਗਈਆਂ ਹਨ, ਵੱਡੇ-ਵੱਡੇ ਤੂਫਾਨ ਸ਼ਾਂਤ ਹੋ ਗਏ ਹਨ, ਪਰ ਭਾਰਤ ਅਜੇ ਵੀ ਅਮਰ ਹੈ, ਅੱਗੇ ਵਧ ਰਿਹਾ ਹੈ। ਇਹ ਭਾਰਤ ਭੂਮੀ ਸਿਰਫ਼ ਦੇਸ਼ ਹੀ ਨਹੀਂ ਹੈ, ਸਗੋਂ ਇਹ ਸਾਡੀ ਮਹਾਨ ਵਿਰਾਸਤ, ਮਹਾਨ ਪਰੰਪਰਾ ਹੈ। ਇਸ ਨੂੰ ਸਾਡੇ ਰਿਸ਼ੀ-ਮੁਨੀਆਂ, ਗੁਰੂਆਂ ਨੇ ਲੱਖਾਂ ਸਾਲਾਂ ਦੀ ਤਪੱਸਿਆ ਨਾਲ ਸਿੰਜਿਆ ਹੈ, ਇਸਨੂੰ ਵਿਚਾਰਾਂ ਨਾਲ ਭਰਪੂਰ ਕੀਤਾ ਹੈ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲਾਲ ਕਿਲੇ ਦੇ ਨੇੜੇ ਗੁਰੂ ਤੇਗ ਬਹਾਦਰ ਜੀ ਦੀ ਅਮਰ ਕੁਰਬਾਨੀ ਦਾ ਪ੍ਰਤੀਕ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵੀ ਹੈ। ਇਹ ਪਵਿੱਤਰ ਗੁਰਦੁਆਰਾ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਾਡੇ ਮਹਾਨ ਸੱਭਿਆਚਾਰ ਦੀ ਰੱਖਿਆ ਲਈ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਕਿੰਨੀ ਮਹਾਨ ਸੀ। ਉਸ ਸਮੇਂ ਦੇਸ਼ ਵਿੱਚ ਧਾਰਮਿਕ ਕੱਟੜਤਾ ਦਾ ਤੂਫ਼ਾਨ ਆਇਆ ਹੋਇਆ ਸੀ। ਸਾਡੇ ਭਾਰਤ ਦੇ ਸਾਹਮਣੇ ਅਜਿਹੇ ਲੋਕ ਸਨ, ਜੋ ਧਰਮ ਨੂੰ ਦਰਸ਼ਨ, ਵਿਗਿਆਨ ਅਤੇ ਸਵੈ-ਖੋਜ ਦਾ ਵਿਸ਼ਾ ਸਮਝਦੇ ਸਨ, ਜਿਨ੍ਹਾਂ ਨੇ ਧਰਮ ਦੇ ਨਾਂ ‘ਤੇ ਹਿੰਸਾ ਅਤੇ ਜ਼ੁਲਮ ਕੀਤੇ ਸਨ। ਉਸ ਸਮੇਂ ਭਾਰਤ ਨੂੰ ਗੁਰੂ ਤੇਗ ਬਹਾਦਰ ਜੀ ਦੇ ਰੂਪ ਵਿਚ ਆਪਣੀ ਪਛਾਣ ਬਚਾਉਣ ਦੀ ਵੱਡੀ ਆਸ ਦਿਖਾਈ ਦਿੱਤੀ। ਉਸ ਸਮੇਂ ਗੁਰੂ ਤੇਗ ਬਹਾਦਰ ਜੀ ‘ਹਿੰਦ ਦੀ ਚਾਦਰ’ ਬਣ ਕੇ ਔਰੰਗਜ਼ੇਬ ਦੀ ਜ਼ਾਲਮ ਸੋਚ ਦੇ ਸਾਹਮਣੇ ਚਟਾਨ ਵਾਂਗ ਖੜ੍ਹੇ ਸਨ।

ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਈ-ਪੋਰਟਲ ਕੀਤਾ ਲਾਂਚ

0

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਈ-ਪੋਰਟਲ ਲਾਂਚ ਕੀਤਾ ਹੈ।

ਡਾ. ਬੀ. ਆਰ. ਅੰਬੇਡਕਰ ਭਵਨ, ਮੋਹਾਲੀ ਵਿਖੇ ਐਸ.ਸੀ. ਸਕਾਲਰਸ਼ਿਪ ਸਬੰਧੀ ਕਰਵਾਏ ਸਿਖਲਾਈ ਸੈਸ਼ਨ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਸਾਧਨ ਮੁਹੱਈਆ ਕਰਵਾਉਣਾ ਵਿਭਾਗ ਦੀ ਨਿਵੇਕਲੀ ਪਹਿਲਕਦਮੀ ਹੈ ਤਾਂ ਜੋ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਕੀਤੀ ਜਾ ਸਕੇ ਅਤੇ ਉਨ੍ਹਾਂ ਦੀ ਊਰਜਾ ਨੂੰ ਸਾਕਾਰਤਮਕ ਢੰਗ ਨਾਲ ਵਰਤਿਆ ਜਾ ਸਕੇ। ਡਾ. ਬੀ. ਆਰ. ਅੰਬੇਡਕਰ ਦੀਆਂ ਸਿੱਖਿਆਵਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਸਾਰਿਆਂ ਲਈ ਬਰਾਬਰੀ ਵਾਲਾ ਸਮਾਜ ਸਿਰਜਣ ਦੀ ਦਿਸ਼ਾ ਵਿੱਚ ਸਿੱਖਿਆ ਇਕ ਅਹਿਮ ਸਾਧਨ ਹੈ ਅਤੇ ਸਮਾਜ ਦੇ ਦੱਬੇ-ਕੁਚਲੇ ਵਰਗਾਂ ਲਈ ਕਿਫ਼ਾਇਤੀ ਸਿੱਖਿਆ ਦੇ ਮੌਕੇ ਪ੍ਰਦਾਨ ਕਰਨਾ ਹੀ ਸੰਵਿਧਾਨ ਦੇ ਨਿਰਮਾਤਾ ਨੂੰ ਅਸਲ ਸ਼ਰਧਾਂਜਲੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਡਾ. ਬੀ.ਆਰ. ਅੰਬੇਡਕਰ ਦੇ ਸੁਪਨਿਆਂ ਨੂੰ ਸਿੱਖਿਆ ਰਾਹੀਂ ਸਾਕਾਰ ਕੀਤਾ ਜਾਵੇਗਾ ਕਿਉਂਕਿ ਬਾਬਾ ਸਾਹਿਬ ਨੇ ਹਮੇਸ਼ਾ ਸਮਾਜ ਦੇ ਹਰ ਵਰਗ ਨੂੰ ਸਿੱਖਿਅਤ ਕਰਨ ਲਈ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਬਰਾਬਰੀ ਦਾ ਟੀਚਾ ਸਿੱਖਿਆ ਰਾਹੀਂ ਹੀ ਪ੍ਰਾਪਤ ਕੀਤਾ ਜਾ  ਸਕਦਾ ਹੈ। ਉਨ੍ਹਾਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ 181.03 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੇ ਆਪਣੇ ਯਤਨਾਂ ‘ਤੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ ਇਹ ਰਾਸ਼ੀ ਜਲਦ ਹੀ ਵਿਦਿਆਰਥੀਆਂ ਨੂੰ ਜਾਰੀ ਕਰ ਦਿੱਤੀ ਜਾਵੇਗੀ।

ਡਾ. ਬਲਜੀਤ ਕੌਰ ਨੇ ਟ੍ਰੇਨਰਾਂ ਨੂੰ ਇਨ੍ਹਾਂ ਸਕੀਮਾਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕਰਨ ਦੇ ਟੀਚੇ ਦੀ ਪ੍ਰਾਪਤੀ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਹਰੇਕ ਯੋਗ ਵਿਦਿਆਰਥੀ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਨੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ।

ਉਨ੍ਹਾਂ ਡਾ. ਬੀ.ਆਰ. ਅੰਬੇਡਕਰ ਭਵਨ ਦੇ ਪ੍ਰਬੰਧਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ। ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਮੇਸ਼ ਗੈਂਟਾ ਨੇ ਸਿਖਲਾਈ ਪ੍ਰੋਗਰਾਮ ਦਾ ਦੌਰਾ ਕਰਨ ਲਈ ਮੰਤਰੀ ਦਾ ਧੰਨਵਾਦ ਕੀਤਾ ਅਤੇ ਟ੍ਰੇਨਰਾਂ ਨੂੰ ਭਵਿੱਖੀ ਕਾਰਵਾਈ ਬਾਰੇ ਜਾਣੂ ਕਰਵਾਇਆ। ਇਸ ਮੌਕੇ ਡਾਇਰੈਕਟਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਅਤੇ ਡਾਇਰੈਕਟਰ ਸਬ ਪਲਾਨ ਸ੍ਰੀ ਰਾਜ ਬਹਾਦਰ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਸਿਖਲਾਈ ਤੋਂ ਪਹਿਲਾਂ ਸਬ-ਇੰਸਪੈਕਟਰ ਗੁਰਮੇਹਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਪੁਲੀਸ ਵੱਲੋਂ ਕੈਬਨਿਟ ਮੰਤਰੀ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।

ਰਾਜਾ ਵੜਿੰਗ ਨੇ ਰਸਮੀ ਤੌਰ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ, ਸਮਾਗਮ ‘ਚ ਤਮਾਮ ਸੀਨੀਅਰ ਆਗੂ ਮੌਜੂਦ

0

ਰਾਜਾ ਵੜਿੰਗ ਦੀ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਹੈ। ਉਨ੍ਹਾਂ ਦੀ ਤਾਜਪੋਸ਼ੀ ਲਈ ਸਮਾਗਮ ਸ਼ੁਰੂ ਹੋ ਚੁੱਕਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ  ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਲਈ ਪੰਜਾਬ ਕਾਂਗਰਸ ਭਵਨ ਪਹੁੰਚ ਚੁੱਕੇ ਹਨ। ਇਸ ਮੌਕੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਲਈ ਭਾਰਤ ਭੂਸ਼ਣ ਆਸ਼ੂ ਪਹੁੰਚੇ ਹਨ। ਰਾਜਾ ਵੜਿੰਗ ਨੇ ਅੱਜ ਰਸਮੀ ਤੌਰ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ ਹੈ।

ਇਸ ਸਮਾਗਮ ਵਿਚ ਨਵਜੋਤ ਸਿੰਘ ਸਿੱਧੂ ਸਮੇਤ ਪੰਜਾਬ ਕਾਂਗਰਸ ਦੇ ਸਾਰੇ ਹੀ ਸੀਨੀਅਰ ਆਗੂ ਪਹੁੰਚੇ ਹੋਏ ਹਨ। ਇਹਨਾਂ ਵਿਚ ਚਰਨਜੀਤ ਸਿੰਘ ਚੰਨੀ, ਹਰੀਸ਼ ਚੌਧਰੀ ਇੰਚਾਰਜ, ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋਂ, ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਸੁਖਪਾਲ ਸਿੰਘ ਖਹਿਰਾ ਆਦਿ ਆਗੂ ਸ਼ਾਮਲ ਹਨ।

Fortis Funds Diversion Case: SEBI ਨੇ ਸਿੰਘ ਭਰਾਵਾਂ ‘ਤੇ 5 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ

0

ਫੋਰਟਿਸ ਹੈਲਥਕੇਅਰ ਦੇ ਮਾਮਲੇ ਵਿੱਚ SEBI ਨੇ ਸਿੰਘ ਭਰਾਵਾਂ ‘ਤੇ ਸ਼ਿਕੰਜਾ ਕੱਸ ਲਿਆ ਹੈ। ਭਾਰਤੀ ਪ੍ਰਤੀਭੂਤੀ ਅਤੇ ਐਕਸਚੇਂਜ ਬੋਰਡ ਨੇ ਸਿੰਘ ਭਰਾਵਾਂ – ਮਾਲਵਿੰਦਰ ਸਿੰਘ  ਅਤੇ ਸ਼ਵਿੰਦਰ ਸਿੰਘ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਹੈ। ਜਾਣਕਾਰੀ ਅਨੁਸਾਰ ਸੇਬੀ ਨੇ ਦੋਵਾਂ ਭਰਾਵਾਂ ਨੂੰ 3 ਸਾਲਾਂ ਲਈ ਸੇਬੀ ਦੇ ਦਾਇਰੇ ਅਧੀਨ ਕਿਸੇ ਵੀ ਸੂਚੀਬੱਧ ਕੰਪਨੀ ਜਾਂ ਵਿਚੋਲੇ ਵਿਚ ਮੁੱਖ ਪ੍ਰਬੰਧਕੀ ਕਰਮਚਾਰੀ ਵਜੋਂ ਕੰਮ ਕਰਨ ਤੋਂ ਰੋਕ ਦਿੱਤਾ ਹੈ। ਇਸ ਕਾਰਵਾਈ ਦੇ ਨਾਲ ਹੀ ਦੋਵਾਂ ਭਰਾਵਾਂ ‘ਤੇ 5 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਇੱਕ ਰਿਪੋਰਟ ਦੇ ਅਨੁਸਾਰ ਮੰਗਲਵਾਰ ਨੂੰ ਜਾਰੀ ਆਪਣੇ 109 ਪੰਨਿਆਂ ਦੇ ਆਦੇਸ਼ ਵਿੱਚ, ਸਿੰਘ ਬ੍ਰਦਰਜ਼ ਤੋਂ ਇਲਾਵਾ, ਫੋਰਟਿਸ ਹੈਲਥਕੇਅਰ, ਫੋਰਟਿਸ ਹਸਪਤਾਲ, ਮਾਲਵ ਹੋਲਡਿੰਗਜ਼, ਸ਼ਿਵ ਹੋਲਡਿੰਗਜ਼, ਭਵਦੀਪ ਸਿੰਘ, ਗਗਨਦੀਪ ਸਿੰਘ ਅਤੇ ਆਰਐਚਸੀ ਹੋਲਡਿੰਗ ਸਮੇਤ 9 ਸੰਸਥਾਵਾਂ ਨੂੰ ਚਾਰਜ ਕੀਤਾ ਗਿਆ ਹੈ। ਕੁੱਲ 24 ਕਰੋੜ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਹ ਕਾਰਵਾਈ 2018 ਦੇ ਮਾਮਲੇ ‘ਚ ਕੀਤੀ ਗਈ ਹੈ, ਜਿਸ ‘ਚ ਦੋਸ਼ ਲਗਾਇਆ ਗਿਆ ਸੀ ਕਿ ਫੋਰਟਿਸ ਹੈਲਥਕੇਅਰ ‘ਚੋਂ 500 ਕਰੋੜ ਰੁਪਏ ਗੈਰ-ਕਾਨੂੰਨੀ ਤਰੀਕੇ ਨਾਲ ਕੱਢੇ ਗਏ ਸਨ।

ਫੋਰਟਿਸ ਹੈਲਥਕੇਅਰ ਦੇ ਖਿਲਾਫ ਦੋਸ਼ਾਂ ਦੀ ਜਾਂਚ ਵਿੱਚ ਸੇਬੀ ਨੇ ਪਾਇਆ ਕਿ ਫੋਰਟਿਸ ਹੈਲਥਕੇਅਰ ਦੁਆਰਾ ਫੋਰਟਿਸ ਹੈਲਥਕੇਅਰ ਨੇ ਦਸੰਬਰ 2011 ਵਿੱਚ ਇੰਟਰ ਕਾਰਪੋਰੇਟ ਡਿਪਾਜ਼ਿਟ ਜਾਂ ਆਈਸੀਡੀ ਦੇ ਰੂਪ ਵਿੱਚ ਬੈਸਟ ਹੈਲਥਕੇਅਰ, ਫਰਨ ਹੈਲਥਕੇਅਰ ਅਤੇ ਮੋਡਲੈਂਡ ਵੇਅਰਜ਼ ਨੂੰ ਕੁੱਲ 576 ਕਰੋੜ ਰੁਪਏ ਦਾ ਐਡਵਾਂਸ ਲੋਨ ਦਿੱਤਾ ਸੀ। ਇਨ੍ਹਾਂ ਤਿੰਨਾਂ ਕੰਪਨੀਆਂ ਦੇ ਬੈਂਕ ਖਾਤਿਆਂ ਦੀ ਜਾਂਚ ਕਰਨ ‘ਤੇ ਇਹ ਪਾਇਆ ਗਿਆ ਕਿ ਫੋਰਟਿਸ ਹੈਲਥਕੇਅਰ ਦੇ ਪ੍ਰਮੋਟਰਾਂ/ਪ੍ਰਮੋਟਰਾਂ ਨਾਲ ਜੁੜੀਆਂ ਇਕਾਈਆਂ ਨੂੰ ਪੈਸੇ ਦਿੱਤੇ ਗਏ ਸਨ। ਇੰਨਾ ਹੀ ਨਹੀਂ, ਇਹ ਆਈਸੀਡੀਜ਼ ਫੋਰਟਿਸ ਹਸਪਤਾਲ ਦੀ ਪ੍ਰਮੋਟਰ ਇਕਾਈ ਕੰਪਨੀ ਆਰਐਚਸੀ ਹੋਲਡਿੰਗ ਨੂੰ ਜ਼ਮੀਨ ਦਾ ਇੱਕ ਪਲਾਟ ਟ੍ਰਾਂਸਫਰ ਕਰਨ ਲਈ ਵੀ ਜਾਰੀ ਕੀਤੀਆਂ ਗਈਆਂ ਸਨ।

ਇਸ ਤੋਂ ਇਲਾਵਾ ਆਡਿਟ ਫਰਮ, ਡੇਲੋਇਟ ਨੇ ਵੀ ਸੇਬੀ ਨੂੰ ਦੱਸਿਆ ਕਿ ਫੋਰਟਿਸ ਹੈਲਥਕੇਅਰ ਨੇ ਆਪਣੀ ਸਹਾਇਕ ਕੰਪਨੀ ਦੁਆਰਾ 2013-14 ਤੋਂ ਤਿੰਨ ਭਾਰਤੀ ਕੰਪਨੀਆਂ ਨੂੰ ਕੁੱਲ 473 ਕਰੋੜ ਰੁਪਏ ਦੇ ਆਈਸੀਡੀ ਦਿੱਤੇ ਹਨ ਅਤੇ ਇਨ੍ਹਾਂ ਲੈਣ-ਦੇਣ ਨੂੰ ਪਾਰਟੀ ਟ੍ਰਾਂਜੈਕਸ਼ਨਾਂ ਵਜੋਂ ਸ਼੍ਰੇਣੀਬੱਧ ਨਹੀਂ ਕੀਤਾ ਗਿਆ ਸੀ। ਇਹ ਕਰਜ਼ੇ ਹਰ ਤਿਮਾਹੀ ਦੇ ਸ਼ੁਰੂ ਵਿੱਚ ਦਿੱਤੇ ਜਾਂਦੇ ਸਨ ਅਤੇ ਕੰਪਨੀਆਂ ਨੇ ਉਨ੍ਹਾਂ ਨੂੰ ਤਿਮਾਹੀ ਦੇ ਅੰਤ ਤੱਕ ਵਾਪਸ ਕਰ ਦਿੱਤਾ ਸੀ। ਇਸ ਤਰ੍ਹਾਂ ਇਹ ਕਦੇ ਵੀ ਬੈਲੇਂਸ ਸ਼ੀਟ ਵਿੱਚ ਦਰਜ ਨਹੀਂ ਕੀਤੇ ਗਏ ਸਨ ਅਤੇ ਬਕਾਇਆ ਸਿਫ਼ਰ ਹੀ ਰਿਹਾ।

Redmi ਨੇ ਭਾਰਤ ‘ਚ ਆਪਣਾ ਨਵਾਂ ਸਮਾਰਟਫੋਨ Redmi 10A ਕੀਤਾ ਲਾਂਚ, ਜਾਣੋ ਕੀਮਤ ਤੇ ਵਿਸ਼ੇਸ਼ਤਾਵਾਂ

0

Redmi ਵਲੋਂ ਭਾਰਤ ‘ਚ ਆਪਣਾ ਨਵਾਂ ਸਮਾਰਟਫੋਨ ਲਾਂਚ ਕੀਤਾ ਗਿਆ ਹੈ। Redmi ਨੇ ਭਾਰਤ ‘ਚ ਆਪਣਾ ਨਵਾਂ ਸਮਾਰਟਫੋਨ Redmi 10A ਲਾਂਚ ਕਰ ਦਿੱਤਾ ਹੈ। ਇਸ ਸਮਾਰਟਫੋਨ ਨੂੰ ਅੱਜ ਹੀ ਲਾਂਚ ਕੀਤਾ ਗਿਆ ਹੈ। ਇਹ ਇੱਕ ਬਜਟ ਅਨੁਕੂਲ ਸਮਾਰਟਫੋਨ ਹੈ। ਲਾਂਚ ਤੋਂ ਪਹਿਲਾਂ ਇਸ ਫੋਨ ਨੂੰ ਐਮਾਜ਼ਾਨ ਇੰਡੀਆ ਦੀ ਵੈੱਬਸਾਈਟ ‘ਤੇ ਵੀ ਟੀਜ਼ ਕੀਤਾ ਗਿਆ ਸੀ।

Redmi 10A ਨੂੰ ਦੋ ਵੇਰੀਐਂਟ ‘ਚ ਪੇਸ਼ ਕੀਤਾ ਗਿਆ ਹੈ। ਫੋਨ ਦੇ 3GB ਰੈਮ 32GB ਇੰਟਰਨਲ ਸਟੋਰੇਜ ਮਾਡਲ ਦੀ ਕੀਮਤ 8,999 ਰੁਪਏ ਹੈ, ਜਦਕਿ 4GB ਰੈਮ 64GB ਸਟੋਰੇਜ ਮਾਡਲ ਦੀ ਕੀਮਤ 9,999 ਰੁਪਏ ਹੈ। ਇਸ ਫੋਨ ਨੂੰ ਤਿੰਨ ਰੰਗਾਂ ਦੇ ਵਿਕਲਪਾਂ – ਚਾਰਕੋਲ ਬਲੈਕ, ਸਲੇਟ ਗ੍ਰੇ ਅਤੇ ਸੀ ਬਲੂ ਵਿੱਚ ਪੇਸ਼ ਕੀਤਾ ਗਿਆ ਹੈ। Redmi 10 A ਦੀ ਵਿਕਰੀ 26 ਅਪ੍ਰੈਲ ਨੂੰ ਦੁਪਹਿਰ 12 ਵਜੇ ਤੋਂ ਸ਼ੁਰੂ ਹੋਵੇਗੀ।

Redmi 10A ਦੇ ਸਪੈਸੀਫਿਕੇਸ਼ਨਸ

Redmi 10A 720×1600 ਪਿਕਸਲ ਰੈਜ਼ੋਲਿਊਸ਼ਨ ਅਤੇ ਵਾਟਰਡ੍ਰੌਪ ਨੌਚ ਡਿਜ਼ਾਈਨ ਦੇ ਨਾਲ 6.53-ਇੰਚ ਦੀ HD LCD ਡਿਸਪਲੇਅ ਪੇਸ਼ ਕਰਦਾ ਹੈ। ਇਹ ਸਮਾਰਟਫੋਨ MediaTek Helio G25 ਪ੍ਰੋਸੈਸਰ ਦੇ ਨਾਲ ਆਉਂਦਾ ਹੈ, ਜਿਸ ਵਿੱਚ PowerVR8320 GPU ਅਤੇ 4GB ਤੱਕ ਰੈਮ ਅਤੇ 64GB ਅੰਦਰੂਨੀ ਸਟੋਰੇਜ ਹੈ। ਫੋਨ ਦੀ ਇੰਟਰਨਲ ਸਟੋਰੇਜ ਨੂੰ ਮਾਈਕ੍ਰੋਐੱਸਡੀ ਕਾਰਡ ਦੀ ਮਦਦ ਨਾਲ 512GB ਤੱਕ ਵਧਾਇਆ ਜਾ ਸਕਦਾ ਹੈ। Redmi 10A Android 11 ਅਧਾਰਿਤ MIUI 12.5 ‘ਤੇ ਕੰਮ ਕਰਦਾ ਹੈ। ਇਸ ਫੋਨ ‘ਚ 10W ਚਾਰਜਿੰਗ ਸਪੋਰਟ ਦੇ ਨਾਲ 5,000mAh ਦੀ ਬੈਟਰੀ ਵੀ ਮਿਲਦੀ ਹੈ। ਕਨੈਕਟੀਵਿਟੀ ਲਈ, Redmi 10A ਨੂੰ 3.5mm ਆਡੀਓ ਜੈਕ, 4G LTE, Wi-Fi, ਬਲੂਟੁੱਥ 5.0, ਇੱਕ ਮਾਈਕ੍ਰੋ USB ਪੋਰਟ ਅਤੇ GPS ਮਿਲਦਾ ਹੈ। ਇਸ ਤੋਂ ਇਲਾਵਾ ਫੋਨ ‘ਚ ਰਿਅਰ ਮਾਊਂਟਡ ਫਿੰਗਰਪ੍ਰਿੰਟ ਸੈਂਸਰ ਵੀ ਦਿੱਤਾ ਗਿਆ ਹੈ।ਇਸ ਫੋਨ ਦਾ ਡਾਇਮੇਂਸ਼ਨ 164.9×77.07mm, ਮੋਟਾਈ 9mm ਅਤੇ ਵਜ਼ਨ 194 ਗ੍ਰਾਮ ਹੈ।

ਦੂਜੇ ਪਾਸੇ ਜੇਕਰ ਕੈਮਰੇ ਦੀ ਗੱਲ ਕਰੀਏ ਤਾਂ ਇਸ Redmi 10A ਦੇ ਰੀਅਰ ਪੈਨਲ ‘ਤੇ LED ਫਲੈਸ਼ ਦੇ ਨਾਲ 13MP ਕੈਮਰਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਫੋਨ ਵਿੱਚ ਸੈਲਫੀ ਅਤੇ ਵੀਡੀਓ ਕਾਲਾਂ ਲਈ ਫਰੰਟ ‘ਤੇ 5-ਮੈਗਾਪਿਕਸਲ ਦਾ ਸ਼ੂਟਰ ਵੀ ਸ਼ਾਮਲ ਹੈ।

ਪੰਜਾਬ ਪੁਲਿਸ ਨੇ ਅਲਕਾ ਲਾਂਬਾ ਦੇ ਘਰ ਬਾਹਰ ਚਿਪਕਾਇਆ ਇਹ ਨੋਟਿਸ

0

ਪੰਜਾਬ ਪੁਲਿਸ ਅੱਜ ਪਹਿਲਾਂ ਤਾਂ ਆਪ ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ਼ ਦੇ ਘਰ ਪਹੁੰਚੀ। ਜਿਸਦੀ ਉਨ੍ਹਾਂ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਤੇ ਉਸ ਤੋਂ ਬਾਅਦ ਪੰਜਾਬ ਪੁਲਿਸ ਕਾਂਗਰਸੀ ਲੀਡਰ ਅਲਕਾ ਲਾਂਬਾ ਦੇ ਘਰ ਪਹੁੰਚੀ । ਇਸ ਸਬੰਧੀ ਅਲਕਾ ਲਾਂਬਾ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ। ਹੁਣ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ ਪੁਲਿਸ ਵੱਲੋਂ ਲਾਂਬਾ ਦੇ ਘਰ ਬਾਹਰ ਨੋਟਿਸ ਚਿਪਕਾ ਦਿੱਤਾ ਗਿਆ ਹੈ। ਇਸ ਦੀ ਪੁਸ਼ਟੀ ਖੁਦ ਅਲਕਾ ਲਾਂਬਾ ਵੱਲੋਂ ਸੋੋਸ਼ਲ ਮੀਡੀਆ ਤੇ ਕੀਤੀ ਗਈ ਹੈ।

ਅਲਕਾ ਲਾਂਬਾ ਨੇ ਦੋਸ਼ ਲਾਉਂਦਿਆ ਕਿਹਾ ਹੈ ਕਿ ਪੰਜਾਬ ਪੁਲਿਸ ਨੇ ਉਸ ਦੇ ਘਰ ਬਾਹਰ ਨੋਟਿਸ ਚਿਪਕਾਇਆ ਹੈ ਅਤੇ ਜਾਂਦੇ ਹੋਏ ਆਪ ਦੀ ਭਗਵੰਤ ਮਾਨ ਸਰਕਾਰ ਵੱਲੋਂ ਧਮਕੀ ਵੀ ਦੇ ਕੇ ਗਏ ਕਿ ਜੇਕਰ ਤੁਸੀਂ 26 ਅਪ੍ਰੈਲ ਨੂੰ ਥਾਣੇ ਵਿੱਚ ਪੇਸ਼ ਨਾ ਹੋਏ ਤਾਂ ਅੰਜ਼ਾਮ ਬੁਰਾ ਹੋਵੇਗਾ। ਕਾਂਗਰਸ  ਦੀ ਇਹ ਗਾਂਧੀਵਾਦੀ ਸਿਪਾਹੀ ਵੱਡੇ ਸੰਘੀਆਂ ਤੋਂ ਨਹੀਂ ਡਰੀ, ਛੋਟੇ ਸੰਘੀ ਦੀ ਤਾਂ ਗੱਲ ਹੀ ਛੱਡ ਦਿਓ।

 

ਗਾਇਕਾ ਗੁਰਲੇਜ ਅਖਤਰ ਨੇ ਨਵੇਂ ਗੀਤ ‘JET’ ਦਾ ਕੀਤਾ ਐਲਾਨ

0

ਪੰਜਾਬੀ ਸੰਗੀਤ ਇੰਡਸਟਰੀ ਵਿੱਚ ਆਪਣੀ ਉੱਚੀ ਅਤੇ ਸੁੱਚੀ ਗਾਇਕੀ ਨਾਲ ਦਰਸ਼ਕਾਂ ਨੂੰ ਖੂਬ ਪ੍ਰਭਾਵਿਤ ਕਰਨ ਵਾਲੀ ਗਾਇਕਾ ਗੁਰਲੇਜ ਅਖਤਰ (Gurlej Akhtar) ਅੱਜ ਹਰ ਕਿਸੇ ਦੀ ਪਸੰਦੀਦਾ ਕਲਾਕਾਰ ਹੈ। ਆਪਣੀ ਮਨਮੋਹਕ ਆਵਾਜ਼ ਨਾਲ ਉਨ੍ਹਾਂ ਨੇ ਪ੍ਰਸ਼ੰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਗਾਇਕਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਰਾਹੀਂ ਫੈਨਜ਼ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ, ਤੇ ਆਪਣੀ ਕੋਈ-ਨਾ-ਕੋਈ ਤਸਵੀਰ ਤੇ ਵੀਡੀਓ ਵੀ ਸਾਂਝੀ ਕਰਦੀ ਰਹਿੰਦੀ ਹੈ। ਹਾਲ ਹੀ ‘ਚ ਗੁਰਲੇਜ ਅਖਤਰ ਨੇ ਆਪਣੇ ਸੋਸ਼ਲ ਤੇ ਆਪਣੇ ਨਵੇਂ ਗੀਤ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਆਪਣੀ ਦਮਦਾਰ ਆਵਾਜ਼ ਨਾਲ ਗੁਰਲੇਜ ਅਖਤਰ ਪ੍ਰਸ਼ੰਸ਼ਕਾਂ ਨੂੂੰ ਖੂਬ ਪ੍ਰਭਾਵਿਤ ਕਰਦੀ ਹੈ। ਗੁਰਲੇਜ਼ ਅਖਤਰ ਹਾਲੇ ਤੱਕ ਕਈ ਵੱਡੇ ਕਲਾਕਾਰਾਂ ਨਾਲ ਮਿਲ ਕੇ ਗੀਤ ਗਾ ਚੁੱਕੀ ਹੈ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ, ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਮੀ ਹੈ। ਗੱਲ ਜੇਕਰ ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਕਰੀਏ ਤਾਂ ਗਾਇਕਾ ਇੱਕ ਤੋਂ ਬਾਅਦ ਇੱਕ ਕਈ ਹਿੱਟ ਗੀਤ ਗਾ ਚੁੱਕੀ ਹੈ। ਗੁਰਲੇਜ਼ ਅਖਤਰ ਨੇ ਪੰਜਾਬੀ ਗਾਇਕ ਆਰਨੈਟ (R Nait) ਦੇ ਨਾਲ ਗੀਤ Big Men ਤੋਂ ਬਾਅਦ Mukadma, ਪਿਸਤੋਲ, ਅਸਲੇ ਵਰਗੀ, ਪੱਕੇ ਰੰਗ, ਇਜ਼ੀ ਨਾ ਲੈਅ, ਗੇਮ, ਰੋਇਲ ਜੱਟ ਵਰਗੇ ਕਈ ਹਿੱਟ ਗਾਣੇ ਦਕਸ਼ਕਾਂ ਦੀ ਝੌਲੀ ਪਾਏ। ਦੱਸ ਦੇਈਏ ਕਿ ਗੁਰਲੇਜ ਅਖਤਰ ਨੇ ਬਹੁਤ ਛੋਟੀ ਉਮਰ ‘ਚ ਗਾਉਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦਾ ਪੂਰਾ ਪਰਿਵਾਰ ਗਾਇਕੀ ਨੂੰ ਸਮਰਪਿਤ ਹੈ। ਉਨ੍ਹਾਂ ਦੇ ਪਤੀ ਕੁਲਵਿੰਦਰ ਕੈਲੀ ਵੀ ਵਧੀਆ ਪੰਜਾਬੀ ਗਾਇਕ ਹਨ। ਦੋਵਾਂ ਨੇ ਇੱਕਠਿਆਂ ਕਈ ਗੀਤ ਗਾਏ ਹਨ। ਗੁਰਲੇਜ ਅਕਸਰ ਆਪਣੇ ਪਤੀ ਤੇ ਪੁੱਤਰ ਨਾਲ ਮਸਤੀ ਭਰੇ ਵੀਡੀਓ ਵੀ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੇ ਕਰਦੀ ਰਹਿੰਦੀ ਹੈ। ਜਿਨ੍ਹਾਂ ਨੂੰ ਫੈਨਜ਼ ਵੱਲੋ ਬੇਹੱਦ ਪਸੰਦ ਕੀਤਾ ਜਾਂਦਾ ਹੈ।