Home Blog Page 2118

ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ ਸ਼ੁਰੂ, ਜਾਣੋ ਪ੍ਰੀਖਿਆ ਦਾ ਸਮਾਂ ਤੇ ਹੋਰ ਹਦਾਇਤਾਂ

0

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਦੀਆਂ 8ਵੀਂ ਟਰਮ-2 ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। ਅਜਿਹੇ ‘ਚ PSEB ਬੋਰਡ ਦੀਆਂ ਪ੍ਰੀਖਿਆਵਾਂ ਦਾ ਕਾਊਂਟਡਾਊਨ ਵੀ ਸ਼ੁਰੂ ਹੋ ਗਿਆ ਹੈ। ਇਸ ਤੋਂ ਪਹਿਲਾਂ ਪੰਜਵੀਂ ਦੀ ਪ੍ਰੀਖਿਆ ਸੈਲਫ-ਸੈਂਟਰ ‘ਤੇ ਲਈ ਜਾ ਰਹੀ ਹੈ। ਅੱਠਵੀਂ ਟਰਮ-2 ਦੀਆਂ ਪ੍ਰੀਖਿਆਵਾਂ ਲਈ ਲੁਧਿਆਣਾ ‘ਚ 308 ਕੇਂਦਰ ਬਣਾਏ ਗਏ ਹਨ ਜਿਨ੍ਹਾਂ ਵਿੱਚ 44364 ਵਿਦਿਆਰਥੀ ਅਪੀਅਰ ਹੋ ਰਹੇ ਹਨ।

ਅੱਠਵੀਂ ਜਮਾਤ ਦੀ ਪਹਿਲੀ ਪ੍ਰੀਖਿਆ ਪਹਿਲੀ ਭਾਸ਼ਾ ਪੰਜਾਬੀ, ਉਰਦੂ, ਹਿੰਦੀ ਨਾਲ ਸ਼ੁਰੂ ਹੋ ਰਹੀ ਹੈ। ਪ੍ਰੀਖਿਆ ਸਵੇਰੇ 10 ਵਜੇ ਤੋਂ ਸ਼ੁਰੂ ਹੋ ਕੇ ਦੁਪਹਿਰ 12.15 ਵਜੇ ਤੱਕ ਚੱਲੇਗੀ ਅਤੇ ਬੱਚਿਆਂ ਨੂੰ ਪ੍ਰਸ਼ਨ ਪੱਤਰ ਪੜ੍ਹਨ ਲਈ 15 ਮਿੰਟ ਦਾ ਵਾਧੂ ਸਮਾਂ ਮਿਲੇਗਾ। ਇਸ ਦੇ ਨਾਲ ਹੀ ਇਹ ਪ੍ਰੀਖਿਆ 50 ਫੀਸਦੀ ਸਿਲੇਬਸ ‘ਚ ਉਦੇਸ਼ ਰੂਪ ‘ਚ ਲਈ ਜਾਵੇਗੀ ਅਤੇ ਸਮੁੱਚੇ ਸਿਲੇਬਸ ‘ਚੋਂ ਕੰਪਿਊਟਰ ਸਾਇੰਸ, ਸਿਹਤ ਅਤੇ ਸਰੀਰਕ ਸਿੱਖਿਆ, ਸਵਾਗਤ ਜੀਵਨ ਅਤੇ ਚੋਣਵੇਂ ਵਿਸ਼ਿਆਂ ਦੀ ਪ੍ਰੀਖਿਆ ਲਈ ਜਾਵੇਗੀ।

ਪ੍ਰੈਕਟੀਕਲ ਪ੍ਰੀਖਿਆਵਾਂ 29 ਅਪ੍ਰੈਲ ਤੋਂ

PSEB VIII ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 29 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਤੇ 9 ਮਈ ਤਕ ਜਾਰੀ ਰਹਿਣਗੀਆਂ। ਪ੍ਰੈਕਟੀਕਲ ਪ੍ਰੀਖਿਆਵਾਂ ਸਕੂਲ ਪੱਧਰ ‘ਤੇ ਸਹੂਲਤ ਅਨੁਸਾਰ ਲਈਆਂ ਜਾਣਗੀਆਂ। ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਨ੍ਹਾਂ ਪ੍ਰੀਖਿਆਵਾਂ ਦੀ ਵੰਡ ਇਸ ਤਰ੍ਹਾਂ ਕੀਤੀ ਜਾਵੇ ਕਿ ਕੋਈ ਵੀ ਪ੍ਰੈਕਟੀਕਲ ਵਿਸ਼ਾ ਆਪਸ ਵਿੱਚ ਨਾ ਟਕਰਾਏ। ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਮਿਤੀ ਨੂੰ ਨੋਟ ਕਰਵਾਉਣਾ ਕੇਂਦਰ ਦੇ ਸੁਪਰਡੈਂਟ ਦਾ ਫਰਜ਼ ਹੋਵੇਗਾ। ਸਕੂਲ ਮੁਖੀ ਪ੍ਰੈਕਟੀਕਲ ਇਮਤਿਹਾਨਾਂ ਦੀਆਂ ਉੱਤਰ ਪੱਤਰੀਆਂ ਨੂੰ ਆਪਣੇ ਅਧਿਕਾਰ ਖੇਤਰ ‘ਚ ਰੱਖੇਗਾ ਤਾਂ ਜੋ ਲੋੜ ਪੈਣ ‘ਤੇ ਵਿਦਿਆਰਥੀਆਂ ਨੂੰ ਦਿੱਤੇ ਗਏ ਅੰਕਾਂ ਦੀ ਜਾਂਚ ਕੀਤੀ ਜਾ ਸਕੇ। ਪ੍ਰੈਕਟੀਕਲ ਪ੍ਰੀਖਿਆਵਾਂ ਸ਼ੁਰੂ ਹੋਣ ਦੇ ਅੱਠ ਦਿਨਾਂ ਦੇ ਅੰਦਰ ਸਕੂਲਾਂ ਨੂੰ ਐਪ ਰਾਹੀਂ ਆਪਣੇ ਅੰਕ ਬੋਰਡ ਦਫ਼ਤਰ ਨੂੰ ਭੇਜਣੇ ਪੈਣਗੇ।

 

ਪੰਜਾਬ ‘ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਖਤਮ ਹੋ ਰਿਹਾ: ਨਵਜੋਤ ਸਿੱਧੂ

0

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ‘ਚ ਹੋਏ 2 ਕਤਲਾਂ ਸੰਬੰਧੀ ਕਿਹਾ ਹੈ ਕਿ ਪੰਜਾਬ ‘ਚ ਅਮਨ-ਕਾਨੂੰਨ ਪੂਰੀ ਤਰ੍ਹਾਂ ਖਤਮ ਹੋ ਰਿਹਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਮੁੱਖ ਮੰਤਰੀ ਜਿੱਥੇ ਹਿਮਾਚਲ ਦੀਆਂ ਠੰਡੀਆਂ ਹਵਾਵਾਂ ਵਿੱਚ ਵੋਟਾਂ ਮੰਗਣ ਵਿੱਚ ਰੁੱਝੇ ਹਨ, ਉੱਥੇ ਹੀ ਪੰਜਾਬ ਵਿੱਚ ਅਮਨ-ਕਾਨੂੰਨ ਦੀ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਈ ਹੈ।

ਪਟਿਆਲਾ ਵਿੱਚ ਅੱਜ 2 ਹੋਰ ਖੂਨੀ ਕਤਲੇਆਮ ਹੋਏ ਹਨ। ਰੋਜ਼ਾਨਾ ਔਸਤਨ 3-4 ਕਤਲ ਹੋ ਰਹੇ ਹਨ। ਜਿਸ ਕਾਰਨ ਲੋਕਾਂ ‘ਚ ਡਰ ਦਾ ਮਾਹੌਲ ਹੈ।

ਸ਼੍ਰੀਲੰਕਾ ਦੇ ਲੋਕਾਂ ਨੂੰ ਮਿਲੀ ਵੱਡੀ ਰਾਹਤ, ਰਾਸ਼ਟਰਪਤੀ ਨੇ ਦੇਸ਼ ‘ਚ ਲਾਗੂ ‘ਐਮਰਜੈਂਸੀ’ ਹਟਾਈ

0

ਸ਼੍ਰੀਲੰਕਾ ਦੀ ਵਿਗੜਦੀ ਆਰਥਿਕ ਸਥਿਤੀ ਕਾਰਨ ਇੱਥੇ ਜਨਤਕ ਐਮਰਜੈਂਸੀ ਲਾਗੂ ਕੀਤੀ ਗਈ ਸੀ ਪਰ ਹੁਣ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਤਬਾਯਾ ਰਾਜਪਕਸ਼ੇ ਨੇ ਦੇਸ਼ ‘ਚ 1 ਅਪ੍ਰੈਲ ਤੋਂ ਲਾਗੂ ਐਮਰਜੈਂਸੀ ਨੂੰ ਹਟਾ ਦਿੱਤਾ। ਜਾਣਕਾਰੀ ਅਨੁਸਾਰ ਮੰਗਲਵਾਰ ਰਾਤ ਨੂੰ ਜਾਰੀ ਇੱਕ ਗਜ਼ਟਿਡ ਨੋਟੀਫਿਕੇਸ਼ਨ ਨੰਬਰ 2274/10 ਵਿੱਚ ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੇ ਐਮਰਜੈਂਸੀ ਨਿਯਮ ਆਰਡੀਨੈਂਸ ਨੂੰ ਵਾਪਸ ਲੈ ਲਿਆ ਹੈ, ਜਿਸ ਦੇ ਤਹਿਤ ਸੁਰੱਖਿਆ ਬਲਾਂ ਨੂੰ ਦੇਸ਼ ਵਿੱਚ ਕਿਸੇ ਵੀ ਗੜਬੜ ਨੂੰ ਰੋਕਣ ਲਈ ਵਿਆਪਕ ਸ਼ਕਤੀਆਂ ਦਿੱਤੀਆਂ ਗਈਆਂ ਸਨ।

ਦੇਸ਼ ਵਿੱਚ ਵਿਗੜਦੀ ਆਰਥਿਕ ਸਥਿਤੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਰਾਸ਼ਟਰਪਤੀ ਨੇ 1 ਅਪ੍ਰੈਲ ਨੂੰ ਜਨਤਕ ਐਮਰਜੈਂਸੀ ਦਾ ਐਲਾਨ ਕੀਤਾ ਸੀ। 3 ਅਪ੍ਰੈਲ ਨੂੰ ਹੋਏ ਵਿਆਪਕ ਵਿਰੋਧ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਐਮਰਜੈਂਸੀ ਦੀ ਸਥਿਤੀ ਲਾਗੂ ਕੀਤੀ ਗਈ ਸੀ। ਇਸ ਤੋਂ ਬਾਅਦ ਸਰਕਾਰ ਨੇ ਪੂਰੇ ਦੇਸ਼ ਵਿੱਚ ਕਰਫਿਊ ਲਗਾ ਦਿੱਤਾ। ਕਰਫਿਊ ਅਤੇ ਐਮਰਜੈਂਸੀ ਦੇ ਬਾਵਜੂਦ ਵਿਰੋਧ ਪ੍ਰਦਰਸ਼ਨ ਜਾਰੀ ਰਿਹਾ। ਇਸ ਦੌਰਾਨ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਸੱਤਾਧਾਰੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਅਤੇ ਸਰਕਾਰ ਨੂੰ ਆਰਥਿਕ ਸੰਕਟ ਦਾ ਹੱਲ ਕਰਨ ਦੀ ਅਪੀਲ ਕੀਤੀ।

ਪ੍ਰਦਰਸ਼ਨ ਹਿੰਸਕ ਹੋ ਜਾਣ ਕਾਰਨ ਕਈ ਲੋਕ ਜ਼ਖਮੀ ਹੋ ਗਏ ਅਤੇ ਵਾਹਨਾਂ ਨੂੰ ਅੱਗ ਲਗਾ ਦਿੱਤੀ ਗਈ। ਰਾਸ਼ਟਰਪਤੀ ਨਿਵਾਸ ਨੇੜੇ ਬੈਰੀਕੇਡਾਂ ਨੂੰ ਢਾਹ ਦਿੱਤੇ ਜਾਣ ਤੋਂ ਬਾਅਦ ਪੁਲਸ ਨੇ ਪ੍ਰਦਰਸ਼ਨਕਾਰੀਆਂ ‘ਤੇ ਹੰਝੂ ਗੈਸ ਅਤੇ ਪਾਣੀ ਦੀਆਂ ਬੌਛਾਰਾਂ ਕੀਤੀਆਂ। ਇਸ ਤੋਂ ਬਾਅਦ ਕਈ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਕੋਲੰਬੋ ਸ਼ਹਿਰ ਦੇ ਜ਼ਿਆਦਾਤਰ ਹਿੱਸਿਆਂ ‘ਚ ਕੁਝ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ। ਸ਼੍ਰੀਲੰਕਾ ਵਿੱਚ ਵਿਦੇਸ਼ੀ ਮੁਦਰਾ ਦੀ ਕਮੀ ਕਾਰਨ ਬਾਲਣ ਅਤੇ ਰਸੋਈ ਗੈਸ ਵਰਗੀਆਂ ਜ਼ਰੂਰੀ ਵਸਤਾਂ ਦੀ ਕਮੀ ਹੋ ਗਈ ਹੈ।

ਪਟਿਆਲਾ ‘ਚ ਹੋਈ ਗੋਲੀਬਾਰੀ, ਇੱਕ ਵਿਅਕਤੀ ਦੀ ਹੋਈ ਮੌਤ

0

ਪੰਜਾਬ ਵਿੱਚ ਇੱਕ ਹੋਰ ਫਾਈਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਪੈਟਰੋਲ ਪੰਪ ਦੇ ਪਿੱਛੇ ਦੋ ਗੁੱਟਾਂ ਵਿੱਚ ਫਾਈਰਿੰਗ ਹੋਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮ੍ਰਿਤਕ ਦੀ ਪਛਾਣ ਧਰਮਿੰਦਰ ਸਿੰਘ ਪਿੰਡ ਦੌਣ ਕਲਾਂ ਵਜੋਂ ਹੋਈ ਹੈ। ਮਾਮਲਾ CCTV ਫੁਟੇਜ ‘ਚ ਕੈਦ ਹੋਇਆ।

ਸਾਹਮਣੇ ਆਈ CCTV  ਫੁੱਟੇਜ ‘ਚ ਵੇਖਿਆ ਗਿਆ ਹੈ ਕਿ ਘਟਨਾ ਦੌਰਾਨ ਦੋ ਨਕਾਬਪੋਸ਼ ਨੌਜਵਾਨਾਂ ਨੇ ਧਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਧਰਮਿੰਦਰ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪੰਜਾਬੀ ਯੂਨੀਵਰਸਿਟੀ ਦੇ ਸਾਹਮਣੇ ਬੀਤੀ ਰਾਤ ਨਕਾਬਪੋਸ਼ਾਂ ਨੇ ਪਰਮਿੰਦਰ ਸਿੰਘ ਨੂੰ ਗੋਲੀ ਮਾਰ ਦਿੱਤੀ।

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਇਸ ਦੇ ਨਾਲ ਹੀ ਕਤਲ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਭਾਰਤ ਸਰਕਾਰ: ਐਡਵੋਕੇਟ ਧਾਮੀ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਕੈਦ ਸਿੰਘਾਂ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਰਿਹਾਅ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਦਿਹਾੜੇ ਮੌਕੇ ਭਾਰਤ ਸਰਕਾਰ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ, ਜੋ ਅਜੇ ਤੱਕ ਅਮਲ ਵਿਚ ਨਹੀਂ ਆਇਆ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਵੱਲੋਂ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ 14 ਅਪ੍ਰੈਲ ਨੂੰ ਮਨਾਇਆ ਜਾ ਰਿਹਾ ਹੈ, ਇਸ ਮੌਕੇ ਭਾਰਤ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪਹਿਲ ਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਵਿਚ ਅੜਿੱਕਾ ਬਣੀ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਵੀ ਸਵਾਲਾਂ ਦੇ ਘੇਰੇ ਵਿਚ ਲੈਂਦਿਆਂ ਕਿਹਾ ਕਿ ਕੇਜਰੀਵਾਲ ਸਿੱਖਾਂ ਨੂੰ ਕਦੇ ਵੀ ਇੰਨਸਾਫ ਨਹੀਂ ਦੇ ਸਕਦਾ।

ਉਨ੍ਹਾਂ ਕਿਹਾ ਕਿ ਕੇਜਰੀਵਾਲ ਜੇਕਰ ਸਿੱਖ ਹਮਾਇਤੀ ਹੁੰਦਾ ਤਾਂ ਉਹ ਪ੍ਰੋ: ਭੁੱਲਰ ਦੀ ਰਿਹਾਈ ਵਿਚ ਹਾਂ ਪੱਖੀ ਫੈਸਲਾ ਲੈਂਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਖੁਦ ਬੰਦੀ ਸਿੱਖਾਂ ਦੀ ਰਿਹਾਈ ਲਈ ਅੱਗੇ ਆਉਣਾ ਚਾਹੀਦਾ ਹੈ ਤੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ, ਸ. ਬਲਵੰਤ ਸਿੰਘ ਰਾਜੋਆਣਾ ਅਤੇ ਸ. ਜਗਤਾਰ ਸਿੰਘ ਹਵਾਰਾ ਸਮੇਤ ਹੋਰ ਸਿੱਖ ਕੈਦੀ ਜੋ ਲਗਭਗ 30-30 ਸਾਲ ਦੇ ਵੱਧ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।

ਦਸਣਯੋਗ ਹੈ ਕਿ ਲੰਘੀ 30 ਮਾਰਚ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਾ ਮਤਾ ਪਾਸ ਕਰਕੇ ਸਰਕਾਰ ਨੂੰ ਭੇਜਿਆ ਗਿਆ ਸੀ।

ਮਹਿੰਗਾਈ ਦਾ ਝਟਕਾ! ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਫਿਰ ਤੋਂ ਹੋਇਆ ਵਾਧਾ

0

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ ਹੈ। ਸਰਕਾਰੀ ਤੇਲ ਕੰਪਨੀਆਂ ਨੇ ਬੁੱਧਵਾਰ ਨੂੰ ਇੱਕ ਵਾਰ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80 ਪੈਸੇ ਦਾ ਵਾਧਾ ਕੀਤਾ ਹੈ। ਇਸ ਨਾਲ ਦੇਸ਼ ਦੇ ਕਈ ਸ਼ਹਿਰਾਂ ‘ਚ ਪੈਟਰੋਲ 120 ਰੁਪਏ ਪ੍ਰਤੀ ਲੀਟਰ ਤੋਂ ਵੀ ਮਹਿੰਗਾ ਹੋ ਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ‘ਚ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ‘ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਦਿੱਲੀ ‘ਚ ਹੁਣ ਪੈਟਰੋਲ 105.41 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਜਦਕਿ ਡੀਜ਼ਲ 96.67 ਰੁਪਏ ‘ਤੇ ਪਹੁੰਚ ਗਿਆ ਹੈ। ਮੁੰਬਈ ‘ਚ ਪੈਟਰੋਲ 120 ਰੁਪਏ ਨੂੰ ਪਾਰ ਕਰਕੇ 120.51 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਿਆ ਹੈ।

ਚਾਰ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

-ਦਿੱਲੀ ਪੈਟਰੋਲ 105.41 ਰੁਪਏ ਅਤੇ ਡੀਜ਼ਲ 96.67 ਰੁਪਏ ਪ੍ਰਤੀ ਲੀਟਰ

-ਮੁੰਬਈ ਪੈਟਰੋਲ 120.51 ਰੁਪਏ ਅਤੇ ਡੀਜ਼ਲ 104.77 ਰੁਪਏ ਪ੍ਰਤੀ ਲੀਟਰ

– ਚੇਨਈ ਪੈਟਰੋਲ 110.85 ਰੁਪਏ ਅਤੇ ਡੀਜ਼ਲ 100.94 ਰੁਪਏ ਪ੍ਰਤੀ ਲੀਟਰ

-ਕੋਲਕਾਤਾ ਪੈਟਰੋਲ 115.12 ਰੁਪਏ ਅਤੇ ਡੀਜ਼ਲ 99.83 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੀਆਂ ਕੀਮਤਾਂ ਜਾਰੀ ਹਨ

-ਨੋਇਡਾ ‘ਚ ਪੈਟਰੋਲ 105.47 ਰੁਪਏ ਅਤੇ ਡੀਜ਼ਲ 97.03 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

-ਲਖਨਊ ‘ਚ ਪੈਟਰੋਲ 105.25 ਰੁਪਏ ਅਤੇ ਡੀਜ਼ਲ 96.83 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

-ਪਟਨਾ ‘ਚ ਪੈਟਰੋਲ 116.23 ਰੁਪਏ ਅਤੇ ਡੀਜ਼ਲ 101.06 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਕੇਂਦਰ ਸਰਕਾਰ ਨੇ ਲਿਆ ਵੱਡਾ ਐਕਸ਼ਨ, 22 YouTube Channels ਕੀਤੇ ਬੈਨ

0

ਕੇਂਦਰ ਸਰਕਾਰ ਨੇ ਗਲਤ ਜਾਣਕਾਰੀਆਂ ਫੈਲਾਉਣ ਵਾਲੇ ਯੂਟਿਊਬ ਚੈਨਲਾਂ ਖਿਲਾਫ ਸਖਤ ਕਦਮ ਚੁੱਕਦੇ ਹੋਏ 22 ਯੂਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਹੈ।

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਉਸ ਨੇ ਭਾਰਤ ਦੀ ਰਾਸ਼ਟਰੀ ਸੁਰੱਖਿਆ, ਵਿਦੇਸ਼ੀ ਸਬੰਧਾਂ ਅਤੇ ਜਨਤਕ ਵਿਵਸਥਾ ਨਾਲ ਜੁੜੀਆਂ ਗਲਤ ਜਾਣਕਾਰੀਆਂ ਫੈਲਾਉਣ ਲਈ 22 ਯੂਟਿਊਬ ਚੈਨਲਾਂ ਨੂੰ ਬਲਾਕ ਕਰ ਦਿੱਤਾ ਹੈ। 22 ਚੈਨਲਾਂ ਵਿੱਚੋਂ 18 ਭਾਰਤੀ ਯੂਟਿਊਬ ਨਿਊਜ਼ ਚੈਨਲ ਹਨ ਅਤੇ ਚਾਰ ਪਾਕਿਸਤਾਨ ਆਧਾਰਿਤ ਯੂਟਿਊਬ ਨਿਊਜ਼ ਚੈਨਲ ਹਨ।

ਮਨਿਸਟਰੀ ਆਫ ਇਨਫਰਮੇਸ਼ਨ ਐਂਡ ਬ੍ਰਾਡਕਾਸਟਿੰਗ ਨੇ IT Rules 2021 ਤਹਿਤ ਐਮਰਜੈਂਸੀ ਪਾਵਰ ਦਾ ਇਸੇਤਮਾਲ ਕਰਦੇ ਹੋਏ 22 YouTube ਚੈਨਲ, ਤਿੰਨ Twitter ਅਕਾਊਂਟ, ਇਕ Facebook ਅਕਾਊਂਟ ਤੇ ਇਕ ਨਿਊਜ਼ ਵੈੱਬਸਾਈਟ ਨੂੰ ਬਲਾਕ ਕਰਨ ਦਾ ਹੁਕਮ ਦਿੱਤਾ ਹੈ। ਬਲਾਕ ਕੀਤੇ ਗਏ YouTube ਚੈਨਲਾਂ ਕੋਲ ਕੁੱਲ 260 ਕਰੋੜ ਵਿਵਰਸ਼ਿਪ ਸੀ। ਇਨ੍ਹਾਂ ਅਕਾਊਂਟਸ ਤੇ ਚੈਨਲਾਂ ਦਾ ਇਸਤੇਮਾਲ ਸੰਵੇਦਨਸ਼ੀਲ ਤੇ ਭਾਰਤ ਦੀ ਸੁਰੱਖਿਆ, ਵਿਦੇਸ਼ ਨੀਤੀ ਤੇ ਪਬਲਿਕ ਆਰਡਰ ਨਾਲ ਜੁੜੇ ਮਾਮਲਿਆਂ ‘ਚ ਫੇਕ ਨਿਊਜ਼ ਤੇ ਸੋਸ਼ਲ ਮੀਡੀਆ ‘ਤੇ ਗ਼ਲਤ ਜਾਣਕਾਰੀ ਫੈਲਾਉਣ ਲਈ ਕੀਤਾ ਜਾ ਰਿਹਾ ਸੀ।

IT Rules 2021 ਦੇ ਆਧਾਰ ‘ਤੇ ਇਹ ਪਹਿਲਾ ਮੌਕਾ ਹੈ ਜਦੋਂ ਭਾਰਤੀ YouTube ਚੈਨਲਾਂ ਖਿਲਾਫ਼ ਐਕਸ਼ਨ ਲਿਆ ਗਿਆ ਹੈ। ਦੱਸ ਦੇਈਏ ਕਿ ਸਰਕਾਰ ਪਿਛਲੇ ਸਾਲ ਫਰਵਰੀ ‘ਚ ਆਈਟੀ ਰੂਲਜ਼ 2021 ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਲੇਟੈਸਟ ਬਲੌਗਿੰਗ ਆਰਡਰ ਤਹਿਤ 18 ਭਾਰਤੀ ਤੇ 4 ਪਾਕਿਸਤਾਨੀ YouTube ਚੈਨਲਾਂ ਨੂੰ ਬੈਨ ਕੀਤਾ ਗਿਆ ਹੈ।

ਇਨ੍ਹਾਂ ਯੂਟਿਊਬ ਚੈਨਲਾਂ ਦਾ ਇਸਤੇਮਾਲ ਵੱਖ-ਵੱਖ ਮੁੱਦਿਆਂ ‘ਤੇ ਫੇਕ ਨਿਊਜ਼ ਫੈਲਾਉਣ ਲਈ ਕੀਤਾ ਜਾ ਰਿਹਾ ਸੀ।

DC ਫਰੀਦਕੋਟ ਡਾ.ਰੂਹੀ ਦੁੱਗ ਨੇ ਅਹੁਦਾ ਸੰਭਾਲਿਆ

0

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਤਹਿਤ ਡਾ. ਰੂਹੀ ਦੁੱਗ ਆਈ.ਏ.ਐਸ ਨੂੰ ਜ਼ਿਲ੍ਹਾ ਫਰੀਦਕੋਟ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਨ੍ਹਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਉਨ੍ਹਾਂ ਅਹੁਦਾ ਸੰਭਾਲਣ ਮੌਕੇ ਅਧਿਕਾਰੀਆਂ ਤੋਂ ਕਣਕ ਦੀ ਖਰੀਦ ਤੋਂ ਇਲਾਵਾ ਵਿਕਾਸ ਕਾਰਜਾਂ ਆਦਿ ਸਬੰਧੀ ਜਾਣਕਾਰੀ ਲਈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਫਰੀਦਕੋਟ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡੀ.ਸੀ. ਵਜੋਂ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਉਨ੍ਹਾਂ ਕਿਹਾ ਕਿ ਜਲਦੀ ਹੀ ਪਿੰਡਾਂ, ਵਾਰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਜਾਣਗੀਆਂ ਤੇ ਉਨ੍ਹਾਂ ਦਾ ਮੌਕੇ ਤੇ ਹੀ ਹੱਲ ਕੀਤਾ ਜਾਵੇਗਾ। ਡਾ.ਰੂਹੀ ਦੁੱਗ ਨੇ ਕਿਹਾ ਕਿ ਜ਼ਿਲ੍ਹਾ ਫਰੀਦਕੋਟ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ । ਇਸ ਕੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਕਿਸਾਨ ਅਤੇ ਹੋਰ ਧਿਰਾਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲ ਵਿੱਚ ਕਣਕ ਦੇ ਨਾੜ ਨੂੰ ਨਾ ਸਾੜਨ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾ ਵਿਚ ਦਿੱਤੀਆਂ ਜਾਣ। ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਫ਼ਰੀਦਕੋਟ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਫ਼ਰੀਦਕੋਟ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਇਥੇ ਪਹੁੰਚਣ ਤੇ ਉਨ੍ਹਾਂ ਨੂੰ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਵੀ ਦਿੱਤੀ ਗਈ।

ਜਿਕਰਯੋਗ ਹੈ ਕਿ ਡਾ.ਰੂਹੀ ਦੁੱਗ 2014 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਰਜਿਸਟਰਾਰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਅਤੇ ਏ.ਡੀ.ਸੀ(ਯੂ.ਡੀ) ਅੰਮ੍ਰਿਤਸਰ ਸਮੇਤ ਵੱਖ ਵੱਖ ਪ੍ਰਸ਼ਾਸਨਿਕ ਅਹੁਦਿਆਂ ਤੇ ਸੇਵਾਵਾਂ ਨਿਭਾ ਚੁੱਕੇ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਰ ਸ. ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ (ਯੂ.ਡੀ) ਸ.ਪਰਮਦੀਪ ਸਿੰਘ,ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ., ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ, ਐਸ.ਡੀ.ਐਮ ਕੋਟਕਪੂਰਾ ਸ੍ਰੀ ਵਰਿੰਦਰ ਸਿੰਘ, ਐਸ.ਡੀ.ਐਮ ਜੈਤੋ ਡਾ. ਨਿਰਮਲ ਓਸੇਪਚਨ ਸਮੇਤ ਦਫਤਰੀ ਸਟਾਫ ਤੇ ਅਧਿਕਾਰੀ ਹਾਜ਼ਰ ਸਨ।

ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੇਟ ਨੂੰ ਕਿਹਾ ਕਿ ਉਹ ਲੰਡਨ ਤੋਂ ਚੰਡੀਗੜ੍ਹ ਲਈ ਸਿੱਧੀਆਂ ਉਡਾਨਾਂ ਨੂੰ ਪ੍ਰਮੁੱਖ ਤਰਜੀਹ ਦੇ ਆਧਾਰ ‘ਤੇ ਸ਼ੁਰੂ ਕਰਨ ਲਈ ਭਾਰਤ ਵਿੱਚ ਬ੍ਰਿਟਿਸ਼ ਹਾਈ ਕਮਿਸ਼ਨਰ ਕੋਲ ਮੁੱਦਾ ਉਠਾਉਣ।

ਅੱਜ ਦੁਪਹਿਰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ `ਤੇ ਸਿਸ਼ਟਾਚਾਰ ਮੁਲਾਕਾਤ ਕਰਨ ਮੌਕੇ ਵਿਚਾਰ-ਵਟਾਂਦਰੇ ਦੌਰਾਨ, ਕੈਰੋਲਿਨ ਰੋਵੇਟ ਨੇ ਕਿਹਾ ਕਿ ਉਹ ਯਕੀਨੀ ਤੌਰ `ਤੇ ਉਡਾਨਾਂ ਸ਼ੁਰੂ ਕਰਨ ਦਾ ਇਹ ਮਾਮਲਾ ਬਰਤਾਨਵੀ ਹਾਈ ਕਮਿਸ਼ਨਰ ਕੋਲ ਉਠਾਉਣਗੇ ਤਾਂ ਜੋ ਤਾਂ ਜੋ ਯੂ.ਕੇ. ਵਿੱਚ ਵੱਸਦੇ ਪੰਜਾਬੀ ਪ੍ਰਵਾਸੀ ਲੋਕਾਂ ਤੋਂ ਇਲਾਵਾ ਯੂ.ਕੇ. ਦੇ ਗੁਆਂਢੀ ਰਾਜਾਂ ਵਸਦੇ ਲੋਕ ਵੀ ਪੰਜਾਬ ਅਤੇ ਯੂ.ਕੇ ਦੀ ਨਿਰਵਿਘਨ ਯਾਤਰਾ ਕਰ ਸਕਣ। ਉਹਨਾਂ ਨੇ ਭਗਵੰਤ ਮਾਨ ਨੂੰ ਉਹਨਾਂ ਦੀ ਅਗਵਾਈ ਹੇਠ ਸੂਬੇ ਵਿੱਚ ਸਰਕਾਰ ਬਣਾਉਣ ਲਈ ਭਾਰੀ ਫਤਵਾ ਹਾਸਿਲ ਕਰਨ ਲਈ ਵੀ ਵਧਾਈ ਦਿੱਤੀ।

ਚੰਡੀਗੜ੍ਹ ਅਤੇ ਲੰਡਨ ਵਿਚਕਾਰ ਤੁਰੰਤ ਸਿੱਧੇ ਹਵਾਈ ਸੰਪਰਕ ਦੀ ਲੋੜ `ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਕੈਰੋਲਿਨ ਰੋਵੇਟ ਨੂੰ ਦੱਸਿਆ ਕਿ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਯੂ.ਟੀ ਚੰਡੀਗੜ੍ਹ ਤੋਂ ਇਲਾਵਾ ਗੁਆਂਢੀ ਰਾਜਾਂ ਹਰਿਆਣਾ, ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਦੀ ਵਧਦੀ ਮੰਗ ਨੂੰ ਪੂਰਾ ਕਰਦਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਵਿਖੇ ਬੋਇੰਗ 777 ਵਰਗੇ ਵੱਡੇ ਅਤੇ ਚੌੜੇ ਹਵਾਈ ਜਹਾਜ਼ਾਂ ਨੂੰ ਸੰਭਾਲਣ ਲਈ ਬੁਨਿਆਦੀ ਸਹੂਲਤਾਂ ਕੈਟ-ਆਈ.ਆਈ.ਬੀ ਇੰਸਟਰੂਮੈਂਟ ਲੈਂਡਿੰਗ ਸਿਸਟਮ ਹੋਣ ਤੋਂ ਇਲਾਵਾ ਅੰਤਰਰਾਸ਼ਟਰੀ ਉਡਾਣਾਂ ਦੇ ਪ੍ਰਬੰਧਨ ਲਈ ਨਵੀਨਤਮ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਨਾਲ ਲੈਸ ਹੈ।

ਮੁੱਖ ਮੰਤਰੀ ਨੂੰ ਪਰਾਲੀ ਸਾੜਨ ਅਤੇ ਬਾਇਓਮਾਸ ਪ੍ਰਬੰਧਨ ਦੇ ਖਤਰੇ ਨਾਲ ਨਜਿੱਠਣ ਲਈ ਨਵੀਨਤਮ ਤਕਨਾਲੋਜੀਆਂ ਬਾਰੇ ਜਾਣੂ ਕਰਵਾਉਂਦਿਆਂ ਕੈਰੋਲੀਨ ਰੋਵੇਟ ਨੇ ਇਨ੍ਹਾਂ ਖੇਤਰਾਂ ਵਿੱਚ ਤਕਨਾਲੋਜੀ ਪ੍ਰਦਾਨ ਕਰਨ ਲਈ ਡੂੰਘੀ ਦਿਲਚਸਪੀ ਜ਼ਾਹਰ ਕੀਤੀ ਕਿਉਂਕਿ ਯੂ.ਕੇ. ਕੋਲ ਇਨ੍ਹਾਂ ਅਹਿਮ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਭ ਤੋਂ ਉੱਨਤ ਮੁਹਾਰਤ ਹੈ।

ਉਨ੍ਹਾਂ ਨੇ ਭਗਵੰਤ ਮਾਨ ਨੂੰ ਇਹ ਵੀ ਦੱਸਿਆ ਕਿ ਯੂ.ਕੇ. ਵਿੱਚ ਕੁਝ ਉੱਨਤ ਪੀ.ਜੀ ਕੋਰਸ ਹਨ ਜੋ ਕੁਝ ਸਥਾਨਕ ਯੂਨੀਵਰਸਿਟੀਆਂ ਅਤੇ ਉੱਚ ਸਿੱਖਿਆ ਦੀਆਂ ਵੱਕਾਰੀ ਸੰਸਥਾਵਾਂ ਦੇ ਸਹਿਯੋਗ ਨਾਲ ਚਲਾਏ ਜਾ ਸਕਦੇ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਵਿਸ਼ਵ ਭਰ ਵਿੱਚ ਲਾਹੇਵੰਦ ਰੁਜ਼ਗਾਰ ਦੇ ਯੋਗ ਬਣਾਇਆ ਜਾ ਸਕੇ।

ਇਸੇ ਤਰ੍ਹਾਂ ਉਨ੍ਹਾਂ ਨੇ ਸੂਬਾ ਖੇਡ ਯੂਨੀਵਰਸਿਟੀ ਨਾਲ ਆਪਸੀ ਅਧਾਰ `ਤੇ ਕੁਝ ਨਵੇਂ ਕੋਰਸ ਸ਼ੁਰੂ ਕਰਨ ਲਈ ਆਪਣੀ ਇੱਛਾ ਜ਼ਾਹਰ ਕੀਤੀ ਤਾਂ ਜੋ ਦੋਵਾਂ ਪਾਸਿਆਂ ਦੇ ਵਿਦਿਆਰਥੀਆਂ ਨੂੰ ਵਧੀਆ ਅੰਤਰਰਾਸ਼ਟਰੀ ਅਭਿਆਸਾਂ ਰਾਹੀਂ ਖੇਡ ਵਿਗਿਆਨ ਨੂੰ ਅਪਣਾ ਕੇ ਖੇਡ ਸਿੱਖਿਆ, ਖੇਡ ਤਕਨਾਲੋਜੀ, ਖੇਡ ਪ੍ਰਬੰਧਨ ਅਤੇ ਖੇਡ ਕੋਚਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਵਿਦਿਆਰਥੀਆਂ ਨੂੰ ਖੇਡਾਂ ਦੇ ਉੱਨਤ ਕੋਰਸਾਂ ਨਾਲ ਲੈਸ ਕੀਤਾ ਜਾ ਸਕੇ।

ਭਗਵੰਤ ਮਾਨ ਨੇ ਦੌਰੇ `ਤੇ ਆਏ ਵਫ਼ਦ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਸਾਰਥਕ ਢੰਗ ਨਾਲ ਪੰਜਾਬ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਪਹਿਲਕਦਮੀਆਂ ਦਾ ਸਵਾਗਤ ਕਰੇਗੀ। ਮੁੱਖ ਮੰਤਰੀ ਅਤੇ ਕੈਰੋਲਿਨ ਰੋਵੇਟ ਦੋਵਾਂ ਨੇ ਆਪਸੀ ਹਿੱਤ ਦੇ ਕਈ ਹੋਰ ਮੁੱਦਿਆਂ ‘ਤੇ ਵੀ ਚਰਚਾ ਕੀਤੀ।

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ ਤੋਂ ਇਲਾਵਾ ਮਿਸ਼ਨ ਦੇ ਉਪ ਮੁਖੀ ਅਮਨਦੀਪ ਗਰੇਵਾਲ ਵੀ ਸ਼ਾਮਲ ਸਨ।

ਟਰਾਂਸਪੋਰਟ ਮੰਤਰੀ ਭੁੱਲਰ ਨੇ PRTC ਦੀਆਂ 18 ਨਵੀਂਆਂ ਬੱਸਾਂ ਨੂੰ ਦਿੱਤੀ ਹਰੀ ਝੰਡੀ

0

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਪਣੇ ਵਿਧਾਨ ਸਭਾ ਹਲਕਾ ਪੱਟੀ ਦੇ ਬੱਸ ਸਟੈਂਡ ਤੋਂ ਅੱਜ ਲੰਬੇ ਸਮੇਂ ਤੋਂ ਬੰਦ ਪਏ ਰੂਟਾਂ ਤੋਂ ਦੁਬਾਰਾ ਬੱਸ ਸੇਵਾ ਸ਼ੁਰੂ ਕੀਤੀ ਹੈ। ਇਸ ਲਈ ਉਨ੍ਹਾਂ ਨੇ 18 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਦੌਰਾਨ ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਪੰਜਾਬ ਭਰ ਵਿਚ ਨਿੱਜੀ ਟਰਾਂਸਪੋਰਟ ਮਾਫੀਆ ਉਤੇ ਲਗਾਮ ਕੱਸਣ ਵਾਸਤੇ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸਰਕਾਰ ਦੇ ਖਜ਼ਾਨੇ ਨੂੰ ਢਾਹ ਲਾਉਣ ਵਾਲੇ ਟਰਾਂਸਪੋਰਟ ਮਾਫ਼ੀਆ ਉੱਤੇ ਨਕੇਲ ਕੱਸ ਲਈ ਜਾਵੇਗੀ।

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਬੰਦ ਪਏ ਰੂਟਾਂ ਉਤੇ ਨਵੀਆਂ ਬੱਸਾਂ ਤੋਰੀਆਂ ਜਾਣਗੀਆਂ। ਉਨ੍ਹਾਂ ਨੇ ਮੰਚ ਤੋਂ ਪੁਲਿਸ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੇ ਹਲਕੇ ਵਿੱਚ ਜੇਕਰ ਨਸ਼ਾ ਤਸਕਰ ਨੂੰ ਛੱਡਿਆ ਗਿਆ ਤਾਂ ਉਸ ਅਫ਼ਸਰ ਦੇ ਖਿਲਾਫ ਕਾਰਵਾਈ ਹੋਏਗੀ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੁਣ ਪੱਟੀ ਤੋਂ ਜੁਵਾਲਾ ਜੀ ਵਾਇਆ ਚਿੰਤਪੁਰਨੀ ਅਤੇ ਪੱਟੀ ਤੋਂ ਯੂਮਨਾ ਨਗਰ, ਪੱਟੀ ਤੋਂ ਦਿੱਲੀ ਵਾਇਆ ਮੋਗਾ, ਪੱਟੀ ਤੋਂ ਬਠਿੰਡਾ-ਡੱਬਵਾਲੀ, ਪੱਟੀ ਤੋਂ ਹੁਸ਼ਿਆਰਪੁਰ ਵਾਇਆ ਚੋਹਲਾ ਸਾਹਿਬ, ਪੱਟੀ ਤੋਂ ਜੰਮੂ ਵਾਇਆ ਅੰਮ੍ਰਿਤਸਰ ਅਤੇ ਪੱਟੀ ਤੋਂ ਸ੍ਰੀ ਆਨੰਦਪੁਰ ਸਾਹਿਬ ਵਾਇਆ ਅੰਮ੍ਰਿਤਸਰ ਅਤੇ ਛੋਟੇ ਰੂਟਾਂ ‘ਤੇ ਜਾਣ ਲਈ ਬੱਸਾਂ ਸ਼ੁਰੂ ਕੀਤੀ ਗਈਆਂ ਹਨ।