Home Blog Page 2109

29 SHOs ਦੀਆਂ ਹੋਈਆਂ ਨਵੀਆਂ ਨਿਯੁਕਤੀਆਂ, ਦੇਖੋ ਲਿਸਟ

0

ਲੁਧਿਆਣਾ ‘ਚ ਇੱਕੋ ਸਮੇਂ 29 ਐਸ.ਐਚ.ਓਜ਼ ਦੀਆਂ ਨਵੀਆਂ ਨਿਯੁਕਤੀਆਂ ਹੋਈਆਂ ਹਨ। ਦੇਖੋ ਲਿਸਟ

ਕੋਰੋਨਾ ਤੋਂ ਬਚਾਅ ਲਈ ਸਕੂਲਾਂ ਨੂੰ ਜਲਦ ਜਾਰੀ ਕੀਤੇ ਜਾਣਗੇ ਨਵੇਂ ਦਿਸ਼ਾ-ਨਿਰਦੇਸ਼: ਮਨੀਸ਼ ਸਿਸੋਦੀਆ

0

ਦਿੱਲੀ ਵਿੱਚ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੇ ਮੱਦੇਨਜ਼ਰ ਹੁਣ ਦਿੱਲੀ ਸਰਕਾਰ ਦਿਸ਼ਾ-ਨਿਰਦੇਸ਼ਾਂ ‘ਤੇ ਨਵੇਂ ਸਿਰੇ ਤੋਂ ਵਿਚਾਰ ਕਰ ਰਹੀ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀਰਵਾਰ ਨੂੰ ਇਸ ਸਬੰਧ ‘ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਪ੍ਰੈੱਸ ਕਾਨਫਰੰਸ ‘ਚ ਉਨ੍ਹਾਂ ਦੱਸਿਆ ਕਿ ਸਕੂਲਾਂ ਲਈ ਕੋਰੋਨਾ ਦਿਸ਼ਾ-ਨਿਰਦੇਸ਼ ਨਵੇਂ ਸਿਰੇ ਤੋਂ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਕਾਬੂ ਹੇਠ ਹੈ ਪਰ ਕੁਝ ਥਾਵਾਂ ‘ਤੇ ਕੁਝ ਬੱਚਿਆਂ ਜਾਂ ਅਧਿਆਪਕਾਂ ਨੂੰ ਹੀ ਇਨਫੈਕਸ਼ਨ ਹੋਈ ਹੈ।

ਇਸ ਦੌਰਾਨ ਉਨ੍ਹਾਂ ਨੇ ਦੱਸਿਆ ਕਿ ਦੋ-ਤਿੰਨ ਦਿਨ ਸਕੂਲਾਂ ਵਿੱਚ ਛੁੱਟੀ ਹੈ, ਉਦੋਂ ਤੱਕ ਦਿੱਲੀ ਦੇ ਸਕੂਲਾਂ ਲਈ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਤਿਆਰ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਸਾਰੀ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ ਅਤੇ ਉਸ ਅਨੁਸਾਰ ਤਿਆਰੀ ਵੀ ਕਰ ਰਹੀ ਹੈ। ਇਸ ਕਾਰਨ ਕੋਰੋਨਾ ਦੇ ਵੱਧ ਰਹੇ ਸੰਕ੍ਰਮਣ ਕਾਰਨ ਫਿਲਹਾਲ ਆਮ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ।

ਪ੍ਰੈੱਸ ਕਾਨਫਰੰਸ ‘ਚ ਉਨ੍ਹਾਂ ਨੂੰ ਸਕੂਲਾਂ ਦੀਆਂ ਫੀਸਾਂ ਵਧਾਉਣ ਦੇ ਮਾਮਲੇ ‘ਤੇ ਸਵਾਲ ਪੁੱਛਿਆ ਗਿਆ। ਇਸ ’ਤੇ ਉਨ੍ਹਾਂ ਕਿਹਾ ਕਿ ਕੁਝ ਸਕੂਲਾਂ ਨੂੰ ਫੀਸਾਂ ’ਚ 2-3 ਫੀਸਦੀ ਵਾਧਾ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜੇਕਰ ਕੋਈ ਸਕੂਲ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧਾ ਕਰ ਰਿਹਾ ਹੈ ਤਾਂ ਸ਼ਿਕਾਇਤ ਮਿਲਣ ’ਤੇ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

Tesla ਦੇ CEO ਐਲੋਨ ਮਸਕ ਨੇ ਟਵਿੱਟਰ ਨੂੰ ਖਰੀਦਣ ਦੀ ਕੀਤੀ ਪੇਸ਼ਕਸ਼

0

ਟੇਸਲਾ (Tesla) ਦੇ ਸੀਈਓ ਅਤੇ ਅਰਬਪਤੀ ਐਲੋਨ ਮਸਕ (Elon Musk) ਨੇ ਟਵਿੱਟਰ ਨੂੰ $54.20 ਪ੍ਰਤੀ ਸ਼ੇਅਰ ਨਕਦ ਵਿੱਚ ਖਰੀਦਣ ਦੀ ਪੇਸ਼ਕਸ਼ ਕੀਤੀ ਹੈ।ਬਲੂਮਬਰਗ ਦੀ ਇਕ ਰਿਪੋਰਟ ਮੁਤਾਬਿਕ ਐਲੋਨ ਮਸਕ ਨੇ ਵੀਰਵਾਰ ਨੂੰ ਯੂਐਸ ਸਕਿਓਰਿਟੀਜ਼ ਐਂਡ ਐਕਸਚੇਂਜ ਕਮਿਸ਼ਨ ਕੋਲ ਫਾਈਲਿੰਗ ‘ਚ ਇਸ ਪੇਸ਼ਕਸ਼ ਦਾ ਐਲਾਨ ਕੀਤਾ।

ਦੁਨੀਆ ਦਾ ਸਭ ਤੋਂ ਅਮੀਰ ਵਿਅਕਤੀ ਪ੍ਰਤੀ ਸ਼ੇਅਰ $54.20 ਨਕਦ ਅਦਾ ਕਰੇਗਾ, ਜੋ ਕਿ 28 ਜਨਵਰੀ ਦੀ ਸਮਾਪਤੀ ਕੀਮਤ ਤੋਂ 54 ਪ੍ਰਤੀਸ਼ਤ ਪ੍ਰੀਮੀਅਮ ਅਤੇ ਲਗਭਗ $43 ਬਿਲੀਅਨ ਦੇ ਮੁੱਲ ਨੂੰ ਦਰਸਾਉਂਦਾ ਹੈ।

ਮਸਕ ਨੇ ਸਭ ਤੋਂ ਪਹਿਲਾਂ 4 ਅਪ੍ਰੈਲ ਨੂੰ ਟਵਿੱਟਰ ਵਿੱਚ ਲਗਭਗ 9 ਪ੍ਰਤੀਸ਼ਤ ਹਿੱਸੇਦਾਰੀ ਦਾ ਖੁਲਾਸਾ ਕੀਤਾ ਸੀ। ਹਾਲ ਹੀ ਵਿੱਚ ਐਲੋਨ ਮਸਕ ਨੇ ਟਵਿੱਟਰ ਦੇ ਨਿਰਦੇਸ਼ਕ ਮੰਡਲ ਵਿੱਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਸੀ। ਟਵਿਟਰ ਦੇ ਸੀਈਓ ਪਰਾਗ ਅਗਰਵਾਲ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਸੀ ਕਿ ਐਲੋਨ ਮਸਕ ਨੇ ਫੈਸਲਾ ਕੀਤਾ ਹੈ ਕਿ ਉਹ ਸਾਡੇ ਬੋਰਡ ਦਾ ਹਿੱਸਾ ਨਹੀਂ ਹੋਣਗੇ। ਇਸ ਮਾਮਲੇ ‘ਚ ਪਰਾਗ ਅਗਰਵਾਲ ਨੇ ਟਵਿੱਟਰ ‘ਤੇ ਇਕ ਚਿੱਠੀ ਵੀ ਸ਼ੇਅਰ ਕੀਤੀ ਸੀ।

ਭੀਮ ਰਾਓ ਅੰਬੇਡਕਰ ਦੀ ਜੈਅੰਤੀ ‘ਤੇ ਰਿਲੀਜ਼ ਹੋਈ ਐਨੀਮੇਟਿਡ ਹਿੰਦੀ ਫੀਚਰ ਫਿਲਮ “ਜੈ ਭੀਮ ” ਦਾ ਕੀਤਾ ਜਾਵੇ ਟੈਕਸ ਮੁਫਤ

0
ਲੋਕ ਮੰਚ ਪੰਜਾਬ ਦੇ ਚੇਅਰਮੈਨ ਡਾ.ਲਖਵਿੰਦਰ ਸਿੰਘ ਜੌਹਲ, ਪ੍ਰਧਾਨ ਸੁਰਿੰਦਰ ਸਿੰਘ ਸੁੱਨੜ ਅਤੇ ਸਕੱਤਰ ਦੀਪਕ ਸ਼ਰਮਾ ਚਨਾਰਥਲ ਨੇ ਅੱਜ ਇਕ ਬਿਆਨ ਜਾਰੀ ਕਰਕੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਡਾਕਟਰ ਭੀਮ ਰਾਓ ਅੰਬੇਡਕਰ ਦੀ ਜੈਅੰਤੀ ਉਤੇ ਰਿਲੀਜ਼ ਹੋਈ ਐਨੀਮੇਟਿਡ ਹਿੰਦੀ ਫੀਚਰ ਫਿਲਮ “ਜੈ ਭੀਮ ” ਦਾ ਟੈਕਸ ਮੁਆਫ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿੱਚ ਬਣੀ ਨਵੀਂ ਪੰਜਾਬ ਸਰਕਾਰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਆਪਣਾ ਆਦਰਸ਼ ਮੰਨਦੀ ਹੈ। ਨਵੀਂ ਸਰਕਾਰ ਬਣਨ ਉਪਰੰਤ ਬਾਬਾ ਸਾਹਿਬ ਦੇ ਜੀਵਨ ਅਤੇ ਦਰਸ਼ਨ ਉਤੇ ਬਣੀ ਪਹਿਲੀ ਫਿਲਮ ਦਾ ਟੈਕਸ ਮੁਆਫ ਕਰਨਾ ਸਰਕਾਰ ਦਾ ਫਰਜ਼ ਬਣਦਾ ਹੈ।
ਉਨ੍ਹਾਂ ਕਿਹਾ ਕਿ ਸਾਰੇ ਸਕੂਲਾਂ ਨੂੰ ਵੀ ਹਿਦਾਇਤ ਕੀਤੀ ਜਾਣੀ ਚਾਹੀਦੀ ਹੈ ਕਿ ਬੱਚਿਆਂ ਨੂੰ ਇਹ ਫਿਲਮ ਜ਼ਰੂਰ ਵਿਖਾਈ ਜਾਵੇ। ਪ੍ਰੀਤਮ ਫਿਲਮ ਪ੍ਰੋਡਕਸ਼ਨ ਦੀ ਇਸ ਫਿਲਮ ਦੀ ਸਕ੍ਰਿਪਟ ਅਤੇ ਸੰਵਾਦ ਸਤਨਾਮ ਚਾਨਾ ਦੇ ਹਨ ਜਦੋਂ ਕਿ ਫਿਲਮ ਦੇ ਨਿਰਦੇਸ਼ਕ ਜੱਸੀ ਚਾਨਾ ਅਤੇ ਪ੍ਰੋਡਿਊਸਰ ਜੋਗਿੰਦਰ ਭੰਗਾਲੀਆ-ਸੋਨੂੰ ਭੰਗਾਲੀਆ ਹਨ। ਫਿਲਮ ਦੀ ਸਾਰੀ ਐਨੀਮੇਸ਼ਨ ਜਲੰਧਰ ਵਿੱਚ ਹੀ ਤਿਆਰ ਹੋਈ ਹੈ।

ਨਾਜਾਇਜ਼ ਰੇਤ ਮਾਈਨਿੰਗ ਮਾਮਲੇ ’ਚ ਸਾਬਕਾ CM ਚੰਨੀ ਤੋਂ ED ਨੇ ਕੀਤੀ ਪੁੱਛਗਿੱਛ, ਚੰਨੀ ਨੇ ਟਵੀਟ ਕਰ ਦਿੱਤਾ ਇਹ ਬਿਆਨ

0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਜਾਇਜ਼ ਰੇਤ ਮਾਈਨਿੰਗ ਮਾਮਲੇ ’ਚ ਘਿਰ ਗਏ ਹਨ। ਮਾਈਨਿੰਗ ਮਾਮਲੇ ’ਚ  ਈਡੀ ਨੇ ਚਰਨਜੀਤ ਚੰਨੀ ‘ਤੇ ਸ਼ਿਕੰਜਾ ਕੱਸ ਦਿੱਤਾ ਹੈ। ਈਡੀ ਨੇ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਸੀ ਜਿਸ ਮਗਰੋਂ ਉਹ ਈਡੀ ਸਾਹਮਣੇ ਪੇਸ਼ ਹੋਏ।

ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਈਡੀ ਨੇ ਰਾਜ ਵਿੱਚ ਰੇਤ ਮਾਈਨਿੰਗ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਵਿੱਚ 5 ਘੰਟੇ ਤੋਂ ਵੱਧ ਸਮੇਂ ਤੱਕ ਪੁੱਛ ਪੜਤਾਲ ਕੀਤੀ।

ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ਮੈਨੂੰ ਈਡੀ ਨੇ ਕੱਲ੍ਹ ਮਾਈਨਿੰਗ ਮਾਮਲੇ ‘ਚ ਸੰਮਨ ਭੇਜਿਆ ਸੀ। ਮੈਂ ਹਾਜ਼ਰੀ ਭਰੀ ਤੇ ਉਨ੍ਹਾਂ ਦੁਆਰਾ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ। ਇਸ ਮਾਮਲੇ ‘ਚ ਇੱਕ ਚਲਾਨ ਈਡੀ ਵੱਲੋਂ ਪਹਿਲਾਂ ਹੀ ਅਦਾਲਤ ‘ਚ ਪੇਸ਼ ਕੀਤਾ ਜਾ ਚੁੱਕਾ ਹੈ। ਉਨ੍ਹਾਂ ਨੇ ਕਿਹਾ ਮੈਨੂੰ ਅਧਿਕਾਰੀਆਂ ਨੇ ਦੁਬਾਰਾ ਨਹੀਂ ਬੁਲਾਇਆ।

ਦਰਅਸਲ ਨਾਜਾਇਜ਼ ਰੇਤ ਮਾਈਨਿੰਗ ਮਾਮਲੇ ’ਚ ਚੰਨੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ ਤੋਂ ਈਡੀ ਦੀ ਟੀਮ ਨੇ 10 ਕਰੋੜ ਰੁਪਏ ਤੇ ਕੁਝ ਹੋਰ ਸਾਮਾਨ ਬਰਾਮਦ ਕੀਤਾ ਸੀ ਜਿਸ ਤੋਂ ਬਾਅਦ ਈਡੀ ਹਰਕਤ ‘ਚ ਆਈ।

ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਨੂੰ 20 ਫਰਵਰੀ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਏਜੰਸੀ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।

ਇਸ ਮਾਮਲੇ ’ਚ 30 ਮਾਰਚ ਨੂੰ ਈਡੀ ਦੀ ਟੀਮ ਨੇ ਹਨੀ ਖ਼ਿਲਾਫ਼ ਅਦਾਲਤ ’ਚ ਚਲਾਨ ਪੇਸ਼ ਕੀਤਾ ਸੀ। ਇਸ ਤੋਂ ਬਾਅਦ 6 ਅਪ੍ਰੈਲ ਨੂੰ ਜਲੰਧਰ ਸਥਿਤ ਈਡੀ ਦੀ ਵਿਸ਼ੇਸ਼ ਅਦਾਲਤ ’ਚ ਮਾਮਲੇ ਦੀ ਸੁਣਵਾਈ ਤੋਂ ਬਾਅਦ ਹਨੀ ਨੂੰ ਜੇਲ੍ਹ ’ਚ ਭੇਜ ਦਿੱਤਾ ਗਿਆ ਸੀ।

 

ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਇਸ ਦਿਨ ਪੰਜਾਬੀਆਂ ਨੂੰ ਦੇਵਾਂਗੇ ਵੱਡੀ ਖੁਸ਼ਖ਼ਬਰੀ

0

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਪਹੁੰਚੇ ਹੋਏ ਹਨ।ਇੱਥੇ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਹ 16 ਅਪ੍ਰੈਲ ਨੂੰ ਪੰਜਾਬ ਵਾਸੀਆਂ ਨੂੰ ਵੱਡੀ ਖੁਸ਼ਖ਼ਬਰੀ ਦੇਣਗੇ।

ਇਸ ਮੌਕੇ ਪ੍ਰੈੱਸ ਕਾਨਫਰੰਸ ਦੌਰਾਨ ਸੀਐਮ ਮਾਨ ਨੇ ਖਾਸ ਐਲਾਨ ਕਰਦਿਆ ਕਿਹਾ ਕਿ ਬਿਜਲੀ ਦੇ ਮੁੱਦੇ ‘ਤੇ ਪੰਜਾਬ ਨੂੰ 16 ਅਪ੍ਰੈਲ ਨੂੰ ਇੱਕ ਵੱਡੀ ਖੁਸ਼ਖਬਰੀ ਮਿਲਣ ਵਾਲੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਕਿਸੇ ਵੀ ਮੁੱਦੇ ‘ਤੇ ਫ਼ਾਈਨੈਂਸ਼ੀਅਲ ਡਿਸਆਰਡਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸੈਂਟਰ ਦਾ ਪੈਸਾ ਕਦੀ ਵੀ ਵਾਪਸ ਨਹੀਂ ਜਾਵੇਗਾ ਤੇ ਜਿਨ੍ਹਾਂ ਵੀ ਸਕੀਮਾਂ ਲਈ  ਸੈਂਟਰ ਦਾ ਪੈਸਾ ਆਉਂਦਾ ਹੈ, ਉਸੇ ਹੀ ਸਕੀਮ ਵਿੱਚ ਉਸ ਪੈਸੇ ਨੂੰ ਲਗਾਇਆ ਜਾਏਗਾ।

ਉੱਥੇ ਹੀ ਪੰਜਾਬ ਵਿੱਚ ਕਣਕ ਦੀ ਖ਼ਰੀਦ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਬਿਲਕੁਲ ਸਹੀ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਐਮਐਸਪੀ ਤੋਂ ਵੱਧ ਰੇਟ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਿੱਚ ਇੱਕ ਰਾਜਾ ਖੇਤੀਬਾੜੀ ਮੰਤਰੀ ਸੀ ਪਰ ਹੁਣ ਇੱਕ ਆਮ ਆਦਮੀ ਖੇਤੀਬਾੜੀ ਮੰਤਰੀ ਹੈ।

ਇਸ ਦੇ ਨਾਲ ਉਨ੍ਹਾਂ ਕਾਂਗਰਸੀ ਆਗੂ ਪਰਗਟ ਸਿੰਘ ਵੱਲੋਂ ਕੀਤੇ ਟਵੀਟ ਦਾ ਵੀ ਜਵਾਬ ਦਿੱਤਾ ਤੇ ਕਿਹਾ ਕਿ ਥੋੜ੍ਹੇ ਦਿਨ ਰੁਕ ਜਾਓ ਮੰਤਰੀਆਂ ਨੂੰ ਵੱਡੀਆਂ ਗੱਡੀਆਂ ਤੇ ਕੀ ਪੁਰਾਣੇ ਵਿਧਾਇਕਾਂ ਕੋਲ ਜਿਹੜੀਆਂ ਸਰਕਾਰੀ ਗੱਡੀਆਂ ਨੇ ਉਹ ਵੀ ਵਾਪਸ ਲੈ ਲਈਆਂ ਜਾਣਗੀਆਂ।

ਏਅਰ ਨਿਊਜ਼ੀਲੈਂਡ ਨੇ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ, ਕੋਵਿਡ ਟੀਕਾਕਰਨ ਸੰਬੰਧੀ ਲਿਆ ਇਹ ਫੈਸਲਾ

0

ਕੋਰੋਨਾ ਮਹਾਂਮਾਰੀ ਦੌਰਾਨ ਕੇਸਾਂ ਦੀ ਗਿਣਤੀ ਘਟਣ ‘ਤੇ ਵੱਖ ਵੱਖ ਦੇਸ਼ਾਂ ਦੀ ਸਰਕਾਰ ਵਲੋਂ ਕੋਵਿਡ ਪਾਬੰਦੀਆਂ ਨੂੰ ਲੈ ਕੇ ਕੁੱਝ ਰਾਹਤ ਦਿੱਤੀ ਜਾ ਰਹੀ ਹੈ। ਇਸ ਲਈ ਹੁਣ ਹਵਾਈ ਮੁਸਾਫਿਰਾਂ ਨੂੰ ਵੀ ਰਾਹਤ ਮਿਲਣ ਜਾ ਰਹੀ ਹੈ। ਏਅਰ ਨਿਊਜ਼ੀਲੈਂਡ ਨੇ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਏਅਰ ਨਿਊਜ਼ੀਲੈਂਡ ਨੇ ਹੁਣ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਲਈ ਕੋਵਿਡ-19 ਟੀਕਾਕਰਨ ਅਤੇ ਨਕਾਰਾਤਮਕ ਟੈਸਟ ਦੇ ਸਬੂਤ ਦੀ ਲੋੜ ਨੂੰ ਖ਼ਤਮ ਕਰ ਦਿੱਤਾ ਹੈ।

ਮੁੱਖ ਕਾਰਜਕਾਰੀ ਅਧਿਕਾਰੀ ਗ੍ਰੇਗ ਫੋਰਨ ਨੇ ਕਿਹਾ ਕਿ ਦੇਸ਼ ਦੀਆਂ ਕੋਵਿਡ-19 ਪਾਬੰਦੀਆਂ ਵਿਚ ਢਿੱਲ ਦਿੱਤੀ ਜਾਂਦੀ ਹੈ, ਅਸੀਂ ਗਾਹਕਾਂ ਲਈ ਆਪਣੀਆਂ ਕੁਝ ਘਰੇਲੂ ਅਤੇ ਅੰਤਰਰਾਸ਼ਟਰੀ ਯਾਤਰਾ ਲੋੜਾਂ ਨੂੰ ਵਿਵਸਥਿਤ ਕਰਾਂਗੇ। ਅਸੀਂ ਆਪਣੇ ਕਰਮਚਾਰੀਆਂ, ਗਾਹਕਾਂ ਅਤੇ ਨਿਊਜ਼ੀਲੈਂਡ ਨੂੰ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ ਕਈ ਅਸਥਾਈ ਉਪਾਅ ਕੀਤੇ ਹਨ। ਇੱਕ ਸਾਵਧਾਨੀਪੂਰਵਕ ਜੋਖਮ ਮੁਲਾਂਕਣ ਤੋਂ ਬਾਅਦ, ਅਸੀਂ ਮਹਿਸੂਸ ਕਰਦੇ ਹਾਂ ਕਿ ਹੁਣ ਇਹਨਾਂ ਵਿੱਚੋਂ ਕੁਝ ਉਪਾਵਾਂ ਨੂੰ ਪਿੱਛੇ ਛੱਡਣ ਦਾ ਸਹੀ ਸਮਾਂ ਹੈ।

ਇਸ ਸੰਬੰਧ ‘ਚ ਫੋਰਨ ਨੇ ਕਿਹਾ ਕਿ ਵੀਰਵਾਰ ਤੋਂ ਯਾਤਰੀਆਂ ਨੂੰ ਨਿਊਜ਼ੀਲੈਂਡ ਦੇ ਆਲੇ-ਦੁਆਲੇ ਉਡਾਣ ਭਰਨ ਲਈ ਟੀਕਾਕਰਣ ਜਾਂ ਨਕਾਰਾਤਮਕ ਟੈਸਟ ਦਾ ਸਬੂਤ ਦਿਖਾਉਣ ਦੀ ਲੋੜ ਨਹੀਂ ਹੈ ਅਤੇ 1 ਮਈ ਤੋਂ ਏਅਰ ਨਿਊਜ਼ੀਲੈਂਡ ਅੰਤਰਰਾਸ਼ਟਰੀ ਉਡਾਣਾਂ ਲਈ “ਨੋ ਜੈਬ, ਨੋ ਫਲਾਈ” ਨੀਤੀ ਨੂੰ ਹਟਾ ਦੇਵੇਗੀ। ਸ਼ੁੱਕਰਵਾਰ ਤੋਂ ਏਅਰ ਨਿਊਜ਼ੀਲੈਂਡ ਬੋਰਡ ‘ਤੇ ਆਪਣੀ ਖਾਣ-ਪੀਣ ਦੀ ਸੇਵਾ ਨੂੰ ਦੁਬਾਰਾ ਸ਼ੁਰੂ ਕਰੇਗੀ। ਫੋਰਨ ਨੇ ਦੱਸਿਆ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਅਜੇ ਵੀ ਮਾਸਕ ਦੀ ਲੋੜ ਹੋਵੇਗੀ।

ਸਾਬਕਾ CM ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਸੰਮਨ ਭੇਜ ਕੇ ਕੀਤਾ ਤਲਬ

0

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਜਾਇਜ਼ ਰੇਤ ਮਾਈਨਿੰਗ ਅਤੇ ਅਫਸਰਾਂ ਦੀ ਟ੍ਰਾਂਸਫਰ ਤੇ ਪੋਸਟਿੰਗ ਨਾਲ ਕਰੋੜਾਂ ਰੁਪਏ ਦੀ ਕਮਾਈ ਦੇ ਦੋਸ਼ਾਂ ਵਿਚ ਘਿਰ ਗਏ ਹਨ। ਸੂਤਰਾਂ ਮੁਤਾਬਕ ਈ. ਡੀ. ਨੇ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ ਹਨੀ ਦੇ ਟਿਕਾਣਿਆਂ ਤੋਂ ਈ. ਡੀ. ਦੀ ਟੀਮ ਨੇ 10 ਕਰੋੜ ਰੁਪਏ ਸਮੇਤ ਕੁਝ ਹੋਰ ਸਮਾਨ ਵੀ ਬਰਾਮਦ ਕੀਤਾ ਸੀ ਅਤੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਬਾਅਦ ਹਨੀ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ।

ਈ. ਡੀ. ਦੀ ਟੀਮ ਨੇ ਹਨੀ ਦੇ ਲੁਧਿਆਣਾ ਸਮੇਤ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ 10 ਕਰੋੜ ਰੁਪਏ ਬਰਾਮਦ ਕੀਤੇ ਸਨ। ਇਸ ਤੋਂ ਇਲਾਵਾ ਹਨੀ ਤੋਂ ਲੱਖਾਂ ਰੁਪਏ ਦੀ ਕੀਮਤ ਵਾਲੀਆਂ ਘੜੀਆਂ ਅਤੇ ਹੋਰ ਸਮੱਗਰੀ ਵੀ ਬਰਾਮਦ ਹੋਈ ਸੀ। ਹੋਰ ਜਾਂਚ ਲਈ ਈ. ਡੀ. ਨੇ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਹਨੀ ਦੇ ਟਿਕਾਣਿਆਂ ਤੋਂ ਮਿਲੇ ਦਸਤਾਵੇਜ਼ਾਂ ਦੀ ਪੜਤਾਲ ਵੀ ਕੀਤੀ ਗਈ ਅਤੇ ਜਾਣਕਾਰੀ ਇਕੱਠੀ ਕੀਤੀ ਗਈ ਕਿ ਹਨੀ ਕੋਲ 10 ਕਰੋੜ ਰੁਪਏ ਕਿੱਥੋਂ ਆਏ ਹਨ। ਜਿਸ ਸਮੇਂ ਈ. ਡੀ. ਨੇ ਹਨੀ ਨੂੰ ਗ੍ਰਿਫ਼ਤਾਰ ਕੀਤਾ ਉਦੋਂ ਚੰਨੀ ਮੁੱਖ ਮੰਤਰੀ ਸਨ ਅਤੇ ਸੂਬੇ ਵਿਚ ਵਿਧਾਨ ਸਭਾ ਚੋਣਾਂ ਸਨ। ਉਸ ਸਮੇਂ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਨੇ ਜੇਕਰ ਕੋਈ ਗਲਤ ਕੰਮ ਕੀਤਾ ਹੈ ਤਾਂ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਹੁਣ ਜਦੋਂ ਈ. ਡੀ. ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵੀ ਸੰਮਨ ਭੇਜ ਕੇ ਤਲਬ ਕਰ ਲਿਆ ਹੈ ਤਾਂ ਇਸ ਨਾਲ ਪੰਜਾਬ ਦੀ ਸਿਆਸਤ ਭਖਣੀ ਲਾਜ਼ਮੀ ਹੈ।

ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਡਾ. ਅੰਬੇਡਕਰ ਜੀ ਦੇ ਨਾਂ ’ਤੇ ਬਣੇਗੀ ਵੱਡੀ ਯੂਨੀਵਰਸਿਟੀ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡਾ. ਬੀ. ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਅਤੇ ਵਿਸਾਖੀ ਮੌਕੇ ਅੱਜ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ’ਚ ਪਹੁੰਚੇ। ਇਸ ਮੌਕੇ ਡਾ. ਬੀ. ਆਰ. ਅੰਬੇਡਕਰ ਜੀ ਨੂੰ ਸ਼ਰਧਾਂਜਲੀ ਦੇਣ ਉਪਰੰਤ ਆਪਣੇ ਸੰਬੋਧਨ ’ਚ ਭਗਵੰਤ ਮਾਨ ਨੇ ਜਨਤਾ ਨੂੰ ਬਾਬਾ ਸਾਹਿਬ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਕਿਹਾ। ਇਥੇ ਉਨ੍ਹਾਂ ਨੇ ਵੱਡੇ ਐਲਾਨ ਕਰਦੇ ਹੋਏ ਕਿਹਾ ਕਿ ਜਲੰਧਰ ‘ਚ ਬਹੁਤ ਵੱਡੀ ਸਪੋਰਟਸ ਇੰਡਸਟਰੀ ਨੂੰ ਬਣਾਇਆ ਜਾਵੇਗਾ। ਡਾ. ਭੀਮ. ਰਾਓ ਅੰਬੇਡਕਰ ਜੀ ਦੇ ਨਾਂ ’ਤੇ ਜਲੰਧਰ ’ਚ ਇਕ ਵੱਡੀ ਯੂਨੀਵਰਸਿਟੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਜਲੰਧਰ ਨੂੰ ਸਪੋਰਟਸ ਹੱਬ ਬਣਾਉਣ ਦਾ ਵੀ ਐਲਾਨ ਕੀਤਾ।

ਬਾਬਾ ਸਾਹਿਬ ਜੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਕੋਲ ਪੈਸੇ ਖ਼ਤਮ ਹੋ ਗਏ ਸਨ ਅਤੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਵਿਦੇਸ਼ ’ਚ ਛੱਡਣੀ ਪਈ ਸੀ। ਫਿਰ ਬਾਅਦ ’ਚ ਵਾਪਸ ਆ ਕੇ ਉਨ੍ਹਾਂ ਨੇ ਪੈਸੇ ਕਮਾਉਣ ਉਪਰੰਤ ਫਿਰ ਵਿਦੇਸ਼ ਜਾ ਕੇ ਪੜ੍ਹਾਈ ਕੀਤੀ। ਬਾਬਾ ਸਾਹਿਬ ਕੋਲ 6 ਡਾਕਟਰ ਦੀਆਂ ਡਿਗਰੀਆਂ ਸਨ। ਬਾਬਾ ਸਾਹਿਬ ਪਿਛੜੇ ਹੋਏ ਲੋਕਾਂ ਅਤੇ ਗਰੀਬਾਂ ਦੇ ਮਸੀਹੇ ਸਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਮਸ਼ਹੂਰ ਹੋ ਜਾਂਦੇ ਹਨ, ਤਾਂ ਕਈ ਮਾਪੇ ਆਪਣੇ ਬੱਚਿਆਂ ਦੇ ਨਾਂ ਉਨ੍ਹਾਂ ਦੇ ਨਾਵਾਂ ’ਤੇ ਰੱਖਣ ਲੱਗ ਜਾਂਦੇ ਹਨ। ਇਸੇ ਤਰ੍ਹਾਂ ਮੇਰੇ ਪਿੰਡ ’ਚ ਵੀ 4-5 ਬੱਚਿਆਂ ਦੇ ਨਾਂ ਭੀਮ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਸੰਵਿਧਾਨ ਨਾਲ ਛੇੜਛਾੜ ਹੋ ਰਹੀ ਹੈ, ਜਿਸ ਨੂੰ ਬਚਾਉਣ ਦੀ ਲੋੜ ਹੈ। ਸਾਡੇ ਸੰਵਿਧਾਨ ਨੂੰ ਸਾਡਿਆਂ ਤੋਂ ਹੀ ਖ਼ਤਰਾ ਹੈ, ਜਿਸ ਨੂੰ ਬਚਾਉਣਾ ਹੈ। ਸੰਵਿਧਾਨ ਬਚੇਗਾ ਤਾਂ ਦੇਸ਼ ਬਚੇਗਾ।

 

 

ਡਾ: ਭੀਮ ਰਾਓ ਅੰਬੇਡਕਰ ਦੀ ਜਯੰਤੀ ਮੌਕੇ PM ਮੋਦੀ ਸਮੇਤ ਇਨ੍ਹਾਂ ਵੱਡੇ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ

0

ਹਰ ਸਾਲ 14 ਅਪ੍ਰੈਲ ਨੂੰ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਭਾਰਤ ਵਿੱਚ ਸਮਾਨਤਾ ਦਿਵਸ ਅਤੇ ਗਿਆਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਅੱਜ ਡਾ.ਬੀ. ਆਰ ਅੰਬੇਡਕਰ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਮੋਦੀ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸੀਨੀਅਰ ਕਾਂਗਰਸੀ ਆਗੂ ਮੱਲਿਕਾਰਜੁਨ ਖੜਗੇ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਹੋਰਾਨਾਂ ਨੇ ਸ਼ਰਧਾਂਜਲੀ ਭੇਟ ਕੀਤੀ।

ਬਾਬਾ ਸਾਹਿਬ ਨਾਂ ਨਾਲ ਪ੍ਰਸਿੱਧ ਡਾ. ਭੀਮ ਰਾਓ ਅੰਬੇਡਕਰ ਨੂੰ ਸੰਵਿਧਾਨ ਦੇ ਨਿਰਮਾਣ ਲਈ ਸੰਵਿਧਾਨ ਸਭਾ ਵੱਲੋਂ ਬਣਾਈ ਗਈ ਖਰੜਾ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਸੀ। ਉਹ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਸਨ। ਸਾਲ 1990 ਵਿਚ ‘ਭਾਰਤ ਰਤਨ’ ਨਾਲ ਸਨਮਾਨਿਤ ਡਾ. ਅੰਬੇਡਕਰ ਨੇ ਸਮਾਜ ’ਚ ਜਾਤੀ ਆਧਾਰਿਤ ਸ਼ੋਸ਼ਣ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕੀਤਾ। ਉਨ੍ਹਾਂ ਨੇ ਦੇਸ਼ ’ਚੋਂ ਭੇਦਭਾਵ ਮਿਟਾਉਣ ਲਈ ਪਹਿਲ ਕੀਤੀ ਤੇ ਦੇਸ਼ ਦਾ ਸੰਵਿਧਾਨ ਤਿਆਰ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਈ। ਡਾ. ਅੰਬੇਡਕਰ ਨੂੰ ਬਚਪਨ ਤੋਂ ਹੀ ਜਾਤੀ ਆਧਾਰਿਤ ਭੇਦਭਾਵ ਦਾ ਸ਼ਿਕਾਰ ਹੋਣਾ ਪਿਆ ਸੀ। ਇਸ ਦੇ ਬਾਵਜੂਦ ਉਹ ਹਰ ਮੁਸ਼ਕਲ ਨੂੰ ਪਿੱਛੇ ਛੱਡ ਅੱਗੇ ਵਧਦੇ ਰਹੇ।