Home Blog Page 2103

ਡਰੱਗਜ਼ ਮਾਮਲੇ ‘ਚ ਅਦਾਲਤ ਨੇ ਮਜੀਠੀਆ ਦੇ ਜੂਡੀਸ਼ੀਅਲ ਰਿਮਾਂਡ ‘ਚ ਕੀਤਾ ਵਾਧਾ

0

ਡਰੱਗਜ਼ ਮਾਮਲੇ ‘ਚ ਸਾਬਕਾ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਅੱਜ ਮੋਹਾਲੀ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਈ। ਇਸ ਸੰਬੰਧੀ ਕੋਰਟ ਨੇ ਆਪਣਾ ਫੈਸਲਾ ਸੁਣਾ ਦਿੱਤਾ ਹੈ।

ਅਦਾਲਤ ਨੇ ਮਜੀਠੀਆ ਦਾ ਜੂਡੀਸ਼ੀਅਲ ਰਿਮਾਂਡ ਵਧਾ ਦਿੱਤਾ ਹੈ। ਜਾਣਕਾਰੀ ਅਨੁਸਾਰ ਅਦਾਲਤ ਵਲੋਂ ਮਜੀਠੀਆ ਦਾ ਜੂਡੀਸ਼ੀਅਲ ਰਿਮਾਂਡ 4 ਮਈ ਤੱਕ ਵਧਾ ਦਿੱਤਾ ਗਿਆ ਹੈ।

 

ਕਾਬੁਲ ‘ਚ ਹੋਇਆ ਜ਼ਬਰਦਸਤ ਧਮਾਕਾ, 25 ਵਿਦਿਆਰਥੀਆਂ ਦੀ ਹੋਈ ਮੌਤ

0

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਅੱਜ ਸਵੇਰੇ ਦੋ ਜਬਰਦਸਤ ਧਮਾਕੇ ਹੋਏ ਹਨ। ਇਹ ਧਮਾਕੇ ਦੋ ਵੱਖ-ਵੱਖ ਥਾਵਾਂ ‘ਤੇ ਹੋਏ। ਧਮਾਕਿਆਂ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਘਟਨਾ ਤੋਂ ਬਾਅਦ ਕਾਬੁਲ ‘ਚ ਹੜਕੰਪ ਮਚ ਗਿਆ ਹੈ। ਸੁਰੱਖਿਆ ਏਜੰਸੀਆਂ ਇਨ੍ਹਾਂ ਧਮਾਕਿਆਂ ਦੀ ਜਾਂਚ ਕਰ ਰਹੀਆਂ ਹਨ।

ਜਾਣਕਾਰੀ ਅਨੁਸਾਰ ਦੋਵੇਂ ਧਮਾਕੇ ਪੱਛਮੀ ਕਾਬੁਲ ਵਿੱਚ ਹੋਏ। ਪਹਿਲਾ ਧਮਾਕਾ ਇੱਕ ਸਿਖਲਾਈ ਕੇਂਦਰ ਨੇੜੇ ਹੋਇਆ ਜਦੋਂ ਕਿ ਦੂਜਾ ਧਮਾਕਾ ਅਬਦੁਲ ਰਹੀਮ ਸ਼ਹੀਦ ਹਾਈ ਸਕੂਲ ਦੇ ਸਾਹਮਣੇ ਹੋਇਆ। ਇਹ ਧਮਾਕਾ ਉਸ ਸਮੇਂ ਹੋਇਆ ਜਦੋਂ ਸਕੂਲੀ ਬੱਚੇ ਕਲਾਸ ਲਈ ਜਾ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ ਪਹਿਲਾ ਧਮਾਕਾ ਮੁਮਤਾਜ਼ ਨਾਮ ਦੇ ਟ੍ਰੇਨਿੰਗ ਸੈਂਟਰ ਦੇ ਕੋਲ ਹੋਇਆ। ਧਮਾਕਾ ਹੈਂਡ ਗ੍ਰੇਨੇਡ ਨਾਲ ਕੀਤਾ ਗਿਆ। ਧਮਾਕੇ ‘ਚ ਦਰਜਨ ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਇਸ ਦੇ ਨਾਲ ਹੀ 25 ਵਿਦਿਆਰਥੀਆਂ ਦੀ ਮੌਤ ਦੀ ਖਬਰ ਵੀ ਸਾਹਮਣੇ ਆਈ ਹੈ। ਗ੍ਰਹਿ ਮੰਤਰਾਲੇ ਨੇ ਅਬਦੁਲ ਰਹੀਮ ਸ਼ਹੀਦ ਹਾਈ ਸਕੂਲ ਨੇੜੇ ਧਮਾਕਾ ਹੋਣ ਦੀ ਪੁਸ਼ਟੀ ਕੀਤੀ ਹੈ। ਮੰਤਰਾਲੇ ਨੇ ਕਿਹਾ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ।

ਰਾਜਾ ਵੜਿੰਗ 22 ਅਪ੍ਰੈਲ ਨੂੰ ਰਸਮੀ ਤੌਰ ‘ਤੇ PPCC ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ

0

ਅਮਰਿੰਦਰ ਸਿੰਘ ਰਾਜਾ ਵੜਿੰਗ 22 ਅਪ੍ਰੈਲ 2022 ਨੂੰ ਸਵੇਰੇ 11.00 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਣਗੇ। ਕਾਂਗਰਸ ਪੰਜਾਬ ਕਾਂਗਰਸ ਭਵਨ ਸੈਕਟਰ 15 ਚੰਡੀਗੜ੍ਹ ਵਿਖੇ ਰਾਜਾ ਵੜਿੰਗ ਰਸਮੀ ਤੌਰ ‘ਤੇ ਇਹ ਅਹੁਦਾ ਸੰਭਾਲਣਗੇ। ਉਕਤ ਸਮਾਗਮ ਲਈ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨੂੰ ਹੀ ਸੱਦਾ ਦਿੱਤਾ ਗਿਆ ਹੈ ਅਤੇ ਕਣਕ ਦੀ ਖਰੀਦ ਚੱਲ ਰਹੀ ਹੋਣ ਕਾਰਨ ਵਰਕਰਾਂ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ।

ਹੁਣ ਪੂਰੀ ਦਿੱਲੀ ‘ਚ ਹੋਵੇਗਾ ਇੱਕ ਨਗਰ ਨਿਗਮ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

0

ਦਿੱਲੀ ‘ਚ ਨਗਰ ਨਿਗਮ ਨੂੰ ਲੈ ਕੇ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਦਿੱਲੀ ਦੇ ਤਿੰਨੋਂ ਨਗਰ ਨਿਗਮਾਂ ਨੂੰ ਇਕ ਕਰਨ ਵਾਲੇ ਦਿੱਲੀ ਨਗਰ ਨਿਗਮ (ਸੋਧ) ਬਿੱਲ 2022 ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਇਸ ਬਿੱਲ ਦੇ ਸਬੰਧ ’ਚ ਭਾਰਤ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਹੈ। ਕੇਂਦਰ ਸਰਕਾਰ ਨੇ ਸੰਸਦ ਦੇ ਬੀਤੇ ਸੈਸ਼ਨ ’ਚ ਹੀ ਤਿੰਨੋਂ ਨਗਰ ਨਿਗਮ ਨੂੰ ਇਕ ਕਰਨ ਵਾਲੇ ਬਿੱਲ ਨੂੰ ਪਾਸ ਕਰਵਾਇਆ ਸੀ। ਇਸ ਦਾ ਮਤਲਬ ਹੈ ਕਿ ਵਾਰਡਾਂ ਦੀ ਗਿਣਤੀ 272 ਤੋਂ ਘਟਾ ਕੇ 250 ਕੀਤੀ ਜਾ ਸਕਦੀ ਹੈ। ਇਸ ਐਕਟ ਦਾ ਉਦੇਸ਼ ਦਿੱਲੀ ਦੇ ਤਿੰਨੋਂ ਨਗਰ ਨਿਗਮ- ਪੂਰਬੀ ਦਿੱਲੀ ਨਗਰ ਨਿਗਮ, ਉੱਤਰੀ ਦਿੱਲੀ ਨਗਰ ਨਿਗਮ ਅਤੇ ਦੱਖਣੀ ਦਿੱਲੀ ਨਗਰ ਨਿਗਮ ਦਾ ਰਲੇਵਾਂ ਕਰਨਾ ਹੈ, ਜਿਸ ਨੂੰ ਹੁਣ ‘ਦਿੱਲੀ ਨਗਰ ਨਿਗਮ’ ਦੇ ਰੂਪ ’ਚ ਜਾਣਿਆ ਜਾਵੇਗਾ।

ਜਾਣਕਾਰੀ ਅਨੁਸਾਰ ਹੁਣ ਦਿੱਲੀ ਨਗਰ ਨਿਗਮ ਦੇ ਕੰਮਾਂ ਲਈ ਸਰਕਾਰ ਇਕ ਵਿਸ਼ੇਸ਼ ਅਧਿਕਾਰੀ ਨਿਯੁਕਤ ਕਰੇਗੀ। ਸੰਸਦ ਤੋਂ ਪਾਸ ਇਸ ਕਾਨੂੰਨ ਨੂੰ ਰਾਸ਼ਟਰਪਤੀ ਵਲੋਂ ਮਨਜ਼ੂਰੀ ਦਿੱਤੀ ਗਈ ਅਤੇ ਇਸ ਵਲੋਂ ਆਮ ਜਾਣਕਾਰੀ ਲਈ ਮੰਗਲਵਾਰ ਨੂੰ ਭਾਰਤ ਦੇ ਰਾਜਪੱਤਰ ’ਚ ਪ੍ਰਕਾਸ਼ਤ ਕੀਤਾ ਗਿਆ। ਇਸ ਕਾਨੂੰਨ ਦੇ ਲਾਗੂ ਹੋਣ ਮਗਰੋਂ ਹੁਣ ਤਿੰਨ ਨਹੀਂ, ਇਕ ਨਿਗਮ ਹੋ ਗਈ ਹੈ।

ਦੱਸ ਦੇਈਏ ਕਿ ਅਪ੍ਰੈਲ ਦੀ ਸ਼ੁਰੂਆਤ ’ਚ ਦਿੱਲੀ ਨਗਰ ਨਿਗਮ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ ਹੋਣਾ ਸੀ ਪਰ ਜਦੋਂ ਦਿੱਲੀ ਦੇ ਚੋਣ ਕਮਿਸ਼ਨ ਆਪਣੇ ਪਹਿਲਾਂ ਸਮੇਂ ਤੋਂ ਤੈਅ ਤਾਰੀਖ਼ਾਂ ਦਾ ਐਲਾਨ ਕਰਨ ਆਏ, ਤਾਂ ਉਨ੍ਹਾਂ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਸੀ ਕਿ ਅੱਧੇ ਘੰਟੇ ਪਹਿਲਾਂ ਉਨ੍ਹਾਂ ਨੂੰ ਕੇਂਦਰ ਸਰਕਾਰ ਤੋਂ ਤਿੰਨੋਂ ਨਿਗਮਾਂ ਨੂੰ ਇਕ ਕਰਨ ਦੀ ਸੂਚਨਾ ਮਿਲੀ ਹੈ ਪਰ ਇਸ ਲਈ ਤਾਰੀਖ਼ਾਂ ਦਾ ਐਲਾਨ ਬਾਅਦ ’ਚ ਕਰਨਗੇ।

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ਤੋਂ PM ਮੋਦੀ ਰਾਸ਼ਟਰ ਨੂੰ ਕਰਨਗੇ ਸੰਬੋਧਨ

0

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ 21 ਅਪ੍ਰੈਲ ਨੂੰ ਹੈ। ਸੰਸਕ੍ਰਿਤੀ ਮੰਤਰਾਲੇ ਨੇ ਜਾਣਕਾਰੀ ਦੇਂਦਿਆਂ ਕਿਹਾ ਕਿ ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲੇ ਤੋਂ ਦੇਸ਼ ਨੂੰ ਸੰਬੋਧਨ ਕਰਨਗੇ।

ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਦੱਸਿਆ ਕਿ ਸਿੱਖ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ਲਾਲ ਕਿਲ੍ਹੇ ‘ਤੇ ਦੋ ਦਿਨ ਵਿਸ਼ਾਲ ਸਮਾਗਮ ਕਰਵਾਇਆ ਜਾਵੇਗਾ। ਇਸ ਦੌਰਾਨ ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਆਦਿ ਕਈ ਪ੍ਰੋਗਰਾਮ ਕਰਵਾਏ ਜਾਣਗੇ। ਪ੍ਰੋਗਰਾਮ ਦੇ ਪਹਿਲੇ ਦਿਨ 20 ਅਪ੍ਰੈਲ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਸਮਾਗਮ ਦਾ ਉਦਘਾਟਨ ਕਰਨਗੇ। ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਦੱਸਿਆ ਕਿ ਪ੍ਰੋਗਰਾਮ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 21 ਅਪ੍ਰੈਲ ਨੂੰ ਲਾਲ ਕਿਲ੍ਹੇ ‘ਤੇ ਸਿੱਖ ਗੁਰੂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ‘ਚ ਸ਼ਿਰਕਤ ਕਰਨਗੇ।

PM ਮੋਦੀ ਇਸ ਮੌਕੇ ‘ਤੇ ਡਾਕ ਟਿਕਟ ਅਤੇ ਸਿੱਕਾ ਵੀ ਜਾਰੀ ਕਰਨਗੇ। ਕੇਂਦਰੀ ਮੰਤਰੀ ਜੀ ਕਿਸ਼ਨ ਰੈਡੀ ਨੇ ਕਿਹਾ ਕਿ ਹਿੰਦੁਸਤਾਨ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਦੀ ਕਹਾਣੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇਸ ਪ੍ਰੋਗਰਾਮ ਦਾ ਆਯੋਜਨ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਮੌਕੇ 20 ਅਤੇ 21 ਅਪ੍ਰੈਲ ਨੂੰ ਲਾਲ ਕਿਲੇ ‘ਤੇ ਭਾਰੀ ਇਕੱਠ ਹੋਵੇਗਾ। ਜਿਸ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ।

ਚੰਡੀਗੜ੍ਹ ਪ੍ਰਸ਼ਾਸਨ ਨੇ ਮਾਸਕ ਪਾਉਣਾ ਕੀਤਾ ਲਾਜ਼ਮੀ

0

ਕੋਰੋਨਾ ਮਾਮਲਿਆਂ ‘ਚ ਫਿਰ ਤੋਂ ਵਾਧਾ ਸ਼ੁਰੂ ਹੋ ਗਿਆ ਹੈ। ਇਸ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਹੁਕਮ ਜਾਰੀ ਕੀਤੇ ਹਨ ਕਿ ਪਬਲਿਕ ਟਰਾਂਸਪੋਰਟ ਵਿਚ ਸਫ਼ਰ ਕਰਨ ਵੇਲੇ ਅਤੇ ਜਨਤਕ ਇਕੱਠਾਂ ਵਿਚ ਮਾਸਕ ਪਾਉਣਾ ਲਾਜ਼ਮੀ ਹੋਵੇਗਾ।

ਇਸ ਸੰਬੰਧੀ ਚੰਡੀਗੜ੍ਹ ਸਿਹਤ ਵਿਭਾਗ ਦੇ ਸੈਕਟਰੀ ਯਸ਼ਪਾਲ ਗਰਗ ਨੇ ਪੱਤਰ ਜਾਰੀ ਕਰਕੇ ਕਿਹਾ ਹੈ ਕਿ ਬੱਸਾਂ, ਟ੍ਰੇਨਾਂਂ, ਸਿਨੇੈਮਾ ਹਾਲ, ਸ਼ੌਪਿੰਗ ਮਾਲਜ਼ ਤੇ ਹੋਰ ਜਨਤਕ ਸਥਾਨਾਂ ਤੇ ਮਾਸਕ ਲਗਾਉਣ ਦੇ ਆਦੇਸ਼ ਦਿੱਤੇ ਹਨ।

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਮੋਹਾਲੀ ਦੇ ਡੀਸੀ ਦਫ਼ਤਰ ’ਚ ਮਾਰਿਆ ਛਾਪਾ, ਦਿੱਤੀਆਂ ਇਹ ਹਦਾਇਤਾਂ

0

ਪੰਜਾਬ ਸਰਕਾਰ ਵਲੋਂ ਲਗਾਤਾਰ ਚੈਕਿੰਗ ਪ੍ਰਕਿਰਿਆ ਚੱਲ ਰਹੀ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ‘ਚ ਆਉਣ ਤੋਂ ਬਾਅਦ ਲਗਾਤਾਰ ਇੱਕ ਤੋਂ ਬਾਅਦ ਇੱਕ ਐਕਸ਼ਨ ਲੈ ਰਹੀ ਹੈ। ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਦੇ ਕੰਮ ਨਾ ਹੋਣ ਕਾਰਨ ਖੱਜਲ ਖੁਆਰੀ ਨੂੰ ਰੋਕਣ ਦੇ ਲਈ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਵਲੋਂ ਸਰਕਾਰੀ ਦਫ਼ਤਰਾਂ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਅੱਜ ਮੋਹਾਲੀ ਦੇ ਡੀ ਸੀ ਦਫ਼ਤਰ ਵਿੱਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਅਚਨਚੇਤ ਛਾਪਾ ਮਾਰਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਦੀ ਹਾਜ਼ਰੀ ਵੀ ਚੈਕ ਕੀਤੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਤਹਿਸੀਲਦਾਰ ਪੁਨੀਤ ਬਾਂਸਲ ਨੇ ਦੱਸਿਆ ਕਿ ਸਾਰੇ ਹੀ ਕਰਮਚਾਰੀ ਹਾਜ਼ਰ ਸਨ।

ਇਸ ਸੰਬੰਧ ‘ਚ ਕੈਬਨਿਟ ਮੰਤਰੀ ਵੱਲੋਂ ਐੱਸਡੀਐੱਮ ਦਫ਼ਤਰ, ਐੱਸਡੀਐੱਮ ਕੋਰਟ, ਤਹਿਸੀਲ ਦਫ਼ਤਰ, ਤਹਿਸੀਲ ਕੋਰਟ, ਫਰਦ ਕੇਂਦਰ ਅਤੇ ਸੁਵਿਧਾ ਕੇਂਦਰ ਦੀ ਚੈਕਿੰਗ ਕੀਤੀ ਗਈ।ਤਹਿਸੀਲਦਾਰ ਪੁਨੀਤ ਬਾਂਸਲ ਨੇ ਅੱਗੇ ਦੱਸਿਆ ਕਿ ਸੁਵਿਧਾ ਕੇਂਦਰ ਵਿੱਚ ਚੈਕਿੰਗ ਦੌਰਾਨ ਮੰਤਰੀ ਨੇ ਲੋਕਾਂ ਤੋਂ ਕੰਮਕਾਜ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਤਾਂ ਉਥੇ ਮੌਜੂਦ ਇਕ ਵਿਅਕਤੀ ਨੇ ਦੱਸਿਆ ਕਿ ਉਹ ਆਪਣੇ ਕਿਸੇ ਕੰਮ ਲਈ ਐੱਮ ਸੀ ਦਫਤਰ ਗਿਆ ਸੀ ਪਰ ਉਥੇ ਸੁਵਿਧਾ ਕੇਂਦਰ ਵਿਚ ਮੁਲਾਜ਼ਮ ਛੁੱਟੀ ਤੇ ਹੋਣ ਕਾਰਨ ਉਸ ਨੂੰ ਏਧਰ ਆਉਣਾ ਪਿਆ ਤਾਂ ਮੰਤਰੀ ਨੇ ਉਸੇ ਟਾਈਮ ਇਹ ਹਦਾਇਤਾਂ ਕੀਤੀਆਂ ਕਿ ਸੁਵਿਧਾ ਕੇਂਦਰ ਦਾ ਕੋਈ ਮੁਲਾਜ਼ਮ ਛੁੱਟੀ ਤੇ ਜਾਂਦਾ ਹੈ ਤਾਂ ਉਸ ਦਾ ਹੱਲ ਕੱਢਿਆ ਜਾਵੇ ਅਤੇ ਉਸ ਦੀ ਜਗ੍ਹਾ ਕੋਈ ਹੋਰ ਦੂਸਰਾ ਨਿਯੁਕਤ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੁਸਾਂਝ ਘਿਰੇ ਵਿਵਾਦਾਂ ‘ਚ, ਪੁਲਿਸ ਨੇ ਦਰਜ ਕੀਤਾ ਮਾਮਲਾ

0

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਨੇ ਪ੍ਰਸ਼ੰਸਕਾਂ ਦੇ ਦਿਲਾਂ ‘ਚ ਇਕ ਖਾਸ ਜਗ੍ਹਾ ਬਣਾਈ ਹੈ। ਦਿਲਜੀਤ ਦਾ ਕੋਈ ਗਾਣਾ ਹੋਵੇ ਜਾਂ ਫਿਲਮ ਸੁਪਰਹਿੱਟ ਸਾਬਤ ਹੁੰਦੀ ਹੈ। ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ‘ਚ ਦਿਲਜੀਤ ਦੁਸਾਂਝ ਨੂੰ ਲੈ ਕੇ ਇਕ ਨਵਾਂ ਮਾਮਲਾ ਨਿਕਲ ਕੇ ਸਾਹਮਣੇ ਆਇਆ ਹੈ। ਮਾਮਲਾ ਇਹ ਹੈ ਕਿ ਫਗਵਾੜਾ ਦੀ ਨਿੱਜੀ ਯੂਨੀਵਰਸਿਟੀ ਵਿਖੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੁਸਾਂਝ ਦਾ ਇਕ ਸਮਾਗਮ ਕਰਵਾਇਆ ਗਿਆ ਸੀ ਜੋ ਹੁਣ ਵਿਵਾਦਾਂ ‘ਚ ਹੈ।

ਜਾਣਕਾਰੀ ਅਨੁਸਾਰ 17-04-2020 ਨੂੰ ਸਾਰੇਗਾਮਾ ਕੰਪਨੀ ਵਲੋਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ ਵਿਖੇ ਗਾਇਕ ਦਿਲਜੀਤ ਦਾ ਪ੍ਰੋਗਰਾਮ ਕਰਵਾਇਆ ਗਿਆ ਸੀ, ਜੋ ਸਾਰੇਗਾਮਾ ਕੰਪਨੀ ਵਲੋਂ ਪ੍ਰੋਗਰਾਮ ਦੌਰਾਨ ਲਈ ਗਈ ਮਨਜ਼ੂਰੀ ਮੁਤਾਬਕ ਮਿੱਥੇ ਸਮੇਂ ਤੋਂ ਇਕ ਘੰਟਾ ਵੱਧ ਚਲਾਇਆ ਗਿਆ।

ਇਸ ਦੌਰਾਨ ਜਿਸ ਹੈਲੀਕਾਪਟਰ ‘ਚ ਦਿਲਜੀਤ ਦੁਸਾਂਝ ਨੇ ਆਉਣਾ ਸੀ ਉਸ ਹੈਲੀਕਾਪਟਰ ਦੇ ਪਾਇਲਟ ਨੇ ਮਨਜ਼ੂਰੀ ਅਧੀਨ ਬਣੇ ਹੋਏ ਹੈਲੀਪੈਡ ‘ਤੇ ਹੈਲੀਕਾਪਟਰ ਨਾ ਉਤਾਰ ਕੇ ਆਪਣੀ ਮਰਜ਼ੀ ਨਾਲ ਕਿਸੇ ਹੋਰ ਥਾਂ ਚੌਪਰ ਉਤਾਰਿਆ। ਸਾਰੇਗਾਮਾ ਕੰਪਨੀ ਅਤੇ ਹੈਲੀਕਾਪਟਰ ਦੇ ਪਾਇਲਟ ਨੇ ਅਜਿਹਾ ਕਰਕੇ ਐੱਸ.ਡੀ.ਐੱਮ. ਫਗਵਾੜਾ ਦੇ ਹੁਕਮਾਂ ਦੀ ਉਲੰਘਣਾ ਕੀਤੀ, ਇਸ ਦੌਰਾਨ ਪੁਲਸ ਨੇ 336,188 ਆਈ.ਪੀ.ਸੀ. ਦੇ ਤਹਿਤ ਐੱਫ.ਆਈ.ਆਰ. ਦਰਜ ਕੀਤੀ ਹੈ।

 

ਸੁਨੀਲ ਜਾਖੜ ਨੇ ਕਾਂਗਰਸ ਵਲੋਂ ਜਾਰੀ ਨੋਟਿਸ ਦਾ ਨਹੀਂ ਦਿੱਤਾ ਜਵਾਬ

0

ਕਾਂਗਰਸ ਪਾਰਟੀ ਵੱਲੋਂ ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਹੋਇਆ ਸੀ, ਜਿਸਦਾ ਸੁਨੀਲ ਜਾਖੜ ਨੇ ਕੋਈ ਜਵਾਬ ਨਹੀਂ ਦਿੱਤਾ । ਜਾਖੜ ਨੇ ਸੋਮਵਾਰ ਤਕ ਜਵਾਬ ਦੇਣਾ ਸੀ ਪਰ ਉਹ ਜਵਾਬ ਨਹੀਂ ਦੇ ਰਹੇ ਹਨ । ਮੰਨਿਆ ਜਾ ਰਿਹਾ ਹੈ ਕਿ ਜਾਖੜ ਪਾਰਟੀ ਦੇ ਪਿਛਲੇ ਫੈਸਲਿਆਂ ਤੋਂ ਇੰਨੇ ਨਿਰਾਸ਼ ਹਨ ਕਿ ਉਹ ਕਾਂਗਰਸ ਨੂੰ ਅਲਵਿਦਾ ਕਹਿ ਸਕਦੇ ਹਨ। ਹੋ ਸਕਦਾ ਹੈ ਕਿ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਜਾਖੜ ਪੁਜੀਸ਼ਨ ਸਪੱਸ਼ਟ ਕਰਨਗੇ। ਇਸ ਦੇ ਨਾਲ ਹੀ ਜਾਖੜ ਵੱਲੋਂ ਜਵਾਬ ਨਾ ਦੇਣ ਕਾਰਨ ਕਾਂਗਰਸ ਪਾਰਟੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ ਕਿਉਂਕਿ ਜਾਂ ਤਾਂ ਉਹ ਸਾਬਕਾ ਸੂਬਾ ਪ੍ਰਧਾਨ ਨੂੰ ਦੁਬਾਰਾ ਨੋਟਿਸ ਜਾਰੀ ਕਰੇਗੀ ਜਾਂ ਅਨੁਸ਼ਾਸਨੀ ਕਾਰਵਾਈ ਕਰਕੇ ਉਸ ਨੂੰ ਮੁਅੱਤਲ ਕਰ ਦੇਵੇਗੀ। ਅਜਿਹੇ ਵਿਚ ਪਾਰਟੀ ਨੂੰ ਫੈਸਲਾ ਲੈਣਾ ਹੋਵੇਗਾ।

ਦੱਸ ਦੇਈਏ ਕਿ ਕਾਂਗਰਸ ਦੇ ਸੂਬਾ ਇੰਚਾਰਜ ਹਰੀਸ਼ ਚੌਧਰੀ ਦੀ ਸ਼ਿਕਾਇਤ ‘ਤੇ ਕਾਂਗਰਸ ਅਨੁਸਾਸਨੀ ਕਮੇਟੀ ਨੇ ਸੁਨੀਲ ਜਾਖੜ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। 11 ਅਪਰੈਲ ਨੂੰ ਜਾਰੀ ਨੋਟਿਸ ਵਿਚ ਕਿਹਾ ਗਿਆ ਹੈ ਕਿ ਉਸ ਨੇ ਪੰਜਾਬ ਵਿਚ ਵਿਧਾਇਕ ਦਲ ਦਾ ਆਗੂ ਚੁਣਨ ਵੇਲੇ ਪਾਰਟੀ ਦੇ ਆਗੂ ਖਿਲਾਫ ਅਪਮਾਨਜਨਕ ਸਬਦਾਵਲੀ ਵਰਤੀ ਅਤੇ ਫਿਰਕੂ ਮਾਨਸਿਕਤਾ ਅਪਣਾਈ। ਜਿਸ ‘ਤੇ ਪਾਰਟੀ ਨੇ ਉਨ੍ਹਾਂ ਨੂੰ 7 ਦਿਨਾਂ ‘ਚ ਜਵਾਬ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਜਾਖੜ ਨੇ ਸੱਤ ਦਿਨਾਂ ਦੀ ਮਿਆਦ ਖਤਮ ਹੋਣ ਤੋਂ ਬਾਅਦ ਵੀ ਪਾਰਟੀ ਦੇ ਨੋਟਿਸ ਦਾ ਜਵਾਬ ਨਹੀਂ ਦਿੱਤਾ।

ਰਾਜਾ ਵੜਿੰਗ ਨੇ ਟਵੀਟ ਕਰ ਕੇਜਰੀਵਾਲ ਅੱਗੇ ਰੱਖੀ ਇਹ ਮੰਗ

0

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਹੈ ਕਿ ਆਮ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਮਾਫੀਆ ਚਲਾੳੇੁਣ ਵਾਲਿਆਂ ਦੇ ਨਾਂ ਸਾਹਮਣੇ ਲਿਆਉਣ। ਜਿਸ ਨਾਲ ਕੇਜਰੀਵਾਲ ਵਲੋਂ ਰਿਸ਼ਵਤ ਦੇਣ ਦੀ ਪੇਸ਼ਕਸ਼ ਕਰਨ ਵਾਲਿਆਂ ਦੇ ਨਾਂ ਵੀ ਸਾਹਮਣੇ ਆ ਸਕਣ। ਕਿਉਂਕਿ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਜਦੋਂ ਪੰਜਾਬ ‘ਚ ਆਮ ਆਦਮੀ ਪਾਰਟੀ ਸੱਤਾ ‘ਚ ਆਈ ਤਾਂ ਮਾਫੀਆ ਚਲਾਉਣ ਵਾਲਿਆਂ ਦੇ ਉਨ੍ਹਾਂ ਨੂੰ ਤੇ ਮਾਨ ਸਾਬ੍ਹ ਨੂੰ ਫੋਨ ਆਉਣ ਲੱਗ ਪਏ ਸਨ ਕਿ ਤੁਹਾਡੇ ਸਿਸਟਮ ‘ਚ ਕਿਵੇਂ ਚੱਲਦਾ ਹੈ। ਕਿਸਨੂੰ ਦੇਣਾ ਹੁੰਦਾ ਹੈ? ਕੀ ਕਰਨਾ ਹੁੰਦਾ ਹੈ ਤਾਂ ਅਸੀਂ ਕਿਹਾ ਕਿ ਇਮਾਨਦਾਰੀ ਨਾਲ ਕੰਮ ਕਰਨ ਹੈ ਨਹੀਂ ਤਾਂ ਜੇਲ੍ਹ ਭੇਜ ਦੇਵਾਂਗੇ। ਇਸ ਲਈ ਹੁਣ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਰਵਿੰਦ ਕੇਜਰੀਵਾਲ ਮਾਫੀਆ ਚਲਾੳੇੁਣ ਵਾਲਿਆਂ ਦੇ ਨਾਂ ਸਾਹਮਣੇ ਲਿਆਉਣ ਲਈ ਕਿਹਾ ਹੈ।