Home Blog Page 2131

ਭਗਵੰਤ ਮਾਨ ਵਲੋਂ ਜਾਰੀ ਹੋਏ ਨੰਬਰ ‘ਤੇ ਭ੍ਰਿਸ਼ਟਾਚਾਰ ਖ਼ਿਲਾਫ਼ ਆਈ ਪਹਿਲੀ ਸ਼ਿਕਾਇਤ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਇੱਕ ਨੰਬਰ ਜਾਰੀ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਨੰਬਰ ਜਾਰੀ ਹੋਣ ਤੋਂ ਕੁੱਝ ਘੰਟਿਆਂ ਬਾਅਦ ਹੀ ਇਸ ਨੰਬਰ ‘ਤੇ ਪਹਿਲੀ ਸ਼ਿਕਾਇਤ ਕੀਤੀ ਗਈ।

ਬਠਿੰਡਾ ਦੀ ਸ਼੍ਰੀ ਗਊਸ਼ਾਲਾ ਨੂੰ ਦਾਨ ਕੀਤੀ ਜ਼ਮੀਨ ਦੀ ਵਸੀਅਤ ਕਰਵਾਉਣ ਲਈ 3000 ਰੁਪਏ ਦੀ ਰਿਸ਼ਵਤ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਸ਼ਿਕਾਇਤ ਸਾਧੂ ਰਾਮ ਕੁਸਲਾ ਜਨਰਲ ਸਕੱਤਰ ਸ੍ਰੀ ਗਊਸ਼ਾਲਾ ਵੱਲੋਂ ਸਬੂਤਾਂ ਸਮੇਤ ਮੁੱਖ ਮੰਤਰੀ ਨੂੰ ਸਾਂਝੀ ਕੀਤੀ ਗਈ ਹੈ।

ਇਹ ਸ਼ਿਕਾਇਤ ਜਗਤਾਰ ਸਿੰਘ ਨਾਇਬ ਤਹਿਸੀਲਦਾਰ ਤਲਵੰਡੀ ਸਾਬੋ ਦੇ ਖਿਲਾਫ ਹੈ, ਜਿਸ ਵਿਚ ਕੱਚੀ ਪਰਚੀ ‘ਤੇ 3000 ਹਜ਼ਾਰ ਰਿਸ਼ਵਤ ਦਾ ਜ਼ਿਕਰ ਹੈ।

ਦੱਸ ਦਈਏ ਕਿ ਅੱਜ 23 ਮਾਰਚ ਸ਼ਹੀਦੀ ਦਿਹਾੜੇ ਉੱਤੇ ਮੁੱਖ ਮੰਤਰੀ ਨੇ ਆਪਣਾ ਵਾਅਦਾ ਪੂਰਾ ਕਰਦੇ ਹੋਏ ਸੀਐਮ ਹੈਲਪਲਾਈਨ 9501 200 200 ਨੰਬਰ ਜਾਰੀ ਕੀਤਾ ਹੈ। ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸੀਐੱਮ ਮਾਨ ਨੇ ਇਹ ਨੰਬਰ ਜਾਰੀ ਕੀਤਾ ਹੈ। ਇਸ ਨੰਬਰ ਉੱਤੇ ਕੋਈ ਵੀ ਵਿਅਕਤੀ ਭ੍ਰਿਸ਼ਟਾਚਾਰ ਦੀ ਵੀਡੀਓ ਤੇ ਆਡੀਓ ਭੇਜ ਸਕਦਾ ਹੈ।

 

ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੇ ਵਾਹਨਾ ’ਤੇ ਪਾਬੰਦੀ ਬਾਰੇ ਹਿਮਾਚਲ ਦੇ CM ਦਾ ਬਿਆਨ ਮੰਦਭਾਗਾ, ਜੈ ਰਾਮ ਠਾਕੁਰ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼

0

ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਮਾਮਲੇ ਵਿਚ ਦਿੱਤੇ ਬਿਆਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬੇ ਦਾ ਮੁੱਖੀ ਹਰ ਫਿਰਕੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੁੰਦਾ ਹੈ, ਉਸ ਦਾ ਫਿਰਕੂਵਾਦੀ ਬਿਆਨ ਦੇਸ਼ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਬਹੁਧਰਮੀ ਅਤੇ ਬਹੁਭਾਸ਼ੀ ਦੇਸ਼ ਹੈ, ਜਿਸ ਵਿਚ ਹਰ ਇਕ ਨੂੰ ਧਾਰਮਿਕ ਅਜ਼ਾਦੀ ਹੈ। ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੂੰ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦ ਦਾ ਖਿਤਾਬ ਬਖਸ਼ਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਬਹੁਤ ਸਾਰੇ ਸਿੱਖ ਗੁਰਧਾਮ ਆਉਂਦੇ ਹਨ, ਜਿਨ੍ਹਾਂ ਦੇ ਦਰਸ਼ਨਾਂ ਲਈ ਜਾਂਦੇ ਸ਼ਰਧਾਲੂਆਂ ਨੂੰ ਰੋਕ ਕੇ ਉਨ੍ਹਾਂ ਦੀਆਂ ਗੱਡੀਆਂ ਤੋਂ ਨਿਸ਼ਾਨ ਸਾਹਿਬ ਅਤੇ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਜਬਰੀ ਲੁਹਾਈਆਂ ਜਾ ਰਹੀਆਂ ਹਨ। ਦੁੱਖ ਦੀ ਗੱਲ ਹੈ ਕਿ ਇਸ ਮਾਮਲੇ ’ਤੇ ਪੁਲਿਸ ਪ੍ਰਸਾਸ਼ਨ ਨੂੰ ਰੋਕਣ ਦੀ ਬਜਾਏ ਸੂਬੇ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਭਾਵਨਾਵਾਂ ਦੇ ਵਿਰੁੱਧ ਬਿਆਨਬਾਜ਼ੀ ਕੀਤੀ ਗਈ ਹੈ।

ਉਨ੍ਹਾਂ ਵੱਲੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ’ਤੇ ਕਿੰਤੂ ਕਰਨਾ ਜਾਇਜ਼ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਹਰ ਇੱਕ ਨੂੰ ਧਾਰਮਿਕ ਅਜ਼ਾਦੀ ਅਤੇ ਵਿਚਾਰਾਂ ਦੇ ਪ੍ਰਗਟਾਵੇ ਦਾ ਅਧਿਕਾਰ ਦਿੰਦਾ ਹੈ, ਪਰੰਤੂ ਹਿਮਾਚਲ ਦੇ ਮੁੱਖ ਮੰਤਰੀ ਸਿੱਖ ਆਗੂ ਪ੍ਰਤੀ ਨਫਰਤੀ ਸੋਚ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾਂ ਹੀ ਦੇਸ਼ ਦੀ ਤਰੱਕੀ ਵਾਸਤੇ ਯੋਗਦਾਨ ਪਾਇਆ ਹੈ ਅਤੇ ਦੇਸ਼ ’ਤੇ ਬਣੀ ਕਿਸੇ ਵੀ ਮੁਸੀਬਤ ਸਮੇਂ ਬਿਨ੍ਹਾਂ ਭੇਦ-ਭਾਵ ਹਰ ਫਿਰਕੇ ਦੀ ਸੇਵਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਿਮਾਚਲ ਦੇ ਮੁੱਖ ਮੰਤਰੀ ਨੂੰ ਇਹ ਨਹੀਂ ਭੁਲਣਾ ਚਾਹੀਦਾ ਕਿ ਜੇਕਰ ਅੱਜ ਪੂਰਾ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਤਾਂ ਉਹ ਸਿੱਖਾਂ ਦੀ ਵੱਡੀ ਭੂਮਿਕਾ ਦੀ ਬਦੌਲਤ ਹੈ।

ਪੁਸ਼ਕਰ ਸਿੰਘ ਧਾਮੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

0

ਪੁਸ਼ਕਰ ਸਿੰਘ ਧਾਮੀ ਨੇ ਬੁੱਧਵਾਰ ਨੂੰ ਉੱਤਰਾਖੰਡ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਉੱਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਨੇ ਅਹੁਦੇ ਅਤੇ ਗੁਪਤਤਾ ਦੀ ਸਹੁੰ ਚੁਕਾਈ। ਪੁਸ਼ਕਰ ਸਿੰਘ ਧਾਮੀ ਉਤਰਾਖੰਡ ਦੇ 12ਵੇਂ ਮੁੱਖ ਮੰਤਰੀ ਬਣ ਗਏ ਹਨ। ਉਹ ਲਗਾਤਾਰ ਦੂਜੀ ਵਾਰ ਉੱਤਰਾਖੰਡ ਦੇ ਮੁੱਖ ਮੰਤਰੀ ਬਣਨ ਵਾਲੇ ਪਹਿਲੇ ਨੇਤਾ ਹਨ। ਦੇਹਰਾਦੂਨ ਦੇ ਪਰੇਡ ਗਰਾਊਂਡ ‘ਚ ਸਹੁੰ ਚੁੱਕ ਸਮਾਗਮ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਸ਼ਾਮਲ ਹੋਏ।

ਸੈਲਾਨੀਆਂ ਦੇ ਸਵਾਗਤ ਲਈ ਏਸ਼ੀਆ ਦਾ ਸਭ ਤੋਂ ਵੱਡਾ ਟਿਊਲਿਪ ਗਾਰਡਨ ਹੋਇਆ ਤਿਆਰ

0

ਸੈਲਾਨੀਆਂ ਦੇ ਸਵਾਗਤ ਲਈ ਏਸ਼ੀਆ ਦਾ ਸਭ ਤੋਂ ਵੱਡਾ ਟਿਊਲਿਪ ਗਾਰਡਨ ਤਿਆਰ ਹੋ ਗਿਆ ਹੈ। 23 ਮਾਰਚ ਯਾਨੀ ਕਿ ਅੱਜ ਇਸ ਨੂੰ ਸੈਲਾਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ। ਇਸ ਗਾਰਡਨ ਦੀ ਖੂਬਸੂਰਤੀ ਨੂੰ ਵੇਖਣ ਲਈ ਹਰ ਸਾਲ ਲੱਖਾਂ ਸੈਲਾਨੀ ਆਉਂਦੇ ਹਨ। ਡਲ ਝੀਲ ਨਾਲ ਜ਼ਬਰਵਾਨ ਰੇਂਜ ਦੀ ਤਲਹਟੀ ‘ਤੇ ਸਥਿਤ ਟਿਊਲਿਪ ਗਾਰਡਨ ਲੱਗਭਗ 30 ਹੈਕਟੇਅਰ ਜ਼ਮੀਨ ਵਰਗ ’ਚ ਫੈਲਿਆ ਹੋਇਆ ਹੈ। ਫਲੋਰੀਕਲਚਰ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਇਸ ਸਾਲ 68 ਕਿਸਮਾਂ ਦੇ 15 ਲੱਖ ਤੋਂ ਵਧੇਰੇ ਟਿਊਲਿਪ ਲਾਏ ਗਏ ਹਨ। ਉਮੀਦ ਹੈ ਕਿ ਲੱਖਾਂ ਦੀ ਗਿਣਤੀ ’ਚ ਸੈਲਾਨੀ ਇਨ੍ਹਾਂ ਨੂੰ ਵੇਖਣ ਪਹੁੰਚਣਗੇ ਅਤੇ ਪਿਛਲੇ ਰਿਕਾਰਡ ਟੁੱਟਣਗੇ।

ਕਸ਼ਮੀਰ ’ਚ ਸੈਰ ਸਪਾਟੇ ਨੂੰ ਹੁਲਾਰਾ ਦੇਣ ਵਿਚ ਟਿਊਲਿਪ ਗਾਰਡਨ ਨੇ ਅਹਿਮ ਭੂਮਿਕਾ ਨਿਭਾਈ ਹੈ। ਟਿਊਲਿਪ ਫੈਸਟੀਵਲ ਗਰਮੀਆਂ ਦੇ ਮੌਸਮ ਤੋਂ ਪਹਿਲਾਂ ਸੈਲਾਨੀਆਂ ਨੂੰ ਆਕਰਸ਼ਿਤ ਕਰਦਾ ਹੈ ਅਤੇ ਸਥਾਨਕ ਲੋਕਾਂ ਲਈ ਰੁਜ਼ਗਾਰ ਦੇ ਹੋਰ ਮੌਕੇ ਖੋਲ੍ਹਣ ਵਿਚ ਵੀ ਮਦਦ ਕਰਦਾ ਹੈ। ਪਿਛਲੇ 3 ਸਾਲਾਂ ਤੋਂ ਕਸ਼ਮੀਰ ’ਚ ਸੈਰ-ਸਪਾਟਾ ਉਦਯੋਗ ਦਾ ਕੋਵਿਡ-19 ਕਾਰਨ ਕਾਫੀ ਨੁਕਸਾਨ ਹੋਇਆ ਹੈ। ਟਿਊਲਿਪ ਗਾਰਡਨ ਵੀ ਕੁਝ ਦਿਨਾਂ ਲਈ ਖੁੱਲ੍ਹਿਆ ਸੀ ਪਰ ਫਿਰ ਬੰਦ ਕਰਨਾ ਪਿਆ ਸੀ। ਇਕ ਅਧਿਕਾਰੀ ਨੇ ਕਿਹਾ ਕਿ ਪਿਛਲੇ ਸਾਲ ਕੋਵਿਡ ਪਾਬੰਦੀਆਂ ਦੇ ਬਾਵਜੂਦ 2.25 ਲੱਖ ਤੋਂ ਵਧੇਰੇ ਸੈਲਾਨੀ ਟਿਊਲਿਪ ਗਾਰਡਨ ’ਚ ਆਏ ਸਨ।

ਜਾਣਕਾਰੀ ਅਨੁਸਾਰ ਇਸ ਸਾਲ ਇਕ ਟਿਊਲਿਪ ਉਤਸਵ ਦਾ ਵੀ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੀ ਤਾਰੀਖ਼ ਬਾਅਦ ’ਚ ਤੈਅ ਕੀਤੀ ਜਾਵੇਗੀ। ਉਤਸਵ ’ਚ ਸੈਲਾਨੀਆਂ ਦੇ ਮਨੋਰੰਜਨ ਲਈ ਕੁਝ ਵਿਸ਼ੇਸ਼ ਸੈਲੀਬ੍ਰਿਟੀ ਨੂੰ ਸੱਦਾ ਦਿੱਤਾ ਜਾ ਸਕਦਾ ਹੈ।

 

CM ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹੈਲਪਲਾਈਨ ਨੰਬਰ ਕੀਤਾ ਜਾਰੀ

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਵਿਰੁੱਧ ਸ਼ਿਕਾਇਤਾਂ ਲਈ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ 95012-00200 ਜਾਰੀ ਕੀਤਾ ਹੈ। ਇਹ ਵਟਸਐਪ ਨੰਬਰ ਹੈ। ਜਿਸ ਰਾਹੀਂ ਲੋਕ ਰਿਸ਼ਵਤ ਮੰਗਣ ਜਾਂ ਲੈਣ ਦੀ ਆਡੀਓ ਜਾਂ ਵੀਡੀਓ ਭੇਜ ਸਕਦੇ ਹਨ। ਸੀਐਮ ਮਾਨ ਨੇ ਕਿਹਾ ਕਿ ਹਰ ਕੋਈ ਇਹ ਨੰਬਰ ਆਪਣੇ ਕੋਲ ਨੋਟ ਕਰ ਲਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਨੰਬਰ ‘ਤੇ ਭ੍ਰਿਸ਼ਟਾਚਾਰ ਨਾਲ ਜੁੜੀ ਸ਼ਿਕਾਇਤ ਹੀ ਕਰਨ।

ਉਨ੍ਹਾਂ ਕਿਹਾ ਕਿ ਜੇਕਰ ਕੋਈ ਰਿਸ਼ਵਤ ਲੈਂਦਾ ਹੈ ਜਾਂ ਕੰਮ ਲਈ ਕਮਿਸ਼ਨ ਮੰਗਦਾ ਹੈ ਤਾਂ ਉਸ ਦੀ ਆਡੀਓ ਜਾਂ ਵੀਡੀਓ ਮੈਨੂੰ ਭੇਜੋ। ਇਸ ‘ਤੇ ਆਉਣ ਵਾਲੀ ਸ਼ਿਕਾਇਤ ਦੀ ਨਿਰਪੱਖ ਜਾਂਚ ਹੋਵੇਗੀ ਅਤੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਉਨ੍ਹਾਂ ਦੀ ਬਰਸੀ ਮੌਕੇ ਹੁਸੈਨੀਵਾਲਾ ਮੈਮੋਰੀਅਲ ਅਤੇ ਖਟਕੜ ਕਲਾਂ ਵਿਖੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਵਿਚਾਰਾਂ ਨੂੰ ਘਰ-ਘਰ ਪਹੁੰਚਾਉਣ ਲਈ ਸਾਡਾ ਇਹ ਛੋਟਾ ਜਿਹਾ ਕਦਮ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਐਲਾਨ ਕੀਤੇ ਜਾਣਗੇ।

ਭਾਰਤ ਸਰਕਾਰ ਨੇ ਕੋਵਿਡ ਪਾਬੰਦੀਆਂ ਹਟਾਉਣ ਦਾ ਲਿਆ ਫੈਸਲਾ, ਇਸ ਤਾਰੀਖ਼ ਤੋਂ ਖਤਮ ਹੋ ਜਾਣਗੀਆਂ ਕੋਵਿਡ ਪਾਬੰਦੀਆਂ

0

ਕੋਰੋਨਾ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ ਪਰ ਕੋਰੋਨਾ ਦਾ ਕਹਿਰ ਕੁੱਝ ਘੱਟ ਗਿਆ ਹੈ। ਇਸ ਲਈ ਭਾਰਤ ਸਰਕਾਰ ਨੇ ਕੋਵਿਡ ਕਾਰਨ ਲੱਗੀਆਂ ਪਾਬੰਦੀਆਂ ਸੰਬੰਧੀ ਇੱਕ ਅਹਿਮ ਫੈਸਲਾ ਲਿਆ ਹੈ। ਭਾਰਤ ਸਰਕਾਰ ਕੋਵਿਡ ਪਾਬੰਦੀਆਂ ਨੂੰ ਖਤਮ ਕਰਨ ਜਾ ਰਹੀ ਹੈ। ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ 31 ਮਾਰਚ ਤੋਂ ਦੇਸ਼ ਅੰਦਰ ਸਾਰੀਆਂ ਕੋਵਿਡ ਪਾਬੰਦੀਆਂ ਹਟਾ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਲੋਕਾਂ ਲਈ ਮਾਸਕ ਪਹਿਨਣਾ ਜ਼ਰੂਰੀ ਰਹੇਗਾ ਤੇ ਨਾਲ ਹੀ ਸਮਾਜਿਕ ਦੂਰੀ ਦੀ ਪਾਲਣਾ ਵੀ ਲਾਜ਼ਮੀ ਹੋਵੇਗੀ।

ਕੇਂਦਰ ਸਰਕਾਰ ਨੇ 24 ਮਾਰਚ, 2020 ਨੂੰ ਪਹਿਲੀ ਵਾਰ ਦੇਸ਼ ‘ਚ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਡਿਜ਼ਾਸਟਰ ਮੈਨੇਜਮੈਂਟ ਐਕਟ, (ਡੀ.ਐਮ. ਐਕਟ) 2005 ਦੇ ਤਹਿਤ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ ਅਤੇ ਸਮੇਂ-ਸਮੇਂ ‘ਤੇ ਬਦਲਾਅ ਵੀ ਕੀਤੇ ਸਨ।

PM ਮੋਦੀ ਨੇ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਸ਼ਹੀਦੀ ਦਿਹਾੜੇ ‘ਤੇ ਦਿੱਤੀ ਸ਼ਰਧਾਂਜਲੀ

0

PM ਮੋਦੀ ਨੇ ਬੁੱਧਵਾਰ ਨੂੰ ‘ਸ਼ਹੀਦੀ ਦਿਹਾੜੇ’ ਮੌਕੇ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਦੇਸ਼ ਲਈ ਮਰ ਮਿਟਣ ਦਾ ਉਨ੍ਹਾਂ ਦਾ ਜਜ਼ਬਾ ਦੇਸ਼ਵਾਸੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਕਿਹਾ, ‘‘ਸ਼ਹੀਦੀ ਦਿਹਾੜੇ ’ਤੇ ਭਾਰਤ ਮਾਤਾ ਦੇ ਅਮਰ ਸਪੂਤ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਕੋਟਿ-ਕੋਟਿ ਨਮਨ। ਮਾਂ ਭੂਮੀ ਲਈ ਮਰ ਮਿਟਣ ਦਾ ਉਨ੍ਹਾਂ ਦਾ ਜਜ਼ਬਾ ਦੇਸ਼ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦਾ ਰਹੇਗਾ।

ਸ਼ਹੀਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਬੁੱਧਵਾਰ ਸ਼ਾਮ ਵੀਡੀਓ ਕਾਨਫਰੰਸ ਜ਼ਰੀਏ ਕੋਲਕਾਤਾ ਦੇ ਵਿਕਟੋਰੀਆ ਮੈਮੋਰੀਅਲ ਹਾਲ ’ਚ ਵਿਪਲਵੀ ਭਾਰਤ ਗੈਲਰੀ ਦਾ ਉਦਘਾਟਨ ਕਰਨਗੇ। ਪ੍ਰੋਗਰਾਮ ਦੌਰਾਨ ਪ੍ਰਧਾਨ ਮੰਤਰੀ ਇਕ ਸਭਾ ਨੂੰ ਵੀ ਸੰਬੋਧਿਤ ਕਰਨਗੇ।

ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਅੱਜ ਦੇ ਹੀ ਦਿਨ ਅੰਗਰੇਜ਼ੀ ਹਕੂਮਤ ਵਲੋਂ ਫਾਂਸੀ ਦੇ ਦਿੱਤੀ ਸੀ। ਇਸ ਲਈ ਉਨ੍ਹਾਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ 23 ਮਾਰਚ ਨੂੰ ‘ਸ਼ਹੀਦੀ ਦਿਹਾੜੇ’ ਦੇ ਰੂਪ ’ਚ ਮਨਾਇਆ ਜਾਂਦਾ ਹੈ।

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਵਿਸ਼ੇਸ਼ ਰਿਪੋਰਟ

0

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ 23 ਮਾਰਚ ਯਾਨੀ ਅੱਜ ਸ਼ਹੀਦੀ ਦਿਵਸ ਹੈ। ਅੱਜ ਦਾ ਦਿਨ ਪੂਰੇ ਦੇਸ਼ ਲਈ ਬਹੁਤ ਹੀ ਮਹੱਤਵਪੂਰਨ ਹੈ। ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦੇਣ ਲਈ 24 ਮਾਰਚ 1931 ਦਾ ਦਿਨ ਨਿਸ਼ਚਿਤ ਕੀਤਾ ਗਿਆ ਸੀ, ਪਰ ਅੰਗਰੇਜ਼ਾਂ ਨੇ ਇਸ ਵਿਚ ਅਚਾਨਕ ਬਦਲਾਅ ਕਰ ਦਿੱਤਾ ਸੀ। ਜਿਸ ਤੋਂ ਬਾਅਦ ਤੈਅ ਮਿਤੀ ਤੋਂ 1 ਦਿਨ ਪਹਿਲਾਂ ਯਾਨੀ 23 ਮਾਰਚ 1931 ਨੂੰ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਗਈ। ਦਰਅਸਲ ਅੰਗਰੇਜ਼ਾਂ ਨੂੰ ਡਰ ਸੀ ਕਿ ਫਾਂਸੀ ਵਾਲੇ ਦਿਨ ਲੋਕ ਵਿਦਰੋਹ ਕਰ ਦੇਣਗੇ ਕਿਉਂਕਿ ਇਨ੍ਹਾਂ ਯੋਧਿਆਂ ਦੀ ਉਸ ਸਮੇਂ ਲੋਕਾਂ ਵਿੱਚ ਕਾਫੀ ਪ੍ਰਸਿੱਧੀ ਸੀ। ਇਸ ਕਾਰਨ ਇਨ੍ਹਾਂ ਤਿੰਨਾਂ ਨੂੰ ਗੁਪਤ ਰੂਪ ਵਿੱਚ ਮੌਤ ਦੀ ਸਜ਼ਾ ਦੇ ਦਿੱਤੀ ਗਈ ਸੀ। ਜਿਸ ਬਾਰੇ ਅੰਗਰੇਜ਼ਾਂ ਨੇ ਪਰਿਵਾਰ ਤੇ ਹੋਰ ਕਿਸੇ ਨੂੰ ਵੀ ਕੋਈ ਖਬਰ ਨਹੀਂ ਹੋਣ ਦਿੱਤੀ ਸੀ।

ਭਗਤ ਸਿੰਘ

ਸਰਦਾਰ ਭਗਤ ਸਿੰਘ 28 ਸਤੰਬਰ 1907 ਵਿਚ ਪੈਦਾ ਹੋਏ ਸੀ। ਭਗਤ ਸਿੰਘ ਨੂੰ ਦੇਸ਼ ਭਗਤੀ ਦੀ ਭਾਵਨਾ ਉਨ੍ਹਾਂ ਦੇ ਪਰਿਵਾਰ ਵਿੱਚੋਂ ਹੀ ਮਿਲੀ। ਜਾਣਕਾਰੀ ਲਈ ਦੱਸ ਦੇਈਏ ਕਿ ਖਟਕੜ ਕਲਾਂ ਇਕ ਇਤਿਹਾਸਿਕ ਪਿੰਡ ਹੈ। ਅਸਲ ਵਿੱਚ ਖਟਕੜ ਕਲਾਂ ਨੂੰ ਪ੍ਰਸਿੱਧ ਦੇਸ਼ਭਗਤ ਅਤੇ ਸਰਦਾਰ ਕਿਸ਼ਨ ਸਿੰਘ, ਸਰਦਾਰ ਅਜੀਤ ਸਿੰਘ, ਸਰਦਾਰ ਸਵਰਨ ਸਿੰਘ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਵਰਗੇ ਯੋਧਿਆਂ ਦਾ ਪਿੰਡ ਹੋਣ ਦਾ ਸਨਮਾਨ ਮਿਲਿਆ ਹੈ। ਇਹ ਮਹਾਨ ਸ਼ਹੀਦ ਭਗਤ ਸਿੰਘ ਦੇ ਬਜੁਰਗਾਂ ਦਾ ਪਿੰਡ ਹੈ। ਇਸ ਕਾਰਨ ਖਟਕੜ ਕਲਾਂ ਹੁਸੈਨੀਵਾਲਾ ਭਗਤ ਸਿੰਘ ਲਈ ਬਹੁਤ ਖਾਸ ਸਥਾਨ ਸੀ, ਜਿੱਥੋ ਉਨ੍ਹਾਂ ਦੇ ਅੰਦਰ ਦੇਸ਼ ਦੇ ਪ੍ਰਤੀ ਭਗਤੀ ਦੀ ਭਾਵਨਾਂ ਭਰੀ ਸੀ। ਦੱਸ ਦੇਈਏ ਕਿ ਇੱਥੇ ਜ਼ਿਲ੍ਹੇ ਦਾ ਨਾਮ ਭਗਤ ਸਿੰਘ ਦੇ ਨਾਮ ‘ਤੇ ਹੀ ਰੱਖਿਆ ਗਿਆ ਹੈ। ਕੁਝ ਲੋਕਾਂ ਦੇ ਮੁਤਾਬਿਕ ਭਗਤ ਸਿੰਘ ਦੀ ਆਖਰੀ ਇੱਛਾ ਸੀ ਕਿ ਉਸ ਨੂੰ ਫਾਂਸੀ ਦੇਣ ਦੀ ਬਜਾਏ ਗੋਲੀ ਮਾਰ ਦਿੱਤੀ ਜਾਵੇ। ਭਗਤ ਸਿੰਘ ਨੇ ਵਿਆਹ ਨਹੀਂ ਕਰਵਾਇਆ। ਫਾਂਸੀ ਸਮੇਂ ਭਗਤ ਸਿੰਘ ਦੀ ਉਮਰ 23 ਸਾਲ ਦੀ ਸੀ।

ਰਾਜਗੁਰੂ

ਰਾਜਗੁਰੂ ਦਾ ਜਨਮ 24 ਅਗਸਤ 1908 ਨੂੰ ਮੌਜੂਦਾ ਮਹਾਰਾਸ਼ਟਰ ਰਾਜ ਦੇ ਰਤਨਾਗਿਰੀ ਜ਼ਿਲ੍ਹੇ ਦੀ ਖੇੜ ਤਹਿਸੀਲ ਵਿੱਚ ਹੋਇਆ ਸੀ।  ਉਹਨਾਂ ਦਾ ਪਰਿਵਾਰ ਮਰਾਠੀ ਦੇਸ਼ਸਥ ਬ੍ਰਾਹਮਣ ਪਰਿਵਾਰ ਸੀ। ਜਦੋਂ ਰਾਜਗੁਰੂ ਸਿਰਫ਼ 6 ਸਾਲ ਦੇ ਸਨ ਤਾਂ ਉਨ੍ਹਾਂ ਦੇ ਪਿਤਾ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਘਰ ਦੀ ਜਿੰਮੇਦਾਰੀ ਉਨ੍ਹਾਂ ਦੇ ਵੱਡੇ ਭਰਾ ਨੇ ਸੰਭਾਲੀ। ਰਾਜਗੁਰੂ ਨੇ 16 ਸਾਲ ਦੀ ਉਮਰ ਵਿੱਚ ਚੰਦਰਸ਼ੇਖਰ ਆਜ਼ਾਦ ਦੀ ਪਾਰਟੀ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਆਰਮੀ ਵਿੱਚ ਸ਼ਾਮਲ ਹੋ ਗਏ। ਇਸ ਕ੍ਰਾਂਤੀਕਾਰੀ ਪਾਰਟੀ ਵਿੱਚ ਰਾਜਗੁਰੂ ਨੂੰ ‘ਰਘੂਨਾਥ’ ਅਤੇ ‘ਐਮ ਮਹਾਰਾਸ਼ਟਰ’ ਵਜੋਂ ਜਾਣਿਆ ਜਾਂਦਾ ਸੀ। ਇੱਥੇ ਹੀ ਰਾਜਗੁਰੂ ਭਗਤ ਸਿੰਘ ਅਤੇ ਸੁਖਦੇਵ ਨੂੰ ਵੀ ਮਿਲੇ ਸਨ। ਇਸੇ ਤਰ੍ਹਾਂ ਦੇ ਵਿਚਾਰਾਂ ਕਾਰਨ, ਰਾਜਗੁਰੂ, ਭਗਤ ਸਿੰਘ ਅਤੇ ਸੁਖਦੇਵ ਚੰਗੇ ਦੋਸਤ ਬਣ ਗਏ ਅਤੇ ਉਨ੍ਹਾਂ ਨੇ ਮਿਲ ਕੇ ਬਹੁਤ ਸਾਰੀਆਂ ਕ੍ਰਾਂਤੀਕਾਰੀ ਘਟਨਾਵਾਂ ਨੂੰ ਅੰਜਾਮ ਦਿੱਤਾ। ਚੰਦਰਸ਼ੇਖਰ ਆਜ਼ਾਦ ਅਤੇ ਭਗਤ ਸਿੰਘ ਰਾਜਗੁਰੂ ਦੇ ਆਦਰਸ਼ ਸਨ। ਫਾਂਸੀ ਸਮੇਂ ਸ਼ਿਵਰਾਮ ਰਾਜਗੁਰੂ ਦੀ ਉਮਰ 22 ਸਾਲ ਦੀ ਸੀ।

ਸੁਖਦੇਵ ਥਾਪਰ

ਸੁਖਦੇਵ ਥਾਪਰ ਦਾ ਜਨਮ 15 ਮਈ 1907 ਨੂੰ ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਹੋਇਆ ਸੀ। ਉਹਨਾਂ ਨੇ ਬਚਪਨ ਤੋਂ ਹੀ ਭਾਰਤ ਵਿੱਚ ਅੰਗਰੇਜ਼ ਹਕੂਮਤ ਦੇ ਜ਼ੁਲਮਾਂ ​​ਨੂੰ ਦੇਖਿਆ ਸੀ ਅਤੇ ਇਸੇ ਕਾਰਨ ਉਹ ਗੁਲਾਮੀ ਦੀਆਂ ਜੰਜ਼ੀਰਾਂ ਨੂੰ ਤੋੜਨ ਲਈ ਕ੍ਰਾਂਤੀਕਾਰੀ ਬਣ ਗਿਆ ਸੀ। ਬਚਪਨ ਤੋਂ ਹੀ ਸੁਖਦੇਵ ਦੇ ਮਨ ਵਿੱਚ ਦੇਸ਼ ਭਗਤੀ ਦੀ ਭਾਵਨਾ ਭਰੀ ਹੋਈ ਸੀ। ਉਸਨੇ ਲਾਹੌਰ ਦੇ ਨੈਸ਼ਨਲ ਕਾਲਜ ਵਿੱਚ ਨੌਜਵਾਨਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕੀਤੀ ਅਤੇ ਉਨ੍ਹਾਂ ਨੂੰ ਆਜ਼ਾਦੀ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਇੱਕ ਹੁਨਰਮੰਦ ਆਗੂ ਵਜੋਂ ਉਸਨੇ ਕਾਲਜ ਦੇ ਵਿਦਿਆਰਥੀਆਂ ਨੂੰ ਭਾਰਤ ਦੇ ਸ਼ਾਨਦਾਰ ਅਤੀਤ ਬਾਰੇ ਵੀ ਦੱਸਿਆ। ਸੁਖਦੇਵ ਨੇ ਹੋਰ ਕ੍ਰਾਂਤੀਕਾਰੀ ਸਾਥੀਆਂ ਦੇ ਨਾਲ ਲਾਹੌਰ ਵਿੱਚ ਨੌਜਵਾਨ ਭਾਰਤ ਸਭਾ ਸ਼ੁਰੂ ਕੀਤੀ। ਇਹ ਇੱਕ ਅਜਿਹੀ ਸੰਸਥਾ ਸੀ ਜਿਸ ਨੇ ਨੌਜਵਾਨਾਂ ਨੂੰ ਆਜ਼ਾਦੀ ਦੀ ਲਹਿਰ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਸੁਖਦੇਵ ਨੇ ਨਾ ਸਿਰਫ ਨੌਜਵਾਨਾਂ ਵਿਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕੀਤੀ, ਸਗੋਂ ਖੁਦ ਵੀ ਇਨਕਲਾਬੀ ਗਤੀਵਿਧੀਆਂ ਵਿਚ ਸਰਗਰਮੀ ਨਾਲ ਹਿੱਸਾ ਲਿਆ। ਸੁਖਦੇਵ ਥਾਪਰ ਇੱਕ ਅਜਿਹਾ ਨਾਮ ਹੈ ਜੋ ਨਾ ਸਿਰਫ ਆਪਣੀ ਦੇਸ਼ ਭਗਤੀ, ਦਲੇਰੀ ਅਤੇ ਮਾਤ ਭੂਮੀ ਉੱਤੇ ਕੁਰਬਾਨੀ ਲਈ ਜਾਣਿਆ ਜਾਂਦਾ ਹੈ, ਸਗੋਂ ਉਹਨਾਂ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਿਵੇਕਲੇ ਮਿੱਤਰ ਵਜੋਂ ਇਤਿਹਾਸ ਵਿੱਚ ਦਰਜ ਹੈ।

CM ਭਗਵੰਤ ਮਾਨ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਕਰਨਗੇ ਵੱਡਾ ਐਲਾਨ

0

ਭਗਵੰਤ ਮਾਨ ਨੇ ਅੱਜ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਟਵੀਟ ਕਰ ਸਿਜਦਾ ਕੀਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ ਹੈ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਾ ਹਾਂ। ਆਓ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਨਿਸ਼ਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਖ਼ੁਸ਼ਹਾਲ ਅਤੇ ਸੁਨਹਿਰਾ ਪੰਜਾਬ ਬਣਾਈਏ।

ਅੱਜ ਭਗਵੰਤ ਮਾਨ ਇੱਕ ਵੱਡਾ ਐਲਾਨ ਕਰਨਗੇ। ੳੇੁਨ੍ਹਾਂ ਨੇ ਕਿਹਾ ਸੀ ਕਿ ਭਗਤ ਸਿੰਘ ਜੀ ਦੇ ਸ਼ਹੀਦੀ ਦਿਨ ‘ਤੇ ਅਸੀਂ anti-corruption ਹੈਲਪਲਾਈਨ ਨੰਬਰ ਜਾਰੀ ਕਰਾਂਗੇ। ਉਹ ਮੇਰਾ ਨਿੱਜੀ ਵਟਸਐਪ ਨੰਬਰ ਹੋਵੇਗਾ। ਜੇ ਤੁਹਾਡੇ ਤੋਂ ਕੋਈ ਵੀ ਰਿਸ਼ਵਤ ਮੰਗੇ, ਉਸਦੀ ਵੀਡੀਓ/ਆਡੀਓ ਰਿਕਾਰਡਿੰਗ ਕਰਕੇ ਮੈਨੂੰ ਭੇਜ ਦੇਣਾ। ਭ੍ਰਿਸ਼ਟਾਚਾਰੀਆਂ ਦੇ ਖ਼ਿਲਾਫ ਸਖ਼ਤ ਐਕਸ਼ਨ ਲਿਆ ਜਾਵੇਗਾ।

ਕੱਲ੍ਹ ਵਿਧਾਨ ਸਭਾ ਸਦਨ ਦੇ ਸੈਸ਼ਨ ਦਾ ਤੀਜਾ ਤੇ ਆਖਰੀ ਦਿਨ ਸੀ। ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਸੀ।

PSEB ਦੀ 5ਵੀਂ ਜਮਾਤ ਦੀ ਅੱਜ ਹੋਣ ਵਾਲੀ ਪ੍ਰੀਖਿਆ ਹੁਣ ਇਸ ਤਾਰੀਖ਼ ਨੂੰ ਹੋਵੇਗੀ

0

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ 23 ਮਾਰਚ ਨੂੰ ਕਰਵਾਈ ਜਾਣ ਵਾਲੀ 5ਵੀਂ ਜਮਾਤ (ਟਰਮ-2) ਪ੍ਰੀਖਿਆ ਅੱਗੇ ਪਾ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜੇ. ਆਰ. ਮਹਿਰੋਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ’ਤੇ 23 ਮਾਰਚ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਕੱਲ੍ਹ ਵਿਧਾਨ ਸਭਾ ਸਦਨ ਦੇ ਸੈਸ਼ਨ ਦਾ ਤੀਜਾ ਤੇ ਆਖਰੀ ਦਿਨ ਸੀ। ਜਿਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਸੀ।

ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਦਿਨ ਕਰਵਾਈ ਜਾਣ ਵਾਲੀ 5ਵੀਂ ਜਮਾਤ (ਟਰਮ-2) ਦੇ ਦੂਜੇ ਵਿਸ਼ੇ (ਪੰਜਾਬੀ, ਹਿੰਦੀ, ਉਰਦੂ) ਦੀ ਪ੍ਰੀਖਿਆ ਹੁਣ 2 ਅਪ੍ਰੈਲ ਸਵੇਰੇ 10:30 ਵਜੇ ਕਰਵਾਈ ਜਾਵੇਗੀ।

ਇਸ ਤੋਂ ਇਲਾਵਾ ਪਹਿਲੀ ਤੋਂ ਚੌਥੀ ਜਮਾਤ ਦੀ ਅੱਜ ਹੋਣ ਵਾਲੀ ਅੰਗਰੇਜੀ ਵਿਸ਼ੇ ਦੀ ਪ੍ਰੀਖਿਆ 28 ਮਾਰਚ ਨੂੰ ਹੋਵੇਗੀ।