Home Blog Page 2112

PM ਮੋਦੀ ਨੇ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

0

ਪੀਐੱਮ ਮੋਦੀ ਨੇ 1919 ਦੇ ਜਲ੍ਹਿਆਂਵਾਲਾ ਬਾਗ਼ ਕਤਲੇਆਮ ‘ਚ ਜਾਨ ਗੁਆਉਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹੀਦਾਂ ਦਾ ਸਾਹਸ ਅਤੇ ਬਲੀਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।

ਪੀ.ਐੱਮ. ਮੋਦੀ ਨੇ ਟਵਿੱਟਰ ‘ਤੇ ਲਿਖਿਆ,”1919 ‘ਚ ਅੱਜ ਹੀ ਦੇ ਦਿਨ ਜਲ੍ਹਿਆਂਵਾਲਾ ਬਾਗ਼ ‘ਚ ਸ਼ਹੀਦ ਹੋਣ ਵਾਲੇ ਲੋਕਾਂ ਨੂੰ ਸ਼ਰਧਾਂਜਲੀ। ਉਨ੍ਹਾਂ ਦਾ ਸਾਹਸ ਅਤੇ ਬਲੀਦਾਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।” ਪ੍ਰਧਾਨ ਮੰਤਰੀ ਨੇ ਕਿਹਾ,”ਪਿਛਲੇ ਸਾਲ ਜਲ੍ਹਿਆਂਵਾਲਾ ਬਾਗ਼ ਸਮਾਰਕ ਦੇ ਮੁੜ ਨਿਰਮਿਤ ਕੰਪਲੈਕਸ ਦੇ ਉਦਘਾਟਨ ਮੌਕੇ ਦਿੱਤਾ ਗਿਆ ਆਪਣਾ ਭਾਸ਼ਣ ਸਾਂਝਾ ਕਰ ਰਿਹਾ ਹਾਂ।”

ਬ੍ਰਿਟਿਸ਼ ਫ਼ੋਰਸ ਨੇ ਰਾਲੇਟ ਐਕਟ ਖ਼ਿਲਾਫ਼ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਸੈਂਕੜੇ ਲੋਕਾਂ ‘ਤੇ ਗੋਲੀਬਾਰੀ ਕਰ ਦਿੱਤੀ ਸੀ, ਜਿਸ ‘ਚ ਸੈਂਕੜੇ ਲੋਕ ਮਾਰੇ ਗਏ ਸਨ। ਇਹ ਭਾਰਤ ‘ਚ ਬ੍ਰਿਟਿਸ਼ ਹਕੂਮਤ ਦੀ ਸਭ ਤੋਂ ਬੇਰਹਿਮ ਕਾਰਵਾਈਆਂ ‘ਚੋਂ ਇਕ ਸੀ। ਰਾਲੇਟ ਐਕਟ ਬ੍ਰਿਟਿਸ਼ ਹਕੂਮਤ ਨੂੰ ਦਮਨਕਾਰੀ ਸ਼ਕਤੀਆਂ ਪ੍ਰਦਾਨ ਕਰਦਾ ਸੀ।

UGC ਨੇ ਲਿਆ ਵੱਡਾ ਫੈਸਲਾ, ਹੁਣ ਇੱਕ ਸੈਸ਼ਨ ’ਚ ਦੋ ਡਿਗਰੀਆਂ ਕਰ ਸਕਣਗੇ ਵਿਦਿਆਰਥੀ

0

ਯੂਜੀਸੀ ਯਾਨੀ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (UGC) ਨੇ ਵੱਡਾ ਫੈਸਲਾ ਲਿਆ ਹੈ। UGC ਵਿਦਿਆਰਥੀਆਂ ਨੂੰ ਫਿਜ਼ੀਕਲ ਮੋਡ ‘ਚ ਇੱਕੋ ਸਮੇਂ ਦੋ ਫੁੱਲ-ਟਾਈਮ ਡਿਗਰੀ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ਦੀ ਇਜਾਜ਼ਤ ਦੇਵੇਗਾ। ਯੂਜੀਸੀ ਦੇ ਚੇਅਰਮੈਨ ਐਮ ਜਗਦੀਸ਼ ਕੁਮਾਰ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਵਿਦਿਆਰਥੀ ਹੁਣ ਇੱਕੋ ਯੂਨੀਵਰਸਿਟੀ ਜਾਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਇੱਕੋ ਸਮੇਂ ਦੋ ਫੁੱਲ-ਟਾਈਮ ਡਿਗਰੀ ਪ੍ਰੋਗਰਾਮ ਕਰ ਸਕਣਗੇ।

ਯੂ.ਜੀ.ਸੀ. ਚੇਅਰਮੈਨ ਐੱਮ. ਜਗਦੇਸ਼ ਕੁਮਾਰ ਨੇ ਦੱਸਿਆ ਕਿ ਯੂਨੀਵਰਸਿਟੀਜ਼ ਵਲੋਂ ਇਸ ਸੈਸ਼ਨ ‘ਚ ਨਵੀਂ ਵਿਵਸਥਾ ਲਾਗੂ ਕੀਤੀ ਜਾਵੇਗੀ। ਵਿਦਿਆਰਥੀ ਦੋਵੇਂ ਕੋਰਸ ਇਕ ਹੀ ਯੂਨੀਵਰਸਿਟੀ ਤੋਂ ਕਰਨਾ ਚਾਹੁਣ ਜਾਂ ਵੱਖ-ਵੱਖ ਯੂਨੀਵਰਸਿਟੀ ਤੋਂ ਇਹ ਦੋਵੇਂ ਹੀ ਗੱਲਾਂ ਸੰਭਵ ਹੋਣਗੀਆਂ। ਇਹ ਨਹੀਂ, ਵਿਦਿਆਰਥੀ ਚਾਹੁਣ ਤਾਂ ਇਕ ਕੋਰਸ ਦੇਸ਼ ਦੀ ਕਿਸੇ ਵੀ ਯੂਨੀਵਰਸਿਟੀ ਤੋਂ ਅਤੇ ਦੂਜਾ ਵਿਦੇਸ਼ ਦੀ ਯੂਨੀਵਰਸਿਟੀ ਤੋਂ ਵੀ ਕਰ ਸਕਦੇ ਹਨ। ਉਦਾਹਰਣ ਲਈ ਤੁਸੀ. ਬੀ.ਕਾਮ. ਕਰ ਰਹੇ ਹੋ ਅਤੇ ਨਾਲ ਹੀ ਬੀ.ਏ. ਸਪੈਨਿਸ਼ ਲੈਂਗਵੇਜ਼ ਵਿਦੇਸ਼ ਤੋਂ ਕਰਨਾ ਚਾਹੋ ਤਾਂ ਦੋਵਾਂ ‘ਚ ਦਾਖ਼ਲਾ ਲੈ ਕੈ ਇਕੱਠੇ ਕਰ ਸਕਦੇ ਹੋ। ਅਜੇ ਦੋ ਕੋਰਸ ਇਕੱਠੇ ਕਰਨ ਦੀ ਵਿਵਸਥਾ ਨਹੀਂ ਹੈ। ਸਭ ਤੋਂ ਅਹਿਮ ਗੱਲ ਹੁਣ ਵੱਖ-ਵੱਖ ਵਿਸ਼ਿਆਂ ‘ਚ ਇਕ ਹੀ ਕੋਰਸ ਵੱਖ-ਵੱਖ ਯੂਨੀਵਰਸਿਟੀਜ਼ ਤੋਂ ਕਰ ਸਕੋਗੇ।

ਜਗਦੀਸ਼ ਕੁਮਾਰ ਨੇ ਇੱਕ ਪ੍ਰੈਸ ਕਾਨਫਰੰਸ ‘ਚ ਕਿਹਾ, “ਜਿਵੇਂ ਕਿ ਨਵੀਂ ਰਾਸ਼ਟਰੀ ਸਿੱਖਿਆ ਨੀਤੀ (NEP) ‘ਚ ਐਲਾਨਿਆ ਗਿਆ ਹੈ ਤੇ ਵਿਦਿਆਰਥੀਆਂ ਨੂੰ ਕਈ ਹੁਨਰ ਹਾਸਲ ਕਰਨ ਦੀ ਆਗਿਆ ਦੇਣ ਲਈ, UGC ਨਵੇਂ ਦਿਸ਼ਾ-ਨਿਰਦੇਸ਼ ਲੈ ਕੇ ਆ ਰਿਹਾ ਹੈ ਤਾਂ ਜੋ ਉਮੀਦਵਾਰ ਨੂੰ ਦੋ ਡਿਗਰੀ ਪ੍ਰੋਗਰਾਮਾਂ ਨੂੰ ਇੱਕੋ ਸਮੇਂ ਅੱਗੇ ਵਧਾਉਣ ਦੀ ਇਜਾਜ਼ਤ ਦਿੱਤੀ ਜਾ ਸਕੇ। ਡਿਗਰੀ ਇੱਕ ਜਾਂ ਵੱਖ-ਵੱਖ ਯੂਨੀਵਰਸਿਟੀਆਂ ਤੋਂ ਕੀਤੀ ਜਾ ਸਕਦੀ ਹੈ।” ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਫਿਜ਼ੀਕਲ ਤੇ ਔਨਲਾਈਨ ਮੋਡ ‘ਚ ਇੱਕੋ ਸਮੇਂ ਦੋ ਡਿਗਰੀ ਪ੍ਰੋਗਰਾਮਾਂ ਨੂੰ ਅੱਗੇ ਵਧਾਉਣ ਦੀ ਵੀ ਇਜਾਜ਼ਤ ਦਿੱਤੀ ਜਾਵੇਗੀ।

ਜਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ: CM ਭਗਵੰਤ ਮਾਨ

0

ਜਲ੍ਹਿਆਂਵਾਲਾ ਬਾਗ ਵਿਖੇ 13 ਅਪ੍ਰੈਲ 1919 ਨੂੰ (ਵਿਸਾਖੀ ਦੇ ਦਿਨ) ਹੋਏ ਖੂਨੀ ਸਾਕੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ ਹੈ। ਭਗਵੰਤ ਮਾਨ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਨੂੰ ਲੈ ਕੇ ਆਪਣੀ ਫੇਸਬੁੱਕ ’ਤੇ ਇਹ ਪੋਸਟ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਇਸ ਸੰਬੰਧੀ ਉਨ੍ਹਾਂ ਨੇ ਟਵੀਟ ਵੀ ਕੀਤਾ ਹੈ।

ਭਗਵੰਤ ਮਾਨ ਨੇ ਲਿਖਿਆ ਕਿ,‘‘ ਜਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਕੋਟਿ-ਕੋਟਿ ਪ੍ਰਣਾਮ। ਭਾਰਤ ਦੇ ਇਤਿਹਾਸ ਵਿੱਚ ਜਲ੍ਹਿਆਂਵਾਲਾ ਬਾਗ਼ ਅਜਿਹਾ ਖ਼ੂਨੀ ਸਾਕਾ ਹੈ, ਜਿਸਨੂੰ ਸੁਣ ਕੇ ਅੱਜ ਵੀ ਸਾਡੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ।

ਮੁੱਖ ਮੰਤਰੀ ਨੇ ਲਿਖਿਆ ਕਿ, ‘‘ਆਜ਼ਾਦੀ ਲਈ ਸਾਡੇ ਮਹਾਨ ਸ਼ਹੀਦਾਂ ਨੇ ਜੋ ਕੁਰਬਾਨੀਆਂ ਦਿੱਤੀਆਂ, ਉਹ ਅਸੀਂ ਕਦੇ ਨਹੀਂ ਭੁੱਲ ਸਕਦੇ। ਅਸੀਂ ਸਾਰੀ ਜ਼ਿੰਦਗੀ ਸ਼ਹੀਦ ਹੋਏ ਇਨ੍ਹਾਂ ਅਣਗਿਣਤ ਸ਼ਹੀਦਾਂ ਦੇ ਰਿਣੀ ਰਹਾਂਗੇ, ਜਿਨ੍ਹਾਂ ਸਦਕਾ ਸਾਨੂੰ ਇਹ ਆਜ਼ਾਦੀ ਮਿਲੀ।
ਇਨਕਲਾਬ ਜ਼ਿੰਦਾਬਾਦ!’’

ਪ੍ਰਨੀਤ ਕੌਰ ਨੇ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਕੀਤੀ ਇਹ ਅਪੀਲ

0

ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਕਿ ਪਿੰਡ ਦਫਤੜੀਵਾਲਾ, ਘੱਗਾ, ਸਬ ਡਵੀਜ਼ਨ ਪਾਤੜਾਂ, ਜ਼ਿਲ੍ਹਾ ਪਟਿਆਲਾ ਨੂੰ ਦਿੱਲੀ-ਕਟੜਾ ਐਕਸਪ੍ਰੈਸਵੇਅ ਵਿੱਚੋਂ ਰਸਤਾ ਮੁਹੱਈਆ ਕਰਵਾਈ ਜਾਵੇ।

ਇਸ ਪੱਤਰ ਵਿੱਚ ਪ੍ਰਨੀਤ ਕੌਰ ਨੇ ਕਿਹਾ ਕਿ “ਪਾਤੜਾਂ ਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਪਾਤੜਾਂ ਘੱਗਾ ਰਾਜ ਮਾਰਗ ਨੂੰ ਪਾਰ ਕਰਦੇ ਹੋਏ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਬਣਾਇਆ ਜਾ ਰਿਹਾ ਹੈ ਅਤੇ ਜ਼ਿਲ੍ਹਾ ਪਟਿਆਲਾ ਵਿੱਚ ਕੋਈ ਵੀ ਰਸਤਾ ਮੁਹੱਈਆ ਨਹੀਂ ਕਰਵਾਇਆ ਗਿਆ ਹੈ। ਜਿਸ ਲਈ ਉਹ ਇਸ ਐਕਸਪ੍ਰੈਸ ਹਾਈਵੇਅ ਦੀ ਵਰਤੋਂ ਨਹੀਂ ਕਰ ਸਕਣਗੇ।”

ਉਨ੍ਹਾਂ ਨੇ ਅੱਗੇ ਲਿਖਿਆ ਕਿ, “ਜ਼ਿਲ੍ਹਾ ਸੰਗਰੂਰ ਜੋ ਕਿ ਪਾਤੜਾਂ ਤੋਂ ਲਗਭਗ 40 ਕਿਲੋਮੀਟਰ ਦੀ ਦੂਰੀ ‘ਤੇ ਹੈ, ਵਿੱਚ ਇੱਕੋ ਇੱਕ ਪਹੁੰਚ ਪ੍ਰਦਾਨ ਕੀਤੀ ਗਈ ਹੈ, ਇਸ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਐਕਸਪ੍ਰੈਸ ਹਾਈਵੇ ‘ਤੇ ਪਿੰਡ ਦਫਤੜੀਵਾਲਾ, ਘੱਗਾ, ਸਬ ਡਵੀਜ਼ਨ ਪਾਤੜਾਂ, ਜ਼ਿਲ੍ਹਾ ਪਟਿਆਲਾ, ਪੰਜਾਬ ਦੇ ਨੇੜੇ ਰਸਤਾ ਮੁੱਹਈਆ ਕੀਤਾ ਜਾਵੇ।”

ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਨਿਤਿਨ ਗਡਕਰੀ ਨੂੰ ਇਸ ਬੇਨਤੀ ‘ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਪਾਤੜਾਂ ਦੇ ਲੋਕਾਂ ਨੂੰ ਬਲਕਿ ਪੂਰੇ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਫਾਇਦਾ ਹੋਵੇਗਾ।

ਪੰਜਾਬ ਸਰਕਾਰ ਵੱਲੋਂ ਆਨਲਾਈਨ ਹਾਜ਼ਰੀ ਲਾਉਣ ਦੀਆਂ ਹਦਾਇਤਾਂ, ਅਧਿਆਪਕਾਂ ਨੇ ਕੀਤਾ ਵਿਰੋਧ

0

ਜਲੰਧਰ: ਪੰਜਾਬ ਸਰਕਾਰ ਅਤੇ ਅਧਿਆਪਕਾਂ ਵਿਚਾਲੇ ਆਨਲਾਈਨ ਹਾਜ਼ਰੀ ਦਰਜ ਕਰਵਾਉਣ ਨੂੰ ਲੈ ਕੇ ਖਿੱਚੋਤਾਣ ਚੱਲ ਰਹੀ ਹੈ। ਇੱਕ ਪਾਸੇ ਜਿੱਥੇ ਪੰਜਾਬ ਦੇ ਸਿੱਖਿਆ ਸਕੱਤਰ ਨੇ ਸਰਕਾਰੀ ਤੇ ਸਹਾਇਤਾ ਪ੍ਰਾਪਤ ਕਾਲਜਾਂ ਦੇ ਅਧਿਆਪਕਾਂ ਤੇ ਗੈਰ-ਅਧਿਆਪਨ ਅਮਲੇ ਨੂੰ ਮੰਗਲਵਾਰ ਤੋਂ ਐੱਮ ਸੇਵਾ ਮੋਬਾਈਲ ਐਪ ਡਾਊਨਲੋਡ ਕਰਕੇ ਆਪਣੀ ਹਾਜ਼ਰੀ ਦਰਜ ਕਰਵਾਉਣ ਦੇ ਹੁਕਮ ਦਿੱਤੇ ਹਨ, ਉੱਥੇ ਹੀ ਦੂਜੇ ਪਾਸੇ ਅਧਿਆਪਕ ਇਸ ਦੇ ਵਿਰੋਧ ‘ਚ ਆ ਗਏ ਹਨ। ਪਹਿਲੇ ਦਿਨ ਹੀ ਪੰਜਾਬ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (PCCTU) ਨੇ ਆਮ ਮੀਟਿੰਗ ਬੁਲਾ ਕੇ ਇਨ੍ਹਾਂ ਹੁਕਮਾਂ ਦਾ ਵਿਰੋਧ ਕੀਤਾ। ਯੂਨੀਅਨ ਦੇ ਪ੍ਰਧਾਨ ਪ੍ਰੋ. ਵਿਨੈ ਸੋਫਤ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਸ ਹੁਕਮ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ।

ਜ਼ਿਲ੍ਹਾ ਪ੍ਰਧਾਨ ਡਾ. ਸੰਜੀਵ ਧਵਨ ਨੇ ਸਿੱਖਿਆ ਸਕੱਤਰ ਦੇ ਇਸ ਫ਼ਰਮਾਨ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਤਿਆਰ ਹਾਂ ਜੋ ਉੱਚ ਸਿੱਖਿਆ ਦੀ ਬਿਹਤਰੀ ਲਈ ਹਨ। ਪਰ ਅਸੀਂ ਕਿਸੇ ਵੀ ਕੀਮਤ ‘ਤੇ ਆਪਣੀ ਨਿੱਜਤਾ ਤੇ ਅਕਾਦਮਿਕ ਖੁਦਮੁਖਤਿਆਰੀ ਨੂੰ ਸਰੰਡਰ ਕਰਨ ਲਈ ਤਿਆਰ ਨਹੀਂ ਹਾਂ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ‘ਚ ਵੀ ਸਕੱਤਰ ਉਚੇਰੀ ਸਿੱਖਿਆ ਨੇ ਜਾਣਬੁੱਝ ਕੇ ਯੂਜੀਸੀ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਅਸੀਂ ਪੰਜਾਬ ਦੇ ਸਿੱਖਿਆ ਮੰਤਰੀ ਨੂੰ ਬੇਨਤੀ ਕਰਦੇ ਹਾਂ ਕਿ ਸਕੱਤਰ ਉਚੇਰੀ ਸਿੱਖਿਆ ਨੂੰ ਅਜਿਹੇ ਤਾਨਾਸ਼ਾਹੀ ਪੱਤਰ ਜਾਰੀ ਕਰਨ ਤੋਂ ਰੋਕਿਆ ਜਾਵੇ। ਸਟਾਫ ਨੂੰ ਆਨਲਾਈਨ ਹਾਜ਼ਰੀ ਦਰਜ ਕਰਵਾਉਣ ਲਈ ਮਜਬੂਰ ਕਰਨ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ।

ਪੀਸੀਸੀਟੀਯੂ ਦੇ ਜਨਰਲ ਸਕੱਤਰ ਪ੍ਰੋ. ਸੁਖਦੇਵ ਸਿੰਘ ਰੰਧਾਵਾ ਨੇ ਪੀ.ਸੀ.ਸੀ.ਟੀ.ਯੂ ਦੇ ਸਮੂਹ ਮੈਂਬਰਾਂ ਨੂੰ ਇਸ ਮੋਬਾਈਲ ਐਪਲੀਕੇਸ਼ਨ ਨੂੰ ਇੰਸਟਾਲ ਨਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੋਈ ਵੀ ਅਧਿਆਪਕ ਮੋਬਾਈਲ ਐਪ ‘ਤੇ ਹਾਜ਼ਰੀ ਦਰਜ ਨਹੀਂ ਕਰੇਗਾ। ਜੇਕਰ ਇੱਕ ਹਫ਼ਤੇ ਵਿੱਚ ਇਸ ਬੇਬੁਨਿਆਦ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਅਤੇ ਉਚੇਰੀ ਸਿੱਖਿਆ ਸਕੱਤਰ ਨੇ ਆਪਣਾ ਤਾਨਾਸ਼ਾਹੀ ਰਵੱਈਆ ਨਾ ਬਦਲਿਆ ਤਾਂ ਉਹ ਉਸ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।

ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੂੰ ਲਿਖਿਆ ਪੱਤਰ, ਕੀਤੀ ਇਹ ਅਪੀਲ

0

ਪਟਿਆਲਾ ਤੋਂ ਸੰਸਦ ਮੈਂਬਰ (ਲੋਕ ਸਭਾ) ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਅੱਤ ਦੀ ਗਰਮੀ ਕਾਰਨ ਕਣਕ ਦੇ ਝਾੜ ਵਿੱਚ ਆਈ ਕਮੀ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਕੀਤੀ ਹੈ।

ਮੰਤਰੀ ਨੂੰ ਲਿਖੇ ਆਪਣੇ ਪੱਤਰ ਵਿੱਚ ਉਹਨਾਂ ਨੇ ਦੱਸਿਆ, “ਬਾਰਿਸ਼ ਨਾ ਹੋਣ ਕਾਰਨ ਗਰਮੀ ਨੇ ਕਈ ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ, ਜਿਸ ਕਾਰਨ ਕਣਕ ਦੀ ਫ਼ਸਲ ਬਹੁਤ ਪ੍ਰਭਾਵਿਤ ਹੋਈ ਹੈ। ਹਰ ਕਿਸਾਨ ਨੂੰ ਪ੍ਰਤੀ ਏਕੜ 5-7 ਕੁਇੰਟਲ ਕਣਕ ਦਾ ਨੁਕਸਾਨ ਹੋ ਰਿਹਾ ਹੈ।”

ਉਨ੍ਹਾਂ ਨੇ ਅੱਗੇ ਦੱਸਿਆ, “ਪਹਿਲਾਂ ਪ੍ਰਤੀ ਏਕੜ ਝਾੜ 20 ਤੋਂ 22 ਕੁਇੰਟਲ ਹੁੰਦਾ ਸੀ ਪਰ ਇਸ ਵਾਰ ਜਲਦੀ ਅਤੇ ਤੇਜ਼ ਗਰਮੀ ਪੈਣ ਕਾਰਨ ਕਣਕ ਦਾ ਝਾੜ 15 ਤੋਂ 17 ਕੁਇੰਟਲ ਹੀ ਨਿਕਲਿਆ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 5-7 ਕੁਇੰਟਲ ਪ੍ਰਤੀ ਏਕੜ ਕਣਕ ਦਾ ਝਾੜ ਘੱਟਣਾ ਮਤਲਬ ਹਰ ਕਿਸਾਨ ਨੂੰ ਪ੍ਰਤੀ ਏਕੜ 10-15 ਹਜ਼ਾਰ ਰੁਪਏ ਦਾ ਨੁਕਸਾਨ ਹੋ ਰਿਹਾ ਹੈ।”

ਕੈਪਟਨ ਅਮਰਿੰਦਰ ਸਿੰਘ ਨੇ ‘ਆਪ’ ‘ਤੇ ਕੱਸਿਆ ਤੰਜ, ਕਹੀ ਇਹ ਗੱਲ

0

ਵਿਰੋਧੀ ਧਿਰਾਂ ਨੇ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਬਿਨਾਂ ਸੂਬੇ ਦੇ ਅਫਸਰਾਂ ਨਾਲ ਮੀਟਿੰਗ ਕਰਨ ਉਤੇ ਵੱਡੇ ਸਵਾਲ ਚੁੱਕੇ ਹਨ।

ਕਾਂਗਰਸ ਲਗਾਤਾਰ ਦਾਅਵਾ ਕਰ ਰਹੀ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੀ ਸਰਕਾਰ ਨੂੰ ਕੰਟਰੋਲ ਕਰ ਰਹੇ ਹਨ ਤੇ ਇਸ ਕਾਰਨ ਸਰਕਾਰ ਖੁੱਲ੍ਹ ਕੇ ਕੰਮ ਨਹੀਂ ਕਰ ਪਾ ਰਹੀ। ਇਸ ਦੌਰਾਨ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੱਡਾ ਦਾਅਵਾ ਕੀਤਾ ਹੈ।

ਉਨ੍ਹਾਂ ਦਾਅਵਾ ਕੀਤਾ ਕਿ ਸੀਐਮ ਭਗਵੰਤ ਮਾਨ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਦੀ ਗੈਰਹਾਜ਼ਰੀ ਵਿੱਚ ਪੰਜਾਬ ਦੇ ਅਫਸਰਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਮੀਟਿੰਗ ਕੀਤੀ। ਰਾਜਾ ਵੜਿੰਗ ਨੇ ਦਾਅਵਾ ਕੀਤਾ ਕਿ ਮੀਟਿੰਗ ਵਿੱਚ ਬਿਜਲੀ ਸਕੱਤਰ ਦਲੀਪ ਕੁਮਾਰ, ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਤੇ ਪੀਐਸਪੀਸੀਐਲ ਦੇ ਪ੍ਰਧਾਨ ਬਲਦੇਵ ਸਿੰਘ ਸਰਾਂ ਵੀ ਮੌਜੂਦ ਸਨ।

ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਨੂੰ ਇਸ ਮੁੱਦੇ ‘ਤੇ ਘੇਰਿਆ ਹੈ। ਉਨ੍ਹਾਂ ਆਖਿਆ ਹੈ ਕਿ ਇਹ ਪਹਿਲਾਂ ਹੀ ਕਿਹਾ ਜਾ ਰਿਹਾ ਸੀ ਭਗਵੰਤ ਮਾਨ ਸਿਰਫ ਰਬੜ ਦੀ ਮੋਹਰ ਵਾਂਗ ਕੰਮ ਕਰਨਗੇ ਤੇ ਅਸਲ ਕਮਾਨ ਕੇਜਰੀਵਾਲ ਹੱਥ ਹੋਵੇਗੀ। ਹੁਣ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ ਇਸ ਨੂੰ ਸਹੀ ਸਾਬਤ ਕਰ ਦਿੱਤਾ ਹੈ।

ਉਨ੍ਹਾਂ ਨੇ ਟਵੀਟ ਕੀਤਾ ਹੈ-ਜਿਸ ਦਾ ਡਰ ਸੀ, ਉਹੀ ਹੋਇਆ ਹੈ। ਇਹ ਪਹਿਲਾਂ ਹੀ ਉਮੀਦ ਕੀਤੀ ਜਾ ਰਹੀ ਸੀ ਕਿ ਅਰਵਿੰਦ ਕੇਜਰੀਵਾਲ ਪੰਜਾਬ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲੈ ਲੈਣਗੇ। ਭਗਵੰਤ ਮਾਨ ਰਬੜ ਦੀ ਮੋਹਰ ਤਾਂ ਪਹਿਲਾਂ ਹੀ ਸੀ, ਹੁਣ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ ਇਸ ਨੂੰ ਸਹੀ ਸਾਬਤ ਕਰ ਦਿੱਤਾ ਹੈ।

 

CM ਭਗਵੰਤ ਮਾਨ ਨੇ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ ਹਨ। ਉਨ੍ਹਾਂ ਨੇ ਭਾਰਤ ਦੇ ਰਾਸ਼ਟਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਰਾਸ਼ਟਰਪਤੀ ਭਵਨ ‘ਚ ਹੋਈ। CM ਬਣਨ ਤੋਂ ਬਾਅਦ ਭਗਵੰਤ ਮਾਨ ਦੀ ਇਹ ਪਹਿਲੀ ਮੁਲਾਕਾਤ ਹੈ।

ਇਸ ਤੋਂ ਇਲਾਵਾ ਭਗਵੰਤ ਮਾਨ ਨੇ ਅੱਜ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਵੀ ਮੁਲਾਕਾਤ ਕੀਤੀ।

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਆਪਣੇ ਨਵੇਂ ਗਾਣੇ ਲਈ ਮੁੜ ਘਿਰਿਆ ਵਿਵਾਦਾਂ ‘ਚ, ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਸਿੱਧੂ ਨੂੂੰ ਕਹੀ ਵੱਡੀ ਗੱਲ

0

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗਾਣੇ ‘ਤੇ ਆਮ ਆਦਮੀ ਪਾਰਟੀ ਨੇ ਇਤਰਾਜ਼ ਪ੍ਰਗਟ ਕੀਤਾ ਹੈ। ਜਿਸ ਲਈ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਮਾਫ਼ੀ ਮੰਗਣ ਲਈ ਵੀ ਕਿਹਾ ਹੈ। ਦਰਅਸਲ ਸ਼ੁਭਦੀਪ ਗਿੱਲ ਉਰਫ਼ ਸਿੱਧੂ ਮੂਸੇਵਾਲਾ ਨੇ ਆਪਣੇ ਨਵੇਂ ਗਾਣੇ ‘ਚ ਕਈ ਪੰਜਾਬੀਆਂ ਖਿਲਾਫ਼ ਇਤਰਾਜ਼ਯੋਗ ਸ਼ਬਦਾਂ ਦਾ ਇਸਤੇਮਾਲ ਕੀਤਾ ਹੈ ਜਿਸ ‘ਤੇ ਆਮ ਆਦਮੀ ਪਾਰਟੀ ਭੜਕ ਗਈ ਹੈ। ਗਾਇਕ ਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਪੰਜਾਬੀਆਂ ਨੂੰ ਗੱਦਾਰ ਕਹਿਣ ਵਾਲੀ ਟਿੱਪਣੀ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕੀਤਾ ਹੈ।

ਟਵੀਟ ‘ਚ ਕੈਬਨਿਟ ਮੰਤਰੀ ਨੇ ਸਿੱਧੂ ਮੂਸੇਵਾਲਾ ਦੇ ਬਿਆਨ ਨੂੰ ਸ਼ਰਮਨਾਕ ਦੱਸਿਆ ਹੈ। ਉਨ੍ਹਾਂ ਲਿਖਿਆ ਹੈ ਕਿ ਸਾਡੇ ਗੁਰੂ ਸਾਹਿਬ ਨੇ ਸਿਖਾਇਆ ਹੈ ਕਿ ਨਿਮਰਤਾ ਸਭ ਤੋਂ ਵੱਡਾ ਗੁਣ ਹੈ। ਹਾਰ ਨੂੰ ਸਬਕ ਵਜੋਂ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਤੰਜ ਕੱਸਦੇ ਹੋਏ ਕਿਹਾ ਕਿ ਲੱਗਦਾ ਹੈ ਕਿ ਮੂਸੇਵਾਲਾ ਨੂੰ ਮਾਨਸਾ ਤੋਂ ਲੜੀ ਚੋਣ ‘ਚ ਮਿਲੀ ਹਾਰ ਬਰਦਾਸ਼ ਨਹੀਂ ਹੋ ਰਹੀ, ਇਸ ਲਈ ਉਹ ਅਜਿਹੀਆਂ ਗੱਲਾਂ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦਿਲੋਂ ਵੋਟਾਂ ਪਾਈਆਂ ਹਨ ਪਰ ਉਹ ਲੋਕਾਂ ਨੂੰ ਗੱਦਾਰ ਦੱਸ ਰਹੇ ਹਨ ਜੋ ਕਿ ਬਹੁਤ ਸ਼ਰਮਨਾਕ ਗੱਲ ਹੈ।

‘ਆਪ’ ਦੀ ਅੰਮ੍ਰਿਤਸਰ ਤੋਂ ਵਿਧਾਇਕ ਜੀਵਨਜੋਤ ਕੌਰ ਨੇ ਵੀ ਸਿੱਧੂ ਮੂਸੇਵਾਲਾ ਵੱਲੋਂ ਪੰਜਾਬੀਆਂ ਲਈ ਵਰਤੇ ਇਤਰਾਜ਼ਯੋਗ ਸ਼ਬਦਾਂ ਪ੍ਰਤੀ ਗੁੱਸਾ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਗੱਦਾਰੀ ਨਹੀਂ ਆਉਂਦੀ। ਹੱਕ ਸੱਚ ਨਾਲ ਖੜ੍ਹਨ ਵਾਲੇ ਪੰਜਾਬੀਆਂ ਲਈ ਅਜਿਹੀ ਇਤਰਾਜ਼ਯੋਗ ਭਾਸ਼ਾ ਵਰਤਣੀ ਮੰਦਭਾਗਾ ਹੈ।

ਦਿੱਲੀ ‘ਚ ਕੋਰੋਨਾ ਨੇ ਮੁੜ ਫੜੀ ਰਫਤਾਰ, ਨਵੇਂ ਮਾਮਲੇ ਆਏ ਸਾਹਮਣੇ

0

ਦਿੱਲੀ ‘ਚ ਕੋਰੋਨਾ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੀ ਸਕਾਰਾਤਮਕ ਦਰ ਤਿੰਨ ਗੁਣਾ ਵਧ ਗਈ ਹੈ। ਇੱਕ ਹਫ਼ਤਾ ਪਹਿਲਾਂ ਤੱਕ ਜਿੱਥੇ ਦਿੱਲੀ ਵਿੱਚ ਕੋਵਿਡ -19 ਦੀ ਸਕਾਰਾਤਮਕਤਾ ਦਰ 1% ਤੋਂ ਘੱਟ ਸੀ, ਸੋਮਵਾਰ ਨੂੰ ਇਹ ਵਧ ਕੇ 2.7% ਹੋ ਗਈ।

ਇੱਥੇ ਦੱਸਣਾ ਜ਼ਰੂਰੀ ਹੈ ਕਿ ਪਿਛਲੇ 24 ਘੰਟਿਆਂ ਦੌਰਾਨ ਟੈਸਟ ਕੀਤੇ ਗਏ 5079 ਨਮੂਨਿਆਂ ਵਿੱਚੋਂ ਦਿੱਲੀ ਵਿੱਚ ਕੋਰੋਨਾ ਵਾਇਰਸ ਦੇ 137 ਨਵੇਂ ਮਾਮਲੇ ਸਾਹਮਣੇ ਆਏ ਹਨ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਕੀ ਇਹ ਸਕਾਰਾਤਮਕਤਾ ਦਰ ਮਾਮਲਿਆਂ ਵਿੱਚ ਇੱਕ ਹੋਰ ਵਾਧਾ ਦਰਸਾਉਂਦੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਹਸਪਤਾਲ ਵਿੱਚ ਦਾਖਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਕਮੀ ਹੈ, ਉਦੋਂ ਤੱਕ ਚਿੰਤਾ ਦੀ ਕੋਈ ਗੱਲ ਨਹੀਂ ਹੈ।

ਦਿੱਲੀ ਸਰਕਾਰ ਦੁਆਰਾ ਸਾਂਝੇ ਕੀਤੇ ਗਏ ਸਿਹਤ ਬੁਲੇਟਿਨ ਦੇ ਅਨੁਸਾਰ, ਮੌਜੂਦਾ ਸਮੇਂ ਵਿੱਚ ਕੁੱਲ 9745 ਬੈੱਡਾਂ ਵਿੱਚੋਂ ਸਿਰਫ 47 (0.48%) ‘ਤੇ ਹੀ ਕੋਰੋਨਾ ਮਰੀਜ਼ ਹਨ।

ਇਸ ਸਮੇਂ ਦਿੱਲੀ ਵਿੱਚ ਕੋਰੋਨਾ ਦੇ 601 ਐਕਟਿਵ ਕੇਸ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ 447 ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਹਨ। ਇੱਕ ਪ੍ਰਮੁੱਖ ਨਿੱਜੀ ਹਸਪਤਾਲ ਦੇ ਇੱਕ ਡਾਕਟਰ ਨੇ ਦੱਸਿਆ ਕਿ ਮੈਂ ਪਿਛਲੇ ਇੱਕ ਹਫ਼ਤੇ ਵਿੱਚ ਕਰੋਨਾ ਦੇ ਦੋ ਤੋਂ ਤਿੰਨ ਕੇਸ ਦੇਖੇ ਹਨ, ਪਰ ਉਨ੍ਹਾਂ ਵਿੱਚੋਂ ਬਹੁਤਿਆਂ ਵਿੱਚ ਹਲਕੇ ਲੱਛਣ ਸਨ। ਉਨ੍ਹਾਂ ਨੂੰ ਭਰਤੀ ਕਰਨ ਦੀ ਲੋੜ ਨਹੀਂ ਸੀ। ਉਨ੍ਹਾਂ ਕਿਹਾ ਕਿ ਟੀਕਾ ਇਨਫੈਕਸ਼ਨ ਨੂੰ ਰੋਕਣ ਵਿੱਚ ਮਦਦ ਕਰ ਰਿਹਾ ਹੈ।