Home Blog Page 2110

ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਇਸ ਦਿਨ ਪੰਜਾਬੀਆਂ ਨੂੰ ਦੇਵਾਂਗੇ ਵੱਡੀ ਖੁਸ਼ਖ਼ਬਰੀ

0

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਪਹੁੰਚੇ ਹੋਏ ਹਨ।ਇੱਥੇ ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਹ 16 ਅਪ੍ਰੈਲ ਨੂੰ ਪੰਜਾਬ ਵਾਸੀਆਂ ਨੂੰ ਵੱਡੀ ਖੁਸ਼ਖ਼ਬਰੀ ਦੇਣਗੇ।

ਇਸ ਮੌਕੇ ਪ੍ਰੈੱਸ ਕਾਨਫਰੰਸ ਦੌਰਾਨ ਸੀਐਮ ਮਾਨ ਨੇ ਖਾਸ ਐਲਾਨ ਕਰਦਿਆ ਕਿਹਾ ਕਿ ਬਿਜਲੀ ਦੇ ਮੁੱਦੇ ‘ਤੇ ਪੰਜਾਬ ਨੂੰ 16 ਅਪ੍ਰੈਲ ਨੂੰ ਇੱਕ ਵੱਡੀ ਖੁਸ਼ਖਬਰੀ ਮਿਲਣ ਵਾਲੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਕਿਸੇ ਵੀ ਮੁੱਦੇ ‘ਤੇ ਫ਼ਾਈਨੈਂਸ਼ੀਅਲ ਡਿਸਆਰਡਰ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸੈਂਟਰ ਦਾ ਪੈਸਾ ਕਦੀ ਵੀ ਵਾਪਸ ਨਹੀਂ ਜਾਵੇਗਾ ਤੇ ਜਿਨ੍ਹਾਂ ਵੀ ਸਕੀਮਾਂ ਲਈ  ਸੈਂਟਰ ਦਾ ਪੈਸਾ ਆਉਂਦਾ ਹੈ, ਉਸੇ ਹੀ ਸਕੀਮ ਵਿੱਚ ਉਸ ਪੈਸੇ ਨੂੰ ਲਗਾਇਆ ਜਾਏਗਾ।

ਉੱਥੇ ਹੀ ਪੰਜਾਬ ਵਿੱਚ ਕਣਕ ਦੀ ਖ਼ਰੀਦ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਣਕ ਦੀ ਖਰੀਦ ਬਿਲਕੁਲ ਸਹੀ ਢੰਗ ਨਾਲ ਚੱਲ ਰਹੀ ਹੈ ਤੇ ਕਿਸਾਨਾਂ ਨੂੰ ਐਮਐਸਪੀ ਤੋਂ ਵੱਧ ਰੇਟ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਵਿੱਚ ਇੱਕ ਰਾਜਾ ਖੇਤੀਬਾੜੀ ਮੰਤਰੀ ਸੀ ਪਰ ਹੁਣ ਇੱਕ ਆਮ ਆਦਮੀ ਖੇਤੀਬਾੜੀ ਮੰਤਰੀ ਹੈ।

ਇਸ ਦੇ ਨਾਲ ਉਨ੍ਹਾਂ ਕਾਂਗਰਸੀ ਆਗੂ ਪਰਗਟ ਸਿੰਘ ਵੱਲੋਂ ਕੀਤੇ ਟਵੀਟ ਦਾ ਵੀ ਜਵਾਬ ਦਿੱਤਾ ਤੇ ਕਿਹਾ ਕਿ ਥੋੜ੍ਹੇ ਦਿਨ ਰੁਕ ਜਾਓ ਮੰਤਰੀਆਂ ਨੂੰ ਵੱਡੀਆਂ ਗੱਡੀਆਂ ਤੇ ਕੀ ਪੁਰਾਣੇ ਵਿਧਾਇਕਾਂ ਕੋਲ ਜਿਹੜੀਆਂ ਸਰਕਾਰੀ ਗੱਡੀਆਂ ਨੇ ਉਹ ਵੀ ਵਾਪਸ ਲੈ ਲਈਆਂ ਜਾਣਗੀਆਂ।

ਏਅਰ ਨਿਊਜ਼ੀਲੈਂਡ ਨੇ ਯਾਤਰੀਆਂ ਨੂੰ ਦਿੱਤੀ ਵੱਡੀ ਰਾਹਤ, ਕੋਵਿਡ ਟੀਕਾਕਰਨ ਸੰਬੰਧੀ ਲਿਆ ਇਹ ਫੈਸਲਾ

0

ਕੋਰੋਨਾ ਮਹਾਂਮਾਰੀ ਦੌਰਾਨ ਕੇਸਾਂ ਦੀ ਗਿਣਤੀ ਘਟਣ ‘ਤੇ ਵੱਖ ਵੱਖ ਦੇਸ਼ਾਂ ਦੀ ਸਰਕਾਰ ਵਲੋਂ ਕੋਵਿਡ ਪਾਬੰਦੀਆਂ ਨੂੰ ਲੈ ਕੇ ਕੁੱਝ ਰਾਹਤ ਦਿੱਤੀ ਜਾ ਰਹੀ ਹੈ। ਇਸ ਲਈ ਹੁਣ ਹਵਾਈ ਮੁਸਾਫਿਰਾਂ ਨੂੰ ਵੀ ਰਾਹਤ ਮਿਲਣ ਜਾ ਰਹੀ ਹੈ। ਏਅਰ ਨਿਊਜ਼ੀਲੈਂਡ ਨੇ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਏਅਰ ਨਿਊਜ਼ੀਲੈਂਡ ਨੇ ਹੁਣ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ਲਈ ਕੋਵਿਡ-19 ਟੀਕਾਕਰਨ ਅਤੇ ਨਕਾਰਾਤਮਕ ਟੈਸਟ ਦੇ ਸਬੂਤ ਦੀ ਲੋੜ ਨੂੰ ਖ਼ਤਮ ਕਰ ਦਿੱਤਾ ਹੈ।

ਮੁੱਖ ਕਾਰਜਕਾਰੀ ਅਧਿਕਾਰੀ ਗ੍ਰੇਗ ਫੋਰਨ ਨੇ ਕਿਹਾ ਕਿ ਦੇਸ਼ ਦੀਆਂ ਕੋਵਿਡ-19 ਪਾਬੰਦੀਆਂ ਵਿਚ ਢਿੱਲ ਦਿੱਤੀ ਜਾਂਦੀ ਹੈ, ਅਸੀਂ ਗਾਹਕਾਂ ਲਈ ਆਪਣੀਆਂ ਕੁਝ ਘਰੇਲੂ ਅਤੇ ਅੰਤਰਰਾਸ਼ਟਰੀ ਯਾਤਰਾ ਲੋੜਾਂ ਨੂੰ ਵਿਵਸਥਿਤ ਕਰਾਂਗੇ। ਅਸੀਂ ਆਪਣੇ ਕਰਮਚਾਰੀਆਂ, ਗਾਹਕਾਂ ਅਤੇ ਨਿਊਜ਼ੀਲੈਂਡ ਨੂੰ ਸੁਰੱਖਿਅਤ ਰੱਖਣ ਦੇ ਉਦੇਸ਼ ਨਾਲ ਕਈ ਅਸਥਾਈ ਉਪਾਅ ਕੀਤੇ ਹਨ। ਇੱਕ ਸਾਵਧਾਨੀਪੂਰਵਕ ਜੋਖਮ ਮੁਲਾਂਕਣ ਤੋਂ ਬਾਅਦ, ਅਸੀਂ ਮਹਿਸੂਸ ਕਰਦੇ ਹਾਂ ਕਿ ਹੁਣ ਇਹਨਾਂ ਵਿੱਚੋਂ ਕੁਝ ਉਪਾਵਾਂ ਨੂੰ ਪਿੱਛੇ ਛੱਡਣ ਦਾ ਸਹੀ ਸਮਾਂ ਹੈ।

ਇਸ ਸੰਬੰਧ ‘ਚ ਫੋਰਨ ਨੇ ਕਿਹਾ ਕਿ ਵੀਰਵਾਰ ਤੋਂ ਯਾਤਰੀਆਂ ਨੂੰ ਨਿਊਜ਼ੀਲੈਂਡ ਦੇ ਆਲੇ-ਦੁਆਲੇ ਉਡਾਣ ਭਰਨ ਲਈ ਟੀਕਾਕਰਣ ਜਾਂ ਨਕਾਰਾਤਮਕ ਟੈਸਟ ਦਾ ਸਬੂਤ ਦਿਖਾਉਣ ਦੀ ਲੋੜ ਨਹੀਂ ਹੈ ਅਤੇ 1 ਮਈ ਤੋਂ ਏਅਰ ਨਿਊਜ਼ੀਲੈਂਡ ਅੰਤਰਰਾਸ਼ਟਰੀ ਉਡਾਣਾਂ ਲਈ “ਨੋ ਜੈਬ, ਨੋ ਫਲਾਈ” ਨੀਤੀ ਨੂੰ ਹਟਾ ਦੇਵੇਗੀ। ਸ਼ੁੱਕਰਵਾਰ ਤੋਂ ਏਅਰ ਨਿਊਜ਼ੀਲੈਂਡ ਬੋਰਡ ‘ਤੇ ਆਪਣੀ ਖਾਣ-ਪੀਣ ਦੀ ਸੇਵਾ ਨੂੰ ਦੁਬਾਰਾ ਸ਼ੁਰੂ ਕਰੇਗੀ। ਫੋਰਨ ਨੇ ਦੱਸਿਆ ਕਿ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਅਜੇ ਵੀ ਮਾਸਕ ਦੀ ਲੋੜ ਹੋਵੇਗੀ।

ਸਾਬਕਾ CM ਚਰਨਜੀਤ ਚੰਨੀ ਦੀਆਂ ਵਧੀਆਂ ਮੁਸ਼ਕਿਲਾਂ, ED ਨੇ ਸੰਮਨ ਭੇਜ ਕੇ ਕੀਤਾ ਤਲਬ

0

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨਜਾਇਜ਼ ਰੇਤ ਮਾਈਨਿੰਗ ਅਤੇ ਅਫਸਰਾਂ ਦੀ ਟ੍ਰਾਂਸਫਰ ਤੇ ਪੋਸਟਿੰਗ ਨਾਲ ਕਰੋੜਾਂ ਰੁਪਏ ਦੀ ਕਮਾਈ ਦੇ ਦੋਸ਼ਾਂ ਵਿਚ ਘਿਰ ਗਏ ਹਨ। ਸੂਤਰਾਂ ਮੁਤਾਬਕ ਈ. ਡੀ. ਨੇ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ ਹਨੀ ਦੇ ਟਿਕਾਣਿਆਂ ਤੋਂ ਈ. ਡੀ. ਦੀ ਟੀਮ ਨੇ 10 ਕਰੋੜ ਰੁਪਏ ਸਮੇਤ ਕੁਝ ਹੋਰ ਸਮਾਨ ਵੀ ਬਰਾਮਦ ਕੀਤਾ ਸੀ ਅਤੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਅਤੇ ਬਾਅਦ ਹਨੀ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ।

ਈ. ਡੀ. ਦੀ ਟੀਮ ਨੇ ਹਨੀ ਦੇ ਲੁਧਿਆਣਾ ਸਮੇਤ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕਰਕੇ 10 ਕਰੋੜ ਰੁਪਏ ਬਰਾਮਦ ਕੀਤੇ ਸਨ। ਇਸ ਤੋਂ ਇਲਾਵਾ ਹਨੀ ਤੋਂ ਲੱਖਾਂ ਰੁਪਏ ਦੀ ਕੀਮਤ ਵਾਲੀਆਂ ਘੜੀਆਂ ਅਤੇ ਹੋਰ ਸਮੱਗਰੀ ਵੀ ਬਰਾਮਦ ਹੋਈ ਸੀ। ਹੋਰ ਜਾਂਚ ਲਈ ਈ. ਡੀ. ਨੇ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

ਹਨੀ ਦੇ ਟਿਕਾਣਿਆਂ ਤੋਂ ਮਿਲੇ ਦਸਤਾਵੇਜ਼ਾਂ ਦੀ ਪੜਤਾਲ ਵੀ ਕੀਤੀ ਗਈ ਅਤੇ ਜਾਣਕਾਰੀ ਇਕੱਠੀ ਕੀਤੀ ਗਈ ਕਿ ਹਨੀ ਕੋਲ 10 ਕਰੋੜ ਰੁਪਏ ਕਿੱਥੋਂ ਆਏ ਹਨ। ਜਿਸ ਸਮੇਂ ਈ. ਡੀ. ਨੇ ਹਨੀ ਨੂੰ ਗ੍ਰਿਫ਼ਤਾਰ ਕੀਤਾ ਉਦੋਂ ਚੰਨੀ ਮੁੱਖ ਮੰਤਰੀ ਸਨ ਅਤੇ ਸੂਬੇ ਵਿਚ ਵਿਧਾਨ ਸਭਾ ਚੋਣਾਂ ਸਨ। ਉਸ ਸਮੇਂ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਨੇ ਜੇਕਰ ਕੋਈ ਗਲਤ ਕੰਮ ਕੀਤਾ ਹੈ ਤਾਂ ਉਸ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਹੁਣ ਜਦੋਂ ਈ. ਡੀ. ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵੀ ਸੰਮਨ ਭੇਜ ਕੇ ਤਲਬ ਕਰ ਲਿਆ ਹੈ ਤਾਂ ਇਸ ਨਾਲ ਪੰਜਾਬ ਦੀ ਸਿਆਸਤ ਭਖਣੀ ਲਾਜ਼ਮੀ ਹੈ।

ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਡਾ. ਅੰਬੇਡਕਰ ਜੀ ਦੇ ਨਾਂ ’ਤੇ ਬਣੇਗੀ ਵੱਡੀ ਯੂਨੀਵਰਸਿਟੀ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡਾ. ਬੀ. ਆਰ. ਅੰਬੇਡਕਰ ਜੀ ਦੇ ਜਨਮ ਦਿਹਾੜੇ ਅਤੇ ਵਿਸਾਖੀ ਮੌਕੇ ਅੱਜ ਜਲੰਧਰ ਵਿਖੇ ਸੂਬਾ ਪੱਧਰੀ ਸਮਾਗਮ ’ਚ ਪਹੁੰਚੇ। ਇਸ ਮੌਕੇ ਡਾ. ਬੀ. ਆਰ. ਅੰਬੇਡਕਰ ਜੀ ਨੂੰ ਸ਼ਰਧਾਂਜਲੀ ਦੇਣ ਉਪਰੰਤ ਆਪਣੇ ਸੰਬੋਧਨ ’ਚ ਭਗਵੰਤ ਮਾਨ ਨੇ ਜਨਤਾ ਨੂੰ ਬਾਬਾ ਸਾਹਿਬ ਦੇ ਪਾਏ ਪੂਰਨਿਆਂ ’ਤੇ ਚੱਲਣ ਲਈ ਕਿਹਾ। ਇਥੇ ਉਨ੍ਹਾਂ ਨੇ ਵੱਡੇ ਐਲਾਨ ਕਰਦੇ ਹੋਏ ਕਿਹਾ ਕਿ ਜਲੰਧਰ ‘ਚ ਬਹੁਤ ਵੱਡੀ ਸਪੋਰਟਸ ਇੰਡਸਟਰੀ ਨੂੰ ਬਣਾਇਆ ਜਾਵੇਗਾ। ਡਾ. ਭੀਮ. ਰਾਓ ਅੰਬੇਡਕਰ ਜੀ ਦੇ ਨਾਂ ’ਤੇ ਜਲੰਧਰ ’ਚ ਇਕ ਵੱਡੀ ਯੂਨੀਵਰਸਿਟੀ ਬਣਾਈ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਜਲੰਧਰ ਨੂੰ ਸਪੋਰਟਸ ਹੱਬ ਬਣਾਉਣ ਦਾ ਵੀ ਐਲਾਨ ਕੀਤਾ।

ਬਾਬਾ ਸਾਹਿਬ ਜੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਕੋਲ ਪੈਸੇ ਖ਼ਤਮ ਹੋ ਗਏ ਸਨ ਅਤੇ ਉਨ੍ਹਾਂ ਨੂੰ ਆਪਣੀ ਪੜ੍ਹਾਈ ਵਿਦੇਸ਼ ’ਚ ਛੱਡਣੀ ਪਈ ਸੀ। ਫਿਰ ਬਾਅਦ ’ਚ ਵਾਪਸ ਆ ਕੇ ਉਨ੍ਹਾਂ ਨੇ ਪੈਸੇ ਕਮਾਉਣ ਉਪਰੰਤ ਫਿਰ ਵਿਦੇਸ਼ ਜਾ ਕੇ ਪੜ੍ਹਾਈ ਕੀਤੀ। ਬਾਬਾ ਸਾਹਿਬ ਕੋਲ 6 ਡਾਕਟਰ ਦੀਆਂ ਡਿਗਰੀਆਂ ਸਨ। ਬਾਬਾ ਸਾਹਿਬ ਪਿਛੜੇ ਹੋਏ ਲੋਕਾਂ ਅਤੇ ਗਰੀਬਾਂ ਦੇ ਮਸੀਹੇ ਸਨ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਮਸ਼ਹੂਰ ਹੋ ਜਾਂਦੇ ਹਨ, ਤਾਂ ਕਈ ਮਾਪੇ ਆਪਣੇ ਬੱਚਿਆਂ ਦੇ ਨਾਂ ਉਨ੍ਹਾਂ ਦੇ ਨਾਵਾਂ ’ਤੇ ਰੱਖਣ ਲੱਗ ਜਾਂਦੇ ਹਨ। ਇਸੇ ਤਰ੍ਹਾਂ ਮੇਰੇ ਪਿੰਡ ’ਚ ਵੀ 4-5 ਬੱਚਿਆਂ ਦੇ ਨਾਂ ਭੀਮ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਸੰਵਿਧਾਨ ਨਾਲ ਛੇੜਛਾੜ ਹੋ ਰਹੀ ਹੈ, ਜਿਸ ਨੂੰ ਬਚਾਉਣ ਦੀ ਲੋੜ ਹੈ। ਸਾਡੇ ਸੰਵਿਧਾਨ ਨੂੰ ਸਾਡਿਆਂ ਤੋਂ ਹੀ ਖ਼ਤਰਾ ਹੈ, ਜਿਸ ਨੂੰ ਬਚਾਉਣਾ ਹੈ। ਸੰਵਿਧਾਨ ਬਚੇਗਾ ਤਾਂ ਦੇਸ਼ ਬਚੇਗਾ।

 

 

ਡਾ: ਭੀਮ ਰਾਓ ਅੰਬੇਡਕਰ ਦੀ ਜਯੰਤੀ ਮੌਕੇ PM ਮੋਦੀ ਸਮੇਤ ਇਨ੍ਹਾਂ ਵੱਡੇ ਲੀਡਰਾਂ ਨੇ ਦਿੱਤੀ ਸ਼ਰਧਾਂਜਲੀ

0

ਹਰ ਸਾਲ 14 ਅਪ੍ਰੈਲ ਨੂੰ ਡਾ: ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਮਨਾਇਆ ਜਾਂਦਾ ਹੈ। ਇਸ ਦਿਨ ਨੂੰ ਭਾਰਤ ਵਿੱਚ ਸਮਾਨਤਾ ਦਿਵਸ ਅਤੇ ਗਿਆਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਅੱਜ ਡਾ.ਬੀ. ਆਰ ਅੰਬੇਡਕਰ ਦੀ ਜਯੰਤੀ ਮੌਕੇ ਉਨ੍ਹਾਂ ਨੂੰ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਮੋਦੀ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸੀਨੀਅਰ ਕਾਂਗਰਸੀ ਆਗੂ ਮੱਲਿਕਾਰਜੁਨ ਖੜਗੇ, ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਹੋਰਾਨਾਂ ਨੇ ਸ਼ਰਧਾਂਜਲੀ ਭੇਟ ਕੀਤੀ।

ਬਾਬਾ ਸਾਹਿਬ ਨਾਂ ਨਾਲ ਪ੍ਰਸਿੱਧ ਡਾ. ਭੀਮ ਰਾਓ ਅੰਬੇਡਕਰ ਨੂੰ ਸੰਵਿਧਾਨ ਦੇ ਨਿਰਮਾਣ ਲਈ ਸੰਵਿਧਾਨ ਸਭਾ ਵੱਲੋਂ ਬਣਾਈ ਗਈ ਖਰੜਾ ਕਮੇਟੀ ਦਾ ਪ੍ਰਧਾਨ ਚੁਣਿਆ ਗਿਆ ਸੀ। ਉਹ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਸਨ। ਸਾਲ 1990 ਵਿਚ ‘ਭਾਰਤ ਰਤਨ’ ਨਾਲ ਸਨਮਾਨਿਤ ਡਾ. ਅੰਬੇਡਕਰ ਨੇ ਸਮਾਜ ’ਚ ਜਾਤੀ ਆਧਾਰਿਤ ਸ਼ੋਸ਼ਣ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕੀਤਾ। ਉਨ੍ਹਾਂ ਨੇ ਦੇਸ਼ ’ਚੋਂ ਭੇਦਭਾਵ ਮਿਟਾਉਣ ਲਈ ਪਹਿਲ ਕੀਤੀ ਤੇ ਦੇਸ਼ ਦਾ ਸੰਵਿਧਾਨ ਤਿਆਰ ਕਰਨ ’ਚ ਮਹੱਤਵਪੂਰਨ ਭੂਮਿਕਾ ਨਿਭਾਈ। ਡਾ. ਅੰਬੇਡਕਰ ਨੂੰ ਬਚਪਨ ਤੋਂ ਹੀ ਜਾਤੀ ਆਧਾਰਿਤ ਭੇਦਭਾਵ ਦਾ ਸ਼ਿਕਾਰ ਹੋਣਾ ਪਿਆ ਸੀ। ਇਸ ਦੇ ਬਾਵਜੂਦ ਉਹ ਹਰ ਮੁਸ਼ਕਲ ਨੂੰ ਪਿੱਛੇ ਛੱਡ ਅੱਗੇ ਵਧਦੇ ਰਹੇ।

ਕੈਮੀਕਲ ਫੈਕਟਰੀ ‘ਚ ਹੋਇਆ ਵੱਡਾ ਧਮਾਕਾ, 6 ਲੋਕਾਂ ਦੀ ਹੋਈ ਮੌਤ

0

ਆਂਧਰਾ ਪ੍ਰਦੇਸ਼ ਵਿੱਚ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ। ਇੱਥੇ ਇੱਕ ਕੈਮੀਕਲ ਫੈਕਟਰੀ ਵਿੱਚ ਅੱਗ ਲੱਗਣ ਤੋਂ ਬਾਅਦ ਬੁਆਇਲਰ ਫਟਣ ਨਾਲ 6 ਲੋਕਾਂ ਦੀ ਮੌਤ ਹੋ ਗਈ ਅਤੇ 12 ਜ਼ਖਮੀ ਹੋ ਗਏ। ਇਹ ਹਾਦਸਾ ਏਲੁਰੂ ਜ਼ਿਲੇ ‘ਚ ਬੁੱਧਵਾਰ ਦੇਰ ਰਾਤ ਵਾਪਰਿਆ। ਏਲੁਰੂ ਦੇ ਐਸਪੀ ਰਾਹੁਲ ਦੇਵ ਸ਼ਰਮਾ ਨੇ 6 ਲੋਕਾਂ ਦੀ ਮੌਤ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਫੈਕਟਰੀ ਵਿੱਚ ਨਾਈਟ੍ਰਿਕ ਐਸਿਡ ਅਤੇ ਮੋਨੋ ਮਿਥਾਇਲ ਦਾ ਲੀਕ ਹੋਣਾ ਸੀ। ਉਸ ਨੂੰ ਅੱਗ ਲੱਗ ਗਈ ਅਤੇ ਹਾਦਸਾ ਵਾਪਰ ਗਿਆ।

ਇਹ ਘਟਨਾ ਏਲੁਰੂ ਦੇ ਅੱਕੀਰੇਡੀਗੁਡੇਮ ਸਥਿਤ ਪੋਰਸ ਲੈਬ ‘ਚ ਰਾਤ ਕਰੀਬ 11.30 ਵਜੇ ਵਾਪਰੀ। ਫੈਕਟਰੀ ਵਿੱਚ ਦਵਾਈਆਂ ਵਿੱਚ ਵਰਤਿਆ ਜਾਣ ਵਾਲਾ ਸਮਾਨ ਬਣਾਇਆ ਜਾ ਰਿਹਾ ਸੀ। ਇਸ ਦੇ ਨਾਲ ਹੀ ਬਾਇਲਰ ‘ਚ ਕੁਝ ਗੜਬੜੀ ਹੋਣ ਤੋਂ ਬਾਅਦ ਤੇਜ਼ਾਬ ਲੀਕ ਹੋਣ ਲੱਗਾ। ਇਸ ਤੋਂ ਬਾਅਦ ਜ਼ੋਰਦਾਰ ਧਮਾਕਾ ਹੋਇਆ ਅਤੇ ਅੱਗ ਲੱਗ ਗਈ। ਉਸ ਸਮੇਂ ਫੈਕਟਰੀ ‘ਚ ਰਾਤ ਦੀ ਸ਼ਿਫਟ ‘ਚ ਕਈ ਲੋਕ ਕੰਮ ਕਰ ਰਹੇ ਸਨ, ਜੋ ਧਮਾਕੇ ਅਤੇ ਅੱਗ ਦੀ ਲਪੇਟ ‘ਚ ਆ ਗਏ। ਐਸਪੀ ਨੇ 6 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। 12 ਲੋਕਾਂ ਦੇ ਜ਼ਖਮੀ ਹੋਣ ਦੀ ਵੀ ਜਾਣਕਾਰੀ ਦਿੱਤੀ ਗਈ ਹੈ।

ਇਸ ਘਟਨਾ ‘ਚ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਤੇਜ਼ਾਬ ਲੀਕ ਕਿਵੇਂ ਹੋਇਆ। ਆਂਧਰਾ ਪ੍ਰਦੇਸ਼ ਸਰਕਾਰ ਨੇ ਮਰਨ ਵਾਲਿਆਂ ਦੇ ਵਾਰਸਾਂ ਨੂੰ 25-25 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਗੰਭੀਰ ਜ਼ਖਮੀਆਂ ਨੂੰ 5-5 ਲੱਖ ਰੁਪਏ ਦਿੱਤੇ ਜਾਣਗੇ। ਬਾਕੀ ਜ਼ਖਮੀਆਂ ਨੂੰ 2-2 ਲੱਖ ਰੁਪਏ ਦਿੱਤੇ ਜਾਣਗੇ।

ਇਸ ਤੋਂ ਪਹਿਲਾਂ 11 ਅਪ੍ਰੈਲ ਨੂੰ ਗੁਜਰਾਤ ਦੇ ਭਰੂਚ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਸੀ। ਦਹੇਜ ਜੀਆਈਡੀਸੀ ਸਥਿਤ ਓਮ ਆਰਗੈਨਿਕ ਨਾਮ ਦੀ ਫੈਕਟਰੀ ਵਿੱਚ ਪਹਿਲਾਂ ਅੱਗ ਲੱਗੀ, ਫਿਰ ਜ਼ੋਰਦਾਰ ਧਮਾਕਾ ਹੋਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੇਣ ਦਾ ਐਲਾਨ ਕੀਤਾ ਹੈ।

CM ਭਗਵੰਤ ਮਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਏ ਨਤਮਸਤਕ

0

CM ਭਗਵੰਤ ਮਾਨ ਨੇ ਅੱਜ ਸਵੇਰੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਪਹੁੰਚ ਕੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਨੂੰ ਪ੍ਰਬੰਧਕੀ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਤਲਵੰਡੀ ਸਾਬੋ ਦੇ ਵਿਧਾਇਕ ਪ੍ਰੋਫੈਸਰ ਬਲਜਿੰਦਰ ਕੌਰ ਵੀ ਹਾਜ਼ਰ ਸਨ। CM ਨੇ ਪੰਜਾਬ ਵਾਸੀਆਂ ਨੂੰ ਅੱਜ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ ।

ਮਹਿੰਗਾਈ ਦਾ ਝਟਕਾ ! CNG ਤੇ PNG ਦੀਆਂ ਕੀਮਤਾਂ ‘ਚ ਅੱਜ ਫਿਰ ਤੋਂ ਹੋਇਆ ਵਾਧਾ

0

ਦੇਸ਼ ‘ਚ ਮਹਿੰਗਾਈ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਸੀਐਨਜੀ ਅਤੇ ਪੀਐਨਜੀ ਦੀਆਂ ਕੀਮਤਾਂ ਵਿੱਚ ਅੱਜ ਫਿਰ ਵਾਧਾ ਹੋਇਆ ਹੈ। ਦਿੱਲੀ ਵਿੱਚ ਸੀਐਨਜੀ ਦੀ ਕੀਮਤ ਵਿੱਚ 2.5 ਰੁਪਏ ਪ੍ਰਤੀ ਕਿਲੋਗ੍ਰਾਮ ਅਤੇ ਪੀਐਨਜੀ ਦੀ ਕੀਮਤ ਵਿੱਚ 4.25 ਰੁਪਏ ਪ੍ਰਤੀ ਕਿਲੋਗ੍ਰਾਮ ਦਾ ਵਾਧਾ ਕੀਤਾ ਗਿਆ ਹੈ। ਵਧੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ। ਇਸ ਵਾਧੇ ਤੋਂ ਬਾਅਦ ਦਿੱਲੀ ‘ਚ CNG ਦੀ ਕੀਮਤ 71.61 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਪਹੁੰਚ ਗਈ ਹੈ, ਜਦਕਿ PNG ਦੀ ਨਵੀਂ ਕੀਮਤ 45.86 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਮਹੀਨੇ ਸੀਐਨਜੀ ਦੀਆਂ ਕੀਮਤਾਂ ਵਿੱਚ ਇਹ ਚੌਥਾ ਵਾਧਾ ਹੈ। ਚਾਰ ਕਿਸ਼ਤਾਂ ਵਿੱਚ ਇਸਦੀ ਕੀਮਤ ਵਿੱਚ 10.80 ਰੁਪਏ ਦਾ ਵਾਧਾ ਹੋਇਆ ਹੈ।

ਇੰਦਰਪ੍ਰਸਥ ਗੈਸ ਲਿਮਿਟੇਡ (IGL) ਨੇ ਇਸ ਮਹੀਨੇ ਤੀਜੀ ਵਾਰ CNG ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਇਸ ਤੋਂ ਪਹਿਲਾਂ 1 ਅਪ੍ਰੈਲ ਅਤੇ 7 ਅਪ੍ਰੈਲ ਨੂੰ ਸੀਐਨਜੀ ਦੀ ਕੀਮਤ ਵਧਾਈ ਗਈ ਸੀ। ਇਸ ਵਾਧੇ ਤੋਂ ਬਾਅਦ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ਵਿੱਚ ਸੀਐਨਜੀ ਦੀ ਕੀਮਤ 74.17 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਈ ਹੈ ਜਦੋਂਕਿ ਗੁਰੂਗ੍ਰਾਮ ਦੇ ਲੋਕਾਂ ਨੂੰ ਇੱਕ ਕਿਲੋ ਸੀਐਨਜੀ ਲਈ 79.94 ਰੁਪਏ ਦੇਣੇ ਪੈਣਗੇ।

PNG ਦਾ ਪੂਰਾ ਨਾਮ ‘ਪਾਈਪਡ ਨੈਚੁਰਲ ਗੈਸ’ ਹੈ। ਇਹ ਇਕ ਕਿਸਮ ਦੀ ਕੁਦਰਤੀ ਗੈਸ ਹੈ, ਜਿਸ ਦੀ ਵਰਤੋਂ ਆਮ ਲੋਕ ਆਪਣੇ ਰੋਜ਼ਾਨਾ ਦੇ ਕੰਮਾਂ ਲਈ ਕਰਦੇ ਹਨ। ਇਹ ਗੈਸ ਪਾਈਪਾਂ ਰਾਹੀਂ ਘਰਾਂ ਅਤੇ ਫੈਕਟਰੀਆਂ ਤੱਕ ਪਹੁੰਚਾਈ ਜਾਂਦੀ ਹੈ। ਦਿੱਲੀ ਵਿੱਚ ਕੰਮ ਕਰਨ ਵਾਲੀਆਂ ਜ਼ਿਆਦਾਤਰ ਫੈਕਟਰੀਆਂ ਪੀਐਨਜੀ ਉੱਤੇ ਚੱਲ ਰਹੀਆਂ ਹਨ। ਇਸ ਨਾਲ ਪ੍ਰਦੂਸ਼ਣ ਨੂੰ ਘੱਟ ਕਰਨ ‘ਚ ਮਦਦ ਮਿਲਦੀ ਹੈ।

CM ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਦੇਸ਼ਵਾਸੀਆਂ ਨੂੰ ਵਿਸਾਖੀ ਦੀ ਦਿੱਤੀ ਮੁਬਾਰਕਬਾਦ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਸਰਕਾਰ ਵੱਲੋਂ ਵਿਸਾਖੀ ਦੇ ਦਿਹਾੜੇ ਤੇ ਸਮੂਹ ਪੰਜਾਬ ਵਾਸੀਆਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਹਨ। ਉਹਨਾਂ ਸੋਸ਼ਲ ਮੀਡੀਆ ’ਤੇ ਇਹ ਵਧਾਈ ਸੰਦੇਸ਼ ਪੋਸਟ ਕੀਤੇ ਹਨ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਸਾਰੇ ਦੇਸ਼ਵਾਸੀਆਂ ਨੂੰ ਵਿਸਾਖੀ ਦੀਆਂ ਬਹੁਤ ਬਹੁਤ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਅੱਗੇ ਲਿਖਿਆ ਹੈ ਕਿ ਫਸਲਾਂ ਦੀ ਵਾਢੀ ਦਾ ਸਮਾਂ ਆ ਗਿਆ ਹੈ, ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਤੁਹਾਡੇ ਸਾਰਿਆਂ ਦੇ ਭੰਡਾਰ ਅੰਨ ਨਾਲ ਭਰਨ ਅਤੇ ਸਭ ਦੇ ਜੀਵਨ ਵਿੱਚ ਖੁਸ਼ੀਆਂ ਅਤੇ ਖੇੜੇ ਰਹਿਣ।

Realme TechLife ਦਾ ਪਹਿਲਾ AC ਭਾਰਤ ’ਚ ਹੋਇਆ ਲਾਂਚ, ਜਾਣੋ ਇਸਦੀ ਕੀਮਤ ਤੇ ਵਿਸ਼ੇਸ਼ਤਾਵਾਂ

0

Realme TechLife ਨੇ ਆਪਣਾ ਕਨਵਰਟਿਵਲ ਏਅਰ ਕੰਡੀਸ਼ਨਰ ਭਾਰਤ ’ਚ ਲਾਂਚ ਕਰ ਦਿੱਤਾ ਹੈ। Realme TechLife ਦੇ ਇਸ ਏਸੀ ਨੂੰ ਲੈ ਕੇ ਦਾਅਵਾ ਹੈ ਕਿ 55 ਡਿਗਰੀ ਦੀ ਗਰਮੀ ’ਚ ਵੀ ਕੰਮ ਕਰੇਗਾ ਅਤੇ ਕਮਰੇ ਨੂੰ ਠੰਡਾ ਰੱਖੇਗਾ। ਇਸ ਏਸੀ ’ਚ ਅਲਟਰ ਕੂਲਿੰਗ ਨਾਂ ਦਾ ਇਕ ਫੀਚਰ ਹੈ। ਇਸ ਫੀਚਰ ਨੂੰ ਲੈ ਕੇ ਬਿਜਲੀ ਬਚਤ ਦਾ ਦਾਅਵਾ ਕੀਤਾ ਗਿਆ ਹੈ।

Realme TechLife ਦੇ ਇਸ AC ’ਚ ਇਨਵਰਟਰ ਕੰਪ੍ਰੈਸਰ ਤਕਨਾਲੋਜੀ ਵੀ ਹੈ ਜਿਸਨੂੰ ਲੈ ਕੇ ਫਾਸਟ ਕੂਲਿੰਗ ਅਤੇ ਕੰਪ੍ਰੈਸਰ ਦੀ ਲੰਬੀ ਲਾਈਫ ਦਾ ਦਾਅਵਾ ਹੈ। ਇਸ ਏਸੀ ਨੂੰ ਲੈ ਕੇ ਇਹ ਵੀ ਦਾਅਵਾ ਹੈ ਕਿ ਇਸ ਵਿਚ ਆਟੋਮੈਟਿਕ ਕਲੀਨਿੰਗ ਸਿਸਟਮ ਹੈ ਜੋ ਕਿ ਧੂੜ ਆਦਿ ਨੂੰ ਫਿਲਟਰ ਕਰਦਾ ਹੈ। Realme TechLife ਤਹਿਤ ਲਾਂਚ ਹੋਣ ਵਾਲਾ ਇਹ ਪਹਿਲਾ ਏਸੀ ਹੈ। ਇਸਤੋਂ ਪਹਿਲਾਂ ਕੰਪਨੀ ਨੇ ਸੈਮੀ ਆਟੋਮੈਟਿਕ ਵਾਸ਼ਿੰਗ ਮਸ਼ੀਨ ਲਾਂਚ ਕੀਤੀ ਹੈ।

Realme TechLife ਏਸੀ ਦੇ 1 ਟਨ ਮਾਡਲ ਦੀ ਕੀਮਤ 27,790 ਰੁਪਏ ਅਤੇ 1.5 ਟਨ ਮਾਡਲ ਦੀ ਕੀਮਤ 30,999 ਰੁਪਏ ਹੈ। ਇਨ੍ਹਾਂ ਦੋਵਾਂ ਮਾਡਲਾਂ ਦੇ ਨਾਲ 4-ਸਟੀਰ ਦੀ ਰੇਟਿੰਗ ਹੈ। ਉੱਥੇ ਹੀ 5-ਸਟੀਰ ਰੇਟਿੰਗ ਦੇ ਨਾਲ 1.5 ਟਨ ਵਾਲੇ ਮਾਡਲ ਦੀ ਕੀਮਤ 33,490 ਰੁਪਏ ਰੱਖੀ ਗਈ ਹੈ। AC ਦੀ ਵਿਕਰੀ ਫਲਿਪਕਾਰਟ ’ਤੇ ਹੋਵੇਗੀ।

Realme TechLife ਦੇ ਇਸ ਏਸੀ ’ਚ ਇਨਵਰਟਰ ਕੰਪ੍ਰੈਸਰ ਤਕਨਾਲੋਜੀ ਹੈ ਜਿਸਨੂੰ ਲੈ ਕੇ ਲੰਬੀ ਲਾਈਫ ਅਤੇ ਬਿਹਤਰ ਕੂਲਿੰਗ ਦਾ ਦਾਅਵਾ ਹੈ। ਇਸਏਸੀ ਦੇ ਨਾਲ ਡ੍ਰਾਈਵ, ਇਕੋ ਅਤੇ ਤਿੰਨ ਸਲੀਪ ਮੋਡ ਮਿਲਣਗੇ। ਇਸ ਵਿਚ ਆਟੋ ਕਲੀਨਿੰਗ ਫੀਚਰ ਵੀ ਹੈ ਕਿ ਹਰੇਕ 30 ਸਿਕੰਟਾਂ ’ਤੇ ਆਨ ਹੁੰਦਾ ਹੈ ਅਤੇ ਫਿਰ ਆਪਣੇ ਆਪ ਆਫ ਹੋ ਜਾਂਦਾ ਹੈ। ਇਸ ਏਸੀ ਲੈ ਕੇ ਕੰਪਨੀ ਦਾ ਦਾਅਵਾ ਹੈ ਕਿ ਕਮਰੇ ’ਚ ਨਮੀ ਨਹੀਂ ਹੋਵੇਗੀ। ਇਸੇ ’ਚ ਬਲਿਊ ਫਿਨ ਤਕਨਾਲੋਜੀ ਵੀ ਹੈ ਜੋ ਕਿ ਕਵਾਈਲ ਨੂੰ ਪਾਣੀ ਤੋਂ ਬਚਾਉਂਦੀ ਹੈ। ਇਸ ਵਿਚ ਪਾਵਰ ਸੇਵਿੰਗ ਲਈ 40, 60, 80 ਅਤੇ 110 ਫੀਸਦੀ ਦੇ ਆਪਸ਼ਨ ਮਿਲਣਗੇ।