Home Blog Page 2107

CM ਭਗਵੰਤ ਮਾਨ ਮੰਤਰੀਆਂ ਸਮੇਤ ਕੱਲ੍ਹ ਜਾਣਗੇ ਦਿੱਲੀ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀ ਕੱਲ੍ਹ ਦਿੱਲੀ ਦੌਰੇ ‘ਤੇ ਹੋਣਗੇ। ਪੰਜਾਬ ਦੇ ਮੁੱਖ ਮੰਤਰੀ ਅਤੇ ਮੰਤਰੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ।

ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸਿਹਤ ਮੰਤਰੀ ਵੀ ਭਗਵੰਤ ਮਾਨ ਨਾਲ ਦਿੱਲੀ ਜਾਣਗੇ।

ਇਸ ਦੌਰੇ ‘ਤੇ ਪੰਜਾਬ ਦੇ ਸਿਹਤ ਸਕੱਤਰ ਅਤੇ ਸਿੱਖਿਆ ਸਕੱਤਰ ਵੀ ਨਾਲ ਹੋਣਗੇ। ਪੰਜਾਬ ਵਿੱਚ ਬਿਹਤਰ ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਮੁੱਖ ਮੰਤਰੀ ਅਤੇ ਮੰਤਰੀ ਕੱਲ੍ਹ ਦਿੱਲੀ ਦੇ ਸਕੂਲਾਂ ਅਤੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨਗੇ।

ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਨੇ ਗੁਰਕੀਰਤ ਸਿੰਘ ਕੋਟਲੀ ਨਾਲ ਕੀਤੀ ਮੁਲਾਕਾਤ

0

ਕਾਂਗਰਸ ਦੇ ਨਵੇਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਰਕੀਰਤ ਸਿੰਘ ਕੋਟਲੀ ਨਾਲ ਉਨ੍ਹਾਂ ਦੀ ਰਿਹਾਇਸ਼ ਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਕਾਂਗਰਸ ਦੇ ਵਿਚ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ। ਇਸ ਮੌਕੇ ਭਾਰਤ ਭੂਸ਼ਨ ਆਸ਼ੂ ਤੇ ਹੋਰ ਆਗੂ ਵੀ ਹਾਜ਼ਰ ਸਨ। ਇਸ ਸੰਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ।

ਬੀਤੇ ਦਿਨੀ ਉਨ੍ਹਾਂ ਨੇ ਸਾਬਕਾ ਕਾਂਗਰਸੀ ਮੰਤਰੀ ਲਾਲ ਸਿੰਘ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਵੀ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸੂ ਨਾਲ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਰਾਜਿੰਦਰ ਬੇਰੀ ਨਾਲ ਉਨ੍ਹਾਂ ਦੀ ਜਲੰਧਰ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਸੀ। ਰਜਿੰਦਰ ਬੇਰੀ ਕਾਂਗਰਸ ਕਮੇਟੀ ਜਲੰਧਰ ਦੇ ਪ੍ਰਧਾਨ ਹਨ।

CM ਭਗਵੰਤ ਮਾਨ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਦੀ ਆਪਸੀ ਮੀਟਿੰਗ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੈ। ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਅਤੇ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਵੱਖੋ-ਵੱਖਰੇ ਸਮੇਂ ਤੇ ਝੋਨੇ ਦੀ ਬਿਜਾਈ ਕਰਨ ਸੰਬੰਧੀ ਵਿਚਾਰ-ਵਟਾਂਦਰਾ ਕਰਨ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਸੰਯੁਕਤ ਮੋਰਚੇ ਦੀਆਂ 23 ਜਥੇਬੰਦੀਆਂ ਨੂੰ ਮੀਟਿੰਗ ਲਈ ਸੱਦਾ ਪੱਤਰ ਭੇਜਿਆ ਹੈ।  ਇਹ ਮੀਟਿੰਗ ਅੱਜ ਦੁਪਹਿਰ 2 ਵਜੇ ਹੋਵੇਗੀ। ਇਹ ਮੀਟਿੰਗ ਪੰਜਾਬ ਭਵਨ ਵਿਖੇ ਹੋਵੇਗੀ।

ਮੁੱਖ ਮੰਤਰੀ ਨਾਲ ਮੀਟਿੰਗ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਵਲੋਂ ਆਪਣੀ ਬੈਠਕ ਕੀਤੀ ਜਾਣੀ ਹੈ। ਇਹ ਬੈਠਕ 11 ਵਜੇ ਹੋਣੀ ਹੈ।

ਬ੍ਰਿਟੇਨ ਦੇ PM ਬੋਰਿਸ ਜਾਨਸਨ 21 ਅਪ੍ਰੈਲ ਨੂੰ ਆਉਣਗੇ ਭਾਰਤ, ਇਹਨਾਂ ਮੁੱਦਿਆਂ ‘ਤੇ PM ਮੋਦੀ ਨਾਲ ਕਰਨਗੇ ਚਰਚਾ

0

ਬ੍ਰਿਟੇਨ ਦੇ PM ਬੋਰਿਸ ਜਾਨਸਨ ਅਗਲੇ ਹਫ਼ਤੇ ਭਾਰਤ ਆ ਰਹੇ ਹਨ। ਉਹ ਭਾਰਤ ਦੇ ਦੋ ਦਿਨਾਂ ਦੌਰੇ ‘ਤੇ ਅਹਿਮਦਾਬਾਦ ਜਾਣਗੇ। ਇਸ ਨਾਲ ਉਹ ਗੁਜਰਾਤ ਦਾ ਦੌਰਾ ਕਰਨ ਵਾਲੇ ਪਹਿਲੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬਣ ਜਾਣਗੇ। ਜਾਨਸਨ ਆਪਣੀ ਭਾਰਤ ਫੇਰੀ ਦੌਰਾਨ ਆਪਣੇ ਭਾਰਤੀ ਹਮਰੁਤਬਾ ਨਰਿੰਦਰ ਮੋਦੀ ਨਾਲ “ਡੂੰਘਾਈ ਨਾਲ ਗੱਲਬਾਤ” ਕਰਨਗੇ। ਜਾਨਸਨ ਦੀ ਪਹਿਲੀ ਭਾਰਤ ਯਾਤਰਾ 21 ਅਪ੍ਰੈਲ ਨੂੰ ਗੁਜਰਾਤ ਦੇ ਅਹਿਮਦਾਬਾਦ ਤੋਂ ਸ਼ੁਰੂ ਹੋਵੇਗੀ, ਜੋ ਪ੍ਰਧਾਨ ਮੰਤਰੀ ਮੋਦੀ ਦਾ ਗ੍ਰਹਿ ਰਾਜ ਹੈ। ਇਸ ਦੌਰਾਨ ਭਾਰਤ ਅਤੇ ਬ੍ਰਿਟੇਨ ਦੋਵਾਂ ਦੇ ਪ੍ਰਮੁੱਖ ਉਦਯੋਗਾਂ ‘ਚ ਨਿਵੇਸ਼ ਦੀਆਂ ਘੋਸ਼ਣਾਵਾਂ ਹੋਣਗੀਆਂ।

ਜਾਣਕਾਰੀ ਅਨੁਸਾਰ ਜਾਨਸਨ ਫਿਰ 22 ਅਪ੍ਰੈਲ ਨੂੰ ਮੋਦੀ ਨੂੰ ਮਿਲਣ ਲਈ ਦਿੱਲੀ ਲਈ ਰਵਾਨਾ ਹੋਣਗੇ, ਜਿੱਥੇ ਦੋਵੇਂ ਨੇਤਾ ਭਾਰਤ-ਯੂਕੇ ਦਰਮਿਆਨ ਰਣਨੀਤਕ ਰੱਖਿਆ, ਕੂਟਨੀਤਕ ਅਤੇ ਆਰਥਿਕ ਸਾਂਝੇਦਾਰੀ ‘ਤੇ ਡੂੰਘਾਈ ਨਾਲ ਗੱਲਬਾਤ ਕਰਨਗੇ। ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਮੁਤਾਬਕ ਜਾਨਸਨ ਆਪਣੀ ਯਾਤਰਾ ਦੌਰਾਨ ਭਾਰਤ ਅਤੇ ਬ੍ਰਿਟੇਨ ਵਿਚਾਲੇ ਸਾਲ ਦੀ ਸ਼ੁਰੂਆਤ ‘ਚ ਸ਼ੁਰੂ ਹੋਈ ਮੁਕਤ ਵਪਾਰ ਸਮਝੌਤਾ (ਐੱਫ. ਟੀ. ਏ.) ਵਾਰਤਾ ‘ਚ ਪ੍ਰਗਤੀ ਲਈ ਚਰਚਾ ਕਰਨਗੇ। ਜਾਨਸਨ ਨੇ ਕਿਹਾ ਕਿ ਮੇਰੀ ਭਾਰਤ ਫੇਰੀ ਉਨ੍ਹਾਂ ਚੀਜ਼ਾਂ ਨੂੰ ਪੂਰਾ ਕਰੇਗੀ ਜੋ ਅਸਲ ਵਿੱਚ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਮਹੱਤਵਪੂਰਨ ਹਨ। ਇਨ੍ਹਾਂ ਵਿੱਚ ਰੁਜ਼ਗਾਰ ਸਿਰਜਣ ਅਤੇ ਆਰਥਿਕ ਵਿਕਾਸ ਤੋਂ ਲੈ ਕੇ ਊਰਜਾ ਸੁਰੱਖਿਆ ਅਤੇ ਰੱਖਿਆ ਤੱਕ ਦੇ ਮੁੱਦੇ ਸ਼ਾਮਲ ਹਨ। ਉਹਨਾਂ ਨੇ ਕਿਹਾ ਕਿ ਜਿਵੇਂ ਕਿ ਅਸੀਂ ਤਾਨਾਸ਼ਾਹ ਦੇਸ਼ਾਂ ਤੋਂ ਆਪਣੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਖਤਰਿਆਂ ਦਾ ਸਾਹਮਣਾ ਕਰ ਰਹੇ ਹਾਂ, ਇਸ ਲਈ ਇਹ ਮਹੱਤਵਪੂਰਨ ਹੈ ਕਿ ਲੋਕਤੰਤਰੀ ਅਤੇ ਦੋਸਤਾਨਾ ਦੇਸ਼ ਇਕਜੁੱਟ ਰਹਿਣ।

ਇੱਕ ਵੱਡੀ ਆਰਥਿਕ ਸ਼ਕਤੀ ਅਤੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਭਾਰਤ ਇਸ ਅਨਿਸ਼ਚਿਤਤਾ ਦੇ ਸਮੇਂ ਵਿੱਚ ਬ੍ਰਿਟੇਨ ਲਈ ਇੱਕ ਬਹੁਤ ਹੀ ਕੀਮਤੀ ਰਣਨੀਤਕ ਭਾਈਵਾਲ ਹੈ। ਅਹਿਮਦਾਬਾਦ ਵਿੱਚ, ਜਾਨਸਨ ਭਾਰਤ ਅਤੇ ਬ੍ਰਿਟੇਨ ਦਰਮਿਆਨ ਮਜ਼ਬੂਤ​ਵਪਾਰਕ ਅਤੇ ਵਪਾਰਕ ਸਬੰਧਾਂ ਬਾਰੇ ਚਰਚਾ ਕਰਨ ਲਈ ਪ੍ਰਮੁੱਖ ਉਦਯੋਗਪਤੀਆਂ ਨੂੰ ਮਿਲਣਗੇ। ਜਾਨਸਨ ਦੀ ਭਾਰਤ ਫੇਰੀ ਲਈ ਦੇਸ਼ ਦੇ ਪੰਜਵੇਂ ਸਭ ਤੋਂ ਵੱਡੇ ਰਾਜ ਗੁਜਰਾਤ ਨੂੰ ਚੁਣਿਆ ਗਿਆ ਕਿਉਂਕਿ ਇਹ ਬ੍ਰਿਟੇਨ ਵਿੱਚ ਰਹਿ ਰਹੇ ਲਗਭਗ ਅੱਧੇ ਬ੍ਰਿਟਿਸ਼-ਭਾਰਤੀਆਂ ਦੀ ਜੱਦੀ ਜ਼ਮੀਨ ਹੈ। ਡਾਊਨਿੰਗ ਸਟ੍ਰੀਟ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਗੁਜਰਾਤ ਵਿੱਚ ਪ੍ਰਧਾਨ ਮੰਤਰੀ ਬ੍ਰਿਟੇਨ ਅਤੇ ਭਾਰਤ ਵਿੱਚ ਪ੍ਰਮੁੱਖ ਉਦਯੋਗਾਂ ਵਿੱਚ ਵੱਡੇ ਨਿਵੇਸ਼ ਦਾ ਐਲਾਨ ਕਰ ਸਕਦੇ ਹਨ, ਜਿਸ ਨਾਲ ਦੋਵਾਂ ਦੇਸ਼ਾਂ ਵਿੱਚ ਰੁਜ਼ਗਾਰ ਸਿਰਜਣ ਅਤੇ ਵਿਕਾਸ ਨੂੰ ਹੁਲਾਰਾ ਮਿਲੇਗਾ। ਇਸ ਤੋਂ ਇਲਾਵਾ ਵਿਗਿਆਨ, ਸਿਹਤ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਵੀ ਨਵੇਂ ਸਹਿਯੋਗ ਦਾ ਐਲਾਨ ਕੀਤਾ ਜਾ ਸਕਦਾ ਹੈ।

 

ਅਰਵਿੰਦ ਖੰਨਾ ਲੋਕ ਸਭਾ ਜ਼ਿਮਨੀ ਚੋਣਾਂ ‘ਚ ਸੰਗਰੂਰ ਤੋਂ ਹੋ ਸਕਦੇ ਨੇ BJP ਦੇ ਉਮੀਦਵਾਰ

0

ਵਿਧਾਨ ਸਭਾ ਚੋਣਾਂ ‘ਚ ਬੇਸ਼ੱਕ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਗਠਜੋੜ ਨੂੰ ਭਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਸੰਗਰੂਰ ਲੋਕ ਸਭਾ ਸੀਟ ਦੀ ਉਪ ਚੋਣ ਤੇ ਨਗਰ ਨਿਗਮ ਦੀਆਂ ਦਸੰਬਰ ’ਚ ਹੋਣ ਵਾਲੀਆਂ ਚੋਣਾਂ ਲਈ ਪਾਰਟੀ ਨੇ ਹੁਣ ਤੋਂ ਹੀ ਤਿਆਰੀ ਆਰੰਭ ਕਰ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਤੋਂ ਅਸਤੀਫ਼ਾ ਦਿੱਤੇ ਜਾਣ ਬਾਅਦ ਇਹ ਸੀਟ ਖ਼ਾਲੀ ਹੋ ਗਈ ਹੈ ਅਤੇ ਇਸ ’ਤੇ ਅਗਲੇ ਛੇ ਮਹੀਨਿਆਂ ’ਚ ਜ਼ਿਮਨੀ ਚੋਣ ਹੋਣੀ ਹੈ।

ਭਾਜਪਾ ਨੇ ਸੰਗਰੂਰ ਤੋਂ ਹੀ ਵਿਧਾਨ ਸਭਾ ਚੋਣ ਲੜ ਚੁੱਕੇ ਅਰਵਿੰਦ ਖੰਨਾ ਨੂੰ ਇਸ ਸੀਟ ਤੋਂ ਚੋਣ ਲੜਵਾਉਣ ਦਾ ਮਨ ਬਣਾਇਆ ਹੈ। ਪਾਰਟੀ ਦਾ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਤੇ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨਾਲ ਗਠਜੋੜ ਵੀ ਹੈ। ਗਠਜੋੜ ’ਚ ਇਹ ਵੀ ਚਰਚਾ ਚੱਲ ਰਹੀ ਹੈ ਕਿ ਸਾਬਕਾ ਵਿੱਤ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੂੰ ਇਸ ਸੀਟ ਤੋ ਖੜ੍ਹਾ ਕਰ ਦਿੱਤਾ ਜਾਵੇ। ਇਸ ਸੀਟ ’ਤੇ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਨੇ ਸਾਲ 2004 ’ਚ ਜਿੱਤ ਦਰਜ ਕੀਤੀ ਸੀ। ਹਾਲਾਂਕਿ ਉਸ ਤੋਂ ਬਾਅਦ ਉਹ ਲਗਾਤਾਰ ਤਿੰਨ ਵਾਰ ਹਾਰ ਗਏ ਸਨ।

ਸੰਗਰੂਰ ਸੰਸਦੀ ਸੀਟ ’ਚ ਸੰਗਰੂਰ, ਲਹਿਰਾਗਾਗਾ, ਸੁਨਾਮ, ਧੂਰੀ, ਮਾਲੇਰਕੋਟਲਾ ਤੇ ਅਹਿਮਦਗਡ਼੍ਹ ਮੰਡੀਆਂ ਆਉਂਦੀਆਂ ਹਨ ਜਿੱਥੋਂ ਪਾਰਟੀ ਨੂੰ ਸ਼ਹਿਰੀ ਵੋਟ ਮਿਲਣ ਦੀ ਆਸ ਹੈ। ਏਸੇ ਲਈ ਪਾਰਟੀ ਇਸ ਸੀਟ ’ਤੇ ਅਰਵਿੰਦ ਖੰਨਾ ਨੂੰ ਉਤਾਰਨਾ ਚਾਹੁੰਦੀ ਹੈ।

ਅਰਵਿੰਦਰ ਖੰਨਾ ਪਹਿਲਾਂ ਵੀ ਸੰਗਰੂਰ ਤੇ ਧੂਰੀ ਵਿਧਾਨ ਸਭਾ ਸੀਟ ਤੋਂ ਚੋਣ ਜਿੱਤ ਚੁੱਕੇ ਹਨ। ਜੇ ਉਹ ਇਸ ਸੀਟ ’ਤੇ ਚੋਣ ਲਡ਼ਦੇ ਹਨ ਤਾਂ ਉਨ੍ਹਾਂ ਦੇ ਸੰਸਦੀ ਹਲਕੇ ’ਚ ਦੋ ਅਜਿਹੀਆਂ ਵਿਧਾਨ ਸਭਾ ਸੀਟਾਂ ਹਨ ਜਿੱਥੋਂ ਉਨ੍ਹਾਂ ਨੂੰ ਚੰਗੀਆਂ ਵੋਟਾਂ ਮਿਲ ਸਕਦੀਆਂ ਹਨ।

ਜ਼ਿਲ੍ਹਾ ਤੇ ਸੂਬਾ ਪੱਧਰ ’ਤੇ ਬਦਲਾਅ ਤੈਅ
ਭਾਜਪਾ ਨੇ ਸੰਗਰੂਰ ਉਪ ਚੋਣ ਤੋਂ ਇਲਾਵਾ ਇਸੇ ਸਾਲ ਨਗਰ ਨਿਗਮਾਂ ਦੀਆਂ ਚੋਣਾਂ ’ਚ ਵੀ ਉੱਤਰਨਾ ਹੈ। ਜਲੰਧਰ, ਅੰਮ੍ਰਿਤਸਰ ਤੇ ਲੁਧਿਆਣਾ ਵਰਗੀਆਂ ਨਗਰ ਨਿਗਮਾਂ ‘ਚ ਚੋਣ ਲੜਾਈ ਸੌਖੀ ਨਹੀਂ ਹੈ ਪਰ ਪਾਰਟੀ ਲਈ ਇਹ ਸਾਰੀਆਂ ਨਗਰ ਨਿਗਮਾਂ ਮਹੱਤਵਪੂਰਨ ਵੀ ਹਨ। ਏਸੇ ਲਈ ਪਾਰਟੀ ਨੇ ਜ਼ਿਲ੍ਹਾ ਤੇ ਸੂਬਾ ਪੱਧਰ ’ਤੇ ਸੰਗਠਨ ’ਚ ਬਦਲਾਅ ਕਰਨ ’ਤੇ ਕੰਮ ਸ਼ੁਰੂ ਕਰ ਦਿੱਤਾ ਹੈ।

ਕਿਸਾਨਾਂ ਲਈ ਚੰਗੀ ਖ਼ਬਰ! ਕੇਂਦਰ ਸਰਕਾਰ ਨੇ ਕਣਕ ਦੇ ਖ਼ਰੀਦ ਨਿਯਮਾਂ ‘ਚ ਦਿੱਤੀ ਢਿੱਲ

0

ਕੇਂਦਰ ਸਰਕਾਰ ਵਲੋਂ ਕਣਕ ਦੀ ਖ਼ਰੀਦ ‘ਚ ਢਿੱਲ ਦਿੱਤੀ ਗਈ ਹੈ। ਇਸ ਸੰਬੰਧੀ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਰਾਜੇਸ਼ ਬਾਘਾ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਨੇ ਕਣਕ ਦੀ ਖ਼ਰੀਦ ਵਿਚ 6 ਫੀਸਦੀ ਤੋਂ ਵੱਧ ਦਾਣੇ ਦੀ ਖ਼ਰੀਦ ਲਈ ਨਿਯਮਾਂ ਵਿਚ ਢਿੱਲ ਦੇ ਦਿੱਤੀ ਹੈ।

ਬੀਤੀ ਰਾਤ ਉਨ੍ਹਾਂ ਨੇ ਇੱਕ ਟਵੀਟ ਕੀਤਾ। ਉਹਨਾਂ ਨੇ ਇਕ ਟਵੀਟ ਕਰ ਕੇ ਇਹ ਦਾਅਵਾ ਕੀਤਾ ਹੈ ਤੇ ਕਿਹਾ ਹੈ, “ਇੱਕ ਚੰਗੀ ਖਬਰ ਜੋ ਕੇਂਦਰ ਸਰਕਾਰ ਨੇ ਕਣਕ ਦੇ ਦਾਣੇ 6 % ਤੋਂ ਵਝ ਪਿਚਕੇ ਹੋਣ ਕਾਰਨ ਖਰੀਦ ਤੋਂ ਨਾਂਹ ਕੀਤੀ ਸੀ ਅੱਜ ਪ੍ਰਧਾਨ ਮੰਤਰੀ ਮੋਦੀ ਤੇ ਖੇਤੀ ਮੰਤਰੀ ਤੋਮਰ ਵਲੋਂ ਕਣਕ ਦੀ ਖਰੀਦ ਸਬੰਧੀ ਨਿਯਮਾਂ ਚ ਢਿੱਲ ਦੇ ਕੇ ਕਲ ਤੋਂ ਖਰੀਦ ਸ਼ੁਰੂ ਕਰਨ ਤੇ ਅਸੀਂ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਾਂ।

ਚਾਰ ਸੂਬਿਆਂ ਦੀਆਂ ਜ਼ਿਮਨੀ ਚੋਣਾਂ ‘ਚ ਭਾਜਪਾ ਨੂੰ ਮਿਲੀ ਕਰਾਰੀ ਹਾਰ, ਜਿੱਤ ਨਾ ਸਕੀ 1 ਵੀ ਸੀਟ

0

ਚਾਰ ਰਾਜਾਂ ਦੀਆਂ 5 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਵਿਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਇਨ੍ਹਾਂ ਚੋਣਾਂ ‘ਚ ਭਾਜਪਾ ਦੀ ਕਰਾਰੀ ਹਾਰ ਹੋਈ ਹੈ। ਜਾਣਕਾਰੀ ਅਨੁਸਾਰ ਭਾਜਪਾ ਇੱਕ ਸੀਟ ਵੀ ਨਹੀਂ ਜਿੱਤ ਸਕੀ।ਜਿੱਥੇ ਭਾਜਪਾ ਦੀ ਕਰਾਰੀ ਹਾਰ ਹੋਈ ਹੈ ਉੱਥੇ ਹੀ ਆਰਜੇਡੀ ਨੇ ਬਿਹਾਰ ਦੀ ਬੋਚਹਾਂ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਜਿੱਤ ਲਈ ਹੈ। ਪਾਰਟੀ ਦੇ ਉਮੀਦਵਾਰ ਅਮਰ ਕੁਮਾਰ ਪਾਸਵਾਨ ਨੇ ਆਪਣੀ ਨੇੜਲੀ ਵਿਰੋਧੀ ਅਤੇ ਭਾਜਪਾ ਉਮੀਦਵਾਰ ਬੇਬੀ ਕੁਮਾਰੀ ਨੂੰ 35,000 ਤੋਂ ਵੱਧ ਵੋਟਾਂ ਨਾਲ ਹਰਾਇਆ।

ਇਸ ਦੇ ਨਾਲ ਹੀ ਜੇਕਰ ਮਹਾਰਾਸ਼ਟਰ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ਦੀ ਕੋਲਹਾਪੁਰ ਉੱਤਰੀ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਵਿੱਚ ਕਾਂਗਰਸ ਕਾਂਗਰਸ-ਐੱਮਵੀਏ ਉਮੀਦਵਾਰ ਜੈਸ਼੍ਰੀ ਜਾਧਵ ਨੇ ਭਾਜਪਾ ਦੇ ਸੱਤਿਆਜੀਤ ਕਦਮ ਨੂੰ ਹਰਾ ਦਿੱਤਾ।

ਦੱਸ ਦਈਏ ਕਿ ਜਾਧਵ ਨੂੰ 96,176, ਜਦਕਿ ਭਾਜਪਾ ਦੇ ਸੱਤਿਆਜੀਤ ਕਦਮ ਨੂੰ 77,426 ਵੋਟਾਂ ਮਿਲੀਆਂ। ਇਸ ਦੌਰਾਨ ਪੱਛਮੀ ਬੰਗਾਲ ਵਿੱਚ ਆਸਨਸੋਲ ਲੋਕ ਸਭਾ ਅਤੇ ਬਾਲੀਗੰਜ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਵਿੱਚ ਤ੍ਰਿਣਮੂਲ ਕਾਂਗਰਸ ਦੇ ਉਮੀਦਵਾਰਾਂ ਨੇ ਆਪਣੇ ਵਿਰੋਧੀਆਂ ਨੂੰ ਪਛਾੜ ਦਿੱਤਾ ਹੈ।

ਬਾਲੀਗੰਜ ਬਾਬੁਲ ਸੁਪਰੀਓ ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਸਾਇਰਾ ਸ਼ਾਹ ਹਲੀਮ ਤੇ ਆਸਨਸੋਲ ਦੀ ਲੋਕ ਸਭਾ ਸੀਟ ’ਤੇ ਸਾਬਕਾ ਕੇਂਦਰੀ ਮੰਤਰੀ ਅਤੇ ਮਸ਼ਹੂਰ ਅਭਿਨੇਤਾ ਸ਼ਤਰੂਘਣ ਸਿਨਹਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਅਗਨੀਮਿੱਤਰਾ ਪਾਲ ਨੂੰ ਮਾਤ ਦਿੱਤੀ।

ਬਾਲੀਵੁੱਡ ਅਦਾਕਾਰਾ ਮੰਜੂ ਸਿੰਘ ਦਾ ਹੋਇਆ ਦਿਹਾਂਤ

0

ਅਮੋਲ ਪਾਲੇਕਰ ਦੀ ਮਸ਼ਹੂਰ ਫਿਲਮ ‘ਗੋਲਮਾਲ’ ਸਮੇਤ ਕਈ ਸ਼ਾਨਦਾਰ ਫਿਲਮਾਂ ‘ਚ ਆਪਣੀ ਕਾਬਲੀਅਤ ਦਾ ਸਬੂਤ ਦੇਣ ਵਾਲੀ ਅਭਿਨੇਤਰੀ ਮੰਜੂ ਸਿੰਘ ਦਾ ਦੇਹਾਂਤ ਹੋ ਗਿਆ ਹੈ। ਮੰਜੂ ਸਿੰਘ ਦੀ ਮੁੰਬਈ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਮੰਜੂ ਸਿੰਘ ਨੇ ਟੈਲੀਵਿਜ਼ਨ ਸ਼ੋਅਜ਼ ਵਿੱਚ ਵੀ ਕੰਮ ਕੀਤਾ, ਨਾਲ ਹੀ ਉਹ ਇੱਕ ਨਿਰਮਾਤਾ ਵੀ ਸੀ। ਅਦਾਕਾਰਾ ਦੀ ਮੌਤ ਦੀ ਦੁਖਦ ਖ਼ਬਰ ਗੀਤਕਾਰ ਅਤੇ ਅਦਾਕਾਰ ਸਵਾਨੰਦ ਕਿਰਕੀਰੇ ਨੇ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਹੈ।

ਦੱਸ ਦੇਈਏ ਕਿ ਅਦਾਕਾਰ ਸਵਾਨੰਦ ਕਿਰਕਿਰੇ ਨੇ ਮੰਜੂ ਸਿੰਘ ਦੀ ਫੋਟੋ ਸ਼ੇਅਰ ਕਰਦੇ ਹੋਏ ਲਿਖਿਆ, ‘ਮੰਜੂ ਸਿੰਘ ਨਹੀਂ ਰਹੇ! ਮੰਜੂ ਜੀ ਦੂਰਦਰਸ਼ਨ ਲਈ ਆਪਣਾ ਸ਼ੋਅ ਸਵਰਾਜ ਲਿਖਣ ਲਈ ਮੈਨੂੰ ਦਿੱਲੀ ਤੋਂ ਮੁੰਬਈ ਲੈ ਕੇ ਆਏ! ਉਨ੍ਹਾਂ ਨੇ ਡੀਡੀ ਲਈ ਕਈ ਸ਼ਾਨਦਾਰ ਸ਼ੋਅ ਏਕ ਕਹਾਨੀ, ਸ਼ੋਅ ਟਾਈਮ ਆਦਿ ਬਣਾਏ। ਰਿਸ਼ੀਕੇਸ਼ ਮੁਖਰਜੀ ਦੀ ਫਿਲਮ ਗੋਲਮਾਲ ਕੀ ਰਤਨਾ ਸਾਡੀ ਪਿਆਰੀ ਮੰਜੂ ਜੀ ਤੁਸੀਂ ਆਪਣੇ ਪਿਆਰ ਨੂੰ ਕਿਵੇਂ ਭੁੱਲ ਸਕਦੇ ਹੋ। ਅਲਵਿਦਾ!

ਜ਼ਿਕਰਯੋਗ ਹੈ ਕਿ ਰਿਸ਼ੀਕੇਸ਼ ਮੁਖਰਜੀ ਦੀ ਫਿਲਮ ਗੋਲਮਾਲ 1980 ਦੀ ਅਜਿਹੀ ਫਿਲਮ ਹੈ, ਜਿਸ ਨੂੰ ਲੋਕ ਅੱਜ ਵੀ ਬਹੁਤ ਪਸੰਦ ਕਰਦੇ ਹਨ। ਫਿਲਮ ਵਿੱਚ ਅਮੋਲ ਪਾਲੇਕਰ ਅਤੇ ਉਤਪਲ ਦੱਤ ਦੀ ਸ਼ਾਨਦਾਰ ਕਾਮੇਡੀ ਨੂੰ ਸ਼ਾਇਦ ਹੀ ਕੋਈ ਭੁੱਲ ਸਕਦਾ ਹੈ, ਇਸ ਕਾਮੇਡੀ ਨੇ ਸਾਰਿਆਂ ਨੂੰ ਖੂਬ ਹਸਾਇਆ। ਇਸ ਫਿਲਮ ‘ਚ ਅਦਾਕਾਰਾ ਮੰਜੂ ਸਿੰਘ ਨੇ ਅਮੋਲ ਪਾਲੇਕਰ ਦੀ ਛੋਟੀ ਭੈਣ ‘ਰਤਨਾ’ ਦਾ ਕਿਰਦਾਰ ਨਿਭਾਇਆ ਹੈ। ਉਸ ਦਾ ਰੋਲ ਇੱਕ ਬਹੁਤ ਹੀ ਗੰਭੀਰ ਕੁੜੀ ਦਾ ਸੀ, ਇਸ ਫਿਲਮ ਦੇ ਗੀਤ ਗੁਲਜ਼ਾਰ ਸਾਹਬ ਦੁਆਰਾ ਲਿਖੇ ਗਏ ਸਨ। ਅੱਜ ਵੀ ਲੋਕ ਇਸ ਫਿਲਮ ਨੂੰ ਓਨਾ ਹੀ ਪਸੰਦ ਕਰਦੇ ਸਨ ਜਿੰਨਾ ਉਹ ਉਸ ਸਮੇਂ ਕਰਦੇ ਸਨ।ਇਸ ਫਿਲਮ ਦਾ ਗੀਤ ‘ਆਨੇਵਾਲਾ ਪਲ ਜਾਨੇਵਾਲਾ ਹੈ’ ਅੱਜ ਵੀ ਬਹੁਤ ਮਸ਼ਹੂਰ ਹੈ। ਇਸ ਫਿਲਮ ‘ਚ ਅਮਿਤਾਭ ਬੱਚਨ ਨੇ ਵੀ ਛੋਟੀ ਜਿਹੀ ਭੂਮਿਕਾ ਨਿਭਾਈ ਹੈ।

ਸਾਕਾ ਸ੍ਰੀ ਪੰਜਾ ਸਾਹਿਬ ਦੇ 100 ਸਾਲਾ ਮੌਕੇ ‘ਤੇ ਸਾਕੇ ਦੇ ਆਗੂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ

0

30 ਅਕਤੂਬਰ 1922 ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਵਾਪਰੇ ਸ਼ਹੀਦੀ ਸਾਕੇ ਦੇ 100 ਸਾਲਾ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਾਕੇ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਸਬੰਧੀ ਖੋਜ ਕਾਰਜ ਕਰਵਾ ਕੇ ਸੰਗ੍ਰਹਿ ਤਿਆਰ ਕਰਨ ਦੇ ਨਾਲ-ਨਾਲ ਇਸ ਸ਼ਤਾਬਦੀ ਦੇ ਸਮਾਗਮਾਂ ਦੌਰਾਨ ਸਾਕੇ ਦੇ ਆਗੂ ਸ਼ਹੀਦ ਭਾਈ ਕਰਮ ਸਿੰਘ ਅਤੇ ਭਾਈ ਪ੍ਰਤਾਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਹ ਫੈਸਲਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਸਿੱਖ ਇਤਿਹਾਸ ਰਿਸਰਚ ਬੋਰਡ ਦੀ ਇਥੇ ਹੋਈ ਇਕੱਤਰਤਾ ਦੌਰਾਨ ਲਿਆ ਗਿਆ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ 30 ਅਕਤੂਬਰ 2022 ਨੂੰ ਮਨਾਈ ਜਾ ਰਹੀ ਹੈ, ਜਿਸ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਖੇ ਸਮਾਗਮ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਸ਼ਰਧਾਲੂਆਂ ਦਾ ਇਕ ਵੱਡਾ ਜਥਾ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਾਮਲ ਹੋਵੇ, ਜਿਸ ਲਈ ਸਰਕਾਰਾਂ ਨਾਲ ਲਿਖਾ ਪੜ੍ਹੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਕਾ ਸ੍ਰੀ ਪੰਜਾ ਸਾਹਿਬ ਤੋਂ ਪਹਿਲਾਂ ਗੁਰੂ ਕੇ ਬਾਗ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਵੀ 8 ਅਗਸਤ 2022 ਨੂੰ ਮਨਾਈ ਜਾਵੇਗੀ, ਜਿਸ ਸਬੰਧੀ ਅੰਮ੍ਰਿਤਸਰ ਨੇੜਲੇ ਗੁਰਦੁਆਰਾ ਗੁਰੂ ਕੇ ਬਾਗ ਘੁੱਕੇਵਾਲੀ ਵਿਖੇ ਸਮਾਗਮ ਹੋਣਗੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸ ਸਾਲ ਦੇਸ਼ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਅਜ਼ਾਦੀ ਦੇ ਘੋਲ ਵਿਚ ਸਿੱਖਾਂ ਦੇ ਯੋਗਦਾਨ ਨੂੰ ਹਰ ਪੱਖ ਤੋਂ ਖੋਜ ਕੇ ਪ੍ਰਮਾਣਿਕ ਰੂਪ ਵਿਚ ਸਾਹਮਣੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਅਜ਼ਾਦੀ ਦੇ ਸੰਘਰਸ਼ ਦੌਰਾਨ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ ਹਨ, ਪਰ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਨੂੰ ਪ੍ਰਬਲ ਰੂਪ ਵਿਚ ਸਾਹਮਣੇ ਨਹੀਂ ਲਿਆਂਦਾ ਜਾਂਦਾ। ਸ਼੍ਰੋਮਣੀ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਦੇਸ਼ ਦੀ ਅਜ਼ਾਦੀ ਵਿਚ ਸਿੱਖਾਂ ਦੀ ਭੂਮਿਕਾ ਨੂੰ ਮੁਕੰਮਲ ਰੂਪ ਵਿਚ ਸਾਹਮਣੇ ਲਿਆਂਦਾ ਜਾਵੇ, ਤਾਂ ਜੋ ਭਵਿੱਖ ਦੀਆਂ ਪੀੜ੍ਹੀਆਂ ਆਪਣੇ ਸ਼ਹੀਦਾਂ ’ਤੇ ਮਾਣ ਕਰ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਵਰਤਮਾਨ ਸਮੇਂ ਤੱਕ ਦੇ ਸਿੱਖ ਇਤਿਹਾਸ ਦੇ ਵਰਕੇ ਸਾਹਮਣੇ ਲਿਆਉਣੇ ਵੀ ਬੇਹੱਦ ਜ਼ਰੂਰੀ ਹਨ, ਜਿਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਕਾਰਜ ਕਰੇਗੀ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅੰਡੇਮਾਨ ਦੀ ਸੈਲੂਲਰ ਜ਼ੇਲ੍ਹ ਜਿਸ ਨੂੰ ਕਾਲੇਪਾਣੀ ਦੀ ਜ਼ੇਲ੍ਹ ਕਿਹਾ ਜਾਂਦਾ ਹੈ, ਵਿਚ ਤਸੀਹੇ ਭੁਗਤਣ ਵਾਲੇ ਸਿੱਖਾਂ ਦਾ ਸੰਗ੍ਰਹਿ ਵੀ ਜਲਦ ਹੀ ਸੰਗਤ ਦੇ ਹੱਥਾਂ ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਲਗਭਗ ਕਾਰਜ ਮੁਕੰਮਲ ਹੋ ਚੁੱਕਾ ਹੈ, ਜਿਸ ਨੂੰ ਸਿੱਖ ਇਤਿਹਾਸ ਰਿਸਰਚ ਬੋਰਡ ਨੇ ਪ੍ਰਵਾਨਗੀ ਦੇ ਦਿੱਤੀ ਹੈ, ਪਰੰਤੂ ਇਸ ਨੂੰ ਮਾਹਿਰਾਂ ਪਾਸੋਂ ਇਕ ਵਾਰ ਹੋਰ ਘੋਖਣ ਮਗਰੋਂ ਪ੍ਰਕਾਸ਼ਤ ਕਰ ਦਿੱਤਾ ਜਾਵੇਗਾ। ਇਸ ਮੌਕੇ ਡਾ. ਬਲਵੰਤ ਸਿੰਘ ਢਿੱਲੋਂ, ਡਾ. ਪ੍ਰਭਜੋਤ ਕੌਰ, ਸ. ਹਰਵਿੰਦਰ ਸਿੰਘ ਖ਼ਾਲਸਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਬਾਵਾ ਸਿੰਘ ਗੁਮਾਨਪੁਰਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਡਾ. ਜੋਗੇਸ਼ਵਰ ਸਿੰਘ, ਸ. ਬਗੀਚਾ ਸਿੰਘ, ਡਾ. ਰਾਜਵਿੰਦਰ ਸਿੰਘ ਜੋਗਾ, ਸ. ਅਰਮਨਜੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਹਰਭਜਨ ਸਿੰਘ ਵਕਤਾ ਆਦਿ ਮੌਜੂਦ ਸਨ।

400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸੰਪੂਰਨਤਾ ਸਮਾਗਮ ਹੋਣਗੇ ਯਾਦਗਾਰੀ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸੰਪੂਰਨਤਾ ਸਮਾਗਮ ਖ਼ਾਲਸਈ ਜਾਹੋ ਜਲਾਲ ਨਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਖ-ਵੱਖ ਸਬ-ਕਮੇਟੀਆਂ ਗਠਿਤ ਕੀਤੀਆਂ ਗਈਆਂ ਹਨ ਅਤੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਮੂਲੀਅਤ ਕਰਨਗੀਆਂ। ਇਸ ਸਮਾਗਮ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਤੇ ਵਿਦਵਾਨ ਕਥਾਵਾਚਕ ਸੰਗਤ ਨਾਲ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 20 ਅਪ੍ਰੈਲ ਨੂੰ ਸ਼ਾਮ ਤੋਂ ਲੈ ਕੇ ਦੇਰ ਰਾਤ ਤੱਕ ਗੁਰਦੁਆਰਾ ਪ੍ਰਕਾਸ਼ ਅਸਥਾਨ ਗੁਰੂ ਕੇ ਮਹਿਲ ਵਿਖੇ ਕੀਰਤਨ ਦਰਬਾਰ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਇਨ੍ਹਾਂ ਇਤਿਹਾਸਕ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

ਪੰਜਾਬ ‘ਚ 32 IAS ਅਫਸਰਾਂ ਦਾ ਹੋਇਆ ਤਬਾਦਲਾ, ਦੇਖੋ ਲਿਸਟ

0

ਪੰਜਾਬ ਦੀ ਸਰਕਾਰ ਵੱਲੋਂ ਇੱਕ ਵਾਰ ਫਿਰ ਪ੍ਰਸ਼ਾਸਨਿਕ ਤਬਾਦਲੇ ਕੀਤੇ ਗਏ ਹਨ। ਸਰਕਾਰ ਵੱਲੋਂ ਨਵੇਂ ਨਿਰਦੇਸ਼ ਜਾਰੀ ਕਰ ਕੇ 32 IAS ਅਫਸਰ ਬਦਲ ਦਿੱਤੇ ਗਏ ਹਨ। ਆਈਏਐੱਸ ਰਵਨੀਤ ਕੌਰ ਲਾਏ ਗਏ ਸਪੈਸ਼ਲ ਸਕੱਤਰ ਕਮ ਵਿੱਤ ਕਮਿਸ਼ਨਰ। ਵਰੁਣ ਰੂਜ਼ਮ ਐਕਸਾਈਜ਼ ਕਮਿਸ਼ਨਰ ਲਾਏ ਗਏ ਉੱਥੇ ਹੀ ਅਜੋਇ ਸ਼ਰਮਾ ਸਿਹਤ ਸਕੱਤਰ , ਵਿਕਾਸ ਗਰਗ ਟ੍ਰਾਂਸਪੋਰਟ ਮਹਿਕਮੇ ਦੇ ਸਕੱਤਰ ਬਣਾਏ ਗਏ ਹਨ। ਦੇਖੋ ਤਬਾਦਲਿਆਂ ਦੀ ਪੂਰੀ ਲਿਸਟ