Home Blog Page 2121

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਮਗਰੋਂ CNG ਵੀ ਹੋਈ ਮਹਿੰਗੀ

0

ਦੇਸ਼ ‘ਚ ਵਧਦੀ ਮਹਿੰਗਾਈ ਨਾਲ ਲੋਕਾਂ ਨੂੰ ਲਗਾਤਾਰ ਝਟਕਾ ਲੱਗ ਰਿਹਾ ਹੈ। ਜਿੱਥੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਲਗਾਤਾਰ ਜਾਰੀ ਹੈ ਉੱਥੇ ਹੀ ਅੱਜ ਦਿੱਲੀ ਦੇ ਲੋਕਾਂ ਲਈ CNG ਦੀ ਕੀਮਤ ਫਿਰ ਵਧ ਗਈ ਹੈ ਅਤੇ ਇਹ 2.5 ਰੁਪਏ ਮਹਿੰਗੀ ਹੋ ਗਈ ਹੈ। ਦਿੱਲੀ ਵਿੱਚ ਸੀਐਨਜੀ ਦੀ ਕੀਮਤ ਵਿੱਚ 2.5 ਰੁਪਏ ਦਾ ਵਾਧਾ ਹੋਇਆ ਹੈ ਅਤੇ ਅੱਜ ਦਿੱਲੀ ਵਿੱਚ ਸੀਐਨਜੀ ਦੀ ਕੀਮਤ 64.11 ਰੁਪਏ ਪ੍ਰਤੀ ਕਿਲੋਗ੍ਰਾਮ ਹੈ।

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ
ਅੱਜ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 40 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ, ਜਿਸ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 103.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 95.07 ਰੁਪਏ ਪ੍ਰਤੀ ਲੀਟਰ ਹੋ ਗਈ ਹੈ। 14 ਦਿਨਾਂ ਵਿੱਚ ਇਹ 12ਵੀਂ ਵਾਰ ਹੈ ਜਦੋਂ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਮੁੰਬਈ ‘ਚ ਡੀਜ਼ਲ ਦਾ ਰੇਟ 103 ਰੁਪਏ ਨੂੰ ਵੀ ਪਾਰ ਕਰ ਗਿਆ ਹੈ।

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਜਾਰੀ, ਜਾਣੋ ਅੱਜ ਦੇ ਰੇਟ

0

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ ਹੈ। ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ। ਸੋਮਵਾਰ ਨੂੰ ਵੀ ਹਫਤੇ ਦੀ ਸ਼ੁਰੂਆਤ ਤੇਲ ਦੀਆਂ ਕੀਮਤਾਂ ‘ਚ ਵਾਧੇ ਨਾਲ ਹੋਈ ਹੈ। ਕੰਪਨੀਆਂ ਨੇ ਮਹਾਨਗਰਾਂ ਸਮੇਤ ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ‘ਚ ਕੀਮਤਾਂ ਵਧਾ ਦਿੱਤੀਆਂ ਹਨ। ਦੇਸ਼ ਦੀ ਰਾਜਧਾਨੀ ਦਿੱਲੀ ‘ਚ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੋਵਾਂ ਦੀਆਂ ਕੀਮਤਾਂ ‘ਚ 40 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਦਿੱਲੀ ‘ਚ ਹੁਣ ਪੈਟਰੋਲ 103.81 ਰੁਪਏ ਪ੍ਰਤੀ ਲੀਟਰ ਦੀ ਦਰ ਨਾਲ ਵਿਕ ਰਿਹਾ ਹੈ, ਜਦਕਿ ਡੀਜ਼ਲ ਵੀ 95 ਰੁਪਏ ਪ੍ਰਤੀ ਲੀਟਰ ਦੇ ਪਾਰ ਪਹੁੰਚ ਗਿਆ ਹੈ। ਮੁੰਬਈ ‘ਚ ਪੈਟਰੋਲ 119 ਰੁਪਏ ਦੇ ਨੇੜੇ ਪਹੁੰਚ ਗਿਆ ਹੈ ਜਦਕਿ ਡੀਜ਼ਲ 103 ਰੁਪਏ ਪ੍ਰਤੀ ਲੀਟਰ ਤੋਂ ਮਹਿੰਗਾ ਵਿਕ ਰਿਹਾ ਹੈ।

ਇਨ੍ਹਾਂ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਦਿੱਲੀ ਪੈਟਰੋਲ 103.81 ਰੁਪਏ ਅਤੇ ਡੀਜ਼ਲ 95.07 ਰੁਪਏ ਪ੍ਰਤੀ ਲੀਟਰ

ਮੁੰਬਈ ਪੈਟਰੋਲ 118.83 ਰੁਪਏ ਅਤੇ ਡੀਜ਼ਲ 103.07 ਰੁਪਏ ਪ੍ਰਤੀ ਲੀਟਰ

ਚੇਨਈ ਪੈਟਰੋਲ 109.34 ਰੁਪਏ ਅਤੇ ਡੀਜ਼ਲ 99.42 ਰੁਪਏ ਪ੍ਰਤੀ ਲੀਟਰ

ਕੋਲਕਾਤਾ ਪੈਟਰੋਲ 113.45 ਰੁਪਏ ਅਤੇ ਡੀਜ਼ਲ 98.22 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੀਆਂ ਕੀਮਤਾਂ ਜਾਰੀ ਹਨ

ਨੋਇਡਾ ਵਿੱਚ ਪੈਟਰੋਲ 103.87 ਰੁਪਏ ਅਤੇ ਡੀਜ਼ਲ 95.42 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਲਖਨਊ ‘ਚ ਪੈਟਰੋਲ 103.65 ਰੁਪਏ ਅਤੇ ਡੀਜ਼ਲ 95.23 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਪਟਨਾ ‘ਚ ਪੈਟਰੋਲ 114.57 ਰੁਪਏ ਅਤੇ ਡੀਜ਼ਲ 99.47 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

 

WhatsApp ਦੇ 4 ਅਹਿਮ ਫੀਚਰਸ, ਜਾਣੋ ਇਨ੍ਹਾਂ ਦੀ ਵਿਸ਼ੇਸਤਾ

0

WhatsApp ਇੱਕ ਬਹੁਤ ਹੀ ਸੁਰੱਖਿਅਤ ਮੈਸੇਜਿੰਗ ਪਲੇਟਫਾਰਮ ਹੈ। ਜਿਸ ਦੇ ਮੈਸੇਜ ਨੂੰ ਟ੍ਰੈਕ ਕਰਨਾ ਮੁਸ਼ਕਲ ਹੈ, ਕਿਉਂਕਿ ਵ੍ਹਟਸਐਪ ਐਂਡ-ਟੂ-ਐਂਡ ਇਨਕ੍ਰਿਪਸ਼ਨ ਆਧਾਰਿਤ ਮੈਸੇਜਿੰਗ ਸਿਸਟਮ ‘ਤੇ ਕੰਮ ਕਰਦਾ ਹੈ। ਪਰ ਇਸ ਦੇ ਬਾਵਜੂਦ WhatsApp ਦੁਆਰਾ ਕੁਝ ਵਾਧੂ ਸੁਰੱਖਿਆ ਵਿਸ਼ੇਸ਼ਤਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ, ਜੋ ਉਪਭੋਗਤਾ ਦੀ ਸੁਰੱਖਿਆ ਲਈ ਬਹੁਤ ਮਹੱਤਵਪੂਰਨ ਹਨ, ਜਿਸ ਨਾਲ ਕੋਈ ਵੀ ਤੁਹਾਡੇ WhatsApp ਨੂੰ ਐਕਸੈਸ ਕਰਨ ਦੇ ਯੋਗ ਨਹੀਂ ਹੋਵੇਗਾ। ਆਓ ਜਾਣਦੇ ਹਾਂ ਇਸ ਬਾਰੇ ਵਿਸਥਾਰ ਵਿੱਚ..

ਫਿੰਗਰਪ੍ਰਿੰਟ ਲੌਕ

ਫਿੰਗਰਪ੍ਰਿੰਟ ਲੌਕ ਫੀਚਰ ਉਪਭੋਗਤਾ ਦੀ ਸੁਰੱਖਿਆ ਲਈ ਬਹੁਤ ਮਹੱਤਵਪੂਰਨ ਹੈ। ਉਪਭੋਗਤਾਵਾਂ ਨੂੰ ਫਿੰਗਰਪ੍ਰਿੰਟ ਫੀਚਰ ਨੂੰ ਹਮੇਸ਼ਾ ਚਾਲੂ ਰੱਖਣਾ ਚਾਹੀਦਾ ਹੈ। ਆਓ ਜਾਣਦੇ ਹਾਂ ਇਸ ਦੀ ਵਰਤੋਂ ਬਾਰੇ।

WhatsApp ਦੇ 3 ਡਾਟ ਵਿਕਲਪ ‘ਤੇ ਟੈਪ ਕਰੋ।

ਫਿਰ ਖਾਤਾ ਅਤੇ ਗੋਪਨੀਯਤਾ ਵਿਕਲਪ ‘ਤੇ ਕਲਿੱਕ ਕਰੋ।

ਇਸ ਤੋਂ ਬਾਅਦ ਤੁਸੀਂ ਫਿੰਗਰਪ੍ਰਿੰਟ ਵਿਕਲਪ ਨੂੰ ਖੋਲ੍ਹਣ ਦੇ ਯੋਗ ਹੋਵੋਗੇ।

Two Step Verification

WhatsApp ਦੀ ਟੂ ਸਟੈਪ ਵੈਰੀਫਿਕੇਸ਼ਨ ਪ੍ਰਕਿਰਿਆ ਵਾਧੂ ਪਰਤ ਸੁਰੱਖਿਆ ਪ੍ਰਦਾਨ ਕਰਦੀ ਹੈ।

ਸਭ ਤੋਂ ਵੱਧ WhatsApp ਸੈਟਿੰਗ ਵਿਕਲਪ ‘ਤੇ ਟੈਪ ਕਰੋ।

ਇਸ ਤੋਂ ਬਾਅਦ ਅਕਾਊਂਟ ਅਤੇ ਫਿਰ ਟੂ-ਸਟੈਪ ਵੈਰੀਫਿਕੇਸ਼ਨ ਨੂੰ ਇਨੇਬਲ ਕੀਤਾ ਜਾ ਸਕਦਾ ਹੈ।

ਇਸ ਦੇ ਲਈ 6 ਅੰਕਾਂ ਦਾ ਸਕਿਓਰਿਟੀ ਪਿੰਨ ਪਾਉਣਾ ਹੋਵੇਗਾ।

ਇਸ ਦੇ ਨਾਲ ਹੀ ਈਮੇਲ ਅਟੈਚਮੈਂਟ ਦਾ ਆਪਸ਼ਨ ਵੀ ਮਿਲੇਗਾ।

Disappearing Mode

WhatsApp ਦਾ ਇਹ ਫੀਚਰ ਇੱਕ ਨਿਸ਼ਚਿਤ ਸਮੇਂ ਤੋਂ ਬਾਅਦ ਵ੍ਹਟਸਐਪ ਮੈਸੇਜ ਨੂੰ ਆਪਣੇ ਆਪ ਡਿਲੀਟ ਕਰ ਦਿੰਦਾ ਹੈ। ਡਿਸਪੀਅਰਿੰਗ ਮੈਸੇਜ ਫੀਚਰ ਨੂੰ ਚਾਲੂ ਕਰਨ ‘ਤੇ ਉਪਭੋਗਤਾ 24 ਘੰਟੇ 7 ਦਿਨ ਜਾਂ 90 ਦਿਨਾਂ ਦਾ ਵਿਕਲਪ ਚੁਣ ਸਕਦੇ ਹਨ।

ਸਭ ਤੋਂ ਪਹਿਲਾਂ WhatsApp ਦੇ ਸੈਟਿੰਗ ਆਪਸ਼ਨ ‘ਤੇ ਕਲਿੱਕ ਕਰੋ।

ਇਸ ਤੋਂ ਬਾਅਦ ਅਕਾਊਂਟ ਅਤੇ ਫਿਰ ਪ੍ਰਾਈਵੇਸੀ ਆਪਸ਼ਨ ‘ਤੇ ਕਲਿੱਕ ਕਰੋ।

ਇਸ ਤੋਂ ਬਾਅਦ ਡਿਫਾਲਟ ਮੈਸੇਜ ਟਾਈਮਰ ਆਪਸ਼ਨ ਉਪਲਬਧ ਹੋਵੇਗਾ।

View Once

ਜਦੋਂ ਵ੍ਹਟਸਐਪ ਦਾ ‘ਵਿਊ ਵਨਸ’ ਫੀਚਰ ਚਾਲੂ ਹੁੰਦਾ ਹੈ, ਤਾਂ ਮੀਡੀਆ ਫਾਈਲਾਂ ਦੇਖਣ ਤੋਂ ਬਾਅਦ ਆਪਣੇ ਆਪ ਡਿਲੀਟ ਹੋ ਜਾਂਦੀਆਂ ਹਨ।

ਇਸ ਦੇ ਲਈ ਯੂਜ਼ਰਜ਼ ਨੂੰ ਵ੍ਹਟਸਐਪ ਦਾ ਲੇਟੈਸਟ ਵਰਜ਼ਨ ਡਾਊਨਲੋਡ ਕਰਨਾ ਹੋਵੇਗਾ।

ਇਸ ਤੋਂ ਬਾਅਦ, ਮੀਡੀਆ ਫਾਈਲਾਂ ਨੂੰ ਚੈਟ ਬਾਕਸ ਵਿੱਚ ਚੁਣਨਾ ਹੋਵੇਗਾ।

ਇਸ ਤੋਂ ਬਾਅਦ ਤੁਹਾਨੂੰ ਚੈਟ ਬਾਕਸ ਦੇ ਰਾਊਂਡਡ ਆਪਸ਼ਨ ‘ਤੇ ਕਲਿੱਕ ਕਰਨਾ ਹੋਵੇਗਾ।

ਫਿਰ View one ਵਿਕਲਪ ‘ਤੇ ਕਲਿੱਕ ਕਰੋ।

ਮਨੋਹਰ ਲਾਲ ਖੱਟਰ ਨੇ 5 ਅਪ੍ਰੈਲ ਨੂੰ ਹਰਿਆਣਾ ਵਿਧਾਨ ਸਭਾ ਦਾ ਬੁਲਾਇਆ ਵਿਸ਼ੇਸ਼ ਸੈਸ਼ਨ

0

ਚੰਡੀਗੜ੍ਹ ‘ਤੇ ਅਧਿਕਾਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਰਕਾਰ ਵਿਚਾਲੇ ਟਕਰਾਅ ਵਧ ਗਿਆ ਹੈ। ਚੰਡੀਗੜ੍ਹ ਨੂੰ ਲੈ ਕੇ ਜਿੱਥੇ ਪਹਿਲਾਂ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ, ਉਥੇ ਹੀ ਖ਼ਬਰ ਇਹ ਸਾਹਮਣੇ ਆ ਰਹੀ ਹੈ ਕਿ, ਹਰਿਆਣਾ ਦੇ ਵੱਲੋਂ ਵੀ ਚੰਡੀਗੜ੍ਹ ਮਸਲੇ ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦਾ ਫ਼ੈਸਲਾ ਕੀਤਾ ਹੈ।

ਪੰਜਾਬ ਵਿਧਾਨ ਸਭਾ ਵੱਲੋਂ ਚੰਡੀਗੜ੍ਹ ਬਾਰੇ ਮਤਾ ਪਾਸ ਕੀਤੇ ਜਾਣ ਤੋਂ ਬਾਅਦ ਮਨੋਹਰ ਸਰਕਾਰ ‘ਤੇ ਦਬਾਅ ਵਧ ਗਿਆ ਸੀ। ਇਸ ਪ੍ਰਸਤਾਵ ਦੇ ਵਿਰੋਧ ਵਿਚ ਸਾਰੀਆਂ ਪਾਰਟੀਆਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕਰ ਰਹੀਆਂ ਸਨ। ਜਿਸ ਤੋਂ ਬਾਅਦ ਮੁੱਖ ਮੰਤਰੀ ਨਿਵਾਸ ‘ਤੇ ਕੈਬਨਿਟ ਮੀਟਿੰਗ ਹੋਈ। ਜਿਸ ਵਿੱਚ ਵਿਸ਼ੇਸ਼ ਇਜਲਾਸ ਬੁਲਾਉਣ ਦਾ ਫੈਸਲਾ ਕੀਤਾ ਗਿਆ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ 5 ਅਪ੍ਰੈਲ ਨੂੰ ਹਰਿਆਣਾ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ।

ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਸੀਐਮ ਭਗਵੰਤ ਮਾਨ ਦੇ ਫੈਸਲੇ ਨੂੰ ਇੱਕ ਤਰਫਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਰਾਹੀਂ ਹਰ ਮਸਲੇ ਦਾ ਹੱਲ ਕੱਢਿਆ ਜਾ ਸਕਦਾ ਹੈ। ਅਜਿਹਾ ਇੱਕਪਾਸੜ ਫੈਸਲਾ ਲੈਣਾ ਨਿੰਦਣਯੋਗ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਹਰਿਆਣਾ ਤੋਂ ਮਾਫੀ ਮੰਗਣੀ ਚਾਹੀਦੀ ਹੈ। ਲੋਕਤੰਤਰ ਵਿੱਚ ਅਜਿਹੇ ਫੈਸਲਿਆਂ ਦੀ ਕੋਈ ਥਾਂ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਹੈ ਅਤੇ ਰਹੇਗੀ। ਇਸ ਤੋਂ ਇਲਾਵਾ ਵੀ ਕਈ ਮੁੱਦੇ ਹਨ ਜਿਨ੍ਹਾਂ ‘ਤੇ ਚਰਚਾ ਹੋਣੀ ਚਾਹੀਦੀ ਹੈ।

ਅਧਿਆਪਕਾਂ ਨੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਲਾਇਆ ਧਰਨਾ, ਮੀਤ ਹੇਅਰ ਨੇ ਦਿੱਤਾ ਇਹ ਭਰੋਸਾ

0

ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਕੋਠੀ ਅੱਗੇ ਡੈਪੂਟੇਸ਼ਨ ਨੂੰ ਰੱਦ ਕਰਵਾਉਣ ਲਈ ਅੱਜ ਅਧਿਆਪਕਾਂ ਨੇ ਬੱਚਿਆਂ ਸਮੇਤ ਪੱਕਾ ਧਰਨਾ ਲਗਾ ਕੇ ਸਿੱਖਿਆ ਮੰਤਰੀ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਈਟੀਟੀ ਅਧਿਆਪਕ ਯੂਨੀਅਨ ਦੇ ਆਗੂ ਮਨੀਸ਼ ਕੁਮਾਰ ਨੇ ਦੱਸਿਆ ਕਿ ਪੂਰੇ ਪੰਜਾਬ ’ਚੋਂ ਸੈਂਕੜੇ ਅਧਿਆਪਕਾਂ ਨੇ ਇਸ ਧਰਨੇ ’ਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਉਹ 200 ਤੋਂ 300 ਕਿਲੋਮੀਟਰ ਤੋਂ ਸਫ਼ਰ ਕਰ ਕੇ ਡਿਊਟੀ ਕਰ ਰਹੇ ਹਨ, ਜੋ ਕਿ ਸਰਾਸਰ ਪਾਲਿਸੀ ਤੇ ਵਿਭਾਗ ਦੇ ਨਿਯਮਾਂ ਦੇ ਖ਼ਿਲਾਫ਼ ਹੈ।

ਸਿੱਖਿਆ ਵਿਭਾਗ ਵੱਲੋਂ 31 ਮਾਰਚ 2022 ਤਕ ਸਾਰੇ ਅਧਿਆਪਕ ਜਿਨ੍ਹਾਂ ਦੀ ਬਦਲੀ ਹੋਈ ਹੈ, ਉਨ੍ਹਾਂ ਨੂੰ 1 ਅਪ੍ਰੈਲ 2022 ਨੂੰ ਫ਼ਾਰਗ ਕਰਨ ਦਾ ਹੁਕਮ ਜਾਰੀ ਕੀਤਾ ਸੀ ਪਰ ਵਿਭਾਗ ਵਲੋਂ ਅਜੇ ਤਕ ਕੋਈ ਵੀ ਅਧਿਆਪਕ ਫ਼ਾਰਗ ਨਹੀਂ ਕੀਤਾ ਗਿਆ, ਜੋਕਿ ਪੱਤਰ ਅਨੁਸਾਰ ਹੁਕਮਾਂ ਦੀ ਉਲੰਘਣਾ ਹੈ। ਇਸ ਲਈ ਸਮੂਹ ਬਦਲੀ ਹੋਏ ਈਟੀਟੀ ਅਧਿਆਕਾਂ ਨੇ ਮੰਗ ਕੀਤੀ ਕਿ ਸਾਨੂੰ ਤੁਰੰਤ ਪ੍ਰਭਾਵ ਤੋਂ ਡੈਪੂਟੇਸ਼ਨ ਰੱਦ ਕਰ ਕੇ ਬਦਲੀ ਹੋਏ ਅਧਿਆਪਕਾਂ ਨੂੰ ਉਨ੍ਹਾਂ ਦੇ ਸਕੂਲ ਭੇਜਿਆ ਜਾਵੇ ਤੇ ਸਿੰਗਲ ਟੀਚਰ ਅਧਿਆਪਕਾਂ ਨੂੰ ਵੀ ਫ਼ਾਰਗ ਕੀਤਾ ਜਾਵੇ। ਜਦੋਂ ਤਕ ਮੰਗ ਪੂਰੀ ਨਹੀਂ ਹੁੰਦੀ, ਉਦੋਂ ਤੱਕ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਰਹੇਗਾ ਤੇ ਸਮੂਹ ਅਧਿਆਪਕ ਸਮੂਹਿਕ ਛੁੱਟੀ ’ਤੇ ਰਹਿਣਗੇ ਤੇ ਆਨਲਾਈਨ ਕੰਮ ਜਾਂ ਕੰਮ ਦਾ ਬਾਈਕਾਟ ਕਰਨਗੇ।

ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਰਿਹਾਇਸ਼ ’ਤੇ ਰੋਸ ਪ੍ਰਦਰਸ਼ਨ ਕਰ ਰਹੇ ਈਟੀਟੀ ਡੈਪੂਟੇਸ਼ਨ ਅਧਿਆਪਕਾਂ ਤੋਂ ਮੰਗ ਪੱਤਰ ਲੈਣ ਸਮੇਂ ਬਿਨਾਂ ਸਿਫ਼ਾਰਿਸ਼ ਨਿਯਮਾਂ ਅਨੁਸਾਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਜਲਦੀ ਹੀ ਮੀਟਿੰਗ ਕਰ ਕੇ ਵਿਚਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪਿਛਲੀਆਂ ਸਰਕਾਰਾਂ ਦੇ ਲੇਖੇ ਜੋਖੇ ਦੇ ਜਵਾਬਦੇਹ ਨਹੀਂ ਹਨ। ਉਹ ਆਪਣੀ ਸਰਕਾਰ ਦਾ ਕੰਮ ਭ੍ਰਿਸ਼ਟਾਚਾਰ ਤੋਂ ਮੁਕਤ ਹੋਕੇ ਬਿਨਾਂ ਕਿਸੇ ਵਿਧਾਇਕ ਦੀ ਸਿਫ਼ਾਰਿਸ਼ ’ਤੇ ਨਿਯਮਾਂ ਅਨੁਸਾਰ ਕਰਨਗੇ। ਭਾਵੇਂ ਉਨ੍ਹਾਂ ਨੇ ਮੰਗ ਪੱਤਰ ਲੈਣ ਉਪਰੰਤ ਅਧਿਆਪਕਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਕੁਝ ਦਿਨਾਂ ’ਚ ਹੀ ਚੰਡੀਗੜ੍ਹ ਵਿਖੇ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੇ ਮਸਲੇ ਦਾ ਜਲਦੀ ਹੱਲ ਕਰਨਗੇ , ਪਰ ਅਧਿਆਪਕਾਂ ਨੇ ਸਿੱਖਿਆ ਮੰਤਰੀ ’ਤੇ ਬੇਭਰੋਸਗੀ ਜਤਾਉਂਦਿਆਂ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਹੈ। ਬਰਨਾਲਾ ਪੁਲਿਸ ਵਲੋਂ ਵੀ ਸਿੱਖਿਆ ਮੰਤਰੀ ਦੇ ਦਰਾਂ ’ਚ ਲੱਗੇ ਪੱਕੇ ਧਰਨੇ ਸਬੰਧੀ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਹਨ।

ਦਿਵਿਆ ਦੱਤਾ ਦੀ ਫਿਲਮ ‘ਮਾਂ’ ਦਾ ਟੀਜ਼ਰ ਹੋਇਆ ਰਿਲੀਜ਼

0

ਲੋਕ ਸ਼ੁਰੂ ਤੋਂ ਹੀ ਅਦਾਕਾਰਾ ਦਿਵਿਆ ਦੱਤਾ ਦੀ ਐਕਟਿੰਗ ਦੇ ਦੀਵਾਨੇ ਹਨ। ਪੰਜਾਬੀ ਫ਼ਿਲਮਾਂ ਵਿੱਚ ਅਦਾਕਾਰੀ ਦੀ ਗੱਲ ਹੋਵੇ ਜਾਂ ਹਿੰਦੀ ਫ਼ਿਲਮਾਂ ਵਿੱਚ ਦਿਵਿਆ ਦੱਤਾ ਨੇ ਹਰ ਵਾਰ ਆਪਣੇ ਕਿਰਦਾਰ ਵਿੱਚ ਸਭ ਤੋਂ ਵਧੀਆ ਪੇਸ਼ਕਾਰੀ ਦਿੱਤੀ ਹੈ। ਦਿਵਿਆ ਦੀ ਆਉਣ ਵਾਲੀ ਪੰਜਾਬੀ ਫਿਲਮ ਮਾਂ ਦੀ ਗੱਲ ਕਰੀਏ ਤਾਂ ਪ੍ਰਸ਼ੰਸਕ ਉਸਦੀ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਫਿਲਮ ‘ਚ ਦਿਵਿਆ ਦੱਤਾ ਨੇ ਮਾਂ ਦਾ ਕਿਰਦਾਰ ਨਿਭਾਇਆ ਹੈ। ਦਿਵਿਆ ਦੱਤਾ ਦੀ ਇਸ ਫਿਲਮ ਦਾ ਟੀਜ਼ਰ ਮੀਡੀਆ ‘ਤੇ ਛਾਇਆ ਹੋਇਆ ਹੈ। ਟੀਜ਼ਰ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਅਤੇ ਉਨ੍ਹਾਂ ਦੀ ਅਦਾਕਾਰੀ ਲਈ ਉਨ੍ਹਾਂ ਨੂੰ ਵਧੀਆ ਪ੍ਰਤੀਕਿਰਿਆਵਾਂ ਵੀ ਦਿੱਤੀਆਂ।

ਦਿਵਿਆ ਦੱਤਾ ਤੋਂ ਇਲਾਵਾ ਇਸ ਫਿਲਮ ‘ਚ ਬੱਬਲ ਰਾਏ ਅਤੇ ਗਿੱਪੀ ਗਰੇਵਾਲ ਵੀ ਹਨ। ਫਿਲਮ ਦੇ ਟੀਜ਼ਰ ਤੋਂ ਫਿਲਮ ਕਾਫੀ ਦਿਲਚਸਪ ਲੱਗ ਰਹੀ ਹੈ। ਹੁਣ ਇਸ ਨੂੰ ਦੇਖਣ ਤੋਂ ਬਾਅਦ ਤੁਹਾਨੂੰ ਪਤਾ ਲੱਗੇਗਾ ਕਿ ਫਿਲਮ ਨੂੰ ਕਿੰਨੇ ਸਟਾਰਸ ਮਿਲੇ ਹਨ। ਪ੍ਰਸ਼ੰਸਕਾਂ ਨੂੰ ਫਿਲਮ ਦੀ ਰਿਲੀਜ਼ ਦਾ ਇੰਤਜ਼ਾਰ ਹੋਵੇਗਾ। ਹੁਣ ਫਿਲਮ ਦੀ ਗੱਲ ਕਰੀਏ ਤਾਂ ਮਾਂ ਫਿਲਮ 6 ਮਈ ਮਦਰਸ ਡੇ ‘ਤੇ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਹੰਬਲ ਮੋਸ਼ਨ ਪਿਕਚਰਜ਼ ਦੁਆਰਾ ਪੇਸ਼ ਕੀਤੀ ਗਈ ਹੈ। ਹੰਬਲ ਮੋਸ਼ਨ ਪਿਕਚਰਜ਼ ਨੇ ਪਹਿਲਾਂ ਵੀ ਕਈ ਫਿਲਮਾਂ ਕੀਤੀਆਂ ਹਨ। ਜਿਨ੍ਹਾਂ ਵਿੱਚੋਂ ਅੱਧੇ ਕਾਮੇਡੀ ਹਨ ਅਤੇ ਕਈ ਭਾਵੁਕ ਹਨ। ਲੋਕ ਉਨ੍ਹਾਂ ਦੁਆਰਾ ਪੇਸ਼ ਕੀਤੀਆਂ ਫਿਲਮਾਂ ਨੂੰ ਬਹੁਤ ਪਸੰਦ ਕਰਦੇ ਹਨ।

ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਇਸ ਫਿਲਮ ਨੂੰ ਬਲਜੀਤ ਸਿੰਘ ਦਿਓ ਡਾਇਰੈਕਟ ਕਰ ਰਹੇ ਹਨ। ਫਿਲਮ ਨੂੰ ਪ੍ਰਡਿਊਸ ਰਵਨੀਤ ਕੌਰ ਗਰੇਵਾਲ ਅਤੇ ਪਤੀ ਗਿੱਪੀ ਗਰੇਵਾਲ ਕਰ ਰਹੇ ਹਨ। ਫਿਲਮ ਦੇ ਗੀਤ ਹੈਪੀ ਰਾਏ ਕੋਟੀ, ਰਿੱਕੀ ਖਾਨ, ਫਤਿਹ ਸ਼ੇਰਗਿੱਲ, ਮਾਨਮੰਦ ਨੇ ਲਿਖੇ ਹਨ। ਮਾਂ ਫਿਲਮ ਦੇ ਗੀਤਾਂ ਨੂੰ ਸਿਰਦੂਰ ਸਿਕੰਦਰ, ਅਮਰਨੂਰ, ਹਰਭਜਨਮਾਨ, ਫਿਰੋਜ਼ ਖਾਨ, ਕਮਲ ਖਾਨ, ਕਮਲਜੀਤ ਅਨਮੋਲ, ਰਿੱਕੀ ਖਾਨ ਨੇ ਆਪਣੀ ਆਵਾਜ਼ ਦਿੱਤੀ ਹੈ।

 

ਪਾਕਿਸਤਾਨ ਅਸੈਂਬਲੀ ਦੇ ਡਿਪਟੀ ਸਪੀਕਰ ਨੇ ਇਮਰਾਨ ਖ਼ਾਨ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਕੀਤਾ ਖਾਰਜ

0

ਪਾਕਿਸਤਾਨ ਅਸੈਂਬਲੀ ਦੇ ਡਿਪਟੀ ਸਪੀਕਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਰੱਦ ਕਰ ਦਿੱਤਾ ਤੇ ਇਸ ਨੂੰ ਪਾਕਿਸਤਾਨ ਦੇ ਸੰਵਿਧਾਨ ਅਤੇ ਨਿਯਮਾਂ ਦੇ ਖ਼ਿਲਾਫ਼ ਕਰਾਰ ਦਿੱਤਾ।

ਇਸ ਦੌਰਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅਸੈਂਬਲੀ ਭੰਗ ਕਰਨ ਦੀ ਰਾਸ਼ਟਰਪਤੀ ਨੂੰ ਸਿਫਾਰਸ਼ ਕੀਤੀ। ਕੌਮ ਦੇ ਨਾਮ ਸੰਦੇਸ਼ ਵਿੱਚ ਉਨ੍ਹਾਂ ਕਿਹਾ ਕਿ ਉਹ ਜਨਤਾ ਨੂੰ ਮੁਬਾਰਕਬਾਦ ਦਿੰਦੇ ਹਨ ਕਿ ਦੇਸ਼ ਖ਼ਿਲਾਫ਼ ਸਾਜ਼ਿਸ਼ ਨਾਕਾਮ ਹੋ ਗਈ ਹੈ। ਉਨ੍ਹਾਂ ਚੋਣਾਂ ਦੀ ਤਿਆਰੀ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਹੁਣ ਦੇਸ਼ ਵਾਸੀ ਫ਼ੈਸਲਾ ਕਰਨ ਕਿ ਸਹੀ ਕੌਣ ਹੈ।

ਪਾਕਿਸਤਾਨ ‘ਚ ਇਨ੍ਹੀਂ ਦਿਨੀਂ ਸਿਆਸਤ ਗਰਮਾਈ ਹੋਈ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਆਪਣੀ ਕੁਰਸੀ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰਧਾਨ ਮੰਤਰੀ ਦੇ ਖ਼ਿਲਾਫ਼ ਲਿਆਂਦੇ ਗਏ ਬੇਭਰੋਸਗੀ ਮਤੇ ‘ਤੇ ਅੱਜ ਵੋਟਿੰਗ ਹੋਣੀ ਸੀ ਪਰ ਸਪੀਕਰ ਨੇ ਵਿਦੇਸ਼ੀ ਸਾਜ਼ਿਸ਼ ਦਾ ਦੋਸ਼ ਲਗਾਉਂਦੇ ਹੋਏ ਬੇਭਰੋਸਗੀ ਮਤੇ ਨੂੰ ਰੱਦ ਕਰ ਦਿੱਤਾ ਅਤੇ ਪਾਕਿਸਤਾਨ ਸੰਸਦ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਹੈ।

ਦੱਸ ਦਈਏ ਕਿ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਕਈ ਸੰਸਦ ਮੈਂਬਰ ਇਮਰਾਨ ਦਾ ਸਾਥ ਛੱਡ ਗਏ ਸਨ ਜਦਕਿ ਦੋ ਭਾਈਵਾਲ ਪਾਰਟੀਆਂ ਨੇ ਹਮਾਇਤ ਵਾਪਸ ਲੈਂਦਿਆਂ ਵਿਰੋਧੀ ਧਿਰ ਨਾਲ ਹੱਥ ਮਿਲਾ ਲਏ ਸਨ।

ਇਮਰਾਨ ਨੂੰ ਸਰਕਾਰ ਬਚਾਉਣ ਲਈ 342 ’ਚੋਂ 172 ਵੋਟਾਂ ਦੀ ਲੋੜ ਸੀ ਜਦਕਿ ਵਿਰੋਧੀ ਧਿਰ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ 175 ਮੈਂਬਰਾਂ ਦੀ ਹਮਾਇਤ ਹਾਸਲ ਹੈ ਅਤੇ ਪ੍ਰਧਾਨ ਮੰਤਰੀ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਇਮਰਾਨ ਨੇ ਅਸਤੀਫ਼ਾ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਸੀ ਕਿ ਉਹ ‘ਆਖਰੀ ਗੇਂਦ ਤੱਕ ਲੜਨਗੇ।’

ਹੁਣ ਪਾਕਿਸਤਾਨ ਅਸੈਂਬਲੀ ਦੇ ਡਿਪਟੀ ਸਪੀਕਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਰੱਦ ਕਰ ਦਿੱਤਾ ਤੇ ਇਸ ਨੂੰ ਪਾਕਿਸਤਾਨ ਦੇ ਸੰਵਿਧਾਨ ਅਤੇ ਨਿਯਮਾਂ ਦੇ ਖ਼ਿਲਾਫ਼ ਕਰਾਰ ਦਿੱਤਾ। ਸਪੀਕਰ ਨੇ ਵਿਦੇਸ਼ੀ ਸਾਜ਼ਿਸ਼ ਦਾ ਦੋਸ਼ ਲਗਾਉਂਦੇ ਹੋਏ ਬੇਭਰੋਸਗੀ ਮਤੇ ਨੂੰ ਰੱਦ ਕਰ ਦਿੱਤਾ ਅਤੇ ਪਾਕਿਸਤਾਨ ਸੰਸਦ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਹੈ।

ਗੁਜਰਾਤ ਦੇ ਸਿੱਖ ਆਗੂਆਂ ਨੇ CM ਭਗਵੰਤ ਮਾਨ ਨੂੰ ਕੀਤਾ ਸਨਮਾਨਤ

0

ਆਮ ਆਦਮੀ ਪਾਰਟੀ (ਆਪ) ਨੂੰ ਪੰਜਾਬ ਅਸੈਂਬਲੀ ਚੋਣਾਂ ਵਿੱਚ ਮਿਲੀ ਸ਼ਾਨਦਾਰ ਜਿੱਤ ‘ਤੇ ਦਸੰਬਰ ਮਹੀਨੇ ਹੋਣ ਵਾਲੀਆਂ ਗੁਜਰਾਤ ਚੋਣਾਂ ਤੋਂ ਪਹਿਲਾਂ ਪਾਰਟੀ ਆਗੂ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਗੁਜਰਾਤ ਦੌਰੇ ਉਤੇ ਹਨ। ਇਸ ਦੌਰਾਨ ਅੱਜ ਉਥੋਂ ਦੀਆਂ ਅਹਿਮ ਸਿੱਖ ਸ਼ਖਸੀਅਤਾਂ ਨੇ ਭਗਵੰਤ ਮਾਨ ਨੂੰ ਸਨਮਾਨਤ ਕੀਤਾ। ਇਸ ਸਬੰਧੀ ‘ਆਪ’ ਨੇ ਕੁਝ ਤਸਵੀਰਾਂ ਸਾਝੀਆਂ ਕੀਤੀਆਂ ਹਨ।

ਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਕੱਲ੍ਹ ਅਹਿਮਦਾਬਾਦ ਵਿੱਚ ਰੋਡ-ਸ਼ੋਅ ਕੱਢਿਆ ਸੀ। ਕੇਜਰੀਵਾਲ ਨੇ ਗੁਜਰਾਤ ਦੇ ਲੋਕਾਂ ਨੂੰ ਆਗਾਮੀ ਚੋਣਾਂ ਵਿੱਚ ‘ਆਪ’ ਨੂੰ ‘ਇਕ ਮੌਕਾ’ ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਪਿਛਲੇ ਢਾਈ ਦਹਾਕਿਆਂ ਤੋਂ ਗੁਜਰਾਤ ਦੀ ਸੱਤਾ ’ਤੇ ਕਾਬਜ਼ ਹੋਣ ਕਰਕੇ ‘ਹੰਕਾਰ’ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਤੇ ਪੰਜਾਬ ਮਗਰੋਂ ‘ਆਪ’ ਗੁਜਰਾਤ ਲਈ ਤਿਆਰ ਹੈ।

ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸਤ ਕਰਨੀ ਨਹੀਂ ਆਉਂਦੀ, ਪਰ ਉਹ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਬਾਖੂਬੀ ਜਾਣਦੇ ਹਨ। ‘ਆਪ’ ਆਗੂ ਨੇ ਕਿਹਾ, ‘‘ਅਸੀਂ ਦਿੱਲੀ ਵਿੱਚ ਭ੍ਰਿਸ਼ਟਾਚਾਰ ਖ਼ਤਮ ਕਰ ਚੁੱਕੇ ਹਾਂ ਤੇ ਪੰਜਾਬ ਵਿੱਚ ਭਗਵੰਤ ਮਾਨ ਨੇ ਦਸ ਦਿਨਾਂ ਵਿੱਚ ਭ੍ਰਿਸ਼ਟਾਚਾਰ ਦਾ ਖ਼ਾਤਮਾ ਕਰ ਛੱਡਿਆ ਹੈ।’’

ਇਸ ਤੋਂਂ ਪਹਿਲਾਂ ਦੋਵਾਂ ਆਗੂਆਂ ਨੇ ਅਹਿਮਦਾਬਾਦ ਦੀ ਆਪਣੀ ਦੋ ਰੋਜ਼ਾ ਫੇਰੀ ਦਾ ਆਗਾਜ਼ ਸਾਬਰਮਤੀ ਆਸ਼ਰਮ ਤੋਂ ਕੀਤਾ। ਉਨ੍ਹਾਂ ਆਸ਼ਰਮ ਜਾ ਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਅਤੇ ਭਗਵੰਤ ਮਾਨ ਆਸ਼ਰਮ ਦੇ ਅੰਦਰ ‘ਹਰਿਦੇ ਕੁੰਜ’ ਵੀ ਗਏ, ਜਿੱਥੇ ਮਹਾਤਮਾ ਗਾਂਧੀ ਰਹਿੰਦੇ ਸਨ। ‘ਆਪ’ ਆਗੂਆਂ ਦੀ ਇਸ ਫੇਰੀ ਨੂੰ ਗੁਜਰਾਤ ਵਿੱਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਲਈ ਜ਼ਮੀਨੀ ਤਿਆਰੀਆਂ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ। ‘ਆਪ’ ਨੇ ਪਿਛਲੇ ਮਹੀਨੇ ਪੰਜਾਬ ਅਸੈਂਬਲੀ ਚੋਣਾਂ ਵਿੱਚ ਇਤਿਹਾਸਕ ਜਿੱਤ ਦਰਜ ਕਰਦਿਆਂ ਤਿੰਨ ਚੌਥਾਈ ਬਹੁਮਤ ਹਾਸਲ ਕੀਤਾ ਸੀ।

ਸਾਬਕਾ CM ਚੰਨੀ ਦੇ ਭਾਣਜੇ ਖਿਲਾਫ਼ ਚਾਰਜਸ਼ੀਟ ਦਾਇਰ, 6 ਅਪ੍ਰੈਲ ਨੂੰ ਹੋਵੇਗੀ ਸੁਣਵਾਈ

0

ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮਨੀ ਲਾਂਡਰਿੰਗ ਦੇ ਦੋਸ਼ਾਂ ਤਹਿਤ ਨਾਜਾਇਜ਼ ਰੇਤ ਮਾਈਨਿੰਗ ((Illegal Sand Mining) ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ਼ ਹਨੀ ਤੇ ਉਸ ਦੇ ਸਹਿਯੋਗੀ ਕੁਦਰਤਦੀਪ ਸਿੰਘ ਉਰਫ਼ ਲਵੀ ਖਿਲਾਫ਼ ਅਦਾਲਤ ‘ਚ ਚਾਰਜਸ਼ੀਟ ਦਾਇਰ ਕੀਤੀ ਹੈ। ਪੀਐੱਮਐੱਲਏ ਦੇ ਵਿਸ਼ੇਸ਼ ਜੱਜ ਰੁਪਿੰਦਰਜੀਤ ਚਹਿਲ ਦੀ ਅਦਾਲਤ ‘ਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਅਦਾਲਤ ਨੇ ਮਾਮਲੇ ‘ਚ ਸੁਣਵਾਈ ਦੀ ਅਗਲੀ ਤਰੀਕ 6 ਅਪ੍ਰੈਲ ਤੈਅ ਕੀਤੀ ਹੈ।

ਈਡੀ ਨੇ ਹਨੀ ਨੂੰ 3 ਅਤੇ 4 ਫਰਵਰੀ ਦੀ ਰਾਤ ਗ੍ਰਿਫ਼ਤਾਰ ਕੀਤਾ ਸੀ ਤੇ ਨਿਯਮ ਅਨੁਸਾਰ ED ਨੇ ਉਸ ਦੇ ਖਿਲਾਫ਼ 60 ਦਿਨਾਂ ਦੇ ਅੰਦਰ ਚਾਰਜਸ਼ੀਟ ਦਾਇਰ ਕਰਨੀ ਸੀ। ਈਡੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ 18 ਜਨਵਰੀ ਨੂੰ ਹਨੀ ਤੇ ਹੋਰਨਾਂ ਖਿਲਾਫ਼ 10 ਜਗ੍ਹਾ ‘ਤੇ ਛਾਪੇਮਾਰੀ ਕੀਤੀ ਸੀ। ਈਡੀ ਨੇ ਹਨੀ ਦੇ ਕੰਪਲੈਕਸ ਤੋਂ ਕਰੀਬ 7.9 ਕਰੋੜ ਰੁਪਏ ਨਕਦੀ ਅਤੇ ਉਸਦੇ ਇਕ ਸਹਿਯੋਗੀ ਸੰਦੀਪ ਕੁਮਾਰ ਕੋਲੋਂ 2 ਕਰੋੜ ਰੁਪਏ ਨਕਦੀ ਜ਼ਬਤ ਕੀਤੀ ਸੀ। ਬਾਅਦ ਵਿਚ ਈਡੀ ਨੇ ਹਨੀ ਨੂੰ ਕਈ ਵਾਰ ਪੁੱਛਗਿੱਛ ਲਈ ਬੁਲਾਇਆ ਤੇ ਅਖੀਰ ਵਿਚ ਉਸ ਨੂੰ 3 ਫਰਵਰੀ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਲਗਾਤਾਰ 7 ਦਿਨ ਤਕ ਈਡੀ ਨੇ ਹਨੀ ਨੂੰ ਰਿਮਾਂਡ ‘ਚ ਰੱਖਿਆ ਸੀ ਜਿਸ ਤੋਂ ਬਾਅਦ ਉਸ ਨੂੰ ਨਿਆਇਕ ਹਿਰਾਸਤ ‘ਚ ਜੇਲ੍ਹ ਭੇਜ ਦਿੱਤਾ ਅਤੇ ਉਹ ਹੁਣ ਤਕ ਜੇਲ੍ਹ ‘ਚ ਹੀ ਬੰਦ ਹੈ।

WHO ਨੇ ਕੋਵੈਕਸੀਨ ਦੀ ਅੰਤਰਰਾਸ਼ਟਰੀ ਸਪਲਾਈ ‘ਤੇ ਲਗਾਈ ਰੋਕ

0

ਵਿਸ਼ਵ ਸਿਹਤ ਸੰਗਠਨ (WHO) ਨੇ ਕੋਵੈਕਸੀਨ (Covaxin) ਦੀ ਅੰਤਰਰਾਸ਼ਟਰੀ ਸਪਲਾਈ ‘ਤੇ ਰੋਕ ਲਗਾ ਦਿੱਤੀ ਹੈ।

WHO ਦੇ ਅਨੁਸਾਰ ਇਹ ਫੈਸਲਾ ਗੁਡ ਮੈਨੂਫੈਕਚਰਿੰਗ ਪ੍ਰੈਕਟਿਸ (ਜੀਐਮਪੀ) ਭਾਵ ਚੰਗੇ ਉਤਪਾਦਨ ਅਭਿਆਸਾਂ ਦੀ ਘਾਟ ਕਾਰਨ ਲਿਆ ਗਿਆ ਹੈ। ਕੋਵੈਕਸੀਨ ਭਾਰਤ ਦੀ ਪਹਿਲੀ ਸਵਦੇਸੀ ਕੋਰੋਨਾ ਵੈਕਸੀਨ ਹੈ। ਦੱਸ ਦਈਏ ਕਿ ਇਸ ਵੈਕਸੀਨ ਨੂੰ ਬਣਾਉਣ ਵਾਲੀ ਕੰਪਨੀ ਭਾਰਤ ਬਾਇਓਟੈਕ ਨੇ ਇੱਕ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਵੈਕਸੀਨ ਦਾ ਉਤਪਾਦਨ ਘੱਟ ਕਰਨ ਜਾ ਰਹੀ ਹੈ।

WHO ਨੇ 2 ਅਪ੍ਰੈਲ ਨੂੰ ਇਸ ਘੋਸ਼ਣਾ ਸਬੰਧੀ ਇੱਕ ਬਿਆਨ ਜਾਰੀ ਕੀਤਾ ਸੀ। ਇਸ ਦੇ ਮੁਤਾਬਕ WHO ਨੇ ਕਿਹਾ ਹੈ ਕਿ ਵੈਕਸੀਨ ਲੈਣ ਵਾਲੇ ਦੇਸ਼ ਵੈਕਸੀਨ ਦੇ ਖਿਲਾਫ ਉਚਿਤ ਕਾਰਵਾਈ ਕਰ ਸਕਦੇ ਹਨ। ਕੋਵੈਕਸੀਨ ਨੂੰ ਮੁਅੱਤਲ ਕਰਨ ਦਾ ਐਲਾਨ EUL ਨਿਰੀਖਣ ਤੋਂ ਬਾਅਦ ਆਇਆ ਹੈ। WHO ਦੀ ਟੀਮ ਨੇ 14 ਤੋਂ 22 ਮਾਰਚ 2022 ਤੱਕ ਭਾਰਤ ਬਾਇਓਟੈਕ ਦੇ ਪਲਾਂਟ ਦਾ ਨਿਰੀਖਣ ਕੀਤਾ।

ਪਿਛਲੇ ਸਾਲ 3 ਨਵੰਬਰ ਨੂੰ WHO ਨੇ ਕੋਵੈਕਸੀਨ ਦੀ ਐਮਰਜੈਂਸੀ ਵਰਤੋਂ ਨੂੰ ਮਨਜ਼ੂਰੀ ਦਿੱਤੀ ਸੀ। ਹਾਲਾਂਕਿ ਵਿਸ਼ਵ ਸਿਹਤ ਸੰਗਠਨ ਦੁਆਰਾ ਇਹ ਸਪੱਸ਼ਟ ਤੌਰ ‘ਤੇ ਨਹੀਂ ਦੱਸਿਆ ਗਿਆ ਹੈ ਕਿ ਵੈਕਸੀਨ ਵਿੱਚ GMP ਦੀ ਕੀ ਕਮੀ ਹੈ।

WHO ਨੇ ਕਿਹਾ, ‘ਭਾਰਤ ਬਾਇਓਟੈਕ GMP ਦੀਆਂ ਕਮੀਆਂ ਨੂੰ ਦੂਰ ਕਰਨ ਲਈ ਵਚਨਬੱਧ ਹੈ ਅਤੇ ਭਾਰਤ ਦੇ ਡਰੱਗਜ਼ ਕੰਟਰੋਲਰ ਜਨਰਲ (DCGI) ਅਤੇ WHO ਨੂੰ ਪੇਸ਼ ਕੀਤੇ ਜਾਣ ਲਈ ਇੱਕ ਸੁਧਾਰਾਤਮਕ ਅਤੇ ਰੋਕਥਾਮ ਕਾਰਜ ਯੋਜਨਾ ਤਿਆਰ ਕਰ ਰਿਹਾ ਹੈ। ਅੰਤਰਿਮ ਅਤੇ ਸਾਵਧਾਨੀ ਦੇ ਉਪਾਅ ਵਜੋਂ ਭਾਰਤ ਨੇ ਨਿਰਯਾਤ ਲਈ ਕੋਵੈਕਸੀਨ ਦੇ ਆਪਣੇ ਉਤਪਾਦਨ ਨੂੰ ਮੁਅੱਤਲ ਕਰਨ ਦੀ ਆਪਣੀ ਵਚਨਬੱਧਤਾ ਦਾ ਸੰਕੇਤ ਦਿੱਤਾ ਹੈ।

ਇਹ ਰਾਹਤ ਦੀ ਗੱਲ ਹੈ ਕਿ WHO ਨੇ ਵੈਕਸੀਨ ਦੀ ਸੁਰੱਖਿਆ ਅਤੇ FKC ‘ਤੇ ਕੋਈ ਸਵਾਲ ਨਹੀਂ ਉਠਾਏ ਹਨ। ਭਾਰਤ ਬਾਇਓਟੈੱਕ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਕੰਪਨੀ ਨੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਾਤਾਰ ਕੰਮ ਕੀਤਾ ਹੈ। ਕੰਪਨੀ ਮੁਤਾਬਕ ਅਜਿਹੀ ਸਥਿਤੀ ‘ਚ ਹੁਣ ਅਪਗ੍ਰੇਡ ਦੀ ਲੋੜ ਹੈ। ਕੰਪਨੀ ਹੁਣ ਬਕਾਇਆ ਸਹੂਲਤ ਰੱਖ-ਰਖਾਅ, ਪ੍ਰਕਿਰਿਆ ਅਤੇ ਸੁਵਿਧਾ ਅਨੁਕੂਲਨ ਗਤੀਵਿਧੀਆਂ ‘ਤੇ ਧਿਆਨ ਕੇਂਦਰਿਤ ਕਰੇਗੀ।