Home Blog Page 2136

ਸੁਖਨਾ ਝੀਲ ‘ਚੋਂ ਮਿਲੀ ਬੱਚੇ ਦੀ ਮ੍ਰਿਤਕ ਦੇਹ

0

ਸੁਖਨਾ ਝੀਲ ‘ਚੋਂ ਅੱਜ ਇੱਕ ਬੱਚੇ ਦੀ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲਿਸ ਨੇ ਲਾਸ਼ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੇਰ ਸ਼ਾਮ ਤੱਕ ਮ੍ਰਿਤਕ ਬੱਚੇ ਦੀ ਪਛਾਣ ਨਹੀਂ ਹੋ ਸਕੀ, ਉਸ ਦੀ ਉਮਰ 6-7 ਸਾਲ ਦੇ ਕਰੀਬ ਦੱਸੀ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੁਪਹਿਰ ਸਮੇਂ ਪੁਲਿਸ ਨੂੂੰ ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ’ਤੇ ਬੱਚੇ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਤਾਂ ਪੁਲਿਸ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕੀਤੀ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਬੱਚੇ ਦੇ ਸਰੀਰ ’ਤੇ ਕੋਈ ਕੱਪੜਾ ਨਹੀਂ ਸੀ ਅਤੇ ਨਾ ਹੀ ਉਸ ਦੇ ਸਰੀਰ ’ਤੇ ਸੱਟ ਵੱਜਣ ਦੇ ਕੋਈ ਨਿਸ਼ਾਨ ਸੀ। ਪੁਲਿਸ ਨੇ ਮੁੱਢਲੀ ਜਾਂਚ ਵਿੱਚ ਬੱਚਿਆ ਦੇ ਲਾਪਤਾ ਹੋਣ ਸਬੰਧੀ ਸ਼ਿਕਾਇਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਸੁਖਨਾ ਝੀਲ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰੇ ਵੀ ਖੰਘਾਲ ਰਹੀ ਹੈ।

ਦੱਸਣਯੋਗ ਹੈ ਕਿ ਸੁਖਨਾ ਝੀਲ ’ਤੇ 5 ਦਿਨਾਂ ਵਿੱਚ ਇਹ ਤੀਜੀ ਘਟਨਾ ਵਾਪਰੀ ਹੈ। ਇਸ ਤੋਂ ਪਹਿਲਾਂ ਇੱਥੇ 28 ਅਕਤੂਬਰ ਨੂੰ 21 ਸਾਲਾਂ ਲੜਕੀ ਦੀ ਲਾਸ਼ ਬਰਾਮਦ ਹੋਈ ਸੀ ਜਿਸ ਨੂੰ ਉਸ ਦੇ ਪ੍ਰੇਮੀ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ 30 ਅਕਤੂਬਰ ਨੂੰ ਬੀ ਕਾਮ ਦੇ ਵਿਦਿਆਰਥੀ ਵੱਲੋਂ ਸੁਖਨਾ ਝੀਲ ’ਚ ਛਾਲ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਪਰ ਝੀਲ ’ਤੇ ਸੈਰ ਕਰ ਰਹੇ ਲੋਕਾਂ ਨੇ ਵਿਦਿਆਰਥੀ ਨੂੰ ਬਚਾ ਲਿਆ।

ਵਿਜੀਲੈਂਸ ਬਿਊਰੋ ਨੇ ਆਪਣੇ ਹੀ ਇੰਸਪੈਕਟਰ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

0

ਸੂਬੇ ਵਿੱਚ ਭ੍ਰਿਸ਼ਟਾਚਾਰ ਦੇ ਖਾਤਮੇ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਿਊਰੋ ਦੇ ਰੇਂਜ ਦਫਤਰ ਅੰਮ੍ਰਿਤਸਰ ਵਿਖੇ ਤਾਇਨਾਤ ਆਪਣੇ ਹੀ ਇੱਕ ਇੰਸਪੈਕਟਰ ਅਮੋਲਕ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਵਿਜੀਲੈਂਸ ਇੰਸਪੈਕਟਰ ਨੂੰ ਪ੍ਰਭਮੇਸ਼ ਮੋਹਨ ਵਾਸੀ ਨਿਊ ਮਹਿੰਦਰਾ ਕਲੋਨੀ,ਅੰਮ੍ਰਿਤਸਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਨਲਾਈਨ ਸ਼ਿਕਾਇਤ ਨੰਬਰ ‘ਤੇ ਇੱਕ ਵੀਡੀਓ ਅਪਲੋਡ ਕਰਕੇ ਦੋਸ਼ ਲਗਾਇਆ ਹੈ ਕਿ ਉਸਨੂੰ ਅਤੇ ਉਸਦੀ ਪਤਨੀ, ਜੋ ਕਿ ਨਗਰ ਨਿਗਮ ਅੰਮਿ੍ਰਤਸਰ ਵਿੱਚ ਕਰਮਚਾਰੀ ਹੈ, ਨੂੰ ਬਿਊਰੋ ਦੁਆਰਾ 2021 ਵਿੱਚ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਅਦਾਲਤ ਨੇ ਉਹਨਾਂ ਨੂੰ ਜ਼ਮਾਨਤ ਦੇ ਦਿੱਤੀ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਅਮੋਲਕ ਸਿੰਘ ਇਸ ਮਾਮਲੇ ਦਾ ਤਫਤੀਸ਼ੀ ਅਫਸਰ ਹੋਣ ਦੇ ਨਾਤੇ ਉਸ ਤੋਂ 5000 ਰੁਪਏ ਬਤੌਰ ਰਿਸ਼ਵਤ ਵਜੋਂ ਮੰਗ ਰਿਹਾ ਸੀ ਅਤੇ ਬਹਾਨਾ ਉਨਾਂ ਦੇ ਕੇਸ ਵਿੱਚ ਨਮੂਨੇ ਵਜੋਂ ਉਸਦੀ ਆਵਾਜ ਰਿਕਾਰਡ ਕਰਨ ਦਾ ਲਾਇਆ ਗਿਆ ਸੀ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਇਸ ਗੱਲਬਾਤ ਨੂੰ ਆਪਣੇ ਫੋਨ ‘ਤੇ ਰਿਕਾਰਡ ਕਰਕੇ ਵਿਜੀਲੈਂਸ ਨੂੰ ਵੀ ਸੌਂਪ ਦਿੱਤਾ ਹੈ।

ਸ਼ਿਕਾਇਤ ਵਿਚਲੇ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਨੇ ਉਕਤ ਇੰਸਪੈਕਟਰ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕਰ ਲਿਆ।

ਇਸ ਸਬੰਧ ਵਿਚ ਦੋਸ਼ੀ ਪੁਲਿਸ ਅਧਿਕਾਰੀ ਦੇ ਖਿਲਾਫ ਵਿਜੀਲੈਂਸ ਦੇ ਉਡਣ ਦਸਤਾ-1 ਪੰਜਾਬ, ਥਾਣਾ ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸੁਰੂ ਕਰ ਦਿੱਤੀ ਗਈ ਹੈ।

ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਨੂੰ ਕਰਿੰਦੇ ਸਮੇਤ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

0

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਸ਼ੁਰੂ ਕੀਤੀ ਮੁਹਿੰਮ ਦੌਰਾਨ ਅੱਜ ਢੰਡਾਰੀ ਕਲਾਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਮਨਦੀਪ ਸਿੰਘ ਅਤੇ ਇੱਕ ਪ੍ਰਾਈਵੇਟ ਵਿਅਕਤੀ ਸੋਨੀ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਮਨਦੀਪ ਸਿੰਘ ਨੂੰ ਦਲਜੀਤ ਸਿੰਘ ਵਾਸੀ ਕਬੀਰ ਨਗਰ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਗਾਇਆ ਹੈ ਕਿ ਉਸ ਦੀ ਮਾਤਾ ਦੇ ਨਾਂ ‘ਤੇ ਰਜਿਸਟਰਡ ਪਲਾਟ ਦਾ ਰਿਕਾਰਡ ਦੇਣ ਬਦਲੇ ਉਕਤ ਪਟਵਾਰੀ ਅਤੇ ਉਸ ਦਾ ਕਾਰਿੰਦਾ 5,000 ਰੁਪਏ ਰਿਸ਼ਵਤ ਦੀ ਮੰਗ ਕਰ ਰਹੇ ਹਨ। ਉਸ ਨੇ ਅੱਗੇ ਦੱਸਿਆ ਕਿ ਉਹ ਦੋਸ਼ੀ ਵਿਚੋਲੇ ਨੂੰ ਪਹਿਲੀ ਕਿਸ਼ਤ ਵਜੋਂ 1000 ਰੁਪਏ ਪਹਿਲਾਂ ਹੀ ਰਿਸ਼ਵਤ ਦੇ ਚੁੱਕਾ ਹੈ।

ਸ਼ਿਕਾਇਤਕਰਤਾ ਦੀ ਇਸ ਸੂਚਨਾ ਦੀ ਤਸਦੀਕ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਅਤੇ ਉਸ ਦੇ ਵਿਚੋਲੇ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 5,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਹਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ, ਆਰਥਿਕ ਅਪਰਾਧ ਸ਼ਾਖਾ, ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਮਸ਼ਹੂਰ ਅਮਰੀਕੀ ਰੈਪਰ Takeoff ਦਾ ਗੋਲੀਆਂ ਮਾਰ ਕੇ ਕੀਤਾ ਕਤਲ

0

ਅਮਰੀਕੀ ਰੈਪਰ ਟੇਕਆਫ ਦੇ ਕਤਲ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਮਸ਼ਹੂਰ ਅਮਰੀਕੀ ਰੈਪਰ ਟੇਕਆਫ ਦਾ ਹਿਊਸਟਨ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਉਹ ‘ਗਰੈਮੀ ਐਵਾਰਡ ਨਾਮਜ਼ਦਗੀ’ ਹਾਸਲ ਕਰ ਚੁੱਕਿਆ ਸੀ ਅਤੇ ਉਸ ਨੇ ਆਪਣੇ ਕਰੀਅਰ ‘ਚ ਕਈ ਸੁਪਰਹਿੱਟ ਗੀਤ ਹਾਲੀਵੁੱਡ ਇੰਡਸਟਰੀ ਨੂੰ ਦਿੱਤੇ। ਉਹ 28 ਸਾਲ ਦੇ ਸਨ। ਟੇਕਆਫ ਦੇ ਇੱਕ ਪ੍ਰਤੀਨਿਧੀ ਨੇ ਉਸ ਦੀ ਹੱਤਿਆ ਦੀ ਪੁਸ਼ਟੀ ਕੀਤੀ ਹੈ।

ਇਸ ਦੇ ਨਾਲ ਹੀ ਰਿਪੋਰਟ ‘ਚ ਕਿਹਾ ਗਿਆ ਹੈ ਕਿ ਗੋਲੀਬਾਰੀ ਦੀ ਘਟਨਾ ਝਗੜੇ ਤੋਂ ਬਾਅਦ ਹੋਈ ਹੈ। ਰਿਪੋਰਟ ‘ਚ ਇਹ ਵੀ ਕਿਹਾ ਗਿਆ ਹੈ ਕਿ ਟੇਕਆਫ ਨੂੰ ਸਿਰ ‘ਚ ਜਾਂ ਉਸ ਦੇ ਸਿਰ ਦੇ ਨੇੜੇ ਗੋਲੀ ਮਾਰੀ ਗਈ ਸੀ, ਜਿਸ ਕਾਰਨ ਰੈਪਰ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਮੀਡੀਆ ਰਿਪੋਰਟਾਂ ਅਨੁਸਾਰ ਡਾਈਸ ਗੇਮ ਦੌਰਾਨ ਝਗੜਾ ਹੋਇਆ ਸੀ ਅਤੇ ਇਸ ਤੋਂ ਬਾਅਦ ਟੇਕਆਫ ਨੂੰ ਗੋਲੀ ਮਾਰ ਦਿੱਤੀ ਗਈ ਸੀ।

ਇਸ ਘਟਨਾ ‘ਚ ਦੋ ਹੋਰ ਲੋਕ ਵੀ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਪੁਲਸ ਵੱਲੋਂ ਮੁਲਜ਼ਮਾਂ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਦੱਸ ਦੇਈਏ ਕਿ ਕੁਝ ਘੰਟੇ ਪਹਿਲਾਂ ਟੇਕਆਫ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਬੌਲਿੰਗ ਐਲੀ ‘ਚ ਆਪਣੀ ਤਸਵੀਰ ਪੋਸਟ ਕੀਤੀ ਸੀ। ਉਸ ਨੇ ਇੱਕ ਦਿਨ ਪਹਿਲਾਂ ਆਪਣੇ ਨਵੇਂ ਗੀਤ ‘ਮੇਸੀ’ ਦਾ ਵੀਡੀਓ ਜਾਰੀ ਕੀਤਾ ਸੀ।

ਦੱਸਣਯੋਗ ਹੈ ਕਿ ਟੇਕਆਫ ਦਾ ਜਨਮ 18 ਜੂਨ 1994 ਨੂੰ ਹੋਇਆ ਸੀ। ਅਟਲਾਂਟਾ ਦੇ ਮਿਗੋਸ ਨੇ ਆਪਣੇ 2013 ਦੇ ਹਿੱਟ ਗੀਤ ‘ਵਰਸਾਚੇ’ ਨੂੰ ਪ੍ਰਮੁੱਖਤਾ ਦਿੱਤੀ ਸੀ, ਜਿਸ ਨੂੰ ਡਰੇਕ ਨੇ ਰੀਮਿਕਸ ਕੀਤਾ ਸੀ। ਇਸ ਦੇ ਨਾਲ-ਨਾਲ ਰੈਪਰ ਨੂੰ ਆਪਣੀ ਪਹਿਲੀ ਐਲਬਮ ‘ਯੰਗ ਰਿਚ ਨੇਸ਼ਨ’ ਲਈ ਵੀ ਜਾਣਿਆ ਜਾਂਦਾ ਹੈ।

ਪੰਜਾਬ ਸਰਕਾਰ ਨੇ IAS ਤੇ PCS ਅਧਿਕਾਰੀਆਂ ਦਾ ਕੀਤਾ ਤਬਾਦਲਾ

0

ਪੰਜਾਬ ਸਰਕਾਰ ਵੱਲੋਂ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ 11 ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ।

 

 

ਵਿਜੀਲੈਂਸ ਨੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ‘ਚ ਸਿੱਖਿਆ ਵਿਭਾਗ ਦੇ ਦੋ ਅਧਿਕਾਰੀਆਂ ਸਮੇਤ ਦੋ ਹੋਰ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

0

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚੱਲ ਰਹੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਸਿੱਖਿਆ ਵਿਭਾਗ ਦੇ ਦੋ ਅਧਿਕਾਰੀਆਂ ਸਮੇਤ ਦੋ ਨਿੱਜੀ ਵਿਅਕਤੀਆਂ ਨੂੰ ਰਾਸ਼ਟਰੀ ਮਾਧਿਅਮਿਕ ਸਿੱਖਿਆ ਅਭਿਆਨ (ਆਰਐਮਐਸਏ) ਤਹਿਤ ਪ੍ਰਾਪਤ ਹੋਏ 10, 01, 120 ਰੁਪਏ ਦੇ ਫੰਡਾਂ ਦਾ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਉਕਤ ਮਾਮਲੇ ਦੇ ਸਬੰਧ ਵਿਚ ਰਾਕੇਸ਼ ਗੁਪਤਾ, ਪ੍ਰਿੰਸੀਪਲ ਸਰਕਾਰੀ ਇਨ-ਸਰਵਿਸ ਟਰੇਨਿੰਗ ਸੈਂਟਰ ਗੁਰਦਾਸਪੁਰ, ਹੁਣ ਪ੍ਰਿੰਸੀਪਲ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਭਾਗੋਵਾਲ, ਗੁਰਦਾਸਪੁਰ, ਰਾਮਪਾਲ, ਲੈਕਚਰਾਰ, ਸਰਕਾਰੀ ਇਨ-ਸਰਵਿਸ ਸਿਖਲਾਈ ਕੇਂਦਰ ਗੁਰਦਾਸਪੁਰ, ਹੁਣ ਪ੍ਰਿੰਸੀਪਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਥਲੋਰ, ਜ਼ਿਲਾ ਪਠਾਨਕੋਟ, ਵਿਖੇ ਤਾਇਨਾਤ , ਕਿ੍ਰਸ਼ਨਾ ਟੈਂਟ ਹਾਊਸ ਦੇ ਮਾਲਕ ਜਤਿੰਦਰ ਕੁਮਾਰ ਅਤੇ ਸਿਗਮਾ ਡੈਕੋਰੇਟ ਨਾਂ ਦੀ ਫਰਮ ਦੇ ਮਾਲਕ, ਤਾਰਾਗੜ ਦੇ ਮੁਕੇਸ਼ ਮਹਾਜਨ ਵਿਰੁੱਧ ਐਫਆਈਆਰ 14, ਮਿਤੀ 01-11-2022 ਨੂੰ ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਤਹਿਤ ਈ.ਓ.ਡਬਲਯੂ ਵਿੰਗ, ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

ਉਨਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਉਕਤ ਇਨ-ਸਰਵਿਸ ਟਰੇਨਿੰਗ ਸੈਂਟਰ ਗੁਰਦਾਸਪੁਰ ਨੂੰ ਸਿਖਲਾਈ ਲਈ ਰਮਸਾ ਸਕੀਮ ਅਧੀਨ ਉਕਤ ਗ੍ਰਾਂਟ ਪ੍ਰਾਪਤ ਹੋਈ ਸੀ। ਉਕਤ ਸਕੀਮ ਤਹਿਤ ਰਾਕੇਸ਼ ਗੁਪਤਾ, ਪ੍ਰਿੰਸੀਪਲ ਅਤੇ ਲੈਕਚਰਾਰ ਰਾਮਪਾਲ ਨੇ ਹੋਰਨਾਂ ਨਾਲ ਮਿਲ ਕੇ ਫੰਡ ਹੜੱਪਣ ਲਈ ਫਰਜੀ ਫਰਮਾਂ ਦੇ ਜਾਅਲੀ ਬਿੱਲ ਤਿਆਰ ਕੀਤੇ। ਦੋਸ਼ੀਆਂ ਨੇ ਸਰਕਾਰੀ ਪੈਸੇ ਨੂੰ ਆਪਣੇ ਨਿੱਜੀ ਬੈਂਕ ਖਾਤੇ ਵਿੱਚ ਟਰਾਂਸਫਰ ਕਰਕੇ ਅਤੇ ਵੱਖ-ਵੱਖ ਤਰਾਂ ਦੀਆਂ ਸੇਵਾਵਾਂ, ਕੁਰਸੀਆਂ, ਮੇਜ, ਟੈਂਟ ਅਤੇ ਹੋਰ ਕਿਰਾਏ ‘ਤੇ ਲੈਣ ਲਈ ਜਾਰੀ ਕੀਤੇ ਕੁੱਲ 10, 01, 120 ਰੁਪਏ ਦੇ ਫੰਡਾਂ ਦਾ ਗਬਨ ਕਰਕੇ ਸਰਕਾਰੀ ਖਜਾਨੇ ਨੂੰ ਨੁਕਸਾਨ ਪਹੁੰਚਾਇਆ।

ਉਨਾਂ ਦੱਸਿਆ ਕਿ ਇਸ ਜਾਂਚ ਪੜਤਾਲ ਦੇ ਆਧਾਰ ‘ਤੇ ਇਹ ਪਾਇਆ ਗਿਆ ਕਿ ਉਕਤ ਦੋਸ਼ੀਆਂ ਨੇ ਫੰਡਾਂ ਦੀ ਦੁਰਵਰਤੋਂ ਕੀਤੀ ਹੈ। ਇਸ ਸਬੰਧੀ ਬਿਊਰੋ ਨੇ ਉਕਤ ਸਾਰੇ ਮੁਲਜਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਐਲੋਨ ਮਸਕ ਦਾ ਐਲਾਨ, ਟਵਿੱਟਰ ‘ਤੇ ਬਲੂ ਟਿੱਕ ਲਈ ਕਰਨਾ ਪਵੇਗਾ ਭੁਗਤਾਨ

0

ਟਵਿੱਟਰ ‘ਤੇ ਬਲੂ ਟਿਕ ਯਾਨੀ ਵੈਰੀਫਾਈਡ ਅਕਾਊਂਟ ਲਈ ਯੂਜ਼ਰ ਨੂੰ ਹੁਣ ਹਰ ਮਹੀਨੇ 660 ਰੁਪਏ ਦੇਣੇ ਹੋਣਗੇ। ਐਲੋਨ ਮਸਕ ਨੇ ਟਵਿੱਟਰ ਖਰੀਦਣ ਦੇ ਪੰਜ ਦਿਨ ਬਾਅਦ ਮੰਗਲਵਾਰ ਰਾਤ ਨੂੰ ਇਸ ਦਾ ਐਲਾਨ ਕੀਤਾ। ਹਾਲਾਂਕਿ ਉਨ੍ਹਾਂ ਨੇ ਦੋ ਦਿਨ ਪਹਿਲਾਂ ਹੀ ਇਸ ਦਾ ਸੰਕੇਤ ਦਿੱਤਾ ਸੀ। ਜਦੋਂ ਕੁਝ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਸੀ ਕਿ ਮਸਕ 20 ਡਾਲਰ (ਕਰੀਬ 1600 ਰੁਪਏ) ਚਾਰਜ ਕਰ ਸਕਦਾ ਹੈ। ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸਾਨੂੰ ਕਈ ਤਰ੍ਹਾਂ ਦੇ ਬਿੱਲ ਵੀ ਅਦਾ ਕਰਨੇ ਪੈਣਗੇ। ਅਸੀਂ ਇਸ਼ਤਿਹਾਰ ਦੇਣ ਵਾਲਿਆਂ ‘ਤੇ ਪੂਰੀ ਤਰ੍ਹਾਂ ਨਿਰਭਰ ਨਹੀਂ ਹੋ ਸਕਦੇ। 8 ਡਾਲਰ (ਕਰੀਬ 650 ਰੁਪਏ) ਦਾ ਚਾਰਜ ਕਿਵੇਂ ਹੋਵੇਗਾ?

ਦੂਜੇ ਪਾਸੇ, ਬਲੂ ਟਿੱਕਸ ਦੇ ਭੁਗਤਾਨ ਲਈ ਦੁਨੀਆ ਭਰ ਤੋਂ ਸ਼ਿਕਾਇਤਾਂ ਮਿਲਣ ਤੋਂ ਬਾਅਦ, ਐਲੋਨ ਮਸਕ ਨੇ ਸਪੱਸ਼ਟ ਕੀਤਾ ਕਿ ਸਾਰੇ ਸ਼ਿਕਾਇਤਕਰਤਾ, ਕਿਰਪਾ ਕਰਕੇ ਸ਼ਿਕਾਇਤ ਕਰਦੇ ਰਹੋ, ਪਰ ਤੁਹਾਨੂੰ 660 ਰੁਪਏ (8 ਡਾਲਰ) ਅਦਾ ਕਰਨੇ ਪੈਣਗੇ। ਮਸਕ ਨੇ ਆਪਣਾ ਬਾਇਓ ਬਦਲ ਕੇ ਟਵਿੱਟਰ ਸ਼ਿਕਾਇਤ ਹੌਟਲਾਈਨ ਆਪਰੇਟਰ ਕਰ ਲਿਆ ਹੈ। ਮਸਕ ਨੇ ਇਸ ਬਾਰੇ ਲਗਾਤਾਰ ਕਈ ਟਵੀਟ ਕੀਤੇ।

ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀ ਰੋਜ਼ਗਾਰ ਮੰਗਣ ਵਾਲੇ ਨਹੀਂ ਰੋਜ਼ਗਾਰਦਾਤਾ ਬਣਨਗੇ : ਹਰਜੋਤ ਬੈਂਸ

0

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਿੱਖਿਆ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰਦਾਤੇ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਪੁੱਟਿਆ ਗਿਆ ਹੈ। ਅੱਜ ਇੱਥੇ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀਆਂ ਵਪਾਰਕ ਉਦਮੀ ਬਣਨ ਸਬੰਧੀ ਇੱਛਾਵਾਂ ਨੂੰ ਹਕੀਕੀ ਰੂਪ ਦੇਣ ਲਈ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਦਾ ਉਦਘਾਟਨ ਕੀਤਾ।

ਇਹ ਵੀ ਪੜ੍ਹੋ: ਲੋਕਾਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: CM…

ਇਸ ਮੌਕੇ ਬੋਲਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਿੱਥੇ ਅਸੀਂ ਪੰਜਾਬ ਦੇ ਸਿੱਖਿਆ ਮਾਡਲ ਨੂੰ ਪੂਰੀ ਦੁਨੀਆਂ ਨਾਲੋਂ ਬਿਹਤਰ ਬਣਾਉਣਾ ਹੈ ਉਥੇ ਨਾਲ ਹੀ ਅਸੀਂ ਇਹ ਵੀ ਯਕੀਨੀ ਬਣਾਉਣਾ ਚਾਹੁੰਦਾ ਹਾਂ ਕਿ ਸਾਡੇ ਸਰਕਾਰੀ ਸਕੂਲਾਂ ਵਿੱਚ ਪੜ੍ਹੇ ਵਿਦਿਆਰਥੀ 12ਵੀਂ ਕਰਨ ਉਪਰੰਤ ਇਹ ਨਾ ਸੋਚਣ ਕਿ ‘ਹੁਣ ਮੈਂ ਕੀ ਕਰਾਂ?’ ਉਹਨਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਹੁਣ ਰੋਜ਼ਗਾਰ ਮੰਗਣ ਵਾਲੇ ਨਹੀਂ ਸਗੋਂ ਰੋਜ਼ਗਾਰਦਾਤਾ ਬਣਨਗੇ ।

ਉਹਨਾਂ ਕਿਹਾ ਕਿ ਇਸ ਸਵਾਲ ਨੂੰ ਖ਼ਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਬਿਜਨਸ ਬਲਾਸਟਰ ਯੰਗ ਇੰਟਰਪਨਿਓਰ ਸਕੀਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਕੀਮ ਨੂੰ 11ਵੀਂ ਜਮਾਤ ਦੇ ਵਿਦਿਆਰਾਥੀਆਂ ਲਈ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਨੂੰ ਪਹਿਲੇ ਪੜਾਅ ਅਧੀਨ ਪੰਜਾਬ ਰਾਜ ਦੇ 9 ਜ਼ਿਲ੍ਹਿਆਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਹੁਸ਼ਿਆਰਪੁਰ, ਫ਼ਿਰੋਜਪੁਰ, ਰੋਪੜ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ 31 ਸਕੂਲਾਂ ਵਿੱਚ ਸ਼ੁਰੂ ਕੀਤਾ ਜਾਣਾ ਹੈ ਅਤੇ ਅਗਲੇ ਵਿਦਿਅਕ ਵਰ੍ਹੇ ਤੋਂ ਪੰਜਾਬ ਰਾਜ ਦੇ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਤੇ ਸਿੱਖ ਕੈਦੀਆਂ ਦੀ ਰਿਹਾਈ ਲਈ ਕਿਰਤੀ…

ਉਹਨਾਂ ਕਿਹਾ ਕਿ ਇਸ ਸਕੀਮ ਤਹਿਤ ਪਹਿਲਾਂ ਬੱਚਿਆਂ ਤੋਂ ਉਹਨਾਂ ਦੀਆਂ ਵਪਾਰਕ ਤਜਵੀਜ਼ਾਂ ਲਈਆਂ ਜਾਣਗੀਆਂ ਅਤੇ ਫਿਰ ਉਹਨਾਂ ਵਪਾਰਕ ਤਜਵੀਜ਼ਾਂ ਨੂੰ ਸਥਾਪਿਤ ਉਦਯੋਗਪਤੀਆਂ ਨਾਲ ਵਿਚਾਰਿਆ ਜਾਵੇਗਾ ਅਤੇ ਜਿਹੜੀ ਵਪਾਰਕ ਤਜਵੀਜ਼ ਢੁਕਵੀਂ ਪਾਈ ਗਈ ਉਸ ਤਜਵੀਜ਼ ਲਈ 8 ਵਿਦਿਆਰਥੀਆਂ ਦਾ ਦਾ ਇਕ ਮਿਕਸ ਗਰੁੱਪ ਬਣਾ ਕੇ ਉਹਨਾਂ ਨੂੰ ਪੂਰੀ ਸੇਧ ਦਿੰਦੇ ਹੋਏ ਗਰੁੱਪ ਦੇ ਹਰੇਕ ਮੈਂਬਰ ਨੂੰ 2000 ਰੁਪਏ ਦਿੱਤੇ ਜਾਣਗੇ ਜੋ ਕਿ ਇਸ ਪੈਸੇ ਨੂੰ ਆਪਣੀ ਵਪਾਰਕ ਤਜਵੀਜ਼ ਨੂੰ ਸਫ਼ਲ ਬਣਾਉਣ ਲਈ ਲਗਾਉਣਗੇ।

ਉਹਨਾਂ ਕਿਹਾ ਕਿ ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਬਹੁਤ ਕਾਬਿਲ ਬੱਚੇ ਪੜ੍ਹ ਰਹੇ ਹਨ ਜਿਹਨਾਂ ਵਿੱਚ ਦੇਸ਼ ਦਨੀਆ ਨੂੰ ਬਦਲਣ ਦੀ ਸਮਰੱਥਾ ਹੈ ਅਤੇ ਮੈਨੂੰ ਆਸ ਹੈ ਕਿ ਇਹ ਸਕੀਮ ਨਾ ਕੇਵਲ ਸਾਡੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਰੋਜ਼ਗਾਰਦਾਤਾ ਬਣਾਵੇਗੀ ਸਗੋਂ ਸੂਬੇ ਦੀਆਂ ਕਈ ਸਮੱਸਿਆਵਾਂ ਨੂੰ ਵੀ ਮੁੱਢੋਂ ਖ਼ਤਮ ਕਰ ਦੇਵੇਗੀ।

ਇਸ ਮੌਕੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਰਿੰਦਰ ਕੁਮਾਰ ਸ਼ਰਮਾ, ਡੀ.ਪੀ.ਆਈ. ਪੰਜਾਬ ਕੁਲਜੀਤਪਾਲ ਸਿੰਘ ਮਾਹੀ ਅਤੇ ਡਾਇਰੈਕਟਰ ਐਸ.ਸੀ.ਆਰ.ਟੀ. ਮਨਿੰਦਰ ਸਿੰਘ ਸਰਕਾਰੀਆ ਅਤੇ ਕਈ ਹੋਰ ਅਧਿਕਾਰੀ ਸ਼ਾਮਲ ਸਨ।

ਪੰਜਾਬ ਸਰਕਾਰ ਨੇ ਮੈਡੀਕਲ ਅਫਸਰ ਕੀਤਾ ਮੁਅੱਤਲ

0

ਪੰਜਾਬ ਸਰਕਾਰ ਵੱਲੋਂ ਇੱਕ ਮੈਡੀਕਲ ਅਫਸਰ ਮੁਅੱਤਲ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਸਿਵਲ ਹਸਪਤਾਲ ਦਸੂਹਾ ਵਿਖੇ ਤਾਇਨਤ ‘ਚ ਤਾਇਨਾਤ ਡਾਕਟਰ ਰਣਜੀਤ ਸਿੰਘ ਮੈਡੀਕਲ ਅਫ਼ਸਰ ਸਰਜਰੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਪੰਜਾਬੀ ਗਾਇਕ AP Dhillon ਅਮਰੀਕਾ ਦੌਰੇ ਦੌਰਾਨ ਹੋਏ ਗੰਭੀਰ ਜ਼ਖ਼ਮੀ, ਹਸਪਤਾਲ ‘ਚ ਦਾਖਲ

0

ਇੰਡੋ-ਕੈਨੇਡੀਅਨ ਪੰਜਾਬੀ ਗਾਇਕ ਏਪੀ ਢਿੱਲੋਂ ਨੂੰ ਹਾਲ ਹੀ ਵਿੱਚ ਅਮਰੀਕਾ ਦੌਰੇ ਦੌਰਾਨ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ।  ਗਾਇਕ ਨੇ ਇੰਸਟਾਗ੍ਰਾਮ ਸਟੋਰੀ ‘ਤੇ ਪੋਸਟ ਪਾ ਕੇ ਆਪਣੇ ਪ੍ਰਸ਼ੰਸਕਾਂ ਅਤੇ ਫਾਲੋਅਰਜ਼ ਨੂੰ ਇਸ ਬਾਰੇ ਜਾਣਕਾਰੀ ਦਿੱਤੀ। ਤਸਵੀਰ ’ਚ ਏ. ਪੀ. ਢਿੱਲੋਂ ਨੂੰ ਹਸਪਤਾਲ ਦੇ ਬੈੱਡ ’ਤੇ ਲੇਟੇ ਦੇਖਿਆ ਜਾ ਸਕਦਾ ਹੈ।

ਏ. ਪੀ. ਨੇ ਤਸਵੀਰ ਨਾਲ ਲਿਖਿਆ, ‘‘ਮੇਰੇ ਕੈਲੀਫੋਰਨੀਆ ਦੇ ਜਿੰਨੇ ਵੀ ਪ੍ਰਸ਼ੰਸਕ ਹਨ, ਉਨ੍ਹਾਂ ਨੂੰ ਇਹ ਦੱਸਦਿਆਂ ਬੇਹੱਦ ਦੁੱਖ ਮਹਿਸੂਸ ਹੋ ਰਿਹਾ ਹੈ ਕਿ ਮੇਰੇ ਸਾਨ ਫਰਾਂਸਿਸਕੋ ਤੇ ਲਾਸ ਏਂਜਲਸ ਦੇ ਸ਼ੋਅਜ਼ ਮੁਲਤਵੀ ਹੋ ਗਏ ਹਨ ਕਿਉਂਕਿ ਮੈਨੂੰ ਟੂਰ ਦੌਰਾਨ ਗੰਭੀਰ ਸੱਟ ਲੱਗੀ ਹੈ। ਮੈਂ ਠੀਕ ਹਾਂ ਤੇ ਪੂਰੀ ਤਰ੍ਹਾਂ ਵਾਪਸੀ ਦੀ ਉਮੀਦ ਕਰ ਰਿਹਾ ਹਾਂ।’’

ਏ. ਪੀ. ਨੇ ਅੱਗੇ ਲਿਖਿਆ, ‘‘ਹਾਲਾਂਕਿ ਮੈਂ ਇਸ ਸਮੇਂ ਪੇਸ਼ਕਾਰੀ ਦੇਣ ਦੀ ਹਾਲਤ ’ਚ ਨਹੀਂ ਹਾਂ। ਮੈਂ ਬੇਸਬਰੀ ਨਾਲ ਤੁਹਾਨੂੰ ਸਭ ਨੂੰ ਦੇਖਣ ਦੀ ਉਮੀਦ ਕਰ ਰਿਹਾ ਹਾਂ ਤੇ ਇਸ ਦੇਰੀ ਲਈ ਤੁਹਾਡੇ ਸਾਰਿਆਂ ਕੋਲੋਂ ਮੁਆਫ਼ੀ ਮੰਗਦਾ ਹਾਂ। ਤੁਹਾਨੂੰ ਸਾਰਿਆਂ ਨੂੰ ਕੁਝ ਹੀ ਹਫ਼ਤਿਆਂ ’ਚ ਮਿਲਾਂਗਾ।’’ਇਸ ਦੇ ਨਾਲ ਹੀ ਏ. ਪੀ. ਨੇ ਇਹ ਵੀ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਸ਼ੋਅਜ਼ ਦੀ ਬੁਕਿੰਗ ਕਰਵਾ ਰੱਖੀ ਹੈ, ਉਨ੍ਹਾਂ ਲਈ ਇਹ ਬੁਕਿੰਗ ਰੀਸ਼ੈਡਿਊਲ ਹੋਏ ਸ਼ੋਅਜ਼ ਤਕ ਵੈਲਿਡ ਰਹੇਗੀ।