Home Blog Page 2128

ਕੇਂਦਰ ਸਰਕਾਰ ਦੇ ਹੁਕਮ ਨੂੰ ਮੰਨੇਗੀ ਪੰਜਾਬ ਸਰਕਾਰ, ਤੈਅ ਸਮੇਂ ‘ਚ ਲੱਗਣਗੇ ਪ੍ਰੀਪੇਡ ਮੀਟਰ, ਮੁਫ਼ਤ ਬਿਜਲੀ ਦਾ ਵਾਅਦਾ ਵੀ ਹੋਵੇਗਾ ਪੂਰਾ

0

ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ 3 ਮਹੀਨੇ ਅੰਦਰ ਪ੍ਰੀਪੇਡ ਬਿਜਲੀ ਮੀਟਰ ਲਗਾਉਣ ਲਈ ਕਿਹਾ ਹੈ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੇ ਹੁਕਮਾਂ ਅਨੁਸਾਰ ਪੰਜਾਬ ਵਿੱਚ ਅਗਲੇ ਤਿੰਨ ਮਹੀਨਿਆਂ ਦੌਰਾਨ 85000 ਪ੍ਰੀਪੇਡ ਬਿਜਲੀ ਮੀਟਰ ਲਗਾਏ ਜਾਣਗੇ ਪਰ ਇਸ ਦੌਰਾਨ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਕੀਤੇ ਵਾਅਦਿਆਂ ਅਨੁਸਾਰ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਬਿਜਲੀ ਮੁਫ਼ਤ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪ੍ਰੀਪੇਡ ਮੀਟਰ ਲਾਉਣ ਤੋਂ ਬਾਅਦ ਪ੍ਰੀਪੇਡ ਬਿਜਲੀ ਮੀਟਰਾਂ ਦੀ ਲਾਗਤ ਪੰਜਾਬ ਸਰਕਾਰ ਸਹਿਣ ਕਰੇਗੀ। ਇਸ ਦੌਰਾਨ ਪੰਜਾਬ ਦੇ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਹਰਭਜਨ ਸਿੰਘ ਈਟੀਓ ਦਾ ਕਹਿਣਾ ਹੈ ਕਿ ਗਰਮੀਆਂ ਦਾ ਮੌਸਮ ਪਹਿਲਾਂ ਆਉਣ ਕਾਰਨ ਬਿਜਲੀ ਦੀ ਵੱਧ ਖਪਤ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੂਜੇ ਰਾਜਾਂ ਤੋਂ ਬਿਜਲੀ ਖਰੀਦੇਗਾ ਪਰ ਪੰਜਾਬ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਬਿਜਲੀ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਾਟ ਨੂੰ ਪੂਰਾ ਕਰਨ ਲਈ ਸਰਕਾਰ ਨੇ ਤਿਆਰੀਆਂ ਕਰ ਲਈਆਂ ਹਨ।

ਦੱਸਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਕੇਂਦਰ ਸਰਕਾਰ ਨੇ ਝਟਕਾ ਦਿੱਤਾ ਹੈ। ਕੇਂਦਰ ਨੇ ਆਮ ਆਦਮੀ ਪਾਰਟੀ ਨੂੰ 3 ਮਹੀਨੇ ਦੇ ਅੰਦਰ 85 ਹਜ਼ਾਰ ਸਮਾਰਟ ਪ੍ਰੀ-ਪੇਡ ਮੀਟਰ ਲਾਉਣ ਲਈ ਕਿਹਾ ਹੈ। ਜੇ ਮੀਟਰ ਨਾ ਲਾਏ ਗਏ ਤਾਂ ਕੇਂਦਰ ਨੇ ਬਿਜਲੀ ਸੁਧਾਰ ਫੰਡ ਰੋਕਣ ਦੀ ਚਿਤਾਵਨੀ ਦਿੱਤੀ ਹੈ।

ਪੰਜਾਬ ਸਰਕਾਰ ਨੇ ਕੇਂਦਰ ਨੂੰ 10 ਮਾਰਚ ਨੂੰ ਚਿੱਠੀ ਲਿਖੀ ਸੀ, ਜਿਸ ਦੇ ਜਵਾਬ ਵਿੱਚ ਮੋਦੀ ਸਰਕਾਰ ਨੇ ਇਹ ਚਿਤਾਵਨੀ ਦਿੱਤੀ ਹੈ। ਕੇਂਦਰ ਸਰਕਾਰ ਵੱਲੋਂ ਦੇਸ਼ ਭਰ ਵਿੱਚ ਪ੍ਰੀ-ਪੇਡ ਬਿਜਲੀ ਮੀਟਰ ਲਾਏ ਜਾ ਰਹੇ ਹਨ। ਇਸ ਦਾ 15 ਫੀਸਦੀ ਖਰਚਾ ਕੇਂਦਰ ਸਰਕਾਰ ਚੁੱਕ ਰਹੀ ਹੈ। ਕੇਂਦਰ ਸਰਕਾਰ ਨੇ 2023 ਤੱਕ 25 ਕਰੋੜ ਮੀਟਰ ਲਾਉਣ ਦਾ ਟਾਰਗੇਟ ਰਖਿਆ ਹੈ।

ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਜੇਲ੍ਹਾਂ ‘ਚੋਂ VIP ਕਲਚਰ ਖਤਮ ਕਰਨ ਦੇ ਦਿੱਤੇ ਹੁਕਮ

0

ਪੰਜਾਬ ‘ਚ ਨਵੀਂ ਬਣੀ ਭਗਵੰਤ ਮਾਨ ਦੀ ਸਰਕਾਰ ਦੇ ਜੇਲਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੀਆਂ ਜੇਲ੍ਹਾਂ ਦੇ ਸੁਪਰਡੈਂਟਾਂ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ ਜੇਲ੍ਹਾਂ ਵਿੱਚੋਂ ਵੀਆਈਪੀ ਕਲਚਰ ਖਤਮ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਸਖਤ ਹਦਾਇਤਾਂ ਕੀਤੀਆਂ ਹਨ ਕਿ ਜੇ ਜੇਲ੍ਹ ਵਿੱਚੋਂ ਨਸ਼ਾ, ਮੋਬਾਈਲ ਮਿਲਿਆ ਤਾਂ ਸੁਪਰਡੈਂਟ ਜ਼ਿੰਮੇਵਾਰ ਹੋਣਗੇ।

ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੂਬੇ ਦੇ ਸਾਰੇ ਜੇਲ੍ਹ ਸੁਪਰਡੈਂਟ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇ ਜੇਲ੍ਹ ਵਿੱਚ ਕਿਸੇ ਵੀ ਵਿਸ਼ੇਸ਼ ਕਮਰੇ ਜਾਂ ਉਸਰੀ ਨੂੰ ਢਾਹੁਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸੇ ਨੂੰ ਵੀ.ਆਈ.ਪੀ ਟ੍ਰੀਟਮੈਂਟ ਨਾ ਦਿੱਤਾ ਜਾਵੇ। ਇਸ ਦੇ ਨਾਲ ਹੀ ਜੇਲ੍ਹਾਂ ਦੀ ਸਵੱਛਤਾ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ।

ਉਨ੍ਹਾਂ ਨੇ ਆਪਣੀ ਚਿੱਠੀ ਵਿੱਚ ਹਦਾਇਤ ਕੀਤੀ ਹੈ ਕਿ ਹਰ ਕੈਦੀ ਨਾਲ ਪੰਜਾਬ ਜੇਲ੍ਹ ਰੂਲਜ ਦੇ ਅਨੁਸਾਰ ਬਰਾਬਰ ਵਾਲਾ ਵਿਵਹਾਰ ਕੀਤਾ ਜਾਵੇ। ਜੇਕਰ ਕਿਸੇ ਕੈਦੀ ਨੂੰ ਵੀਆਈ ਟਰੀਟਮੈਂਟ ਦਿੱਤੀ ਜਾ ਰਹੀ ਹੈ ਤਾਂ ਇਹ ਸਹੂਲਤ ਤੁਰੰਤ ਬੰਦ ਕਰ ਦਿੱਤੀ ਜਾਵੇ। ਮੰਤਰੀ ਨੇ ਇਹ ਵੀ ਕਿਹਾ ਹੈ ਕਿ ਇਸ ਪੱਤਰ ਦੇ ਜਾਰੀ ਹੋਣ ਤੋਂ ਬਾਅਦ ਸੂਬੇ ਦੀ ਕਿਸੇ ਵੀ ਜੇਲ੍ਹ ਵਿਚੋਂ ਮੋਬਾਈਲ ਫੋਨ ਜਾਂ ਨਸ਼ਾ ਮਿਲਿਆ ਤਾਂ ਇਹ ਸਭ ਦੀ ਜ਼ਿੰਮੇਵਾਰੀ ਜੇਲ੍ਹਰ ਦੀ ਹੋਵੇਗੀ ਅਤੇ ਉਨ੍ਹਾਂ ਖਿਲਾਫ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਕੇਂਦਰ ਸਰਕਾਰ ਨੇ ਲਿਆ ਫੈਸਲਾ, ਮੁਫ਼ਤ ਰਾਸ਼ਨ ਸਕੀਮ ਸਤੰਬਰ ਤੱਕ ਰਹੇਗੀ ਜਾਰੀ

0

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਦੇਸ਼ ਵਿੱਚ ਚੱਲ ਰਹੀ ਮੁਫ਼ਤ ਰਾਸ਼ਨ ਯੋਜਨਾ ਦੀ ਮਿਆਦ ਵਧਾਉਣ ਦਾ ਫੈਸਲਾ ਲਿਆ ਗਿਆ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਮੁਫਤ ਰਾਸ਼ਨ ਸਕੀਮ ਇਸ ਸਾਲ ਸਤੰਬਰ ਤੱਕ ਜਾਰੀ ਰਹੇਗੀ। ਦੱਸ ਦੇਈਏ ਕਿ ਇਹ ਸਕੀਮ 31 ਮਾਰਚ ਨੂੰ ਖ਼ਤਮ ਹੋ ਰਹੀ ਸੀ।

ਮਿਆਦ ਵਧਾਉਣ ਦੇ ਫੈਸਲੇ ਬਾਰੇ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕੀਤਾ, “ਭਾਰਤ ਦੀ ਸ਼ਕਤੀ ਦੇਸ਼ ਦੇ ਹਰ ਨਾਗਰਿਕ ਦੀ ਸ਼ਕਤੀ ਵਿੱਚ ਹੈ। ਇਸ ਸ਼ਕਤੀ ਨੂੰ ਹੋਰ ਮਜ਼ਬੂਤ ​​ਕਰਨ ਲਈ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ 6 ਮਹੀਨੇ ਤੱਕ ਹੋਰ ਵਧਾ ਕੇ ਸਤੰਬਰ 2022 ਤੱਕ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਦੇਸ਼ ਦੇ 80 ਕਰੋੜ ਤੋਂ ਵੱਧ ਲੋਕ ਪਹਿਲਾਂ ਵਾਂਗ ਇਸ ਦਾ ਲਾਭ ਲੈ ਸਕਣਗੇ।

ਇਸ ਪ੍ਰੋਗਰਾਮ ਤਹਿਤ ਸਰਕਾਰ ਗਰੀਬ ਪਰਿਵਾਰਾਂ ਨੂੰ 1,003 ਲੱਖ ਟਨ ਅਨਾਜ ਵੰਡੇਗੀ, ਜਿਸ ‘ਤੇ 3.4 ਲੱਖ ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ। ਸਰਕਾਰ ਨੇ ਕੋਵਿਡ-19 ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਗਰੀਬ ਪਰਿਵਾਰਾਂ ਨੂੰ ਮੁਫਤ ਅਨਾਜ ਮੁਹੱਈਆ ਕਰਵਾਉਣ ਲਈ ਮਾਰਚ 2020 ਵਿੱਚ ਇਸ ਯੋਜਨਾ ਦੀ ਸ਼ੁਰੂਆਤ ਕੀਤੀ ਸੀ, ਜਿਸ ਵਿੱਚ 80 ਕਰੋੜ ਤੋਂ ਵੱਧ ਲਾਭਪਾਤਰੀਆਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਦੇ ਤਹਿਤ ਮੁਫਤ ਰਾਸ਼ਨ ਦਿੱਤਾ ਗਿਆ ਸੀ।

ਇਸ ਸਕੀਮ ਤਹਿਤ ਹਰ ਮਹੀਨੇ ਪ੍ਰਤੀ ਵਿਅਕਤੀ ਪੰਜ ਕਿਲੋ ਅਨਾਜ ਮੁਫ਼ਤ ਦਿੱਤਾ ਜਾਂਦਾ ਹੈ। ਇਸ ਸਕੀਮ ਦੇ ਹੁਣ ਤੱਕ ਪੰਜ ਪੜਾਅ ਚਲਾਏ ਜਾ ਚੁੱਕੇ ਹਨ। ਹੁਣ ਤੱਕ ਖੁਰਾਕ ਮੰਤਰਾਲੇ ਨੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੁੱਲ 759 ਲੱਖ ਟਨ ਅਨਾਜ ਵੰਡਿਆ ਹੈ।

ਉੱਤਰ ਪ੍ਰਦੇਸ਼ ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਪ੍ਰਧਾਨਗੀ ‘ਚ ਹੋਈ ਪਹਿਲੀ ਕੈਬਨਿਟ ਮੀਟਿੰਗ ‘ਚ ਕੋਰੋਨਾ ਮਹਾਂਮਾਰੀ ਦੌਰਾਨ ਸ਼ੁਰੂ ਕੀਤੀ ਗਈ ਮੁਫਤ ਰਾਸ਼ਨ ਯੋਜਨਾ ਨੂੰ ਤਿੰਨ ਮਹੀਨੇ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ। ਮਾਰਚ 2022 ਤੱਕ ਲਾਗੂ ਇਹ ਸਕੀਮ ਹੁਣ ਜੂਨ ਤੱਕ ਜਾਰੀ ਰਹੇਗੀ। ਇਸ ‘ਚ 15 ਕਰੋੜ ਲੋਕਾਂ ਨੂੰ ਮੁਫਤ ਰਾਸ਼ਨ ਦੇਣ ਦੀ ਵਿਵਸਥਾ ਹੈ। ਇਸ ਯੋਜਨਾ ਤਹਿਤ ਸੂਬੇ ਦੇ 15 ਕਰੋੜ ਲੋਕਾਂ ਨੂੰ ਦਾਲਾਂ, ਨਮਕ, ਖੰਡ ਦੇ ਨਾਲ-ਨਾਲ ਅਗਲੇ ਤਿੰਨ ਮਹੀਨਿਆਂ ਤੱਕ ਅਨਾਜ ਯੋਜਨਾ ਤਹਿਤ ਅਨਾਜ ਮਿਲਦਾ ਰਹੇਗਾ।

ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ, ਕਈ ਵੱਡੇ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ

0

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਪਹੁੰਚ ਰਹੇ ਹਨ। ਉਹ ਚੰਡੀਗੜ੍ਹ ਵਿੱਚ ਕਈ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਸਵੇਰੇ 11:20 ਵਜੇ ਦੇ ਕਰੀਬ ਉਹ ਚੰਡੀਗੜ੍ਹ ਹਾਊਸਿੰਗ ਬੋਰਡ ਦੀ ਇਮਾਰਤਦਾ ਉਦਘਾਟਨ ਕਰਨਗੇ। 12 ਵਜੇ ਦੇ ਕਰੀਬ ਉਹ ਸੈਕਟਰ-17 ਵਿੱਚ ਨਵੇਂ ਬਣੇ ਅਰਬਨ ਪਾਰਕ ਦਾ ਉਦਘਾਟਨ ਕਰਨਗੇ।

ਇਸ ਦੇ ਨਾਲ ਹੀ ਉਹ ਸੈਕਟਰ-17 ਵਿੱਚ 274 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇੰਟੈਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈਸੀਸੀਸੀ) ਦਾ ਉਦਘਾਟਨ ਕਰਨਗੇ। ਜਾਣਕਾਰੀ ਅਨੁਸਾਰ ਅਮਿਤ ਸ਼ਾਹ ਸ਼ਹਿਰ ਦੀਆਂ ਕਈ ਥਾਵਾਂ ‘ਤੇ ਇਨ੍ਹਾਂ ਪ੍ਰਾਜੈਕਟ ਦਾ ਵੈਚੂਅਲੀ ਉਦਘਾਟਨ ਵੀ ਕਰ ਸਕਦੇ ਹਨ।

ਇਨ੍ਹਾਂ ਪ੍ਰਾਜੈਕਟਾਂ ਦਾ ਕਰਨਗੇ ਉਦਘਾਟਨ

ਆਈ.ਸੀ.ਸੀ.ਸੀ ਤੋਂ ਇਲਾਵਾ ਅਮਿਤ ਸ਼ਾਹ ਵੱਲੋਂ 336 ਪੁਲਿਸ ਘਰਾਂ ਲਈ 70 ਕਰੋੜ ਰੁਪਏ ਦਾ ਪ੍ਰਾਜੈਕਟ, ਪਿੰਡਾਂ ਨੂੰ ਨਹਿਰੀ ਪਾਣੀ ਦੇਣ ਲਈ 17 ਕਰੋੜ ਰੁਪਏ ਦਾ ਪ੍ਰਾਜੈਕਟ, ਸੈਕਟਰ-50 ਵਿੱਚ ਕਾਮਰਸ ਕਾਲਜ ਦੇ 15 ਕਰੋੜ ਦੇ ਹੋਸਟਲ ਦੇ ਬਲਾਕ ਦਾ ਉਦਘਾਟਨ, 20 ਕਰੋੜ ਦੀ ਲਾਗਤ ਨਾਲ ਦੋ ਸਰਕਾਰੀ ਕਾਲਜ, ਸੈਕਟਰ 40 ਵਿੱਚ 246 ਪੁਲਿਸ ਘਰਾਂ ਦਾ ਨੀਂਹ ਪੱਥਰ ਸ਼ਾਮਲ ਹਨ।

ਜਾਣਕਾਰੀ ਅਨੁਸਾਰ ਉਨ੍ਹਾਂ ਦੇ ਪ੍ਰੋਗਰਾਮ ਵਿੱਚ ਧਨਾਸ ਸਥਿਤ ਚੰਡੀਗੜ੍ਹ ਪੁਲਿਸ ਕੰਪਲੈਕਸ ਦਾ ਦੌਰਾ ਵੀ ਸ਼ਾਮਲ ਹੈ। ਉਹ ਸੈਕਟਰ 17 ਦੇ ਖੇਡ ਸਟੇਡੀਅਮ ਤੋਂ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਨਗੇ। ਸੁਰੱਖਿਆ ਦੇ ਲਿਹਾਜ਼ ਨਾਲ ਉਨ੍ਹਾਂ ਦੇ ਪ੍ਰੋਗਰਾਮਾਂ ਨੂੰ ਸੀਮਤ ਰੱਖਿਆ ਗਿਆ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਚੰਡੀਗੜ੍ਹ ਪੁਲਿਸ ਸਮੇਤ ਫਾਇਰ ਬ੍ਰਿਗੇਡ ਨੇ ਵੀ ਰਿਹਰਸਲ ਕੀਤੀ ਸੀ।

ਕੇਂਦਰ ਦੇ ਕਈ ਹੋਰ ਵੱਡੇ ਮੰਤਰੀ ਤੇ ਭਾਜਪਾ ਆਗੂ ਵੀ ਉਨ੍ਹਾਂ ਦੇ ਨਾਲ ਆ ਸਕਦੇ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਿਤ ਸ਼ਾਹ ਦਾ ਦੌਰਾ ਪਹਿਲਾਂ 25 ਮਾਰਚ ਨੂੰ ਹੋਣਾ ਸੀ ਪਰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਕਾਰਨ ਤਰੀਕ ਟਾਲ ਦਿੱਤੀ ਗਈ ਸੀ।

ਦੋ ਸਾਲ ਬਾਅਦ ਅੱਜ ਤੋਂ ਮੁੜ ਸ਼ੁਰੂ ਹੋਈਆਂ ਰੈਗੂਲਅਰ ਅੰਤਰਰਾਸ਼ਟਰੀ ਉਡਾਣਾਂ

0

ਕੋਵਿਡ ਮਹਾਂਮਾਰੀ ਦੀ ਰੋਕਥਾਮ ਲਈ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਦੋ ਸਾਲਾਂ ਤੱਕ ਬੰਦ ਰਹਿਣ ਤੋਂ ਬਾਅਦ ਭਾਰਤ ਤੋਂ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ ਅੱਜ ਤੋਂ ਮੁੜ ਸ਼ੁਰੂ ਹੋਣ ਜਾ ਰਿਹਾ ਹੈ। ਹਵਾਈ ਅੱਡਿਆਂ ਅਤੇ ਏਅਰਲਾਈਨਾਂ ਨੇ ਦੋ ਸਾਲਾਂ ਬਾਅਦ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਚਲਾਉਣ ਲਈ ਆਪਣੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਭਾਰਤੀ ਏਅਰਲਾਈਨਾਂ ਤੋਂ ਇਲਾਵਾ ਅਮੀਰਾਤ ਅਤੇ ਵਰਜਿਨ ਐਟਲਾਂਟਿਕ ਵਰਗੀਆਂ ਵਿਦੇਸ਼ੀ ਏਅਰਲਾਈਨਾਂ ਵੀ ਨਿਯਮਤ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ।

ਰਾਜਧਾਨੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (IGIA) ਨੂੰ ਉਮੀਦ ਹੈ ਕਿ ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਵਿੱਚ ਕਾਫ਼ੀ ਵਾਧਾ ਹੋਵੇਗਾ। ਕੋਵਿਡ ਮਹਾਂਮਾਰੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹਵਾਬਾਜ਼ੀ ਉਦਯੋਗ ਹੌਲੀ-ਹੌਲੀ ਪਟੜੀ ‘ਤੇ ਆ ਰਿਹਾ ਹੈ।

ਡਾਇਰੈਕਟੋਰੇਟ ਜਨਰਲ ਆਫ਼ ਸਿਵਲ ਐਵੀਏਸ਼ਨ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਅਨੁਸੂਚਿਤ ਵਿਦੇਸ਼ੀ ਕੈਰੀਅਰਜ਼ ਨੇ ਆਪਣੇ ਅੰਤਰਰਾਸ਼ਟਰੀ ਪ੍ਰੋਗਰਾਮ ਦੀ ਮਨਜ਼ੂਰੀ ਲਈ ਅਰਜ਼ੀ ਦਿੱਤੀ ਹੈ। ਗਰਮੀਆਂ ਦੀ ਸਮਾਂ-ਸਾਰਣੀ 2022 ਇਸ ਸਾਲ 27 ਮਾਰਚ 2022 ਤੋਂ 29 ਅਕਤੂਬਰ ਤੱਕ ਲਾਗੂ ਹੈ। ਮਾਰੀਸ਼ਸ, ਮਲੇਸ਼ੀਆ, ਥਾਈਲੈਂਡ, ਤੁਰਕੀ, ਅਮਰੀਕਾ, ਇਰਾਕ ਅਤੇ ਹੋਰਾਂ ਸਮੇਤ 40 ਦੇਸ਼ਾਂ ਦੀਆਂ ਕੁੱਲ 60 ਵਿਦੇਸ਼ੀ ਏਅਰਲਾਈਨਾਂ ਨੂੰ ਗਰਮੀਆਂ ਦੀ ਸਮਾਂ-ਸਾਰਣੀ 2022 ਦੌਰਾਨ ਭਾਰਤ ਲਈ 1783 ਫ੍ਰੀਕੁਐਂਸੀ ਚਲਾਉਣ ਲਈ ਮਨਜ਼ੂਰੀ ਦਿੱਤੀ ਗਈ ਹੈ।

ਭਾਰਤ ਵਿੱਚ ਅੰਤਰਰਾਸ਼ਟਰੀ ਉਡਾਣਾਂ ਦਾ ਸੰਚਾਲਨ 23 ਮਾਰਚ 2020 ਤੋਂ ਬੰਦ ਕਰ ਦਿੱਤਾ ਗਿਆ ਹੈ। ਕੋਵਿਡ ਮਹਾਂਮਾਰੀ ਦੀ ਪਹਿਲੀ ਲਹਿਰ ਦੇ ਆਉਣ ਨਾਲ ਇਸ ਨੂੰ ਰੋਕ ਦਿੱਤਾ ਗਿਆ ਅਤੇ ਸਮੇਂ ਦੇ ਨਾਲ ਇਹ ਪਾਬੰਦੀ ਵਧਦੀ ਗਈ ਪਰ ਹੁਣ ਇਸ ਪਾਬੰਦੀ ਨੂੰ ਖਤਮ ਕਰਨ ਦਾ ਸਮਾਂ ਆ ਗਿਆ ਹੈ। ਐਤਵਾਰ ਤੋਂ ਭਾਰਤ ਤੋਂ ਅੰਤਰਰਾਸ਼ਟਰੀ ਉਡਾਣਾਂ ਨਿਯਮਤ ਤੌਰ ‘ਤੇ ਸ਼ੁਰੂ ਹੋਣਗੀਆਂ।

ਕੋਰੋਨਾ ਕਾਰਨ ਸੀਮਤ ਪ੍ਰਬੰਧਾਂ ਵਿੱਚ ਚਲਾਈਆਂ ਗਈਆਂ ਉਡਾਣਾਂ
ਹਾਲਾਂਕਿ ਅੰਤਰਰਾਸ਼ਟਰੀ ਉਡਾਣਾਂ ਕੁਝ ਦੇਸ਼ਾਂ ਦੇ ਨਾਲ ਬਾਇਓ-ਬਬਲ ਵਿਵਸਥਾ ਦੇ ਤਹਿਤ ਕੋਰੋਨਾ ਦੇ ਦੌਰ ਵਿੱਚ ਵੀ ਚੱਲ ਰਹੀਆਂ ਹਨ ਪਰ ਇਹ ਇੱਕ ਸੀਮਤ ਵਿਵਸਥਾ ਹੈ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ 8 ਮਾਰਚ ਨੂੰ ਐਲਾਨ ਕੀਤਾ ਸੀ ਕਿ 27 ਮਾਰਚ, 2022 ਤੋਂ ਨਿਯਮਤ ਅੰਤਰਰਾਸ਼ਟਰੀ ਉਡਾਣਾਂ ਸ਼ੁਰੂ ਹੋਣਗੀਆਂ। ਇਸ ਦੇ ਨਾਲ ਹੀ ਕੋਵਿਡ ਦੀ ਰੋਕਥਾਮ ਨਾਲ ਸਬੰਧਤ ਵਿਵਸਥਾਵਾਂ ਨੂੰ ਵੀ ਸੋਧਿਆ ਗਿਆ ਹੈ।

 

Petrol Diesel Prices Today: ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਮੁੜ ਤੋਂ ਹੋਇਆ ਵਾਧਾ

0

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਜਾਰੀ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਚਾਰ ਮਹੀਨਿਆਂ ਤੋਂ ਸਥਿਰ ਸਨ, ਹੁਣ ਉਸੇ ਤਰ੍ਹਾਂ ਹਰ ਰੋਜ਼ ਵਧਣ ਲੱਗੀਆਂ ਹਨ। ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ ਨੂੰ ਫਿਰ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਧਾ ਦਿੱਤੇ ਹਨ।

ਇਸ ਹਫ਼ਤੇ ਇਹ ਪੰਜਵਾਂ ਵਾਧਾ ਹੈ। ਅੱਜ ਪੈਟਰੋਲ ਦੀ ਕੀਮਤ ਵਿੱਚ 50 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 55 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।

ਇਸ ਹਫਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 3.70 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਹਫਤੇ ਦੀ ਸ਼ੁਰੂਆਤ ‘ਚ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੰਪਨੀਆਂ ਨੇ 137 ਦਿਨਾਂ ਤੱਕ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ, ਜਦਕਿ ਇਸ ਸਮੇਂ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਲਗਭਗ 45 ਫੀਸਦੀ ਮਹਿੰਗੀਆਂ ਹੋ ਗਈਆਂ ਹਨ।

ਦਿੱਲੀ ਵਿੱਚ ਪੈਟਰੋਲ 99.11 ਰੁਪਏ ਅਤੇ ਡੀਜ਼ਲ 90.42 ਰੁਪਏ ਪ੍ਰਤੀ ਲੀਟਰ ਹੈ

ਮੁੰਬਈ ਪੈਟਰੋਲ 113.88 ਰੁਪਏ ਅਤੇ ਡੀਜ਼ਲ 98.13 ਰੁਪਏ ਪ੍ਰਤੀ ਲੀਟਰ

– ਚੇਨਈ ਪੈਟਰੋਲ 104.90 ਰੁਪਏ ਅਤੇ ਡੀਜ਼ਲ 95.00 ਰੁਪਏ ਪ੍ਰਤੀ ਲੀਟਰ

ਕੋਲਕਾਤਾ ਪੈਟਰੋਲ 108.53 ਰੁਪਏ ਅਤੇ ਡੀਜ਼ਲ 93.57 ਰੁਪਏ ਪ੍ਰਤੀ ਲੀਟਰ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।

ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ ਵਜੀਫਾ ਰਾਸ਼ੀ ਦੇ ਚੈੱਕ ਵੰਡੇ ਗਏ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਵਜੀਫਾ ਰਾਸ਼ੀ ਦੇ ਚੈੱਕ ਤਕਸੀਮ ਕੀਤੇ ਗਏ। ਇਹ ਵਜੀਫਾ ਰਾਸ਼ੀ ਸੈਸ਼ਨ 2021-22 ਦੇ ਵਿਦਿਆਰਥੀਆਂ ਨੂੰ ਦਿੱਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਅਨੁਸਾਰ ਵਜੀਫਾ ਰਾਸ਼ੀ ਦੇ ਚੈੱਕ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਅਵਤਾਰ ਸਿੰਘ ਵਣਵਾਲਾ, ਸ. ਤੇਜਿੰਦਰਪਾਲ ਸਿੰਘ, ਸ. ਮਨਜੀਤ ਸਿੰਘ ਬੱਪੀਆਣਾ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਪਰਮਜੀਤ ਸਿੰਘ ਸਰੋਆ ਤੇ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਵਿਦਿਆਰਥੀਆਂ ਨੂੰ ਦਿੱਤੇ।

ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਅੰਮ੍ਰਿਤਧਾਰੀ ਬੱਚਿਆਂ ਨੂੰ ਹਰ ਸਾਲ ਵਜੀਫਾ ਦਿੱਤਾ ਜਾਂਦਾ ਹੈ, ਜਿਸ ਤਹਿਤ ਦਸਵੀਂ ਤੱਕ ਦੇ ਵਿਦਿਆਰਥੀਆਂ ਨੂੰ 3500 ਰੁਪਏ, ਗਿਆਰ੍ਹਵੀਂ ਤੇ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ 5 ਹਜ਼ਾਰ ਰੁਪਏ, ਗ੍ਰੈਜੂਏਸ਼ਨ ਪੱਧਰ ਤੱਕ ਲਈ 8 ਹਜ਼ਾਰ ਰੁਪਏ ਅਤੇ ਪੋਸਟ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਨੂੰ 10 ਹਜ਼ਾਰ ਰੁਪਏ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ 78 ਸਕੂਲ/ਕਾਲਜਾਂ ਦੇ ਵਿਦਿਆਰਥੀਆਂ ਨੂੰ 2 ਕਰੋੜ ਦੇ ਕਰੀਬ ਵਜੀਫਾ ਰਾਸ਼ੀ ਦਿੱਤੀ ਜਾਣੀ ਹੈ, ਜਿਨ੍ਹਾਂ ਵਿੱਚੋਂ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ 11 ਸਕੂਲਾਂ/ਕਾਲਜਾਂ ਨੂੰ ਚੈੱਕ ਦਿੱਤੇ ਗਏ ਹਨ।

ਪਰਮਜੀਤ ਸਿੰਘ ਸ. ਸਰੋਆ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਮਹਾਨ ਸੰਸਥਾ ਹੈ, ਜੋ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਦੇ ਨਾਲ-ਨਾਲ ਧਰਮ ਪ੍ਰਚਾਰ ਦੇ ਖੇਤਰ ਵਿਚ ਵੀ ਵੱਡੀ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਵਜੀਫਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਬੱਚਿਆਂ ਨੂੰ ਵਜੀਫਾ ਦੇਣ ਦਾ ਮੰਤਵ ਬੱਚਿਆਂ ਨੂੰ ਗੁਰਬਾਣੀ ਤੇ ਸਿੱਖ ਇਤਿਹਾਸ ਨਾਲ ਜੋੜਨ ਦਾ ਯਤਨ ਹੈ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਅੱਗੇ ਆਉਣ। ਇਸ ਮੌਕੇ ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ, ਇੰਚਾਰਜ ਸ. ਸ਼ਾਹਬਾਜ਼ ਸਿੰਘ ਤੇ ਸੁਪਰਵਾਈਜ਼ਰ ਸ. ਤਰਸੇਮ ਸਿੰਘ ਆਦਿ ਮੌਜੂਦ ਸਨ।

ਦਿੱਲੀ ਦੇ ਮੁੱਕੇਬਾਜ਼ ਸਤਨਾਮ ਸਿੰਘ ਨੇ WBC ਇੰਡੀਆ ਫੀਦਰਵੇਟ ਦਾ ਜਿੱਤਿਆ ਖ਼ਿਤਾਬ

0

ਦਿੱਲੀ ਦੇ ਮੁੱਕੇਬਾਜ਼ ਸਤਨਾਮ ਸਿੰਘ ਨੇ ਅਮੇ ਨਿਤਿਨ ਨੂੰ 10 ਰਾਊਂਡਾਂ ਤੋਂ ਬਾਅਦ ਬਹੁਮਤ ਨਾਲ ਹਰਾ ਕੇ ਡਬਲਯੂ.ਬੀ.ਸੀ. ਇੰਡੀਆ ਫੀਦਰਵੇਟ ਖ਼ਿਤਾਬ ਜਿੱਤ ਲਿਆ ਹੈ। 10 ਰਾਊਂਡਾਂ ਤੋਂ ਬਾਅਦ 2 ਜੱਜਾਂ ਨੇ ਸਤਨਾਮ ਦੇ ਹੱਕ ਵਿਚ ਫ਼ੈਸਲਾ ਸੁਣਾਇਆ, ਜਦਕਿ ਤੀਜੇ ਜੱਜ ਨੇ ਡਰਾਅ ਦੱਸਿਆ।

ਪਹਿਲੇ ਕੁਝ ਰਾਊਂਡਾਂ ‘ਚ ਸਤਨਾਮ ਹਾਵੀ ਰਹੇ ਤਾਂ ਮਹਾਰਾਸ਼ਟਰ ਦੇ ਨਿਤਿਨ ਨੇ ਬਾਅਦ ਵਿਚ ਵਾਪਸੀ ਕੀਤੀ। ਇਸ ਇਵੈਂਟ ਦੇ ਨਾਲ ਹੀ ਯੂਨਾਈਟਿਡ ਪ੍ਰੋਫੈਸ਼ਨਲ ਬਾਕਸਿੰਗ ਦੇ ਫਾਈਟ ਕਲੱਬ ਲਾਈਵ ਬਾਕਸਿੰਗ ਸ਼ੋਅ ਦੇ ਪਹਿਲੇ ਸੀਜ਼ਨ ਦੀ ਸਮਾਪਤੀ ਹੋ ਗਈ। 1 ਹੋਰ ਮੈਚ ਵਿਚ ਰਾਕੇਸ਼ ਲੋਹਚਾਬ ਨੇ ਅਮਰਨਾਥ ਯਾਦਵ ਨੂੰ ਹਰਾ ਕੇ ਸੁਪਰ ਬੈਂਥਮ ਖ਼ਿਤਾਬ ਜਿੱਤਿਆ।

ਹਾਲਾਂਕਿ 25 ਸਾਲਾ ਸਤਨਾਮ ਜਿਸ ਨੇ ਇਸ ਮੁੱਕੇਬਾਜ਼ੀ ਤੋਂ ਬਾਅਦ ਆਪਣੇ ਰਿਕਾਰਡ ਨੂੰ 10 ਜਿੱਤਾਂ ਅਤੇ ਇੱਕ ਹਾਰ ਵਿੱਚ ਸੁਧਾਰ ਲਿਆ ਹੈ, ਸ਼ੁਰੂਆਤ ਤੋਂ ਹੀ ਪ੍ਰਭਾਵਸ਼ਾਲੀ ਸੀ ਕਿਉਂਕਿ ਉਸਨੇ ਉੱਚ ਮੁੱਕੇਬਾਜ਼ੀ ਹੁਨਰ ਦੀ ਵਰਤੋਂ ਕਰਦੇ ਹੋਏ ਰਿੰਗ ਨੂੰ ਕੰਟਰੋਲ ਕੀਤਾ।

ਦਿੱਲੀ ਸਮੇਤ ਇਨ੍ਹਾਂ ਰਾਜਾਂ ‘ਚ ਹੋਇਆ ਸਮਝੌਤਾ, ਵਿਦਿਅਕ ਸੰਸਥਾਵਾਂ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਟੈਕਸਾਂ ‘ਚ ਮਿਲੇਗੀ ਛੋਟ

0

ਦਿੱਲੀ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਸਰਕਾਰਾਂ ਵਿਚਕਾਰ ਹੋਏ ਸਮਝੌਤੇ ਵਿੱਚ ਵਿਦਿਅਕ ਸੰਸਥਾਵਾਂ ਦੀਆਂ ਬੱਸਾਂ ਅਤੇ ਹੋਰ ਵਾਹਨਾਂ ਨੂੰ ਸੜਕ ਟੈਕਸ ਸਮੇਤ ਟੈਕਸਾਂ ਵਿੱਚ ਛੋਟ ਦਿੱਤੀ ਗਈ ਹੈ।

ਦਿੱਲੀ, ਹਰਿਆਣਾ, ਰਾਜਸਥਾਨ ਅਤੇ ਉੱਤਰ ਪ੍ਰਦੇਸ਼ ਦੀਆਂ ਸਰਕਾਰਾਂ ਨੇ ਰਾਸ਼ਟਰੀ ਰਾਜਧਾਨੀ ਖੇਤਰ ਵਿੱਚ ਯਾਤਰੀ ਵਾਹਨਾਂ ਦੀ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਯੂਨੀਅਨ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਦਾ ਮੰਤਰਾਲੇ ਅਨੁਸਾਰ ਰਾਜ ਕਾਰਪੋਰੇਸ਼ਨਾਂ ਦੇ ਜਨਤਕ ਆਵਾਜਾਈ ਵਾਹਨਾਂ ਲਈ ਸਿੰਗਲ-ਪੁਆਇੰਟ ਟੈਕਸੇਸ਼ਨ ਲਈ ਇੱਕ ਸਮਝੌਤੇ ‘ਤੇ ਹਸਤਾਖਰ ਕੀਤੇ ਹਨ।

 

ਸਮਝੌਤੇ ਵਿੱਚ ਵਿੱਦਿਅਕ ਅਦਾਰਿਆਂ ਦੀਆਂ ਬੱਸਾਂ ਤੇ ਹੋਰ ਵਾਹਨਾਂ ਨੂੰ ਰੋਡ ਟੈਕਸ ਸਮੇਤ ਹੋਰ ਟੈਕਸਾਂ ਵਿੱਚ ਛੋਟ ਦੀ ਵਿਵਸਥਾ ਵੀ ਕੀਤੀ ਗਈ ਹੈ। ਮੰਤਰਾਲੇ ਨੇ ਸੂਚਿਤ ਕੀਤਾ ਕਿ ਐਨਸੀਆਰ ਰਾਜ ਸਾਫ਼-ਸੁਥਰੇ ਐਨਸੀਆਰ ਦੇ ਵੱਡੇ ਜਨਤਕ ਹਿੱਤ ਵਿੱਚ ਅਜਿਹੇ ਮਾਲੀਏ ਨੂੰ ਛੱਡਣ ਲਈ ਸਹਿਮਤ ਹੋਏ ਹਨ।

ਬਿਆਨ ਵਿੱਚ ਕਿਹਾ ਗਿਆ ਹੈ, “ਇਸ ਤਰ੍ਹਾਂ ਸਾਲਾਨਾ ਲਗਭਗ 100 ਕਰੋੜ ਰੁਪਏ ਦਾ ਮਾਲੀਆ ਨੁਕਸਾਨ ਹੋਣ ਦਾ ਅਨੁਮਾਨ ਹੈ।ਐਨਸੀਆਰ ਵਿੱਚ ਸਟੇਜ ਅਤੇ ਕੰਟਰੈਕਟ ਕੈਰੇਜ਼ ਲਈ ਇਹ ਨਵਾਂ ਸੰਯੁਕਤ ਆਰਸੀਟੀਏ ਐਨਸੀਆਰ ਯੋਜਨਾ ਬੋਰਡ ਦੀ ਅਗਵਾਈ ਵਿੱਚ ਉੱਚ ਪੱਧਰੀ ਅੰਤਰ-ਰਾਜੀ ਸਹਿਯੋਗ ਦੀ ਸ਼ੁਰੂਆਤ ਕਰਦਾ ਹੈ।”

ਰਾਹੁਲ ਗਾਂਧੀ ਨੇ ਮਹਿੰਗਾਈ ਨੂੰ ਲੈ ਕੇ ਫਿਰ ਤੋਂ ਕੀਤਾ ਕੇਂਦਰ ਸਰਕਾਰ ਦਾ ਘਿਰਾਓ

0

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮਹਿੰਗਾਈ ਨੂੰ ਲੈ ਕੇ 2 ਲਾਈਨਾਂ ਦੀ ਕਵਿਤਾ ‘ਚ ਸਰਕਾਰ ‘ਤੇ ਤਿੱਖਾ ਤੰਜ ਕੱਸਿਆ ਹੈ। ਰਾਹੁਲ ਨੇ ਕਿਹਾ ਕਿ ਸਰਕਾਰ ਆਪਣੇ ਲਈ ਖੁਸ਼ਹਾਲੀ ਦਾ ਮਹਿਲ ਬਣਾਉਣ ‘ਚ ਜੁਟੀ ਹੈ ਅਤੇ ਜਨਤਾ ਮਹਿੰਗਾਈ ਦੀ ਮਾਰ ਝੱਲ ਰਹੀ ਹੈ। ਰਾਹੁਲ ਨੇ ਟਵੀਟ ਕੀਤਾ,”ਰਾਜਾ ਕਰੇ ਮਹਿਲ ਦੀ ਤਿਆਰੀ, ਪ੍ਰਜਾ ਵੇਚਾਰੀ ਮਹਿੰਗਾਈ ਦੀ ਮਾਰੀ।”

ਇਸ ਦੇ ਨਾਲ ਹੀ ਉਨ੍ਹਾਂ ਨੇ ਮੀਡੀਆ ਦੇ ਕੁਝ ਟਵੀਟ ਨੂੰ ਦਰਸਾਇਆ ਹੈ ਜਿਨ੍ਹਾਂ ‘ਚ ਕਿਹਾ ਗਿਆ ਹੈ ਕਿ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਆਊਟ ਆਫ਼ ਕੰਟਰੋਲ ਹੋ ਗਈਆਂ ਹਨ ਤੇ 5 ਦਿਨਾਂ ‘ਚ ਇਨ੍ਹਾਂ ਦੀ ਦਰ 3.20 ਰੁਪਏ ਪ੍ਰਤੀ ਲਿਟਰ ਵਧੀ ਹੈ, ਜਦੋਂ ਕਿ ਘਰੇਲੂ ਸਿਲੰਡਰ ਗੈਸ ਦੀ ਕੀਮਤ 50 ਰੁਪਏ ਤੱਕ ਮਹਿੰਗੀ ਹੋ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਪ੍ਰੈਲ ਮਹੀਨੇ ਤੋਂ ਦਵਾਈਆਂ ਦੀਆਂ ਕੀਮਤਾਂ ਦੇ ਵਧਣ ਦਾ ਜ਼ਿਕਰ ਵੀ ਕੀਤਾ ਹੈ।