ਪੰਜਾਬ ਸਰਕਾਰ ਨੇ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਜਲ ਸਰੋਤ ਵਿਭਾਗ ਦੀਆਂ ਕਈ ਸ਼ਾਖਾਵਾਂ ਨੂੰ ਮਰਜ ਕੀਤਾ ਹੈ।

ਪੰਜਾਬ ਸਰਕਾਰ ਨੇ ਪ੍ਰਬੰਧਕੀ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਜਲ ਸਰੋਤ ਵਿਭਾਗ ਦੀਆਂ ਕਈ ਸ਼ਾਖਾਵਾਂ ਨੂੰ ਮਰਜ ਕੀਤਾ ਹੈ।

ਕੇਂਦਰ ਸਰਕਾਰ ਨੇ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਹੈ। LPG ਖਪਤਕਾਰਾਂ ਨੂੰ ਰਾਹਤ ਦਿੰਦੇ ਹੋਏ ਸਰਕਾਰ ਨੇ ਇੱਕ ਵਾਰ ਫਿਰ ਵਪਾਰਕ ਗੈਸ ਸਿਲੰਡਰ (ਐਲਪੀਜੀ ਸਿਲੰਡਰ) ਦੀਆਂ ਕੀਮਤਾਂ ਵਿੱਚ ਰਾਹਤ ਦਿੱਤੀ ਹੈ। ਵਪਾਰਕ ਰਸੋਈ ਗੈਸ ਸਿਲੰਡਰ ਅੱਜ ਤੋਂ 115.50 ਰੁਪਏ ਤੱਕ ਸਸਤਾ ਹੋ ਗਿਆ ਹੈ। ਫਿਲਹਾਲ ਘਰੇਲੂ ਸਿਲੰਡਰ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।
ਇੰਡੀਅਨ ਆਇਲ ਵੱਲੋਂ 1 ਨਵੰਬਰ ਮੰਗਲਵਾਰ ਨੂੰ ਐਲਪੀਜੀ ਦੀਆਂ ਨਵੀਆਂ ਦਰਾਂ ਜਾਰੀ ਕੀਤੀਆਂ ਗਈਆਂ ਹਨ। ਤਾਜ਼ਾ ਕਟੌਤੀ ਤੋਂ ਬਾਅਦ ਰਾਜਧਾਨੀ ਦਿੱਲੀ ‘ਚ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 1,744 ਰੁਪਏ ‘ਤੇ ਆ ਗਈ ਹੈ। ਇਸ ਤੋਂ ਇਲਾਵਾ ਕਮਰਸ਼ੀਅਲ ਗੈਸ ਸਿਲੰਡਰ ਮੁੰਬਈ ‘ਚ 1,696 ਰੁਪਏ, ਕੋਲਕਾਤਾ ‘ਚ 1,846 ਰੁਪਏ ਅਤੇ ਚੇਨਈ ‘ਚ 1,893 ਰੁਪਏ ‘ਤੇ ਪਹੁੰਚ ਗਿਆ ਹੈ। 6 ਜੁਲਾਈ 2022 ਤੋਂ ਬਾਅਦ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ।
ਘਰੇਲੂ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਪਰ 19 ਕਿਲੋ ਦੇ ਕਮਰਸ਼ੀਅਲ ਗੈਸ ਸਿਲੰਡਰ (Commercial LPG Price Today) ਦੀ ਕੀਮਤ ਵਿੱਚ ਲਗਾਤਾਰ 7ਵੇਂ ਮਹੀਨੇ ਕਟੌਤੀ ਕੀਤੀ ਗਈ ਹੈ। 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ ਵਿੱਚ ਕਟੌਤੀ ਦੇ ਨਾਲ ਇਹ ਹੋਟਲਾਂ, ਰੈਸਟੋਰੈਂਟਾਂ ਅਤੇ ਹੋਰ ਵਪਾਰਕ ਅਦਾਰਿਆਂ ਨੂੰ ਘੱਟ ਕੀਮਤ ‘ਤੇ ਮਿਲੇਗਾ।
ਅੱਜ ਦੇਸ਼ ਭਰ ਵਿੱਚ ਰਾਸ਼ਟਰੀ ਏਕਤਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਪੈਸ਼ਲ ਆਪ੍ਰੇਸ਼ਨ ਮੈਡਲ-2022 ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਪੰਜਾਬ ਪੁਲਿਸ ਦੇ ਡੀਆਈਜੀ ਗੁਰਪ੍ਰੀਤ ਭੁੱਲਰ ਸਿੰਘ ਸਮੇਤ ਪੰਜਾਬ ਦੇ 16 ਅਧਿਕਾਰੀਆਂ ਦੇ ਨਾਂ ਸ਼ਾਮਲ ਹਨ, ਜਿਨ੍ਹਾਂ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਪੈਸ਼ਲ ਆਪ੍ਰੇਸ਼ਨ ਮੈਡਲ ਦਿੱਤਾ ਜਾਵੇਗਾ। ਪੰਜਾਬ ਦੇ 16 ਪੁਲਿਸ ਅਫਸਰਾਂ ਸਮੇਤ ਦੇਸ਼ ਦੇ 63 ਪੁਲਿਸ ਅਧਿਕਾਰੀਆਂ ਨੂੰ ਇਹ ਮੈਡਲ ਦਿੱਤਾ ਜਾਵੇਗਾ। ਇਹ ਉਨ੍ਹਾਂ ਅਧਿਕਾਰੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਦੇਸ਼, ਰਾਜ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸੁਰੱਖਿਆ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਦੱਸ ਦੇਈਏ ਕਿ ਸਾਲ 2018 ਵਿੱਚ ਗ੍ਰਹਿ ਮੰਤਰਾਲੇ ਦੁਆਰਾ ਕੇਂਦਰੀ ਗ੍ਰਹਿ ਮੰਤਰੀ ਸਪੈਸ਼ਲ ਆਪ੍ਰੇਸ਼ਨ ਮੈਡਲ ਦੀ ਸ਼ੁਰੂਆਤ ਕੀਤੀ ਗਈ ਸੀ। ਇਹ ਮੈਡਲ ਭਾਰਤ ਵਿੱਚ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (UT) ਪੁਲਿਸ ਬਲਾਂ, ਕੇਂਦਰੀ ਪੁਲਿਸ ਸੰਗਠਨਾਂ (CPOs), ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPFs) ਅਤੇ ਸੁਰੱਖਿਆ ਸੰਗਠਨਾਂ ਨੂੰ ਦਿੱਤਾ ਜਾਂਦਾ ਹੈ।
ਗੁਜਰਾਤ ‘ਚ ਬੀਤੀ ਸ਼ਾਮ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿਚ ਮੱਚੂ ਨਦੀ ’ਤੇ ਬਣਾਇਆ ਹੈਗਿੰਗ ਪੁਲ ਟੁੱਟ ਕੇ ਗਿਰ ਗਿਆ ਅਤੇ ਕਈ ਲੋਕਾਂ ਲਈ ਮੌਤ ਦਾ ‘ਕਾਲ’ ਬਣ ਗਿਆ। ਮੋਰਬੀ ਦੀ ਸ਼ਾਨ ਕਹੇ ਜਾਣ ਵਾਲਾ ਇਹ ਪੁਲ 143 ਸਾਲ ਪੁਰਾਣਾ ਸੀ ਜੋ ਐਤਵਾਰ, 30 ਅਕਤੂਬਰ 2022 ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ। ਜਾਣਕਾਰੀ ਅਨੁਸਾਰ ਆਜਾਦੀ ਤੋਂ ਪਹਿਲਾ ਬ੍ਰਿਟਿਸ਼ ਸ਼ਾਸਨ ਵਿਚ ਮੋਰਬੀ ਪੁਲ ਦਾ ਨਿਰਮਾਣ ਕੀਤਾ ਗਿਆ ਸੀ। ਮੱਚੂ ਨਦੀ ’ਤੇ ਬਣਿਆ ਇਹ ਪੁਲ ਮੋਰਬੀ ਦਾ ਪ੍ਰਮੁੱਖ ਟੂਰਿਸਟ ਸਪਾਟ ਸੀ।
ਮੋਰਬੀ ਦੇ ਰਾਜਾ ਬਾਘਜੀ ਨੇ ਕੇਬਲ ਪੁਲ ਬਣਵਾਇਆ ਸੀ, ਇਸ ਦਾ ਉਦਘਾਟਨ 1879 ਵਿਚ ਕੀਤਾ ਗਿਆ ਸੀ। ਬ੍ਰਿਟਿਸ਼ ਇੰਜੀਨਿਅਰਾਂ ਦੇ ਦੁਆਰਾ ਬਣਾਏ ਗਏ ਇਸ ਪੁਲ ਦੇ ਨਿਰਮਾਣ ਵਿਚ ਆਧੁਨਿਕਤਮ ਤਕਨੀਕ ਦਾ ਇਸਤੇਮਾਲ ਕੀਤਾ ਗਿਆ ਸੀ। ਬ੍ਰਿਟਿਸ਼ ਸ਼ਾਸਨ ਵਿਚ ਬਣਿਆ ਇਹ ਪੁਲ ਚੰਗੀ ਇੰਜੀਨਿਅਰਿੰਗ ਦਾ ਪ੍ਰਤੀਕ ਰਿਹਾ ਹੈ। ਰਾਜਕੋਟ ਜ਼ਿਲ੍ਹੇ ਵਿਚ 64 ਕਿਲੋਮੀਟਰ ਦੀ ਦੂਰੀ ‘ਤੇ ਮੱਚੂ ਨਦੀ ‘ਤੇ ਬਣਿਆ ਇਹ ਪੁਲ ਲੋਕਾਂ ਦੇ ਆਕਰਸ਼ਣ ਦਾ ਕੇਂਦਰ ਸੀ। 765 ਫੁੱਟ ਲੰਘ ਅਤੇ 4 ਫੁੱਟ ਚੌੜਾ ਇਹ ਪੁਲ ਇਤਿਹਾਸਕ ਹੋਣ ਦੇ ਕਾਰਨ ਗੁਜਰਾਤ ਟੂਰਿਜ਼ਮ ਦੀ ਸੂਚੀ ਵਿਚ ਵੀ ਸ਼ਾਮਲ ਕੀਤਾ ਗਿਆ ਸੀ।
ਬ੍ਰਿਟਿਸ਼ ਇੰਜੀਨਿਅਰਾਂ ਦੁਆਰਾ ਬਣਾਏ ਗਏ ਇਸ ਪੁਲ ਨੂੰ ਉਨਤ ਇੰਜੀਨਿਅਰਿੰਗ ਦਾ ਜਿਉਂਦਾ ਜਾਗਦਾ ਨਮੂਨਾ ਮੰਨਿਆ ਜਾਦਾ ਹੈ। ਦੱਸ ਦੇਈਏ ਕਿ ਗੁਜਰਾਤ ਰਾਜ ਦਾ ਮੋਰਬੀ ਜ਼ਿਲ੍ਹਾ ਮੱਚੂ ਨਦੀ ਦੇ ਕਿਨਾਰੇ ਵਸਿਆ ਹੋਇਆ ਹੈ। ਇਸੇ ਨਦੀ ਉੱਤੇ ਮੋਰਬੀ ਕੇਬਲ ਪੁਲ ਬਣਾਇਆ ਗਿਆ ਸੀ। ਪੁਲ ਦਾ ਨਿਰਮਾਣ ਮੋਰਬੀ ਦੇ ਰਾਜਾ ਬਾਘਜੀ ਠਾਕੋਰ ਦੀ ਰਿਆਸਤ ਦੇ ਦੌਰਾਨ ਕੀਤਾ ਗਿਆ ਸੀ। ਕਿਹਾ ਜਾਂਦਾ ਹੈ ਕਿ ਮੋਰਬੀ ਪੁਲ ਦੇ ਜਰੀਏ ਹੀ ਰਾਜਾ ਰਾਜਮਹਿਲ ਤੋਂ ਰਾਜ ਦਰਬਾਰ ਤੱਕ ਜਾਂਦਾ ਸੀ।
ਪੁਲ ਦੇ ਮੈਂਟੇਨੈਂਸ ਦੀ ਜ਼ਿੰਮੇਵਾਰੀ ਔਰੇਵਾ ਗਰੁੱਪ ਦੇ ਕੋਲ ਹੈ ਇਸ ਗਰੁੱਪ ਨੇ ਮਾਰਚ 2022 ਤੋਂ ਮਾਰਚ 2037 ਯਾਨੀ 15 ਸਾਲ ਦੇ ਲਈ ਮੋਰਬੀ ਨਗਰ ਪਾਲਿਕਾ ਦੇ ਨਾਲ ਕੰਟਰੈਕਟ ਕੀਤਾ ਹੈ। ਇਸ ਪੁਲ ਦੀ ਮੁਰੰਮਤ ਤੋਂ ਬਾਅਦ 5 ਦਿਨ ਪਹਿਲਾਂ ਹੀ ਲੋਕਾਂ ਦੇ ਲਈ ਖੋਲ੍ਹ ਦਿੱਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਪੁਲ ’ਤੇ ਕੈਪੇਸਟੀ ਤੋਂ ਜਿਆਦਾ ਲੋਕ ਮੌਜੂਦ ਸਨ ਜਿਸ ਕਾਰਨ ਇਹ ਹਾਦਸਾ ਵਾਪਰਿਆ।
ਮੋਰਬੀ ਪੁਲ ਹਾਦਸੇ ਨੇ ਲੋਕਾਂ ਦੇ ਛੁੱਟੀ ਦੇ ਦਿਨ ਹੀ ਪਲ ਭਰ ਵਿਚ ਮਾਤਮ ਵਿਚ ਬਦਲ ਦਿੱਤੇ। ਮੋਰਬੀ ਪੁਲ ਹਾਦਸਾ ਐਤਵਾਰ 30 ਅਕਤੂਬਰ ਦੀ ਸ਼ਾਮ ਨੂੰ ਉਸ ਸਮੇਂ ਹੋਇਆ ਜਦੋਂ ਪੁਲ ’ਤੇ ਕਰੀਬ 500 ਲੋਕ ਮੌਜੂਦ ਸਨ। ਨਦੀ ਦੇ ਉੱਪਰ ਬਣੇ ਇਸ ਕੇਬਲ ਪੁਲ ਹਾਦਸੇ ਵਿਚ ਹੁਣ ਤੱਕ 140 ਲੋਕਾਂ ਤੋਂ ਜਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋ ਕਿ ਕਈ ਲੋਕ ਹੁਣ ਤੱਕ ਲਾਪਤਾ ਹਨ ਜਿਨਾਂ ਦੀ ਭਾਲ ਜਾਰੀ ਹੈ। ਉੱਥੇ ਹੀ ਕਈ ਦਰਜਨਾਂ ਜ਼ਖ਼ਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਕ ਝਟਕੇ ਵਿਚ ਹੀ ਤਾਰਾਂ ਉੱਤੇ ਬੰਨਿਆ ਮੋਰਬੀ ਪੁਲ ਟੁੱਟਿਆ ਅਤੇ ਇਕ ਸਾਥ ਹੀ ਦਰਜਨਾਂ ਲੋਕ ਥੱਲੇ ਵਹਿੰਦੀ ਨਦੀ ਵਿਚ ਜਾ ਗਿਰ ਗਏ।
ਮੋਰਬੀ ਪੁਲ ਗਿਰਦੇ ਹੀ ਮੌਕੇ ਉੱਤੇ ਹਫ਼ਰਾ ਦਫ਼ਰੀ ਤੇ ਚੀਕ ਚਿਹਾੜਾ ਮਚ ਗਿਆ, 143 ਸਾਲ ਪੁਰਾਣੇ ਮੋਰਬੀ ਦਾ ਪੁਲ ਗਿਰਨ ਤੋਂ ਬਾਅਦ ਰਾਤ ਭਰ ਰੈਸਕਿਊ ਅਭਿਆਨ ਚਲਾਇਆ ਗਿਆ ਐਨਡੀਆਰਐਫ ਦੀਆਂ ਦਰਜਨਾ ਟੀਮਾਂ ਨੇ ਰਾਤ ਭਰ ਨਦੀ ਵਿਚ ਲੋਕਾਂ ਦੀ ਤਲਾਸ਼ ਕੀਤੀ, ਹਾਦਸੇ ਦੀ ਜਾਂਚ ਦੇ ਲਈ 5 ਲੋਕਾਂ ਦੀ SIT ਦਾ ਗਠਨ ਕੀਤਾ ਗਿਆ ਹੈ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਰੀ ਸੁਰੱਖਿਆ ਨਾਲ ਅੱਜ ਜਲੰਧਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਉਸ ਤੋਂ ਜਲੰਧਰ ਪੁਲਿਸ ਨੇ 10 ਦਿਨਾਂ ਤੱਕ ਹਥਿਆਰਾਂ ਦੀ ਖਰੀਦੋ ਫਰੋਖਤ ‘ਚ ਪੁੱਛਗਿੱਛ ਕੀਤੀ ਤੇ ਅੱਜ 10 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਜਲੰਧਰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਲਾਰੈਂਸ ਦਾ ਅੰਮ੍ਰਿਤਸਰ ਪੁਲਿਸ ਨੂੰ ਰਿਮਾਂਡ ਦੇ ਦਿੱਤਾ। ਅੰਮ੍ਰਿਤਸਰ ਪੁਲਿਸ ਨੂੰ ਉਸਦਾ ਟ੍ਰਾਂਜ਼ਿਟ ਰਿਮਾਂਡ ਮਿਲ ਗਿਆ। ਉਸਤੋਂ ਬਾਅਦ ਹੁਣ ਪੁਲਿਸ ਨੇ ਉਸਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕੀਤਾ ਤੇ ਜਿੱਥੋਂ ਉਸਦਾ ਇੱਕ ਨਵੇਂ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਨੂੰ ਰਿਮਾਂਡ ਦਿੱਤਾ ਹੈ। ਅੰਮ੍ਰਿਤਸਰ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ 5 ਨਵੰਬਰ ਤੱਕ ਰਿਮਾਂਡ ‘ਤੇ ਭੇਜ ਦਿੱਤਾ ਹੈ।
ਦੱਸ ਦਈਏ ਕਿ 2021 ਦੇੇ ਇੱਕ ਮਾਮਲੇ ‘ਚ ਲਾਰੈਂਸ ਨਾਮਜ਼ਦ ਹੈ। ਉਸ ਸਮੇਂ ਅੰਮ੍ਰਿਤਸਰ CIA ਸਟਾਫ ਵੱਲੋਂ ਤਿੰਨਾਂ ਗੈਂਗਸਟਰਾਂ ਬਿਕਰਮ, ਨਿਤਿਨ ਤੇ ਨਾਹਰ ਨੂੰ ਹਥਿਆਰਾਂ ਸਮੇਤ ਪੁਲਿਸ ਨੇ ਕਾਬੂ ਕੀਤਾ ਸੀ ਤੇ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਲਾਰੈਂਸ ਦਾ ਨਾਂ ਲਿਆ ਸੀ। ਹੁਣ ਇਸ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਘਰਿੰਡਾ ਥਾਣੇ ਦੀ ਪੁਲਿਸ ਨੂੰ ਲਾਰੈਂਸ ਦਾ ਰਿਮਾਂਡ ਮਿਲਿਆ ਹੈ। ਇਸਦੇ ਨਾਲ ਹੀ ਦੱਸ ਦਈਏ ਕਿ ਅੰਮ੍ਰਿਤਸਰ ਪੁਲਿਸ ਨੂੰ ਦੂਜੀ ਵਾਰ ਲਾਰੈਂਸ ਦਾ ਰਿਮਾਂਡ ਮਿਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਉਸ ਤੋਂ ਰਾਣਾ ਕੰਦੋਵਾਲੀਆ ਕੇਸ ‘ਚ ਪੁੱਛਗਿੱਛ ਕੀਤੀ ਸੀ।
ਫਿਲੀਪੀਨਜ਼ ‘ਚ ਤੂਫਾਨ ਨਾਲਗੇ ਨੇ ਕਹਿਰ ਮਚਾਇਆ ਹੋਇਆ ਹੈ। ਫਿਲੀਪੀਨਜ਼ ‘ਚ ਟ੍ਰੋਪੀਕਲ ਤੂਫਾਨ ਨਾਲਗੇ ਤੋਂ ਬਾਅਦ ਹੜ੍ਹਾਂ ਅਤੇ ਮੀਂਹ ਕਾਰਨ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 98 ਹੋ ਗਈ ਹੈ। ਇਸਦੇ ਨਾਲ ਹੀ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 63 ਲੋਕ ਲਾਪਤਾ ਦੱਸੇ ਜਾ ਰਹੇ ਹਨ। 69 ਲੋਕ ਗੰਭੀਰ ਜ਼ਖਮੀ ਹੋਏ ਹਨ। ਫਿਲੀਪੀਨਜ਼ ਦੇ ਰਾਸ਼ਟਰਪਤੀ ਫਰਡੀਨੈਂਡ ਮਾਰਕੋਸ ਜੂਨੀਅਰ ਨੇ ਇਸ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ।
ਇਹ ਵੀ ਪੜ੍ਹੋ: ਭਗਤ ਸਿੰਘ ਦੀ ਫਾਂਸੀ ਦੀ ਰਿਹਰਸਲ ਕਰਦੇ ਸਮੇਂ 12 ਸਾਲਾ ਮਾਸੂਮ ਦੀ ਹੋਈ ਮੌਤ
ਮੀਡੀਆ ਰਿਪੋਰਟ ਅਨੁਸਾਰ ਨੈਸ਼ਨਲ ਡਿਜ਼ਾਸਟਰ ਰਿਸਕ ਰਿਡਕਸ਼ਨ ਐਂਡ ਮੈਨੇਜਮੈਂਟ ਕੌਂਸਲ ਨੇ ਕਿਹਾ ਕਿ ਤੂਫਾਨ ਨਾਲ ਮਰਨ ਵਾਲਿਆਂ ਦੀ ਗਿਣਤੀ 98 ਤੱਕ ਪਹੁੰਚ ਗਈ ਹੈ। ਇਸ ਦੌਰਾਨ 69 ਲੋਕ ਜ਼ਖਮੀ ਹੋ ਗਏ ਅਤੇ 63 ਹੋਰ ਲਾਪਤਾ ਹੋ ਗਏ।
ਇਹ ਵੀ ਪੜ੍ਹੋ: ਮਹਾਰਾਸ਼ਟਰ ‘ਚ ਵਾਪਰਿਆ ਦਰਦਨਾਕ ਹਾਦਸਾ, ਇਮਾਰਤ ਡਿੱਗਣ ਨਾਲ 5 ਮਜ਼ਦੂਰਾਂ ਦੀ ਮੌਤ
ਰਿਪੋਰਟ ਦੇ ਅਨੁਸਾਰ ਤੂਫਾਨ ਨੇ ਮੈਟਰੋ ਮਨੀਲਾ ਸਮੇਤ 17 ਖੇਤਰਾਂ ਦੇ 31,942 ਪਿੰਡਾਂ ਵਿੱਚ 1,812,740 ਲੋਕ ਜਾਂ 575,728 ਪਰਿਵਾਰ ਪ੍ਰਭਾਵਿਤ ਕੀਤੇ ਹਨ। ਤੂਫਾਨ ਨੇ 1.8 ਮਿਲੀਅਨ (1.8 ਮਿਲੀਅਨ) ਫਿਲੀਪੀਨਜ਼ ਨੂੰ ਪ੍ਰਭਾਵਿਤ ਕੀਤਾ ਹੈ। ਇਸ ਵਿੱਚ 213,000 ਤੋਂ ਵੱਧ ਲੋਕ ਸ਼ਾਮਲ ਹਨ ਜਿਨ੍ਹਾਂ ਨੇ ਨਿਕਾਸੀ ਕੇਂਦਰਾਂ ਵਿੱਚ ਸ਼ਰਨ ਲਈ ਹੈ।
ਭਾਰਤ ਦੇ ਸ਼ੰਕਰ ਮੁਥੁਸਾਮੀ ਨੇ ਐਤਵਾਰ ਨੂੰ ਇੱਥੇ BWF ਵਿਸ਼ਵ ਜੂਨੀਅਰ ਬੈਡਮਿੰਟਨ ਚੈਂਪੀਅਨਸ਼ਿਪ ਦੇ ਪੁਰਸ਼ ਸਿੰਗਲਜ਼ ਦੇ ਫਾਈਨਲ ਵਿੱਚ ਸਿਲਵਰ ਮੈਡਲ ਜਿੱਤਿਆ ਹੈ। ਤਾਮਿਲਨਾਡੂ ਦੇ 18 ਸਾਲਾ ਖਿਡਾਰੀ 48 ਮਿੰਟ ਤੱਕ ਚੱਲੇ ਮੈਚ ਵਿੱਚ ਕੁਆਨ ਲਿਨ ਤੋਂ 14-21, 20-22 ਨਾਲ ਹਾਰ ਗਏ।
ਸਾਬਕਾ ਵਿਸ਼ਵ ਜੂਨੀਅਰ ਨੰਬਰ ਇੱਕ ਖਿਡਾਰੀ ਸ਼ੰਕਰ ਇਸ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਵਾਲਾ ਚੌਥਾ ਭਾਰਤੀ ਬਣ ਗਿਆ ਹੈ। ਉਸ ਤੋਂ ਪਹਿਲਾਂ ਅਪਰਨਾ ਪੋਪਟ (1996), ਸਾਇਨਾ ਨੇਹਵਾਲ (2006) ਅਤੇ ਸਿਰਿਲ ਵਰਮਾ (2015) ਨੇ ਇਸ ਚੈਂਪੀਅਨਸ਼ਿਪ ਵਿੱਚ ਚਾਂਦੀ ਦੇ ਤਗਮੇ ਜਿੱਤੇ ਸਨ। ਭਾਰਤੀ ਜੂਨੀਅਰ ਬੈਡਮਿੰਟਨ ਖਿਡਾਰੀ ਸ਼ੰਕਰ ਮੁਥੁਸਾਮੀ ਨੇ ਸ਼ਨੀਵਾਰ ਨੂੰ ਥਾਈਲੈਂਡ ਦੇ ਪੰਚਾਫੋਨ ਤਿਰਾਰਤਸਾਕੁਲ ਨੂੰ ਸਿੱਧੇ ਗੇਮ ਵਿੱਚ ਹਰਾ ਕੇ BWF ਵਿਸ਼ਵ ਜੂਨੀਅਰ ਚੈਂਪੀਅਨਸ਼ਿਪ ਦੇ ਪੁਰਸ਼ ਅੰਡਰ-19 ਸਿੰਗਲਜ਼ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ।
ਚੌਥਾ ਦਰਜਾ ਪ੍ਰਾਪਤ ਮੁਥੁਸਾਮੀ ਨੇ 40 ਮਿੰਟ ਤੱਕ ਚੱਲੇ ਸੈਮੀਫਾਈਨਲ ਵਿੱਚ ਥਾਈਲੈਂਡ ਦੇ ਖਿਡਾਰੀ ਨੂੰ 21-13, 21-15 ਨਾਲ ਹਰਾਇਆ। ਦੱਸ ਦੇਈਏ ਕਿ ਟੂਰਨਾਮੈਂਟ ਦੇ ਇਤਿਹਾਸ ਵਿੱਚ ਭਾਰਤ ਨੇ ਹੁਣ ਤੱਕ ਇੱਕ ਸੋਨ, ਤਿੰਨ ਚਾਂਦੀ ਅਤੇ ਪੰਜ ਕਾਂਸੀ ਦੇ ਤਗਮੇ ਜਿੱਤੇ ਹਨ। ਲਕਸ਼ਯ ਸੇਨ ਨੇ ਆਖਰੀ ਤਮਗਾ 2018 ਵਿੱਚ ਕਾਂਸੀ ਦੇ ਰੂਪ ਵਿੱਚ ਜਿੱਤਿਆ ਸੀ।
ਲੰਡਨ ਓਲੰਪਿਕ ਦੀ ਕਾਂਸੀ ਤਮਗਾ ਜੇਤੂ ਸਾਇਨਾ ਨੇਹਵਾਲ ਇਕਲੌਤੀ ਭਾਰਤੀ ਹੈ ਜਿਸ ਨੇ 2008 ਵਿਚ ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਦਾ ਖਿਤਾਬ ਜਿੱਤਿਆ ਸੀ। ਉਹ 2006 ਵਿੱਚ ਵੀ ਫਾਈਨਲ ਵਿੱਚ ਪਹੁੰਚੀ ਸੀ, ਪਰ ਉਦੋਂ ਹੀ ਉਹ ਚਾਂਦੀ ਦਾ ਤਗ਼ਮਾ ਜਿੱਤ ਸਕੀ ਸੀ। ਸਿਰਿਲ ਵਰਮਾ ਵੀ 2015 ਵਿੱਚ ਖਿਤਾਬ ਜਿੱਤਣ ਦੇ ਨੇੜੇ ਪਹੁੰਚ ਗਿਆ ਸੀ ਪਰ ਫਾਈਨਲ ਵਿੱਚ ਚੀਨੀ ਤਾਈਪੇ ਦੇ ਚਿਆ ਹੰਗ ਲੂ ਤੋਂ ਹਾਰ ਗਿਆ ਸੀ। ਦੂਜੇ ਪਾਸੇ ਅਪਰਨਾ ਪੋਪਟ (1996) ਇੱਕ ਹੋਰ ਭਾਰਤੀ ਹੈ ਜੋ ਵਿਸ਼ਵ ਜੂਨੀਅਰ ਫਾਈਨਲ ਵਿੱਚ ਪਹੁੰਚੀ ਹੈ।
ਗੈਂਗਸਟਰ ਦੀਪਕ ਟੀਨੂੰ ਨਾਲ ਜੁੜੀ ਨਵੀਂ ਅਪਡੇਟ ਸਾਹਮਣੇ ਆਈ। ਦੀਪਕ ਟੀਨੂੰ ਨੂੰ ਅੱਜ ਦਿੱਲੀ ਪਟਿਆਲਾ ਕੋਰਟ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਾਨਸਾ ਪੁਲਿਸ ਨੂੰ ਟੀਨੂੰ ਦਾ ਟ੍ਰਾਂਜ਼ਿਟ ਰਿਮਾਂਡ ਦੇ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦੀਪਕ ਟੀਨੂੰ ਨੂੰ ਅੱਜ 3 ਦਿਨਾਂ ਦ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ।
ਇਸ ਤੋਂ ਪਹਿਲਾਂ ਵੀ ਮਾਨਸਾ ਪੁਲਿਸ ਉਸਦਾ ਰਿਮਾਂਡ ਹਾਸਿਲ ਕਰਨ ਗਈ ਸੀ ਪਰ ਉਸ ਸਮੇਂ ਉਸ ਨੂੰ ਖਾਲੀ ਹੱਥ ਪਰਤਣਾ ਪਿਆ ਸੀ ਕਿਉੁਂਕਿ ਉਸ ਸਮੇਂ ਦਿੱਲੀ ਪੁਲਿਸ ਨੂੰ ਉਸਦਾ 3 ਦਿਨ ਦਾ ਰਿਮਾਂਡ ਮਿਲ ਗਿਆ ਸੀ ਤੇ ਅੱਜ ਇਹ ਤਿੰਨ ਦਿਨ ਦਾ ਰਿਮਾਂਡ ਖਤਮ ਹੋਣ ‘ਤੇ ਟੀਨੂੰ ਨੂੰ ਦੁਬਾਰਾ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਹੁਣ ਪੰਜਾਬ ਪੁਲਿਸ ਨੂੰ ਦੀਪਕ ਟੀਨੂੰ ਦਾ ਟ੍ਰਾਜ਼ਿਟ ਰਿਮਾਂਡ ਮਿਲ ਗਿਆ ਹੈ। ਹੁਣ ਮਾਨਸਾ ਪੁਲਿਸ ਦੀਪਕ ਟੀਨੂੰ ਨੂੰ ਪੰਜਾਬ ਲੈ ਕੇ ਆਵੇਗੀ। ਦੀਪਕ ਟੀਨੂੰ ਨੂੰ 24 ਘੰਟੇ ਅੰਦਰ ਮਾਨਸਾ ਕੋਰਟ ‘ਚ ਪੇਸ਼ ਕਰਨਾ ਹੋਵੇਗਾ।
ਇਸਦੇ ਨਾਲ ਹੀ ਦੱਸ ਦਈਏ ਕਿ ਇਸਤੋਂ ਪਹਿਲਾਂ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਕਸਟਡੀ ‘ਚ ਹੀ ਸੀ ਤੇ ਉਹ 2 ਅਕਤੂਬਰ ਨੂੰ ਮਾਨਸਾ ਪੁਲਿਸ ਦੀ ਕਸਟਡੀ ‘ਚੋਂ ਫਰਾਰ ਹੋ ਗਿਆ ਸੀ। ਜਿਸਤੋਂ ਬਾਅਦ ਲਗਾਤਾਰ ਉਸਦੀ ਪੁਲਿਸ ਵੱਲੋਂ ਭਾਲ ਕੀਤੀ ਗਈ। ਫਿਰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਰਾਜਸਥਾਨ ਦੇ ਅਜਮੇਰ ਤੋਂ ਉਸਨੂੰ 19 ਅਕਤੂਬਰ ਨੂੰ ਗ੍ਰਿਫਤਾਰ ਕੀਤਾ।
ਨਸ਼ੇ ਕਾਰਨ ਹਰ ਰੋਜ਼ ਅਨੇਕਾਂ ਹੀ ਘਰਾਂ ਦੇ ਚਿਰਾਗ ਬੁਝ ਰਹੇ ਹਨ। ਅਜਿਹਾ ਹੀ ਇੱਕ ਨਵਾਂ ਮਾਮਲਾ ਜ਼ਿਲ੍ਹਾ ਤਰਨਤਾਰਨ ਦੇ ਸਰਹੱਦੀ ਹਲਕਾ ਖੇਮਕਰਨ ਤੋਂ ਸਾਹਮਣੇ ਆਇਆ ਹੈ। ਜਿੱਥੇ ਅੱਜ ਨਸ਼ੇ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵਾਂ ਨੌਜਵਾਨਾਂ ਨੇ ਇਕੱਠੇ ਹੀ ਨਸ਼ੇ ਦੇ ਟੀਕੇ ਲਗਾਏ ਸਨ। ਇਨ੍ਹਾਂ ਦੀ ਪਹਿਚਾਣ ਬਲਦੇਵ ਸਿੰਘ 43 ਸਾਲ ਅਤੇ ਨਿਸ਼ਾਨ ਸਿੰਘ 40 ਸਾਲ ਵਜੋਂ ਹੋਈ ਹੈ । ਦੋਵਾਂ ਨੂੰ ਇਲਾਜ ਲਈ ਵਲਟੋਹਾ ਦੇ ਨਿੱਜੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰ ਨੇ ਇਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਅੰਮ੍ਰਿਤਸਰ ਪੁਲਿਸ ਨੂੰ ਮਿਲਿਆ ਲਾਰੈਂਸ ਦਾ ਟ੍ਰਾਂਜ਼ਿਟ ਰਿਮਾਂਡ, ਹੁਣ ਇਸ ਮਾਮਲੇ ‘ਚ ਹੋਵੇਗੀ ਪੁੱਛਗਿੱਛ
ਦੱਸਿਆ ਜਾ ਰਿਹਾ ਕਿ ਬਲਦੇਵ ਸਿੰਘ ਚਕਵਾਲੀਆ ਜੋ ਕਿ ਪਿੰਡ ਚਕਵਾਲੀਆ ਦੇ ਕਾਂਗਰਸੀ ਸਰਪੰਚ ਗੁਰਸਾਹਿਬ ਸਿੰਘ ਦਾ ਸਕਾ ਭਰਾ ਸੀ ਅਤੇ ਦੂਜਾ ਨਿਸ਼ਾਨ ਸਿੰਘ ਜੋ ਕਿ ਵਲਟੋਹਾ ਪਿੰਡ ਦਾ ਰਹਿਣ ਵਾਲਾ ਸੀ।ਉਸਦੇ ਪਿਤਾ ਅਤੇ ਭਰਾ ਦੀ ਮੌਤ ਵੀ ਨਸ਼ੇ ਕਾਰਨ ਹੋ ਚੁੱਕੀ ਹੈ।ਨਸ਼ਾ ਲਗਾਤਾਰ ਨੌਜਵਾਨਾਂ ਨੂੰ ਨਿਗਲ ਰਿਹਾ ਹੈ।
ਇਸ ਮੌਕੇ ਪੰਜਾਬ ਡਰੱਗ ਐਸੋਸੀਏਸ਼ਨ ਦੇ ਸਤਨਾਮ ਸਿੰਘ ਨੇ ਦੱਸਿਆ ਕਿ ਇਨ੍ਹਾਂ ਮਰਨ ਵਾਲੇ ਨੌਜਵਾਨਾਂ ਦੀ ਮੌਤ ਲਈ ਉਹ ਪੁਲਿਸ ਥਾਣਾ ਵਲਟੋਹਾ ਨੂੰ ਜਿੰਮੇਵਾਰ ਮੰਨਦੇ ਹਨ ਕਿਉਂਕਿ ਪੁਲਿਸ ਨਸ਼ਾ ਵੇਚਣ ਵਾਲਿਆਂ ਖਿਲਾਫ ਕਾਰਵਾਈ ਨਹੀਂ ਕਰ ਰਹੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਜਿਹੇ ਐੱਸਐੱਚਓ ‘ਤੇ 302 ਦੀ ਕਾਰਵਾਈ ਕਰਨ ਤੇ ਉਨ੍ਹਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ ।
ਇਹ ਵੀ ਪੜ੍ਹੋ: ਜੇਲ੍ਹ ਮੰਤਰੀ ਹਰਜੋਤ ਬੈਂਸ ਦੀ ਵੱਡੀ ਕਾਰਵਾਈ, ਕੇਂਦਰੀ ਜੇਲ੍ਹ ਪਟਿਆਲਾ ਦੇ 2 ਅਧਿਕਾਰੀ ਕੀਤੇ…
ਦੂਜੇ ਪਾਸੇ ਪਿੰਡ ਦੀ ਨਸ਼ਾ ਛੁਡਾਓ ਕਮੇਟੀ ਦੇ ਮੈਂਬਰ ਨੇ ਕਿਹਾ ਕਿ ਉਨ੍ਹਾਂ ਵਲੋਂ ਐੱਸਐੱਚਓ ਵਲਟੋਹਾ ਜਗਦੀਪ ਸਿੰਘ ਨਸ਼ੇ ਖਿਲਾਫ ਪਹਿਲਾਂ ਹੀ ਮੈਮੋਰੰਡਮ ਦਿੱਤਾ ਸੀ ਪਰ ਉਕਤ ਐੱਸਐੱਚਓ ਸਾਡੇ ਕੋਲੋਂ ਨਸ਼ਾ ਵੇਚਣ ਵਾਲਿਆਂ ਦੇ ਨਾਂ ਪੁੱਛਦਾ ਹੈ ਉਨ੍ਹਾਂ ਕਿਹਾ ਕਿ ਇਹ ਤਨਖਾਹ ਕਿਸ ਗੱਲ ਦੀ ਲੈ ਰਹੇ ਹਨ ਜੇਕਰ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਅਸੀਂ ਹੀ ਦੇਣੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਕੁਝ ਦੱਸਣਾ ਵੀ ਚਾਹੰਦੇ ਵੀ ਹਾਂ ਤਾਂ ਪੁਲਿਸ ਥਾਣੇ ਵਿਚੋਂ ਨਿਕਲਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਇਤਲਾਹ ਕਰ ਦਿੰਦੀ । ਜਿਸ ਕਰਕੇ ਉਕਤ ਨਸ਼ਾ ਵੇਚਣ ਵਾਲੇ ਪਾਸੇ ਹੋ ਜਾਂਦੇ ਹਨ ਉਹਨਾਂ ਕਿਹਾ ਜੇਕਰ 10 ਦਿਨਾਂ ਵਿਚ ਸਰਕਾਰ ਨੂੰ ਇਨ੍ਹਾਂ ਪਰਿਵਾਰਾਂ ਨੂੰ ਇਨਸਾਫ ਨਾ ਦਿਵਾਇਆ ਤਾਂ ਉਹ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ। ਇਸ ਲਈ ਉਨ੍ਹਾਂ ਨੇ ਪੁਲਿਸ ਦੀ ਕਾਰਗੁਜ਼ਾਰੀ ‘ਤੇ ਸਿੱਧੇ ਸਵਾਲ ਚੁੱਕੇ ਹਨ।
ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਭਾਰੀ ਸੁਰੱਖਿਆ ਨਾਲ ਅੱਜ ਜਲੰਧਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ। ਉਸ ਤੋਂ ਜਲੰਧਰ ਪੁਲਿਸ ਨੇ 10 ਦਿਨਾਂ ਤੱਕ ਹਥਿਆਰਾਂ ਦੀ ਖਰੀਦੋ ਫਰੋਖਤ ‘ਚ ਪੁੱਛਗਿੱਛ ਕੀਤੀ ਤੇ ਅੱਜ 10 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਜਲੰਧਰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਹੁਣ ਲਾਰੈਂਸ ਦਾ ਅੰਮ੍ਰਿਤਸਰ ਪੁਲਿਸ ਨੂੰ ਰਿਮਾਂਡ ਦੇ ਦਿੱਤਾ ਹੈ। ਅੰਮ੍ਰਿਤਸਰ ਪੁਲਿਸ ਨੂੰ ਉਸਦਾ ਟ੍ਰਾਂਜ਼ਿਟ ਰਿਮਾਂਡ ਮਿਲ ਗਿਆ ਹੈ। ਹੁਣ ਪੁਲਿਸ ਉਸਨੂੰ ਅੰਮ੍ਰਿਤਸਰ ਦੀ ਅਦਾਲਤ ‘ਚ ਪੇਸ਼ ਕਰੇਗੀ। ਜਿੱਥੋਂ ਉਸਦਾ ਇੱਕ ਨਵੇਂ ਮਾਮਲੇ ‘ਚ ਰਿਮਾਂਡ ਹਾਸਿਲ ਕਰੇਗੀ।
ਦੱਸ ਦਈਏ ਕਿ 2021 ਦੇੇ ਇੱਕ ਮਾਮਲੇ ‘ਚ ਲਾਰੈਂਸ ਨਾਮਜ਼ਦ ਹੈ। ਉਸ ਸਮੇਂ ਅੰਮ੍ਰਿਤਸਰ CIA ਸਟਾਫ ਵੱਲੋਂ ਤਿੰਨਾਂ ਗੈਂਗਸਟਰਾਂ ਬਿਕਰਮ, ਨਿਤਿਨ ਤੇ ਨਾਹਰ ਨੂੰ ਹਥਿਆਰਾਂ ਸਮੇਤ ਪੁਲਿਸ ਨੇ ਕਾਬੂ ਕੀਤਾ ਸੀ ਤੇ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਲਾਰੈਂਸ ਦਾ ਨਾਂ ਲਿਆ ਸੀ। ਹੁਣ ਇਸ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਲਾਰੈਂਸ ਤੋਂ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਘਰਿੰਡਾ ਥਾਣੇ ਦੀ ਪੁਲਿਸ ਨੂੰ ਲਾਰੈਂਸ ਦਾ ਰਿਮਾਂਡ ਮਿਲਿਆ ਹੈ। ਇਸਦੇ ਨਾਲ ਹੀ ਦੱਸ ਦਈਏ ਕਿ ਅੰਮ੍ਰਿਤਸਰ ਪੁਲਿਸ ਨੂੰ ਦੂਜੀ ਵਾਰ ਲਾਰੈਂਸ ਦਾ ਰਿਮਾਂਡ ਮਿਲਿਆ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਉਸ ਤੋਂ ਰਾਣਾ ਕੰਦੋਵਾਲੀਆ ਕੇਸ ‘ਚ ਪੁੱਛਗਿੱਛ ਕੀਤੀ ਸੀ।