Home Blog Page 2117

ਪੰਜਾਬ ਦੇ ਸਾਬਕਾ CM ਚਰਨਜੀਤ ਚੰਨੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ ਦਿੱਲੀ

0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ 7 ਅਪ੍ਰੈਲ ਨੂੰ ਨਵੀਂ ਦਿੱਲੀ ਵਿਖੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਪਹੁੰਚੇ ਹਨ।

ਇਸ ਤੋਂ ਇਲਾਵਾ ਕਾਂਗਰਸ ਪਾਰਟੀ ਵਲੋਂ ਮਹਿੰਗਾਈ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਮਹਿੰਗਾਈ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵੀ ਵਾਧਾ ਜਾਰੀ ਹੈ। ਘਰੇਲੂ ਗੈਸ ਦੀਆਂ ਕੀਮਤਾਂ ਵੀ ਬਹੁਤ ਵਧ ਗਈਆਂ ਹਨ।ਇਨ੍ਹਾਂ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਹਿੰਗਾਈ ਨੇ ਚਾਰੇ ਪਾਸੇ ਆਮ ਆਦਮੀ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਵਧਦੀ ਮਹਿੰਗਾਈ ਖਿਲਾਫ ਅੱਜ ਕਾਂਗਰਸ ਵਲੋਂ ਚੰਡੀਗੜ੍ਹ ‘ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਸੂਬੇ ਭਰ ਤੋਂ ਕਾਂਗਰਸੀ ਆਗੂ ਮਹਿੰਗਾਈ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ। ਇਹ ਪ੍ਰਦਰਸ਼ਨ ਕਾਂਗਰਸ ਭਵਨ ਵਿਖੇ ਕੀਤਾ ਜਾ ਰਿਹਾ ਹੈ।

ਕਾਂਗਰਸ ਵਲੋਂ ਮਹਿੰਗਾਈ ਖਿਲਾਫ਼ ਕੇਂਦਰ ਸਰਕਾਰ ਨੂੰ ਘੇਰਨ ਦੀ ਤਿਆਰੀ

0

ਮਹਿੰਗਾਈ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵੀ ਵਾਧਾ ਜਾਰੀ ਹੈ। ਘਰੇਲੂ ਗੈਸ ਦੀਆਂ ਕੀਮਤਾਂ ਵੀ ਬਹੁਤ ਵਧ ਗਈਆਂ ਹਨ।ਇਨ੍ਹਾਂ ਕਾਰਨ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਹਿੰਗਾਈ ਨੇ ਚਾਰੇ ਪਾਸੇ ਆਮ ਆਦਮੀ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ। ਵਧਦੀ ਮਹਿੰਗਾਈ ਖਿਲਾਫ ਅੱਜ ਕਾਂਗਰਸ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰੇਗੀ। ਇਸ ਦੌਰਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਸੂਬੇ ਭਰ ਤੋਂ ਕਾਂਗਰਸੀਆਂ ਦਾ ਇਕੱਠ ਹੋਵੇਗਾ। ਇਹ ਪ੍ਰਦਰਸ਼ਨ ਕਾਂਗਰਸ ਭਵਨ ਵਿਖੇ ਕੀਤਾ ਜਾਵੇਗਾ। ਇਸ ਲਈ ਸਾਰੇ ਕਾਂਗਰਸੀਆਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਜ਼ਿਲ੍ਹਾ ਪੱਧਰ ’ਤੇ ਪ੍ਰਦਰਸ਼ਨ ਕਰ ਰਹੀ ਸੀ।

ਇਸ ਪ੍ਰਦਰਸ਼ਨ ਵਿੱਚ ਸਭ ਤੋਂ ਅਹਿਮ ਕਾਰਕ ਕਾਂਗਰਸ ਦੀ ਧੜੇਬੰਦੀ ਹੋਵੇਗੀ। ਪਿਛਲੀ ਸਰਕਾਰ ‘ਚ ਮੁੱਖ ਮੰਤਰੀ ਰਹੇ ਚਰਨਜੀਤ ਚੰਨੀ ਤੋਂ ਇਲਾਵਾ ਚੋਣਾਂ ਜਿੱਤਣ ਤੇ ਹਾਰਨ ਵਾਲੇ ਜ਼ਿਆਦਾਤਰ ਮੰਤਰੀਆਂ ਨੇ ਸਿੱਧੂ ਤੋਂ ਦੂਰੀ ਬਣਾ ਰੱਖੀ ਹੈ। ਅਜਿਹੇ ‘ਚ ਉਹ ਪ੍ਰਦਰਸ਼ਨ ‘ਚ ਸ਼ਾਮਲ ਹੁੰਦੇ ਹਨ ਜਾਂ ਨਹੀਂ, ਇਸ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

CM ਭਗਵੰਤ ਮਾਨ ਨੇ ‘ਨਾਜਾਇਜ਼ ਮਾਈਨਿੰਗ’ ਨੂੰ ਲੈ ਕੇ ਸੱਦੀ ਮੀਟਿੰਗ

0

ਪੰਜਾਬ ‘ਚ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਵੱਲੋਂ ਅੱਜ ਵੱਡੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਪੰਜਾਬ ਭਵਨ ਵਿਖੇ ਸਵੇਰੇ 11 ਵਜੇ ਹੋਵੇਗੀ। ਇਹ ਮੀਟਿੰਗ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਜਾਵੇਗੀ। ਇਸ ਮੀਟਿੰਗ ਦੌਰਾਨ ਨਵੀਂ ਮਾਈਨਿੰਗ ਨੀਤੀ ਨੂੰ ਲੈ ਕੇ ਵਿਚਾਰ-ਚਰਚਾ ਕੀਤੇ ਜਾਣ ਦੀ ਸੰਭਾਵਨਾ ਹੈ।

ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਨਾਜਾਇਜ਼ ਮਾਈਨਿੰਗ ਦਾ ਮੁੱਦਾ ਆਮ ਆਦਮੀ ਪਾਰਟੀ ਦੇ ਮੁੱਖ ਮੁੱਦਿਆਂ ‘ਚ ਸ਼ਾਮਲ ਸੀ। ਪੰਜਾਬ ‘ਚ ਲਗਾਤਾਰ ਨਾਜਾਇਜ਼ ਮਾਈਨਿੰਗ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਇਸ ਬਾਰੇ ਕੋਈ ਵੱਡਾ ਫ਼ੈਸਲਾ ਲਿਆ ਜਾ ਸਕਦਾ ਹੈ।

CNG ਦੀਆਂ ਕੀਮਤਾਂ ‘ਚ ਫਿਰ ਤੋਂ ਹੋਇਆ ਵਾਧਾ, ਜਾਣੋ ਨਵੇਂ ਰੇਟ

0

ਆਮ ਜਨਤਾ ਨੂੰ ਵੀਰਵਾਰ ਨੂੰ ਇਕ ਵਾਰ ਫਿਰ ਮਹਿੰਗਾਈ ਦਾ ਝਟਕਾ ਲੱਗਾ ਹੈ। ਸੰਕੁਚਿਤ ਕੁਦਰਤੀ ਗੈਸ (ਸੀਐਨਜੀ) ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਦਿਨ ਵਾਧਾ ਹੋਇਆ ਹੈ। ਅੱਜ ਸੀਐਨਜੀ ਦੀਆਂ ਕੀਮਤਾਂ ਵਿੱਚ 2.5 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। ਇੱਕ ਹਫ਼ਤੇ ਵਿੱਚ ਹੁਣ ਤੱਕ ਸੀਐਨਜੀ ਉੱਤੇ 9.60 ਰੁਪਏ ਦਾ ਵਾਧਾ ਹੋਇਆ ਹੈ।

ਹਾਲਾਂਕਿ ਅੱਜ ਪੈਟਰੋਲ ਅਤੇ ਡੀਜ਼ਲ ‘ਤੇ ਲੋਕਾਂ ਨੂੰ ਰਾਹਤ ਮਿਲੀ ਹੈ। ਸਰਕਾਰੀ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ 17 ਦਿਨਾਂ ‘ਚ ਪੈਟਰੋਲ 10 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਕਈ ਦਿਨਾਂ ਤੋਂ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਬੀਤੇ ਦਿਨ ਸੀਐਨਜੀ ਦੀ ਕੀਮਤ ਵਿੱਚ 2.5 ਰੁਪਏ ਪ੍ਰਤੀ ਕਿਲੋ ਦਾ ਵਾਧਾ ਕੀਤਾ ਗਿਆ ਸੀ। ਇਸ ਹਿਸਾਬ ਨਾਲ ਅੱਜ ਦਾ ਵਾਧਾ ਹਾਲ ਦੀ ਘੜੀ ਸਭ ਤੋਂ ਵੱਧ ਹੈ। 2.5 ਰੁਪਏ ਦੇ ਵਾਧੇ ਤੋਂ ਬਾਅਦ ਅੱਜ ਦਿੱਲੀ ‘ਚ CNG ਦੀ ਕੀਮਤ 69.11 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ, ਜਦਕਿ ਨੋਇਡਾ, ਗ੍ਰੇਟਰ ਨੋਇਡਾ ਅਤੇ ਗਾਜ਼ੀਆਬਾਦ ‘ਚ ਇਹ 71.67 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹਿਸਾਬ ਨਾਲ ਵਿਕ ਰਹੀ ਹੈ।

ਯੂਪੀ ਦੇ ਮੁਜ਼ੱਫਰਨਗਰ, ਮੇਰਠ ਅਤੇ ਸ਼ਾਮਲੀ ਵਿੱਚ ਸੀਐਨਜੀ 76.34 ਰੁਪਏ ਵਿੱਚ ਵਿਕ ਰਹੀ ਹੈ। ਗੁਰੂਗ੍ਰਾਮ ‘ਚ ਅੱਜ CNG ਦੀ ਕੀਮਤ 77.44 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਦੇ ਨਾਲ ਹੀ ਰੇਵਾੜੀ ‘ਚ ਅੱਜ CNG 79.57 ਰੁਪਏ ‘ਚ ਮਿਲ ਰਹੀ ਹੈ।

ਇਸ ਦੇ ਨਾਲ ਹੀ ਕਰਨਾਲ ਅਤੇ ਕੈਥਲ ਵਿੱਚ ਅੱਜ ਤੋਂ ਸੀਐਨਜੀ 77.77 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਹੈ। ਕਾਨਪੁਰ, ਹਮੀਰਪੁਰ ਅਤੇ ਫਤਿਹਪੁਰ ਦੀ ਗੱਲ ਕਰੀਏ ਤਾਂ ਇੱਥੇ ਸੀਐਨਜੀ ਦੇ ਰੇਟ 2.5 ਰੁਪਏ ਦੇ ਵਾਧੇ ਤੋਂ ਬਾਅਦ 80.90 ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਗਏ ਹਨ। ਰਾਜਸਥਾਨ ਦੇ ਅਜਮੇਰ, ਪਾਲੀ ਅਤੇ ਰਾਜਸਮੰਦ ਵਿੱਚ ਸੀਐਨਜੀ ਦਾ ਰੇਟ 79.38 ਰੁਪਏ ਪ੍ਰਤੀ ਕਿਲੋ ਹੋ ਗਿਆ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਨਹੀਂ ਵਧੀਆਂ
ਅੱਜ ਪੈਟਰੋਲ ਅਤੇ ਡੀਜ਼ਲ ਦੇ ਰੇਟ ਨਾ ਵਧਣ ਕਾਰਨ ਦਿੱਲੀ ਸਮੇਤ ਸਾਰੇ ਮਹਾਨਗਰਾਂ ‘ਚ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਰਾਸ਼ਟਰੀ ਰਾਜਧਾਨੀ ‘ਚ ਅੱਜ ਪੈਟਰੋਲ 105.41 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਿਕ ਰਿਹਾ ਹੈ। ਮੁੰਬਈ ‘ਚ ਪੈਟਰੋਲ 120.51 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 104.77 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ।

ਪੰਜਾਬ ਵਿਚ ਅਪਰਾਧਿਕ ਘਟਨਾਵਾਂ ‘ਚ ਵਾਧਾ ਚਿੰਤਾਜਨਕ: ਕੈਪਟਨ ਅਮਰਿੰਦਰ

0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ‘ਚ ਵਾਪਰੀਆਂ ਕਤਲ ਦੀਆਂ ਅਪਰਾਧਿਕ ਘਟਨਾਵਾਂ ‘ਤੇ ਚਿੰਤਾ ਜ਼ਾਹਿਰ ਕੀਤੀ ਹੈ।ਪਟਿਆਲਾ ਸ਼ਹਿਰ ‘ਚ ਬੀਤੀ ਰਾਤ ਦੋ ਵੱਖ-ਵੱਖ ਘਟਨਾਵਾਂ ‘ਚ ਦੋ ਵਿਅਕਤੀਆਂ ਦਾ ਕਤਲ ਹੋਇਆ ਹੈ।

ਕੈਪਟਨ ਅਮਰਿੰਦਰ ਨੇ ਟਵੀਟ ਕੀਤਾ ਹੈ- ‘ਪੰਜਾਬ ਵਿੱਚ ਹਿੰਸਾ ਦੀਆਂ ਘਟਨਾਵਾਂ ਵਿੱਚ ਤਾਜ਼ਾ ਵਾਧਾ ਬਹੁਤ ਚਿੰਤਾਜਨਕ ਹੈ। ਪੰਜਾਬ ਪੁਲਿਸ ਇਨ੍ਹਾਂ ਸਥਿਤੀਆਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਸਮਰੱਥ ਹੈ, ਜੇਕਰ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਸਖ਼ਤ ਕਾਰਵਾਈ ਕਰਨ ਲਈ ਖੁੱਲ੍ਹੀ ਛੁੱਟੀ ਦਿੱਤੀ ਜਾਵੇ। ਕਿਸੇ ਨੂੰ ਵੀ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।”

 

ਭੁਪਿੰਦਰ ਹਨੀ ਦੀ ਨਿਆਇਕ ਹਿਰਾਸਤ ’ਚ ਹੋਇਆ ਵਾਧਾ

0

ਰੇਤੇ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੱਜ ਮੁੜ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਦੀ ਨਿਆਇਕ ਹਿਰਾਸਤ 20 ਤਾਰੀਖ਼ ਤੱਕ ਵਧਾ ਦਿੱਤੀ ਹੈ। ਹਨੀ ਸਿੰਘ ਨੂੰ ਸੀ. ਜੇ. ਐੱਮ. ਰੁਪਿੰਦਰ ਚਾਹਲ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਸੀ। ਇਥੇ ਦੱਸਣਯੋਗ ਹੈ ਕਿ 18 ਜਨਵਰੀ ਨੂੰ ਭੁਪਿੰਦਰ ਸਿੰਘ ਹਨੀ ਦੇ ਘਰੋਂ 8 ਕਰੋੜ ਬਰਾਮਦ ਕੀਤੇ ਗਏ ਸਨ ਜਦਕਿ ਉਸ ਦੇ ਸਾਥੀ ਦੇ ਘਰੋਂ 2 ਕਰੋੜ ਦੀ ਬਰਾਮਦਗੀ ਹੋਈ ਸੀ। ਇਸ ਦੇ ਬਾਅਦ ਈ. ਡੀ. ਵੱਲੋਂ ਜਾਂਚ ਕੀਤੀ ਗਈ ਸੀ।

ਇਸ ਲਈ ਈ. ਡੀ. ਨੇ 31 ਮਾਰਚ ਨੂੰ ਪੀ. ਐੱਮ. ਐੱਲ. ਏ., 2002 ਦੀ ਧਾਰਾ 3,44,4 ਅਤੇ 45 ਦੇ ਤਹਿਤ ਚਾਰਜਸ਼ੀਟ ਦਾਇਰ ਕੀਤੀ ਸੀ। ਈ. ਡੀ. ਨੇ ਹਨੀ ਨੂੰ 3 ਅਤੇ 4 ਫਰਵਰੀ ਦੀ ਦਰਮਿਆਨੀ ਰਾਤ ਗ੍ਰਿਫ਼ਤਾਰ ਕੀਤਾ ਸੀ। ਨਿਯਮ ਮੁਤਾਬਕ ਈ. ਡੀ. ਨੇ ਹਨੀ ਖ਼ਿਲਾਫ਼ 60 ਦਿਨਾਂ ਦੇ ਅੰਦਰ ਚਾਰਜਸ਼ੀਟ ਦਾਇਰ ਕਰਨੀ ਸੀ। ਈ.ਡੀ. ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ 18 ਜਨਵਰੀ ਨੂੰ ਹਨੀ ਅਤੇ ਹੋਰਨਾਂ ਖ਼ਿਲਾਫ਼ 10 ਥਾਵਾਂ ’ਤੇ ਛਾਪੇਮਾਰੀ ਕੀਤੀ ਸੀ। ਹਨੀ ਦੇ ਘਰੋਂ 8 ਕਰੋੜ ਅਤੇ ਉਸ ਦੇ ਸਹਿਯੋਗੀ ਸੰਦੀਪ ਕੁਮਾਰ ਦੇ ਘਰੋਂ 2 ਕਰੋੜ ਦੀ ਨਕਦੀ ਬਰਾਮਦ ਹੋਣ ਤੋਂ ਬਾਅਦ ਈ. ਡੀ. ਨੇ ਹਨੀ ਤੋਂ ਪੁੱਛਗਿੱਛ ਕੀਤੀ ਤੇ ਉਸ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰ ਲਿਆ ਸੀ ਤੇ ਭੁਪਿੰਦਰ ਸਿੰਘ ਹਨੀ ਹੁਣ ਤੱਕ ਨਿਆਇਕ ਹਿਰਾਸਤ ’ਚ ਹੈ।

ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ ‘ਚ ਕਾਂਟਰੈਕਟ ‘ਤੇ ਲੱਗੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਕੀਤਾ ਵਾਧਾ

0

ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ ‘ਚ ਕੰਮ ਕਰਦੇ ਠੇਕਾ ਮੁਲਾਜ਼ਮਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਵੱਖ-ਵੱਖ ਸਰਕਾਰੀ ਮਹਿਕਮਿਆਂ ‘ਚ ਠੇਕੇ ‘ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ‘ਚ ਵਾਧਾ ਕਰ ਕੇ ਪੰਜਾਬ ਸਰਕਾਰ ਨੇ ਇਨ੍ਹਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਸਬੰਧੀ ਅੱਜ ਪੱਤਰ ਵੀ ਜਾਰੀ ਕੀਤਾ ਗਿਆ ਹੈ। ਇਸ ਪੱਤਰ ਅਨੁਸਾਰ ਸੇਵਾਵਾਂ ‘ਚ ਇਹ ਵਾਧਾ 31 ਮਾਰਚ 2023 ਤਕ ਜਾਂ  ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸਬੰਧੀ ਨਵਾਂ ਕਾਨੂੰਨ ਹੋਂਦ ‘ਚ ਆਉਣ ਤਕ ਜਾਰੀ ਰਹੇਗਾ।

ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਮਾਤਾ ਸਾਹਿਬ ਕੌਰ ’ਤੇ ਬਣੀ ਫਿਲਮ ਸੁਪਰੀਮ ਮਦਰਹੁੱਡ ਦੇਖਣ ਲਈ ਮਿਲਿਆ ਸੱਦਾ

0

ਪੰਜਾਬ ਦਾ ਮਾਣ ਤੇ ਸਿੱਖ ਇਤਿਹਾਸ ਦੀ ਸ਼ਾਨ ਮਾਤਾ ਸਾਹਿਬ ਕੌਰ ’ਤੇ ਬਣੀ ਧਾਰਮਿਕ ਐਨੀਮੇਟਿਡ ਫਿਲਮ ਦਾ ਅੱਜ ਪ੍ਰੀਮਿਅਮ ਸ਼ੋਅ ਹੈ। ਇਸ ਨੂੰ ਦੇਖਣ ਲਈ ਅੱਜ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਪਰਿਵਾਰ ਸਣੇ ਸੱਦਾ ਦਿੱਤਾ ਗਿਆ ਹੈ। ਇਸ ਬਾਰੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਡਾਇਰੈਕਟਰ ਵੱਲੋਂ ਸੱਦਾ ਆਇਆ ਹੈ। ਇਸ ਲਈ ਸਾਰੇ ਵਿਧਾਇਕ ਪਰਿਵਾਰਾਂ ਸਣੇ ਇਹ ਫਿਲਮ ਜ਼ਰੂਰ ਦੇਖਣ ਜਾਣਗੇ।

ਜ਼ਿਕਰਯੋਗ ਹੈ ਕਿ ਮਾਤਾ ਸਾਹਿਬ ਕੌਰ ਦੇ ਇਤਿਹਾਸ ਨੂੰ ਰੋਸ਼ਨ ਕਰਨ ਦੇ ਉਦੇਸ਼ ਨਾਲ, ਜ਼ੀ ਸਟੂਡੀਓਜ਼ ਨੇ ਨਿਹਾਲ  ਪ੍ਰੋਡਕਸ਼ਨ ਦੇ ਸਹਿਯੋਗ ਨਾਲ ਡਾ ਕਰਨਦੀਪ ਸਿੰਘ ਦੁਆਰਾ ਨਿਰਦੇਸ਼ਤ ਆਉਣ ਵਾਲੀ ਧਾਰਮਿਕ ਐਨੀਮੇਟਿਡ ਫਿਲਮ ‘ਸੁਪਰੀਮ ਮਦਰਹੁੱਡ’ 14 ਅਪ੍ਰੈਲ 2022 ਨੂੰ ਰਿਲੀਜ਼ ਹੋਵੇਗੀ।

ਫਿਲਮ ਵਿੱਚ ਜੈਦੇਵ ਕੁਮਾਰ, ਟੀਏਵੀ ਅਤੇ ਸੌਰਭ ਕਲਸੀ ਨੇ ਸੰਗੀਤ ਤਿਆਰ ਕੀਤਾ ਹੈ। ਫਿਲਮ ਵਿੱਚ 3ਡੀ ਐਨੀਮੇਸ਼ਨ ਆਈ ਰਿਐਲਿਟੀਜ਼ ਟੈਕਨਾਲੋਜੀ ਪ੍ਰਾਈਵੇਟ ਲਿਮਟਿਡ ਦੁਆਰਾ ਕੀਤੀ ਗਈ ਹੈ।

ਟਰਾਂਸਪੋਰਟ ਮੰਤਰੀ ਭੁੱਲਰ ਨੇ ਅੰਮ੍ਰਿਤਸਰ ਬੱਸ ਸਟੈਂਡ ‘ਤੇ ਮਾਰਿਆ ਛਾਪਾ, ਟੈਕਸ ਨਾ ਭਰਨ ‘ਤੇ ਹੋਵੇਗੀ ਕਾਰਵਾਈ

0

ਪੰਜਾਬ ਦੇ ਨਵੇਂ ਬਣੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਅੰਮ੍ਰਿਤਸਰ ਦੇ ਵਿੱਚ ਛਾਪੇਮਾਰੀ ਕੀਤੀ ਗਈ।  ਜਿਸ ਦੌਰਾਨ ਜਿਨ੍ਹਾਂ ਬੱਸਾਂ ਤੇ ਗੱਡੀਆਂ ਦੇ ਪਰਮਿਟ ਨਹੀਂ ਸਨ। ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਦੀ ਗੱਲ ਕਹੀ ਗਈ। ਉੱਥੇ ਹੀ ਟਰਾਂਸਪੋਰਟ ਮੰਤਰੀ  ਨੇ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਵੱਲੋਂ ਚਾਹੇ ਉਹ ਕੋਈ ਵੀ ਹੋਵੇ ਬੱਸਾਂ ਦਾ ਟੈਕਸ ਨਾ ਦਿਤਾ ਗਿਆ ਤਾਂ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ।

ਉੱਥੇ ਨਾਲ ਹੀ ਕਿਹਾ ਕਿ ਜੇਕਰ ਪੰਜਾਬ ਦਾ ਰੈਵਿਨਿਊ ਇਕੱਠਾ ਕਰਨਾ ਹੈ ਤਾਂ ਸਾਨੂੰ ਇਸੇ ਤਰਾਂ ਦੇ ਸਖ਼ਤ ਕਦਮ ਚੁੱਕਣੇ ਪੈਣਗੇ ।

ਅੰਮ੍ਰਿਤਸਰ ਵਿੱਚ ਅੱਜ ਅਚਾਨਕ ਹੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਛਾਪੇਮਾਰੀ ਕੀਤੀ ਗਈ ਅਤੇ  ਸਿਟੀ ਸੈਂਟਰ ਲਾਗੇ ਖੜ੍ਹੀਆਂ ਬੱਸਾਂ ਉੱਪਰ ਵੀ ਕਾਰਵਾਈ ਕੀਤੀ ਗਈ ।

ਲਾਲਜੀਤ ਭੁੱਲਰ ਵੱਲੋਂ ਕਿਹਾ ਗਿਆ ਕਿ ਜੇਕਰ ਪੰਜਾਬ ਦੇ ਵਿੱਚ ਬੱਸਾਂ ਚਲਾਉਣੀਆਂ ਹਨ ਤਾਂ ਸਾਨੂੰ ਟੈਕਸ ਇਕੱਠਾ ਕਰਨਾ ਪਵੇਗਾ ਅਤੇ ਜੇਕਰ ਕਿਸੇ ਵੀ ਵਿਅਕਤੀ ਵੱਲੋਂ ਟੈਕਸ ਨਾ ਦਿੱਤਾ ਗਿਆ ਤਾਂ ਉਸ ਖਿਲਾਫ ਵੀ ਕਾਰਵਾਈ ਕੀਤੀ ਜਾਵੇਗੀ

ਉਨ੍ਹਾਂ ਦੱਸਿਆ ਕਿ ਅੱਜ ਜਦੋਂ ਉਹ ਅੰਮ੍ਰਿਤਸਰ ਵਿੱਚ ਪਹੁੰਚੇ ਤਾਂ ਉਨ੍ਹਾਂ ਵੱਲੋਂ ਜਦੋਂ ਸਿਟੀ ਸੈਂਟਰ ਲਾਗੇ ਛਾਪੇਮਾਰੀ ਕੀਤੀ ਗਈ। ਇਕ ਪੁਲਿਸ ਕਰਮਚਾਰੀ  ਉੱਤੇ ਰਿਸ਼ਵਤ ਲੈਣ ਦੇ ਇਲਜ਼ਾਮ ਲਗਾਏ ਗਏ ।

ਉਨ੍ਹਾਂ ਕਿਹਾ ਕਿ ਇਸ ਦੀ ਵਿਜੀਲੈਂਸ ਜਾਂਚ ਕਰਵਾਈ ਜਾਵੇਗੀ, ਜੇਕਰ ਦੋਸ਼ੀ ਪਾਇਆ ਗਿਆ ਤਾਂ ਇਸ ਦੀ  ਪ੍ਰਾਪਰਟੀ ਕੁਰਕ ਕਰਕੇ ਖ਼ਜ਼ਾਨੇ ਵਿੱਚ ਪਾਈ ਜਾ ਸਕਦੀ ਹੈ।

ਲਾਲਜੀਤ ਸਿੰਘ  ਵੱਲੋਂ ਲਗਾਤਾਰ ਹੀ ਪੰਜਾਬ ਦੇ ਵੱਖ ਵੱਖ ਜਗ੍ਹਾ ਦੇ ਉੱਤੇ ਛਾਪੇਮਾਰੀ ਕੀਤੀ  ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਛਾਪੇਮਾਰੀ ਨਿਰੰਤਰ ਜਾਰੀ ਰਹੇਗੀ।

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅਸੀਂ ਦੇਰ ਰਾਤ ਇਸੇ ਕਰਕੇ ਛਾਪੇਮਾਰੀ ਕਰ ਰਹੇ ਹਾਂ ਤਾਂ ਜੋ ਕਿ ਲੋਕਾਂ ਨੂੰ ਇੱਕ ਮੈਸੇਜ ਦਿੱਤਾ ਜਾ ਸਕੇ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਦੇ ਹੱਕ ਦੇ ਵਾਸਤੇ ਉਤਰੀ ਹੋਈ ਹੈ ਅਤੇ ਹਮੇਸ਼ਾਂ ਉਨ੍ਹਾਂ ਦੇ ਹੱਕ ਲਈ ਆਵਾਜ਼ ਚੁੱਕੇਗੀ  ।

ਸਾਵਧਾਨ! kinder joy ਦੇ ਪ੍ਰੋਡਕਟ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖਬਰ

0

ਦੁਨੀਆਂ ਭਰ ‘ਚ ਬੱਚਿਆਂ ਵਲੋਂ Kinder Joy ਦੇ ਉਤਪਾਦਾਂ ਨੂੰ ਪਸੰਦ ਕੀਤਾ ਜਾਂਦਾ ਹੈ। ਜਾਣਕਾਰੀ ਅਨੁਸਾਰ ਇਨ੍ਹਾਂ ਉਤਪਾਦਾਂ ਨੂੰ ਬਣਾਉਣ ਵਾਲੀ ਕੰਪਨੀ Ferrero ਨੇ ਆਪਣੇ ਇਕ ਪ੍ਰੋਡਕਟ ਨੂੰ ਸਿਹਤ ਲਈ ਸੁਰੱਖਿਅਤ ਨਾ ਪਾਏ ਜਾਣ ‘ਤੇ ਬਾਜ਼ਾਰ ਤੋਂ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਦਰਅਸਲ ਯੂਕੇ ਦੀ ਫੂਡ ਸੇਫਟੀ ਏਜੰਸੀ (FSA) ਨੇ ਖਪਤਕਾਰਾਂ ਨੂੰ ਕਿੰਡਰ ਬ੍ਰਾਂਡ ਦੇ ਕੁਝ ਉਤਪਾਦਾਂ ਦੀ ਵਰਤੋਂ ਕਰਨ ਤੋਂ ਬਚਣ ਦੀ ਸਲਾਹ ਦਿੱਤੀ ਹੈ। FSA ਨੇ ਕਿੰਡਰ ਦੇ ਭੋਜਨ ਉਤਪਾਦਾਂ ਤੇ ਸਾਲਮੋਨੇਲਾ ਦੀ ਲਾਗ ਦੇ ਫੈਲਣ ਦੇ ਵਿਚਕਾਰ ਸਬੰਧ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ।

UKHSA ਤੇ ਯੂਰਪ ‘ਚ ਕੁਝ ਹੋਰ ਸਿਹਤ ਏਜੰਸੀਆਂ ਵੱਲੋਂ ਕੀਤੀ ਗਈ ਜਾਂਚ ‘ਚ ਇਹ ਪਾਇਆ ਗਿਆ ਹੈ ਕਿ ਕੰਪਨੀ ਦੇ ਉਤਪਾਦਾਂ ਤੇ ਯੂਕੇ ‘ਚ ਫੈਲ ਰਹੇ ਸਾਲਮੋਨੇਲਾ ਦੀ ਲਾਗ ਵਿਚਕਾਰ ਸਬੰਧ ਹੈ। ਇਸ ਸਬੰਧੀ ਫਰੈਰੋ ਕੰਪਨੀ ਨੇ ਇਹਤਿਆਤ ਵਜੋਂ ਆਪਣਾ ਉਤਪਾਦ ਵਾਪਸ ਲੈ ਲਿਆ ਤੇ ਜਾਂਚ ਸ਼ੁਰੂ ਕਰ ਦਿੱਤੀ। ਵਾਪਸ ਲਿਆ ਜਾਣ ਵਾਲਾ ਪ੍ਰੋਡਕਟ ਉਸੇ ਫੈਕਟਰੀ ‘ਚ ਬਣਿਆ ਹੈ ਤੇ ਕਿੰਡਰ ਦੇ ਬਾਕੀ ਉਤਪਾਦ ਫਿਲਹਾਲ ਇਸ ਤੋਂ ਪ੍ਰਭਾਵਿਤ ਨਹੀਂ ਪਾਏ ਗਏ ਹਨ।

ਕਿੰਡਰ ਜੁਆਇ ਉਤਪਾਦ ਨਿਰਮਾਤਾ ਫਰੈਰੋ ਨੇ ਆਪਣੇ ਉਤਪਾਦ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਕਿਹਾ ਹੈ ਕਿ ਉਹ ਸਾਲਮੋਨੇਲਾ ਦੇ ਇਨਫੈਕਟਿਡ ਹੋਣ ਦੀ ਸੰਭਾਵਨਾ ਕਾਰਨ ਆਪਣੇ ਉਤਪਾਦ ਕਿੰਡਰ ਸਰਪ੍ਰਾਈਜ਼ ਦੇ ਕੁਝ ਬੈਚਾਂ ਨੂੰ ਵਾਪਸ ਬੁਲਾ ਰਹੀ ਹੈ। ਕੰਪਨੀ ਅਨੁਸਾਰ ਕਿੰਡਰ ਸਰਪ੍ਰਾਈਜ਼ ਦੇ ਜਿਨ੍ਹਾਂ 20 ਗ੍ਰਾਮ ਦੇ ਪੈਕੇਟ ‘ਤੇ ਬੈਸਟ ਬੀਫੋਰ ਦੀ ਤਰੀਕ 11 ਜੁਲਾਈ 2022 ਤੇ 7 ਅਕਤੂਬਰ  2022 ਦੇ ਵਿਚਕਾਰ ਦੀ ਹੈ, ਸਿਰਫ਼ ਉਸੇ ਨੂੰ ਵਾਪਸ ਲਿਆ ਜਾ ਰਿਹਾ ਹੈ।

ਪੇਰੈਂਟ ਕੰਪਨੀ Ferrero ਨੇ ਦੱਸਿਆ ਕਿ ਜਨਤਾ ਨੂੰ ਜਾਣਕਾਰੀ ਦੇਣ ਲਈ ਰਿਟੇਲ ਸਟੋਰ ‘ਚ ਉਤਪਾਦ ਬਾਰੇ ਨੋਟਿਸ ਲਗਾਏ ਜਾਣਗੇ। ਨੋਟਿਸ ‘ਚ ਦੱਸਿਆ ਜਾਵੇਗਾ ਕਿ ਉਤਪਾਦਾਂ ਨੂੰ ਕਿਉਂ ਵਾਪਸ ਲਿਆ ਜਾ ਰਿਹਾ ਹੈ। ਇਹ ਵੀ ਦੱਸਿਆ ਜਾਵੇਗਾ ਕਿ ਜੇਕਰ ਤੁਸੀਂ ਇਨ੍ਹਾਂ ਉਤਪਾਦਾਂ ਨੂੰ ਖਰੀਦ ਚੁੱਕੇ ਹੋ ਤਾਂ ਉਨ੍ਹਾਂ ਨੇ ਅੱਗੇ ਕੀ-ਕੀ ਕਰਨਾ ਹੈ।