Home Blog Page 2130

ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੇਂਦਰੀ ਜੇਲ੍ਹ ਪਟਿਆਲਾ ਦਾ ਕੀਤਾ ਦੌਰਾ, ਕਿਹਾ ਹੁਣ ਜੇਲ੍ਹਾਂ ‘ਚ ਚੱਲਦੇ ਫੋਨ ਹੋਣਗੇ ਬੰਦ

0

ਜੇਲ੍ਹਾਂ ‘ਚੋਂ ਕਰਾਈਮ ਚੱਲਦਾ ਰਿਹਾ ਹੈ, ਪਰ ਪਹਿਲਾਂ ਸਰਕਾਰਾਂ ਨੇ ਬਣਦੀ ਕਾਰਵਾਈ ਨਹੀਂ ਕੀਤੀ, ਹੁਣ ਅਜਿਹਾ ਨਹੀਂ ਚੱਲੇਗਾ ਤੇ ਨਾ ਹੀ ਜੇਲ੍ਹਾਂ ਚੋਂ ਫੋਨ ਆਉਣਗੇ। ਇਨ੍ਹਾਂ ਵਿਚਾਰ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਟਿਆਲਾ ਕੇਂਦਰੀ ਜੇਲ੍ਹ ਵਿਖੇ ਅਚਨਚੇਤ ਦੌਰੇ ਦੌਰਾਨ ਕੀਤਾ।

ਜੇਲ੍ਹ ਮੰਤਰੀ ਬੈਂਸ ਨੇ ਕਿਹਾ ਕਿ ਜੇਲ੍ਹ ਵਿਚ ਚਲਦੇ ਫੋਨ ਤਿੰਨ ਮਹੀਨੇ ਦੇ ਅੰਦਰ ਅੰਦਰ ਬੰਦ ਹੋਣਗੇ। ਇਸ ਲਈ ਨਵੀਂ ਤਕਨੀਕ ਦਾ ਸਹਾਰਾ ਲਿਆ ਜਾਵੇਗਾ ਜਿਸ ਤੇ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਜੇਲ੍ਹ ਮੰਤਰੀ ਨੇ ਦੱਸਿਆ ਕਿ ਅੱਜ ਦੇ ਦੌਰੇ ਦੌਰਾਨ ਪਤਾ ਲੱਗਿਆ ਹੈ ਕਿ ਜੇਲ੍ਹ ਅਫ਼ਸਰਾਂ ਦੀਆਂ ਵੀ ਕਈ ਸਮੱਸਿਆਵਾਂ ਹਨ ਜਿਨ੍ਹਾਂ ਦੀ ਪਹਿਲਾਂ ਕਿਧਰੇ ਸੁਣਵਾਈ ਨਹੀਂ ਹੋਈ ਅਤੇ ਹੁਣ ਪਿੰਡਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਹੁਣ ਜੇਲਾਂ ‘ਚੋਂ ਹੁਣ ਫੋਨ ਨਹੀਂ ਬਲਕਿ ਸਕੂਨ ਆਵੇਗਾ।ਇਸ ਦੇ ਨਾਲ ਹੀ ਇਹ ਵੀ ਕਿਹਾ ਕਿ
ਨਵੀਆਂ ਤਕਨੀਕਾਂ ਨਾਲ ਪੰਜਾਬ ਦੀਆਂ ਜੇਲਾਂ ‘ਚ ਫੋਨ ਕਲਚਰ ਬੰਦ ਹੋਵੇਗਾ। ਪੰਜਾਬ ਦੀਆਂ ਜੇਲਾਂ ਨੂੰ ਹਰ ਪੱਖੋਂ ਸੁਰੱਖਿਅਤ ਕਰਨਾ ਪੰਜਾਬ ਸਰਕਾਰ ਦੀ ਵਿਸ਼ੇਸ਼ ਪਹਿਲਕਦਮੀ ਹੋਵੇਗੀ। ਕਿਸੇ ਵੀ ਕੈਦੀ ਨੂੰ ਕੋਈ ਵੀ.ਆਈ.ਪੀ. ਟਰੀਟਮੈਂਟ ਨਹੀਂ ਮਿਲੇਗਾ, ਦੋਸ਼ੀ ਪਾਏ ਅਧਿਕਾਰੀ ਬਖ਼ਸ਼ੇ ਨਹੀਂ ਜਾਣਗੇ।

ਨਵੀਂ ਸਰਕਾਰ ਨਵਾਂ ਅਤੇ ਸੁਰੱਖਿਅਤ ਪੰਜਾਬ ਸਿਰਜੇਗੀ। ਇਕ ਸਵਾਲ ਦੇ ਜਵਾਬ ਵਿੱਚ ਜੇਲ੍ਹ ਮੰਤਰੀ ਨੇ ਕਿਹਾ ਕਿ ਕਿਸੇ ਵੀ ਮਾਮਲੇ ਵਿਚ ਕੋਈ ਵੀ ਜੇਲ੍ਹ ਕਰਮਚਾਰੀ ਜਾਂ ਅਧਿਕਾਰੀ ਦੋਸ਼ੀ ਪਾਇਆ ਜਾਵੇਗਾ ਤਾਂ ਸਖਤ ਕਾਰਵਾਈ ਹੋਵੇਗੀ।

ਮੰਤਰੀ ਨੇ ਦੱਸਿਆ ਕਿ ਮਜੀਠੀਆ ਨੂੰ ਵੀ‍ਆਈਪੀ ਟਰੀਟਮੈਂਟ ਦੇਣ ਦੀਆਂ ਸ਼ਿਕਾਇਤ‍ਾਂ ਮਿਲੀਆਂ ਸੀ ਅਤੇ ਇੱਥੇ ਦੌਰਾ ਕਰਦਿਆਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਇਕ ਸਵਾਲ ਦੇ ਜਵਾਬ ਵਿੱਚ ਮੰਤਰੀ ਬੈਂਸ ਨੇ ਕਿਹਾ ਕਿ ਜੇਲ੍ਹ ਅੰਦਰ ਬਹੁਗਿਣਤੀ ਬੰਦੀ ਨਸ਼ੇੜੀ ਹਨ, ਇਸ ਲਈ ਸਾਡੀ ਸਰਕਾਰ ਦਾ ਪਹਿਲਾ ਕਦਮ ਇਨ੍ਹਾਂ ਬੰਦੀਆਂ ਨੂੰ ਨਸ਼ੇ ਤੋਂ ਮੁਕਤ ਕਰਵਾਉਣਾ ਹੈ।

ਇਸ ਲਈ ਨਸ਼ਾ ਛਡਵਾਉਣ ਲਈ ਕੌਂਸਲਰਾਂ ਦੀ ਭਰਤੀ ਕੀਤੀ ਜਾਵੇਗੀ ਤਾਂ ਜੋ ਕੌਂਸਲਿੰਗ ਰਾਹੀਂ ਇਨ੍ਹਾਂ ਨੂੰ ਨਸ਼ਿਆਂ ਤੋਂ ਮੁਕਤੀ ਮਿਲ ਸਕੇ।

ਯੋਗੀ ਆਦਿੱਤਿਆਨਾਥ ਅੱਜ ਦੂਜੀ ਵਾਰ UP ਦੇ CM ਵਜੋਂ ਚੁੱਕਣਗੇ ਸਹੁੰ

0

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦਾ ਇਤਿਹਾਸਕ ਨਤੀਜਾ ਅੱਜ ਆਪਣੇ ਅੰਤਿਮ ਪੜਾਅ ਤੱਕ ਪਹੁੰਚੇਗਾ। ਯੋਗੀ ਆਦਿੱਤਿਆਨਾਥ ਲਗਾਤਾਰ ਦੂਜੀ ਵਾਰ ਯੂਪੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਯੋਗੀ ਦੇ ਨਾਲ ਮੰਤਰੀਆਂ ਦੀ ਲੰਬੀ ਟੀਮ ਵੀ ਹੋਵੇਗੀ।

ਨਵਾਂ ਉੱਤਰ ਪ੍ਰਦੇਸ਼ ਬਣਾਉਣ ਦੇ ਸੰਕਲਪ ਨਾਲ ਯੋਗੀ ਆਦਿੱਤਿਆਨਾਥ ਅੱਜ ਦੂਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕਣ ਤੋਂ ਪਹਿਲਾਂ ਸਾਰੀਆਂ ਰਸਮਾਂ ਪੂਰੀਆਂ ਕਰ ਲਈਆਂ ਗਈਆਂ ਹਨ। ਸਭ ਤੋਂ ਪਹਿਲਾਂ ਕੱਲ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿੱਚ ਯੋਗੀ ਆਦਿੱਤਿਆਨਾਥ ਨੂੰ ਐਨਡੀਏ ਦੀ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਵਿਧਾਇਕ ਦਲ ਦਾ ਨੇਤਾ ਚੁਣੇ ਜਾਣ ਤੋਂ ਬਾਅਦ ਯੋਗੀ ਆਦਿੱਤਿਆਨਾਥ ਨੇ ਰਾਜ ਭਵਨ ਪਹੁੰਚ ਕੇ ਰਾਜਪਾਲ ਆਨੰਦੀਬੇਨ ਪਟੇਲ ਨਾਲ ਮੁਲਾਕਾਤ ਕੀਤੀ ਅਤੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਇਸ ਤੋਂ ਬਾਅਦ ਭਾਜਪਾ ਨੇਤਾਵਾਂ ਨੇ ਆਪਣੇ ਸਹਿਯੋਗੀ ਦਲਾਂ ਦੇ ਨਾਲ ਰਾਜ ਭਵਨ ‘ਚ ਬਹੁਮਤ ਹੋਣ ਲਈ ਸਮਰਥਨ ਪੱਤਰ ਰਾਜਪਾਲ ਨੂੰ ਸੌਂਪਿਆ।

ਯੂਪੀ ਦੇ ਇਤਿਹਾਸ ਵਿੱਚ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਬਾਅਦ ਅਜਿਹਾ ਮੌਕਾ ਆਇਆ ਹੈ, ਜਦੋਂ ਕੋਈ ਮੁੱਖ ਮੰਤਰੀ ਦੂਜਾ ਕਾਰਜਕਾਲ ਦੁਹਰਾਉਣ ਜਾ ਰਿਹਾ ਹੈ।

ਯੋਗੀ ਆਦਿੱਤਿਆਨਾਥ ਸ਼ਾਮ 4 ਵਜੇ ਲਖਨਊ ਦੇ ਇਸ ਏਕਾਨਾ ਸਟੇਡੀਅਮ ‘ਚ ਇਕ ਸ਼ਾਨਦਾਰ ਮੰਚ ‘ਤੇ ਸਹੁੰ ਚੁੱਕਣ ਜਾ ਰਹੇ ਹਨ। ਤਾਜਪੋਸ਼ੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਤਿਹਾਸਕ ਤਿਆਰੀ ਦੀ ਝਲਕ ਇਸ ਸਟੇਡੀਅਮ ਦੇ ਅੰਦਰ ਹੀ ਨਹੀਂ, ਸਗੋਂ ਪੂਰੇ ਲਖਨਊ ਨੂੰ ਸਜਾਇਆ ਗਿਆ ਹੈ। ਏਅਰਪੋਰਟ ਤੋਂ ਏਕਾਨਾ ਸਟੇਡੀਅਮ ਤੱਕ ਦੀ ਸੜਕ ਨੂੰ ਭਾਜਪਾ ਦੇ ਝੰਡਿਆਂ, ਪੋਸਟਰਾਂ ਅਤੇ ਹੋਰਡਿੰਗਾਂ ਨਾਲ ਤਿਆਰ ਕੀਤਾ ਗਿਆ ਹੈ।

ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਵਾਲੇ ਮਹਿਮਾਨਾਂ ਦੀ ਸੂਚੀ ਕਾਫੀ ਲੰਬੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਤੋਂ ਇਲਾਵਾ ਸਾਰੇ ਕੇਂਦਰੀ ਮੰਤਰੀ ਅਤੇ ਭਾਜਪਾ ਰਾਜਾਂ ਦੇ ਮੁੱਖ ਮੰਤਰੀ ਹੀ ਮੌਜੂਦ ਨਹੀਂ ਹੋਣਗੇ, ਸਗੋਂ ਸੂਬੇ ਦੇ ਵਿਰੋਧੀ ਨੇਤਾਵਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਨੇ MLAs ਦੀ ਪੈਨਸ਼ਨ ਸੰਬੰਧੀ ਲਿਆ ਵੱਡਾ ਫੈਸਲਾ

0

ਪੰਜਾਬ ਸਰਕਾਰ ਨੇ ਵਿਧਾਇਕਾਂ ਦੀ ਪੈਨਸ਼ਨ ਸੰਬੰਧੀ ਇੱਕ ਵੱਡਾ ਫੈਸਲਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਵੀਡੀਓ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਵਿਧਾਇਕਾਂ ਨੂੰ ਇੱਕ ਟਰਮ ਦੀ ਹੀ ਪੈਨਸ਼ਨ ਮਿਲਿਆ ਕਰੇਗੀ।ਉਨ੍ਹਾਂ ਨੇ ਕਿਹਾ ਕਿ ਕਈ MP ਵੀ ਅਜਿਹੇ ਹਨ ਜੋ ਵਿਧਾਇਕ ਵਾਲੀ ਪੈਨਸ਼ਨ ਵੀ ਲੈ ਰਹੇ ਹਨ ਤੇ MP ਵਾਲੀ ਵੀ ਲੈ ਰਹੇ ਹਨ। ਉਹ ਲੱਖਾਂ ਰੁਪਏ ਪੈਨਸ਼ਨ ਲੈ ਰਹੇ ਹਨ। ਇਸ ਨਾਲ ਖਜ਼ਾਨੇ ‘ਤੇ ਬੋਝ ਪੈ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕੋਈ ਵੀ ਵਿਧਾਇਕ ਜਿੱਤ ਭਾਵੇਂ ਕਈ ਵਾਰ ਜਾਵੇ ਪਰ ਉਸਨੂੰ ਪੈਨਸ਼ਨ ਸਿਰਫ਼ ਇੱਕ ਟਰਮ ਦੀ ਹੀ ਮਿਲੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਵਿਧਾਇਕਾਂ ਦੀ ਫੈਮਿਲੀ ਪੈਨਸ਼ਨ ‘ਚ ਵੀ ਕਟੌਤੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਜੋ ਪੈਸੇ ਬਚਣਗੇ ਉਹ ਪੰਜਾਬ ਦੇ ਲੋਕਾਂ ਦੀ ਭਲਾਈ ‘ਚ ਲਗਾਏ ਜਾਣਗੇ।

ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ 3 ਮਹੀਨੇ ਅੰਦਰ ਪ੍ਰੀਪੇਡ ਮੀਟਰ ਲਾਉਣ ਦੀ ਦਿੱਤੀ ਚਿਤਾਵਨੀ

0

ਕੇਂਦਰ ਸਰਕਾਰ ਨੇ ਪ੍ਰੀਪੇਡ ਮੀਟਰ ਲਾਉਣ ਲਈ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ 3 ਮਹੀਨੇ ਅੰਦਰ ਪ੍ਰੀਪੇਡ ਮੀਟਰ ਲਾਉਣ ਦਾ ਕੰਮ ਮੁਕੰਮਲ ਕੀਤਾ ਜਾਵੇ ਨਹੀਂ ਤਾਂ ਬਿਜਲੀ ਸੁਧਾਰਾਂ ਸਬੰਧੀ ਜਾਰੀ ਹੋਣ ਵਾਲੇ ਫੰਡ ਰੋਕ ਦਿੱਤੇ ਜਾਣਗੇ।

ਕੇਂਦਰ ਸਰਕਾਰ ਦੇ ਇਸ ਨਵੇਂ ਫਰਮਾਨ ਨਾਲ ‘ਆਪ’ ਸਰਕਾਰ ਲਈ ਨਵੀਂ ਮੁਸ਼ਕਿਲ ਖੜ੍ਹੀ ਹੋ ਗਈ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਸਸਤੀ ਬਿਜਲੀ ਦਾ ਵਾਅਦਾ ਕਰਕੇ ਹੀ ਸੱਤਾ ਉੱਪਰ ਬਿਰਾਜਮਾਨ ਹੋਏ ਹਨ। ਯਾਦ ਰਹੇ ਖਪਤਕਾਰਾਂ ਵੱਲੋਂ ਪਹਿਲਾਂ ਹੀ ‘ਪ੍ਰੀਪੇਡ ਸਮਾਰਟ ਮੀਟਰ’ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਜੇਕਰ ਪੰਜਾਬ ਸਰਕਾਰ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਦੇ ਹੋਏ ‘ਪ੍ਰੀਪੇਡ ਸਮਾਰਟ ਮੀਟਰ’ ਨਹੀਂ ਲਾਉਂਦੀ ਤਾਂ ਕੇਂਦਰ ਵੱਲੋਂ ਫੰਡ ਰੋਕ ਦਿੱਤੇ ਜਾਣਗੇ।

ਕੇਂਦਰੀ ਬਿਜਲੀ ਮੰਤਰਾਲੇ ਨੇ ਪ੍ਰਮੁੱਖ ਸਕੱਤਰ (ਬਿਜਲੀ) ਨੇ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬ ਨੇ ਪ੍ਰੀਪੇਡ ਸਮਾਰਟ ਮੀਟਰ ਲਗਾਏ ਜਾਣ ਬਾਰੇ ਹਾਲੇ ਤੱਕ ਕੋਈ ਰੋਡਮੈਪ ਤਿਆਰ ਨਹੀਂ ਕੀਤਾ। ਪੱਤਰ ਅਨੁਸਾਰ ਸੂਬੇ ਨੂੰ ਤਿੰਨ ਮਹੀਨਿਆਂ ਦੀ ਮੋਹਲਤ ਦਿੱਤੀ ਗਈ ਹੈ। ਬਿਜਲੀ ਮੰਤਰਾਲੇ ਨੇ ਤਿੱਖੀ ਸੁਰ ਵਿੱਚ ਕਿਹਾ ਹੈ ਕਿ ਜੇਕਰ ਇਹ ਕੰਮ ਪੂਰਾ ਨਾ ਕੀਤਾ ਗਿਆ ਤਾਂ ਕੇਂਦਰ ਸਰਕਾਰ ਵੱਖ ਵੱਖ ਕੇਂਦਰੀ ਸਕੀਮਾਂ ਤਹਿਤ ਬਿਜਲੀ ਸੁਧਾਰਾਂ ਵਾਸਤੇ ਦਿੱਤੇ ਜਾਂਦੇ ਫੰਡ ਵਾਪਸ ਲੈ ਲਵੇਗੀ।

ਬਿਜਲੀ ਮੰਤਰਾਲੇ ਨੇ ਪੰਜਾਬ ’ਚ 85 ਹਜ਼ਾਰ ਸਮਾਰਟ ਮੀਟਰ ਲਾਏ ਜਾਣ ਦਾ ਅੰਕੜਾ ਰੱਖ ਕੇ ਇਨ੍ਹਾਂ ਨੂੰ ਪ੍ਰੀਪੇਡ ਵਿੱਚ ਤਬਦੀਲ ਕਰਨ ਦੀ ਹਦਾਇਤ ਕੀਤੀ ਹੈ। ਮਾਹਿਰਾਂ ਅਨੁਸਾਰ ਬਿਜਲੀ ਵਿਸ਼ਾ ਕੇਂਦਰ ਰਾਜਾਂ ਦੀ ਵਿਸ਼ਾ ਵੰਡ ਵਿੱਚ ਸਮਵਰਤੀ ਸੂਚੀ ਵਿੱਚ ਆਉਂਦਾ ਹੈ, ਜਿਸ ਲਈ ਸੂਬਾ ਸਰਕਾਰ ਦੀ ਸਲਾਹ ਵੀ ਲੈਣੀ ਲਾਜ਼ਮੀ ਹੁੰਦੀ ਹੈ। ਪੰਜਾਬ ਸਰਕਾਰ ਨੇ ਜੇਕਰ ਸਹਿਮਤੀ ਦਿੱਤੀ ਹੈ ਤਾਂ ਪ੍ਰੀਪੇਡ ਮੀਟਰ ਲਾਉਣੇ ਪੈਣਗੇ।

ਨੈਸ਼ਨਲ ਸਮਾਰਟ ਗਰਿੱਡ ਮਿਸ਼ਨ ਤੇ ਇੰਟੀਗਰੇਟਿਡ ਪਾਵਰ ਡਿਵੈਲਪਮੈਂਟ ਸਕੀਮ ਤਹਿਤ 20 ਜੁਲਾਈ 2021 ਨੂੰ ਦੇਸ਼ ਭਰ ਵਿੱਚ 25 ਕਰੋੜ ਸਮਾਰਟ ਪ੍ਰੀਪੇਡ ਮੀਟਰ ਲਾਉਣ ਦਾ ਟੀਚਾ ਮਿੱਥਿਆ ਗਿਆ ਸੀ। ਪਹਿਲੇ ਪੜਾਅ ਤਹਿਤ ਦਸੰਬਰ 2023 ਤੱਕ ਇਹ ਮੀਟਰ ਲਾਏ ਜਾਣੇ ਹਨ। ਪ੍ਰੀਪੇਡ ਸਮਾਰਟ ਮੀਟਰ ਦੇ ਕੁਲ ਖਰਚੇ ’ਚੋਂ 15 ਫ਼ੀਸਦ ਦੀ ਭਰਪਾਈ ਕੇਂਦਰ ਕਰੇਗਾ।

ਬਰਗਾੜੀ ਮਾਮਲੇ ‘ਤੇ ਨਵਜੋਤ ਸਿੱਧੂ ਨੇ ਕੇਜਰੀਵਾਲ ‘ਤੇ ਕੱਸਿਆ ਤੰਜ

0

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਵਾਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਵੱਡਾ ਹਮਲਾ ਬੋਲਿਆ ਹੈ। ਸਿੱਧੂ ਨੇ ਸੋਸ਼ਲ ਮੀਡੀਆ ’ਤੇ ਅਰਵਿੰਦ ਕੇਜਰੀਵਾਲ ਦਾ ਉਹ ਬਿਆਨ ਸਾਂਝਾ ਕੀਤਾ ਹੈ, ਜਿਸ ਵਿਚ ਉਹ ਸਾਬਕਾ ਚੰਨੀ ਸਰਕਾਰ ਨੂੰ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਦੇ ਆਧਾਰ ’ਤੇ 24 ਘੰਟਿਆਂ ਵਿਚ ਬੇਅਦਬੀ ਮਾਮਲੇ ਦੇ ਦੋਸ਼ੀਆਂ ’ਤੇ ਕਾਰਵਾਈ ਕਰਨ ਦੀ ਗੱਲ ਆਖ ਰਹੇ ਹਨ। ਦਰਅਸਲ ਇਹ ਵੀਡੀਓ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੀ ਹੈ, ਜਦੋਂ ਕੇਜਰੀਵਾਲ ਚੋਣ ਪ੍ਰਚਾਰ ਲਈ ਪੰਜਾਬ ਆਏ ਸਨ।

ਇਸ ਦੌਰਾਨ ਕੇਜਰੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਖਿਆ ਸੀ ਕਿ ਬਰਗਾੜੀ ਕਾਂਡ ਨੂੰ ਲੈ ਕੇ ਪੂਰੇ ਪੰਜਾਬ ਦੀ ਜਨਤਾ ਬੇਹੱਦ ਨਾਰਾਜ਼ ਹੈ। ਜਨਤਾ ਚਾਹੁੰਦੀ ਹੈ ਕਿ ਬਰਗਾੜੀ ਕਾਂਡ ਪਿੱਛੇ ਮਾਸਟਰ ਮਾਈਂਡ ਨੂੰ ਸਜ਼ਾ ਮਿਲੇ ਅਤੇ ਮਾਸਟਰ ਮਾਈਂਡ ਕੌਣ ਹਨ, ਇਹ ਦੱਸਣ ਦੀ ਲੋੜ ਨਹੀਂ ਹੈ। ਚੰਨੀ ਸਰਕਾਰ (ਉਸ ਵੇਲੇ ਦੀ ਸਰਕਾਰ) ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਨੂੰ ਪੜ੍ਹ ਕੇ ਵੇਖ ਲਵੇ, ਉਸ ਵਿਚ ਨਾਮ ਲਿਖੇ ਹੋਏ ਹਨ, ਇਸ ਦੇ ਆਧਾਰ ’ਤੇ 24 ਘੰਟਿਆਂ ਦੇ ਅੰਦਰ ਮੁਲਜ਼ਮਾਂ ’ਤੇ ਕਾਰਵਾਈ ਹੋ ਸਕਦੀ ਹੈ। ਇਸ ’ਤੇ ਨਵਜੋਤ ਸਿੱਧੂ ਨੇ ਕੇਜਰੀਵਾਲ ਨੂੰ ਸਵਾਲ ਕਰਦੇ ਹੋਏ ਪੁੱਛਿਆ ਹੈ ਕਿ ਹੁਣ ਪੰਜਾਬ ਵਿਚ ਤੁਹਾਡੀ ਸਰਕਾਰ ਹੈ ਅਤੇ ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਦੇ ਆਧਾਰ ’ਤੇ ਕਾਰਵਾਈ ਕਿਉਂ ਨਹੀਂ ਕਰ ਰਹੇ ਹੋ, ਹੁਣ ਤੁਹਾਨੂੰ ਕਿਸ ਨੇ ਰੋਕਿਆ ਹੈ।

ਅਮਰੀਕਾ ਨਿਵਾਸੀ ਵਿਅਕਤੀ ਵੱਲੋਂ ਪਾਵਨ ਗੁਰਬਾਣੀ ਨਾਲ ਛੇੜ ਛਾੜ ਕਰਨ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਨੋਟਿਸ

0

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਇਕ ਸੰਸਥਾ ‘ਸਿੱਖ ਬੁੱਕ ਕਲੱਬ’ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਕੇ ਬੀੜ ਛਾਪਣ ਅਤੇ ਉਸ ਦਾ ਪੀਡੀਐਫ ਵੈੱਬਸਾਈਟ ’ਤੇ ਪਾਉਣ ਦਾ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਸਬੰਧ ਵਿਚ ਮਿਲੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਗੁਰਬਾਣੀ ਨਾਲ ਛੇੜ-ਛਾੜ ਕਰਨ ਵਾਲੇ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਇਹ ਹਰਕਤ ਅਮਰੀਕੀ ਸੰਸਥਾ ਸਿੱਖ ਬੁੱਕ ਕਲੱਬ ਵਾਲੇ ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ਨੇ ਕੀਤੀ ਹੈ, ਜਿਸ ਨੇ ਤਿਆਰ ਕੀਤੀ ਬੀੜ ਨੂੰ ਸਿੱਖ ਬੁੱਕ ਕਲੱਬ ਡਾਟਕਾਮ ’ਤੇ ਪੀਡੀਐਫ ਬਣਾ ਕੇ ਅਪਲੋਡ ਕੀਤਾ ਹੈ। ਇਸ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਵਿਚ ਆਪਣੇ ਕੋਲੋਂ ਵਾਧੂ ਲਗਾਂ-ਮਾਤਰਾਵਾਂ ਅਤੇ ਬਿੰਦੀਆਂ ਲਗਾਉਣ ਦੀ ਕੋਝੀ ਹਰਕਤ ਕੀਤੀ ਗਈ ਹੈ, ਜਿਸ ਨੂੰ ਸ਼੍ਰੋਮਣੀ ਕਮੇਟੀ ਨੇ ਗੰਭੀਰਤਾ ਨਾਲ ਲੈਂਦਿਆਂ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਭੇਜ ਦਿੱਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਗੁਰਬਾਣੀ ਦੀ ਘੋਰ ਬੇਅਦਬੀ ਕਰਾਰ ਦਿੰਦਿਆਂ ਸਬੰਧਤ ਖਿਲਾਫ ਕਰੜੀ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਸਬੰਧ ਵਿਚ ਤੁਰੰਤ ਵਿਚਾਰ ਕਰਕੇ ਆਦੇਸ਼ ਜਾਰੀ ਕੀਤਾ ਜਾਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਨਾਲ ਛੇੜ-ਛਾੜ ਕਰਨ ਦਾ ਕਿਸੇ ਨੂੰ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਵੀ ਆਪਣੇ ਆਪ ਨਹੀਂ ਕਰ ਸਕਦਾ। ਅਮਰੀਕਾ ਵਾਸੀ ਵਿਅਕਤੀ ਵੱਲੋਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਗਈ ਹੈ, ਜਿਸ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸੇ ਥਮਿੰਦਰ ਸਿੰਘ ਅਨੰਦ ਨਾਂ ਦੇ ਵਿਅਕਤੀ ’ਤੇ 2014 ਵਿਚ ਚੀਨ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਛਪਵਾ ਕੇ ਡਾਕ ਰਾਹੀਂ ਵੰਡਣ ਕਰਕੇ ਵੀ ਸ਼੍ਰੋਮਣੀ ਕਮੇਟੀ ਵੱਲੋਂ 295-ਏ ਦਾ ਪਰਚਾ ਦਰਜ ਕਰਵਾਇਆ ਗਿਆ ਸੀ। ਹੁਣ ਫਿਰ ਇਸ ਨੇ ਇਕ ਵਾਰ ਸਿੱਖ ਭਾਵਨਾਵਾਂ ਨੂੰ ਤਾਰ-ਤਾਰ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੰਗਤ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਦੇ ਸਤਿਕਾਰ ਨੂੰ ਦੇਖਦਿਆਂ ਅਮਰੀਕਾ ਵਾਸੀ ਥਮਿੰਦਰ ਸਿੰਘ ਅਨੰਦ ਦਾ ਸਖ਼ਤ ਵਿਰੋਧ ਕੀਤਾ ਜਾਵੇ ਅਤੇ ਉਸ ਵੱਲੋਂ ਵੈੱਬਸਾਈਟ ਜਰੀਏ ਵੰਡੇ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਡਾਊਨਲੋਡ ਕਰਕੇ ਅੱਗੇ ਨਾ ਵਧਾਇਆ ਜਾਵੇ।

ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ‘ਚ ਹੋ ਸਕਦਾ ਹੈ ਵਾਧਾ, ਅੱਜ ਰੋਡ ਰੇਜ ਮਾਮਲੇ ‘ਚ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

0

ਅੰਮ੍ਰਿਤਸਰ ਪੂਰਬੀ ਤੋਂ ਵਿਧਾਨ ਸਭਾ ਚੋਣ ਹਾਰਨ ਵਾਲੇ ਪੰਜਾਬ ਕਾਂਗਰਸ ਨੇਤਾ ਨਵਜੋਤ ਸਿੱਧੂ ਦੀਆਂ ਮੁਸ਼ਕਿਲਾਂ ‘ਚ ਵਾਧਾ ਹੋ ਸਕਦਾ ਹੈ। ਹੈ। ਸਿੱਧੂ ਖਿਲਾਫ ਰੋਡ ਰੇਜ ਮਾਮਲੇ ਦੀ ਸੁਣਵਾਈ ਅੱਜ ਦੁਪਹਿਰ 2 ਵਜੇ ਸੁਪਰੀਮ ਕੋਰਟ ‘ਚ ਹੋਵੇਗੀ। 1988 ‘ਚ ਪਟਿਆਲਾ ‘ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦਾ ਝਗੜਾ ਹੋਇਆ ਸੀ। ਜਿਸ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਿੱਧੂ ਨੂੰ 10 ਲੱਖ ਰੁਪਏ ਦਾ ਜੁਰਮਾਨਾ ਲਗਾ ਕੇ ਰਿਹਾਅ ਕਰ ਦਿੱਤਾ ਸੀ। ਇਸ ਦੇ ਖਿਲਾਫ ਪੀੜਤ ਧਿਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ। ਇਸ ਦੇ ਜਵਾਬ ‘ਚ ਸਿੱਧੂ ਨੇ ਕ੍ਰਿਕਟ ਅਤੇ ਰਾਜਨੀਤੀ ‘ਚ ਆਪਣੇ ਚੰਗੇ ਕਰੀਅਰ ਦਾ ਹਵਾਲਾ ਦਿੰਦੇ ਹੋਏ ਪਟੀਸ਼ਨ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ।

ਦਲੀਲ ਪਟੀਸ਼ਨ ਤੋਂ ਬਾਅਦ ਨਵਜੋਤ ਸਿੱਧੂ ਨੇ ਹਲਫਨਾਮਾ ਦਾਇਰ ਕੀਤਾ ਸੀ ਕਿ ਪਿਛਲੇ 3 ਦਹਾਕਿਆਂ ਵਿਚ ਉਨ੍ਹਾਂ ਦਾ ਸਿਆਸੀ ਅਤੇ ਖੇਡ ਕਰੀਅਰ ਬੇਦਾਗ ਰਿਹਾ ਹੈ। ਇੱਕ ਸਿਆਸਤਦਾਨ ਵਜੋਂ ਉਨ੍ਹਾਂ ਨੇ ਆਪਣੇ ਹਲਕੇ ਅੰਮ੍ਰਿਤਸਰ ਪੂਰਬੀ ਵਿੱਚ ਹੀ ਨਹੀਂ ਸਗੋਂ ਸੰਸਦ ਮੈਂਬਰ ਵਜੋਂ ਵੀ ਬੇਮਿਸਾਲ ਕੰਮ ਕੀਤਾ ਹੈ। ਉਸ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਉਸ ਦੀ ਮਰਨ ਵਾਲੇ ਵਿਅਕਤੀ ਨਾਲ ਕੋਈ ਦੁਸ਼ਮਣੀ ਸੀ। ਉਨ੍ਹਾਂ ਕਿਹਾ ਕਿ ਸਮੀਖਿਆ ਪਟੀਸ਼ਨ ਖਾਰਜ ਕੀਤੀ ਜਾਣੀ ਚਾਹੀਦੀ ਹੈ। ਉਸ ਨੂੰ ਦਿੱਤੀ ਗਈ 1000 ਜੁਰਮਾਨੇ ਦੀ ਸਜ਼ਾ ਹੀ ਕਾਫੀ ਹੈ।

ਦੱਸ ਦਈਏ ਕਿ ਨਵਜੋਤ ਸਿੱਧੂ ਖਿਲਾਫ ਰੋਡ ਰੇਜ ਦਾ ਮਾਮਲਾ 1988 ਦਾ ਹੈ। ਪਟਿਆਲਾ ‘ਚ ਕਾਰ ‘ਤੇ ਜਾਂਦੇ ਸਮੇਂ ਸਿੱਧੂ ਦੀ ਗੁਰਨਾਮ ਸਿੰਘ ਨਾਂ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਅਤੇ ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ। ਪੁਲਿਸ ਨੇ ਨਵਜੋਤ ਸਿੰਘ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਹੇਠਲੀ ਅਦਾਲਤ ਨੇ ਬਰੀ ਕੀਤਾ, ਹਾਈਕੋਰਟ ਨੇ ਸਜ਼ਾ ਸੁਣਾਈ
ਜਿਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚ ਗਿਆ। ਸੁਣਵਾਈ ਦੌਰਾਨ ਹੇਠਲੀ ਅਦਾਲਤ ਨੇ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਨਵਜੋਤ ਸਿੰਘ ਸਿੱਧੂ ਨੂੰ 1999 ਵਿੱਚ ਬਰੀ ਕਰ ਦਿੱਤਾ ਸੀ। ਇਸ ਤੋਂ ਬਾਅਦ ਪੀੜਤ ਧਿਰ ਹੇਠਲੀ ਅਦਾਲਤ ਦੇ ਫੈਸਲੇ ਖਿਲਾਫ ਹਾਈਕੋਰਟ ਪਹੁੰਚੀ। ਸਾਲ 2006 ਵਿੱਚ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਤਿੰਨ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਸੀ।

ਨਵਜੋਤ ਸਿੰਘ ਸਿੱਧੂ ਮਿਲੀ ਸਜ਼ਾ ਦੇ ਖਿਲਾਫ ਸੁਪਰੀਮ ਕੋਰਟ ਪਹੁੰਚੇ । 16 ਮਈ 2018 ਨੂੰ ਸੁਪਰੀਮ ਕੋਰਟ ਨੇ ਸਿੱਧੂ ਨੂੰ ਧਾਰਾ 304 ਆਈਪੀਸੀ ਦੇ ਤਹਿਤ ਕਤਲ ਨਾ ਹੋਣ ਦੇ ਦੇ ਦੋਸ਼ ਤੋਂ ਬਰੀ ਕਰ ਦਿੱਤਾ। ਹਾਲਾਂਕਿ ਸਿੱਧੂ ਨੂੰ ਧਾਰਾ 323 (ਜਾਣ ਬੁੱਝ ਕੇ ਸੱਟ) ਦੇ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਇਸ ਦੇ ਲਈ ਉਸ ਨੂੰ ਜੇਲ੍ਹ ਦੀ ਸਜ਼ਾ ਨਹੀਂ ਸੁਣਾਈ ਗਈ ਸਗੋਂ ਇੱਕ ਹਜ਼ਾਰ ਰੁਪਏ ਜੁਰਮਾਨਾ ਭਰਨ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।

ਸੁਪਰੀਮ ਕੋਰਟ ਦੇ ਇਸ ਫੈਸਲੇ ਦੇ ਖਿਲਾਫ ਹੁਣ ਮ੍ਰਿਤਕ ਦੇ ਪਰਿਵਾਰ ਨੇ ਰੀਵਿਊ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦੀ ਮੰਗ ਹੈ ਕਿ ਹਾਈਕੋਰਟ ਵਾਂਗ ਸਿੱਧੂ ਨੂੰ 304IPC ਤਹਿਤ ਸਜ਼ਾ ਦਿੱਤੀ ਜਾਵੇ। ਸੁਪਰੀਮ ਕੋਰਟ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ।

ਬੇਰੁਜ਼ਗਾਰ ETT ਟੈੱਟ ਪਾਸ ਅਧਿਆਪਕਾਂ ਨੇ ਮੀਤ ਹੇਅਰ ਨੂੰ ਸੌਂਪਿਆ ਮੰਗ ਪੱਤਰ, ਸਿੱਖਿਆ ਮੰਤਰੀ ਨੇ ਮੰਗਾਂ ਮੰਨਣ ਦਾ ਦਿੱਤਾ ਭਰੋਸਾ

0

ਪਿਛਲੇ ਲੰਮੇ ਸਮੇਂ ਤੋਂ ਆਪਣੇ ਹੱਕੀ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਜੱਥੇਬੰਦੀ ਦੇ ਸੂਬਾਈ ਆਗੂਆਂ ਮਨੀ ਸੰਗਰੂਰ ਅਤੇ ਜੱਗਾ ਬੋਹਾ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਨੂੰ ਆਪਣੀ ਮੰਗਾਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ।

ਇਸ ਮੌਕੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਈਟੀਟੀ ਅਧਿਆਪਕਾਂ ਦੀਆਂ ਭਰਤੀਆਂ ਸਬੰਧੀ ਆ ਰਹੀਆਂ ਰੁਕਾਵਟਾਂ ਬਾਰੇ ਸਿੱਖਿਆ ਮੰਤਰੀ ਨੂੰ ਜਾਣੂ ਕਰਾਇਆ ਗਿਆ। ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਸੁਣਨ ਉਪਰੰਤ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਹੱਲ ਕੀਤਾ ਜਾਵੇਗਾ ।

ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਆਗੂ ਮਨੀ ਸੰਗਰੂਰ, ਜੱਗਾ ਬੋਹਾ, ਅਮਰਿੰਦਰ ਜੋਨੀ ਗੁਰਦੀਪ, ਲਾਡੀ, ਗੁਰਸੰਗਤ ਮਾਨਸਾ, ਬੇਅੰਤ ਮਾਨਸਾ ਨੇ ਕਿਹਾ ਕਿ ਲਗਾਤਾਰ ਕਾਂਗਰਸ ਸਰਕਾਰ ਤੋਂ ਪੰਜ ਸਾਲ ਬੇਰੁਜ਼ਗਾਰ ਅਧਿਆਪਕਾਂ ਨੂੰ ਨੌਕਰੀ ਤਾਂ ਨਹੀਂ ਮਿਲੀ, ਸਿਰਫ ਬੇਰੁਜ਼ਗਾਰ ਅਧਿਆਪਕਾਂ ਨੂੰ ਡਾਂਗਾਂ ਤੇ ਝੂਠੇ ਪਰਚੇ ਹਿੱਸੇ ਆਏ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰ ਈਟੀਟੀ ਅਧਿਆਪਕਾਂ ਦੀਆਂ 2364 ਤੇ 6635 ਪੋਸਟਾਂ ਨਿਕਲੀਆਂ ਜੋ ਕਿ ਕਾਂਗਰਸ ਸਰਕਾਰ ਦੀਆਂ ਨਾਲਾਇਕੀਆਂ ਕਾਰਨ ਕੋਰਟ ਕੇਸਾਂ ਵਿੱੱਚ ਫ਼ਸ ਚੁੱਕੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਭਰਤੀਆਂ ਨੂੰ ਕੋਰਟ ਕੇਸਾਂ ਵਿੱਚੋਂ ਬਾਹਰ ਕੱਢ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ।

ਉਨ੍ਹਾਂ ਕਿਹਾ ਕਿ 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ ਤਾਂ ਜਾਰੀ ਹੋਇਆ ਸੀ ਪਰ ਉਸ ਦਾ ਆਨਲਾਈਨ ਪੋਰਟਲ ਨਹੀਂ ਖੋਲ੍ਹਿਆ ਗਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ 5994 ਅਸਾਮੀਆਂ ਦਾ ਪੋਰਟਲ ਆਨਲਾਇਨ ਕਰੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਮੰਨ ਸਾਰਥਕ ਹੱਲ ਕਰੇ ਤਾਂ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਮਿਲ ਸਕੇ।

ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦ ਬੇਰੁਜ਼ਗਾਰ ਅਧਿਆਪਕਾਂ ਦੀਆਂ ਭਰਤੀਆਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ ।

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਅੱਜ ਮੁੜ ਤੋਂ ਹੋਇਆ ਵਾਧਾ, ਜਾਣੋ ਨਵੇਂ ਰੇਟ

0

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਹੁਣ ਫਿਰ ਤੋਂ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਇਕ ਦਿਨ ਦੀ ਰਾਹਤ ਦੇਣ ਤੋਂ ਬਾਅਦ ਸਰਕਾਰੀ ਤੇਲ ਕੰਪਨੀਆਂ ਨੇ ਸ਼ੁੱਕਰਵਾਰ ਨੂੰ ਫਿਰ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਇਸ ਹਫ਼ਤੇ ਤੇਲ ਦੀਆਂ ਕੀਮਤਾਂ ਵਿੱਚ ਤੀਜੀ ਵਾਰ ਵਾਧਾ ਕੀਤਾ ਗਿਆ ਹੈ।

ਅੱਜ ਵੀ ਸਰਕਾਰੀ ਤੇਲ ਕੰਪਨੀਆਂ ਨੇ ਦੇਸ਼ ਦੇ ਸਾਰੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 80 ਪੈਸੇ ਦਾ ਵਾਧਾ ਕਰ ਦਿੱਤਾ ਹੈ, ਜਦਕਿ ਡੀਜ਼ਲ ਵੀ ਬਰਾਬਰ ਮਹਿੰਗਾ ਹੋ ਗਿਆ ਹੈ। ਤਿੰਨ ਗੁਣਾ ਵਾਧੇ ਤੋਂ ਬਾਅਦ ਪੈਟਰੋਲ ਦੀ ਕੀਮਤ 2.40 ਰੁਪਏ ਪ੍ਰਤੀ ਲੀਟਰ ਵਧ ਗਈ ਹੈ। ਇਸ ਤੋਂ ਪਹਿਲਾਂ 137 ਦਿਨਾਂ ਤੱਕ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ, ਜਦਕਿ ਇਸ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ 45 ਫੀਸਦੀ ਮਹਿੰਗੀਆਂ ਹੋ ਗਈਆਂ ਹਨ। ਮੁੰਬਈ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕ੍ਰਮਵਾਰ 112.51 ਰੁਪਏ ਅਤੇ 96.70 ਰੁਪਏ ਪ੍ਰਤੀ ਲੀਟਰ (ਕ੍ਰਮਵਾਰ 84 ਪੈਸੇ ਅਤੇ 85 ਪੈਸੇ ਵਧ ਕੇ) ਹੋ ਗਈਆਂ ਹਨ।

ਚਾਰ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਦਿੱਲੀ ਵਿੱਚ ਪੈਟਰੋਲ 97.81 ਰੁਪਏ ਅਤੇ ਡੀਜ਼ਲ 89.07 ਰੁਪਏ ਪ੍ਰਤੀ ਲੀਟਰ ਹੈ

ਮੁੰਬਈ ਪੈਟਰੋਲ 112.51 ਰੁਪਏ ਅਤੇ ਡੀਜ਼ਲ 96.70 ਰੁਪਏ ਪ੍ਰਤੀ ਲੀਟਰ

ਚੇਨਈ ਪੈਟਰੋਲ 103.71 ਰੁਪਏ ਅਤੇ ਡੀਜ਼ਲ 93.75 ਰੁਪਏ ਪ੍ਰਤੀ ਲੀਟਰ

ਕੋਲਕਾਤਾ ਪੈਟਰੋਲ 107.18 ਰੁਪਏ ਅਤੇ ਡੀਜ਼ਲ 92.22 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੀਆਂ ਦਰਾਂ ਜਾਰੀ ਕੀਤੀਆਂ ਗਈਆਂ ਹਨ

ਨੋਇਡਾ ਵਿੱਚ ਪੈਟਰੋਲ 102.44 ਰੁਪਏ ਅਤੇ ਡੀਜ਼ਲ 89.43 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਲਖਨਊ ‘ਚ ਪੈਟਰੋਲ 97.67 ਰੁਪਏ ਅਤੇ ਡੀਜ਼ਲ 89.22 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਪੋਰਟ ਬਲੇਅਰ ‘ਚ ਪੈਟਰੋਲ 84.98 ਰੁਪਏ ਅਤੇ ਡੀਜ਼ਲ 79.21 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।

ਨਵਜੋਤ ਸਿੱਧੂ ਦੇ ਕਰੀਬੀ ਕੌਂਸਲਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

0

ਅੰਮ੍ਰਿਤਸਰ ਜ਼ਿਲ੍ਹੇ ’ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ ਕਈ ਕਾਂਗਰਸੀ ਕੌਂਸਲਰ ਪਾਰਟੀ ਛੱਡ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਅਗਵਾਈ ’ਚ ਕਾਂਗਰਸੀ ਕੌਂਸਲਰਾਂ ਨੂੰ ‘ਆਪ’ ’ਚ ਸ਼ਾਮਲ ਕੀਤਾ ਗਿਆ, ਜਿਸ ’ਚ ਹਲਕਾ ਪੂਰਬੀ ਦੇ ਸਾਬਕਾ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਖ਼ਾਸਮ-ਖ਼ਾਸ ਮਾਸਟਰ ਹਰਪਾਲ ਸਿੰਘ ਅਤੇ ਚਰਣਜੀਤ ਬੱਬਾ, ਅਮਰ ਗਿੱਲ ਅਤੇ ਹੋਰ ਕਈ ਕੌਂਸਲਰ ਸ਼ਾਮਲ ਹਨ।

ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਉਕਤ ਸਾਰੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।