Home Blog Page 2102

ਭੁਪਿੰਦਰ ਹਨੀ ਦੀ ਅੱਜ ਨਾਜਾਇਜ਼ ਰੇਤ ਮਾਈਨਿੰਗ ਮਾਮਲੇ ‘ਚ ਕੋਰਟ ਵਿੱਚ ਹੋਵੇਗੀ ਸੁਣਵਾਈ

0

ਈਡੀ ਵਲੋਂ ਗ੍ਰਿਫਤਾਰ ਕੀਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਅੱਜ 20 ਅਪ੍ਰੈਲ ਨੂੰ ਜਲੰਧਰ ਕੋਰਟ ਵਿੱਚ ਸੁਣਵਾਈ ਹੋਵੇਗੀ। ਈਡੀ ਵਲੋਂ ਭੁਪਿੰਦਰ ਸਿੰਘ ਹਨੀ ਨੂੰ 10 ਕਰੋੜ ਰੁਪਏ ਨਗਦੀ ਨਾਲ ਗ੍ਰਿਫਤਾਰ ਕੀਤਾ ਗਿਆ ਸੀ।

ਨਾਜਾਇਜ਼ ਰੇਤ ਮਾਈਨਿੰਗ ਮਾਮਲੇ ‘ਚ ਕੁੱਝ ਦਿਨ ਪਹਿਲਾਂ ਈਡੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵੀ ਪੁੱਛਗਿੱਛ ਕੀਤੀ ਸੀ। ਈਡੀ ਵਲੋਂ ਕੀਤੀ ਪੁੱਛਗਿੱਛ ਤੋਂ ਬਾਅਦ ਚਰਨਜੀਤ ਚੰਨੀ ਨੇ ਖੁਦ ਟਵੀਟ ਕਰ ਇਹ ਜਾਣਕਾਰੀ ਵੀ ਦਿੱਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਈਡੀ ਵਲੋਂ ਉਨ੍ਹਾਂ ਨੂੰ ਤਲਬ ਕੀਤਾ ਗਿਆ ਸੀ। ਮੈਂ ਹਾਜ਼ਰੀ ਭਰੀ ਤੇ ਉਨ੍ਹਾਂ ਦੁਆਰਾ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮਾਮਲੇ ‘ਚ ਇੱਕ ਚਲਾਨ ਈਡੀ ਵੱਲੋਂ ਪਹਿਲਾਂ ਹੀ ਅਦਾਲਤ ‘ਚ ਪੇਸ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਕਿਹਾ ਮੈਨੂੰ ਅਧਿਕਾਰੀਆਂ ਨੇ ਦੁਬਾਰਾ ਨਹੀਂ ਬੁਲਾਇਆ।

 

ਮਸ਼ਹੂਰ ਕਵੀ ‘ਕੁਮਾਰ ਵਿਸ਼ਵਾਸ’ ਦੇ ਘਰ ਪੁੱਜੀ ਪੰਜਾਬ ਪੁਲਿਸ

0

ਆਮ ਆਦਮੀ ਪਾਰਟੀ ਦੇ ਖਿਲਾਫ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਪੰਜਾਬ ਪੁਲਿਸ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ਼ ਦੇ ਘਰ ਗਾਜੀਆਬਾਦ ਪਹੁੰਚੀ ਹੈ। ਹਾਲਾਂਕਿ ਕੁਮਾਰ ਵਿਸ਼ਵਾਸ਼ ਦੇ ਖਿਲਾਫ ਪੰਜਾਬ ਵਿਚ ਕੋਈ ਮਾਮਲਾ ਦਰਜ ਕੀਤਾ ਗਿਆ ਹੈ, ਇਸ ਬਾਰੇ ਫਿਲਹਾਲ ਕੋਈ ਸੂਚਨਾ ਨਹੀਂ ਹੈ।

ਕੁਮਾਰ ਵਿਸ਼ਵਾਸ ਨੇ ਖ਼ੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਵਿਸ਼ਵਾਸ ਨੇ ਘਰ ਪਹੁੰਚੀ ਪੰਜਾਬ ਪੁਲਸ ਦੀਆਂ ਤਸਵੀਰਾਂ ਖ਼ੁਦ ਪੋਸਟ ਕੀਤੀਆਂ ਹਨ। ਹਾਲਾਂਕਿ ਅਜੇ ਇਹ ਸਾਫ਼ ਨਹੀਂ ਹੋਇਆ ਕਿ ਵਿਸ਼ਵਾਸ ਦੇ ਖ਼ਿਲਾਫ਼ ਕੀ ਕੇਸ ਦਰਜ ਕੀਤਾ ਗਿਆ ਹੈ।

ਆਪਣੇ ਟਵੀਟ ‘ਚ ਕੁਮਾਰ ਵਿਸ਼ਵਾਸ ਨੇ ਲਿਖਿਆ, ‘ਸਵੇਰੇ-ਸਵੇਰੇ ਪੰਜਾਬ ਪੁਲਸ ਘਰ ਆਈ ਹੈ, ਇਕ ਸਮਾਂ ਮੇਰੇ ਵੱਲੋਂ ਹੀ ਪਾਰਟੀ ‘ਚ ਸ਼ਾਮਲ ਕਰਵਾਏ ਗਏ ਭਗਵੰਤ ਮਾਨ ਨੂੰ ਆਗਾਹ ਕਰ ਰਿਹਾ ਹਾਂ ਕਿ ਤੁਸੀਂ ਦਿੱਲੀ ‘ਚ ਬੈਠੇ ਜਿਸ ਆਦਮੀ ਨੂੰ ਪੰਜਾਬ ਦੇ ਲੋਕਾਂ ਦੀ ਦਿੱਤੀ ਹੋਈ ਤਾਕਤ ਨਾਲ ਖੇਡਣ ਦੇ ਰਹੇ ਹੋ , ਉਹ ਇਕ ਦਿਨ ਤੁਹਾਨੂੰ ਅਤੇ ਪੰਜਾਬ ਨੂੰ ਵੀ ਧੋਖਾ ਦੇਵੇਗਾ, ਦੇਸ਼ ਮੇਰੀ ਚਿਤਾਵਨੀ ਯਾਦ ਰੱਖੇ।’

ਕੇਂਦਰ ਨੇ ਇਨ੍ਹਾਂ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਚ ਕੀਤਾ ਵਾਧਾ

0

7ਵੇਂ ਤਨਖ਼ਾਹ ਕਮਿਸ਼ਨ ਤਹਿਤ ਤਨਖ਼ਾਹ ਲੈਣ ਵਾਲੇ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (DA) ਵਿੱਚ ਵਾਧਾ ਕਰਨ ਤੋਂ ਬਾਅਦ ਹੁਣ ਸਰਕਾਰ ਨੇ 5ਵੇਂ ਅਤੇ 6ਵੇਂ ਤਨਖ਼ਾਹ ਕਮਿਸ਼ਨ ਦੇ ਮੁਲਾਜ਼ਮਾਂ ਨੂੰ ਵੀ ਤੋਹਫ਼ਾ ਦਿੱਤਾ ਹੈ। ਇਨ੍ਹਾਂ ਮੁਲਾਜ਼ਮਾਂ ਦਾ ਡੀਏ 13 ਫੀਸਦੀ ਵਧਾਇਆ ਜਾਵੇਗਾ।

ਵਿੱਤ ਮੰਤਰਾਲੇ ਦੇ ਖਰਚਾ ਵਿਭਾਗ ਨੇ ਕਿਹਾ ਕਿ 5ਵੇਂ ਤਨਖਾਹ ਕਮਿਸ਼ਨ ਤਹਿਤ ਤਨਖਾਹ ਲੈਣ ਵਾਲੇ ਮੁਲਾਜ਼ਮਾਂ ਦਾ ਡੀਏ ਮੌਜੂਦਾ 368 ਫੀਸਦੀ ਤੋਂ ਵਧਾ ਕੇ 381 ਫੀਸਦੀ ਕੀਤਾ ਜਾਵੇਗਾ। ਯਾਨੀ ਇਸ ‘ਚ 13 ਫੀਸਦੀ ਦਾ ਬੰਪਰ ਵਾਧਾ ਹੋਵੇਗਾ। ਇਸ ਦੇ ਨਾਲ ਹੀ 6ਵੇਂ ਤਨਖਾਹ ਕਮਿਸ਼ਨ ਅਧੀਨ ਕੰਮ ਕਰਦੇ ਮੁਲਾਜ਼ਮਾਂ ਦਾ ਡੀਏ 196 ਫੀਸਦੀ ਤੋਂ ਵਧਾ ਕੇ 203 ਫੀਸਦੀ ਕੀਤਾ ਜਾਵੇਗਾ। ਇਸ ‘ਚ 7 ਫੀਸਦੀ ਦਾ ਵਾਧਾ ਕੀਤਾ ਜਾਵੇਗਾ। ਵਧਿਆ ਹੋਇਆ ਡੀਏ ਜਨਵਰੀ, 2022 ਤੋਂ ਲਾਗੂ ਹੋਵੇਗਾ ਅਤੇ ਪਿਛਲੇ ਮਹੀਨੇ ਦੇ ਬਕਾਏ ਵਜੋਂ ਅਦਾ ਕੀਤਾ ਜਾਵੇਗਾ। ਵਧੇ ਹੋਏ ਡੀਏ ਦਾ ਲਾਭ ਕੇਂਦਰੀ ਖੁਦਮੁਖਤਿਆਰ ਸੰਸਥਾਵਾਂ ਵਿੱਚ ਕੰਮ ਕਰਦੇ ਸਾਰੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ।

ਪੰਜਾਬ ‘ਚ ਬਿਜਲੀ ਦੇ ਲੱਗ ਸਕਦੇ ਨੇ ਲੰਬੇ ਕੱਟ, ਗੋਇੰਦਵਾਲ ਸਾਹਿਬ ਥਰਮਲ ਪਲਾਂਟ ‘ਚ ਕੋਲਾ ਹੋਇਆ ਖਤਮ

0

ਪੰਜਾਬ ‘ਚ ਲੋਕਾਂ ਨੂੰ ਲੰਬੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਹੋਣ ਦੀ ਸੰਭਾਵਨਾ ਬਣ ਗਈ ਹੈ। ਇਸ ਦਾ ਕਾਰਨ ਥਰਮਲ ਪਲਾਂਟਾਂ ਦਾ ਕੋਲੇ ਦਾ ਸੰਕਟ ਹੈ। ਪੰਜਾਬ ਦੇ ਗੋਇੰਦਵਾਲ ਸਾਹਿਬ ਪਲਾਂਟ ਵਿੱਚ ਕੋਲਾ ਖਤਮ ਹੋ ਗਿਆ ਹੈ। ਉੱਥੇ ਬਿਜਲੀ ਉਤਪਾਦਨ ਪੂਰੀ ਤਰ੍ਹਾਂ ਠੱਪ ਹੋ ਗਿਆ ਹੈ। ਤਲਵੰਡੀ ਸਾਬੋ ਥਰਮਲ ਪਲਾਂਟ ਕੋਲ ਵੀ ਸਿਰਫ਼ 4 ਦਿਨ ਦਾ ਕੋਲਾ ਬਚਿਆ ਹੈ। ਦੂਜੇ ਪਾਸੇ ਲਹਿਰਾ ਮੁਹੱਬਤ ਥਰਮਲ ਪਲਾਂਟ ਵਿੱਚ 7 ​​ਦਿਨ, ਰੋਪੜ ਥਰਮਲ ਪਲਾਂਟ ਵਿੱਚ 11 ਦਿਨ ਅਤੇ ਰਾਜਪੁਰਾ ਵਿੱਚ 21 ਦਿਨ ਦਾ ਕੋਲਾ ਬਚਿਆ ਹੈ। ਜੇਕਰ ਕੋਲੇ ਦਾ ਸੰਕਟ ਜਲਦੀ ਹੱਲ ਨਾ ਹੋਇਆ ਤਾਂ ਪੰਜਾਬ ਨੂੰ ਘੰਟਿਆਂਬੱਧੀ ਬਿਜਲੀ ਕੱਟਾਂ ਨਾਲ ਬਲੈਕਆਊਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਧਰ, ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦਾਅਵਾ ਕੀਤਾ ਕਿ ਕੋਲੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਬੰਦ ਪਏ ਗੋਇੰਦਵਾਲ ਥਰਮਲ ਪਲਾਂਟ ਤੋਂ 540 ਮੈਗਾਵਾਟ ਬਿਜਲੀ ਪੈਦਾ ਹੁੰਦੀ ਹੈ। ਦੂਜੇ ਪਾਸੇ ਰਾਜਪੁਰਾ ਥਰਮਲ ਪਲਾਂਟ ਦੀ 1400 ਮੈਗਾਵਾਟ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੀ 1980 ਮੈਗਾਵਾਟ ਬਿਜਲੀ ਪੈਦਾ ਕਰਨ ਦੀ ਸਮਰੱਥਾ ਹੈ। ਇਹ ਤਿੰਨੇ ਪ੍ਰਾਈਵੇਟ ਥਰਮਲ ਪਲਾਂਟ ਹਨ। ਇਸ ਦੇ ਨਾਲ ਹੀ ਸਰਕਾਰੀ ਰੋਪੜ ਥਰਮਲ ਪਲਾਂਟ ਦੀ ਸਮਰੱਥਾ 840 ਮੈਗਾਵਾਟ ਅਤੇ ਲਹਿਰਾ ਮੁਹੱਬਤ ਦੀ 1925 ਮੈਗਾਵਾਟ ਬਿਜਲੀ ਉਤਪਾਦਨ ਸਮਰੱਥਾ ਹੈ।

ਪੰਜਾਬ ‘ਚ ਬਿਜਲੀ ਸੰਕਟ ਵਧ ਸਕਦਾ ਹੈ। ਗਰਮੀਆਂ ਦੀ ਸ਼ੁਰੂਆਤ ਵਿੱਚ ਹੀ ਥਰਮਲ ਪਲਾਂਟ ਬੰਦ ਹੋਣੇ ਸ਼ੁਰੂ ਹੋ ਗਏ ਹਨ। ਅਜਿਹੇ ‘ਚ ਲੋਕਾਂ ਨੂੰ ਗਰਮੀ ਝੱਲਣੀ ਪੈ ਸਕਦੀ ਹੈ। ਝੋਨੇ ਦਾ ਸੀਜ਼ਨ ਵੀ ਜੂਨ ਮਹੀਨੇ ਤੋਂ ਸ਼ੁਰੂ ਹੋਣਾ ਹੈ। ਉਸ ਸਮੇਂ ਕਿਸਾਨਾਂ ਨੂੰ ਝੋਨਾ ਬੀਜਣ ਲਈ ਬਿਜਲੀ ਦੀ ਲੋੜ ਪਵੇਗੀ। ਜੇਕਰ ਸਰਕਾਰ ਨੇ ਹੁਣੇ ਕੋਈ ਪ੍ਰਬੰਧ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਇਹ ਸਮੱਸਿਆ ਹੋਰ ਵੀ ਵੱਡੀ ਹੋ ਸਕਦੀ ਹੈ।

ਪੰਜਾਬ ਵਿੱਚ ਪਿਛਲੇ ਸਾਲ ਅਕਤੂਬਰ ਵਿੱਚ ਪੰਜਾਬੀਆਂ ਨੂੰ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪਿਆ ਸੀ। ਕੋਲੇ ਦੀ ਘਾਟ ਕਾਰਨ ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚ ਬਿਜਲੀ ਉਤਪਾਦਨ ਠੱਪ ਹੋ ਗਿਆ ਹੈ। ਕੜਾਕੇ ਦੀ ਗਰਮੀ ਵਿੱਚ ਲੋਕਾਂ ਨੂੰ 24 ਘੰਟਿਆਂ ਵਿੱਚ 8 ਤੋਂ 12 ਘੰਟੇ ਦੇ ਕੱਟਾਂ ਦਾ ਸਾਹਮਣਾ ਕਰਨਾ ਪਿਆ। ਕਿਸਾਨਾਂ ਨੂੰ ਬਿਜਲੀ ਵੀ ਨਹੀਂ ਮਿਲੀ। ਚਰਨਜੀਤ ਚੰਨੀ, ਜੋ ਉਸ ਸਮੇਂ ਕਾਂਗਰਸ ਸਰਕਾਰ ਦੇ ਸੀਐਮ ਸਨ, ਸਥਿਤੀ ਨੂੰ ਸੰਭਾਲ ਨਹੀਂ ਸਕੇ। ਹੁਣ ਨਵੇਂ ਸੀਐਮ ਭਗਵੰਤ ਮਾਨ ਲਈ ਇਹ ਵੱਡੀ ਚੁਣੌਤੀ ਖੜ੍ਹੀ ਹੋ ਗਈ ਹੈ।

ਅਗਲੇ ਦੋ ਸਾਲਾਂ ‘ਚ ਗੰਨੇ ਦੇ ਝਾੜ ਵਿੱਚ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ : ਹਰਪਾਲ ਚੀਮਾ

0

ਪੰਜਾਬ ਦੇ ਸਹਿਕਾਰਤਾ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਹੈ ਕਿ ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਸੀਜ਼ਨ 2021-22 ਦੌਰਾਨ 1 ਕਰੋੜ 72 ਲੱਖ ਕੁਇੰਟਲ ਗੰਨੇ ਦੀ ਪਿੜਾਈ ਕੀਤੀ ਗਈ ਹੈ ਜੋ ਕਿ ਪਿਛਲੇ ਪਿੜਾਈ ਸੀਜ਼ਨ ਨਾਲੋਂ ਤਕਰੀਬਨ 20 ਲੱਖ ਕੁਇੰਟਲ ਵੱਧ ਹੈ।

ਉਹਨਾਂ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ 2021-22 ਦੌਰਾਨ ਪਿਛਲੇ ਸਾਲ ਨਾਲੋਂ 0.26 ਫੀਸਦੀ ਵੱਧ ਖੰਡ ਦੀ ਰਿਕਵਰੀ ਪ੍ਰਾਪਤ ਕੀਤੀ ਹੈ ਜਿਸ ਨਾਲ ਕਰੀਬ 44764 ਕੁਇੰਟਲ ਵਾਧੂ ਖੰਡ ਦਾ ਉਤਪਾਦਨ ਕੀਤਾ ਗਿਆ ਹੈ। ਇਸ ਨਾਲ ਲਗਭਗ 16 ਕਰੋੜ ਰੁਪਏ ਦੀ ਵਾਧੂ ਆਮਦਨ ਹੋਣ ਦੀ ਉਮੀਦ ਹੈ।

ਸਹਿਕਾਰਤਾ ਮੰਤਰੀ ਨੇ ਇਹ ਵੀ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਨੇ ਪਿਛਲੇ ਸਾਲ ਦੀ ਔਸਤ ਦਰ 800 ਰੁਪਏ ਪ੍ਰਤੀ ਕੁਇੰਟਲ ਦੇ ਮੁਕਾਬਲੇ 887 ਰੁਪਏ ਪ੍ਰਤੀ ਕੁਇੰਟਲ ਦੀ ਔਸਤ ਦਰ ‘ਤੇ 2,85,000 ਕੁਇੰਟਲ ਸ਼ੀਰਾ ਵੇਚਿਆ ਜਿਸ ਨਾਲ ਕਰੀਬ 2.50 ਕਰੋੜ ਰੁਪਏ ਦੀ ਵਾਧੂ ਆਮਦਨ ਹੋਵੇਗੀ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਵੱਧ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵੱਲੋੋਂ ਗੰਨੇ ਦੇ ਝਾੜ ਵਿੱਚ ਵਾਧਾ ਕਰਕੇ ਗੰਨਾ ਕਾਸ਼ਤਾਕਾਰਾਂ ਦੀ ਆਮਦਨ ਵਧਾਉਣ ਲਈ ਯੋੋਜਨਾ ਤਿਆਰ ਕਰਨ ਹਿੱਤ ਇੱਕ ਟਾਸਕਫੋੋਰਸ ਦਾ ਗਠਨ ਕੀਤਾ ਗਿਆ ਹੈ।

ਇਸ ਟਾਸਕਫੋਰਸ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ, ਸ਼ੂਗਰਕੇਨ ਬਰੀਡਿੰਗ ਇੰਸਟੀਚਿਊਟ, ਕੋੋਇੰਬਟੂਰ ਅਤੇ ਦੇਸ਼ ਪੱਧਰ ਦੇ ਗੰਨਾ ਮਾਹਿਰਾਂ ਤੋੋਂ ਇਲਾਵਾ ਸ਼ੂਗਰਫੈੱਡ, ਪੰਜਾਬ ਦੇ ਨੁਮਾਇੰਦੇ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਟਾਸਕਫੋੋਰਸ ਨੂੰ ਤਿੰਨ ਮਹੀਨੇ ਵਿੱਚ ਗੰਨੇ ਦਾ ਝਾੜ ਵਧਾਉਣ ਲਈ ਯੋੋਜਨਾ ਤਿਆਰ ਕਰਨ ਲਈ ਕਿਹਾ ਜਾਵੇਗਾ।

ਚੀਮਾ ਨੇ ਦੱਸਿਆ ਕਿ ਅਗਲੇ ਦੋ ਸਾਲਾਂ ਵਿੱਚ ਗੰਨੇ ਦੇ ਝਾੜ ਵਿੱਚ ਘੱਟੋ-ਘੱਟ 100 ਕੁਇੰਟਲ ਪ੍ਰਤੀ ਏਕੜ ਤੱਕ ਵਾਧਾ ਕਰਨ ਦਾ ਟੀਚਾ ਰੱਖਿਆ ਜਾਵੇਗਾ ਜਿਸ ਨਾਲ ਪ੍ਰਤੀ ਏਕੜ ਆਮਦਨ ਵਿੱਚ ਲਗਭਗ 36,000 ਰੁਪਏ ਤੱਕ ਦਾ ਵਾਧਾ ਹੋੋਵੇਗਾ। ਇਸ ਯੋੋਜਨਾ ਤਹਿਤ ਗੰਨਾ ਕਾਸ਼ਤਕਾਰਾਂ ਨੂੰ ਉੱਚ ਕੁਆਲਟੀ ਦੀਆਂ ਕਿਸਮਾਂ ਦੇ ਸ਼ੁੱਧ ਬੀਜ ਉਪਲੱਬਧ ਕਰਨ ਤੋੋਂ ਇਲਾਵਾ ਗੰਨੇ ਦੀ ਖੇਤੀ ਵਿੱਚ ਆਧੁਨਿਕ ਤਕਨੀਕਾਂ ਸਬੰਧੀ ਜਾਣਕਾਰੀ ਦੇ ਨਾਲ-ਨਾਲ ਮਸ਼ੀਨੀਕਰਨ ਬਾਰੇ ਵੀ ਸਿਖਲਾਈ ਦੇਣਾ ਸ਼ਾਮਲ ਹੋਵੇਗਾ।

ਇਸ ਦੇ ਨਾਲ ਚੀਮਾ ਵੱਲੋੋਂ ਇਹ ਵੀ ਹਦਾਇਤ ਕੀਤੀ ਗਈ ਕਿ ਸਹਿਕਾਰੀ ਖੰਡ ਮਿੱਲਾਂ ਵੱਲੋੋਂ ਗੰਨੇ ਦੇ ਆਉਣ ਵਾਲੇ ਅਗਲੇ ਬਿਜਾਈ ਸੀਜ਼ਨ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਅਤੇ ਇੰਡੀਅਨ ਕਾਉਂਸਲ ਆਫ ਐਗਰੀਕਲਚਰ ਰਿਸਰਚ ਦੇ ਕਰਨਾਲ ਕੇਂਦਰ ਦੇ ਸਹਿਯੋੋਗ ਨਾਲ ਗੰਨੇ ਦੀਆਂ ਵੱਧ ਝਾੜ ਵਾਲੀਆਂ ਕਿਸਮਾਂ ਦੇ ਤਕਰੀਬਨ 30 ਲੱਖ ਪੌੌਦਿਆਂ ਦੀ ਪਨੀਰੀ ਤਿਆਰ ਕਰਕੇ ਗੰਨਾ ਕਾਸ਼ਤਕਾਰਾਂ ਨੂੰ ਬੀਜ਼ ਵੱਜੋੋਂ ਦਿੱਤੇ ਜਾਣ।

ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਰਕਾਰ ਵੱਲੋਂ ਮੋਹਾਲੀ ਦੇ ਮੈਡੀਕਲ ਕਾਲਜ ਨੂੰ ਤਬਦੀਲ ਕਰਨ ਦੇ ਪ੍ਰਸਤਾਵ ਦੀ ਕੀਤੀ ਸਖ਼ਤ ਨਿਖੇਧੀ

0

ਸਾਬਕਾ ਸਿਹਤ ਮੰਤਰੀ ਅਤੇ ਮੋਹਾਲੀ ਹਲਕੇ ਦੇ ਸਾਬਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੋਹਾਲੀ ਦੇ ਮੈਡੀਕਲ ਕਾਲਜ ਤਬਦੀਲ ਕਰਨ ਦੇ ਪ੍ਰਸਤਾਵ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਅਣਥੱਕ ਮਿਹਨਤ ਅਤੇ ਉਪਰਾਲਿਆਂ ਸਦਕਾ ਮੋਹਾਲੀ ‘ਚ ਮੈਡੀਕਲ ਕਾਲਜ ਲਿਆਂਦਾ ਹੈ ਜਿਸ ਦੀਆਂ ਕਲਾਸਾਂ ਵੀ ਇਸ ਸੈਸ਼ਨ ਤੋਂ ਚਾਲੂ ਹੋ ਗਈਆਂ ਹਨ।

ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਦਾ ਮੈਡੀਕਲ ਕਾਲਜ ਨੂੰ ਇੱਥੋਂ ਤਬਦੀਲ ਕਰਨ ਦਾ ਇਹ ਪ੍ਰਸਤਾਵ ਮੋਹਾਲੀ ਦੇ ਲੋਕਾਂ ਨਾਲ ਇੱਕ ਬਹੁਤ ਵੱਡਾ ਧੋਖਾ ਹੈ ਅਤੇ ਉਹ ਅਜਿਹੀ ਕਿਸੇ ਵੀ ਕੋਸ਼ਿਸ਼ ਦਾ ਪੁਰਜ਼ੋਰ ਵਿਰੋਧ ਕਰਨਗੇ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਇਸ ਦੇ ਖ਼ਿਲਾਫ਼ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਏਗਾ ਸਗੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਰੋਸ ਮੁਜ਼ਾਹਰੇ, ਪ੍ਰਦਰਸ਼ਨ ਅਤੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁਹਾਲੀ ਤੋਂ ਮੈਡੀਕਲ ਕਾਲਜ ਸ਼ਿਫਟ ਕਰਨ ਦੇ ਇਸ ਪ੍ਰਸਤਾਵ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਸਿਹਤ ਮੰਤਰੀ ਪੰਜਾਬ ਡਾ ਵਿਜੇ ਸਿੰਗਲਾ ਅਤੇ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੇ ਤੌਰ ਉਤੇ ਜ਼ਿੰਮੇਵਾਰ ਮੰਨੇ ਜਾਣਗੇ।

ਇੱਥੇ ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿਹਤ ਮੰਤਰੀ ਡਾ ਵਿਜੇ ਸਿੰਗਲਾ ਨੇ ਮੋਹਾਲੀ ਦੇ ਮੈਡੀਕਲ ਕਾਲਜ ਨੂੰ ਤਬਦੀਲ ਕਰਨ ਦਾ ਪ੍ਰਸਤਾਵ ਮੁੱਖ ਮੰਤਰੀ ਨੂੰ ਭੇਜਿਆ ਹੈ ਜਿਸ ਸੰਬੰਧੀ ਖੁਦ ਡਾ ਸਿੰਗਲਾ ਨੇ ਜਾਣਕਾਰੀ ਦਿੱਤੀ ਹੈ। ਡਾ ਸਿੰਗਲਾ ਨੇ ਕਿਹਾ ਕਿ ਮੁਹਾਲੀ ਵਿਖੇ ਜੋ ਮੈਡੀਕਲ ਕਾਲਜ ਬਣ ਰਿਹਾ ਹੈ ਉਸ ਦੀ ਜਗ੍ਹਾ ਠੀਕ ਨਹੀਂ ਹੈ ਅਤੇ ਇਸ ਦੇ ਪਿੱਛੇ ਗੰਦਾ ਨਾਲਾ ਲੰਘਦਾ ਹੈ, ਇਸ ਲਈ ਮੈਡੀਕਲ ਕਾਲਜ ਕਿਤੇ ਹੋਰ ਬਣਨਾ ਚਾਹੀਦਾ ਹੈ ਤੇ ਇਸ ਲਈ ਜਗ੍ਹਾ ਦੀ ਤਲਾਸ਼ ਕੀਤੀ ਜਾ ਰਹੀ ਹੈ।

ਸਾਬਕਾ ਸਿਹਤ ਮੰਤਰੀ ਅਤੇ ਸਾਬਕਾ ਵਿਧਾਇਕ ਮੁਹਾਲੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਹੈ ਕਿ ਕਿੰਨੀਆਂ ਮੁਸ਼ਕਲਾਂ ਅਤੇ ਮਿਹਨਤ ਮੁਸ਼ੱਕਤ ਤੋਂ ਬਾਅਦ ਇਹ ਮੈਡੀਕਲ ਕਾਲਜ ਉਨ੍ਹਾਂ ਨੇ ਮੋਹਾਲੀ ਵਿਖੇ ਤਿਆਰ ਕਰਵਾਇਆ। ਉਨ੍ਹਾਂ ਕਿਹਾ ਕਿ ਇਸ ਵਾਸਤੇ ਜ਼ਮੀਨ ਮੁਹੱਈਆ ਕਰਵਾਉਣਾ ਵੀ ਕੋਈ ਖਾਲਾ ਜੀ ਦਾ ਵਾੜਾ ਨਹੀਂ ਸੀ ਪਰ ਉਨ੍ਹਾਂ ਨੇ ਤਮਾਮ ਉਪਰਾਲੇ ਕਰਕੇ ਇਸ ਦੇ ਲਈ ਲੋੜੀਂਦੀ ਜ਼ਮੀਨ ਦਿਵਾਈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਇਸ ਦੀ ਚਾਰਦੀਵਾਰੀ ਹੋ ਚੁੱਕੀ ਹੈ ਅਤੇ ਨਾਲ ਲੱਗਦਾ ਨਾਲਾ ਵੀ ਅੰਡਰਗਰਾਊਂਡ ਹੋ ਜਾਣਾ ਹੈ ਤਾਂ ਨਵੀਂ ਸਰਕਾਰ ਵੱਲੋਂ ਇਸ ਕਾਲਜ ਨੂੰ ਇਸ ਨੂੰ ਇੱਥੋਂ ਸ਼ਿਫਟ ਕਰਨ ਦਾ ਕੀ ਮਤਲਬ ਬਣਦਾ ਹੈ। ਉਨ੍ਹਾਂ ਕਿਹਾ ਕਿ ਇੱਥੇ ਸਿਰਫ਼ ਮੈਡੀਕਲ ਕਾਲਜ ਨਹੀਂ ਸਗੋਂ 500 ਬੈੱਡਾਂ ਦਾ ਹਸਪਤਾਲ ਵੀ ਬਣ ਰਿਹਾ ਹੈ ਜਿਸਦਾ ਲਾਭ ਮੁਹਾਲੀ ਵਾਸੀਆਂ ਨੂੰ ਹਾਸਲ ਹੋਣਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੇ ਦੌਰਾਨ ਮੁਹਾਲੀ ਨੂੰ ਮੈਡੀਕਲ ਹੱਬ ਬਣਾਉਣ ਵਿੱਚ ਕੋਈ ਕਸਰ ਨਹੀਂ ਸੀ ਛੱਡੀ ਅਤੇ ਮੁਹਾਲੀ ਦਾ ਸਿਵਲ ਹਸਪਤਾਲ ਵੀ ਮੈਡੀਕਲ ਕਾਲਜ ਵਿੱਚ ਰਲਾ ਕੇ ਸੈਕਟਰ 66 ਵਿੱਚ ਨਵਾਂ ਸਿਵਲ ਹਸਪਤਾਲ ਬਣਾਉਣ ਵਾਸਤੇ ਜ਼ਮੀਨ ਗਮਾਡਾ ਤੋਂ ਹਾਸਲ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਨੂੰ ਚਾਹੀਦਾ ਹੈ ਤੇ ਜੰਗੀ ਪੱਧਰ ਤੇ ਕਾਰਵਾਈ ਕਰਕੇ ਮੁਹਾਲੀ ਦੇ ਮੈਡੀਕਲ ਕਾਲਜ ਦੀ ਉਸਾਰੀ ਮੁਕੰਮਲ ਕਰਵਾਏ ਪਰ ਉਲਟਾ ਮੌਜੂਦਾ ਸਰਕਾਰ ਦੇ ਸਿਹਤ ਮੰਤਰੀ ਇਥੋਂ ਮੈਡੀਕਲ ਕਾਲਜ ਨੂੰ ਹੀ ਤਬਦੀਲ ਕਰਨ ਦੀਆਂ ਗੱਲਾਂ ਕਰ ਰਹੇ ਹਨ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਸਾਬਕਾ ਸਿਹਤ ਮੰਤਰੀ ਅਤੇ ਸਾਬਕਾ ਹਲਕਾ ਵਿਧਾਇਕ ਮੋਹਾਲੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਮੁਹਾਲੀ ਦੇ ਲੋਕ ਸਰਕਾਰ ਦੇ ਇਸ ਧੋਖੇ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰਨਗੇ ਅਤੇ ਜੇਕਰ ਅਜਿਹੀ ਕੋਈ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਦੇ ਖ਼ਿਲਾਫ਼ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਅਦਾਲਤ ਦਾ ਦਰਵਾਜ਼ਾ ਖੜਕਾਇਆ ਜਾਏਗਾ ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਕੀਤੀ ਮੰਗ

0

ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਲਿਆਉਣ ਲਈ ਗੁਜਰਾਤ ਦੇ ਨਰਮਦਾ ਜ਼ਿਲ੍ਹੇ ਦੇ ਕੇਵੜੀਆ ਵਿਖੇ ਆਤਮ ਨਿਰਭਰ ਭਾਰਤ ਦੇ ਤਹਿਤ ਕੇਂਦਰ ਸਰਕਾਰ ਵਲੋਂ ਸਮਰ ਮੀਟ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਕੇਂਦਰੀ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪਰਸੋਤਮ ਰੁਪਾਲਾ ਵਿਸੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਸਮਾਗਮ ਦੌਰਾਨ ਵਿਸੇਸ਼ ਤੌਰ ‘ਤੇ ਪਹੁੰਚੇ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸੂਬੇ ਵਿਚ ਬੇਸਹਾਰਾ ਪਸ਼ੂਆਂ ਦੀ ਸਾਂਭ ਸੰਭਾਲ ਲਈ ਕੇਂਦਰ ਤੋਂ 500 ਕਰੋੜ ਰੁਪਏ ਦੀ ਮੰਗ ਕੀਤੀ।

ਇਸ ਮੌਕੇ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿਚ ਬੇਸਹਾਰਾ 1.40 ਲੱਖ ਪਸ਼ੂ ਘੁੰਮ ਰਹੇ ਹਨ। ਉਹਨਾਂ ਦੀ ਸਾਂਭ ਸੰਭਾਲ ਲਈ ਸ਼ੈਡਾਂ, ਹਰੇ ਚਾਰੇ ਅਤੇ ਸਾਈਲੇਜ਼ ਦੇ ਪ੍ਰਬੰਧ ਲਈ 500 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਕੇਂਦਰ ਸਰਕਾਰ ਨੂੰ ਦੇਣ ਦੀ ਅਪੀਲ ਕੀਤੀ।

ਪੰਜਾਬ ਦੇ ਪਸ਼ੂ ਪਾਲਣ ਮੰਤਰੀ ਨੇ ਸੂਬੇ ਦੇ 5 ਲੱਖ ਦੁਧਾਰੂ ਪਸ਼ੂਆਂ ਦੇ ਬੀਮੇ ਲਈ ਹਰੇਕ ਸਾਲ 100 ਕਰੋੜ ਰੁਪਏ ਦੀ ਰਾਸ਼ੀ ਦੀ ਮੰਗ ਵੀ ਕੀਤੀ ਤਾਂ ਜੋ ਕਿਸੇ ਵੀ ਪਸ਼ੂ ਦੀ ਕੁਦਰਤੀ ਮੌਤ ਦੀ ਭਰਪਾਈ ਕਰਨ ਲਈ ਪਸ਼ੂ ਪਾਲਕਾਂ ਨੂੰ ਮੁਆਵਜੇ ਵਜੋਂ ਦਿੱਤੀ ਜਾ ਸਕੇ।ਇਸ ਸਮਰ ਮੀਟ ਵਿੱਚ ਪਸ਼ੂ ਪਾਲਕਾਂ ਨੂੰ ਮਿਆਰੀ ਸਹੂਲਤਾਂ ਦਰੋ ਦਰੀ ਮੁਹੱਈਆ ਕਰਵਾਉਣ ਬਾਰੇ ਵੀ ਵੱਖ ਵੱਖ ਮਾਹਿਰਾਂ ਵਲੋਂ ਆਪਣੇ ਵਿਚਾਰ ਪੇਸ਼ ਕੀਤੇ ਗਏ।ਪਸ਼ੂ ਪਾਲਕਾਂ ਨੂੰ ਮੰਡੀਕਰਨ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਰੋਡ ਮੈਪ ਤਿਆਰ ਕਰਨ ਸਬੰਧੀ ਅਤੇ ਪਸ਼ੂ ਪਾਲਕਾਂ ਨੂੰ ਇਸ ਬਾਰੇ ਸਿਖਲਾਈ ਦੇਣ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ।

ਪੰਜਾਬ ਦੇ ਨਿਰਦੇਸ਼ਕ ਪਸ਼ੂ ਪਾਲਣ ਵਿਭਾਗ ਡਾ. ਸਭਾਸ਼ ਚੰਦਰ ਗੋਇਲ ਨੇ ਵੀ ਇਸ ਸਮਰ ਮੀਟ ਵਿਚ ਭਾਗ ਲਿਆ ਗਿਆ।

Airtel ਨੇ ਆਪਣੇ 4 ਪੋਸਟਪੇਡ ਪਲਾਨਾਂ ‘ਚ ਕੀਤਾ ਬਦਲਾਅ

0

ਪ੍ਰਾਈਵੇਟ ਟੈਲੀਕਾਮ ਕੰਪਨੀ ਏਅਰਟੈੱਲ ਬਹੁਤ ਮਸ਼ਹੂਰ ਹੈ ਅਤੇ ਸਮੇਂ-ਸਮੇਂ ‘ਤੇ ਆਪਣੇ ਗਾਹਕਾਂ ਨੂੰ ਆਕਰਸ਼ਕ ਰੀਚਾਰਜ ਪਲਾਨ ਪੇਸ਼ ਕਰਦੀ ਰਹਿੰਦੀ ਹੈ। ਏਅਰਟੈੱਲ ਦੇ ਅਜਿਹੇ ਕਈ ਪਲਾਨ ਹਨ ਜੋ ਜ਼ਬਰਦਸਤ OTT ਲਾਭਾਂ ਦੇ ਨਾਲ ਆਉਂਦੇ ਹਨ। ਹਾਲ ਹੀ ਵਿੱਚ ਏਅਰਟੈੱਲ ਨੇ ਆਪਣੇ ਕੁਝ ਪੋਸਟਪੇਡ ਪਲਾਨ ਦੇ ਲਾਭਾਂ ਵਿੱਚ ਕਟੌਤੀ ਕੀਤੀ ਹੈ। ਟੈਲੀਕਾਮ ਕੰਪਨੀ ਏਅਰਟੈੱਲ ਨੇ ਆਪਣੇ ਚਾਰ ਪੋਸਟਪੇਡ ਪਲਾਨਾਂ (4 Postpaid Plans) ‘ਚ ਬਦਲਾਅ ਕੀਤਾ ਹੈ।

ਇਸ ਬਦਲਾਅ ਤੋਂ ਬਾਅਦ ਏਅਰਟੈੱਲ ਪੋਸਟਪੇਡ ਯੂਜ਼ਰਜ਼ ਨੂੰ ਮਿਲਣ ਵਾਲੀਆਂ ਸਹੂਲਤਾਂ ‘ਚ ਕਟੌਤੀ ਕੀਤੀ ਗਈ ਹੈ। ਦੱਸ ਦੇਈਏ ਕਿ Amazon Prime ਦੇ ਸਬਸਕ੍ਰਿਪਸ਼ਨ ਪਲਾਨ ‘ਚ ਇਜ਼ਾਫਾ ਕੀਤਾ ਗਿਆ ਹੈ ਜਿਸ ਤੋਂ ਬਾਅਦ ਜ਼ਿਆਦਾਤਰ ਟੈਲੀਕਾਮ ਕੰਪਨੀਆਂ ਨੇ ਆਪਣੇ ਪਲਾਨ ‘ਚ ਮੁਫ਼ਤ ਮਿਲਣ ਵਾਲੇ Amazon Prime ਸਬਸਕ੍ਰਿਪਸ਼ਨ ਵੈਲਿਡਿਟੀ ‘ਚ ਕਟੌਤੀ ਕੀਤੀ ਹੈ। ਜੇਕਰ ਗੱਲ ਏਅਰਟੈੱਲ ਦੀ ਕਰੀਏ ਤਾਂ ਏਅਰਟੈੱਲ ਨੇ ਆਪਣੇ ਚਾਰ ਪੋਸਟਪੇਡ ਪਲਾਨਾਂ ‘ਚ ਬਦਲਾਅ ਕੀਤਾ ਹੈ ਜਿਸ ਵਿਚ ਮੁਫ਼ਤ ‘ਚ ਇਕ ਸਾਲ ਲਈ ਮਿਲਣ ਵਾਲੀ Amazon Prime Subscription ਦੀ ਵੈਲਿਡਿਟੀ ਨੂੰ ਘਟਾ ਕੇ 6 ਮਹੀਨੇ ਕਰ ਦਿੱਤਾ ਹੈ।

ਇਨ੍ਹਾਂ ਪਲਾਨਾਂ ‘ਚ ਕੀਤਾ ਗਿਆ ਬਦਲਾਅ

Airtel 499 ਪੋਸਟਪੇਡ ਪਲਾਨ
ਇਸ ਪਲਾਨ ‘ਚ ਅਨਲਿਮਟਿਡ ਕਾਲਿੰਗ ਸਮੇਤ 200 GB ਡਾਟਾ ਰੋਲਓਵਰ ਤੇ 75GB ਮੰਥਲੀ ਡਾਟਾ ਰੋਲਓਵਰ ਸਹੂਲਤ ਮਿਲੇਗੀ। ਨਾਲ ਹੀ ਡੇਲੀ 100 SMS ਮਿਲਣਗੇ। ਹਾਲਾਂਕਿ ਇਸ ਵਿਚੋਂ 1 ਸਾਲ ਦੀ ਜਗ੍ਹਾ 6 ਮਹੀਨੇ ਦਾ ਮੁਫ਼ਤ Amazon Prime ਸਬਸਕ੍ਰਿਪਸ਼ਨ ਮਿਲੇਗੀ।

Airtel 999 ਪੋਸਟਪੇਡ ਪਲਾਨ
ਏਅਰਟੈੱਲ ਦੇ 999 ਰੁਪਏ ਵਾਲੇ ਪਲਾਨ ‘ਚ ਅਨਲਿਮਟਿਡ ਕਾਲਿੰਗ ਦੇ ਨਾਲ 200 GB ਡਾਟਾ ਰੋਲਓਵਰ ਸਮੇਤ 100GB ਮੰਥਲੀ ਡਾਟਾ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ ਡੇਲੀ 100 SMS ਦਿੱਤੇ ਜਾਂਦੇ ਹਨ, ਨਾਲ ਹੀ ਇਕ ਸਾਲ ਦੀ ਜਗ੍ਹਾ ਮਿਲਣ ਵਾਲੇ ਮੁਫ਼ਤ Amazon Prime ਮੈਂਬਰਸ਼ਿਪ ਨੂੰ ਘਟਾ ਕੇ 6 ਮਹੀਨੇ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ Hotstar Mobile, ਸਮੇਤ ਦੋ ਮੁਫ਼ਤ ਐਡ ਆਨ ਵਾਇਸ ਕੁਨੈਕਸ਼ਨ ਦਿੱਤੇ ਜਾ ਰਹੇ ਹਨ।

Airtel 1199 ਪੋਸਟਪੇਡ ਪਲਾਨ
ਇਸ ਪਲਾਨ ‘ਚ ਅਨਲਿਮਟਿਡ ਕਾਲਿੰਗ ਦੇ ਨਾਲ 200GB ਡਾਟਾ ਰੋਲਓਵਰ ਦੇ ਨਾਲ 150GB ਡਾਟਾ, ਡੇਲੀ 100SMS ਦੀ ਸਹੂਲਤ ਮਿਲਦੀ ਹੈ। ਇਸ ਤੋਂ ਇਲਾਵਾ 6 ਮਹੀਨੇ ਲਈ Amazon Prime ਮੁਫ਼ਤ ਸਬਸਕ੍ਰਿਪਸ਼ਨ ਤੇ ਇਕ ਸਾਲ ਲਈ Disney + Hotstar Mobile ਦੀ ਸਹੂਲਤ ਸਮੇਤ ਦੋ ਮੁਫ਼ਤ ਐਡ ਆਨ ਕੁਨੈਕਸ਼ਨ ਦੀ ਸਹੂਲਤ ਮਿਲਦੀ ਹੈ।

Airtel 1599 ਪੋਸਟਪੇਡ ਪਲਾਨ
ਇਸ ਪਲਾਨ ‘ਚ 200GB ਡਾਟਾ ਰੋਲਓਵਰ ਦੇ ਨਾਲ 250GB ਮੰਥਲੀ ਡਾਟਾ, ਡੇਲੀ 100SMS ਤੇ 6 ਮਹੀਨੇ ਲਈ ਮੁਫ਼ਤ ਐਮਾਜ਼ੋਨ ਪ੍ਰਾਈਮ ਸਬਸਕ੍ਰਿਪਸ਼ਨ ਆਫਰ ਕੀਤਾ ਜਾਵੇਗਾ। ਨਾਲ ਹੀ 1 ਸਾਲ ਲਈ Disney + Hotstar ਦਾ ਮੁਫ਼ਤ ਸਬਸਕ੍ਰਿਪਸ਼ਨ ਮਿਲੇਗਾ। ਇਸ ਪਲਾਨ ‘ਚ ਮੁਫ਼ਤ ਐਡ ਆਨ ਫੈਮਿਲੀ ਕੁਨੈਕਸ਼ਨ ਦੀ ਸਹੂਲਤ ਮਿਲੇਗੀ।

ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦੇ ਨਵਜੰਮੇ ਪੁੱਤਰ ਦਾ ਹੋਇਆ ਦਿਹਾਂਤ

0

ਮਾਨਚੈਸਟਰ ਯੂਨਾਈਟਿਡ ਸਟਾਰ ਕ੍ਰਿਸਟੀਆਨੋ ਰੋਨਾਲਡੋ (Cristiano Ronaldo)ਦੇ ਨਵਜੰਮੇ ਪੁੱਤਰ ਦਾ ਦਿਹਾਂਤ ਹੋ ਗਿਆ ਹੈ। ਰੋਨਾਲਡੋ ਨੇ 18 ਅਪ੍ਰੈਲ ਦੇਰ ਰਾਤ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਕ੍ਰਿਸਟੀਆਨੋ ਰੋਨਾਲਡੋ ਨੇ ਆਪਣੇ ਸੰਦੇਸ਼ ‘ਚ ਲਿਖਿਆ, ‘ਬਹੁਤ ਦੁੱਖ ਨਾਲ ਇਹ ਦੱਸਣਾ ਪੈ ਰਿਹਾ ਹੈ ਕਿ ਸਾਡੇ ਨਵਜੰਮੇ ਪੁੱਤਰ ਦਾ ਦਿਹਾਂਤ ਹੋ ਗਿਆ ਹੈ। ਕਿਸੇ ਵੀ ਮਾਤਾ-ਪਿਤਾ ਲਈ ਇਹ ਸਭ ਤੋਂ ਵੱਡਾ ਦੁੱਖ ਹੁੰਦਾ ਹੈ। ਸਿਰਫ ਸਾਡੀ ਬੱਚੀ ਦਾ ਜਨਮ ਹੀ ਸਾਨੂੰ ਇਸ ਪਲ ਨੂੰ ਕੁਝ ਉਮੀਦ ਅਤੇ ਖੁਸ਼ੀ ਨਾਲ ਜੀਣ ਦੀ ਤਾਕਤ ਦਿੰਦਾ ਹੈ। ਅਸੀਂ ਸਾਰੇ ਡਾਕਟਰਾਂ ਅਤੇ ਨਰਸਾਂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਾਡਾ ਸਮਰਥਨ ਕੀਤਾ।

ਪਾਕਿਸਤਾਨ ‘ਚ ਇੱਕ ਸਿੱਖ ਦਾ ਗਾਇਬ ਹੋਣਾ ਮੰਦਭਾਗਾ : ਐਡਵੋਕੇਟ ਹਰਜਿੰਦਰ ਸਿੰਘ ਧਾਮੀ

0

ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਨਾਲ ਕੀਤੇ ਜਾ ਰਹੇ ਧੱਕੇ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਅੱਜ ਛਪੀਆਂ ਖ਼ਬਰਾਂ ਅਨੁਸਾਰ ਪਾਕਿਸਤਾਨ ਦੇ ਪਹਿਲੇ ਸਿੱਖ ਪੁਲਿਸ ਅਧਿਕਾਰੀ ਗੁਲਾਬ ਸਿੰਘ ਸ਼ਾਹੀਨ ਨੂੰ ਇਕ ਖੁਫੀਆ ਏਜੰਸੀ ਵੱਲੋਂ ਗਾਇਬ ਕਰਨਾ ਘੱਟਗਿਣਤੀਆਂ ਨੂੰ ਦਬਾਉਣ ਵਾਲੀ ਕਾਰਵਾਈ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪਾਕਿਸਤਾਨ ਅੰਦਰ ਘੱਟਗਿਣਤੀ ਸਿੱਖਾਂ ਨਾਲ ਧੱਕੇਸ਼ਾਹੀ ਦੀਆਂ ਖ਼ਬਰਾਂ ਆਉਂਦੀਆਂ ਰਹੀਆਂ ਹਨ, ਜਿਨ੍ਹਾਂ ਤੋਂ ਸਪੱਸ਼ਟ ਹੋ ਰਿਹਾ ਹੈ ਕਿ ਉਥੇ ਸਿੱਖ ਅਸੁਰੱਖਿਅਤ ਹਨ।

ਉਨ੍ਹਾਂ ਕਿਹਾ ਕਿ ਇਹ ਵਰਤਾਰਾ ਠੀਕ ਨਹੀਂ ਹੈ ਅਤੇ ਕਿਸੇ ਵੀ ਦੇਸ਼ ਵਿਚ ਵੱਸਦੇ ਸਾਰੇ ਭਾਈਚਾਰਿਆਂ ਦੇ ਲੋਕਾਂ ਦੀ ਸੁਰੱਖਿਆ ਲਈ ਉਥੋਂ ਦੀ ਸਰਕਾਰ ਜ਼ੁੰਮੇਵਾਰ ਹੁੰਦੀ ਹੈ। ਗੁਲਾਬ ਸਿੰਘ ਸ਼ਾਹੀਨ ਨੂੰ ਚੁੱਕ ਕੇ ਅਣਦੱਸੀ ਥਾਂ ’ਤੇ ਲੈ ਜਾਣ ਦਾ ਮਾਮਲਾ ਪਾਕਿਸਤਾਨ ਅੰਦਰ ਸਿੱਖਾਂ ਵਿਚ ਡਰ ਪੈਦਾ ਕਰਨ ਵਾਲਾ ਹੈ, ਜਿਸ ਬਾਰੇ ਉਥੋਂ ਦੀ ਸਰਕਾਰ ਨੂੰ ਤੁਰੰਤ ਸਪੱਸ਼ਟ ਕਰਨਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਇਹ ਖ਼ਬਰ ਦਰੁੱਸਤ ਹੈ ਤਾਂ ਇਸ ਤੋਂ ਮੰਦਭਾਗੀ ਗੱਲ ਹੋਰ ਨਹੀਂ ਹੋ ਸਕਦੀ।