Home Blog Page 2122

CM ਭਗਵੰਤ ਮਾਨ ਨੇ ਰਮਜ਼ਾਨ ਮਹੀਨੇ ਦੇ ਮੌਕੇ ਸਭ ਨੂੰ ਦਿੱਤੀ ਮੁਬਾਰਕਬਾਦ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਮਜ਼ਾਨ ਮਹੀਨੇ ਦੇ ਮੌਕੇ ਸਭ ਨੂੰ ਮੁਬਾਰਕਬਾਦ ਦਿੱਤੀ ਹੈ।  ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਰਹਿਮਤਾਂ ਦੇ ਪਵਿੱਤਰ ਮਹੀਨੇ ‘ਰਮਜ਼ਾਨ’ ਦੀਆਂ ਸਭ ਨੂੰ ਦਿਲੋਂ ਮੁਬਾਰਕਾਂ ਮਾਲਕ ਕਰੇ ਇਹ ਮਹੀਨਾ ਸਭ ਲਈ ਤੰਦਰੁਸਤੀ ਅਤੇ ਖ਼ੁਸ਼ਹਾਲੀ ਦੀਆਂ ਬੇਅੰਤ ਬਰਕਤਾਂ ਲੈ ਕੇ ਆਵੇ। ਪਰਮਾਤਮਾ ਸਭਨਾਂ ਦੀ ਜ਼ਿੰਦਗੀ ਵਿੱਚ ਭਰਪੂਰ ਰਹਿਮਤਾਂ ਬਖਸ਼ਿਸ਼ ਕਰਨ।

ਅੱਜ ਰਮਜ਼ਾਨ ਦਾ ਮਹੀਨਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਮੁਸਲਿਮ ਭਾਈਚਾਰੇ ਵਲੋਂ ਅੱਜ ਪਹਿਲਾਂ ਰੋਜ਼ਾ ਰੱਖਿਆ ਗਿਆ ਹੈ।

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਫਿਰ ਤੋਂ ਹੋਇਆ ਵਾਧਾ, ਜਾਣੋ ਨਵੇਂ ਰੇਟ

0

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਦਿਨ ਪ੍ਰਤੀ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਇੱਕ ਵਾਰ ਫਿਰ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ, ਜਿਸ ਨਾਲ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿੱਚ ਕੁੱਲ ਵਾਧਾ 8 ਰੁਪਏ ਪ੍ਰਤੀ ਲੀਟਰ ਹੋ ਗਿਆ। ਦਿੱਲੀ ‘ਚ ਪੈਟਰੋਲ ਦੀ ਕੀਮਤ ਹੁਣ 102.61 ਰੁਪਏ ਦੇ ਮੁਕਾਬਲੇ 103.41 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ ਦੀ ਕੀਮਤ 93.87 ਰੁਪਏ ਪ੍ਰਤੀ ਲੀਟਰ ਤੋਂ ਵਧ ਕੇ 94.67 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਹ ਵਾਧਾ ਪੂਰੇ ਦੇਸ਼ ਵਿੱਚ ਹੋਇਆ ਹੈ ਅਤੇ ਸਥਾਨਕ ਟੈਕਸਾਂ ਤੋਂ ਬਾਅਦ ਦਰਾਂ ਸੂਬੇ ਤੋਂ ਸੂਬੇ ‘ਚ ਵੱਖ-ਵੱਖ ਹੁੰਦੀਆਂ ਹਨ। 22 ਮਾਰਚ ਨੂੰ ਬਦਲਾਅ ਸ਼ੁਰੂ ਹੋਣ ਤੋਂ ਬਾਅਦ ਸਾਢੇ ਚਾਰ ਮਹੀਨਿਆਂ ਦੇ ਲੰਬੇ ਵਕਫੇ ਤੋਂ ਬਾਅਦ ਕੀਮਤਾਂ ਵਿੱਚ ਇਹ 11ਵੀਂ ਵਾਰ ਵਾਧਾ ਹੈ। ਕੁੱਲ ਮਿਲਾ ਕੇ ਪੈਟਰੋਲ ਦੀ ਕੀਮਤ 8 ਰੁਪਏ ਪ੍ਰਤੀ ਲੀਟਰ ਵਧ ਗਈ ਹੈ।

ਚੇਨਈ ਤੇ ਕੋਲਕਾਤਾ ‘ਚ ਵੀ ਪੈਟਰੋਲ-ਡੀਜ਼ਲ ਮਹਿੰਗਾ ਹੁੰਦਾ ਜਾ ਰਿਹਾ ਹੈ। ਚੇਨਈ ‘ਚ ਅੱਜ ਪੈਟਰੋਲ-ਡੀਜ਼ਲ ਦੀ ਕੀਮਤ ‘ਚ 75-75 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ ਜਿਸ ਤੋਂ ਬਾਅਦ ਸ਼ਹਿਰ ‘ਚ ਪੈਟਰੋਲ ਦੇ ਨਵੇਂ ਭਾਅ 108.96 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੇ ਭਾਅ 99.04 ਰੁਪਏ ਪ੍ਰਤੀ ਲੀਟਰ ਹੋ ਗਏ ਹਨ। ਉੱਥੇ ਹੀ ਦੂਸਰੇ ਪਾਸੇ ਕੋਲਕਾਤਾ ‘ਚ ਅੱਜ ਪੈਟਰੋਲ 84 ਪੈਸੇ ਤੇ ਡੀਜ਼ਲ 80 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਕੋਲਕਾਤਾ ‘ਚ ਹੁਣ ਪੈਟਰੋਲ ਦਾ ਭਾਅ 113.03 ਤੇ ਡੀਜ਼ਲ ਦਾ ਭਾਅ 97.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਪਿਛਲੇ ਸਾਲ 4 ਨਵੰਬਰ ਤੋਂ ਈਂਧਨ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋ ਰਿਹਾ ਸੀ, ਜਿਸ ਤੋਂ ਬਾਅਦ 22 ਮਾਰਚ ਤੋਂ ਕੀਮਤਾਂ ‘ਚ ਬਦਲਾਅ ਹੋਣਾ ਸ਼ੁਰੂ ਹੋਇਆ।

ਕੌਮਾਂਤਰੀ ਬਾਜ਼ਾਰਾਂ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਤੇਜ਼ੀ ਦੇ ਮੱਦੇਨਜ਼ਰ ਕੀਮਤਾਂ ‘ਚ ਹੋਰ ਵਾਧਾ ਹੋਣਾ ਤੈਅ ਹੈ। ਇਸ ਨਾਲ ਹੋਰ ਵਸਤੂਆਂ ਦੀਆਂ ਕੀਮਤਾਂ ‘ਤੇ ਮਾੜਾ ਪ੍ਰਭਾਵ ਪਵੇਗਾ ਅਤੇ ਮਹਿੰਗਾਈ ਦਾ ਦਬਾਅ ਵਧੇਗਾ ਅਤੇ ਵਿਕਾਸ ਕਾਰਜਾਂ ‘ਤੇ ਅਸਰ ਪਵੇਗਾ।

PM ਮੋਦੀ 6 ਅਪ੍ਰੈਲ ਨੂੰ ਡਿਜੀਟਲ ਮਾਧਿਅਮ ਰਾਹੀਂ BJP ਵਰਕਰਾਂ ਨੂੰ ਕਰਨਗੇ ਸੰਬੋਧਨ

0

6 ਅਪ੍ਰੈਲ 2022 ਨੂੰ ਭਾਰਤੀ ਜਨਤਾ ਪਾਰਟੀ ਦਾ 42ਵਾਂ ਸਥਾਪਨਾ ਦਿਵਸ ਹੈ ਅਤੇ ਹਰ ਭਾਜਪਾ ਵਰਕਰ ਇਸ ਨੂੰ ਲੈ ਕੇ ਬਹੁਤ ਉਤਸ਼ਾਹਿਤ ਹੈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਾਰਟੀ ਦੇ ਸਥਾਪਨਾ ਦਿਵਸ ’ਤੇ ਵਰਕਰ ਆਪੋ-ਆਪਣੇ ਹਲਕਿਆਂ ਵਿਚ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਉਲੀਕਣਗੇ। ਇਸ ਦੀ ਜਾਣਕਾਰੀ ਸੂਬਾਈ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਆਪਣੇ ਪ੍ਰੈੱਸ ਬਿਆਨ ਰਾਹੀਂ ਦਿੱਤੀ।

ਉਨ੍ਹਾਂ ਨੇ ਦੱਸਿਆ ਕਿ ਭਾਰਤੀ ਜਨਤਾ ਪਾਰਟੀ ਦੇ 42ਵੇਂ ਸਥਾਪਨਾ ਦਿਵਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਸੱਦੇ ’ਤੇ ਪੰਜਾਬ ਭਰ ਵਿਚ ਵਰਕਰਾਂ ਵਲੋਂ ਜ਼ਿਲ੍ਹੇ ਤੋਂ ਲੈ ਕੇ ਬੂਥ ਪੱਧਰ ਤੱਕ 6 ਅਪ੍ਰੈਲ ਤੋਂ 14 ਅਪ੍ਰੈਲ ਤੱਕ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣਗੇ। 6 ਅਪ੍ਰੈਲ ਨੂੰ ਸਵੇਰੇ 9 ਵਜੇ ਸਾਰੇ ਵਰਕਰ ਆਪੋ-ਆਪਣੇ ਘਰਾਂ ਦੀਆਂ ਛੱਤਾਂ ’ਤੇ ਪਾਰਟੀ ਦਾ ਝੰਡਾ ਲਹਿਰਾਉਣਗੇ ਅਤੇ ਰਾਸ਼ਟਰੀ ਗੀਤ ਜਾਣ ਵੰਦੇ-ਮਾਤਰਮ ਦਾ ਗਾਨ ਕਰਨਗੇ। ਇਸ ਤੋਂ ਬਾਅਦ ਸਵੇਰੇ 10:00 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੰਬੋਧਨ ਹੋਵੇਗਾ, ਜਿਸਦਾ ਸਿੱਧਾ-ਪ੍ਰਸਾਰਣ ਵੱਡੀਆ ਸਕ੍ਰੀਨਾਂ ਰਾਹੀਂ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਅਤੇ ਮੋਬਾਈਲਾਂ ਤੋਂ ਕੀਤਾ ਜਾਵੇਗਾ।

ਇਸ ਦਾ ਸਿੱਧਾ ਪ੍ਰਸਾਰਣ ਜ਼ਿਲ੍ਹਾ ਦਫ਼ਤਰਾਂ ਅਤੇ ਵਿਧਾਨ ਸਭਾ ਵਿਚ ਪੈਂਦੇ ਸਾਰੇ ਮੰਡਲਾਂ ਵਿਚ ਵੱਡੀਆਂ ਸਕ੍ਰੀਨਾਂ ਰਾਹੀਂ ਦਿਖਾਇਆ ਜਾਵੇਗਾ। ਇਸ ’ਤੋਂ ਅਲਾਵਾ 6 ਅਪ੍ਰੈਲ ਤੋਂ 14 ਅਪ੍ਰੈਲ ਤੱਕ ਸਾਰੇ ਮੰਡਲਾਂ ਵਿਚ ਛੱਪੜਾਂ ਦੀ ਸਫ਼ਾਈ, ਖੂਨਦਾਨ ਕੈਂਪ, ਸਿਹਤ ਕੈਂਪ, ਟੀਕਾਕਰਨ ਕੈਂਪ, ਔਰਤਾਂ ਲਈ ਜਨ ਸਿਹਤ ਕੈਂਪ, ਪੋਸ਼ਣ ਅਭਿਆਨ ਆਦਿ ਵਰਗੇ ਸੇਵਾ ਕਾਰਜ ਕਰਵਾਏ ਜਾਣਗੇ। 14 ਅਪ੍ਰੈਲ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਹਾੜੇ ਮੌਕੇ ਭਾਜਪਾ ਵਰਕਰ ਜ਼ਿਲ੍ਹਾ ਤੋਂ ਲੈ ਕੇ ਬੂਥ ਪੱਧਰ ਤੱਕ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।

ਰਮਜ਼ਾਨ ਮੁਬਾਰਕ! ਰਮਜ਼ਾਨ ਦੇ ਮਹੀਨੇ ‘ਤੇ ਵਿਸ਼ੇਸ ਰਿਪੋਰਟ

0

ਰਮਜ਼ਾਨ ਮੁਸਲਮਾਨ ਭਾਈਚਾਰੇ ਦਾ ਇੱਕ ਪਵਿੱਤਰ ਤਿਉਹਾਰ ਹੈ। ਅੱਜ ਰਮਜ਼ਾਨ ਦਾ ਪਵਿੱਤਰ ਤਿਉਹਾਰ ਹੈ। ਇਹ ਹਰ ਸਾਲ ਮੁਸਲਮਾਨ ਭਾਈਚਾਰੇ ਵਲੋਂ ਬੜੇ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਮਹੀਨੇ ਕੁਰਾਨ ਸ਼ਰੀਫ ਅਸਮਾਨੋਂ ਉਤਰਿਆ ਸੀ। ਕੁਰਾਨ ਸ਼ਰੀਫ ਦੇ 30 ਪਾਰੇ ਹੁੰਦੇ ਹਨ। ਜਾਣਕਾਰੀ ਅਨੁਸਾਰ ਰਮਜ਼ਾਨ ਦੇ 30 ਦਿਨਾਂ ‘ਚ 30 ਪਾਰੇ ਉਤਰੇ ਸਨ। ਕੁਰਾਨ ਸ਼ਰੀਫ ਇੱਕ ਪਵਿੱਤਰ ਧਾਰਮਿਕ ਕਿਤਾਬ ਹੈ।

ਰਮਜ਼ਾਨ ਦੇ ਮਹੀਨੇ ਦੀ ਸ਼ੁਰੂਆਤ ਦੇ ਪਹਿਲੇ ਦਿਨ ਤੋਂ ਹੀ ਰੋਜ਼ੇ ਸ਼ੁਰੂ ਹੋ ਜਾਂਦੇ ਹਨ। ਸਾਰੇ ਮੁਸਲਮਾਨ ਭਾਈਚਾਰੇ ਵਲੋਂ ਪੂਰੇ ਮਹੀਨੇ ਰੋਜ਼ੇ ਰੱਖੇ ਜਾਂਦੇ ਹਨ। ਇਸ ਲਈ ਤੈਅ ਸਮੇਂ ਮੁਤਾਬਿਕ ਮੁਸਲਮਾਨ ਭਾਈਚਾਰੇ ਵਲੋਂ ਸਵੇਰ ਸਮੇਂ ਰੋਜ਼ਾ ਰੱਖਿਆ ਜਾਂਦਾ ਹੈ ਤੇ ਫਿਰ ਸ਼ਾਮ ਵੇਲੇ ਤੈਅ ਹੋਏ ਸਮੇਂ ਮੁਤਾਬਿਕ ਹੀ ਰੋਜ਼ਾ ਖੋਲ੍ਹਿਆ ਜਾਂਦਾ ਹੈ।

ਸਾਰੇ ਮੁਸਲਮਾਨ ਭਾਈਚਾਰੇ ਵਲੋਂ ਇੱਕ ਦੂਜੇ ਨੂੂੰ ਰਮਜ਼ਾਨ ਮਹੀਨੇ ਲਈ ਮੁਬਾਰਕਬਾਦ ਵੀ ਦਿੱਤੀ ਜਾਂਦੀ ਹੈ। ਉਨ੍ਹਾਂ ਵਲੋਂ ਪੰਜ ਸਮੇਂ ਦੀ ਨਮਾਜ਼ ਵੀ ਅਦਾ ਕੀਤੀ ਜਾਂਦੀ ਹੈ। ਇਸ ਪੂਰੇ ਮਹੀਨੇ ‘ਚ ਅੱਲ੍ਹਾ ਨੂੰ ਖੁਸ਼ ਕਰਨ ਲਈ ਦਾਨ ਅਦਾ ਕੀਤਾ ਜਾਂਦਾ ਹੈ। ਇਸ ਦੌਰਾਨ ਜ਼ਰੂਰਤ ਮੰਦ ਲੋਕਾਂ ਨੂੰ ਜ਼ਰੂਰਤ ਦੀਆਂ ਵਸਤਾਂ ਵੰਡੀਆਂ ਜਾਂਦੀਆਂ ਹਨ। ਸਾਰੇ ਮਿਲ ਕੇ ਅੱਲ੍ਹਾ ਦੀ ਬੰਦਗੀ ਕਰਦੇ ਹਨ। ਰਮਜ਼ਾਨ ਦਾ ਪੂਰਾ ਮਹੀਨਾ ਰੋਜ਼ਾ ਰੱਖਣ ਤੋਂ ਬਾਅਦ ਜਿਸ ਦਿਨ ਈਦ ਦਾ ਚੰਦ ਦਿਖਾਈ ਦਿੰਦਾ ਹੈ, ਉਸ ਤੋਂ ਅਗਲੇ ਦਿਨ ਈਦ ਦਾ ਪਵਿੱਤਰ ਤਿਉਹਾਰ ਆਉਂਦਾ ਹੈ। ਇਹ ਵੀ ਮੁਸਲਿਮ ਭਾਈਚਾਰੇ ਦਾ ਪਵਿੱਤਰ ਤਿਉਹਾਰ ਮੰਨਿਆ ਜਾਂਦਾ ਹੈ।

ਨਵਜੋਤ ਸਿੱਧੂ ਨੇ ਪਟਿਆਲਾ ਸਥਿਤ ਆਪਣੀ ਨਿੱਜੀ ਰਿਹਾਇਸ਼ ‘ਤੇ ਕਾਂਗਰਸ ਦੇ ਸਾਬਕਾ ਵਿਧਾਇਕਾਂ ਨਾਲ ਕੀਤੀ ਮੀਟਿੰਗ

0

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪਟਿਆਲਾ ਸਥਿਤ ਆਪਣੀ ਨਿੱਜੀ ਰਿਹਾਇਸ਼ ਵਿਖੇ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਕਾਂਗਰਸੀ ਆਗੂਆਂ ਨਾਲ ਬੈਠਕ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸਿੱਧੂ ਸਮਾਣਾ ਤੋਂ ਵਿਧਾਇਕ ਰਹੇ ਰਾਜਿੰਦਰ ਸਿੰਘ ਦੇ ਘਰ ਵੀ ਬੈਠਕ ਕੀਤੀ ਗਈ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਮਿਲੀ ਵੱਡੀ ਹਾਰ ਅਤੇ ਪ੍ਰਧਾਨਗੀ ਅਹੁਦਾ ਜਾਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਵੱਲੋਂ ਸਾਬਕਾ ਵਿਧਾਇਕਾਂ ਨਾਲ ਇਹ ਤੀਸਰੀ ਬੈਠਕ ਕੀਤੀ ਜਾ ਰਹੀ ਹੈ।

ਇਸ ਮੌਕੇ ਪਿਰਮਲ ਸਿੰਘ ਸਾਬਕਾ ਵਿਧਾਇਕ ਭਦੌੜ, ਹਰਜਿੰਦਰ ਸਿੰਘ ਕਾਂਗਰਸੀ ਆਗੂ ਕਪੂਰਥਲਾ, ਤਰਲੋਚਨ ਸਿੰਘ ਸਾਬਕਾ ਵਿਧਾਇਕ ਬੰਗਾ, ਸੰਤੋਸ਼ ਚੌਧਰੀ ਸਾਬਕਾ ਵਿਧਾਇਕ ਸ਼ਾਮਚੁਰਾਸੀ, ਸ਼ਮਸ਼ੇਰ ਸਿੰਘ ਦੂਲੋਂ ਸਾਬਕਾ ਮੈਂਬਰ ਰਾਜ ਸਭਾ, ਹਰਿੰਦਰਪਾਲ ਸਿੰਘ ਹੈਰੀਮਾਨ ਇੰਚਾਰਜ ਹਲਕਾ ਸਨੌਰ, ਹਰਦਿਆਲ ਕੰਬੋਜ ਸਾਬਕਾ ਵਿਧਾਇਕ ਰਾਜਪੁਰਾ, ਰਜਿੰਦਰ ਸਿੰਘ ਸਾਬਕਾ ਵਿਧਾਇਕ ਸਮਾਣਾ, ਵਿਸ਼ਨੂੰ ਸ਼ਰਮਾ ਸਾਬਕਾ ਵਿਧਾਇਕ ਕਾਂਗਰਸ ਪਟਿਆਲਾ ਸ਼ਹਿਰੀ, ਗੁਰਪ੍ਰੀਤ ਸਿੰਘ ਜੀਪੀ ਐੱਕਸ ਐੱਮਐੱਲਏ ਬੱਸੀ ਪਠਾਣਾ, ਸੁਰਜੀਤ ਧੀਮਾਨ ਸਾਬਕਾ ਵਿਧਾਇਕ ਅਮਰਗੜ੍ਹ, ਅਸ਼ਵਨੀ ਸ਼ੇਖੜੀ ਸਾਬਕਾ ਵਿਧਾਇਕ ਬਟਾਲਾ, ਸੁਨੀਲ ਦੱਤੀ ਕਾਂਗਰਸੀ ਆਗੂ ਅੰਮ੍ਰਿਤਸਰ, ਮੁਹੰਮਦ ਮੁਸਤਫਾ ਸਾਬਕਾ ਪੁਲਿਸ ਅਧਿਕਾਰੀ, ਰਜੀਆ ਸੁਲਤਾਨਾ ਸਾਬਕਾ ਵਿਧਾਇਕ, ਸੁਖਵਿੰਦਰ ਸਿੰਘ ਡੈਨੀ ਸਾਬਕਾ ਵਿਧਾਇਕ ਜੰਡਿਆਲਾ, ਮਹਿੰਦਰ ਸਿੰਘ ਕੇ.ਪੀ. ਸਾਬਕਾ ਵਿਧਾਇਕ ਜਲੰਧਰ, ਗੁਰਪ੍ਰੀਤ ਸਿੰਘ ਜੇ.ਪੀ ਸਾਬਕਾ ਵਿਧਾਇਕ, ਦਵਿੰਦਰ ਗੁਬਾਇਆ ਸਾਬਕਾ ਵਿਧਾਇਕ, ਆਦਿ ਕਾਂਗਰਸੀ ਆਗੂ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚ ਗਏ ਹਨ।

PSTET ਦੇ ਨਤੀਜੇ ਲਈ ਇੰਤਜ਼ਾਰ ਹੋਇਆ ਖਤਮ, ਜਾਣੋ ਕਿਸ ਦਿਨ ਆਵੇਗਾ ਨਤੀਜਾ

0

ਪੀ.ਐਸ.ਟੈੱਟ ਦੀ ਪ੍ਰੀਖਿਆ ਜੋ ਕਿ ਮਿਤੀ 24 ਦਸੰਬਰ 2021 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਰਾਹੀਂ ਕੰਡਕਟ ਕਰਵਾਈ ਗਈ ਸੀ।ਉਸਦੇ ਨਤੀਜੇ ਨੂੰ ਲੈ ਕੇ ਉਮੀਦਵਾਰਾਂ ਵਲੋਂ ਬੜੀ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਹੁਣ ਉਨ੍ਹਾਂ ਦਾ ਇਹ ਇੰਤਜ਼ਾਰ ਖਤਮ ਹੋਣ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਿਤੀ 3.4.2022 ਨੂੰ ਇਹ ਨਤੀਜਾ ਘੋਸ਼ਿਤ ਕੀਤਾ ਜਾਣਾ ਹੈ।

ਇਸ ਲਈ ਉਮੀਦਵਾਰ ਆਪਣਾ ਨਤੀਜਾ ਮਿਤੀ 3.4.2022 ਨੂੰ ਸਵੇਰੇ 11.00 ਵਜੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈਬਸਾਇਟ https://pstet.pseb.ac.in/‘ਤੇ ਦੇਖ ਸਕਦੇ ਹਨ।

ਆਰੀਅਨ ਖਾਨ ਡਰੱਗ ਕੇਸ ਦੇ ਗਵਾਹ ਪ੍ਰਭਾਕਰ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

0

ਆਰੀਅਨ ਖਾਨ ਡਰੱਗ ਕੇਸ ਦੇ ਗਵਾਹ ਪ੍ਰਭਾਕਰ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਪ੍ਰਭਾਕਰ ਸੈੱਲ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਸ਼ਾਮ ਨੂੰ ਚੇਂਬੂਰ ਦੇ ਮਾਹੁਲ ਇਲਾਕੇ ‘ਚ ਸਥਿਤ ਉਨ੍ਹਾਂ ਦੇ ਘਰ ‘ਤੇ ਦਿਲ ਦਾ ਦੌਰਾ ਪਿਆ। ਤੁਹਾਨੂੰ ਦੱਸ ਦੇਈਏ ਕਿ ਪ੍ਰਭਾਕਰ ਸੈੱਲ ਨੇ ਸ਼ਾਹਰੁਖ ਦੀ ਮੈਨੇਜਰ ਪੂਜਾ ਡਡਲਾਨੀ ਤੋਂ ਕਥਿਤ ਤੌਰ ‘ਤੇ ਪੈਸੇ ਲੈਣ ਵਾਲੀ ਕਿਰਨ ਗੋਸਾਵੀ ਦੇ ਖਿਲਾਫ ਬਿਆਨ ਦਿੱਤਾ ਸੀ।

ਪ੍ਰਭਾਕਰ ਨੇ ਡਰੱਗ ਮਾਮਲੇ ‘ਚ NCB ਅਧਿਕਾਰੀ ਸਮੀਰ ਵਾਨਖੇੜੇ ‘ਤੇ ਸਨਸਨੀਖੇਜ਼ ਦੋਸ਼ ਲਾਏ ਹਨ। ਪਿਛਲੇ ਸਾਲ ਜਦੋਂ ਕਰੂਜ਼ ‘ਤੇ NCB ਵੱਲੋਂ ਛਾਪੇਮਾਰੀ ਕੀਤੀ ਗਈ ਸੀ ਤਾਂ ਪ੍ਰਭਾਕਰ ਸੈਲ ਵੀ ਕੇਪੀ ਗੋਸਾਵੀ ਨਾਂ ਦੇ ਵਿਅਕਤੀ ਦੇ ਨਾਲ ਸੀ। ਆਰੀਅਨ ਨੂੰ ਇਸ ਮਾਮਲੇ ‘ਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਇਕ ਵੱਖਰੀ ਤਸਵੀਰ ਸਾਹਮਣੇ ਆਈ ਹੈ। ਪ੍ਰਭਾਕਰ ਸਾਲ ਨੇ ਦੋਸ਼ ਲਾਇਆ ਕਿ ਆਰੀਅਨ ਡਰੱਗਜ਼ ਕੇਸ ਵਿੱਚ 25 ਕਰੋੜ ਦੀ ਡੀਲ ਹੋਈ ਸੀ, ਜੋ ਬਾਅਦ ਵਿੱਚ 18 ਕਰੋੜ ਵਿੱਚ ਤੈਅ ਹੋ ਗਈ ਸੀ। ਪ੍ਰਭਾਕਰ ਸੈੱਲ ਨੇ ਕਿਹਾ ਕਿ ਇਹ ਨਿਰੋਲ ਰਿਸ਼ਵਤਖੋਰੀ ਦਾ ਮਾਮਲਾ ਸੀ ਅਤੇ ਇਸ ਮਾਮਲੇ ਵਿੱਚ ਪ੍ਰਭਾਕਰ ਸੈੱਲ ਨੇ ਐਨਸੀਬੀ ਅਧਿਕਾਰੀ ਸਮੀਰ ਵਾਨਖੇੜੇ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਸੀ।

ਮਹੱਤਵਪੂਰਨ ਗੱਲ ਇਹ ਹੈ ਕਿ 2 ਅਕਤੂਬਰ 2021 ਨੂੰ, NCB ਨੇ ਮੁੰਬਈ ਤੋਂ ਗੋਆ ਜਾ ਰਹੇ ਕਰੂਜ਼ ਜਹਾਜ਼ ‘ਤੇ ਛਾਪਾ ਮਾਰਿਆ ਸੀ ਅਤੇ ਛਾਪੇਮਾਰੀ ਟੀਮ ਦੀ ਅਗਵਾਈ NCB ਦੇ ਤਤਕਾਲੀ ਜ਼ੋਨਲ ਡਾਇਰੈਕਟਰ, ਸਮੀਰ ਵਾਨਖੇੜੇ ਕਰ ਰਹੇ ਸਨ। ਫਿਰ ਸਮੀਰ ਵਾਨਖੇੜੇ ਨੇ ਸ਼ਾਹਰੁਖ ਖਾਨ ਦੇ ਬੇਟੇ ਆਰੀਅਨ ਖਾਨ ਸਮੇਤ 9 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਆਰੀਅਨ ਖਾਨ ਤੋਂ ਡਰੱਗਜ਼ ਦੀ ਕੋਈ ਬਰਾਮਦਗੀ ਨਹੀਂ ਹੋਈ ਅਤੇ ਕਈ ਪੇਸ਼ੀਆਂ ‘ਚ ਬਹਿਸ ਤੋਂ ਬਾਅਦ ਆਰੀਅਨ ਖਾਨ ਨੂੰ ਜ਼ਮਾਨਤ ਮਿਲ ਗਈ। ਉਦੋਂ ਇਸ ਮਾਮਲੇ ‘ਤੇ ਕਾਫੀ ਸਿਆਸਤ ਹੋਈ ਸੀ। ਐਨਸੀਪੀ ਦੇ ਮਜ਼ਬੂਤ ​​ਆਗੂ ਨਵਾਬ ਮਲਿਕ, ਜੋ ਇਸ ਸਮੇਂ ਜੇਲ੍ਹ ਵਿੱਚ ਹਨ, ਪ੍ਰੈਸ ਕਾਨਫਰੰਸ ਰਾਹੀਂ ਸਮੀਰ ਵਾਨਖੇੜੇ ਨੂੰ ਲਗਾਤਾਰ ਨਿਸ਼ਾਨਾ ਬਣਾਉਂਦੇ ਸਨ।

SGPC ਦਾ ਨਵਾਂ ਫਰਮਾਨ ਹੋਇਆ ਜਾਰੀ, ਹੁਣ ਸੇਵਾਦਾਰ ਹਰਿਮੰਦਰ ਸਾਹਿਬ ‘ਚ ਨਹੀਂ ਕਰ ਸਕਣਗੇ ਮੋਬਾਇਲ ਫੋਨ ਦੀ ਵਰਤੋਂ

0

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਬੰਧਕਾਂ ਨੇ ਨਵੇਂ ਆਦੇਸ਼ ਜਾਰੀ ਕੀਤੇ ਹਨ।ਉਨ੍ਹਾਂ ਨੇ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ ਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਵਾਕੀ-ਟਾਕੀ ਦਿੱਤੇ ਹਨ। ਤਾਜ਼ਾ ਜਾਣਕਾਰੀ ਅਨੁਸਾਰ ਦਰਬਾਰ ਸਾਹਿਬ ਦੀ ਪਰਿਕਰਮਾ ਵਿਚ ਡਿਊਟੀ ਨਿਭਾਉਣ ਵਾਲੇ ਸੇਵਾਦਾਰ ਹੁਣ ਡਿਊਟੀ ਦੌਰਾਨ ਮੋਬਾਈਲ ਫੋਨ ਦੀ ਵਰਤੋਂ ਨਹੀਂ ਕਰ ਸਕਣਗੇ। ਸੇਵਾਦਾਰਾਂ ਨੂੰ ਸ਼ਰਾਰਤੀ ਅਨਸਰਾਂ ਪ੍ਰਤੀ ਸੁਚੇਤ ਹੋ ਕੇ ਆਪਣੀ ਡਿਊਟੀ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਦੱਸ ਦੇਈਏ ਕਿ ਪਿਛਲੇ ਦਿਨੀਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਨਵ-ਨਿੁਯੁਕਤ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਸੰਗਤਾਂ ਨੂੰ ਹੋਣ ਵਾਲੀਆਂ ਪਰੇਸ਼ਾਨੀਆਂ ਨੂੰ ਘਟਾਉਣ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਹਨ। ਉਨ੍ਹਾਂ ਨੇ ਹਰ ਸੰਭਵ ਕੋਸ਼ਿਸ਼ ਨਾਲ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਯਤਨ ਆਰੰਭੇ ਹਨ। ਸੰਗਤਾਂ ਦੀ ਸਹੂਲਤ ਲਈ ਹੁਣ ਪਰਿਕਰਮਾ ਵਿਚ ਡਿਊਟੀ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਵਾਕੀ ਟਾਕੀ ਦਿੱਤੇ ਜਾਣਗੇ ਤਾਂ ਜੋ ਉਹ ਆਪਣੇ ਮੋਬਾਈਲ ਫੋਨ ਦੀ ਵਰਤੋਂ ਨਾ ਕਰਦੇ ਹੋਏ ਸੁਚੇਤ ਹੋ ਕੇ ਡਿਊਟੀ ਨਿਭਾਉਣ ਤੇ ਹਰ ਤਰ੍ਹਾਂ ਨਾਲ ਦਫ਼ਤਰ ਪਰਿਕਰਮਾ ਦੇ ਨਾਲ ਸੰਪਰਕ ਵਿਚ ਰਹਿਣ।

ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਲ ਨਾ ਹੋਵੇ, ਇਸ ਲਈ ਹਰ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ। ਸੰਗਤਾਂ ਨੂੰ ਸਥਾਨਕ ਭਾਸ਼ਾ ਦਾ ਗਿਆਨ ਨਾ ਹੋਣ ਕਾਰਨ ਮਰਿਆਦਾ ਵਿਚ ਰਹਿ ਕੇ ਦਰਸ਼ਨ ਕਰਨ ਲਈ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਆਉਂਦੀਆਂ ਹਨ। ਇਸ ਲਈ ਵੱਖ-ਵੱਖ ਭਾਸ਼ਾਵਾਂ ਵਿਚ ਜਾਣਕਾਰੀ ਲਈ ਬੋਰਡ ਵੀ ਲਗਾਏ ਗਏ ਹਨ।

 

ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਨਾਉਣ ਲਈ ਸਾਰੇ ਇਕ ਟੀਮ ਵਜੋਂ ਕੰਮ ਕਰਨ: ਕੁਲਦੀਪ ਸਿੰਘ ਧਾਲੀਵਾਲ

0

ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਅਤੇ ਮਾਮਲੇ ਵਿਭਾਗਾਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਰਾਜ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਨ ਲਈ ਸਹਿਯੋਗ ਦੀ ਮੰਗ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੱਜ ਮੈਂ ਭਗਵੰਤ ਮਾਨ ਸਰਕਾਰ ਦਾ ਇਹ ਸੁਨੇਹਾ ਦੇਣ ਹੀ ਵਿਸ਼ੇਸ਼ ਤੌਰ ਉਤੇ ਆਇਆ ਹਾਂ। ਉਨਾਂ ਨੇ ਕਿਹਾ ਕਿ ਲੋਕਾਂ ਨੇ ਸਾਨੂੰ ਪੰਜਾਬ ਵਿਚੋਂ ਭ੍ਰਿਸ਼ਟਾਚਾਰ ਵਰਗੀਆਂ ਅਲਾਮਤਾਂ ਖਤਮ ਕਰਨ ਲਈ ਇੰਨੇ ਉਤਸ਼ਾਹ ਨਾਲ ਵੋਟਾਂ ਪਾਈਆਂ ਹਨ ਤੇ ਲੋਕਾਂ ਦੀ ਆਸ ਪੂਰੀ ਕਰਨੀ ਸਾਡਾ ਫਰਜ਼ ਹੈ, ਸੋ ਹੁਣ ਅਪੀਲਾਂ ਤੋਂ ਬਾਅਦ ਸਰਕਾਰ ਇਸ ਮੁੱਦੇ ਉਤੇ ‘ਐਕਸ਼ਨ ਮੋਡ’ ਵਿਚ ਆਉਣ ਵਾਲੀ ਹੈ, ਜੋ ਕਿ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਵਿਚ ਸ਼ਾਮਿਲ ਪਾਇਆ ਗਿਆ, ਉਸ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਹੋਵੇਗੀ।

ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਇਹ ਫਾਰਮੂਲਾ ਨਾ ਕੇਵਲ ਸਰਕਾਰੀ ਅਧਿਕਾਰੀਆਂ ਤੇ ਲਾਗੂ ਹੋਵੇਗਾ, ਬਲਕਿ ਲੋਕਾਂ ਦੁਆਰਾ ਚੁਣੇ ਵਿਧਾਇਕ ਤੇ ਮੰਤਰੀ ਵੀ ਇਸੇ ਫਾਰਮੂਲੇ ਹੇਠ ਆਉਂਦੇ ਹਨ ਤੇ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਬਾਬਤ ਸਾਰਿਆਂ ਨੂੰ ਪਿਛਲੀ ਮੀਟਿੰਗ ਵਿਚ ਜਾਣੂੰ ਕਰਵਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡੀ ਪਾਰਟੀ ਦਾ ਕੋਈ ਵੀ ਨੇਤਾ ਤੁਹਾਨੂੰ ਗਲਤ ਕੰਮ ਦੀ ਸ਼ਿਫਾਰਸ ਨਹੀਂ ਕਰੇਗਾ ਅਤੇ ਨਾ ਹੀ ਕੋਈ ਵੰਗਾਰ ਪਾਵੇਗਾ, ਸੋ ਤੁਸੀਂ ਬਿਨਾ ਕਿਸੇ ਦਬਾਅ ਦੇ ਆਪਣੇ ਕੰਮ ਪਾਰਦਰਸ਼ੀ ਢੰਗ ਨਾਲ ਕਰੋ। ਸ. ਧਾਲੀਵਾਲ ਨੇ ਕਿਹਾ ਕਿ ਸਾਡੀ ਪਾਰਟੀ ਦਾ ਸੁਪਨਾ ਸ਼ਹੀਦ ਭਗਤ ਸਿੰਘ ਹੁਰਾਂ ਦੇ ਸੁਪਨਿਆਂ ਦਾ ਪੰਜਾਬ ਹੈ ਅਤੇ ਇਸ ਆਸ਼ੇ ਦੀ ਪੂੁਰਤੀ ਲਈ ਪੰਜਾਬ ਨੂੰ ਮੁੜ ਤੋਂ ਖੁਸ਼ਹਾਲ ਬਨਾਉਣ ਲਈ ਆਪਾਂ ਸਾਰਿਆਂ ਨੇ ਕੰਮ ਕਰਨਾ ਹੈ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸਿਹਤ ਤੇ ਸਿੱਖਿਆ ਸਭ ਤੋਂ ਪਹਿਲੀ ਤਰਜੀਹ ਹਨ ਅਤੇ ਸਭ ਤੋਂ ਪਹਿਲਾਂ ਕੰਮ ਇਸ ਪਾਸੇ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿਚ ਆਮ ਤੌਰ ਉਤੇ ਉਹ ਆਦਮੀ ਹੀ ਜਾਂਦਾ ਹੈ, ਜਿਸ ਕੋਲੋਂ ਪੈਸੇ ਦੀ ਘਾਟ ਹੈ ਅਤੇ ਅੱਗੋਂ ਜੇ ਉਸਦਾ ਉਥੇ ਵੀ ਇਲਾਜ ਨਾ ਹੋਵੇ ਜਾਂ ਡਾਕਟਰ ਹੱਥ ਨਾ ਪਾਵੇ ਤਾਂ ਉਹ ਆਦਮੀ ਕਿਧਰ ਜਾਵੇ ? ਇਹ ਸਵਾਲ ਡਾਕਟਰ ਤੇ ਹੋਰ ਸਟਾਫ ਆਪਣੇ ਆਪ ਨਾਲ ਕਰਨ। ਉਨ੍ਹਾਂ ਕਿਹਾ ਕਿ ਅੱਜ ਲੋਕ ਸਾਡੇ ਭੈੜੇ ਸਿਸਟਮ ਤੋਂ ਤੰਗ ਆ ਕੇ ਵਿਦੇਸ਼ਾਂ ਨੂੰ ਭੱਜ ਰਹੇ ਹਨ ਅਤੇ ਇਸ ਸਿਸਟਮ ਨੂੰ ਆਪਾਂ ਸਾਰਿਆਂ ਨੇ ਸੁਧਾਰਨਾ ਹੈ।ਇਹ ਸਾਡਾ ਟੀਚਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਇਸ ਵੇਲੇ ਪੰਜਾਬ ਆਰਥਿਕ, ਸਮਾਜਿਕ, ਖੇਤੀਬਾੜੀ, ਵਪਾਰ, ਉਦਯੋਗ, ਖੇਡਾਂ ਸਾਰੇ ਪਾਸੇ ਪਛੜ ਚੁੱਕਾ ਹੈ ਤੇ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਇੰਨੀ ਬੁਰੀ ਤਰਾਂ ਲੁੱਟਿਆ ਹੈ ਕਿ ਆਮ ਬੰਦਾ ਇਹ ਅੰਦਾਜ਼ਾ ਵੀ ਨਹੀਂ ਲਗਾ ਸਕਦਾ। ਉਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਅਸੀਂ ਇਹ ਸਾਰੀ ਕੀਤੀ ਲੁੱਟ ਅੰਕੜਿਆਂ ਸਮੇਤ ਲੋਕਾਂ ਸਾਹਮਣੇ ਲੈ ਕੇ ਆ ਰਹੇ ਹਾਂ।

ਸ ਧਾਲੀਵਾਲ ਨੇ ਕਿਹਾ ਕਿ ਭਵਿਖ ਵਿਚ ਜਿਸ ਵੀ ਵਿਭਾਗ ਦੀ ਤਕਨੀਕੀ ਟੀਮ ਨੇ ਕੋਈ ਪ੍ਰਾਜੈਕਟ ਬਨਾਉਣ ਵਿਚ ਲਾਪਰਵਾਹੀ ਕੀਤੀ ਉਹ ਅਧਿਕਾਰੀ ਸਿੱਧੇ ਤੌਰ ਤੇ ਜਿੰਮੇਵਾਰ ਹੋਣਗੇ। ਉਨ੍ਹਾਂ ਕਿਹਾ ਕਿ ਤੁਹਾਡੇ ਕੀਤੇ ਕੰਮਾਂ ਤੋਂ ਲੋਕਾਂ ਨੂੰ ਮਹਿਸੂਸ ਹੋਣਾ ਚਾਹੀਦਾ ਹੈ ਕਿ ਸਰਕਾਰ ਸੱਚਮੁੱਚ ਹੀ ਬਦਲ ਗਈ ਹੈ। ਨਾ ਕੋਈ ਲੁੱਟ ਰਹੇ ਤੇ ਨਾ ਕੰਮ ਕਰਵਾਉਣ ਵਿਚ ਕੋਈ ਪਰੇਸ਼ਾਨੀ। ਅੰਮ੍ਰਿਤਸਰ ਦੀ ਗੱਲ ਕਰਦੇ ਉਨਾਂ ਨੇ ਸ਼ਹਿਰ ਦੀ ਟ੍ਰੈਫਿਕ ਵਿਚ ਸੁਧਾਰ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਗਲਤ ਪਾਰਕਿੰਗ, ਸੜਕਾਂ ਕਿਨਾਰੇ ਲੱਗਦੀਆਂ ਰੇਹੜੀਆਂ, ਅਵਾਰਾ ਜਾਨਵਰਾਂ ਦਾ ਸੜਕਾਂ ਤੇ ਘੁੰਮਣਾ, ਬਿਨਾਂ ਵਜਾ ਕੀਤੀ ਬੈਰੀਕੇਡਿੰਗ ਵਰਗੇ ਮੁੱਦੇ ਅਧਿਕਾਰੀਆਂ ਨਾਲ ਸਾਂਝੇ ਕਰਦੇ ਇੰਨਾਂ ਦਾ ਹੱਲ ਕਰਨ ਦੀ ਹਦਾਇਤ ਕੀਤੀ। ਸ. ਧਾਲੀਵਾਲ ਨੇ ਆ ਰਹੇ ਕਣਕ ਦੇ ਸੀਜਨ ਨੂੰ ਧਿਆਨ ਵਿਚ ਰੱਖਦੇ ਮੰਡੀ ਅਧਿਕਾਰੀਆਂ ਨੂੰ ਕਿਸਾਨਾਂ ਤੇ ਮਜ਼ਦੂਰਾਂ ਲਈ ਮੰਡੀਆਂ ਵਿਚ ਹਰ ਤਰਾਂ ਦੇ ਪ੍ਰਬੰਧ ਮੁਕੰਮਲ ਕਰਨ ਦੀ ਹਦਾਇਤ ਵੀ ਕੀਤੀ।

ਇਸ ਮੌਕੇ ਵਿਧਾਇਕ ਸ੍ਰੀਮਤੀ ਜੀਵਨਜੋਤ ਕੌਰ, ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ, ਡਿਪਟੀ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਦੀਪਕ ਹਿਲੋਰੀ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਣਬੀਰ ਸਿੰਘ ਮੂਧਲ, ਵਧੀਕ ਡਿਪਟੀ ਕਮਿਸ਼ਨਰੀ ਸ਼ਹਿਰੀ ਸ੍ਰੀ ਸੰਜੀਵ ਅਤੇ ਐਸ ਡੀ ਐਮਜ਼ ਸਮੇਤ ਸਾਰੇ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

CM ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਚੇਤ ਦੇ ਨਰਾਤਿਆਂ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਚੇਤ ਦੇ ਨਰਾਤਿਆਂ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਭਗਵੰਤ ਮਾਨ ਨੇ ਵਧਾਈ ਦਿੰਦਿਆਂ ਕਿਹਾ ਕਿ ਪਰਮਾਤਮਾ ਸਭ ਦਾ ਭਲਾ ਕਰੇ। ਭਗਵੰਤ ਮਾਨ ਨੇ ਸੋਸ਼ਲ ਮੀਡੀਆ ਤੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ “ਚੇਤ ਦੇ ਨਰਾਤਿਆਂ ਦੇ ਸ਼ੁਭ ਮੌਕੇ ‘ਤੇ ਆਪ ਸਭ ਨੂੰ ਹਾਰਦਿਕ ਸ਼ੁਭਕਾਮਨਾਵਾਂ”। “ਮੈਂ ਕਾਮਨਾ ਕਰਦਾ ਹਾਂ ਕਿ ਮਾਂ ਸ਼ਕਤੀ ਦੀ ਪੂਜਾ ਦਾ ਇਹ ਤਿਉਹਾਰ ਤੁਹਾਡੇ ਜੀਵਨ ਵਿੱਚ ਖ਼ੁਸ਼ਹਾਲੀ, ਤਰੱਕੀ ਅਤੇ ਸ਼ਾਂਤੀ ਲੈ ਕੇ ਆਵੇ”।

ਦੱਸ ਦੇਈਏ ਕਿ ਚੇਤ ਦੇ ਨਰਾਤੇ 02 ਅਪ੍ਰੈਲ, 2022 ਦਿਨ ਸ਼ਨੀਵਾਰ ਮਤਲਬ ਕਿ ਅੱਜ ਤੋਂ ਸ਼ੁਰੂ ਹੋ ਗਏ ਹਨ। ਚੇਤ ਦੇ ਨਰਾਤਿਆਂ ‘ਚ ਮਾਂ ਦੁਰਗਾ ਦੇ ਨੌਂ ਸਰੂਪਾਂ ਦੀ ਵਿਧੀ ਵਿਧਾਨ ਨਾਲ ਪੂਜਾ ਕੀਤੀ ਜਾਂਦੀ ਹੈ। ਚੇਤ ਦੇ ਨਰਾਤੇ ਸਮੇਂ ਰਾਮ ਨੌਮੀ ਦਾ ਤਿਓਹਾਰ ਵੀ ਆਉਂਦਾ ਹੈ। ਚੇਤ ਨਰਾਤੇ ਦੇ ਦਿਨ ਭਗਵਾਨ ਰਾਮ ਦਾ ਜਨਮ ਹੋਇਆ ਸੀ, ਇਸ ਲਈ ਇਸ ਨੂੰ ਰਾਮ ਨੌਮੀ ਕਿਹਾ ਜਾਂਦਾ ਹੈ। ਇਨ੍ਹਾਂ ਨਰਾਤਿਆਂ ਦਾ ਭਾਰਤ ’ਚ ਬਹੁਤ ਹੀ ਮਹੱਤਵ ਮੰਨਿਆ ਜਾਂਦਾ ਹੈ ਅਤੇ ਭਗਤਾਂ ’ਚ ਨਰਾਤਿਆਂ ਲਈ ਬਹੁਤ ਸ਼ਰਧਾ ਦੇਖਣ ਨੂੰ ਮਿਲਦੀ ਹੈ।