Home Blog Page 2119

DC ਹਿਮਾਂਸੂ ਅਗਰਵਾਲ ਨੇ ਅਹੁਦਾ ਸੰਭਾਲਿਆ

0

ਫਾਜ਼ਿਲਕਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਨਵੇਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਆਈਏਐਸ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਹਿਮਾਂਸੂ ਅਗਰਵਾਲ 2014 ਬੈਚ ਦੇ ਆਈਏਐਸ ਅਫ਼ਸਰ ਹਨ ਅਤੇ ਇਸ ਤੋਂ ਪਹਿਲਾਂ ਉਹ ਸਾਹਿਬਜਾਦਾ ਅਜੀਤ ਸਿੰਘ ਨਗਰ ਵਿਖੇ ਬਤੌਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਇਸ ਮੌਕੇ ਇੱਥੇ ਪੁੱਜਣ ਤੇ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਭੀਜੀਤ ਕਪਲਿਸ਼ ਆਈਏਐਸ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਆਈਏਐਸ, ਐਸਪੀ ਸ੍ਰੀ ਅਜੈਰਾਜ ਸਿੰਘ ਅਤੇ ਸ੍ਰੀਮਤੀ ਅਵਨੀਤ ਕੌਰ ਸਿੱਧੂ, ਐਸਡੀਐਮ ਸ: ਰਵਿੰਦਰ ਸਿੰਘ ਅਰੋੜਾ, ਸ੍ਰੀ ਅਮਿਤ ਗੁਪਤਾ, ਸ: ਦੇਵਦਰਸ਼ਦੀਪ ਸਿੰਘ ਅਤੇ ਹੋਰ ਅਧਿਕਾਰੀਆਂ ਅਤੇ ਉਨ੍ਹਾਂ ਦੇ ਦਫ਼ਤਰ ਦੇ ਸਟਾਫ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੁਲਿਸ ਦੀ ਟੁਕੜੀ ਵੱਲੋਂ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰ ਵੀ ਹਾਜਰ ਸਨ।

ਹਿਮਾਂਸੂ ਅਗਰਵਾਲ ਨੇ ਕਿਹਾ ਕਿ ਬਤੌਰ ਡਿਪਟੀ ਕਮਿਸ਼ਨਰ ਉਨ੍ਹਾਂ ਦੀ ਪਹਿਲ ਇਹ ਰਹੇਗੀ ਕਿ ਜ਼ਿਲ੍ਹੇ ਦੇ ਲੋਕਾਂ ਨੂੰ ਚੰਗਾ ਪ੍ਰਸ਼ਾਸਨ ਮਿਲੇ ਅਤੇ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਇਕ ਲੋੜਵੰਦ ਤੱਕ ਪਹੁੰਚੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਪ੍ਰੋਗਰਾਮਾਂ ਅਤੇ ਨੀਤੀਆਂ ਨੂੰ ਜ਼ਿਲ੍ਹੇ ਵਿਚ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ

ਪੰਜਾਬ ਦੇ CM ਭਗਵੰਤ ਮਾਨ ਨਾਲ ਗਾਇਕ ਮੀਕਾ ਸਿੰਘ ਨੇ ਕੀਤੀ ਮੁਲਾਕਾਤ

0

ਗਾਇਕ ਮੀਕਾ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਇਸ ਦੀ ਇਕ ਤਸਵੀਰ ਵੀ ਸਾਂਝੀ ਕੀਤੀ ਹੈ।

ਇਸ ਦੌਰਾਨ ਮੀਕਾ ਸਿੰਘ ਨੇ ਕਿਹਾ ਕਿ ਇਕ ਵਿਅਕਤੀ ਜਿਸ ਨੇ ਇਕ ਕਲਾਕਾਰ ਦੇ ਰੂਪ ‘ਚ ਆਪਣਾ ਕਰੀਅਰ ਸ਼ੁਰੂ ਕੀਤਾ ਤੇ ਅੱਜ ਉਹ ਪੰਜਾਬ ਦੇ ਮੁੱਖ ਮੰਤਰੀ ਬਣ ਗਏ। ਪਰ ਉਹ ਅਜੇ ਵੀ ਉਹੀ ਆਦਮੀ ਹੈ, ਪੰਜਾਬ ਦੀ ਮਿੱਟੀ ਨਾਲ ਜੁੜਿਆ ਹੋਇਆ ਇਨਸਾਨ।

ਪੰਜਾਬ ‘ਚ ਅਪਰਾਧ ਨੂੰ ਰੋਕਣ ਲਈ CM ਭਗਵੰਤ ਮਾਨ ਨੇ ਲਿਆ ਇਹ ਫੈਸਲਾ

0

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਵਿਚ ਅਮਨ ਕਾਨੂੰਨ ਦੀ ਵਿਵਸਥਾ ਲਾਗੂੁ ਕਰਨ ਲਈ ਅੱਜ ਸੂਬੇ ਦੇ SSPs ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ‘ਚ CM ਭਗਵੰਤ ਮਾਨ ਵਲੋਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਮੀਟਿੰਗ ਵਿਚ ਮੁੱਖ ਮੰਤਰੀ ਨੇ ਫੈਸਲਾ ਲੈਂਦਿਆਂ ਕਿਹਾ ਕਿ ਸੂਬੇ ਵਿਚ ਗੈਂਗਸਟਰਾਂ ’ਤੇ ਨੱਥ ਪਾਉਣ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਇਸ ਫੋਰਸ ਦੀ ਅਗਵਾਈ ਏਡੀਜੀਪੀ ਰੈਂਕ ਦੇ ਅਧਿਕਾਰੀ ਕਰਨਗੇ। ਟਾਸਕ ਫੋਰਸ SSPs ਤੇ ਕਮਿਸ਼ਨਰਾਂ ਨਾਲ ਵੀ ਤਾਲਮੇਲ ਕਰੇਗੀ।

ਇਹ ਮੀਟਿੰਗ ਪੰਜਾਬ ਭਵਨ ਵਿਚ ਹੋਈ। ਐਸਐਸਪੀਜ਼ ,ਡੀਜੀਪੀ ਪੰਜਾਬ ਤੋਂ ਇਲਾਵਾ ਪੁਲਿਸ ਦੇ ਉਚ ਅਧਿਕਾਰੀ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਵਿਚ ਕਈ ਥਾਈਂ ਗੋਲੀਆਂ ਚੱਲੀਆਂ। ਜਿਸ ਨਾਲ ਪੰਜਾਬ ਵਿਚ ਕਾਨੂੰਨ ਵਿਵਸਥਾ ’ਤੇ ਸਵਾਲ ਖੜੇ ਹੋ ਰਹੇ ਹਨ। ਜਿਥੇ ਵਿਰੋਧੀ ਇਸ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਸਾਧ ਰਹੇ ਹਨ ਉਥੇ ਆਮ ਜਨਤਾ ਲਈ ਵੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ।

CM ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਦਿੱਤੀ ਵੱਡੀ ਰਾਹਤ

0

ਸੂਬੇ ਅੰਦਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੂਬੇ ਦੇ ਵਿਦਿਆਰਥੀਆਂ ਨੂੰ 10ਵੀਂ ਤੇ 12ਵੀਂ ਦੀ ਪ੍ਰੀਖਿਆ ਦੇਣ ਲਈ ਵਸੂਲ ਕੀਤੀ ਜਾਂਦੀ ਫੀਸ ਨੂੰ ਬਿਨਾਂ ਪ੍ਰੀਖਿਆ ਲਏ ਹੀ ਵਸੂਲ ਕਰ ਲਿਆ ਸੀ। 2020-21 ਦੇ ਸਰਟੀਫਿਕੇਟ ਜਾਰੀ ਕਰਨ ਲਈ ਬੋਰਡ ਵਲੋਂ ਪਹਿਲਾਂ 300 ਰੁਪਏ ਪ੍ਰਤੀ ਵਿਦਿਆਰਥੀ ਵਸੂਲ ਕੀਤਾ ਗਿਆ ਅਤੇ ਫਿਰ ਅਚਾਨਕ ਇਹ ਫੀਸ ਵਧਾ ਕੇ 800 ਰੁਪਏ ਕਰ ਦਿੱਤੀ। ਬੱਚਿਆਂ ਦੇ ਮਾਪਿਆਂ ਵੱਲੋਂ ਬੋਰਡ ਵੱਲੋਂ ਵਧਾਈ ਫੀਸ ਦਾ ਡੱਟ ਕੇ ਵਿਰੋਧ ਕੀਤਾ ਗਿਆ। ਉਸ ਦੌਰਾਨ ਜ਼ਿਆਦਾਤਰ ਵਿਦਿਆਰਥੀਆਂ ਨੇ ਸਰਟੀਫਿਕੇਟ ਲੈਣ ਲਈ 800 ਰੁਪਏ ਦੇ ਹਿਸਾਬ ਨਾਲ ਫੀਸ ਜਮ੍ਹਾ ਕਰਵਾ ਦਿੱਤੀ। ਸੈਂਕੜੇ ਵਿਦਿਆਰਥੀ ਅਜਿਹੇ ਸਨ, ਜਿਨ੍ਹਾਂ ਦੇ ਮਾਤਾ-ਪਿਤਾ ਆਰਥਿਕ ਪੱਖੋਂ ਕਮਜ਼ੋਰ ਹੋਣ ਕਾਰਨ ਇਹ ਫੀਸ ਭਰਨ ਤੋਂ ਅਸਮਰੱਥ ਸਨ।

ਇਸ ਮਾਮਲੇ ਨੂੰ ਲੈ ਕੇ ਜਦੋਂ ਵਿਰੋਧੀ ਪਾਰਟੀਆਂ ਵੱਲੋਂ ਰੌਲਾ ਪਾਉਣਾ ਸ਼ੁਰੂ ਕੀਤਾ ਤਾਂ ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਧਿਆਨ ’ਚ ਲਿਆਂਦਾ ਗਿਆ, ਜਿਨ੍ਹਾਂ ਤੁਰੰਤ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਗੱਲਬਾਤ ਕਰ ਕੇ ਵਿਦਿਆਰਥੀਆਂ ਦੇ ਹੱਕ ’ਚ ਹਾਅ ਦਾ ਨਾਅਰਾ ਮਾਰਦਿਆਂ ਬੋਰਡ ਵੱਲੋਂ ਕੀਤੀ ਜਾ ਰਹੀ ਲੁੱਟ ਪ੍ਰਤੀ ਸਖਤ ਰੁਖ ਅਪਣਾਉਂਦਿਆਂ ਕਾਂਗਰਸ ਸਰਕਾਰ ਸਮੇਂ ਸ਼ੁਰੂ ਹੋਈ 800 ਰੁਪਏ ਦੀ ਥਾਂ ਸਿਰਫ਼ 100 ਰੁਪਏ ਫੀਸ ਜਮ੍ਹਾ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਨੂੰ ਤੁਰੰਤ ਪ੍ਰਭਾਵ ਨਾਲ ਮੰਨਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੱਤਰ ਜਾਰੀ ਕਰ ਦਿੱਤਾ, ਜਿਸ ਨਾਲ ਸਮੁੱਚੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਮਿਲੀ ਹੈ।

ਚੰਡੀਗੜ੍ਹ ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ਲਈ ਜਾਰੀ ਕੀਤਾ ਇਹ ਹੁਕਮ

0

ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਮੁਖੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਉਹ ਮਾਪਿਆਂ ਜਾਂ ਵਿਦਿਆਰਥੀਆਂ ਨੂੰ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਸਮੇਤ ਕੋਈ ਵੀ ਸਕੂਲੀ ਵਸਤੂ ਖਰੀਦਣ ਲਈ ਮਜਬੂਰ ਨਾ ਕਰਨ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਇਹ ਧਿਆਨ ‘ਚ ਆਇਆ ਹੈ ਕਿ ਕੁਝ ਸਕੂਲ ਮਾਪਿਆਂ/ਵਿਦਿਆਰਥੀਆਂ ਨੂੰ ਕਿਤਾਬਾਂ/ਨੋਟ ਬੁੱਕ/ਸਟੇਸ਼ਨਰੀ ਆਇਟਮਾਂ/ਵਰਦੀਆਂ ਕਿਸੇ ਵਿਸ਼ੇਸ਼ ਕਿਤਾਬਾਂ ਦੀ ਦੁਕਾਨ ਤੋਂ ਖਰੀਦਣ ਲਈ ਕਹਿ ਰਹੇ ਹਨ।

ਭਾਵੇਂ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਨੂੰ ਸਮੇਂ-ਸਮੇਂ ’ਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਪਰ ਕੁਝ ਪ੍ਰਾਈਵੇਟ ਸਕੂਲ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ। ਚੰਡੀਗੜ੍ਹ ਪ੍ਰਸ਼ਾਸਨ ਹੁਣ ਇਸ ਨੂੰ ਗੰਭੀਰਤਾ ਨਾਲ ਲੈ ਰਿਹਾ ਹੈ। ਇਸ ਲਈ ਸਾਰੇ ਸਕੂਲਾਂ ਨੂੰ ਇਹ ਹੁਕਮ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਜੇਕਰ ਕਿਸੇ ਵੀ ਸਕੂਲ ਖਿਲਾਫ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਕੁਤਾਹੀ ਕਰਨ ਵਾਲੇ ਸਕੂਲ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਪੇ ਜਾਂ ਵਿਦਿਆਰਥੀ ਕਿਸੇ ਵੀ ਦੁਕਾਨ ਤੋਂ ਸਾਮਾਨ ਖਰੀਦ ਸਕਦੇ ਹਨ। ਜੇਕਰ ਕੋਈ ਸ਼ਿਕਾਇਤ ਹੈ ਤਾਂ ਮਾਪੇ ਜਾਂ ਵਿਦਿਆਰਥੀ ਸਿੱਧੇ ਤੌਰ ‘ਤੇ ਸਿੱਖਿਆ ਵਿਭਾਗ ਨੂੰ ਨਿੱਜੀ ਤੌਰ ‘ਤੇ ਜਾਂ ਡਾਕ ਰਾਹੀਂ ਸ਼ਿਕਾਇਤ ਭੇਜ ਸਕਦੇ ਹਨ।

 

 

ਆਂਧਰਾ ਪ੍ਰਦੇਸ਼ ‘ਚ ਬਣਾਏ ਗਏ 13 ਨਵੇਂ ਜ਼ਿਲ੍ਹੇ

0

ਆਂਧਰਾ ਪ੍ਰਦੇਸ਼ ‘ਚ ਨਵੇਂ ਜ਼ਿਲ੍ਹੇ ਬਣਾਏ ਗਏ ਹਨ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ. ਐੱਸ. ਜਗਨ ਮੋਹਨ ਰੈੱਡੀ ਨੇ ਬੀਤੇ ਦਿਨੀ ਵਰਚੁਅਲ ਰੂਪ ’ਚ ਆਯੋਜਿਤ ਇੱਕ ਪ੍ਰੋਗਰਾਮ ’ਚ ਸੂਬੇ ਦੇ 13 ਨਵੇਂ ਜ਼ਿਲ੍ਹਿਆਂ ਦਾ ਗਠਨ ਕੀਤਾ। ਜਗਨ ਮੋਹਨ ਰੈੱਡੀ ਦੀ ਅਗਵਾਈ ਵਾਲੀ ਵਾਈ. ਐੱਸ. ਆਰ. ਸੀ. ਪੀ. ਸਰਕਾਰ ਨੇ 13 ਜ਼ਿਲ੍ਹਿਆਂ ਨੂੰ ਮੁੜਗਠਿਤ ਕਰ ਕੇ 13 ਨਵੇਂ ਜ਼ਿਲ੍ਹੇ ਬਣਾਏ ਹਨ। ਇਸ ਦੇ ਨਾਲ ਹੀ ਸੂਬੇ ’ਚ ਹੁਣ 26 ਜ਼ਿਲ੍ਹੇ ਤੇ ਰੈਵੇਨਿਊ ਡਵੀਜ਼ਨਾਂ 72 ਹੋ ਗਈਆਂ ਹਨ।

ਜਾਣਕਾਰੀ ਅਨੁਸਾਰ ਨਵੇਂ ਬਣੇ ਜ਼ਿਲ੍ਹਿਆਂ ’ਚ ਪਾਰਵਤੀਪੁਰਮ ਮਾਨਿਅਮ, ਅੱਲੂਰੀ ਸੀਤਾਰਾਮ ਰਾਜੂ, ਅਨਾਕਾਪੱਲੀ, ਕਾਕੀਨਾਡਾ, ਕੋਨਸੀਮਾ, ਏਲੁਰੁ, ਐੱਨ. ਟੀ. ਆਰ., ਪਲਨਾਡੂ, ਬਾਪਟਲਾ, ਨੰਦਿਆਲਾ, ਸ਼੍ਰੀ ਸੱਤਿਆ ਸਾਈ, ਤਿਰੁਪਤੀ ਅਤੇ ਅੰਨਾਮਈਆ ਸ਼ਾਮਲ ਹਨ। ਸਰਕਾਰ ਨੇ ਨਵੇਂ ਜ਼ਿਲ੍ਹਿਆਂ ’ਚੋਂ ਇਕ ਦਾ ਨਾਮ ਅੱਲੂਰੀ ਸੀਤਾਰਾਮ ਰਾਜੂ ਰੱਖਿਆ ਜੋ ਇਕ ਆਜ਼ਾਦੀ ਘੁਲਾਟੀਏ ਸਨ। ਇਸ ਦੇ ਨਾਲ ਹੀ ਸਰਕਾਰ ਨੇ ਇੱਕ ਹੋਰ ਜ਼ਿਲ੍ਹੇ ਦਾ ਨਾਮ ਐੱਨ. ਟੀ. ਆਰ. ਜ਼ਿਲ੍ਹਾ ਵੀ ਰੱਖਿਆ। ਆਖਰੀ ਵਾਰ ਸੂਬੇ ’ਚ 1979 ’ਚ ਸੰਯੁਕਤ ਆਂਧਰਾ ਪ੍ਰਦੇਸ਼ ’ਚ ਵਿਜੈਨਗਰਮ ਜ਼ਿਲ੍ਹੇ ਦੇ ਰੂਪ ’ਚ ਇਕ ਨਵਾਂ ਜ਼ਿਲ੍ਹਾ ਬਣਾਇਆ ਗਿਆ ਸੀ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਸਰਲ ਅਤੇ ਆਸਾਨ ਬਣਾਉਣ ਲਈ 13 ਨਵੇਂ ਜ਼ਿਲ੍ਹੇ ਬਣਾਏ ਗਏ ਹਨ।

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਤੋਂ ਹੋਇਆ ਵਾਧਾ

0

ਸਰਕਾਰੀ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਹੋਇਆ ਹੈ। ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ‘ਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਦਿੱਲੀ ‘ਚ ਹੁਣ ਪੈਟਰੋਲ 104.61 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ, ਜਦਕਿ ਡੀਜ਼ਲ 95.87 ਰੁਪਏ ਪ੍ਰਤੀ ਲੀਟਰ ਦੇ ਕਰੀਬ ਪਹੁੰਚ ਗਿਆ ਹੈ। ਮੁੰਬਈ ‘ਚ ਪੈਟਰੋਲ 119.67 ਰੁਪਏ ‘ਤੇ ਪਹੁੰਚ ਗਿਆ ਹੈ ਜਦਕਿ ਡੀਜ਼ਲ 103.92 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਕੰਪਨੀਆਂ ਨੇ 15 ਦਿਨਾਂ ਵਿੱਚ 13 ਵਾਰ ਕੀਮਤਾਂ ਵਿੱਚ ਵਾਧਾ ਕੀਤਾ ਹੈ ਅਤੇ ਹੁਣ ਤੱਕ ਕੀਮਤਾਂ ਵਿੱਚ 9.20 ਰੁਪਏ ਦਾ ਵਾਧਾ ਹੋਇਆ ਹੈ।

ਇਨ੍ਹਾਂ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

-ਦਿੱਲੀ ਪੈਟਰੋਲ 104.61 ਰੁਪਏ ਅਤੇ ਡੀਜ਼ਲ 95.87 ਰੁਪਏ ਪ੍ਰਤੀ ਲੀਟਰ

-ਮੁੰਬਈ ਪੈਟਰੋਲ 119.67 ਰੁਪਏ ਅਤੇ ਡੀਜ਼ਲ 103.92 ਰੁਪਏ ਪ੍ਰਤੀ ਲੀਟਰ

– ਚੇਨਈ ਪੈਟਰੋਲ 110.09 ਰੁਪਏ ਅਤੇ ਡੀਜ਼ਲ 100.18 ਰੁਪਏ ਪ੍ਰਤੀ ਲੀਟਰ

-ਕੋਲਕਾਤਾ ਪੈਟਰੋਲ 114.28 ਰੁਪਏ ਅਤੇ ਡੀਜ਼ਲ 99.02 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ ਪ੍ਰਸ਼ਾਸਨ ਨੇ ਕੋਵਿਡ ਪਾਬੰਦੀਆਂ ਬਾਰੇ ਜਾਰੀ ਕੀਤੇ ਨਵੇਂ ਹੁਕਮ, ਦਿੱਤੀ ਇਹ ਰਾਹਤ

0

ਕੋਰੋਨਾ ਮਹਾਂਮਾਰੀ ਕਾਰਨ ਮਾਸਕ ਪਹਿਨਣਾ ਲਾਜ਼ਮੀ ਕੀਤਾ ਹੋਇਆ ਸੀ ਪਰ ਸਿਟੀ ਬਿਊਟੀਫੁੱਲ ਦੇ ਲੋਕਾਂ ਨੂੰ ਹੁਣ ਦੋ ਸਾਲਾਂ ਬਾਅਦ ਮਾਸਕ ਤੋਂ ਆਜ਼ਾਦੀ ਮਿਲ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਸੋਮਵਾਰ ਨੂੰ ਮਾਸਕ ਪਹਿਨਣ ਦੀ ਲਾਜ਼ਮੀ ਵਿਵਸਥਾ ਨੂੰ ਖਤਮ ਕਰਨ ਦਾ ਹੁਕਮ ਜਾਰੀ ਕੀਤਾ ਹੈ। ਚੰਡੀਗੜ੍ਹ ਦੇ ਸਲਾਹਕਾਰ ਧਰਮਪਾਲ ਨੇ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਹੁਣ ਮਾਸਕ ‘ਤੇ ਕੋਈ ਪਲੇਂਟੀ ਅਤੇ ਜੁਰਮਾਨਾ ਨਹੀਂ ਹੋਵੇਗਾ। ਕਿਸੇ ਵੀ ਜਨਤਕ ਅਤੇ ਕੰਮ ਵਾਲੀ ਥਾਂ ‘ਤੇ ਹੁਣ ਮਾਸਕ ਲਾਜ਼ਮੀ ਨਹੀਂ ਹਨ। ਪਰ ਪ੍ਰਸ਼ਾਸਨ ਨੇ ਲੋਕਾਂ ਨੂੰ ਜਨਤਕ ਥਾਵਾਂ ‘ਤੇ ਸਮਾਜਿਕ ਦੂਰੀ ਦਾ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।

ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਕਿਹਾ ਕਿ ਹੁਣ ਸ਼ਹਿਰ ਵਿੱਚ ਕੋਰੋਨਾ ਦਾ ਸੰਕਰਮਣ ਨਾਂਹ ਦੇ ਬਰਾਬਰ ਹੈ, ਇਸ ਲਈ ਲੋਕਾਂ ਲਈ ਮਾਸਕ ਪਹਿਨਣਾ ਵਿਕਲਪਿਕ ਹੋਵੇਗਾ ਅਤੇ ਚਲਾਨ ਨਹੀਂ ਕੱਟਿਆ ਜਾਵੇਗਾ। ਮੈਂ ਹੁਕਮ ਜਾਰੀ ਕਰ ਦਿੱਤਾ ਹੈ। ਹਾਲਾਂਕਿ ਅਸੀਂ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦੇਵਾਂਗੇ।

ਦੱਸ ਦੇਈਏ ਕਿ ਇਨ੍ਹਾਂ ਹੁਕਮਾਂ ਤੋਂ ਪਹਿਲਾਂ ਚੰਡੀਗੜ੍ਹ ‘ਚ ਮਾਸਕ ਨਾ ਪਹਿਨਣ ‘ਤੇ ਇਕ ਹਜ਼ਾਰ ਰੁਪਏ ਦਾ ਚਲਾਨ ਕੱਟਿਆ ਜਾਂਦਾ ਸੀ। ਇਹ ਚਲਾਨ ਯੂਟੀ ਪ੍ਰਸ਼ਾਸਨ, ਐਸਡੀਐਸ ਅਤੇ ਪੁਲਿਸ ਦੀਆਂ ਟੀਮਾਂ ਵੱਲੋਂ ਮਿਲ ਕੇ ਕੀਤੇ ਜਾਂਦੇ ਸਨ। ਜਦੋਂ ਕੋਰੋਨਾ ਦੇ ਮਾਮਲੇ ਵਧੇ ਤਾਂ ਪ੍ਰਸ਼ਾਸਨ ਨੇ ਮਾਸਕ ਨਾ ਪਹਿਨਣ ਵਾਲਿਆਂ ‘ਤੇ ਸਖਤ ਕਾਰਵਾਈ ਕੀਤੀ ਪਰ ਤੀਜੀ ਲਹਿਰ ਤੋਂ ਬਾਅਦ ਜਿਵੇਂ ਹੀ ਕੋਰੋਨਾ ਦੇ ਮਾਮਲੇ ਘਟੇ ਤਾਂ ਚਲਾਨਾਂ ਦੀ ਗਿਣਤੀ ਵੀ ਕਾਫੀ ਘਟ ਗਈ। ਇਨ੍ਹੀਂ ਦਿਨੀਂ ਕੋਰੋਨਾ ਦੇ ਮਾਮਲੇ ਬਹੁਤ ਹੀ ਘੱਟ ਗਏ ਹਨ। ਇਸ ਲਈ ਚਲਾਨ ਨਹੀਂ ਹੋ ਰਹੇ।

ਤੁਹਾਨੂੰ ਦੱਸ ਦੇਈਏ ਕਿ ਹਰਿਆਣਾ ਸਰਕਾਰ ਨੇ ਵੀ ਮਾਸਕ ਦੀ ਜ਼ਰੂਰਤ ਨੂੰ ਖਤਮ ਕਰ ਦਿੱਤਾ ਹੈ। ਹਾਲਾਂਕਿ, ਪ੍ਰਸ਼ਾਸਨ ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ ‘ਤੇ ਮਾਸਕ ਲਗਾਉਣ ਲਈ ਸਲਾਹ ਜਾਰੀ ਕਰਦਾ ਰਹੇਗਾ। ਕੋਰੋਨਾ ਸੰਕਰਮਣ ਦੇ ਕਾਰਨ, ਯੂਟੀ ਪ੍ਰਸ਼ਾਸਨ ਨੇ ਅਪ੍ਰੈਲ 2020 ਵਿੱਚ ਮਾਸਕ ਪਹਿਨਣ ‘ਤੇ ਕਈ ਹੋਰ ਪਾਬੰਦੀਆਂ ਲਗਾਈਆਂ ਸਨ।

 

CM ਭਗਵੰਤ ਮਾਨ ਨੇ ਸਾਰੇ ਜ਼ਿਲ੍ਹਿਆਂ ਦੇ SSP ਦੀ ਸੱਦੀ ਮੀਟਿੰਗ

0

ਪੰਜਾਬ ‘ਚ ਵਿਗੜਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੇ ਅੱਜ ਇੱਕ ਅਹਿਮ ਮੀਟਿੰਗ ਸੱਦੀ ਹੈ। ਸੀਐਮ ਭਗਵੰਤ ਮਾਨ ਨੇ ਸੂਬੇ ਦੇ ਪੁਲਿਸ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਚੰਡੀਗੜ੍ਹ ਦੇ ਪੰਜਾਬ ਭਵਨ ‘ਚ ਪੁਲਿਸ ਸੂਬੇ ਦੀ ਅਮਨ-ਕਾਨੂੰਨ ਤੇ ਸੂਬੇ ‘ਚ ਨਸ਼ਿਆਂ ਦੀ ਰੋਕਥਾਮ ਸਬੰਧੀ ਵਿਚਾਰਾਂ ਕਰੇਗੀ। ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ।

ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਐਸਐਸਪੀ ਬੁਲਾਏ ਗਏ ਹਨ। ਇਸ ਮੀਟਿੰਗ ਵਿੱਚ ਡੀਜੀਪੀ ਵੀਕੇ ਭਾਵਰਾ ਸਮੇਤ ਸਾਰੇ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਰਹਿਣਗੇ। ਹਾਲ ਹੀ ਵਿੱਚ ਉਨ੍ਹਾਂ ਨੇ ਕਈ ਜ਼ਿਲ੍ਹਿਆਂ ਦੇ ਐਸਐਸਪੀ ਬਦਲੇ ਦਿੱਤੇ ਸਨ।

2 IPS ਅਧਿਕਾਰੀਆਂ ਦਾ ਹੋਇਆ ਤਬਾਦਲਾ, IPS ਵਰਿੰਦਰ ਕੁਮਾਰ ਨੂੰ ADGP Jails ਦਾ ਦਿੱਤਾ ਵਾਧੂ ਚਾਰਜ

0

IPS ਵਰਿੰਦਰ ਕੁਮਾਰ ਨੂੰ ਵੱਡੀ ਜ਼ਿੰਮੇਵਾਰੀ ਮਿਲੀ ਹੈ। ਪੰਜਾਬ ਸਰਕਾਰ ਵਲੋਂ IPS ਵਰਿੰਦਰ ਕੁਮਾਰ ਨੂੰ ADGP Jail ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਪਰਵੀਨ ਸਿਨਹਾ ਦੇ ਸਥਾਨ ‘ਤੇ ਇਹ ਤਬਾਦਲਾ ਕੀਤਾ ਗਿਆ ਹੈ।