Home Blog Page 2135

ਟੈਨਿਸ ਸਟਾਰ ਰੋਜਰ ਫੈਡਰਰ ਯੂਕ੍ਰੇਨ ‘ਚ ਬੱਚਿਆਂ ਦੀ ਮਦਦ ਲਈ ਦਾਨ ਕਰਨਗੇ ਕਰੋੜਾਂ ਰੁਪਏ

0

ਰੂਸ ਤੇ ਯੂਕ੍ਰੇਨ ਦਰਮਿਆਨ ਭਿਆਨਕ ਜੰਗ ਅਜੇ ਵੀ ਜਾਰੀ ਹੈ। ਇੱਕ ਰਿਪੋਰਟ ਮੁਤਾਬਕ ਯੂਕ੍ਰੇਨ ਦੇ ਲਗਭਗ 30 ਲੱਖ ਲੋਕ ਯਾਨੀ 7% ਦੇਸ਼ ਛੱਡ ਚੁੱਕੇ ਹਨ। ਇਸ ਦੇ ਨਾਲ ਹੀ ਯੂਕ੍ਰੇਨ ਵਿੱਚ ਰਹਿ ਰਹੇ ਅਤੇ ਵਿਸਥਾਪਿਤ ਲੋਕਾਂ ਵਿੱਚ 6 ਮਿਲੀਅਨ ਅਜਿਹੇ ਬੱਚੇ ਹਨ ਜੋ ਸਕੂਲ ਤੋਂ ਦੂਰ ਹੋ ਗਏ ਹਨ। ਹੁਣ ਟੈਨਿਸ ਸਟਾਰ ਰੋਜਰ ਫੈਡਰਰ ਅਜਿਹੇ ਬੱਚਿਆਂ ਦੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਦੀ ਫਾਊਂਡੇਸ਼ਨ ਨੇ ਇਨ੍ਹਾਂ ਬੱਚਿਆਂ ਦੀ ਮਦਦ ਲਈ 500,000 ਡਾਲਰ (3.8 ਕਰੋੜ ਰੁਪਏ) ਦਾਨ ਕਰਨ ਦਾ ਫੈਸਲਾ ਕੀਤਾ ਹੈ।

ਰੋਜਰ ਫੈਡਰਰ ਨੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ। ਫੈਡਰਰ ਨੇ ਕਿਹਾ ਕਿ ਮੈਂ ਅਤੇ ਮੇਰਾ ਪਰਿਵਾਰ ਯੂਕ੍ਰੇਨ ਦੀਆਂ ਤਸਵੀਰਾਂ ਦੇਖ ਕੇ ਡਰ ਗਏ ਹਾਂ। ਬੇਕਸੂਰ ਲੋਕਾਂ ਨੂੰ ਇਸ ਤਰ੍ਹਾਂ ਪ੍ਰਭਾਵਿਤ ਹੁੰਦੇ ਦੇਖ ਕੇ ਦਿਲ ਦੁਖਦਾ ਹੈ। ਅਸੀਂ ਇੱਥੇ ਸ਼ਾਂਤੀ ਲਈ ਖੜ੍ਹੇ ਹਾਂ। ਅਸੀਂ ਯੂਕ੍ਰੇਨ ਦੇ ਉਨ੍ਹਾਂ ਬੱਚਿਆਂ ਦੀ ਮਦਦ ਕਰਾਂਗੇ ਜਿਨ੍ਹਾਂ ਨੂੰ ਦੇਖਭਾਲ ਦੀ ਸਖ਼ਤ ਲੋੜ ਹੈ।

ਫੈਡਰਰ ਲਿਖਦੇ ਹਨ ਕਿ ਲਗਪਗ 6 ਮਿਲੀਅਨ ਯੂਕ੍ਰੇਨੀ ਬੱਚੇ ਸਕੂਲ ਜਾਣ ਤੋਂ ਅਸਮਰੱਥ ਹਨ, ਅਸੀਂ ਜਾਣਦੇ ਹਾਂ ਕਿ ਇਨ੍ਹਾਂ ਬੱਚਿਆਂ ਲਈ ਸਿੱਖਿਆ ਪ੍ਰਾਪਤ ਕਰਨ ਲਈ ਵੀ ਸਮਾਂ ਬਹੁਤ ਖਰਾਬ ਹੈ। ਅਜਿਹੇ ‘ਚ ਰੋਜਰ ਫੈਡਰਰ ਫਾਊਂਡੇਸ਼ਨ ਦੇ ਜ਼ਰੀਏ ਅਸੀਂ ਯੁੱਧ ਪ੍ਰਭਾਵਿਤ ਬੱਚਿਆਂ ਲਈ ਧਨ ਮੁਹੱਈਆ ਕਰਾਵਾਂਗੇ ਤਾਂ ਜੋ ਯੂਕ੍ਰੇਨ ਦੇ ਬੱਚਿਆਂ ਦੀ ਸਕੂਲ ਤੱਕ ਪਹੁੰਚ ਕੀਤੀ ਜਾ ਸਕੇ।

 

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਆਪ ਵਿਧਾਇਕਾਂ ਨੂੰ ਸਖ਼ਤ ਚਿਤਾਵਨੀ

0

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਵਿੱਚ ਪਾਰਟੀ ਵਿਧਾਇਕਾਂ ਨਾਲ ਵਰਚੁਅਲ ਮੀਟਿੰਗ ਕਰ ਰਹੇ ਹਨ। ਮੀਟਿੰਗ ਸ਼ੁਰੂ ਹੋ ਗਈ ਹੈ। ਚੋਣਾਂ ‘ਚ ਜ਼ਬਰਦਸਤ ਬਹੁਮਤ ਮਿਲਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਵਿਧਾਇਕਾਂ ਨਾਲ ਇਹ ਪਹਿਲੀ ਮੁਲਾਕਾਤ ਹੈ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਬਹੁਤ ਖੁਸ਼ ਹਨ ਅਤੇ ਭਾਵੁਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਪਿਆਰ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪਿਛਲੇ ਤਿੰਨ ਦਿਨਾਂ ‘ਚ ਜੋ ਕੰਮ ਕੀਤਾ ਹੈ, ਉਹ ਲਾਜਵਾਬ ਹੈ।

ਉਨ੍ਹਾਂ ਨੇ ਵਿਧਾਇਕਾਂ ਨੂੰ ਕਿਹਾ ਕਿ ਕਦੇ ਵੀ ਆਪਣੇ ਆਪ ‘ਤੇ ਘਮੰਡ ਨਹੀਂ ਕਰਨਾ ਤੇ ਨਾਲ ਹੀ ਇਹ ਵੀ ਕਿਹਾ ਕਿ ਜਨਤਾ ਨਾਲ ਵੀ ਬਦਸਲੂਕੀ ਨਹੀਂ ਕਰਨੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੁੱਝ ਵਿਧਾਇਕ ਮੰਤਰੀ ਨਾ ਬਣਨ ‘ਤੇ ਦੁਖੀ ਹਨ। ਉਨ੍ਹਾਂ ਨੇ ਜੋ ਵਿਧਾਇਕ ਮੰਤਰੀ ਨਹੀਂ ਬਣ ਸਕੇ, ਉਨ੍ਹਾਂ ਬਾਰੇ ਬੋਲਦੇ ਹੋਏ ਕਿਹਾ ਕਿ ਅਜਿਹਾ ਨਹੀਂ ਹੈ ਕਿ ਜੋ ਮੰਤਰੀ ਨਹੀਂ ਬਣ ਸਕੇ ਉਹ ਕਿਸੇ ਤੋਂ ਘੱਟ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਕ-ਇਕ ਹੀਰਾ ਚੁਣ ਕੇ ਸਾਨੂੰ ਦਿੱਤਾ ਹੈ। ਪੰਜਾਬ ਦੀ ਤਰੱਕੀ ਲਈ 92 ਵਿਧਾਇਕਾਂ ਦੀ ਮਜ਼ਬੂਤ ਟੀਮ ਜ਼ਰੂਰੀ ਹੈ। ਪੰਜਾਬ ਦੀ ਕੈਬਨਿਟ ’ਚ 17 ਮੰਤਰੀ ਹੀ ਬਣਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਮੰਤਰੀਆਂ ਨੂੰ ਭਗਵੰਤ ਮਾਨ ਹੀ ਟਾਰਗੇਟ ਦੇਣਗੇ। ਸਾਰੇ ਮੰਤਰੀਆਂ ਨੂੰ ਆਪਣੇ ਟਾਰਗੇਟ ਪੂਰੇ ਕਰਨੇ ਪੈਣਗੇ। ਇਸ ਦੇ ਨਾਲ ਹੀ ਕਿਹਾ ਕਿ ਟਾਰਗੇਟ ਪੂਰਾ ਨਾ ਕਰਨ ਵਾਲੇ ਮੰਤਰੀ ਨੂੰ ਬਦਲਣਾ ਪਵੇਗਾ। ਉਨ੍ਹਾਂ ਨੇ ਕਿਹਾ ਕਿ ਬੇਈਮਾਨੀ ਕੀਤੀ ਤਾਂ ਜ਼ਿੰਦਗੀ ਭਰ ਮੌਕਾ ਨਹੀਂ ਮਿਲੇਗਾ। ਹਰੇਕ ਵਿਧਾਇਕ ਨੂੰ ਜ਼ਿੰਮੇਵਾਰੀ ਮਿਲੇਗੀ ਤੇ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਕਰਨੀ ਪਵੇਗੀ।

ਆਪ’ ਮੁਖੀ ਨੇ ਕਿਹਾ ਕਿ ਮਾਨ ਨੇ ਜਿਸ ਤਰ੍ਹਾਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲੈਣ ਦਾ ਐਲਾਨ ਕੀਤਾ ਹੈ, ਉਸ ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਾਉਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ 25 ਹਜ਼ਾਰ ਸਰਕਾਰੀ ਨੌਕਰੀਆਂ ਦੇ ਐਲਾਨ ਨੇ ਨੌਜਵਾਨਾਂ ਵਿੱਚ ਭਰੋਸਾ ਪੈਦਾ ਕੀਤਾ ਹੈ।

ਇਸ ਤੋਂ ਪਹਿਲਾਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਵਿਧਾਇਕਾਂ ਨੂੰ ਬਿਨਾਂ ਭੇਦਭਾਵ ਤੋਂ ਕੰਮ ਕਰਨ ਲਈ ਕਿਹਾ। ਇਹ ਨਾ ਸੋਚੋ ਕਿ ਉਸ ਨੂੰ ਕਿਸ ਨੇ ਵੋਟ ਦਿੱਤੀ ਅਤੇ ਕਿਸ ਨੇ ਨਹੀਂ। ਮਾਨ ਨੇ ਵਿਧਾਇਕਾਂ ਨੂੰ ਬਦਲੇ ਦੀ ਭਾਵਨਾ ਨਾਲ ਕੰਮ ਨਾ ਕਰਨ ਲਈ ਕਿਹਾ। ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਡਰਾਉਣ ਲਈ ਨਹੀਂ, ਸਗੋਂ ਵਿਕਾਸ ਲਈ ਚੁਣਿਆ ਹੈ।

ਸਹੁੰ ਚੁੱਕ ਸਮਾਗਮ ‘ਚ ‘ਆਪ’ ਸੁਪਰੀਮੋ ਦੀ ਗੈਰਹਾਜ਼ਰੀ ‘ਤੇ ਸੁਨੀਲ ਜਾਖੜ ਨੇ ਕੱਸਿਆ ਤੰਜ, ਕਿਹਾ ਪੰਜਾਬ ਅਜਿਹੇ CM ਦਾ ਹੈ ਹੱਕਦਾਰ ਜੋ…

0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਕੱਲ੍ਹ ਰਾਜ ਭਵਨ ਵਿਖੇ ਸਹੁੰ ਚੁੱਕੀ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਇੱਥੇ 10 ਮੰਤਰੀਆਂ ਨੂੰ ਸਹੁੰ ਚੁਕਾਈ। ਇਸ ਦੇ ਨਾਲ ਹੀ ਕਾਂਗਰਸ ਨੇਤਾ ਸੁਨੀਲ ਜਾਖੜ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗੈਰ-ਹਾਜ਼ਰੀ ‘ਤੇ ਤੰਜ ਕੱਸਿਆ ਹੈ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਇਸ ਨਾਲ ਦਿੱਲੀ ‘ਚ ਬੈਠੇ ‘ਆਪ’ ਮੁਖੀ ਦੀਆਂ ਚਿੰਤਾਵਾਂ ਵਧ ਸਕਦੀਆਂ ਹਨ, ਪਰ ਪੰਜਾਬ ਅਜਿਹੇ ਮੁੱਖ ਮੰਤਰੀ ਦਾ ਹੱਕਦਾਰ ਹੈ ਜੋ ਖੁਦ ਮੁਖ਼ਤਿਆਰ ਹੋਵੇ।

ਜਾਖੜ ਨੇ ਟਵੀਟ ਕਰਕੇ ਲਿਖਿਆ, “ਪੰਜਾਬ ਅਜਿਹੇ ਮੁੱਖ ਮੰਤਰੀ ਦਾ ਹੱਕਦਾਰ ਹੈ, ਜੋ ਖੁਦ ਮੁੱਖੀ ਹੋਵੇ ਨਾ ਕਿ ਕਿਸੇ ਦੇ ਹੱਥਾਂ ਦਾ ਰਿਮੋਟ ਕੰਟਰੋਲ।” ਸਮਾਗਮ ਵਿੱਚ ਸਿਆਸਤਦਾਨਾਂ ਦੀ ਗੈਰ-ਹਾਜ਼ਰੀ ਨੇ ਸਪੱਸ਼ਟ ਤੌਰ ‘ਤੇ ਦਿੱਲੀ ਬੈਠੇ ‘ਆਪ’ ਮੁਖੀ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।

ਜਾਪਾਨ ਦੇ ਪ੍ਰਧਾਨ ਮੰਤਰੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਜਾਪਾਨ ਭਾਰਤ ’ਚ 3.2 ਲੱਖ ਕਰੋੜ ਦਾ ਕਰੇਗਾ ਨਿਵੇਸ਼

0

ਜਾਪਾਨ ਦੇ ਪ੍ਰਧਾਨ ਮੰਤਰੀ ਫੁਮਿਓ ਕਿਸ਼ਿਦਾ ਭਾਰਤ ਆਏ ਹੋਏ ਹਨ। ਫੁਮਿਓ ਕਿਸ਼ਿਦਾ ਨੇ ਭਾਰਤ ਦੌਰੇ ’ਤੇ ਦਿੱਲੀ ਸਥਿਤ ਹੈਦਰਾਬਾਦ ਹਾਊਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਦਰਮਿਆਨ ਕਈ ਮੁੱਦਿਆਂ ’ਤੇ ਗੱਲਬਾਤ ਹੋਈ। ਇਸ ਤੋਂ ਬਾਅਦ 14ਵੇਂ ਭਾਰਤ-ਜਾਪਾਨ ਸਾਲਾਨਾ ਸਿਖਰ ਸੰਮੇਲਨ ਵਿਚ ਭਾਰਤ ਅਤੇ ਜਾਪਾਨ ਦਰਮਿਆਨ 6 ਸਮਝੌਤਿਆਂ ’ਤੇ ਹਸਤਾਖਰ ਕੀਤੇ ਗਏ। ਇਸ ਵਿਚ ਮੁੱਖ ਤੌਰ ’ਤੇ ਜਾਪਾਨ ਨੇ ਪੂਰਬੀ-ਉੱਤਰੀ ਖੇਤਰ ਲਈ ਸਮੁੱਚੇ ਵਿਕਾਸ ਦੀ ਪਹਿਲ ਸਵੱਛ ਊਰਜਾ ਭਾਈਵਾਲੀ ਦਾ ਐਲਾਨ ਕੀਤਾ।

ਇਸ ਦੌਰਾਨ ਕਿਸ਼ਿਦਾ ਨੇ ਐਲਾਨ ਕੀਤਾ ਕਿ ਜਾਪਾਨ ਅਗਲੇ 5 ਸਾਲਾਂ ਵਿਚ ਭਾਰਤ ਵਿਚ 3.2 ਲੱਖ ਕਰੋੜ ਰੁਪਏ ਦਾ ਨਿਵੇਸ਼ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਪੂਰੀ ਦੁਨੀਆ ਕਈ ਘਟਨਾਵਾਂ ਕਾਰਨ ਹਿਲ ਗਈ ਹੈ, ਭਾਰਤ ਅਤੇ ਜਾਪਾਨ ਦਰਮਿਆਨ ਮਜ਼ਬੂਤ ਭਾਈਵਾਲੀ ਹੋਣੀ ਬਹੁਤ ਜ਼ਰੂਰੀ ਹੈ। ਜਾਪਾਨੀ ਪ੍ਰਧਾਨ ਮੰਤਰੀ ਨੇ ਯੂਕ੍ਰੇਨ ’ਤੇ ਰੂਸੀ ਹਮਲੇ ਦੀ ਨਿੰਦਾ ਕੀਤੀ। ਉਹ ਬੋਲੇ ਕਿ ਤਾਕਤ ਦੀ ਵਰਤੋਂ ਕਰ ਕੇ ਮੌਜੂਦਾ ਹਾਲਾਤ ਨੂੰ ਬਦਲਣ ਦੇ ਇਕਪਾਸੜ ਯਤਨਾਂ ਦੀ ਆਗਿਆ ਨਹੀਂ ਦਿੱਤੀ ਜਾਣੀ ਚਾਹੀਦੀ। ਸਾਨੂੰ ਕੌਮਾਂਤਰੀ ਕਾਨੂੰਨ ਦੇ ਆਧਾਰ ’ਤੇ ਸ਼ਾਂਤੀਪੂਰਨ ਹੱਲ ਦੀ ਲੋੜ ਹੈ। ਦੋਵਾਂ ਦੇਸ਼ਾਂ ਨੂੰ ਖੁੱਲ੍ਹੇ ਅਤੇ ਮੁਕਤ ਹਿੰਦ-ਪ੍ਰਸ਼ਾਂਤ ਲਈ ਯਤਨ ਵਧਾਉਣੇ ਚਾਹੀਦੇ ਹਨ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਾਪਾਨ ਦੇ ਪੀ. ਐੱਮ. ਸਾਡੇ ਪੁਰਾਣੇ ਦੋਸਤ ਹਨ। ਤਰੱਕੀ, ਖੁਸ਼ਹਾਲੀ ਅਤੇ ਭਾਈਵਾਲੀ ਭਾਰਤ-ਜਾਪਾਨ ਸੰਬੰਧਾਂ ਦੇ ਆਧਾਰ ਹਨ। ਅਸੀਂ ਭਾਰਤ ਵਿਚ ਜਾਪਾਨੀ ਕੰਪਨੀਆਂ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਲਈ ਵਚਨਬੱਧ ਹਾਂ। ਜਾਪਾਨ ਭਾਰਤ ਵਿਚ ਸਭ ਤੋਂ ਵੱਡੇ ਨਿਵੇਸ਼ਕਾਂ ਵਿਚੋਂ ਇਕ ਹੈ। ਚਰਚਾ ਵਿਚ ਅਸੀਂ ਆਪਸੀ ਸਹਿਯੋਗ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਦਾ ਰਾਹ ਸਾਫ ਕੀਤਾ। ਅਸੀਂ ਦੋ-ਪੱਖੀ ਮੁੱਦਿਆਂ ਤੋਂ ਇਲਾਵਾ ਕਈ ਖੇਤਰੀ ਅਤੇ ਸੰਸਾਰਿਕ ਮੁੱਦਿਆਂ ’ਤੇ ਵੀ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਅਸੀਂ ਯੂਨਾਈਟਿਡ ਨੇਸ਼ਨ ਅਤੇ ਹੋਰ ਕੌਮਾਂਤਰੀ ਮੰਚਾਂ ’ਤੇ ਵੀ ਆਪਣਾ ਤਾਲਮੇਲ ਵਧਾਉਣ ਦਾ ਫੈਸਲਾ ਲਿਆ।

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅਤੇ ਜਾਪਾਨ ਦੋਵੇਂ ਹੀ ਸੁਰੱਖਿਅਤ ਭਰੋਸੇਮੰਦ ਅਤੇ ਸਥਿਰ ਐਨਰਜੀ ਸਪਲਾਈ ਦੇ ਮਹੱਤਵ ਨੂੰ ਸਮਝਦੇ ਹਨ। ਇਹ ਸਥਿਰ ਇਕੋਨਾਮਿਕ ਗ੍ਰੋਥ ਦੇ ਟੀਚੇ ਨੂੰ ਹਾਸਲ ਕਰਨ ਅਤੇ ਕਲਾਈਮੇਟ ਚੇਂਜ ਦੀ ਸਮੱਸਿਆ ਨਾਲ ਨਜਿੱਠਣ ਲਈ ਜ਼ਰੂਰੀ ਹੈ। ਸਾਡੀ ਕਲੀਨ ਐਨਰਜੀ ਪਾਰਟਨਰਸ਼ਿਪ ਇਸ ਦਿਸ਼ਾ ਵਿਚ ਲਿਆ ਗਿਆ ਇਕ ਫੈਸਲਾਕੁੰਨ ਕਦਮ ਸਾਬਿਤ ਹੋਵੇਗਾ।

International Day of Happiness ‘ਤੇ ਰਾਹੁਲ ਗਾਂਧੀ ਨੇ ਰਿਪੋਰਟ ਦੇਖ ਕੇਂਦਰ ਸਰਕਾਰ ‘ਤੇ ਕੱਸਿਆ ਤੰਜ

0

ਸੰਯੁਕਤ ਰਾਸ਼ਟਰ ਵੱਲੋਂ ਸ਼ੁੱਕਰਵਾਰ ਨੂੰ ਵਿਸ਼ਵ ਖੁਸ਼ੀ ਸੂਚੀ 2022 ਜਾਰੀ ਕੀਤੀ ਗਈ। ਇਸ ਵਿੱਚ ਭਾਰਤ ਨੂੰ 146 ਦੇਸ਼ਾਂ ਵਿੱਚੋਂ 136ਵਾਂ ਸਥਾਨ ਮਿਲਿਆ ਹੈ। ਜਦਕਿ ਫਿਨਲੈਂਡ ਲਗਾਤਾਰ ਪੰਜਵੇਂ ਸਾਲ ਸਿਖਰ ‘ਤੇ ਬਣਿਆ ਹੋਇਆ ਹੈ। ਵਿਸ਼ਵ ਖੁਸ਼ਹਾਲੀ ਸੂਚੀ ਵਿੱਚ ਭਾਰਤ 136ਵੇਂ ਸਥਾਨ ‘ਤੇ ਹੈ ਜਦੋਂ ਕਿ ਸਾਲ 2021 ਵਿੱਚ ਭਾਰਤ 139ਵੇਂ ਸਥਾਨ ‘ਤੇ ਸੀ। ਇਸ ਸਾਲ ਦੀ ਰਿਪੋਰਟ ‘ਚ ਯੂਰਪੀ ਦੇਸ਼ ਫਿਨਲੈਂਡ ਨੂੰ ਖੁਸ਼ੀ ਦੇ ਮਾਮਲੇ ‘ਚ ਸਾਰੇ ਦੇਸ਼ਾਂ ਤੋਂ ਅੱਗੇ ਦੱਸਿਆ ਗਿਆ ਹੈ। ਇਸ ਤੋਂ ਬਾਅਦ ਡੈਨਮਾਰਕ, ਆਈਸਲੈਂਡ, ਸਵਿਟਜ਼ਰਲੈਂਡ, ਨੀਦਰਲੈਂਡ, ਲਕਸਮਬਰਗ, ਨਾਰਵੇ, ਇਜ਼ਰਾਈਲ ਦਾ ਨੰਬਰ ਆਉਂਦਾ ਹੈ।

ਇਸ ਸਾਲ ਵਿਸ਼ਵ ਖੁਸ਼ਹਾਲੀ ਰਿਪੋਰਟ ਦੀ 10ਵੀਂ ਵਰ੍ਹੇਗੰਢ ਹੈ, ਜੋ ਵਿਸ਼ਵ ਭਰ ਦੇ 150 ਤੋਂ ਵੱਧ ਦੇਸ਼ਾਂ ਵਿੱਚ ਲੋਕ ਆਪਣੇ ਜੀਵਨ ਨੂੰ ਕਿਵੇਂ ਦਰਜਾ ਦਿੰਦੇ ਹਨ, ਇਹ ਰਿਪੋਰਟ ਕਰਨ ਲਈ ਗਲੋਬਲ ਸਰਵੇਖਣ ਡੇਟਾ ਦੀ ਵਰਤੋਂ ਕਰਦੇ ਹਨ। ਭਾਰਤ ਨੇ ਇਸ ਸਾਲ ਆਪਣੀ ਸਥਿਤੀ ਵਿੱਚ ਤਿੰਨ ਦਰਜੇ ਦਾ ਸੁਧਾਰ ਕੀਤਾ ਹੈ ਅਤੇ ਇਸ ਸਮੇਂ ਉਹ 136ਵੇਂ ਸਥਾਨ ‘ਤੇ ਹੈ।

ਰਾਹੁਲ ਗਾਂਧੀ ਨੇ ਵਿਸ਼ਵ ਖੁਸ਼ੀ ਸੂਚਕ ਅੰਕ ਰਿਪੋਰਟ ‘ਤੇ ਕੇਂਦਰ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਹੰਗਰ ਰੈਂਕ: 101, ਫ੍ਰੀਡਮ ਰੈਂਕ: 119, ਹੈਪੀਨੇਸ ਰੈਂਕ: 136 ਪਰ ਅਸੀਂ ਜਲਦੀ ਹੀ ਚਾਰਟ ਵਿੱਚ ਨਫ਼ਰਤ ਅਤੇ ਗੁੱਸੇ ਦੇ ਸਿਖਰ ‘ਤੇ ਆ ਸਕਦੇ ਹਾਂ!

ਰਾਜ ਸਭਾ ਦੀਆਂ 5 ਸੀਟਾਂ ਲਈ ਨਾਮਜ਼ਦਗੀਆਂ ਦਾ ਕੱਲ੍ਹ ਆਖਰੀ ਦਿਨ, ‘ਆਪ’ ਨੇ ਅਜੇ ਨਹੀਂ ਐਲਾਨੇ ਉਮੀਦਵਾਰ

0

ਪੰਜਾਬ ਤੋਂ ਰਾਜ ਸਭਾ ਦੀਆਂ ਖਾਲੀ ਪਈਆਂ 5 ਸੀਟਾਂ ਲਈ ਨਾਮਜ਼ਦਗੀਆਂ ਦਾ ਕੱਲ੍ਹ ਆਖਰੀ ਦਿਨ ਹੈ ਪਰ ਆਮ ਆਦਮੀ ਪਾਰਟੀ (ਆਪ) ਨੇ ਅਜੇ ਤੱਕ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੇ 117 ‘ਚੋਂ 92 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਜਿਸ ਕਾਰਨ ਰਾਜ ਸਭਾ ਦੀਆਂ ਸਾਰੀਆਂ 5 ਸੀਟਾਂ ‘ਤੇ ਉਨ੍ਹਾਂ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ।

ਇਸ ਦੇ ਨਾਲ ਹੀ ਹੁਣ ਆਮ ਆਦਮੀ ਪਾਰਟੀ ਨੂੰ ਵਿਰੋਧੀਆਂ ਵੱਲੋਂ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ (ਪੀਐੱਲਸੀ) ਦੇ ਮੁੱਖ ਬੁਲਾਰੇ ਪ੍ਰਿਤਪਾਲ ਸਿੰਘ ਬਾਲੀਵਾਲ ਨੇ ਇਸ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਭਗਵੰਤ ਮਾਨ ਨੂੰ ਕਿਹਾ ਕਿ ਪੰਜਾਬੀਆਂ ਨੇ ਉਨ੍ਹਾਂ ‘ਤੇ ਵਿਸ਼ਵਾਸ ਦਿਖਾਇਆ ਹੈ। ਉਮੀਦ ਹੈ ਕਿ ਉਹ ਪੰਜਾਬੀਆਂ ਨੂੰ ਨਾਮਜ਼ਦ ਕਰਵਾ ਕੇ ਇਸ ਨੂੰ ਕਾਇਮ ਰੱਖਣਗੇ।

ਪੰਜਾਬ ਤੋਂ ਰਾਜ ਸਭਾ ਲਈ ਇਸ ਸਮੇਂ ਹਰਭਜਨ ਤੇ ਰਾਘਵ ਚੱਢਾ ਦਾ ਨਾਂ ਚਰਚਾ ਵਿੱਚ ਹਨ ਪਰ ਆਮ ਆਦਮੀ ਪਾਰਟੀ ਵੱਲੋਂ ਇਸ ਦਾ ਰਸਮੀ ਐਲਾਨ ਜਾਂ ਪੁਸ਼ਟੀ ਨਹੀਂ ਕੀਤੀ ਗਈ ਹੈ।

ਪਹਿਲਾ ਨਾਂ ਕ੍ਰਿਕਟਰ ਹਰਭਜਨ ਸਿੰਘ ਦਾ ਹੈ। ਹਰਭਜਨ ਨੇ ਕੁਝ ਮਹੀਨੇ ਪਹਿਲਾਂ ਹੀ ਕ੍ਰਿਕਟ ਤੋਂ ਸੰਨਿਆਸ ਲਿਆ ਸੀ।

ਦੂਜਾ ਨਾਂ ਰਾਘਵ ਚੱਢਾ ਦਾ ਹੈ। ਇਸ ਸਮੇਂ ਉਹ ਦਿੱਲੀ ਤੋਂ ਵਿਧਾਇਕ ਹਨ। ਹਾਲਾਂਕਿ ਪੰਜਾਬ ਚੋਣਾਂ ਵਿੱਚ ਉਨ੍ਹਾਂ ਪਾਰਟੀ ਦੇ ਸਹਿ-ਇੰਚਾਰਜ ਵਜੋਂ ਕੰਮ ਕੀਤਾ। ਜਿਸ ਵਿੱਚ ਉਨ੍ਹਾਂ ਦੀ ਰਣਨੀਤੀ ਸਦਕਾ ਆਪ ਨੂੰ ਵੱਡੀ ਜਿੱਤ ਮਿਲੀ।

ਤੀਜਾ ਨਾਂ ਆਈਆਈਟੀ ਦਿੱਲੀ ਦੇ ਪ੍ਰੋਫੈਸਰ ਸੰਦੀਪ ਪਾਠਕ ਦਾ ਹੈ। ਪ੍ਰੋਫੈਸਰ ਪਾਠਕ ਨੇ ਪੰਜਾਬ ਚੋਣਾਂ ਦੌਰਾਨ ਪਰਦੇ ਪਿੱਛੇ ਰਹਿ ਕੇ ‘ਆਪ’ ਦੀ ਜਿੱਤ ਦੀ ਰਣਨੀਤੀ ਵਿੱਚ ਅਹਿਮ ਭੂਮਿਕਾ ਨਿਭਾਈ ਸੀ।

ਸਾਬਕਾ ਕਾਂਗਰਸੀ ਮੰਤਰੀ ਜਗਮੋਹਨ ਕੰਗ ਵੀ ਰਾਜ ਸਭਾ ਸੀਟ ਲਈ ਦਾਅਵਾ ਪੇਸ਼ ਕਰ ਰਹੇ ਹਨ। ਪਿਛਲੀਆਂ ਵਿਸੇਸ਼ ਚੋਣਾਂ ਵਿੱਚ ਕਾਂਗਰਸ ਨੇ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਸੀ। ਜਿਸ ਤੋਂ ਬਾਅਦ ਉਹ ਆਪ ਨਾਲ ਜੁੜ ਗਏ।

ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਵਿਧਾਇਕਾਂ ਨਾਲ ਵਰਚੁਅਲ ਮੀਟਿੰਗ ਕਰ ਰਹੇ ਹਨ। ਇਹ ਮੀਟਿੰਗ 11 ਵਜੇ ਹੋਵੇਗੀ। ਇਸ ਦੇ ਲਈ ਵਿਧਾਇਕ ਮੋਹਾਲੀ ‘ਚ ਇਕੱਠੇ ਹੋ ਰਹੇ ਹਨ। ਇਸ ਦੌਰਾਨ ਰਾਜ ਸਭਾ ਦੇ ਉਮੀਦਵਾਰਾਂ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ।

ਅਰਵਿੰਦ ਕੇਜਰੀਵਾਲ ਪੰਜਾਬ ਦੇ ਆਪ ਵਿਧਾਇਕਾਂ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਕਰਨਗੇ ਸੰਬੋਧਨ

0

ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਪਾਰਟੀ ਵਿਧਾਇਕਾਂ  ਨਾਲ ਸੰਬੋਧਨ ਕਰਨਗੇ। ਇਸ ਵਾਰ 117 ‘ਚੋਂ ਉਨ੍ਹਾਂ ਦੀ ਪਾਰਟੀ ਦੇ 92 ਵਿਧਾਇਕ ਸੂਬੇ ‘ਚ ਆਏ ਹਨ। ਕੇਜਰੀਵਾਲ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਵਿਧਾਇਕਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਇਲਾਵਾ ਉਹ ਸਥਾਨਕ ਪੱਧਰ ‘ਤੇ ਲੋਕਾਂ ਨਾਲ ਬਿਹਤਰ ਤਾਲਮੇਲ ਕਰਕੇ ਪਾਰਟੀ ਨੂੰ ਮਜ਼ਬੂਤ ​​ਕਰਨ ਦੀ ਗੱਲ ਵੀ ਕਰਨਗੇ।

ਕੇਜਰੀਵਾਲ ਦੀ ਅਗਵਾਈ ‘ਚ ਪੰਜਾਬ ਰਾਜ ‘ਚ CM ਭਗਵੰਤ ਮਾਨ ਦੀ ਸਰਕਾਰ ‘ਚ ਕੈਬਨਿਟ ‘ਚ 10 ਮੰਤਰੀ ਸ਼ਾਮਲ ਹੋਏ , ਜਿਨ੍ਹਾਂ ਨੇ  ਦਿੱਗਜ ਆਗੂਆਂ ਨੂੰ ਝਟਕਾ ਦਿੱਤਾ ਸੀ ।

ਪੰਜਾਬ ਦੇ ਲੋਕਾਂ ਨੂੰ ਬਹੁਤ ਖ਼ੁਸ਼ੀ ਹੋਵੇਗੀ ਕਿ ਉਨ੍ਹਾਂ ਨੇ ਸਹੀ ਸਰਕਾਰ ਚੁਣੀ: ਅਰਵਿੰਦ ਕੇਜਰੀਵਾਲ

0

ਪੰਜਾਬ ਵਿੱਚ ਮਿਲੀ ਵੱਡੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਕੜੀ ਵਿੱਚ ਅੱਜ ਭਗਵੰਤ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਹੋਈ, ਜਿਸ ਵਿੱਚ ਨੌਜਵਾਨਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। ਜਾਣਕਾਰੀ ਅਨੁਸਾਰ ਨੌਜਵਾਨਾਂ ਨੂੰ ਰੁਜ਼ਗਾਰ ਦਾ ਤੋਹਫ਼ਾ ਦਿੰਦਿਆਂ ਸਰਕਾਰ ਨੇ 25 ਹਜ਼ਾਰ ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਦਾ ਐਲਾਨ ਕੀਤਾ ਗਿ ਪੰਜਾਬ ਦੇ ਲੋਕਾਂ ਨੂੰ ਬਹੁਤ ਖ਼ੁਸ਼ੀ ਹੋਵੇਗੀ ਕਿ ਉਨ੍ਹਾਂ ਨੇ ਸਹੀ ਸਰਕਾਰ ਚੁਣੀ ਆ ਹੈ। ਇੱਕ ਮਹੀਨੇ ਅੰਦਰ ਇਨ੍ਹਾਂ ਨੌਕਰੀਆਂ ਸੰਬੰਧੀ ਇਸ਼ਤਿਹਾਰ ਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਬਹੁਤ ਖ਼ੁਸ਼ੀ ਹੋਵੇਗੀ ਕਿ ਉਨ੍ਹਾਂ ਨੇ ਸਹੀ ਸਰਕਾਰ ਚੁਣੀ ਹੈ।

 

ਅਨਮੋਲ ਰਤਨ ਸਿੱਧੂ ਬਣੇ ਪੰਜਾਬ ਦੇ ਨਵੇਂ AG

0

ਅਨਮੋਲ ਰਤਨ ਸਿੱਧੂ ਪੰਜਾਬ ਦੇ ਨਵੇਂ AG ਬਣ ਗਏ ਹਨ। ਪੰਜਾਬ ਸਰਕਾਰ ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਹ ਡੀ.ਐੱਸ ਪਟਵਾਲੀਆਂ ਦੀ ਥਾਂ ‘ਤੇ ਪੰਜਾਬ ਦੇ ਨਵੇਂ AG ਬਣੇ ਹਨ।

ਭਗਵੰਤ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਦਾ ਨੌਜਵਾਨਾਂ ਨੂੰ ਵੱਡਾ ਤੋਹਫਾ, 25 ਹਜ਼ਾਰ ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ

0

ਪੰਜਾਬ ਵਿੱਚ ਮਿਲੀ ਵੱਡੀ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਇਸੇ ਕੜੀ ਵਿੱਚ ਅੱਜ ਭਗਵੰਤ ਮਾਨ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ ਹੋਈ, ਜਿਸ ਵਿੱਚ ਨੌਜਵਾਨਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ। ਜਾਣਕਾਰੀ ਅਨੁਸਾਰ ਨੌਜਵਾਨਾਂ ਨੂੰ ਰੁਜ਼ਗਾਰ ਦਾ ਤੋਹਫ਼ਾ ਦਿੰਦਿਆਂ ਸਰਕਾਰ ਨੇ 25 ਹਜ਼ਾਰ ਸਰਕਾਰੀ ਨੌਕਰੀਆਂ ਨੂੰ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਦਾ ਐਲਾਨ ਕੀਤਾ ਗਿਆ ਹੈ। ਇੱਕ ਮਹੀਨੇ ਅੰਦਰ ਇਨ੍ਹਾਂ ਨੌਕਰੀਆਂ ਸੰਬੰਧੀ ਇਸ਼ਤਿਹਾਰ ਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਇਹ ਵੀ ਕਿਹਾ ਕਿ ਡਿਗਰੀਆਂ ਮੁਤਾਬਿਕ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 10 ਹਜ਼ਾਰ ਪੁਲਿਸ ‘ਚ ਤੇ 15 ਹਜ਼ਾਰ ਵੱਖ -ਵੱਖ ਵਿਭਾਗਾਂ ‘ਚ ਨੌਕਰੀਆਂ ਹੋਣਗੀਆਂ।