Home Blog Page 2113

ਨਵਜੋਤ ਸਿੱਧੂ ਦੀ ਪਤਨੀ ਦੀ ਹਾਲਤ ਹੋਈ ਗੰਭੀਰ, ਹਸਪਤਾਲ ‘ਚ ਭਰਤੀ

0

ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਕਾਫੀ ਬਿਮਾਰ ਹੈ। ਨਵਜੋਤ ਸਿੱਧੂ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ ਹੈ। ਸਿੱਧੂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੀ ਪਤਨੀ ਪਿਛਲੇ 2 ਦਿਨਾਂ ਤੋਂ ਗੰਭੀਰ ਰੂਪ ਵਿੱਚ ਬਿਮਾਰ ਹੈ ਅਤੇ ਕੱਲ੍ਹ ਹਸਪਤਾਲ ਵਿੱਚ ਭਰਤੀ ਸੀ। ਇਸ ਦੇ ਨਾਲ ਹੀ ਇਹ ਵੀ ਦੱਸਿਆ ਕਿ ਅੱਜ ਉਨ੍ਹਾਂ ਦਾ ਫੋਰਟਿਸ ਹਸਪਤਾਲ ‘ਚ ਆਪਰੇਸ਼ਨ ਕੀਤਾ ਜਾਵੇਗਾ।

ਲੁਧਿਆਣਾ ‘ਚ ਹੋਈ ਗੋਲੀਬਾਰੀ, 2 ਵਿਅਕਤੀ ਹੋਏ ਜ਼ਖ਼ਮੀ

0

ਲੁਧਿਆਣਾ ‘ਚ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਟਿੱਬਾ ਰੋਡ ਤੇ ਬੀਤੀ ਦੇਰ ਰਾਤ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਕੁਝ ਨੌਜਵਾਨਾਂ ਵੱਲੋਂ ਸ਼ਰੇਆਮ ਗੋਲੀਬਾਰੀ ਕੀਤੀ ਗਈ ਅਤੇ ਇਲਾਕਾ ਵਾਸੀ ਸਹਿਮ ਗਏ।  ਮਾਮਲਾ ਉਦੋਂ ਸੁਰਖੀਆਂ ਵਿੱਚ ਆਇਆ ਜਦੋਂ ਗੱਡੀਆਂ ਦੀ ਭੰਨਤੋੜ ਹੋਣ ਤੋਂ ਬਾਅਦ ਇਲਾਕਾ ਵਾਸੀ ਇਕੱਠੇ ਹੋਏ ਅਤੇ ਪੁਲਿਸ ਨੂੰ ਫੋਨ ਕਰਨ ਲੱਗੇ ਜਿਸ ਤੋਂ ਬਾਅਦ ਮੁਲਜ਼ਮਾਂ ਨੇ ਇਲਾਕਾ ਵਾਸੀਆਂ ਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਲੋਕਾਂ ਦੇ ਦੱਸਣ ਮੁਤਾਬਕ ਲਗਾਤਾਰ ਗੋਲੀਬਾਰੀ ਹੋਈ ਹੈ ਜਦੋਂ ਕਿ ਮੌਕੇ ‘ਤੇ ਪਹੁੰਚੇ ਪੁਲਿਸ ਅਫ਼ਸਰਾਂ ਨੇ ਕਿਹਾ ਕਿ ਚਾਰ ਰਾਊਂਡ ਫਾਇਰਿੰਗ ਹੋਈ ਹੈ, ਜੋ ਕਿ ਇਕ ਵੱਡਾ ਅਪਰਾਧ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।

ਇਲਾਕਾ ਵਾਸੀਆਂ ਨੇ ਕਿਹਾ ਕਿ ਇਹ ਸ਼ਰ੍ਹੇਆਮ ਗੁੰਡਾਗਰਦੀ ਦਾ ਨੰਗਾ ਨਾਚ ਹੈ, ਕਿਉਂਕਿ ਕੁਝ ਗੁੰਡਾ ਅਨਸਰ ਜਿਨ੍ਹਾਂ ਦੀ ਗੈਂਗਸਟਰਾਂ ਨਾਲ ਸਬੰਧ ਨਹੀਂ ਅਤੇ ਉਹ ਖੁਦ ਵੀ ਇਲਾਕੇ ਦੇ ਵਿੱਚ ਗੈਂਗਸਟਰ ਹਨ। ਉਨ੍ਹਾਂ ਨੇ ਹੰਗਾਮਾ ਮਚਾਇਆ ਹੋਇਆ ਹੈ। ਪੂਰਾ ਸਹਿਮ ਦਾ ਮਾਹੌਲ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਜਦੋਂ ਗੱਡੀਆਂ ਦੀ ਭੰਨਤੋੜ ਹੋਈ ਤਾਂ ਉਹ ਬਾਹਰ ਆਏ ਜਿਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਪੁਲਿਸ ਨੂੰ ਮੌਕੇ ‘ਤੇ ਬੁਲਾਉਣਾ ਚਾਹੀਦਾ ਹੈ। ਇਲਾਕਾ ਵਾਸੀਆਂ ਨੇ ਕਿਹਾ ਕਿ ਪੁਲਿਸ ਵੀ ਅੱਧੇ ਘੰਟੇ ਬਾਅਦ ਪਹੁੰਚੀ ਪਰ ਇਸ ਤੋਂ ਪਹਿਲਾਂ ਹੀ ਗੈਂਗਸਟਰਾਂ ਵੱਲੋਂ ਸਿੱਧਾ ਇਲਾਕਾ ਵਾਸੀਆਂ ਤੇ ਫਾਇਰ ਕੀਤੇ ਗਏ ਦੋ ਲੋਕ ਜ਼ਖਮੀ ਵੀ ਹੋ ਗਏ।

ਜਾਣਕਾਰੀ ਅਨੁਸਾਰ ਦੇਰ ਰਾਤ ਹੀ ਮੌਕੇ ‘ਤੇ ਲੁਧਿਆਣਾ ਦੇ ਜੁਆਇੰਟ ਕਮਿਸ਼ਨਰ ਰਵਚਰਨ ਬਰਾੜ ਵੀ ਪਹੁੰਚੇ। ਉਨ੍ਹਾਂ ਨੇ ਦੱਸਿਆ ਕਿ ਚਾਰ ਰਾਊਂਡ ਫਾਇਰਿੰਗ ਹੋਈ ਹੈ ਅਤੇ ਦੋ ਲੋਕ ਇਸ ਦੌਰਾਨ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਇਲਾਕਾ ਵਾਸੀਆਂ ਨੂੰ ਪੂਰਾ ਭਰੋਸਾ ਦਿੱਤਾ ਕਿ ਮੁਲਜ਼ਮਾਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੋਲੀਆਂ ਕਿਸ ਨੇ ਚਲਾਈਆਂ ਕਿਉਂ ਚਲਾਈਆਂ ਤੇ ਪੂਰੀ ਜਾਂਚ ਦਾ ਵਿਸ਼ਾ ਹੈ। ਪੁਲਿਸ ਪੂਰੀ ਤਰ੍ਹਾਂ ਇਨਵੈਸਟੀਗੇਸ਼ਨ ਕਰ ਰਹੀ ਹੈ ਅਤੇ ਸਬੂਤ ਇਕੱਠੇ ਕਰ ਰਹੀ ਹੈ।

ਰਾਜਾ ਵੜਿੰਗ ਨੇ ਕਿਸਾਨਾਂ ਲਈ ਭਗਵੰਤ ਮਾਨ ਨੂੰ ਕੀਤੀ ਇਹ ਅਪੀਲ

0

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਅੱਜ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਹੋ ਤੇ ਤੁਸੀਂ ਪੰਜਾਬ ਰਾਜਪਾਲ ਵਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨ ਦਾ ਮੁੱਦਾ ਚੁੱਕੋ। ਇਹ ਸਟੇਟ ਦਾ ਬਹੁਤ ਹੀ ਮਹੱਤਵਪੂਰਨ ਵਿਸ਼ਾ ਹੈ। ਇਸ ਲਈ ਤੁਹਾਨੂੰ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕਰਨਾ ਚਾਹੀਦਾ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪਹਿਲਾਂ ਹੀ ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਦਿੱਲੀ ਤਲਬ ਕਰਨ ਦੀ ਗਲਤੀ ਕਰ ਚੁੱਕੇ ਹਨ।

ਮੌਸਮੀ ਹਾਲਾਤ ਕਾਰਨ ਪ੍ਰਤੀ ਏਕੜ ਕਣਕ ਦੀ ਉਪਜ ਵਿੱਚ ਭਾਰੀ ਗਿਰਾਵਟ ਆਈ ਹੈ ਜਿਸ ਨਾਲ ਕਿਸਾਨਾਂ ਦੀ ਆਮਦਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਮੇਰੀ ਬੇਨਤੀ ਹੈ ਕਿ ਭਗਵੰਤ ਮਾਨ ਜੀ ਗਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਇਹ ਕਿਸਾਨਾਂ ਨੂੰ ਉਨ੍ਹਾਂ ਦੀ ਵਿੱਤੀ ਸੰਕਟ ਨੂੰ ਦੂਰ ਕਰਨ ਵਿੱਚ ਮਦਦ ਕਰੇਗਾ।

ਵਿਸਾਖੀ ਮਨਾਉਣ ਲਈ 705 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਹੋਇਆ ਰਵਾਨਾ

0

ਵਿਸਾਖੀ ਮਨਾਉਣ ਲਈ 705 ਸਿੱਖ ਸ਼ਰਧਾਲੂਆਂ ਦਾ ਜੱਥਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਰਵਾਨਾ ਹੋਇਆ। ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ, ਜੱਥਾ ਆਗੂ ਤੇ ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਵੇਈਂਪੁਈ, ਉਪ ਜੱਥਾ ਆਗੂ ਕਰ ਰਹੇ ਸਨ।

ਜੱਥਾ ਅਟਾਰੀ ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਦਾਖਲ ਹੋਵੇਗਾ ਤੇ ਵੱਖ- ਵੱਖ ਗੁਰਧਾਮ ਪੰਜਾ ਸਾਹਿਬ, ਨਨਕਾਣਾ ਸਾਹਿਬ, ਡੇਰਾ ਸਾਹਿਬ, ਕਰਤਾਰਪੁਰ ਸਾਹਿਬ ਸਮੇਤ ਬਾਕੀ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਕੇ 21 ਅਪ੍ਰੈਲ ਨੂੰ ਭਾਰਤ ਪਰਤੇਗਾ।

ਪੂਰੇ ਭਾਰਤ ‘ਚੋਂ 2200 ਦੇ ਕਰੀਬ ਸ਼ਰਧਾਲੂ ਅੱਜ ਪਾਕਿਸਤਾਨ ਲਈ ਰਵਾਨਾ ਹੋ ਰਹੇ ਹਨ ਜਿਨਾਂ ‘ਚ 705 ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾ ਰਹੇ ਹਨ ਜਦਕਿ ਬਾਕੀ ਸ਼ਰਧਾਲੂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਗੁਰਦੁਆਰਾ ਕਮੇਟੀਆਂ ਨੂੰ ਜਾਰੀ ਹੁੰਦੇ ਵੀਜਿਆਂ ਰਾਹੀਂ ਜਾ ਰਹੇ ਹਨ।

ਸ਼੍ਰੋਮਣੀ ਕਮੇਟੀ ਵੱਲੋਂ ਜੱਥਾ ਆਗੂ ਰਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਉਹ ਪਾਕਿਸਤਾਨ ਸਰਕਾਰ ਦੇ ਨੁਮਾਇੰਦਿਆਂ ਅੱਗੇ ਇਹ ਮਸਲਾ ਉਠਾਉਣਗੇ ਕਿ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਪਾਕਿਸਤਾਨ ਸਰਕਾਰ ਵੀਜਾ ਜਾਰੀ ਕਰੇ। ਜਦਕਿ ਜਥੇ ‘ਚ ਪਾਕਿਸਤਾਨ ਜਾ ਰਹੇ ਸ਼ਰਧਾਲੂਆਂ ਨੇ ਵੀ ਗੁਰਧਾਮਾਂ ਦੇ ਦਰਸ਼ਨਾਂ ਦਾ ਸੁਭਾਗਾ ਮੌਕਾ ਮਿਲਣ ‘ਤੇ ਖੁਸ਼ੀ ਜਾਹਿਰ ਕੀਤੀ।

CM ਭਗਵੰਤ ਮਾਨ ਅੱਜ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨਾਲ ਕਰਨਗੇ ਮੁਲਾਕਾਤ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੇਸ਼ ਦੇ ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ। ਉਹ ਇਸ ਮੁਲਾਕਾਤ ਲਈ ਅੱਜ ਦਿੱਲੀ ਵਿਖੇ ਜਾਣਗੇ। ਇਸ ਸੰਬੰਧੀ ਉਨ੍ਹਾਂ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ।

ਇਸ ਤੋਂ ਇਲਾਵਾ ਅੱਜ ਹੀ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਵੀ ਮੀਟਿੰਗ ਕਰਨਗੇ। ਇਸ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਕੋਈ ਵੱਡਾ ਐਲਾਨ ਕਰ ਸਕਦੇ ਹਨ। ਉਹ ਆਪ ਵਲੋਂ ਦਿੱਤੀਆਂ ਗਰੰਟੀਆਂ ‘ਚੋਂ ਹੀ ਕੋਈ ਗਰੰਟੀ ਪੂਰੀ ਕਰ ਸਕਦੇ ਹਨ। ਸੂਤਰਾਂ ਅਨੁਸਾਰ ਮੁਫਤ ਬਿਜਲੀ ਨੂੰ ਲੈ ਕੇ ਕੋਈ ਐਲਾਨ ਹੋ ਸਕਦਾ ਹੈ।

ਪਾਕਿਸਤਾਨ ਨੂੰ ਮਿਲਿਆ ਨਵਾਂ PM, ਸ਼ਾਹਬਾਜ਼ ਸ਼ਰੀਫ ਨੂੰ ਮਿਲੀ ਨਵੀਂ ਜਿੰਮੇਵਾਰੀ

0

ਸ਼ਾਹਬਾਜ਼ ਸ਼ਰੀਫ ਬਿਨਾਂ ਕਿਸੇ ਵਿਰੋਧ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਚੁਣੇ ਗਏ, ਇਮਰਾਨ ਖ਼ਾਨ ਦੀ ਪਾਰਟੀ ਨੇ ਚੋਣ ਦਾ ਬਾਈਕਾਟ ਕੀਤਾ। ਸ਼ਾਹਬਾਜ਼ ਸ਼ਰੀਫ ਨੈਸ਼ਨਲ ਅਸੈਂਬਲੀ ‘ਚ ਪੀਐੱਮ ਚੁਣੇ ਗਏ ਹਨ। ਇਮਰਾਨ ਖ਼ਾਨ ਨੂੰ ਸੱਤਾ ਤੋਂ ਬੇਦਖ਼ਲ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਅਹੁਦੇ ਦੇ ਦਾਅਵੇਦਾਰ ਮੰਨੇ ਜਾ ਰਹੇ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (PML-N) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਇਕ ਕੱਟੜ ਯਥਾਰਥਵਾਦੀ ਹਨ

ਇਹ ਪਹਿਲੀ ਵਾਰ ਹੈ ਜਦੋਂ ਉਨ੍ਹਾਂ ਦੀ ਪਾਰਟੀ ਪੀਐੱਮਐੱਲ-ਐੱਨ ਖਾਸਕਰ ਇਸਦੇ ਸੁਪਰੀਮੋ ਨਵਾਜ਼ ਸ਼ਰੀਫ ਨੇ ਪ੍ਰਧਾਨ ਮੰਤਰੀ ਅਹੁਦੇ ਲਈ ਉਨ੍ਹਾਂ ਦੇ ਨਾਂ ‘ਤੇ ਸਹਿਮਤੀ ਦਿੱਤੀ ਹੈ। ਸਾਬਕਾ ਰਾਸ਼ਟਰਪਤੀ ਤੇ ਪਾਕਿਸਤਾਨ ਪੀਪਲਜ਼ ਪਾਰਟੀ ਦੇ ਸਹਿ-ਇੰਚਾਰਜ- ਆਸਿਫ ਅਲੀ ਜ਼ਰਦਾਰੀ ਨੇ ਵਿਰੋਧੀ ਧਿਰਾਂ ਦੀ ਸਾਂਝੀ ਬੈਠਕ ‘ਚ ਪਾਕਿ ਪੀਐੱਮ ਲਈ ਸ਼ਾਹਬਾਜ਼ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ।

13 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਬੈਠਕ, ਲਏ ਜਾ ਸਕਦੇ ਹਨ ਕਈ ਅਹਿਮ ਫੈਸਲੇ!

0

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 13 ਅਪ੍ਰੈਲ 2022 ਦਿਨ ਬੁੱਧਵਾਰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ-1 ਚੰਡੀਗੜ੍ਹ ਵਿਖੇ ਹੋਵੇਗੀ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਪੱਤਰ ਜਾਰੀ ਕਰਕੇ ਸੂਚਿਤ ਕੀਤਾ ਗਿਆ ਹੈ। ਦੱਸ ਦਈਏ ਕਿ ਮੀਟਿੰਗ ਦਾ ਅਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

 

ਇਮਰਾਨ ਖਾਨ ਦਾ ਐਲਾਨ, ਨੈਸ਼ਨਲ ਅਸੈਂਬਲੀ ‘ਚ ਸਮੂਹਿਕ ਅਸਤੀਫਾ ਦੇਣਗੇ PTI ਦੇ ਸੰਸਦ ਮੈਂਬਰ

0

ਪਾਕਿਸਤਾਨ ‘ਚ ਸਿਆਸੀ ਹਲਚਲ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਪਾਕਿਸਤਾਨ ਨੂੰ ਸ਼ਾਹਬਾਜ਼ ਸ਼ਰੀਫ ਦੇ ਰੂਪ ‘ਚ ਨਵਾਂ ਪ੍ਰਧਾਨ ਮੰਤਰੀ ਮਿਲਣ ਜਾ ਰਿਹਾ ਹੈ ਪਰ ਇਮਰਾਨ ਖਾਨ ਨੇ ਅਜੇ ਤੱਕ ਮੈਦਾਨ ਨਹੀਂ ਛੱਡਿਆ ਹੈ। ਆਪਣੀ ਪਾਰਟੀ ਦੇ ਸੰਸਦ ਮੈਂਬਰਾਂ ਦੀ ਮੀਟਿੰਗ ਤੋਂ ਬਾਅਦ ਇਮਰਾਨ ਖਾਨ ਨੇ ਐਲਾਨ ਕੀਤਾ ਕਿ ਪੀਟੀਆਈ ਦੇ ਸਾਰੇ ਸੰਸਦ ਮੈਂਬਰ ਨੈਸ਼ਨਲ ਅਸੈਂਬਲੀ ਵਿੱਚ ਅਸਤੀਫਾ ਦੇ ਦੇਣਗੇ। ਇਮਰਾਨ ਖਾਨ ਦੇ ਮੁਤਾਬਕ, ਅਸੀਂ ਦੇਸ਼ ਨੂੰ ਲੁੱਟਣ ਵਾਲਿਆਂ ਨਾਲ ਨਹੀਂ ਬੈਠ ਸਕਦੇ। ਤੁਹਾਨੂੰ ਦੱਸ ਦੇਈਏ ਕਿ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ ਨੈਸ਼ਨਲ ਅਸੈਂਬਲੀ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ। ਸ਼ਾਹਬਾਜ਼ ਸ਼ਰੀਫ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ ਹੈ।

ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਇਮਰਾਨ ਖਾਨ ਦੀ ਅਪੀਲ ‘ਤੇ ਵੱਡੀ ਗਿਣਤੀ ‘ਚ ਸਮਰਥਕ ਲਾਹੌਰ ਦੀਆਂ ਸੜਕਾਂ ‘ਤੇ ਉਤਰ ਆਏ। ਇਨ੍ਹਾਂ ਵਿੱਚ ਜ਼ਿਆਦਾਤਰ ਨੌਜਵਾਨ ਅਤੇ ਬੱਚੇ ਸਨ। ਉਹ ਪਾਕਿਸਤਾਨੀ ਫੌਜ ਖਿਲਾਫ ‘ਚੌਕੀਦਾਰ ਚੋਰ ਹੈ’ ਦੇ ਨਾਅਰੇ ਲਗਾਉਂਦੇ ਨਜ਼ਰ ਆਏ। ਇਸ ਤੋਂ ਪਹਿਲਾਂ ਐਤਵਾਰ ਨੂੰ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਸੀ। ਸਾਂਝੇ ਵਿਰੋਧੀ ਧਿਰ ਦੇ ਉਮੀਦਵਾਰ ਵਜੋਂ ਸ਼ਾਹਬਾਜ਼ ਸ਼ਰੀਫ਼ ਅਤੇ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਵੱਲੋਂ ਸਾਬਕਾ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਪ੍ਰਧਾਨ ਮੰਤਰੀ ਅਹੁਦੇ ਲਈ ਨਾਮਜ਼ਦ ਕੀਤਾ ਗਿਆ ਹੈ। ਮੌਜੂਦਾ ਸਦਨ ਦਾ ਕਾਰਜਕਾਲ ਅਗਸਤ 2023 ਤੱਕ ਹੈ।

ਇਸ ਦੇ ਨਾਲ ਹੀ ਸੋਮਵਾਰ ਨੂੰ ਇਸਲਾਮਾਬਾਦ ਹਾਈ ਕੋਰਟ ‘ਚ ਇਕ ਪਟੀਸ਼ਨ ‘ਤੇ ਸੁਣਵਾਈ ਹੋਵੇਗੀ, ਜਿਸ ‘ਚ ਇਮਰਾਨ ਖਾਨ ਅਤੇ ਉਨ੍ਹਾਂ ਦੇ ਮੰਤਰੀਆਂ ਨੂੰ ਦੇਸ਼ ਛੱਡਣ ਤੋਂ ਰੋਕਣ ਵਾਲੇ ਲੋਕਾਂ ਦੀ ਸੂਚੀ (ਈ.ਸੀ.ਐੱਲ.) ‘ਚ ਪਾਉਣ ਦੀ ਬੇਨਤੀ ਕੀਤੀ ਗਈ ਹੈ। ਪਾਕਿਸਤਾਨ ਦੇ ਇਮੀਗ੍ਰੇਸ਼ਨ ਵਿਭਾਗ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਇਮਰਾਨ ਸਰਕਾਰ ਨਾਲ ਸਬੰਧਤ ਕੋਈ ਵੀ ਅਧਿਕਾਰੀ ਬਿਨਾਂ ਕੋਈ ਇਤਰਾਜ਼ ਸਰਟੀਫਿਕੇਟ (ਐਨਓਸੀ) ਦੇ ਦੇਸ਼ ਛੱਡ ਕੇ ਨਾ ਜਾਵੇ।

ਪਾਕਿਸਤਾਨ ਦੇ ਪੰਜਾਬ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਪ੍ਰਧਾਨ 75 ਸਾਲਾ ਸ਼ਾਹਬਾਜ਼ ਸ਼ਰੀਫ਼ ਨੂੰ ਪਹਿਲਾਂ ਹੀ ਸੰਯੁਕਤ ਵਿਰੋਧੀ ਧਿਰ ਨੇ ਆਪਣਾ ਆਗੂ ਚੁਣ ਲਿਆ ਸੀ। ਉਨ੍ਹਾਂ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ ਹੈ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਦਿਨ ਭਰ ਦੇ ਸਿਆਸੀ ਡਰਾਮੇ ਤੋਂ ਬਾਅਦ ਅੱਧੀ ਰਾਤ ਤੋਂ ਬਾਅਦ ਨੈਸ਼ਨਲ ਅਸੈਂਬਲੀ ‘ਚ ਬੇਭਰੋਸਗੀ ਦਾ ਮਤਾ ਰੱਖਿਆ ਗਿਆ ਸੀ, ਜਿਸ ‘ਚ ਇਮਰਾਨ ਸਰਕਾਰ ਡਿੱਗ ਗਈ ਸੀ। 342 ਮੈਂਬਰੀ ਨੈਸ਼ਨਲ ਅਸੈਂਬਲੀ ਵਿੱਚ ਬੇਭਰੋਸਗੀ ਮਤੇ ਦੇ ਵੋਟ ਦੌਰਾਨ ਸੰਯੁਕਤ ਵਿਰੋਧੀ ਧਿਰ ਨੂੰ 174 ਮੈਂਬਰਾਂ ਦਾ ਸਮਰਥਨ ਪ੍ਰਾਪਤ ਹੋਇਆ, ਜੋ ਕਿ ਪ੍ਰਧਾਨ ਮੰਤਰੀ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਲੋੜੀਂਦੀ ਗਿਣਤੀ ਤੋਂ ਵੱਧ ਸੀ।

ਰੇਲਵੇ ਵਿਭਾਗ ਦਾ ਵੱਡਾ ਐਕਸ਼ਨ! ਪੰਜਾਬ ਦੇ 11 ਰੇਲਵੇ ਸਟੇਸ਼ਨ ਕੀਤੇ ਬੰਦ

0

ਰੇਲਵੇ ਵਿਭਾਗ ਨੇ ਇੱਕ ਵੱਡਾ ਐਕਸ਼ਨ ਲਿਆ ਹੈ। ਜਾਣਕਾਰੀ ਅਨੁਸਾਰ ਰੇਲ ਡਿਵੀਜ਼ਨ ਫਿਰੋਜ਼ਪੁਰ ਨੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ 11 ਤੇ ਹਿਮਾਚਲ ਪ੍ਰਦੇਸ਼ ਦੇ 2 ਸਟੇਸ਼ਨ ਬੰਦ ਕਰ ਦਿੱਤੇ ਹਨ। ਹੁਣ ਇਨ੍ਹਾਂ ਸਟੇਸ਼ਨਾਂ ‘ਤੇ ਰੇਲ ਗੱਡੀਆਂ ਨਹੀਂ ਰੁਕਣਗੀਆਂ। ਇਨ੍ਹਾਂ ਵਿੱਚ ਹਿਮਾਚਲ ਪ੍ਰਦੇਸ਼ ਤੇ ਪੰਜਾਬ ਵਿੱਚ ਇੱਕ-ਇੱਕ ਧਾਰਮਿਕ ਸਟੇਸ਼ਨ ਵੀ ਸ਼ਾਮਲ ਹੈ। ਇਨ੍ਹਾਂ ਵਿੱਚ ਇੱਕ 63 ਸਾਲ ਪੁਰਾਣੇ ਰੇਲਵੇ ਸਟੇਸ਼ਨ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ। ਰੇਲਵੇ ਵਿਭਾਗ ਦੇ ਇਸ ਫੈਸਲੇ ਤੋਂ ਉਕਤ ਸਟੇਸ਼ਨਾਂ ਦੇ ਨਾਲ ਲੱਗਦੇ ਪਿੰਡਾਂ ਦੇ ਲੋਕ ਕਾਫੀ ਨਾਰਾਜ਼ ਹਨ। ਵਿਭਾਗ ਦੇ ਇਸ ਫੈਸਲੇ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਇਹ ਸਟੇਸ਼ਨ ਤਰਨ ਤਾਰਨ, ਅੰਮ੍ਰਿਤਸਰ, ਫ਼ਿਰੋਜ਼ਪੁਰ, ਲੁਧਿਆਣਾ ਤੇ ਪਠਾਨਕੋਟ ਰੇਲ ਸੈਕਸ਼ਨਾਂ ‘ਤੇ ਬਣੇ ਹਨ।

ਰੇਲਵੇ ਵਿਭਾਗ ਅਨੁਸਾਰ ਪੰਜਾਬ ਵਿੱਚ ਪੈਂਦੇ ਰੇਲਵੇ ਸਟੇਸ਼ਨ ਵਹੀਂਪੋਈ, ਦੁਖਣ ਵਾਰਨ, ਭਲੋਜਲਾ, ਘੰਡਰਾਂ, ਜੰਡੋਕ, ਚੌਂਤਰਾ ਭਟੇਡ (ਹਿਮਾਚਲ ਪ੍ਰਦੇਸ਼), ਕੋਟਲਾ ਗੁਜਰਾਂ, ਸੰਗਰਾਣਾ ਸਾਹਿਬ (ਗੁਰਦੁਆਰਾ), ਭਨੋਹਡ ਪੰਜਾਬ, ਵਾਰਪਾਲ (ਜੀਆਰਵੀ), ਮਾਲਮੋਹਰੀ, ਬੈਜਨਾਥ ਮੰਦਰ (ਹਿਮਾਚਲ ਪ੍ਰਦੇਸ਼) ਤੇ ਮੰਧਾਲੀ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ।

ਇਸਦੇ ਨਾਲ ਹੀ ਜਿਨ੍ਹਾਂ ਲੋਕਾਂ ਨੇ ਟਿਕਟ ਵੇਚਣ ਦਾ ਠੇਕਾ ਲਿਆ ਸੀ, ਉਨ੍ਹਾਂ ਨੂੰ ਸਟੇਸ਼ਨ ਬੰਦ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ। ਕਈ ਸਟੇਸ਼ਨ ਬਹੁਤ ਪੁਰਾਣੇ ਹਨ, ਉਨ੍ਹਾਂ ਨੂੰ ਵੀ ਰੇਲਵੇ ਨੇ ਬੰਦ ਕਰ ਦਿੱਤਾ ਹੈ। ਇਨ੍ਹਾਂ ਸਟੇਸ਼ਨਾਂ ਦੇ ਨਾਲ-ਨਾਲ ਕਈ ਪਿੰਡ ਪੈਂਦੇ ਹਨ, ਇਸ ਲਈ ਇੱਥੋਂ ਦੇ ਪਿੰਡ ਵਾਸੀ ਸਟੇਸ਼ਨ ਦੇ ਬੰਦ ਹੋਣ ਤੋਂ ਨਾਰਾਜ਼ ਹਨ ਕਿਉਂਕਿ ਹੁਣ ਉਕਤ ਸਟੇਸ਼ਨਾਂ ‘ਤੇ ਗੱਡੀਆਂ ਨਹੀਂ ਰੁਕਣਗੀਆਂ।

ਫ਼ਿਰੋਜ਼ਪੁਰ ਤੇ ਲੁਧਿਆਣਾ ਦੇ ਵਿਚਕਾਰ ਭਨੋਹੜ ਸਟੇਸ਼ਨ ਸਥਿਤ ਹੈ, ਜੋ ਲੋਕਾਂ ਦੀ ਸਹੂਲਤ ਲਈ 8 ਦਸੰਬਰ 1958 ਨੂੰ ਬਣਾਇਆ ਗਿਆ ਸੀ। ਇੱਥੋਂ ਦੇ ਜ਼ਿਆਦਾਤਰ ਨੌਜਵਾਨ ਫੌਜ ਵਿੱਚ ਨੌਕਰੀ ਕਰਦੇ ਹਨ। ਇੱਥੋਂ ਦੇ ਵਸਨੀਕਾਂ ਦਾ ਕਹਿਣਾ ਹੈ ਕਿ ਇਸ ਸਟੇਸ਼ਨ ਨੂੰ ਬਣੇ 63 ਸਾਲ ਹੋ ਗਏ ਹਨ। ਰੇਲਵੇ ਡਿਵੀਜ਼ਨ ਫਿਰੋਜ਼ਪੁਰ ਨੇ ਸਾਲ 2002 ਵਿੱਚ ਉਕਤ ਸਟੇਸ਼ਨ ਨੂੰ ਢਾਹੁਣਾ ਸ਼ੁਰੂ ਕੀਤਾ ਸੀ।

ਪਿੰਡ ਵਾਸੀਆਂ ਅਨੁਸਾਰ ਇੱਥੋਂ ਰੋਜ਼ਾਨਾ ਸੌ ਦੇ ਕਰੀਬ ਲੋਕ ਰੇਲ ਗੱਡੀਆਂ ਵਿੱਚ ਸਫ਼ਰ ਕਰਦੇ ਹਨ। ਕੋਵਿਡ-19 ਦੌਰਾਨ ਦੋ ਸਾਲਾਂ ਤੋਂ ਟ੍ਰੇਨਾਂ ਬੰਦ ਸਨ ਅਤੇ ਹੁਣ ਵੀ ਸਾਰੀਆਂ ਟ੍ਰੇਨਾਂ ਨਹੀਂ ਚੱਲ ਰਹੀਆਂ ਹਨ। ਪਿੰਡ ਵਾਸੀਆਂ ਨੇ ਕਿਹਾ ਕਿ ਰੇਲਵੇ ਬਹੁਤ ਵੱਡਾ ਅਦਾਰਾ ਹੈ, ਇਸ ਨੂੰ ਅਜਿਹੇ ਸਟੇਸ਼ਨਾਂ ਤੋਂ ਕਮਾਈ ਨਹੀਂ ਕਰਨੀ ਚਾਹੀਦੀ ਸਗੋਂ ਲੋਕਾਂ ਨੂੰ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ। ਲੋਕਾਂ ਦੀ ਮੰਗ ਹੈ ਕਿ ਸਾਰੇ ਬੰਦ ਪਏ ਸਟੇਸ਼ਨਾਂ ਨੂੰ ਦੁਬਾਰਾ ਚਾਲੂ ਕੀਤਾ ਜਾਵੇ ਤੇ ਰੇਲਾਂ ਦਾ ਸਟਾਪੇਜ ਪੱਕਾ ਕੀਤਾ ਜਾਵੇ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਹ ਇਸ ਸਬੰਧੀ ਦਿੱਲੀ ਵਿੱਚ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਨਗੇ। ਉਕਤ ਸਟੇਸ਼ਨ ਨੂੰ ਬੰਦ ਕਰਨ ਦੇ ਹੁਕਮ ਅਜੇ ਕੁਮਾਰ, ਡਿਵੀਜ਼ਨਲ ਕਮਰਸ਼ੀਅਲ ਮੈਨੇਜਰ, ਰੇਲ ਡਵੀਜ਼ਨ, ਫਿਰੋਜ਼ਪੁਰ ਵੱਲੋਂ ਜਾਰੀ ਕੀਤੇ ਗਏ ਹਨ। ਸਾਰੇ ਸਟੇਸ਼ਨਾਂ ਨੂੰ ਪੱਤਰ ਭੇਜ ਕੇ ਬੰਦ ਕਰਨ ਲਈ ਕਿਹਾ ਗਿਆ ਹੈ।

CM ਭਗਵੰਤ ਮਾਨ ਨੇ ਪੰਜਾਬ ਦੀ ਜਨਤਾ ਕੋਲੋਂ ਕਿਉਂ ਮੰਗਿਆ ਸਮਾਂ, ਜਾਣੋ

0

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਕੇ ਪੰਜਾਬ ਦੇ ਲੋਕਾਂ ਤੋਂ ਸਮਾਂ ਮੰਗਿਆ ਹੈ। ਦਰਅਸਲ ਬੀਤੇ ਕੁਝ ਦਿਨਾਂ ਤੋਂ ਨੌਕਰੀਆਂ ਤੇ ਬਿਜਲੀ ਮਾਫੀ ਸਮੇਤ ਕਈ ਮੁੱਦਿਆਂ ‘ਤੇ ਪੰਜਾਬ ਸਰਕਾਰ ਦੀ ਆਲੋਚਨਾ ਹੋ ਰਹੀ ਹੈ। ਆਮ ਆਦਮੀ ਪਾਰਟੀ ਦੇ ਟਵਿੱਟਰ ਪੇਜ ‘ਤੇ ਪੋਸਟ ਪਾ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ- ਪੰਜਾਬੀਓ ਥੋੜ੍ਹਾ ਸਮਾਂ ਦਿਓ ਥੋੜ੍ਹਾ ਸਬਰ ਕਰੋ। ਕੋਈ ਵੀ ਅਜਿਹੀ ਚੀਜ਼ ਨਹੀਂ ਜੋ ਮੈਨੂੰ ਮੂੰਹ ਜ਼ੁਬਾਨੀ ਯਾਦ ਨਾ ਹੋਵੇ। ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਜਲਦਬਾਜ਼ੀ ਨਾ ਕਰੀਏ। ਥੋੜ੍ਹਾ ਸਮਾਂ ਤਾਂ ਲੱਗੇਗਾ। ਸਭ ਦੇ ਮਸਲੇ ਹੱਲ ਹੋਣਗੇ। ਕੋਈ ਵੀ ਵਿਅਕਤੀ ਅਜਿਹਾ ਨਹੀਂ ਹੋਵੇਗਾ ਜਿਸ ਦੀ ਸੁਣਵਾਈ ਨਹੀਂ ਹੋਵੇਗੀ।

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਜਨਤਾ ਨਾਲ ਕਈ ਵਾਅਦੇ ਕੀਤੇ ਹਨ। ਹਾਲਾਂਕਿ ਸਾਰੇ ਜਾਣਦੇ ਹਨ ਕਿ ਅਜੇ ਸਰਕਾਰ ਬਣੀ ਨੂੰ ਕੁਝ ਹੀ ਸਮਾਂ ਹੋਇਆ ਹੈ ਪਰ ਵਿਰੋਧੀ ਧਿਰਾਂ ਲਗਾਤਾਰ ਸਵਾਲ ਉਠਾ ਰਹੀਆਂ ਹਨ ਕਿ ਪਾਰਟੀ ਵਾਅਦਿਆਂ ਤੋਂ ਭੱਜ ਰਹੀ ਹੈ। ਪੰਜਾਬ ਵਿਚ ਅਮਨ-ਕਾਨੂੰਨ ਦੀ ਹਾਲਤ ‘ਤੇ ਵੀ ਵਿਰੋਧੀ ਧਿਰਾਂ ਆਪ ਸਰਕਾਰ ਨੂੰ ਘੇਰ ਰਹੀਆਂ ਹਨ। ਜਿਸ ਤੋਂ ਬਾਅਦ ਸੀਐੱਮ ਮਾਨ ਨੇ ਅੱਜ ਟਵੀਟ ਕਰ ਕੇ ਪੰਜਾਬੀਆਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ।