Home Blog Page 2123

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਜਾਰੀ, ਜਾਣੋ ਨਵੇਂ ਰੇਟ

0

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ। ਇੱਕ ਦਿਨ ਦੀ ਰਾਹਤ ਤੋਂ ਬਾਅਦ ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ਵਿੱਚ ਇੱਕ ਲੀਟਰ ਪੈਟਰੋਲ 102.61 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 93.87 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ।

ਮੁੰਬਈ ‘ਚ ਪੈਟਰੋਲ ਦੀ ਕੀਮਤ 117.57 ਰੁਪਏ ਅਤੇ ਡੀਜ਼ਲ ਦੀ ਕੀਮਤ 101.79 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ‘ਚ 84 ਪੈਸੇ ਅਤੇ 80 ਪੈਸੇ ਦਾ ਵਾਧਾ ਹੋਇਆ ਹੈ ਅਤੇ ਇਹ ਕ੍ਰਮਵਾਰ 112.19 ਰੁਪਏ ਅਤੇ 97.02 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕਣਗੇ। ਚੇਨਈ ‘ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 76 ਪੈਸੇ ਦੇ ਵਾਧੇ ਤੋਂ ਬਾਅਦ ਪ੍ਰਤੀ ਲੀਟਰ 108.21 ਰੁਪਏ ਅਤੇ 108.21 ਰੁਪਏ ਹੈ।  ਦੱਸ ਦੇਈਏ ਕਿ ਪਿਛਲੇ ਸਾਲ 4 ਨਵੰਬਰ ਤੋਂ ਇਨ੍ਹਾਂ ਦੋਵਾਂ ਈਂਧਨਾਂ ਦੀ ਕੀਮਤ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ।

ਇਨ੍ਹਾਂ ਸੂਬਿਆਂ ‘ਚ ਪੈਟਰੋਲ ਦੀ ਕੀਮਤ 100 ਰੁਪਏ ਨੂੰ ਪਾਰ ਕਰ ਗਈ ਹੈ
ਦੱਸ ਦੇਈਏ ਕਿ ਪੰਜਾਬ, ਮੱਧ ਪ੍ਰਦੇਸ਼, ਰਾਜਸਥਾਨ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਉੜੀਸਾ, ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੀ ਚੱਲ ਰਹੀ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਵੱਧ ਹੈ।

‘ਚੇਤ ਦੇ ਨਰਾਤੇ’ ਅੱਜ ਤੋਂ ਹੋਏ ਸ਼ੁਰੂ, ਜਾਣੋ ਕਿਹੜੇ ਦਿਨ ਹੋਵੇਗੀ ਮਾਂ ਦੁਰਗਾ ਦੇ ਕਿਸ ਸਰੂਪ ਦੀ ਪੂਜਾ

0

ਹੋਲੀ ਤੋਂ ਬਾਅਦ ਮਾਂ ਦੁਰਗਾ ਦੀ ਅਰਾਧਨਾ ਲਈ ਸਮਰਪਿਤ ਚੇਤ ਦੇ ਨਰਾਤਿਆਂ ਦੀ ਸ਼ੁਰੂਆਤ ਹੁੰਦੀ ਹੈ। ਮਾਂ ਦੁਰਗਾ ਦੀ ਪੂਜਾ ਕਰਨ ਲਈ ਚੇਤ ਦੇ ਨਰਾਤੇ ਇਸ ਵਾਰ 02 ਅਪ੍ਰੈਲ 2022 ਦਿਨ ਸ਼ਨੀਵਾਰ ਮਤਲਬ ਕਿ ਅੱਜ ਤੋਂ ਸ਼ੁਰੂ ਹੋ ਗਏ ਹਨ। ਚੇਤ ਦੇ ਨਰਾਤਿਆਂ ‘ਚ ਮਾਂ ਦੁਰਗਾ ਦੇ ਨੌਂ ਸਰੂਪਾਂ ਦੀ ਵਿਧੀ ਵਿਧਾਨ ਨਾਲ ਪੂਜਾ ਕੀਤੀ ਜਾਂਦੀ ਹੈ। ਚੇਤ ਦੇ ਨਰਾਤੇ ਸਮੇਂ ਰਾਮ ਨੌਮੀ ਦਾ ਤਿਓਹਾਰ ਵੀ ਆਉਂਦਾ ਹੈ। ਚੇਤ ਨਰਾਤੇ ਦੇ ਦਿਨ ਭਗਵਾਨ ਰਾਮ ਦਾ ਜਨਮ ਹੋਇਆ ਸੀ, ਇਸ ਲਈ ਇਸ ਨੂੰ ਰਾਮ ਨੌਮੀ ਕਿਹਾ ਜਾਂਦਾ ਹੈ। 02 ਅਪ੍ਰੈਲ ਤੋਂ ਸ਼ੁਰੂ ਹੋਏ ਚੇਤ ਨਰਾਤਿਆਂ ਦੇ ਪਹਿਲੇ ਦਿਨ ਘਟਸਥਾਪਨ ਜਾਂ ਕਲਸ਼ ਦੀ ਸਥਾਪਨਾ ਸ਼ੁਭ ਸਮੇਂ ਵਿੱਚ ਕੀਤੀ ਜਾਂਦੀ ਹੈ। ਫਿਰ ਮਾਂ ਦੁਰਗਾ ਦੇ ਪਹਿਲੇ ਰੂਪ ਮਾਂ ਸ਼ੈਤਰਪੁਤਰੀ ਦੀ ਪੂਜਾ ਕੀਤੀ ਜਾਂਦੀ ਹੈ।

ਆਓ ਜਾਣਦੇ ਹਾਂ ਕਿ ਕਿਹੜੇ ਦਿਨ ਹੋਵੇਗੀ ਮਾਂ ਦੁਰਗਾ ਦੇ ਕਿਸ ਸਰੂਪ ਦੀ ਪੂਜਾ
ਪਹਿਲੇ ਨਰਾਤੇ 2 ਅਪ੍ਰੈਲ 2022 ਦਿਨ ਸ਼ਨਿੱਚਰਵਾਰ : ਮਾਂ ਸ਼ੈਲਪੁੱਤਰੀ ਪੂਜਾ
ਦੂਜੇ ਨਰਾਤੇ 3 ਅਪ੍ਰੈਲ 2022 ਦਿਨ ਐਤਵਾਰ : ਮਾਂ ਬ੍ਰਹਮਚਾਰਿਹਨੀ ਪੂਜਾ
ਤੀਜੇ ਨਰਾਤੇ 4 ਅਪ੍ਰੈਲ 2022 ਦਿਨ ਸੋਮਵਾਰ : ਮਾਂ ਚੰਦਰਘੰਟਾ ਪੂਜਾ
ਚੌਥੇ ਨਰਾਤੇ 5 ਅਪ੍ਰੈਲ 2022 ਦਿਨ ਮੰਗਲਵਾਰ : ਮਾਂ ਕੁਸ਼ਮਾਂਡਾ ਪੂਜਾ
ਪੰਜਵੇਂ ਨਰਾਤੇ 6 ਅਪ੍ਰੈਲ 2022 ਦਿਨ ਬੁੱਧਵਾਰ : ਮਾਂ ਸਕੰਦਮਾਤਾ ਪੂਜਾ
ਛੇਵੇਂ ਨਰਾਤੇ 7 ਅਪ੍ਰੈਲ 2022 ਦਿਨ ਵੀਰਵਾਰ : ਮਾਂ ਕਾਤਿਆਇਨੀ ਪੂਜਾ
ਸੱਤਵੇਂ ਨਰਾਤੇ 8 ਅਪ੍ਰੈਲ 2022 ਦਿਨ ਸ਼ੁੱਕਰਵਾਰ : ਮਾਂ ਕਾਲਰਾਤਰੀ ਪੂਜਾ
ਅੱਠਵੇਂ ਨਰਾਤੇ 9 ਅਪ੍ਰੈਲ 2022 ਦਿਨ ਸ਼ਨਿਚਰਵਾਰ : ਮਾਂ ਮਹਾਗੌਰੀ
ਨੌਵੇਂ ਨਰਾਤੇ 10 ਅਪ੍ਰੈਲ 2022 ਦਿਨ ਐਤਵਾਰ : ਮਾਂ ਸਿੱਧੀਦਾਤਰੀ

ਗਰਮੀ ਨੇ ਮਚਾਇਆ ਕਹਿਰ, IMD ਨੇ ਅਗਲੇ 5 ਦਿਨ ਤੇਜ਼ ਲੂ ਦਾ ਅਲਰਟ ਕੀਤਾ ਜਾਰੀ

0

ਇਸ ਵਾਰ ਮਾਰਚ ਮਹੀਨੇ ‘ਚ ਹੀ ਗਰਮੀ ਬਹੁਤ ਜ਼ਿਆਦਾ ਹੋ ਗਈ ਸੀ ਤੇ ਹੁਣ ਅਪ੍ਰੈਲ ‘ਚ ਇਸ ਦੇ ਹੋਰ ਵਧੇਰੇ ਵਧਣ ਦੀ ਚਿਤਾਵਨੀ ਦਿੱਤੀ ਗਈ ਹੈ। ਦਿੱਲੀ ਤੋਂ ਨਾਗਪੁਰ ਤੱਕ ਮੌਸਮ 40 ਡਿਗਰੀ ਤੋਂ ਪਾਰ ਹੈ, ਜਦਕਿ 3 ਅਪ੍ਰੈਲ ਤੋਂ ਬਾਅਦ ਗਰਮੀ ਦਾ ਇਹ ਹੀਟ ਹੋਰ ਵਧਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਉੱਤਰੀ ਸਮੇਤ ਕੇਂਦਰੀ ਹਿੱਸਿਆਂ ਦੇ ਸਾਰੇ ਰਾਜਾਂ ਵਿੱਚ ਅਗਲੇ ਪੰਜ ਦਿਨਾਂ ਤੱਕ ਤੇਜ਼ ਲੂ ਦੇ ਚੱਲਣ ਦੀ ਗੱਲ ਕਹੀ ਹੈ। ਉਨ੍ਹਾਂ ਇਸ ਸਬੰਧੀ ਅਲਰਟ ਵੀ ਜਾਰੀ ਕੀਤਾ ਹੈ। ਆਈਐਮਡੀ ਮੁਤਾਬਕ ਅਗਲੇ ਕੁਝ ਦਿਨਾਂ ਤੱਕ ਕੇਂਦਰੀ ਹਿੱਸਿਆਂ ਦੇ ਸਾਰੇ ਰਾਜਾਂ ਵਿੱਚ ਤਾਪਮਾਨ ਵਧੇਗਾ।

ਗਰਮੀਆਂ ਵਿੱਚ ਪਾਣੀ ਦੀ ਕਿੱਲਤ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਰਾਜਸਥਾਨ ਦੇ ਜੋਧਪੁਰ ਵਿੱਚ ਵਾਟਰ ਟਰੇਨ ਦਾ ਟਰਾਇਲ ਸ਼ੁਰੂ ਕਰ ਦਿੱਤਾ ਹੈ। ਇਹ ਵਾਟਰ ਟਰੇਨ 15 ਅਪ੍ਰੈਲ ਤੋਂ 30 ਅਪ੍ਰੈਲ ਤੱਕ ਦਿਨ ‘ਚ ਦੋ ਵਾਰ ਚੱਲੇਗੀ। ਜੋਧਪੁਰ ‘ਚ ਪ੍ਰਸ਼ਾਸਨ ਪਾਣੀ ਦੀ ਕਮੀ ਨੂੰ ਲੈ ਕੇ ਟਰੇਨ ਚਲਾ ਰਿਹਾ ਹੈ।

ਦੱਸ ਦੇਈਏ ਕਿ ਪੰਜਾਬ ਸਣੇ ਉਤਰ ਭਾਰਤ ਗਰਮੀ ਤੋਂ ਪਰੇਸ਼ਾਨ ਹੈ। ਗਰਮੀ ਨੇ ਆਪਣਾ ਜਲਵਾ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਮੌਸਮ ਵਿਭਾਗ ਮੁਤਾਬਿਕ ਮੀਂਹ ਪੈਣ ਦੇ ਅਜੇ ਕੋਈ ਸੰਭਾਵਨਾ ਨਜ਼ਰ ਨਹੀਂ ਆਉਂਦੀ, ਜਿਸ ਨਾਲ ਹਾਲੇ ਕੁੱਝ ਦਿਨ ਗਰਮੀ ਤੋਂ ਰਾਹਤ ਮਿਲਣ ਵਾਲੀ ਨਹੀਂ ਹੈ। ਪੰਜਾਬ ਵਿੱਚ ਬੀਤੇ ਕੱਲ੍ਹ ਬਠਿੰਡਾ ਸਭ ਤੋਂ ਗਰਮਾ ਰਿਹਾ। ਮੌਸਮ ਵਿਭਾਗ ਵੱਲੋਂ ਹੀਟਵੇਵ ਯਾਨੀ ਲੂ ਚੱਲਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ।

ਮੀਂਹ ਦੀ ਕੋਈ ਸੰਭਾਵਨਾ ਨਹੀਂ

ਪਾਣੀ ਦੀ ਕਿੱਲਤ ਕਾਰਨ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਹੋਰ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਮੌਸਮ ਵਿਭਾਗ ਨੇ ਆਉਣ ਵਾਲੇ 10 ਦਿਨਾਂ ਤੱਕ ਮੀਂਹ ਪੈਣ ਦੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਕੀਤਾ ਹੈ। ਇਸ ਦਾ ਸਪੱਸ਼ਟ ਮਤਲਬ ਹੈ ਕਿ ਅੱਧੇ ਭਾਰਤ ‘ਤੇ ਗਰਮੀ ਦੇ ਹਮਲੇ ਇਸੇ ਤਰ੍ਹਾਂ ਜਾਰੀ ਰਹਿਣਗੇ।

ਸ਼੍ਰੀਲੰਕਾ ‘ਚ ਐਮਰਜੈਂਸੀ ਹੋਈ ਲਾਗੂ, ਰਾਸ਼ਟਰਪਤੀ ਨੇ ਗਜ਼ਟ ਜਾਰੀ ਕਰ ਕੀਤਾ ਐਲਾਨ

0

ਸ਼੍ਰੀਲੰਕਾ ‘ਚ ਚੱਲ ਰਹੇ ਆਰਥਿਕ ਸੰਕਟ ਕਾਰਨ ਲੋਕ ਸੜਕਾਂ ‘ਤੇ ਉਤਰ ਆਏ ਹਨ ਅਤੇ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਹਿੰਸਕ ਪ੍ਰਦਰਸ਼ਨਾਂ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਇੱਕ ਗਜ਼ਟ ਜਾਰੀ ਕਰਕੇ ਜਨਤਕ ਐਮਰਜੈਂਸੀ ਦਾ ਐਲਾਨ ਕੀਤਾ ਹੈ।

ਸਥਾਨਕ ਮੀਡੀਆ ਅਨੁਸਾਰ ਦੇਸ਼ ‘ਚ ਮੌਜੂਦਾ ਸਥਿਤੀ, ਜਨਤਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਅਤੇ ਭਾਈਚਾਰੇ ਦੇ ਜੀਵਨ ਲਈ ਜ਼ਰੂਰੀ ਸਮਾਨ ਅਤੇ ਸੇਵਾਵਾਂ ਦੇ ਰੱਖ-ਰਖਾਅ ਨੂੰ ਧਿਆਨ ‘ਚ ਰੱਖਦੇ ਹੋਏ ਐਮਰਜੈਂਸੀ ਲਾਗੂ ਕੀਤੀ ਗਈ ਹੈ। ਰਾਸ਼ਟਰਪਤੀ ਨੇ ਗਜ਼ਟ ਜਾਰੀ ਕਰਕੇ ਐਮਰਜੈਂਸੀ ਲਾਗੂ ਕਰਨ ਦਾ ਐਲਾਨ ਕੀਤਾ ਹੈ।

ਇਸ ਤੋਂ ਇਲਾਵਾ ਸ੍ਰੀਲੰਕਾ ਦੇ ਪੱਛਮੀ ਸੂਬੇ ‘ਚ ਛੇ ਘੰਟੇ ਦਾ ਪੁਲਿਸ ਕਰਫਿਊ ਲਗਾਇਆ ਗਿਆ ਹੈ। ਪੁਲਿਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪੱਛਮੀ ਸੂਬੇ ‘ਚ ਪੁਲਿਸ ਕਰਫਿਊ 2 ਅਪ੍ਰੈਲ (ਅੱਜ) ਦੀ ਅੱਧੀ ਰਾਤ ਤੋਂ ਸਵੇਰੇ 6 ਵਜੇ ਤੱਕ ਲਾਗੂ ਰਹੇਗਾ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕਈ ਪ੍ਰਦਰਸ਼ਨਕਾਰੀ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦੇ ਘਰ ਦੇ ਬਾਹਰ ਇਕੱਠੇ ਹੋਏ ਅਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਮੀਰੀਹਾਨਾ ਵਿੱਚ ਰਾਸ਼ਟਰਪਤੀ ਰਾਜਪਕਸ਼ੇ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪ ਹੋ ਗਈ। ਇਸ ਹਿੰਸਕ ਪ੍ਰਦਰਸ਼ਨ ‘ਚ ਘੱਟੋ-ਘੱਟ 50 ਲੋਕ ਜ਼ਖਮੀ ਹੋ ਗਏ। ਤੁਹਾਨੂੰ ਦੱਸ ਦੇਈਏ ਕਿ ਸ਼੍ਰੀਲੰਕਾ ਇਸ ਸਮੇਂ ਬੇਮਿਸਾਲ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ।

ਜਾਣਕਾਰੀ ਅਨੁਸਾਰ ਸ਼੍ਰੀਲੰਕਾ ਦੀ ਆਰਥਿਕਤਾ ਡੂੰਘੇ ਸੰਕਟ ਦਾ ਸਾਹਮਣਾ ਕਰ ਰਹੀ ਹੈ। ਇਸ ਦਾ ਮੁੱਖ ਆਧਾਰ ਸੈਰ-ਸਪਾਟਾ ਖੇਤਰ ਹੈ, ਜੋ ਕਿ ਕੋਰੋਨਾ ਮਹਾਮਾਰੀ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ। ਇਸ ਨਾਲ ਸ਼੍ਰੀਲੰਕਾ ਦੀ ਆਰਥਿਕਤਾ ਵਿੱਚ ਗਿਰਾਵਟ ਆਈ ਹੈ।ਸ਼੍ਰੀਲੰਕਾ ਇਸ ਸਮੇਂ ਵਿਦੇਸ਼ੀ ਮੁਦਰਾ ਦੀ ਕਮੀ ਦਾ ਵੀ ਸਾਹਮਣਾ ਕਰ ਰਿਹਾ ਹੈ ਜਿਸ ਕਾਰਨ ਭੋਜਨ, ਫਿਊਲ, ਬਿਜਲੀ ਅਤੇ ਗੈਸ ਦੀ ਕਮੀ ਹੋ ਗਈ ਹੈ ਅਤੇ ਆਰਥਿਕ ਸਹਾਇਤਾ ਲਈ ਮਿੱਤਰ ਦੇਸ਼ਾਂ ਤੋਂ ਮਦਦ ਮੰਗੀ ਜਾ ਰਹੀ ਹੈ। ਸ਼੍ਰੀਲੰਕਾ ਵਿੱਚ ਦਿਨ ਵਿੱਚ ਘੱਟੋ-ਘੱਟ 10 ਘੰਟੇ ਬਿਜਲੀ ਕੱਟ ਲੱਗਦੇ ਹਨ। ਇਸ ਦੇ ਨਾਲ ਹੀ ਸ਼੍ਰੀਲੰਕਾ ਦੀ ਕਰੰਸੀ ‘ਚ ਵੀ ਗਿਰਾਵਟ ਆਈ ਹੈ।

 

 

CM ਭਗਵੰਤ ਮਾਨ ਨੇ ਨਿੱਜੀ ਸਕੂਲਾਂ ‘ਤੇ ਕੱਸਿਆ ਸ਼ਿਕੰਜਾ, ਨਹੀਂ ਕਰ ਸਕਣਗੇ ਮਨਮਰਜ਼ੀ

0

ਸਿੱਖਿਆ ਦੇ ਖੇਤਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਫੈਸਲੇ ਲਏ ਹਨ। ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਦੋ ਅਹਿਮ ਫੈਸਲੇ ਲਏ ਹਨ। ਪੰਜਾਬ ਸਰਕਾਰ ਨੇ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਲੁੱਟ ਨੂੰ ਖ਼ਤਮ ਕਰਨ ਲਈ ਪ੍ਰਾਈਵੇਟ ਸਕੂਲਾਂ ਲਈ ਫ਼ੀਸ, ਵਰਦੀਆਂ ਅਤੇ ਕਿਤਾਬਾਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ।

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਸਮੈਸਟਰ ਵਿੱਚ ਹੋਣ ਵਾਲੇ ਦਾਖਲਿਆਂ ਵਿੱਚ ਫੀਸਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ।

ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖਰੀਦਣ ਲਈ ਨਹੀਂ ਕਹੇਗਾ।

ਮਾਪੇ ਆਪਣੀ ਸਹੂਲਤ ਅਨੁਸਾਰ ਕਿਤਾਬਾਂ-ਵਰਦੀ ਖਰੀਦ ਸਕਣਗੇ। ਉਨ੍ਹਾਂ ਨੇ ਸਾਫ ਕੀਤਾ ਹੈ ਕਿ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਖਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ।

ਦੱਸ ਦਈਏ ਕਿ ਲਗਾਤਾਰ ਇਹ ਸ਼ਿਕਾਇਤਾਂ ਆ ਰਹੀਆਂ ਸਨ ਕਿ ਕੁਝ ਨਿੱਜੀ ਸਕੂਲ ਮਾਪਿਆਂ ਨੂੰ ਕਿਸੇ ਇਕ ਦੁਕਾਨ ਤੋਂ ਕਿਤਾਬਾਂ ਤੇ ਵਰਦੀ ਖਰੀਦਣ ਲਈ ਮਜਬੂਰ ਕਰਦੇ ਹਨ। ਜੋ ਬਾਜ਼ਾਰ ਨਾਲੋਂ ਮਹਿੰਗੀ ਮਿਲਦੀ ਹੈ। ਜਿਸ ਕਾਰਨ ਮਾਪਿਆਂ ਦੀ ਲੁੱਟ ਹੋ ਰਹੀ ਸੀ।

ਇਸ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਨੇ ਨਿੱਜੀ ਸਕੂਲਾਂ ‘ਤੇ ਸ਼ਿਕੰਜਾ ਕੱਸਣ ਲਈ ਇਹ ਦੋ ਅਹਿਮ ਫੈਸਲੇ ਲਏ ਹਨ।

ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਧਾਉਣ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ।

ਕੋਈ ਵੀ ਸਕੂਲ ਕਿਸੇ ਵਿਸ਼ੇਸ਼ ਦੁਕਾਨ ਤੋਂ ਕਿਤਾਬਾਂ ਅਤੇ ਵਰਦੀ ਖਰੀਦਣ ਲਈ ਨਹੀਂ ਕਹੇਗਾ।