Home Blog Page 2124

ਗਰਮੀ ਨੇ ਤੋੜੇ ਰਿਕਾਰਡ, ਦਿੱਲੀ ‘ਚ 40 ਡਿਗਰੀ ਤੱਕ ਪਹੁੰਚੇਗਾ ਪਾਰਾ: ਮੌਸਮ ਵਿਭਾਗ

0

ਮਾਰਚ ਮਹੀਨੇ ‘ਚ ਹੀ ਗਰਮੀ ਨੇ ਰਿਕਾਰਡ ਤੋੜ ਦਿੱਤੇ ਹਨ ਤੇ ਅਪ੍ਰੈਲ ‘ਚ ਪਾਰਾ ਹੋਰ ਜ਼ਿਆਦਾ ਵਧ ਜਾਵੇਗਾ। ਦਿੱਲੀ ‘ਚ ਅੱਜ ਤੇ ਕੱਲ੍ਹ ਨੂੰ ਪਾਰਾ 40 ਡਿਗਰੀ ਤੱਕ ਵਧ ਸਕਦਾ ਹੈ। ਮੌਸਮ ਵਿਭਾਗ ਅਨੁਸਾਰ 1 ਤੇ 2 ਅਪ੍ਰੈਲ ਨੂੰ ਪਾਰਾ ਕੁੱਝ ਘੱਟ ਜਾਵੇਗਾ। ਇਸ ਦੇ ਨਾਲ ਹੀ ਮੱਧ ਭਾਰਤ ਤੇ ਮਹਾਰਾਸ਼ਟਰ ‘ਚ ਅਗਲੇ ਪੰਜ ਦਿਨਾਂ ਤੱਕ  ‘ਲੂ’ ਚੱਲਣ ਦੇ ਆਸਾਰ ਹਨ।

ਦਿੱਲੀ ਮੌਸਮ ਵਿਭਾਗ ਅਨੁਸਾਰ ਅਗਲੇ 7 ਤੋਂ 10 ਦਿਨਾਂ ਦੇ ਵਿਚਕਾਰ ਦਿੱਲੀ, ਰਾਜਸਥਾਨ, ਉੜੀਸਾ ਤੇ ਮੱਧ ਭਾਰਤ ‘ਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਕੇਰਲ, ਕਰਨਾਟਕ ਤੇ ਉੱਤਰ-ਪੂਰਬ ਦੇ ਕੁੱਝ ਹਿੱਸਿਆਂ ‘ਚ ਮੀਂਹ ਪੈ ਸਕਦਾ ਹੈ।

ਮਹਾਰਾਸ਼ਟਰ ਦੇ ਕੁੱਝ ਜ਼ਿਲ੍ਹਿਆਂ ‘ਚ ਲੂ ਚੱਲਣ ਦੀ ਸੰਭਾਵਨਾ ਦੱਸੀ ਗਈ ਹੈ। ਜਾਣਕਾਰੀ ਅਨੁਸਾਰ ਅਹਿਮਦਨਗਰ ਤੇ ਸੋਲਾਪੁਰ ‘ਚ ਲੂ ਚੱਲ ਸਕਦੀ ਹੈ।

ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਪਾਸ ਕੀਤੇ ਗਏ ਅਹਿਮ ਮਤੇ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਇਜਲਾਸ ਦੌਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਅਹਿਮ ਮਤੇ ਪਾਸ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਵੱਖ-ਵੱਖ ਮਤਿਆਂ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਵਿਚ ਪ੍ਰਵਾਨਗੀ ਦਿੱਤੀ। ਪਾਸ ਕੀਤੇ ਗਏ ਇਨ੍ਹਾਂ ਮਤਿਆਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਕੇ ਛਾਪਣ ਦੀ ਨਿੰਦਾ, ਗੁਰਮੁੱਖੀ ਲਿਪੀ ਦਿਵਸ ਮਨਾਉਣ, ਸ੍ਰੀ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਸ਼ੁਰੂ ਕਰਨ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤੇ ਖੁੱਲ੍ਹੇ ਸਮੇਤ ਹੋਰ ਸਿੱਖ ਮਸਲੇ ਸ਼ਾਮਲ ਹਨ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਕੇ ਛਾਪਣ ਅਤੇ ਵੈੱਬਸਾਈਟਾਂ ’ਤੇ ਅਪਲੋਡ ਕਰਨ ਦੀ ਸਖ਼ਤ ਨਿਖੇਧੀ ਕਰਦਿਆਂ ਜਨਰਲ ਇਜਲਾਸ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਇਸ ਮਾਮਲੇ ’ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਵੱਖ-ਵੱਖ ਮੋਬਾਇਲ ਐਪਸ ਅਤੇ ਵੈੱਬਸਾਈਟਾਂ ’ਤੇ ਆਪਣੀ ਮਰਜ਼ੀ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਵੱਖ-ਵੱਖ ਪਾਵਨ ਬਾਣੀਆਂ ਅਪਲੋਡ ਕਰਨ ’ਤੇ ਇਤਰਾਜ਼ ਪ੍ਰਗਟ ਕੀਤਾ ਗਿਆ ਅਤੇ ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਗਈ। ਇਸੇ ਤਰ੍ਹਾਂ ਇਕ ਮਤੇ ਵਿਚ ਗੁਰਮੁਖੀ ਲਿਪੀ ਦੇ ਉਭਾਰ ਲਈ ਵਿਉਂਤਬਧ ਉਪਰਾਲੇ ਕਰਨ ਸਬੰਧੀ ਵਚਨਬਧਤਾ ਪ੍ਰਗਟਾਈ ਗਈ ਹੈ। ਇਸ ਸਬੰਧ ਵਿਚ ਸ੍ਰੀ ਗੁਰੂ ਅੰਗਦ ਦੇਵ ਜੀ ਗੁਰਆਈ ਦਿਵਸ ਨੂੰ ਹਰ ਸਾਲ ‘ਗੁਰਮੁਖੀ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ।

ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਇਕ ਮਤੇ ਵਿਚ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਵੱਖ-ਵੱਖ ਦੇਸ਼ਾਂ ਨੂੰ ਸਿੱਧੀਆਂ ਉਡਾਣਾਂ ਦੀ ਪੁਰਜ਼ੋਰ ਮੰਗ ਕੀਤੀ ਗਈ। ਕਿਹਾ ਗਿਆ ਕਿ ਵੱਖ-ਵੱਖ ਦੇਸ਼ਾਂ ਵਿਚ 50 ਲੱਖ ਦੇ ਕਰੀਬ ਸਿੱਖ ਵੱਸਦੇ ਹਨ, ਜਿਨ੍ਹਾਂ ਨੂੰ ਪੰਜਾਬ ਤੋਂ ਸਿੱਧੀਆਂ ਉਡਾਣਾਂ ਨਾ ਹੋਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨੂੰ ਲੈ ਕੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਉਹ ਇਸ ਮਸਲੇ ’ਤੇ ਸੰਜੀਦਾ ਪਹੁੰਚ ਅਪਣਾਏ ਅਤੇ ਕੈਨੇਡਾ, ਅਮਰੀਕਾ, ਆਸਟ੍ਰੇਲੀਆ, ਯੂਰਪੀ ਦੇਸ਼, ਨਿਊਜੀਲੈਂਡ ਆਦਿ ਲਈ ਸਿੱਧੀਆਂ ਉਡਾਣਾਂ ਚਾਲੂ ਕਰਨ ਦਾ ਫੈਸਲਾ ਲਵੇ। ਇਸੇ ਤਰ੍ਹਾਂ ਇਕ ਮਤੇ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵੱਖ-ਵੱਖ ਰਸਤਿਆਂ ਨੂੰ ਖੁਲ੍ਹਾ ਕਰਨ ਅਤੇ ਸਿੱਖ ਵਿਰਾਸਤੀ ਦਿੱਖ ਦੇਣ ਦੀ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਗਈ। ਕਿਹਾ ਗਿਆ ਕਿ ਇਸ ਤੋਂ ਪਹਿਲਾਂ ਨਵੰਬਰ 2018 ਦੇ ਜਨਰਲ ਇਜਲਾਸ ਦੌਰਾਨ ਵੀ ਮਤਾ ਪਾਸ ਕਰਕੇ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਸੀ, ਪਰ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਇਜਲਾਸ ਮੁੜ ਮੰਗ ਕਰਦਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵੱਖ-ਵੱਖ ਰਸਤਿਆਂ ਨੂੰ ਖੁੱਲ੍ਹਾ ਕਰਕੇ ਸੰਗਤ ਦੀ ਭਾਵਨਾਵਾਂ ਦੀ ਕਦਰ ਕੀਤੀ ਜਾਵੇ।

ਇਕ ਹੋਰ ਮਤੇ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਖੁੱਲ੍ਹੇ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਭਾਰਤ ਸਰਕਾਰ ਪਾਸੋਂ ਮੰਗ ਕੀਤੀ ਗਈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਨੂੰ ਸਿੱਖ ਵਿਰਾਸਤੀ ਸ਼ਹਿਰ ਵਜੋਂ ਵਿਕਸਤ ਕਰੇ। ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੀ 100 ਸਾਲਾ ਸ਼ਤਾਬਦੀ ਮਨਾਉਣ ਅਤੇ ਇਸ ਮੌਕੇ ਸ਼ਰਧਾਲੂਆਂ ਦੇ ਪਾਕਿਸਤਾਨ ਜਾਣ ਲਈ ਪ੍ਰਵਾਨਗੀ ਦੇਣ ਸਬੰਧੀ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਇਕ ਮਤੇ ਰਾਹੀਂ ਅਪੀਲ ਕੀਤੀ ਗਈ ਹੈ। ਇਹ ਸ਼ਤਾਬਦੀ 30 ਅਕਤੂਬਰ 2022 ਨੂੰ ਮਨਾਈ ਜਾਣੀ ਹੈ, ਜਿਸ ’ਤੇ ਭਾਰਤ ਤੋਂ ਇਲਾਵਾ ਪਾਕਿਸਤਾਨ ਵਿਚ ਵੀ ਸਮਾਗਮ ਕੀਤੇ ਜਾਣਗੇ।

ਜਨਰਲ ਇਜਲਾਸ ਸਮੇਂ ਪਾਸ ਕੀਤੇ ਗਏ ਇਕ ਮਤੇ ਰਾਹੀਂ ਸ਼੍ਰੋਮਣੀ ਕਮੇਟੀ ਖਿਲਾਫ ਕੂੜ-ਪ੍ਰਚਾਰ ਕਰਨ ਵਾਲੇ ਲੋਕਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਕੁਝ ਲੋਕ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਦਾ ਅਕਸ ਖਰਾਬ ਕਰ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਦੇ ਟਰੱਸਟਾਂ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਕਰ ਰਹੇ ਹਨ। ਸਪੱਸ਼ਟ ਕੀਤਾ ਗਿਆ ਕਿ ਸ਼੍ਰੋਮਣੀ ਕਮੇਟੀ ਦੇ ਟਰੱਸਟਾਂ ਸ਼੍ਰੋਮਣੀ ਕਮੇਟੀ ਦੀ ਜਾਇਦਾਦ ਹਨ ਅਤੇ ਇਨ੍ਹਾਂ ਦੇ ਚੇਅਰਮੈਨ ਵਜੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਕਾਰਜਸ਼ੀਲ ਹੈ। ਪ੍ਰਬੰਧਕੀ ਜ਼ੁੰਮੇਵਾਰੀਆਂ ਵੀ ਸ਼੍ਰੋਮਣੀ ਕਮੇਟੀ ਦੇ ਸਕੱਤਰਾਂ ਪਾਸ ਹਨ। ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਜਾਣਬੁਝ ਕੇ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਹਿਣ।

ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਕਰੀਬ ਤਿੰਨ ਦਹਾਕਿਆਂ ਤੋਂ ਕੈਦ ਸੰਘਰਸ਼ੀ ਸਿੰਘਾਂ ਦੀ ਰਿਹਾਈ ਸਬੰਧੀ ਵੀ ਇਕ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਰਾਹੀਂ ਭਾਰਤ ਸਰਕਾਰ ਨੂੰ ਕਿਹਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਗਿਆ ਸੀ, ਜੋ ਅਜੇ ਤੱਕ ਵਫਾ ਨਹੀਂ ਹੋਇਆ। ਅਪੀਲ ਕੀਤੀ ਗਈ ਕਿ ਇਸ ਸਬੰਧ ਵਿਚ ਜਲਦ ਫੈਸਲਾ ਕਰਕੇ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ। ਇਨ੍ਹਾਂ ਕੈਦੀਆਂ ਵਿਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਬਲਵੰਤ ਸਿੰਘ ਰਾਜੋਆਣਾ ਆਦਿ ਸ਼ਾਮਲ ਹਨ। ਇਕ ਹੋਰ ਮਤੇ ਰਾਹੀਂ ਭਾਰਤ ਸਰਕਾਰ ਵੱਲੋਂ ਪੰਜਾਬ ਅਤੇ ਖ਼ਾਸਕਰ ਸਿੱਖਾਂ ਨਾਲ ਕੀਤੇ ਜਾ ਰਹੇ ਧੱਕੇ ਦੀ ਵੀ ਨਿੰਦਾ ਕੀਤੀ ਗਈ।

ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ’ਤੇ ਕੇਂਦਰੀ ਸੇਵਾ ਸ਼ਰਤਾਂ ਲਾਗੂ ਕਰਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਗਿਆ ਕਿ ਇਹ ਪੰਜਾਬ ਤੋਂ ਬਾਹਰਲੇ ਅਫ਼ਸਰ ਚੰਡੀਗੜ੍ਹ ’ਤੇ ਥੋਪਣ ਲਈ ਲਿਆ ਗਿਆ ਫੈਸਲਾ ਹੈ, ਜਿਸ ਨੂੰ ਤੁਰੰਤ ਵਾਪਸ ਲਿਆ ਜਾਵੇ। ਇਸੇ ਤਰ੍ਹਾਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਲਾਜ਼ਮੀ ਨੁਮਾਇੰਦੀ ਖ਼ਤਮ ਕਰਨ ਨੂੰ ਵੀ ਪੰਜਾਬ ਦਾ ਵਿਤਕਰਾ ਕਰਾਰ ਦਿੱਤਾ ਗਿਆ। ਇਕ ਮਤੇ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਪਾਵਨ ਅਸਥਾਨ ਗੁਰਦੁਆਰਾ ਗਿਆਨ ਗੋਦੜੀ ਹਰਿ ਕੀ ਪਾਉੜੀ ਹਰਿਦੁਆਰ, ਗੁਰਦੁਆਰਾ ਗੁਰੂ ਡਾਂਗਮਾਰ ਅਤੇ ਚੁੰਗਥਾਂਗ ਸਿੱਕਮ, ਗੁਰਦੁਆਰਾ ਬਾਵਲੀ ਮੱਠ, ਮੱਗੂ ਮੱਠ ਤੇ ਪੰਜਾਬੀ ਮੱਠ ਜਗਨਨਾਥਪੁਰੀ ਤੇ ਮਸਲੇ ਹੱਲ ਦੀ ਵੀ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ। ਜਨਰਲ ਹਾਊਸ ਦੌਰਾਨ ਹਿਮਾਚਲ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਕੇਸਰੀ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ’ਤੇ ਬੈਨ ਲਗਾਉਣ ਦਾ ਵੀ ਸਖ਼ਤ ਨੋਟਿਸ ਲਿਆ ਗਿਆ। ਹਿਮਾਚਲ ਸਰਕਾਰ ਨੂੰ ਤਾੜਨਾ ਕੀਤੀ ਗਈ ਕਿ ਉਹ ਅਜਿਹੇ ਸਿੱਖ ਵਿਰੋਧੀ ਹੱਥਕੰਡਿਆਂ ਤੋਂ ਬਾਜ਼ ਆਵੇ।

ਜਨਰਲ ਇਜਲਾਸ ਵੱਲੋਂ ਅੰਮ੍ਰਿਤਧਾਰੀ ਗੁਰਸਿੱਖ ਬੱਚੀਆਂ ਨੂੰ ਉਚੇਰੀ ਵਿੱਦਿਆ ਦੇਣ ਲਈ ਵਚਨਬਧਤਾ ਪ੍ਰਗਟਾਉਂਦਾ ਇਕ ਮਤਾ ਪਾਸ ਕੀਤਾ ਗਿਆ ਅਤੇ ਫੈਸਲਾ ਕੀਤਾ ਗਿਆ ਕਿ ਪਹਿਲਾਂ ਹੀ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ 200 ਅੰਮ੍ਰਿਤਧਾਰੀ ਬੱਚੀਆਂ ਨੂੰ ਦਿੱਤੀ ਜਾ ਰਹੀ ਮੁਫ਼ਤ ਵਿਦਿਆ ਦੀ ਤਰਜ਼ ’ਤੇ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 200 ਅੰਮ੍ਰਿਤਧਾਰੀ ਗੁਰਸਿੱਖ ਬੱਚੀਆਂ ਨੂੰ ਮੁਫ਼ਤ ਵਿਦਿਆ, ਰਿਹਾਇਸ਼ ਅਤੇ ਖਾਣਾ ਦਿੱਤਾ ਜਾਵੇਗਾ। ਇਸੇ ਤਰ੍ਹਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਤਰਨ ਤਾਰਨ ਵਿਖੇ ਤਿੰਨ ਮੈਡੀਕਲ ਸਟੋਰ ਖੋਲ੍ਹੇ ਜਾਣਗੇ, ਜਿਥੋਂ ਲਾਗਤ ਕੀਮਤ ’ਤੇ ਲੋੜਵੰਦਾਂ ਨੂੰ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ।

ਜਨਰਲ ਇਜਲਾਸ ਦੌਰਾਨ ਸਿੱਖ ਮਸਲਿਆਂ ਸਬੰਧੀ ਇਨ੍ਹਾਂ ਮਤਿਆਂ ਤੋਂ ਇਲਾਵਾ ਅਕਾਲ ਚਲਾਣਾ ਕਰ ਗਈਆਂ ਵੱਖ-ਵੱਖ ਸ਼ਖ਼ਸੀਅਤਾਂ ਸਬੰਧੀ ਸ਼ੋਕ ਮਤੇ ਵੀ ਪੜ੍ਹੇ ਗਏ। ਇਨ੍ਹਾਂ ਸ਼ਖ਼ਸੀਅਤਾਂ ਵਿਚ ਗੁਰਮਤਿ ਸੰਗੀਤ ਦੇ ਉਸਤਾਦ ਪ੍ਰੋ. ਕਰਤਾਰ ਸਿੰਘ, ਤਖ਼ਤ ਸ੍ਰੀ ਹਰਿੰਮਦਰ ਜੀ ਪਟਨਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਜਿੰਦਰ ਸਿੰਘ, ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ, ਪ੍ਰਸਿੱਧ ਸਿੱਖ ਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਚੈਰੀਟੇਬਲ ਟਰੱਸਟ ਦੇ ਮੈਂਬਰ ਡਾਕਟਰ ਹਰਦਾਸ ਸਿੰਘ, ਬਾਬਾ ਮਨਜੀਤ ਸਿੰਘ ਹਰਖੋਵਾਲ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਸ. ਹਰਿੰਦਰ ਸਿੰਘ ਰਣੀਆਂ, ਜਥੇਦਾਰ ਹਰਬੰਸ ਸਿੰਘ ਘੁੰਮਣ, ਪ੍ਰਿੰਸੀਪਲ ਭਗਵੰਤ ਸਿੰਘ, ਸ. ਸੁਖਵਿੰਦਰ ਸਿੰਘ ਝਬਾਲ ਸ਼ਾਮਲ ਹਨ।

ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲਾ, BJP ਦੀ ਘਟੀਆ ਰਾਜਨੀਤੀ: ਰਾਘਵ ਚੱਢਾ

0

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਘਰ ‘ਤੇ ਹਮਲਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਮਨੀਸ਼ ਸਿਸੋਦੀਆ ਵਲੋਂ ਆਪਣੇ ਟਵਿੱਟਰ ਪੇਜ ‘ਤੇ ਦਿੱਤੀ ਗਈ ਹੈ।

ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਇਹ ਸਭ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕੀਤਾ ਗਿਆ ਹੈ ਤੇ ਸੀ.ਸੀ.ਟੀ.ਵੀ ਕੈਮਰੇ ਅਤੇ ਸਿਕਓਰਟੀ ਬੈਰੀਕੇਡ ਵੀ ਤੋੜੇ ਗਏ ਹਨ।

ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਸ਼ਰਾਰਤੀ ਅਨਸਰਾਂ ਨੇ ਹਮਲਾ ਕਰ ਦਿੱਤਾ। ਇਹ ਦਾਅਵਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੀਤਾ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ।

ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਲਿਖਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਦੇ ਘਰ ‘ਤੇ ਸਮਾਜ ਵਿਰੋਧੀ ਅਨਸਰਾਂ ਨੇ ਹਮਲਾ ਕੀਤਾ ਹੈ ਅਤੇ ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਬੈਰੀਅਰਾਂ ਨੂੰ ਤੋੜ ਦਿੱਤਾ ਹੈ। ਗੇਟ ‘ਤੇ ਲਗਾਏ ਬੂਮ ਬੈਰੀਅਰ ਵੀ ਟੁੱਟ ਗਏ ਹਨ।

ਪੁਲਿਸ ਦਾ ਕਹਿਣਾ ਹੈ ਕਿ ਅੱਜ 1130 ਵਜੇ ਦੇ ਕਰੀਬ ਭਾਜਪਾ ਯੁਵਾ ਮੋਰਚਾ ਦੇ 150-200 ਦੇ ਕਰੀਬ ਮੁਜ਼ਾਹਰਾਕਾਰੀਆਂ ਵੱਲੋਂ ਮੁੱਖ ਮੰਤਰੀ ਨਿਵਾਸ ਦੇ ਬਾਹਰ ਧਰਨਾ ਲਾਇਆ ਹੋਇਆ ਸੀ।

ਦੁਪਹਿਰ 1 ਵਜੇ ਦੇ ਕਰੀਬ ਕੁਝ ਪ੍ਰਦਰਸ਼ਨਕਾਰੀ ਦੋ ਬੈਰੀਕੇਡਾਂ ਨੂੰ ਤੋੜ ਕੇ ਮੁੱਖ ਮੰਤਰੀ ਹਾਊਸ ਦੇ ਬਾਹਰ ਪਹੁੰਚੇ ਜਿੱਥੇ ਉਨ੍ਹਾਂ ਨੇ ਹੰਗਾਮਾ ਕੀਤਾ, ਨਾਅਰੇਬਾਜ਼ੀ ਕੀਤੀ।

ਪੁਲਿਸ ਟੀਮ ਨੇ ਤੁਰੰਤ ਉਹਨਾਂ ਨੂੰ ਮੌਕੇ ਤੋਂ ਹਟਾ ਦਿੱਤਾ ਅਤੇ ਕਰੀਬ 70 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।

ਰਾਘਵ ਚੱਢਾ ਨੇ ਟਵੀਟ ਕਰਕੇ ਕਿਹਾ ਕਿ ਭਾਜਪਾ ਵਾਲੇ ਪੰਜਾਬ ‘ਚ ਆਪਣੀ ਹੋਈ ਹਾਰ ਲਈ ਇੰਨੀ ਘਟੀਆ ਰਾਜਨੀਤੀ ‘ਤੇ ਉਤਰ ਆਏ ਹਨ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਹਮਲਾ ਕਰਵਾਇਆ ਹੈ।

CM ਭਗਵੰਤ ਮਾਨ ਕਰਨਗੇ ਅੱਜ ਕੋਈ ਵੱਡਾ ਐਲਾਨ!

0

ਪੰਜਾਬ ਸਰਕਾਰ ਵੱਲੋਂ ਅੱਜ ਕੋਈ ਵੱਡਾ ਐਲਾਨ ਕੀਤਾ ਜਾਵੇਗਾ। ਇਸ ਦੀ ਜਾਣਕਾਰੀ ਟਵੀਟ ਰਾਹੀਂ ਸਾਂਝੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਲੋਕਾਂ ਨੂੰ ਘਰ-ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਦਾ ਐਲਾਨ ਕੀਤਾ ਸੀ। ਇਸ ਤੋਂ ਇਲਾਵਾ 25 ਹਜ਼ਾਰ ਸਰਕਾਰੀ ਨੌਕਰੀਆਂ ਦਾ ਵੀ ਐਲਾਨ ਕੀਤਾ ਸੀ ਤੇ ਨਾਲ ਹੀ 35 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵੀ ਐਲਾਨ ਕੀਤਾ ਸੀ।

ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਸਿਫਾਰਿਸ਼, 4 ਅਪ੍ਰੈਲ ਨੂੰ ਹੋਵੇਗੀ ਸੁਣਵਾਈ

0

ਲਖੀਮਪੁਰ ਖੀਰੀ ਮਾਮਲੇ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ‘ਤੇ ਤਲਵਾਰ ਲਟਕਦੀ ਨਜ਼ਰ ਆ ਰਹੀ ਹੈ। ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਦੌਰਾਨ ਲੋਕਾਂ ‘ਤੇ ਕਾਰ ਚੜ੍ਹਾਉਣ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਲਈ ਦਾਇਰ ਪਟੀਸ਼ਨ ‘ਤੇ 4 ਅਪ੍ਰੈਲ ਨੂੰ ਸੁਣਵਾਈ ਕਰਨ ਦਾ ਫੈਸਲਾ ਕੀਤਾ ਹੈ। ਇਹ ਘਟਨਾ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੇੜੀ ਵਿੱਚ ਵਾਪਰੀ ਸੀ। ਅਦਾਲਤ ਨੇ ਕਿਹਾ ਕਿ ਉਸ ਵੱਲੋਂ ਗਠਿਤ ਕਮੇਟੀ ਨੇ ਵੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਦੀ ਸਿਫਾਰਿਸ਼ ਕੀਤੀ ਹੈ। ਇਹ ਕਮੇਟੀ ਲਖੀਮਪੁਰ ਖੀਰੀ ਦੀਆਂ ਘਟਨਾਵਾਂ ‘ਤੇ ਨਜ਼ਰ ਰੱਖਣ ਲਈ ਬਣਾਈ ਗਈ ਸੀ।

ਕੋਰਟ ਨੇ ਕਿਹਾ, ਯੂਪੀ ਸਰਕਾਰ ਦਾ ਵਿਰੋਧ ਨਾ ਕਰਨਾ ਸਮਝ ਤੋਂ ਬਾਹਰ ਹੈ

ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਨਾ ਕਰਨ ‘ਤੇ ਯੂਪੀ ਸਰਕਾਰ ਦੀ ਆਲੋਚਨਾ ਵੀ ਕੀਤੀ ਹੈ। ਚੀਫ਼ ਜਸਟਿਸ ਐਨਵੀ ਰਮੰਨਾ ਨੇ ਯੂਪੀ ਸਰਕਾਰ ਦੇ ਵਕੀਲ ਨੂੰ ਕਿਹਾ, “ਲਖੀਮਪੁਰ ਮਾਮਲੇ ਦੀ ਜਾਂਚ ਕਰ ਰਹੇ ਜੱਜ ਨੇ ਜ਼ਮਾਨਤ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਸੀ। ਇਸ ਤੋਂ ਬਾਅਦ ਵੀ ਅਜਿਹਾ ਕਿਉਂ ਨਹੀਂ ਕੀਤਾ ਗਿਆ? ਮ੍ਰਿਤਕ ਕਿਸਾਨਾਂ ਦੇ ਰਿਸ਼ਤੇਦਾਰਾਂ ਦੇ ਵਕੀਲ ਦੁਸ਼ਯੰਤ ਦਵੇ ਨੇ ਕਿਹਾ, “ਮੰਤਰੀ ਅਜੈ ਮਿਸ਼ਰਾ ਬਹੁਤ ਪ੍ਰਭਾਵਸ਼ਾਲੀ ਹਨ।” ਸੀਜੇਆਈ ਨੇ ਕਿਹਾ ਕਿ ਐਸਆਈਟੀ ਨੇ ਯੂਪੀ ਦੇ ਮੁੱਖ ਗ੍ਰਹਿ ਸਕੱਤਰ ਨੂੰ ਪੱਤਰ ਲਿਖ ਕੇ ਜ਼ਮਾਨਤ ਰੱਦ ਕਰਨ ਦੀ ਸਿਫਾਰਸ਼ ਕੀਤੀ ਸੀ। ਕੇਸ ਦੀ ਨਿਗਰਾਨੀ ਕਰ ਰਹੇ ਜੱਜ ਨੇ ਵੀ ਇਹੀ ਗੱਲ ਕਹੀ ਸੀ। ਇਸ ‘ਤੇ ਯੂਪੀ ਸਰਕਾਰ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧ ‘ਚ ਕੋਈ ਜਾਣਕਾਰੀ ਨਹੀਂ ਹੈ। ਮੈਂ ਉਹ ਰਿਪੋਰਟ ਨਹੀਂ ਦੇਖੀ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਸਰਕਾਰ ਨੇ ਸੁਪਰੀਮ ਕੋਰਟ ਦੇ ਨੋਟਿਸ ਦਾ ਜਵਾਬ ਦਿੱਤਾ ਸੀ। ਯੂਪੀ ਸਰਕਾਰ ਨੂੰ ਸੁਪਰੀਮ ਕੋਰਟ ਨੇ ਪੁੱਛਿਆ ਸੀ ਕਿ ਕੀ ਉਸ ਨੇ ਹਾਈ ਕੋਰਟ ਵਿੱਚ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਦਾ ਵਿਰੋਧ ਕੀਤਾ ਸੀ। ਇਸ ‘ਤੇ ਯੂਪੀ ਸਰਕਾਰ ਨੇ ਕਿਹਾ ਕਿ ਲਖੀਮਪੁਰ ਖੇੜੀ ‘ਚ ਕਿਸਾਨਾਂ ਨੂੰ ਕਾਰ ਨਾਲ ਕੁਚਲਣ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਦਾ ਸਖ਼ਤ ਵਿਰੋਧ ਕੀਤਾ ਗਿਆ। ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਦਾ ਵਿਰੋਧ ਕਰਦੇ ਹੋਏ ਮ੍ਰਿਤਕ ਕਿਸਾਨਾਂ ਦੇ ਰਿਸ਼ਤੇਦਾਰਾਂ ਵੱਲੋਂ ਸੁਪਰੀਮ ਕੋਰਟ ‘ਚ ਅਰਜ਼ੀ ਦਾਇਰ ਕੀਤੀ ਗਈ ਹੈ।

ਪੰਜਾਬ ਸਰਕਾਰ ਨੇ ਨਗਰ ਸੁਧਾਰ ਟਰੱਸਟ ਕੀਤੇ ਭੰਗ

0

ਪੰਜਾਬ ਸਰਕਾਰ ਨੇ ਸਮੂਹ ਨਗਰ ਸੁਧਾਰ ਟਰੱਸਟ (Improvement Trust) ਭੰਗ ਕਰ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਨਗਰ ਸੁਧਾਰ ਟਰੱਸਟ ਦਾ ਚਾਰਜ ਹੁਣ ਡੀਸੀਜ਼ ਨੂੰ ਦੇ ਦਿੱਤਾ ਗਿਆ ਹੈ। ਜਲੰਧਰ ਤੇ ਲੁਧਿਆਣਾ ਦੇ ਡੀਸੀ ਨੂੰ ਹੁਕਮ ਜਾਰੀ ਹੋ ਚੁੱਕੇ ਹਨ। ਨਗਰ ਸੁਧਾਰ ਟਰੱਸਟ ਜਲੰਧਰ ਦੇ ਚੇਅਰਮੈਨ ਨੇ ਮੰਗਲਵਾਰ ਨੂੰ ਹੀ ਅਸਤੀਫ਼ਾ ਦੇ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ‘ਚ ਲੱਗੇ ਚੇਅਰਮੈਨਾਂ ਅਤੇ ਡਾਇਰੈਕਟਰਾਂ ਦੀ ਸੂਚੀ ਮੰਗੀ ਹੈ।

ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

0

ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ।

ਮੁੱਖ ਮੰਤਰੀ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ‘ਤੇ ਹਰਨਾਜ਼ ਕੌਰ ਸੰਧੂ ਨਾਲ ਮੁਲਾਕਾਤ ਕੀਤੀ।

ਮੁੱਖ ਮੰਤਰੀ ਨੇ 21 ਸਾਲਾਂ ਬਾਅਦ ਭਾਰਤ ਵਿੱਚ ਮਿਸ ਯੂਨੀਵਰਸ ਦਾ ਖਿਤਾਬ ਵਾਪਸ ਲਿਆ ਕੇ ਦੇਸ਼ ਦਾ ਮਾਣ ਵਧਾਉਣ ਲਈ ਉਨ੍ਹਾਂ ਨੂੰ ਵਧਾਈ ਦਿੱਤੀ।

ਪੈਟਰੋਲ ਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ‘ਤੇ ਰਣਦੀਪ ਸੂਰਜੇਵਾਲਾ ਨੇ ਕੇਂਦਰ ਸਰਕਾਰ ‘ਤੇ ਕੱਸਿਆ ਤੰਜ, ਰੋਜ਼ ਦੀ ਵਸੂਲੀ ਤੇ ਲੁੱਟ ਜਾਰੀ

0

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਲਗਾਤਾਰ ਜਾਰੀ ਹੈ। ਦੇਸ਼ ’ਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਨੇ ਕੇਂਦਰ ਸਰਕਾਰ ’ਤੇ ਤੰਜ ਕੱਸਿਆ ਹੈ। ਬੀਤੇ 9 ਦਿਨਾਂ ’ਚ 8ਵੀਂ ਵਾਰ ਪੈਟਰੋਲ ਦੀਆਂ ਕੀਮਤਾਂ ’ਚ ਅੱਜ ਫਿਰ ਵਾਧਾ ਵੇਖਣ ਨੂੰ  ਮਿਲਿਆ ਹੈ। ਇਸ ਦਰਮਿਆਨ ਕਾਂਗਰਸ ਨੇ ਸਰਕਾਰ ’ਤੇ ਤਿੱਖਾ ਸ਼ਬਦੀ ਹਮਲਾ ਬੋਲਦੇ ਹੋਏ ਕਿਹਾ ਕਿ ਵਸੂਲੀ ਅਤੇ ਲੁੱਟ ਲਗਾਤਾਰ ਜਾਰੀ ਹੈ।

ਕਾਂਗਰਸ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਟਵੀਟ ਕਰ ਕੇ ਕਿਹਾ, ‘‘ਰੋਜ਼ਾਨਾ ਮਹਿੰਗਾਈ ਦਾ ‘ਗੁਰਿੱਲਾ ਹਮਲਾ’ ਜਾਰੀ ਹੈ, ਕਦੋਂ ਰੁੱਕੇਗੀ ਇਹ ਰੋਜ਼ ਸਵੇਰੇ-ਸਵੇਰੇ ਦੀ ‘ਪਾਕੇਟਮਾਰੀ’? ਇਹ ਲੁੱਟ-ਖੋਹ ਕਦੋਂ ਬੰਦ ਹੋਵੇਗੀ। ਕੀ ਮੋਦੀ ਜੀ ਜਵਾਬ ਦੇਣਗੇ?’’

ਇਕ ਹੋਰ ਟਵੀਟ ’ਚ ਸੂਰਜੇਵਾਲਾ ਨੇ ਲਿਖਿਆ, ‘‘ਮੋਦੀ ਸਰਕਾਰ ਨੇ ਪੈਟਰੋਲ ਦਾ ਸੈਂਕੜਾ ਲਾ ਹੀ ਦਿੱਤਾ। ਉਨ੍ਹਾਂ ਨੇ ਵੱਖ-ਵੱਖ ਸ਼ਹਿਰਾਂ ’ਚ ਕੀਮਤਾਂ ਲਿਖ ਕੇ ਸਰਕਾਰ ’ਤੇ ਤੰਜ ਕੱਸਿਆ।
• ਦਿੱਲੀ-101.01/ਲੀਟਰ
• ਲਖਨਊ-100.86/ਲੀਟਰ
• ਅਹਿਮਦਾਬਾਦ-100.68/ਲੀਟਰ
• ਬੈਂਗਲੋਰ-106.46/ਲੀਟਰ
• ਪਟਨਾ-111.68/ਲੀਟਰ
• ਮੁੰਬਈ-115.88/ਲੀਟਰ

ਜਾਣਕਾਰੀ ਮੁਤਾਬਕ ਦਿੱਲੀ ’ਚ ਅੱਜ ਪੈਟਰੋਲ ਦੀਆਂ ਕੀਮਤਾਂ 80 ਪੈਸੇ ਦੀ ਬੜ੍ਹਤ ਮਗਰੋਂ 101.0 ਰੁਪਏ ਪ੍ਰਤੀ ਲੀਟਰ ’ਤੇ ਆ ਗਈਆਂ ਹਨ। ਡੀਜ਼ਲ ਦੀਆਂ ਕੀਮਤਾਂ ’ਚ 80 ਪੈਸੇ ਦੀ ਬੜ੍ਹਤ ਮਗਰੋਂ 92.27 ਰੁਪਏ ਪ੍ਰਤੀ ਲੀਟਰ ’ਤੇ ਆ ਗਏ ਹਨ।

ਪੰਜਾਬ ਸਰਕਾਰ ਵੱਲੋਂ ਜੇਲ੍ਹ ਅਧਿਕਾਰੀਆਂ ਦੀ ਸੱਦੀ ਗਈ ਮੀਟਿੰਗ

0

ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਅੰਦਰਲੇ ਹਾਲਾਤ ਦਾ ਜਾਇਜ਼ਾ ਲੈਣ ਲਈ ਜੇਲ੍ਹ ਅਧਿਕਾਰੀਆਂ ਦੀ ਇਕ ਮੀਟਿੰਗ ਸੱਦੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਅੱਜ ਦੁਪਹਿਰ ਬਾਅਦ 2.30 ਵਜੇ ਪੰਜਾਬ ਭਵਨ ਵਿਖੇ ਹੋ ਰਹੀ ਹੈ। ਇਸ ਮੀਟਿੰਗ ਦੌਰਾਨ ਜੇਲ੍ਹਾਂ ਦੇ ਅੰਦਰਲੇ ਹਾਲਾਤ ਕੀ ਹਨ, ਇਸ ਬਾਰੇ ਜਾਇਜ਼ਾ ਲਿਆ ਜਾਵੇਗਾ ਅਤੇ ਹੋਰ ਵੀ ਕਈ ਫ਼ੈਸਲੇ ਲਏ ਜਾਣਗੇ।

ਇਸ ਵਿੱਚ ਸਰਕਾਰ ਦਾ ਧਿਆਨ ਜੇਲ੍ਹਾਂ ਵਿੱਚੋਂ ਮੋਬਾਈਲ ਰਿਕਵਰੀ ਅਤੇ ਕੈਦੀਆਂ ਨੂੰ ਮਿਲਣ ਵਾਲਾ ਵੀਆਈਪੀ ਟ੍ਰੀਟਮੈਂਟ ਬੰਦ ਕਰਨ ਉੱਤੇ ਕੇਂਦਰਿਤ ਹੋਵੇਗਾ। ਮੰਗਲਵਾਰ ਨੂੰ ਮੁੱਖ ਮੰਤਰੀ ਦੀ ਮੀਟਿੰਗ ਤੋਂ ਪਹਿਲਾਂ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਜੇਲ੍ਹਾਂ ਦੀ ਹਾਲਤ ਬਾਰੇ ਰਿਪੋਰਟ ਤਿਆਰ ਕੀਤੀ ਗਈ ਸੀ।

ਸ਼੍ਰੋਮਣੀ ਕਮੇਟੀ ਅੱਜ ਕਰੇਗੀ ਆਪਣਾ ਸਾਲਾਨਾ ਬਜਟ ਪੇਸ਼, ਕਮੇਟੀ ਮੈਂਬਰਾਂ ਨੇ ਟਰੱਸਟਾਂ ’ਤੇ ਲਗਾਏ ਦੋਸ਼ਾਂ ਨੂੰ ਕੀਤਾ ਖਾਰਜ

0

ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰਾਂ ਵਲੋਂ ਸਿੱਖ ਸੰਸਥਾ ਦੇ ਪ੍ਰਸਤਾਵਿਤ ਬਜਟ (2022-23) ਬਾਰੇ ਲਾਏ ਜਾ ਰਹੇ ਦੋਸ਼ਾਂ ਨੂੰ ਅੱਜ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਗਲਤ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਅੱਜ 30 ਮਾਰਚ ਨੂੰ ਪੇਸ਼ ਕੀਤਾ ਜਾਵੇਗਾ। ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ 2022-23 ਦਾ ਬਜਟ ਇਜਲਾਸ 30 ਮਾਰਚ ਨੂੰ ਹੋਵੇਗਾ। ਸ਼ੋ੍ਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਸਾਲਾਨਾ ਬਜਟ ਪੇਸ਼ ਕਰਨਗੇ। ਬਜਟ ਇਜਲਾਸ ਲਈ ਸਮੂਹ ਮੈਂਬਰ ਸ਼ੋ੍ਮਣੀ ਕਮੇਟੀ ਨੂੰ ਦੁਪਹਿਰ 1 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਮੁੱਖ ਦਫ਼ਤਰ ਅੰਮਿ੍ਤਸਰ ਵਿਖੇ ਸ਼ਾਮਲ ਹੋਣ ਦਾ ਸੱਦਾ ਪਹਿਲਾਂ ਹੀ ਭੇਜ ਦਿੱਤਾ ਹੈ।

ਬਜਟ ਇਜਲਾਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲ 2022-23 ਲਈ ਬਜਟ ਤਕਰੀਬਨ 970 ਕਰੋੜ ਪੇਸ਼ ਕੀਤਾ ਜਾਵੇਗਾ। ਬਜਟ ਵਿਚ ਗੁਰਦੁਆਰਾ ਸੈਕਸ਼ਨ 85, ਸ਼ੋ੍ਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਟਰੱਸਟਾਂ, ਪ੍ਰਰੈੱਸਾਂ ਆਦਿ ਲਈ ਹੋਣ ਵਾਲੇ ਖਰਚ ਲਈ ਬਜਟ ਰੱਖਿਆ ਜਾਵੇਗਾ।

ਜਾਣਕਾਰੀ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨੇਕੇ, ਭਾਈ ਗੁਰਪ੍ਰੀਤ ਸਿੰਘ ਰੰਧਾਵੇਵਾਲੇ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ ਅਤੇ ਹੋਰਾਂ ਵੱਲੋਂ ਸਿੱਖ ਸੰਸਥਾ ਦੇ ਬਜਟ, ਟਰੱਸਟਾਂ ਅਤੇ ਜਾਇਦਾਦਾਂ ਸਬੰਧੀ ਲਗਾਏ ਗਏ ਦੋਸ਼ਾਂ ਨੂੰ ਖਾਰਿਜ ਕਰਦਿਆਂ ਉਨ੍ਹਾਂ ਵੱਲੋਂ ਉਠਾਏ ਗਏ ਇਤਰਾਜ਼ਾਂ ਨੂੰ ਨਿਰਮੂਲ ਅਤੇ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ।

ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਗੁਰਿੰਦਰਪਾਲ ਸਿੰਘ ਗੋਰਾ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸੁਰਜੀਤ ਸਿੰਘ ਭਿੱਟੇਵੱਡ, ਭਾਈ ਰਾਮ ਸਿੰਘ, ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਮੰਗਵਿੰਦਰ ਸਿੰਘ ਖਾਪੜਖੇੜੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਪ੍ਰਤਾਪ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ. ਐੱਸ. ਡੀ. ਸਤਬੀਰ ਸਿੰਘ ਧਾਮੀ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਕਮੇਟੀ ਸਿੱਖ ਗੁਰਦੁਆਰਾ ਐਕਟ 1925 ਦੇ ਨਿਯਮਾਂ ਅਨੁਸਾਰ ਕਾਰਜ ਕਰ ਰਹੀ ਹੈ ਅਤੇ ਗੁਰਦੁਆਰਾ ਪ੍ਰਬੰਧਾਂ ਦੇ ਨਾਲ-ਨਾਲ ਸਿਹਤ, ਸਿੱਖਿਆ ਤੇ ਲੋਕ ਭਲਾਈ ਲਈ ਵਚਨਬੱਧ ਹੈ।

ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਮਿੱਠੂ ਸਿੰਘ ਕਾਹਨੇਕੇ ਤੇ ਹੋਰ ਮੈਂਬਰ ਜਾਣਬੁੱਝ ਕੇ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰ ਰਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਦੇ ਅਗਾਮੀ ਬਜਟ ਦੇ ਵੇਰਵਿਆਂ ਨੂੰ ਵੀ ਗਲਤ ਢੰਗ ਨਾਲ ਜਨਤਕ ਕਰਨ ਦੀ ਕੁਤਾਹੀ ਕੀਤੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਹਥਿਆਉਣ ਦੀ ਮਨਸ਼ਾ ਨਾਲ ਇਸ ਵਿਰੁੱਧ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਅਤੇ ਤੱਥਾਂ ਨੂੰ ਤੋੜ-ਮਰੋੜ ਕੇ ਸੰਗਤ ਵਿਚ ਪ੍ਰਚਾਰਿਆ ਜਾ ਰਿਹਾ ਹੈ।

ਪ੍ਰੈੱਸ ਨੂੰ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਇਤਿਹਾਸਕ ਗੁਰਦੁਆਰਿਆਂ ਦੀਆਂ ਜ਼ਮੀਨਾਂ ’ਤੇ ਕਿਸੇ ਵੀ ਰਾਜਸੀ ਵਿਅਕਤੀ ਦਾ ਕਬਜ਼ਾ ਨਹੀਂ ਹੈ, ਸਗੋਂ ਸ਼੍ਰੋਮਣੀ ਕਮੇਟੀ ਨੇ ਬਹੁਤ ਸਾਰੀਆਂ ਜ਼ਮੀਨਾਂ ਕਬਜ਼ਾ ਧਾਰਕਾਂ ਪਾਸੋਂ ਛੁਡਵਾਈਆਂ ਹਨ। ਉਨ੍ਹਾਂ ਕਿਹਾ ਕਿ ਸ. ਕਾਹਨੇਕੇ ਵੱਲੋਂ ਲਗਾਇਆ ਗਿਆ ਦੋਸ਼ ਕਿ ਸ਼੍ਰੋਮਣੀ ਕਮੇਟੀ ਦੀਆਂ ਜ਼ਮੀਨਾਂ ਦੱਬੀਆਂ ਹੋਈਆਂ ਹਨ, ਸੱਚਾਈ ਤੋਂ ਕੋਹਾਂ ਦੂਰ ਹੈ।

ਉਨ੍ਹਾਂ ਕਿਹਾ ਕਿ ਕੁਝ ਗੁਰਦੁਆਰੇ ਅਜਿਹੇ ਜਿਨ੍ਹਾਂ ’ਤੇ ਲੋਕਲ ਕਮੇਟੀਆਂ ਦੇ ਪ੍ਰਬੰਧ ਸਮੇਂ ਮੁਜਾਰਿਆਂ ਨੂੰ ਜ਼ਮੀਨਾਂ ਦਿੱਤੀਆਂ ਗਈਆਂ ਸਨ ਪਰੰਤੂ ਜਦੋਂ ਇਨ੍ਹਾਂ ਗੁਰਦੁਆਰਿਆਂ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਪਾਸ ਸਿੱਧੇ ਤੌਰ ’ਤੇ ਆਇਆ ਤਾਂ ਵੱਡੀ ਗਿਣਤੀ ਵਿਚ ਜ਼ਮੀਨਾਂ ਤੋਂ ਕਬਜ਼ੇ ਛੁਡਵਾਏ ਗਏ। ਉਨ੍ਹਾਂ ਦੱਸਿਆ ਕਿ ਲੋਕਲ ਕਮੇਟੀਆਂ ਦੇ ਸਮੇਂ ਇਨ੍ਹਾਂ ਗੁਰਦੁਆਰਿਆਂ ਦੀ ਜ਼ਮੀਨ ਤੋਂ 39 ਲੱਖ 67 ਹਜ਼ਾਰ ਰੁਪਏ ਆਮਦਨ ਸੀ, ਪਰੰਤੂ ਹੁਣ ਇਹ 4 ਕਰੋੜ 56 ਲੱਖ ਤੋਂ ਵੱਧ ਹੈ। ਇਹ ਵਾਧਾ ਤਕਰੀਬਨ 1100 ਫੀਸਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਜ਼ਮੀਨਾਂ ਖਾਲੀ ਕਰਵਾਉਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰ ਕੇ ਪਿਛਲੇ ਪੰਦਰਾਂ ਸਾਲਾਂ ਦੌਰਾਨ 1354 ਏਕੜ ਜ਼ਮੀਨ ਦਾ ਪ੍ਰਬੰਧ ਲਿਆ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਟਰੱਸਟਾਂ ਸਬੰਧੀ ਕਿਹਾ ਕਿ ਵੱਖ-ਵੱਖ ਮੈਡੀਕਲ ਅਤੇ ਵਿੱਦਿਅਕ ਅਦਾਰਿਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸੱਤ ਟਰੱਸਟ ਕਾਰਜਸ਼ੀਲ ਹਨ। ਕਾਹਨੇਕੇ ਵੱਲੋਂ ਇਨ੍ਹਾਂ ਟਰੱਸਟਾਂ ’ਤੇ ਰਾਜਸੀ ਕਬਜ਼ੇ ਦਾ ਦੋਸ਼ ਲਗਾਇਆ ਗਿਆ ਹੈ, ਜਦਕਿ ਅਸਲ ਵਿਚ ਇਹ ਸ਼੍ਰੋਮਣੀ ਕਮੇਟੀ ਦੀ ਜਾਇਦਾਦ ਹਨ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਇਨ੍ਹਾਂ ਦੇ ਚੇਅਰਮੈਨ ਵਜੋਂ ਅਤੇ ਕਾਰਜਸ਼ੀਲ ਹਨ। ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਮਿੰਦਰ ਸਿੰਘ ਨੇ ਬਜਟ ਬਾਰੇ ਪਾਏ ਜਾ ਰਹੇ ਭੁਲੇਖਿਆਂ ਸਬੰਧੀ ਸਪੱਸ਼ਟ ਕਰਦਿਆਂ ਕਿਹਾ ਕਿ ਸਿੱਖ ਸੰਸਥਾ ਦੇ ਬਜਟ ਨੂੰ ਵਾਧੇ ਜਾ ਘਾਟੇ ਨਾਲ ਜੋੜਨਾ ਠੀਕ ਨਹੀਂ, ਸਗੋਂ ਇਹ ਤਾਂ ਗੁਰੂ ਘਰਾਂ ਅੰਦਰ ਸੰਗਤ ਵੱਲੋਂ ਸ਼ਰਧਾ ਨਾਲ ਚੜਾਏ ਜਾਂਦੇ ਪੈਸਿਆਂ ’ਤੇ ਨਿਰਭਰ ਕਰਦਾ ਹੈ।

ਬਜਟ ਤੋਂ ਪਹਿਲਾਂ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਜਾਣਕਾਰੀ ਭੇਜੀ ਜਾਂਦੀ ਹੈ, ਤਾਂ ਜੋ ਉਹ ਜਨਰਲ ਹਾਊਸ ਵਿਚ ਆਪਣੇ ਵਿਚਾਰ ਪੇਸ਼ ਕਰ ਸਕਣ। ਪਰੰਤੂ ਬਜਟ ਇਜਲਾਸ ਤੋਂ ਪਹਿਲਾਂ ਇਸ ਬਾਰੇ ਗਲਤ ਜਾਣਕਾਰੀਆਂ ਨਸ਼ਰ ਕਰਨੀਆਂ ਠੀਕ ਨਹੀਂ ਹਨ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਗੁਰਬਾਣੀ ਪ੍ਰਸਾਰਣ ਦੇ ਮਾਮਲੇ ’ਤੇ ਪੀ. ਟੀ. ਸੀ. ਨੂੰ ਅਧਿਕਾਰ ਸਬੰਧੀ ਕਿਹਾ ਕਿ ਇਸ ਚੈੱਨਲ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਹਰ ਸਾਲ 1 ਕਰੋੜ 90 ਲੱਖ ਰੁਪਏ ਦਿੱਤੇ ਜਾਂਦੇ ਹਨ ਅਤੇ ਇਸ ਦਾ ਇਕਰਾਰਨਾਮਾ ਅਗਲੇ ਸਾਲ 2023 ਤੱਕ ਹੈ।