Home Blog Page 2108

ਕੋਰੋਨਾ ਕੇਸਾਂ ‘ਚ ਮੁੜ ਤੋਂ ਹੋਇਆ ਵਾਧਾ, ਚੀਨ ਦੇ ਸ਼ੰਘਾਈ ਸ਼ਹਿਰ ‘ਚ ਲੱਗਿਆ ਸਖ਼ਤ ਲੌਕਡਾਊਨ

0

ਦੇਸ਼- ਵਿਦੇਸ਼ ‘ਚ ਕੋਰੋਨਾ ਦੇ ਮਾਮਲੇ ਫਿਰ ਤੋਂ ਵਧਣ ਲੱਗੇ ਹਨ। ਚੀਨ ਵਿੱਚ ਕੋਰੋਨਾ ਵਾਇਰਸ ਨੇ ਤਬਾਹੀ ਮਚਾਈ ਹੋਈ ਹੈ। ਸ਼ੁੱਕਰਵਾਰ ਨੂੰ 3,472 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ 20,700 ਅਜਿਹੇ ਕੋਰੋਨਾ ਸੰਕਰਮਿਤ ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚ ਕੋਰੋਨਾ ਦੇ ਕੋਈ ਲੱਛਣ ਨਹੀਂ ਮਿਲੇ ਹਨ। ਚੀਨ ਦੇ ਸ਼ੰਘਾਈ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

ਜਾਣਕਾਰੀ ਅਨੁਸਾਰ ਸ਼ੰਘਾਈ ਵਿੱਚ ਲੰਬੇ ਸਮੇਂ ਤੋਂ ਲੌਕਡਾਊਨ ਲਾਗੂ ਹੈ। ਰਾਸ਼ਟਰੀ ਸਿਹਤ ਕਮਿਸ਼ਨ (NHC) ਦੇ ਅੰਕੜਿਆਂ ਅਨੁਸਾਰ ਸ਼ੰਘਾਈ ਵਿੱਚ 3,200 ਲੋਕ ਕੋਰੋਨਾ ਸੰਕਰਮਿਤ ਪਾਏ ਗਏ ਹਨ। ਜਦੋਂ ਕਿ ਲੱਛਣਾਂ ਤੋਂ ਬਿਨਾਂ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 19872 ਦਰਜ ਕੀਤੀ ਗਈ ਹੈ।

ਕੋਰੋਨਾ ਵਾਇਰਸ ਦੀ ਲਾਗ ਦੀ ਜਾਂਚ ਕਰਨ ਲਈ ਸ਼ੰਘਾਈ ਵਿੱਚ ਪਹਿਲਾਂ ਹੀ ਕਈ ਦੌਰ ਦੇ ਟੈਸਟ ਕਰਵਾਏ ਜਾ ਚੁੱਕੇ ਹਨ। ਇਸ ਦੇ ਨਾਲ ਹੀ ਸੰਕਰਮਿਤਾਂ ਦੇ ਇਲਾਜ ਲਈ ਅਸਥਾਈ ਹਸਪਤਾਲ ਵੀ ਬਣਾਏ ਗਏ ਹਨ। ਸ਼ੰਘਾਈ ‘ਚ ਇਕ ਬਜ਼ੁਰਗ ਔਰਤ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਔਰਤ ਦਾ ਸਮੇਂ ਸਿਰ ਇਲਾਜ ਨਹੀਂ ਹੋ ਸਕਿਆ ਹੈ।

ਸ਼ੁੱਕਰਵਾਰ ਨੂੰ ਸ਼ੰਘਾਈ ਦੇ ਇੱਕ ਹਸਪਤਾਲ ਵਿੱਚ ਕੋਵਿਡ-19 ਨਾਲ ਦਰਜਨਾਂ ਬਜ਼ੁਰਗ ਮਰੀਜ਼ਾਂ ਦੀ ਮੌਤ ਹੋ ਗਈ ਪਰ ਸਰਕਾਰੀ  ਅੰਕੜਿਆਂ ਦਾ ਦਾਅਵਾ ਹੈ ਕਿ 2020 ਤੋਂ ਬਾਅਦ ਸ਼ਹਿਰ ਵਿੱਚ ਬਿਮਾਰੀ ਨਾਲ ਕੋਈ ਮੌਤ ਨਹੀਂ ਹੋਈ ਹੈ। ਸਰਕਾਰ ਨੇ ਵਾਇਰਸ ਦੀ ਇੱਕ ਨਵੀਂ ਲਹਿਰ ਨੂੰ ਰੋਕਣ ਦੀ ਕੋਸ਼ਿਸ਼ ਵਜੋਂ ਸ਼ੰਘਾਈ ਵਿੱਚ ਇੱਕ ਸਖ਼ਤ ਤਾਲਾਬੰਦੀ ਲਗਾ ਦਿੱਤੀ ਹੈ। ਸ਼ਹਿਰ ਦੀ ਲਗਭਗ 25 ਮਿਲੀਅਨ ਦੀ ਆਬਾਦੀ ਵਿੱਚੋਂ ਜ਼ਿਆਦਾਤਰ ਨੂੰ ਤਿੰਨ ਹਫ਼ਤਿਆਂ ਲਈ ਅੰਦਰ ਰਹਿਣ ਦਾ ਆਦੇਸ਼ ਦਿੱਤਾ ਗਿਆ ਹੈ।

ਸ਼ੰਘਾਈ ਵਿੱਚ ਲੱਖਾਂ ਲੋਕ ਖਾਣੇ ਦੀ ਕਮੀ ਨਾਲ ਜੂਝ ਰਹੇ ਹਨ। ਲੋਕ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਦੇ ਸਮਰੱਥ ਨਹੀਂ ਹਨ। ਬਹੁਤ ਸਾਰੇ ਲੋਕ ਆਪਣੇ ਗੁਆਂਢੀਆਂ ਨੂੰ ਅਲੱਗ-ਥਲੱਗ ਕਰਨ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਸ਼ੰਘਾਈ ‘ਚ ਬਜ਼ੁਰਗ ਆਬਾਦੀ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਈ ਹੈ। ਸ਼ੰਘਾਈ ਚੀਨ ਦੇ ਸ਼ਹਿਰਾਂ ਵਿੱਚੋਂ ਇੱਕ ਹੈ ਜਿੱਥੇ ਬਜ਼ੁਰਗਾਂ ਦੀ ਸਭ ਤੋਂ ਵੱਧ ਆਬਾਦੀ ਹੈ।

 

ਸੋਨੀਆ ਗਾਂਧੀ ਨੇ ਬੁਲਾਈ ਹਾਈ ਲੇਵਲ ਮੀਟਿੰਗ

0

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਾਰਟੀ ਦੇ ਸੀਨੀਅਰ ਨੇਤਾਵਾਂ ਦੀ ਅਹਿਮ ਬੈਠਕ ਚੱਲ ਰਹੀ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ, ਸੀਨੀਅਰ ਨੇਤਾ ਅੰਬਿਕਾ ਸੋਨੀ, ਮੱਲਿਕਾਰਜੁਨ ਖੜਗੇ ਅਤੇ ਕੁਝ ਹੋਰ ਨੇਤਾ ਮੌਜੂਦ ਹਨ। ਸੂਤਰਾਂ ਅਨੁਸਾਰ ਬੈਠਕ ‘ਚ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੀ ਮੌਜੂਦ ਹਨ। ਬੈਠਕ ‘ਚ ਕਾਂਗਰਸ ਦੇ ਪ੍ਰਸਤਾਵਿਤ ‘ਚਿੰਤਨ ਸ਼ਿਵਰ’, ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਮੈਂਬਰਸ਼ਿਪ ਮੁਹਿੰਮ ਅਤੇ ਕੁਝ ਹੋਰ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।

ਅਰਵਿੰਦ ਕੇਜਰੀਵਾਲ ਨੇ CM ਭਗਵੰਤ ਮਾਨ ਨੂੰ ਆਪਣਾ ਪਹਿਲਾਂ ਵਾਅਦਾ ਪੂਰਾ ਕਰਨ ‘ਤੇ ਦਿੱਤੀ ਵਧਾਈ

0

ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਲਈ 300 ਯੂਨਿਟ ਬਿਜਲੀ ਮੁਫਤ ਦਾ ਐਲਾਨ ਕਰਕੇ ਆਪਣਾ ਪਹਿਲਾਂ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਦੇ ਇਸ ਫੈਸਲੇ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਵਧਾਈ ਦਿੱਤੀ ਹੈ।

ਉਨ੍ਹਾਂ ਨੇ ਆਪਣੇ ਟਵੀਟ ‘ਚ ਇਸ ਐਲਾਨ ‘ਤੇ ਵਧਾਈ ਦਿੰਦਿਆਂ ਕਿਹਾ ਕਿ ਅਸੀਂ ਆਪਣਾ ਪਹਿਲਾਂ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਸੀਂ ਜੋ ਕਹਿੰਦੇ ਹਾਂ ਕਰਕੇ ਦਿਖਾਉਂਦੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀ ਪਾਰਟੀਆਂ ‘ਤੇ ਤੰਜ ਵੀ ਕੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਦੂਜੀਆਂ ਪਾਰਟੀਆਂ ਵਾਂਗ ਅਸੀਂ ਝੂਠੇ ਵਾਅਦੇ ਨਹੀਂ ਕਰਦੇ, ਹੁਣ ਸਾਫ ਨੀਯਤ ਵਾਲੀ ਸਰਕਾਰ ਆ ਗਈ ਹੈ। ਭ੍ਰਿਸ਼ਟਾਚਾਰ ਨੂੰ ਖਤਮ ਕਰਕੇ ਪੈਸੇ ਬਚਾਏ ਜਾਣਗੇ। ਇਸਦੇ ਨਾਲ ਹੀ ਕਿਹਾ ਕਿ ਪੰਜਾਬ ਦੀ ਤਰੱਕੀ ‘ਚ ਪੈਸੇ ਦੀ ਕਮੀ ਨਹੀਂ ਹੋਣ ਦੇਵਾਂਗੇ।

ਦਿੱਲੀ ‘ਚ ਕੋਰੋਨਾ ਵਾਇਰਸ ਦੇ XE ਵੇਰੀਐਂਟ ਦਾ ਵਧਿਆ ਖਤਰਾ, ਸਰਕਾਰ ਨੇ ਸਾਰੇ ਹਸਪਤਾਲਾਂ ਨੂੰ ਅਲਰਟ ‘ਤੇ ਰਹਿਣ ਲਈ ਕਿਹਾ

0

ਦਿੱਲੀ ‘ਚ ਹੁਣ ਹਰ ਰੋਜ਼ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਵੱਧ ਰਹੀ ਹੈ। ਰੋਜ਼ਾਨਾ ਮਾਮਲਿਆਂ ਵਿੱਚ ਲਗਾਤਾਰ ਵਾਧੇ ਕਾਰਨ ਹੁਣ ਸਰਗਰਮ ਮਰੀਜ਼ਾਂ ਦੀ ਗਿਣਤੀ 1,072 ਹੋ ਗਈ ਹੈ ਅਤੇ ਸਕਾਰਾਤਮਕਤਾ ਦਰ ਵੀ 3.95 ਪ੍ਰਤੀਸ਼ਤ ਹੋ ਗਈ ਹੈ। ਅਜਿਹੇ ‘ਚ ਹੁਣ ਦਿੱਲੀ ਸਰਕਾਰ ਕੋਰੋਨਾ ਵਾਇਰਸ ਦੇ ਨਵੇਂ XE ਵੇਰੀਐਂਟ ਨਾਲ ਨਜਿੱਠਣ ਲਈ ਪੂਰੇ ਐਕਸ਼ਨ ਮੋਡ ‘ਚ ਆ ਗਈ ਹੈ। ਦਿੱਲੀ ਸਰਕਾਰ ਨੇ ਕੋਰੋਨਾ ਇਨਫੈਕਸ਼ਨ (ਕੋਵਿਡ-19) ਨਾਲ ਨਜਿੱਠਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ । ਸਰਕਾਰ ਨੇ ਦਿੱਲੀ ਭਰ ਵਿੱਚ 65 ਹਜ਼ਾਰ ਬੈੱਡ ਬਣਾਉਣ ਦੀ ਪੂਰੀ ਰਣਨੀਤੀ ਤਿਆਰ ਕਰ ਲਈ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਵਿੱਚ ਸਾਰੇ ਹਸਪਤਾਲਾਂ ਨੂੰ ਅਲਰਟ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਸਰਕਾਰ ਦਾ ਦਾਅਵਾ ਹੈ ਕਿ ਦਿੱਲੀ ਵਿੱਚ ਪਿਛਲੇ ਦੋ ਦਿਨਾਂ ਵਿੱਚ ਕੋਰੋਨਾ ਦੇ ਮਾਮਲੇ ਵਧੇ ਹਨ। ਅਜਿਹੇ ‘ਚ ਸਰਕਾਰ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਲਈ ਘਬਰਾਉਣ ਦੀ ਲੋੜ ਨਹੀਂ ਹੈ।

ਦਿੱਲੀ ਸਰਕਾਰ ਦਾ ਕਹਿਣਾ ਹੈ ਕਿ ਉਹ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਸਰਕਾਰ ਕੋਈ ਜੋਖਮ ਨਹੀਂ ਉਠਾਉਣਾ ਚਾਹੁੰਦੀ। ਇਸ ਲਈ ਸਿਹਤ ਢਾਂਚੇ ਦੀ ਪਹਿਲਾਂ ਹੀ ਪੂਰੀ ਤਰ੍ਹਾਂ ਮੁਰੰਮਤ ਕੀਤੀ ਜਾ ਚੁੱਕੀ ਹੈ। ਇਸ ਦੇ ਨਾਲ ਹੀ ਦਿੱਲੀ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਸਾਰੇ ਹਸਪਤਾਲਾਂ ਨੂੰ ਅਲਰਟ ਰਹਿਣ ਲਈ ਕਿਹਾ ਗਿਆ ਹੈ। ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਦਿੱਲੀ ਸਰਕਾਰ ਟੈਸਟ, ਟਰੇਸ ਅਤੇ ਟ੍ਰੀਟ ਦੇ ਸਿਧਾਂਤ ‘ਤੇ ਕੰਮ ਕਰ ਰਹੀ ਹੈ। ਕੋਰੋਨਾ ਮਰੀਜ਼ਾਂ ਦੀ ਸੰਪਰਕ ਟਰੇਸਿੰਗ ਕਰ ਰਹੀ ਹੈ। ਇਸ ਦੇ ਨਾਲ ਹੀ ਜੇਕਰ ਲੋੜ ਪਈ ਤਾਂ RT-PCR ਟੈਸਟਿੰਗ ਦੀ ਗਿਣਤੀ ਵੀ ਵਧਾਈ ਜਾਵੇਗੀ।

ਕੇਜਰੀਵਾਲ ਸਰਕਾਰ ਨੇ ਕਿਹਾ ਹੈ ਕਿ ਕੋਰੋਨਾ ਮਹਾਮਾਰੀ ਨਾਲ ਲੜਨ ਲਈ ਤਿਆਰ ਦਿੱਲੀ ਸਰਕਾਰ ਨੇ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਦੇ ਨਵੇਂ XE ਵੇਰੀਐਂਟ ‘ਤੇ ਨਿਗਰਾਨੀ ਰੱਖਣ ਅਤੇ ਚੌਕਸੀ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਹੁਕਮਾਂ ‘ਤੇ ਸੂਬੇ ਵਿੱਚ ਲਗਭਗ 37 ਹਜ਼ਾਰ ਕੋਵਿਡ ਬੈੱਡ ਅਤੇ 10,594 ਕੋਵਿਡ ਆਈਸੀਯੂ ਬੈੱਡ ਤਿਆਰ ਕੀਤੇ ਗਏ ਹਨ।

ਜੇਕਰ ਕੋਰੋਨਾ ਵਾਇਰਸ ਫੈਲਦਾ ਹੈ ਤਾਂ ਦੋ ਹਫ਼ਤਿਆਂ ਦੇ ਅੰਦਰ ਦਿੱਲੀ ਦੇ ਹਰ ਵਾਰਡ ਵਿੱਚ 100 ਆਕਸੀਜਨ ਬੈੱਡ ਵਧਾਉਣ ਦੀ ਸਰਕਾਰ ਵੱਲੋਂ ਯੋਜਨਾ ਬਣਾਈ ਗਈ ਹੈ। ਅਜਿਹੇ ‘ਚ ਦਿੱਲੀ ਸਰਕਾਰ ਦੀ ਯੋਜਨਾ 65 ਹਜ਼ਾਰ ਬੈੱਡ ਤਿਆਰ ਕਰਨ ਦੀ ਹੈ, ਤਾਂ ਜੋ ਐਮਰਜੈਂਸੀ ‘ਚ ਕਿਸੇ ਵੀ ਵਿਅਕਤੀ ਨੂੰ ਬੈੱਡਾਂ ਦੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ।

ਸਾਬਕਾ ਕ੍ਰਿਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਕਿਸਾਨਾਂ ਦੀਆਂ ਧੀਆਂ ਲਈ ਕੀਤਾ ਵੱਡਾ ਐਲਾਨ

0

ਸਾਬਕਾ ਕ੍ਰਿਕਟਰ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਮਿਲਦੀ ਆਪਣੀ ਤਨਖਾਹ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਅਤੇ ਭਲਾਈ ਲਈ ਦੇਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਨੇ ਇਸ ਸਬੰਧੀ ਇਕ ਟਵੀਟ ਕੀਤਾ ਹੈ ਤੇ ਲਿਖਿਆ ਹੈ-ਇੱਕ ਰਾਜ ਸਭਾ ਮੈਂਬਰ ਹੋਣ ਦੇ ਨਾਤੇ, ਮੈਂ ਕਿਸਾਨਾਂ ਦੀਆਂ ਧੀਆਂ ਨੂੰ ਉਨ੍ਹਾਂ ਦੀ ਸਿੱਖਿਆ ਅਤੇ ਭਲਾਈ ਲਈ ਆਪਣੀ RS ਤਨਖਾਹ ਦਾ ਯੋਗਦਾਨ ਦੇਣਾ ਚਾਹੁੰਦਾ ਹਾਂ। ਮੈਂ ਆਪਣੇ ਦੇਸ਼ ਦੀ ਬਿਹਤਰੀ ਲਈ ਯੋਗਦਾਨ ਪਾਉਣ ਵਿਚ ਸ਼ਾਮਲ ਹੋਇਆ ਹਾਂ ਅਤੇ ਮੈਂ ਜੋ ਵੀ ਕਰ ਸਕਦਾ ਹਾਂ, ਕਰਾਂਗਾ।

CM ਭਗਵੰਤ ਮਾਨ ਨੇ PCTCL ਵਿਭਾਗ ‘ਚ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ, ਮੁਫਤ ਬਿਜਲੀ ਦਾ ਵੀ ਕੀਤਾ ਐਲਾਨ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਚੰਡੀਗੜ੍ਹ ਸੈਕਟਰ-35 ਵਿਖੇ ਪਹੁੰਚੇ ਹਨ। ਜਿੱਥੇ ਉਨ੍ਹਾਂ ਨੇ ਅੱਜ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। PCTCL ਵਿਭਾਗ ‘ਚ ਸਲੈਕਟ ਹੋਏ ਨੌਜਵਾਨਾਂ ਨੂੰ ਭਗਵੰਤ ਮਾਨ ਵਲੋਂ ਨਿਯੁਕਤੀ ਪੱਤਰ ਵੰਡੇ ਗਏ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਬਿਜਲੀ ਮੰਤਰੀ ਹਰਭਜਨ ਸਿੰਘ ETO ਵੀ ਮੌਜੂਦ ਹਨ। ਇਸ ਤੋਂ ਇਲਾਵਾ ਏ.ਵੇਣੂ ਪ੍ਰਸਾਦ ਵੀ ਮੌਜੂਦ ਹਨ। ਜਿੱਥੇ ਭਗਵੰਤ ਮਾਨ ਨੇ ਇਨ੍ਹਾਂ ਸਲੈਕਟ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ।

ਜਾਣਕਾਰੀ ਅਨੁਸਾਰ 718 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਸ ਸੰਬੰਧੀ 12 ਅਪ੍ਰੈਲ ਨੂੰ ਨੋਟੀਫਿਕੇਸ਼ਨ ਜਾਰੀ ਹੋਇਆ ਸੀ। ਜਿਸ ‘ਚ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਸੀ ਕਿ ਉਹ ਵਿਭਾਗ ‘ਚ ਸਲੈਕਟ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ।

ਇਸ ਦੇ ਨਾਲ ਉਨ੍ਹਾਂ ਨੇ 1 ਜੁਲਾਈ ਤੋਂ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵੀ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 2 ਮਹੀਨਿਆ ‘ਚ 600 ਯੂਨਿਟ ਬਿਜਲੀ ਮੁਫਤ ਹੋਇਆ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ 600 ਯੂਨਿਟ ਤੋਂ ਉੱਪਰ ਦੀਆਂ ਯੂਨਿਟਾਂ ਦਾ ਹੀ ਬਿੱਲ ਆਵੇਗਾ। ਉਨ੍ਹਾਂ ਨੇ ਕਿਹਾ ਕਿ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ।

ਇਸ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਖੇਤੀਬਾੜੀ ਲਈ ਜੋ ਸਬਸਿਡੀ ਜਾਂਦੀ ਹੈ ਜਾਰੀ ਰਹੇਗੀ। ਖੇਤੀਬਾੜੀ ਲਈ ਮੁਫਤ ਬਿਜਲੀ ਜਾਰੀ ਰਹੇਗੀ ਅਤੇ ਇੰਡਸਟਰੀ ਲਈ ਬਿਜਲੀ ਦਰਾਂ ਵਿਚ ਵਾਧਾ ਨਹੀਂ ਕੀਤਾ ਹੈ।

ਰਾਜਾ ਵੜਿੰਗ  ਨੇ ਸਾਬਕਾ ਕਾਂਗਰਸੀ ਮੰਤਰੀ ਲਾਲ ਸਿੰਘ ਨਾਲ ਕੀਤੀ ਮੁਲਾਕਾਤ

0

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਾਬਕਾ ਕਾਂਗਰਸੀ ਮੰਤਰੀ ਲਾਲ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਧਾਨ ਭਾਰਤ ਭੂਸ਼ਣ ਆਸੂ ਵੀ ਨਾਲ ਸਨ। ਇਸ ਸੰਬੰਧੀ ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਜਾਣਕਾਰੀ ਦਿੱਤੀ।

ਇਸ ਤੋਂ ਇਲਾਵਾ ਉਨ੍ਹਾਂ ਨੇ ਰਾਜਿੰਦਰ ਬੇਰੀ ਨਾਲ ਉਨ੍ਹਾਂ ਦੀ ਜਲੰਧਰ ਰਿਹਾਇਸ਼ ਤੇ ਮੁਲਾਕਾਤ ਕੀਤੀ। ਰਜਿੰਦਰ ਬੇਰੀ ਕਾਂਗਰਸ ਕਮੇਟੀ ਜਲੰਧਰ ਦੇ ਪ੍ਰਧਾਨ ਹਨ।

ਯਾਦ ਰਹੇ ਕਿ ਬੀਤੇ ਦਿਨ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਲਾਲ ਸਿੰਘ ਨਾਲ ਮੁਲਾਕਾਤ ਕੀਤੀ ਸੀ।

CM ਭਗਵੰਤ ਮਾਨ ਅੱਜ ਚੰਡੀਗੜ੍ਹ ‘ਚ ਨੌਜਵਾਨਾਂ ਨੂੰ ਵੰਡਣਗੇ ਨਿਯੁਕਤੀ ਪੱਤਰ

0

ਭਗਵੰਤ ਮਾਨ ਅੱਜ ਚੰਡੀਗੜ੍ਹ ‘ਚ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। PCTCL ਵਿਭਾਗ ‘ਚ ਸਲੈਕਟ ਹੋਏ ਨੌਜਵਾਨਾਂ ਨੂੰ ਭਗਵੰਤ ਮਾਨ ਵਲੋਂ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਹ ਅੱਜ ਚੰਡੀਗੜ੍ਹ ਸੈਕਟਰ-35 ਵਿਖੇ 11 ਵਜੇ ਪਹੁੰਚਣਗੇ। ਜਿੱਥੇ ਉਹ ਇਨ੍ਹਾਂ ਸਲੈਕਟ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਸੰਬੰਧੀ 12 ਅਪ੍ਰੈਲ ਨੂੰ ਨੋਟੀਫਿਕੇਸ਼ਨ ਜਾਰੀ ਹੋਇਆ ਸੀ। ਜਿਸ ‘ਚ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਸੀ।

300 ਯੂਨਿਟ ਮੁਫਤ ਬਿਜਲੀ ਦੇਣ ‘ਤੇ ਸੁਖਪਾਲ ਖਹਿਰਾ ਨੇ CM ਭਗਵੰਤ ਮਾਨ ਨੂੰ ਪੁੱਛਿਆ ਇਹ ਸਵਾਲ

0

ਪੰਜਾਬ ਸਰਕਾਰ ਵਲੋਂ 1 ਜੁਲਾਈ ਤੋਂ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਏਗੀ। ਆਪ ਆਗੂ ਨੀਲ ਗਰਗ ਨੇ ਇਕ ਟਵੀਟ ਵਿਚ ਆਮ ਆਦਮੀ ਪਾਰਟੀ ਦੇ ਇਕ ਮਹੀਨੇ ਦਾ ਰਿਪੋਰਟ ਕਾਰਡ ਸਾਂਝਾ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਵਿਚ ਜੁਲਾਈ ਤੋਂ ਹੀ 300 ਯੂਨਿਟ ਮੁਫਤ ਬਿਜਲੀ ਮਿਲੇਗੀ।

ਉਧਰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ ਹੈ- ‘300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਪੂਰਾ ਕਰਨ ਲਈ ਮੈਂ ਭਗਵੰਤ ਮਾਨ ਦਾ ਸੁਆਗਤ ਕਰਦਾ ਹਾਂ ਪਰ 1 ਜੁਲਾਈ ਤੱਕ ਇੰਤਜ਼ਾਰ ਕਿਉਂ? ਕੀ ਵਿੱਤੀ ਪ੍ਰਬੰਧਨ ਦਾ ਕੋਈ ਮਸਲਾ ਹੈ? ਅਤੇ ਕਿਰਪਾ ਕਰਕੇ ਸਪੱਸ਼ਟ ਕਰੋ ਕਿ ਜੇਕਰ ਬਿੱਲ 301 ਯੂਨਿਟ ਹੈ ਤਾਂ ਕੀ ਖਪਤਕਾਰਾਂ ਤੋਂ ਪੂਰਾ ਬਿੱਲ ਵਸੂਲਿਆ ਜਾਵੇਗਾ? ਟਿਊਬਵੈੱਲ ਸਬਸਿਡੀ ਨੂੰ ਖਤਮ ਕਰਨ ਲਈ ਕੋਈ ਕਦਮ?

‘ਆਪ’ ਸਰਕਾਰ ਨੇ ਅੱਜ 16 ਅਪਰੈਲ ਨੂੰ ਆਪਣਾ ਪਹਿਲਾ ਮਹੀਨਾ ਮੁਕੰਮਲ ਕਰ ਲਿਆ ਹੈ ਅਤੇ ਇਸ ਮੌਕੇ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਵੱਡੀ ਖੁਸ਼ਖਬਰੀ ਦੇਣ ਜਾ ਰਹੇ ਹਨ।

ਇਸ ਸਬੰਧੀ ਉਨ੍ਹਾਂ ਨੇ ਪਿਛਲੇ ਦਿਨੀਂ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ। ਚਰਚਾ ਹੈ ਕਿ ਅੱਜ ਮਾਨ ਮੁਫਤ ਬਿਜਲੀ ਦਾ ਐਲਾਨ ਕਰਨਗੇ। ਪੰਜਾਬ ਸਰਕਾਰ ਵਲੋਂ 1 ਜੁਲਾਈ ਤੋਂ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਏਗੀ। ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਲਈ ‘ਤਿੰਨ ਨੁਕਾਤੀ ਫ਼ਾਰਮੂਲਾ’ ਤਿਆਰ ਕਰ ਲਿਆ ਹੈ ਜਿਸ ਦਾ ਰਸਮੀ ਐਲਾਨ ਅੱਜ 16 ਅਪਰੈਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ 29 ਜੂਨ 2021 ਨੂੰ ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ 300 ਯੂਨਿਟ ਮੁਫ਼ਤ ਬਿਜਲੀ ਦਾ ਪਹਿਲਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਬੀਤੇ ਦਿਨ ਜਲੰਧਰ ਵਿਚ ਕਿਹਾ ਸੀ ਕਿ ਉਹ 16 ਅਪਰੈਲ ਨੂੰ ਪੰਜਾਬ ਦੇ ਲੋਕਾਂ ਨੂੰ ਵੱਡੀ ਖ਼ੁਸ਼ਖ਼ਬਰੀ ਦੇਣਗੇ।

ਪੰਜਾਬ ਸਰਕਾਰ ਵੱਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਐਲਾਨ

0

ਪੰਜਾਬ ਸਰਕਾਰ ਵਲੋਂ 1 ਜੁਲਾਈ ਤੋਂ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਏਗੀ। ਇਹ ਜਾਣਕਾਰੀ ਆਪ ਦੇ ਬੁਲਾਰੇ ਨੀਲ ਗਰਗ ਨੇ ਟਵੀਟ ਕਰਕੇ ਦਿੱਤੀ।

ਆਪ ਆਗੂ ਨੀਲ ਗਰਗ ਨੇ ਇਕ ਟਵੀਟ ਵਿਚ ਆਮ ਆਦਮੀ ਪਾਰਟੀ ਦੇ ਇਕ ਮਹੀਨੇ ਦਾ ਰਿਪੋਰਟ ਕਾਰਡ ਸਾਂਝਾ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਪੰਜਾਬ ਵਿਚ ਜੁਲਾਈ ਤੋਂ ਹੀ 300 ਯੂਨਿਟ ਮੁਫਤ ਬਿਜਲੀ ਮਿਲੇਗੀ।

‘ਆਪ’ ਸਰਕਾਰ ਨੇ ਅੱਜ 16 ਅਪਰੈਲ ਨੂੰ ਆਪਣਾ ਪਹਿਲਾ ਮਹੀਨਾ ਮੁਕੰਮਲ ਕਰ ਲਿਆ ਹੈ ਅਤੇ ਇਸ ਮੌਕੇ ਮੁੱਖ ਮੰਤਰੀ ‘ਆਪ’ ਦਾ ਪਹਿਲਾ ਵਾਅਦਾ ਪੂਰਾ ਕਰਨ ਦਾ ਐਲਾਨ ਕਰਨਗੇ।

ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਵੱਡੀ ਖੁਸ਼ਖਬਰੀ ਦੇਣ ਜਾ ਰਹੇ ਹਨ। ਇਸ ਸਬੰਧੀ ਉਨ੍ਹਾਂ ਨੇ ਪਿਛਲੇ ਦਿਨੀਂ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ। ਚਰਚਾ ਹੈ ਕਿ ਅੱਜ ਮਾਨ ਮੁਫਤ ਬਿਜਲੀ ਦਾ ਐਲਾਨ ਕਰਨਗੇ। ਸੂਤਰਾਂ ਅਨੁਸਾਰ ਸਰਕਾਰ ਨੇ 300 ਯੂਨਿਟ ਮੁਫ਼ਤ ਬਿਜਲੀ ਦੇਣ ਲਈ ‘ਤਿੰਨ ਨੁਕਾਤੀ ਫ਼ਾਰਮੂਲਾ’ ਤਿਆਰ ਕਰ ਲਿਆ ਹੈ ਜਿਸ ਦਾ ਰਸਮੀ ਐਲਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਕਰ ਸਕਦੇ ਹਨ।