Home Blog Page 2133

ਵਿਸ਼ਵ ਜਲ ਦਿਵਸ ‘ਤੇ PM ਮੋਦੀ ਨੇ ਟਵੀਟ ਕਰ ਕੀਤੀ ਇਹ ਅਪੀਲ

0

ਹਰ ਸਾਲ 22 ਮਾਰਚ ਨੂੰ ਵਿਸ਼ਵ ਜਲ ਦਿਵਸ ਮਨਾਇਆ ਜਾਂਦਾ ਹੈ। ਪਾਣੀ ਇਕ ਅਜਿਹਾ ਦੁਰਲੱਭ ਕੁਦਰਤੀ ਸਰੋਤ ਹੈ, ਜੋ ਨਾ ਸਿਰਫ਼ ਖੇਤੀਬਾੜੀ ਦੇ ਕੰਮਾਂ ਲਈ ਸਗੋਂ ਧਰਤੀ ‘ਤੇ ਜੀਵਨ ਲਈ ਵੀ ਬਹੁਤ ਜ਼ਰੂਰੀ ਹੈ, ਪਰ ਚਿੰਤਾਜਨਕ ਸਥਿਤੀ ਇਹ ਹੈ ਕਿ ਪਾਣੀ ਦੀ ਕਮੀ  ਭਾਰਤ ਵਿੱਚ ਹੀ ਨਹੀਂ ਸਗੋਂ ਦੁਨੀਆ ਦੇ ਲਗਭਗ ਸਾਰੇ ਦੇਸ਼ਾਂ ਵਿੱਚ ਇੱਕ ਗੰਭੀਰ ਸਮੱਸਿਆ ਬਣ ਚੁੱਕੀ ਹੈ। ਇਸ ਲਈ ਇਹ ਦਿਨ ਲੋਕਾਂ ਨੂੰ ਪਾਣੀ ਦੀ ਮਹੱਤਤਾ ਅਤੇ ਇਸ ਨੂੰ ਵੱਖ-ਵੱਖ ਤਰੀਕਿਆਂ ਨਾਲ ਕਿਵੇਂ ਸੰਭਾਲਿਆ ਜਾ ਸਕਦਾ ਹੈ, ਬਾਰੇ ਦੱਸਣ ਲਈ ਮਨਾਇਆ ਜਾਂਦਾ ਹੈ।

ਇਸ ਦਿਨ ਦੀ ਘੋਸ਼ਣਾ ਸੰਯੁਕਤ ਰਾਸ਼ਟਰ ਦੁਆਰਾ 1992 ਵਿੱਚ ਰੀਓ ਡੀ ਜਨੇਰੀਓ, ਬ੍ਰਾਜ਼ੀਲ ਵਿੱਚ ਆਯੋਜਿਤ ਸੰਯੁਕਤ ਰਾਸ਼ਟਰ ਦੀ ਵਾਤਾਵਰਣ ਅਤੇ ਵਿਕਾਸ (UNCED) ਕਾਨਫਰੰਸ ਵਿੱਚ ਕੀਤੀ ਗਈ ਸੀ। ਪਹਿਲਾ ਵਿਸ਼ਵ ਜਲ ਦਿਵਸ 22 ਮਾਰਚ 1993 ਨੂੰ ਮਨਾਇਆ ਗਿਆ ਸੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਵਿਸ਼ਵ ਜਲ ਦਿਵਸ ‘ਤੇ ਪਾਣੀ ਦੀ ਇਕ-ਇਕ ਬੂੰਦ ਬਚਾਉਣ ਦੀ ਅਪੀਲ ਦੋਹਰਾਈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ ‘ਚ ਪਾਣੀ ਦੀ ਸੁਰੱਖਿਆ ਨੂੰ ਇਕ ਜਨ ਅੰਦੋਲਨ ਬਣਦੇ ਦੇਖਣਾ ਖੁਸ਼ੀ ਦੀ ਗੱਲ ਹੈ। ਉਨ੍ਹਾਂ ਨੇ ਪਾਣੀ ਦੀ ਸੁਰੱਖਿਆ ਦੀ ਦਿਸ਼ਾ ‘ਚ ਕੰਮ ਕਰਨ ਵਾਲੇ ਸਾਰੇ ਲੋਕਾਂ ਅਤੇ ਸੰਗਠਨਾਂ ਦੀ ਤਾਰੀਫ਼ ਵੀ ਕੀਤੀ।

ਮੋਦੀ ਨੇ ਟਵੀਟ ਕੀਤਾ,”ਵਿਸ਼ਵ ਜਲ ਦਿਵਸ ਮੌਕੇ ਆਓ, ਪਾਣੀ ਦੀ ਇਕ-ਇਕ ਬੂੰਦ ਬਚਾਉਣ ਦੇ ਆਪਣੇ ਸੰਕਲਪ ਨੂੰ ਦੋਹਰਾਓ। ਸਾਡਾ ਦੇਸ਼ ਜਲ ਸੁਰੱਖਿਆ ਅਤੇ ਸਵੱਛ ਪੀਣ ਵਾਲੇ ਪਾਣੀ ਤੱਕ ਨਾਗਰਿਕਾਂ ਦੀ ਪਹੁੰਚ ਯਕੀਨੀ ਕਰਨ ਲਈ ਜਲ ਜੀਵਨ ਮਿਸ਼ਨ ਵਰਗੇ ਕਈ ਉਪਾਅ ਕਰ ਰਿਹਾ ਹੈ।

 

ਡਰੱਗ ਕੇਸ ‘ਚ ਬਿਕਰਮ ਮਜੀਠੀਆ ਦੀ ਅੱਜ ਮੋਹਾਲੀ ਕੋਰਟ ‘ਚ ਹੋਵੇਗੀ ਪੇਸ਼ੀ

0

ਬਿਕਰਮਜੀਤ ਸਿੰਘ ਮਜੀਠੀਆ ਦੀ ਅੱਜ ਮੋਹਾਲੀ ਕੋਰਟ ‘ਚ ਪੇਸ਼ੀ ਹੈ।  ਨਵੀਂ ਜਾਂਚ ਟੀਮ ਬਣਨ ਤੋਂ ਬਾਅਦ ਉਨ੍ਹਾਂ ਦੀ ਪਹਿਲੀ ਪੇਸ਼ੀ ਹੈ।ਉਹ ਡਰੱਗ ਕੇਸ ‘ਚ ਮੋਹਾਲੀ ਕੋਰਟ ‘ਚ ਪੇਸ਼ ਹੋਣਗੇ।

ਦੱਸ ਦਈਏ ਕਿ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਡਰੱਗ ਮਾਮਲੇ ਦੀ ਜਾਂਚ ਟੀਮ SIT ਦਾ ਪੁਨਰਗਠਨ ਕੀਤਾ ਗਿਆ ਹੈ।

ਭਗਵੰਤ ਮਾਨ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਪੁਨਰਗਠਨ ਕਰਨ ਦੇ ਹੁਕਮ ਦਿੱਤੇ ਸਨ।

ਨਵੀਂ ਟੀਮ ਦੀ ਅਗਵਾਈ ਏਆਈਜੀ ਗੁਰਸ਼ਰਨ ਸਿੰਘ ਸੰਧੂ ਕਰਨਗੇ ਅਤੇ ਚਾਰ ਹੋਰ ਮੈਂਬਰ ਹੋਣਗੇ। ਇਨ੍ਹਾਂ ਵਿੱਚ ਏਆਈਜੀ ਰਾਹੁਲ ਐਸ ਅਤੇ ਰਣਜੀਤ ਸਿੰਘ ਤੋਂ ਇਲਾਵਾ ਡੀਐਸਪੀ ਰੈਂਕ ਦੇ ਦੋ ਅਧਿਕਾਰੀ ਸ਼ਾਮਲ ਹਨ।

ਪਿਛਲੀ ਐਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ ਸੀ। SIT ਦਾ ਗਠਨ 20 ਦਸੰਬਰ, 2021 ਨੂੰ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਐਫਆਈਆਰ ਦੇ ਆਧਾਰ ‘ਤੇ ਮਜੀਠੀਆ ਵਿਰੁੱਧ ਦੋਸ਼ਾਂ ਦੀ ਜਾਂਚ ਲਈ ਕੀਤਾ ਗਿਆ ਸੀ।

49 ਪੰਨਿਆਂ ਦੀ ਐਫਆਈਆਰ ਨਸ਼ਿਆਂ ਖ਼ਿਲਾਫ਼ ਐਸਟੀਐਫ ਦੇ ਮੁਖੀ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਦੀ ਜਾਂਚ ਰਿਪੋਰਟ ’ਤੇ ਆਧਾਰਿਤ ਸੀ।

ਤੇਲ ਕੀਮਤਾਂ ਤੋਂ ਬਾਅਦ LPG ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ‘ਚ ਵੀ ਹੋਇਆ ਭਾਰੀ ਵਾਧਾ

0

ਮਹਿੰਗਾਈ ‘ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਘਰੇਲੂ ਰਸੋਈ ਗੈਸ ਸਿਲੰਡਰ (LPG) ਦੀਆਂ ਕੀਮਤਾਂ ਕਰੀਬ ਪੰਜ ਮਹੀਨਿਆਂ ਬਾਅਦ ਵਧਾਈਆਂ ਗਈਆਂ ਹਨ। ਸਰਕਾਰੀ ਤੇਲ ਕੰਪਨੀਆਂ (Oil Company) ਨੇ ਮੰਗਲਵਾਰ ਨੂੰ ਐਲਪੀਜੀ ਸਿਲੰਡਰ ਦੇ ਨਵੇਂ ਰੇਟ (LPG cylinder) ਜਾਰੀ ਕੀਤੇ ਹਨ, ਜਿਸ ਵਿੱਚ 50 ਰੁਪਏ ਦਾ ਵਾਧਾ ਹੋਇਆ ਹੈ।

ਇਸਤੋਂ ਪਹਿਲਾਂ ਅੱਜ ਪੈਟਰੋਲ-ਡੀਜ਼ਲ ਕੀਮਤਾਂ ‘ਚ ਵੀ ਹੋਇਆ ਵਾਧਾ

Petrol-Diesel Price Today: ਦਿੱਲੀ-ਐਨਸੀਆਰ ਦੇ ਲੋਕਾਂ ਨੂੰ ਮਹਿੰਗਾਈ ਦਾ ਇੱਕ ਪਾਸਾ ਝਟਕਾ ਲੱਗਾ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਦੀ ਕੀਮਤ ਵਿੱਚ 80 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਪੈਟਰੋਲ ਦੀ ਕੀਮਤ 95 ਰੁਪਏ 41 ਪੈਸੇ ਪ੍ਰਤੀ ਲੀਟਰ ਤੋਂ ਵਧ ਕੇ 96 ਰੁਪਏ 21 ਪੈਸੇ ਪ੍ਰਤੀ ਲੀਟਰ ਹੋ ਗਈ ਹੈ। ਇਸ ਨਾਲ ਦਿੱਲੀ ‘ਚ ਡੀਜ਼ਲ ਦੀ ਕੀਮਤ 86 ਰੁਪਏ 67 ਪੈਸੇ ਤੋਂ ਵਧ ਕੇ 87 ਰੁਪਏ 47 ਪੈਸੇ ਪ੍ਰਤੀ ਲੀਟਰ ਹੋ ਗਈ ਹੈ।

ਧਿਆਨਯੋਗ ਹੈ ਕਿ ਯੂਪੀ ਸਮੇਤ ਪੰਜ ਰਾਜਾਂ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੰਪਨੀਆਂ ਨੇ ਲਗਭਗ ਪੰਜ ਮਹੀਨਿਆਂ ਤੋਂ ਐਲਪੀਜੀ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਕੀਤਾ ਸੀ। ਇਸ ਤੋਂ ਪਹਿਲਾਂ, 6 ਅਕਤੂਬਰ, 2021 ਨੂੰ, ਐਲਪੀਜੀ ਦੀਆਂ ਕੀਮਤਾਂ ਵਿੱਚ ਆਖਰੀ ਬਦਲਾਅ ਕੀਤਾ ਗਿਆ ਸੀ। ਚੋਣਾਂ ਤੋਂ ਬਾਅਦ ਕੰਪਨੀਆਂ ਨੇ ਇੱਕ ਵਾਰ ਫਿਰ ਐਲਪੀਜੀ ਦੀਆਂ ਕੀਮਤਾਂ ਵਧਾਉਣ ਦਾ ਫੈਸਲਾ ਕੀਤਾ ਹੈ।

ਦੱਸ ਦੇਈਏ ਕਿ ਤੇਲ ਮਾਰਕੀਟਿੰਗ ਕੰਪਨੀਆਂ ਨੇ 137 ਦਿਨਾਂ ਬਾਅਦ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਇਸ ਵਾਧੇ ਤੋਂ ਬਾਅਦ ਸਫਰ ਮਹਿੰਗਾ ਹੋ ਜਾਵੇਗਾ ਅਤੇ ਇਸ ਦਾ ਅਸਰ ਲੋਕਾਂ ਦੇ ਰੋਜ਼ਾਨਾ ਅਤੇ ਅੰਤ ‘ਚ ਮਹੀਨਾਵਾਰ ਬਜਟ ‘ਤੇ ਪਵੇਗਾ।

LPG ਗੈਸ ਸਿਲੰਡਰ ‘ਚ ਵਾਧੇ ਤੋਂ ਬਾਅਦ ਮੰਗਲਵਾਰ 22 ਮਾਰਚ ਨੂੰ ਦਿੱਲੀ ‘ਚ 14 ਕਿਲੋ ਦਾ ਗੈਸ ਸਿਲੰਡਰ 949.5 ਰੁਪਏ ਦਾ ਹੋ ਗਿਆ ਹੈ। ਪਹਿਲਾਂ ਇਹ 899.50 ਰੁਪਏ ਸੀ। ਦਿੱਲੀ ਤੋਂ ਇਲਾਵਾ ਹੋਰ ਮਹਾਨਗਰਾਂ ਵਿੱਚ ਵੀ ਐਲਪੀਜੀ ਦੀਆਂ ਕੀਮਤਾਂ ਵਿੱਚ ਬਦਲਾਅ ਹੋਇਆ ਹੈ। ਕੋਲਕਾਤਾ ‘ਚ ਇਸ ਦੀ ਕੀਮਤ 926 ਰੁਪਏ ਤੋਂ ਵਧ ਕੇ 976 ਰੁਪਏ ਹੋ ਗਈ ਹੈ। ਲਖਨਊ ‘ਚ ਹੁਣ ਘਰੇਲੂ ਗੈਸ ਸਿਲੰਡਰ 987.5 ਰੁਪਏ ‘ਚ ਮਿਲ ਰਿਹਾ ਹੈ, ਜਦਕਿ ਪਟਨਾ ‘ਚ ਇਹ 998 ਰੁਪਏ ਤੋਂ ਵਧ ਕੇ 1039.5 ਰੁਪਏ ਹੋ ਗਿਆ ਹੈ।

ਸਰਕਾਰੀ ਤੇਲ ਕੰਪਨੀਆਂ ਨੇ ਪਿਛਲੇ ਪੰਜ ਮਹੀਨਿਆਂ ਤੋਂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਸੀ। ਇਸ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਰਹੀਆਂ। ਗਲੋਬਲ ਬਾਜ਼ਾਰ ‘ਚ ਕਰੂਡ ਦੀ ਕੀਮਤ ਅਜੇ ਵੀ 100 ਡਾਲਰ ਪ੍ਰਤੀ ਬੈਰਲ ਤੋਂ ਉੱਪਰ ਹੈ। ਇਸ ਦਬਾਅ ਨੂੰ ਘੱਟ ਕਰਨ ਲਈ ਕੰਪਨੀਆਂ ਨੇ ਐਲਪੀਜੀ ਦੀ ਕੀਮਤ 50 ਰੁਪਏ ਵਧਾ ਦਿੱਤੀ ਹੈ। ਮਾਰਚ 2021 ਤੋਂ, ਐਲਪੀਜੀ ਦੀਆਂ ਕੀਮਤਾਂ ਵਿੱਚ 81 ਰੁਪਏ ਦਾ ਵਾਧਾ ਹੋਇਆ ਸੀ।

5 ਅਤੇ 10 ਕਿਲੋ ਦਾ ਸਿਲੰਡਰ ਵੀ ਮਹਿੰਗਾ

ਤੇਲ ਕੰਪਨੀਆਂ ਨੇ ਨਾ ਸਿਰਫ਼ ਘਰੇਲੂ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ, ਸਗੋਂ 5 ਕਿਲੋ ਅਤੇ 10 ਕਿਲੋ ਦੇ ਸਿਲੰਡਰ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਹੈ। ਹੁਣ 5 ਕਿਲੋ ਦਾ ਐਲਪੀਜੀ ਸਿਲੰਡਰ 349 ਰੁਪਏ ਵਿੱਚ ਅਤੇ 10 ਕਿਲੋ ਦਾ 669 ਰੁਪਏ ਵਿੱਚ ਮਿਲੇਗਾ। ਇੰਨਾ ਹੀ ਨਹੀਂ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵੀ 2,003.50 ਰੁਪਏ ਤੱਕ ਪਹੁੰਚ ਗਈ ਹੈ।

ਪੰਜਾਬ ‘ਚ ਮੰਤਰੀਆਂ ਨੂੰ ਵਿਭਾਗਾਂ ਦੀ ਹੋਈ ਵੰਡ, ਜਾਣੋ ਕਿਸਨੂੰ ਮਿਲਿਆ ਕਿਹੜਾ ਵਿਭਾਗ

0

ਪੰਜਾਬ ਵਿੱਚ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਸੀਐਮ ਭਗਵੰਤ ਮਾਨ ਗ੍ਰਹਿ ਮੰਤਰਾਲਾ ਆਪਣੇ ਕੋਲ ਰੱਖਣਗੇ। ਹਰਪਾਲ ਚੀਮਾ ਨੂੰ ਪੰਜਾਬ ਦਾ ਵਿੱਤ ਮੰਤਰੀ ਨਿਯੁਕਤ ਕੀਤਾ ਗਿਆ ਹੈ। ਹਰਪਾਲ ਚੀਮਾ ਹੁਣ ਪੰਜਾਬ ਦਾ ਬਜਟ ਪੇਸ਼ ਕਰਨਗੇ। ਮੀਤ ਹੇਅਰ ਨੂੰ ਸਿੱਖਿਆ ਵਿਭਾਗ ਦਿੱਤਾ ਗਿਆ ਹੈ। ਵਿਜੇ ਸਿੰਗਲਾ ਨੂੰ ਸਿਹਤ ਵਿਭਾਗ ਦਿੱਤਾ ਗਿਆ ਹੈ। ਹਰਜੋਤ ਬੈਂਸ ਕਾਨੂੰਨ ਤੇ ਸੈਰ ਸਪਾਟਾ ਮੰਤਰੀ ਹੋਣਗੇ। ਡਾ: ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਹੋਣਗੇ। ਹਰਭਜਨ ਸਿੰਘ ETO ਨੂੰ ਬਿਜਲੀ ਵਿਭਾਗ ਮਿਲਿਆ ਹੈ। ਖੁਰਾਕ ਤੇ ਸਪਲਾਈ ਵਿਭਾਗ ਲਾਲ ਚੰਦ ਕਟਾਰੂਚੱਕ ਕੋਲ ਹੋਵੇਗਾ। ਕੁਲਦੀਪ ਸਿੰਘ ਧਾਲੀਵਾਲ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ ਹੋਣਗੇ। ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਹੋਣਗੇ। ਬ੍ਰਹਮ ਸ਼ੰਕਰ ਕੋਲ ਪਾਣੀ ਦੇ ਨਾਲ-ਨਾਲ ਆਫ਼ਤ ਮੰਤਰਾਲਾ ਵੀ ਹੋਵੇਗਾ।

ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

0

ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਸਭਾ ਮੈਂਬਰ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਪ੍ਰਤਾਪ ਸਿੰਘ ਬਾਜਵਾ ਨੇ ਆਪਣਾ ਅਸਤੀਫ਼ਾ ਲਿਖਤੀ ਰੂਪ ਵਿਚ ਰਾਜ ਸਭਾ ਦੇ ਚੇਅਰਮੈਨ ਅਤੇ ਦੇਸ਼ ਦੇ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਭੇਜ ਦਿੱਤਾ ਹੈ।

ਦੱਸ ਦੇਈਏ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ’ਚ ਹੁਣ ਰਾਜ ਸਭਾ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ 5 ਆਗੂ ਚੋਣ ਮੈਦਾਨ ’ਚ ਆ ਗਏ ਹਨ, ਜਿਨ੍ਹਾਂ ਵਲੋਂ ਨਾਮਜ਼ਦਗੀ ਪੱਤਰ ਭਰ ਦਿੱਤੇ ਗਏ ਹਨ। ਪੰਜਾਬ ਦੇ ਰਾਜ ਸਭਾ ਮੈਂਬਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ, ਸ਼ਮਸ਼ੇਰ ਸਿੰਘ ਦੂਲੋਂ, ਅਕਾਲੀ ਦਲ ਦੇ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ ਤੋਂ ਇਲਾਵਾ ਭਾਜਪਾ ਦੇ ਸ਼ਵੇਤ ਮਲਿਕ ਦਾ ਕਾਰਜਕਾਲ 9 ਅਪ੍ਰੈਲ ਨੂੰ ਖ਼ਤਮ ਹੋਣ ਜਾ ਰਿਹਾ ਹੈ ਪਰ ਪ੍ਰਤਾਪ ਸਿੰਘ ਬਾਜਵਾ ਨੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਆਗੂਆਂ ਵਿੱਚੋਂ ਪ੍ਰਤਾਪ ਸਿੰਘ ਬਾਜਵਾ ਵਿਧਾਨ ਸਭਾ ਚੋਣਾਂ ’ਚ ਕਾਦੀਆਂ ਹਲਕੇ ਤੋਂ ਵਿਧਾਇਕ ਬਣੇ ਹਨ।

ਸੰਦੀਪ ਪਾਠਕ ਨੂੰ ‘ਆਪ’ ਨੇ ਬਣਾਇਆ ਪੰਜਾਬ ਦਾ ਨਵਾਂ ਕੋ ਇੰਜਾਰਜ

0

ਆਮ ਆਦਮੀ ਪਾਰਟੀ ਦੇ ਵਲੋਂ ਰਾਘਵ ਚੱਢਾ ਨੂੰ ਪੰਜਾਬ ਕੋ-ਇੰਚਾਰਜ ਪੋਸਟ ਤੋਂ ਹਟਾ ਦਿੱਤਾ ਗਿਆ ਹੈ ਅਤੇ ਚੱਢਾ ਦੀ ਜਗ੍ਹਾ ਸੰਦੀਪ ਪਾਠਕ ਨੂੰ ਨਿਯੁਕਤ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਸੰਦੀਪ ਪਾਠਕ ਨੂੰ ਗੁਜਰਾਤ ਦਾ ਇੰਚਾਰਜ ਲਗਾਇਆ ਗਿਆ ਹੈ। ਸੰਦੀਪ ਪਾਠਕ ਦਿੱਲੀ ITI ਦੇ ਪ੍ਰੋਫੈਸਰ ਹਨ। ਰਾਘਵ ਚੱਢਾ ਦੇ ਵਲੋਂ ਅੱਜ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।

ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਜਿੱਤ ਵਿੱਚ ਡਾ. ਸੰਦੀਪ ਪਾਠਕ ਦਾ ਅਹਿਮ ਯੋਗਦਾਨ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਡਾ: ਸੰਦੀਪ ਪਾਠਕ ਨੇ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਦੀ ਰਣਨੀਤੀ ਬਣਾਈ ਹੈ। ਸੰਦੀਪ ਪਾਠਕ ਵਲੋਂ ਅੱਜ ਰਾਜ ਸਭਾ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।

ਤਰਨਤਾਰਨ ਤੋਂ ਗਏ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ, 2 ਦੀ ਹੋਈ ਮੌਤ ਤੇ 41 ਹੋਏ ਜ਼ਖ਼ਮੀ

0

ਊਨਾ ਜ਼ਿਲ੍ਹੇ ਦੀ ਅੰਬ ਉਪ ਮੰਡਲ ਦੇ ਪੰਜੋਆ ਪਿੰਡ ਵਿੱਚ ਸੋਮਵਾਰ ਸਵੇਰੇ ਬਾਬਾ ਵਡਭਾਗ ਸਿੰਘ ਮੈਡੀ ਤੋਂ ਪਰਤ ਰਹੇ ਪੰਜਾਬ ਤੋਂ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟ ਗਿਆ। ਇਸ ਹਾਦਸੇ ਵਿੱਚ ਤਰਨਤਾਰਨ ਦੀ ਰਹਿਣ ਵਾਲੀ ਇੱਕ ਔਰਤ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 41 ਦੇ ਕਰੀਬ ਸ਼ਰਧਾਲੂ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ 11 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਅਤੇ ਪ੍ਰਸ਼ਾਸਨਿਕ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਅੰਬ ਵਿਖੇ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਘਟਨਾ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਅਨੁਸਾਰ ਪੰਜਾਬ ਦੇ ਤਰਨਤਾਰਨ ਤੋਂ ਸ਼ਰਧਾਲੂ ਆਪਣੇ ਟਰੱਕ ਵਿੱਚ ਹੋਲੇ ਮੁਹੱਲੇ ਦੇ ਮੇਲੇ ਲਈ ਸਬ-ਡਵੀਜ਼ਨ ਅੰਬ ਦੇ ਮੈਡੀ ਪੁੱਜੇ ਸਨ। ਸੋਮਵਾਰ ਸਵੇਰੇ ਤਰਨਤਾਰਨ ਪਰਤਦੇ ਸਮੇਂ ਤਰਨਤਾਰਨ ਦੇ ਰਹਿਣ ਵਾਲੇ ਜਗਤਾਰ ਸਿੰਘ (42) ਅਤੇ ਰਾਜ ਕੌਰ (40) ਮੇਡੀ ਤੋਂ ਕੁਝ ਦੂਰੀ ‘ਤੇ ਠੱਠਲ ਨੇੜੇ ਇਕ ਖਾਈ ‘ਚ ਟਰੱਕ ਪਲਟ ਜਾਣ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਊਨਾ ਜ਼ਿਲ੍ਹੇ ਦੇ ਡੀਸੀ ਰਾਘਵ ਸ਼ਰਮਾ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਦੋ ਸ਼ਰਧਾਲੂਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। 41 ਸ਼ਰਧਾਲੂ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 11 ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਗੰਭੀਰ ਜ਼ਖਮੀਆਂ ਨੂੰ ਅੰਬ ਤੋਂ ਊਨਾ ਹਸਪਤਾਲ ਰੈਫਰ ਕਰ ਦਿੱਤਾ ਗਿਆ। ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ-ਨਾਲ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਖਮੀਆਂ ਨੂੰ ਤੁਰੰਤ ਰਾਹਤ ਪਹੁੰਚਾਈ ਜਾ ਰਹੀ ਹੈ। ਜ਼ਖ਼ਮੀਆਂ ਵਿੱਚ ਬਜ਼ੁਰਗ ਔਰਤਾਂ ਦੇ ਨਾਲ-ਨਾਲ ਬੱਚੇ ਵੀ ਸ਼ਾਮਲ ਹਨ।

ਟਰੱਕ ਡਰਾਈਵਰ ਅਨੁਸਾਰ ਤੇਜ਼ ਮੋੜ ‘ਤੇ ਪਹੁੰਚਣ ਤੋਂ ਬਾਅਦ ਟਰੱਕ ਬੇਕਾਬੂ ਹੋ ਕੇ ਖਾਈ ‘ਚ ਜਾ ਡਿੱਗਿਆ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਨਾਲ ਮਿਲ ਕੇ ਜ਼ਖ਼ਮੀਆਂ ਨੂੰ ਟਰੱਕ ਹੇਠੋਂ ਬਾਹਰ ਕੱਢਿਆ। ਬਚਾਅ ਕਾਰਜ ਨੂੰ ਤੇਜ਼ ਕਰਨ ਲਈ ਸਬ-ਡਵੀਜ਼ਨ ਵਿੱਚ ਮੌਜੂਦ ਸਾਰੀਆਂ ਐਂਬੂਲੈਂਸਾਂ ਨੂੰ ਮੌਕੇ ‘ਤੇ ਬੁਲਾਇਆ ਗਿਆ। ਲੋਕਾਂ ਨੂੰ ਕੱਢਣ ਲਈ ਟਰੱਕ ਨੂੰ ਉਸ ਦੀ ਥਾਂ ਤੋਂ ਹਿਲਾਉਣ ਲਈ ਮਸ਼ੀਨਾਂ ਲਗਾਈਆਂ ਗਈਆਂ। ਹਾਦਸੇ ਦੌਰਾਨ ਟਰੱਕ ਦਾ ਅਗਲਾ ਐਕਸਲ ਟੁੱਟ ਗਿਆ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਡੀਸੀ ਊਨਾ ਰਾਘਵ ਸ਼ਰਮਾ, ਏਐਸਪੀ ਅਮਿਤ ਕੁਮਾਰ, ਐਸਡੀਐਮ ਅੰਬ ਮਨੇਸ਼ ਯਾਦਵ, ਬੀਐਮਓ ਡਾਕਟਰ ਰਾਜੀਵ ਗਰਗ, ਏਐਸਪੀ ਵਿਨੋਦ ਧੀਮਾਨ ਮੌਕੇ ’ਤੇ ਪੁੱਜੇ।

‘ਆਪ’ ਨੇ ਰਾਜ ਸਭਾ ਦੀ ਉਮੀਦਵਾਰੀ ਲਈ ਹਰਭਜਨ ਸਿੰਘ, ਅਸ਼ੋਕ ਮਿੱਤਲ ਸਮੇਤ ਇਨ੍ਹਾਂ ਚਿਹਰਿਆਂ ਦਾ ਕੀਤਾ ਐਲਾਨ, ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਕਾਗਜ਼

0

ਪੰਜਾਬ ਵਿੱਚ ਰਾਜ ਸਭਾ ਦੀਆਂ ਪੰਜ ਸੀਟਾਂ ਲਈ 31 ਮਾਰਚ ਨੂੰ ਚੋਣਾਂ ਹੋਣ ਜਾ ਰਹੀਆਂ ਹਨ। 21 ਮਾਰਚ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਤਰੀਕ ਹੈ। ਇਹ ਸਾਰੀਆਂ ਪੰਜ ਸੀਟਾਂ ਆਮ ਆਦਮੀ ਪਾਰਟੀ ਨੂੰ ਮਿਲ ਸਕਦੀਆਂ ਹਨ, ਜਿਸ ਨੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਆਮ ਆਦਮੀ ਪਾਰਟੀ ਨੇ ਸੋਮਵਾਰ ਨੂੰ ਰਾਜ ਸਭਾ ਜਾਣ ਵਾਲੇ ਪੰਜਾਂ ਨਾਵਾਂ ‘ਤੇ ਮੋਹਰ ਲਗਾ ਦਿੱਤੀ ਹੈ। ਇਨ੍ਹਾਂ ਵਿਚ ਡਾ. ਸੰਦੀਪ ਪਾਠਕ, ਕ੍ਰਿਕਟਰ ਹਰਭਜਨ ਸਿੰਘ, ਰਾਘਵ ਚੱਢਾ, ਅਸ਼ੋਕ ਮਿੱਤਲ ਤੇ ਸੰਜੀਵ ਅਰੋੜਾ ਦੇ ਨਾਂ ਸ਼ਾਮਲ ਹਨ। ਸਾਰੇ ਪੰਜਾਂ ਉਮੀਦਵਾਰਾਂ ਨੇ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ।

ਪੰਜਾਬ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਜਿੱਤ ਵਿੱਚ ਡਾ. ਸੰਦੀਪ ਪਾਠਕ ਦਾ ਅਹਿਮ ਯੋਗਦਾਨ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਡਾ: ਸੰਦੀਪ ਪਾਠਕ ਨੇ ਪੰਜਾਬ ਵਿਧਾਨ ਸਭਾ ਚੋਣਾਂ ਜਿੱਤਣ ਦੀ ਰਣਨੀਤੀ ਬਣਾਈ ਹੈ। ਸੰਜੀਵ ਅਰੋੜਾ ਪੰਜਾਬ ਦੇ ਵੱਡੇ ਸਨਅਤਕਾਰ ਹਨ ਤੇ ਅਸ਼ੋਕ ਮਿੱਤਲ ਐੱਲਪੀਯੂ ਦੇ ਚਾਂਸਲਰ ਹਨ।

 

 

ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

0

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਦੀ ਇਹ ਮੀਟਿੰਗ ਚੰਡੀਗੜ੍ਹ ਵਿੱਚ ਹੋਈ। ਚਰਨਜੀਤ ਸਿੰਘ ਚੰਨੀ ਨੇ ਭਗਵੰਤ ਮਾਨ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਲਈ ਵਧਾਈ ਦਿੱਤੀ।

PSEB ਵਲੋਂ ਪੰਜਵੀਂ ਟਰਮ-2 ਦੀਆਂ ਪ੍ਰੀਖਿਆਵਾਂ ਕੱਲ੍ਹ ਤੋਂ ਸ਼ੁਰੂ, ਸਕੂਲਾਂ ‘ਚ ਹੀ ਬਣਾਏ ਗਏ ਸੈਲਫ ਸੈਂਟਰ

0

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਟਰਮ ਦੋ ਪ੍ਰੀਖਿਆਵਾਂ ਸ਼ੁਰੂ ਕਰਨ ਜਾ ਰਿਹਾ ਹੈ। ਪਹਿਲਾਂ ਇਹ ਪ੍ਰੀਖਿਆਵਾਂ 15 ਮਾਰਚ ਤੋਂ ਸ਼ੁਰੂ ਹੋਣੀਆਂ ਸਨ ਪਰ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਇਨ੍ਹਾਂ ਦਾ ਸਮਾਂ ਅੱਗੇ ਪਾ ਦਿੱਤਾ ਗਿਆ ਸੀ। ਇਸ ਲਈ ਹੁਣ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੰਗਲਵਾਰ ਤੋਂ ਸ਼ੁਰੂ ਹੋ ਰਹੀਆਂ ਹਨ ਤੇ ਪਹਿਲਾ ਪੇਪਰ ਵਾਤਾਵਰਨ ਦਾ ਹੋਵੇਗਾ। ਪੰਜਵੀਂ ਬੋਰਡ ਦੀਆਂ ਪ੍ਰੀਖਿਆਵਾਂ 5 ਅਪ੍ਰੈਲ ਤਕ ਜਾਰੀ ਰਹਿਣਗੀਆਂ, ਜਦਕਿ ਮੁੱਖ ਵਿਸ਼ਿਆਂ ਦੀਆਂ ਪ੍ਰੀਖਿਆਵਾਂ 1 ਅਪ੍ਰੈਲ ਤਕ ਚੱਲਣਗੀਆਂ। ਇਸ ਦੇ ਨਾਲ ਹੀ PSEB VIII ਦੀਆਂ ਪ੍ਰੀਖਿਆਵਾਂ 7 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ।

ਪੰਜਵੀਂ ਬੋਰਡ ਦੀਆਂ ਪ੍ਰੀਖਿਆਵਾਂ ਦੀ ਗੱਲ ਕਰੀਏ ਤਾਂ ਇਸ ਲਈ ਸਕੂਲਾਂ ਵਿੱਚ ਹੀ ਸੈਲਫ ਸੈਂਟਰ ਬਣਾਏ ਗਏ ਹਨ। ਪ੍ਰੀਖਿਆ ਦਾ ਸਮਾਂ ਦੋ ਘੰਟੇ ਦਾ ਹੋਵੇਗਾ ਜੋ ਸਵੇਰੇ 10 ਵਜੇ ਤੋਂ 12.15 ਵਜੇ ਤੱਕ ਚੱਲੇਗਾ। ਬੱਚਿਆਂ ਨੂੰ ਪ੍ਰਸ਼ਨ ਪੱਤਰ ਪੜ੍ਹਨ ਲਈ ਪੰਦਰਾਂ ਮਿੰਟ ਦਾ ਵਾਧੂ ਸਮਾਂ ਦਿੱਤਾ ਜਾਵੇਗਾ। ਪ੍ਰੀਖਿਆ 50 ਫੀਸਦੀ ਸਿਲੇਬਸ ਵਿੱਚੋਂ ਲਈ ਜਾਵੇਗੀ ਅਤੇ ਵਿਸ਼ਾ ਆਧਾਰਿਤ ਹੋਵੇਗੀ। ਸਵਾਗਤ ਜ਼ਿੰਦਗੀ ਵਿਸ਼ੇ ਦੀ ਪ੍ਰੀਖਿਆ ਪੂਰੇ ਸਿਲੇਬਸ ਵਿੱਚੋਂ ਲਈ ਜਾਵੇਗੀ।

PSEB ਨੇ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਅਪੰਗ ਬੱਚੇ ਪੜ੍ਹ ਰਹੇ ਹਨ, ਉਨ੍ਹਾਂ ਦੀ ਪ੍ਰੀਖਿਆ ਸਕੂਲ ਪੱਧਰ ’ਤੇ ਹੀ ਲਈ ਜਾਵੇਗੀ। ਸਕੂਲ ਢਾਈ ਘੰਟੇ ਵਿੱਚ ਆਪਣੇ ਪੱਧਰ ’ਤੇ ਪ੍ਰੀਖਿਆ ਦਾ ਆਯੋਜਨ ਕਰ ਸਕਦੇ ਹਨ। ਦੂਜੇ ਪਾਸੇ ਸਕੂਲਾਂ ਨੂੰ ਕੋਵਿਡ-19 ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੀਖਿਆ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। ਬੈਂਚ ‘ਤੇ ਸਿਰਫ਼ ਇਕ ਬੱਚੇ ਦੇ ਬੈਠਣ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪੰਜਵੀਂ ਜਮਾਤ ਦੇ ਮੁੱਖ ਵਿਸ਼ਿਆਂ ਤੋਂ ਇਲਾਵਾ ਪ੍ਰੈਕਟੀਕਲ ਵਿਸ਼ਿਆਂ ਦੀਆਂ ਪ੍ਰੀਖਿਆਵਾਂ 2 ਅਪ੍ਰੈਲ ਤੋਂ 5 ਅਪ੍ਰੈਲ ਤੱਕ ਆਪਣੇ ਪੱਧਰ ‘ਤੇ ਲਈਆਂ ਜਾ ਸਕਦੀਆਂ ਹਨ। ਸੁਪਰਡੈਂਟ ਨੂੰ ਪ੍ਰੈਕਟੀਕਲ ਪ੍ਰੀਖਿਆਵਾਂ ਦੇ ਅੰਕ ਪ੍ਰੀਖਿਆਵਾਂ ਸ਼ੁਰੂ ਹੋਣ ਦੀ ਮਿਤੀ ਤੋਂ ਤਿੰਨ ਦਿਨਾਂ ਦੇ ਅੰਦਰ ਐਪ ਰਾਹੀਂ ਮੁੱਖ ਦਫ਼ਤਰ ਨੂੰ ਭੇਜੇ ਜਾਣਗੇ।