Home Blog Page 2111

ਅਮਰੀਕਾ ’ਚ ਦੋ ਸਿੱਖ ਵਿਅਕਤੀਆਂ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਦੋ ਸਿੱਖ ਵਿਅਕਤੀਆਂ ’ਤੇ ਹੋਏ ਹਮਲੇ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਰਿਚਮੰਡ ਹਿਲ ਨਿਊਯਾਰਕ ਵਿਖੇ ਇਕ ਸਿੱਖ ਬਜ਼ੁਰਗ ਨੂੰ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕੀਤਾ ਗਿਆ ਸੀ ਅਤੇ ਹੁਣ ਤਾਜ਼ਾ ਵਾਪਰੀ ਘਟਨਾ ਵਿਚ ਇਸੇ ਇਲਾਕੇ ਅੰਦਰ ਦੋ ਸਿੱਖ ਵਿਅਕਤੀਆਂ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਹੈ, ਜੋ ਕਿ ਬੇਹੱਦ ਮੰਦਭਾਗਾ ਹੈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਅਤੇ ਦੁਨੀਆਂ ਵਿਚ ਕਿਤੇ ਵੀ ਆਈ ਮੁਸੀਬਤ ਸਮੇਂ ਹਮੇਸ਼ਾ ਮਾਨੁੱਖਤਾ ਦੀ ਭਲਾਈ ਲਈ ਮੋਹਰੀ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਦੀ ਧਰਤੀ ’ਤੇ ਵੱਸਦਿਆਂ ਸਿੱਖ ਭਾਈਚਾਰੇ ਨੇ ਉਥੋਂ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ’ਤੇ ਲਗਾਤਾਰ ਨਸਲੀ ਹਮਲੇ ਹੋ ਰਹੇ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਗਤਾਂ ਨੂੰ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਖ਼ਾਲਸਈ ਰਹਿਣੀ ਦੇ ਧਾਰਨੀ ਬਣਨ ਦੀ ਪ੍ਰੇਰਨਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ: ਦੀ ਵੈਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰ ਸਵੈਮਾਣ ਨਾਲ ਜਿਊਣ ਦਾ ਰਾਹ ਦਰਸਾਇਆ। ਉਨ੍ਹਾਂ ਕਿਹਾ ਕਿ ਖ਼ਾਲਸਾ ਸਾਜਣਾ ਦੇ ਇਸ ਅਦੁੱਤੀ ਕਾਰਨਾਮੇ ਨੇ ਸਦੀਆਂ ਤੋਂ ਲਤਾੜੇ, ਗੁਲਾਮੀ ਵਾਲਾ ਜੀਵਨ ਜੀਅ ਰਹੇ ਲੋਕਾਂ ਨੂੰ ਆਤਮ ਵਿਸ਼ਵਾਸੀ ਬਣਾ ਕੇ ਅਰਸ਼ ’ਤੇ ਪਹੁੰਚਾ ਦਿੱਤਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤਾਂ ਨੂੰ ਵਧਾਈ ਦਿੰਦਿਆਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖ਼ਸ਼ਿਸ਼ ਕੀਤੀ ਖੰਡੇ-ਬਾਟੇ ਦੀ ਪਾਹੁਲ ਛਕ ਕੇ ਖ਼ਾਲਸਈ ਰਹਿਣੀ ਦੇ ਧਾਰਨੀ ਬਨਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਟੁੱਟ ਕੇ ਕੋਈ ਵੀ ਮਨੁੱਖ ਆਪਣੀ ਪਛਾਣ ਨਾਲ ਅੱਗੇ ਨਹੀਂ ਵੱਧ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਖ਼ਾਲਸਾ ਪੰਥ ਦਾ ਸਾਜਣਾ ਦਿਵਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਖਾਲਸਾਈ ਜਾਹੋ-ਜਲਾਲ ਨਾਲ ਮਨਾਉਂਦਿਆਂ ਗੁਰਮਤਿ ਸਮਾਗਮ ਕੀਤੇ ਜਾਂਦੇ ਹਨ। ਉਨ੍ਹਾਂ ਸੰਗਤ ਨੂੰ ਪਰਿਵਾਰਾਂ ਸਮੇਤ ਗੁਰਮਤਿ ਸਮਾਗਮਾਂ ਵਿਚ ਹਾਜ਼ਰੀ ਭਰਨ ਦੀ ਅਪੀਲ ਵੀ ਕੀਤੀ।

ਕੇਜਰੀਵਾਲ ਦੀ ਸੁਰੱਖਿਆ ਨੂੰ ਲੈ ਕੇ ਛਿੜਿਆ ਵਿਵਾਦ, ਭਾਜਪਾ ਸੰਸਦ ਮੈਂਬਰ ਤੋਂ ਬਾਅਦ ਸੁਖਪਾਲ ਖਹਿਰਾ ਨੇ ਵੀ ਕੱਸਿਆ ਤੰਜ

0

ਭਗਵੰਤ ਮਾਨ ਦੀ ਗੈਰ-ਹਾਜ਼ਰੀ ‘ਚ ਪੰਜਾਬ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਨੂੰ ਲੈ ਕੇ ਵਿਰੋਧ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਹੁਣ ਇਕ ਹੋਰ ਵੱਡਾ ਦੋਸ਼ ਲਗਾਇਆ ਗਿਆ ਹੈ। ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਪਰਵੇਸ਼ ਸਾਹਿਬ ਸਿੰਘ ਨੇ ਟਵੀਟ ਕੀਤਾ ਹੈ ਜਿਸ ਵਿਚ ਲਿਖਿਆ ਹੈ- “ਅਰਵਿੰਦ ਕੇਜਰੀਵਾਲ ਦੀ ਸੁਰੱਖਿਆ ਲਈ ਕੁੱਲ 190 ਪੁਲਿਸ ਮੁਲਾਜ਼ਮ ਤਾਇਨਾਤ ਹਨ। ਜੋ ਕਹਿੰਦੇ ਸਨ “ਮੈਂ ਕਦੇ ਸੁਰੱਖਿਆ ਨਹੀਂ ਲਵਾਂਗਾ, VIP ਕਲਚਰ ਖਤਮ ਕਰ ਦੇਵਾਂਗਾ”। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਹੈ ਕਿ ਕੇਜਰੀਵਾਲ ਕੋਲ ਪਹਿਲਾਂ ਦਿੱਲੀ ਪੁਲਿਸ ਦੇ 80 ਕਮਾਂਡੋ ਸਨ ਪਰ ਹੁਣ ਪੰਜਾਬ ਪੁਲਿਸ ਦੇ 82 ਕਮਾਂਡੋ ਹੋਰ ਉਨ੍ਹਾਂ ਦੀ ਸੁਰੱਖਿਆ ਲਈ ਲਗਾਏ ਗਏ ਹਨ। 18 ਉਨ੍ਹਾਂ ਦੇ ਘਰ ਲਈ ਤੇ 10 ਪਰਿਵਾਰ ਵਾਸਤੇ।

ਭਾਜਪਾ ਆਗੂ ਦੇ ਇਸ ਟਵੀਟ ਤੋਂ ਬਾਅਦ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ ਟਵੀਟ ਕੀਤਾ ਹੈ। ਉਨ੍ਹਾਂ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ ਦੇ ਨਾਲ-ਨਾਲ ਕੇਜਰੀਵਾਲ ਨੂੰ ਵੀ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਨੇ ਟਵੀਟ ‘ਚ ਲਿਖਿਆ ਕਿ ਜੇ ਇਹ ਖਬਰ ਅਰਵਿੰਦ ਕੇਜਰੀਵਾਲ ਦੀ ਮੈਗਾ ਸੁਰੱਖਿਆ ਨੂੰ ਲੈ ਕੇ ਹੈ ਤਾਂ ਇੱਕ ਪਾਸੇ ਆਮ ਆਦਮੀ ਪਾਰਟੀ VIP ਕਲਚਰ ਨੂੰ ਖਤਮ ਕਰਨ ਦੀ ਸਹੁੰ ਖਾ ਰਹੀ ਹੈ ਤੇ ਦੂਜੇ ਪਾਸੇ ਇਨ੍ਹਾਂ ਫੈਸਲਿਆਂ ਨੂੰ ਰੱਦੀ ‘ਚ ਸੁੱਟ ਰਹੀ ਹੈ। ਉਨ੍ਹਾਂ ਭਗਵੰਤ ਮਾਨ ਵੱਲੋਂ 122 ਸਾਬਕਾ ਵਿਧਾਇਕਾਂ ਤੇ ਮੰਤਰੀਆਂ ਦੀ ਸੁਰੱਖਿਆ ਵਾਪਸੀ ਨੂੰ ਲੈ ਕੇ ਵੀ ਤੰਜ਼ ਕੱਸਿਆ ਹੈ।

ਸਪਾਈਸਜੈੱਟ ਦੇ 90 ਪਾਇਲਟਾਂ ‘ਤੇ ਬੋਇੰਗ 737 ਮੈਕਸ ਜਹਾਜ਼ ਉਡਾਉਣ ‘ਤੇ ਲੱਗੀ ਪਾਬੰਦੀ, ਜਾਣੋ ਵਜ੍ਹਾ

0

ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ ਨੇ ਸਪਾਈਸਜੈੱਟ ਦੇ 90 ਪਾਇਲਟਾਂ ਨੂੰ ਬੋਇੰਗ 737 ਮੈਕਸ ਜਹਾਜ਼ ਉਡਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਡੀਜੀਸੀਏ ਮੁਤਾਬਕ, ‘ਇਨ੍ਹਾਂ ਪਾਇਲਟਾਂ ਨੂੰ ਸਹੀ ਢੰਗ ਨਾਲ ਸਿਖਲਾਈ ਨਹੀਂ ਦਿੱਤੀ ਗਈ ਹੈ।’ ਡੀਜੀਸੀਏ ਦੇ ਮੁਖੀ ਅਰੁਣ ਕੁਮਾਰ ਨੇ ਕਿਹਾ, “ਫਿਲਹਾਲ, ਅਸੀਂ ਇਨ੍ਹਾਂ ਪਾਇਲਟਾਂ ਨੂੰ ਮੈਕਸ ਉਡਾਣ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਦੁਬਾਰਾ ਜਹਾਜ਼ ਉਡਾਉਣ ਦੀ ਸਿਖਲਾਈ ਦਿੱਤੀ ਜਾਵੇਗੀ।” ਉਨ੍ਹਾਂ ਨੇ ਇਹ ਵੀ ਕਿਹਾ ਕਿ “ਜੇਕਰ ਕੁਤਾਹੀ ਲਈ ਜ਼ਿੰਮੇਵਾਰ ਪਾਇਆ ਗਿਆ, ਤਾਂ ਰੈਗੂਲੇਟਰ ਦੁਆਰਾ ਦੋਸ਼ੀ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।”

ਡੀਜੀਸੀਏ ਦੇ ਮੁਖੀ ਅਰੁਣ ਕੁਮਾਰ ਨੇ ਕਿਹਾ, “ਫਿਲਹਾਲ, ਅਸੀਂ ਇਨ੍ਹਾਂ ਪਾਇਲਟਾਂ ਨੂੰ ਮੈਕਸ ਉਡਾਣ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਦੁਬਾਰਾ ਜਹਾਜ਼ ਉਡਾਉਣ ਦੀ ਸਿਖਲਾਈ ਦਿੱਤੀ ਜਾਵੇਗੀ।” ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਸ ਕੁਤਾਹੀ ਲਈ ਜ਼ਿੰਮੇਵਾਰ ਪਾਇਆ ਗਿਆ ਤਾਂ ਰੈਗੂਲੇਟਰ ਵੱਲੋਂ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਪਾਈਸਜੈੱਟ ਦੇ ਬੁਲਾਰੇ ਨੇ ਬੁੱਧਵਾਰ ਨੂੰ ਪੁਸ਼ਟੀ ਕੀਤੀ ਕਿ ਡੀਜੀਸੀਏ ਨੇ ਏਅਰਲਾਈਨ ਦੇ 90 ਪਾਇਲਟਾਂ ਨੂੰ ਮੈਕਸ ਜਹਾਜ਼ ਉਡਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਇਸ ਲਈ ਦੁਬਾਰਾ ਸਿਖਲਾਈ ਦੇਣ ਲਈ ਵੀ ਕਿਹਾ ਹੈ।

ਬੁਲਾਰੇ ਨੇ ਕਿਹਾ ਕਿ ਸਪਾਈਸਜੈੱਟ ਏਅਰਲਾਈਨਜ਼ ਕੋਲ 650 ਪਾਇਲਟ ਹਨ ਜੋ ਬੋਇੰਗ 737 ਮੈਕਸ ਨੂੰ ਉਡਾਉਣ ਲਈ ਸਿਖਲਾਈ ਪ੍ਰਾਪਤ ਹਨ। ਡੀਜੀਸੀਏ ਕੋਲ ਇਨ੍ਹਾਂ 90 ਪਾਇਲਟਾਂ ਦੇ ਪੂਰੇ ਵੇਰਵੇ ਹਨ ਜੋ ਉਨ੍ਹਾਂ ਦੇ ਸਿਖਲਾਈ ਪ੍ਰੋਫਾਈਲ ਵਿੱਚ ਦਿੱਤੇ ਗਏ ਹਨ। ਇਸ ਤੋਂ ਬਾਅਦ ਹੀ ਡੀਜੀਸੀਏ ਨੇ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਹੈ। ਐਡਵਾਈਜ਼ਰੀ ਦੇ ਅਨੁਸਾਰ ਸਪਾਈਸਜੈੱਟ ਨੇ ਕੁੱਲ 90 ਪਾਇਲਟਾਂ ਨੂੰ ਮੈਕਸ ਜਹਾਜ਼ ਚਲਾਉਣ ‘ਤੇ ਪਾਬੰਦੀ ਲਗਾ ਦਿੱਤੀ ਹੈ।

ਨਿਊਯਾਰਕ ‘ਚ ਦੋ ਸਿੱਖਾਂ ‘ਤੇ ਹੋਇਆ ਹਮਲਾ, ਇੱਕ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

0

ਅਮਰੀਕਾ ਦੇ ਨਿਊਯਾਰਕ ‘ਚ ਦੋ ਸਿੱਖਾਂ ‘ਤੇ ਹਮਲਾ ਹੋਇਆ ਹੈ। ਇਹ ਘਟਨਾ ਰਿਚਮੰਡ ਹਿਲਸ ਦੀ ਦੱਸੀ ਜਾ ਰਹੀ ਹੈ। ਨਿਊਯਾਰਕ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨੇ ਇਹ ਜਾਣਕਾਰੀ ਦਿੱਤੀ ਹੈ। ਕੌਂਸਲੇਟ ਨੇ ਵੀ ਇਸ ਘਟਨਾ ਦੀ ਨਿੰਦਾ ਕੀਤੀ ਹੈ। ਕੌਂਸਲੇਟ ਨੇ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ।

ਇਕ ਬਿਆਨ ਵਿਚ ਕਿਹਾ ਗਿਆ ਹੈ, ”ਰਿਚਮੰਡ ਹਿਲਸ, ਨਿਊਯਾਰਕ ਵਿਚ ਦੋ ਸਿੱਖਾਂ ‘ਤੇ ਹਮਲਾ ਨਿੰਦਣਯੋਗ ਹੈ। ਅਸੀਂ ਇਸ ਮਾਮਲੇ ਬਾਰੇ ਸਥਾਨਕ ਅਧਿਕਾਰੀਆਂ ਅਤੇ ਨਿਊਯਾਰਕ ਸਿਟੀ ਪੁਲਿਸ ਵਿਭਾਗ ਨਾਲ ਸੰਪਰਕ ਕੀਤਾ ਹੈ। ਪੁਲਸ ਨੇ ਸ਼ਿਕਾਇਤ ਦਰਜ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਅਸੀਂ ਭਾਈਚਾਰੇ ਦੇ ਮੈਂਬਰਾਂ ਦੇ ਸੰਪਰਕ ਵਿੱਚ ਹਾਂ। ਅਸੀਂ ਪੀੜਤਾਂ ਨੂੰ ਹਰ ਸੰਭਵ ਮਦਦ ਦੇਣ ਲਈ ਤਿਆਰ ਹਾਂ।

ਨਿਊਯਾਰਕ ਸਟੇਟ ਅਸੈਂਬਲੀ ਵੂਮੈਨ ਜੈਨੀਫਰ ਰਾਜਕੁਮਾਰ ਨੇ ਕਿਹਾ ਕਿ ਹਾਲ ਹੀ ਦੇ ਸਾਲਾਂ ਵਿੱਚ ਸਿੱਖ ਭਾਈਚਾਰੇ ਵਿਰੁੱਧ ਨਫ਼ਰਤੀ ਅਪਰਾਧਾਂ ਵਿੱਚ ਚਿੰਤਾਜਨਕ 200% ਵਾਧਾ ਹੋਇਆ ਹੈ। ਜੈਨੀਫਰ ਰਾਜਕੁਮਾਰ ਨਿਊਯਾਰਕ ਸਟੇਟ ਆਫਿਸ ਲਈ ਚੁਣੀ ਗਈ ਪਹਿਲੀ ਪੰਜਾਬੀ ਅਮਰੀਕਨ ਅਤੇ ਉਹ ਨਿਊਯਾਰਕ ਸਟੇਟ ਲਈ ਇਮੀਗ੍ਰੇਸ਼ਨ ਦੀ ਸਾਬਕਾ ਡਾਇਰੈਕਟਰ ਹੈ।

ਇੱਕ ਬਿਆਨ ਵਿੱਚ ਵੂਮੈਨ ਜੈਨੀਫਰ ਰਾਜਕੁਮਾਰ ਨੇ ਕਿਹਾ, “ਮੈਂ ਆਪਣੇ ਸਿੱਖ ਅਮਰੀਕੀ ਪਰਿਵਾਰ ਦੇ ਖਿਲਾਫ ਇਸ ਹਫਤੇ ਦੀਆਂ ਦੋਵੇਂ ਘਟਨਾਵਾਂ ਤੋਂ ਤੁਰੰਤ ਬਾਅਦ NYPD ਨਾਲ ਗੱਲ ਕੀਤੀ। ਮੈਂ ਦੋਵਾਂ ਘਟਨਾਵਾਂ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਕੀਤੇ ਜਾਣ ਦੀ ਮੰਗ ਕਰ ਰਹੀ ਹਾਂ, ਅਤੇ ਦੋਸ਼ੀਆਂ ਨੂੰ ਕਾਨੂੰਨ ਦੀ ਪੂਰੀ ਹੱਦ ਤੱਕ ਮੁਕੱਦਮਾ ਚਲਾਉਣ ਦੀ ਮੰਗ ਕਰ ਰਹੀ ਹਾਂ।”

ਭਗਵੰਤ ਮਾਨ ਕੈਬਨਿਟ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ‘ਚ ਅਸਾਮੀਆਂ ਭਰਨ ਨੂੰ ਦਿੱਤੀ ਹਰੀ ਝੰਡੀ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਸੂਬੇ ਭਰ ਦੇ ਲੋਕਾਂ ਨੂੰ ਬਿਹਤਰ ਪੇਂਡੂ ਜਲ ਸਪਲਾਈ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਅੱਜ ਵੱਖ-ਵੱਖ ਸ਼੍ਰੇਣੀਆਂ ਦੀਆਂ 145 ਅਸਾਮੀਆਂ (25 ਉਪ ਮੰਡਲ ਇੰਜੀਨੀਅਰ 70 ਜੂਨੀਅਰ ਇੰਜੀਨੀਅਰ, 30 ਜੂਨੀਅਰ ਡਰਾਫਟਸਮੈਨ ਅਤੇ 20 ਸਟੈਨੋ ਟਾਈਪਿਸਟ) ਨੂੰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਅਸਾਮੀਆਂ ਇੱਕ ਸਾਲ ਦੇ ਅੰਦਰ PPSC ਅਤੇ SSS ਬੋਰਡ ਵੱਲੋਂ ਸਿੱਧੀ ਭਰਤੀ ਰਾਹੀਂ ਭਰੀਆਂ ਜਾਣਗੀਆਂ।

ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਸਾਲ 2021 ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਉਪਰੋਕਤ ਸ਼੍ਰੇਣੀਆਂ ਦੀਆਂ 88 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ। ਇਸ ਤੋਂ ਇਲਾਵਾ ਅੱਜ ਮੰਤਰੀ ਮੰਡਲ ਨੇ 57 ਹੋਰ ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।  

ਇਸ ਦੇ ਨਾਲ ਹੀ ਗਰਾਮ ਪੰਚਾਇਤਾਂ ਵਿੱਚ ਕਨੈਕਟੀਵਿਟੀ ਪ੍ਰਦਾਨ ਕਰਨ ਲਈ ਮੌਜੂਦਾ ਭਾਰਤ ਨੈੱਟ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਲਈ ਮਨਜ਼ੂਰੀ ਦਿੱਤੀ ਹੈ। ਦੂਰਸੰਚਾਰ ਵਿਭਾਗ, ਭਾਰਤ ਸਰਕਾਰ ਤੇ ਰਾਜ ਸਰਕਾਰ ਵਿਚਕਾਰ ਅਪ੍ਰੈਲ 2013 ਵਿੱਚ ਹਸਤਾਖਰ ਕੀਤੇ ਗਏ ਪਹਿਲਾਂ ਦੇ ਸਮਝੌਤਾ ਪੱਤਰ ਦੀ ਪਾਲਣਾ ਕਰਦੇ ਹੋਏ, ਮੰਤਰੀ ਮੰਡਲ ਨੇ ਭਾਰਤ ਨੈੱਟ ਸਕੀਮ ਤਹਿਤ ਸਾਰੀਆਂ ਗ੍ਰਾਮ ਪੰਚਾਇਤਾਂ ਨੂੰ ਰਾਸ਼ਟਰੀ ਬਰਾਡਬੈਂਡ ਨੈਟਵਰਕ ਨਾਲ ਜੋੜਨ ਲਈ ਮੌਜੂਦਾ ਭਾਰਤ ਨੈੱਟ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਕਰਨ ਲਈ ਮਨਜ਼ੂਰੀ ਦਿੱਤੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ-2022 ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਕਬਾਲ ਸਿੰਘ ਲਾਲਪੁਰਾ ਮੁੜ ਤੋਂ ਕੌਮੀ ਘੱਟ ਗਿਣਤੀ ਕਮੀਸ਼ਨ ਦੇ ਚੇਅਰਮੈਨ ਨਿਯੁਕਤ

0

ਚੀਫ ਖਾਲਸਾ ਦੀਵਾਨ ਦੇ ਆਗੂ ਇਕਬਾਲ ਸਿੰਘ ਲਾਲਪੁਰਾ ਨੂੰ ਮੋਦੀ ਸਰਕਾਰ ਵੱਲੋਂ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਕਬਾਲ ਸਿੰਘ ਲਾਲਪੁਰਾ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫਾ ਦੇ ਕੇ ਰੂਪਨਗਰ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਲੋਂ ਚੋਣ ਲੜੀ ਸੀ ਪਰ ਜਿੱਤ ਦਰਜ ਨਹੀਂ ਕਰ ਸਕੇ ਸਨ। ਹੁਣ ਕੇਂਦਰ ਸਰਕਾਰ ਵਲੋਂ ਦੁਬਾਰਾ ਤੋਂ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਪੰਜਾਬ ਕੈਬਨਿਟ ਦੀ ਮੀਟਿੰਗ ਹੋਈ ਖਤਮ, ਜਲਦ ਹੋ ਸਕਦਾ ਹੈ ਕੋਈ ਵੱਡਾ ਐਲਾਨ

0

ਅੱਜ ਚੰਡੀਗੜ੍ਹ ਵਿਖੇ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਈ। ਇਸ ਮੀਟਿੰਗ ‘ਚ ਕਈ ਮੁੱਦਿਆਂ ‘ਤੇ ਚਰਚਾ ਹੋਈ। ਇਹ ਮੀਟਿੰਗ ਖਤਮ ਹੋ ਗਈ ਹੈ। ਇਸ ਦੇ ਨਾਲ ਹੀ ਜਲਦ ਹੀ ਮੁੱਖ ਮੰਤਰੀ ਵਲੋਂ ਲਏ ਗਏ ਅਹਿਮ ਫੈਸਲਿਆ ਬਾਰੇ ਸਰਕਾਰ ਵਲੋਂ ਜਾਣਕਾਰੀ ਸਾਂਝੀ ਕੀਤੀ ਜਾਵੇਗੀ। 300 ਯੂਨਿਟ ਮੁਫਤ ਬਿਜਲੀ ਨੂੰ ਲੈ ਕੇ ਵੀ ਐਲਾਨ ਹੋ ਸਕਦਾ ਹੈ।

ਰਾਜਪਾਲ ਦੇ ਦੌਰਿਆਂ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਆਪ ਤੇ ਭਾਜਪਾ ‘ਤੇ ਸਾਧੇ ਨਿਸ਼ਾਨੇ

0

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਸਰਹੱਦੀ ਇਲਾਕੇ ਦੇ ਦੌਰਿਆਂ ਨੂੰ ਲੈ ਕੇ ਸਿਆਸਤ ਭਖਦੀ ਜਾ ਰਹੀ ਹੈ। ਇਸ ਮੁੱਦੇ ‘ਤੇ ਵੱਖ-ਵੱਖ ਆਗੂਆਂ ਵਲੋਂ ਤੰਜ ਕੱਸੇ ਜਾ ਰਹੇ ਹਨ। ਹੁਣ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇਸ ਮੁੱਦੇ ‘ਤੇ ਟਵੀਟ ਕੀਤਾ ਹੈ।

ਉਨ੍ਹਾਂ ਨੇ ਟਵੀਟ ਰਾਹੀਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ਸਰਹੱਦੀ ਇਲਾਕੇ ਦੇ ਦੌਰਿਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਭਾਜਪਾ ਤੇ ਨਿਸ਼ਾਨੇ ਲਗਾਏ ਹਨ। ਖਹਿਰਾ ਨੇ ਕਿਹਾ ਹੈ ਕਿ ਦਿੱਲੀ ਦਾ ਇੱਕ ਸਰਕਾਰੀ ਨਿਯੁਕਤ ਏਜੰਟ ਮੁੱਖ ਮੰਤਰੀ ਦੀ ਸਹਿਮਤੀ ਦੇ ਬਿਨਾਂ ਸਰਹੱਦੀ ਖੇਤਰ ਦੇ ਜ਼ਿਲ੍ਹਿਆਂ ਦਾ ਜਾਇਜ਼ਾ ਲੈ ਰਿਹਾ ਹੈ।

ਰਾਘਵ ਚੱਢਾ ਨੇ ਪਾਰਟੀ ਦੇ ਵਿਰੋਧੀਆਂ ’ਤੇ ਕੱਸਿਆ ਤੰਜ, ਕਹੀ ਵੱਡੀ ਗੱਲ

0

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪਾਰਟੀ ਦੇ ਵਿਰੋਧੀਆਂ ’ਤੇ ਤੰਜ ਕੱਸਦੇ ਹੋਏ ਇਕ ਟਵੀਟ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਦੀ ਜੋੜੀ ਸੁਪਰਹਿੱਟ ਹੈ। ਇਸਦੇ ਨਾਲ ਹੀ ਇਹ ਵੀ ਕਿਹਾ ਕਿ ਇਸ ਜੋੜੀ ਤੋਂ ਸਾਰੇ ਨੇਤਾ ਸੜਦੇ ਹਨ। ਉਨ੍ਹਾਂ ਨੇ ਟਵੀਟ ਵਿਚ ਲਿਖਿਆ-‘ਬੁਰੀ ਨਜ਼ਰ ਵਾਲੇ ਤੇਰਾ ਮੂੰਹ ਕਾਲਾ।’

ਰਾਘਵ ਚੱਢਾ ਨੇ ਇਹ ਟਵੀਟ ਉਸ ਸਮੇਂ ਕੀਤਾ ਹੈ ਜਦੋਂ ਕੇਜਰੀਵਾਲ ਤੇ ਭਗਵੰਤ ਮਾਨ ਵੱਲੋਂ ਵੱਖ-ਵੱਖ ਸੂਬਿਆਂ ਵਿਚ ਇਕੱਠੇ ਪ੍ਰੋਗਰਾਮ ਕੀਤੇ ਜਾ ਰਹੇ ਹਨ। ਕੇਜਰੀਵਾਲ ਤੇ ਮਾਨ ਪਿਛਲੇ ਦਿਨੀਂ ਪਹਿਲਾਂ ਗੁਜਰਾਤ ਦੇ 2 ਦਿਨਾ ਦੌਰੇ ’ਤੇ ਗਏ ਸਨ। ਹੁਣ ਦੋਵੇਂ ਨੇਤਾ ਹਿਮਾਚਲ ਪ੍ਰਦੇਸ਼ ਦਾ ਚੋਣ ਦੌਰਾ ਕਰ ਕੇ ਆਏ ਹਨ। ਉਸ ਤੋਂ ਬਾਅਦ ਦੋਵਾਂ ਨੇਤਾਵਾਂ ਖ਼ਿਲਾਫ਼ ਭਾਜਪਾ ਤੇ ਕਾਂਗਰਸ ਦੋਵਾਂ ਨੇ ਸਿਆਸੀ ਹਮਲੇ ਸ਼ੁਰੂ ਕਰ ਦਿੱਤੇ ਸਨ।

ਗੁਜਰਾਤ ਤੇ ਹਿਮਾਚਲ ਵਿਚ ਭਾਜਪਾ ਨੇ ਆਮ ਆਦਮੀ ਪਾਰਟੀ ’ਤੇ ਸਿਆਸੀ ਹਮਲਾ ਬੋਲਿਆ ਸੀ। ਇਨ੍ਹਾਂ ਦੋਵਾਂ ਸੂਬਿਆਂ ਵਿਚ ਇਸ ਸਮੇਂ ਭਾਜਪਾ ਸੱਤਾ ਵਿਚ ਹੈ ਅਤੇ ਆਮ ਆਦਮੀ ਪਾਰਟੀ ਵੱਲੋਂ ਕੇਜਰੀਵਾਲ ਤੇ ਭਗਵੰਤ ਮਾਨ ਦੋਵਾਂ ਨੇ ਭਾਜਪਾ ਦੀਆਂ ਸੂਬਾ ਸਰਕਾਰਾਂ ਨੂੰ ਚੁਣੌਤੀ ਦਿੱਤੀ ਹੈ। ਹੁਣ ਰਾਘਵ ਚੱਢਾ ਨੇ ਟਵੀਟ ਰਾਹੀਂ ਸਾਰੇ ਵਿਰੋਧੀਆਂ ਨੂੰ ਕਰਾਰਾ ਜਵਾਬ ਦੇ ਦਿੱਤਾ ਹੈ।